ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  16 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  27 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  46 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 3 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਤਰਨਤਾਰਨ

'ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ 12 ਸਰਕਾਰੀ ਤੇ 10 ਨਿੱਜੀ ਹਸਪਤਾਲਾਂ 'ਚ ਯੋਗ ਲਾਭਪਾਤਰੀ ਕਰਵਾ ਸਕਦੇ ਮੁਫ਼ਤ ਇਲਾਜ-ਡੀ. ਸੀ.

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)¸ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ 12 ਸਰਕਾਰੀ ਅਤੇ 10 ਨਿੱਜੀ ਹਸਪਤਾਲਾਂ ਨੂੰ ਪੰਜੀਕਿ੍ਤ ਕੀਤਾ ਗਿਆ ਹੈ | ਇਸ ਤੋਂ ਇਲਾਵਾ 4 ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਪੰਜੀਕਿ੍ਤ ਕਰਨ ਦੀ ਪ੍ਰਕਿਰਿਆਂ ਜਲਦੀ ਮੁਕੰਮਲ ਹੋ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਧਾਰਕ ਲਾਭਪਾਤਰੀ ਇਨ੍ਹਾਂ ਪੰਜੀਕਿ੍ਤ ਹਸਪਤਾਲਾਂ ਵਿਚ ਆਪਣਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ 12 ਸਰਕਾਰੀ ਹਸਪਤਾਲ ਜਿਵੇਂ ਕਿ ਸਿਵਲ ਹਸਪਤਾਲ ਤਰਨ ਤਾਰਨ, ਸਬ-ਡਵੀਜ਼ਨਲ ਹਸਪਤਾਲ ਪੱਟੀ, ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ, ਕਮਿਊਨਿਟੀ ਹੈੱਲਥ ਸੈਂਟਰ ਸੁਰ ਸਿੰਘ, ਕਮਿਊਨਿਟੀ ਹੈੱਲਥ ਸੈਂਟਰ ਸਰਹਾਲੀ, ਕਮਿਊਨਿਟੀ ਹੈੱਲਥ ਸੈਂਟਰ ਕਸੇਲ, ਕਮਿਊਨਿਟੀ ਹੈੱਲਥ ਸੈਂਟਰ ਕੈਰੋਂ, ਕਮਿਊਨਿਟੀ ਹੈੱਲਥ ਸੈਂਟਰ ਝਬਾਲ, ਕਮਿਊਨਿਟੀ ਹੈੱਲਥ ਸੈਂਟਰ ਘਰਿਆਲਾ, ਕਮਿਊਨਿਟੀ ਹੈੱਲਥ ਸੈਂਟਰ ਖੇਮਕਰਨ, ਕਮਿਊਨਿਟੀ ਹੈੱਲਥ ਸੈਂਟਰ ਮੀਆਵਿੰਡ ਅਤੇ ਕਮਿਊਨਿਟੀ ਹੈੱਲਥ ਸੈਂਟਰ ਨੌਸ਼ਹਿਰਾ ਪੰਨੂੰਆਂ ਹਸਪਤਾਲ ਪੰਜੀਕਿ੍ਤ ਹਨ | ਇਸ ਤੋਂ ਇਲਾਵਾ 10 ਪ੍ਰਾਈਵੇਟ ਹਸਪਤਾਲ ਵੀ ਜਿਵੇਂ ਕਿ ਖਾਰਾ ਹਸਪਤਾਲ ਵਲਟੋਹਾ, ਸੰਧੂ ਸਰਜੀਕਲ ਹਸਪਤਾਲ ਪੱਟੀ, ਸਰਤਾਜ ਅਤੇ ਬਲਰਾਜ ਹਸਪਤਾਲ ਹਰੀਕੇ, ਰਾਣਾ ਹਸਪਤਾਲ ਖਾਲੜਾ, ਵਿਜੈ ਧਵਨ ਹਸਪਤਾਲ ਭਿੱਖੀਵਿੰਡ, ਸੰਧੂ ਹਸਪਤਾਲ ਭਿੱਖੀਵਿੰਡ, ਸਿਮਰਨ ਹਸਪਤਾਲ ਭਿੱਖੀਵਿੰਡ, ਅਨੰਦ ਹਸਪਤਾਲ ਭਿੱਖੀਵਿੰਡ, ਬਾਬਾ ਬਿਧੀ ਚੰਦ ਹਸਪਤਾਲ ਪੱਟੀ, ਦੁੱਖ ਨਿਵਾਰਨ ਮਿਸ਼ਨ ਹਸਪਤਾਲ ਗੋਇੰਦਵਾਲ ਸਾਹਿਬ ਪੰਜੀਕਿ੍ਤ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਦੇ ਸਾਲਾਨਾ ਸਿਹਤ ਬੀਮਾ ਅਧੀਨ ਮੁਫ਼ਤ ਡਾਕਟਰੀ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਵਿਚ ਬੀ.ਪੀ.ਐੱਲ. ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਉਸਾਰੀ ਕਾਮੇ, ਕਿਸਾਨ ਤੇ ਵਪਾਰੀ ਅਤੇ ਪੀਲਾ ਤੇ ਗੁਲਾਬੀ ਕਾਰਡਧਾਰਕ ਪੱਤਰਕਾਰ ਆਦਿ ਸ਼ਾਮਿਲ ਹਨ | ਜ਼ਿਲ੍ਹਾ ਤਰਨ ਤਾਰਨ ਵਿਚ ਲਗਪਗ 12,363 ਮਰੀਜ਼ਾਂ ਨੂੰ ਜਨਵਰੀ 2021 ਤੱਕ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਤਕਰੀਬਨ 10 ਕਰੋੜ 32 ਲੱਖ 74 ਹਜ਼ਾਰ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 169722 ਪਰਿਵਾਰਾਂ ਵਿਚੋਂ ਹੁਣ ਤੱਕ 99,822 ਪਰਿਵਾਰ ਇਸ ਸਕੀਮ ਅਧੀਨ ਕਵਰ ਕੀਤੇ ਜਾ ਚੁੱਕੇ ਹਨ ਤੇ ਯੋਗ ਲਾਭਪਾਤਰੀਆਂ ਦੇ 2,14,263 ਈ-ਕਾਰਡ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ 28 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਵੈਨ ਵੀ ਚਲਾਈ ਜਾ ਰਹੀ ਹੈ | ਜ਼ਿਲ੍ਹੇ ਵਿਚ 8 ਮਾਰਕੀਟ ਕਮੇਟੀਆਂ ਜਿਵੇਂ ਕਿ ਤਰਨ ਤਾਰਨ, ਝਬਾਲ, ਨੌਸ਼ਹਿਰਾ ਪੰਨੂੰਆਂ, ਪੱਟੀ, ਭਿੱਖੀਵਿੰਡ, ਹਰੀਕੇ, ਖ਼ਡੂਰ ਸਾਹਿਬ, ਖੇਮਕਰਨ ਵਿਖੇ ਵੀ ਇਹ ਕਾਰਡ ਬਣਾਉਣ ਦੀ ਸਹੂਲਤ ਹੈ | ਇਸ ਤੋਂ ਇਲਾਵਾ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਲੱਗ ਰਹੇ ਕੈਂਪਾਂ ਵਿਚ ਵੀ ਇਹ ਕਾਰਡ ਬਣਵਾਏ ਜਾ ਸਕਦੇ ਹਨ | ਕਾਰਡ ਬਣਾਉਣ ਦੌਰਾਨ ਲਾਭਪਾਤਰੀ ਆਧਾਰ ਕਾਰਡ, ਜੇ ਫਾਰਮ, ਨੀਲਾ ਕਾਰਡ, ਕੰਨਸਟਰੱਕਸ਼ਨ ਆਈ-ਡੀ ਕਾਰਡ ਆਦਿ ਲੈ ਕੇ ਜਾਣ | ਜੇਕਰ ਇਨ੍ਹਾਂ ਵਿਚੋਂ ਕੋਈ ਵੀ ਕਾਰਡ ਨਹੀਂ ਹੈ ਤਾਂ ਉਹ ਸਵੈ ਘੋਸ਼ਣਾ ਪੱਤਰ ਦੇ ਸਕਦਾ ਹੈ ਜੋ ਕਿ ਕਾਮਨ ਸਰਵਿਸ ਸੈਂਟਰ ਵਿਚ ਮੌਜੂਦ ਹੈ |

ਉਗਰਾਹਾਂ ਗਰੁੱਪ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਸਰਾਏ ਅਮਾਨਤ ਖਾਂ, 26 ਫਰਵਰੀ (ਨਰਿੰਦਰ ਸਿੰਘ ਦੋਦੇ)-ਆਏ ਦਿਨ ਡੀਜ਼ਲ, ਪੈਟਰੋਲ ਤੇ ਰੋਜਮਰਾ ਦੀ ਵਸਤਾਂ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਤਰਨ ਤਾਰਨ ਵਲੋਂ ਦੋਦੇ ਨਹਿਰ ਤੇ ਪੁਤਲਾ ...

ਪੂਰੀ ਖ਼ਬਰ »

ਕੇਜਰੀਵਾਲ ਦੀ ਪੰਜਾਬ ਫੇਰੀ ਨੇ ਵਿਰੋਧੀਆਂ ਦੀਆਂ ਨੀਂਦਾਂ ਉਡਾਈਆਂ-ਭੁੱਲਰ

ਪੱਟੀ, 26 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨੇ ਜਿੱਥੇ ਵਿਰੋਧੀਆਂ ਦੀਆਂ ਨੀਦਾਂ ਉਡਾਈਆਂ ਹੋਈਆਂ ਹਨ ਉਥੇ ਹੀ ਆਪਣੀਆਂ ਕਮੀਆਂ ਲੁਕਾਉਣ 'ਚ ਲੱਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ 'ਤੇ ਐੱਸ. ਸੀ. ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੇ ਨੇਤਰਹੀਣ ਰਾਜਾ ਸਿੰਘ ਵੈਰੋਵਾਲ ਦੇ ਘਰ ਦਾ ਮੌਕਾ ਦੇਖਿਆ

ਖਡੂਰ ਸਾਹਿਬ, 26 ਫਰਵਰੀ (ਰਸ਼ਪਾਲ ਸਿੰਘ ਕੁਲਾਰ) ¸ ਘਰ ਦੇ ਬੂਹੇ ਅੱਗੇ ਗੰਦਾ ਪਾਣੀ ਖੜ੍ਹਾ ਰਹਿਣ ਤੇ ਘਰ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿਛਲੇ 6-7 ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਰਾਜਾ ਸਿੰਘ ਪੁੱਤਰ ਮੁਖਤਾਰ ਸਿੰਘ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਦੀਆਂ ਵਧਾਈਆਂ ਕੀਮਤਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਦੋਦਿਆਂ ਵਾਲੇ ਪੁੱਲ ਦੇ ਉਪਰ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ 7 ਵਿਦਿਆਰਥੀ ਕੋਰੋਨਾ ਪੀੜਤ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਸਿਹਤ ਵਿਭਾਗ ਵਲੋਂ ਵੀਰਵਾਰ ਨੂੰ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੋਂ 999 ਕੋਵਿਡ-19 ਦੇ ਸੈਂਪਲ ਹਾਸਲ ਕਰਕੇ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਜਾਂਚ ਲਈ ਭੇਜੇ ਸਨ ਜਿੰਨਾਂ ਦੀ ਰਿਪੋਰਟ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਕਿਰਤੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਲੇਬਰ ਦਫ਼ਤਰ ਦਾ ਘਿਰਾਓ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਵਰਕਰਾਂ ਭੱਠਾ ਮਜ਼ਦੂਰਾਂ, ਨਿਰਮਾਣ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਚੌਕੀਦਾਰਾਂ, ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਦੇ ਕਾਮਰੇਡ ਗੁਰਨਾਮ ਸਿੰਘ ਤਲਵੰਡੀ ਖੁਮਣ, ਕਾਮਰੇਡ ...

ਪੂਰੀ ਖ਼ਬਰ »

ਕੈਨੇਡਾ ਅਪਲਾਈ ਕਰੋ, ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ-ਗੈਵੀ ਕਲੇਰ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)- ਜਿਹੜੇ ਵੀ ਵਿਦਿਆਰਥੀ ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਹਨ, ਉਨ੍ਹਾਂ ਲਈ ਵੀਜ਼ਾ ਮਾਹਿਰ ਗੈਵੀ ਕਲੇਰ ਇਕ ਸੁਨਹਿਰੀ ਮੌਕਾ ਲੈ ਕੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੁਣ ਤੱਕ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਹੁਣ ਨਹੀਂ ਮਾਰ ਸਕਣਗੇ ਡਿਊਟੀ ਦੌਰਾਨ ਫ਼ਰਲੋ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਪੁਲਿਸ ਦਾ ਨਵੀਨੀਕਰਨ ਕਰਦੇ ਹੋਏ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਬਾਇਓਮੈਟਿਕ੍ਰ ਸਿਸਟਮ ਨਾਲ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਹੁਣ ਪੁਲਿਸ ਕਰਮਚਾਰੀ ਆਪਣੀ ਡਿਊਟੀ ਦੌਰਾਨ ...

ਪੂਰੀ ਖ਼ਬਰ »

ਸੋਹਨ ਸਿੰਘ ਸ਼ਾਹ ਦੇ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਪਾਰਟੀਆਂ ਦੇ ਆਗੂ ਪੁੱਜੇ

ਝਬਾਲ, 26 ਫਰਵਰੀ (ਸਰਬਜੀਤ ਸਿੰਘ)- ਸਰਪੰਚ ਬਲਦੇਵ ਸਿੰਘ ਸ਼ਾਹ ਭੁੱਚਰ ਦੇ ਪਿਤਾ ਤੇ ਪਿ੍ੰਸੀਪਲ ਬਲਵਿੰਦਰ ਸਿੰਘ ਭੁੱਚਰ ਦੇ ਤਾਇਆ ਸੋਹਨ ਸਿੰਘ ਸ਼ਾਹ ਭੁੱਚਰ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ, ਰਸੋਈ ਗੈਸ ਕੀਮਤਾਂ 'ਚ ਕੀਤਾ ਵਾਧਾ ਵਾਪਿਸ ਲਵੇ ਸਰਕਾਰ-ਕਾਮਰੇਡ ਬਲਵਿੰਦਰ ਸਿੰਘ

ਤਰਨ ਤਾਰਨ, 26 ਫਰਵਰੀ (ਲਾਲੀ ਕੈਰੋਂ)- ਭਾਰਤੀ ਕਮਿਊਨਿਸਟ ਪਾਰਟੀ ਦੇ ਬਲਾਕ ਨੌਸ਼ਹਿਰਾ ਪੰਨੂੰਆਂ ਅਤੇ ਚੋਹਲਾ ਸਾਹਿਬ ਦੇ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਕਿਹਾ ਕਿ 2014 ਵਿਚ ਕੇਂਦਰ ਦੀ ਮੋਦੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇ ਕੇਂਦਰ 'ਚ ...

ਪੂਰੀ ਖ਼ਬਰ »

ਈ. ਟੀ. ਯੂ. ਵਲੋਂ ਸੈਂਟਰ ਹੈੱਡ ਟੀਚਰਾਂ ਦੀ ਟਰੇਨਿੰਗ ਜ਼ਿਲ੍ਹਾ ਪੱਧਰ 'ਤੇ ਲਾਉਣ ਸਬੰਧੀ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਨੂੰ ਮੰਗ ਪੱਤਰ

ਤਰਨ ਤਾਰਨ, 26 ਫਰਵਰੀ (ਲਾਲੀ ਕੈਰੋਂ)- ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈੱਸ ਨੂੰ ਦੱਸਿਆ ਕਿ ਈ.ਟੀ.ਯੂ. ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਦੀ ਅਗਵਾਈ ਹੇਠ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀ ਹਰ ਪੱਖੋਂ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ-ਵਿਧਾਇਕ ਪੰਡੋਰੀ, ਵਿਧਾਇਕ ਰੋੜੀ

ਤਰਨ ਤਾਰਨ, 26 ਫਰਵਰੀ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਜ਼ਿਲ੍ਹਾ ਤਰਨ ਤਾਰਨ ਦਫ਼ਤਰ ਵਿਖੇ ਪਾਰਟੀ ਆਗੂਆਂ ਦੀ ਮੀਟਿੰਗ ਬੁਲਾਈ ਗਈ ਜਿਸ ਵਿਚ ਆਗੂਆਂ ਨੇ ਮੀਟਿੰਗ ਦੌਰਾਨ 21 ਮਾਰਚ ਨੂੰ ਬਾਘਾਪੁਰਾਣਾ ਵਿਚ ਹੋ ਰਹੇ ਕਿਸਾਨ ਮਹਾਂ ਸੰਮੇਲਨ ਲਈ ਹਲਕਿਆਂ ਦੇ ...

ਪੂਰੀ ਖ਼ਬਰ »

ਪੁਲਿਸ ਦੇ ਸਰਕਾਰੀ ਵਾਹਨਾਂ 'ਤੇ ਲੱਗੇਗਾ ਜੀ. ਪੀ. ਐੱਸ-ਐੱਸ. ਐੱਸ. ਪੀ.

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਜਿਥੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਪਬਲਿਕ ਦੀਆਂ ਸਹੂਲਤਾਂ ਅਤੇ ਸਮੱਸਿਆਵਾਂ ਨੂੰ ਮੱਦੇ -ਨਜ਼ਰ ਰੱਖਦੇ ਹੋਏ ਜ਼ਿਲ੍ਹਾ ਤਰਨ ਤਾਰਨ ਪੁਲਿਸ ਦੇ ਸਰਕਾਰੀ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ 'ਚ ਕੀਤੇ ਜਾ ਰਹੇ ਵਾਧੇ ਨੇ ਆਮ ਲੋਕਾਂ ਦਾ ਕਚੂਮਰ ਕੱਢਿਆ-ਢਿੱਲੋਂ

ਪੱਟੀ, 26 ਫਰਵਰੀ (ਬੋਨੀ ਕਾਲੇਕੇ, ਖਹਿਰਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਨਿੱਤ ਦਿਨ ਪੈਟਰੋਲ- ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਲੱਕ ਤੋੜਵਾਂ ਵਾਧਾ ਕਰਕੇ ਆਮ ਆਦਮੀ ਦਾ ਕੰਚੂਮਰ ਕੱਢ ਦਿੱਤਾ | ਪਹਿਲਾਂ ਹੀ ਲੋਕ ਨਿੱਤ ਦਿਨ ਵੱਧਦੀ ਮਹਿੰਗਾਈ ਦੀ ਚੱਕੀ ਦੇ ਪੁੜਾਂ ...

ਪੂਰੀ ਖ਼ਬਰ »

ਪੀ. ਐੱਮ. ਐੱਸ. ਯੂ. ਦੇ ਜ਼ਿਲ੍ਹਾ ਪ੍ਰਧਾਨ ਸੰਧੂ ਮੁਲਾਜ਼ਮ ਯੂਨੀਅਨ ਵਲੋਂ ਸਨਮਾਨਿਤ

ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)¸ ਪਿਛਲੇ ਲੰਮੇ ਸਮੇਂ ਤੋਂ ਪੀ.ਐੱਸ.ਐੱਮ.ਯੂ. ਦੇ ਪ੍ਰਧਾਨ ਸੁਖਵਿੰਦਰ ਸਿੰਘ ਸੰਧੂ ਨੂੰ ਮੁਲਾਜ਼ਮ ਯੂਨੀਅਨ ਦੇ ਪ੍ਰਤੀ ਪਿਛਲੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆ ਇਸ ਵਾਰ ਫਿਰ ਸਰਬਸੰਮਤੀ ਨਾਲ ਪੀ.ਐੱਸ.ਐੱਮ.ਯੂ. ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ)- ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤਰਨ ਤਾਰਨ ਵਲੋਂ ਪੰਜਾਬ ਰੋਡਵੇਜ਼ ਤਰਨ ਤਾਰਨ ਡੀਪੂ ਵਿਚ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਅੰਗਰੇਜ ਸਿੰਘ ਅਤੇ ਕੁਲਵਿੰਦਰ ਸਿੰਘ ਜ਼ਿਲ੍ਹਾ ਕਨਵੀਨਰ ਵਲੋਂ ਕੀਤੀ ਗਈ, ਮੀਟਿੰਗ 28 ...

ਪੂਰੀ ਖ਼ਬਰ »

ਪਿੰਡ ਭੁਸੇ 'ਚ ਕਰਵਾਇਆ ਜਾਂਦਾ 8 ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲਾ ਸਮਾਪਤ

ਸਰਾਏ ਅਮਾਨਤ ਖਾਂ, 26 ਫਰਵਰੀ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਭੁਸੇ 'ਚ ਗੁਰਦੁਆਰਾ ਜਨਮ ਅਸਥਾਨ ਵਿਖੇ ਸ਼ਹੀਦ ਬਾਬਾ ਬਘੇਲ ਸਿੰਘ, ਸ਼ਹੀਦ ਬਾਬਾ ਅਮਰ ਸਿੰਘ ਤੇ ਸ਼ਹੀਦ ਬਾਬਾ ਤਾਰਾ ਸਿੰਘ ਦਾ 295 ਵਾਂ ਸਾਲਾਨਾ ਸ਼ਹੀਦੀ ਜੌੜ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ | 38 ...

ਪੂਰੀ ਖ਼ਬਰ »

ਵਿਮੁਕਤ ਜਾਤੀਆਂ ਭਲਾਈ ਬੋਰਡ ਚੇਅਰਮੈਨ ਧਰਮਬੀਰ ਸਿੰਘ ਮਾਹੀਆ ਦਾ ਤਰਨ ਤਾਰਨ ਪਹੁੰਚਣ 'ਤੇ ਭਰਵਾਂ ਸਵਾਗਤ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)- ਵਿਮੁਕਤ ਜਾਤੀ ਭਲਾਈ ਬੋਰਡ ਦੇ ਚੇਅਰਮੈਨ ਧਰਮਬੀਰ ਸਿੰਘ ਮਾਹੀਆ ਪੰਜਾਬ ਸਰਕਾਰ ਦਾ ਤਰਨ ਤਾਰਨ ਵਿਖੇ ਪਹੁੰਚਣ 'ਤੇ ਵਿਮੁਕਤ ਜਾਤੀਆਂ ਦੇ ਆਗੂਆਂ ਵਲੋਂ ਮੇਜਰ ਸਿੰਘ ਇਟਲੀ ਵਾਲਿਆਂ ਦੇ ਗ੍ਰਹਿ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜਥੇਦਾਰ ਸ਼ਹੀਦ ਬਾਬਾ ਗੁਰਬਚਨ ਸਿੰਘ ਮਾਣੋਚਾਲ੍ਹ ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਸਮਾਗਮ ਕੱਲ੍ਹ

ਸ਼ਾਹਬਾਜ਼ਪੁਰ, 26 ਫਰਵਰੀ (ਪਰਦੀਪ ਬੇਗੇਪੁਰ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਿੰਡਰਾਂਵਾਲਾ ਟਾਈਗਰ ਫੋਰਸ ਆਫ ਖਾਲਿਸਤਾਨ ਦੇ ਮੁਖੀ ਸ਼ਹੀਦ ਬਾਬਾ ਗੁਰਬਚਨ ਸਿੰਘ ਮਾਣੋਚਾਲ੍ਹ ਦੇ 28ਵੇਂ ਸ਼ਹੀਦੀ ਦਿਹਾੜੇ ਅਤੇ ਜਥੇਬੰਦੀ ਦੇ ਸਮੂਹ ਸ਼ਹੀਦਾਂ ਦੀ ਯਾਦ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਕਰਵਾਇਆ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ )- ਪਿੰਡ ਤੇਜਾ ਸਿੰਘ ਵਾਲਾ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਨਗਰ ਦੀ ਸੰਗਤ ਦੇ ਸਹਿਯੋਗ ਨਾਲ ਨਿਸ਼ਾਨ ਸਾਹਿਬ ਝੁਲਾਉਣ ਦਾ ਸਾਲਾਨਾ ਧਾਰਮਿਕ ਜੋੜ ਮੇਲਾ ਪ੍ਰਬੰਧਕ ਸੇਵਾਦਾਰਾਂ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਮੁਫ਼ਤ ਚੈੱਕਅਪ ਕੈਂਪ ਕੱਲ੍ਹ

ਹਰੀਕੇ ਪੱਤਣ, 26 ਫਰਵਰੀ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਵਿਖੇ ਪੁਰੀ ਦੰਦਾਂ ਦਾ ਹਸਪਤਾਲ ਵਿਚ 28 ਫਰਵਰੀ ਨੂੰ ਹੱਡੀਆਂ ਅਤੇ ਦੰਦਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਡਾ. ਰਾਜੀਵ ਪੁਰੀ ਨੇ ਦੱਸਿਆ ਕਿ ਇਸ ਮੁਫ਼ਤ ਚੈੱਕਅਪ ਕੈਂਪ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਅਧਿਆਪਕ ਮਾਪੇ ਮਿਲਣੀ 2 ਮਾਰਚ ਨੂੰ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)¸ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿਚ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਦਾ ਫਰਵਰੀ ਮਹੀਨੇ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX