ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  about 1 hour ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  49 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 1 hour ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 1 hour ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 2 hours ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 2 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 4 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 4 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 4 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 5 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 5 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਪਟਿਆਲਾ

ਹੁਣ ਡਰਾਈਵਿੰਗ ਟੈਸਟ ਟਰੈਕ 'ਤੇ ਐੱਚ. ਐੱਸ. ਆਰ. ਪੀ. ਪਲੇਟਾਂ 'ਤੇ ਅਣ-ਅਧਿਕਾਰਤ ਤੌਰ 'ਤੇ ਬਾਰਡਰ ਲਾਉਣ ਵਾਲਿਆਂ ਵਲੋਂ ਲੁੱਟ ਜ਼ੋਰਾਂ 'ਤੇ

ਪਟਿਆਲਾ, 26 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਜਿੱਥੇ ਨਾਗਰਿਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਵਲੋਂ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ | ਦੂਜੇ ਪਾਸੇ ਮੁੱਖ ਮੰਤਰੀ ਦੇ ਵਿਧਾਨ ਸਭਾਈ ਹਲਕੇ 'ਚ ਅਧਿਕਾਰੀਆਂ ਦੇ ਅਵੇਸਲਾਪਣ ਕਾਰਨ ਆਮ ਲੋਕਾਂ ਦੀ ਧੜੱਲੇ ਨਾਲ ਹੋ ਰਹੀ ਲੁੱਟ ਵਿਧਾਨ ਸਭਾਈ ਚੋਣਾਂ 'ਚ ਭਾਰੀ ਪੈ ਸਕਦੀ ਹੈ | ਸੱਤਾਧਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਰੇਤ, ਮਿੱਟੀ, ਸ਼ਰਾਬ, ਸੱਟਾ ਹੋਵੇ ਜਾਂ ਹੁਣ ਦੇਹ ਵਪਾਰ ਵਰਗੇ ਧੰਦਿਆਂ ਕਾਰਨ ਮੁੱਖ ਮੰਤਰੀ ਦਾ ਜ਼ਿਲ੍ਹਾ ਪਹਿਲਾ ਹੀ ਸੂਬੇ 'ਚ ਮਸ਼ਹੂਰ ਕੀਤਾ ਜਾ ਚੁਕਾ ਹੈ | ਇਕ ਨਵੀਂ ਤਰ੍ਹਾਂ ਦੀ ਲੁੱਟ ਡਰਾਈਵਿੰਗ ਟਰੈਕ ਦੇ ਆਲੇ-ਦੁਆਲੇ ਜਿੱਥੇ ਨਾਗਰਿਕਾਂ ਨੂੰ ਵਾਹਨ ਚਲਾਉਣ ਦਾ ਲਾਇਸੰਸ ਮਿਲਣ ਤੋਂ ਪਹਿਲਾਂ ਡਰਾਈਵਿੰਗ ਟੈਸਟ ਦੇਣਾ ਪੈਂਦਾ ਹੈ, ਕੁੱਝ ਅਣਅਧਿਕਾਰਤ ਲੋਕਾਂ ਵਲੋਂ ਕੀਤੀ ਜਾ ਰਹੀ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਮੌਜੂਦਾ ਸਮੇਂ ਇਨ੍ਹਾਂ ਦਾ ਡੇਰਾ ਟਰੈਕ ਦੀ ਕੰਧ ਅੰਦਰ ਤੱਕ ਜਾ ਪੁੱਜਾ ਹੈ | ਜਿੱਥੇ ਆਉਣ ਵਾਲੀ ਹਰ ਗੱਡੀ, ਸਕੂਟਰ, ਮੋਟਰਸਾਈਕਲ ਉੱਤੇ ਹਾਈ ਸਕਿਉਰਿਟੀ ਰਜਿਸਟਰੇਸ਼ਨ ਪਲੇਟ (ਐੱਚ. ਐੱਸ. ਆਰ. ਪੀ.) ਦੇ ਆਲੇ-ਦੁਆਲੇ ਫਰੇਮ ਲਗਾ ਸਰਕਾਰੀ ਫ਼ੀਸ ਤੋਂ ਇਲਾਵਾ 500 ਤੋਂ 700 ਰੁਪਏ ਵੱਧ ਵਸੂਲ ਲਏ ਜਾਂਦੇ ਹਨ | ਨਾਗਰਿਕਾਂ ਨੂੰ ਇੱਥੇ ਸੂਚਨਾ ਬੋਰਡਾਂ ਦੀ ਅਣਹੋਂਦ ਕਾਰਨ ਇਸ ਗੋਰਖਧੰਦੇ ਖ਼ਿਲਾਫ਼ ਪਤਾ ਹੀ ਨਹੀਂ ਚਲ ਰਿਹਾ | ਇਨ੍ਹਾਂ ਵਲੋਂ ਤਕਰੀਬਨ ਰੋਜ਼ਾਨਾ 20 ਤੋਂ ਉੱਪਰ ਹਰ ਤਰ੍ਹਾਂ ਦੇ ਵਾਹਨਾਂ 'ਤੇ ਫਰੇਮ ਸਮੇਤ ਨੰਬਰ ਪਲੇਟਾਂ ਲਗਾਈਆਂ ਜਾ ਰਹੀਆਂ ਹਨ | ਭਰੋਸੇਯੋਗ ਸੂਤਰਾਂ ਮੁਤਾਬਿਕ ਨੰਬਰ ਪਲੇਟ ਲਗਾਉਣ ਦੀ ਸਰਕਾਰੀ ਲਾਗਤ ਨਿਗੂਣੀ ਜਿਹੀ ਹੈ | ਆਨਲਾਈਨ ਅਪਲਾਈ ਕਰਨ 'ਤੇ ਸਕੂਟਰ, ਮੋਟਰਸਾਈਕਲ (ਟੂ ਵੀਲ੍ਹਰ) ਲਈ ਅੱਗੇ ਪਿੱਛੇ ਨੰਬਰ ਪਲੇਟ ਲਾਉਣ ਦਾ ਖਰਚਾ ਮਾਤਰ 173 ਰੁਪਏ, ਕਾਰ ਜੀਪ, ਵੈਨ ਭਾਵ (ਫੋਰ ਵੀਲ੍ਹਰ) ਲਈ 513 ਰੁਪਏ ਤੇ ਟਰੱਕ, ਟਰਾਲੇ ਭਾਵ (ਹੈਵੀ ਵੀਲ੍ਹਰ) ਲਈ 548 ਰੁਪਏ ਦੱਸੀ ਗਈ | ਜੇ ਗਾਹਕ ਘਰ ਬੁਲਾ ਕੇ ਨੰਬਰ ਪਲੇਟ ਲਗਵਾਉਣਾ ਚਾਹੇ ਤਾਂ ਉਸ ਦੇ 150 ਰੁਪਏ ਕੰਪਨੀ ਦੇ ਨੁਮਾਇੰਦੇ ਨੂੰ ਵਾਧੂ ਭਰਨੇ ਪੈਂਦੇ ਹਨ | ਇਸ ਵਿਚ ਨੰਬਰ ਪਲੇਟਾਂ 'ਤੇ ਅਲੱਗ ਤੋਂ ਕਿਸੇ ਕਿਸਮ ਦਾ ਬਾਰਡਰ ਲਾਉਣ ਦੀ ਕੋਈ ਸਰਕਾਰੀ ਸ਼ਰਤ ਨਹੀਂ ਹੈ | ਪ੍ਰੰਤੂ ਪਟਿਆਲਾ ਦੇ ਡਰਾਈਵਿੰਗ ਟਰੈਕ 'ਤੇ ਇਸ ਲਈ 500 ਤੋਂ 700 ਰੁਪਏ ਤੱਕ ਅਲੱਗ ਵਸੂਲ ਲਏ ਜਾਂਦੇ ਹਨ |
ਇਸ ਸਬੰਧੀ ਜਦੋਂ ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਪਰਮਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਵੀ ਨੰਬਰ ਪਲੇਟ ਦੇ ਆਲੇ-ਦੁਆਲੇ ਕਿਸੇ ਕਿਸਮ ਦਾ ਬਾਰਡਰ ਲਗਾਉਣ ਲਈ ਵਾਹਨ ਚਾਲਕਾਂ ਨੂੰ ਪਾਬੰਦ ਨਾ ਕਰਨ ਦੀ ਗੱਲ ਕਰਦਿਆਂ ਹੈਰਾਨੀ ਪ੍ਰਗਟਾਈ ਕਿ ਕੋਈ ਵਿਅਕਤੀ ਟਰੈਕ ਦੀ ਕੰਧ ਅੰਦਰ ਹੀ ਅਜਿਹਾ ਕਾਰੋਬਾਰ ਤੋਰੀ ਬੈਠਾ ਹੈ ਤੇ ਨਾਗਰਿਕਾਂ ਤੋਂ ਇਸ ਦੀ ਕੀਮਤ ਵਸੂਲ ਰਿਹਾ ਹੈ | ਉਨ੍ਹਾਂ ਇਸ ਕਾਰੇ ਨੂੰ ਤੁਰੰਤ ਬੰਦ ਕਰਵਾਉਣ ਦੀ ਗੱਲ ਵੀ ਕਹੀ | ਆਰ.ਟੀ.ਓ. ਮੁਤਾਬਿਕ ਲੋਕ ਆਨਲਾਈਨ ਹੀ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ (ਐੱਚ. ਐੱਸ. ਆਰ. ਪੀ.) ਲਗਵਾਉਣ ਲਈ ਅਪਲਾਈ ਕਰ ਸਕਦੇ ਹਨ | ਜਿੱਥੇ ਗਾਹਕ ਨੂੰ ਨੰਬਰ ਪਲੇਟ ਲਾਉਣ ਵਾਲੇ ਨਜ਼ਦੀਕ ਦੇ ਹੀ ਅਧਿਕਾਰਤ ਕੰਪਨੀ ਜਾਂ ਵਿਅਕਤੀ ਦਾ ਪਤਾ ਵੀ ਦਿੱਤਾ ਜਾਂਦਾ ਹੈ | ਉਨ੍ਹਾਂ ਮੁਤਾਬਿਕ ਇਸ ਤਰ੍ਹਾਂ ਵਾਧੂ ਵਸੂਲੀ ਕਰਨ ਵਾਲੇ ਵਿਅਕਤੀ ਦੀ ਸਿੱਧੀ ਸ਼ਿਕਾਇਤ ਕਰਨ ਲਈ ਉਨ੍ਹਾਂ ਦੇ ਦਰਵਾਜੇ ਹਮੇਸ਼ਾ ਖੁੱਲੇ੍ਹ ਹਨ |

ਸ਼ਹਿਰ 'ਚ ਕਈ ਥਾਵਾਂ 'ਤੇ ਦਰੱਖ਼ਤ ਡਿੱਗਣ ਕਾਰਨ ਵਾਪਰ ਸਕਦਾ ਹੈ ਵੱਡਾ ਹਾਦਸਾ

ਰਾਜਪੁਰਾ, 26 ਫਰਵਰੀ (ਜੀ.ਪੀ. ਸਿੰਘ)-ਸਥਾਨਕ ਏ.ਪੀ. ਜੈਨ ਸਿਵਲ ਹਸਪਤਾਲ ਦੇ ਸਾਹਮਣੇ ਵਾਲੀ ਦਵਾਈਆਂ ਦੀ ਮਾਰਕੀਟ ਅਤੇ ਕਾਲਕਾ ਰੋਡ 'ਤੇ ਦੁਕਾਨਾਂ ਦੇ ਬਾਹਰ ਲੱਗੇ ਟਾਹਲੀ ਦੇ ਦਰੱਖ਼ਤ ਕਦੇ ਵੀ ਡਿਗ ਸਕਦੇ ਹਨ | ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ | ਇਸ ਸਬੰਧ ...

ਪੂਰੀ ਖ਼ਬਰ »

ਸੱਟੇ ਦੇ 2750 ਰੁਪਏ ਸਮੇਤ ਇਕ ਵਿਅਕਤੀ ਕਾਬੂ

ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਰੇਲਵੇ ਸਟੇਸ਼ਨ ਲਾਗੇ ਤੁਰ ਫਿਰ ਕੇ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚ ਦੜੇ ਦੇ 2750 ਰੁਪਏ ਬਰਾਮਦ ਹੋਏ ਹਨ | ਮੁਲਜ਼ਮ ਦੀ ਪਹਿਚਾਣ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਬੀਰ ਜੀ ਅਪਾਹਜ ਆਸ਼ਰਮ ਅਤੇ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣ

ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਿੰਦਰ ਅਗਰਵਾਲ ਵਲੋਂ ਅੱਜ ਬੀਰ ਜੀ ਦਸੌਂਧੀ ਰਾਮ ਅਪਾਹਜ ਆਸ਼ਰਮ ਅਤੇ ਪੂਰਨ ਬਾਲ ਨਿਕੇਤਨ, ਲਾਹੌਰੀ ਗੇਟ ਪਟਿਆਲਾ ਦਾ ਅਚਾਨਕ ਨਿਰੀਖਣ ...

ਪੂਰੀ ਖ਼ਬਰ »

7 ਮਾਰਚ ਨੂੰ ਪਟਿਆਲਾ ਵਿਖੇ ਹੋਵੇਗੀ ਕੱਚੇ ਕਾਮਿਆਂ ਦੀ ਮਹਾਂ ਰੈਲੀ

ਸਮਾਣਾ, 26 ਫ਼ਰਵਰੀ (ਸਾਹਿਬ ਸਿੰਘ)-ਸਮਾਣਾ ਇਲਾਕੇ ਦੇ ਮਿਡ-ਡੇ ਮੀਲ ਵਰਕਰਾਂ ਨੇ ਸਤੀ ਮੰਦਰ ਸਮਾਣਾ ਵਿਖੇ ਬੈਠਕ ਕਰਕੇ 7 ਮਾਰਚ ਨੂੰ ਪਟਿਆਲਾ ਵਿਖੇ ਕੱਚੇ ਕਾਮਿਆਂ ਦੀ ਹੋਣ ਵਾਲੀ ਮਹਾ ਰੈਲੀ ਦੀਆਂ ਤਿਆਰੀਆਂ 'ਤੇ ਵਿਚਾਰ ਚਰਚਾ ਕੀਤੀ | ਗੁਰਜੀਤ ਸਿੰਘ ਘੱਗਾ ਅਤੇ ਹਰਦੀਪ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਟੂਵਰਡਜ਼ ਏ ਹੈਲਦੀਅਰ ਕੌਸਮੋਸ' ਵਿਸ਼ੇ 'ਤੇ ਇਕ ਦਿਨਾ ਵਰਕਸ਼ਾਪ ਕਰਵਾਈ

ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਸਭਿਆਚਾਰਕ ਅਧਿਐਨ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵਲੋਂ 'ਟੂਵਰਡਜ਼ ਏ ਹੈਲਦੀਅਰ ਕੌੋਸਮੋਸ' ਵਿਸ਼ੇ 'ਤੇ ਇਕ ਦਿਨਾ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਕਰਵਾਉਣ ਦਾ ਮੁੱਖ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ-ਅਧਿਆਪਨ ਕਰਮਚਾਰੀ ਸੰਘ ਦੀਆਂ ਚੋਣਾਂ

ਪਟਿਆਲਾ, 26 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਨੀ ਓਬਰਾਏ ਆਰਟਸ ਆਡੀਟੋਰੀਅਮ ਵਿਖੇ ਅੱਜ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਐਸੋਸੀਏਸ਼ਨ ਅ ਅਤੇ ੲ ਵਰਗ ਦੀਆਂ ਚੋਣਾਂ ਕਰਵਾਈਆਂ ਗਈਆਂ | ਇਨ੍ਹਾਂ ਚੋਣਾਂ ਦੇ ਚੋਣ ਨਤੀਜੇ ਅੱਜ ਸ਼ਾਮ ...

ਪੂਰੀ ਖ਼ਬਰ »

ਨੀਰੂ ਬਾਜਵਾ ਤੇ ਸਤਿੰਦਰ ਸਰਤਾਜ 'ਕਲੀ ਜੋਟਾ' ਫ਼ਿਲਮ ਦੀ ਸ਼ੂਟਿੰਗ ਕੱਲ੍ਹ ਤੋਂ ਪਟਿਆਲਾ 'ਚ ਸ਼ੁਰੂ

ਪਟਿਆਲਾ, 26 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਬਾਲੀਵੁੱਡ ਹੋਵੇ ਚਾਹੇ ਪਾਲੀਵੁੱਡ ਫ਼ਿਲਮਾਂ ਦੀ ਸ਼ੂਟਿੰਗ ਲਈ ਡਾਇਰੈਕਟਰਾਂ ਤੇ ਪ੍ਰੋਡਿਊਸਰਾਂ ਦੀ ਪਸੰਦ ਬਣੇ ਪਟਿਆਲਾ 'ਚ ਹੁਣ ਪੰਜਾਬੀ ਫ਼ਿਲਮ 'ਕਲੀ ਜੋਟਾ' ਦੀ ਸ਼ੂਟਿੰਗ 28 ਤਰੀਕ ਤੋਂ ਆਰੰਭ ਹੋਣ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

164 ਕਰੋੜ ਨਾਲ ਛੋਟੀ ਅਤੇ ਵੱਡੀ ਨਦੀ ਦੇ ਸੁੰਦਰੀਕਰਨ ਦਾ ਪੜਾਅ ਸ਼ੁਰੂ

ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਛੋਟੀ ਅਤੇ ਵੱਡੀ ਨਦੀ ਦੇ 208 ਕਰੋੜ ਵਾਲੇ ਸੁੰਦਰੀਕਰਨ ਪ੍ਰਾਜੈਕਟ ਨੂੰ ਲੈ ਕੇ 164 ਕਰੋੜਾਂ ਰੁਪਏ ਦੇ ਮਹੱਤਵਪੂਰਨ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ | ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਇਸ ਕੰਮ ਦਾ ਆਗਾਜ਼ ...

ਪੂਰੀ ਖ਼ਬਰ »

ਕੋਈ ਵੀ ਯੋਗ ਲਾਭਪਾਤਰੀ ਈ-ਕਾਰਡ ਬਣਵਾਉਣ ਤੋਂ ਵਾਂਝਾ ਨਾ ਰਹੇ-ਡਿਪਟੀ ਕਮਿਸ਼ਨਰ

ਪਟਿਆਲਾ, 26 ਫਰਵਰੀ (ਅ.ਸ. ਆਹਲੂਵਾਲੀਆ)-ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਈ-ਕਾਰਡ ਸਬੰਧੀ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸਬੰਧਤ ਵਿਭਾਗਾਂ ਨੂੰ ਕਾਰਡ ਬਣਾਉਣ ਦੇ ਕੰਮ 'ਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ ਹਨ | ਉਹ 22 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਵਿਡ ਦੇ 45 ਨਵੇਂ ਮਾਮਲੇ

ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਨਵੇਂ ਆਏ ਕੋਰੋਨਾ ਦੇ 45 ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 25, ਰਾਜਪੁਰਾ ਤੋਂ 9, ਨਾਭਾ ਤੋਂ 1, ਸਮਾਣਾ ਤੋਂ 1, ਬਲਾਕ ਕੌਲੀ ਤੋਂ 2, ਬਲਾਕ ਕਾਲੋਮਾਜਰਾ ਤੋਂ 4 ਅਤੇ ਬਲਾਕ ਦੁਧਨਸਾਧਾਂ ਤੋਂ 3 ਕੇਸ ਰਿਪੋਰਟ ਹੋਏ ਹਨ | ਇਸ ਦੀ ਪੁਸ਼ਟੀ ...

ਪੂਰੀ ਖ਼ਬਰ »

ਘਨੌਰ ਕਾਲਜ 'ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਲਗਾਏ 50 ਫਲਦਾਰ ਬੂਟੇ

ਘਨੌਰ, 26 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਯੂਨੀਵਰਸਿਟੀ ਕਾਲਜ ਘਨੌਰ ਦੇ ਐਨ.ਐਸ.ਐਸ. ਵਿਭਾਗ ਵਲੋਂ ਪਿ੍ੰਸੀਪਲ ਡਾ. ਲਖਵੀਰ ਸਿੰਘ ਗਿੱਲ ਦੀ ਦੇਖ-ਰੇਖ ਹੇਠ ਅਤੇ ਪ੍ਰੋਗਰਾਮ ਅਫ਼ਸਰ ਪ੍ਰੋ. ਮਨਜੀਤ ਸਿੰਘ ਅਤੇ ਪ੍ਰੋ. ਅਮਨਦੀਪ ਗਿੱਲ ਦੀ ਅਗਵਾਈ ਵਿਚ ਕਾਲਜ ਵਿਖੇ ...

ਪੂਰੀ ਖ਼ਬਰ »

ਇੰਡੀਅਨ ਗ੍ਰਾਂ. ਪ੍ਰੀ. ਅਥਲੈਟਿਕ ਮੀਟ- ਤੇਜਿੰਦਰਪਾਲ ਸਿੰਘ ਤੂਰ ਨੇ ਸੋਨ ਤਗਮੇ ਨਾਲ ਕੀਤੀ ਵਾਪਸੀ

ਪਟਿਆਲਾ, 26 ਫਰਵਰੀ (ਚਹਿਲ)-ਇੱਥੇ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਸਮਾਪਤ ਹੋਈ ਇਸ ਵਰ੍ਹੇ ਦੀ ਦੂਸਰੀ ਇੰਡੀਅਨ ਗ੍ਰਾਂ. ਪ੍ਰੀ. ਅਥਲੈਟਿਕ ਮੀਟ ਦੇ ਗੋਲਾ ਸੁੱਟਣ ਮੁਕਾਬਲੇ 'ਚ ਤੇਜਿੰਦਰਪਾਲ ਸਿੰਘ ਤੂਰ ਨੇ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਫ਼ੋਟੋਆਂ ਖਿਚਾਉਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 26 ਫਰਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਫ਼ੋਟੋਆਂ ਖਿਚਵਾ ਕੇ ਬਾਅਦ 'ਚ ਜਵਾਬ ਦੇਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੰੂ ਲੜਕੀ ਦੇ ਭਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੈਣ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 26 ਫਰਵਰੀ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਤੇ ਉਸ ਦੀ ਪਤਨੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ ਫ਼ੈਕਟਰੀਆਂ ਅਤੇ ਨਸ਼ਿਆਂ ਦੇ ਵਪਾਰੀ ਕਦੇ ਲੋਕ ਸੇਵਾਦਾਰ ਨਹੀਂ ਅਖਵਾ ਸਕਦੇ-ਮੁਖਮੇਲਪੁਰ

ਘਨੌਰ, 26 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ | ਜਿਸ ਵਿਚ ਹਲਕਾ ਘਨੌਰ ਦੇ ਹਜ਼ਾਰਾਂ ਲੋਕ ਸ਼ਾਮਿਲ ਹੋਣਗੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਨਾਭਾ ਵਿਖੇ ਵੱਖ-ਵੱਖ ਪੀਣ ਵਾਲੇ ਪਦਾਰਥਾਂ ਦੇ ਭਰੇ ਸੈਂਪਲ

ਨਾਭਾ, 26 ਫਰਵਰੀ (ਅਮਨਦੀਪ ਸਿੰਘ ਲਵਲੀ)-ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਨਾਭਾ ਵਿਖੇ ਪੀਣ ਵਾਲੇ ਪਦਾਰਥ ਵੇਚਣ ਵਾਲੀ ਦੁਕਾਨ ਦੀ ਚੈਕਿੰਗ ਕਰਕੇ ਦੁਕਾਨ ਤੋਂ ਪੀਣ ਵਾਲੇ ਪਦਾਰਥਾਂ ਦੇ ਸੈਂਪਲ ਭਰੇ ਗਏ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸ਼ੈਲੀ ...

ਪੂਰੀ ਖ਼ਬਰ »

ਸਮਾਣਾ ਅਗਰਵਾਲ ਗਊਸ਼ਾਲਾ ਸੂਬੇ ਦੀ ਸਭ ਤੋਂ ਵਧੀਆ ਗਊਸ਼ਾਲਾ-ਰਾਜਿੰਦਰ ਸਿੰਘ

ਸਮਾਣਾ, 26 ਫਰਵਰੀ (ਗੁਰਦੀਪ ਸ਼ਰਮਾ)-ਸਥਾਨਕ ਸ਼ਹਿਰ 'ਚ ਅਗਰਵਾਲ ਗਊਸ਼ਾਲਾ ਵਿਚ ਪ੍ਰਧਾਨ ਸੀ.ਏ. ਅਮਿਤ ਸਿੰਗਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਉਪਰਾਲੇ ਨਾਲ ਚੱਲ ਰਹੀ ਸ੍ਰੀਮਦ ਭਾਗਵਤ ਕਥਾ ਸਪਤਾਹ ਦੇ ਛੇਵੇਂ ਦਿਨ ਹਲਕਾ ਵਿਧਾਇਕ ਰਾਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ 9 ਕਰੋੜ ਦੀ ਰਕਮ ਕੀਤੀ ਜਾਰੀ-ਅਮਨਦੀਪ ਸ਼ਰਮਾ

ਗੂਹਲਾ ਚੀਕਾ, 26 ਫਰਵਰੀ (ਓ.ਪੀ. ਸੈਣੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 32 ਪਰਿਵਾਰਾਂ ਨੂੰ ਪਹਿਲੀ ਕਿਸ਼ਤ ਜਾਰੀ ਕਰਦਿਆਂ ਨਗਰ ਪਾਲਿਕਾ ਦੀ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਸਾਰੇ ਪਰਿਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਾਰੇ ...

ਪੂਰੀ ਖ਼ਬਰ »

ਪਿੰਡ ਭਾਨਰੀ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਪਟਿਆਲਾ, 26 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਵਲੋਂ ਜਸਵਿੰਦਰ ਸਿੰਘ ਡਿਪਟੀ ਡਾਇਰੈਕਟਰ ਦੀ ਟੀਮ ਵਲੋਂ ਪਿੰਡ ਭਾਂਨਰੀ ਵਿਖੇ ਦੁੱਧ ਉਤਪਾਦਕਾਂ ਦੀ ਆਮਦਨ ਦੁੱਗਣੀ ਕਰਨ ਦੇ ਮਕਸਦ ਲਈ ਦੁੱਧ ਉਤਪਾਦਕਾਂ ਜਾਗਰੂਕਤਾ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਕਸਬਾ ਘਨੌਰ 'ਚ ਆਧੁਨਿਕ ਹਸਪਤਾਲ ਬਣਾਉਣ ਲਈ ਸਿਹਤ ਮੰਤਰੀ ਸਿੱਧੂ ਭਲਕੇ ਰੱਖਣਗੇ ਨੀਂਹ ਪੱਥਰ-ਜਲਾਲਪੁਰ

ਘਨੌਰ, 26 ਫ਼ਰਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੱਤੀ ਕਿ ਹਲਕਾ ਘਨੌਰ ਨਿਵਾਸੀਆਂ ਦੀ ਚਿਰਾਂ ਤੋਂ ਲਟਕਦੀ ਸਿਵਲ ਹਸਪਤਾਲ ਦੀ ਮੰਗ ਪੂਰੀ ਕਰਨ ਲਈ ਸਿਹਤ ਮੰਤਰੀ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਤਾ ਸੰਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਪਾਤੜਾਂ, 26 ਫ਼ਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਤੋਂ ਪੱਤਰਕਾਰ ਬਲਵਿੰਦਰ ਸਿੰਘ ਕਾਹਨਗੜ੍ਹ, ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਦੀ ਮਾਤਾ ਅਤੇ ਪੱਤਰਕਾਰ ਜਗਦੀਸ਼ ਸਿੰਘ ਕੰਬੋਜ ਦੀ ਚਾਚੀ ਮਾਤਾ ਸੰਤ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਨੇ ਕੀਤਾ ਵਿੱਦਿਅਕ ਗੁਣਵੱਤਾ ਦਾ ਨਿਰੀਖਣ

ਪਟਿਆਲਾ 26 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਅਧਿਕਾਰੀ ਦੀ ਬਜਾਏ ਇਕ ਟੀਮ ਲੀਡਰ ਬਣਕੇ ਵਿਚਰਨ ਵਾਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਆਪਣੇ ਨਿਵੇਕਲੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਜ਼ਿਲੇ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ...

ਪੂਰੀ ਖ਼ਬਰ »

ਦੇਸ਼ ਵਿਆਪੀ ਬੰਦ ਦੇ ਸੱਦੇ ਦਾ ਰਾਜਪੁਰਾ 'ਚ ਨਹੀਂ ਦਿਸਿਆ ਕੋਈ ਅਸਰ

ਰਾਜਪੁਰਾ, 26 ਫਰਵਰੀ (ਜੀ.ਪੀ. ਸਿੰਘ)-ਕੇਂਦਰ ਸਰਕਾਰ ਵਲੋਂ ਕਾਰੋਬਾਰੀਆਂ ਤੇ ਲਗਾਏ ਜੀ.ਐਸ.ਟੀ. ਦੀਆਂ ਤਰੁੱਟੀਆਂ, ਈ.ਵੇਅ ਬਿੱਲਾਂ ਅਤੇ ਰੋਜ਼ਾਨਾ ਵੱਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਵੱਲੋਂ ਅੱਜ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕਤਾ ਵੈਨ ਰਵਾਨਾ

ਸ਼ੁਤਰਾਣਾ, 26 ਫਰਵਰੀ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਤਰਾਣਾ ਹਸਪਤਾਲ ਤੋਂ ਵਿਸ਼ੇਸ਼ ਵੈਨ ...

ਪੂਰੀ ਖ਼ਬਰ »

ਭਾਦਸੋਂ ਰੋਡ ਵੈਲਫੇਅਰ ਐਸੋਸੀਏਸ਼ਨ ਵਲੋਂ ਦੁਕਾਨਦਾਰ ਨਾਲ ਕੀਤੀ ਗੁੰਡਾਗਰਦੀ ਦੀ ਜ਼ੋਰਦਾਰ ਨਿਖੇਧੀ

ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਭਾਦਸੋਂ ਰੋਡ ਵੈਲਫੇਅਰ ਐਸੋਸੀਏਸ਼ਨ ਨੇ ਕੁਝ ਅਨਸਰਾਂ ਵਲੋਂ ਇਕ ਦੁਕਾਨਦਾਰ ਦੀ ਕੁੱਟਮਾਰ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਭਵਿੱਖ 'ਚ ਕਿਸੇ ਦੁਕਾਨਦਾਰ ਨਾਲ ਬਦਸਲੂਕੀ ਕਰੇਗਾ ...

ਪੂਰੀ ਖ਼ਬਰ »

ਡੀ.ਏ.ਵੀ. ਪਟਿਆਲਾ ਵਿਖੇ ਆਸ਼ੀਰਵਾਦ ਸਮਾਰੋਹ ਕਰਵਾਇਆ

ਪਟਿਆਲਾ, 26 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਲਈ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੇ ਮਨੋਰਥ ਤਹਿਤ ਅੱਜ ਡੀ.ਏ.ਵੀ. ਪਬਲਿਕ ਸਕੂਲ ਭੁਪਿੰਦਰਾ ਰੋਡ ਪਟਿਆਲਾ ਵਿਖੇ ਕੁੰਡੀਯ ਯੱਗ ਅਸ਼ੀਰਵਾਦ ਸਮਾਰੋਹ ਕਰਵਾਇਆ ਗਿਆ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਕੋਵਿਡ' ਵਿਸ਼ੇ 'ਤੇ ਰਾਸ਼ਟਰੀ ਵੈਬੀਨਾਰ

ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੀ ਡਿਸਪੈਂਸਰੀ ਕਮੇਟੀ ਦੁਆਰਾ ਅਨਪੇਕਿੰਗ ਕੋਵਿਡ : ਓਵਰਕਮਿੰਗ ਦ ਪੈਨਡੈਮਿਕ ਬਲੂਜ਼ ਵਿਸ਼ੇ 'ਤੇ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ | ਜਿਸ 'ਚ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ, ਮੰੁਬਈ ਤੋਂ ਹਿਊਮਨ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ 70 ਸਾਲਾਂ 'ਚ ਡੀਜ਼ਲ-ਪੈਟਰੋਲ 'ਤੇ ਸਭ ਤੋਂ ਵੱਧ ਟੈਕਸ ਲਾਇਆ-ਜੈਨ

ਗੂਹਲਾ ਚੀਕਾ, 26 ਫਰਵਰੀ (ਓ.ਪੀ. ਸੈਣੀ)-ਇੰਡੀਅਨ ਨੈਸ਼ਨਲ ਲੋਕ ਦਲ ਦੇ ਸੂਬਾ ਜਨਰਲ ਸਕੱਤਰ ਅਸ਼ੋਕ ਜੈਨ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਜਿੱਥੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ, ਉੱਥੇ ਸਬਜ਼ੀਆਂ ਮਹਿੰਗੀ ਹੋਣ ਕਾਰਨ ਰਸੋਈ ਦੇ ਖਰਚੇ ਵੀ ਵਧ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ 100 ਸਾਲਾ ਸ਼ਤਾਬਦੀ ਸਮਾਗਮ ਕਰਵਾਇਆ

ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦਾ 100 ਸਾਲਾ ਸ਼ਹੀਦੀ ਸਮਾਗਮ ਪੰਜਾਬ ਸਿੱਖ ਕੌਂਸਲ ਵਲੋਂ ਇਲਾਕਾ ਨਿਵਾਸੀ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪਿੰਗਲਾ ਆਂਸ਼ਰਮ ਸਨੌਰ ਵਿਖੇ ਮਨਾਇਆ ਗਿਆ | ਇਸ ਮਹਾਨ ਸਮਾਗਮ ਮੌਕੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

ਪਟਿਆਲਾ, 26 ਫਰਵਰੀ (ਅ.ਸ. ਆਹਲੂਵਾਲੀਆ)-ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਜਾਬਰ ਵਿਰੋਧੀ ਦਿਵਸ 'ਤੇ ਰਾਸ਼ਟਰਪਤੀ ਨੂੰ ਪਟਿਆਲਾ ਜ਼ਿਲੇ੍ਹ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਰਾਹੀਂ ਮੰਗ ਪੱਤਰ ਦਿੱਤਾ ਗਿਆ | ਜਿਸ 'ਚ ਜੇਲ੍ਹਾਂ 'ਚ ਬੰਦ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਜਿੱਤ 'ਤੇ ਲਾਇਨਜ਼ ਕਲੱਬ ਦੇ ਵਫ਼ਦ ਨੇ ਵਿਧਾਇਕ ਕੰਬੋਜ ਨੂੰ ਦਿੱਤੀਆਂ ਵਧਾਈਆਂ

ਰਾਜਪੁਰਾ, 26 ਫਰਵਰੀ (ਜੀ.ਪੀ. ਸਿੰਘ) ਲੰਘੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ 'ਤੇ ਅੱਜ ਵਧਾਈਆਂ ਦੇਣ ਲਈ ਸਥਾਨਕ ਲਾਇਨਜ਼ ਕਲੱਬ ਦਾ ਇਕ ਵਫ਼ਦ ਪ੍ਰਧਾਨ ਸੁਰਿੰਦਰ ਮੁਖੀ ਅਤੇ ਚੇਅਰਮੈਨ ਯਸ਼ਪਾਲ ਸਿੰਧੀ ਦੀ ਅਗਵਾਈ 'ਚ ਹਲਕਾ ਵਿਧਾਇਕ ਹਰਦਿਆਲ ...

ਪੂਰੀ ਖ਼ਬਰ »

ਪ੍ਰਾਚੀਨ ਚਤਰ ਮੁਖੀ ਮੰਦਰ ਚਿੜੀਆਂ ਮੁਹੱਲਾ ਵਿਖੇ ਸਾਲਾਨਾ ਉਤਸਵ ਕਰਵਾਇਆ

ਸਮਾਣਾ, 26 ਫਰਵਰੀ (ਗੁਰਦੀਪ ਸ਼ਰਮਾ)-ਸਥਾਨਕ ਪ੍ਰਾਚੀਨ ਚੱਤਰ ਮੁਖੀ ਸ਼ਿਵ ਮੰਦਰ ਚਿੜੀਆਂ ਮੁਹੱਲਾ ਦੇ ਮੂਰਤੀ ਸਥਾਪਨਾ ਉਤਸਵ ਨੂੰ ਸਮਰਪਿਤ ਇਕ ਸਮਾਰੋਹ ਮੰਦਰ ਕਮੇਟੀ ਵਲੋਂ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਮੋਹਨ ਲਾਲ ਚੀਕੇ ਵਾਲਿਆਂ ਨੇ ...

ਪੂਰੀ ਖ਼ਬਰ »

ਪਬਲਿਕ ਕਾਲਜ 'ਚ ਲਗਾਇਆ ਸਵੈ-ਇੱਛੁਕ ਖ਼ੂਨਦਾਨ ਕੈਂਪ

ਸਮਾਣਾ, 26 ਫ਼ਰਵਰੀ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ, ਪਬਲਿਕ ਸਿੱਖਿਆ ਕਾਲਜ ਸਮਾਣਾ ਅਤੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੀਆਂ ਰਾਸ਼ਟਰੀ ਸੇਵਾ ਯੋਜਨਾ ਇਕਾਈਆਂ ਵਲੋਂ ਕਾਲਜ ਦੇ ਰੈੱਡ ਰਿਬਨ ਦੇ ਸਹਿਯੋਗ ਨਾਲ ਸਵੈ-ਇੱਛੁਕ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਆਈ.ਜੀ. ਰਣਬੀਰ ਸਿੰਘ ਖੱਟੜਾ ਦਾ ਗੁਰਜੰਟ ਸਿੰਘ ਦੀ ਅਗਵਾਈ 'ਚ ਕੀਤਾ ਸਨਮਾਨ

ਭਾਦਸੋਂ, 26 ਫਰਵਰੀ (ਗੁਰਬਖਸ਼ ਸਿੰਘ ਵੜੈਚ)-ਆਈ.ਪੀ.ਐਸ. ਰਣਬੀਰ ਸਿੰਘ ਖੱਟੜਾ ਦਾ ਅਕਾਲੀ ਦਲ ਦੇ ਸੀਨੀ. ਆਗੂ ਗੁਰਜੰਟ ਸਿੰਘ ਸਹੌਲੀ ਦੀ ਅਗਵਾਈ 'ਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਨਮਾਨ ਲਈ ਆਈ.ਜੀ. ਰਣਬੀਰ ਸਿੰਘ ਖੱਟੜਾ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਸਬੰਧੀ ਇਕ ਕਰੋੜ ਦੀ ਸਬਸਿਡੀ ਜਾਰੀ

ਪਟਿਆਲਾ, 26 ਫਰਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ...

ਪੂਰੀ ਖ਼ਬਰ »

ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਨੇ ਦਿੱਤਾ ਐਸ. ਡੀ. ਐਮ. ਨੂੰ ਮੰਗ ਪੱਤਰ

ਰਾਜਪੁਰਾ, 26 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਵਲੋਂ ਐੱਸ.ਡੀ.ਐਮ. ਖ਼ੁਸ਼ਦਿਲ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਵਿਚ ਮੰਗ ਕੀਤੀ ਗਈ ਕਿ ਸਕੂਲੀ ਬੱਚਿਆਂ ਦੀ ਪੜ੍ਹਾਈ ਆਨਲਾਇਨ ਹੋਈ ਹੈ | ਇਸ ਲਈ ਪੇਪਰ ਵੀ ਆਨਲਾਈਨ ਹੀ ਹੋਣੇ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਘਿਰਾਓ ਕਰਨ ਦੇ ਸਬੰਧ 'ਚ ਕੀਤੀ ਬੈਠਕ

ਰਾਜਪੁਰਾ, 26 ਫਰਵਰੀ (ਰਣਜੀਤ ਸਿੰਘ)-ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ਹੋਈ ਇਸ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਪੁੱਜੇ ਹੋਏ ਸਨ | ਉਨ੍ਹਾਂ ਕਿਹਾ ਕਿ 1 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਾ ਹੈ, ਇਸ ਲਈ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਭਾਰਤ ਅਤੇ ਉਜ਼ਬੇਕਿਸਤਾਨ ਦੇ ਵਿਚਕਾਰ ਭਾਸ਼ਾਈ ਅਤੇ ਸਾਹਿਤਕ ਸਬੰਧ ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਪਟਿਆਲਾ, 26 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਪੰਜਾਬੀ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋਮਾਜਰਾ, ਵਿਖੇ ਗੁਰਮਤਿ ਚੇਤਨਾ ਸਭਾ ਵਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ, ਸਟਾਫ਼ ਅਤੇ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮੀ ਵੈਬੀਨਾਰ ਕਰਵਾਇਆ

ਪਟਿਆਲਾ, 26 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਲੋਂ ਉਪ-ਕੁਲਪਤੀ ਰਵਨੀਤ ਕੌਰ, ਆਈ.ਏ.ਐੱਸ. ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਸਜਾਇਆ ਨਗਰ ਕੀਰਤਨ

ਪਾਤੜਾਂ, 26 ਫ਼ਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਭਗਤ ਰਵਿਦਾਸ ਮੰਦਰ ਕਮੇਟੀ ਪਾਤੜਾਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਨਗਰ ਕੀਰਤਨ ਸਜਾਇਆ ਗਿਆ | ਜਾਣਕਾਰੀ ਦਿੰਦਿਆਂ ਰਵਿਦਾਸ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਨੇ ਰਵਿਦਾਸ ਜੈਅੰਤੀ ਮਨਾਈ

ਗੁਹਲਾ ਚੀਕਾ, (ਓ.ਪੀ. ਸੈਣੀ)-ਰਵਿਦਾਸ ਜੈਅੰੰਤੀ ਦੇ ਮੌਕੇ 'ਤੇ ਟਟਿਆਣਾ ਵਿਖੇ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਵਿਖੇ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਤਹਿਤ ਵੱਖ-ਵੱਖ ਗਤੀਵਿਧੀਆਂ ਹੋਈਆਂ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਬੱਚਿਆਂ ਨੂੰ ਰਵਿਦਾਸ ਜੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਮਾਣਾ, (ਗੁਰਦੀਪ ਸ਼ਰਮਾ)-ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਥਾਨਕ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਭਾਤ ਫੇਰੀ ਮੰਡਲੀ ਬੰਮ੍ਹਣਾ ਪੱਤੀ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »

ਕਸਬਾ ਬਲਬੇੜ੍ਹਾ ਵਿਖੇ ਭਗਤ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਡਕਾਲਾ, (ਪਰਗਟ ਸਿੰਘ ਬਲਬੇੜ੍ਹਾ)-ਭਗਤ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਬਲਬੇੜ੍ਹਾ ਵਿਖੇ ਨਗਰ ਕੀਰਤਨ ਸਜਾਇਆ ਗਿਆ | ਡੇਰਾ ਬਾਬਾ ਬਖਤਾ ਨਾਥ ਦੇ ਗੱਦੀ ਨਸ਼ੀਨ ਬਾਬਾ ਸ਼ਾਂਤੀ ਨਾਥ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਕਸਬੇ 'ਚ ਥਾਂ ਥਾਂ ...

ਪੂਰੀ ਖ਼ਬਰ »

ਛੜਬੜ੍ਹ ਵਿਖੇ ਸ਼ਹਿਦ ਦੀਆਂ ਮੱਖੀਆਂ ਅਤੇ ਪਸ਼ੂ ਪਾਲਕਾਂ ਲਈ ਇਕ ਦਿਨਾਂ ਸਿਖਲਾਈ ਕੈਂਪ

ਬਨੂੜ, 26 ਫਰਵਰੀ (ਭੁਪਿੰਦਰ ਸਿੰਘ)-ਪਿੰਡ ਛੜਬੜ੍ਹ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਸ਼ਹਿਦ ਦੀਆਂ ਮੱਖੀਆਂ ਅਤੇ ਪਸ਼ੂ ਪਾਲਕਾਂ ਲਈ ਇਕ ਦਿਨਾ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਵਿਚ 36 ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਸਿਖਲਾਈ ਹਾਸਲ ਕਰਨ ਵਾਲਿਆਂ ਨੂੰ ...

ਪੂਰੀ ਖ਼ਬਰ »

ਅੰਬੂਜਾ ਫਾਊਾਡੇਸ਼ਨ 15 ਸਰਕਾਰੀ ਸਕੂਲਾਂ ਨੂੰ ਪ੍ਰਦਾਨ ਕਰੇਗੀ ਬੁਨਿਆਦੀ ਢਾਂਚਾ

ਪਟਿਆਲਾ, 26 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਦੇ ਯਤਨਾਂ ਸਦਕਾ ਅੰਬੂਜਾ ਫਾਊਾਡੇਸ਼ਨ ਨੇ ਜ਼ਿਲ੍ਹਾ ਪਟਿਆਲਾ ਦੇ 15 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ | ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਬਾਦਸ਼ਾਹਪੁਰ ਦੀ ਮਹਿਕਪ੍ਰੀਤ ਕੌਰ ਭਾਸ਼ਣ ਮੁਕਾਬਲੇ 'ਚੋਂ ਅੱਵਲ

ਬਾਦਸ਼ਾਹਪੁਰ, 26 ਫਰਵਰੀ (ਰਛਪਾਲ ਸਿੰਘ ਢੋਟ)-ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੀ.ਬੀ.ਐੱਸ.ਈ. ਬੋਰਡ ਨੇ 6-7 ਸਕੂਲਾਂ ਨੂੰ ਇਕੱਠੇ ਕਰਕੇ ਹੱਬ ਬਣਾਏ ਹਨ | ਇਨ੍ਹਾਂ ਸਕੂਲਾਂ ਦੇ ਬੱਚਿਆਂ 'ਚ ਸਹਿ-ਵਿੱਦਿਅਕ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸੇ ਲੜ੍ਹੀ ਤਹਿਤ ...

ਪੂਰੀ ਖ਼ਬਰ »

ਪਬਲਿਕ ਕਾਲਜ ਦੀਆਂ ਖਿਡਾਰਨਾਂ ਨੇ ਚਮਕਾਇਆ ਕਾਲਜ ਦਾ ਨਾਂਅ

ਸਮਾਣਾ, 26 ਫ਼ਰਵਰੀ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਵਿਚ ਪੜ੍ਹੀ ਵਿਦਿਆਰਥਣ ਪਿ੍ੰਯਕਾ ਗੋਸਵਾਮੀ ਜਿਸ ਨੇ ਹੁਣੇ-ਹੁਣੇ ਰਾਂਚੀ ਵਿਖੇ ਹੋਈ ਸੀਨੀਅਰ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚੋਂ 20 ਕਿੱਲੋਮੀਟਰ ਵਾਕ 01 ਘੰਟਾ 28.45 ਮਿੰਟ ਵਿਚ ਪੂਰੀ ਕਰਕੇ ਰਾਸ਼ਟਰੀ ...

ਪੂਰੀ ਖ਼ਬਰ »

ਸੀਵਰੇਜ ਲਾਈਨ 'ਚ ਡੇਅਰੀ ਵੇਸਟ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਹੋਇਆ ਨਗਰ ਨਿਗਮ

ਪਟਿਆਲਾ, 26 ਫਰਵਰੀ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਸੀਵਰੇਜ ਲਾਈਨ ਵਿਚ ਡੇਅਰੀ ਵੇਸਟ ਸੁੱਟਣ ਵਾਲੇ ਖ਼ਿਲਾਫ਼ ਥਾਣਾ ਕੋਤਵਾਲੀ ਵਿਚ ਪਹਿਲਾ ਪਰਚਾ ਦਰਜ ਕਰਵਾਇਆ ਹੈ | ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਸ਼ਹਿਰ ਦੇ ਸਾਰੇ ਡੇਅਰੀ ਫਾਰਮਰਜ਼ ਅਤੇ ਕਾਰੋਬਾਰੀਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਸਪੀਕਰ ਰਾਣਾ ਕੇ.ਪੀ. ਨੂੰ ਮਿਲ ਕੇ ਮੁਲਾਜ਼ਮਾਂ ਸਬੰਧੀ ਸਬ-ਸਸਟੈਂਟਿਵ ਮੋਸ਼ਨ ਲਿਆਉਣ ਲਈ ਦਿੱਤਾ ਮਤਾ

ਪਟਿਆਲਾ, 26 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ) -ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਨੂੰ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਰੂਲ 71 ...

ਪੂਰੀ ਖ਼ਬਰ »

ਭਗਵੰਤ ਸਿੰਘ ਮਣਕੂ ਦੀ ਅਗਵਾਈ 'ਚ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਸੱਗੂ ਦਾ ਸਨਮਾਨ

ਭਾਦਸੋਂ, 26 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਨਵ-ਨਿਯੁਕਤ ਕੀਤੇ ਰਾਮਗੜ੍ਹੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ ਦਾ ਮਣਕੂ ਐਗਰੋ ਇੰਡਸਟਰੀ ਭਾਦਸੋਂ ਵਿਖੇ ਬੀ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਭਗਵੰਤ ...

ਪੂਰੀ ਖ਼ਬਰ »

ਸੈਂਟੀ ਮਿੱਤਲ ਅਤੇ ਮਮਤਾ ਮਿੱਤਲ ਨੇ ਵੋਟਰਾਂ ਦਾ ਘਰ-ਘਰ ਜਾ ਕੇ ਕੀਤਾ ਧੰਨਵਾਦ

ਨਾਭਾ, 26 ਫਰਵਰੀ (ਕਰਮਜੀਤ ਸਿੰਘ)-ਨਗਰ ਕੌਂਸਲ ਵਿਚ ਜੇਤੂ ਪਤੀ-ਪਤਨੀ ਰਜਨੀਸ਼ ਮਿੱਤਲ ਸੈਂਟੀ ਅਤੇ ਮਮਤਾ ਮਿੱਤਲ ਨੇ ਵਾਰਡ ਨੰ. 9 ਅਤੇ 10 ਦੇ ਵੋਟਰਾਂ ਦਾ ਘਰ-ਘਰ ਜਾ ਕੇ ਧੰਨਵਾਦ ਕੀਤਾ, ਜਿਸ ਦੌਰਾਨ ਲੋਕਾਂ ਵਲੋਂ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਉਪਰੰਤ ਨਗਰ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਵਲੋਂ 3 ਮਾਰਚ ਨੂੰ ਲਗਾਇਆ ਜਾਵੇਗਾ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ

ਨਾਭਾ, 26 ਫਰਵਰੀ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿਚ ਮੋਤੀ ਬਾਗ ਦਫ਼ਤਰ ਵਿਚ ਸਮੂਹ ਮੈਂਬਰਾਂ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਹੌਲੀ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਕਾਰਨ ...

ਪੂਰੀ ਖ਼ਬਰ »

5 ਲੱਖ ਤੱਕ ਮਿਲਣ ਵਾਲੀ ਸਿਹਤ ਬੀਮਾ ਯੋਜਨਾ ਤਹਿਤ ਪਿੰਡਾਂ 'ਚ ਬਣਾਏ ਜਾ ਰਹੇ ਨੇ ਈ-ਕਾਰਡ-ਡਾ. ਵਰਮਾ

ਦੇਵੀਗੜ੍ਹ, 26 ਫਰਵਰੀ (ਰਾਜਿੰਦਰ ਸਿੰਘ ਮੌਜੀ)-ਮੁੱਢਲਾ ਸਿਹਤ ਕੇਂਦਰ ਦੁਧਨਸਾਧਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨ ਵਰਮਾ ਨੇ ਦੱਸਿਆ ਕਿ ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਦੁਧਨਸਾਧਾਂ ਦੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਕੋਵਿਡ-19 ਦੇ ਅਧੀਨ ਐੱਸ.ਡੀ.ਐਮ. ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਗੂਹਲਾ ਚੀਕਾ, 26 ਫਰਵਰੀ (ਓ.ਪੀ. ਸੈਣੀ)-ਐੱਸ.ਡੀ.ਐਮ. ਸਸੀ ਵਸੁੰਧਰਾ ਨੇ ਕੋਵਿਡ-19 ਅਧੀਨ ਸਬ-ਡਵੀਜ਼ਨ ਗੂਹਲਾ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਕੋਰੋਨਾ ਮਹਾਂਮਾਰੀ ਦੇ ਤਹਿਤ ਜਾਰੀ ਨਿਰਦੇਸ਼ਾਂ ਅਨੁਸਾਰ ਕੀਤੇ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਸ਼ਰਮਾ ਦੀ ਸਹਿਕਾਰੀ ਸਭਾ ਕਕਰਾਲਾ ਦੀ ਕਮੇਟੀ ਦੇ ਪ੍ਰਧਾਨ ਨਿਯੁਕਤ

ਨਾਭਾ, 26 ਫਰਵਰੀ (ਕਰਮਜੀਤ ਸਿੰਘ)-ਨਾਭਾ ਰਿਜ਼ਰਵ ਹਲਕੇ ਅੰਦਰ ਆਬਾਦੀ ਪੱਖੋਂ ਵੱਡੇ ਪਿੰਡਾਂ ਵਿਚ ਜਾਣੇ ਜਾਂਦੇ ਪਿੰਡ ਕਕਰਾਲਾ ਦੀ ਸਹਿਕਾਰੀ ਸਭਾ ਦੀ ਕਮੇਟੀ ਦੀ ਅੱਜ ਸਰਬਸੰਮਤੀ ਨਾਲ ਚੋਣ ਹੋਈ, ਜਿਸ ਵਿਚ ਉੱਘੇ ਸਮਾਜ ਸੇਵਕ ਪੰਡਤ ਓਮ ਪ੍ਰਕਾਸ਼ ਸ਼ਰਮਾ ਨੂੰ ਪ੍ਰਧਾਨ ...

ਪੂਰੀ ਖ਼ਬਰ »

ਪੁਸ਼ਅਪ ਲਗਾਉਣ 'ਚ ਸੰਨੀ ਕਥੂਰੀਆ ਅੱਵਲ

ਪਟਿਆਲਾ, 26 ਫਰਵਰੀ (ਚਹਿਲ) -ਇੱਥੇ ਲਹਿਲ ਕਾਲੋਨੀ ਵਿਖੇ ਸਥਿਤ ਔਕਸੀ ਜਿੰਮ ਵਿਖੇ ਪੁਸ਼ਅੱਪ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬਹੁਤ ਸਾਰੇ ਨੌਜਵਾਨਾਂ ਨੇ ਹਿੱਸਾ ਲਿਆ | ਅਮਰਦੀਪ ਸਿੰਘ (ਸੰਨੀ ਕਥੂਰੀਆ) ਨੇ ਇਸ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਰਹਿਣ ਦਾ ਮਾਣ ...

ਪੂਰੀ ਖ਼ਬਰ »

ਕਿਸਾਨਾਂ ਦੇ ਨਾਲ ਹਰ ਵਰਗ ਦਾ ਜੁੜਨਾ ਸਰਕਾਰ ਲਈ ਮੁਸੀਬਤ ਬਣੇਗਾ-ਟੌਹੜਾ

ਪਟਿਆਲਾ, 26 ਫਰਵਰੀ (ਅ.ਸ. ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਅੰਗਰੇਜ਼ਾਂ ਦੀ ਤਰਜ਼ 'ਤੇ ਖੇਤੀ ਸੈਕਟਰ ਨੂੰ ਕਾਰਪੋਰੇਟ ਦੇ ਹੱਥਾਂ ਵਿਚ ਦੇਣ ਲਈ ਪਾਸ ਕੀਤੇ ਤਿੰਨੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਵਰਗ ਵਲੋਂ ਇਸੇ ਲਹਿਰ ਨੂੰ ਅੱਗੇ ਜਾਰੀ ਰੱਖਣਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀ ਕਨਵੈਨਸ਼ਨ

ਪਟਿਆਲਾ, 26 ਫਰਵਰੀ (ਅ.ਸ. ਆਹਲੂਵਾਲੀਆ)-ਵੱਖ-ਵੱਖ ਠੇਕਾ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਅਣਖੀ ਭਵਨ ਪਟਿਆਲਾ ਵਿਖੇ ਸਾਂਝੇ ਤੌਰ 'ਤੇ ਕਨਵੈੱਨਸ਼ਨ ਕੀਤੀ ਗਈ | ਜਿਸ ਵਿਚ ਵੱਖ-ਵੱਖ ਠੇਕਾ ਮੁਲਾਜ਼ਮ ਜਥੇਬੰਦੀਆਂ ਤੇ ਯੂਨੀਅਨ ਦੇ ਆਗੂ ਸ਼ਾਲਿ ਹੋਏ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX