ਤਾਜਾ ਖ਼ਬਰਾਂ


ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ , 9 ਹੋਰ ਮੌਤਾਂ, 326 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ ...
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ 300 ਮੀਟਰਕ ਟਨ ਵਧਾਉਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 9 ਮਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੇ ਕੁਲ ਕੋਟੇ ਨੂੰ ਵਧਾ ਕੇ 300 ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਅਤੇ ਅਤੇ ਕਿਹਾ ਹੈ ਕਿ ਸੂਬੇ ...
ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਮੁੰਬਈ, 9 ਮਈ -ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ । ਨਿਰਦੇਸ਼ਕ ਅਤੇ ਗੁਰੂ ਅਰਵਿੰਦ ਗੌੜ ਨੇ ਇੱਕ ਸੋਸ਼ਲ ਮੀਡੀਆ ਪੋਸਟ ਦੁਆਰਾ ਖਬਰ ਦੀ ਪੁਸ਼ਟੀ ਕੀਤੀ ...
ਮੋਗਾ ਵਿਚ ਕੋਰੋਨਾ ਦਾ ਕਹਿਰ ਜਾਰੀ , 2 ਮੌਤਾਂ , ਆਏ 113 ਮਾਮਲੇ ਸਾਹਮਣੇ
. . .  1 day ago
ਮੋਗਾ , 9 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਦੋ ਹੋਰ ਕੀਮਤੀ ਜਾਨਾਂ ਕੋਰੋਨਾ ਦੀ ਭੇਟ ਚੜ੍ਹ ਗਈਆਂ । ਇਕੋ ਦਿਨ ਕੋਰੋਨਾ ਦੇ 113 ਹੋਰ ਮਾਮਲੇ ਸਾਹਮਣੇ ਆਏ ...
ਸਿੱਖਾਂ ਦੀ ਸੇਵਾ ਨੂੰ ਸਲਾਮ , ਕਿਹਾ ਅਮਿਤਾਭ ਬਚਨ ਨੇ , ਦਿੱਤਾ 2 ਕਰੋੜ ਦਾ ਦਾਨ
. . .  1 day ago
ਮੁੰਬਈ , 9 ਮਈ - ਬਾਲੀਵੁੱਡ ਦੇ ਮਹਾਨ ਨਾਇਕ ਅਮਿਤਾਭ ਬਚਨ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ । ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ...
ਵਿਜੀਲੈਂਸ ਵਲੋਂ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਨ ਦੇ ਮਾਮਲੇ ਵਿਚ ਪਟਵਾਰੀ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਐਸ.ਏ.ਐਸ.ਨਗਰ , 9 ਮਈ (ਜਸਬੀਰ ਸਿੰਘ ਜੱਸੀ) - ਵਿਜੀਲੈਂਸ ਵਲੋਂ ਪਿੰਡ ਮਾਜਰੀ ਦੀ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਾਉਣ ਅਤੇ ਇੰਤਕਾਲ ਚੜ੍ਹਾਉਣ ਦੇ ਮਾਮਲੇ ਵਿਚ...
ਪੰਜਾਬ 'ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਹੀ ਹਕੂਮਤ - ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਸੋਸ਼ਲ ਮੀਡੀਆ ਦੇ ਰਾਹੀਂ ਇਕ ਵਾਰ ਫਿਰ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ...
ਜ਼ਿਲ੍ਹਾ ਫ਼ਿਰੋਜ਼ਪੁਰ 'ਚ ਦੁਕਾਨਾਂ ਖੋਲ੍ਹਣ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖ ਕੇ ਪੱਤਰ ਜਾਰੀ ਕੀਤਾ ਗਿਆ...
ਅਸਮਾਨੀ ਬਿਜਲੀ ਦੀ ਚਪੇਟ 'ਚ ਆਉਣ ਕਾਰਨ ਇਕ ਮੌਤ
. . .  1 day ago
ਸਿਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ) - ਲਾਗਲੇ ਪਿੰਡ ਤਿਹਾੜਾ ਦੇ ਖੇਤਾਂ ਵਿਚ ਤੂੜੀ ਦੀ ਢਿਗ ਲਿਪ ਰਹੇ ਵਿਅਕਤੀਆਂ 'ਤੇ ਅਚਾਨਕ ਅਸਮਾਨੀ ਬਿਜਲੀ ਪੈ ਗਈ। ਜਿਸ ਕਾਰਨ 60 ਸਾਲਾ ਅਜੈਬ ਸਿੰਘ ਦੀ ਮੌਤ ਹੋ...
ਆੜ੍ਹਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ 'ਤੇ ਇਲਾਕੇ ਦੇ ਪੰਚਾਂ ਤੇ ਸਰਪੰਚਾਂ ਵਲੋਂ ਨਾਅਰੇਬਾਜ਼ੀ, ਕਿਹਾ ਆੜ੍ਹਤੀ ਨੂੰ ਫਸਾਇਆ ਗਿਆ ਨਾਜਾਇਜ਼
. . .  1 day ago
ਰਾਜਾਸਾਂਸੀ, 9 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਥਾਣਾ ਕੰਬੋਅ ਵਲੋਂ ਅਟਾਰੀ ਮੰਡੀ ਦੇ ਇਕ ਆੜ੍ਹਤੀ ਨੂੰ 420 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ 'ਤੇ ਮੁਕੱਦਮਾ ਦਰਜ...
ਕੋਰੋਨਾ ਦੀ ਮੌਜੂਦਾ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮੇਤ ਵੱਖ ਵੱਖ ਮੁੱਖ ਮੰਤਰੀਆਂ ਨਾਲ ਕੀਤੀ ਗੱਲ
. . .  1 day ago
ਨਵੀਂ ਦਿੱਲੀ, 9 ਮਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ...
ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  1 day ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  1 day ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  1 day ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  1 day ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਦਿੱਲੀ / ਹਰਿਆਣਾ

ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਚਾਲ 'ਚ ਜੁਟੀ ਭਾਜਪਾ-ਅਭੈ ਚੌਟਾਲਾ

ਸਿਰਸਾ, 24 ਫਰਵਰੀ (ਪਰਦੀਪ ਸਚਦੇਵਾ)- ਇੰਡੀਅਨ ਨੈਸ਼ਨਲ ਲੋਕਦਲ ਦੇ ਮੁੱਖ ਜਨਰਲ ਸਕੱਤਰ ਅਤੇ ਐਲਨਾਬਾਦ ਦੇ ਸਾਬਕਾ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਨੀਅਤ ਸੂਬੇ ਵਿੱਚ ਭਾਈਚਾਰੇ ਨੂੰ ਖ਼ਰਾਬ ਕਰਨ ਦੀ ਹੈ ਅਤੇ ਇਸ ਲਈ ਹੁਣ ਭਾਜਪਾ ਨੇ ਆਪਣੇ ਮੰਤਰੀਆਂ ਨੂੰ ਪਿੰਡਾਂ ਵਿੱਚ ਭੇਜ ਕੇ ਉਨ੍ਹਾਂ ਨੂੰ ਤਿੰਨਾਂ ਖੇਤੀ ਕਾਨੂੰਨਾਂ ਬਾਰੇ ਵਿਸਤਾਰ ਪੂਰਵਕ ਦੱਸਣ ਦੇ ਨਿਰਦੇਸ਼ ਦਿੱਤੇ ਹਨ ਜਿਸ 'ਚੋਂ ਕਿਸੇ ਸਾਜਿਸ਼ ਦੀ ਬਦਬੂ ਆਉਂਦੀ ਹੈ | ਅਭੈ ਸਿੰਘ ਚੌਟਾਲਾ ਅੱਜ ਆਪਣੇ ਡੱਬਵਾਲੀ ਰੋਡ ਸਥਿਤ ਨਿਵਾਸ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਮੌਕੇ 'ਤੇ ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਕਰੀਵਾਲਾ, ਸੁਭਾਸ਼ ਨੈਨ, ਮਹਾਵੀਰ ਸ਼ਰਮਾ, ਰਣਧੀਰ ਸਿੰਘ ਜੋਧਕਾਂ ਅਤੇ ਗੁਰਵਿੰਦਰ ਸਿੰਘ ਆਦਿ ਮੌਜੂਦ ਸਨ | ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਭਾਜਪਾ ਦੀ ਇਹ ਸਾਜਿਸ਼ ਹੈ ਕਿ ਉਹ ਕਿਸਾਨਾਂ ਦੇ ਅੰਦੋਲਨ ਨੂੰ ਕਮਜੋਰ ਕਰਨ ਦੇ ਉਦੇਸ਼ ਨਾਲ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਡਿਊਟੀਆਂ ਲਾ ਕੇ ਉਨ੍ਹਾਂ ਨੂੰ ਕਿਸਾਨਾਂ ਕੋਲ ਭੇਜਣ ਦੀ ਯੋਜਨਾ ਬਣਾ ਰਹੀ ਹੈ ਤਾਂਕਿ ਕਿਸਾਨਾਂ ਵਿਚ ਗਲਤਫਹਿਮੀਆਂ ਨੂੰ ਪੈਦਾ ਕਰਕੇ ਉਨ੍ਹਾਂ ਦੇ ਅੰਦੋਲਨ ਨੂੰ ਕਮਜੋਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਵਰਤਮਾਨ ਵਿਚ ਭਾਜਪਾ ਸਰਕਾਰ ਦੀ ਗਲਤ ਨੀਤੀਆਂ ਨਾਲ ਨਾ ਕੇਵਲ ਕਿਸਾਨ ਸਗੋਂ ਵਪਾਰੀ, ਦੁਕਾਨਦਾਰ, ਮਜ਼ਦੂਰ ਤੇ ਨੌਜਵਾਨ ਸਮੇਤ ਤਮਾਮ ਵਰਗ ਪੂਰੀ ਤਰ੍ਹਾਂ ਤੰਗ ਹਨ, ਪਰ ਭਾਜਪਾ ਨੂੰ ਹੁਣ ਇਹ ਜਾਨ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਕੇਵਲ ਕਿਸਾਨਾਂ ਦਾ ਨਹੀਂ ਸਗੋਂ ਇਹ ਅੰਤਰਰਾਸ਼ਟਰੀ ਅੰਦੋਲਨ ਬਣ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਕੁਝ ਪੂੰਜੀਪਤੀ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਪੂਰੇ ਦੇਸ਼ ਨੂੰ ਬਰਬਾਦ ਕਰਨ ਉੱਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੂਰੇ ਦੇਸ਼ ਵਿੱਚ ਆਰਐਸਐਸ ਚਲਾਉਂਦੀ ਹੈ ਅਤੇ ਜੋ ਵੀ ਏਜੰਡਾ ਆਰਐਸਐਸ ਭਾਜਪਾ ਨੂੰ ਦਿੰਦੀ ਹੈ, ਪਾਰਟੀ ਉਹੀ ਕੰਮ ਕਰਦੀ ਹੈ | ਉਨ੍ਹਾਂ ਕਿਹਾ ਕਿ ਆਰਐਸਐਸ ਦਾ ਮੁੱਖ ਏਜੰਡਾ ਦੇਸ਼ਭਰ ਵਿੱਚ ਫਿਰਕਾਪ੍ਰਸਤੀ ਦਾ ਜਹਿਰ ਘੋਲ ਕੇ ਆਪਸੀ ਭਾਈਚਾਰੇ ਨੂੰ ਤੋੜਣਾ ਹੈ | ਅਭੈ ਸਿੰਘ ਚੌਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਿਸਾਨ ਅਤੇ ਦੇਸ਼ਹਿਤ ਵਿੱਚ ਆਪਣੇ ਫ਼ੈਸਲੇ ਉੱਤੇ ਮੁੜ ਵਿਚਾਰ ਕਰਕੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਉਹਨਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਿੱਤੇ ਗਏ ਬਿਆਨ 'ਤੇ ਜਿਸ ਵਿੱਚ ਉਹਨਾਂ ਕਿਹਾ ਸੀ ਕਿ ਭੀੜ ਨਾਲ ਕਾਨੂੰਨ ਨਹੀਂ ਬਦਲਦਾ, 'ਤੇ ਆਪਣੀ ਪ੍ਰਤੀਕਿ੍ਆ ਦਿੰਦੇ ਹੋਏ ਕਿਹਾ ਕਿ ਇਹ ਭੀੜ ਹੀ ਸੀ ਜਿਸਨੇ ਭਾਜਪਾ ਨੂੰ ਸੱਤਾ ਵਿੱਚ ਲਿਆਂਦਾ ਸੀ | ਉਨ੍ਹਾਂ ਕਿਹਾ ਕਿ ਅੱਜ ਜੋ ਭੀੜ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੀ ਹੈ ਅਤੇ ਇਹੀ ਭੀੜ ਜੇਕਰ ਭਾਜਪਾ ਤੋਂ ਸੱਤਾ ਛੱਡਣ ਦੀ ਮੰਗ ਕਰੇਗੀ ਤਾਂ ਭਾਜਪਾ ਨੂੰ ਸੱਤਾ ਛੱਡਣੀ ਪਵੇਗੀ |

ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕੇ ਜਾਣ ਦੀ ਕੀਤੀ ਨਿੰਦਾ

ਕਪੂਰਥਲਾ, 24 ਫਰਵਰੀ (ਵਿ.ਪ੍ਰ.)-ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਦੇ ਪ੍ਰਧਾਨ ਠੇਕੇਦਾਰ ਉੱਜਲ ਸਿੰਘ, ਕਾਰਜਕਾਰੀ ਪ੍ਰਧਾਨ ਹਰਿੰਦਰਜੀਤ ਸਿੰਘ ਬਾਵਾ, ਸਰਪ੍ਰਸਤ ਹਰੀਬੁੱਧ ਸਿੰਘ, ਟਰੱਸਟੀ ਖੁਸ਼ਵਿੰਦਰ ਸਿੰਘ ਬਾਵਾ, ਸਕੱਤਰ ਬੋਹੜ ਸਿੰਘ, ਦਫ਼ਤਰ ਸਕੱਤਰ ...

ਪੂਰੀ ਖ਼ਬਰ »

ਜੇਕਰ ਲੋਕੀਂ ਨਗਰ ਪਾਲਿਕਾ ਦੀ ਗੱਡੀ ਵਿਚ ਕੂੜਾ ਸੁੱਟਣਗੇ ਤਾਂ ਸ਼ਹਿਰ ਸਾਫ਼ ਹੋ ਜਾਵੇਗਾ : ਅਮਨਦੀਪ ਸ਼ਰਮਾ

ਗੂਹਲਾ ਚੀਕਾ, 24 ਫਰਵਰੀ (ਓ.ਪੀ. ਸੈਣੀ)-ਨਗਰ ਪਾਲਿਕਾ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਕਿਹਾ ਕਿ ਨਗਰ ਪਾਲਿਕਾ ਨੇ ਸ਼ਹਿਰ ਦੇ ਹਰ ਘਰ 'ਚੋਂ ਕੂੜਾ ਚੁੱਕਣ ਦਾ ਸਿਸਟਮ ਬਣਾਇਆ ਹੋਇਆ ਹੈ | ਕੂੜਾ ਚੁੱਕਣ ਤੋਂ ਬਾਅਦ ਵੀ ਗਲੀਆਂ 'ਚ ਕੂੜਾ ਦਿਖਾਈ ਦਿੰਦਾ ਹੈ | ਇਸ ਲਈ ਹਰ ...

ਪੂਰੀ ਖ਼ਬਰ »

9ਵੀਂ ਤੋਂ 12ਵੀਂ ਸ਼ੇ੍ਰਣੀ ਤੱਕ ਦੇ ਵਿਦਿਆਰਥੀਆਂ ਨੂੰ 'ਪ੍ਰਧਾਨ ਮੰਤਰੀ ਦੇ ਪ੍ਰੀਖਿਆ 'ਤੇ ਚਰਚਾ-2021' ਪ੍ਰੋਗਰਾਮ 'ਚ ਹਿੱਸਾ ਲੈਣ ਦੀ ਅਪੀਲ

ਸ਼ਾਹਬਾਦ ਮਾਰਕੰਡਾ, 24 ਫਰਵਰੀ (ਅਵਤਾਰ ਸਿੰਘ)-ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਨੇ ਰਾਜ ਦੇ 9ਵੀਂ ਤੋਂ ਲੈ ਕੇ 12ਵੀਂ ਸ਼ੇ੍ਰਣੀ ਤੱਕ ਦੇ ਵਿਦਿਆਰਥੀਆਂ ਨੂੰ 'ਪ੍ਰਧਾਨ ਮੰਤਰੀ ਦੇ ਪ੍ਰੀਖਿਆ 'ਤੇ ਚਰਚਾ-2021' ਪ੍ਰੋਗਰਾਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਸਾਬਕਾ ਦਿੱਲੀ ਕਮੇਟੀ ਮੈਂਬਰ ਸੰਧੂ ਅਤੇ ਧਨੋਆ ਜਾਗੋ ਪਾਰਟੀ 'ਚ ਹੋਏ ਸ਼ਾਮਿਲ

ਨਵੀਂ ਦਿੱਲੀ, 24 ਫਰਵਰੀ (ਜਗਤਾਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੋਂ ਪਹਿਲਾ ਜਾਗੋ ਪਾਰਟੀ 'ਚ ਕਮੇਟੀ ਦੇ 2 ਸਾਬਕਾ ਮੈਂਬਰ ਸ਼ਾਮਲ ਹੋਏ ਹਨ | ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਮੇਟੀ ਦੇ ਸਾਬਕਾ ਮੈਂਬਰ ਸ਼ਮਸ਼ੇਰ ...

ਪੂਰੀ ਖ਼ਬਰ »

ਟਰਾਈਸਿਟੀ ਮੁਕਾਬਲੇ 'ਚ ਛਾਈ ਸਿਰਸਾ ਦੀ ਸਲੋਤਾ ਜੋੜੀ

ਸਿਰਸਾ, 24 ਫਰਵਰੀ (ਪਰਦੀਪ ਸਚਦੇਵਾ)- ਸਿਰਸਾ ਦੇ ਇੱਕ ਜੋੜੇ ਨੇ ਆਈਬੀਬੀਐਫ ਵੱਲੋਂ ਚੰਡੀਗੜ ਸੈਕਟਰ ਵਿਚ ਕਰਵਾਏ ਗਏ ਮਿਸਟਰ ਐਂਡ ਮਿਸ ਟਰਾਈਸਿਟੀ 2021 ਦਾ ਖਿਤਾਬ ਜਿੱਤਿਆ ਹੈ | ਸਿਰਸਾ ਦੇ ਜੋੜੇ ਕਮਲ ਸਲੋਤਾ ਅਤੇ ਬਰਨਾਲੀ ਸਲੋਤਾ ਵੱਲੋਂ ਇਸ ਮੁਕਾਬਲੇ 'ਚ ਹਿੱਸਾ ਲੈਂਦੇ ...

ਪੂਰੀ ਖ਼ਬਰ »

ਕਿਸਾਨਾਂ ਜਥੇਬੰਦੀਆਂ ਨੇ ਮਨਾਇਆ ਵਿਰੋਧੀ ਦਮਨ ਦਿਵਸ

ਸਿਰਸਾ, 24 ਫਰਵਰੀ (ਪਰਦੀਪ ਸਚਦੇਵਾ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਅੱਜ ਦਮਨ ਵਿਰੋਧੀ ਦਿਵਸ ਮੰਨਾਇਆ ਤੇ ਤਹਿਸੀਲਦਾਰ ਦੇ ਨਾਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ | ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕਰਦਿਆਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਦੇ ਦੋ ਮੈਂਬਰ ਕਾਬੂ

ਸਿਰਸਾ, 24 ਫਰਵਰੀ (ਪਰਦੀਪ ਸਚਦੇਵਾ)- ਸਿਰਸਾ ਦੀ ਸੀ.ਆਈ.ਏ. ਥਾਣਾ ਪੁਲਿਸ ਨੇ ਸਿਰਸਾ ਦੇ ਜੇ ਜੇ ਕਾਲੋਨੀ ਏਰੀਏ ਚੋਂ ਮੋਟਰ ਸਾਈਕਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ | ਫੜੇ ਗਏ ਮੁਲਜ਼ਮਾਂ ਦੀ ਪਛਾਣ ਸੰਜੈ ਉਰਫ ਫੌਜੀ ਵਾਸੀ ਖੈਰੇਕਾਂ ਅਤੇ ਹੇਮ ਰਾਜ ਵਾਸੀ ...

ਪੂਰੀ ਖ਼ਬਰ »

ਗੁਰਧਾਮਾਂ ਦੀ ਮਰਯਾਦਾ ਹਮੇਸ਼ਾ ਸੁਰੱਖਿਅਤ ਰਹਿਣੀ ਚਾਹੀਦੀ ਹੈ

ਪਾਉਂਟਾ ਸਾਹਿਬ, 24 ਫਰਵਰੀ (ਅਜੀਤ ਬਿਊਰੋ)-ਦੁਆਬੇ ਦੇ ਉੱਘੇ ਧਾਰਮਿਕ ਅਸਥਾਨ ਡੇਰਾ ਗੁਰਦੁਆਰਾ ਸੰਤ ਸਾਗਰ (ਚਾਹ ਵਾਲਾ) ਦੇ ਮੌਜੂਦਾ ਮੁੱਖ ਸੇਵਾਦਾਰ ਬਾਬਾ ਹਰਜਿੰਦਰ ਸਿੰਘ ਚਾਹ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਕੌਂਚ ਬੇਲੀ (ਬਹਿਰਾਲ) ਪਾਉਂਟਾ ਸਾਹਿਬ ਅਤੇ ...

ਪੂਰੀ ਖ਼ਬਰ »

ਪਿੰਡਾਂ 'ਚ ਜਾ ਕੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਜਾਗਰੂਕ

ਕਪੂਰਥਲਾ, 24 ਫਰਵਰੀ (ਵਿ. ਪ੍ਰ.)-ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਈ ਕਾਰਡ ਹਫ਼ਤੇ ਦੇ ਸਬੰਧ ਵਿਚ ਜਾਗਰੂਕਤਾ ਵੈਨ ਨੇ ਅੱਜ ਕਾਲਾ ਸੰਘਿਆਂ, ਆਰੀਆਂਵਾਲ, ਸੈਦੋਵਾਲ, ਭੁਲਾਣਾ, ਜੱਲੋਵਾਲ, ਸਿੱਧਵਾਂ ਦੋਨਾ ਆਦਿ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਨੂੰ ਭਾਰਤ ਸਰਬੱਤ ਸਿਹਤ ...

ਪੂਰੀ ਖ਼ਬਰ »

ਪੁਲਿਸ ਨੇ ਫ਼ਰਜ਼ੀ ਨਿਯੁਕਤੀ ਪੱਤਰਾਂ ਜ਼ਰੀਏ ਠੱਗੀਆਂ ਮਾਰਨ ਵਾਲੇ ਨੌਸਰਬਾਜ਼ਾਂ ਤੋਂ ਲੋਕਾਂ ਨੂੰ ਚੌਕਸ ਰਹਿਣ ਦੀ ਕੀਤੀ ਅਪੀਲ

ਸ਼ਾਹਬਾਦ ਮਾਰਕੰਡਾ, 24 ਫਰਵਰੀ (ਅਵਤਾਰ ਸਿੰਘ)-ਹਰਿਆਣਾ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਰਜੀ ਨਿਯੁਕਤੀ ਪੱਤਰਾਂ ਜ਼ਰੀਏ ਠੱਗੀ ਮਾਰਨ ਵਾਲੇ ਨੌਸਰਬਾਜਾਂ ਤੋਂ ਸੁਚੇਤ ਰਹਿਣ | ਡੀ. ਜੀ. ਪੀ. ਹਰਿਆਣਾ ਮਨੋਜ ਯਾਦਵ ਨੇ ਇਕ ਅਹਿਮ ਐਡਵਾਈਜ਼ਰੀ ਜਾਰੀ ...

ਪੂਰੀ ਖ਼ਬਰ »

ਹਰਿਆਣਾ ਦੇ ਅੰਬਾਲਾ ਸਥਿਤ ਡਵੀਜ਼ਨਲ ਰੁਜ਼ਗਾਰ ਦਫ਼ਤਰ ਵਲੋਂ 5 ਮਾਰਚ ਨੂੰ ਵਿਭਾਗ ਦੇ ਪੋਰਟਲ 'ਤੇ ਆਨਲਾਈਨ ਰੁਜ਼ਗਾਰ ਮੇਲਾ ਕਰਵਾਇਆ ਜਾਵੇਗਾ

ਸ਼ਾਹਬਾਦ ਮਾਰਕੰਡਾ, 24 ਫਰਵਰੀ (ਅਵਤਾਰ ਸਿੰਘ)-ਹਰਿਆਣਾ ਦੇ ਅੰਬਾਲਾ ਸਥਿਤ ਡਵੀਜ਼ਨਲ ਰੁਜ਼ਗਾਰ ਦਫ਼ਤਰ ਵਲੋਂ 5 ਮਾਰਚ ਨੂੰ ਵਿਭਾਗ ਦੇ ਪੋਰਟਲ 'ਤੇ ਆਨਲਾਈਨ ਰੁਜ਼ਗਾਰ ਮੇਲਾ ਕਰਵਾਇਆ ਜਾਵੇਗਾ | ਇਸ ਮੇਲੇ ਵਿਚ ਹਿੱਸਾ ਲੈਣ ਲਈ ਰੁਜ਼ਗਾਰਦਾਤਾ ਅਤੇ ਬਿਨੈਕਾਰਾਂ ਦਾ ...

ਪੂਰੀ ਖ਼ਬਰ »

ਕਰੀਬ ਇਕ ਸਾਲ ਬਾਅਦ ਖੁੱਲ੍ਹੇ ਪ੍ਰਾਇਮਰੀ ਸਕੂਲ

ਸਿਰਸਾ, 24 ਫਰਵਰੀ (ਪਰਦੀਪ ਸਚਦੇਵਾ)- ਕੋਰੋਨਾ ਮਹਾਂਮਾਰੀ ਕਾਰਨ ਕਰੀਬ ਇਕ ਸਾਲ ਬਾਅਦ ਅੱਜ ਪਹਿਲੀ ਵਾਰੀ ਪ੍ਰਾਇਮਰੀ ਸਕੂਲ ਖੋਲ੍ਹੇ ਗਏ ਹਨ | ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲ ਆਏ ਪਰ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਹੀ ਰਹੀ | ਸਕੂਲ ਆਉਣ ਵਾਲੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਬਣੇ ਜਥੇ. ਕੁਲਦੀਪ ਸਿੰਘ ਭੋਗਲ

ਨਵੀਂ ਦਿੱਲੀ, 24 ਫਰਵਰੀ (ਜਗਤਾਰ ਸਿੰਘ) - ਦਿੱਲੀ ਦੇ ਸੀਨੀਅਰ ਅਕਾਲੀ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਨੂੰ ਪਾਰਟੀ 'ਚ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ | ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਜ਼ਿਲ੍ਹੇ ਭਰ 'ਚ ਇਨਕਲਾਬੀ ਚੇਤਨਾ ਮਾਰਚ ਚਲਾਉਣ ਦਾ ਫ਼ੈਸਲਾ

ਸਿਰਸਾ, 24 ਫਰਵਰੀ (ਪਰਦੀਪ ਸਚਦੇਵਾ)- ਨੌਜਵਾਨ ਭਾਰਤ ਸਭਾ ਜ਼ਿਲ੍ਹਾ ਸਿਰਸਾ ਦੀ ਇਕ ਮੀਟਿੰਗ ਸੰਤ ਨਗਰ 'ਚ ਸਥਿਤ ਗ਼ਦਰੀ ਸ਼ਹੀਦ ਬਾਬਾ ਸੋਹਣ ਸਿੰਘ ਭਕਨਾ ਹਾਲ 'ਚ ਡਾ. ਅਮਨ ਸੰਤਨਗਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 1 ਮਾਰਚ ਤੋਂ 23 ਮਾਰਚ ਤੱਕ ਇਨਕਲਾਬੀ ਚੇਤਨਾ ਮਾਰਚ ਕੀਤੇ ...

ਪੂਰੀ ਖ਼ਬਰ »

ਗੂਹਲਾ ਵਿਧਾਨ ਸਭਾ ਹਲਕੇ 'ਚ 5 ਕਰੋੜ ਦੀ ਲਾਗਤ ਨਾਲ ਹਰੇਕ ਘਰ ਨੂੰ ਪਾਣੀ ਦਿੱਤਾ ਜਾਵੇਗਾ

ਗੂਹਲਾ ਚੀਕਾ, 24 ਫਰਵਰੀ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਟੂਟੀ ਪਾਣੀ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ ਗਈ ਹਰਿਆਣਾ ਸਰਕਾਰ ਦੀ ਇਕ ਮਹੱਤਵਪੂਰਨ ਯੋਜਨਾ, ਜਲ ਜੀਵਨ ਮਿਸ਼ਨ ਦੀ ਗੂਹਲਾ ਵਿਧਾਨ ਸਭਾ ਹਲਕੇ ਦੀ ਪ੍ਰਗਤੀ ਬਾਰੇ ਦੱਸਿਆ | ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸੁਭਾਸ਼ ਨਗਰ ਚੌਕ ਵਿਖੇ ਲੱਗੇ ਹੋਏ ਸਿੱਖ ਜਰਨੈਲਾਂ ਦੇ ਬੁੱਤਾਂ ਦੀ ਸਫ਼ਾਈ ਦੀ ਸੇਵਾ ਕੀਤੀ

ਨਵੀਂ ਦਿੱਲੀ, 24 ਫਰਵਰੀ (ਜਗਤਾਰ ਸਿੰਘ) -ਜਾਗੋ ਪਾਰਟੀ ਦੀ ਯੂਥ ਵਿੰਗ ਦੇ ਅੰਤਰਰਾਸ਼ਟਰੀ ਪ੍ਰਧਾਨ ਪੁਨਪ੍ਰੀਤ ਸਿੰਘ ਦੀ ਅਗਵਾਈ 'ਚ ਨੌਜਵਾਨਾਂ ਨੇ ਸ਼ੁਭਾਸ ਨਗਰ ਚੌਕ ਵਿਖੇ ਲੱਗੇ ਹੋਏ ਸਿੱਖ ਜਰਨੈਲਾਂ ਦੇ ਬੁੱਤਾਂ ਦੀ ਸਫ਼ਾਈ ਦੀ ਸੇਵਾ ਕੀਤੀ | ਨੌਜਵਾਨਾਂ ਨੇ ਪਾਰਕ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਵਲੋਂ ਇਤਿਹਾਸਕ ਸਥਾਨਾਂ ਦਾ ਟੂਰ

ਸਿਰਸਾ, 24 ਫਰਵਰੀ (ਪਰਦੀਪ ਸਚਦੇਵਾ)- ਸਿਰਸਾ ਦੀ ਚੌਧਰੀ ਦੇਵੀਲਾਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੂੰ ਇੱਕ ਦਿਨਾ ਇਤਿਹਾਸਿਕ ਸਥਾਨਾਂ ਦੇ ਟੂਰ 'ਤੇ ਅੰਮਿ੍ਤਸਰ ਲੈ ਜਾਇਆ ਗਿਆ | ਇਸ ਟੂਰ ਦੀ ਅਗਵਾਈ ਡਾ. ਚੰਨਪ੍ਰੀਤ ਕੌਰ ਅਤੇ ਡਾ. ਹਰਦਰਸ਼ਨ ਕੌਰ ...

ਪੂਰੀ ਖ਼ਬਰ »

ਪਤੀ-ਪਤਨੀ ਮੋਟਰਸਾਈਕਲ 'ਤੇ ਕਰਦੇ ਸਨ ਝਪਟਮਾਰੀ ਦੀਆਂ ਵਾਰਦਾਤਾਂ

ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸੰਗਮ ਵਿਹਾਰ ਦੇ ਰਹਿਣ ਵਾਲੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਕਿਉਂਕਿ ਇਹ ਦੋਵੇਂ ਮੋਟਰਸਾਈਕਲ 'ਤੇ ਝਪਟਮਾਰੀ ਦੀਆਂ ਵਾਰਦਾਤਾਂ ਕਰਦੇ ਸੀ | ਪੁਲਿਸ ਇਸ ਵਿਅਕਤੀ ਦੇ ਉਸ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣੀਆਂ ਜ਼ਰੂਰੀ

ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋੋਰਨਾ ਵੈਕਸੀਨ ਦੀ ਦੂਸਰੀ ਖੁਰਾਕ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਜਿਨ੍ਹਾਂ ਲੋਕਾਂ ਨੇ ਪਹਿਲੀ ਖੁਰਾਕ ਲਈ ਹੈ, ਉਨ੍ਹਾਂ ਨੇ ਸਿਹਤ ਕਰਮਚਾਰੀਆਂ ਦੁਆਰਾ ਤੈਅ ਕੀਤੇ ਗਏ ਦਿਨ ਦੇ ਹਿਸਾਬ ਨੂੰ ਦੂਸਰੀ ...

ਪੂਰੀ ਖ਼ਬਰ »

ਗਰਮੀ ਦੇ ਮੌਸਮ ਪ੍ਰਤੀ ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਨੇ ਕੀਤੇ ਪ੍ਰਬੰਧ

ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਪਿਛਲੇ 3 ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਮੌਸਮ ਬਦਲਣ ਦੇ ਨਾਲ ਹੀ ਕਿਸਾਨਾਂ ਨੇ ਗਰਮੀ ਪ੍ਰਤੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ | ਕਿਸਾਨਾਂ ਨੇ ਆਪਣੀਆਂ ਟਰਾਲੀਆਂ ਤੇ ...

ਪੂਰੀ ਖ਼ਬਰ »

ਚਿਤਾਵਨੀ ਤੇ ਧਮਕੀ ਦੇ ਨਾਲ ਕਿਸਾਨਾਂ ਦਾ ਅੰਦੋਲਨ ਸਮਾਪਤ ਨਹੀਂ ਹੋਵੇਗਾ

ਨਵੀਂ ਦਿੱਲੀ, 24 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਵਲੋਂ ਟਿਕਰੀ ਬਾਰਡਰ 'ਤੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਨੂੰ ਖ਼ਾਲੀ ਕਰਨ ਲਈ ਚਿਤਾਵਨੀ ਦੇ ਪੋਸਟਰ ਲਗਾਏ ਗਏ ਹਨ ਪਰ ਇਸ ਮਾਮਲੇ ਪ੍ਰਤੀ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੇ ਮੌਲਿਕ ਅਧਿਕਾਰਾਂ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੁਆਰਾ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂਅ 'ਤੇ ਸੌਂਪਿਆ ਮੰਗ-ਪੱਤਰ

ਯਮੁਨਾਨਗਰ, 24 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸੰਯੁਕਤ ਕਿਸਾਨ ਮੋਰਚੇ ਅਤੇ ਇਸ 'ਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਨੂੰ ਮਾਣਯੋਗ ਰਾਸ਼ਟਰਪਤੀ ਦੇ ਨਾਂਅ 'ਤੇ ਇਕ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਗੁਰਬਾਣੀ ਮਨੁੱਖਾ ਜੀਵ ਨੂੰ ਚਿੰਬੜੇ ਦੁੱਖਾਂ ਦਾ ਨਾਸ਼ ਕਰਦੀ ਹੈ-ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ

ਪੱਖੋਵਾਲ/ਲੋਹਟਬੱਦੀ, 24 ਫਰਵਰੀ (ਕਿਰਨਜੀਤ ਕੌਰ ਗਰੇਵਾਲ/ਕੁਲਵਿੰਦਰ ਸਿੰਘ ਡਾਂਗੋਂ)- ਜੁੱਗੋ ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਗੁਰਬਾਣੀ ਦਾ ਇਕ-ਇਕ ਅੱਖਰ ਮਨੁੱਖਤਾ ਨੂੰ ਤਾਂ ਸੇਧ ਦਿੰਦਾ ਹੀ ਹੈ, ਸਗੋਂ ਗੁਰੂ ਬਾਣੀ ਸਰਵਣ ਕਰਨ ਵਾਲੇ ਅਨੇਕਾਂ ...

ਪੂਰੀ ਖ਼ਬਰ »

ਐਥਲੀਟ ਸੰਤੋਖ ਸਿੰਘ ਨੇ ਤਿੰਨੇਂ ਮੁਕਾਬਲਿਆਂ 'ਚ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਮਾਣ ਵਧਾਇਆ

ਰਾਏਕੋਟ, 23 ਫ਼ਰਵਰੀ (ਸੁਸ਼ੀਲ)-ਪਿੰਡ ਤਲਵੰਡੀ ਰਾਏ ਦੇ ਐਥਲੀਟ ਸੰਤੋਖ ਸਿੰਘ ਨੇ ਬੀਤੇ ਦਿਨੀਂ ਮਸਤੂਆਣਾ (ਸੰਗਰੂਰ) ਵਿਖੇ ਸੰਪੰਨ ਹੋਈਆਂ ਪੰਜਾਬ ਮਾਸਟਰਜ ਐਥਲੈਟਿਕਸ ਚੈਂਪੀਅਨਸ਼ਿਪ 'ਚ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਆਪਣੇ ਪਿੰਡ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ

ਚੌਂਕੀਮਾਨ, 24 ਫਰਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜਦੀਕ ਬਣੇ ਟੋਲ ਪਲਾਜ਼ਾ ਤੇ ਸਮੁੱਚੀਆ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਕਾਨੂੰਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX