ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਜਲੰਧਰ

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਨਿਕਲਣ ਵਾਲੀ ਸ਼ੋਭਾ ਯਾਤਰਾ ਲਈ ਪੁਲਿਸ ਪ੍ਰਸ਼ਾਸਨ ਵਲੋਂ ਰੂਟ ਪਲਾਨ ਜਾਰੀ

ਜਲੰਧਰ, 24 ਫਰਵਰੀ (ਐੱਮ. ਐੱਸ. ਲੋਹੀਆ) - ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਸਾਲਾਨਾ ਜੋੜ ਮੇਲ ਮਿਤੀ 25-2-2021 ਤੋਂ ਮਿਤੀ 28-2-2021 ਤੱਕ ਸ੍ਰੀ ਸਤਿਗੁਰੂ ਰਵਿਦਾਸ ਧਾਮ, ਬੂਟਾ ਮੰਡੀ, ਨਕੋਦਰ ਰੋਡ ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਮਿਤੀ 26-2-2021 ਨੂੰ ਜਲੰਧਰ ਸ਼ਹਿਰ ਅੰਦਰ ਵਿਸਾਲ ਸ਼ੋਭਾ ਯਾਤਰਾ ਸ੍ਰੀ ਸਤਿਗੁਰੂ ਰਵਿਦਾਸ ਧਾਮ, ਬੂਟਾ ਮੰਡੀ ਤੋਂ ਸ਼ੁਰੂ ਹੋ ਕੇ ਵਾਇਆ ਗੁਰੂ ਰਵਿਦਾਸ ਚੌਕ-ਨਕੋਦਰ ਚੌਕ-ਜੋਤੀ ਚੌਕ, ਪੀ.ਐਨ.ਬੀ. ਚੌਕ-ਮਿਲਾਪ ਚੌਕ-ਸ਼ਹੀਦ ਭਗਤ ਸਿੰਘ ਚੌਕ-ਅੱਡਾ ਹੁਸ਼ਿਆਰਪੁਰ-ਮਾਈ ਹੀਰਾਂ ਗੇਟ-ਪਟੇਲ ਚੌਕ-ਸਬਜ਼ੀ ਮੰਡੀ ਚੌਕ-ਬਸਤੀ ਅੱਡਾ ਚੌਕ-ਜੋਤੀ ਚੌਕ-ਨਕੋਦਰ ਚੌਕ-ਗੁਰੂ ਰਵਿਦਾਸ ਚੌਕ ਰਾਹੀਂ ਹੁੰਦੀ ਹੋਈ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਜਲੰਧਰ ਵਿਖੇ ਸਮਾਪਤ ਹੋਵੇਗੀ | ਇਸ ਸਾਲਾਨਾ ਜੋੜ ਮੇਲ ਅਤੇ ਸ਼ੋਭਾ ਯਾਤਰਾ 'ਚ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ 'ਚ ਸ਼ਰਧਾਲੂਆਂ/ਸੰਗਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਟ੍ਰੈਫਿਕ ਪੁਲਿਸ ਕਮਿਸ਼ਨਰੇਟ, ਜਲੰਧਰ ਵਲੋਂ ਆਮ ਪਬਲਿਕ ਦੀ ਸਹੂਲਤ ਲਈ ਆਵਾਜਾਈ 'ਚ ਬਦਲਾਅ ਅਤੇ ਵਾਹਨ ਪਾਰਕਿੰਗ ਸਥਾਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਸ ਦੌਰਾਨ ਆਵਾਜਾਈ ਨੂੰ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਬਹਾਲ ਰੱਖਿਆ ਜਾ ਸਕੇ |
* ਸਾਲਾਨਾ ਜੋੋੜ ਮੇਲੇ ਦੌਰਾਨ ਮਿਤੀ 25-2-2021 ਤੋਂ 28-2-2021 ਤੱਕ ਆਵਾਜਾਈ ਦੇ ਰਸਤਿਆਂ ਅਤੇ ਪਾਰਕਿੰਗ ਸਥਾਨਾਂ ਦਾ ਵੇਰਵਾ
ਪ੍ਰਤਾਪਪੁਰਾ ਮੋੜ, ਵਡਾਲਾ ਚੌਕ, ਗੁਰੂ ਰਵਿਦਾਸ ਚੌਕ ਨੇੜੇ ਘਈ ਹਸਪਤਾਲ, ਤਿਲਕ ਨਗਰ ਰੋਡ ਨੇੜੇ ਵਡਾਲਾ ਪਿੰਡ ਬਾਗ, ਬੂਟਾ ਪਿੰਡ ਮੋੜ ਨੇੜੇ ਚਾਰਾਮੰਡੀ, ਮੈਨਬਰੋ ਚੌਕ, ਮੋੜ ਬਾਵਾ ਸ਼ੂਜ਼ ਫੈਕਟਰੀ, ਜੱਗੂ ਚੌਕ (ਸਿਧਾਰਥ ਨਗਰ ਰੋਡ ਨੇੜੇ ਘੁੱਲੇ ਦੀ ਚੱਕੀ), ਮਾਤਾ ਰਾਣੀ ਚੌਕ, ਬਬਰੀਕ ਚੌਕ, ਡਾਕਟਰ ਅੰਬੇਦਕਰ ਭਵਨ ਮੋੜ ਨਕੋਦਰ ਰੋਡ, ਟੀ-ਪੁਆਇੰਟ ਖਾਲਸਾ ਸਕੂਲ ਨਕੋਦਰ ਰੋਡ, ਨੋਕਦਰ ਚੌਕ, ਗੁਰੂ ਅਮਰਦਾਸ ਚੌਕ, ਸਮਰਾ ਚੌਕ, ਅਰਬਨ ਅਸਟੇਟ ਫੇਜ਼-2 ਟ੍ਰੈਫਿਕ ਸਿਗਨਲ ਲਾਇਟਾਂ, ਟੀ-ਪੁਆਇੰਟ ਨੇੜੇ ਕੋਠੀ ਪਵਨ ਟੀਨੂੰ ਆਦਿ |
• ਉਕਤ ਮਿਤੀਆਂ ਅਨੁਸਾਰ ਸਾਲਾਨਾ ਜੋੜ ਮੇਲ ਦੀ ਸਮਾਪਤੀ ਤੱਕ ਜਲੰਧਰ ਸ਼ਹਿਰ ਤੋਂ ਨਕੋਦਰ-ਸ਼ਾਹਕੋਟ ਵਾਲੇ ਪਾਸਿਉਂ ਆਉਣ-ਜਾਣ ਵਾਲੇ ਸਾਰੇ ਵਾਹਨ/ਸਵਾਰੀ ਬੱਸਾਂ ਸਤਲੁਜ ਚੌਕ-ਸਮਰਾ ਚੌਕ-ਕੂਲ ਰੋਡ-ਟ੍ਰੈਫਿਕ ਸਿਗਨਲ ਲਾਇਟਾਂ ਅਰਬਨ ਅਸਟੇਟ ਫੇਜ਼-2 - ਸੀ.ਟੀ. ਇੰਸਟਿਚਿਊਟ ਵਾਇਆ ਪ੍ਰਤਾਪਪੁਰ-ਨਕੋਦਰ ਰੂਟ ਦਾ ਇਸਤੇਮਾਲ ਕਰਨਗੇ | ਵਡਾਲਾ ਚੌਕ ਵਾਇਆ ਗੁਰੂ ਰਵਿਦਾਸ ਚੌਕ-ਨਕੋਦਰ ਚੌਕ ਰੋਡ ਹਰ ਪ੍ਰਕਾਰ ਦੇ ਵਾਹਨਾਂ ਦੀ ਅਵਾਜਾਈ ਲਈ ਮੁਕੰਮਲ ਤੌਰ 'ਤੇ ਬੰਦ ਰਹੇਗਾ |
ਵਾਹਨ ਪਾਰਕਿੰਗ ਵਾਲੀਆਂ ਥਾਵਾਂ
ਚਾਰਾਮੰਡੀ ਨਕੋਦਰ ਰੋਡ, ਲਾਇਲਪੁਰ ਖਾਲਸਾ ਸੀਨੀਅਰ ਸਕੈਂਡਰੀ ਸਕੂਲ, ਮਾਤਾ ਰਾਣੀ ਚੌਕ ਮਾਡਲ ਹਾਊਸ ਵਾਲੀ ਸਾਇਡ ਅਤੇ ਮੈਨਬਰੋ ਚੌਕ ਤੋਂ ਬੀ.ਐਸ.ਐਨ.ਐਲ. ਐਕਸਚੇਂਜ ਦੇ ਦੋਵੇਂ ਪਾਸੇ |
ਮਿਤੀ 25-2-2021 ਤੋਂ ਸ਼ੋਭਾ-ਯਾਤਰਾ ਸਬੰਧੀ ਆਵਾਜਾਈ 'ਚ ਬਦਲਾਅ ਦਾ ਵੇਰਵਾ
ਪ੍ਰਤਾਪਪੁਰਾ ਮੋੜ, ਵਡਾਲਾ ਚੌਕ, ਟ੍ਰੈਫਿਕ ਸਿਗਨਲ ਲਾਇਟਾਂ ਅਰਬਨ ਅਸਟੇਟ ਫੇਜ਼-2, ਟੀ-ਪੁਆਇੰਟ ਨੇੜੇ ਕੋਠੀ ਪਵਨ ਟੀਨੂੰ, ਗੁਰੂ ਰਵਿਦਾਸ ਚੌਕ, ਨੇੜੇ ਘਈ ਹਸਪਤਾਲ, ਤਿਲਕ ਨਗਰ ਰੋਡ ਨੇੜੇ ਵਡਾਲਾ ਪਿੰਡ ਬਾਗ, ਬੂਟਾ ਪਿੰਡ ਮੋੜ ਨੇੜੇ ਚਾਰਾਮੰਡੀ, ਮੈਨਬਰੋ ਚੌਕ, ਮੋੜ ਬਾਵਾ ਸ਼ੂਜ਼ ਫੈਕਟਰੀ, ਜੱਗੂ ਚੌਕ (ਸਿਧਾਰਥ ਨਗਰ ਰੋਡ ਨੇੜੇ ਘੁੱਲੇ ਦੀ ਚੱਕੀ), ਮਾਤਾ ਰਾਣੀ ਚੌਕ, ਬਬਰੀਕ ਚੌਕ, ਡਾ. ਅੰਬੇਦਕਰ ਭਵਨ ਮੋੜ ਨਕੋਦਰ ਰੋਡ, ਟੀ-ਪੁਆਇੰਟ ਖਾਲਸਾ ਸਕੂਲ ਨਕੋਦਰ ਰੋਡ, ਮੋੜ ਅਵਤਾਰ ਨਗਰ, ਨਕੋਦਰ ਚੌਕ, ਗੁਰੂ ਅਮਰਦਾਸ ਚੌਕ, ਮੋੜ ਰੈਡਕਰਾਸ ਭਵਨ, ਗੁਰੂ ਨਾਨਕ ਮਿਸ਼ਨ ਚੌਕ, ਸਮਰਾ ਚੌਕ, ਏ.ਪੀ.ਜੇ. ਕਾਲਜ ਦੇ ਸਾਹਮਣੇ, ਕਪੂਰਥਲਾ ਚੌਕ, ਫੁੱਟਬਾਲ ਚੌਕ, ਸਿੱਕਾ ਚੌਕ, ਪਰੂਥੀ ਹਸਪਤਾਲ, ਊਧਮ ਸਿੰਘ ਨਗਰ, ਵੀ-ਮਾਰਟ ਦੇ ਪਿੱਛੇ, ਪੁਰਾਣੀ ਸਬਜ਼ੀ ਮੰਡੀ ਚੌਕ, ਕਿਸ਼ਨਪੁਰਾ ਚੌਕ, ਮਾਈ ਹੀਰਾਂ ਗੇਟ, ਟਾਂਡਾ ਰੋਡ ਰੇਲਵੇ ਫਾਟਕ, ਅੱਡਾ ਹੁਸ਼ਿਆਰਪੁਰ, ਦਮੋਰੀਆ ਪੁਲ, ਇਕਹਿਰੀ ਪੁਲੀ, ਮੋੜ ਅਵਤਾਰ ਹੈਨਰੀ ਪੈਟਰੋਲ ਪੰਪ, ਪ੍ਰਤਾਪਬਾਗ ਦੇ ਸਾਹਮਣੇ, ਟੀ-ਪੁਆਇੰਟ ਫਗਵਾੜਾ ਗੇਟ, ਸ਼ਾਸ਼ਤਰੀ ਚੌਕ, ਪ੍ਰੈਸ ਕਲੱਬ ਚੌਕ, ਭਗਤ ਨਾਮਦੇਵ ਚੌਕ, ਸਕਾਈਲਾਰਕ ਚੌਕ, ਨਾਜ਼ ਸਿਨੇਮਾ ਦੇ ਸਾਹਮਣੇ, ਟੀ-ਪੁਆਇੰਟ ਸ਼ਕਤੀ ਨਗਰ, ਜੇਲ੍ਹ ਚੌਕ, ਮੋੜ ਲਕਸ਼ਮੀ ਨਰਾਇਣ ਮੰਦਰ, ਪੁਰਾਣੀ ਸਬਜ਼ੀ ਮੰਡੀ ਚੌਕ, ਪਟੇਲ ਚੌਕ, ਵਰਕਸ਼ਾਪ ਚੌਕ, ਟੀ-ਪੁਆਇੰਟ ਗੋਪਾਲ ਨਗਰ, ਨੇੜੇ ਗਰਾਉਂਡ ਸਾਈਾਦਾਸ ਸਕੂਲ, ਚੌਕ ਪੀਰ ਝੰਡੀਆਂ, ਟੀ-ਪੁਆਇੰਟ ਬਸਤੀ ਪੀਰਦਾਦ, ਵਾਈ-ਪੁਆਇੰਟ ਈਵਨਿੰਗ ਕਾਲਜ, ਟੀ-ਪੁਆਇੰਟ ਅਸ਼ੋਕ ਨਗਰ, ਗੁਰਦੁਆਰਾ ਆਦਰਸ਼ਨ ਨਗਰ ਚੌਕ, ਸੈਂਟ ਸੋਲਜਰ ਕਾਲਜ 120 ਫੁੱਟੀ ਰੋਡ, ਥਾਣਾ ਬਸਤੀ ਬਾਵਾ ਖੇਲ ਦੇ ਪਿੱਛੇ ਵਾਲੀ ਗਲੀ, ਗਲੀ ਸਿੰਘ ਸਭਾ ਗੁਰਦੁਆਰਾ ਬਸਤੀ ਗੁਜ਼ਾਂ, ਅਦਰਸ਼ ਨਗਰ ਚੌਕ ਆਦਿ |
• ਮਿਤੀ 26-2-2021 ਨੂੰ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ ਜਲੰਧਰ ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਸਾਰੀਆਂ ਬੱਸਾਂ/ਹੈਵੀ ਵਹੀਕਲ ਨਕੋਦਰ ਚੌਕ-ਕਪੂਰਥਲਾ ਚੌਕ ਵਾਇਆ ਬਸਤੀ ਬਾਵਾ ਖੇਲ ਰੂਟ ਦੀ ਬਜਾਏ ਪੀ.ਏ.ਪੀ. ਚੌਕ ਵਾਇਆ ਕਰਤਾਰਪੁਰ-ਕਪੂਰਥਲਾ ਚੌਕ ਵਾਇਆ ਬਸਤੀ ਬਾਵਾ ਖੇਲ ਰੂਟ ਦੀ ਬਜਾਏ ਪੀ.ਏ.ਪੀ. ਚੌਕ ਵਾਇਆ ਬਸਤੀ ਬਾਵਾ ਖੇਲ ਆਉਣ ਵਾਲੇ ਦੁਪਹੀਆ ਵਾਹਨ ਅਤੇ ਕਾਰਾਂ ਆਦਿ ਕਪੂਰਥਲਾ ਚੌਕ ਵਾਇਆ ਵਰਕਸ਼ਾਪ ਚੌਕ-ਮਕਸੂਦਾਂ ਚੌਕ-ਨੈਸ਼ਨਲ ਹਾਈਵੇ ਰੂਟ ਦਾ ਇਸਤੇਮਾਲ ਕਰਨਗੇ |

ਨਿਗਮ ਦੇ ਸੁਪਰਡੈਂਟ ਮਿੱਠੂ ਵਲੋਂ ਕੌਂਸਲਰ ਖ਼ਿਲਾਫ਼ ਮਾਣਹਾਨੀ ਦਾ ਮਾਮਲਾ-ਨੀਰਜਾ ਜੈਨ ਨੂੰ ਸੰਮਨ ਜਾਰੀ

ਸ਼ਿਵ ਸ਼ਰਮਾ ਜਲੰਧਰ, 24 ਫਰਵਰੀ- 59 ਇਸ਼ਤਿਹਾਰੀ ਬੋਰਡਾਂ ਦੇ ਠੇਕੇ ਦੇ ਮਾਮਲੇ 'ਚ ਨਿਗਮ ਦੇ ਅਫ਼ਸਰਾਂ ਤੇ ਸੱਤਾਧਾਰੀ ਆਗੂਆਂ ਵਿਚ ਟਕਰਾਅ ਹੁਣ ਵਧਦਾ ਨਜ਼ਰ ਆ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਹੇ ਟਕਰਾਅ ਤੋਂ ਬਾਅਦ ਹੁਣ ਮਾਮਲਾ ਅਦਾਲਤ ਵਿਚ ਪੁੱਜ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 39 ਲੱਖ ਦੀ ਠੱਗੀ ਮਾਰਨ ਵਾਲਾ ਗਿ੍ਫ਼ਤਾਰ

ਜਲੰਧਰ, 24 ਫਰਵਰੀ (ਐੱਮ. ਐੱਸ. ਲੋਹੀਆ)- ਭੋਲੇ-ਭਾਲੇ ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 39 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਬੱਸ ਅੱਡਾ ਚੌਕੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਵਿਪਨ ਕੁਮਾਰ ਪੁੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਬੂਟਾ ਮੰਡੀ ਵਿਖੇ ਸਮਾਗਮ ਕਾਰਨ ਅੱਜ ਤੋਂ ਤਿੰਨ ਦਿਨ ਲਈ ਬੰਦ ਰਹੇਗਾ ਜਲੰਧਰ-ਨਕੋਦਰ ਕੌਮੀ ਰਾਜ ਮਾਰਗ

ਲਾਂਬੜਾ, 24 ਫਰਵਰੀ (ਪਰਮੀਤ ਗੁਪਤਾ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦੇ ਮੱਦੇਨਜ਼ਰ ਜਲੰਧਰ ਟਰੈਫਿਕ ਪੁਲਿਸ ਵਲੋਂ ਜਲੰਧਰ ਨਕੋਦਰ ਕੌਮੀ ਰਾਜ ਮਾਰਗ ਰਾਹੀਂ ਵੱਖ-ਵੱਖ ...

ਪੂਰੀ ਖ਼ਬਰ »

ਥਾਣਾ ਕੈਂਟ ਦਾ ਏ.ਐਸ.ਆਈ. ਅਤੇ ਮੁੱਖ ਸਿਪਾਹੀ 20 ਹਜ਼ਾਰ ਦੀ ਰਿਸ਼ਵਤ ਨਾਲ ਰੰਗੇ ਹੱਥੀਂ ਗਿ੍ਫ਼ਤਾਰ

ਜਲੰਧਰ, 24 ਫਰਵਰੀ (ਐੱਮ.ਐੱਸ. ਲੋਹੀਆ)- ਪੁਲਿਸ ਦੇ ਕਬਜ਼ੇ 'ਚੋਂ ਕਾਰ ਦੀ ਸਪੁਰਦਗੀ ਲੈਣ ਬਦਲੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਥਾਣਾ ਕੈਂਟ, ਜਲੰਧਰ ਦੇ ਏ.ਐਸ.ਆਈ. ਪ੍ਰਮੋਦ ਕੁਮਾਰ ਅਤੇ ਮੁੱਖ ਸਿਪਾਹੀ ਸੁਮਨਜੀਤ ਸਿੰਘ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ ਰੰਗੇ ਹੱਥੀਂ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਸ਼ਹਿਰ 'ਚ ਕੋਵਿਡ-19 ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਆਦੇਸ਼ ਜਾਰੀ

ਜਲੰਧਰ, 24 ਫਰਵਰੀ (ਐੱਮ. ਐੱਸ. ਲੋਹੀਆ)- ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਇਕੱਠ ਸਬੰਧੀ ਜਾਰੀ ਨਵੀਆਂ ਪਾਬੰਦੀਆਂ ਸਬੰਧੀ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ...

ਪੂਰੀ ਖ਼ਬਰ »

ਤੇਲ ਕੀਮਤਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 24 ਫਰਵਰੀ (ਜਸਪਾਲ ਸਿੰਘ)- ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਵਿਸ਼ਾਲ ਰੋਸ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਸੇਵਾਮੁਕਤ ਬ੍ਰਗੇਡੀਅਰ ਦੀ ਮੌਤ, 67 ਨਵੇਂ ਮਾਮਲੇ

ਜਲੰਧਰ, 24 ਫਰਵਰੀ (ਐੱਮ. ਐੱਸ. ਲੋਹੀਆ)- ਦੇਸ਼ ਦੀ ਸੇਵਾ ਕਰਦੇ ਹੋਏ ਗੁਆਂਢੀ ਦੇਸ਼ਾਂ ਨਾਲ ਹੋਈਆਂ ਸੰਨ 1965 ਅਤੇ 1971 ਦੀਆਂ ਲੜਾਈਆਂ ਤੋਂ ਇਲਾਵਾ ਸ੍ਰੀਲੰਕਾ 'ਚ ਭੇਜੀ ਗਈ ਸ਼ਾਂਤੀ ਸੈਨਾ 'ਚ ਸ਼ਾਮਲ ਸੇਵਾਮੁਕਤ ਬ੍ਰਗੇਡੀਅਰ ਅਜੈਬ ਸਿੰਘ ਪਰਮਾਰ (82) ਵਾਸੀ ਛੋਟੀ ਬਾਰਾਂਦਰੀ ਦੀ ...

ਪੂਰੀ ਖ਼ਬਰ »

ਲੋਕ ਗੁਰੂ ਮਹਾਰਾਜ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਲੋਕ ਭਲਾਈ ਦੇ ਕਾਰਜ ਕਰਨ- ਵਿੱਕੀ ਤੁਲਸੀ

ਜਲੰਧਰ ਛਾਉਣੀ, 24 ਫਰਵਰੀ (ਪਵਨ ਖਰਬੰਦਾ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਅੱਜ ਰਾਮਾ ਮੰਡੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ (ਕਾਕੀ ਪਿੰਡ) ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ 27 ਨੂੰ ਗੁਰੂ ਰਵਿਦਾਸ ਪੁਰਬ ਮਨਾਉਣ ਦਾ ਸੱਦਾ

ਜਲੰਧਰ, 24 ਫਰਵਰੀ (ਮੇਜਰ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ (ਦੁਆਬਾ) ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿੱਟ ਤੇ ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਉੱਪ ਚੇਅਰਮੈਨ ਜਰਨੈਲ ...

ਪੂਰੀ ਖ਼ਬਰ »

ਜਬਰ ਵਿਰੋਧੀ ਦਿਵਸ ਤਹਿਤ ਗਿ੍ਫ਼ਤਾਰ ਕਿਸਾਨ ਰਿਹਾਅ ਕਰਨ ਦੀ ਮੰਗ

ਜਲੰਧਰ, 24 ਫਰਵਰੀ (ਮੇਜਰ ਸਿੰਘ)-ਦਲਿਤ ਕਾਰਕੁੰਨ ਨੌਦੀਪ ਕੌਰ ਸਮੇਤ ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ 'ਚ ਬੰਦ ਨਿਰਦੋਸ਼ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਦਰਜ ਝੂਠੇ ਕੇਸ ਰੱਦ ਕਰਨ, ਦਲਿਤ ਲੜਕੀਆਂ ਨਾਲ ਵਾਪਰੇ ਓਨਾਓ ਜਬਰ ਜਨਾਹ, ਕਤਲ ਦੇ ਕਸੂਰਵਾਰਾਂ ਨੂੰ ...

ਪੂਰੀ ਖ਼ਬਰ »

ਸਾਰੇ ਬੈਂਕਾਂ 'ਚ ਰੇਹੜੀ ਵਾਲਿਆਂ ਲਈ ਹਰ ਸਨਿਚਰਵਾਰ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ

ਜਲੰਧਰ, 24 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਅੰਦਰ ਰੇਹੜੀਆਂ ਵਾਲਿਆਂ ਨੂੰ ਆਪਣੇ ਕਾਰੋਬਾਰ ਨੂੰ ਹੋਰ ਵਧਾਉਣ ਲਈ 10 ਰੁਪਏ ਦਾ ਕਰਜ਼ ਯਕੀਨੀ ਬਣਾਉਣ ਲਈ ਹਰ ਸਨਿਚਰਵਾਰ ਸਾਰੇ ਬੈਂਕਾਂ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਲਾਜ਼ਮਾਂ ਵਲੋਂ ਅਰਥੀ ਫੂਕ ਮੁਜ਼ਾਹਰਾ

ਜਲੰਧਰ, 24 ਫਰਵਰੀ (ਜਸਪਾਲ ਸਿੰਘ)- ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਐਨ.ਪੀ.ਐਸ. ਤਹਿਤ ਭਰਤੀ ਹੋਏ ਮੁਲਾਜਮਾਂ 'ਤੇ ਲਾਗੂ ਕੀਤੇ ਵਿੱਤ ਵਿਭਾਗ ਪੰਜਾਬ ਸਰਕਾਰ ਦੇ 4% ਹਿੱਸੇ 'ਤੇ ਲਗਾਏ ਟੈਕਸ ਵਾਲੇ ਪੱਤਰ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਘਰ ਦੇ ਬਾਹਰ ਬੈਠੀ ਔਰਤ ਕੋਲੋਂ ਚੇਨੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ

ਚੁਗਿੱਟੀ/ਜੰਡੂਸਿੰਘਾ, 24 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਨਿਊ ਵਿਨੈ ਨਗਰ ਵਿਖੇ ਆਪਣੇ ਘਰ ਦੇ ਬਾਹਰ ਆਪਣੀ ਨੂੰ ਹ ਨਾਲ ਬੈਠੀ ਨਗਰ ਨਿਗਮ ਦੀ ਅਕਾਊਾਟ ਬ੍ਰਾਂਚ ਦੇ ਇਕ ਕਰਮਚਾਰੀ ਦੀ ਮਾਂ ਕੋਲੋਂ ਸੋਨੇ ਦੀ ਅੱਧੀ ਚੈਨੀ ਲੁੱਟ ਕੇ ਮੋਟਰਸਾਈਕਲ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਨਿਰਦੋਸ਼ ਕਿਸਾਨਾਂ ਦੀ ਰਿਹਾਈ ਲਈ ਰਾਸ਼ਟਰਪਤੀ ਦੇ ਨਾਂਅ ਦਿੱਤਾ ਏ.ਡੀ.ਸੀ. ਨੂੰ ਮੰਗ ਪੱਤਰ

ਜਲੰਧਰ, 24 ਫਰਵਰੀ (ਹਰਵਿੰਦਰ ਸਿੰਘ ਫੁੱਲ)- ਸ਼ਹਿਰ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਨਿਰਦੋਸ਼ ਕਿਸਾਨਾਂ ਦੀ ਰਿਹਾਈ ਅਤੇ ਕੇਂਦਰ ਸਰਕਾਰ ਵਲੋਂ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਢਾਹੇ ਜਾ ਰਹੇ ਜ਼ੁਲਮਾਂ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ...

ਪੂਰੀ ਖ਼ਬਰ »

ਬੂਟਾ ਪਿੰਡ ਮੰਦਰ ਨਜ਼ਦੀਕ ਸੜਕ ਬਣਾਉਣ ਵਾਲੇ ਹੈਪੀ ਦਾ ਸਨਮਾਨ

ਜਲੰਧਰ, 24 ਫਰਵਰੀ (ਸ਼ਿਵ)- ਵਾਰਡ ਨੰਬਰ 31 'ਚ ਪੈਂਦੇ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਸੜਕ 5 ਦਿਨ 'ਚ ਬਣਾਉਣ ਅਤੇ ਇਲਾਕੇ ਵਿਚ ਐਲ.ਈ.ਡੀ. ਲਾਈਟਾਂ ਲਗਵਾਉਣ ਤੋਂ ਬਾਅਦ ਲੋਕਾਂ ਨੇ ਇਲਾਕੇ ਦੀ ਕੌਂਸਲਰ ਹਰਸ਼ਰਨ ਕੌਰ ਹੈਪੀ ਦਾ ਸਨਮਾਨ ਕੀਤਾ | ਇਸ ਮੌਕੇ ਹੈਪੀ ਨੇ ਕਿਹਾ ਕਿ ਇਸ ਕੰਮ ...

ਪੂਰੀ ਖ਼ਬਰ »

ਪਿ੍ੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਡਾ. ਮਧੂਮੀਤ ਨੂੰ ਸਫਲਤਾ ਲਈ ਕੀਤਾ ਸਨਮਾਨਿਤ

ਜਲੰਧਰ, 24 ਫ਼ਰਵਰੀ (ਰਣਜੀਤ ਸਿੰਘ ਸੋਢੀ)- ਸੰਸਥਾ ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਡਾ. ਮਧੂਮੀਤ, ਮੁਖੀ, ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਇੰਗਲਿਸ਼ ਵਲੋਂ ਸਮਥਿੰਗ ਅਨਸਪੋਕਨ ਟੂ ਸਿਰਲੇਖ ਹੇਠ ਪੁਸਤਕ 'ਚ ਅਨੁਵਾਦਿਤ ਕਹਾਣੀਆਂ ਸਾਹਿਤ ਅਕਾਦਮੀ ਦੁਆਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਠੇਕਿਆਂ ਦੀ ਨਿਲਾਮੀ ਅੱਜ

ਜਲੰਧਰ 24 ਫਰਵਰੀ (ਚੰਦੀਪ ਭੱਲਾ)- ਸਹਾਇਕ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਦੇ ਅਹਾਤੇ 'ਚ ਸਕੂਟਰ/ਕਾਰ ਪਾਰਕਿੰਗ, ਕੰਟੀਨ ਅਤੇ ਟਾਈਪ-1 ਸੇਵਾ ਕੇਂਦਰ ਵਿੱਚ ਬਣੀ ਕੰਟੀਨ, ਪੋਲੋਰਾਈਡ/ਡਿਜ਼ੀਟਲ ਕੈਮਰੇ ਰਾਹੀਂ ਫੋਟੋ ...

ਪੂਰੀ ਖ਼ਬਰ »

ਐਚ.ਐਮ.ਵੀ. ਕਾਲਜੀਏਟ ਸਕੂਲ ਵਿਖੇ ਮਨਾਇਆ ਅਚੀਵਰਜ਼- ਡੇਅ

ਜਲੰਧਰ, 24 ਫ਼ਰਵਰੀ (ਰਣਜੀਤ ਸਿੰਘ ਸੋਢੀ)- ਐਚ.ਐਮ.ਵੀ. ਕਾਲਜੀਏਟ ਸਕੂਲ 'ਚ ਸਿੱਖਿਅਕ ਅਤੇ ਗੈਰ-ਸਿਖਿਅਕ ਖੇਤਰ ਵਿਚ ਹਾਸਲ ਉਪਲਬਧੀਆਂ ਲਈ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਐਚੀਵਰਜ਼ ਡੇਅ-2021 ਪਿ੍ੰਸੀਪਲ ਪ੍ਰੋ.ਡਾ. (ਸ੍ਰੀਮਤੀ) ਅਜੇ ਸਰੀਨ ਦੀ ਦੇਖ ਰੇਖ ਹੇਠ ਮਨਾਇਆ ...

ਪੂਰੀ ਖ਼ਬਰ »

5 ਕਿੱਲੋ ਡੋਡਿਆਂ ਸਮੇਤ ਇਕ ਕਾਬੂ

ਮਕਸੂਦਾਂ, 24 ਫਰਵਰੀ (ਲਖਵਿੰਦਰ ਪਾਠਕ)- ਥਾਣਾ ਮਕਸੂਦਾਂ ਪੁਲਿਸ ਵਲੋਂ ਇਕ ਦੋਸ਼ੀ ਨੂੰ 5 ਕਿੱਲੋ ਡੋਡੇ ਚੂਰਾ-ਪੋਸਤ ਸਮੇਤ ਕਾਬੂ ਕੀਤਾ ਗਿਆ | ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਸੰਦੀਪ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪੱਖੋਵਾਲ, ਲੁਧਿਆਣਾ ਦੇ ਤੌਰ ਤੇ ਹੋਈ ਹੈ | ...

ਪੂਰੀ ਖ਼ਬਰ »

ਚੁਗਿੱਟੀ ਦੇ ਨਾਲ ਲੱਗਦੇ ਮੁਹੱਲਿਆਂ 'ਚ ਸੀਵਰੇਜ ਤੇ ਪਾਣੀ ਦੀ ਖ਼ਰਾਬੀ ਕਾਰਨ ਲੋਕ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 24 ਫਰਵਰੀ (ਨਰਿੰਦਰ ਲਾਗੂ)-ਵਾਰਡ ਨੰ. 14 ਅਧੀਨ ਆਉਂਦੇ ਮੁਹੱਲਾ ਚੁਗਿੱਟੀ ਤੇ ਇਸ ਦੇ ਨਾਲ ਲੱਗਦੇ ਅਵਤਾਰ ਨਗਰ, ਏਕਤਾ ਨਗਰ, ਵਾਸੂ ਮੁਹੱਲਾ ਤੇ ਪੱਟੀ ਭੋਜੋਵਾਲ 'ਚ ਪਿਛਲੇ ਕਈ ਦਿਨਾਂ ਤੋਂ ਟੂਟੀਆਂ 'ਚ ਆ ਰਹੇ ਗੰਦਗੀ ਭਰਪੂਰ ਪਾਣੀ ਤੇ ਅਕਸਰ ਖ਼ਰਾਬ ...

ਪੂਰੀ ਖ਼ਬਰ »

ਟਰਾਂਸਪੋਰਟ ਨਾਲ ਸਬੰਧਿਤ ਵਰਚੂਅਲ ਮੀਟਿੰਗ 'ਚ ਸ਼ਾਮਿਲ ਹੋਏ ਮੇਅਰ, ਕੌਂਸਲਰ

ਜਲੰਧਰ, 24 ਫਰਵਰੀ (ਸ਼ਿਵ)- ਟਰਾਂਸਪੋਰਟ ਵਿਭਾਗ ਵਲੋਂ ਰਾਜ ਭਰ ਵਿਚ ਦਿੱਤੀਆਂ ਗਈ ਸਹੂਲਤਾਂ ਦੇ ਮਾਮਲੇ ਵਿਚ ਕੀਤੀ ਗਈ ਵਰਚੂਅਲ ਮੀਟਿੰਗ ਵਿਚ ਮੇਅਰ ਜਗਦੀਸ਼ ਰਾਜਾ ਸਮੇਤ ਕਈ ਕੌਂਸਲਰ ਸ਼ਾਮਿਲ ਹੋਏ | ਨਿਗਮ ਕੰਪਲੈਕਸ ਵਿਚ ਕੀਤੀ ਗਈ ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜਲੰਧਰ ਛਾਉਣੀ ਵਲੋਂ ਓਮ ਪ੍ਰਕਾਸ਼ ਗਾਸੋ ਦਾ ਸਨਮਾਨ 28 ਨੂੰ

ਜਲੰਧਰ, 24 ਫਰਵਰੀ (ਜਸਪਾਲ ਸਿੰਘ)- ਪੰਜਾਬੀ ਸਾਹਿਤ ਸਭਾ (ਰਜਿ) ਜਲੰਧਰ ਛਾਉਣੀ ਵਲੋਂ 28 ਫਰਵਰੀ ਦਿਨ ਐਤਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪਹਿਲਾ ਹਰਨਾਮ ਦਾਸ ਸਹਿਰਾਈ ਐਵਾਰਡ ਸਾਹਿਤ ਰਤਨ ਓਮ ਪ੍ਰਕਾਸ਼ ਗਾਸੋ ਨੂੰ ਦਿੱਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਜਲੰਧਰ, 24 ਫਰਵਰੀ (ਹਰਵਿੰਦਰ ਸਿੰਘ ਫੁੱਲ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲ਼ੋਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਜਲੰਧਰ ਡਿਪੂ-1 ਦੇ ਸਾਹਮਣੇ ਗੇਟ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ ਦੇ ਸਿਵਲ ਵਿਭਾਗ ਨੇ ਬੁਲੰਦਪੁਰ ਦਾ ਕੀਤਾ ਦੌਰਾ

ਜਲੰਧਰ, 24 ਫ਼ਰਵਰੀ (ਰਣਜੀਤ ਸਿੰਘ ਸੋਢੀ)- ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ ਦੇ ਸਿਵਲ ਵਿਭਾਗ ਦੀ ਟੀਮ ਨੇ ਪਿੰਡ ਬੁਲੰਦਪੁਰ ਦੇ ਸਰਪੰਚ ਸਰਬਜੀਤ ਰਾਮ ਦੀ ਬੇਨਤੀ 'ਤੇ ਪਿੰਡ ਦੇ ਵਿਕਾਸ ਲਈ ਸੰਸਥਾ ਨਾਲ ਸੰਪਰਕ ਕੀਤਾ, ਜਿਸ ਦੇ ਸਰਵੇਖਣ ਲਈ ਸਿਵਲ ਵਿਭਾਗ ਦੇ ਮੁਖੀ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਦੇ ਯਤਨਾਂ ਨਾਲ 2 ਕਰੋੜ, 70 ਲੱਖ ਰੁਪਏ ਨਾਲ ਬਣੇਗਾ ਗੁਰੂ ਰਵਿਦਾਸ ਕਮਿਊਨਿਟੀ ਸੈਂਟਰ

ਜਲੰਧਰ, 24 ਫਰਵਰੀ (ਮੇਜਰ ਸਿੰਘ)-ਦੁਆਬੇ ਦੇ ਦਲਿਤ ਆਗੂ ਤੇ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਰਿੰਕੂ ਦੇ ਯਤਨਾਂ ਸਦਕਾ 120 ਫੁੱਟੀ ਰੋਡ ਉੱਪਰ ਪਿਛਲੇ 14 ਸਾਲ ਤੋਂ ਲਟਕ ਰਹੇ ਗੁਰੂ ਰਵਿਦਾਸ ਕਮਿਊਨਿਟੀ ਕੇਂਦਰ ਦਾ ਕਾਰਜ ਅੱਜ ਚਾਲੂ ਹੋ ਗਿਆ | ਪੰਜਾਬ ਦੇ ਸਾਬਕਾ ਮੰਤਰੀ ...

ਪੂਰੀ ਖ਼ਬਰ »

ਚੁਗਿੱਟੀ ਦੇ ਨਾਲ ਲੱਗਦੇ ਮੁਹੱਲਿਆਂ 'ਚ ਸੀਵਰੇਜ ਤੇ ਪਾਣੀ ਦੀ ਖ਼ਰਾਬੀ ਕਾਰਨ ਲੋਕ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 24 ਫਰਵਰੀ (ਨਰਿੰਦਰ ਲਾਗੂ)-ਵਾਰਡ ਨੰ. 14 ਅਧੀਨ ਆਉਂਦੇ ਮੁਹੱਲਾ ਚੁਗਿੱਟੀ ਤੇ ਇਸ ਦੇ ਨਾਲ ਲੱਗਦੇ ਅਵਤਾਰ ਨਗਰ, ਏਕਤਾ ਨਗਰ, ਵਾਸੂ ਮੁਹੱਲਾ ਤੇ ਪੱਟੀ ਭੋਜੋਵਾਲ 'ਚ ਪਿਛਲੇ ਕਈ ਦਿਨਾਂ ਤੋਂ ਟੂਟੀਆਂ 'ਚ ਆ ਰਹੇ ਗੰਦਗੀ ਭਰਪੂਰ ਪਾਣੀ ਤੇ ਅਕਸਰ ਖ਼ਰਾਬ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਪੰਜ ਦਿਨਾ ਸਾਲਾਨਾ ਐਨ. ਸੀ. ਸੀ. ਟ੍ਰੇਨਿੰਗ ਕੈਂਪ ਲਗਾਇਆ

ਜਲੰਧਰ, 24 ਫ਼ਰਵਰੀ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਵਿਖੇ 8 ਪੰਜਾਬ ਬਟਾਲੀਅਨ ਐਨ. ਸੀ. ਸੀ. ਫਗਵਾੜਾ ਦੇ ਸਹਿਯੋਗ ਨਾਲ ਪੰਜ ਦਿਨਾਂ ਸਾਲਾਨਾ ਐਨ. ਸੀ. ਸੀ. ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ਬਟਾਲੀਅਨ ਕਮਾਂਡਿੰਗ ਅਫ਼ਸਰ ਕਰਨਲ ਯੋਗੇਸ਼ ਭਾਰਦਵਾਜ ਦੇ ਦਿਸ਼ਾ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਦੀਆਂ ਹਾਕੀ ਅਕੈਡਮੀਆਂ ਲਈ ਚੋਣ ਟਰਾਇਲ ਸ਼ੁਰੂ

ਜਲੰਧਰ, 24 ਫਰਵਰੀ (ਸਾਬੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਚਲਾਈਆਂ ਜਾ ਰਹੀਆਂ ਹਾਕੀ ਅਕੈਡਮੀਆਂ ਅੰਡਰ-14 ਸਾਲ ਵਰਗ ਲਈ ਉਮਰ 1-1-2007, ਅੰਡਰ 16 ਸਾਲ ਵਰਗ ਲਈ ਉਮਰ 1-1-2005, ਤੇ ਅੰਡਰ 21 ਸਾਲ ਵਰਗ ਲਈ ਉਮਰ 1-1-2002 ਤੋਂ ਬਾਅਦ ਪੈਦਾ ਹੋਏ ਲੜਕਿਆਂ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲਾ ਦੋਸ਼ੀ ਕਾਬੂ

ਜਲੰਧਰ ਛਾਉਣੀ, 24 ਫਰਵਰੀ (ਪਵਨ ਖਰਬੰਦਾ)- ਥਾਣਾ ਛਾਉਣੀ ਦੇ ਅਧੀਨ ਆਉਂਦੇ ਇਕ ਖੇਤਰ ਵਿਖੇ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX