ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  58 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  47 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 1 hour ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 1 hour ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 2 hours ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 2 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 4 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 4 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 4 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  1 minute ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 5 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਮਾਨਸਾ

ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 150ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਮਾਨਸਾ 26 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਜ਼ਿਲ੍ਹੇ ਭਰ 'ਚ 150ਵੇਂ ਦਿਨ ਵੀ ਧਰਨੇ ਜਾਰੀ ਰਹੇ | ਇਸ ਦੌਰਾਨ ਕਿਸਾਨਾਂ, ਮਜ਼ਦੂਰਾਂ ਨੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐਮ. ਐੱਸ. ਪੀ. 'ਤੇ ਦੇਸ਼ ਵਿਆਪੀ ਕਾਨੂੰਨ ਬਣਾਇਆ ਜਾਵੇ, ਜੇਲ੍ਹ ਵਿਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਝੂਠੇ ਪੁਲਿਸ ਕੇਸ ਖ਼ਾਰਜ ਕੀਤੇ ਜਾਣ | ਸਥਾਨਕ ਰੇਲਵੇ ਪਾਰਕ 'ਚ ਧਰਨੇ ਦੌਰਾਨ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਤੇ ਨੌਜਵਾਨ ਕਿਸਾਨ ਦਿਵਸ ਮਨਾਇਆ ਗਿਆ | ਕਿਸਾਨ ਆਗੂ ਭਜਨ ਸਿੰਘ ਘੁੰਮਣ, ਇਕਬਾਲ ਸਿੰਘ ਮਾਨਸਾ, ਬੋਹੜ ਸਿੰਘ ਮਾਨਸਾ, ਤੇਜ਼ ਸਿੰਘ ਚਕੇਰੀਆਂ, ਮੱਖਣ ਸਿੰਘ ਉੱਡਤ, ਸਾਧੂ ਸਿੰਘ ਕੋਟਲੀ, ਬਲਵਿੰਦਰ ਸ਼ਰਮਾ ਖ਼ਿਆਲਾ, ਸੁਖਦੇਵ ਸਿੰਘ ਕੋਟਲੀ ਅਤੇ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਮੋਦੀ ਸਰਕਾਰ ਹਿਟਲਰ ਸ਼ਾਹੀ ਰਵੱਈਆ ਅਖ਼ਤਿਆਰ ਕਰ ਚੁੱਕੀ ਹੈ | ਕਿਸਾਨ ਆਗੂਆਂ ਨੇ ਕਿਹਾ ਖੇਤੀ ਵਿਰੋਧੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਰਤਨ ਭੋਲਾ, ਕਿ੍ਸ਼ਨ ਜੋਗਾ, ਮਹਿੰਦਰ ਪਾਲ ਅਤਲਾ, ਹਰਗਿਆਨ ਢਿੱਲੋਂ ਆਦਿ ਹਾਜ਼ਰ ਸਨ |
ਧਰਨੇ ਦੌਰਾਨ ਕਿਸਾਨਾਂ ਮਨਾਇਆ 'ਨੌਜਵਾਨ ਦਿਵਸ'
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਧਰਨੇ ਦੌਰਾਨ 'ਨੌਜਵਾਨ ਦਿਵਸ' ਮਨਾਇਆ ਗਿਆ | ਸੰਬੋਧਨ ਕਰਦਿਆਂ ਸਵਰਨ ਸਿੰਘ ਬੋੜਾਵਾਲ, ਜਸਵੰਤ ਸਿੰਘ ਬੀਰੋਕੇ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਤੇਜ ਰਾਮ ਅਹਿਮਦਪੁਰ, ਸਰੂਪ ਸਿੰਘ ਗੁਰਨੇ ਅਤੇ ਹਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਨੌਜਵਾਨ ਦਾ ਯੋਗਦਾਨ ਵਡਮੁੱਲਾ ਅਤੇ ਮਹੱਤਵਪੂਰਨ ਹੈ ਅਤੇ ਦਿੱਲੀ ਦੀਆਂ ਸਰਹੱਦਾਂ ਸਮੇਤ ਪੂਰੇ ਦੇਸ਼ ਵਿਚ ਨੌਜਵਾਨ ਪੀੜ੍ਹੀ ਪੂਰੀ ਸ਼ਕਤੀ ਨਾਲ ਜੁਟੀ ਹੋਈ ਹੈ | ਇਸ ਮੌਕੇ ਗੁਰਦੇਵ ਦਾਸ ਬੋੜਾਵਾਲ, ਬਲਵੀਰ ਸਿੰਘ ਗੁਰਨੇ ਖ਼ੁਰਦ, ਮਿੱਠੂ ਸਿੰਘ ਅਹਿਮਦਪੁਰ, ਦਰਸ਼ਨ ਸਿੰਘ ਗੁਰਨੇ ਕਲਾਂ, ਜਵਾਲਾ ਸਿੰਘ ਗੁਰਨੇ ਖ਼ੁਰਦ, ਕੌਰ ਸਿੰਘ ਮੰਡੇਰ, ਅਮਰੀਕ ਸਿੰਘ ਮੰਦਰਾਂ ਆਦਿ ਮੌਜੂਦ ਸਨ |
ਖੇਤੀ ਕਾਨੰੂਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ Ðਜੀਵਨ ਸ਼ਰਮਾ, ਪਾਲ ਸਿੰਘ ਮੰਡੇਰ ਅਨੁਸਾਰਸੰਯੁਕਤ ਕਿਸਾਨ ਮੋਰਚੇ ਵਲੋਂ ਸਥਾਨਕ ਰੇਲਵੇ ਪਾਰਕਿੰਗ ਵਿਖੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਸੰਘਰਸ਼ ਅੱਗੇ ਗੋਡੇ ਟੇਕਦਿਆਂ ਇੱਕ ਦਿਨ ਕਾਲ਼ੇ ਕਾਨੰੂਨ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਕਿਹਾ ਕਿ ਕਾਲ਼ੇ ਕਾਨੂੰਨਾਂ ਖ਼ਿਲਾਫ਼ ਆਉਣ ਵਾਲ਼ੇ ਦਿਨਾ ਵਿਚ ਸੰਘਰਸ਼ ਹੋਰ ਵੀ ਤੇਜ਼ ਹੋ ਜਾਵੇਗਾ ਅਤੇ ਕਿਸਾਨ ਕਾਲ਼ੇ ਕਾਨੂੰਨ ਵਾਪਸ ਕਰਵਾ ਕੇ ਹੀ ਦਿੱਲੀ ਤੋਂ ਪਰਤਣਗੇ | ਇਸ ਮੌਕੇ ਕਿਸਾਨ ਆਗੂ ਤਾਰਾ ਚੰਦ ਬਰੇਟਾ, ਮੇਜਰ ਸਿੰਘ ਦਰੀਆਪੁਰ, ਰਮੇਸ਼ ਸ਼ਰਮਾ ਮੰਡੇਰ, ਵਸਾਵਾ ਸਿੰਘ, ਰਾਮਫਲ ਸਿੰਘ ਬਹਾਦਰਪੁਰ, ਛੱਜੂ ਸਿੰਘ ਬਰੇਟਾ, ਨਿਰਮਲ ਸਿੰਘ ਬਰੇਟਾ, ਜਗਰੂਪ ਸਿੰਘ ਮੰਘਾਣੀਆ, ਗੁਰਜੰਟ ਸਿੰਘ ਮੰਘਾਣੀਆਂ, ਮਾ: ਗੁਰਦੀਪ ਸਿੰਘ ਮੰਡੇਰ ਨੇ ਸੰਬੋਧਨ ਕੀਤਾ |
ਰਿਲਾਇੰਸ ਦੇ ਪੈਟਰੋਲ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦੇ ਕੀਤੇ ਘਿਰਾਓ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਲ਼ੇ ਕਾਨੰੂਨ ਲਾਗੂ ਕਰ ਕੇ ਕਿਸਾਨੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਪਰ ਕਿਸਾਨ ਆਪਣਾ ਹੱਕ ਲੈ ਕੇ ਰਹਿਣਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਵੱਡੇ ਵਪਾਰੀਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ ਜਿਸ ਕਰ ਕੇ ਕਿਸਾਨ ਅਤੇ ਮਜ਼ਦੂਰ ਵਿਰੋਧੀ ਫ਼ੈਸਲੇ ਹੋ ਰਹੇ ਹਨ | ਇਸ ਮੌਕੇ ਆਗੂ ਸੁਖਪਾਲ ਸਿੰਘ, ਗੋਰਖਨਾਥ, ਅਮਰੀਕ ਸਿੰਘ ਕਿਸ਼ਨਗੜ੍ਹ, ਲਾਭ ਸਿੰਘ ਬਹਾਦਰਪੁਰ, ਮੇਵਾ ਸਿੰਘ ਖੁਡਾਲ਼, ਕਰਮਜੀਤ ਸਿੰਘ ਸੰਘਰੇੜੀ ਆਦਿ ਨੇ ਸੰਬੋਧਨ ਕੀਤਾ |

ਮਾਨਸਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾਗਰੂਕਤਾ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹੈ-ਐਸ. ਐਸ. ਪੀ.

ਮਾਨਸਾ, 26 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਐਸ. ਐਸ. ਪੀ. ਮਾਨਸਾ ਸੁਰੇਂਦਰ ਲਾਂਬਾ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾਗਰੂਕਤਾ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ 'ਚ ਇਸ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਵਪਾਰੀਆਂ ਦੇ ਬੰਦ ਨੂੰ ਨਹੀਂ ਮਿਲਿਆ ਹੁੰਗਾਰਾ

ਮਾਨਸਾ, 26 ਫਰਵਰੀ (ਫੱਤੇਵਾਲੀਆ, ਧਾਲੀਵਾਲ)- ਵਪਾਰੀ ਵਰਗ ਵਲੋਂ ਵਸਤਾਂ 'ਤੇ ਸੇਵਾਵਾਂ ਕਰ (ਜੀ. ਐਸ. ਟੀ.) 'ਚ ਆਪ-ਹੁਦਰੀਆਂ ਤਬਦੀਲੀਆਂ ਅਤੇ ਈ-ਕਾਮਰਸ ਕੰਪਨੀਆਂ ਵਲੋਂ ਨਿਯਮਾਂ ਦੀ ਉਲੰਘਣਾ ਦੇ ਵਿਰੁੱਧ ਭਾਰਤ ਬੰਦ ਦੇ ਸੱਦੇ ਨੂੰ ਮਾਨਸਾ ਜ਼ਿਲ੍ਹੇ 'ਚ ਕੋਈ ਹੁੰਗਾਰਾ ਨਹੀਂ ...

ਪੂਰੀ ਖ਼ਬਰ »

ਪਹਿਲੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ- ਭੂੰਦੜ

ਝੁਨੀਰ, 26 ਫਰਵਰੀ (ਰਮਨਦੀਪ ਸਿੰਘ ਸੰਧੂ)-ਹਲਕਾ ਸਰਦੂਲਗੜ੍ਹ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਇੱਥੇ ਅਨਾਜ ਮੰਡੀ ਵਿਖੇ ਹੋਈ | ਸੰਬੋਧਨ ਕਰਦਿਆਂ ਮੈਂਬਰ ਰਾਜ ਸਭਾ ਤੇ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ...

ਪੂਰੀ ਖ਼ਬਰ »

ਨਸ਼ੇ ਰੂਪੀ ਅਜਗਰ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਐਸ.ਪੀ. (ਡੀ.)

ਭੀਖੀ, 26 ਫਰਵਰੀ (ਬਲਦੇਵ ਸਿੰਘ ਸਿੱਧੂ)- ਪੁਲਿਸ ਵਲੋਂ ਪੰਜਾਬ 'ਚ ਮਨਾਏ ਜਾ ਰਹੇ ਨਸ਼ਿਆਂ ਵਿਰੋਧੀ ਹਫ਼ਤੇ ਦੇ ਤਹਿਤ ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ਭੀਖੀ ਪੁਲਿਸ ਵਲੋਂ ਪ੍ਰੋਗਰਾਮ ਕਰਵਾਇਆ ਗਿਆ | ਬੁਲਾਰਿਆਂ 'ਚ ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਬੋਹਾ, 26 ਫਰਵਰੀ (ਰਮੇਸ਼ ਤਾਂਗੜੀ)- ਸਥਾਨਕ ਕਸਬੇ ਦੀ ਧੌਣਾ ਪੱਤੀ ਅਤੇ 2-3 ਵਾਰਡਾਂ ਨਾਲ ਸਬੰਧਿਤ ਵਾਰਡ 8 ਵਿਖੇ ਸਥਾਪਿਤ ਰਵੀਦਾਸ ਮੰਦਰ ਵਿਖੇ ਗੁਰੂ ਰਵੀਦਾਸ ਭਗਤ ਦੇ ਜਨਮ ਦਿਵਸ ਮੌਕੇ ਨਗਰ ਕੀਰਤਨ ਸਜਾਇਆ ਗਿਆ | ਪ੍ਰਧਾਨ ਮੋਹਣ ਸਿੰਘ, ਖ਼ਜ਼ਾਨਚੀ ਬੀਰਬਲ ਸਿੰਘ, ਸਕੱਤਰ ...

ਪੂਰੀ ਖ਼ਬਰ »

ਕੈਂਸਰ ਜਾਗਰੂਕਤਾ ਸਾਈਕਲ ਰੈਲੀ ਨੂੰ ਵਿਧਾਇਕ ਤੇ ਡੀ. ਸੀ. ਨੇ ਕੀਤਾ ਰਵਾਨਾ

ਮਾਨਸਾ, 26 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਿਹਤ ਵਿਭਾਗ ਮਾਨਸਾ ਵਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਨਾਜ਼ਰ ਸਿੰਘ ਮਾਨਸ਼ਾਹੀਆ ਹਲਕਾ ਵਿਧਾਇਕ ਅਤੇ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਮਾਨਸਾ, 26 ਫਰਵਰੀ (ਸ. ਰਿ.)-ਸਥਾਨਕ ਮਾਨਸਾ ਕੈਂਚੀਆਂ ਵਿਖੇ ਡਾ: ਸ਼ਿਖਾ ਭਗਤ ਐਸ. ਡੀ. ਐਮ. ਮਾਨਸਾ ਦੀ ਅਗਵਾਈ 'ਚ ਨਾਕਾ ਲਗਾ ਕੇ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਉਨ੍ਹਾਂ ਦੱਸਿਆ ਕਿ ਕੀਤੀ ਗਈ ਚੈਕਿੰਗ ਦੌਰਾਨ 1 ਪ੍ਰੈਸ਼ਰ ਹਾਰਨ, 6 ਬਿਨਾਂ ...

ਪੂਰੀ ਖ਼ਬਰ »

ਰਾਮਪਾਲ ਸ਼ਰਮਾ ਪੀ. ਡਬਲਯੂ. ਡੀ. ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਮਾਨਸਾ, 26 ਫਰਵਰੀ (ਸਟਾਫ਼ ਰਿਪੋਰਟਰ)-ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਚੋਣ ਇਜਲਾਸ ਦੌਰਾਨ ਸਰਬਸੰਮਤੀ ਨਾਲ ਰਾਮ ਗੋਪਾਲ ਸ਼ਰਮਾ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਦਰਸ਼ਨ ਸਿੰਘ ਸਿੱਧੂ ਜਨਰਲ ਸਕੱਤਰ ਅਤੇ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਵਿਧਾਇਕ ਨੂੰ ਸੌ ਾਪਿਆ ਮੰਗ ਪੱਤਰ

ਮਾਨਸਾ, 26 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਮਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਸਬੰਧੀ ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਮੰਗ ਪੱਤਰ ਸੌਂਪਿਆ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਮੇਲੇ 'ਚ ਪਹੁੰਚੀ ਸੰਗਤ ਨੂੰ ਬੂਟੇ ਵੰਡੇ

ਸਰਦੂਲਗੜ੍ਹ, 26 ਫਰਵਰੀ (ਪ. ਪ.)- ਸਥਾਨਕ ਡੇਰਾ ਬਾਬਾ ਹੱਕਤਾਲਾ ਵਿਖੇ ਜੁਆਇੰਟ ਐਸੋਸੀਏਸ਼ਨ ਆਫ਼ ਇੰਡੀਪਾੈਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ (ਜੈ ਮਿਲਾਪ) ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਡੇਰਾ ਬਾਬਾ ਹੱਕਤਾਲਾ ਵਿਖੇ ਮੇਲੇ 'ਤੇ ਪਹੁੰਚਣ ਵਾਲੀ ...

ਪੂਰੀ ਖ਼ਬਰ »

ਗਾਂਜਾ, ਲਾਹਣ ਅਤੇ ਸ਼ਰਾਬ ਬਰਾਮਦ, 3 ਮੁਕੱਦਮੇ ਦਰਜ

ਮਾਨਸਾ, 26 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗਾਂਜਾ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 3 ਮੁਕੱਦਮੇ ਦਰਜ ਕੀਤੇ ਹਨ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਜਟ ਇਜਲਾਸ ਦੌਰਾ ਗਰੀਬ ਵਰਗ ਨਾਲ ਕੀਤੇ ਵਾਅਦੇ ਪੂਰੇ ਕਰੇ-ਭਗਵੰਤ ਸਿੰਘ ਸਮਾਉਂ

ਮਾਨਸਾ, 26 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਬੇ-ਜ਼ਮੀਨੇ ਦਲਿਤਾਂ, ਗ਼ਰੀਬਾਂ ਅਤੇ ਪੰਜਾਬ ਦੇ ਲੋਕਾਂ ਨਾਲ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਯਾਦ ਕਰਾਉਣ, ਇੱਕ ਮਾਰਚ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਬਜਟ ਇਜਲਾਸ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਕਾਲਜਾਂ 'ਚ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ

ਮਾਨਸਾ, 26 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜਿੱਥੇ ਹਰ ਵਿਅਕਤੀ ਨੂੰ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਹੋਣਾ ਜ਼ਰੂਰੀ ਹੈ ਉੱਥੇ ਆਪਣੀ ਮਾਤ ਭਾਸ਼ਾ 'ਤੇ ਪਕੜ ਵੀ ਲਾਜਮੀਂ ਹੋਣੀ ਚਾਹੀਦੀ ਹੈ ਕਿਉਂਕਿ ਜੋ ਸਿੱਖਿਆ ਮਾਂ ਬੋਲੀ 'ਚ ਲਈ ਜਾ ਸਕਦੀ ਹੈ ਉਹ ਕਿਸੇ ਹੋਰ ਭਾਸ਼ਾ 'ਚ ...

ਪੂਰੀ ਖ਼ਬਰ »

250 ਸਾਲ ਪਹਿਲਾਂ ਗਊਆਂ ਚਾਰਨ ਵਾਲੇ ਤਾਲਿਬ ਖਾਂ ਦੀ ਆਗਿਆ ਨਾਲ ਵਸਿਆ ਪਿੰਡ ਤਾਲਿਬਵਾਲਾ

ਰਮੇਸ਼ ਤਾਂਗੜੀ ਮੋ: 94630-79655 ਬੋਹਾ- ਆਜ਼ਾਦੀ ਤੋਂ ਪਹਿਲਾਂ ਲੋਕ ਇੱਕਮੁੱਠ ਹੋ ਕੇ ਜਿੱਥੇ ਜੀਅ ਕਰਦਾ ਉੱਥੇ ਆਪਣਾ ਵਸੇਵਾ ਕਰ ਲੈਂਦੇ ਸਨ ਅਤੇ ਪਿੰਡ ਬੱਝ ਜਾਂਦਾ ਸੀ | ਤਾਲਿਬਵਾਲਾ ਦੇ ਲੋਕ ਪਹਿਲਾਂ ਪਿਲਸੀਆਂ (ਹੁਣ ਹਰਿਆਣਾ) ਵਿਖੇ ਰਹਿੰਦੇ ਸਨ | ਇੱਥੇ ਥਾਂ ਦੀ ਘਾਟ ਹੋਣ ਕਰ ...

ਪੂਰੀ ਖ਼ਬਰ »

ਰੁਜ਼ਗਾਰ ਯੋਗਤਾ ਵਧਾਉਣ ਲਈ ਇਕ ਹਫ਼ਤੇ ਦੀ ਵਰਕਸ਼ਾਪ ਕਰਵਾਈ

ਬਠਿੰਡਾ, 26 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਪਲੇਸਮੈਂਟ ਕਮੇਟੀ ਵੱਲੋਂ ਐਮ. ਬੀ. ਏ. ਦੂਜਾ ਸਾਲ (ਬੈਚ 2019-21) ਦੇ ਵਿਦਿਆਰਥੀਆਂ ਲਈ ਮਾਈਕਰੋਸਾਫ਼ਟ ਟੀਮਜ਼ ਰਾਹੀਂ ਰੁਜ਼ਗਾਰ ਯੋਗਤਾ ਵਧਾਉਣ ਲਈ ਇਕ ਹਫ਼ਤੇ ਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ 'ਚ ਮਨਪ੍ਰੀਤ ਸਿੰਘ ਨਾਲ ਰੂ-ਬਰੂ ਪ੍ਰੋਗਰਾਮ ਆਯੋਜਿਤ

ਤਲਵੰਡੀ ਸਾਬੋ, 26 ਫਰਵਰੀ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਥਾਨਕ ਕਾਲਜ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਪੋਸਟ ਗ੍ਰੈਜੂਏਸ਼ਨ ਪੰਜਾਬੀ ਅਤੇ ਇਕਨੌਮਿਕਸ ਵਿਭਾਗ ਵਲੋਂ ਬੀਤੇ ਦਿਨੀਂ ਸੁਰਾਂ ਦੇ ਸਰਤਾਜ ਮਨਪ੍ਰੀਤ ਸਿੰਘ ਨਾਲ ਰੂ-ਬਰੂ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਰਾਮਕ੍ਰਿਸ਼ਨ ਕਾਂਗੜਾ ਲਗਾਤਾਰ ਤੀਜੀ ਵਾਰ ਦਲਿਤ ਵੈੱਲਫੇਅਰ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਬਣੇ

ਰਾਮਾਂ ਮੰਡੀ, 26 ਫਰਵਰੀ (ਤਰਸੇਮ ਸਿੰਗਲਾ)-ਬੀਤੇ ਦਿਨ ਪੰਜਾਬ ਦੀ ਪ੍ਰਸਿੱਧ ਸਮਾਜਿਕ ਸੰਸਥਾ ਦਲਿੱਤ ਵੈੱਲਫੇਅਰ ਸੰਗਠਨ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਰਾਮਕ੍ਰਿਸ਼ਨ ਕਾਂਗੜਾ ਰਾਮਾਂ ਦੀਆਂ ਸੰਗਠਨ ਪ੍ਰਤੀ ਸ਼ਾਨਦਾਰ ਸੇਵਾਵਾਂ ਅਤੇ ...

ਪੂਰੀ ਖ਼ਬਰ »

ਐਨ. ਐਫ. ਐਲ. ਪਲਾਂਟ ਦੇ ਏਰੀਏ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ

ਬਠਿੰਡਾ, 26 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਜਦੀਪ ਸਿੰਘ ਬਰਾੜ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਪਲਾਂਟ ਬਠਿੰਡਾ ਦੀ ਸੁਰੱਖਿਆ ਦੇ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ

ਮਾਨਸਾ, 26 ਫਰਵਰੀ (ਸੱਭਿ. ਪ੍ਰਤੀ.)- ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਭਗਤ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਬੱਚਿਆਂ ਨੇ ਭਗਤ ਰਵੀਦਾਸ ਦੀ ਉਸਤਤ ਵਿਚ ਕਵਿਤਾਵਾਂ ਗਾਇਣ ਕੀਤੀਆਂ | ਗੁਰਪ੍ਰੀਤ ਸਿੰਘ ਧਾਰਮਿਕ ਅਧਿਆਪਕ ਵਲੋਂ ਭਗਤ ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਵਿਸ਼ੇਸ਼ ਹਦਾਇਤਾਂ ਜਾਰੀ

ਮਾਨਸਾ, 26 ਫਰਵਰੀ (ਸ. ਰਿ.)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਹੁਕਮ ਜਾਰੀ ਕਰਦਿਆਂ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੰਦਰੂਨੀ ਤੌਰ 'ਤੇ 100 ਅਤੇ ਬਾਹਰੀ 200 ਤੋਂ ਵੱਧ ਵਿਅਕਤੀਆਂ ਦੇ ਇਕੱਠ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਝੁਨੀਰ, 26 ਫਰਵਰੀ (ਸੰਧੂ)- ਜੀ. ਜੀ. ਐਸ. ਆਦਰਸ਼ ਸਕੂਲ ਸਾਹਨੇਵਾਲੀ ਵਿਖੇ ਤਿੰਨ ਦਿਨਾਂ ਅਥਲੈਟਿਕ ਮੀਟ ਕਰਵਾਈ ਗਈ | ਉਦਘਾਟਨੀ ਸਮਾਰੋਹ 'ਚ ਅਜੀਤਇੰਦਰ ਸਿੰਘ ਮੋਫਰ ਸਾਬਕਾ ਵਿਧਾਇਕ ਸਰਦੂਲਗੜ੍ਹ, ਸੰਜੀਵ ਕੁਮਾਰ ਬਾਂਸਲ ਡੀ. ਈ. ਓ. ਸੈਕੰਡਰੀ ਮਾਨਸਾ ਅਤੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

3 ਰੋਜ਼ਾ ਸਿਖਲਾਈ ਕੈਂਪ ਪਹਿਲੀ ਤੋਂ

ਮਾਨਸਾ, 26 ਫਰਵਰੀ (ਸ. ਰਿ.)- ਬਲਾਕ ਝੁਨੀਰ ਦੇ ਅਧੀਨ ਆਉਂਦੇ ਪਿੰਡਾਂ ਦੇ ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਸਿਖਲਾਈ ਦੇਣ ਸਬੰਧੀ ਵਿਸ਼ੇਸ਼ ਕੈਂਪ 1 ਮਾਰਚ ਤੋਂ 3 ਮਾਰਚ ਤੱਕ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਝੁਨੀਰ ਸੁਖਦੀਪ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਮਾਨਸਾ, 26 ਫਰਵਰੀ (ਵਿ. ਪ੍ਰਤੀ.)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਇੱਕ ਰੋਜ਼ਾ ਐਨ. ਐਸ. ਐਸ. ਕੈਂਪ ਲਗਾਇਆ ਗਿਆ | ਵਲੰਟੀਅਰਾਂ ਨੇ ਕਾਲਜ ਕੈਂਪਸ ਦੀ ਸਫਾਈ ਕੀਤੀ | ਪ੍ਰੋਗਰਾਮ ਅਫ਼ਸਰ ਡਾ: ਵੀਰਾਵੰਤੀ ਕੌਰ ਨੇ ਵਲੰਟੀਅਰਾਂ ਨੂੰ ਸਾਫ਼-ਸੁਥਰੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਭੀਖੀ, 26 ਫਰਵਰੀ (ਪ. ਪ.)- ਸਥਾਨਕ ਕਸਬੇ ਦੇ ਮਾਨਸਾ ਰੋਡ ਤੇ ਖੇਤਾਂ 'ਚੋਂ ਇੱਕ ਅਣਪਛਾਤੇ ਵਿਆਕਤੀ ਦੀ ਲਾਸ਼ ਮਿਲੀ ਹੈ | ਪੁਲੀਸ ਨੂੰ ਸੂਚਨਾ ਮਿਲੀ ਕਿ ਖੇਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਸਰੀਰ 'ਤੇ ਡੂੰਘੇ ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਅਤੇ ਇਸ ਦੀ ਢੁਕਵੀਂ ਵਰਤੋਂ ਲਈ ਕਲੱਬ ਅੱਗੇ ਆਉਣ-ਅਮਰਪ੍ਰੀਤ ਕੌਰ ਸੰਧੂ

ਮਾਨਸਾ, 26 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਵੱਖ-ਵੱਖ ਸਮਾਜਿਕ ਵਿਸ਼ਿਆਂ 'ਤੇ ਵਿਚਾਰ ਵਟਾਂਦਰੇ ਅਤੇ ਕਲੱਬਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਕਰਨ ਲਈ ਬਲਾਕ ਯੂਥ ਪਾਰਲੀਮੈਂਟ ਕਰਵਾਈ ਗਈ ਜਿਸ ਵਿਚ ਵੱਖ-ਵੱਖ ਪਿੰਡਾਂ ਦੇ 100 ...

ਪੂਰੀ ਖ਼ਬਰ »

ਸੂਬਾ ਪੱਧਰੀ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਮਾਨਸਾ ਨੇ ਦੂਜਾ ਸਥਾਨ ਮੱਲਿ੍ਹਆ

ਮਾਨਸਾ, 26 ਫਰਵਰੀ (ਰਾਵਿੰਦਰ ਸਿੰਘ ਰਵੀ)- ਮੁਹਾਲੀ ਵਿਖੇ ਹੋਈ ਸੂਬਾ ਪੱਧਰੀ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਮਾਨਸਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਦੂਜਾ ਸਥਾਨ ਮੱਲਿ੍ਹਆ ਹੈ | ਮਾਨਸਾ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਕੁੱਲ 52 ਸੋਨ, ਚਾਂਦੀ ਤੇ ਤਾਂਬੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX