ਤਾਜਾ ਖ਼ਬਰਾਂ


ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  1 minute ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  17 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  44 minutes ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  45 minutes ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 2 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 2 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਦੇ ਸਰਕਾਰੀ ਹਸਪਤਾਲ ਵਿਚ 18 - 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਰੂਪਨਗਰ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵੱਖ-ਵੱਖ ਥਾਵਾਂ 'ਤੇ ਸਜਾਇਆ ਨਗਰ ਕੀਰਤਨ

ਰੂਪਨਗਰ, 26 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਭਗਤ ਰਵਿਦਾਸ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਪਿੰਡ ਕੋਟਲਾ ਨਿਹੰਗ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਜੀ ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਦੀਆਂ ਸੜਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਹੁੰਚਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਗੱਡੀ ਵਿਚ ਸੁਸ਼ੋਭਿਤ ਕੀਤਾ ਗਿਆ ਸੀ ਅਤੇ ਸ਼ਰਧਾਲੂਆਂ ਵਲੋਂ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਕਥਾਵਾਚਕ ਗਿਆਨੀ ਪਵਿੱਤਰ ਸਿੰਘ ਅਕਾਉਂਟੇਂਟ ਕਰਮਜੀਤ ਸਿੰਘ, ਖਜ਼ਾਨਚੀ ਗੁਰਮੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ ਰਾਣਾ, ਪਰਮਜੀਤ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ ਗਏ | ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਲਜੀਤ ਕੌਰ, ਸਾਬਕਾ ਬਲਾਕ ਸੰਮਤੀ ਮੈਂਬਰ ਬੀਬੀ ਲਾਭ ਕੌਰ, ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ, ਸਾਬਕਾ ਪੰਚ ਕੁਲਦੀਪ ਕੌਰ, ਲਖਵੀਰ ਸਿੰਘ ਲੱਖਾ, ਅਮਰਜੀਤ ਸਿੰਘ ਲਾਡੀ, ਬਿਕਰਮ ਸਿੰਘ ਲਾਲੀ, ਪੰਚ ਬਲਵਿੰਦਰ ਸਿੰਘ ਭਿੰਦਾ, ਆੜ੍ਹਤੀ ਨਿਰਮਲ ਸਿੰਘ ਨਿੰਮਾ, ਸਾਬਕਾ ਪੰਚ ਦਲਬਾਰਾ ਸਿੰਘ, ਬਿਕਰਮ ਸਿੰਘ ਵਿੱਕੀ, ਕੁਲਵੰਤ ਸਿੰਘ ਗੋਲਡੀ, ਸਰਬਣ ਸਿੰਘ, ਐਸਡੀਓ ਪਰਮਜੀਤ ਸਿੰਘ, ਮਾਸਟਰ ਮੇਹਰ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਗੁਰਚਰਨ ਸਿੰਘ ਚੰਨੀ, ਵਕੀਲ ਬਰਿੰਦਰ ਸਿੰਘ, ਬਲਵੀਰ ਸਿੰਘ, ਮਨਮੋਹਣ ਸਿੰਘ ਮੋਹਣੀ, ਮਨਿੰਦਰ ਸਿੰਘ ਤੋਤਾ, ਗੁਰਪ੍ਰੀਤ ਸਿੰਘ ਜੱਗੀ, ਬਲਵਿੰਦਰ ਬਿੰਦੀ, ਗੁਰਮੇਲ ਸਿੰਘ ਗੇਲੀ, ਮੰਗਾ ਢੋਲੀ, ਗੁਰਮੁੱਖ ਸਿੰਘ ਲਾਡੀ, ਜਸਕਰਨ ਸਿੰਘ, ਕੁਲਵੀਰ ਸਿੰਘ, ਮਨਜਿੰਦਰ ਸਿੰਘ ਮੌਜੂਦ ਸਨ |
ਮੁਹੱਲਾ ਚੰਦਰਗੜ੍ਹ ਵਿਖੇ ਗੁਰਦੁਆਰਾ ਭਗਤ ਰਵਿਦਾਸ ਤੋਂ ਸਜਾਇਆ ਨਗਰ ਕੀਰਤਨ
ਸ਼੍ਰੋਮਣੀ ਭਗਤ ਰਵਿਦਾਸ ਦੇ 644ਵੇਂ ਪ੍ਰਕਾਸ਼ ਉਤਸਵ ਸਬੰਧੀ ਭਗਤ ਰਵਿਦਾਸ ਧਾਰਮਿਕ ਸਭਾ ਵਲੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਮੁਹੱਲਾ ਚੰਦਰਗੜ੍ਹ ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਤੋਂ ਆਰੰਭ ਕੀਤਾ ਗਿਆ ਅਤੇ ਪੰਜ ਪਿਆਰਿਆਂ ਵਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ | ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜਾਈ ਪਾਲਿਕੀ ਸਾਹਿਬ ਵਾਲੀ ਗੱਡੀ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ੁਸ਼ੋਭਿਤ ਸਨ ਅਤੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਭਗਤ ਰਵਿਦਾਸ ਜੀ ਦਾ ਗੁਣਗਾਨ ਕੀਤਾ ਗਿਆ | ਰਾਗੀ ਜੱਥਿਆਂ ਅਤੇ ਸ਼ਬਦੀ ਜੱਥਿਆਂ ਵਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਸੰਤ ਬਾਬਾ ਹਰਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਸਤਨਾਮ ਜੀ ਰੋਪੜ ਵਲੋਂ ਕੀਤੀ ਗਈ | ਇਹ ਨਗਰ ਕੀਰਤਨ ਪੁਲ ਤੋਂ ਪੁਰਾਣੇ ਬੱਸ ਸਟੈਂਡ, ਸਰਹਿੰਦ ਨਹਿਰ ਦੇ ਪੁਲ ਤੋਂ ਲਹਿਰੀ ਸ਼ਾਹ ਮੰਦਰ ਰੋਡ, ਹਸਪਤਾਲ ਰੋਡ, ਬੇਲਾ ਚੌਕ ਤੋਂ ਮੇਨ ਬਜ਼ਾਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਭਗਤ ਰਵਿਦਾਸ ਜੀ ਮੁਹੱਲਾ ਚੰਦਰਗੜ੍ਹ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਦੇ ਚੇਅਰਮੈਨ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ, ਪ੍ਰਧਾਨ ਜੱਥੇਦਾਰ ਭਾਗ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜੱਥੇਦਾਰ ਭਾਗ ਸਿੰਘ ਨੇ ਦੱਸਿਆ ਕਿ 27 ਫਰਵਰੀ ਨੂੰ ਸਰਹਿੰਦ ਨਹਿਰ ਕਿਨਾਰੇ ਧਰਮਸ਼ਾਲਾ ਵਿਖੇ ਧਾਰਮਿਕ ਸਮਾਗਮ ਕੀਤੇ ਜਾਣਗੇ | ਸਮਾਗਮ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵੀ ਸ਼ਿਰਕਤ ਕਰਨਗੇ | ਇਸ ਮੌਕੇ ਚੇਅਰਮੈਨ ਸ਼ਮਸ਼ੇਰ ਸਿੰਘ ਰਾਏ, ਪ੍ਰਧਾਨ ਜੱਥੇਦਾਰ ਭਾਗ ਸਿੰਘ, ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ, ਸਾਬਕਾ ਕੌਂਸਲਰ ਗੁਰਵਿੰਦਰ ਸਿੰਘ ਜੱਗੀ, ਰਾਜੀਵ ਸ਼ਰਮਾ, ਰੁਪਿੰਦਰ ਸਿੰਘ ਰੂਪਾ, ਕਾਮਰੇਡ ਗੁਰਦੇਵ ਸਿੰਘ ਬਾਗੀ, ਸੁਖਦੇਵ ਸਿੰਘ ਸੁਰਤਾਪੁਰੀ, ਮਦਨ ਸਿੰਘ ਬੈਂਸ, ਬਨਵਾਰੀ ਲਾਲ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਹਰਚਰਨ ਸਿੰਘ ਖਜ਼ਾਨਚੀ, ਰਜਿੰਦਰ ਸਿੰਘ ਚੰਦੜ ਜਨਰਲ ਸਕੱਤਰ, ਮੰਗਤ ਰਾਮ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ ਆਦਿ ਮੌਜੂਦ ਸਨ |
ਭਗਤ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਮੋਰਿੰਡਾ ਤੋਂ ਤਰਲੋਚਨ ਸਿੰਘ ਕੰਗ ਅਨੁਸਾਰ: ਅੱਜ ਮੋਰਿੰਡਾ ਵਿਖੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਭਗਤ ਰਵਿਦਾਸ ਤੋਂ ਸ਼ੁਰੂ ਹੋ ਕੇ ਸ਼ਹਿਰ ਮੋਰਿੰਡਾ ਦੇ ਬਜਾਰਾਂ ਵਿੱਚੋਂ ਦੀ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਪੁੱਜਾ | ਸ਼ਹਿਰ ਵਿੱਚ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਸ਼ਰਧਾਲੂਆਂ ਵਲੋਂ ਕਈ ਥਾਈਾ ਖਾਣ-ਪੀਣ ਦੇ ਸਮਾਨ ਦੀ ਸੇਵਾ ਕੀਤੀ |

ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਵਲੋਂ ਇਕ ਕਾਬੂ

ਨੰਗਲ, 26 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਸ਼ਿਆਂ ਖਲਿਾਫ ਵਿੱਢੀ ਮੁਹਿੰਮ ਤਹਿਤ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਨੰਗਲ ਮੁਖੀ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਦੇ ਬੋਰਡ ਵਲੋਂ ਕੋ-ਜਨਰੇਸ਼ਨ ਪਲਾਂਟ ਦਾ ਐੱਮ.ਓ.ਯੂ. ਕੀਤਾ ਰੱਦ

ਮੋਰਿੰਡਾ, 26 ਫਰਵਰੀ (ਕੰਗ)-ਪੰਜਾਬ ਦੀਆਂ ਖੰਡ ਮਿੱਲਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਸਾਲ 2009 ਵਿਚ ਪੰਜਾਬ ਸਰਕਾਰ ਵਲੋਂ ਮਿੱਲਾਂ ਵਿਚ ਕੋ-ਜਨਰੇਸ਼ਨ ਪਲਾਂਟ ਲਗਾਉਣ ਲਈ ਨਿੱਜੀ ਕੰਪਨੀਆਂ ਨਾਲ ਹਿੱਸੇਦਾਰੀ ਕੀਤੀ ਸੀ | ਇਸੇ ਸਕੀਮ ਦੇ ਅਧੀਨ ਸਹਿਕਾਰਤਾ ਵਿਭਾਗ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਰੂਪਨਗਰ 'ਚ ਸਰਬੱਤ ਦੇ ਭਲੇ ਦੀ ਕਰਾਈ ਅਰਦਾਸ

ਰੂਪਨਗਰ, 26 ਫਰਵਰੀ (ਸਟਾਫ਼ ਰਿਪੋਰਟਰ)-ਨਗਰ ਸੁਧਾਰ ਟਰੱਸਟ, ਰੂਪਨਗਰ ਵਲੋਂ ਸਰਬੱਤ ਦੇ ਭਲੇ ਅਤੇ ਟਰੱਸਟ ਦੀ ਚੜ੍ਹਦੀ ਕਲਾ ਲਈ ਹਰ ਸਾਲ ਦੀ ਤਰ੍ਹਾਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਕਰਵਾਇਆ ਗਿਆ ਉਪਰੰਤ ਅਰਦਾਸ ਹੋਈ | ਭਾਈ ਸਾਹਿਬ ਭਾਈ ਸ਼ਿਵਮ ਸਿੰਘ ਜੀ ਨੇ ...

ਪੂਰੀ ਖ਼ਬਰ »

ਚੋਰੀ ਦਾ ਸਾਮਾਨ ਵੇਚਣ ਜਾਂਦੇ ਦੋ ਕਾਬੂ

ਚੰਡੀਗੜ੍ਹ, 26 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 31 ਦੀ ਟੀਮ ਨੇ ਚੋਰੀ ਦਾ ਸਮਾਨ ਵੇਚਣ ਜਾ ਰਹੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਹੱਲੋ ਮਾਜਰਾ ਦੇ ਰਨੀਸ਼ ਥਾਪਾ ਅਤੇ ਰਾਮ ਦਰਬਾਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਟਿੱਪਰ ਵਲੋਂ ਮਾਰੀ ਫੇਟ ਨਾਲ ਇਕ ਵਿਅਕਤੀ ਦੀ ਮੌਤ, ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 26 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਨੀਲੋ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਦੇ ਠੇਕੇ ਨੇੜੇ ਇੱਕ ਤੇਜ਼ ਰਫ਼ਤਾਰ ਟਿੱਪਰ ਵੱਲੋਂ ਮਾਰੀ ਫੇਟ ਨਾਲ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਭਰਾ ਸੁਭਾਸ਼ ਚੰਦਰ ਵਾਸੀ ...

ਪੂਰੀ ਖ਼ਬਰ »

ਗ੍ਰੰਥੀ ਬਾਗ਼ ਮੁਹੱਲੇ 'ਚ ਚੋਰਾਂ ਵਲੋਂ ਲੱਖਾਂ ਦੇ ਗਹਿਣੇ ਚੋਰੀ

ਰੂਪਨਗਰ, 26 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਗ੍ਰੰਥੀ ਬਾਗ਼ ਮੁਹੱਲੇ 'ਚ ਘਰ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦੀ 'ਤੇ ਹੱਥ ਸਾਫ਼ ਕਰ ਗਏ ਸੁਭਾਸ਼ ਕੁਮਾਰ ਨੇ ਦੱਸਿਆ ਕਿ ਉਹ ਕੁੱਝ ਅਰਸੇ ਤੋਂ ਬਿਮਾਰ ਚੱਲ ਰਹੇ ਹਨ ਜਿਸ ਕਰਕੇ ਹਸਪਤਾਲ ਦਾਖਲ ...

ਪੂਰੀ ਖ਼ਬਰ »

ਇਕ ਕਿੱਲੋ ਤੋਂ ਵੱਧ ਚਰਸ ਸਮੇਤ 4 ਕਾਬੂ

ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਜੇ. ਐੱਸ. ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੀ ਸਵਾਰਘਾਟ ਪੁਲਿਸ ਵਲੋਂ ਇਕ ਕਾਰ ਵਿਚੋਂ ਚਰਸ ਸਮੇਤ 4 ਦੋਸ਼ੀਆਂ ਨੂੰ ਫੜਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਡੀ.ਐੱਸ.ਪੀ. ਨੈਣਾ ਦੇਵੀ ਅਭਿਮਨਿਉ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਲਗਾਏ ...

ਪੂਰੀ ਖ਼ਬਰ »

ਪੇਪਰ ਮਿੱਲ ਲਈ ਪੰਚਾਇਤੀ ਜ਼ਮੀਨ ਵੇਚਣ 'ਤੇ ਬੇਟ ਖੇਤਰ ਦੇ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸ੍ਰੀ ਚਮਕੌਰ ਸਾਹਿਬ, 26 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਧੋਲਰਾਂ ਦੀ ਵਾਹੀਯੋਗ ਜ਼ਮੀਨ ਨੂੰ ਸਰਕਾਰ ਵੱਲੋਂ ਵੇਚੇ ਜਾਣ ਦੇ ਵਿਰੋਧ ਵਿਚ ਬੇਟ ਖੇਤਰ ਦੇ ਨੌਜਵਾਨਾਂ ਨੇ ਵਿਰੋਧ ਕਰਦਿਆਂ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ , ਉੱਥੇ ਹੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜੀ.ਐਸ.ਟੀ. ਵਿਭਾਗ ਵਲੋਂ ਵਪਾਰੀਆਂ ਦੇ ਈ-ਕਾਰਡ ਬਣਾਏ ਗਏ

ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਜੇ.ਐਸ. ਨਿੱਕੂਵਾਲ)-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜੀ.ਐਸ.ਟੀ. ਵਿਭਾਗ ਵਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀਆਂ ਦੇ ਈ-ਕਾਰਡ ਬਣਾਏ ਗਏ | ਪੰਜਾਬ ਸਰਕਾਰ ਵਲੋਂ ਈ-ਕਾਰਡ ਬਣਾਉਣ ਦੇ ਕਾਰਜ 'ਚ ਤੇਜ਼ੀ ਲਿਆਉਣ ਨੂੰ ਯਕੀਨੀ ...

ਪੂਰੀ ਖ਼ਬਰ »

ਘਨੌਲੀ ਰੇਲਵੇ ਸਟੇਸ਼ਨ ਤੇ ਯੂ. ਟੀ. ਐੱਸ ਸਿਸਟਮ ਸ਼ੁਰੂ ਹੋਇਆ

ਘਨੌਲੀ, 26 ਫ਼ਰਵਰੀ (ਜਸਵੀਰ ਸਿੰਘ ਸੈਣੀ)-ਘਨੌਲੀ ਰੇਲਵੇ ਸਟੇਸ਼ਨ ਤੇ 1948 ਤੋ ਚੱਲ ਰਿਹਾ ਪੀ. ਸੀ. ਟੀ. ਸਿਸਟਮ ਨੂੰ ਰੱਦ ਕਰਕੇ ਨਵੀਂ ਤਕਨੀਕ ਅਨੁਸਾਰ ਯੂ. ਟੀ. ਐੱਸ. ਸਿਸਟਮ ਸੁਰੂ ਹੋ ਗਿਆ | ਇਸ ਸੰਬੰਧੀ ਕੁਦਰਤ ਕੇ ਸਭ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ਨੇ ਦੱਸਿਆ ਕਿ ਘਨੌਲੀ ...

ਪੂਰੀ ਖ਼ਬਰ »

ਬੁਲਟ ਦੇ ਪਟਾਕੇ ਵਜਾਉਣ ਵਾਲੇ ਅਤੇ ਬਿਨਾਂ ਮਾਸਕ ਘੁੰਮਦੇ ਡੇਢ ਦਰਜਨ ਦੇ ਚਲਾਨ

ਰੂਪਨਗਰ, 26 ਫਰਵਰੀ (ਸਤਨਾਮ ਸਿੰਘ ਸੱਤੀ)-ਐੱਸ. ਐੱਸ. ਪੀ ਰੂਪਨਗਰ ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫਿਕ ਪੁਲੀਸ ਰੋਪੜ ਵਲੋਂ ਅੱਜ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਅਤੇ ਮਾਸਕ ਨਾਂ ਪਾਉਣ ਵਾਲਿਆਂ ਦੇ ਕਰੀਬ ਡੇਢ ਦਰਜਨ ਚਲਾਨ ਕੱਟੇ ਗਏ | ...

ਪੂਰੀ ਖ਼ਬਰ »

ਪਟਵਾਰੀਆਂ ਨੇ ਤਹਿਸੀਲਦਾਰ 'ਤੇ ਲਾਏ ਬਦਸਲੂਕੀ ਦੇ ਦੋਸ਼

ਰੂਪਨਗਰ, 26 ਫਰਵਰੀ (ਸਤਨਾਮ ਸਿੰਘ ਸੱਤੀ)-ਦੀ ਰੈਵੀਨਿਉ ਪਟਵਾਰ ਯੂਨੀਅਨ ਤਹਿਸੀਲ ਰੂਪਨਗਰ ਦੀ ਮੀਟਿੰਗ ਪਟਵਾਰਖ਼ਾਨਾ ਰੂਪਨਗਰ ਵਿਖੇ ਤਹਿਸੀਲ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਪਟਵਾਰੀ ਹਾਜ਼ਰ ਹੋਏ | ਮੀਟਿੰਗ ਦਾ ਮੁੱਖ ਏਜੰਡਾ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਦਾ ਨੰਗਲ 'ਚ ਨਹੀਂ ਹੋਇਆ ਅਸਰ, ਆਮ ਵਾਂਗ ਬਾਜ਼ਾਰ ਰਹੇ ਖੁੱਲ੍ਹੇ

ਨੰਗਲ, 26 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਅੱਜ ਭਾਰਤ ਬੰਦ ਦੇ ਸੱਦੇ ਦਾ ਨੰਗਲ ਸ਼ਹਿਰ ਵਿੱਚ ਕੋਈ ਵੀ ਅਸਰ ਵੇਖਣ ਨੂੰ ਨਹੀਂ ਮਿਲਿਆ ਅਤੇ ਸ਼ਹਿਰ ਦੇ ਸਮੁੱਚੇ ਬਾਜ਼ਾਰ ਆਮ ਵਾਂਗ ਹੀ ਖੁੱਲ੍ਹੇ ਰਹੇ | ਦੱਸਣਯੋਗ ਹੈ ਕਿ ਅੱਜ ਵਪਾਰੀ ਵਰਗ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ...

ਪੂਰੀ ਖ਼ਬਰ »

ਬੀਬੀ ਸਤਵੰਤ ਕੌਰ ਸੰਧੂ ਦੇ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਪੁੱਜੇ ਲੋਕ

ਸ੍ਰੀ ਚਮਕੌਰ ਸਾਹਿਬ, 26 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਪੁੱਜੀਆਂ ਸੂਬੇ ਦੀਆਂ ...

ਪੂਰੀ ਖ਼ਬਰ »

ਸੈਣੀ ਭਵਨ 'ਚ ਨਵੇਂ ਖੇਤੀ ਕਾਨੂੰਨਾਂ ਦੇ ਵਿਸ਼ੇ 'ਤੇ ਕੱਲ੍ਹ ਹੋਵੇਗੀ ਵਿਸ਼ੇਸ਼ ਵਿਚਾਰ-ਚਰਚਾ

ਰੂਪਨਗਰ, 26 ਫਰਵਰੀ (ਸਤਨਾਮ ਸਿੰਘ ਸੱਤੀ)-ਨਵੇਂ ਖੇਤੀ ਕਾਨੂੰਨਾਂ ਦੇ ਵਿਸ਼ੇ 'ਤੇ ਵਿਚਾਰ-ਚਰਚਾ ਕਰਨ ਲਈ ਇੱਕ ਵਿਸ਼ੇਸ਼ ਇਕੱਤਰਤਾ ਸੈਣੀ ਭਵਨ ਰੂਪਨਗਰ ਵਿਖੇ ਮਿਤੀ 28 ਫਰਵਰੀ, ਦਿਨ ਐਤਵਾਰ ਨੂੰ ਸਵੇਰੇ 10.30 ਕੀਤੀ ਜਾ ਰਹੀ ਹੈ | ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ (ਰਜਿ.) ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਲਾਕ ਨੂਰਪੁਰ ਬੇਦੀ ਦੇ ਪਿੰਡਾਂ ਵਿਚ ਕਾਰਡ ਬਣਾਏ ਗਏ

ਨੂਰਪੁਰ ਬੇਦੀ, 26 ਫਰਵਰੀ (ਵਿੰਦਰ ਪਾਲ ਝਾਂਡੀਆ)-ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕ, ਐਸ. ਈ. ਸੀ. ਸੀ ਪਰਿਵਾਰ, ਜੋ ਫਾਰਮ ਧਾਰਮ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸਮੂਹ ਲਾਭਪਾਤਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਢੇਰ ਸਟੇਡੀਅਮ ਬਣਾਉਣ ਦਾ ਭਰੋਸਾ

ਢੇਰ, 26 ਫਰਵਰੀ (ਸ਼ਿਵ ਕੁਮਾਰ ਕਾਲੀਆ)-ਅੱਜ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਰਮੇਸ਼ ਚੰਦ ਦਸਗਰਾਈਾ ਵਲੋਂ ਢੇਰ ਪਿੰਡ ਦੇ ਖੇਡ ਮੈਦਾਨ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਬਹੁਤ ਹੀ ਜਲਦ ਵਿਧਾਨ ਸਭਾ ਸਪੀਕਰ ਰਾਣਾ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਹੋਈ ਜ਼ੋਨਲ ਮੀਟਿੰਗ

ਘਨੌਲੀ, 26 ਫਰਵਰੀ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਪਾਵਰ ਸੈਕਟਰ ਸਬੰਧੀ ਲਏ ਜਾ ਰਹੇ ਲੋਕ ਮਾਰੂ ਫੈਸਲਿਆਂ ਦੇ ਵਿਰੋਧ ਵਿੱਚ ਹੁਣ ਪਾਵਰਕਾਮ ਦੇ ਇੰਜੀਨੀਅਰਾਂ ਵਲੋਂ ਵੀ ਸੰਘਰਸ਼ ਦਾ ਬਿਗੁਲ ਬਜਾ ਦਿੱਤਾ ਹੈ | ਇਸ ਸਬੰਧੀ ਪੀ.ਐਸ.ਈ.ਬੀ. ਇੰਜੀਨੀਅਰਜ਼ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢੀ

ਨੂਰਪੁਰ ਬੇਦੀ, 26 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸਿੰਘ ਸਭਾ ਧਮਾਣਾ ਤੋਂ ਪਿੰਡ ਵਾਸੀਆਂ ਵਲੋਂ ਪ੍ਰਭਾਤ ਫੇਰੀ ਕੱਢੀ ਗਈ | ਇਹ ਪ੍ਰਭਾਤ ਫੇਰੀ ਪੂਰੇ ਪਿੰਡ ਤੋਂ ਹੁੰਦੀ ਹੋਈ ਉਕਤ ...

ਪੂਰੀ ਖ਼ਬਰ »

ਮੱਛਰਾਂ ਤੋਂ ਬਚਾਅ ਲਈ ਲਾਈ ਧੂਣੀ ਕਾਰਨ ਬੱਕਰੀਆਂ ਦੇ ਵਾੜੇ ਨੂੰ ਲੱਗੀ ਅੱਗ

ਘਨੌਲੀ, 26 ਫ਼ਰਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਚੱਕ ਕਰਮਾ ਵਿਖੇ ਗਰੀਬ ਪਰਿਵਾਰ 'ਤੇ ਉਸ ਵੇਲੇ ਕਹਿਰ ਵਾਪਰਿਆ ਜਦੋਂ ਅੱਗ ਲੱਗਣ ਨਾਲ ਗਰੀਬ ਪਰਿਵਾਰ ਦੀਆਂ ਪੰਜ ਬੱਕਰੀਆਂ ਜਿੰਦਾ ਜਲ ਗਈਆਂ | ਇਸ ਮੌਕੇ ਪੀਡਤ ਗੁਰਨਾਮ ਸਿੰਘ ਅਤੇ ਸਪੁੱਤਰ ਜਸਵੰਤ ਸਿੰਘ ਵਾਸੀ ਚੱਕ ...

ਪੂਰੀ ਖ਼ਬਰ »

ਸਮਾਰਟ ਸਕੂਲ ਸੁਖਸਾਲ ਦੇ ਐਨ. ਸੀ.ਸੀ ਕੈਡਟਾਂ ਦੀ ਪ੍ਰੀਖਿਆ

ਸੁਖਸਾਲ, 26 ਫਰਵਰੀ (ਧਰਮ ਪਾਲ)-ਫ਼ਸਟ ਪੰਜਾਬ ਨੇਵਲ ਯੂਨਿਟ ਨਵਾਂ ਨੰਗਲ ਦੇ ਕਮਾਂਡਿਟ ਅਫ਼ਸਰ (ਇੰਡੀਅਨ ਨੇਵੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਐਨ.ਸੀ. ਸੀ ਦੇ 25 ਕੈਡਟਾਂ ਦੀ ਐਨ. ਸੀ. ਸੀ ਅਧਿਕਾਰੀ ਸੋਹਣ ਸਿੰਘ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਯੋਗ ਲਾਭਪਾਤਰੀ ਜਲਦ ਤੋਂ ਜਲਦ ਆਪਣਾ ਈ-ਕਾਰਡ ਬਣਾਉਣ- ਡਾ: ਵਿਧਾਨ ਚੰਦਰ

ਨੂਰਪੁਰ ਬੇਦੀ, 26 ਫਰਵਰੀ (ਵਿੰਦਰ ਪਾਲ ਝਾਂਡੀਆ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸਰਦਾਰ ਬਲਬੀਰ ਸਿੰਘ ਸਿੱਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਨਾਉਣ ਸਬੰਧੀ ਚਲਾਈ ਜਾ ਰਹੀ ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਨਿਰਮਾਣ ਦੇ ਲਈ ਵੱਡੀ ਗਿਣਤੀ ਭਗਤਾਂ ਵਲੋਂ ਰਾਸ਼ੀ ਭੇਟ

ਘਨੌਲੀ, 26 ਫਰਵਰੀ (ਜਸਵੀਰ ਸਿੰਘ ਸੈਣੀ)-ਅਯੁੱਧਿਆ ਵਿਖੇ ਬਣਨ ਵਾਲੇ ਭਗਵਾਨ ਸ੍ਰੀ ਰਾਮ ਮੰਦਰ ਦੇ ਨਿਰਮਾਣ ਦੇ ਸਹਿਯੋਗ ਦੇਣ ਵਾਲੇ ਰਾਮ ਭਗਤਾਂ ਵਿਚ ਉਤਸ਼ਾਹ ਕਾਫ਼ੀ ਹੈ | ਉਹ ਰਾਮ ਮੰਦਰ ਦੇ ਨਿਰਮਾਣ ਦੀ ਖ਼ੁਸ਼ੀ 'ਚ ਆਪਣਾ ਵੱਡਾ ਯੋਗਦਾਨ ਦੇ ਰਹੇ ਹਨ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਨੌਜਵਾਨਾਂ ਨੇ ਕੀਤਾ ਵਿਚਾਰ ਵਟਾਂਦਰਾ

ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਕਰਨੈਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕਿਸਾਨੀ ਅੰਦੋਲਨ ਸਬੰਧੀ ਇਲਾਕਾ ਨਿਵਾਸੀਆਂ ਖ਼ਾਸ ਕਰਕੇ ਨੌਜਵਾਨਾਂ ਨੂੰ ਲਾਮਵੰਦ ਕਰਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨਾਂ ਦੀ ਵਿਸ਼ੇਸ਼ ...

ਪੂਰੀ ਖ਼ਬਰ »

3 ਕਰੋੜ 26 ਲੱਖ ਰੁਪਏ 'ਚ ਮੁਕੰਮਲ ਹੋਈ ਸ਼੍ਰੋਮਣੀ ਕਮੇਟੀ ਦੀ ਮਲਕੀਤੀ ਜ਼ਮੀਨ ਦੀ ਤਹਿ ਬਾਜ਼ਾਰੀ ਦੀ ਬੋਲੀ

ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਬੰਧ ਹੇਠਲੀ ਤਹਿ ਬਜਾਰੀ ਦੀ ਬੋਲੀ ਅੱਜ 3 ਕਰੋੜ 26 ਲੱਖ ਰੁਪਏ 'ਚ ਹੋਈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਵਲੋਂ ਚੇਅਰਮੈਨ ਅਤੇ ਮਿੱਲ ਮੈਨੇਜਮੈਂਟ ਤੋਂ ਮੰਗੇ ਗੰਨੇ ਦੇ ਪੈਸੇ

ਮੋਰਿੰਡਾ, 26 ਫਰਵਰੀ (ਕੰਗ)-ਅੱਜ ਖੰਡ ਮਿੱਲ ਮੋਰਿੰਡਾ ਵਿਚ ਗੰਨਾ ਕਾਸ਼ਤਕਾਰਾਂ ਵਲੋਂ ਚੇਅਰਮੈਨ ਖੰਡ ਮਿੱਲ ਖ਼ੁਸ਼ਹਾਲ ਸਿੰਘ ਅਤੇ ਜੀ.ਐੱਮ. ਕੰਵਲਜੀਤ ਸਿੰਘ ਤੋਂ ਉਨ੍ਹਾਂ ਵਲੋਂ ਮਿੱਲ ਵਿਚ ਸੁੱਟੇ ਗੰਨੇ ਦਾ ਬਕਾਇਆ ਮੰਗਿਆ ਅਤੇ ਖੰਡ ਮਿੱਲ ਅੱਗੇ ਧਰਨਾ ਦਿੱਤਾ | ਇਸ ...

ਪੂਰੀ ਖ਼ਬਰ »

ਜੀ.ਐੱਸ.ਟੀ. ਡੀਲਰਾਂ ਦੇ ਆਯੂਸ਼ਮਾਨ ਭਾਰਤ ਯੋਜਨਾ ਕਾਰਡ ਬਣਾਉਣ ਦਾ ਨੰਗਲ 'ਚ ਕੰਮ ਸ਼ੁਰੂ

ਨੰਗਲ, 26 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਜਵਾਹਰ ਮਾਰਕੀਟ ਵਿਖੇ ਸ਼ਹਿਰ ਦੇ ਜੀ.ਐੱਸ.ਟੀ. ਡੀਲਰਾਂ ਦੇ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਪਿਛਲੇ ਦਿਨਾਂ ਤੋਂ ਲਗਾਤਾਰ ਜਾਰੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੇਲ ਟੈਕਸ ਵਿਭਾਗ ਦੇ ...

ਪੂਰੀ ਖ਼ਬਰ »

ਚਰਚਾ 'ਚ ਹੈ ਆਈ. ਟੀ. ਆਈ. ਨੰਗਲ

ਨੰਗਲ, 26 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਬਹੁਤ ਹੀ ਕਰਮਯੋਗੀ ਅਤੇ ਸਮਰਪਿਤ ਸਟਾਫ਼ ਦੀ ਬਦੌਲਤ ਨੰਗਲ ਆਈ. ਟੀ. ਆਈ. ਚਰਚਾ 'ਚ ਹੀ ਰਹਿੰਦੀ ਹੈ | ਇਸ ਅਦਾਰੇ ਦੀਆਂ 15 ਟਰੇਡਾਂ 'ਚ ਤਕਰੀਬਨ 600 ਸਿੱਖਿਆਰਥੀ ਹਨ | ਬਹੁਤ ਹੀ ਮਿਲਾਪੜੇ ਸੁਭਾਅ ਦੇ ਪਿ੍ੰਸੀਪਲ ਲਲਿਤ ਮੋਹਨ ਚੌਧਰੀ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਖਾਲੀ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ

ਪੁਰਖਾਲੀ, 26 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਭਗਤ ਰਵਿਦਾਸ ਦੇ 644ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਪੁਰਖਾਲੀ ਵਲੋਂ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX