ਤਾਜਾ ਖ਼ਬਰਾਂ


ਤਪਾ ਮੰਡੀ: ਪੁਲਿਸ ਨੇ ਕੀਤਾ ਸ਼ਹਿਰ 'ਚ ਪੈਦਲ ਫਲੈਗ ਮਾਰਚ
. . .  42 minutes ago
ਤਪਾ ਮੰਡੀ, 8 ਮਈ (ਵਿਜੇ ਸ਼ਰਮਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ...
ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ਅੱਜ ਸਵੇਰੇ ਪਹੁੰਚੀਆਂ ਮੁੰਬਈ
. . .  48 minutes ago
ਮੁੰਬਈ,08 ਮਈ - ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ਨਵੇਂ ਮਾਮਲੇ, 4,187 ਮੌਤਾਂ
. . .  about 1 hour ago
ਨਵੀਂ ਦਿੱਲੀ, 08 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ...
ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ ਬਰੇਲੀ ਦੇ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਨੂੰ ਭੇਜੇ - ਨੈਸ਼ਨਲ ਜ਼ੂਆਲੋਜੀਕਲ ਪਾਰਕ
. . .  about 1 hour ago
ਦਿੱਲੀ, 08 ਮਈ - ਨੈਸ਼ਨਲ ਜ਼ੂਆਲੋਜੀਕਲ ਪਾਰਕ ਦਿੱਲੀ ਨੇ ਜਾਣਕਾਰੀ ਦਿੱਤੀ ਕਿ ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ...
ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  about 1 hour ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  about 1 hour ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  about 1 hour ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  1 minute ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 2 hours ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸੰਗਰੂਰ

ਬਾਲੀਆਂ ਟਰੱਕ ਐਸੋਸੀਏਸ਼ਨ ਸੰਗਰੂਰ ਦੇ ਬਣੇ ਨਵੇਂ ਪ੍ਰਧਾਨ ਬੀਰ ਕਲਾਂ ਦੀ ਰਹਿਨੁਮਾਈ ਹੇਠ ਤੜਕਸਾਰ ਹੋਈ ਤਾਜਪੋਸ਼ੀ

ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ)-ਇਕ ਨਾਟਕੀ ਘਟਨਾਕ੍ਰਮ 'ਚ ਦੀ ਦਸਮੇਸ਼ ਟਰੱਕ ਆਪ੍ਰੇਟਰ ਐਸੋਸੀਏਸ਼ਨ ਸੰਗਰੂਰ ਦਾ ਪ੍ਰਧਾਨ ਅੱਜ ਕਰਮਜੀਤ ਸਿੰਘ ਬਾਲੀਆਂ ਨੂੰ ਥਾਪ ਦਿੱਤਾ ਗਿਆ | ਮਰਹੂਮ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਸ. ਰਣਜੀਤ ਸਿੰਘ ਬਾਲੀਆਂ ਦੇ ਭਰਾ ਕਰਮਜੀਤ ਸਿੰਘ ਬਾਲੀਆਂ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ, ਆਪ੍ਰੇਟਰਾਂ ਨੂੰ ਨਾਲ ਲੈ ਕੇ ਟਰੱਕ ਯੂਨੀਅਨ ਵਿਚ ਪੁੱਜੇ | ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਪੁੱਜੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ, ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਕਰਦਿਆਂ ਕਿਹਾ ਕਿ ਟਰੱਕ ਆਪ੍ਰੇਟਰਾਂ ਦੇ ਵਡੇਰੇ ਹਿਤਾਂ ਨੂੰ ਲੈ ਕੇ ਇਹ ਫ਼ੈਸਲਾ ਆਪ੍ਰੇਟਰਾਂ ਨੇ ਸਰਬਸੰਮਤੀ ਨਾਲ ਲਿਆ ਹੈ | ਜ਼ਿਕਰਯੋਗ ਹੈ ਕਿ ਟਰੱਕ ਆਪ੍ਰੇਟਰਾਂ ਦੇ ਦੂਜੇ ਧੜ੍ਹੇ ਵਲੋਂ ਅੱਜ ਚੋਣ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਪ੍ਰਧਾਨ ਦੀ ਚੋਣ ਲੜਣ ਦੇ ਚਾਹਵਾਨ ਛੇ ਉਮੀਦਵਾਰਾਂ ਜਿਨ੍ਹਾਂ ਵਿਚ ਗੁਰਮੀਤ ਸਿੰਘ ਕਾਕਾ, ਰਜਿੰਦਰ ਸਿੰਘ ਰਾਜ ਭੱਮਾਬੱਦੀ, ਸੁਰਿੰਦਰ ਸਿੰਘ ਛਿੰਦੀ , ਰਵਿੰਦਰਪਾਲ ਸਿੰਘ ਗਰਚਾ, ਹਰਵਿੰਦਰ ਸਿੰਘ ਲੱਕੀ ਅਤੇ ਰਜਿੰਦਰ ਕੁਮਾਰ ਨੇ ਨਾਮਜ਼ਦਗੀ ਪਰਚੇ ਐਸੋਸੀਏਸ਼ਨ ਦੀ ਚੋਣ ਕਮੇਟੀ ਕੋਲ ਜਮਾਂ ਕਰਵਾਏ ਸਨ ਪਰ ਅੱਜ ਤੜਕਸਾਰ ਵਾਪਰੇ ਘਟਨਾਕ੍ਰਮ ਨੇ ਚੋਣ ਦੀ ਪ੍ਰੀਕਿਆ ਮੁਕੰਮਲ ਤੌਰ ਉੱਤੇ ਖਤਮ ਹੋ ਗਈ | ਟਰੱਕ ਆਪ੍ਰੇਟਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬੀਰ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਰਾਜ ਵਿਚ 2017 ਦੌਰਾਨ ਟਰੱਕ ਯੂਨੀਅਨਾਂ ਨੂੰ ਭੰਗ ਕਰ ਦਿੱਤਾ ਸੀ ਅਤੇ ਹੁਣ ਟਰੱਕ ਆਪ੍ਰੇਟਰ ਪ੍ਰਧਾਨ ਨਹੀਂ ਬਲਕਿ ਕੋਆਰਡੀਨੇਟਰ ਚੁਣ ਕੇ ਰੋਜ਼ਾਨਾ ਕੰਮਕਾਜ ਚਲਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਟਰੱਕ ਆਪ੍ਰੇਟਰਾਂ ਨੇ ਇਕੱਤਰ ਹੋ ਕੇ ਕਰਮਜੀਤ ਸਿੰਘ ਬਾਲੀਆਂ ਨੂੰ ਇਹ ਸੇਵਾ ਦਿੱਤੀ ਹੈ | ਮਰਹੂਮ ਸਾਬਕਾ ਮੰਤਰੀ ਰਣਜੀਤ ਸਿੰਘ ਬਾਲੀਆ ਨੂੰ ਯਾਦ ਕਰਦਿਆਂ ਰਾਜਾ ਬੀਰ ਕਲਾਂ ਨੇ ਕਿਹਾ ਕਿ ਉਹ ਭਾਵੇ ਅਕਾਲੀ ਦਲ ਵਿਚ ਰਹਿੰਦਿਆਂ ਰਾਜਨੀਤੀ ਕਰਦੇ ਰਹੇ ਸਨ ਪਰ ਉਨ੍ਹਾਂ ਦੀ ਇਮਾਨਦਾਰੀ ਅਤੇ ਲੋਕ ਸੇਵਾ ਦੀ ਇਸ ਇਲਾਕੇ ਵਿਚ ਅੱਜ ਵੀ ਉਦਾਹਰਨ ਦਿੱਤੀ ਜਾਂਦੀ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਕਰਮਜੀਤ ਸਿੰਘ ਬਾਲੀਆ ਵੀ ਇਸੇ ਤਰ੍ਹਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣਗੇ | ਇਸ ਦੇ ਨਾਲ ਹੀ ਬੀਰ ਕਲਾਂ ਨੇ ਕਿਹਾ ਕਿ ਯੂਨੀਅਨ ਦਾ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਕਾਕਾ ਆਪ੍ਰੇਟਰਾਂ ਦੇ ਕੰਮਕਾਜ ਵਿਚ ਖੱਲਲ ਪਾ ਕੇ ਉਨ੍ਹਾਂ ਨੂੰ ਗੁੰਮਰਾਹ ਕਰਦਾ ਆ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੂਰੇ ਪੰਜਾਬ ਵਿਚ ਸੰਗਰੂਰ ਅਤੇ ਭਵਾਨੀਗੜ੍ਹ ਦੀ ਟਰੱਕ ਯੂਨੀਅਨਾਂ ਹੀ ਅਜਿਹੀਆਂ ਹਨ ਜਿੱਥੇ ਨਿੱਜੀ ਠੇਕੇਦਾਰਾਂ ਦੀ ਜਗਾਹ ਢੋਆ ਢੁਆਈ ਦਾ ਕੰਮ ਟਰੱਕ ਆਪ੍ਰੇਟਰ ਹੀ ਕਰ ਰਹੇ ਹਨ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ, ਮਾਰਕੀਟ ਕਮੇਟੀ ਦੇ ਚੇਅਰਮੈਨ ਅਨਿਲ ਕੁਮਾਰ ਘੀਚਾ, ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਦੇ ਉਪ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਬਿੰਦਰ ਕਾਂਸਲ, ਅਵਤਾਰ ਸਿੰਘ ਸ਼ੇਰੋਂ, ਬਲਵਿੰਦਰ ਸਿੰਘ ਬੀਰ ਕਲਾਂ ਤੋਂ ਇਲਾਵਾ ਟਰੱਕ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜਿਨ੍ਹਾਂ ਹੁਣੇ ਹੀ ਚਾਰਜ ਛੱਡਿਆ ਹੈ, ਵਿਚ ਮਨਜੀਤ ਸਿੰਘ ਜਵੰਧਾ, ਸਾਬਕਾ ਪ੍ਰਧਾਨ ਰਣਦੀਪ ਸਿੰਘ ਮਿੰਟੂ, ਸਾਬਕਾ ਪ੍ਰਧਾਨ ਹਰਜੀਤ ਸਿੰਘ ਬਾਲੀਆ, ਨਰੇਸ਼ ਬੱਗਾ, ਨਰੇਸ਼ ਬਾਘੀਆਂ, ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਪੰਨਵਾਂ, ਸਤਨਾਮ ਸਿੰਘ ਸੱਤਾ, ਦਰਸ਼ਨ ਸਿੰਘ ਲੜੀ ਵਾਲਾ, ਮਾਟੋ ਬਡਰੁੱਖਾਂ ਅਤੇ ਛਿੰਦੀ ਬਡਰੁੱਖਾਂ ਨੇ ਕਰਮਜੀਤ ਸਿੰਘ ਬਾਲੀਆ ਨੂੰ ਸਮੱਰਥਨ ਦਾ ਐਲਾਨ ਕੀਤਾ |
ਟਰੱਕ ਆਪ੍ਰੇਟਰ ਬਾਲੀਆਂ ਨੂੰ ਪ੍ਰਧਾਨ ਨਹੀਂ ਮੰਨਦੇ-ਗੁਰਮੀਤ ਸਿੰਘ ਕਾਕਾ
ਦੂਜੇ ਪਾਸੇ ਟਰੱਕ ਐਸੋਸੀਏਸ਼ਨ ਦੀ ਇਮਾਰਤ ਤੋਂ ਕੁਝ ਦੂਰੀ 'ਤੇ ਸਥਿਤ ਮਾਰਕੀਟ 'ਚ ਮੌਜੂਦ ਗੁਰਮੀਤ ਸਿੰਘ ਕਾਕਾ ਨੇ ਕਿਹਾ ਕਿ ਅੱਜ ਪ੍ਰਸ਼ਾਸਨ ਅਤੇ ਰਾਜਾ ਬੀਰ ਕਲਾਂ ਨੇ ਸ਼ਰੇਆਮ ਧੱਕਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕੁਝ ਕੁ ਆਪ੍ਰੇਟਰਾਂ ਨੂੰ ਛੱਡ ਕੇ ਬਾਕੀ ਬਾਹਰੀ ਵਿਅਕਤੀਆਂ ਦੀ ਮਦਦ ਨਾਲ ਕਰਮਜੀਤ ਸਿੰਘ ਬਾਲੀਆਂ ਨੰੂ ਪ੍ਰਧਾਨ ਥੋਪ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਚੋਣ ਨੰੂ ਉਨ੍ਹਾਂ ਸਮੇਤ ਬਹੁਗਿਣਤੀ ਆਪ੍ਰੇਟਰ ਮਾਨਤਾ ਨਹੀਂ ਦਿੰਦੇ ਅਤੇ ਮੰਗ ਕਰਦੇ ਹਨ ਕਿ ਚੋਣ ਪਾਰਦਰਸ਼ੀ ਢੰਗ ਨਾਲ ਪੂਰੀ ਪ੍ਰੀਕਿਆ ਸਮੇਤ ਕਰਵਾਈ ਜਾਵੇ | ਉਨ੍ਹਾਂ ਇਹ ਵੀ ਖ਼ਦਸ਼ਾ ਪ੍ਰਗਟਾਇਆ ਕਿ ਪ੍ਰਸ਼ਾਸਨ ਉਨ੍ਹਾਂ ਖ਼ਿਲਾਫ਼ ਕੋਈ ਝੂਠਾ ਕੇਸ ਵੀ ਦਰਜ ਕਰਵਾ ਸਕਦਾ ਹੈ | ਇਸ ਮੌਕੇ ਪ੍ਰਧਾਨਗੀ ਦੇ ਦਾਅਵੇਦਾਰ ਇਕ ਹੋਰ ਉਮੀਦਵਾਰ ਰਜਿੰਦਰ ਸਿੰਘ ਰਾਜਾ ਵੀ ਮੌਜੂਦ ਸਨ |
ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੀਤੀ ਪੁਲਿਸ ਤਾਇਨਾਤ-ਸਤਪਾਲ ਸ਼ਰਮਾ
ਤੜਕਸਾਰ ਹੀ ਪੁਲਿਸ ਪ੍ਰਸ਼ਾਸਨ ਵਲੋਂ ਟਰੱਕ ਯੂਨੀਅਨ ਦੀ ਇਮਾਰਤ ਨੂੰ ਪੁਲਿਸ ਛਾਉਨੀ ਵਿਚ ਤਬਦੀਲ ਕੀਤਾ ਹੋਇਆ ਸੀ | ਡੀ.ਐਸ.ਪੀ. (ਆਰ) ਸ੍ਰੀ ਸਤਪਾਲ ਸ਼ਰਮਾ ਨੇ ਕਿਹਾ ਕਿ ਟਰੱਕ ਆਪ੍ਰੇਟਰਾਂ ਵਿਚਕਾਰ ਕਿਸੇ ਸੰਭਾਵੀ ਟਕਰਾਅ ਨੂੰ ਰੋਕਣ ਦੇ ਮੱਦੇਨਜ਼ਰ ਹੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਪੁਲਿਸ ਦੀ ਮੁਸਤੈਦੀ ਦੇ ਚੱਲਦਿਆਂ ਪੂਰਾ ਅਮਨ ਅਮਾਨ ਰਿਹਾ |
70 ਲੱਖ ਦੇ ਖਰਚੇ ਦਾ ਲਿਖਤੀ ਹਿਸਾਬ ਦੇਣ ਨੂੰ ਤਿਆਰ-ਜਵੰਧਾ
ਅਹੁਦਾ ਛੱਡ ਚੁੱਕੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜਵੰਧਾ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ 70 ਲੱਖ ਦਾ ਖਰਚਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਖਰਚੇ ਦਾ ਪੂਰਾ ਵੇਰਵੇ ਟਰੱਕ ਯੂਨੀਅਨ ਵਿਚ ਦੋ ਥਾਵਾਂ ਉੱਤੇ ਲਿਖਤੀ ਤੌਰ ਉੱਤੇ ਲਗਾ ਦੇਣਗੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਕਿਸੇ ਆਪ੍ਰੇਟਰ ਨੂੰ ਹਿਸਾਬ ਕਿਤਾਬ ਨੂੰ ਲੈ ਕੇ ਕੋਈ ਸ਼ੱਕ-ਸੁਭਾ ਹੈ ਤਾਂ ਉਹ ਉਨ੍ਹਾਂ ਨੂੰ ਮਿਲ ਕੇ ਲੈ ਸਕਦੇ ਹਨ |

-ਮਾਮਲਾ ਦੋ ਜੇਤੂ ਉਮੀਦਵਾਰਾਂ ਨੂੰ ਹਾਰੇ ਘੋਸ਼ਿਤ ਕਰਨ ਦਾ-

ਐਡ. ਗੋਇਲ ਨੇ ਸਬੂਤ ਕੀਤੇ ਜਨਤਕ

ਲਹਿਰਾਗਾਗਾ, 25 ਫਰਵਰੀ (ਗਰਗ, ਢੀਂਡਸਾ, ਗੋਇਲ)-ਲਹਿਰਾਗਾਗਾ ਵਿਕਾਸ ਮੰਚ ਦੇ ਆਗੂ ਬਰਿੰਦਰ ਗੋਇਲ ਐਡਵੋਕੇਟ ਨੇ ਐਸ.ਸੀ. ਔਰਤ ਲਈ ਰਾਖਵੇਂ ਵਾਰਡ ਨੰ:2 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ਕੌਰ ਅਤੇ ਐਸ.ਸੀ. ਲਈ ਰਾਖਵੇਂ ਵਾਰਡ ਨੰ:8 ਤੋਂ ਜੇਤੂ ਆਜ਼ਾਦ ਉਮੀਦਵਾਰ ਸੁਰਿੰਦਰ ...

ਪੂਰੀ ਖ਼ਬਰ »

ਹੈਨਰੀ ਨੇ ਐਡ. ਗੋਇਲ ਵਲੋਂ ਲਗਾਏ ਦੋਸ਼ਾਂ ਨੂੰ ਨਕਾਰਿਆ

ਲਹਿਰਾਗਾਗਾ, 25 ਫਰਵਰੀ (ਅਸ਼ੋਕ ਗਰਗ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ ਨੇ ਲਹਿਰਾਗਾਗਾ ਵਿਕਾਸ ਮੰਚ ਦੇ ਆਗੂ ਬਰਿੰਦਰ ਗੋਇਲ ਐਡਵੋਕੇਟ ਵਲੋਂ ਨਗਰ ਕੌਂਸਲ ਚੋਣਾਂ ਵਿਚ ਧਾਂਦਲੀ ਹੋਣ ਦੇ ਲਗਾਏ ...

ਪੂਰੀ ਖ਼ਬਰ »

-ਮਾਮਲਾ ਜੰਮੂ-ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਲੈਣ ਦਾ-

ਨਕਲੀ ਕਿਸਾਨਾਂ ਨੰੂ ਬਿਠਾ ਕੇ ਧੋਖੇ ਨਾਲ ਅਧਿਕਾਰੀ ਕਰ ਰਹੇ ਸਨ ਮੀਟਿੰਗ-ਕਿਸਾਨ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਚੋਗਿਰਦੇ ਅੰਦਰ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦ ਆਡੀਟੋਰੀਅਮ ਹਾਲ 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਦੀ ਹੋਣ ਜਾ ਰਹੀ ਮੀਟਿੰਗ ਨੰੂ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਪਹਿਲੀ ਨੂੰ

ਅਹਿਮਦਗੜ੍ਹ, 25 ਫਰਵਰੀ (ਸੋਢੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀ-ਸਪੈਸ਼ਲਿਟੀ ਹਸਪਤਾਲ ਵਿਖੇ ਹੱਡੀਆਂ ਅਤੇ ਜੋੜਾ ਦੀ ਮੁਫ਼ਤ ਜਾਂਚ ਦਾ ਕੈਂਪ ਮਿਤੀ 1 ਮਾਰਚ ਦਿਨ ਸੋਮਵਾਰ ਨੂੰ ਲਾਇਆਂ ਜਾਵੇਗਾ | ਕੈਂਪ ਸਬੰਧੀ ਜਾਣਕਾਰੀ ਦਿੰਦੇ ਡਾ. ਰਜੀਵ ਸੂਦ ਨੇ ਦੱਸਿਆ ਕਿ 1 ...

ਪੂਰੀ ਖ਼ਬਰ »

ਵਿਜੈ ਇੰਦਰ ਸਿੰਗਲਾ ਨੇ ਸਾਨੰੂ ਲਾਰਾ ਲਾ ਕੇ ਧੋਖਾ ਕੀਤਾ-ਯੂਨੀਅਨ ਆਗੂ

ਸੰਗਰੂਰ, 25 ਫਰਵਰੀ (ਧੀਰਜ ਪਸ਼ੋਰੀਆ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਪੱਕਾ ਧਰਨਾ ਤੇ ਭੁੱਖ ਹੜਤਾਲ ਲਗਾਤਾਰ ਜਾਰੀ ਹੈ | ਅੱਜ ਭੁੱਖ ਹੜਤਾਲ ਦੇ 25ਵੇਂ ਦਿਨ ਯੂਨੀਅਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲੱਗਣਗੀਆਂ 10 ਨੂੰ ਲੋਕ ਅਦਾਲਤਾਂ-ਨੀਤਿਕਾ ਵਰਮਾ

ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ)-ਸ੍ਰੀਮਤੀ ਨੀਤਿਕਾ ਵਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਭੀਖੀ ਵਿਖੇ ਖ਼ੂਨਦਾਨ ਕੈਂਪ

ਚੀਮਾ ਮੰਡੀ, 25 ਫਰਵਰੀ (ਦਲਜੀਤ ਸਿੰਘ ਮੱਕੜ)-ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਭੀਖੀ (ਮਾਨਸਾ) ਵਿਖੇ ਯੁਵਕ ਸੇਵਾਵਾਂ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਅਤੇ ਐਸ.ਐਸ. ਗਰੁੱਪ ਆਫ਼ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਖ਼ੂਨਦਾਨ ...

ਪੂਰੀ ਖ਼ਬਰ »

ਵਕੀਲ ਆਗੂਆਂ ਨੇ ਰਸੋਈ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਦਾ ਲਿਆ ਨੋਟਿਸ

ਸੰਗਰੂਰ, 25 ਫਰਵਰੀ (ਧੀਰਜ ਪਸ਼ੌਰੀਆ) - ਪਿਛਲੇ ਤਿੰਨ ਹਫ਼ਤਿਆਂ 'ਚ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ 100 ਰੁਪਏ ਪ੍ਰਤੀ ਸਿਲੰਡਰ ਕੀਤੇ ਵਾਧੇ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਬਲਵੰਤ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕੁੱਪ ਕਲਾਂ, 25 ਫਰਵਰੀ (ਮਨਜਿੰਦਰ ਸਿੰਘ ਸਰੌਦ)-ਬੀਤੀ ਰਾਤ ਮਲੇਰਕੋਟਲਾ-ਮਲੌਦ ਸੜਕ 'ਤੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਜਵਾਲਾ ਸਿੰਘ ਵਾਸੀ ਸਰੌਦ (43) ਜੋ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਰੋਲਰ ਹਾਕੀ ਚੈਂਪੀਅਨਸ਼ਿਪ ਦਾ ਐਸ.ਐਸ.ਪੀ. ਵਲੋਂ ਉਦਘਾਟਨ

ਸੰਗਰੂਰ, 25 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-32ਵੀਂ ਪੰਜਾਬ ਓਪਨ ਰੋਲਰ ਹਾਕੀ ਕੁਆਡ ਅਤੇ ਇਨਲਾਈਨ (ਲੜਕੇ ਅਤੇ ਲੜਕੀਆਂ) ਚੈਂਪੀਅਨਸ਼ਿਪ ਦਾ ਉਦਘਾਟਨ ਸ਼੍ਰੀ ਵਿਵੇਕਸ਼ੀਲ ਸੋਨੀ ਐਸ.ਐਸ.ਪੀ. ਸੰਗਰੂਰ ਨੇ ਗੁਬਾਰੇ ਉਡਾ ਕੇ ਕੀਤਾ | ਉਨ੍ਹਾਂ ਸਾਰੇ ਜ਼ਿਲਿ੍ਹਆਂ ਤੋਂ ਆਏ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਧੂਰੀ, 25 ਜਨਵਰੀ (ਸੰਜੇ ਲਹਿਰੀ, ਦੀਪਕ)-ਸ੍ਰੀ ਗੁਰੂ ਰਵਿਦਾਸ ਧਰਮ ਪ੍ਰਚਾਰ ਕਮੇਟੀ ਧੂਰੀ ਅਤੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਧੂਰੀ-ਪਿੰਡ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਹਾਜ਼ਰੀ 'ਚ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਲਾਵਾਰਸ ਮਰੀਜ਼ ਨੰੂ ਪਿੰਗਲਵਾੜਾ ਨੇ ਤੰਦਰੁਸਤ ਕਰ ਕੇ ਘਰ ਭੇਜਿਆ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ) - ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਸੰਗਰੂਰ ਬਰਾਂਚ ਵਲੋਂ ਅਪ੍ਰੈਲ 2020 ਤੋਂ ਇਸ ਬਰਾਂਚ ਵਿਚ ਦਾਖ਼ਲ ਲਾਵਾਰਸ ਮਰੀਜ਼ ਨੰੂ ਉਸ ਦੇ ਵਾਰਸਾਂ ਹਵਾਲੇ ਕੀਤਾ ਗਿਆ | ਪਿੰਗਲਵਾੜਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਢੀਂਡਸਾ ਨੇ ਆਗੂਆਂ ਅਤੇ ਵਰਕਰਾਂ ਦੇ ਉਤਸ਼ਾਹ ਦੀ ਕੀਤੀ ਸ਼ਲਾਘਾ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਤੇਲ ਕੀਮਤਾਂ ਦੇ ਬੇਲੋੜੇ ਵਾਧੇ ਤੇ ਦਿਨੋਂ ਦਿਨ ਵਧ ਰਹੀ ਮਹਿੰਗਾਈ ਖਿਲਾਫ਼ ਸਮੁੱਚੇ ਪੰਜਾਬ ਦੇ ਡਿਪਟੀ ਕਮਿਸਨਰਾਂ ਰਾਹੀਂ ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

ਕੱਲ੍ਹ ਦਿੱਲੀ ਪਹੁੰਚਣ ਦਾ ਸੱਦਾ

ਸੰਗਰੂਰ, 25 ਫਰਵਰੀ (ਧੀਰਜ ਪਸ਼ੌਰੀਆ)-27 ਫਰਵਰੀ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰਾਜਪਾਲ ਸਿੰਘ ਮੰਗਵਾਲ ਨੇ ਕਿਹਾ ਕਿ 27 ਫਰਵਰੀ ਦਾ ਪ੍ਰੋਗਰਾਮ ਬੇਗਮਪੁਰਾ ਸਮਾਜ ਦੇ ਮੁੱਦਈ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਮੁਲਤਵੀ

ਕਿਸਾਨਾਂ ਨੇ ਕੀਤਾ ਰੋਸ ਪ੍ਰਗਟ ਲੌਂਗੋਵਾਲ, 25 ਫਰਵਰੀ (ਸ.ਸ.ਖੰਨਾ, ਵਿਨੋਦ)-ਕਸਬੇ ਅੰਦਰ ਬਣੀ ਬਹੁਮੰਤਵੀ ਸਭਾ ਵਿਚ ਅਨੁਸੂਚਿਤ ਜਾਤੀ ਦੇ ਉਮੀਦਵਾਰ ਦੀ ਚੋਣ ਨੂੰ ਲੈ ਕੇ ਸਵੇਰੇ ਹੀ ਹੰਗਾਮਾ ਹੋ ਗਿਆ, ਵੱਡੀ ਗਿਣਤੀ ਵਿਚ ਸੁਸਾਇਟੀ ਦੇ ਅੰਦਰ ਪੁੱਜੇ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਫੂਕਿਆ ਮੋਦੀ ਅਤੇ ਕੈਪਟਨ ਦਾ ਪੁਤਲਾ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਗਰੂਰ ਤੋਂ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਅਤੇ ਅਕਾਲੀ ਦਲ ਦੇ ਵਰਕਰਾਂ ਵਲੋਂ ਪੰਜਾਬ ਅੰਦਰ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵੱਧ ਦੀਆਂ ਕੀਮਤਾਂ ਦੇ ਖਿਲਾਫ ਸੰਗਰੂਰ ਸ਼ਹਿਰ ਅੰਦਰ ...

ਪੂਰੀ ਖ਼ਬਰ »

ਖੇਡ ਸਟੇਡੀਅਮ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਛਾਜਲੀ, 25 ਫਰਵਰੀ (ਕੁਲਵਿੰਦਰ ਸਿੰਘ ਰਿੰਕਾ) - ਅੱਜ ਪਿੰਡ ਸੰਗਤੀਵਾਲਾ ਵਿਖੇ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਲ ਮਹਿਕਮਾ ਲਹਿਰਾ ਦੇ ਅਧਿਕਾਰੀ ਅਤੇ ਤਹਿਸੀਲਦਾਰ ਸ੍ਰੀ ਸੁਰਿੰਦਰ ਸਿੰਘ ਸੁਨਾਮ ਦੀ ਅਗਵਾਈ ਵਿਚ ਪਿੰਡ ਦੇ ਸਟੇਡੀਅਮ ਵਿਚੋਂ ...

ਪੂਰੀ ਖ਼ਬਰ »

ਬੀਬੀ ਢੀਂਡਸਾ ਨੇ ਦੁੱਖ ਸਾਂਝਾ ਕੀਤਾ

ਲੌਂਗੋਵਾਲ, 25 ਫਰਵਰੀ (ਵਿਨੋਦ, ਖੰਨਾ) - ਅਕਾਲ ਕੌਂਸਲ ਸ੍ਰੀ ਮਸਤੂਆਣਾ ਸਾਹਿਬ ਵਿਖੇ ਲੈਬੋਰੇਟਰੀ ਸਹਾਇਕ ਵਜੋਂ ਤਾਇਨਾਤ ਗੁਰਜੰਟ ਸਿੰਘ ਸੰਧੂ ਆਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੇ ਆਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਾਜ ਸਭਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ (ਧਾਲੀਵਾਲ, ਭੁੱਲਰ) - ਸਥਾਨਕ ਸ਼ਿਵ ਸ਼ਕਤੀ ਵੂਮੈਨ ਕਲੱਬ ਦੀ ਸਰਪ੍ਰਸਤ ਅਤੇ ਸਾਬਕਾ ਨਗਰ ਕੌਂਸਲਰ ਮੈਡਮ ਕਾਂਤਾ ਪੱਪਾ ਵਲੋਂ ਆਪਣੇ ਪੁੱਤਰ ਐਡਵੋਕੇਟ ਵਰੁਣ ਮਧਾਨ (ਮੌਂਟੀ ਮਧਾਨ) ਦੀ ਨਗਰ ਕੌਂਸਲ ਚੋਣਾਂ 'ਚ ਹੋਈ ਜਿੱਤ ਦੀ ਖ਼ੁਸ਼ੀ ਵਿਚ ...

ਪੂਰੀ ਖ਼ਬਰ »

ਸੰਗਰੂਰ ਧਰਨਿਆਂ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਗੁਰਦਾਸਪੁਰਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕਾਰਜਕਾਰਨੀ ਦੇ ਮੈਂਬਰ ਸਤਵੰਤ ਸਿੰਘ ਪੂਨੀਆ ਦੇ ਨਿਵਾਸ ਬਾਹਰ 13 ਅਕਤੂਬਰ ਤੋਂ ਅਤੇ ਖੇੜੀ ਪੰਪ ਰਿਲਾਇੰਸ ਵਿਖੇ 1 ...

ਪੂਰੀ ਖ਼ਬਰ »

ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਮੂਲੋਵਾਲ, 25 ਫਰਵਰੀ (ਰਤਨ ਸਿੰਘ ਭੰਡਾਰੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਨਾਜਮ ਸਿੰਘ ਪੁੰਨਾਵਾਲ ਅਤੇ ਬੀ.ਕੇ.ਯੂ. ਰਾਜੇਵਾਲ ਦੇ ਸਕੱਤਰ ਨਿਰੰਜਨ ਸਿੰਘ ਦੋਹਲਾ ਦੀ ਅਗਵਾਈ ਵਿਚ ਐਸ.ਡੀ.ਐਮ. ਧੂਰੀ ਨੂੰ ਮੰਗ ਪੱਤਰ ਦੇਣ ਉਪਰੰਤ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਨੇ ਨਾਇਬ ਤਹਿਸੀਲਦਾਰ ਖਨੌਰੀ ਨੂੰ ਦਿੱਤਾ ਮੰਗ-ਪੱਤਰ

ਖਨੌਰੀ, 25 ਫਰਵਰੀ (ਰਮੇਸ਼ ਕੁਮਾਰ) - ਪੰਜਾਬ ਦੀਆਂ ਪੰਜ ਜਥੇਬੰਦੀਆਂ ਜਿਨ੍ਹਾਂ ਵਿਚ ਮਲਟੀਪਰਪਜ਼ ਹੈਲਥ ਵਰਕਰ, ਬੀ.ਐੱਡ ਟੈੱਟ ਪਾਸ ਅਧਿਆਪਕ, ਪੀ.ਟੀ.ਆਈ., ਆਰਟ ਐਂਡ ਕਰਾਫ਼ਟ ਅਤੇ ਡੀ.ਪੀ.ਈ. ਅਧਿਆਪਕ ਸ਼ਾਮਿਲ ਹਨ ਨੇ ਇਕੱਠੇ ਹੋ ਕੇ ਆਪਣਾ ਬੇਰੁਜ਼ਗਾਰ ਸਾਂਝਾ ਮੋਰਚਾ ਬਣਾ ਕੇ ...

ਪੂਰੀ ਖ਼ਬਰ »

ਡੀ.ਐਸ.ਪੀ. ਅਹਿਮਦਗੜ੍ਹ ਨੇ ਨਸ਼ੇ ਖ਼ਿਲਾਫ਼ ਕੀਤਾ ਤਲਾਸ਼ੀ ਅਭਿਆਨ ਸ਼ੁਰੂ

ਕੁੱਪ ਕਲਾਂ, 25 ਫਰਵਰੀ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ੍ਰੀ ਵਿਵੇਕਸ਼ੀਲ ਸੋਨੀ ਦੀਆਂ ਵਿਸ਼ੇਸ਼ ਹਦਾਇਤਾਂ ਦੇ ਮੱਦੇਨਜ਼ਰ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਵਲੋਂ ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਤੇਜ਼ ਕਰਦਿਆਂ ਜਾਣਕਾਰੀ ਮਿਲਣ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਉਤਾਰੇ ਭਾਜਪਾ ਉਮੀਦਵਾਰਾਂ ਦਾ ਕੀਤਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ (ਰੁਪਿੰਦਰ ਸਿੰਘ ਸੱਗੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ 2 ਵਲੋਂ ਨਗਰ ਕੌਂਸਲ ਚੋਣਾਂ ਲੜਨ ਵਾਲੇ ਉਮੀਦਵਾਰਾਂ ਦਾ ਸਨਮਾਨ ਸਮਾਰੋਹ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਅਤੇ ਉਨ੍ਹਾਂ ਦੀ ਟੀਮ ਵਲੋਂ ਆਯੋਜਿਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਟੂਟੀਆਂ 'ਚ ਆ ਰਹੇ ਗੰਧਲੇ ਪਾਣੀ ਤੋਂ ਪੇ੍ਰਸ਼ਾਨ ਲੋਕਾਂ ਕੀਤੀ ਨਾਅਰੇਬਾਜ਼ੀ

ਚੀਮਾ ਮੰਡੀ, 25 ਫਰਵਰੀ (ਦਲਜੀਤ ਸਿੰਘ ਮੱਕੜ)-ਆਜ਼ਾਦੀ ਦੇ 74 ਵਰੇ੍ਹ ਲੰਘਣ ਦੇ ਬਾਵਜੂਦ ਵੀ ਕਸਬੇ ਦੇ ਵਾਰਡ ਨੰਬਰ 6 ਦੇ ਵਾਸੀਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਵੀ ਨਸੀਬ ਨਹੀਂ ਹੋ ਰਿਹਾ | ਉਥੇ ਰਹਿੰਦੇ ਲੋਕਾਂ ਨੇ ਗ਼ੁੱਸੇ ਭਰੇ ਲਹਿਜ਼ੇ ਵਿਚ ਦੱਸਿਆ ਘਰਾਂ ਵਿਚ ਲੱਗੀਆਂ ...

ਪੂਰੀ ਖ਼ਬਰ »

ਨਵਰੀਤ ਦੀ ਸ਼ਹਾਦਤ ਨੇ ਮੋਦੀ ਦੇ ਜ਼ੁਲਮ ਰਾਜ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ-ਡਿਬਡਿਬਾ

ਮਸਤੂਆਣਾ ਸਾਹਿਬ, 25 ਫਰਵਰੀ (ਦਮਦਮੀ) - ਸ਼ਹੀਦ ਭਾਈ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਨੇ ਕਿਹਾ ਕਿ ਸਾਡੇ ਪਰਿਵਾਰ ਵਿਚੋਂ ਸਭ ਤੋਂ ਵੱਧ ਖ਼ੁਸ਼ਕਿਸਮਤ ਨਵਰੀਤ ਸਿੰਘ ਸੀ, ਜਿਸ ਨੂੰ ਕਿ ਸ਼ਹਾਦਤ ਦੀ ਦਾਤ ਪ੍ਰਾਪਤ ਹੋਈ ਹੈ | ਸ੍ਰ. ਡਿਬਡਿਬਾ ਸਥਾਨਕ ਅਕਾਲ ...

ਪੂਰੀ ਖ਼ਬਰ »

ਫ਼ਿਲਮੀ ਅੰਦਾਜ਼ 'ਚ ਬਜ਼ੁਰਗ ਜੋੜੇ ਦੇ ਘਰੋਂ ਪੰਜ ਤੋਲੇ ਸੋਨਾ ਲੈ ਕੇ ਲੁਟੇਰਾ ਹੋਇਆ ਫ਼ਰਾਰ

ਸੰਗਰੂਰ, 25 ਫਰਵਰੀ (ਅਮਨਦੀਪ ਸਿੰਘ ਬਿੱਟਾ)-ਫ਼ਿਲਮੀ ਅੰਦਾਜ਼ ਵਿਚ ਇਕ ਲੁਟੇਰੇ ਵਲੋਂ ਸੰਗਰੂਰ ਦੀ ਘੁੱਗ ਵਸਦੀ ਗੁਰੂ ਨਾਨਕ ਕਾਲੋਨੀ ਦੇ ਡੀ. ਬਲਾਕ ਵਿਚ ਰਹਿੰਦੇ ਇਕ ਸੇਵਾ-ਮੁਕਤ ਇੰਜੀਨੀਅਰ ਦੇ ਘਰੋਂ ਤਕਰੀਬਨ ਪੰਜ ਤੋਲੇ ਸੋਨਾ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ | ਇਸ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਖਿਲਾਫ਼ ਪਾਵਰਕਾਮ ਦਫ਼ਤਰ ਅੱਗੇ ਦਿੱਤਾ ਧਰਨਾ

ਦਿੜ੍ਹਬਾ ਮੰਡੀ, 25 ਫਰਵਰੀ (ਹਰਬੰਸ ਸਿੰਘ ਛਾਜਲੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਐਸ. ਡੀ.ਓ.ਪਾਵਰਕਾਮ ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਗਰੀਬ ਪਰਿਵਾਰਾਂ ...

ਪੂਰੀ ਖ਼ਬਰ »

ਥਾਣਾ ਸਿਟੀ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਸਥਿਤ ਦੁਕਾਨ ਦਾ ਸ਼ਟਰ ਤੋੜ ਕੇ ਹੋਈ ਚੋਰੀ

ਸੰਗਰੂਰ, 25 ਫਰਵਰੀ (ਦਮਨਜੀਤ ਸਿੰਘ) - ਸ਼ਹਿਰ ਸੰਗਰੂਰ ਅੰਦਰ ਚੋਰਾਂ ਦੇ ਦਿਨੋਂ ਦਿਨ ਬੁਲੰਦ ਹੋ ਰਹੇ ਹੌਂਸਲਿਆਂ ਦੀ ਅੱਜ ਪ੍ਰਤੱਖ ਉਦਾਹਰਨ ਉਸ ਵੇਲੇ ਦੇਖਣ ਨੰੂ ਮਿਲੀ ਜਦ ਥਾਣਾ ਸਿਟੀ ਸੰਗਰੂਰ ਤੋਂ ਮਹਿਜ ਕੁਝ ਕੁ ਕਦਮਾਂ ਦੀ ਦੂਰੀ ਉੱਤੇ ਬੀਤੀ ਰਾਤ ਨੰੂ ਚੋਰਾਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX