ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  2 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  5 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  47 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  58 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਹੁਸ਼ਿਆਰਪੁਰ / ਮੁਕੇਰੀਆਂ

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਹੁਸ਼ਿਆਰਪੁਰ 'ਚ ਵਿਸ਼ਾਲ ਨਗਰ ਕੀਰਤਨ
ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਹੁਸ਼ਿਆਰਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਨਗਰ ਕੀਰਤਨ ਸਥਾਨਕ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਫਗਵਾੜਾ ਚੌਕ ਵਿਖੇ ਸਮਾਪਤ ਹੋਇਆ | ਇਸ ਸਬੰਧੀ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਨਗਰ ਕੀਰਤਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਜਗਦੀਸ਼ ਲਾਲ ਬੱਧਣ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ | ਇਸ ਦੌਰਾਨ ਸੰਗਤਾਂ ਵਲੋਂ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਭਰਵਾਂ ਸਵਾਗਤ ਕੀਤਾ ਤੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ 'ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਜ਼ਿਲ੍ਹਾ ਪ੍ਰਧਾਨ ਕਾਂਗਰਸ ਡਾ: ਕੁਲਦੀਪ ਨੰਦਾ, ਰਜਨੀਸ਼ ਟੰਡਨ, ਪ੍ਰਧਾਨ ਇੰਜ: ਜਗਦੀਸ਼ ਲਾਲ ਬੱਧਣ, ਸਤਪਾਲ ਚੱਬੇਵਾਲ, ਲਾਰੈਂਸ ਚੌਧਰੀ, ਅਜਾਇਬ ਸਿੰਘ, ਗੁਰਮੇਲ ਰਾਮ ਝਿੰਮ, ਕੈਪ: ਗਿਆਨ ਚੰਦ, ਰਾਮਜੀ ਦਾਸ, ਸਰਬਜੀਤ ਸਿੰਘ ਵਿਰਦੀ, ਵਿਧੀ ਚੰਦ ਬੱਧਣ, ਓ.ਪੀ. ਲੂਥਰਾ, ਠਾਕਰ ਦਾਸ, ਬੀ. ਆਰ. ਬੱਧਣ, ਸੁਖਜਿੰਦਰ ਸਿੰਘ ਭਾਰਟਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ, ਮੈਂਬਰ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦੇ ਜਨਮ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੱਪਲਾਂਵਾਲਾ ਤੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ | ਇਸ ਮੌਕੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਕੌਂਸਲਰ ਜਗਰੂਪ ਸਿੰਘ ਧਾਮੀ, ਸੰਤ ਹਰਵਿੰਦਰ ਸਿੰਘ, ਬਾਬਾ ਰਣਵੀਰ ਸਿੰਘ, ਉਂਕਾਰ ਸਿੰਘ ਧਾਮੀ, ਮੋਹਣ ਸਿੰਘ ਧਾਮੀ, ਗੋਪੀ ਧਾਮੀ, ਨੰਬਰਦਾਰ ਬਖ਼ਸ਼ੀਸ਼ ਸਿੰਘ, ਲੱਕੀ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਭਾ, ਸਾਬਕਾ ਕੌਂਸਲਰ ਹਰਭਜਨ ਸਿੰਘ, ਕੌਂਸਲਰ ਜਸਵੰਤ ਰਾਏ, ਬਲਬੀਰ ਬੈਂਸ, ਦੀਪੀ, ਪਰਮਜੀਤ ਬੈਂਸ, ਸਤਨਾਮ ਧਾਮੀ ਸਮੇਤ ਸੰਗਤਾਂ ਹਾਜ਼ਰ ਸਨ |
ਗੜ੍ਹਸ਼ੰਕਰ ਵਿਖੇ ਨਗਰ ਕੀਰਤਨ ਸਜਾਇਆ
ਗੜ੍ਹਸ਼ੰਕਰ, (ਧਾਲੀਵਾਲ)-ਗੜ੍ਹਸ਼ੰਕਰ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਘਾਟੀ ਵਾਲਾ ਤੋਂ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਅੱਗੇ ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਵਲੋਂ ਕੀਤੀ ਗਈ | ਨਗਰ ਕੀਰਤਨ ਸ਼ਹਿਰ ਦੇ ਪੈਂਸਰੀਆਂ ਮੁਹੱਲਾ, ਬੰਗਾ ਚੌਕ, ਨੰਗਲ ਚੌਂਕ, ਸ੍ਰੀ ਅਨੰਦਪੁਰ ਸਾਹਿਬ ਚੌਕ ਤੋਂ ਹੁੰਦਾ ਹੋਇਆ ਦਾਣਾ ਮੰਡੀ ਰਸਤੇ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਜਿਥੇ ਬੈਂਡ ਪਾਰਟੀ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ, ਉਥੇ ਹੀ ਬੀਬੀਆਂ ਦੇ ਜਥੇ ਤੇ ਗਾਇਕ ਪਾਰਟੀਆਂ ਨੇ ਨਗਰ ਕੀਰਤਨ 'ਚ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ | ਨਗਰ ਕੀਰਤਨ ਵਿਚ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਬਸਪਾ ਦੇ ਸਾਬਕਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ, ਕਾਂਗਰਸੀ ਆਗੂ ਨਿਮਿਸ਼ਾ ਮਹਿਤਾ, ਸਾਬਕਾ ਨਗਰ ਕੌਂਸਲ ਪ੍ਰਧਾਨ ਰਜਿੰਦਰ ਸਿੰਘ ਸ਼ੂਕਾ, ਹਰਜੀਤ ਸਿੰਘ ਭਾਤਪੁਰ, ਡਾ: ਹਰਭਜ ਮਹਿਮੀ, ਤਰਲੋਕ ਸਿੰਘ ਅਰੋੜਾ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਡਾ: ਕੇ. ਐੱਸ. ਬੱਧਣ, ਯੋਗੇਸ਼ ਵਾਲੀਆ, ਕੇਵਲ ਕਲੇਰ, ਕਰਨੈਲ ਸਿੰਘ, ਸੋਮ ਨਾਥ ਬੰਗੜ, ਗੁਰਦੁਆਰਾ ਕਮੇਟੀ ਵਲੋਂ ਚੇਅਰਮੈਨ ਠੇਕੇਦਾਰ ਗੁਰਨਾਮ ਸਿੰਘ, ਹਰਦਿਆਲ ਸਿੰਘ ਪ੍ਰਧਾਨ, ਅਮਰਜੀਤ ਸਿੰਘ, ਮਹਿੰਦਰ ਸਿੰਘ ਗੜ੍ਹਸ਼ੰਕਰੀ, ਗੁਰਦੀਪ ਸਿੰਘ ਹੀਰਾ ਸਕੱਤਰ, ਹਰੀ ਪਾਲ, ਮਲਕੀਤ ਸਿੰਘ, ਸ਼ਾਮ ਲਾਲ, ਤਰਲੋਕ ਸਿੰਘ, ਜੋਗਿੰਦਰ ਪਾਲ, ਮਹਿੰਗਾ ਸਿੰਘ, ਜ਼ੈਲਦਾਰ ਮੁਖਤਿਆਰ ਸਿੰਘ, ਭੁਪਿੰਦਰ ਸਿੰਘ, ਸੰਦੀਪ ਸਿੰਘ, ਇੰਦਰਜੀਤ ਸਿੰਘ, ਅਜੀਤ ਸਿੰਘ, ਠੇਕੇਦਾਰ ਅਮਰਜੀਤ, ਰਵੀ ਰੱਲ੍ਹ ਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਓਡਰਾ ਵਿਖੇ ਨਗਰ ਕੀਰਤਨ
ਦਸੂਹਾ, (ਭੁੱਲਰ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਡੇਰਾ ਬਾਬਾ ਬੰਨਾ ਰਾਮ ਉਡਾਰਾ ਵਿਖੇ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ 'ਚ ਫੁੱਲਾਂ ਨਾਲ ਲੱਦੀ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਵਾਰੀ ਸੁਸ਼ੋਭਿਤ ਸੀ | ਨਗਰ ਕੀਰਤਨ ਡੇਰਾ ਬਾਬਾ ਬੰਨਾ ਰਾਮ ਉਡਾਰਾ ਤੋਂ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਪਿੰਡ ਜਲੋਟਾ ਬਲੱਗਣ, ਦਸੂਹਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਰਾਹੀਂ ਹੁੰਦਾ ਹੋਇਆ ਮੁਹੱਲਾ ਧਰਮਪੁਰਾ, ਕਿ੍ਸ਼ਨਾ ਕਾਲੋਨੀ, ਪੰਚਾਇਤ ਸੰਮਤੀ ਸਟੇਡੀਅਮ ਰਾਹੀਂ ਹੁੰਦਾ ਹੋਇਆ ਵਾਪਸ ਪਿੰਡ ਓਡਰਾ ਵਿਖੇ ਸਮਾਪਤ ਹੋਇਆ | ਇਸ ਮੌਕੇ ਹਲਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਤੇ ਸੰਤ ਬਾਬਾ ਜਸਪਾਲ ਸਿੰਘ ਓਡਰਾ ਵਲੋਂ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਗੁਰਪ੍ਰੀਤ ਸਿੰਘ ਓਡਰਾ, ਬਾਬਾ ਸੁਖਵਿੰਦਰ ਸਿੰਘ, ਪ੍ਰੋ: ਬਲਦੇਵ ਸਿੰਘ ਬੱਲੀ, ਅਮਰੀਕ ਸਿੰਘ ਗੱਗੀ ਠੁਕਰਾਲ ਪ੍ਰਧਾਨ ਵਪਾਰ ਮੰਡਲ ਦਸੂਹਾ, ਬੀਬੀ ਜਤਿੰਦਰ ਕੌਰ ਠੁਕਰਾਲ, ਐਮ. ਸੀ. ਨਿਰਮਲਾ ਦੇਵੀ, ਭੁਪਿੰਦਰ ਸਿੰਘ ਜੋਨੀ ਘੁੰਮਣ ਪ੍ਰਧਾਨ ਕੰਢੀ ਵਿਕਾਸ ਕਮੇਟੀ, ਪਿ੍ੰਸੀਪਲ ਬਲਕੀਸ਼ ਰਾਜ, ਜਸਵਿੰਦਰ ਸਿੰਘ ਬਿੱਟੂ, ਪਟਵਾਰੀ ਸੋਹਣ ਲਾਲ, ਚੇਅਰਮੈਨ ਨਰਿੰਦਰ ਕੁਮਾਰ ਟੱਪੂ, ਮਾਸਟਰ ਗੁਰਮੀਤ ਲਾਲ, ਤੀਰਥ ਸਿੰਘ ਸੱਗਰਾਂ, ਬਾਬੂ ਹਰਬੰਸ ਲਾਲ, ਗਿਆਨੀ ਰਾਮ ਸਿੰਘ, ਪਰਮਿੰਦਰ ਕੁਮਾਰ ਬਿੱਟੂ, ਸਰਪੰਚ ਸੁਖਵਿੰਦਰ ਕੌਰ, ਬੀਬੀ ਮਨਜਿੰਦਰ ਕੌਰ, ਜਸਬੀਰ ਕੌਰ, ਜਤਿੰਦਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਬੇਰਛਾ ਵਿਖੇ ਜਨਮ ਦਿਹਾੜੇ ਸਬੰਧੀ ਸਮਾਗਮ
ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਸਬੰਧੀ ਪਿੰਡ ਬੇਰਛਾ ਵਿਖੇ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋ ਕੇ ਪਿੰਡ ਬੇਰਛਾ ਤੋਂ ਆਰੰਭ ਹੋ ਕੇ ਪਿੰਡ ਦੁਗਲਾਂ, ਬੋਦਲ ਛਾਉਣੀ, ਗੁਰਦੁਆਰਾ ਗਰਨਾ ਸਾਹਿਬ, ਝਿਗੜ ਖ਼ੁਰਦ, ਖੁਣ-ਖੁਣ ਖ਼ੁਰਦ, ਗੰਭੋਵਾਲ, ਰੱਲਣਾਂ, ਖੁੱਡਾ, ਜੱਕੋਵਾਲ, ਦੁਵਾਖਰੀ, ਨੰਗਲ, ਦਾਤਾ ਭਾਨਾਂ ਅੱਡਾ ਰੰਧਾਵਾ ਰਾਹੀਂ ਹੁੰਦਾ ਹੋਇਆ ਪਿੰਡ ਬੇਰਛਾ ਵਿਖੇ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਪਿੰਡਾਂ 'ਚ ਜਿਥੇ ਸਵਾਗਤੀ ਗੇਟ ਬਣਾਏ ਹੋਏ ਸਨ ਉਥੇ ਸੰਗਤਾਂ ਦੇ ਸਵਾਗਤ ਲਈ ਚਾਹ ਬਦਾਨਾ ਫਲ ਫਰੂਟ ਆਦਿ ਦੇ ਲੰਗਰ ਲਗਾਏ ਹੋਏ ਸਨ | ਇਸ ਮੌਕੇ ਡਾ: ਸਤਪਾਲ ਸਿੰਘ ਬੇਰਛਾ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ ਵਾਤਾਵਰਨ ਨੂੰ ਸੁਗੰਧਿਤ ਕਰ ਲਈ ਇਤਰ ਦਾ ਛਿੜਕਾਅ ਕੀਤਾ ਜਾ ਰਿਹਾ ਸੀ ਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਫੁੱਲਾਂ ਨਾਲ ਵਰਖਾ ਕਰ ਕੇ ਸੰਗਤਾਂ ਦਾ ਭਾਰੀ ਸਵਾਗਤ ਕੀਤਾ ਗਿਆ | ਇਸ ਮੌਕੇ ਡਾ: ਸਤਪਾਲ ਸਿੰਘ ਸਰਪੰਚ ਦਲਵਿੰਦਰ ਸਿੰਘ ਬੋਦਲ, ਰਮਨ ਕੁਮਾਰ, ਨਵਦੀਪ ਸਿੰਘ ਬੇਰਛਾ, ਸੰਗਮ ਬੇਰਛਾ, ਕਰਨਜੀਤ ਸਿੰਘ, ਅਜੇ ਕੁਮਾਰ, ਸਰਪੰਚ ਸਤਪਾਲ ਸਿੰਘ, ਚਮਨ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿੰਡ ਲਾਲਪੁਰ ਵਿਖੇ ਨਗਰ ਕੀਰਤਨ ਸਜਾਇਆ
ਹਰਿਆਣਾ, (ਹਰਮੇਲ ਸਿੰਘ ਖੱਖ)-ਗੁਰੂ ਰਵਿਦਾਸ ਜੀ ਦੇ ਗੁਰਪੁਰਬ ਸਬੰਧੀ ਬਾਬਾ ਬਿਸਨ ਦਾਸ ਦੀ ਸਮਾਧ ਪਿੰਡ ਲਾਲਪੁਰ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ, ਜਿਥੇ ਬਾਬਾ ਪਰਮਜੀਤ ਸਿੰਘ ਸੇਵਾਦਾਰ, ਦੇਸ ਰਾਜ ਸਿੰਘ ਧੁੱਗਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਡ) ਐਸ.ਸੀ. ਵਿੰਗ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਪੁਰੀ ਦੁਨੀਆ 'ਚ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਹੀ ਪਿੰਡ ਲਾਲਪੁਰ ਦੀ ਸੰਗਤ ਵਲੋਂ ਵੀ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਪਿੰਡ ਅੰਦਰ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕੇਹਰ ਸਿੰਘ ਪ੍ਰਧਾਨ, ਸਰਪੰਚ ਕੁਲਵਿੰਦਰ ਕੌਰ, ਦਿਆਲ ਚੰਦ, ਅਸ਼ੋਕ ਕੁਮਾਰ, ਸੁਰਜੀਤ ਸਿੰਘ, ਨਰਾਇਣ ਸਿੰਘ, ਸੋਢੀ ਲਾਲ, ਸੁੱਚਾ ਰਾਮ, ਸੰਦੀਪ ਸਿੰਘ, ਕੈਪ: ਗੁਰਪਾਲ ਸਿੰਘ, ਤਰਸੇਮ ਸਿੰਘ ਤੇ ਹੋਰ ਹਾਜ਼ਰ ਸਨ |
ਪੰਡੋਰੀ ਬਾਵਾ ਦਾਸ ਵਿਖੇ ਨਗਰ ਕੀਰਤਨ ਸਜਾਇਆ
ਬੁੱਲ੍ਹੋਵਾਲ, (ਲੁਗਾਣਾ)-ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਪੰਡੋਰੀ ਬਾਵਾ ਦਾਸ ਦੇ ਸਮੂਹ ਨਗਰ ਵਾਸੀਆਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਸੰਗਤਾਂ ਨੇ ਗੁਰਬਾਣੀ ਦਾ ਕੀਰਤਨ ਕਰਦਿਆਂ ਨਗਰ ਦੀ ਪ੍ਰਕਰਮਾ ਕੀਤੀ | ਨਗਰ ਕੀਰਤਨ ਦੌਰਾਨ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ 'ਚ ਸਰਪੰਚ ਹਰਮਿੰਦਰ ਕੌਰ, ਪ੍ਰਧਾਨ ਅਸ਼ੋਕ ਕੁਮਾਰ, ਅਮਰਜੀਤ ਸਿੰਘ ਪੰਚ, ਸੁਰਜੀਤ ਸਿੰਘ, ਧਰਮ ਸਿੰਘ, ਬਿੰਦੂ, ਮਨਜੀਤ ਕੌਰ ਮੈਂਬਰ ਪੰਚਾਇਤ, ਰਤਨ ਲਾਲ ਸੋਨੀ ਨੰਬਰਦਾਰ, ਸੁਜਾਨ ਸਿੰਘ ਸਮੇਤ ਨਗਰ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਕੋਟਫ਼ਤੂਹੀ ਤੋਂ ਪ੍ਰਕਾਸ਼ ਪੁਰਬ ਮÏਕੇ ਨਗਰ ਕੀਰਤਨ ਸਜਾਏ
ਕੋਟਫ਼ਤੂਹੀ, (ਅਟਵਾਲ)-ਸਥਾਨਕ ਪਿੰਡ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮÏਕੇ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਠੀਡਾਂ, ਬਹਿਬਲਪੁਰ, ਅੱਡਾ ਕੋਟਫ਼ਤੂਹੀ ਤੋਂ ਹੁੰਦਾ ਹੋਇਆਂ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਭਾਈ ਅਵਤਾਰ ਸਿੰਘ ਫਗਵਾੜੇ ਵਾਲਿਆ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮÏਕੇ ਕਾਰਜਕਾਰੀ ਪ੍ਰਧਾਨ ਫ਼ੱਕਰ ਵਿਰਦੀ, ਚੇਅਰਮੈਨ ਨੰਬਰਦਾਰ ਮੋਹਣ ਲਾਲ ਸੰਮਤੀ ਮੈਂਬਰ, ਮਨਿੰਦਰ ਸਿੰਘ, ਲਵਦੀਪ ਸਿੰਘ, ਅਮਰਪ੍ਰੀਤ ਸਿੰਘ, ਠੇਕੇਦਾਰ ਦੇਵ ਰਾਜ, ਅਮਰ ਸਿੰਘ ਕੋਟਲਾ, ਜੋਗਾ ਰਾਮ, ਨੰਬਰਦਾਰ ਕੁਲਵਰਨ ਸਿੰਘ ਸਿੱਧੂ, ਗਾਇਕ ਸ਼ਿੰਦਾ ਮਾਹਲ, ਹਰਮੇਲ ਸਿੰਘ ਮੋਲੀ, ਬਲਕਾਰ ਸਿੰਘ ਭਰੋਲੀ, ਮਨਿੰਦਰ ਸਿੰਘ, ਭਾਈ ਭੁਪਿੰਦਰ ਸਿੰਘ, ਵਿਜੈ ਕੁਮਾਰ, ਹਰਵਿੰਦਰ ਸਿੰਘ, ਸੁਖਵੀਰ ਸਿੰਘ ਕਾਕੂ, ਸ਼ਰਧਾ ਸਿੰਘ, ਮਾਸਟਰ ਰਾਮ ਪਿਆਰਾ, ਦਰਸ਼ਨ ਸਿੰਘ ਮਾਹੀ, ਗੁਰਨਾਮ ਸਿੰਘ, ਜਰਨੈਲ ਸਿੰਘ ਥਿੰਦ, ਡਾ: ਪਰਮਿੰਦਰ ਸੂਦ, ਹਰਭਜਨ ਸਿੰਘ ਥਿੰਦ ਆਦਿ ਹਾਜ਼ਰ ਸਨ¢
ਮੱਛਰੀਵਾਲ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਮੱਛਰੀਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਮੱਛਰੀਵਾਲ ਤੋਂ ਸ਼ੁਰੂ ਹੋ ਕੇ ਪਿੰਡ ਖ਼ਾਨਪੁਰ, ਸਹੋਤੇ ਤੋਂ ਵਾਪਸ ਗੁਰਦੁਆਰਾ ਸਾਹਿਬ ਮੱਛਰੀਵਾਲ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਅਤੇ ਰਸਤਿਆਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੌਰਾਨ ਟਰਾਲੀਆਂ ਤੇ ਹੋਰ ਵਾਹਨਾਂ 'ਚ ਸੁਸ਼ੋਭਿਤ ਸੰਗਤਾਂ ਦੇ ਕਾਫ਼ਲੇ 'ਚ ਕੀਰਤਨੀ ਜਥੇ, ਢਾਡੀ ਜਥੇ ਅਤੇ ਹੋਰ ਧਾਰਮਿਕ ਗਵੱਈਏ ਗੁਰੂ ਜੀ ਦੀ ਬਾਣੀ ਦਾ ਜਾਪ ਕਰਕੇ ਇਲਾਕੇ ਵਿਚ ਧਾਰਮਿਕ ਮਾਹੌਲ ਸਿਰਜ ਰਹੇ ਸਨ |

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਸੌਲੀ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ 'ਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਅਣਪਛਾਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਰੇਤ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਜਾਣਕਾਰੀ ਮੁਤਾਬਿਕ ਮਾਈਨਿੰਗ ਅਧਿਕਾਰੀ ਗਗਨਦੀਪ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਟਾਂਡਾ ਉੜਮੁੜ, 26 ਫਰਵਰੀ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਪਾਸੋਂ ਨਸ਼ੀਲੇ ਕੈਪਸੂਲ ਬਰਾਮਦ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਜਲੰਧਰ-ਪਠਾਨਕੋਟ ਰਾਸ਼ਟਰੀ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਨਾ ਹੋਣ ਕਰਕੇ ਕਿਸਾਨਾਂ ਨੇ ਕੀਤਾ ਰੋਡ ਜਾਮ

ਭੰਗਾਲਾ, 26 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਹਰਸਾ ਮਾਨਸਰ ਟੋਲ ਪਲਾਜ਼ਾ 'ਤੇ ਕਿਸਾਨਾਂ ਦੀ ਮਿੱਲ ਮੈਨੇਜਮੈਂਟ ਦੁਆਰਾ ਗੰਨੇ ਦੀ ਅਦਾਇਗੀ ਨਾ ਹੋਣ ਕਰ ਕੇ ਕਿਸਾਨ ਆਗੂ ਵਿਜੇ ਸਿੰਘ ਬਹਿਬਲ ਮੰਜ, ਸੁਰਜੀਤ ਸਿੰਘ ਬਿੱਲਾ ਭੰਗਾਲਾ, ਸੋਰਵ ਮਿਨਹਾਸ ਬਿੱਲਾ, ਜੋਧ ਸਿੰਘ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦਾ ਭੱਟਾ ਮੁਹੱਲਾ ਸੀਲ

ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਕੋਰੋਨਾ ਦੇ 8 ਕੇਸ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਗੜ੍ਹਸ਼ੰਕਰ ਦੇ ਭੱਟਾ ਮੁਹੱਲਾ ਵਾਰਡ 4 ਨੂੰ ਅੱਜ ਪ੍ਰਸ਼ਾਸਨ ਵਲੋਂ ਸੀਲ ਕੀਤਾ ਗਿਆ ਹੈ | ਇਸ ਮੌਕੇ ਪੁਲਿਸ ...

ਪੂਰੀ ਖ਼ਬਰ »

ਤਿੰਨ ਨੌਜਵਾਨਾਂ ਨੇ ਪਤੀ-ਪਤਨੀ ਨੂੰ ਘੇਰ ਕੇ ਸੋਨੇ ਦੀਆਂ ਵਾਲੀਆਂ ਖੋਹੀਆਂ

ਨੰਗਲ ਬਿਹਾਲਾਂ, 26 ਫਰਵਰੀ (ਵਿਨੋਦ ਮਹਾਜਨ)-ਅੱਜ ਸ਼ਾਮ ਕਰੀਬ 5.30 ਵਜੇ ਮੁਕੇਰੀਆਂ-ਸਿੰਘੋਵਾਲ ਰੋਡ 'ਤੇ ਪੈਂਦੇ ਪੰਜਢੇਰਾ ਦਾਣਾ ਮੰਡੀ ਨਜ਼ਦੀਕ ਰਹਿੰਦੇ ਡੇਰਿਆਂ 'ਤੇ ਤਿੰਨ ਗੁਜ਼ਰ ਨੌਜਵਾਨਾਂ ਵਲੋਂ ਮੁਕੇਰੀਆਂ ਤੋਂ ਆਪਣੇ ਪਿੰਡ ਰਣਸੋਤਾ ਜਾ ਰਹੇ ਅਸ਼ਵਨੀ ਕੁਮਾਰ ਤੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ 'ਚ ਸੂਬਾ ਪੱਧਰੀ ਸਮਾਗਮ ਅੱਜ

ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ 'ਤੇ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਸਥਾਨ, ਸ੍ਰੀ ਖੁਰਾਲਗੜ੍ਹ ਸਾਹਿਬ 'ਚ 27 ਫਰਵਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 66 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 66 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8492 ਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 366 ਹੋ ਗਈ ਹੈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਦੇਸ਼ ਵਿਆਪੀ ਬੰਦ ਦੇ ਸੱਦੇ ਦਾ ਹੁਸ਼ਿਆਰਪੁਰ 'ਚ ਕੋਈ ਅਸਰ ਨਹੀਂ

ਹੁਸ਼ਿਆਰਪੁਰ, 26 ਫ਼ਰਵਰੀ (ਹਰਪ੍ਰੀਤ ਕੌਰ)-ਕਨਫ਼ੈਡਰੇਸ਼ਨ ਆਫ਼ ਇੰਡੀਆ ਟਰੇਡਰਜ਼ ਵਲੋਂ ਦਿੱਤੇ ਦੇਸ਼ ਵਿਆਪੀ ਬੰਦ ਦੇ ਸੱਦੇ ਦਾ ਹੁਸ਼ਿਆਰਪੁਰ 'ਚ ਕੋਈ ਅਸਰ ਵੇਖਣ ਨੂੰ ਨਹੀਂ ਮਿਲਿਆ | ਟਰਾਂਸਪੋਰਟ ਸੇਵਾਵਾਂ ਆਮ ਵਾਂਗ ਚੱਲਦੀਆਂ ਰਹੀਆਂ | ਵਪਾਰਕ ਅਦਾਰੇ ਵੀ ਖੁੱਲ੍ਹੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾੜੀਆਂ ਕਲਾਂ ਦੇ 7 ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਮਾਹਿਲਪੁਰ, 26 ਫ਼ਰਵਰੀ (ਦੀਪਕ ਅਗਨੀਹੋਤਰੀ)-ਪਿੰਡ ਬਾੜੀਆਂ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 7 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਸ ਸਕੂਲ 'ਚ ਪੜ੍ਹਦੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ | ...

ਪੂਰੀ ਖ਼ਬਰ »

ਆਸ਼ਾਦੀਪ ਗਰੁੱਪ ਆਫ਼ ਐਜੂਕੇਸ਼ਨ ਨੇ ਖੋਲ੍ਹੀ ਦਸੂਹਾ ਵਿਖੇ ਨਵੀਂ ਬਰਾਂਚ

ਮੁਕੇਰੀਆਂ, 26 ਫਰਵਰੀ (ਰਾਮਗੜ੍ਹੀਆ)-ਮੁਕੇਰੀਆਂ ਦੇ ਪ੍ਰਮੁੱਖ ਆਈਲਟਸ ਤੇ ਕੰਪਿਊਟਰ ਇੰਸਟੀਚਿਊਟ ਆਸ਼ਾਦੀਪ ਗਰੁੱਪ ਆਫ਼ ਐਜੂਕੇਸ਼ਨ ਵਲੋਂ ਦਸੂਹਾ ਵਿਖੇ ਆਪਣੀ ਨਵੀਂ ਬਰਾਂਚ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਦਾ ਸ਼ੁੱਭ ਆਰੰਭ ਲਾਲ ਰਾਜਿੰਦਰਾ ਪ੍ਰਸ਼ਾਦ ਦੁਆਰਾ ਕੀਤਾ ...

ਪੂਰੀ ਖ਼ਬਰ »

ਸਾਂਪਲਾ ਨੂੰ ਨਿਯੁਕਤ ਕਰਨ 'ਤੇ ਰਾਸ਼ਟਰਪਤੀ ਦਾ ਧੰਨਵਾਦ-ਚੰਚਲ ਵਰਮਾ

ਮਾਹਿਲਪੁਰ, 26 ਫ਼ਰਵਰੀ (ਦੀਪਕ ਅਗਨੀਹੋਤਰੀ)-ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਐਸ. ਸੀ. ਕਮਿਸ਼ਨ ਭਾਰਤ ਦੇ ਚੇਅਰਮੈਨ (ਕੈਬਨਿਟ ਰੈਂਕ) 'ਤੇ ਜਿਥੇ ਪੂਰੇ ਸੂਬੇ ਦੇ ਲੋਕ ਖ਼ੁਸ਼ ਹਨ ਉਥੇ ਹਲਕਾ ਮਾਹਿਲਪੁਰ ਵਿਚ ਇਸ ਨਿਯੁਕਤੀ 'ਤੇ ਹਰ ਵਰਗ 'ਚ ਪ੍ਰਸੰਨਤਾ ਪਾਈ ਜਾ ਰਹੀ ...

ਪੂਰੀ ਖ਼ਬਰ »

ਸੌ ਾਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ-ਵਿਜੇ ਸਾਂਪਲਾ

ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਸੰਜੀਵ ਤਲਵਾੜ ਤੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਨੀਤੀ ਤਲਵਾੜ ਵਲੋਂ ਕੌਮੀ ਐਸ. ਸੀ. ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਵਿਜੇ ...

ਪੂਰੀ ਖ਼ਬਰ »

ਸਵੈ-ਸੁਰੱਖਿਆ ਲਈ ਗਤਕੇ ਦੀ ਸਿਖਲਾਈ ਬਹੁਤ ਜ਼ਰੂਰੀ-ਜਥੇ: ਧਾਮੀ

ਗੜ੍ਹਦੀਵਾਲਾ, 26 ਫਰਵਰੀ (ਚੱਗਰ)-ਪੰਜਾਬ ਸਟੇਟ ਗਤਕਾ ਐਸੋਸੀਏਸ਼ਨ ਵਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਨੌਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ, ਪਟਿਆਲਾ ਤੇ ਬਠਿੰਡਾ ...

ਪੂਰੀ ਖ਼ਬਰ »

ਭੰਗਾਲਾ ਵਿਖੇ ਬੈਡਮਿੰਟਨ ਟੂਰਨਾਮੈਂਟ ਅੱਜ ਤੋਂ

ਭੰਗਾਲਾ, 26 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਬੈਡਮਿੰਟਨ ਕਲੱਬ ਭੰਗਾਲਾ ਵਲੋਂ ਕਰਵਾਇਆ ਜਾ ਰਿਹਾ ਸਾਲਾਨਾ ਬੈਡਮਿੰਟਨ ਟੂਰਨਾਮੈਂਟ ਪਿੰਡ ਪੁਰਾਣਾ ਭੰਗਾਲਾ ਵਿਖੇ 27 ਫਰਵਰੀ ਨੂੰ ਸ਼ੁਰੂ ਹੋਣ ਜਾਣ ਰਿਹਾ ਹੈ, ਜਿਸ ਦਾ ਫ਼ਾਈਨਲ ਮੁਕਾਬਲਾ 28 ਫਰਵਰੀ ਨੂੰ ਕਰਵਾਇਆ ...

ਪੂਰੀ ਖ਼ਬਰ »

644 ਸਾਲਾਂ 'ਚ ਹੁਕਮਰਾਨ ਗੁਰੂਆਂ ਦਾ ਸੁਪਨਾ ਪੂਰਾ ਨਾ ਕਰ ਸਕੇ-ਗੜ੍ਹੀ

ਜਲੰਧਰ, 26 ਫਰਵਰੀ (ਅਜੀਤ ਬਿਊਰੋ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਜਲੰਧਰ ਦੀ ਸ਼ੋਭਾ ਯਾਤਰਾ ਵਿਖੇ ਸ਼ਾਮਿਲ ਹੁੰਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੰਚ ਤੋਂ ਸੰਦੇਸ਼ ਦਿੰਦਿਆ ਕਿਹਾ ਕਿ ਗੁਰੂ ਜੀ ਦੇ 644ਵੇਂ ...

ਪੂਰੀ ਖ਼ਬਰ »

ਆਨਲਾਈਨ ਬਦਲੀ ਪ੍ਰਕਿਰਿਆ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਨੂੰ ਸੂਚੀ 'ਚ ਸ਼ਾਮਿਲ ਕਰਨ ਦੀ ਮੰਗ

ਮੁਕੇਰੀਆਂ, 26 ਫਰਵਰੀ (ਰਾਮਗੜ੍ਹੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਪ੍ਰਧਾਨ ਬਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਲਈ ਆਨਲਾਈਨ ਬਦਲੀ ਪ੍ਰਕਿਰਿਆ ਦੌਰਾਨ ਵੱਡੀ ਗਿਣਤੀ ਖ਼ਾਲੀ ਅਸਾਮੀਆਂ ...

ਪੂਰੀ ਖ਼ਬਰ »

ਸੰਤ ਦੂਲਾ ਸਿੰਘ ਦੀ ਬਰਸੀ ਸਬੰਧੀ ਸਮਾਗਮ 1 ਨੂੰ

ਹੁਸ਼ਿਆਰਪੁਰ, 26 ਫਰਵਰੀ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਡੇਰਾ ਸੰਤ ਬਾਬਾ ਦੂਲਾ ਸਿੰਘ ਦੇ ਤਪ-ਅਸਥਾਨ ਪਿੰਡ ਖੇੜਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਦੂਲਾ ਸਿੰਘ ਦੀ ਸਾਲਾਨਾ ਬਰਸੀ ਡੇਰੇ ਦੇ ਮੁੱਖ ਸੇਵਾਦਾਰ ਸੰਤ ਜਸਵੰਤ ਸਿੰਘ ਖੇੜਾ ਦੀ ਦੇਖ-ਰੇਖ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਸੰਗ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ 28 ਤੋਂ ਆਰੰਭ

ਐਮਾਂ ਮਾਂਗਟ, 26 ਫਰਵਰੀ (ਗੁਰਾਇਆ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡੇਰਾ ਬਾਬਾ ਨਾਨਕ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਦੇ ਭਰਵੇਂ ਸਵਾਗਤ ਲਈ ਹਲਕੇ ਦੇ ਵੱਖ-ਵੱਖ ਪਿੰਡ ਗੋਂਸਪੁਰ, ਦੇਵੀਦਾਸ, ਲਮੀਣ, ਉੱਚੀ ਬੱਸੀ, ਹਿੰਮਤਪੁਰ, ਧਨੋਆ, ਐਮਾਂ ਮਾਂਗਟ, ਖ਼ਾਨਪੁਰ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਬੌਟਨੀ ਵਿਭਾਗ ਨੇ ਵੈਬੀਨਾਰ ਕਰਵਾਇਆ

ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਬੌਟਨੀ ਵਿਭਾਗ ਵਲੋਂ ਪਿ੍ੰਸੀਪਲ ਡਾ.ਬਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਇੰਸਟੀਚਿਊਟ ਆਫ਼ ਇੰਜੀਨੀਅਰਜ਼ ਦੇ ਸਹਿਯੋਗ ਨਾਲ 'ਵਾਟਰ ਟ੍ਰੀਟਮੈਂਟ ਅਤੇ ਸੋਲਡ ਵੇਸਟ ਵਾਟਰ' ਸਬੰਧੀ ...

ਪੂਰੀ ਖ਼ਬਰ »

ਕੱਲ੍ਹ ਦੀ ਸੂਬਾ ਪੱਧਰੀ ਰੈਲੀ ਲਈ ਮੁਲਾਜ਼ਮਾਂ 'ਚ ਭਾਰੀ ਜੋਸ਼

ਹਾਜੀਪੁਰ, 26 ਫਰਵਰੀ (ਪੁਨੀਤ ਭਾਰਦਵਾਜ)- 28 ਫਰਵਰੀ ਨੂੰ ਰਾਜ ਪੱਧਰੀ ਨਵੀਂ ਪੈਨਸ਼ਨ ਸਕੀਮ ਦੇ ਵਿਰੋਧ ਵਿਚ ਰੋਸ ਰੈਲੀ ਲਈ ਮੁਲਾਜ਼ਮਾਂ ਦੀ ਇਕ ਵਿਸ਼ੇਸ਼ ਮੀਟਿੰਗ ਦਾਤਾਰਪੁਰ ਵਿਚ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਐਨ.ਪੀ.ਐੱਸ. ਦੇ ਅਧੀਨ ਆਉਂਦੇ ਮੁਲਾਜ਼ਮ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਿੰਡ ਝਾਵਾਂ 'ਚ ਖੇਤੀ ਕਾਨੂੰਨਾਂ ਦਾ ਵਿਰੋਧ

ਅੱਡਾ ਸਰਾਂ, 26 ਫ਼ਰਵਰੀ (ਹਰਜਿੰਦਰ ਸਿੰਘ ਮਸੀਤੀ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨੀ ਘੋਲ ਅਤੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਪਿੰਡ ਝਾਂਵਾਂ ਵਿਖੇ ਵਿਸ਼ਾਲ ਇਕੱਠ ਹੋਇਆ, ਜਿਥੇ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ਪ੍ਰਤੀ ਲੋਕਾਂ ਨੂੰ ਲਾਮਬੰਦ ...

ਪੂਰੀ ਖ਼ਬਰ »

'ਆਪ' ਵਲੋਂ ਐਥਲੀਟ ਸੋਹਣ ਲਾਲ ਰਾਜਪੂਤ ਦਾ ਸਨਮਾਨ

ਦਸੂਹਾ, 26 ਫਰਵਰੀ (ਕੌਸ਼ਲ)- ਐਥਲੀਟ ਸੋਹਣ ਲਾਲ ਰਾਜਪੂਤ ਜਿਨ੍ਹਾਂ ਨੇ 75 ਸਾਲ ਦੀ ਉਮਰ 'ਚ ਚੰਡੀਗੜ੍ਹ ਵਿਖੇ ਹੋਏ ਅਥਲੈਟਿਕ ਮੁਕਾਬਲੇ 'ਚ 800 ਮੀਟਰ 'ਚ ਪਹਿਲਾ ਅਤੇ 200 ਮੀਟਰ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਣ ਉਪਰੰਤ ਦਸੂਹਾ ਵਿਖੇ ਆਮ ਆਦਮੀ ਪਾਰਟੀ ਵਲੋਂ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਲਈ ਪੈਦਲ ਯਾਤਰਾ 2 ਮਾਰਚ ਨੂੰ

ਖੁੱਡਾ, 26 ਫਰਵਰੀ (ਸਰਬਜੀਤ ਸਿੰਘ)- ਡੇਰਾ ਬਾਬਾ ਨਾਨਕ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਪਿੰਡ ਕੁਰਾਲਾਂ ਕਲਾਂ ਤੋਂ ਸਲਾਨਾ ਪੈਦਲ ਯਾਤਰਾ 2 ਮਾਰਚ ਨੂੰ ਆਰੰਭ ਹੋਵੇਗੀ | ਪ੍ਰੋਗਰਾਮ ਦਾ ਪੋਸਟਰ ਜਾਰੀ ਕਰਦਿਆਂ ਹੋਇਆਂ ਸਾਬਕਾ ...

ਪੂਰੀ ਖ਼ਬਰ »

ਤੇਲ ਅਤੇ ਗੈਸ ਦੀਆਂ ਕੀਮਤਾਂ ਨੇ ਲੋਕਾਂ ਦਾ ਕਚੂਮਰ ਕੱਢਿਆ– ਮੰਝਪੁਰ

ਭੰਗਾਲਾ, 26 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਨਿੱਤ ਦਿਨ ਤੇਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕੀਤਾ ਗਿਆ ਹੈ | ਅੱਜ ਫਿਰ ਸਬਸਿਡੀ ਵਾਲੇ ਸਿਲੰਡਰ ਵਿਚ 25 ਰੁਪਏ ਹੋਰ ਵਾਧਾ ਕਰਕੇ ਗ਼ਰੀਬ ਜਨਤਾ ਦਾ ਲੱਕ ਤੋੜ ਦਿੱਤਾ ਹੈ, ...

ਪੂਰੀ ਖ਼ਬਰ »

ਸਿੰਘਪੁਰ ਜੱਟਾਂ ਵਿਖੇ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਨੰਗਲ ਬਿਹਾਲਾਂ, 26 ਫਰਵਰੀ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸਿੰਘਪੁਰ ਜੱਟਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਵੈੱਲਫੇਅਰ ਸੁਸਾਇਟੀ ਅਤੇ ਪਿੰਡ ਵਾਸੀਆਂ ਵਲੋਂ ਅਜੀਤ ਸਿੰਘ ਪੰਛੀ ਦੀ ਯਾਦ ਵਿਚ ਕਰਵਾਇਆ ਪਹਿਲਾ ਪੰਜ ਰੋਜ਼ਾ ਵਿਸ਼ਾਲ ਫੁੱਟਬਾਲ ...

ਪੂਰੀ ਖ਼ਬਰ »

ਜਥੇਦਾਰ ਜੋਗਿੰਦਰ ਸਿੰਘ ਦਾ ਮਿਆਣੀ ਨੇ ਕੀਤਾ ਸਨਮਾਨ

ਮਿਆਣੀ, 26 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਖਡਿਆਲਾ ਸੈਣੀਆਂ ਤੋਂ ਜਥੇਦਾਰ ਜੋਗਿੰਦਰ ਸਿੰਘ ਦੀ ਅਗਵਾਈ ਵਿਚ ਹਰ ਸਾਲ ਡੇਰਾ ਬਾਬਾ ਨਾਨਕ ਵਿਖੇ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸੰਗ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਮਿਆਣੀ ਵਿਖੇ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ 2 ਕੁਇੰਟਲ ਤੋਂ ਵਧੇਰੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਕੀਤੇ ਬਰਾਮਦ

ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਨਗਰ ਕੌਂਸਲ ਗੜ੍ਹਸ਼ੰਕਰ ਵਲੋਂ ਸ਼ਹਿਰ 'ਚ ਪਾਬੰਦੀਸ਼ੁਦਾ ਲਿਫ਼ਾਫ਼ਿਆਂ ਸਬੰਧੀ ਕਾਰਜ ਸਾਧਕ ਅਫ਼ਸਰ ਅਵਤਾਰ ਚੰਦ ਸੇਖੜੀ ਦੀ ਅਗਵਾਈ ਹੇਠ ਛਾਪੇਮਾਰੀ ਕਰਕੇ 2 ਕੁਇੰਟਲ ਤੋਂ ਵਧੇਰੇ ਪਾਬੰਦੀਸ਼ੁਦਾ ਲਿਫ਼ਾਫ਼ੇ ਬਰਾਮਦ ਕਰਦਿਆਂ ਦੋ ...

ਪੂਰੀ ਖ਼ਬਰ »

ਸ਼ਹੀਦ ਭਾਈ ਭਗਤ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਕੋਟਫ਼ਤੂਹੀ, 26 ਫਰਵਰੀ (ਅਟਵਾਲ)-ਪਿੰਡ ਪੰਜੌੜਾ ਦੇ ਗੁਰਦੁਆਰਾ ਸ਼ਹੀਦ ਭਾਈ ਭਗਤ ਸਿੰਘ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਵਲੋਂ ਸ਼ਹੀਦ ਭਾਈ ਭਗਤ ਸਿੰਘ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਪੰਜ ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਤਲਵਾੜਾ, 26 ਫਰਵਰੀ (ਮਹਿਤਾ)- ਜੇਕਰ ਸਿਹਤ ਠੀਕ ਹੈ ਤਾਂ ਦਿਮਾਗ਼ ਵੀ ਠੀਕ ਰਹੇਗਾ ਅਤੇ ਸਮਾਜ ਦੀ ਸੇਵਾ ਦਾ ਅਨੰਦ ਵੀ ਵੱਧ ਚੜ੍ਹ ਕੇ ਆਵੇਗਾ | ਇਹ ਪ੍ਰਗਟਾਵਾ ਜੰਗੀ ਲਾਲ ਮਹਾਜਨ ਹਲਕਾ ਇੰਚਾਰਜ ਭਾਜਪਾ ਮੁਕੇਰੀਆਂ ਨੇ ਨਜ਼ਦੀਕੀ ਪਿੰਡ ਪੰਡਾਇਣ ਵਿਖੇ ਨੌਜਵਾਨਾਂ ਨੂੰ ਖੇਡ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਚਿੰਤਾ ਦਾ ਵਿਸ਼ਾ-ਬਿੱਟੂ

ਮੁਕੇਰੀਆਂ, 26 ਫਰਵਰੀ (ਰਾਮਗੜ੍ਹੀਆ)-ਦੇਸ਼ ਅੰਦਰ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਤੇ ਰਸੋਈ ਗੈੱਸ ਦੀਆਂ ਕੀਮਤਾਂ ਅਸਰ ਆਮ ਜਨਤਾ ਦੀ ਜੇਬ ਦੇ ਡਾਕਾ ਮਾਰਨ ਸਮਾਨ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਨੇਤਾ ਜਸਵਿੰਦਰ ਸਿੰਘ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪਾੜਿ੍ਹਆਂ ਨੇ ਦਿੱਤਾ 'ਸੇ ਨੋ ਟੂ ਡਰੱਗਜ਼' ਦਾ ਸੰਦੇਸ਼

ਟਾਂਡਾ ਉੜਮੁੜ, 26 ਫਰਵਰੀ (ਭਗਵਾਨ ਸਿੰਘ ਸੈਣੀ)-ਨਸ਼ਾ ਇਕ ਸਮਾਜਿਕ ਕੋਹੜ ਹੈ ਜੋ ਇਨਸਾਨ ਹੌਲੀ-ਹੌਲੀ ਸਰੀਰ ਦੇ ਨਾਲ-ਨਾਲ ਸਮਾਜਿਕ ਤੇ ਆਰਥਿਕ ਤੌਰ 'ਤੇ ਵੀ ਕਮਜ਼ੋਰ ਕਰਦਾ ਹੈ | ਨਸ਼ੇ ਦਾ ਆਦੀ ਵਿਅਕਤੀ ਪਰਿਵਾਰ ਤੇ ਸਮਾਜ ਲਈ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ | ਇਸ ਤੋਂ ...

ਪੂਰੀ ਖ਼ਬਰ »

ਦਸਮੇਸ਼ ਸਪੋਰਟਸ ਕਲੱਬ ਮੋਨਾ ਕਲਾਂ ਨੇ ਕਰਵਾਇਆ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ

ਹੁਸ਼ਿਆਰਪੁਰ, 26 ਫਰਵਰੀ (ਨਰਿੰਦਰ ਸਿੰਘ ਬੱਡਲਾ)-ਦਸਮੇਸ਼ ਸਪੋਰਟਸ ਕਲੱਬ ਮੋਨਾ ਕਲਾਂ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸਮਾਪਤ ...

ਪੂਰੀ ਖ਼ਬਰ »

ਗ੍ਰੰਥੀ ਭਾਈ ਮਨਜੀਤ ਸਿੰਘ ਦੀ ਪਤਨੀ ਦੇ ਇਲਾਜ ਲਈ 2 ਲੱਖ 22 ਹਜ਼ਾਰ ਭੇਟ

ਐਮਾਂ ਮਾਂਗਟ, 26 ਫਰਵਰੀ (ਗੁਰਾਇਆ)-ਟਾਂਡਾ ਰਾਮ ਸਹਾਏ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਦੀ ਸੇਵਾ ਕਰਦੇ ਭਾਈ ਮਨਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਜੋ ਕਿ ਬੀਤੇ ਕਈ ਦਿਨਾਂ ਤੋਂ ਬਿਮਾਰ ਚੱਲਦੇ ਆ ਰਹੇ ਸਨ | ਜਦ ਇਸ ਸਬੰਧੀ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਪਿੰਡ ...

ਪੂਰੀ ਖ਼ਬਰ »

ਮੀਨਾਕਸ਼ੀ ਡੋਗਰਾ ਵਲੋਂ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ

ਰਾਮਗੜ੍ਹ ਸੀਕਰੀ, 26 ਫਰਵਰੀ (ਕਟੋਚ)-ਸੀਨੀਅਰ ਕਾਂਗਰਸ ਲੀਡਰ ਤੇ ਵਿਧਾਇਕ ਅਰੁਣ ਡੋਗਰਾ ਦੀ ਧਰਮ ਪਤਨੀ ਮੈਡਮ ਮੀਨਾਕਸ਼ੀ ਡੋਗਰਾ ਵਲੋਂ ਬਲਾਕ ਤਲਵਾੜਾ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਉਨ੍ਹਾਂ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਸਬ ਯੂਨਿਟ ਭੰਗਾਲਾ ਦੀ ਚੋਣ

ਭੰਗਾਲਾ, 26 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਸਬ ਯੂਨਿਟ ਭੰਗਾਲਾ ਦੀ ਸਰਬ ਸੰਮਤੀ ਨਾਲ ਉਪ ਮੰਡਲ ਮੁਕੇਰੀਆਂ ਦੇ ਪ੍ਰਧਾਨ ਬੋਧ ਰਾਜ ਦੀ ਪ੍ਰਧਾਨਗੀ ਹੇਠਾਂ ਚੋਣ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸਰਕਲ ਪ੍ਰਧਾਨ ਮਨਜੀਤ ਸਿੰਘ ਪਲਾਕੀ, ਕੁਲਵੰਤ ...

ਪੂਰੀ ਖ਼ਬਰ »

ਮਿੰਨੀ ਬੱਸ ਮਾਲਕਾਂ ਨੂੰ ਵੱਖ-ਵੱਖ ਰੂਟਾਂ ਲਈ 6 ਪਰਮਿਟ ਭੇਟ

ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਮਿੰਨੀ ਬੱਸ ਮਾਲਕਾਂ ਨੂੰ ਜਾਰੀ ਕੀਤੇ ਗਏ ਨਵੇਂ ਪਰਮਿਟ ਇੱਥੇ ਰੈੱਡ ਕਰਾਸ ਭਵਨ ਵਿਖੇ ਸਮਾਗਮ ਦੌਰਾਨ ਜਾਰੀ ਕੀਤੇ ਗਏ | ਇਸ ਮੌਕੇ ਨਾਇਬ ਤਹਿਸੀਲਦਾਰ ਧਰਮਿੰਦਰ ਕੁਮਾਰ ਨੇ ਬੱਸ ...

ਪੂਰੀ ਖ਼ਬਰ »

ਸ.ਸ.ਅ./ਰ.ਮ.ਸ.ਅ. ਦਫ਼ਤਰੀ ਕਰਮਚਾਰੀਆਂ ਵਲੋਂ ਅੱਜ ਤੋਂ ਮੰਤਰੀਆਂ ਨੂੰ ਰੋਸ ਵਜੋਂ ਬਦਾਮ ਦੇਣ ਦਾ ਐਲਾਨ

ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਸਰਵ ਸਿੱਖਿਆ ਅਭਿਆਨ/ਰ.ਮ.ਸ.ਅ. ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸਰਕਾਰ ਦੇ ਮੰਤਰੀਆਂ ਨੂੰ ਬਦਾਮ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਤਹਿਤ ਕੈਂਪ ਲਗਾਇਆ

ਸ਼ਾਮਚੁਰਾਸੀ, 26 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰ ਵਲੋਂ ਲੋਕਾਂ ਦੇ ਮੁਫ਼ਤ ਇਲਾਜ ਲਈ ਬਣਾਈ ਗਈ ਸਕੀਮ ਤਹਿਤ ਲਾਭਪਾਤਰੀਆਂ ਦੇ ਹਿਤ ਵਿਚ ਪਿੰਡ ਖ਼ਾਨਪੁਰ ਸਹੋਤੇ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਏ ਕੈਂਪ ਵਿਚ ਨੀਲੇ ਕਾਰਡ ਧਾਰਕ ਵਿਅਕਤੀਆਂ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੇਲ ਤੇ ਰਸੋਈ ਗੈੱਸ ਦੀਆਂ ਕੀਮਤਾਂ ਵਧਾ ਕੇ ਲੋਕਾਂ ਦਾ ਲੱਕ ਤੋੜ ਰਹੀ - ਅਮਿ੍ਤਪਾਲ ਸਿੰਘ ਮੰਝਪੁਰ

ਮੁਕੇਰੀਆਂ, 26 ਫਰਵਰੀ (ਰਾਮਗੜ੍ਹੀਆ)- ਕੇਂਦਰ ਸਰਕਾਰ ਨੇ ਲੋਕਾਂ ਨੂੰ ਗੁਮਰਾਹ ਕਰਕੇ ਤੇ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕੀਤੀ ਸੀ ਜਦਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਲੋਕਾਂ ਨੂੰ ਖ਼ੁਸ਼ਹਾਲ ਕਰਨ ਦੀ ਜਗ੍ਹਾ ਇੱਕ ਤੋਂ ਵੱਧ ਕੇ ਇੱਕ ਬੋਝ ਪਾ ਕੇ ਆਰਥਿਕ ...

ਪੂਰੀ ਖ਼ਬਰ »

ਏ. ਵਾਈ ਸਲਿਊਸ਼ਨ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਇਥੇ ਏ. ਵਾਈ. ਸੈਲੂਸ਼ਨ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਹੇਠ ਹੋਈ ਜਿਸ 'ਚ ਸੁਸਾਇਟੀ ਦੇ ਪਿਛਲੇ ਕੀਤੇ ਗਏ ਕੰਮਾਂ ਬਾਰੇ ਚਰਚਾ ਕੀਤੀ ਗਈ | ਸੁਸਾਇਟੀ ਵਲੋਂ 27 ਫਰਵਰੀ ਨੂੰ ਪਿੰਡ ਫਤਹਿਪੁਰ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਡਾ: ਬੀ.ਆਰ. ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਇਥੇ ਨੰਗਲ ਰੋਡ 'ਤੇ ਪਿੰਡ ਖ਼ਾਨਪੁਰ ਗੇਟ ਨਜ਼ਦੀਕ ਸਥਿਤ ਡਾ: ਬੀ. ਆਰ. ਅੰਬੇਡਕਰ ਭਵਨ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਪ੍ਰਧਾਨ ਡਾ: ਅਵਤਾਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖ਼ਾਲਸਾ ਕਾਲਜੀਏਟ ਸਕੂਲ ਗੜ੍ਹਦੀਵਾਲਾ ਵਿਖੇ ਵਿਦਾਇਗੀ ਪਾਰਟੀ

ਗੜ੍ਹਦੀਵਾਲਾ, 26 ਫਰਵਰੀ (ਚੱਗਰ)-ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਇੰਚਾਰਜ ਪ੍ਰੋ: ਅਰਚਨਾ ਠਾਕੁਰ ਦੀ ਅਗਵਾਈ ਹੇਠ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਪੱਜੋਦਿਉਤਾ-ਸੂਸ 'ਚ 10 ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ

ਸ਼ਾਮਚੁਰਾਸੀ, 26 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)- ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਹੋ ਕੇ ਵਿੱਦਿਆ ਪ੍ਰਾਪਤ ਕਰਨ, ਸਰਕਾਰ ਵਲੋਂ ਇਨ੍ਹਾਂ ਸਕੂਲਾਂ ਦੇ ਬੁਨਿਆਦੀ ਢਾਂਚੇ ਪ੍ਰਤੀ ਪੱਬਾਂ ਭਾਰ ਹੋਣ ਦੇ ਬਾਵਜੂਦ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਢਾਡੇਕਟਵਾਲ ਮਾਈਨਰ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਹਾਜੀਪੁਰ, 26 ਫਰਵਰੀ (ਜੋਗਿੰਦਰ ਸਿੰਘ)- ਹਾਜੀਪੁਰ ਡਿਸਟੀਬਿਊਟਰੀ 'ਚੋਂ ਨਿਕਲਣ ਵਾਲੇ ਢਾਡੇਕਟਵਾਲ ਮਾਈਨਰ ਦੀ ਸਫ਼ਾਈ ਨਾ ਹੋਣ ਕਰਕੇ ਇਸ ਵਿਚ ਘਾਹ ਬੂਟੀ ਬਹੁਤ ਜ਼ਿਆਦਾ ਉੱਗੀ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੇਖਣ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਜਾਰੀ ਕੀਤੇ ਗਏ ਬੱਸ ਪਰਮਿਟ

ਦਸੂਹਾ, 26 ਫਰਵਰੀ (ਕੌਸ਼ਲ)- ਰਣਦੀਪ ਸਿੰਘ ਹੀਰ, ਪੀ.ਸੀ.ਐਸ. ਐਸ.ਡੀ.ਐਮ. ਦਸੂਹਾ ਵਲੋਂ ਦੱਸਿਆ ਗਿਆ ਕੈਪਟਨ ਅਮਨਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਪੰਜਾਬ ਪੱਧਰ 'ਤੇ ਬੱਸਾਂ ਦੇ ਪਰਮਿਟ ਜਾਰੀ ਕਰਨ ਲਈ ਆਨਲਾਈਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ 'ਚ ਮਲਟੀਪਰਪਜ਼ ਹਾਲ ਦਾ ਉਦਘਾਟਨ

ਅੱਡਾ ਸਰਾਂ, 26 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)- ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ ਝਾਰਖੰਡ ਅਧੀਨ ਚਲਦੇ ਵਿੱਦਿਅਕ ਅਦਾਰੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਇਲਾਕੇ ਦੇ ਸਭ ਤੋਂ ਵੱਡੇ ਮਲਟੀਪਰਪਜ਼ ਹਾਲ ਦਾ ਉਦਘਾਟਨ ...

ਪੂਰੀ ਖ਼ਬਰ »

ਕਾਂਸ਼ੀ ਰਾਮ ਦੇ ਜਨਮ ਦਿਨ ਮੌਕੇ 14 ਦੀ ਰੈਲੀ 'ਚ ਹਰ ਵਿਧਾਨ ਸਭਾ ਹਲਕੇ 'ਚੋਂ ਜਾਣਗੇ ਵੱਡੇ ਕਾਫ਼ਲੇ- ਚੌਹਾਨ

ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਮੁੱਖ ਮਹਿਮਾਨ ਵਜੋਂ ਭਗਵਾਨ ਸਿੰਘ ਚੌਹਾਨ ਜਨਰਲ ਸਕੱਤਰ ...

ਪੂਰੀ ਖ਼ਬਰ »

ਵੁੱਡਲੈਂਡ ਸਕੂਲ 'ਚ ਗਣਿਤ ਵਿਸ਼ੇ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ

ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)- ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਗਣਿਤ ਵਿਸ਼ੇ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਕੂਲ ਦੀ ਡੀਲ ਡਾ: ਸਿਮਰਜੀਤ ਕੌਰ ਅਤੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੀ.ਐਚ.ਬੀ ਕਾਮਿਆਂ ਨੇ ਆਪਣੀਆਂ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕੀਤੀ

ਟਾਂਡਾ ਉੜਮੁੜ, 26 ਫਰਵਰੀ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਵਿਖੇ ਅੱਜ ਸੀ.ਐਚ.ਬੀ. ਕਾਮਿਆਂ ਵਲੋਂ ਤਨਖਾਹ ਨਾ ਮਿਲਣ ਅਤੇ ਹੋਰ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਸਬ-ਡਵੀਜ਼ਨ ਟਾਂਡਾ ਦੇ ਪ੍ਰਧਾਨ ਪਰਮਿੰਦਰਪਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX