ਤਾਜਾ ਖ਼ਬਰਾਂ


ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  14 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  25 minutes ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  44 minutes ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 1 hour ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  1 minute ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 3 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 3 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲੇ੍ਹ ਦੇ ਵੱਖ-ਵੱਖ ਕਸਬਿਆਂ ਵਿਚ ਗੁਰੂ ਰਵਿਦਾਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ, ਥਾਂ-ਥਾਂ ਲੰਗਰ

ਖੰਨਾ, 26 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਜ਼ਿਲੇ੍ਹ ਵਿਚ ਖੰਨਾ, ਸਮਰਾਲਾ, ਮਾਛੀਵਾੜਾ, ਦੋਰਾਹਾ, ਪਾਇਲ ਆਦਿ ਇਲਾਕਿਆਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ | ਇਨ੍ਹਾਂ ਨਗਰ ਕੀਰਤਨਾਂ ਦਾ ਸੰਗਤਾਂ ਵਲੋਂ ਥਾਂ ਥਾਂ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ | ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਾਬਿਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਬਾਣੀ ਕੀਰਤਨ ਕਰਦੇ, ਸਤਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ ਕੱਢੇ ਗਏ | ਇਨ੍ਹਾਂ ਨਗਰ ਕੀਰਤਨਾਂ ਵਿਚ ਔਰਤਾਂ, ਮਰਦ, ਵਿਦਿਆਰਥੀ ਅਤੇ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕ ਸ਼ਾਮਿਲ ਹੋਏ | ਕਈ ਵਿਧਾਇਕ ਤੇ ਰਾਜਸੀ ਆਗੂਆਂ ਨੇ ਵੀ ਨਗਰ ਕੀਰਤਨਾਂ ਦਾ ਸਵਾਗਤ ਕੀਤਾ | ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੀ ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ਵਿਚ ਸ਼ਾਮਿਲ ਸਨ |
ਗੁਰਦੁਆਰਾ ਗੁਰੂ ਗੋਬਿੰਦ ਸਿੰਘ ਤੋਂ ਕੱਢੇ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ
ਖੰਨਾ, (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ੂ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਕਬਜਾ ਫ਼ੈਕਟਰੀ ਰੋਡ ਤੋਂ ਪੰਜ ਪਿਆਰੀਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਹੇਠ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਜੀ. ਟੀ. ਰੋਡ ਬੱਸ ਸਟੈਂਡ, ਲਲਹੇੜੀ ਚੌਂਕ, ਸਮਰਾਲਾ ਚੌਂਕ, ਮਲੇਰਕੋਟਲਾ ਚੌਂਕ, ਪੀਰਖਾਨਾ ਰੋਡ, ਗਊਸ਼ਾਲਾ ਰੋਡ, ਖੱਟੀਕਾ ਚੌਂਕ, ਗੁਲਮੋਹਰ ਨਗਰ, ਅਮਲੋਹ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਗਮਪੁਰਾ ਸਾਹਿਬ ਗਲੱਵਡੀ ਪੁੱਜਿਆ, ਜਿੱਥੇ ਇਸ ਦੀ ਸਮਾਪਤੀ ਹੋਈ | ਸਥਾਨਕ ਗੁਰਦੁਆਰਾ ਗੁਰੂ ਰਵਿਦਾਸ ਨੇੜੇ ਪੀਰਖਾਨਾ ਰੋਡ ਤੇ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਬਲਾਕ ਕਾਂਗਰਸ ਪ੍ਰਧਾਨ ਅਤੇ ਕੌਂਸਲਰ ਜਤਿੰਦਰ ਪਾਠਕ, ਪੀ. ਏ. ਹਰਿੰਦਰ ਸਿੰਘ ਕਨੇਚ ਰਿੰਟਾ ਆਦਿ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ, ਜਿੱਥੇ ਇਨ੍ਹਾਂ ਸਾਰਿਆਂ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਕੀਰਤਨੀ ਜਥੇ ਵਲੋਂ ਕੀਰਤਨ ਸੁਣਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਦੇਸ਼ ਦਿੱਤਾ | ਥਾਂ-ਥਾਂ ਤੇ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਵਿਚ ਚਾਹ, ਬਰੈਡ, ਪਕੌੜੇ, ਬਿਸਕੁਟ ਅਤੇ ਰਸਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ, ਵਾਰਡ ਨੰ. 14 ਦੇ ਕੌਂਸਲਰ ਸੰਦੀਪ ਘਈ, ਵਾਰਡ ਨੰ. 12 ਦੇ ਕੌਂਸਲਰ ਗੁਰਮੀਤ ਨਾਗਪਾਲ, ਕੌਂਸਲਰ ਰੂਬੀ ਭਾਟੀਆ, ਕੌਂਸਲਰ ਰੀਟਾ ਰਾਣੀ, ਗੁਰਦੀਪ ਸਿੰਘ ਮਦਨ, ਪ੍ਰਦੀਪ ਮੋਦਗਿਲ, ਗੁਰਦੀਪ ਸਿੰਘ ਦੀਪਾ, ਗੁਰਪ੍ਰੀਤ ਸਿੰਘ ਗੋਗੀ, ਜਗਜੀਤ ਸਿੰਘ, ਐਡ. ਲਖਵੀਰ ਸਿੰਘ, ਸਿਮਰਨਜੀਤ ਸਿੰਘ ਹਨੀ, ਹਰਵਿੰਦਰ ਸਿੰਘ, ਬਾਬਾ ਬਿਸ਼ਨ ਸਿੰਘ, ਗੁਰਮੀਤ ਸਿੰਘ ਫ਼ੌਜੀ, ਹਰਵਿੰਦਰ ਸਿੰਘ, ਅਜੈਪਾਲ ਸਿੰਘ, ਰਾਜਿੰਦਰ ਸਿੰਘ, ਜੋਰਾ ਸਿੰਘ ਬੂਲੇਪੁਰ, ਦਲਵੀਰ ਸਿੰਘ, ਕਸ਼ਮੀਰਾ ਸਿੰਘ, ਮਨਜੀਤ ਸਿੰਘ, ਠੇਕੇਦਾਰ ਮਨਜੀਤ, ਡਾ. ਗੁਰਦੀਪ ਸਿੰਘ, ਅਜੈਪਾਲ ਸਿੰਘ ਰਾਜੂ, ਨੋਨੀ, ਹਨੀ, ਜਸਵੀਰ ਸਿੰਘ ਜੱਸੀ, ਬਲਰਾਮ ਬਾਲੂ, ਆਦਿ ਹਾਜ਼ਰ ਸਨ |
ਸਵ. ਚੱਢਾ ਦੀ ਯਾਦ ਵਿਚ ਗੁਰੂ ਰਵਿਦਾਸ ਨੂੰ ਸਮਰਪਿਤ ਲੰਗਰ, ਵਿਧਾਇਕ ਗੁਰਕੀਰਤ ਅਤੇ ਲੱਖਾ ਪੁੱਜੇ
ਖੰਨਾ, (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਪੀਰਖਾਨਾ ਰੋਡ ਤੇ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਨੇੜੇ ਸਵ. ਧਰਮਜੀਤ ਸਿੰਘ ਚੱਢਾ ਦੀ ਯਾਦ ਵਿਚ ਰਮਿੰਦਰ ਸਿੰਘ ਚੱਢਾ ਪ੍ਰਧਾਨ ਮੇਨ ਬਾਜਾਰ ਦੁਕਾਨਦਾਰ ਯੂਨੀਅਨ, ਜਗਵਿੰਦਰ ਸਿੰਘ ਚੱਢਾ, ਮਾਤਾ ਅਮਰਜੀਤ ਕੌਰ ਚੱਢਾ, ਚੱਢਾ ਕਰੋਕਰੀ ਅਤੇ ਗਿਫ਼ਟ ਹਾਊਸ ਵਲੋਂ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਏ ਗਏ | ਇਸ ਮੌਕੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਇਨ੍ਹਾਂ ਲੰਗਰਾਂ ਵਿਚ ਉਚੇਚੇ ਤੌਰ ਤੇ ਹਾਜ਼ਰੀ ਲਗਵਾਈ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਬਲਾਕ ਕਾਂਗਰਸ ਪ੍ਰਧਾਨ ਅਤੇ ਕੌਂਸਲਰ ਜਤਿੰਦਰ ਪਾਠਕ, ਪੀ. ਏ. ਹਰਿੰਦਰ ਸਿੰਘ ਕਨੇਚ ਰਿੰਟਾ, ਯੂਥ ਆਗੂ ਅਮਿਤ ਤਿਵਾੜੀ, ਜਸਵਿੰਦਰ ਸਿੰਘ ਖਾਲਸਾ ਆਦਿ ਹਾਜ਼ਰ ਸਨ | ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਵਰਤਾਇਆ ਗਿਆ |
ਵਾਰਡ ਨੰ. 13 ਤੇ 14 ਵਿਚ ਕੀਤਾ ਗਿਆ ਨਗਰ ਕੀਰਤਨ ਦਾ ਸਵਾਗਤ
ਖੰਨਾ, (ਹਰਜਿੰਦਰ ਸਿੰਘ ਲਾਲ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 644ਵਾਂ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦਾ ਅੱਜ ਵਾਰਡ 13, 14 ਦੇ ਵਾਸੀਆਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਲੰਗਰ ਵੀ ਲਗਾਏ ਗਏ | ਸਵਾਗਤ ਕਰਨ ਵਾਲਿਆਂ ਵਿਚ ਭਗਵਾਨ ਵਾਲਮੀਕੀ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਬਲਰਾਮ ਰਾਕੇਸ਼ ਕੁਮਾਰ ਬਾਲੂ, ਗਰੀਬ ਦਾਸ, ਮੁਨੀਸ਼ ਬੱਗਣ, ਕੌਂਸਲਰ ਰੀਟਾ ਰਾਣੀ, ਰਮਨ ਜੱਸਲ, ਰਾਜ ਕੁਮਾਰ ਜੱਸਲ, ਬਿੰਦਰ ਜੱਸਲ ਆਦਿ ਸ਼ਾਮਿਲ ਸਨ |
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਰਤਨਹੇੜੀ ਤੋਂ ਨਿਕਲਿਆ ਵਿਸ਼ਾਲ ਨਗਰ ਕੀਰਤਨ
ਖੰਨਾ, (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪਿੰਡ ਰਤਨਹੇੜੀ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਕੱਢਿਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਾਬਿਆ ਹੇਠ ਪੰਜ ਪਿਆਰੇ ਕਰ ਰਹੇ ਸਨ | ਇਹ ਨਗਰ ਕੀਰਤਨ ਪਿੰਡ ਰਤਨਹੇੜੀ ਤੋਂ ਸ਼ੁਰੂ ਹੋ ਕੇ ਸਮਾਪਤ ਗੁਰਦੁਆਰਾ ਸੰਗਤਸਰ ਸਾਹਿਬ, ਨਿਊ ਨਰੋਤਮ ਨਗਰ ਖੰਨਾ ਵਿਖੇ ਪੁੱਜਾ | ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ਵਾਸੀਆਂ ਅਤੇ ਵਾਰਡ ਵਾਸੀਆਂ ਵਲੋਂ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਪਕਵਾਨ ਦੇ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਸੰਗਤਸਰ ਸਾਹਿਬ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਰਣਜੀਤ ਸਿੰਘ ਰਾਣਾ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੂਟਾ ਸਿੰਘ, ਬੀਬੀ ਮਹਿੰਦਰ ਕੌਰ, ਠੇਕੇਦਾਰ ਰਾਜ ਕੁਮਾਰ, ਜਸਵੀਰ ਸਿੰਘ, ਮਨਦੀਪ ਸਿੰਘ, ਹਰਦੇਵ ਸਿੰਘ, ਸੁਖਦੇਵ ਸਿੰਘ, ਬਾਬਾ ਗੁਰਦੀਪ ਸਿੰਘ, ਸਵਰਨ ਸਿੰਘ, ਸਵਰਨਜੀਤ ਸਿੰਘ, ਲਖਵਿੰਦਰ ਸਿੰਘ, ਬਾਲ ਸਿੰਘ, ਮਹਿੰਦਰ ਸਿੰਘ, ਨਾਹਰ ਸਿੰਘ, ਕਰਮਜੀਤ ਸਿੰਘ ਪੰਮਾ, ਮਾ. ਪਿ੍ਤਪਾਲ ਸਿੰਘ, ਹਰਮੇਸ਼ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਪਿੰਡ ਰਤਨਹੇੜੀ ਦੇ ਵਾਸੀਆਂ ਵਲੋਂ ਨਗਰ ਕੀਰਤਨ ਕੱਢਿਆ ਗਿਆ | ਜਿਸ ਦਾ ਸਵਾਗਤ ਵਾਰਡ ਨੰ. 5 ਦੀ ਕੌਂਸਲਰ ਰੀਟਾ ਰਾਣੀ ਵਲੋਂ ਹਰ ਸਾਲ ਦੀ ਤਰ੍ਹਾਂ ਲੰਗਰ ਲਗਾਇਆ ਗਿਆ ਅਤੇ ਮੰਦਿਰ ਕਮੇਟੀ ਵਲੋਂ ਕੌਂਸਲਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਰਵੀ ਸਿੰਘ, ਗੁਰਦੀਪ ਸਿੰਘ, ਪ੍ਰਧਾਨ ਲਖਬਿੰਦਰ ਸਿੰਘ, ਜੱਗੀ ਰਤਨਹੇੜੀ, ਮਨਜੀਤ ਸਿੰਘ ਮੋਨੂੰ, ਬਿੱਲਾ, ਅਮਨ, ਤਾਰੀ ਸਿੰਘ, ਕੋਨੀ ਰਤਨਹੇੜੀ, ਰਣਧੀਰ ਸਿੰਘ ਭੱਟੀ, ਨਿਰਮਲ ਸਿੰਘ, ਪਿੱਤਰ ਸਿੰਘ, ਬਿੰਦਰ ਸਿੰਘ, ਦਿਲਬਾਗ ਸਿੰਘ, ਬਿੰਨੂ, ਮਾਨਾ ਸਿੰਘ ਆਦਿ ਹਾਜ਼ਰ ਸਨ |
ਪਾਇਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪਾਇਲ, (ਰਜਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਸ਼ਾਹਪੁਰ ਤੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਹ ਨਗਰ ਕੀਰਤਨ ਪਿੰਡ ਸ਼ਾਹਪੁਰ ਤੋਂ ਸ਼ੁਰੂ ਹੋ ਕੇ ਪਿੰਡ ਕੋਟਲੀ ਤੋਂ ਵਾਪਿਸ ਪਰਤਿਆ | ਇਸ ਸਮੇਂ ਭਾਈ ਹਰਦੇਵ ਸਿੰਘ ਮਕਸੂਦੜਾ ਦੇ ਕੀਰਤਨੀ ਜਥੇ ਅਤੇ ਭਾਈ ਗੁਰਚਰਨ ਸਿੰਘ ਛਾਜਲੀ ਦੇ ਢਾਡੀ ਜਥੇ ਵਲੋਂ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਸੰਗਤ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵਲੋਂ ਸੁੰਦਰ ਗੇਟ ਸਜਾਏ ਗਏ ਸਨ | ਨਗਰ ਕੀਰਤਨ ਦੌਰਾਨ ਵਲੋਂ ਵੱਖ-ਵੱਖ ਪੜਾਵਾਂ ਤੇ ਸੰਗਤ ਲਈ ਚਾਹ, ਬਰੈਂਡ, ਪਕੌੜਿਆਂ, ਜਲੇਬੀਆਂ ਤੇ ਫਲਾਂ ਆਦਿ ਦੇ ਲੰਗਰ ਲਗਾਏ ਸਨ | ਇਸ ਸਮੇਂ ਪ੍ਰਧਾਨ ਗੁਰਮੇਲ ਸਿੰਘ, ਸਰਪੰਚ ਮਲਦੀਪ ਸਿੰਘ, ਪ੍ਰਧਾਨ ਮਹਿੰਦਰ ਸਿੰਘ, ਹਰੀਮੇਲ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਬਲੇਦਵ ਸਿੰਘ ਬੱਬੂ, ਚਮਕੌਰ ਸਿੰਘ, ਸੁਖਦੇਵ ਸਿੰਘ, ਉਜਾਗਰ ਸਿੰਘ, ਸੁਰਿੰਦਰ ਸਿੰਘ ਸ਼ਾਹਪੁਰ, ਸੁਖਵਿੰਦਰ ਸਿੰਘ, ਰਾਜਵੀਰ ਗਰਚਾ ਤੇ ਜਰਨੈਲ ਸਿੰਘ ਆਦਿ ਵੱਡੀ ਗਿਣਤੀ 'ਚ ਸੰਗਤ ਤੇ ਸੇਵਾਦਾਰ ਹਾਜ਼ਰ ਸਨ |
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ
ਕੁਹਾੜਾ, (ਸੰਦੀਪ ਸਿੰਘ ਕੁਹਾੜਾ)-ਗ੍ਰਾਮ ਪੰਚਾਇਤ ਕੁਹਾੜਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਤੇ ਪੰਜ ਪਿਆਰਿਆ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਤੋਂ ਸ਼ੁਰੂ ਹੋਕੇ ਸਾਰੇ ਪਿੰਡ ਦੀ ਪਰਿਕਰਮਾ ਕਰਦਿਆਂ ਨਗਰ ਕੀਰਤਨ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ਪਿੰਡ ਵਾਸੀਆਂ ਵਲੋਂ ਸੰਗਤਾਂ ਲਈ ਥਾਂ-ਥਾਂ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਨੂੰ ਰਾਗੀ ਸਿੰਘਾਂ ਵਲੋਂ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਤੇਜ ਸਿੰਘ ਗਰਚਾ, ਸਤਵੰਤ ਸਿੰਘ ਗਰਚਾ ਸਰਪੰਚ, ਸਤਵਿੰਦਰ ਸਿੰਘ ਛਿੰਦਰੀ, ਹਰਪ੍ਰੀਤ ਸਿੰਘ ਲਾਡੀ, ਮਨਜੀਤ ਸਿੰਘ ਲਾਡੀ, ਅਰਸ਼ਪ੍ਰੀਤ ਸਿੰਘ ਗਰਚਾ, ਪ੍ਰਧਾਨ ਤਾਰਾ ਸਿੰਘ, ਜਗਰੂਪ ਸਿੰਘ, ਗਾਮਾ ਸਿੰਘ, ਸੁਖਵੀਰ ਸਿੰਘ, ਮਨਦੀਪ ਸਿੰਘ, ਮਲਕੀਤ ਸਿੰਘ, ਪਿੰਦਰ ਸਿੰਘ ਅਤੇ ਪਿੰਡ ਵਾਸੀ ਸ਼ਾਮਲ ਸਨ |
ਸਹਾਰਨ ਮਾਜਰਾ, ਸੋਮਲ ਖੇੜੀ, ਰੋੜੀਆਂ, ਨਾਰੋਮਾਜਰਾ ਸਮੇਤ ਕਈ ਪਿੰਡਾਂ ਵਿੱਚ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਏ ਗਏ
ਮਲੌਦ, (ਸਹਾਰਨ ਮਾਜਰਾ)-ਪਿੰਡ ਸਹਾਰਨ ਮਾਜਰਾ, ਸੋਮਲ ਖੇੜੀ, ਨਾਰੋਮਾਜਰਾ, ਬੁਰਕੜਾ, ਰੋੜੀਆਂ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਨਗਰਾਂ ਦੀਆਂ ਗੁਰਦੁਆਰਾ ਭਗਤ ਰਵਿਦਾਸ ਜੀ ਪ੍ਰਬੰਧਕ ਕਮੇਟੀਆਂ ਵਲੋਂ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਧੂੰਮ ਧਾਮ ਨਾਲ ਮਨਾਏ ਗਏ¢ ਸਮਾਗਮਾਂ ਤਹਿਤ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ¢ ਰੋੜੀਆਂ, ਸਹਾਰਨ ਮਾਜਰਾ, ਨਾਰੋਮਾਜਰਾ ਆਦਿ ਨਗਰਾਂ ਵਿੱਚੋਂ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ¢ ਪਿੰਡ ਸੋਮਲ ਖੇੜੀ ਤੋਂ ਅੱਜ 27 ਫਰਵਰੀ ਸਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ¢ ਵਿਸ਼ੇਸ਼ ਤੌਰ 'ਤੇ ਹੋਂਦ ਚਿੱਲ੍ਹੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਪੁੱਜ ਕੇ ਸਾਰੀਆਂ ਪ੍ਰਬੰਧਕ ਕਮੇਟੀਆਂ, ਸਮੂਹ ਸੰਗਤਾਂ ਨੂੰ ਵੱਡੇ ਉਪਰਾਲੇ ਕਰਕੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬਾਂ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਾਡੇ ਸਮਾਜ ਨੂੰ ਇੱਕ ਬਹੁਤ ਵਿਲੱਖਣ ਅਤੇ ਵਡਮੁੱਲਾ ਵਿਰਸਾ ਦਿੱਤਾ ਹੈ¢ ਜਿਸ ਫ਼ਲਸਫ਼ੇ ਨੂੰ ਸਮਝ ਕੇ ਸਾਡਾ ਸਮਾਜ ਤਰੱਕੀ ਕਰ ਸਕਦਾ ਹੈ | ਸਮਾਗਮਾਂ ਮੌਕੇ ਭਾਈ ਗੁਰਜੀਤ ਸਿੰਘ ਖ਼ਾਲਸਾ, ਮਾਸਟਰ ਮਲਕੀਪ ਸਿੰਘ ਸਹਾਰਨ ਮਾਜਰਾ, ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ, ਬਾਪੂ ਸਾਧੂ ਸਿੰਘ, ਰਾਮ ਸਿੰਘ ਸਾਬਕਾ ਕੌਂਸਲਰ, ਮਾਸਟਰ ਅਤਰ ਸਿੰਘ, ਪ੍ਰਧਾਨ ਬਲਵੀਰ ਸਿੰਘ ਲੱਲੂ ਰੋੜੀਆਂ, ਇੰਜੀ: ਈਸ਼ਵਰ ਸਿੰਘ, ਡਾਕਟਰ ਪਿਆਰਾ ਸਿੰਘ, ਅਮਰੀਕ ਸਿੰਘ ਰੋੜੀਆਂ, ਪਿ੍ਥੀ ਸਿੰਘ, ਕਾਲਾ ਸਿੰਘ, ਯੋਧਾ ਰੋੜੀਆਂ, ਪਾਲੀ ਸਿੰਘ, ਜੱਗੀ ਸਿੰਘ, ਰਵੀ ਸਿੰਘ, ਹੈਪੀ ਸਿੰਘ, ਸਨੀ ਸਿੰਘ, ਸੈਂਟੀ ਸਿੰਘ, ਹਰਦੀਪ ਸਿੰਘ ਖਾਲਸਾ, ਘੋਚੀ ਸਿੰਘ, ਘੋਲ ਸਿੰਘ, ਮੋਹਣਾ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ, ਜਸ਼ਨ ਸਿੰਘ, ਬਹਾਦਰ ਸਿੰਘ ਸਾਰੇ ਰੋੜੀਆਂ ਆਦਿ ਨੇ ਸ਼ਮੂਲੀਅਤ ਕਰਕੇ ਸੰਗਤਾਂ ਨੂੰ ਵਧਾਈ ਦਿੱਤੀ |
ਪ੍ਰਭਾਤ ਫੇਰੀਆਂ ਸਮਾਪਤ ਨਗਰ ਕੀਰਤਨ ਅੱਜ
ਪਾਇਲ, (ਰਜਿੰਦਰ ਸਿੰਘ, ਨਿਜ਼ਾਮਪੁਰ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਰਡ ਨੰਬਰ 7 ਗੁਰੂ ਰਵਿਦਾਸ ਮੰਦਿਰ ਤੋਂ ਪਿਛਲੇ 40 ਦਿਨ ਤੋਂ ਚੱਲ ਰਹੀਆਂ ਪ੍ਰਭਾਤ ਫੇਰੀਆਂ ਸਮਾਪਤ ਹੋ ਗਈਆਂ ਹਨ | ਸੇਵਾਦਾਰ ਦਿਲਪ੍ਰੀਤ ਸਿੰਘ ਡੀ. ਪੀ. ਨੇ ਦੱਸਿਆ ਕਿ ਗੁਰਪੁਰਬ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਾਰਡ ਨੰ:11 ਤੋਂ ਨਗਰ ਕੀਰਤਨ ਸਵੇਰੇ 10 ਵਜੇ ਨਗਰ ਕੀਰਤਨ ਸਜਾਏ ਜਾਣਗੇ | ਇਹ ਨਗਰ ਕੀਰਤਨ ਸ਼ਹਿਰ ਦੀ ਪ੍ਰਕਰਮਾ ਦੌਰਾਨ ਰਾਈਮਾਜਰਾ ਹੁੰਦਾ ਹੋਇਆ ਸ਼ਾਮ ਨੂੰ ਵਾਪਿਸ ਗੁਰਦੁਆਰਾ ਸਾਹਿਬ ਪੁੱਜੇਗਾ | ਇਸ ਤਰ੍ਹਾਂ ਗੁਰਪੁਰਬ ਦੇ ਸਬੰਧ 'ਚ ਵਾਰਡ ਨੰ: 3 ਗੁਰਦੁਆਰਾ ਸੰਗਤਸਰ ਸਾਹਿਬ ਵਿਖੇ 2 ਦਿਨਾਂ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਢਾਡੀ ਜਥੇ ਵਲੋਂ ਵਾਰਾਂ ਤੇ ਕੀਰਤਨੀ ਜਥੇ ਵਲੋਂ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਸਮੇਂ ਜਗਤਾਰ ਸਿੰਘ ਫ਼ੌਜੀ, ਹਰਭਜਨ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਕੁਲਦੀਪ ਸਿੰਘ, ਕੌਂਸਲਰ ਗੁਰਕਿਰਪਾਲ ਸਿੰਘ, ਚਰਨਜੀਤ ਸਿੰਘ, ਕੌਂਸਲਰ ਬਲਵੀਰ ਸਿੰਘ ਲਾਲਾ, ਗੁਰਵਿੰਦਰ ਸਿੰਘ, ਜਗਜੀਵਨ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਬਚਿੱਤਰ ਸਿੰਘ, ਪਵਨਦੀਪ ਸਿੰਘ, ਮੇਜਰ ਸਿੰਘ ਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਕੱਲ੍ਹ ਹੋਣ ਵਾਲੀ ਰੈਲੀ ਦੇ ਸਮਰਥਨ ਦਾ ਐਲਾਨ

ਮਲੌਦ, 26 ਫਰਵਰੀ (ਸਹਾਰਨ ਮਾਜਰਾ)-ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਦੀ ਅਹਿਮ ਮੀਟਿੰਗ ਸੂਬਾਈ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਅਤੇ ਜ਼ਿਲ੍ਹਾ ਪ੍ਰਧਾਨ ਗੁਰ ਜੈਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਲਤਾਲਾ ਅਤੇ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਵਿਖੇ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਅਕਾਲੀ ਦਲ ਦੀ ਮੀਟਿੰਗ

ਬੀਜਾ, 26 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਅੱਜ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪਹਿਲੀ ਮਾਰਚ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਇੰਜੀਨੀਅਰ ਇੰਦਰਪਾਲ ਸਿੰਘ ਕੋਟ ਪਨੈਚ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬੀਜਾ, 26 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜੇ ਪਿੰਡ ਕੋਟ ਪਨੈਚ ਦੇ ਵਸਨੀਕ ਰਿਟਾਇਰਡ ਬੀ. ਡੀ. ਪੀ. ਓ. ਹਰਬੰਸ ਸਿੰਘ ਦਾ ਪੋਤਾ ਅਤੇ ਪਾਵਰਕਾਮ ਬਿਜਲੀ ਬੋਰਡ ਦੇ ਐੱਸ. ਡੀ. ਓ. ਧੰਨਰਾਜ ਸਿੰਘ ਪਨੈਚ ਦਾ ਸਪੁੱਤਰ ਇੰਜੀਨੀਅਰ ਇੰਦਰਪਾਲ ਸਿੰਘ 31 ਸਾਲ ਦੋ ਕਿ ਮਿਤੀ 18 ...

ਪੂਰੀ ਖ਼ਬਰ »

5 ਕਿੱਲੋ ਗ੍ਰਾਮ ਗਾਂਜੇ ਸਮੇਤ ਇਕ ਵਿਅਕਤੀ ਕਾਬੂ

ਖੰਨਾ, 26 ਫਰਵਰੀ (ਮਨਜੀਤ ਸਿੰਘ ਧੀਮਾਨ)- ਖੰਨਾ ਪੁਲਿਸ ਨੇ 5 ਕਿੱਲੋ ਗ੍ਰਾਮ ਗਾਂਜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਸੂਆ ਪੁਲੀ ਸਮਰਾਲਾ ਰੋਡ ...

ਪੂਰੀ ਖ਼ਬਰ »

990 ਗ੍ਰਾਮ ਅਫ਼ੀਮ ਸਮੇਤ ਵਿਅਕਤੀ ਕਾਬੂ

ਖੰਨਾ, 26 ਫਰਵਰੀ (ਮਨਜੀਤ ਸਿੰਘ)-ਖੰਨਾ ਪੁਲਿਸ ਨੇ 990 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਏ.ਐੱਸ. ਆਈ. ਜਗਜੀਵਨ ਰਾਮ ਪੁਲਿਸ ਪਾਰਟੀ ਸਮੇਤ ਸਾਹਮਣੇ ਪਿ੍ਸਟਨ ਮਾਲ ਸਰਵਿਸ ਲਾਈਨ ਜੀ. ...

ਪੂਰੀ ਖ਼ਬਰ »

2 ਕਿੱਲੋ ਗਾਂਜੇ ਸਮੇਤ ਇਕ ਕਾਬੂ

ਕੁਹਾੜਾ, 26 ਫਰਵਰੀ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਦੀ ਪੁਲਿਸ ਵਲੋਂ ਵਿਅਕਤੀ ਨੂੰ ਗਾਂਜੇ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਮੇਹਲੋਂ ਲੱਖੋਵਾਲ ਰੋਡ ...

ਪੂਰੀ ਖ਼ਬਰ »

ਬੱਸ ਦੇ ਟਾਈਮ ਨੂੰ ਲੈ ਕੇ ਹੋਏ ਝਗੜੇ ਸਬੰਧੀ ਮਾਮਲਾ ਦਰਜ

ਖੰਨਾ, 26 ਫਰਵਰੀ (ਧੀਮਾਨ)- ਬੱਸ ਦੇ ਟਾਈਮ ਨੂੰ ਲੈ ਕੇ ਹੋਏ ਝਗੜੇ 'ਚ ਅੱਡਾ ਇੰਚਾਰਜ, ਕੰਡਕਟਰ, ਡਰਾਈਵਰ ਦੀ ਕੁੱਟਮਾਰ ਕਰਨ ਤੇ 3 ਵਿਅਕਤੀਆਂ ਤੇ ਦੋ ਨਾਮਾਲੂਮ ਵਿਅਕਤੀਆਂ ਖਿਲਾਫ ਧਾਰਾ 379-ਬੀ, 323, 341, 427, 506, 148, 149 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ...

ਪੂਰੀ ਖ਼ਬਰ »

ਖ਼ੂਨਦਾਨੀ ਸੰਸਥਾ ਵਲੋਂ ਸਮੂਹ ਸੰਸਥਾਵਾਂ ਨਾਲ ਮੀਟਿੰਗ

ਅਹਿਮਦਗੜ੍ਹ, 26 ਫਰਵਰੀ (ਪੁਰੀ)-ਸਟੇਟ ਐਵਾਰਡੀ ਪ੍ਰਸਿੱਧ ਖ਼ੂਨਦਾਨੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵੱਲੋਂ 14ਵੇਂ ਸਾਲਾਨਾ ਖ਼ੂਨਦਾਨ ਕੈਂਪ ਸਬੰਧੀ ਸ਼ਹਿਰ ਦੀਆਂ ਸਮੂਹ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਇਸ ਵਾਰ ਕੈਂਪ ਨੂੰ ਹੋਰ ਵੱਡੇ ਪੱਧਰ ...

ਪੂਰੀ ਖ਼ਬਰ »

ਦੂਜੀ ਵਾਰ ਕੌਂਸਲਰ ਬਣੇ ਸੰਨੀ ਦੂਆ ਦਾ ਸਨਮਾਨ ਕੀਤਾ

ਸਮਰਾਲਾ, 26 ਫਰਵਰੀ (ਗੋਪਾਲ ਸੋਫਤ)-ਸਥਾਨਕ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 4 ਤੋਂ ਦੂਜੀ ਵਾਰ ਵੱਡੀ ਲੀਡ ਲੈ ਕੇ ਜਿੱਤੇ ਸਾਬਕਾ ਕੌਂਸਲਰ ਸੰਨੀ ਦੂਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਾਬਕਾ ਸਰਪੰਚ ਅਵਤਾਰ ਸਿੰਘ ਗਹਿਲੇਵਾਲ ਨੇ ਸੰਨੀ ਦੂਆ ਦਾ ਸਨਮਾਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਕਸਬਾ ਡੇਹਲੋਂ 'ਚ ਬੰਦ ਦਾ ਸੱਦਾ ਰਿਹਾ ਬੇਅਸਰ

ਡੇਹਲੋਂ, 26 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਭਾਵੇਂ ਅੱਜ ਵਪਾਰੀ ਵਰਗ ਵਲੋਂ ਜੀ. ਐੱਸ. ਟੀ. ਦੇ ਮੱਦੇਨਜ਼ਰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਪਰ ਕਸਬਾ ਡੇਹਲੋਂ ਵਿਖੇ ਆਮ ਦਿਨਾਂ ਵਾਂਗ ਹੀ ਬਾਜ਼ਾਰ ਅੰਦਰ ਦੁਕਾਨਾਂ ਖੁੱਲ੍ਹੀਆਂ ਰਹੀਆਂ | ਇਸ ਤਰ੍ਹਾਂ ਸ਼ਰੀਂਹ, ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਲਗਾਤਾਰ ਧਰਨਾ ਜਾਰੀ

ਡੇਹਲੋਂ, 26 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੰੂਨਾਂ ਤੇ ਕਾਰਪੋਰੇਟ ਘਰਾਣਿਆਂ ਖਿਲਾਫ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨਾ ਜਾਰੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ-ਮਾਂਗਟ

ਡੇਹਲੋਂ, 26 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸੂਬਾ ਕਾਂਗਰਸ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ¢ ਇਹ ਪ੍ਰਗਟਾਵਾ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ...

ਪੂਰੀ ਖ਼ਬਰ »

ਪਿੰਡ ਸ਼ਰੀਂਹ ਵਿਖੇ ਰਾਜੇਵਾਲ ਯੂਨੀਅਨ ਵਲੋਂ ਕਿਸਾਨ ਸੰਘਰਸ਼ ਕਮੇਟੀ ਦਾ ਗਠਨ

ਡੇਹਲੋਂ, 26 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਰਾਜੇਵਾਲ, ਸੁਖਵਿੰਦਰ ਸਿੰਘ, ਸੁਖਜੀਤ ਸਿੰਘ ਗਿੱਲ ਅਗਵਾਈ ਹੇਠ ਪਿੰਡ ਸਰੀਂਹ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ, ਜਿਸ ਵਿਚ ਪਿੰਡ ਦੀ ਸਰਬਸੰਮਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX