ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਬਟਾਲਾ, 27 ਫਰਵਰੀ (ਸਚਲੀਨ ਸਿੰਘ ਭਾਟੀਆ)-ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਖਿਲਾਫ਼ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਅਤੇ ਸੀ.ਪੀ.ਆਈ. ਦੇ ਆਗੂਆਂ ਨੇ ਅੱਜ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ 'ਚ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਰਣਬੀਰ ਸਿੰਘ ਵਿਰਕ ਨੇ ਕਿਹਾ ਕਿ ਪੈਟਰੋਲ, ਡੀਜ਼ਲ ਤੇ ਰਸੋਈ ਗੈਸ 'ਚ ਵਾਧੇ ਕਾਰਨ ਗਰੀਬ ਖਪਤਕਾਰਾਂ ਉਪਰ ਬੇਤਹਾਸ਼ਾ ਮਹਿੰਗਾਈ ਦਾ ਬੋਝ ਪੈ ਰਿਹਾ ਹੈ | ਲੋਕਾਂ ਕੋਲ ਪਹਿਲਾਂ ਹੀ ਰੁਜ਼ਗਾਰ ਨਹੀਂ ਹੈ, ਜਿਸ ਕਰ ਕੇ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ | ਮਹਿੰਗਾਈ ਨੇ ਲੋਕਾਂ ਦੀ ਹਾਲਤ ਹੋਰ ਤਰਸਯੋਗ ਬਣਾ ਦਿੱਤੀ ਹੈ | ਵਿਰਕ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ਨੇ ਵੱਡੇ-ਵੱਡੇ ਪੂੰਜੀਪਤੀਆਂ ਅਤੇ ਸਨਅਤਕਾਰਾਂ ਦੀ ਝੋਲੀਆਂ ਲੋਕਾਂ ਦੀ ਲੁਟ ਕਰਕੇ ਭਰ ਦਿੱਤੀਆਂ ਹਨ | ਸਰਕਾਰ ਨੂੰ ਮਹਿੰਗਾਈ 'ਤੇ ਲਗਾਮ ਲਾਉਣੀ ਚਾਹੀਦੀ ਹੈ | ਇਸ ਮੌਕੇ ਰੈਲੀ ਉਪਰੰਤ ਸ਼ਹਿਰ ਅੰਦਰ ਮਾਰਚ ਕੀਤਾ ਗਿਆ ਅਤੇ ਗਾਂਧੀ ਚੌਕ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਤਹਿਸੀਲ ਸਕੱਤਰ ਅਵਤਾਰ ਸਿੰਘ, ਸੀਪੀਆਈ ਆਗੂ ਜਰਨੈਲ ਸਿੰਘ, ਮੋਹਨ ਸਿੰਘ, ਅਮਰਜੀਤ ਰਿਖੀਆ, ਲਖਵਿੰਦਰ ਸਿੰਘ ਮਰੜ, ਸੁਲੱਖਣ ਸਿੰਘ, ਹਰਭਜਨ ਸਿੰਘ, ਜਨਕ ਰਾਜ, ਹੰਸਾ ਸਿੰਘ ਅਤੇ ਸੁਲੱਖਣ ਮਸੀਹ ਨੇ ਵੀ ਸੰਬੋਧਨ ਕੀਤਾ |

ਸ਼ੋ੍ਰਮਣੀ ਅਕਾਲੀ ਦਲ ਦਾ ਯੂਥ ਵਿੰਗ ਪੰਜਾਬ ਵਿਧਾਨ ਸਭਾ ਦੇ ਘਿਰਾਓ 'ਚ ਸ਼ਮੂਲੀਅਤ ਕਰੇਗਾ-ਰਮਨ ਸੰਧੂ

ਬਟਾਲਾ, 27 ਫਰਵਰੀ (ਕਾਹਲੋਂ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾ: ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਦਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਔਰਤ ਅਤੇ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਗੁਰਦਾਸਪੁਰ, 27 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਅਤੇ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਕੰਵਲਜੀਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਤੇ ਹੋਰ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਵਿਰੁੱਧ ਲਾਮਬੰਦੀ ਲਈ ਕੀਤੀ ਕਨਵੈਨਸ਼ਨ

ਬਟਾਲਾ, 27 ਫਰਵਰੀ (ਕਾਹਲੋਂ)-ਖੇਤੀ ਅਤੇ ਲੇਬਰ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਬਿਜਲੀ ਘਰ ਬਟਾਲਾ ਵਿਖੇ ਸਾਂਝੀ ਕਨਵੈਨਸ਼ਨ ਆਗੂ ਜਗਤਾਰ ਸਿੰਘ ਖੁੰਡਾ, ਨਿਸ਼ਾਨ ਸਿੰਘ, ਬਲਜੀਤ ਸਿੰਘ ਗਿੱਲ, ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਸਾਂਝੀ ...

ਪੂਰੀ ਖ਼ਬਰ »

ਵਿੱਦਿਅਕ ਖੇਤਰ 'ਚ ਵੱਖਰੀ ਪਹਿਚਾਣ ਰੱਖਦਾ ਸ੍ਰੀ ਦਸਮੇਸ਼ ਸੀਨੀ: ਸੈਕੰ: ਸਕੂਲ ਕਾਦੀਆਂ

ਬਟਾਲਾ, 27 ਫਰਵਰੀ (ਕਾਹਲੋਂ)-ਕਾਦੀਆਂ ਇਲਾਕੇ ਅੰਦਰ ਵਿਦਿਅਕ ਖੇਤਰ 'ਚ ਵੱਖਰੀ ਪਹਿਚਾਣ ਰੱਖਦਾ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਸਬੰਧੀ ਸਕੂਲ ਦੇ ਡਾਇਰੈਕਟਰ ਪਰਮਜੀਤ ਕÏਰ ਸੰਧੂ ...

ਪੂਰੀ ਖ਼ਬਰ »

ਪੰਜਾਬ ਦੇ ਉਦਯੋਗਾਂ ਨੂੰ ਉੱਪਰ ਚੁੱਕਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ-ਚੇਅਰਮੈਨ ਬਾਵਾ

ਧਾਰੀਵਾਲ, 27 ਫਰਵਰੀ (ਸਵਰਨ ਸਿੰਘ)-ਪੰਜਾਬ ਅੰਦਰ ਉਦਯੋਗ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਪੰਜਾਬ ਸਰਕਾਰ ਅਤੇ ਵਿਭਾਗ ਹਰ ਸੰਭਵ ਯਤਲ ਕਰ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨੇ ਰਹਿੰਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਕੀਤੀ ਮੰਗ

ਘੁਮਾਣ, 27 ਫਰਵਰੀ (ਬੰਮਰਾਹ)-ਬੀਤੀ 15 ਫਰਵਰੀ ਨੂੰ ਘੁਮਾਣ ਵਿਖੇ ਸਕੂਲ ਦੇ ਬਾਹਰ ਸਕੂਲ 'ਚ ਪੜ੍ਹਦੇ ਇਕ ਨੌਜਵਾਨ ਦਾ ਕੁਝ ਲੋਕਾਂ ਵਲੋਂ ਤੇਜ਼ਧਾਰ ਹਥਿਆਰਾ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਘੁਮਾਣ ਪੁਲਿਸ ਵਲੋਂ 12 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ, ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਬਾਬਾ ਆਤਮਾ ਸਿੰਘ ਦੀ ਯਾਦ 'ਚ ਸਮਾਗਮ ਕਰਵਾਇਆ

ਵਡਾਲਾ ਬਾਂਗਰ, 27 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕ ਪਿੰਡ ਮੁਸਤਫਾਪੁਰ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਹੋਏ ਸਾਕੇ ਵਿਚ ਸ਼ਹੀਦ ਬਾਬਾ ਆਤਮਾ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਸ਼ਹੀਦ ਬਾਬਾ ਆਤਮਾ ਸਿੰਘ ਦੇ ਅੰਸ-ਬੰਸ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਜਥਾ ਦਿੱਲੀ ਨੂੰ ਹੋਵੇਗਾ ਰਵਾਨਾ-ਤਰਨਾ ਦਲ

ਘੱਲੂਘਾਰਾ ਸਾਹਿਬ/ਡੇਅਰੀਵਾਲ ਦਰੋਗਾ, 27 ਫਰਵਰੀ (ਮਿਨਹਾਸ/ਹਰਦੀਪ ਸਿੰਘ ਸੰਧੂ)-ਤਰਨਾ ਦਲ ਦੇ ਜਥੇਦਾਰ ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਦਾ ਇਕ ਵੱਡਾ ਜਥਾ ਪਿੰਡ ਹਾਰਨੀਆਂ ਵਿਚ ਪਹੁੰਚਣ ਉਪਰੰਤ ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਲੋਕਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਵਿਖਾ ਕੇ ਮੂਰਖ ਨਹੀਂ ਬਣਾਇਆ ਜਾ ਸਕਦਾ-ਗੁਰਦੀਪ ਰੰਧਾਵਾ

ਡੇਰਾ ਬਾਬਾ ਨਾਨਕ, 27 ਫਰਵਰੀ (ਵਿਜੇ ਸ਼ਰਮਾ)-ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪਿਛਲੇ 7 ਦਹਾਕਿਆਂ ਤੋਂ ਭਿ੍ਸ਼ਟਾਚਾਰ, ਬੇਰੁਜ਼ਗਾਰੀ ਅਤੇ ਮਹਿੰਗਾਈ ਦੀ ਚੱਕੀ 'ਚ ਪਿਸ ਰਹੇ ਪੰਜਾਬ ਦੇ ਲੋਕਾਂ ਨੇ ਇਸ ਵਾਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਹਲਕਾ ਫਤਹਿਗੜ੍ਹ ਚੂੜੀਆਂ ਦੀਆਂ 40 ਪੰਚਾਇਤਾਂ ਨੂੰ ਚੈੱਕ ਵੰਡੇ

ਅਲੀਵਾਲ, 27 ਫਰਵਰੀ (ਸੁੱਚਾ ਸਿੰਘ ਬੁੱਲੋਵਾਲ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਕਾਸ਼ਤੀਵਾਲ ਵਿਖੇ ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਉਂਕਾਰ ਸਿੰਘ ਲਾਟੀ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਵੀਲਾ ਤੇਜਾ 'ਚ ਹਰੀਜਨ ਭਾਈਚਾਰੇ ਦੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਕਾਲਾ ਅਫਗਾਨਾ/ਤਲਵੰਡੀ ਰਾਮਾਂ, 27 ਫਰਵਰੀ (ਰੰਧਾਵਾ/ਖਹਿਰਾ)-ਜੇਕਰ ਪਿੰਡਾਂ ਅੰਦਰ ਇਕਜੁੱਟਤਾ ਤੋਂ ਬਿਨਾਂ ਮੁਹਤਬਰ ਵਿਅਕਤੀ ਆਪਸੀ ਖਹਿਬਾਜ਼ੀ ਦਾ ਸ਼ਿਕਾਰ ਰਹੋਗੇ ਤਾਂ ਸਰਦਾਰੀ ਕਾਇਮ ਨਹੀਂ ਰਹਿ ਸਕੇਗੀ, ਜਿਸ ਕਰ ਕੇ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਭਾਈਚਾਰਕ ...

ਪੂਰੀ ਖ਼ਬਰ »

ਦਵਿੰਦਰ ਸਿੰਘ ਭਾਟੀਆ ਵਰਗੀਆਂ ਸ਼ਖ਼ਸੀਅਤਾਂ ਕਦੇ ਮਰਦੀਆਂ ਨਹੀਂ, ਸਦਾ ਅਮਰ ਰਹਿੰਦੀਆਂ ਹਨ-ਬੱਬੇਹਾਲੀ

ਬਟਾਲਾ, 27 ਫਰਵਰੀ (ਹਰਦੇਵ ਸਿੰਘ ਸੰਧੂ)-ਇਲਾਕੇ ਦੀ ਸਿਰਮੌਰ ਸ਼ਖ਼ਸੀਅਤ ਦਵਿੰਦਰ ਸਿੰਘ ਭਾਟੀਆ, ਜੋ ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗ੍ਰਹਿ ਵਿਖੇ ਪੈਣ ਉਪਰੰਤ ਗੁਦਰੁਆਰਾ ਸਿੰਘ ਸਭਾ ਕਾਦੀਆਂ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਲਈ ਅਕਾਲੀ ਦਲ ਵੱਡੇ ਪੱਧਰ 'ਤੇ ਪਹੁੰਚੇਗਾ-ਠਾਕੁਰ ਸਿੰਘ ਊਧਨਵਾਲ

ਬਟਾਲਾ, 27 ਫਰਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਾ: ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ 1 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ...

ਪੂਰੀ ਖ਼ਬਰ »

ਅੱਜ 19 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 27 ਫਰਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਵੱਧਣਾ ਸ਼ੁਰੂ ਹੋ ਗਿਆ ਹੈ | ਜਿਸ ਦੇ ਚੱਲਦਿਆਂ ਰੋਜ਼ਾਨਾ ਪਾਜ਼ੀਟਿਵ ਆ ਰਹੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਜ਼ਿਲ੍ਹਾ ਗੁਰਦਾਸਪੁਰ ਵਿਚ ਅੱਜ ਕੋਰੋਨਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਔਰਤ ਅਤੇ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਗੁਰਦਾਸਪੁਰ, 27 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਅਤੇ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਕੰਵਲਜੀਤ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਗੁਰਦਾਸਪੁਰ, 27 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਲੱਖਣ ਰਾਮ ਨੇ ਦੱਸਿਆ ਕਿ ਏ.ਐਸ.ਆਈ. ਸੱਤਪਾਲ ਸਪੈਸ਼ਲ ਬਰਾਂਚ ਨੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਮਿਲਿਆ-ਦਲੇਰ ਸਿੰਘ ਘੁੰਮਣ

ਡੇਰਾ ਬਾਬਾ ਨਾਨਕ, 27 ਫਰਵਰੀ (ਵਿਜੇ ਸ਼ਰਮਾ)-ਮੋਦੀ ਸਰਕਾਰ ਦੇ ਕਾਲੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਤਿੰਨ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਜਥੇਬੰਦੀਆਂ ਵਲੋਂ ਚਲਾਏ ਜਾ ਰਹੇ ਕਿਸਾਨੀ ਅੰਦੋਲਨ ਨੂੰ ਹਰ ਵਰਗ ਦੇ ਲੋਕਾਂ ਦਾ ਵੱਡਾ ਸਮਰਥਨ ...

ਪੂਰੀ ਖ਼ਬਰ »

1 ਮਾਰਚ ਨੂੰ ਵਿਧਾਨ ਸਭਾ ਦੇ ਘਿਰਾਓ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ 'ਚ ਪਹੁੰਚਣਗੇ-ਬਾਠ, ਘੁਮਾਣ

ਘੁਮਾਣ, 27 ਫਰਵਰੀ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਾ: ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ 1 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ...

ਪੂਰੀ ਖ਼ਬਰ »

ਆਸਟ੍ਰੇਲੀਆ ਵੀਜ਼ੇ ਦੇ ਨਾਲ-ਨਾਲ ਪੀ.ਟੀ.ਈ. ਦੇ 100 ਫ਼ੀਸਦੀ ਨਤੀਜੇ ਦੇ ਰਹੀ ਔਜੀ ਹੱਬ ਸੰਸਥਾ-ਕੰਗ

ਗੁਰਦਾਸਪੁਰ, 27 ਫਰਵਰੀ (ਆਰਿਫ਼)-ਪੰਜਾਬ ਦੀ ਨਾਮਵਰ ਔਜੀ ਹੱਬ ਸੰਸਥਾ ਆਸਟ੍ਰੇਲੀਆ ਸਟੱਡੀ ਤੇ ਸਪਾਊਸ ਵੀਜ਼ੇ ਲਗਾਉਣ ਦੇ ਨਾਲ-ਨਾਲ ਪੀ.ਟੀ.ਈ. ਦੇ ਵੀ 100 ਫ਼ੀਸਦੀ ਨਤੀਜੇ ਦੇ ਰਹੀ ਹੈ | ਸੰਸਥਾ ਦੇ ਡਾਇਰੈਕਟਰ ਤੇ ਆਸਟ੍ਰੇਲੀਅਨ ਵੀਜ਼ਾ ਮਾਹਿਰ ਹਰਮਨਜੀਤ ਸਿੰਘ ਕੰਗ ਤੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਕਿਸਾਨ ਮੋਰਚੇ 'ਤੇ ਗੁਰੂ ਰਵਿਦਾਸ ਦਾ ਗੁਰਪੁਰਬ ਮਨਾਇਆ ਜਾਵੇਗਾ ਅੱਜ

ਗੁਰਦਾਸਪੁਰ, 27 ਫਰਵਰੀ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਪੱਕੇ ਮੋਰਚੇ ਦੇ 150ਵੇਂ ਦਿਨ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਜਥੇ ਨੇ 67ਵੇਂ ਦਿਨ ਵਜੋਂ ਭੁੱਖ ਹੜਤਾਲ ਰੱਖੀ | ਇਸ ਮੌਕੇ ਉੱਚਾ ਧਕਾਲਾ ਦੇ ਗੁਰਦਿਆਲ ਸਿੰਘ, ਦਲਬੀਰ ਸਿੰਘ, ਨਰਿੰਜਣ ਸਿੰਘ ਤੇ ਹਰਭਜਨ ...

ਪੂਰੀ ਖ਼ਬਰ »

ਨਾਚੀਕੇਤਾ ਨੇ ਸਕਾਲਰਸ਼ਿਪ ਨਾਲ ਲਗਵਾਇਆ ਕੈਨੇਡਾ ਦਾ ਵੀਜ਼ਾ

ਗੁਰਦਾਸਪੁਰ, 27 ਫਰਵਰੀ (ਆਰਿਫ਼)-ਨਾਚੀਕੇਤਾ ਐਜੂਕੇਸ਼ਨ ਸਰਵਿਸਿਜ਼ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥਣ ਨਵਦੀਪ ਪੁੱਤਰੀ ਕਸ਼ਮੀਰ ਲਾਲ ਵਾਸੀ ਪਿੰਡ ਮੂਲਿਆਂਵਾਲ ਧਾਰੀਵਾਲ ਦਾ ਸਕਾਲਰਸ਼ਿਪ ਸਮੇਤ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਬਾਕੀ ਕੰਸਲਟੈਂਟਸ ਤੋਂ ...

ਪੂਰੀ ਖ਼ਬਰ »

ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਪੰਜਾਬ ਵਲੋਂ ਪਿੰਡ ਭਰਥ ਕਾਜੀ ਚੱਕ ਦੇ ਚਾਰ ਪੰਚ ਮੁਅੱਤਲ

ਗੁਰਦਾਸਪੁਰ, 28 ਫਰਵਰੀ (ਗੁਰਪ੍ਰਤਾਪ ਸਿੰਘ)-ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਭਰਥ ਕਾਜੀ ਚੱਕ ਦੀ ਗਰਾਮ ਪੰਚਾਇਤ ਦੇ ਚਾਰ ਪੰਚਾਂ ਨੰੂ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਪੰਜਾਬ ਵਲੋਂ ਮੁਅੱਤਲ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਵੰਡੀ

ਕਾਲਾ ਅਫਗਾਨਾ/ਤਲਵੰਡੀ ਰਾਮਾ, 27 ਫਰਵਰੀ (ਰੰਧਾਵਾ/ਖਹਿਰਾ)-ਵਜ਼ੀਰੀਆਂ ਅਤੇ ਅਹੁਦੇਦਾਰੀਆਂ ਸਦਾ ਕਾਇਮ ਨਹੀਂ ਰਹਿੰਦੀਆਂ, ਪਰ ਜੇਕਰ ਸਮਾਜ ਦੀ ਸੇਵਾ ਕਰਨ ਦਾ ਪ੍ਰਮਾਤਮਾ ਨੇ ਮੌਕਾ ਦਿੱਤਾ ਹੋਵੇ ਤਾਂ ਇਸ ਨੂੰ ਚੰਗੇ ਕਿਰਦਾਰ ਨਾਲ ਨਿਭਾਉਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX