ਤਾਜਾ ਖ਼ਬਰਾਂ


ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ , 9 ਹੋਰ ਮੌਤਾਂ, 326 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ ...
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ 300 ਮੀਟਰਕ ਟਨ ਵਧਾਉਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 9 ਮਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੇ ਕੁਲ ਕੋਟੇ ਨੂੰ ਵਧਾ ਕੇ 300 ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਅਤੇ ਅਤੇ ਕਿਹਾ ਹੈ ਕਿ ਸੂਬੇ ...
ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਮੁੰਬਈ, 9 ਮਈ -ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ । ਨਿਰਦੇਸ਼ਕ ਅਤੇ ਗੁਰੂ ਅਰਵਿੰਦ ਗੌੜ ਨੇ ਇੱਕ ਸੋਸ਼ਲ ਮੀਡੀਆ ਪੋਸਟ ਦੁਆਰਾ ਖਬਰ ਦੀ ਪੁਸ਼ਟੀ ਕੀਤੀ ...
ਮੋਗਾ ਵਿਚ ਕੋਰੋਨਾ ਦਾ ਕਹਿਰ ਜਾਰੀ , 2 ਮੌਤਾਂ , ਆਏ 113 ਮਾਮਲੇ ਸਾਹਮਣੇ
. . .  1 day ago
ਮੋਗਾ , 9 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਦੋ ਹੋਰ ਕੀਮਤੀ ਜਾਨਾਂ ਕੋਰੋਨਾ ਦੀ ਭੇਟ ਚੜ੍ਹ ਗਈਆਂ । ਇਕੋ ਦਿਨ ਕੋਰੋਨਾ ਦੇ 113 ਹੋਰ ਮਾਮਲੇ ਸਾਹਮਣੇ ਆਏ ...
ਸਿੱਖਾਂ ਦੀ ਸੇਵਾ ਨੂੰ ਸਲਾਮ , ਕਿਹਾ ਅਮਿਤਾਭ ਬਚਨ ਨੇ , ਦਿੱਤਾ 2 ਕਰੋੜ ਦਾ ਦਾਨ
. . .  1 day ago
ਮੁੰਬਈ , 9 ਮਈ - ਬਾਲੀਵੁੱਡ ਦੇ ਮਹਾਨ ਨਾਇਕ ਅਮਿਤਾਭ ਬਚਨ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ । ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ...
ਵਿਜੀਲੈਂਸ ਵਲੋਂ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਨ ਦੇ ਮਾਮਲੇ ਵਿਚ ਪਟਵਾਰੀ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਐਸ.ਏ.ਐਸ.ਨਗਰ , 9 ਮਈ (ਜਸਬੀਰ ਸਿੰਘ ਜੱਸੀ) - ਵਿਜੀਲੈਂਸ ਵਲੋਂ ਪਿੰਡ ਮਾਜਰੀ ਦੀ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਾਉਣ ਅਤੇ ਇੰਤਕਾਲ ਚੜ੍ਹਾਉਣ ਦੇ ਮਾਮਲੇ ਵਿਚ...
ਪੰਜਾਬ 'ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਹੀ ਹਕੂਮਤ - ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਸੋਸ਼ਲ ਮੀਡੀਆ ਦੇ ਰਾਹੀਂ ਇਕ ਵਾਰ ਫਿਰ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ...
ਜ਼ਿਲ੍ਹਾ ਫ਼ਿਰੋਜ਼ਪੁਰ 'ਚ ਦੁਕਾਨਾਂ ਖੋਲ੍ਹਣ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖ ਕੇ ਪੱਤਰ ਜਾਰੀ ਕੀਤਾ ਗਿਆ...
ਅਸਮਾਨੀ ਬਿਜਲੀ ਦੀ ਚਪੇਟ 'ਚ ਆਉਣ ਕਾਰਨ ਇਕ ਮੌਤ
. . .  1 day ago
ਸਿਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ) - ਲਾਗਲੇ ਪਿੰਡ ਤਿਹਾੜਾ ਦੇ ਖੇਤਾਂ ਵਿਚ ਤੂੜੀ ਦੀ ਢਿਗ ਲਿਪ ਰਹੇ ਵਿਅਕਤੀਆਂ 'ਤੇ ਅਚਾਨਕ ਅਸਮਾਨੀ ਬਿਜਲੀ ਪੈ ਗਈ। ਜਿਸ ਕਾਰਨ 60 ਸਾਲਾ ਅਜੈਬ ਸਿੰਘ ਦੀ ਮੌਤ ਹੋ...
ਆੜ੍ਹਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ 'ਤੇ ਇਲਾਕੇ ਦੇ ਪੰਚਾਂ ਤੇ ਸਰਪੰਚਾਂ ਵਲੋਂ ਨਾਅਰੇਬਾਜ਼ੀ, ਕਿਹਾ ਆੜ੍ਹਤੀ ਨੂੰ ਫਸਾਇਆ ਗਿਆ ਨਾਜਾਇਜ਼
. . .  1 day ago
ਰਾਜਾਸਾਂਸੀ, 9 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਥਾਣਾ ਕੰਬੋਅ ਵਲੋਂ ਅਟਾਰੀ ਮੰਡੀ ਦੇ ਇਕ ਆੜ੍ਹਤੀ ਨੂੰ 420 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ 'ਤੇ ਮੁਕੱਦਮਾ ਦਰਜ...
ਕੋਰੋਨਾ ਦੀ ਮੌਜੂਦਾ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮੇਤ ਵੱਖ ਵੱਖ ਮੁੱਖ ਮੰਤਰੀਆਂ ਨਾਲ ਕੀਤੀ ਗੱਲ
. . .  1 day ago
ਨਵੀਂ ਦਿੱਲੀ, 9 ਮਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ...
ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  1 day ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  1 day ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  1 day ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  1 day ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਬਰਨਾਲਾ

ਬਰਨਾਲਾ ਵਿਖੇ ਗੁਰਦੁਆਰਾ ਸਾਹਿਬ 'ਚ ਵਾਪਰੀ ਅੱਗ ਲੱਗਣ ਦੀ ਦੁਖਦਾਈ ਘਟਨਾ

ਬਰਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਦੇ ਗੁਰਦੁਆਰਾ ਸਾਹਿਬ ਬਾਜਵਾ ਪੱਤੀ ਵਿਖੇ ਅੱਜ ਦੁਪਹਿਰ ਸਮੇਂ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨ ਭੇਟ ਹੋ ਗਿਆ | ਅੱਗ ਉੱਪਰ ਸੰਗਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਵਲੋਂ ਕਾਫ਼ੀ ਮਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਵਾਪਰੀ ਹੈ | ਇਸ ਮੌਕੇ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਇਸ ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਜੋ ਪ੍ਰਕਾਸ਼ਮਾਨ ਸੀ, ਅਗਨ ਭੇਟ ਹੋ ਗਿਆ ਹੈ, ਜਦਕਿ ਸੁੱਖ ਆਸਨ ਕੀਤੇ ਗਏ ਅੱਠ ਸਰੂਪ ਜੋ ਸਹੀ ਸਨ | ਜਿਨ੍ਹਾਂ ਨੂੰ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਸੁਸ਼ੋਭਿਤ ਕਰ ਦਿੱਤਾ ਗਿਆ ਹੈ | ਅਗਨ ਭੇਟ ਹੋਏ ਸਰੂਪ ਨੂੰ ਪੰਜ ਪਿਆਰਿਆਂ ਦੀ ਹਦਾਇਤ ਅਨੁਸਾਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭੇਜਿਆ ਜਾਵੇਗਾ | ਜਥੇ. ਖ਼ਾਲਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼ੋ੍ਰਮਣੀ ਕਮੇਟੀ ਵਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਲੇ-ਦੁਆਲੇ ਕੋਈ ਵੀ ਬਿਜਲੀ ਉਪਕਰਣ ਨਾ ਰੱਖਿਆ ਜਾਵੇ | ਇਸ ਲਈ ਇਸ ਘਟਨਾ ਸਬੰਧੀ ਗੁਰਦੁਆਰਾ ਸਾਹਿਬ ਦੇ ਅੰਦਰ ਸ਼ੋ੍ਰਮਣੀ ਕਮੇਟੀ ਦੀ ਟੀਮ ਵਲੋਂ ਜਾਂਚ ਕੀਤੀ ਜਾਵੇਗੀ ਅਤੇ ਬਿਜਲੀ ਸ਼ਾਰਟ ਸਬੰਧੀ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਪੂਰੀ ਜਾਂਚ ਕੀਤੀ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਜੋ ਅੱਗ ਬੁਝਾਉਣ ਲਈ ਅੰਦਰ ਗਿਆ ਸੀ ਧੰੂਏਾ ਚੜ੍ਹ ਜਾਣ ਕਾਰਨ ਬੇਹੋਸ਼ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਦੌਰਾਨ ਹੀ ਗੁਰਦੁਆਰੇ ਨਾਲ ਲੱਗਦੇ ਬਲਪ੍ਰੀਤ ਸਿੰਘ ਦੇ ਘਰ ਵਿਚ ਇੱਕ ਫ਼ਰਿਜ ਮੱਚ ਗਿਆ ਅਤੇ ਗਲੀ ਵਿਚ ਲੱਗੀ ਸਟਰੀਟ ਲਾਈਟ ਵੀ ਮੱਚ ਕੇ ਹੇਠਾਂ ਡਿਗ ਗਈ | ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਮਹਿਕਮੇ ਵਲੋਂ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਸੀ ਅਤੇ ਮੁਰੰਮਤ ਦੌਰਾਨ ਹੀ ਇਹ ਘਟਨਾ ਵਾਪਰੀ ਹੈ | ਮੌਕੇ 'ਤੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਐਸ.ਡੀ.ਐਮ. ਵਰਜੀਤ ਵਾਲੀਆ, ਐਸ.ਪੀ. ਜਗਵਿੰਦਰ ਸਿੰਘ, ਡੀ.ਐਸ.ਪੀ. ਲਖਵੀਰ ਸਿੰਘ ਟਿਵਾਣਾ, ਐਸ.ਐਚ.ਓ. ਸਿਟੀ-1 ਲਖਵਿੰਦਰ ਸਿੰਘ ਨੇ ਸਥਿਤੀ ਦਾ ਜਾਇਜ਼ਾ ਲਿਆ | ਪੁਲਿਸ ਵਲੋਂ ਗੁਰਦੁਆਰਾ ਸਾਹਿਬ ਵਿਖੇ ਲੱਗਿਆ ਡੀ.ਵੀ.ਆਰ. ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਮੌਕੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਇਕਬਾਲ ਸਿੰਘ, ਗੁ: ਸਾਹਿਬ ਹੰਡਿਆਇਆ ਦੇ ਮੈਨੇਜਰ ਅਮਨਦੀਪ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਤੇਜਾ ਸਿੰਘ ਜਾਗਲ, ਬਲਦੇਵ ਸਿੰਘ ਭੱਠਲ, ਸੁਖਦੇਵ ਸਿੰਘ ਬਾਜਵਾ, ਭਾਈ ਅਵਤਾਰ ਸਿੰਘ, ਗਿ: ਕਰਮ ਸਿੰਘ ਭੰਡਾਰੀ, ਗੁਰਦਰਸ਼ਨ ਸਿੰਘ ਬਰਾੜ, ਤੇਜਾ ਸਿੰਘ ਸਾਬਕਾ ਐਮ.ਸੀ., ਭਾਈ ਗੁਰਭੀਤਰ ਸਿੰਘ, ਚਰਨਜੀਤ ਸਿੰਘ ਭਾਰੀ, ਠੇਕੇਦਾਰ ਮਲਕੀਤ ਸਿੰਘ ਮੀਤਾ ਤੋਂ ਇਲਾਵਾ ਹੋਰ ਮੌਜੂਦ ਸਨ | ਇਸ ਘਟਨਾ 'ਤੇ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਹਲਕਾ ਇੰਚਾਰਜ ਬਰਨਾਲਾ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਭਦੌੜ ਦੇ ਇੰਚਾਰਜ ਐਡ. ਸਤਨਾਮ ਸਿੰਘ ਰਾਹੀ, ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ, ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਤੇ ਹੋਰ ਆਗੂੁਆਂ ਨੇ ਦੁੱਖ ਪ੍ਰਗਟ ਕੀਤਾ |
ਮਾਮਲਾ ਮੁੱਖ ਮੰਤਰੀ ਦੇ ਧਿਆਨ 'ਚ ਲਿਆਂਦਾ, ਘਟਨਾ ਦੀ ਹੋਵੇਗੀ ਪੂਰੀ ਜਾਂਚ-ਢਿੱਲੋਂ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਨੇ ਇਸ ਘਟਨਾ ਉੱਪਰ ਦੁੱਖ ਜ਼ਾਹਰ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਇਸ ਘਟਨਾ ਸਬੰਧੀ ਤੁਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿਚ ਲਿਆਂਦਾ ਗਿਆ | ਜਿਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਐਸ.ਐਸ.ਪੀ. ਬਰਨਾਲਾ ਨੂੰ ਘਟਨਾ ਦੀ ਪੂਰੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ |
ਮੋਬਾਈਲ ਫੋਰੈਂਸਿਕ ਸਾਇੰਸ ਯੂਨਿਟ ਪਟਿਆਲਾ ਨੇ ਲਏ ਸੈਂਪਲ
ਇਸ ਘਟਨਾ ਸਬੰਧੀ ਆਈ.ਜੀ. ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਬਾਈਲ ਫੋਰੈਂਸਿਕ ਸਾਇੰਸ ਯੂਨਿਟ ਪਟਿਆਲਾ ਦੀ ਟੀਮ ਪਹੁੰਚੀ, ਜਿਸ ਵਲੋਂ ਜਾਂਚ ਕੀਤੀ ਗਈ, ਸੈਂਪਲ ਲਏ ਗਏ | ਟੀਮ ਵਿਚ ਇੰਸਪੈਕਟਰ ਰਮਲਾ ਦੇਵੀ, ਸਹਾਇਕ ਥਾਣੇਦਾਰ ਸਾਹਿਬ, ਪਰਮਜੀਤ ਸਿੰਘ, ਹਰਮਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਕਿਰਨਾ ਦੇਵੀ ਸ਼ਾਮਲ ਸਨ |
ਡੀ. ਸੀ. ਵਲੋਂ ਜਾਂਚ ਕਮੇਟੀ ਦਾ ਗਠਨ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਣ 'ਤੇ ਫੌਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਲੋਂ ਘਟਨਾ ਦੇ ਕਾਰਨਾਂ ਦਾ ਪਤਾ ਲਾਇਆ ਜਾਵੇਗਾ | ਇਸ ਕਮੇਟੀ ਐਸ.ਡੀ.ਐਮ. ਵਰਜੀਤ ਵਾਲੀਆ ਤੋਂ ਇਲਾਵਾ ਡੀ.ਐਸ.ਪੀ. ਬਰਨਾਲਾ, ਗੁਰਦੁਆਰਾ ਪ੍ਰਬੰਧਕ, ਫਾਇਰ ਅਫ਼ਸਰ ਤੇ ਐਕਸੀਅਨ ਪੀ.ਐਸ.ਪੀ.ਸੀ.ਐਲ. ਬਰਨਾਲਾ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਜਾਂਚ ਮਗਰੋਂ ਰਿਪੋਰਟ ਸੌਂਪਣਗੇ |

ਅਕਾਲੀ ਦਲ (ਡੀ) ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲੈਣ ਸਬੰਧੀ ਦਿੱਤਾ ਮੰਗ-ਪੱਤਰ

ਬਰਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਾਫ਼ੀ ਦਿਨਾਂ ਤੋਂ ਦੇਸ਼ ਵਿਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਨੂੰ ਲੈ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਐਸ.ਡੀ.ਐਮ. ਦਫ਼ਤਰ ਸਾਹਮਣੇ ਕੂੜਾ ਡੰਪਿੰਗ ਪੁਆਇੰਟ ਹਟਾਇਆ

ਤਪਾ ਮੰਡੀ, 24 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਬਰਨਾਲਾ ਵਿਚ ਸਵੱਛਤਾ ਮੁਹਿੰਮ ਅਧੀਨ ਵੱਖ-ਵੱਖ ਨਗਰ ਕੌਂਸਲਾਂ ਵਲੋਂ ਸਫ਼ਾਈ ਉਪਰਾਲੇ ਜਾਰੀ ਹਨ | ਇਸੇ ਤਹਿਤ ਜਿੱਥੇ ਗਿੱਲੇ ਅਤੇ ਸੁੱਕੇ ਕੂੜੇ ਦਾ ਢੁਕਵਾਂ ਨਿਬੇੜਾ ਕੀਤਾ ਜਾ ਰਿਹਾ ਹੈ, ਉੱਥੇ ਕੂੜਾ ...

ਪੂਰੀ ਖ਼ਬਰ »

ਪੰਜਾਬ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਨੇ ਗੁਰਦੁਆਰਾ ਸਾਹਿਬ ਨੂੰ ਰਾਸ਼ਨ ਸਮੱਗਰੀ ਕੀਤੀ ਭੇਟ

ਬਰਨਾਲਾ, 24 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਰਜਿ: ਚੰਡੀਗੜ੍ਹ ਵਲੋਂ ਅਮਰਜੀਤ ਸਿੰਘ ਜਨਰਲ ਸਕੱਤਰ ਪੰਜਾਬ ਹੋਮ ਗਾਰਡਜ਼ ਬਠਿੰਡਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਮੂਹ ਹੋਮ ਗਾਰਡਜ਼ ਜਿਸ ਵਿਚ ਥਾਣਾ ਸਦਰ, ਥਾਣਾ ਸਿਟੀ ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ

ਰੂੜੇਕੇ ਕਲਾਂ, 24 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੌਲਾ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰ ਚੋਰੀ ਹੋਣ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਪੁਲਿਸ ਨੂੰ ਲਿਖੇ ਪੱਤਰ ਰਾਹੀਂ ਪਾਵਰ ਕਾਰਪੋਰੇਸ਼ਨ ਲਿਮ: ...

ਪੂਰੀ ਖ਼ਬਰ »

ਕਿਸਾਨ ਸੰਯੁਕਤ ਮੋਰਚਾ ਨੇ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 24 ਫਰਵਰੀ (ਧਰਮਪਾਲ ਸਿੰਘ)-ਕਿਸਾਨ ਸੰਯੁਕਤ ਮੋਰਚਾ ਜ਼ਿਲ੍ਹਾ ਬਰਨਾਲਾ ਨੇ ਮੋਦੀ ਸਰਕਾਰ ਵਲੋਂ ਕਿਸਾਨ ਸੰਘਰਸ਼ ਨੂੰ ਜਬਰ ਦੀ ਮਾਰ ਹੇਠ ਲਿਆਉਣ ਖ਼ਿਲਾਫ਼ ਜਬਰ ਵਿਰੋਧੀ ਦਿਵਸ ਮੌਕੇ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਮਰਦ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਤੋਂ

ਹੰਡਿਆਇਆ, 24 ਫਰਵਰੀ (ਗੁਰਜੀਤ ਸਿੰਘ ਖੱੁਡੀ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ 25 ਫਰਵਰੀ ਨੂੰ ਪ੍ਰਕਾਸ਼ ਕਰਵਾ ਕੇ 27 ਫਰਵਰੀ ਨੂੰ ਭਗਤ ਰਵਿਦਾਸ ਭਵਨ ਖੱੁਡੀ ਖ਼ੁਰਦ ਵਿਖੇ ਭੋਗ ਪਾਏ ਜਾਣਗੇ | ਇਹ ਜਾਣਕਾਰੀ ਪ੍ਰਧਾਨ ਰਣਜੀਤ ...

ਪੂਰੀ ਖ਼ਬਰ »

ਤਪਾ ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਅਤੇ ਦੋ ਮੋਬਾਈਲਾਂ ਸਮੇਤ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ

ਤਪਾ ਮੰਡੀ, 24 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ ਪੁਲਿਸ ਨੇ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਕੇ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਪਾਸੋਂ ਦੋ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਕਾਰਪੋਰੇਟ ਘਰਾਨਿਆਂ ਦੇ ਅਦਾਰਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ

ਬਰਨਾਲਾ, 24 ਫਰਵਰੀ (ਧਰਮਪਾਲ ਸਿੰਘ)-ਭਾਕਿਯੂ ਏਕਤਾ ਉਗਰਾਹਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਰਾਏਕੋਟ ਰੋਡ 'ਤੇ ਪਿੰਡ ਸੰਘੇੜਾ ਤੇ ਭੱਦਲਵੱਢ ਵਿਚਕਾਰ ਰਿਲਾਇੰਸ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਨੇ 7ਵਾਂ ਡੈਲੀਗੇਟ ਇਜਲਾਸ ਕਰਵਾਇਆ

ਬਰਨਾਲਾ, 24 ਫਰਵਰੀ (ਧਰਮਪਾਲ ਸਿੰਘ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦਾ 7ਵਾਂ ਡੈਲੀਗੇਟ ਇਜਲਾਸ ਬਰਨਾਲਾ ਵਿਖੇ ਹੋਇਆ | ਇਸ ਮੌਕੇ ਡਾ: ਸਾਬਸ ਸ਼ਰਮਾ ਪ੍ਰਧਾਨ ਇਟਕ ਪੰਜਾਬ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਜਲਾਸ ਵਿਚ ਪੰਜਾਬ ਭਰ ਦੇ ਸਮੂਹ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰੀ

ਟੱਲੇਵਾਲ, 24 ਫਰਵਰੀ (ਸੋਨੀ ਚੀਮਾ)-ਇਲਾਕੇ ਵਿਚ ਚੋਰ ਗਰੋਹ ਵਲੋਂ ਲਗਾਤਾਰ ਕਿਸਾਨਾਂ ਦੇ ਟਰਾਂਸਫਾਰਮਰਾਂ ਨੰੂ ਨਿਸ਼ਾਨਾ ਬਣਾਇਆ ਜਾ ਰਿਹਾ | ਇਸੇ ਹੀ ਕੜ੍ਹੀ ਤਹਿਤ ਬੀਤੀ ਰਾਤ ਵੀ ਪਿੰਡ ਚੀਮਾ ਦੇ ਇਕ ਕਿਸਾਨ ਜਿਸ ਦਾ ਖੇਤ ਰਜਵਾਹੇ ਨੇੜੇ ਕੈਰੇ, ਪੱਖੋਕੇ ਵਾਲੇ ਰਸਤੇ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਖੇ 10 ਨੌਜਵਾਨਾਂ ਨੂੰ ਪੇਂਡੂ ਬੱਸਾਂ ਦੇ ਪਰਮਿਟ ਕੀਤੇ ਤਕਸੀਮ

ਬਰਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਵਰਚੂਅਲ ਸਮਾਗਮ ਰਾਹੀਂ ਸੂਬੇ ਦੇ 3000 ਨੌਜਵਾਨਾਂ ਨੂੰ ਪੇਂਡੂ ਬੱਸ ਸੇਵਾ ਪਰਮਿਟ ਦੇਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਬਰਨਾਲਾ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਭਗਤ ਰਵਿਦਾਸ ਕਮੇਟੀ ਨੇ ਸ਼ੋਭਾ ਯਾਤਰਾ ਕੱਢੀ

ਸ਼ਹਿਣਾ, 24 ਫਰਵਰੀ (ਸੁਰੇਸ਼ ਗੋਗੀ)-ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹਿਣਾ ਵਿਖੇ ਭਗਤ ਰਵਿਦਾਸ ਕਮੇਟੀ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਭਾਈ ਸੁਖਪਾਲ ਸਿੰਘ ਭਿੰਡਰ ਤੇ ਧਿਆਨ ਸਿੰਘ ਸ਼ਹਿਣਾ ਦੇ ਕੀਰਤਨੀ ਜਥੇ ਨੇ ਭਗਤ ਰਵਿਦਾਸ ਜੀ ਦੇ ਜੀਵਨ ਸਬੰਧਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਮਹਿਲ ਕਲਾਂ, 24 ਫਰਵਰੀ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਸਾਹਿਬ ਭਗਤ ਰਵਿਦਾਸ ਪਿੰਡ ਲੋਹਗੜ੍ਹ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਵੱਧ ਫ਼ੀਸਾਂ ਵਸੂਲਣ ਦੇ ਮਾਮਲੇ ਨੂੰ ਲੈ ਕੇ ਮਾਪਿਆਂ ਨੇ ਦਿੱਤਾ ਅਕਾਲ ਅਕੈਡਮੀ ਅੱਗੇ ਧਰਨਾ

ਭਦੌੜ, 24 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਅਕਾਲ ਅਕੈਡਮੀ ਭਦੌੜ ਦੁਆਰਾ ਵਿਦਿਆਰਥੀਆਂ ਤੋਂ ਜ਼ਿਆਦਾ ਫ਼ੀਸਾਂ ਲੈਣ ਮਾਮਲੇ ਨੂੰ ਲੈ ਕੇ ਮਾਪਿਆਂ ਵਲੋਂ ਅਕਾਲ ਅਕੈਡਮੀ ਅੱਗੇ ਰੋਸ ਧਰਨਾ ਦੇ ਕੇ ਪ੍ਰਬੰਧਕਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪਰ ਲੰਮੀ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਵਾਉਣ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਆਦੇਸ਼

ਬਰਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਫ਼ਤ ਹੈ, ਇਸ ਲਈ ਰਜਿਸਟਰਡ ਪਰਿਵਾਰ ਆਪਣੇ ਈ-ਕਾਰਡ ਜ਼ਰੂਰ ਬਣਵਾਉਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਟਾਵਰ ਅਤੇ ਨਾਜਾਇਜ਼ ਕਬਜ਼ੇ ਦੇ ਵਿਰੋਧ 'ਚ ਕੱਚਾ ਕਾਲਜ ਰੋਡ ਵਾਸੀਆਂ ਨੇ ਲਗਾਇਆ ਧਰਨਾ

ਬਰਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਸਥਾਨਕ ਗਲੀ ਨੰ: 11 ਕੇ.ਸੀ. ਰੋਡ ਦੇ ਵਸਨੀਕਾਂ ਵਲੋਂ ਐਨ.ਐਚ. ਸਪੋਰਟਸ ਦੇ ਉਪਰ ਲਗਾਏ ਜਾ ਰਹੇ ਟਾਵਰ ਅਤੇ ਨਜਾਇਜ਼ ਤੌਰ 'ਤੇ ਕੀਤੇ ਗਏ ਕਬਜ਼ੇ ਦੇ ਵਿਰੋਧ ਵਿਚ ਧਰਨਾ ਲਗਾ ਕੇ ਚੱਕਾ ਜਾਮ ਕੀਤਾ ਗਿਆ | ਨਗਰ ਕੌਂਸਲ ਦੇ ਸਾਬਕਾ ਮੀਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਔਰਤਾਂ ਦੀ ਇਕਾਈ ਕੀਤੀ ਗਠਿਤ

ਸ਼ਹਿਣਾ, 24 ਫਰਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਜਗਜੀਤਪੁਰਾ ਵਿਖੇ ਔਰਤਾਂ ਦੀ ਕਮੇਟੀ ਜ਼ਿਲ੍ਹਾ ਆਗੂ ਕਮਲਜੀਤ ਕੌਰ ਦੀ ਅਗਵਾਈ ਵਿਚ ਗਠਿਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਨੇ ਕਿਹਾ ਕਿ ਸਾਨੂੰ ਸਭ ਔਰਤਾਂ ...

ਪੂਰੀ ਖ਼ਬਰ »

ਗਾਗੇਵਾਲ ਵਿਖੇ ਸੰਤ ਨਰੈਣ ਸਿੰਘ ਮੋਨੀ ਦੀ ਯਾਦ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸਮਾਗਮ

ਟੱਲੇਵਾਲ, 24 ਫਰਵਰੀ (ਸੋਨੀ ਚੀਮਾ)-ਪਿੰਡ ਗਾਗੇਵਾਲ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸੰਤ ਬਾਬਾ ਨਰੈਣ ਸਿੰਘ ਜੀ ਮੋਨੀ ਤਪਾ ਦਰਾਜ ਵਾਲਿਆਂ ਦੀ ਯਾਦ ਅਤੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਤਿੰਨ ਰੋਜਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਜਿੱਥੇ ਸ੍ਰੀ ...

ਪੂਰੀ ਖ਼ਬਰ »

ਬੀੜ ਸੁਸਾਇਟੀ ਸੰਧੂ ਕਲਾਂ ਵਲੋਂ ਖ਼ੂਨਦਾਨ ਕੈਂਪ

ਭਦੌੜ, 24 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀੜ ਸੁਸਾਇਟੀ ਸੰਧੂ ਕਲਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਹਰਸਿਮਰਨਜੀਤ ਸਿੰਘ ਥਾਣਾ ਮੁਖੀ ਭਦੌੜ ਵਲੋਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ 'ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਮਹਿਲ ਕਲਾਂ, 24 ਫ਼ਰਵਰੀ (ਅਵਤਾਰ ਸਿੰਘ ਅਣਖੀ)-ਮਾਰਕੀਟ ਕਮੇਟੀ ਮਹਿਲ ਕਲਾਂ ਵਿਖੇ ਚੇਅਰਮੈਨ, ਉਪ ਚੇਅਰਮੈਨ, ਸਕੱਤਰ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਸਰਬੱਤ ਦੇ ਭਲੇ ਲਈ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਅਧਿਆਪਕ ਹੁਣ ਸਮਾਰਟ ਤਕਨੀਕ ਨਾਲ ਮਿਆਰੀ ਸਿਖਲਾਈ ਲੈਣਗੇ

ਬਰਨਾਲਾ, 24 ਫਰਵਰੀ (ਅਸ਼ੋਕ ਭਾਰਤੀ)-ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ...

ਪੂਰੀ ਖ਼ਬਰ »

ਸੰਤ ਸੁੰਦਰ ਸਿੰਘ ਜੀ ਕੈਨੇਡੀਅਨ ਦੇ ਬਰਸੀ ਸਮਾਗਮ 27 ਫਰਵਰੀ ਤੋਂ 1 ਮਾਰਚ ਤੱਕ

ਟੱਲੇਵਾਲ, 24 ਫਰਵਰੀ (ਸੋਨੀ ਚੀਮਾ)-ਸੰਤ ਬਾਬਾ ਸੁੰਦਰ ਸਿੰਘ ਜੀ ਕੈਨੇਡੀਅਨ ਦੀ 89ਵੀਂ ਬਰਸੀ ਸਮਾਗਮਾਂ ਸਬੰਧੀ ਮੀਟਿੰਗ ਸੰਤ ਬਾਬਾ ਕਰਨੈਲ ਸਿੰਘ ਜੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਇਲਾਕੇ ਦੀਆਂ ਪੰਚਾਇਤਾਂ ਤੋਂ ਇਲਾਵਾ ਹਲਕੇ ਦੇ ਮੁਹਤਬਰ ਸੱਜਣ ਵੀ ਹਾਜ਼ਰ ...

ਪੂਰੀ ਖ਼ਬਰ »

ਇਟਲੀ ਤੋਂ ਪਹੁੰਚੀ ਨੌਜਵਾਨ ਦੀ ਮਿ੍ਤਕ ਦੇਹ

ਟੱਲੇਵਾਲ, 24 ਫਰਵਰੀ (ਸੋਨੀ ਚੀਮਾ)-ਜਨਵਰੀ ਮਹੀਨੇ ਇਟਲੀ ਦੇ ਸ਼ਹਿਰ ਰੋਮ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਪਿੰਡ ਚੀਮਾ ਦੇ ਨੌਜਵਾਨ ਵਿਪਨਜੀਤ ਸਿੰਘ ਪੁੱਤਰ ਤਰਸੇਮ ਸਿੰਘ 20 ਸਾਲ ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਦੀ ਦਰਦਨਾਕ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਕੱਲ੍ਹ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਟੱਲੇਵਾਲ, 24 ਫਰਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਸਜਾਇਆ ਗਿਆ | ਇਸ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ

ਬਰਨਾਲਾ, 24 ਫਰਵਰੀ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਮਾਤ ਭਾਸ਼ਾ ਦਿਵਸ ਮੌਕੇ ਕਹਾਣੀਕਾਰ ਜਸਵੀਰ ਸਿੰਘ ਰਾਣਾ ਹੋਏ ਵਿਦਿਆਰਥੀਆਂ ਦੇ ਰੂਬ-ਰੂ

ਬਰਨਾਲਾ, 24 ਫਰਵਰੀ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਮਾਤ ਭਾਸ਼ਾ ਨੂੰ ...

ਪੂਰੀ ਖ਼ਬਰ »

ਕੋਠੇ ਚੂੰਘਾਂ ਦੇ ਡੇਰਾ ਹੁਕਮੀ ਨਾਥ ਦੀ ਸਮਾਧ ਵਿਖੇ ਸ੍ਰੀ ਰਮਾਇਣ ਦੇ ਭੋਗ ਪਾਏ

ਹੰਡਿਆਇਆ, 24 ਫਰਵਰੀ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਦੇ ਨੇੜਲੇ ਪਿੰਡ ਕੋਠੇ ਚੂੰਘਾਂ ਦੇ ਡੇਰਾ ਹੁਕਮੀ ਨਾਥ ਦੀ ਸਮਾਧ ਵਿਖੇ ਸ੍ਰੀ ਰਮਾਇਣ ਦੇ ਅਖੰਡ ਪਾਠ ਦੇ ਭੋਗ ਪਾਏ ਅਤੇ ਭੰਡਾਰਾ ਕੀਤਾ ਗਿਆ | ਇਸ ਮੌਕੇ ਡੇਰਾ ਮੁਖੀ ਪਿਸ਼ੌਰਾ ਨਾਥ ਚੇਲਾ ਜੈਲਾ ਨਾਥ ਨੇ ...

ਪੂਰੀ ਖ਼ਬਰ »

ਮਹਿਲਾ ਪੰਚਾਇਤੀ ਨੁਮਾਇੰਦਿਆਂ ਨੂੰ ਪੰਚਾਇਤੀ ਰਾਜ ਕਾਰਜ ਪ੍ਰਣਾਲੀ ਬਾਰੇ ਦਿੱਤੀ ਜਾਣਕਾਰੀ

ਮਹਿਲ ਕਲਾਂ, 24 ਫਰਵਰੀ (ਤਰਸੇਮ ਸਿੰਘ ਗਹਿਲ)-ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੁਹਾਲੀ ਵਲੋਂ ਮਹਿਲਾ ਸਰਪੰਚਾਂ ਅਤੇ ਪੰਚਾਂ ਲਈ ਇਕ ਰੋਜ਼ਾ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਦੇ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮਹਿਲ ਕਲਾਂ ਵਿਖੇ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ

ਲਹਿਰਾਗਾਗਾ, 24 ਫਰਵਰੀ (ਸੂਰਜ ਭਾਨ ਗੋਇਲ) - ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਦਲਿਤ ਪਰਿਵਾਰ ਦੇ ਨੌਜਵਾਨ ਸਤਗੁਰ ਸਿੰਘ (26) ਪੁੱਤਰ ਲਾਭ ਸਿੰਘ ਨੇ ਆਰਥਿਕ ਤੰਗੀ ਕਰਕੇ ਬੀਤੀ ਰਾਤ ਘਰ ਛੱਤ ਦੇ ਗਾਡਰ ਨਾਲ ਫਾਹਾ ਲੈ ਕੇ ਜ਼ਿੰਦਗੀ ਖ਼ਤਮ ਕਰ ਲਈ ਹੈ | ਮਜ਼ਦੂਰ ਮੁਕਤੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 340 ਲੋੜਵੰਦਾਂ ਨੂੰ ਮਿੰਨੀ ਬੱਸਾਂ ਦੇ ਰੂਟ ਪਰਮਿਟ ਮਿਲੇ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਪੰਜ ਹਾਈ-ਟੈਕ ਪ੍ਰੋਜੈਕਟਾਂ ਦਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਸੰਗਰੂਰ ਦੀ ਪ੍ਰਧਾਨਗੀ ਦਾ ਰੇੜਕਾ ਨਹੀਂ ਲੈ ਰਿਹਾ ਮੁੱਕਣ ਦਾ ਨਾਂਅ

ਸੰਗਰੂਰ, 24 ਫਰਵਰੀ (ਦਮਨਜੀਤ ਸਿੰਘ) - ਦੀ ਦਸ਼ਮੇਸ਼ ਟਰੱਕ ਓਪਰੇਟਰ ਯੂਨੀਅਨ/ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਦੀ ਚੋਣ ਕਰਵਾਉਣ ਦਾ ਰੇੜਕਾ ਵੱਧਦਾ ਹੀ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਟਰੱਕ ਯੂਨੀਅਨ ਸੰਗਰੂਰ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਟਰੱਕ ਓਪਰੇਟਰਾਂ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਨੇ ਦਮਨ ਦਿਵਸ ਵਜੋਂ ਮਨਾਇਆ ਅੱਜ ਦਾ ਦਿਨ

ਸੰਗਰੂਰ, 24 ਫਰਵਰੀ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦੇ ਚੱਲਦਿਆਂ ਕਿਸਾਨ ਕਾਰਕੁਨਾਂ ਵਲੋਂ ਸੰਗਰੂਰ ਵਿਚ ਪ੍ਰਭਾਵਸ਼ਾਲੀ ਧਰਨਿਆਂ ਦੌਰਾਨ ਅੱਜ ਦਾ ਦਿਨ 'ਦਮਨ ਦਿਵਸ' ਵਜੋਂ ਮਨਾਇਆ ਗਿਆ | ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ 32 ਜਥੇਬੰਦੀਆਂ ਵਲੋਂ ਰੇਲਵੇ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ

ਲਹਿਰਾਗਾਗਾ, 24 ਫਰਵਰੀ (ਸੂਰਜ ਭਾਨ ਗੋਇਲ) - ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਦਲਿਤ ਪਰਿਵਾਰ ਦੇ ਨੌਜਵਾਨ ਸਤਗੁਰ ਸਿੰਘ (26) ਪੁੱਤਰ ਲਾਭ ਸਿੰਘ ਨੇ ਆਰਥਿਕ ਤੰਗੀ ਕਰਕੇ ਬੀਤੀ ਰਾਤ ਘਰ ਛੱਤ ਦੇ ਗਾਡਰ ਨਾਲ ਫਾਹਾ ਲੈ ਕੇ ਜ਼ਿੰਦਗੀ ਖ਼ਤਮ ਕਰ ਲਈ ਹੈ | ਮਜ਼ਦੂਰ ਮੁਕਤੀ ...

ਪੂਰੀ ਖ਼ਬਰ »

ਡੇਰਾ ਗੁਲਾਬ ਸਿੰਘ ਦੇ ਮੁਖੀ ਬਾਬਾ ਮੱਖਣ ਸਿੰਘ ਦੇ ਸਸਕਾਰ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੇ ਲਵਾਈ ਹਾਜ਼ਰੀ

ਟੱਲੇਵਾਲ, 24 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਦੇ ਪ੍ਰਸਿੱਧ ਡੇਰਾ ਬਾਬਾ ਗੁਲਾਬ ਸਿੰਘ ਦੇ ਪਿਛਲੇ ਲੰਬੇ ਸਮੇਂ ਤੋਂ ਮੁੱਖ ਸੇਵਾਦਾਰ ਸੰਤ ਬਾਬਾ ਮੱਖਣ ਸਿੰਘ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ, ਅੱਜ ਉਨ੍ਹਾਂ ਅੰਤਿਮ ਸਸਕਾਰ ਡੇਰਾ ਬਾਬਾ ਗੁਲਾਬ ਸਿੰਘ ਵਿਖੇ ਹੀ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਵਿਖੇ 'ਦਾ ਲੇਸੀਅਮ' ਤੇ 'ਯੂਨੀਵਰਸਲ ਟਾਕ' ਪ੍ਰਤੀਯੋਗਤਾ ਹੋਈ

ਬਰਨਾਲਾ, 24 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਲਈ 'ਦਾ ਲੇਸੀਅਮ' ਅਤੇ 'ਯੂਨੀਵਰਸਲ ਟਾਕ' ਪ੍ਰਤੀਯੋਗਤਾ ਕਰਵਾਈ ਗਈ | ਇਸ ਮੌਕੇ ਮੱੁਖ ਮਹਿਮਾਨ ਵਜੋਂ ਗੌਰਮਿੰਟ ਮਹਿੰਦਰਾ ਕਾਲਜ ਪਟਿਆਲਾ ਤੋਂ ਪ੍ਰਸਿੱਧ ਕਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX