ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  18 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  29 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  48 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਫ਼ਤਹਿਗੜ੍ਹ ਸਾਹਿਬ

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਹਥਿਆਰਾਂ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਥਾਣਾ ਬਡਾਲੀ ਆਲਾ ਸਿੰਘ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਕਾਰਵਾਈ ਕਰਦਿਆਂ ਪਿੰਡ ਸੈਂਪਲੀ ਦੀ ਬੇਆਬਾਦ ਜਗ੍ਹਾ 'ਚ ਬੈਠ ਕੇ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਗਿਰੋਹ 4 ਮੈਂਬਰਾਂ ਮਾਰੂ ਹਥਿਆਰਾਂ ਸਮੇਤ ਕਾਬੂ ਕਰ ਲਿਆ, ਜਦੋਂਕਿ ਗਿਰੋਹ ਦੇ 3 ਮੈਂਬਰ ਮੌਕੇ ਤੋਂ ਫ਼ਰਾਰ ਹੋਣ ਵਿਚ ਸਫਲ ਹੋ ਗਏ | ਜਾਣਕਾਰੀ ਦਿੰਦਿਆਂ ਸਰਕਲ ਬਸੀ ਪਠਾਣਾਂ ਦੇ ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ ਨੇ ਦੱਸਿਆ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਖੀ ਅਮਨੀਤ ਕੌਂਡਲ ਅਤੇ ਕਪਤਾਨ ਪੁਲਿਸ (ਜਾਂਚ) ਜਗਜੀਤ ਸਿੰਘ ਜੱਲ੍ਹਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਸਮਾਜ ਦੇ ਭੈੜੇ ਅਨਸਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ਇੰਸਪੈਕਟਰ ਨਵਦੀਪ ਸਿੰਘ ਨੂੰ ਖ਼ਾਸ ਮੁਖ਼ਬਰ ਤੋਂ ਇਤਲਾਹ ਮਿਲੀ ਕਿ ਪੱਕਾ ਸੂਆ ਬੇ-ਆਬਾਦ ਜਗ੍ਹਾ ਪਿੰਡ ਸੈਂਪਲੀ ਨੇੜੇ ਝਾੜੀਆਂ ਬੈਠੇ ਇਕ ਲੁਟੇਰਾ ਗਿਰੋਹ ਦੇ ਮੈਂਬਰ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ | ਜਿਸ 'ਤੇ ਕਾਰਵਾਈ ਕਰਦਿਆਂ ਥਾਣੇਦਾਰ ਸੁਖਵੰਤ ਸਿੰਘ ਨੇ ਵੱਖ-ਵੱਖ ਪੁਲਿਸ ਪਾਰਟੀਆਂ ਬਣਾ ਕੇ ਉਕਤ ਜਗ੍ਹਾ 'ਤੇ ਛਾਪੇਮਾਰੀ ਕੀਤੀ ਜਿੱਥੋਂ ਥਾਣੇਦਾਰ ਸੁਖਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੁਟੇਰਾ ਗਿਰੋਹ ਦੇ ਮੈਂਬਰ ਰਵੀ ਖਾਨ ਪੁੱਤਰ ਮਲਕੀਤ ਖਾਨ ਨੂੰ ਕਾਬੂ ਕੀਤਾ ਜਿਸ ਦੇ ਕਬਜ਼ੇ 'ਚੋਂ ਦੇਸੀ ਕੱਟਾ 315 ਬੋਰ ਸਮੇਤ ਇਕ ਜਿੰਦਾ ਕਾਰਤੂਸ ਬਰਾਮਦ ਹੋਇਆ | ਜਦੋਂਕਿ ਸਹਾਇਕ ਥਾਣੇਦਾਰ ਅਵਤਾਰ ਸਿੰਘ ਦੀ ਪੁਲਿਸ ਪਾਰਟੀ ਨੇ ਫ਼ੈਜ਼ ਮੁਹੰਮਦ ਉਰਫ਼ ਬੁੱਧੂ ਉਰਫ਼ ਲੰਬੂ ਪੁੱਤਰ ਬਗੇਦੂ ਵਾਸੀ ਨੇੜੇ ਪੁਰਾਣਾ ਲੇਬਰ ਚੌਕ, ਖਰੜ ਜ਼ਿਲ੍ਹਾ ਮੁਹਾਲੀ ਨੂੰ ਦਬੋਚ ਕੇ ਉਸ ਪਾਸੋਂ ਖੋਖਰੀ/ਦਾਹ ਲੋਹਾ ਬਰਾਮਦ ਕਰਵਾਈ | ਇਸੇ ਦੌਰਾਨ ਸਹਾਇਕ ਥਾਣੇਦਾਰ ਤਰਨਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਚੰਨਪ੍ਰੀਤ ਸਿੰਘ ਉਰਫ਼ ਸਨੀ ਪੁੱਤਰ ਕੁਲਵੰਤ ਸਿੰਘ ਅਤੇ ਲਖਵਿੰਦਰ ਸਿੰਘ ਉਰਫ਼ ਲੱਖੀ ਪੁੱਤਰ ਕੁਲਵਿੰਦਰ ਸਿੰਘ ਨੂੰ ਲੋਹੇ ਦੀ ਦਾਹ ਸਮੇਤ ਦਬੋਚਣ 'ਚ ਸਫਲਤਾ ਹਾਸਲ ਕੀਤੀ | ਡੀ.ਐਸ.ਪੀ. ਚੌਹਾਨ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਯੋਗਰਾਜ ਸਿੰਘ ਯੋਗੀ ਪੁੱਤਰ ਬਲਵੀਰ ਸਿੰਘ, ਗੁਰਚਰਨ ਸਿੰਘ ਉਰਫ਼ ਕਾਲੂ ਪੁੱਤਰ ਮਲਕੀਤ ਸਿੰਘ ਵਾਸੀਆਨ ਪਿੰਡ ਬਜਹੇੜੀ ਥਾਣਾ ਸਦਰ ਖਰੜ ਅਤੇ ਹਰਪ੍ਰੀਤ ਸਿੰਘ ਉਰਫ਼ ਪੈਂਤੀ ਪੁੱਤਰ ਹਰਦੀਪ ਸਿੰਘ ਵਾਸੀਆਨ ਪਿੰਡ ਖਾਨਪੁਰ ਥਾਣਾ ਸਿਟੀ ਖਰੜ ਮੌਕੇ ਤੋਂ ਫ਼ਰਾਰ ਹੋਣ 'ਚ ਸਫਲ ਹੋ ਗਏ | ਜਿੰਨਾ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਕਤ ਗਿਰੋਹ ਦੇ ਖ਼ਿਲਾਫ਼ ਥਾਣਾ ਬਡਾਲੀ ਆਲਾ ਸਿੰਘ ਵਿਚ ਆਈ.ਪੀ.ਸੀ. ਦੀ ਧਾਰਾ 399, 402, 25, 54, 59 ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਥਾਣਾ ਮੋਰਿੰਡਾ ਦੇ ਏਰੀਆ ਵਿਚ ਗੈਸ ਸਿਲੰਡਰਾਂ ਵਾਲੀ ਜੀਪ ਦੇ ਡਰਾਈਵਰ ਤੋਂ ਕੁਝ ਦਿਨ ਪਹਿਲਾਂ 30 ਹਜਾਰ ਰੁਪਏ ਖੋਹੇ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਰੂਪਨਗਰ, ਮੁਹਾਲੀ ਅਤੇ ਪਟਿਆਲਾ ਦੇ ਏਰੀਆ ਵਿਚ ਕਈ ਹੋਰ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਜਿਸ ਸਬੰਧੀ ਤਫ਼ਤੀਸ਼ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ¢

1 ਮਾਰਚ ਦੀ ਚੰਡੀਗੜ੍ਹ ਰੈਲੀ 'ਚ ਅਕਾਲੀ ਵਰਕਰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ-ਗੁਰੂ

ਖਮਾਣੋਂ, 26 ਫਰਵਰੀ (ਮਨਮੋਹਣ ਸਿੰਘ ਕਲੇਰ)-ਹਲਕਾ ਬਸੀ ਪਠਾਣਾਂ ਤੋਂ ਵੱਡੀ ਗਿਣਤੀ 'ਚ ਅਕਾਲੀ ਵਰਕਰ ਸ਼ੋ੍ਰਮਣੀ ਅਕਾਲੀ ਦੀ 1 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ-25 ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਮੂਲੀਅਤ ਕਰਨਗੇ | ਇਹ ਜਾਣਕਾਰੀ ਦਿੰਦੇ ਹੋਏ ਹਲਕਾ ਬਸੀ ਪਠਾਣਾਂ ਦੇ ...

ਪੂਰੀ ਖ਼ਬਰ »

ਪਿੰਡ ਜਟਾਣਾ ਉੱਚਾ ਵਿਖੇ ਨਸ਼ਿਆਂ ਵਿਰੁੱਧ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

ਜਟਾਣਾ ਉੱਚਾ, 26 ਫਰਵਰੀ (ਮਨਮੋਹਣ ਸਿੰਘ ਕਲੇਰ)-ਉਪ ਕਪਤਾਨ ਪੁਲਿਸ ਸਰਕਲ ਖਮਾਣੋਂ ਧਰਮਪਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੀ ਰਹਿਨੁਮਾਈ ਹੇਠ ਐਸ.ਪੀ. (ਜਾਂਚ) ਜਗਜੀਤ ਸਿੰਘ ਜੱਲ੍ਹਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਨਸ਼ਿਆਂ ਦੀ ਰੋਕਥਾਮ ਅਤੇ ...

ਪੂਰੀ ਖ਼ਬਰ »

19 ਅਪ੍ਰੈਲ ਨੂੰ ਦਿੱਲੀ ਦੇ ਲਾਲ ਕਿਲ੍ਹੇ 'ਤੇ ਮੁੜ ਲਹਿਰਾਵਾਂਗੇ ਨਿਸ਼ਾਨ ਸਾਹਿਬ-ਮਾਨ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਨੂੰ ਵਾਪਰੇ ਘਟਨਾਕ੍ਰਮ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਸਬੰਧੀ ਸੰਸਦ ਦੇ ਘਿਰਾਓ ਲਈ ...

ਪੂਰੀ ਖ਼ਬਰ »

ਤਲਾਸ਼ੀ ਮੁਹਿੰਮ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ

ਮੰਡੀ ਗੋਬਿੰਦਗੜ੍ਹ, 26 ਫਰਵਰੀ (ਮੁਕੇਸ਼ ਘਈ)-ਨਸ਼ਾ ਤਸਕਰ ਅਤੇ ਭੈੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਪਤਾਨ ਪੁਲਿਸ (ਜਾਂਚ) ਜਗਜੀਤ ਸਿੰਘ ਜੱਲ੍ਹਾ ਅਤੇ ਸੁਖਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਰਕਲ ਅਮਲੋਹ ਦੀ ਅਗਵਾਈ ਹੇਠ ਥਾਣੇਦਾਰ ਪ੍ਰੇਮ ਸਿੰਘ ਮੁੱਖ ...

ਪੂਰੀ ਖ਼ਬਰ »

ਚੇਅਰਮੈਨ ਭੁੱਟਾ ਨੇ ਮਾਲ ਵਿਭਾਗ 'ਤੇ ਲੋਕਾਂ ਦੀ ਲੁੱਟ ਕਰਨ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਅਤੇ ਟੇਢੇ ਤਰੀਕੇ ਨਾਲ ਲੋਕਾਂ ਦੀ ਲੁੱਟ ਕਰਨ ਦੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਖਮਾਣੋਂ 'ਚ ਬੰਦ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ

ਖਮਾਣੋਂ, 26 ਫਰਵਰੀ (ਮਨਮੋਹਣ ਸਿੰਘ ਕਲੇਰ)-ਦੇਸ਼ ਦੇ ਵਪਾਰੀਆਂ ਦੀ ਜਥੇਬੰਦੀ 'ਕੈਟ' ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ ਵਲੋਂ ਲਗਾਤਾਰ ਵਧਦੀ ਮਹਿੰਗਾਈ ਅਤੇ ਜੀ.ਐਸ.ਟੀ. ਆਦਿ ਦੇ ਮੁੱਦਿਆਂ ਨੂੰ ਅੱਜ ਭਾਰਤ ਬੰਦ ਦੇ ਸੱਦੇ ਦਾ ਖਮਾਣੋਂ 'ਚ ਬੇਅਸਰ ਰਿਹਾ | ਸਭ ਤਰ੍ਹਾਂ ...

ਪੂਰੀ ਖ਼ਬਰ »

ਪੰਜਾਬ ਰਾਜ ਗਤਕਾ ਮੁਕਾਬਲਿਆਂ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਮਾਰੀਆਂ ਮੱਲਾਂ

ਖਮਾਣੋਂ, 26 ਫਡਰਵਰੀ (ਜੋਗਿੰਦਰ ਪਾਲ)-ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਬਾਦ ਵਾਲਿਆਂ ਦੀ ਦੇਖ-ਰੇਖ ਹੇਠ ਗਤਕਾ ਐਸੋਸੀਏਸ਼ਨ ਪੰਜਾਬ ਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 9ਵੀਂ ਪੰਜਾਬ ਰਾਜ ਗਤਕਾ ਮੁਕਾਬਲੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਿਧਾਇਕ ਜੀ.ਪੀ. ਨੂੰ ਸੌਂਪਿਆ ਮੰਗ ਪੱਤਰ

ਬਸੀ ਪਠਾਣਾਂ, 26 ਫਰਵਰੀ (ਰਵਿੰਦਰ ਮੌਦਗਿਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ, ਪੰਜਾਬ (ਸੀਟੂ) ਵਲੋਂ ਬਸੀ ਪਠਾਣਾਂ ਵਿਖੇ ਰੋਸ ਧਰਨਾ ਲਗਾਇਆ ਗਿਆ | ਜਿਸ ਦੌਰਾਨ ਬੁਲਾਰਿਆਂ ਨੇ ਕੇਂਦਰ ਤੇ ਸੂਬਾ ਸਰਕਾਰ ਤੇ ਵਿਤਕਰੇ ਦਾ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਵੀ ਕੀਤੀ | ਮੌਕੇ ...

ਪੂਰੀ ਖ਼ਬਰ »

ਡੀ. ਐੱਸ. ਪੀ. ਚੌਹਾਨ ਦੀ ਅਗਵਾਈ 'ਚ ਪੁਲਿਸ ਨੇ ਕੀਤਾ ਤੜਕਸਾਰ ਸਰਚ ਆਪ੍ਰੇਸ਼ਨ

ਬਸੀ ਪਠਾਣਾਂ, 26 ਫਰਵਰੀ (ਗੁਰਬਚਨ ਸਿੰਘ ਰੁਪਾਲ)-ਸਮਾਜ ਵਿਰੋਧੀ ਅਨਸਰਾਂ ਖ਼ਾਸ ਕਰਕੇ ਨਸ਼ੇ ਦੇ ਪ੍ਰਚਲਣ ਵਿਰੁੱਧ ਪੰਜਾਬ ਸਰਕਾਰ ਦੇ ਪ੍ਰੋਗਰਾਮ ਤਹਿਤ ਪੁਲਿਸ ਵਿਭਾਗ ਵਲੋਂ ਅੱਜ ਤੜਕਸਾਰ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਪੁਲਿਸ ਦੇ ਜਵਾਨਾਂ ਵਲੋਂ ਅਚਾਨਕ ਸਰਚ ...

ਪੂਰੀ ਖ਼ਬਰ »

2 ਕੇਸਾਂ ਨਾਲ ਬਸੀ ਪਠਾਣਾਂ 'ਚ ਮੁੜ ਐਕਟਿਵ ਹੋਇਆ ਕੋਰੋਨਾ

ਬਸੀ ਪਠਾਣਾਂ, 26 ਫਰਵਰੀ (ਰਵਿੰਦਰ ਮੌਦਗਿਲ)-ਲਗਾਤਾਰ ਵਧਦੇ ਕੋਰੋਨਾ ਮਹਾਂਮਾਰੀ ਦੇ ਮਾਮਲੇ ਦੇਖ ਸਿਹਤ ਵਿਭਾਗ ਨੇ ਟੈਸਟਿੰਗ ਵਧਾ ਦਿੱਤੀ ਹੈ | ਸ਼ੁੱਕਰਵਾਰ ਨੂੰ ਡਾ. ਦੀਵਾਨ ਧੀਰ ਦੀ ਅਗਵਾਈ ਹੇਠ ਬਲਾਕ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰ ਬਸੀ ਪਠਾਣਾਂ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਸਜਾਏ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਭਗਤ ਰਵਿਦਾਸ ਜੀ ਦੀ ਬਾਣੀ ਦਾ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਸਬੰਧੀ ਇਕ ਕਰੋੜ ਦੀ ਸਬਸਿਡੀ ਜਾਰੀ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਗੁੱਡਜ਼ ਟਰਾਂਸਪੋਰਟ ਐਸੋਸੀਏਸ਼ਨ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 26 ਫਰਵਰੀ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੇ ਸਾਰੇ ਟਰਾਂਸਪੋਰਟਰਾਂ ਦੀ ਇਕ ਸਾਂਝੀ ਮੀਟਿੰਗ ਸਥਾਨਕ ਰਾਮ ਭਵਨ ਵਿਖੇ ਹੋਈ | ਇਸ ਮੀਟਿੰਗ ਸਬੰਧੀ ਪ੍ਰੈੱਸ ਸਕੱਤਰ ਕਰਮਜੀਤ ...

ਪੂਰੀ ਖ਼ਬਰ »

ਬੱਚੇ ਪੜ੍ਹਾਈ ਦੇ ਨਾਲ ਖੇਡਾਂ ਵਿਚ ਵੀ ਰੁਚੀ ਲੈਣ-ਗੁਲਸ਼ਨ ਬੌਬੀ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਮਨਪ੍ਰੀਤ ਸਿੰਘ)-ਸਰਹਿੰਦ ਮੰਡੀ ਵਿਖੇ ਜ਼ਿਲ੍ਹਾ ਪੱਧਰੀ 18ਵੀਂ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਦੁਆਰਾ ਸ਼ਿਰਕਤ ਕੀਤੀ ਗਈ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਵਤਾਰ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਥਾਬਲਾਂ, ਪ੍ਰਾਇਮਰੀ ਸਕੂਲ ਗੰਢੂਆਂ ਕਲਾਂ ਅਤੇ ਪ੍ਰਾਇਮਰੀ ਸਕੂਲ ਥਾਬਲਾਂ ਖ਼ੁਰਦ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਮਿਡਲ ਸਕੂਲਾਂ ਦੀਆਂ ਅਸਾਮੀਆਂ ਖ਼ਤਮ ਕਰਨ ਦਾ ਜੀ.ਟੀ.ਯੂ. ਵਲੋਂ ਵਿਰੋਧ

ਖਮਾਣੋਂ, 26 ਫਰਵਰੀ (ਜੋਗਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਨੇ ਮਿਡਲ ਸਕੂਲਾਂ 'ਚੋਂ ਪੀ.ਟੀ.ਆਈ. ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਨ ਦੇ ਨਾਲ ਬਦਲੀਆਂ ਵਿਚ ਹੋਰ ਵਿਸ਼ਿਆਂ ਵਿਚ ਖਾਲੀ ਅਸਾਮੀਆਂ ਨੂੰ ਬਦਲੀਆਂ ਦੌਰਾਨ ਨਾ ਦਿਖਾਉਣ ਦਾ ਵਿਰੋਧ ਕੀਤਾ ਹੈ | ਇਸ ...

ਪੂਰੀ ਖ਼ਬਰ »

ਰਾਮਦਾਸ ਨਗਰ ਦੇ ਵਾਸੀਆ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ-ਬਿੱਟੂ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਵਲੋਂ ਰਾਮਦਾਸ ਨਗਰ, ਸਰਹਿੰਦ ਦੇ ਵਸਨੀਕਾਂ ਨੂੰ ਜਲਦੀ ਹੀ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਸ ਦੇ ਚੱਲਦਿਆਂ ਰਾਮਦਾਸ ਨਗਰ ਵਿਖੇ ਸੀਵਰੇਜ ਪਾਇਆ ਜਾ ਚੁੱਕਿਆ ਹੈ ਤੇ ਹੁਣ ਵਾਰਡ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਨਲੀਨੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਜਖਵਾਲੀ, 26 ਫਰਵਰੀ (ਨਿਰਭੈ ਸਿੰਘ)-ਪਰਮਜੀਤ ਸਿੰਘ ਨਲੀਨੀ ਦੇ ਪੁੱਤਰ, ਸਿਮਰਪ੍ਰੀਤ ਕੌਰ ਦੇ ਪਿਤਾ, ਡੀ.ਐਸ.ਪੀ. ਪਰਮਿੰਦਰ ਸਿੰਘ ਬਾਠ, ਰਤਿੰਦਰ ਸਿੰਘ ਕਾਕਾ, ਗੁਰਪ੍ਰੀਤ ਸਿੰਘ ਪ੍ਰੀਤੀ, ਜਸਵੰਤ ਸਿੰਘ ਖਰੋਡ, ਕਰਨ ਸਿੰਘ ਛੰਨਾ, ਸੰਦੀਪ ਸੰਜੂ ਰੁੜਕੀ ਦੇ ਪਿਆਰੇ ਦੋਸਤ ਸਵ: ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਖਮਾਣੋਂ, 26 ਫ਼ਰਵਰੀ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਖੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਸਕੂਲ ਪ੍ਰਬੰਧਕਾਂ ਵਲੋਂ ਡਾ. ਜਗਦੀਪ ਸਿੰਘ ਰਾਣਾ, ਡਾ. ਸੁਨੀਲ ਗੁਪਤਾ ...

ਪੂਰੀ ਖ਼ਬਰ »

ਬਲਾਕ ਖਮਾਣੋਂ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਅੰਦੋਲਨ ਲਈ ਲਾਮਬੰਦੀ ਜਾਰੀ

ਖਮਾਣੋਂ, 26 ਫਰਵਰੀ (ਮਨਮੋਹਣ ਸਿੰਘ ਕਲੇਰ)-ਦਿੱਲੀ ਕਿਸਾਨ ਅੰਦੋਲਨ ਲਈ ਬਲਾਕ ਖਮਾਣੋਂ ਦੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ 'ਚ ਜਿਨ੍ਹਾਂ ਗੁਰਦੀਪ ਸਿੰਘ ਜਟਾਣਾ, ਮਹਿੰਦਰ ਸਿੰਘ ਜਟਾਣਾ, ਬਚਿੱਤਰ ਸਿੰਘ ਰਾਣਵਾਂ, ਲਖਵੀਰ ਸਿੰਘ, ਬਹਾਦਰ ਸਿੰਘ ਬਾਠ ਆਦਿ ਸ਼ਾਮਿਲ ਸਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਦੇ ਕੰਮ ਬਾਰੇ 229 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਸਿਖਲਾਈ ਦਿੱਤੀ-ਬੀ.ਡੀ.ਪੀ.ਓ

ਬਸੀ ਪਠਾਣਾਂ, 26 ਫਰਵਰੀ (ਰਵਿੰਦਰ ਮੌਦਗਿਲ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੁਹਾਲੀ ਦੀਆਂ ਹਦਾਇਤਾਂ ਮੁਤਾਬਿਕ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਬਸੀ ਪਠਾਣਾਂ ਦੇ ਦਫ਼ਤਰ ਵਿਖੇ ਲਗਾਇਆ 5 ਰੋਜ਼ਾ ਸਿਖਲਾਈ ਕੈਂਪ ਅੱਜ ਸਮਾਪਤ ਹੋ ਗਿਆ | ਬਲਾਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਐਨ.ਸੀ.ਸੀ. ਪ੍ਰਮਾਣ ਪੱਤਰ ਵੰਡੇ

ਬਸੀ ਪਠਾਣਾਂ, 26 ਫਰਵਰੀ (ਰਵਿੰਦਰ ਮੌਦਗਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਸੀ ਪਠਾਣਾਂ ਵਿਚ 23 ਪੰਜਾਬ ਐਨ.ਸੀ.ਸੀ. ਬਟਾਲੀਅਨ ਰੋਪੜ ਦੇ ਸੀ.ਓ. ਐਸ.ਬੀ. ਰਾਣਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਪਿ੍ੰਸੀਪਲ ਨੀਨਾ ਕਪੂਰ ਨੇ ...

ਪੂਰੀ ਖ਼ਬਰ »

'ਆਪ' ਨੇ ਚੋਣਾਂ 'ਚ ਵਧੀਆ ਡਿਊਟੀ ਨਿਭਾਉਣ ਵਾਲੇ ਵਲੰਟੀਅਰਾਂ ਦਾ ਕੀਤਾ ਸਨਮਾਨ

ਅਮਲੋਹ, 26 ਫਰਵਰੀ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਬਲਾਕ ਅਮਲੋਹ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਅਮਲੋਹ ਵਿਖੇ ਹੋਈ | ਜਿਸ 'ਚ ਜਗਮੀਤ ਸਿੰਘ ਸਹੋਤਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ 'ਆਪ' ਦੇ ਆਗੂ ਦਰਸ਼ਨ ਸਿੰਘ ਚੀਮਾ, ਐਡ. ਗੁਰਿੰਦਰ ਸਿੰਘ ਹਰੀਪੁਰ, ...

ਪੂਰੀ ਖ਼ਬਰ »

ਸ੍ਰੀ ਹਨੂਮਾਨ ਸੇਵਾ ਦਲ ਸਰਹਿੰਦ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਹਨੂਮਾਨ ਸੇਵਾ ਦਲ ਸਰਹਿੰਦ ਦੀ ਮੀਟਿੰਗ ਦਲ ਦੇ ਦਫ਼ਤਰ ਵਿਖੇ ਸ਼ਸ਼ੀ ਉੱਪਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਸ੍ਰੀ ਉੱਪਲ ਨੇ ਦੱਸਿਆ ਕਿ 26 ਅਤੇ 27 ਅਪ੍ਰੈਲ ਨੂੰ ਪੁਰਾਣੀ ਅਨਾਜ ਮੰਡੀ ਸਰਹਿੰਦ ਵਿਖੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਮਾਲੀਆਂ ਦੀ ਸਿਖਲਾਈ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ ਵਲੋਂ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਅਤੇ ...

ਪੂਰੀ ਖ਼ਬਰ »

ਐਮ.ਜੀ. ਅਸ਼ੋਕਾ ਗਰਲਜ਼ ਸਕੂਲ 'ਚ ਹਵਨ ਕਰਵਾਇਆ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਐਮ.ਜੀ. ਅਸ਼ੋਕਾ ਗਰਲਜ਼ ਸਕੂਲ ਸਰਹਿੰਦ ਵਿਖੇ ਵਿਸ਼ਵ ਸ਼ਾਂਤੀ ਲਈ ਸਾਲਾਨਾ ਹਵਨ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸਕੂਲ ਮੈਨੇਜਰ ਪ੍ਰਵੀਨ ਸੂਰੀ, ਸਕੂਲ ਦੇ ਪ੍ਰਧਾਨ ਰਾਜੀਵ ਦੱਤਾ, ਸਕੱਤਰ ਨਰੇਸ਼ ਘਈ ...

ਪੂਰੀ ਖ਼ਬਰ »

ਕੈਂਪ ਦੌਰਾਨ ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਅਧਿਕਾਰਾਂ ਬਾਰੇ ਜਾਗਰੂਕ ਕੀਤਾ

ਬਸੀ ਪਠਾਣਾਂ, 26 ਫਰਵਰੀ (ਰਵਿੰਦਰ ਮੌਦਗਿਲ)-ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਬੀ.ਡੀ.ਪੀ.ਓ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਲਗਾਏ ਜਾ ਰਹੇ 5 ਰੋਜ਼ਾ ਜਾਗਰੂਕਤਾ ਕੈਂਪ ਦੌਰਾਨ ਮਹਿਲਾ ਸਰਪੰਚਾਂ ਤੇ ਪੰਚਾਂ ਦੀ ਸਿਖਲਾਈ ਵੀਰਵਾਰ ਨੂੰ ਵੀ ਜਾਰੀ ਰਹੀ | ਜਿਸ ਦੌਰਾਨ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਸਮਾਰਟ ਰਾਸ਼ਨ ਕਾਰਡ

ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਅੱਜ ਬਲਾਕ ਖੇੜਾ ਦੇ ਪਿੰਡ ਕੋਟਲਾ ਭਾਈ ਕਾ, ਬਲਾੜੀ ਖ਼ੁਰਦ, ਮੰਡੋਫਲ ਵਿਖੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ...

ਪੂਰੀ ਖ਼ਬਰ »

ਪੰਜਾਬ ਇੰਸਟੀਚਿਊਟ 'ਚ ਉਮੰਗ-21 ਪ੍ਰੋਗਰਾਮ ਕਰਵਾਇਆ

ਮੰਡੀ ਗੋਬਿੰਦਗੜ੍ਹ, 26 ਫਰਵਰੀ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ ਵਿਖੇ ਵਿਦਿਆਰਥੀਆਂ ਲਈ ਉਮੰਗ ਨਾਮਕ (ਪੀ.ਆਈ.ਐਮ.ਟੀ ਫੀਸਟਾ) ਕਰਵਾਇਆ ਗਿਆ | ਜਿਸ ਦਾ ਉਦਘਾਟਨ ਮੁੱਖ ਮਹਿਮਾਨ ਤਨੂ ਵਰਮਾ ਨੇ ਜੋਤ ਜਗਾ ਕੇ ਕੀਤਾ, ਜਦੋਂ ਕਿ ...

ਪੂਰੀ ਖ਼ਬਰ »

ਜਖਵਾਲੀ ਬਲਾਕ ਦੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ

ਜਖਵਾਲੀ, 26 ਫਰਵਰੀ (ਨਿਰਭੈ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਸੈਸ਼ਨ ਲਈ ਦਾਖਲਾ ਮੁਹਿੰਮ 2020-21 ਦੇ ਆਗਾਜ਼ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੂਲੇਪੁਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜ਼ਿਲੇ੍ਹ ਦੇ ਬਲਾਕ ਜਖਵਾਲੀ ਦੇ ਸਰਕਾਰੀ ਮਿਡਲ, ...

ਪੂਰੀ ਖ਼ਬਰ »

ਅਮਲੋਹ 'ਚ 10ਵਾਂ ਆਲ ਇੰਡੀਆ ਹਾਕੀ ਟੂਰਨਾਮੈਂਟ ਸ਼ੁਰੂ

ਅਮਲੋਹ, 26 ਫਰਵਰੀ (ਰਿਸ਼ੂ ਗੋਇਲ)-ਐਨ.ਆਰ.ਆਈ. ਸਪੋਰਟਸ ਕਲੱਬ ਅਮਲੋਹ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ ਦੇ ਮੈਦਾਨ 'ਚ 10ਵਾਂ ਆਲ ਇੰਡੀਆ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਜਿਸ 'ਚ ਪੰਜਾਬ ਤੋਂ ਇਲਾਵਾ ਦੂਜੇ ਸੂਬਿਆਂ ਦੀਆਂ ਪ੍ਰਸਿੱਧ ਟੀਮਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX