ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  39 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  28 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 1 hour ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 1 hour ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 2 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  about 4 hours ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 4 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਮਿਹਨਤ, ਇਮਾਨਦਾਰੀ, ਸੰਜਮ ਤੇ ਨਿਮਰਤਾ ਸਫਲਤਾ ਦੇ ਮਾਰਗ ਹਨ। -ਸਵੇਟ ਮਾਰਡਨ

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਤੋਂ ਸਜਾਈ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ

ਫਗਵਾੜਾ, 26 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰੂ ਰਵਿਦਾਸ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਅੱਜ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਤੋਂ ਕੱਢੀ ਗਈ | ਉਕਤ ਸ਼ੋਭਾ ਯਾਤਰਾ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ ਜਿਸਦਾ ਥਾਂ-ਥਾਂ 'ਤੇ ਫੁੱਲਾਂ ਦੀ ਵਰਖਾ ਨਾਲ ਸੁਆਗਤ ਕੀਤਾ ਗਿਆ | ਇਸ ਮੌਕੇ ਵੱਖ ਵੱਖ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ
ਮੰਦਰ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਸ਼ਹਿਰ ਦੇ ਬਾਜ਼ਾਰਾਂ ਤੇ ਮੁੱਖ ਮਾਰਗਾਂ ਉੱਪਰ ਸੰਗਤ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਆਪਣਾ ਜੀਵਨ ਸਫਲ ਕੀਤਾ | ਸ਼ੋਭਾ ਯਾਤਰਾ ਦਾ ਸਵਾਗਤ ਕਰਨ ਵਾਲੀ ਸੰਗਤ ਵਲੋਂ ਜਗ੍ਹਾ ਜਗ੍ਹਾ ਫਲ ਫਰੂਟ, ਚਾਹ ਪਕੌੜੇ ਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੇ ਲੰਗਰ ਲਗਾਏ ਗਏ ਸਨ | ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਮੁੱਖ ਸ਼ਖ਼ਸੀਅਤਾਂ ਤੇ ਸਹਿਯੋਗੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਉਣ ਵਾਲਿਆਂ ਵਿਚ ਸੰਤ ਮਹਿੰਦਰਪਾਲ ਪੰਡਵਾ, ਸੰਤ ਦੇਸ ਰਾਜ ਗੋਬਿੰਦਪੁਰਾ, ਬਾਬਾ ਕ੍ਰਿਸ਼ਨ ਨਾਥ ਚਹੇੜੂ, ਸੰਤ ਕੁਲਵੰਤ ਰਾਮ ਭਰੋਮਜਾਰਾ, ਸੰਤ ਟਹਿਲ ਨਾਥ ਤੋਂ ਇਲਾਵਾ ਰਾਜ ਕੁਮਾਰ ਘੇੜਾ ਜਰਮਨ ਨਿਵਾਸੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਮਾਸਟਰ ਹਰਭਜਨ ਸਿੰਘ ਬਲਾਲੋ, ਲੋਕ ਇਨਸਾਫ਼ ਪਾਰਟੀ ਆਗੂ ਜਰਨੈਲ ਨੰਗਲ, ਦਲਜੀਤ ਰਾਜੂ ਦਰਵੇਸ਼ ਪਿੰਡ, ਜਤਿੰਦਰਪਾਲ ਸਿੰਘ ਪਲਾਹੀ, ਮੋਹਨ ਸਿੰਘ ਸਾਈਾ, ਗਜਵੀਰ ਵਾਲੀਆ, ਸੰਨੀ ਵਾਲੀਆ, ਗੁਰਮੁਖ ਸਿੰਘ, ਲਵਲੀ ਵਾਲੀਆ, ਸੁਰਿੰਦਰ ਢੰਡਾ, ਸ਼ਰਧਾ ਰਾਮ, ਦਵਿੰਦਰ ਕੂਲਥਮ, ਅਸ਼ੋਕ ਭਾਟੀਆ, ਯਸ਼ ਬਰਨਾ, ਸੀਟੂ ਬਾਈ, ਕਿਸ਼ਨ ਦਾਸ ਸ਼ਿੰਦੀ, ਦਰਬਾਰਾ ਸਿੰਘ ਪਲਾਹੀ, ਜਥੇਦਾਰ ਸਰੂਪ ਸਿੰਘ ਖਲਵਾੜਾ, ਸੰਜੀਵ ਬੁੱਗਾ ਸਾਬਕਾ ਕੌਂਸਲਰ, ਪਰਮਜੀਤ ਕੌਰ ਕੰਬੋਜ ਸਾਬਕਾ ਕੌਂਸਲਰ, ਇਕਬਾਲ ਸਿੰਘ ਕੁੰਦੀ ਸਾਬਕਾ ਕੌਂਸਲਰ, ਕੁਲਵਿੰਦਰ ਸਿੰਘ ਕਿੰਦਾ ਕੌਂਸਲਰ, ਸਰਬਜੀਤ ਕੌਰ ਰਜਿੰਦਰ ਘੇੜਾ, ਬਲਜਿੰਦਰ ਸਿੰਘ ਠੇਕੇਦਾਰ ਸਾਬਕਾ ਕੌਂਸਲਰ, ਕਿਸਾਨ ਆਗੂ ਸਤਨਾਮ ਸਿੰਘ ਸਾਹਨੀ, ਗੁਰਸ਼ਰਨ ਸਿੰਘ, ਗੁਰਦੀਪ ਖੇੜਾ, ਪਾਲਾ ਮੌਲੀ, ਇੰਦਰਜੀਤ ਸਿੰਘ ਖਲਿਆਣ, ਮੋਹਨ ਸਿੰਘ ਗਾਧੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਸੀ | (ਬਾਕੀ ਸਫ਼ਾ 6 'ਤੇ)
ਪਾਂਸ਼ਟਾ, 26 ਫਰਵਰੀ (ਸਤਵੰਤ ਸਿੰਘ)- ਪਿੰਡ ਨਰੂੜ 'ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਤੋਂ ਅਰੰਭ ਹੋਇਆ ਤੇ ਇਸ ਨਗਰ ਕੀਰਤਨ ਦਾ ਬਘਾਣਾ ਰੋਡ ਪੁਲ਼ੀ, ਪਾਂਸ਼ਟਾ ਰੋਡ ਸੱਥ, ਬੱਸ ਅੱਡਾ, ਗੁਰਦੁਆਰਾ ਕਲਗੀਧਰ ਅਤੇ ਗੁਰਦੁਆਰਾ ਬਾਬਾ ਨਾਂਗਾ ਸਾਹਿਬ ਤੇ ਜੰਜ ਘਰ ਆਦਿ ਪੜਾਵਾਂ 'ਤੇ ਸਵਾਗਤ ਕੀਤਾ ਗਿਆ ਤੇ ਭਾਈ ਹਰਦੀਪ ਸਿੰਘ ਸੰਗਤਪੁਰ ਦੇ ਢਾਡੀ ਜਥੇ ਸਮੇਤ ਹੋਰਨਾਂ ਜਥਿਆਂ ਵਲੋਂ ਵਾਰਾਂ ਗਾਈਆਂ ਗਈਆਂ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ, ਗਿਆਨੀ ਮਹਿੰਦਰ ਸਿੰਘ, ਪਰਮਜੀਤ ਸਿੰਘ, ਅਮਰਦੀਪ, ਸਵਰਨ ਸਿੰਘ, ਰਾਮ ਆਸਰਾ, ਸੋਹਨ ਸਿੰਘ, ਕੇਵਲ ਸਿੰਘ ਤੇ ਧੰਨਜੀਤ ਸਮੇਤ ਸਮੂਹ ਪ੍ਰਬੰਧਕਾਂ ਵਲੋਂ ਸੰਗਤ ਨੂੰ ਵਧਾਈ ਦਿੱਤੀ ਗਈ | ਹਰਦੀਪ ਸਿੰਘ ਅਨੁਸਾਰ ਇਸ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਤੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਲਖਵੀਰ ਸਿੰਘ ਤੇ ਭਾਈ ਮਨਜੀਤ ਸਿੰਘ ਦੇ ਜਥੇ ਹਾਜ਼ਰੀ ਭਰਨਗੇ |

ਰਾਤ ਦਾ ਖਾਣਾ ਖਾਣ ਪਿੱਛੋਂ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 40 ਤੋਂ ਵੱਧ ਵਿਦਿਆਰਥੀ ਬਿਮਾਰ

ਕਪੂਰਥਲਾ, 26 ਫਰਵਰੀ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ ਰਾਤ ਦਾ ਖਾਣਾ ਖਾਣ ਤੋਂ ਬਾਅਦ 40 ਤੋਂ ਵੱਧ ਵਿਦਿਆਰਥੀਆਂ ਨੂੰ ਪੇਟ ਖ਼ਰਾਬ ਹੋਣ ਤੇ ਉਲਟੀਆਂ ਆਉਣ ਦੀ ਸ਼ਿਕਾਇਤ ਪਿੱਛੋਂ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਰਾਏਪੁਰ ਪੀਰ ਬਖਸ਼ 'ਚ ਭਾਜਪਾ ਲੀਡਰਾਂ ਦੇ ਆਉਣ ਦੀ ਮਨਾਹੀ ਦੇ ਬੈਨਰ ਲਗਾਏ

ਨਡਾਲਾ, 26 ਫਰਵਰੀ (ਮਾਨ)- ਕੇਂਦਰ ਸਰਕਾਰ ਵਲੋਂ ਜਾਰੀ ਤਿੰਨ ਖੇਤੀ ਕਾਨੰੂਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਿਹਾ ਸੰਘਰਸ਼ ਅੱਜ ਚੌਥੇ ਮਹੀਨੇ ਵਿਚ ਦਾਖਲ ਹੋ ਗਿਆ ਹੈ | ਮੋਦੀ ਸਰਕਾਰ ਦੇ ਹੱਠ ਰਵੱਈਏ ਨੂੰ ਲੈ ਕੇ ...

ਪੂਰੀ ਖ਼ਬਰ »

ਸ਼ੈੱਡ ਅੰਦਰ ਖੜ੍ਹੀ ਟਰਾਲੀ ਤੇ ਮੋਟਰਸਾਈਕਲ ਨੂੰ ਅੱਗ ਲਗਾ ਕੇ ਸਾੜਿਆ

ਨਡਾਲਾ, 26 ਫਰਵਰੀ (ਮਾਨ)- ਪਿੰਡ ਰਾਏਪੁਰ ਅਰਾਈਆਂ ਵਿਖੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਸ਼ੈੱਡ ਅੰਦਰ ਖੜ੍ਹੀ ਟਰਾਲੀ ਤੇ ਮੋਟਰਸਾਈਕਲ ਨੂੰ ਅੱਗ ਲਗਾ ਕੇ ਸਾੜ ਦਿੱਤਾ | ਇਸ ਸਬੰਧੀ ਨਿਸ਼ਾਨ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਰਾਏਪੁਰ ਅਰਾਈਆਂ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਮਸੀਤਾਂ ਦੇ 8 ਵਿਦਿਆਰਥੀ ਕੋਰੋਨਾ ਪਾਜ਼ੀਟਿਵ, ਸਕੂਲ 3 ਦਿਨ ਲਈ ਬੰਦ

ਕਪੂਰਥਲਾ/ਸੁਲਤਾਨਪੁਰ ਲੋਧੀ, 26 ਫਰਵਰੀ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)-ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਦੇ 8 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਜਾਣ 'ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ 3 ਦਿਨ ਲਈ ਬੰਦ ਕਰ ਦਿੱਤਾ ਗਿਆ ਹੈ ਤੇ ਸਕੂਲ ਦੇ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਦੇ ਰੋਸ ਵਜੋਂ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਕਪੂਰਥਲਾ, 26 ਫਰਵਰੀ (ਸਡਾਨਾ)- ਲਗਾਤਾਰ ਵੱਧ ਰਹੀਆਂ ਪੈਟਰੋਲੀਅਮ ਪਦਾਰਥਾਂ ਦੀ ਕੀਮਤਾਂ ਤੇ ਰੋਸ ਵਜੋਂ ਅੱਜ ਪੁਰਾਣੀ ਕਚਿਹਰੀ ਕੰਪਲੈਕਸ ਦੇ ਬਾਹਰ ਕਿਸਾਨਾਂ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਵਿਖਾਵਾ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਕੋਰੋਨਾ ਦੇ 65 ਮਾਮਲੇ ਆਏ ਸਾਹਮਣੇ, ਇਕ ਔਰਤ ਦੀ ਮੌਤ

ਕਪੂਰਥਲਾ, 26 ਫਰਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 65 ਮਾਮਲੇ ਸਾਹਮਣੇ ਆਏ ਹਨ ਤੇ ਇਕ 55 ਸਾਲਾ ਔਰਤ ਵਾਸੀ ਪਿੰਡ ਨਡਾਲੀ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਜ਼ਿਲ੍ਹੇ ਵਿਚ ਮੌਤਾਂ ਦੀ ਗਿਣਤੀ 211 ਹੋ ਗਈ ਹੈ ਤੇ ਮਰੀਜ਼ਾਂ ਦੀ ਗਿਣਤੀ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ 228 ਪੀ.ਟੀ.ਆਈ. ਦੀਆਂ ਪੋਸਟਾਂ ਪ੍ਰਾਇਮਰੀ ਦਫ਼ਤਰਾਂ 'ਚ ਤਬਦੀਲ ਕਰਨ ਦਾ ਜ਼ੋਰਦਾਰ ਵਿਰੋਧ

ਕਪੂਰਥਲਾ, 26 ਫਰਵਰੀ (ਵਿ.ਪ੍ਰ.)- ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ, ਲੈਕਚਰਾਰ ਰਜੇਸ਼ ਜੌਲੀ ਤੇ ਭਜਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ 4 ਵਿਰੁੱਧ ਕੇਸ ਦਰਜ

ਕਪੂਰਥਲਾ, 26 ਫਰਵਰੀ (ਸਡਾਨਾ)-ਇਕ ਦੁਕਾਨ ਵਿਚੋਂ ਸਮਾਨ ਚੋਰੀ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਵਤਾਰ ਸਿੰਘ ਵਾਸੀ ਨਿਊ ਮਾਡਲ ਟਾਊਨ ਨੇ ਦੱਸਿਆ ਕਿ ਉਨ੍ਹਾਂ ਦਾ ਮੁਹੱਲਾ ਅਜੀਤ ਨਗਰ ਵਿਖੇ ਗੋਦਾਮ ਹੈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 26 ਫਰਵਰੀ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਬਲਬੀਰ ਸਿੰਘ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਪੁਲਿਸ ਪਾਰਟੀ ਨੇ ਦੋਲੋ ...

ਪੂਰੀ ਖ਼ਬਰ »

ਘਰ ਬਾਹਰੋਂ ਮੋਟਰਸਾਈਕਲ ਚੋਰੀ

ਨਡਾਲਾ, 26 ਫਰਵਰੀ (ਮਾਨ)-ਢਿਲਵਾਂ ਵਿਖੇ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਇਸ ਸਬੰਧੀ ਸਰਵਨ ਪੁੱਤਰ ਉਮਰ ਵਾਸੀ ਮੱਛਲੀ ਜ਼ਿਲ੍ਹਾ ਗੋਂਡਾ ਯੂ.ਪੀ. ਹਾਲ ਵਾਸੀ ਨਡਾਲਾ ਨੇ ਦੱਸਿਆ ਕਿ ਉਹ ਢਿਲਵਾਂ ਵਿਚ ਅਮਰੀਕ ਸਿੰਘ ਪੁੱਤਰ ...

ਪੂਰੀ ਖ਼ਬਰ »

ਲੋਕ ਬਾਗਬਾਨੀ ਵਿਭਾਗ ਵਲੋਂ ਤਿਆਰ ਸਬਜ਼ੀ ਬੀਜਾਂ ਦੀ ਕਿੱਟ ਨਾਲ ਘਰੇਲੂ ਬਗੀਚੀ ਤਿਆਰ ਕਰਨ-ਰਾਹੁਲ ਚਾਬਾ

ਕਪੂਰਥਲਾ, 26 ਫਰਵਰੀ (ਅਮਰਜੀਤ ਕੋਮਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗਬਾਨੀ ਵਿਭਾਗ ਪੰਜਾਬ ਵਲੋਂ ਘਰੇਲੂ ਬਗੀਚੀ ਵਾਸਤੇ ਤਿਆਰ ਕੀਤੀ ਗਰਮ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀ ਕਿੱਟ ਅੱਜ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਰਿੰਦਰਪਾਲ ਸਿੰਘ ਬਾਜਵਾ ...

ਪੂਰੀ ਖ਼ਬਰ »

ਪ੍ਰਵੇਜ਼ ਨਗਰ ਵਿਖੇ ਮੁਫ਼ਤ ਕੈਂਸਰ ਤੇ ਮੈਡੀਕਲ ਜਾਂਚ ਕੈਂਪ ਕੱਲ੍ਹ

ਕਪੂਰਥਲਾ, 26 ਫਰਵਰੀ (ਸਡਾਨਾ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ, ਐਨ. ਆਰ. ਆਈ. ਗਿਆਨ ਸਿੰਘ ਚੰਦੀ ਤੇ ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਵਲੋਂ ਮੁਫ਼ਤ ਕੈਂਸਰ ਅਤੇ ਮੈਡੀਕਲ ਜਾਂਚ ਕੈਂਪ 28 ਫਰਵਰੀ ਦਿਨ ਐਤਵਾਰ ਨੂੰ ਸਰਕਾਰੀ ਮਿਡਲ ਸਕੂਲ ਦੀ ਗਰਾਂਉਡ 'ਚ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਟਿੱਬਾ ਦੀਆਂ ਟੀਮਾਂ ਨੇ ਕੋਰੋਨਾ ਸੈਂਪਲ ਲਏ- ਡਾ: ਚਰਨਜੀਤ ਸਿੰਘ

ਸੁਲਤਾਨਪੁਰ ਲੋਧੀ, 26 ਫਰਵਰੀ (ਨਰੇਸ਼ ਹੈਪੀ, ਥਿੰਦ)- ਕੋਵਿਡ 19 ਦੇ ਚੱਲਦਿਆਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਫ਼ਤਿਹ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਕਪੂਰਥਲਾ ਦੀਆਂ ਹਦਾਇਤਾਂ 'ਤੇ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪੇਂਡੂ ਖੇਤਰ ਅੰਦਰ ਕੋਰੋਨਾ ਟੈਸਟਿੰਗ ...

ਪੂਰੀ ਖ਼ਬਰ »

ਹਸਪਤਾਲ ਭੁਲੱਥ 'ਚ ਪੱਕੇ ਤੌਰ 'ਤੇ ਸਰਜਨ ਤੇ ਬੱਚਿਆਂ ਦੇ ਮਾਹਿਰ ਡਾਕਟਰਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ

ਭੁਲੱਥ, 26 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਬੱਚਿਆਂ ਦੇ ਮਾਹਿਰ ਡਾ: ਭੁਪਿੰਦਰ ਕੌਰ ਐਡੀਸ਼ਨਲ ਮੈਡੀਕਲ ਅਫ਼ਸਰ ਸਮੇਤ ਸਰਜਨ ਡਾ: ਹਰਪ੍ਰੀਤ ਸਿੰਘ ਵਲੋਂ ਸ਼ਲਾਘਾਯੋਗ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਡਾ: ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤਾਂ ਦੀ ਯਾਦ 'ਚ ਸਮਾਗਮ

ਫਗਵਾੜਾ, 26 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸੰਤ ਬਾਬਾ ਦਲੀਪ ਸਿੰਘ, ਸੰਤ ਬਾਬਾ ਜਵਾਲਾ ਸਿੰਘ, ਸੰਤ ਬਾਬਾ ਮਸਤ ਸਿੰਘ, ਸੰਤ ਬਾਬਾ ਹਰਬੰਸ ਸਿੰਘ ਅਤੇ ਸੰਤ ਬਾਬਾ ਸਰਵਣ ਸਿੰਘ ਦੇ ਤਪ ਅਸਥਾਨ ਨਿਰਮਲ ਕੁੱਟੀਆ ਡੁਮੇਲੀ ਵਿਖੇ ਸੰਤ ਬਾਬਾ ਸਰਵਣ ਸਿੰਘ ਦੀ 29ਵੀਂ ਬਰਸੀ ਤੇ ਸੰਤ ...

ਪੂਰੀ ਖ਼ਬਰ »

ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ-ਗੋਰਾ ਗਿੱਲ

ਭੁਲੱਥ, 26 ਫਰਵਰੀ (ਮੁਲਤਾਨੀ)- ਹਲਕਾ ਭੁਲੱਥ ਦੇ ਸੀਨੀਅਰ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਹਲਕਾ ਭੁਲੱਥ ਦੇ ਸਮੁੱਚੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਅੱਜ ਪਿੰਡ ਮੁਬਾਰਕਪੁਰ ਵਿਖੇ ਗੋਰਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ

ਕਾਲਾ ਸੰਘਿਆਂ, 26 ਫਰਵਰੀ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 28 ਫਰਵਰੀ ਨੂੰ ਸਜਾਇਆ ਜਾਵੇਗਾ | ਸਥਾਨਕ ਕਸਬੇ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਪ੍ਰਬੰਧਕ ਕਮੇਟੀ ਦੇ ਮੀਤ ...

ਪੂਰੀ ਖ਼ਬਰ »

ਫਗਵਾੜਾ ਤੋਂ ਅਕਾਲੀ ਵਰਕਰ ਤੇ ਆਗੂ ਵੱਡੀ ਗਿਣਤੀ 'ਚ 1 ਨੂੰ ਚੰਡੀਗੜ੍ਹ ਪੁੱਜਣਗੇ- ਕੁਲਾਰ

ਫਗਵਾੜਾ, 26 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ 1 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗਾ ਜਿਸ ਵਿਚ ਫਗਵਾੜਾ ...

ਪੂਰੀ ਖ਼ਬਰ »

ਅੱਖਰ ਫਾਊ ਾਡੇਸ਼ਨ ਨੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਕਪੂਰਥਲਾ, 26 ਫਰਵਰੀ (ਦੀਪਕ ਬਜਾਜ)- ਅੱਖਰ ਫਾਉਂਡੇਸ਼ਨ ਵਲੋਂ ਅੱਜ ਝੁੱਗੀਆਂ ਵਿਚ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਮਨੋਰਥ ਨਾਲ ਮੁਫ਼ਤ ਕਾਪੀਆਂ ਤੇ ਕਿਤਾਬਾਂ ਤੇ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਫਾਉਂਡੇਸ਼ਨ ਦੇ ਆਗੂ ਅਭਿਸ਼ੇਕ ਕੁਮਾਰ ਨੇ ਦੱਸਿਆ ਕਿ ਪੂਰੇ ਦੇਸ਼ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ 100 ਗੱਡੀਆਂ ਦਾ ਕਾਫ਼ਲਾ 1 ਮਾਰਚ ਨੂੰ ਵਿਧਾਨ ਸਭਾ ਦੇ ਘਿਰਾਓ 'ਚ ਸ਼ਾਮਿਲ ਹੋਵੇਗਾ- ਡਾ: ਉਪਿੰਦਰਜੀਤ ਕੌਰ

ਕਪੂਰਥਲਾ, 26 ਫਰਵਰੀ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਭਿ੍ਸ਼ਟਾਚਾਰ ਤੇ ਵੱਧ ਰਹੀ ਮਹਿੰਗਾਈ, ਕਿਸਾਨਾਂ ਦਾ ਕਰਜ਼ਾ ਨਾ ਮੁਆਫ਼ ਕਰਨਾ ਤੇ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਦੇ ਰੋਸ ਵਜੋਂ 1 ਮਾਰਚ ਨੂੰ ਪੰਜਾਬ ...

ਪੂਰੀ ਖ਼ਬਰ »

ਰਾਖਵਾਂਕਰਨ ਨੀਤੀ ਦਾ ਘਾਣ ਕਰਕੇ ਹੋ ਰਹੀਆਂ ਤਰੱਕੀਆਂ ਨੂੰ ਲੈ ਕੇ ਐਸ.ਸੀ.ਬੀ.ਸੀ. ਅਧਿਆਪਕਾਂ 'ਚ ਰੋਸ

ਕਪੂਰਥਲਾ, 26 ਫਰਵਰੀ (ਵਿ.ਪ੍ਰ.)- ਸਿੱਖਿਆ ਵਿਭਾਗ ਵਿਚ ਕੀਤੀਆਂ ਜਾ ਰਹੀਆਂ ਹਰ ਕਾਡਰ ਵਿਚ ਸਨਿਆਰਤਾ ਕਮ ਮੈਰਿਟ 'ਤੇ ਆਏ ਕਰਮਚਾਰੀਆਂ ਨੂੰ ਰੋਸਟਰ ਨੁਕਤਿਆਂ 'ਤੇ ਗਿਣ ਕੇ ਰਾਖਵਾਂਕਰਨ ਨੀਤੀ ਦਾ ਘਾਣ ਕੀਤਾ ਜਾ ਰਿਹਾ ਹੈ | ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX