ਤਾਜਾ ਖ਼ਬਰਾਂ


ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  1 day ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  1 day ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  1 day ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  1 day ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  1 day ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  1 day ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  1 day ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552

ਪਹਿਲਾ ਸਫ਼ਾ

ਕਾਂਗਰਸ ਕਮਜ਼ੋਰ ਹੋ ਰਹੀ ਹੈ, ਇਕੋ ਮੰਚ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਚੁੱਕੀ ਆਵਾਜ਼

ਰਾਜ ਸਭਾ ਤੋਂ ਸੇਵਾਮੁਕਤ ਹੋਇਆ ਹਾਂ, ਰਾਜਨੀਤੀ ਤੋਂ ਨਹੀਂ-ਗੁਲਾਮ ਨਬੀ
ਸ੍ਰੀਨਗਰ, 27 ਫਰਵਰੀ (ਮਨਜੀਤ ਸਿੰਘ)-ਜੰਮੂ ਵਿਖੇ ਸ਼ਾਂਤੀ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਗ਼ੁਲਾਮ ਨਬੀ ਆਜ਼ਾਦ ਦੀ ਸੇਵਾਮੁਕਤੀ 'ਤੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਆਜ਼ਾਦ ਸੰਸਦ ਤੋਂ ਜਾਣ, ਅਸੀਂ ਦੁਖੀ ਹਾਂ | ਆਜ਼ਾਦ ਕਾਂਗਰਸ ਦੀ ਅਸਲੀਅਤ ਜਾਣਦੇ ਹਨ, ਜ਼ਮੀਨ ਨੂੰ ਜਾਣਦੇ ਹਨ | ਮੈਨੂੰ ਇਹ ਸਮਝ ਨਹੀਂ ਆਈ ਕਿ ਕਾਂਗਰਸ ਇਨ੍ਹਾਂ ਦੇ ਤਜ਼ਰਬੇ ਦੀ ਵਰਤੋਂ ਕਿਉਂ ਨਹੀਂ ਕਰ ਰਹੀ ਹੈ? ਕਪਿਲ ਸਿੱਬਲ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕਾਂਗਰਸ ਪਾਰਟੀ ਸਾਨੂੰ ਕਮਜ਼ੋਰ ਹੁੰਦੀ ਦਿਖਾਈ ਦੇ ਰਹੀ ਹੈ ਅਤੇ ਇਸ ਲਈ ਅਸੀਂ ਇੱਥੇ ਇਕੱਠੇ ਹੋਏ ਹਾਂ | ਅਸੀਂ ਇਕੱਠੇ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸੱਚਾਈ ਦੇ ਰਸਤੇ 'ਤੇ ਚੱਲਦੇ ਸਨ | ਇਹ ਸਰਕਾਰ ਝੂਠ ਦੇ ਰਸਤੇ 'ਤੇ ਚੱਲ ਰਹੀ ਹੈ | ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਇਹ ਕਾਂਗਰਸ ਦੀ ਤਾਕਤ ਹੈ ਕਿ ਉਹ ਸਾਰੇ ਧਰਮਾਂ, ਜਾਤੀਆਂ ਅਤੇ ਲੋਕਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਤੇ ਇਹ ਜਾਰੀ ਰਹੇਗਾ | ਆਜ਼ਾਦ ਦੇ ਇਹ ਬਿਆਨ ਰਾਹੁਲ ਗਾਂਧੀ ਵਲੋਂ ਤਿਰੂਵਨੰਤਪੁਰਮ ਵਿਖੇ ਉੱਤਰ-ਦੱਖਣ ਬਾਰੇ ਦਿੱਤੇ ਬਿਆਨ ਤੋਂ ਬਾਅਦ ਆਇਆ ਹੈ | ਜੰਮੂ ਵਿਖੇ ਆਜ਼ਾਦ ਦੀ ਰੈਲੀ 'ਚ ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਮੁਨੀਸ਼ ਤਿਵਾੜੀ, ਉੱਤਰ ਪ੍ਰਦੇਸ਼ ਦੇ ਪਾਰਟੀ ਇੰਚਾਰਜ ਰਾਜ ਬੱਬਰ, ਵਿਵੇਕ ਤੰਖਾ, ਆਨੰਦ ਸ਼ਰਮਾ ਸਮੇਤ 7 ਹੋਰ ਦਿੱਗਜ ਨੇਤਾ ਸ਼ਾਮਿਲ ਰਹੇ | ਇਹ ਸਾਰੇ ਨੇਤਾ ਕਾਂਗਰਸ ਦੇ ਵਿਵਾਦਿਤ ਨੇਤਾਵਾਂ ਵਜੋਂ ਦੇਖੇ ਜਾਂਦੇ ਹਨ | ਇਨ੍ਹਾਂ ਨੂੰ ਜੀ-23 ਵੀ ਕਿਹਾ ਜਾਂਦਾ ਹੈ | ਇਨ੍ਹਾਂ ਨੇ ਪਿਛਲੇ ਸਾਲ 23 ਅਗਸਤ ਨੂੰ ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਨੂੰ ਪਾਰਟੀ ਦੇ ਕੰਮਕਾਜ ਦੇ ਤਰੀਕੇ 'ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਈ ਸਵਾਲ ਉਠਾਉਂਦਿਆਂ ਇਕ ਪੱਤਰ ਲਿਖਿਆ ਸੀ | ਬੀਤੇ ਦਿਨ ਕਾਂਗਰਸ ਦੇ ਜੀ-23 ਦੇ ਇਕ ਨੇਤਾ ਨੇ ਆਪਣਾ ਨਾਂਅ ਜ਼ਾਹਰ ਨਾ ਕਰਨ ਦੀ ਸ਼ਰਤ 'ਤੇ ਕਿਹਾ ਸੀ ਕਿ ਜੀ-23 ਇਕ ਪਾਰਟੀ ਦੀ ਤਾਕਤ ਦਾ ਮੁਜ਼ਾਹਰਾ ਹੈ ਅਤੇ ਇਹ ਰਾਹੁਲ ਗਾਂਧੀ ਨੂੰ ਸੰਦੇਸ਼ ਹੈ | ਅਸੀਂ ਰਾਹੁਲ ਨੂੰ ਦੱਸਾਂਗੇ ਕਿ ਉੱਤਰ ਤੋਂ ਦੱਖਣ ਤੱਕ ਭਾਰਤ ਇਕ ਹੈ | ਗ਼ੁਲਾਮ ਨਬੀ ਆਜ਼ਾਦ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੇ ਉਹ ਰਾਜ ਸਭਾ ਤੋਂ ਸੇਵਾਮੁਕਤ ਹੋਏ ਹਨ, ਰਾਜਨੀਤੀ ਤੋਂ ਨਹੀਂ | ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਇਨਸਾਫ਼ ਨਹੀਂ ਕੀਤਾ, ਜਦਕਿ ਇਨ੍ਹਾਂ ਲੋਕਾਂ ਨੇ ਪਿਛਲੇ 3 ਦਹਾਕਿਆਂ ਦੌਰਾਨ ਹਰ ਤਰ੍ਹਾਂ ਦੇ ਅੱਤਵਾਦ ਅਤੇ ਮੁਸ਼ਕਿਲਾਂ ਦਾ ਬਹਾਦਰੀ ਨਾਲ ਸਾਹਮਣਾ ਕੀਤਾ | ਕੇਂਦਰ ਨੇ ਰਾਜ ਨੂੰ ਵੰਡ ਲੱਦਾਖ ਅਤੇ ਜੰਮੂ-ਕਸ਼ਮੀਰ ਦੇ 2 ਹਿੱਸੇ ਕਰ ਦਿੱਤੇ | ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੇ ਨਾਲ ਦੇਸ਼ ਦਾ ਤਣਾਅ ਬਰਕਰਾਰ ਹੈ ਤੇ ਅਸੀਂ ਦੁਸ਼ਮਣ ਦੇ ਨਾਲ ਲੜ ਰਹੇ ਸੁਰੱਖਿਆ ਬਲਾਂ ਦੀ ਪੂਰੀ ਹਮਾਇਤ ਕਰਦੇ ਹਾਂ | ਇਸ ਮੌਕੇ ਕਪਿਲ ਸਿੱਬਲ ਅਤੇ ਆਨੰਦ ਸ਼ਰਮਾ ਨੇ ਕਿਹਾ ਕਿ ਅਸੀਂ ਪਾਰਟੀ ਨੂੰ ਕਮਜ਼ੋਰ ਹੁੰਦਾ ਦੇਖ ਰਹੇ ਹਾਂ ਅਸੀਂ ਪਾਰਟੀ ਨੂੰ ਮਜ਼ਬੂਤ ਹੁੰਦਾ ਦੇਖਣਾ ਚਾਹੁੰਦੇ ਹਾਂ | ਆਨੰਦ ਸ਼ਰਮਾ ਨੇ ਕਿਹਾ ਕਿ ਪਿਛਲੇ ਇਕ ਦਹਾਕੇ ਦੌਰਾਨ ਕਾਂਗਰਸ ਕਮਜ਼ੋਰ ਹੋਈ ਹੈ | ਰਾਜ ਬੱਬਰ ਨੇ ਕਿਹਾ ਕਿ ਲੋਕ ਸਾਨੂੰ ਜੀ-23 ਕਹਿੰਦੇ ਹਨ | ਅਸੀਂ ਕਹਿੰਦੇ ਹਾਂ ਗਾਂਧੀ-23 | ਹੁਣ ਜੀ-23 ਕਾਂਗਰਸ ਨੂੰ ਮਜ਼ਬੂਤੀ ਵੱਲ ਲੈ ਕੇ ਜਾਵੇਗੀ | ਇਸ ਮੌਕੇ 'ਤੇ ਕਈ ਨੇਤਾਵਾਂ ਨੇ ਸ਼ਾਂਤੀ ਰੈਲੀ ਨੂੰ ਸੰਬੋਧਨ ਕੀਤਾ |

ਸਿੰਘੂ ਬਾਰਡਰ 'ਤੇ ਰਵਿਦਾਸ ਜੈਅੰਤੀ ਮੌਕੇ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 27 ਫਰਵਰੀ (ਅਜੀਤ ਬਿਊਰੋ)-ਸੰਯੁਕਤ ਕਿਸਾਨ ਮੋਰਚਾ ਵਲੋਂ ਗੁਰੂ ਰਵਿਦਾਸ ਜੈਅੰਤੀ ਮੌਕੇ ਸਿੰਘੂ ਬਾਰਡਰ 'ਤੇ ਨਗਰ ਕੀਰਤਨ ਸਜਾਇਆ ਗਿਆ | ਇਸ ਤੋਂ ਇਲਾਵਾ ਚੰਦਰ ਸ਼ੇਖਰ ਆਜ਼ਾਦ ਦੀ ਸ਼ਹਾਦਤ ਨੂੰ 'ਕਿਸਾਨ ਮਜ਼ਦੂਰ ਏਕਤਾ ਦਿਵਸ' ਵਜੋਂ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕਿਸਾਨ ਮੋਰਚਿਆਂ ਦੇ ਵੱਖ-ਵੱਖ ਸਥਾਨਾਂ 'ਤੇ ਨਗਰ ਕੀਰਤਨ ਸਜਾਇਆ ਗਿਆ | ਭਾਰਤ ਭਰ ਦੀਆਂ ਕਈ ਕਿਰਤੀ/ਮਜ਼ਦੂਰ ਜਥੇਬੰਦੀਆਂ ਨੇ ਵੀ ਕਿਸਾਨਾਂ ਦੇ ਸੰਘਰਸ਼ ਪ੍ਰਤੀ ਆਪਣੀ ਏਕਤਾ ਵਧਾਉਂਦਿਆਂ ਇਸ ਨੂੰ ਇਕਜੁੱਟ ਸੰਘਰਸ਼ ਕਰਾਰ ਦਿੱਤਾ | ਜਥੇਬੰਦੀਆਂ ਵਲੋਂ ਜਾਰੀ ਸਾਂਝੇ ਬਿਆਨ ਵਿੱਚ ਉਨ੍ਹਾਂ ਮਜ਼ਦੂਰ-ਕਿਸਾਨ ਏਕਤਾ ਦਿਵਸ ਦਾ ਸਮਰਥਨ ਕੀਤਾ | ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਿਆਣਾ 'ਚ ਸੋਨੀਪਤ-ਗੋਹਾਨਾ ਰੋਡ 'ਤੇ 35 ਕਿੱਲੋਮੀਟਰ ਲੰਬੀ ਟਰੈਕਟਰ-ਟਰਾਲੀ ਰੈਲੀ ਕੱਢੀ ਗਈ | ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਜਿਨ੍ਹਾਂ ਨੂੰ ਪੁਲਿਸ ਕਮਿਸ਼ਨਰ ਦਿੱਲੀ ਵਲੋਂ ਕਾਰਨ ਦੱਸੋ ਨੋਟਿਸ ਪ੍ਰਾਪਤ ਹੋਏ ਹਨ, ਨੂੰ ਸਾਂਝਾ ਕਿਸਾਨ ਮੋਰਚਾ ਵਲੋਂ ਕੱਲ• ਜਵਾਬ ਭੇਜਿਆ ਗਿਆ | ਕਿਸਾਨ ਆਗੂਆਂ ਨੇ ਦੱਖਣੀ ਭਾਰਤ ਦੇ ਇਕ ਵਫ਼ਦ ਨਾਲ ਗੱਲਬਾਤ ਕੀਤੀ, ਜੋ ਸਿੰਘੂ ਬਾਰਡਰ ਅਤੇ ਹੋਰ ਮੋਰਚਿਆਂ ਦਾ ਦੌਰਾ ਕਰਨ ਤੋਂ ਬਾਅਦ ਇੱਥੇ ਆਏ ਸਨ ਅਤੇ ਉਨ੍ਹਾਂ ਨੂੰ ਦੱਸਿਆ ਕਿ ਮੌਜੂਦਾ ਲਹਿਰ ਕਿਵੇਂ ਸਥਾਪਤ ਹੋਈ ਹੈ |

ਮਜ਼ਦੂਰਾਂ ਲਈ ਵੀ ਪ੍ਰੇਰਨਾ ਬਣਿਆ ਕਿਸਾਨ ਅੰਦੋਲਨ-ਨੌਦੀਪ

ਨਵੀਂ ਦਿੱਲੀ, 27 ਫਰਵਰੀ (ਉਪਮਾ ਡਾਗਾ ਪਾਰਥ)-ਕਿਸਾਨ ਅਤੇ ਮਜ਼ਦੂਰ ਦਾ ਨਹੁੰ-ਮਾਸ ਦਾ ਰਿਸ਼ਤਾ ਹੈ, ਜਿਸ ਨੂੰ ਅੱਡ ਕਰ ਕੇ ਨਹੀਂ ਵੇਖਿਆ ਜਾ ਸਕਦਾ | ਕਿਸਾਨ ਅੰਦੋਲਨ ਮਜ਼ਦੂਰਾਂ ਲਈ ਵੀ ਪ੍ਰੇਰਨਾ ਬਣਿਆ ਜਿਸ ਕਾਰਨ ਅੱਜ ਮਜ਼ਦੂਰ ਵੀ ਆਪਣੇ ਹੱਕਾਂ ਲਈ ਬੁਲੰਦ ਆਵਾਜ਼ ਉਠਾ ਰਹੇ ਹਨ | ਉਕਤ ਬਿਆਨ ਮਜ਼ਦੂਰ ਆਗੂ ਨੌਦੀਪ ਕੌਰ ਨੇ ਸਨਿਚਰਵਾਰ ਨੂੰ ਸਿੰਘੂ ਬਾਰਡਰ ਦੀ ਸਟੇਜ ਤੋਂ ਦਿੱਤੇ | ਨੌਦੀਪ ਕੌਰ ਸ਼ੁੱਕਰਵਾਰ ਰਾਤ ਨੂੰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅਗਲੇ ਦਿਨ ਹੀ ਕਿਸਾਨ ਅੰਦੋਲਨ ਦੀ ਹਮਾਇਤ 'ਚ ਸਿੰਘੂ ਬਾਰਡਰ ਪਹੁੰਚੀ ਸੀ | ਨੌਦੀਪ ਕੌਰ ਨੇ ਸਿੰਘੂ ਬਾਰਡਰ ਦੀ ਮੁੱਖ ਸਟੇਜ ਤੋਂ ਕਿਸਾਨ ਸੰਘਰਸ਼ ਨੂੰ ਕਿਸਾਨਾਂ-ਮਜ਼ਦੂਰਾਂ ਅਤੇ ਆਮ ਇਨਸਾਨਾਂ ਦਾ ਅੰਦੋਲਨ ਦੱਸਦਿਆਂ ਕਿਹਾ ਕਿ ਇਹ ਅੰਦੋਲਨ ਕਈ ਹੋਰ ਸੰਘਰਸ਼ਾਂ ਲਈ ਵੀ ਮਿਸਾਲ ਬਣਿਆ ਹੈ | ਨੌਦੀਪ ਕੌਰ ਨੇ ਆਪਣੇ ਭਾਸ਼ਨ ਅਤੇ ਉਸ ਤੋਂ ਬਾਅਦ ਕੀਤੀ ਪ੍ਰੈੱਸ ਕਾਨਫ਼ਰੰਸ ਆਪਣੇ 'ਤੇ ਲੱਗੇ ਇਲਜ਼ਾਮਾਂ ਅਤੇ ਉਨ੍ਹਾਂ ਦਾ ਸਪੱਸ਼ਟੀਕਰਨ ਵੀ ਦਿੱਤਾ | ਨੌਦੀਪ ਕੌਰ ਜਿਸ 'ਤੇ ਜਬਰਨ ਪੈਸੇ ਉਗਰਾਹੇ ਜਾਣ ਦਾ ਇਲਜ਼ਾਮ ਲਾਇਆ ਗਿਆ ਸੀ, ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਵਸੂਲੀ ਉਹ ਹੁੰਦੀ ਹੈ ਜੋ ਸਾਡਾ ਹੱਕ ਨਹੀਂ ਹੁੰਦਾ | ਜਦਕਿ ਅਸੀਂ ਉਨ੍ਹਾਂ ਮਜ਼ਦੂਰਾਂ ਦਾ ਹੱਕ ਦਿਵਾਉਣ ਗਏ ਸੀ, ਜਿਨ੍ਹਾਂ ਮਜ਼ਦੂਰਾਂ ਦੇ ਤਾਲਾਬੰਦੀ ਤੋਂ ਪਹਿਲਾਂ ਆਪਣੇ ਮਾਲਕਾਂ ਕੋਲ ਬਕਾਇਆ ਪੈਸੇ ਲੈਣੇ ਸਨ | ਮਜ਼ਦੂਰ ਅਧਿਕਾਰ ਸੰਘਰਸ਼ ਦੀ ਮੈਂਬਰ ਨੇ ਅੱਜ ਇਹ ਵੀ ਕਿਹਾ ਕਿ ਉਹ ਜਾਂ ਉਨ੍ਹਾਂ ਦੀ ਸੰਸਥਾ ਨੇ ਹਾਲੇ ਤੱਕ 300 ਮਾਮਲਿਆਂ 'ਚ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਦੇ 5 ਲੱਖ ਰੁਪਏ ਦੁਆ ਚੁੱਕੇ ਹਨ | ਉਸ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਬਕਾਇਦਾ ਸਬੂਤਾਂ ਦੇ ਆਧਾਰ 'ਤੇ ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਉਠਾਂਦੇ ਹਨ | ਸਬੂਤਾਂ ਵਜੋਂ ਉਨ੍ਹਾਂ ਕੋਲ ਸੀ.ਸੀ.ਟੀ.ਵੀ. ਅਤੇ ਹਾਜ਼ਰੀ ਰਜਿਸਟਰ ਆਦਿ ਹੁੰਦੇ ਹਨ | ਨੌਦੀਪ ਕੌਰ ਨੇ ਕੁਝ ਮੀਡੀਆ ਵਾਲਿਆਂ 'ਤੇ 5 ਫ਼ਰਜ਼ੀ ਖ਼ਬਰਾਂ ਚਲਾਉਣ ਅਤੇ ਬਿਨਾਂ ਤਹਿਕੀਕਾਤ ਕੀਤੇ ਇਕ ਪੱਖ ਵਿਖਾਉਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਹਰ ਗੱਲ ਦੇ ਦੋ ਪੱਖ ਹੁੰਦੇ ਹਨ ਅਤੇ ਕਦੀ ਵੀ ਇਕ ਪਹਿਲੂ ਨੂੰ ਹੀ ਸੱਚ ਨਹੀਂ ਮੰਨਣਾ ਚਾਹੀਦਾ | ਨੌਦੀਪ ਕੌਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਸੰਗਠਨ ਕਿਸਾਨ ਅੰਦੋਲਨ ਦੌਰਾਨ ਨਹੀਂ ਬਣਿਆ ਹੈ ਸਗੋਂ ਇਹ 3 ਸਾਲ ਪੁਰਾਣਾ ਸੰਗਠਨ ਹੈ, ਜਿਸ ਦੀਆਂ ਪੁਰਾਣੀਆਂ ਵੀਡੀਓ ਵੀ ਮੌਜੂਦ ਹਨ | ਉਸ ਨੇ ਜੇਲ੍ਹ ਦੌਰਾਨ ਆਪਣੇ ਉੱਤੇ ਹੋਏ ਤਸ਼ਦਦ ਦਾ ਬਿਊਰਾ ਦਿੰਦਿਆਂ ਕਿਹਾ ਕਿ ਪੁਲਿਸ ਵਾਲਿਆਂ ਨੇ ਉਸ ਨੂੰ ਡੰਡਿਆਂ ਨਾਲ ਕੁੱਟਿਆ ਅਤੇ ਵਾਲਾਂ ਤੋਂ ਖਿੱਚਿਆ ਹਾਲਾਂਕਿ ਉਸ ਨੇ ਇਹ ਵੀ ਸਵੀਕਾਰ ਕੀਤਾ ਕਿ 12 ਜਨਵਰੀ ਨੂੰ ਹੋਈ ਗਿ੍ਫ਼ਤਾਰੀ ਤੋਂ ਪਹਿਲਾਂ ਮਜ਼ਦੂਰਾਂ ਨੇ ਵੀ ਹਮਲਾ ਕੀਤਾ ਪਰ ਉਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਾਂਤੀ ਨਾਲ ਬੈਠ ਕੇ ਵੀ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਨੇ ਹਵਾਈ ਫਾਇਰਿੰਗ ਵੀ ਕੀਤੀ | ਨੌਦੀਪ ਕੌਰ ਨੇ ਆਪਣੇ ਸਾਥੀ ਸ਼ਿਵ ਕੁਮਾਰ ਨਾਲ ਹੋਏ ਤਸ਼ੱਦਦ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਦੇ ਨਹੁੰਆਂ ਤੋਂ ਮਾਸ ਖਿੱਚਿਆ ਗਿਆ ਅਤੇ ਬੁਰੀ ਤਰ੍ਹਾਂ ਕੱੁਟਮਾਰ ਕੀਤੀ ਗਈ | ਕਿਸਾਨ ਸੰਘਰਸ਼ ਨੂੰ ਜਾਰੀ ਰੱਖਣ ਦਾ ਹੌਕਾ ਦਿੰਦਿਆਂ ਨੌਦੀਪ ਕੌਰ ਨੇ ਕਿਹਾ ਕਿ ਇਸ ਅੰਦੋਲਨ ਨੂੰ ਪਿੱਛੇ ਨਹੀਂ ਸਗੋਂ ਹੋਰ ਅੱਗੇ ਲੈ ਕੇ ਜਾਣਾ ਹੈ |

ਨਿੱਜੀ ਹਸਪਤਾਲਾਂ 'ਚ 250 ` ਵਿਚ ਲੱਗੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ, 27 ਫਰਵਰੀ (ਏਜੰਸੀ)-ਕੋਰੋਨਾ ਖ਼ਿਲਾਫ਼ ਭਾਰਤ ਵਲੋਂ ਪਹਿਲੀ ਮਾਰਚ ਤੋਂ 60 ਸਾਲ ਤੋਂ ਵੱਧ ਅਤੇ 45 ਸਾਲ ਤੋਂ ਵੱਧ ਉਮਰ ਦੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਆਮ ਲੋਕਾਂ ਲਈ ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਵਿਚ ਨਿੱਜੀ ਹਸਪਤਾਲ ਟੀਕੇ ਦੀ ਹਰੇਕ ਖੁਰਾਕ ਲਈ 250 ਰੁਪਏ ਲੈ ਸਕਦੇ ਹਨ | ਸੂਤਰਾਂ ਅਨੁਸਾਰ ਜਿੱਥੇ ਸਰਕਾਰੀ ਹਸਪਤਾਲਾਂ 'ਚ ਇਹ ਟੀਕਾ ਮੁਫ਼ਤ ਵਿਚ ਲਗਾਇਆ ਜਾਵੇਗਾ ਉੱਥੇ ਜੇਕਰ ਕੋਈ ਨਿੱਜੀ ਹਸਪਤਾਲ 'ਚ ਟੀਕਾ ਲਗਾਉਣਾ ਚਾਹੁੰਦਾ ਹੈ ਤਾਂ ਉਸ ਲਈ 250 ਰੁਪਏ ਪ੍ਰਤੀ ਖੁਰਾਕ ਲਈ ਦੇਣੇ ਪੈਣਗੇ | ਸੂਤਰਾਂ ਅਨੁਸਾਰ ਨਿੱਜੀ ਹਸਪਤਾਲ 150 ਰੁਪਏ ਟੀਕੇ ਲਈ ਅਤੇ 100 ਰੁਪਏ ਸੇਵਾ ਚਾਰਜ ਵਜੋਂ ਜਾ ਸਕਦੇ ਹਨ | ਸੂਤਰਾਂ ਦਾ ਕਹਿਣਾ ਹੈ ਕਿ ਇਸ ਸਬੰਧ ਵਿਚ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਸਿਹਤ ਕਰਮੀਆਂ ਅਤੇ ਮੋਹਰਲੀ ਕਤਾਰ ਦੇ ਕਰਮੀਆਂ ਤੋਂ ਬਾਅਦ ਕੋਵਿਡ-19 ਮਹਾਂਮਾਰੀ ਖ਼ਿਲਾਫ਼ ਟੀਕਾਕਰਨ ਦਾ ਤੀਸਰਾ ਪੜਾਅ ਮਾਰਚ ਦੀ ਸ਼ੁਰੂਆਤ ਵਿਚ 10000 ਸਰਕਾਰੀ ਅਤੇ 20000 ਤੋਂ ਵੱਧ ਨਿੱਜੀ ਟੀਕਾਕਰਨ ਕੇਂਦਰ 'ਚ 27 ਕਰੋੜ ਲੋਕਾਂ ਨੂੰ ਕਵਰ ਕਰਨ ਲਈ ਸ਼ੁਰੂ ਹੋ ਰਿਹਾ ਹੈ | ਕੋਲਡ ਚੇਨ ਪੁਆਇੰਟ ਵਾਲੀਆਂ ਜਨਤਕ ਸਿਹਤ ਸਹੂਲਤਾਂ 'ਤੇ ਟੀਕੇ ਇਕੱਠੇ ਕੀਤੇ ਜਾਣਗੇ | ਦੂਜੇ ਪਾਸੇ ਨਿੱਜੀ ਹਸਪਤਾਲ ਅਤੇ ਕਲੀਨਿਕ ਆਪਣੇ ਨੇੜੇ ਦੇ ਜਨਤਕ ਹਸਪਤਾਲਾਂ ਤੋਂ ਖੁਰਾਕ ਪ੍ਰਾਪਤ ਕਰ ਸਕਣਗੇ |

ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਦੇ ਆਦੇਸ਼

ਨਵੀਂ ਦਿੱਲੀ, 27 ਫਰਵਰੀ (ਏਜੰਸੀ)-ਕੈਬਨਿਟ ਸਕੱਤਰ ਰਾਜੀਵ ਗੌਬਾ ਨੇ ਸਨਿਚਰਵਾਰ ਨੂੰ ਪੰਜਾਬ, ਤੇਲੰਗਾਨਾ, ਮਹਾਰਾਸ਼ਟਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰਾਂ ਨਾਲ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਸਬੰਧ ਵਿਚ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਕੀਤੀ | ਇਨ੍ਹਾਂ ਸੂਬਿਆਂ ਵਲੋਂ ਕੀਤੀ ਜਾ ਰਹੀ ਨਿਗਰਾਨੀ ਨੂੰ ਘੱਟ ਨਾ ਕਰਨ, ਕੋਵਿਡ-ਸਹੀ ਵਿਵਹਾਰ ਲਾਗੂ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਣ ਦੀ ਸਲਾਹ ਦਿੱਤੀ ਗਈ ਹੈ | ਗੌਬਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣ ਤਾਂ ਕਿ ਪਿਛਲੇ ਸਾਲ ਕੀਤੇ ਯਤਨਾਂ ਦੇ ਚਲਦਿਆਂ ਮਿਲੀ ਸਫ਼ਲਤਾ ਬੇਕਾਰ ਨਾ ਹੋ ਜਾਵੇ | ਉਨ੍ਹਾਂ ਕਿਹਾ ਕਿ ਸਾਰੇ ਸੂਬੇ ਮੁਸਤੈਦੀ ਨਾਲ ਸਖਤੀ ਵਰਤਦੇ ਹੋਏ ਨਿਯਮਾਂ ਦਾ ਪਾਲਣ ਕਰਵਾਉਣ | ਟੈਸਟਿੰਗ ਕੀਤੀ ਜਾਵੇ, ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਹੋਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਦੇ ਨਾਲ ਹੀ ਬੈਠਕ ਦੌਰਾਨ ਸੂਬਿਆਂ ਨੂੰ ਕਿਹਾ ਗਿਆ ਹੈ ਕਿ ਜਿਹੜੇ ਜ਼ਿਲਿ੍ਹਆਂ ਵਿਚ ਜ਼ਿਆਦਾ ਮਾਮਲੇ ਦਰਜ ਕੀਤੇ ਜਾ ਰਹੇ ਹਨ ਉੱਥੇ ਟੀਕਾਕਰਨ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ | ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜਿੱਥੇ ਪੰਜਾਬ ਵਿਚ 622 ਨਵੇਂ ਮਾਮਲੇ ਦਰਜ ਕੀਤੇ ਗਏ ਹਨ |

ਸਾਊਦੀ ਅਰਬ ਦੇ ਸਹਿਜ਼ਾਦੇ ਨੇ ਦਿੱਤੀ ਸੀ ਪੱਤਰਕਾਰ ਖਸ਼ੋਗੀ ਨੂੰ ਮਾਰਨ ਲਈ ਮਨਜ਼ੂਰੀ

ਵਾਸ਼ਿੰਗਟਨ, 27 ਫਰਵਰੀ (ਏਜੰਸੀ)-ਅਮਰੀਕੀ ਖੁਫ਼ੀਆ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਜਾਰੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਸਾਊਦੀ ਅਰਬ ਦੇ ਸਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਹੀ ਪੱਤਰਕਾਰ ਜਮਾਲ ਖਸ਼ੋਗੀ ਨੂੰ ਮਾਰਨ ਲਈ ਇਕ ਆਪ੍ਰੇਸ਼ਨ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਦੇ ਚਲਦੇ ਸਾਲ 2018 'ਚ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ | ਰਾਸ਼ਟਰੀ ਖੁਫ਼ੀਆ ਨਿਰਦੇਸ਼ਕ ਦੇ ਦਫ਼ਤਰ ਦੁਆਰਾ ਜਾਰੀ ਇਕ ਰਿਪੋਰਟ 'ਚ ਕਿਹਾ ਗਿਆ ਕਿ ਅਸੀਂ ਪੜਚੋਲ ਕਰਦੇ ਹਾਂ ਕਿ ਸਾਊਦੀ ਅਰਬ ਦੇ ਸਹਿਜ਼ਾਦੇ ਸਲਮਾਨ ਅਬਦੁਲ ਨੇ ਸਾਊਦੀ ਪੱਤਰਕਾਰ ਜਮਾਲ ਖਸ਼ੋਗੀ ਨੂੰ ਫੜਨ ਅਤੇ ਮਾਰਨ ਲਈ ਇਸਤਾਬੁਲ 'ਚ ਆਪ੍ਰੇਸ਼ਨ ਨੂੰ ਮਨਜ਼ੂਰੀ ਦਿੱਤੀ ਸੀ |

ਅਸੀਂ ਭਾਰਤ ਨਾਲ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਤਿਆਰ-ਇਮਰਾਨ ਖ਼ਾਨ

ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਅਸੀਂ ਹਮੇਸ਼ਾ ਸ਼ਾਂਤੀ ਲਈ ਖੜੇ੍ਹ ਹਾਂ ਅਤੇ ਭਾਰਤ
ਨਾਲ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਅੱਗੇ ਵਧਣ ਲਈ ਤਿਆਰ ਹਾਂ | ਉਨ੍ਹਾਂ ਕਿਹਾ ਕਿ ਉਹ ਕੰਟਰੋਲ ਰੇਖਾ 'ਤੇ ਜੰਗਬੰਦੀ ਦਾ ਸਵਾਗਤ ਕਰਦੇ ਹਨ ਅਤੇ ਅੱਗੇ ਦੀ ਗੱਲਬਾਤ ਲਈ ਢੁਕਵਾਂ ਵਾਤਾਵਰਨ ਬਣਾਉਣ ਦੀ ਜ਼ਿੰਮੇਵਾਰੀ ਭਾਰਤ 'ਤੇ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚਲੀ ਆ ਰਹੀ ਕਸ਼ਮੀਰ ਦੀ ਆਜ਼ਾਦੀ ਦੀ ਮੰਗ ਅਤੇ ਸੂਬੇ ਨੂੰ ਵਿਸ਼ੇਸ਼ ਅਧਿਕਾਰ ਦੇਣ ਦੇ ਲਈ ਯੂ.ਐਨ.ਐਸ.ਸੀ. ਦੇ ਮਤੇ ਅਨੁਸਾਰ ਭਾਰਤ ਨੂੰ ਕਦਮ ਚੁੱਕਣੇ ਚਾਹੀਦੇ ਹਨ | ਹਾਲਾਂਕਿ ਇਸ ਮੌਕੇ ਇਮਰਾਨ ਖ਼ਾਨ ਨੇ ਭਾਰਤੀ ਫ਼ੌਜ ਵਲੋਂ ਬਾਲਾਕੋਟ 'ਚ ਕੀਤੇ ਹਵਾਈ ਹਮਲੇ ਦੇ ਦੋ ਸਾਲ ਪੂਰੇ ਹੋਣ 'ਤੇ ਟਵੀਟ ਕਰਕੇ ਪਾਕਿ ਫ਼ੌਜ ਨੂੰ 'ਵਧਾਈ' ਦਿੱਤੀ | ਉਨ੍ਹਾਂ ਟਵੀਟ ਕੀਤਾ ਕਿ ਪਾਕਿਸਤਾਨ 'ਤੇ ਭਾਰਤੀ ਫ਼ੌਜ ਦੇ ਗ਼ੈਰ-ਕਾਨੂੰਨੀ ਹਮਲੇ ਦੇ ਦੋ ਸਾਲ ਹੋਣ 'ਤੇ ਉਹ ਪੂਰੇ ਦੇਸ਼ ਅਤੇ ਆਪਣੀ ਪਾਕਿ ਫ਼ੌਜ ਨੂੰ ਵਧਾਈ ਦਿੰਦੇ ਹਨ | ਉਨ੍ਹਾਂ ਕਿਹਾ ਕਿ ਇਕ ਮਾਣਮੱਤੇ ਅਤੇ ਆਤਮਵਿਸ਼ਵਾਸ ਵਾਲੇ ਰਾਸ਼ਟਰ ਦੇ ਤੌਰ 'ਤੇ ਅਸੀਂ ਆਪਣੇ ਹਿਸਾਬ ਨਾਲ ਉਚਿੱਤ ਸਮੇਂ ਅਤੇ ਸਹੀ ਸਥਾਨ 'ਚ ਸਖ਼ਤੀ ਨਾਲ ਪ੍ਰਤੀਕਿਰਿਆ ਦਿੱਤੀ | ਉਨ੍ਹਾਂ ਇਹ ਵੀ ਕਿਹਾ ਕਿ ਕੈਦ ਕੀਤੇ ਭਾਰਤੀ ਪਾਇਲਟ ਅਭਿਨੰਦਨ ਨੂੰ ਵਾਪਸ ਕਰ ਕੇ ਅਸੀਂ ਭਾਰਤ ਦੀ ਗ਼ੈਰ-ਜ਼ਿੰਮੇਵਾਰਾਨਾ ਫ਼ੌਜੀ ਅਸਥਿਰਤਾ ਦੇ ਸਾਹਮਣੇ ਦੁਨੀਆ ਨੂੰ ਵੀ ਪਾਕਿ ਦਾ ਜ਼ਿੰਮੇਵਾਰ ਵਤੀਰਾ ਦਿਖਾਇਆ | ਦੱਸਣਯੋਗ ਹੈ ਕਿ 14 ਫਰਵਰੀ 2019 ਨੂੰ ਪੁਲਵਾਮਾ 'ਚ ਸੀ.ਆਰ.ਪੀ.ਐੱਫ਼. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ 'ਚ 40 ਸੈਨਿਕ ਮਾਰੇ ਗਏ ਸਨ | ਇਸ ਦੇ ਜਵਾਬ 'ਚ ਭਾਰਤ ਨੇ 26 ਫਰਵਰੀ ਨੂੰ ਬਾਲਾਕੋਟ ਵਿਖੇ ਪਾਕਿ ਆਧਾਰਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਕੈਂਪਾਂ 'ਤੇ ਹਵਾਈ ਹਮਲੇ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ |

ਪ੍ਰਧਾਨ ਮੰਤਰੀ ਵਲੋਂ ਪਹਿਲੇ 'ਖਿਡੌਣਾ ਮੇਲੇ' ਦਾ ਉਦਘਾਟਨ

ਨਵੀਂ ਦਿੱਲੀ, 27 ਫਰਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਿਡੌਣਿਆਂ ਦੇ ਉਤਪਾਦਨ 'ਚ ਪਲਾਸਟਿਕ ਦੀ ਵਰਤੋਂ ਘਟਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਭਾਰਤ ਨੂੰ ਇਸ 'ਚ ਮੋਹਰਲੀ ਭੂਮਿਕਾ 'ਚ ਅੱਗੇ ਹੋਣ ਦਾ ਹੋਕਾ ਦਿੰਦਿਆਂ ਭਾਰਤ ਦੇ ਪਹਿਲੇ 'ਖਿਡੌਣਾ ...

ਪੂਰੀ ਖ਼ਬਰ »

ਪਿ੍ਯੰਕਾ ਗਾਂਧੀ ਵਾਰਾਣਸੀ 'ਚ ਰਵਿਦਾਸ ਮੰਦਰ ਵਿਖੇ ਨਤਮਸਤਕ

ਵਾਰਾਨਸੀ, 27 ਫਰਵਰੀ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ ਭਗਤ ਰਵਿਦਾਸ ਜੀ ਦੀ 644ਵੀਂ ਜੈਅੰਤੀ ਸਮਾਰੋਹ ਦੇ ਦਿਨ ਆਸ਼ੀਰਵਾਦ ਲੈਣ ਸੀਰਗੋਵਰਧਨ ਪੁੱਜੀ, ਜਿੱਥੇ ਉਨ੍ਹਾਂ ਭਗਤ ਰਵਿਦਾਸ ਦੇ ਦਰ 'ਤੇ ਮੱਥਾ ਟੇਕਿਆ | ਉਹ ਪਿਛਲੇ ਸਾਲ ਵੀ ਇੱਥੇ ਆਈ ਸੀ | ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਕਿਸਾਨ ਰਿਹਾਅ

ਨਵੀਂ ਦਿੱਲੀ, 27 ਫਰਵਰੀ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਘਟਨਾ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ੍ਹ• 'ਚੋਂ ਰਿਹਾਅ ਹੋ ਗਏ | ਕਮੇਟੀ ਦੇ ਜਨਰਲ ਸਕੱਤਰ ਤੇ ...

ਪੂਰੀ ਖ਼ਬਰ »

ਕੇਂਦਰ ਨੂੰ ਖੇਤੀ ਕਾਨੂੰਨ 3 ਸਾਲ ਲਈ ਮੁਅੱਤਲ ਕਰਨੇ ਚਾਹੀਦੇ ਹਨ-ਰਾਮਦੇਵ

ਪਾਣੀਪਤ, 27 ਫਰਵਰੀ (ਇੰਟ.)-ਪਾਣੀਪਤ ਦੇ ਸਮਾਲਖਾ ਪੁੱਜੇ ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨ ਸਾਲ ਲਈ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰ ਦੇਣਾ ਚਾਹੀਦਾ ਹੈ | ਕਿਸਾਨਾਂ ਤੇ ਸਰਕਾਰ ਨੂੰ ਇਕੱਠਿਆਂ ਬੈਠ ਕੇ ਕਿਸਾਨਾਂ ਤੇ ਦੇਸ਼ ਹਿੱਤ ਦੀਆਂ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਤਿ੍ਣਮੂਲ-ਭਾਜਪਾ ਦੀ ਖੇਡ ਖ਼ਰਾਬ ਕਰ ਸਕਦੈ ਤੀਜਾ ਮੋਰਚਾ

ਰਣਜੀਤ ਸਿੰਘ ਲੁਧਿਆਣਵੀ ਕੋਲਕਾਤਾ, 27 ਫਰਵਰੀ-ਪੱਛਮੀ ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਲਈ 27 ਮਾਰਚ ਤੋਂ ਅੱਠ ਗੇੜ ਦਾ ਮਤਦਾਨ ਸ਼ੁਰੂ ਹੋਵੇਗਾ | ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਕੇਂਦਰੀ ਸੁਰੱਖਿਆ ਬਲ ਦੀਆਂ 87 ਕੰਪਨੀਆਂ ਰਾਜ 'ਚ ਪੁੱਜ ਗਈਆਂ ਸਨ, ਅੱਜ ਸਨਿਚਰਵਾਰ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ

ਨਵੀਂ ਦਿੱਲੀ, 27 ਫਰਵਰੀ (ਜਗਤਾਰ ਸਿੰਘ)-ਪਿਛਲੇ 3 ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਹੀਂ ਵਧੀਆਂ ਸਨ, ਪ੍ਰੰਤੂ ਸਨਿੱਚਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਹੋਇਆ ਹੈ | ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 24 ਪੈਸੇ ਜਦਕਿ ਡੀਜ਼ਲ 'ਚ 15 ਪੈਸੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX