ਤਾਜਾ ਖ਼ਬਰਾਂ


ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  13 minutes ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  25 minutes ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  31 minutes ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  41 minutes ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  46 minutes ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  53 minutes ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 1 hour ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਪ੍ਰਦਾਨ ਕੀਤੀ ਜਾਵੇ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਓ. ਪੀ. ਸੋਨੀ ਨਾਲ ਖ਼ਾਸ ਮੀਟਿੰਗ 'ਚ ਕਿਹਾ ਹੈ ਕਿ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜ਼ਾਂ ...
ਪੰਜਾਬ ਵਿਚ ਸਰਕਾਰੀ ਹਸਪਤਾਲਾਂ ‘ਚ 18 ਤੋਂ 45 ਸਾਲ ਤੱਕ ਦੀ ਵੈਕਸੀਨ ਸੋਮਵਾਰ ਤੋਂ
. . .  1 day ago
ਚੰਡੀਗੜ੍ਹ, 7 ਮਈ {ਮਾਨ} - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚੋਂ 18-45 ਸਾਲਾਂ ਵਰਗ ਦੇ ਪਹਿਲਕਦਮੀ ਸਮੂਹਾਂ ਨੂੰ ਟੀਕਾ ਲਗਾਉਣ ਦੀ ...
ਕੋਰੋਨਾ ਸੰਕਟ 'ਚ ਜਰਮਨੀ ਤੋਂ ਦੂਜੀ ਖੇਪ ਭਾਰਤ ਪੁੱਜੀ , ਆਕਸੀਜਨ ਪਲਾਂਟ ਸਮਾਨ ਸ਼ਾਮਿਲ
. . .  1 day ago
ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਜਲੰਧਰ

ਲੋਕਾਂ ਦੇ ਜੀਅ ਦਾ ਜੰਜਾਲ ਬਣ ਕੇ ਰਹਿ ਗਈ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆ

ਜਲੰਧਰ, 25 ਫਰਵਰੀ (ਜਸਪਾਲ ਸਿੰਘ)-ਸ਼ਹਿਰ ਦੀ ਟ੍ਰੈਫਿਕ ਸਮੱਸਿਆ ਲੋਕਾਂ ਦੇ ਜੀਅ ਦਾ ਜੰਜ਼ਾਲ ਬਣ ਕੇ ਰਹਿ ਗਈ ਹੈ | ਅੰਦਰੂਨੀ ਹਿੱਸਿਆਂ 'ਚ ਨਿੱਤ ਲੱਗਦੇ ਜਾਮ ਨੇ ਜ਼ਿੰਦਗੀ ਦੀ ਰਫਤਾਰ ਨੂੰ ਮੱਧਮ ਕਰਕੇ ਰੱਖ ਦਿੱਤਾ ਹੈ | ਜਾਮ ਲੱਗਣ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ 'ਤੇ ਪੁਹੰਚਣ 'ਚ ਅਨੇਕਾਂ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਵਾਰ ਤਾਂ ਐਂਬੂਲੈਂਸ ਨੂੰ ਲੰਘਣ ਲਈ ਵੀ ਥਾਂ ਨਹੀਂ ਮਿਲਦੀ ਤੇ ਮਰੀਜ਼ ਵੀ ਗੱਡੀਆਂ 'ਚ ਹੀ ਤੜਫਣ ਲਈ ਮਜ਼ਬੂਰ ਹਨ | ਸਭ ਤੋਂ ਜ਼ਿਆਦਾ ਮਾੜੀ ਹਾਲਤ ਕੰਪਨੀ ਬਾਗ ਚੌਂਕ ਤੋਂ ਲੈ ਕੇ ਪਟੇਲ ਚੌਂਕ ਤੱਕ ਦੀ ਹੈ | ਇਸ ਸੜਕ ਤੋਂ ਲੰਘਣਾ ਕੋਈ ਖਾਲ਼ਾ ਜੀ ਦਾ ਵਾੜਾ ਨਹੀਂ ਹੈ ਤੇ ਇੱਥੋਂ ਲੰਘ ਕੇ ਆਪਣੀ ਮੰਜ਼ਿਲ ਤੱਕ ਪਹੁੰਚਣਾ ਕੋਈ ਜੰਗ ਜਿੱਤਣ ਦੇ ਬਰਾਬਰ ਸਮਝੀ ਜਾਂਦੀ ਹੈ | ਹਾਲਾਂਕਿ ਜੋਤੀ ਚੌਂਕ 'ਚ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਤਾਇਨਾਤ ਤਾਂ ਰਹਿੰਦੇ ਹਨ ਪਰ ਉਨ੍ਹਾਂ ਦਾ ਧਿਆਨ ਟ੍ਰੈਫਿਕ ਨੂੰ ਚਲਾਉਣ 'ਚ ਘੱਟ ਤੇ ਲੋਕਾਂ ਦੇ ਚਾਲਾਨ ਕੱਟਣ ਵੱਲ ਜ਼ਿਆਦਾ ਹੁੰਦਾ ਹੈ | ਇਸੇ ਤਰ੍ਹਾਂ ਨਕੋਦਰ ਚੌਂਕ ਤੋਂ ਲੈ ਕੇ ਕਪੂਰਥਲਾ ਚੌਂਕ ਤੱਕ ਵੀ ਰੋਜ਼ਾਨਾ ਲੰਬੇ-ਲੰਬੇ ਜਾਮ ਲੱਗਦੇ ਹਨ | ਟ੍ਰੈਫਿਕ ਲਾਈਟਾਂ ਦੇ ਬਾਵਜੂਦ ਆਵਾਜਾਈ ਦੀ ਸਮੱਸਿਆ ਹੱਲ ਨਹੀਂ ਹੋਈ | ਸ਼ਹਿਰ ਦੇ ਅੰਦਰੂਨੀ ਖੇਤਰਾਂ 'ਚ ਟ੍ਰੈਫਿਕ ਦੀ ਸਮੱਸਿਆ ਦਾ ਵੱਡਾ ਕਾਰਨ ਜਿੱਥੇ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ੇ ਹਨ ਉੱਥੇ ਆਟੋ ਚਾਲਕਾਂ ਦੀ ਮਨ-ਮਰਜ਼ੀ ਵੀ ਇਸ ਸਮੱਸਿਆ ਦੀ ਜੜ੍ਹ ਹੈ | ਨਾਜਾਇਜ਼ ਕਬਜ਼ਿਆਂ ਨੂੰ ਦੇਖ ਕੇ ਅਤੇ ਆਟੋ ਚਾਲਕਾਂ ਦੀ ਮਨਮਰਜੀ ਤੋਂ ਲੱਗਦਾ ਹੈ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਦੋਵਾਂ ਦੇ ਸਾਹਮਣੇ ਇਕ ਤਰ੍ਹਾਂ ਨਾਲ ਗੋਡੇ ਟੇਕ ਦਿੱਤੇ ਹਨ | ਕੰਪਨੀ ਬਾਗ ਚੌਂਕ ਤੋਂ ਲੈ ਕੇ ਘਾਹ ਮੰਡੀ ਚੌਂਕ ਤੱਕ ਦੁਕਾਨਦਾਰਾਂ ਵਲੋਂ ਦੋਵੇਂ ਪਾਸੇ ਇਸ ਤਰ੍ਹਾਂ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਸ ਤਰ੍ਹਾਂ ਉਨ੍ਹਾਂ ਨੂੰ ਕਿਸੇ ਦਾ ਕੋਈ ਡਰ ਹੀ ਨਾ ਹੋਵੇ | ਪੈਦਲ ਚੱਲਣ ਲਈ ਪ੍ਰਸ਼ਾਸਨ ਵਲੋਂ ਬਣਾਏ ਗਏ ਫੁੱਟਪਾਥਾਂ ਨੂੰ ਵੀ ਇਨ੍ਹਾਂ ਦੁਕਾਨਦਾਰਾਂ ਵਲੋਂ ਆਪਣੀ ਜੱਦੀ ਜਾਇਦਾਦ ਸਮਝਦੇ ਹੋਏ ਕਬਜ਼ੇ ਜਮਾਏ ਹੋਏ ਹਨ | ਇਸ ਅਹਿਮ ਸੜਕ 'ਤੇ ਵੱਡੇ-ਵੱਡੇ ਸ਼ੋਅਰੂਮਾਂ ਤੇ ਕਾਰੋਬਾਰੀ ਅਦਾਰਿਆਂ ਦੇ ਕੋਲ ਵੀ ਆਪਣੀ ਕੋਈ ਪਾਰਕਿੰਗ ਨਾ ਹੋਣ ਕਾਰਨ ਸਮੱਸਿਆ ਉਸ ਵੇਲੇ ਹੋਰ ਗੰਭੀਰ ਹੋ ਜਾਂਦੀ ਹੈ, ਜਦੋਂ ਇਨ੍ਹਾਂ ਸ਼ੋਅਰੂਮਾਂ ਤੇ ਕਾਰੋਬਾਰੀ ਅਦਾਰਿਆਂ ਦੇ ਕਰਮਚਾਰੀ ਅਤੇ ਗਾਹਕ ਆਪਣੇ ਵਾਹਨ ਵੀ ਸੜਕ 'ਤੇ ਹੀ ਖੜ੍ਹੇ ਕਰ ਦਿੰਦੇ ਹਨ | ਇਸ ਮਾਮਲੇ 'ਚ ਨਾ ਤਾਂ ਨਗਰ ਨਿਗਮ ਪ੍ਰਸ਼ਾਸਨ ਤੇ ਨਾ ਹੀ ਟ੍ਰੈਫਿਕ ਪੁਲਿਸ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਅ ਰਿਹਾ ਹੈ | ਨਿਗਮ ਪ੍ਰਸ਼ਾਸਨ ਵਲੋਂ ਮਹਿਜ਼ ਖਾਨਾਪੂਰਤੀ ਦੇ ਨਾਂਅ 'ਤੇ ਕਦੇ ਕਦਾਈਾ ਰੇਹੜੀਆਂ ਤੇ ਫੜ੍ਹੀਆਂ ਦੇ ਖਿਲਾਫ ਕਾਰਵਾਈ ਕਰ ਦਿੱਤੀ ਜਾਂਦੀ ਹੈ, ਜਦਕਿ ਇਸ ਸਮੱਸਿਆ ਦਾ ਸਥਾਈ ਹੱਲ ਅਜੇ ਤੱਕ ਨਹੀਂ ਕੱਢਿਆ ਗਿਆ | ਇਸੇ ਤਰ੍ਹਾਂ ਟ੍ਰੈਫਿਕ ਪੁਲਿਸ ਵਲੋਂ ਵੀ ਟਰੈਫਿਕ ਸਮੱਸਿਆ ਦੇ ਹੱਲ ਲਈ ਕੋਈ ਸੰਜੀਦਾ ਯਤਨ ਨਹੀਂ ਕੀਤਾ ਗਿਆ | ਇਸੇ ਤਰ੍ਹਾਂ ਆਟੋ ਚਾਲਕ ਵੀ ਜਿੱਥੇ ਮਰਜ਼ੀ ਆਟੋ ਰੋਕ ਕੇ ਸਵਾਰੀ ਚੜ੍ਹਾਉਂਦੇ ਤੇ ਉਤਾਰਦੇ ਹਨ ਤੇ ਉਨ੍ਹਾਂ ਨੂੰ ਪੁਲਿਸ ਦਾ ਕਈ ਡਰ ਨਹੀਂ ਹੁੰਦਾ | ਕਿਹਾ ਜਾ ਰਿਹਾ ਹੈ ਕਿ ਅਜਿਹਾ ਕੁੱਝ ਆਟੋ ਚਾਲਕਾਂ ਵਲੋਂ ਪੁਲਿਸ ਮੁਲਾਜ਼ਮਾਂ ਦੀ ਮੁੱਠੀ ਗਰਮ ਕੀਤੇ ਜਾਣ ਕਾਰਨ ਹੁੰਦਾ ਹੈ ਤੇ ਮੁਲਾਜ਼ਮਾਂ ਵਲੋਂ ਆਟੋ ਚਾਲਕਾਂ ਨੂੰ ਮਨ ਮਰਜ਼ੀ ਕਰਨ ਦੀ ਖੁੱਲ੍ਹ ਦਿੱਤੀ ਜਾਂਦੀ ਹੈ | ਹਾਲਾਂਕਿ ਅਜੇ ਪਿਛਲੇ ਦਿਨਾਂ ਦੌਰਾਨ ਹੀ ਟ੍ਰੈਫਿਕ ਪੁਲਿਸ ਵਲੋਂ ਟ੍ਰੈਫਿਕ ਜਾਗਰੂਕਤਾ ਮਹੀਨਾ ਮਨਾਇਆ ਗਿਆ ਤੇ ਇਸ ਸਬੰਧੀ ਪੁਲਿਸ ਅਧਿਕਾਰੀਆਂ ਵਲੋਂ ਵੱਡੀ ਪੱਧਰ 'ਤੇ ਮੀਡੀਆ 'ਚ ਪ੍ਰਚਾਰ ਕੀਤਾ ਗਿਆ ਪਰ ਜ਼ਮੀਨੀ ਪੱਧਰ 'ਤੇ ਇਸ ਪਾਸੇ ਰੱਤੀ ਭਰ ਦਾ ਵੀ ਕੋਈ ਫਾਇਦਾ ਨਹੀਂ ਹੋਇਆ ਤੇ ਨਾ ਹੀ ਟ੍ਰੈਫਿਕ ਪ੍ਰਬੰਧਾਂ 'ਚ ਕੋਈ ਸੁਧਾਰ ਹੀ ਹੋ ਸਕਿਆ | ਇਕ ਤਰ੍ਹਾਂ ਨਾਲ ਮਹੀਨਾ ਭਰ ਚੱਲੀ ਇਹ ਮੁਹਿੰਮ ਕਾਗਜ਼ਾਂ 'ਚ ਹੀ ਸਿਮਟ ਕੇ ਰਹਿ ਗਈ | ਲੋਕਾਂ ਦਾ ਕਹਿਣਾ ਹੈ ਕਿ ਟ੍ਰੈਫਿਕ ਪੁਲਿਸ ਦਾ ਸਾਰਾ ਧਿਆਨ ਚਲਾਨ ਕੱਟਣ 'ਤੇ ਹੀ ਲੱਗਾ ਰਹਿੰਦਾ ਹੈ | ਸ਼ਹਿਰ ਵਾਸੀਆਂ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਉਹ ਲੋਕਾਂ ਦੀ ਇਸ ਨਿੱਤ ਦੀ ਸਮੱਸਿਆ ਵੱਲ ਪਹਿਲ ਦੇ ਆਧਾਰ 'ਤੇ ਧਿਆਨ ਦੇਣ |

ਕੋਰੋਨਾ ਦੇ ਬਾਵਜੂਦ ਜੇ. ਈ. ਈ. ਮੇਨਜ਼ ਦੀ ਪ੍ਰੀਖਿਆ 'ਚ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਕੀਤੀ ਸ਼ਮੂਲੀਅਤ

ਜਲੰਧਰ, 25 ਫਰਵਰੀ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ ਐੱਨ. ਟੀ. ਏ. ਵਲੋਂ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਪ੍ਰਵੇਸ਼ ਪ੍ਰੀਖਿਆ ਲਈ ਜਾ ਰਹੀ ਹੈ, ਜਿਸ ਤਹਿਤ ਜਲੰਧਰ ਵਿਖੇ ਸੈਫਰਾਨ ਮਾਲ ਜੀ. ਟੀ. ਰੋਡ ਜਲੰਧਰ-ਫਗਵਾੜਾ ਵਿਖੇ 23 ਫਰਵਰੀ ਤੋਂ 25 ਫਰਵਰੀ ...

ਪੂਰੀ ਖ਼ਬਰ »

ਹੋਲਾ-ਮਹੱਲਾ ਦੌਰਾਨ ਲਗਾਏ ਜਾਣ ਵਾਲੇ ਸਾਲਾਨਾ ਲੰਗਰ ਦੇ ਪ੍ਰਬੰਧਾਂ ਸਬੰਧੀ ਸੇਵਾਦਾਰਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 25 ਫਰਵਰੀ (ਨਰਿੰਦਰ ਲਾਗੂ)-ਹੋਲਾ-ਮਹੱਲਾ ਦੌਰਾਨ ਹਰ ਸਾਲ ਦੀ ਤਰ੍ਹਾਂ ਸ਼ਹੀਦ ਊਧਮ ਸਿੰਘ ਵੈੱਲਫ਼ੇਅਰ ਸੁਸਾਇਟੀ ਵਲੋਂ ਲਗਾਏ ਜਾਣ ਵਾਲੇ ਲੰਗਰਾਂ ਦੇ ਪ੍ਰਬੰਧਾਂ ਦੇ ਮੱਦੇਨਜ਼ਰ ਸੇਵਾਦਾਰਾਂ ਵਲੋਂ ਵੀਰਵਾਰ ਨੂੰ ਮੁੱਖ ਪ੍ਰਬੰਧਕ ਰਣਜੀਤ ਸਿੰਘ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦੇ ਰਸਤੇ 'ਤੇ ਧਾਰਮਿਕ ਸਮਾਗਮ ਵਾਲੀ ਥਾਂ ਨੇੜੇ ਮੀਟ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ

ਜਲੰਧਰ 25 ਫਰਵਰੀ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਪੰਜਾਬ ਲਿਕੁਅਰ ਲਾਇਸੰਸ ਨਿਯਮਾਂਵਲੀ 1956 ਦੇ ਨਿਯਮ 9 ਨਾਲ ਪੜਿ੍ਹਆ ਜਾਵੇ ਦੇ ਤਹਿਤ ਪ੍ਰਾਪਤ ...

ਪੂਰੀ ਖ਼ਬਰ »

117 ਆਯੁਰਵੈਦਿਕ ਡਿਸੈਂਪਸਰੀਆਂ 'ਚ ਨਹੀਂ ਬਣ ਸਕੇ 'ਹੈਲਥ ਵੈੱਲਨੈੱਸ ਸੈਂਟਰ'

ਜਲੰਧਰ, 25 ਫਰਵਰੀ (ਸ਼ਿਵ ਸ਼ਰਮਾ)-ਪੇਂਡੂ ਲੋਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਲਈ ਕੇਂਦਰ ਵਲੋਂ ਰਾਜ ਦੀਆਂ 117 ਆਯੁਰਵੈਦਿਕ ਦੀ ਚੋਣ ਆਯੂਸ਼ ਵੈਲਨੈਸ ਸੈਂਟਰ ਬਣਾਉਣ ਲਈ ਚੋਣ ਕੀਤੀ ਗਈ ਸੀ ਸੀ ਪਰ ਤਿੰਨ ਸਾਲ ਦਾ ਸਮਾਂ ਗੁਜ਼ਰਨ ਤੋਂ ਬਾਅਦ ਵੀ ਆਯੂਸ਼ ਵੈਲਨੈਸ ...

ਪੂਰੀ ਖ਼ਬਰ »

ਥਾਣਾ ਮਕਸੂਦਾਂ ਦਾ ਏ.ਐੱਸ.ਆਈ. ਤੇ ਨਾਹਰਪੁਰ ਪਿੰਡ ਦਾ ਨੰਬਰਦਾਰ 25000 ਰਿਸ਼ਵਤ ਲੈਂਦਿਆ ਵਿਜੀਲੈਂਸ ਨੇ ਕੀਤਾ ਗਿ੍ਫ਼ਤਾਰ

ਮਕਸੂਦਾਂ, 25 ਫਰਵਰੀ (ਲਖਵਿੰਦਰ ਪਾਠਕ)- ਵਿਜੀਲੈਂਸ ਦੀ ਟੀਮ ਨੇ ਬਿਕਰਮਜੀਤ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਨਾਹਰਪੁਰ, ਕਰਤਾਰਪੁਰ ਦੀ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਥਾਣਾ ਮਕਸੂਦਾਂ ਦੇ ਏ.ਐੱਸ.ਆਈ. ਵਿਜੈ ਕੁਮਾਰ ਅਤੇ ਨਾਹਰਪੁਰ ਪਿੰਡ ਦੇ ਨੰਬਰਦਾਰ ਸੁਖਜਿੰਦਰ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਦੋ ਬੱਚਿਆਂ ਦੀ ਮਾਂ ਨੇ ਨਿਗਲਿਆ ਜ਼ਹਿਰ, ਮੌਤ

ਲਾਂਬੜਾ, 25 ਫਰਵਰੀ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਮਲਕੋ ਵਿਖੇ ਕਥਿਤ ਤੌਰ ਤੇ ਘਰੇਲੂ ਕਲੇਸ਼ ਤੋਂ ਤੰਗ ਪ੍ਰੇਸ਼ਾਨ ਦੱਸੀ ਜਾ ਰਹੀ 27 ਸਾਲਾ ਵਿਆਹੁਤਾ ਵਲੋਂ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ | ਇਸ ਸਬੰਧੀ ਥਾਣਾ ਲਾਂਬੜਾ ਮੁਖੀ ਇੰਸਪੈਕਟਰ ਕਸ਼ਮੀਰ ...

ਪੂਰੀ ਖ਼ਬਰ »

ਨਹਿਰੀ ਪਾਣੀ ਪ੍ਰਾਜੈਕਟ 'ਚ ਸਿੰਜਾਈ ਵਿਭਾਗ ਨੂੰ ਜਾਰੀ ਹੋਵੇਗਾ 100 ਕਰੋੜ

ਜਲੰਧਰ, 25 ਫਰਵਰੀ (ਸ਼ਿਵ ਸ਼ਰਮਾ)- ਆਦਮਪੁਰ ਤੋਂ ਪਾਈਪ ਰਾਹੀਂ ਲਿਆਏ ਜਾਣ ਵਾਲੇ ਪਾਣੀ ਦੇ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ 'ਤੇ ਕੰਮ ਤੇਜ਼ ਕਰਨ ਲਈ ਨਿਗਰਾਨੀ ਕਮੇਟੀ ਨੇ ਇਕ ਮੀਟਿੰਗ ਕਰਕੇ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਜਿੱਥੇ ਡੀ. ਪੀ. ਆਰ. ਆਉਣ ਤੋਂ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਔਰਤਾਂ ਦੀ ਮੌਤ, 65 ਮਰੀਜ਼ ਹੋਰ ਮਿਲੇ

ਜਲੰਧਰ, 25 ਫਰਵਰੀ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਔਰਤਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 713 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 65 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 21453 ਹੋ ਗਈ ਹੈ | ਮਿ੍ਤਕਾਂ ...

ਪੂਰੀ ਖ਼ਬਰ »

ਸੀ. ਐੱਲ. ਯੂ. ਦੀ ਵਸੂਲੀ ਨਾ ਕਰਨ 'ਤੇ ਨਿਗਮ ਨੂੰ ਲੱਗਾ ਕਰੋੜਾਂ ਦਾ ਚੂਨਾ

ਜਲੰਧਰ, 25 ਫਰਵਰੀ (ਸ਼ਿਵ)-ਆਰ. ਟੀ. ਆਈ. ਐਕਟੀਵਿਸਟ ਰਵਿੰਦਰ ਪਾਲ ਸਿੰਘ ਚੱਢਾ ਨੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਨੂੰ ਇਕ ਚਿੱਠੀ ਲਿਖ ਕੇ ਨਿਗਮ ਦੇ ਬਿਲਡਿੰਗ ਵਿਭਾਗ ਦੇ ਅਫ਼ਸਰਾਂ ਵਲੋਂ ਸੀ. ਐੱਲ. ਯੂ. ਦੇ ਕਰੋੜਾਂ ਰੁਪਏ ਦੀ ਵਸੂਲੀ ਨਾ ਕਰਨ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਸਮਾਗਮ

ਜਲੰਧਰ 25 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਿ ਰਾਇ ਜਾ ਦੀ ਪ੍ਰਕਾਸ਼ ਪੁਰਬ 'ਤੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਰਾਗੀ ਜਥਿਆਂ ਤੇ ...

ਪੂਰੀ ਖ਼ਬਰ »

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 1 ਮਾਰਚ ਤੋਂ

ਜਲੰਧਰ, 25 ਫਰਵਰੀ (ਐੱਮ. ਐੱਸ. ਲੋਹੀਆ)-ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸ਼ਤਰੀ ਮਾਰਕੀਟ, ਜਲੰਧਰ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ ਮਿਤੀ 1 ਮਾਰਚ 2021 ...

ਪੂਰੀ ਖ਼ਬਰ »

ਇੰਡੀਅਨ ਆਇਲ ਨੇ ਕਰਵਾਈ ਮੌਕ ਡਰਿਲ

ਜਲੰਧਰ, 23 ਫਰਵਰੀ (ਸ਼ਿਵ)-ਇੰਡੀਅਨ ਆਇਲ ਕਾਰਪੋਰੇਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਮੌਕ ਡਰਿਲ ਦਾ ਅਭਿਆਸ ਕੀਤਾ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੌਕ ਡਰਿਲ ਅਭਿਆਸ ਵਿਚ ਐੱਨ. ਡੀ. ਆਰ. ਐੱਫ, ਐੱਸ. ਡੀ. ਆਰ. ਐੱਫ., ਫਾਇਰ ਬਿ੍ਗੇਡ, ਫ਼ੌਜ, ਮੈਡੀਕਲ ਟੀਮਾਂ ਤੇ ...

ਪੂਰੀ ਖ਼ਬਰ »

ਰੈੱਡ ਕਰਾਸ ਭਵਨ ਵਿਖੇ ਸੈਨੀਟਰੀ ਨੈਪਕਿਨ ਵੈਂਡਿੰਗ ਮਸ਼ੀਨ ਦਾ ਡਾ. ਗਗਨ ਕੁੰਦਰਾ ਵਲੋਂ ਉਦਘਾਟਨ

ਜਲੰਧਰ, 25 ਫਰਵਰੀ (ਹਰਵਿੰਦਰ ਸਿੰਘ ਫੁੱਲ)-ਰੈੱਡ ਕਰਾਸ ਸੁਸਾਇਟੀ ਜਲੰਧਰ ਵਲੋਂ ਅੱਜ ਰੈੱਡ ਕਰਾਸ ਭਵਨ ਵਿਖੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਲਗਾਈ ਗਈ, ਜਿਸ ਦਾ ਉਦਘਾਟਨ ਜੁਆਇੰਟ ਕਮਿਸ਼ਨਰ ਇਨਕਮ ਟੈਕਸ, ਜਲੰਧਰ ਡਾ. ਗਗਨ ਕੁੰਦਰਾ (ਆਈ.ਆਰ.ਐੱਸ.) ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਵਾਧੂ ਭਾਰ ਖਿੱਚ ਰਹੇ ਕਮਜ਼ੋਰ ਘੋੜੇ 'ਤੇ ਰਾਹਗੀਰ ਦਾ ਰਹਿਮ

ਜਲੰਧਰ, 25 ਫਰਵਰੀ (ਐੱਮ. ਐੱਸ. ਲੋਹੀਆ)-ਫੁੱਟਬਾਲ ਚੌਕ ਨੇੜੇ ਇਕ ਰੇਹੜੇ 'ਤੇ ਭਾਰੀ ਮਾਤਰਾ 'ਚ ਲਦਿਆ ਗਿਆ ਸਰੀਆ ਖਿੱਚ ਰਿਹਾ ਬੇਜ਼ੁਬਾਨ ਘੋੜਾ ਲੜ-ਖੜਾਉਂਦਾ ਹੋਇਆ ਜਾਂਦਾ ਦੇਖ, ਇਕ ਰਾਹਗੀਰ ਨੇ ਉੱਥੇ ਮੌਜੂਦ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਦੇ ਧਿਆਨ 'ਚ ਇਹ ਮਾਮਲਾ ...

ਪੂਰੀ ਖ਼ਬਰ »

ਡੀਜ਼ਲ ਨਾ ਹੋਣ ਕਰਕੇ ਪੂਰਾ ਨਹੀਂ ਚੁੱਕਿਆ ਗਿਆ ਕੂੜਾ

ਜਲੰਧਰ, 25 ਫਰਵਰੀ (ਸ਼ਿਵ)-ਡੀਜ਼ਲ ਨਾ ਹੋਣ ਕਰਕੇ ਨਗਰ ਨਿਗਮ ਦੀਆਂ ਕਈ ਗੱਡੀਆਂ ਵਲੋਂ ਸ਼ਹਿਰ ਵਿਚ ਪੂਰਾ ਕੂੜਾ ਨਹੀਂ ਚੁੱਕਿਆ ਗਿਆ | ਨਿਗਮ ਦੀ ਲੰਬਾ ਪਿੰਡ ਚੌਕ ਸਥਿਤ ਵਰਕਸ਼ਾਪ ਵਿਚ ਡੀਜ਼ਲ ਦਾ ਪ੍ਰਬੰਧ ਨਹੀਂ ਕੀਤਾ ਗਿਆ ਸੀ ਜਿਸ ਕਰਕੇ ਨਿਗਮ ਦੇ ਪੰਪ 'ਤੇ ਤੇਲ ਨਾ ਹੋਣ ...

ਪੂਰੀ ਖ਼ਬਰ »

ਗੁਰਦੁਆਰਾ ਆਦਰਸ਼ ਨਗਰ ਵਿਖੇ ਕੀਰਤਨ ਸਮਾਗਮ ਭਲਕੇ

ਜਲੰਧਰ, 25 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਤੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ 'ਤੇ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸਤਰੀ ਸਤਿਸੰਗ ਸਭਾ ...

ਪੂਰੀ ਖ਼ਬਰ »

ਏਕ ਪ੍ਰਯਾਸ ਵੈੱਲਫ਼ੇਅਰ ਸੁਸਾਇਟੀ ਨੇ ਲੱਧੇਵਾਲੀ ਸਕੂਲ ਨੂੰ 75 ਹਜ਼ਾਰ ਰੁਪਏ ਦਿੱਤੇ

ਜਲੰਧਰ ਛਾਉਣੀ, 25 ਫਰਵਰੀ (ਪਵਨ ਖਰਬੰਦਾ)-ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਪ੍ਰਕਾਸ਼ ਉਤਸਵ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਮਿਸ਼ਨ 'ਤੇ ਚਲ੍ਹਦੇ ਹੋਏ ਅੱਜ 'ਏਕ ਪ੍ਰਯਾਸ ਵੇਲਫੈਅਰ ਸੁਸਾਇਟੀ' ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਸੋਮਰਸੈੱਟ ਇੰਟਰਨੈਸ਼ਨਲ ਸਕੂਲ ਇਲਾਕੇ ਦੀ ਮੋਹਰੀ ਸੰਸਥਾ

ਜਲੰਧਰ, 25 ਫਰਵਰੀ (ਰਣਜੀਤ ਸਿੰਘ ਸੋਢੀ)-ਸੋਮਰਸੈਟ ਇੰਟਰਨੈਸ਼ਨਲ ਸਕੂਲ (ਸੀ.ਬੀ.ਐੱਸ.ਸੀ) ਸਿੱਖਿਆ ਦੇ ਖੇਤਰ ਵਿਚ ਇੱਕ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹੋਏ ਸਫਲਤਾਪੂਰਵਕ ਛੇਵੇਂ ਸਾਲ ਵਿਚ ਪ੍ਰਵੇਸ਼ ਕਰ ਗਿਆ ਹੈ, ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਤੇ ਚੇਅਰਪਰਸਨ ...

ਪੂਰੀ ਖ਼ਬਰ »

ਰਿਸ਼ਵਤ ਲੈਣ ਵਾਲੇ ਏ.ਐੱਸ.ਆਈ. ਤੇ ਮੁੱਖ ਸਿਪਾਹੀ ਲਏ 2 ਦਿਨ ਦੇ ਰਿਮਾਂਡ 'ਤੇ

ਜਲੰਧਰ, 25 ਫਰਵਰੀ (ਐੱਮ.ਐੱਸ. ਲੋਹੀਆ)-ਸ਼ਰਾਬ ਤਸਕਰੀ ਦੇ ਮਾਮਲੇ 'ਚ ਜ਼ਬਤ ਕੀਤੀ ਕਾਰ ਨੂੰ ਅਦਾਲਤੀ ਸਪੁਰਦਗੀ ਦੇ ਹੁਕਮਾਂ ਦੇ ਬਾਵਜੂਦ ਕਾਰ ਮਾਲਕ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਏ.ਐੱਸ.ਆਈ. ਪ੍ਰਮੋਦ ਕੁਮਾਰ ਤੇ ਉਸ ਦੇ ਸਾਥੀ ਮੁੱਖ ਸਿਪਾਹੀ ਸੁਮਨਜੀਤ ਸਿੰਘ ...

ਪੂਰੀ ਖ਼ਬਰ »

ਗੈਸਾ ਵਲੋਂ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ਸੈੱਲਫ਼ ਸੈਂਟਰ ਬਣਾਉਣ ਦੀ ਮੰਗ

ਜਲੰਧਰ, 25 ਫਰਵਰੀ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਪੰਜਾਬ 'ਚ ਕੰਮ ਕਰਦੇ ਗਜ਼ਟਿਡ ਅਧਿਕਾਰੀਆਂ ਦੀ ਐਸੋਸੀਏਸ਼ਨ ਗੈਸਾ ਵਲੋਂ ਜ਼ੂਮ ਐਪ ਰਾਹੀਂ ਸੂਬਾ ਪ੍ਰਧਾਨ ਦੀਪਇੰਦਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ 'ਚ ਕੋਰੋਨਾ ਕਾਲ ਦੇ ਚੱਲਦਿਆਂ ...

ਪੂਰੀ ਖ਼ਬਰ »

ਸੇਵਾ ਮੁਕਤ ਅਧਿਕਾਰੀ ਗਰੇਵਾਲ ਨੇ ਦਿੱਤੀ ਵਿਦਿਆਰਥਣ ਦੀ ਫ਼ੀਸ

ਜਲੰਧਰ, 25 ਫਰਵਰੀ (ਜਸਪਾਲ ਸਿੰਘ)-ਜੱਟ ਸਿੱਖ ਕੌਂਸਲ ਪਿਛਲੇ ਲੰਬੇ ਸਮੇਂ ਤੋਂ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਦੀ ਹੋਈ ਉਨ੍ਹਾਂ ਨੂੰ ਵਿੱਦਿਆ ਦਾ ਚਾਨਣ ਵੰਡਣ 'ਚ ਅਹਿਮ ਰੋਲ ਅਦਾ ਕਰਦੀ ਆ ਰਹੀ ਹੈ ਤੇ ਸੰਸਥਾ ਦੇ ਅਹੁਦੇਦਾਰਾਂ ਦੀ ਪ੍ਰੇਰਨਾ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX