ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  40 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  29 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 1 hour ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 1 hour ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 2 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 4 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 4 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਜਲੰਧਰ

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ, 26 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਸ਼ਹਿਰ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਪਹੰੁਚੇ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਰਜਿੰਦਰ ਬੇਰੀ, ਪਵਨ ਕੁਮਾਰ ਟੀਨੂੰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਵੰਤ ਸਿੰਘ ਮੰਨਣ, ਪਰਮਜੀਤ ਸਿੰਘ ਰਾਏਪੁਰ, ਸਾਬਕਾ ਮੰਤਰੀ ਅਵਿਨਾਸ਼ ਚੰਦਰ, ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਨੇ ਦੱਬੇ ਕੁਚਲੇ ਮਜ਼ਲੂਮਾਂ ਨੂੰ ਉੱਚਾ ਚੁੱਕਣ ਲਈ ਆਵਾਜ਼ ਬੁਲੰਦ ਕੀਤੀ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਗੁਰੂ ਸਾਹਿਬ ਵਲੋਂ ਦਿਖਾਏ ਮਾਰਗ 'ਤੇ ਚੱਲ ਕੇ ਮਜ਼ਲੂਮਾਂ ਉੱਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇ | ਸ਼ੋਭਾ ਯਾਤਰਾ ਦੇ ਸਵਾਗਤ ਲਈ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵੱਲੋਂ ਵੱਡੇ ਪੱਧਰ 'ਤੇ ਸਟੇਜਾਂ ਲਗਾਈਆਂ ਗਈਆਂ ਸਨ ਜਿਨ੍ਹਾਂ ਤੋਂ ਗੁਰੂ ਰਵਿਦਾਸ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ | ਇਸ ਮੌਕੇ ਸ਼ਰਧਾਲੂਆਂ ਵਲੋਂ ਸੰਗਤ ਦੀ ਸੇਵਾ ਵਾਸਤੇ ਵੱਖ-ਵੱਖ ਪਕਵਾਨ ਲੰਗਰ ਰੂਪ 'ਚ ਲਗਾਏ ਗਏ ਸਨ | ਸ਼ੋਭਾ ਯਾਤਰਾ ਦੌਰਾਨ ਗੁਰੂ ਸਾਹਿਬ ਦੇ ਜੀਵਨ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਸਨ | ਇਸ ਮੌਕੇ ਇਸ ਮੌਕੇ ਸੰਤ ਨਿਰਮਲ ਦਾਸ ਜੌੜੇ ਵਾਲੇ, ਸੰਤ ਨਿਰਮਲ ਦਾਸ ਅਵਾਦਾਨ, ਸੇਠ ਸਤਪਾਲ ਮੱਲ, ਸੁਰਿੰਦਰ ਮਹੇ, ਰੌਬਿਨ ਸਾਂਪਲਾ, ਆਸ਼ੂ ਸਾਂਪਲਾ, ਸੇਠ ਮੂਲ ਰਾਜ ਕਲੇਰ, ਅਵਿਨਾਸ਼ ਚੰਦਰ (ਸਾਬਕਾ ਮੰਤਰੀ ਪੰਜਾਬ), ਸਟੀਵਨ ਕਲੇਰ, ਰੌਸ਼ਨ ਲਾਲ, ਪ੍ਰੇਮ ਰਾਜ ਕਲੇਰ, ਸ਼ਾਦੀ ਲਾਲ ਕਲੇਰ, ਕ੍ਰਿਸ਼ਨ ਲਾਲ, ਬਾਬੂ ਰਾਮ, ਜੋਗਿੰਦਰ ਪਾਲ, ਜੈ ਰਾਮ, ਮੱਖਣ ਲਾਲ, ਗ਼ੌਰੀ ਕਲੇਰ, ਨਿਰਮਲ ਕੁਮਾਰ ਨਿੰਮਾ, ਗੌਰਵ ਸ਼ਰਮਾ, ਸੰਤੋਖ ਰਾਜੂ, ਕਾਲਾ, ਗੋਲੂ, ਹਰਦੀਪ ਸਿੰਘ, ਅਮਿੱਤ ਠਾਕੁਰ, ਪ੍ਰਦੀਪ ਕੁਮਾਰ, ਰਾਜੀਵ ਸ਼ਰਮਾ, ਗੁਰਿੰਦਰ ਸਿੰਘ, ਰਾਜਵਿੰਦਰ ਕੌਰ ਪ੍ਰਦਾਨ, ਦਰਸ਼ਨ ਲਾਲ ਭਗਤ, ਰਮਣੀਕ ਸਿੰਘ ਰੰਧਾਵਾ, ਸੰਜੀਵ ਭਗਤ, ਤਰਨਦੀਪ ਸਿੰਘ ਸੰਨ੍ਹੀ, ਆਤਮ ਪ੍ਰਕਾਸ਼ ਬੱਬਲੂ, ਅੰਮ੍ਰਿਤਪਾਲ ਸਿੰਘ, ਡਾ. ਸ਼ਿਵ ਦਿਆਲ ਮਾਲੀ, ਡਾ ਸੰਜੀਵ ਸ਼ਰਮਾ, ਚੰਦਰ ਸੋਢੀ, ਅਜੇ ਠਾਕੁਰ, ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ।
ਕਿਸਾਨ ਸੰਘਰਸ਼ ਦੀ ਹਮਾਇਤ 'ਚ ਯਾਤਰਾ ਦੌਰਾਨ ਦਿਖਾਈ ਦਿੱਤੇ 'ਕਿਸਾਨੀ ਝੰਡੇ'
ਸ਼ੋਭਾ ਯਾਤਰਾ ਦੌਰਾਨ ਆਪਣੇ ਹੱਕਾਂ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਵੱਡੀ ਗਿਣਤੀ ਲੋਕਾਂ ਨੇ ਝੰਡੇ ਚੁੱਕੇ ਹੋਏ ਸਨ ਅਤੇ ਕਿਸਾਨ ਮਜ਼ਦੂਰ ਏਕਤਾ ਦੇ ਹੱਕ 'ਚ ਨਾਅਰੇ ਲਗਾਏ ਜਾ ਰਹੇ ਸਨ ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਸਨ।
ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
ਸ਼ੋਭਾ ਯਾਤਰਾ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਜਿਨ੍ਹਾਂ ਦੀ ਨਿਗਰਾਨੀ ਡੀ.ਸੀ.ਪੀ ਗੁਰਮੀਤ ਸਿੰਘ ਦੀ ਅਗਵਾਈ 'ਚ ਏ.ਡੀ.ਸੀ.ਪੀ. ਹਰਪ੍ਰੀਤ ਸਿੰਘ ਬੈਨੀਪਾਲ, ਏ.ਡੀ.ਸੀ.ਪੀ. ਅਸ਼ਵਨੀ ਕੁਮਾਰ ਅਤੇ ਏ.ਡੀ.ਸੀ.ਪੀ.(ਟਰੈਫ਼ਿਕ) ਗਗਨੇਸ਼ ਕੁਮਾਰ ਕਰ ਰਹੇ ਸਨ।
ਸ਼ੋਭਾ ਯਾਤਰਾ ਦੌਰਾਨ ਚੇਅਰਮੈਨ ਵਿਜੇ ਕੁਮਾਰ ਸਾਂਪਲਾ ਨੂੰ ਕਰਨਾ ਪਿਆ ਵਿਰੋਧ ਦਾ ਸਾਹਮਣਾ
ਸ਼ੋਭਾ ਯਾਤਰਾ ਦੌਰਾਨ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਕੁਮਾਰ ਸਾਂਪਲਾ ਨੂੰ ਸਿਰੋਪਾਓ ਦੇਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਵਿਵਾਦ ਸਬੰਧੀ ਸੇਠ ਸਤਪਾਲ ਮੱਲ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅੰਨਦਾਤਾ ਆਪਣੇ ਹੱਕਾਂ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਿਹਾ ਹੈ। ਇਸ ਲਈ ਕਿਸਾਨ ਅੰਦੋਲਨ ਦੇ ਚੱਲਦਿਆਂ ਉਨ੍ਹਾਂ ਬੀ.ਜੇ.ਪੀ.ਆਗੂ ਨੂੰ ਸਨਮਾਨਿਤ ਕਰਨ ਦਾ ਵਿਰੋਧ ਕੀਤਾ ਪਰ ਬਾਅਦ ਵਿਚ ਦੂਸਰੇ ਆਗੂਆਂ ਨੇ ਸਾਂਪਲਾ ਨੂੰ ਸਿਰੋਪਾਓ ਦਾ ਕੇ ਸਨਮਾਨਿਤ ਕੀਤਾ।
ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਬੋਲੀਨਾ ਵਿਖੇ ਕੱਢੀ ਸ਼ੋਭਾ ਯਾਤਰਾ
ਚੁਗਿੱਟੀ/ਜੰਡੂ ਸਿੰਘਾ, (ਨਰਿੰਦਰ ਲਾਗੂ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਮੂਹ ਸੰਗਤਾਂ ਵਲੋਂ ਪਿੰਡ ਬੋਲੀਨਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬੜੀ ਸ਼ਰਧਾ ਨਾਲ ਕੱਢੀ ਗਈ। ਇਸ ਦੌਰਾਨ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਸ਼ਬਦ ਗਾਇਨ ਕੀਤੇ ਗਏ ਤੇ ਢਾਡੀ ਸਿੰਘਾਂ ਵਲੋਂ ਗੁਰ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਹਾਜ਼ਰੀ ਲਗਵਾਈ ਗਈ। ਇਸ ਮੌਕੇ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਵਲੋਂ ਸ਼ੋਭਾ ਯਾਤਰਾ ਦੇ ਮੁੱਖ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਨਾਮ ਸਿੰਘ ਬੋਲੀਨਾ, ਪੰਚਾਇਤ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਬੋਲੀਨਾ, ਭਾਈ ਜਗਦੇਵ ਸਿੰਘ ਪੇਂਟਰ, ਕੁਲਵੰਤ ਸਿੰਘ, ਰਣਜੀਤ ਸਿੰਘ ਵਿੱਕੀ, ਅਮਰੀਕ ਸਿੰਘ, ਜਤਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਨਿੱਕੂ, ਸੰਨੀ, ਬਲਵਿੰਦਰ ਸਿੰਘ, ਹਿਰਦੇਜੋਤ ਸਿੰਘ, ਸਤਵੀਰ ਸਿੰਘ ਤੇ ਪ੍ਰੋ: ਸੁਖਵੀਰ ਕੌਰ ਆਦਿ ਹਾਜ਼ਰ ਸਨ।

ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੀਤੀ ਵੱਡੇ ਪੱਧਰ 'ਤੇ ਕਾਰਵਾਈ

ਜਲੰਧਰ, 26 ਫਰਵਰੀ (ਐੱਮ. ਐੱਸ. ਲੋਹੀਆ)- ਨਸ਼ਾ ਤੱਸਕਰਾਂ 'ਤੇ ਲਗਾਮ ਕੱਸਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ-ਸੰਵੇਦਨਸ਼ੀਲ ਇਲਾਕਿਆਂ 'ਚ ਵਿਆਪਕ ਸਰਚ ਅਭਿਆਨ ਚਲਾਇਆ ਗਿਆ | ਇਸ ਤਹਿਤ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਮਿਲ ਕੇ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲਾ 2 ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਜਲੰਧਰ, 26 ਫਰਵਰੀ (ਐੱਮ. ਐੱਸ. ਲੋਹੀਆ)- ਵਾਹਨ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਚੋਰੀਸ਼ੁਦਾ 2 ਮੋਟਰਸਾਈਕਲ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਰਾਹੁਲ ਤੇਜੀ ਪੁੱਤਰ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 26 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ.ਗੋਇਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਸਲਮ ਸਾਈਾ ਉਰਫ ਫੌਜੀ ਉਰਫ ਬਾਬਾ ਪੁੱਤਰ ਸ਼ਿੰਦਰ ਵਾਸੀ ਮੁਹੱਲਾ ਅੱਬੂਪੁਰਾ, ਥਾਣਾ ਸਿੱਧਵਾਂ ਬੇਟ, ਸ਼ਾਹਕੋਟ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਗੁਰਾਇਆ, 26 ਫਰਵਰੀ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਥਾਣੇ ਦੇ ਨਜ਼ਦੀਕ ਨੈਸ਼ਨਲ ਹਾਈ ਵੇ 'ਤੇ ਇਕ ਕੈਂਟਰ ਅਤੇ ਟਰਾਲੇ ਦੀ ਟੱਕਰ 'ਚ ਟਰਾਲਾ ਡਰਾਇਵਰ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਰੀ ਦਿੰਦੇ ਡਿਊਟੀ ਅਫਸਰ ਸਬ ਇੰਸਪੈਕਟਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਇਕ ਅਸ਼ੋਕ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 2 ਮੈਂਬਰ ਹੈਰੋਇਨ ਅਤੇ ਨਾਜਾਇਜ਼ ਅਸਲ੍ਹੇ ਸਮੇਤ ਗਿ੍ਫ਼ਤਾਰ

ਜਲੰਧਰ/ਨਕੋਦਰ, 26 ਫਰਵਰੀ (ਐੱਮ.ਐੱਸ. ਲੋਹੀਆ/ਗੁਰਵਿੰਦਰ ਸਿੰਘ)- ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਲੁੱਟਾਂ-ਖੋਹਾਂ ਕਰਨ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਨਕੋਦਰ ਦੇ ਖੇਤਰ ...

ਪੂਰੀ ਖ਼ਬਰ »

ਔਰਤ ਦੇ ਗਲੋਂ ਸੋਨੇ ਦੀ ਚੇਨ ਖੋਹ ਕੇ ਮੋਟਰਸਾਈਕਲ ਸਵਾਰ ਲੁਟੇਰੇ ਹੋਏ ਫ਼ਰਾਰ

ਜਲੰਧਰ ਛਾਉਣੀ, 26 ਫਰਵਰੀ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਖੇਤਰ ਨਿਊ ਦਸਮੇਸ਼ ਨਗਰ ਫੇਸ ਤਿੰਨ ਵਿਖੇ ਅੱਜ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਲੋਂ ਇਕ ਔਰਤ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਦੀ ਸੋਨੇ ਦੀ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਜਲੰਧਰ ਨੂੰ ਹਾਈਕੋਰਟ ਨੇ ਲਾਈ 1 ਲੱਖ ਰੁਪਏ ਦੀ ਕੋਸਟ

ਚੰਡੀਗੜ੍ਹ, 26 ਫਰਵਰੀ (ਬਿ੍ਜੇਂਦਰ ਗੌੜ)- ਦੋ ਭਰਾਵਾਂ 'ਚ ਇਕ ਜਾਇਦਾਦ ਦੇ ਵਿਵਾਦ ਨਾਲ ਜੁੜੇ ਮਾਮਲੇ ਵਿਚ ਪੁਲਿਸ ਵਲੋਂ ਕਥਿਤ ਤੌਰ 'ਤੇ ਸਿਵਲ ਅਦਾਲਤ ਦੀਆਂ ਸ਼ਕਤੀਆਂ ਤੱਕ ਪੁੱਜਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਕਰੜੀ ਝਾੜ ਪਾਉਂਦੇ ਹੋਏ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 26 ਫਰਵਰੀ (ਪਵਨ ਖਰਬੰਦਾ)- ਥਾਣਾ ਪਤਾਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤੱਲ੍ਹਣ ਪਿੰਡ ਨਹਿਰ ਪੁਲੀ ਨੇੜੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸੁਨਾਰ ਦੀ ਦੁਕਾਨ 'ਚ ਆਈਆਂ ਔਰਤਾਂ ਦੇ ਪਰਸ 'ਚੋਂ ਅਣਪਛਾਤੀਆਂ ਮਹਿਲਾਵਾਂ ਨੇ ਸੋਨੇ ਦੇ ਗਹਿਣੇ ਕੀਤੇ ਚੋਰੀ

ਜਲੰਧਰ ਛਾਉਣੀ, 26 ਫਰਵਰੀ (ਪਵਨ ਖਰਬੰਦਾ)- ਥਾਣਾ ਛਾਉਣੀ ਦੇ ਅਧੀਨ ਆਉਂਦੇ ਮੁਹੱਲਾ ਨੰਬਰ 24 ਵਿਖੇ ਸਥਿਤ ਇਕ ਸੁਨਾਰ ਦੀ ਦੁਕਾਨ ਵਿਚ ਖ਼ਰੀਦਦਾਰੀ ਕਰਨ ਆਈਆਂ ਦੋ ਔਰਤਾਂ ਦੇ ਪਰਸ ਚੋਂ ਉਨ੍ਹਾਂ ਦੇ ਪਾਸ ਹੀ ਬੈਠੀਆਂ ਹੋਈਆਂ ਦੋ ਅਣਪਛਾਤੀਆਂ ਔਰਤਾਂ ਵੱਲੋਂ ਸੋਨੇ ਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਦੀ ਮੌਤ, 66 ਨਵੇਂ ਮਰੀਜ਼

ਜਲੰਧਰ, 26 ਫਰਵਰੀ (ਐੱਮ.ਐੱਸ. ਲੋਹੀਆ) - ਕੋਰੋਨਾ ਪ੍ਰਭਾਵਿਤ 58 ਸਾਲਾਂ ਕ੍ਰਿਸ਼ਨਾ ਵਾਸੀ ਪਿੰਡ ਅਪਰਾ, ਫਿਲੌਰ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 714 ਪਹੁੰਚ ਗਈ ਹੈ, ਜਦਕਿ 66 ਹੋਰ ਮਰੀਜ਼ਾਂ ਦੇ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 21519 ਹੋ ਗਈ ...

ਪੂਰੀ ਖ਼ਬਰ »

644 ਸਾਲਾਂ 'ਚ ਹੁਕਮਰਾਨ ਗੁਰੂਆਂ ਦਾ ਸੁਪਨਾ ਪੂਰਾ ਨਾ ਕਰ ਸਕੇ-ਗੜ੍ਹੀ

ਜਲੰਧਰ, 26 ਫਰਵਰੀ (ਅਜੀਤ ਬਿਊਰੋ)-ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਜਲੰਧਰ ਦੀ ਸ਼ੋਭਾ ਯਾਤਰਾ ਵਿਖੇ ਸ਼ਾਮਿਲ ਹੁੰਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੰਚ ਤੋਂ ਸੰਦੇਸ਼ ਦਿੰਦਿਆ ਕਿਹਾ ਕਿ ਗੁਰੂ ਜੀ ਦੇ 644ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਅਸਾਮ ਦਾ ਪ੍ਰਸਿੱਧ ਸਤੱਰਿਆ ਨਾਚ ਮੇਲਾ

ਜਲੰਧਰ, 26 ਫ਼ਰਵਰੀ (ਰਣਜੀਤ ਸਿੰਘ ਸੋਢੀ)- ਐਲ.ਪੀ.ਯੂ.ਦੇ ਸਭਿਆਚਾਰਕ ਵਿਭਾਗ ਵਲੋਂ ਇਕ ਦਿਨਾਂ ਆਸਾਮ ਦਾ ਸੱਤਰਿਆ ਨਾਚ ਮੇਲਾ ਕਰਵਾਇਆ ਗਿਆ | ਸੱਤਰਿਆ ਨਾਚ ਨੂੰ ਸਾਲ 2000 ਵਿਚ ਰਾਸ਼ਟਰੀ ਸ਼ਾਸਤਰੀ ਨਾਚ ਦੇ ਰੂਪ ਵਿਚ ਮਾਨਤਾ ਮਿਲੀ, ਜਿਸ ਨੂੰ ਭਾਰਤ ਦੇ ਅੱਠ ਰਾਸ਼ਟਰੀ ...

ਪੂਰੀ ਖ਼ਬਰ »

ਗੁਰਧਾਮਾਂ ਦੀ ਮਰਯਾਦਾ ਹਮੇਸ਼ਾ ਸੁਰੱਖਿਅਤ ਰਹਿਣੀ ਚਾਹੀਦੀ ਹੈ

ਪਾਉਂਟਾ ਸਾਹਿਬ, 26 ਫਰਵਰੀ (ਅਜੀਤ ਬਿਊਰੋ)-ਦੁਆਬੇ ਦੇ ਉੱਘੇ ਧਾਰਮਿਕ ਅਸਥਾਨ ਡੇਰਾ ਗੁਰਦੁਆਰਾ ਸੰਤ ਸਾਗਰ (ਚਾਹ ਵਾਲਾ) ਦੇ ਮੌਜੂਦਾ ਮੁੱਖ ਸੇਵਾਦਾਰ ਬਾਬਾ ਹਰਜਿੰਦਰ ਸਿੰਘ ਚਾਹ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਕੌਂਚ ਬੇਲੀ (ਬਹਿਰਾਲ) ਪਾਉਂਟਾ ਸਾਹਿਬ ਅਤੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਿਲੀ ਵਿਅਕਤੀ ਦੀ ਅੱਗ ਨਾਲ ਸੜੀ ਹੋਈ ਲਾਸ਼

ਜਲੰਧਰ, 26 ਫਰਵਰੀ (ਐੱਮ. ਐੱਸ. ਲੋਹੀਆ)- ਸਥਾਨਕ ਲਾਲ ਬਾਜ਼ਰ 'ਚ ਸੁਨਿਆਰੇ ਦੀ ਦੁਕਾਨ 'ਤੇ ਕੰਮ ਕਰਦੇ 27 ਸਾਲ ਦੇ ਵਿਅਕਤੀ ਦੀ ਉਸ ਦੇ ਹੀ ਕਮਰੇ 'ਚੋਂ ਅੱਗ ਨਾਲ ਸੜ੍ਹੀ ਹੋਈ ਲਾਸ਼ ਮਿਲਣ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਘਟਨਾ ਦਾ ਪਤਾ ਲੱਗਦੇ ਹੀ ਥਾਣਾ ਡਵੀਜ਼ਨ ...

ਪੂਰੀ ਖ਼ਬਰ »

ਦਿੱਲੀ ਬਾਜਾਰ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ

ਜਲੰਧਰ, 26 ਫਰਵਰੀ (ਹਰਵਿੰਦਰ ਸਿੰਘ ਫੁੱਲ)- ਲਾਇਮ ਲਾਈਟ ਈਵੈਂਟ ਵਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ 25 ਫਰਵਰੀ ਤੋਂ 1 ਮਾਰਚ ਤੱਕ ਲਗਾਏ ਗਏ ਦਿੱਲੀ ਬਾਜ਼ਾਰ ਨੂੰ ਸ਼ਹਿਰ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਲਾਇਮ ਲਾਈਟ ਦੇ ਜਨਰਲ ਮੈਨੇਜਰ ਦਿਨੇਸ਼ ਮਲਹੋਤਰਾ ...

ਪੂਰੀ ਖ਼ਬਰ »

ਜੂਆ ਖੇਡਦੇ 6 ਵਿਅਕਤੀ ਗਿ੍ਫ਼ਤਾਰ, 13,260 ਰੁਪਏ ਦੀ ਨਕਦੀ ਬਰਾਮਦ

ਜਲੰਧਰ, 26 ਫਰਵਰੀ (ਐੱਮ. ਐੱਸ. ਲੋਹੀਆ)- ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਜੂਆ ਖੇਡਦੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 13,260 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਢੰਨ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਸ਼ਰਾਬ ਦੀਆਂ ਬੋਤਲਾਂ ਸਮੇਤ ਦੋ ਕਾਬੂ

ਜਲੰਧਰ ਛਾਉਣੀ, 26 ਫਰਵਰੀ (ਪਵਨ ਖਰਬੰਦਾ)- ਥਾਣਾ ਛਾਉਣੀ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਦੇ ਹੋਏ ਨਸ਼ੀਲੇ ਟੀਕਿਆਂ ਅਤੇ ਸ਼ਰਾਬ ਦੀਆਂ 18 ਨਾਜਾਇਜ਼ ਬੋਤਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX