ਤਾਜਾ ਖ਼ਬਰਾਂ


ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  10 minutes ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ
. . .  20 minutes ago
ਫ਼ਾਜ਼ਿਲਕਾ,8 ਮਈ (ਪ੍ਰਦੀਪ ਕੁਮਾਰ) - ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 10 ਮਈ ਤੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ...
ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ 'ਚ ਤਾਲਾਬੰਦੀ ਵਿਰੁੱਧ ਰੋਸ ਮਾਰਚ
. . .  about 1 hour ago
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ...
ਮਹਿਲ ਕਲਾਂ (ਬਰਨਾਲਾ) ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਦਿਖਾਈ ਪਿੱਠ
. . .  about 1 hour ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ....
ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਜੰਡਿਆਲਾ ਗੁਰੂ ਵਿਚ ਰੋਸ ਮਾਰਚ ਤੇ ਪੁਤਲਾ ਸਾੜਿਆ
. . .  about 1 hour ago
ਜੰਡਿਆਲਾ ਗੁਰੂ 8 ਮਈ( ਪਰਮਿੰਦਰ ਸਿੰਘ ਜੋਸਨ ) ਸੰਯੁਕਤ ਕਿਸਾਨ ਮੋਰਚੇ ਨੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਦੇ ....
ਰਾਏਕੋਟ 'ਚ ਕਿਸਾਨ ਜਥੇਬੰਦੀਆਂ ਨੂੰ ਨਹੀਂ ਮਿਲਿਆ ਵਪਾਰੀਆਂ ਦਾ ਸਾਥ, ਦੁਕਾਨਾਂ ਰਹੀਆਂ ਬੰਦ
. . .  about 1 hour ago
ਰਾਏਕੋਟ , 8 ਮਈ (ਸੁਸ਼ੀਲ ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਲਾਕਡਾਊਨ ਦੌਰਾਨ ਦੁਕਾਨਾਂ ਖੁਲ੍ਹਵਾਉਣ ਲਈ ਬੀ.ਕੇ.ਯੂ. ਡਕੌਂਦਾ ਵਲੋਂ...
ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਕਰਨ ਦੇ ਦਿੱਤੇ ਆਦੇਸ਼
. . .  about 1 hour ago
ਬੱਧਨੀ ਕਲਾਂ, 08 ਮਈ - (ਸੰਜੀਵ ਕੋਛੜ) ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ...
ਨਵਜੋਤ ਸਿੱਧੂ ਨੇ ਮੁੜ ਘੇਰਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ
. . .  about 1 hour ago
ਅਬੋਹਰ,8 ਮਈ (ਕੁਲਦੀਪ ਸਿੰਘ ਸੰਧੂ) - ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਬੇਅਦਬੀ ਦੇ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰ ਕੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਖ਼ਾਨਾ - ਜੰਗੀ ...
ਕਿਸਾਨ ਸੰਗਠਨਾਂ ਨੇ ਤਾਲਾਬੰਦੀ ਭੰਗ ਕਰਨ ਲਈ ਬਾਜ਼ਾਰਾਂ 'ਚ ਕੀਤਾ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਰੋਸ ਮਾਰਚ
. . .  about 1 hour ago
ਅਜਨਾਲਾ, 8 ਮਈ (ਐਸ. ਪ੍ਰਸ਼ੋਤਮ) - ਅਜਨਾਲਾ ਦੇ ਬਾਜ਼ਾਰਾਂ 'ਚ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਕਿਸਾਨ ਸੰਗਠਨਾਂ ਜਿੰਨਾਂ 'ਚ ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ...
ਸੰਯੁਕਤ ਮੋਰਚੇ ਦੇ ਸੱਦੇ 'ਤੇ ਦੋਰਾਹਾ 'ਚ ਬਾਜ਼ਾਰ ਖੁਲ੍ਹਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤਾ ਰੋਸ ਮਾਰਚ
. . .  about 1 hour ago
ਦੋਰਾਹਾ, 8 ਮਈ (ਜਸਵੀਰ ਝੱਜ)- ਸੰਯੁਕਤ ਕਿਸਾਨ ਮੋਰਚੇ ਵਲ਼ੋਂ ਅੱਜ ਦੁਕਾਨਦਾਰਾਂ ਦੇ ਹੱਕ ਵਿਚ ਦੁਕਾਨਾਂ ਖੁਲ੍ਹਵਾਉਣ ਦੇ ਦਿੱਤੇ ਗਏ ਸੱਦੇ ਨੂੰ ਦੋਰਾਹਾ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਕਾਨਾਂ ਖੁਲ੍ਹਵਾਈਆਂ
. . .  about 1 hour ago
ਲੋਪੋਕੇ, 8 ਮਈ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਵਲੋ...
ਸ਼ਰਾਬ ਦੇ ਠੇਕੇ ਖੋਲ੍ਹਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਾਬ ਦੇ ਠੇਕੇ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 2 hours ago
ਨੂਰਪੁਰ ਬੇਦੀ, 8 ਮਈ (ਹਰਦੀਪ ਸਿੰਘ ਢੀਂਡਸਾ) - ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ ਦੇ ਰੋਸ ਵਜੋਂ ਅੱਜ ਕਿਸਾਨ...
ਨਿਹਾਲ ਸਿੰਘ ਵਾਲਾ ਵਿਖੇ ਜਨਤਕ ਜਥੇਬੰਦੀਆਂ ਵਲੋਂ ਤਾਲਾਬੰਦੀ ਖ਼ਿਲਾਫ਼ ਲਗਾਇਆ ਰੋਸ ਧਰਨਾ
. . .  about 2 hours ago
ਨਿਹਾਲ ਸਿੰਘ ਵਾਲਾ, (ਮੋਗਾ), 8 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਦੁਕਾਨਦਾਰਾਂ, ਕਾਰੋਬਾਰੀਆਂ ਦੀਆਂ ਬੰਦ ਪਈਆਂ ਦੁਕਾਨਾਂ ਖੁਲ੍ਹਵਾਉਣ ਅਤੇ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ 'ਤੇ...
ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਕਸਬਾ ਚੋਗਾਵਾਂ ਦੇ ਦੁਕਾਨਦਾਰਾਂ ਦੇ ਹੱਕ ਵਿਚ ਕੀਤੀ ਰੋਸ ਰੈਲੀ
. . .  about 2 hours ago
ਚੋਗਾਵਾਂ, 8 ਮਈ (ਗੁਰਬਿੰਦਰ ਸਿੰਘ ਬਾਗੀ) - ਦੁਕਾਨਦਾਰਾਂ ਦੇ ਹੱਕ ਵਿਚ ਨਾਅਰਾ ਮਾਰਦੇ ਹੋਏ ਸੰਯੁਕਤ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਲਈ ਕਿਸਾਨ...
ਅੰਮ੍ਰਿਤਸਰ ਵਿਚ ਕੋਰੋਨਾ ਦੇ ਚਲਦੇ ਜਾਰੀ ਹੋਈਆਂ ਹਦਾਇਤਾਂ
. . .  about 2 hours ago
ਅੰਮ੍ਰਿਤਸਰ , 8 ਮਈ - ਅੰਮ੍ਰਿਤਸਰ ਵਿਚ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ...
ਸੁਨਾਮ 'ਚ ਕਿਸਾਨਾਂ ਵਲੋਂ ਤਾਲਾਬੰਦੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 8 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੀਆਂ 32 ਕਿਸਾਨ ...
ਸਲਮਾਨ ਖਾਨ ਐਫ. ਡਬਲਯੂ .ਆਈ .ਸੀ .ਈ. ਦੇ 25000 ਵਰਕਰਾਂ ਨੂੰ ਸਹਾਇਤਾ ਦੇਣਗੇ
. . .  about 2 hours ago
ਮੁੰਬਈ , 8 ਮਈ - (ਇੰਦਰਮੋਹਨ ਪੰਨੂੰ) - ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ਸਿਨੇ ਇਮਪਲੋਏਜ਼ ਦੇ ਨਾਲ ਜੁੜੇ ਫ਼ਿਲਮ ਅਤੇ ...
ਸੰਦੌੜ ਵਿਖੇ ਕਿਸਾਨਾਂ ਨੇ ਦੁਕਾਨਦਾਰਾਂ ਦੇ ਹੱਕ ਵਿਚ ਦਿੱਤਾ ਧਰਨਾ
. . .  about 3 hours ago
ਸੰਦੌੜ , 8 ਮਈ (ਜਸਵੀਰ ਸਿੰਘ ਜੱਸੀ) - ਪੰਜਾਬ ਸਰਕਾਰ ਵਲੋਂ ਕਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਸ਼ਨੀਵਾਰ ਐਤਵਾਰ ਕੀਤੀ ਤਾਲਾਬੰਦੀ ਅਤੇ 15 ...
ਸੰਯੁਕਤ ਮੋਰਚੇ ਦੇ ਸੱਦੇ 'ਤੇ ਸ਼ਹਿਰ ਦੀਆਂ ਦੁਕਾਨਾਂ ਖੁਲ੍ਹਵਾਉਣ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂ
. . .  about 3 hours ago
ਫ਼ਿਰੋਜ਼ਪੁਰ, 8 ਮਈ (ਕੁਲਬੀਰ ਸਿੰਘ ਸੋਢੀ) - ਦੁਕਾਨਦਾਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦੇ ਹੋਏ ਸੰਯੁਕਤ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਦਾ ...
ਕਰਜ਼ੇ ਤੋਂ ਪ੍ਰੇਸ਼ਾਨ ਮਜ਼ਦੂਰ ਵਲੋਂ ਆਤਮ ਹੱਤਿਆ
. . .  about 2 hours ago
ਲੌਂਗੋਵਾਲ, 8 ਮਈ (ਵਿਨੋਦ, ਖੰਨਾ) - ਨੇੜਲੇ ਪਿੰਡ ਮੰਡੇਰ ਖ਼ੁਰਦ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਮਜ਼ਦੂਰ ਨੇ ਪਿੰਡ ਦੇ ਨੇੜਿਉਂ ਲੰਘਦੀ ਨਹਿਰ 'ਚ ਛਾਲ ਮਾਰ ਕੇ ਆਤਮ ਹੱਤਿਆ...
ਅੰਮ੍ਰਿਤਸਰ 'ਚ ਕਿਸਾਨ ਤਾਂ ਨਿੱਤਰੇ, ਪਰ ਨਹੀ ਨਿੱਤਰੇ ਵਪਾਰੀ
. . .  about 3 hours ago
ਅੰਮ੍ਰਿਤਸਰ, 8 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦੁਕਾਨਦਾਰਾਂ ਦੇ ਹੱਕ ਵਿਚ ਦੁਕਾਨਾਂ ਖੁਲ੍ਹਵਾਉਣ ਦੇ ਦਿੱਤੇ ਗਏ ਸੱਦੇ ਨੂੰ ਅੰਮ੍ਰਿਤਸਰ 'ਚ ...
ਤਾਲਾਬੰਦੀ ਦੌਰਾਨ ਕਿਸਾਨਾਂ ਨੇ ਖੁਲ੍ਹਵਾਇਆਂ ਦੁਕਾਨਾਂ
. . .  about 3 hours ago
ਮਮਦੋਟ, 8 ਮਈ (ਸੁਖਦੇਵ ਸਿੰਘ ਸੰਗਮ) - ਕੋਵਿਡ-19 ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਕਿਸਾਨਾਂ ਨੇ ਕਸਬਾ ਮਮਦੋਟ ਦੀਆਂ...
ਮਹਿਲ ਕਲਾਂ 'ਚ ਦੁਕਾਨਾਂ ਖੁਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਝੰਡਾ ਮਾਰਚ
. . .  about 3 hours ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਸਮੂਹ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵਲੋਂ ਲਗਾਏ ਹਫ਼ਤਾਵਾਰੀ ...
ਬਾਜ਼ਾਰ ਖੁਲ੍ਹਵਾਉਣ ਲਈ ਸੰਗਰੂਰ ਦੀ ਮੰਡੀ 'ਚ ਇਕੱਠੇ ਹੋਏ ਸੈਂਕੜੇ ਕਿਸਾਨ
. . .  about 3 hours ago
ਸੰਗਰੂਰ, 8 ਮਈ ( ਦਮਨਜੀਤ ਸਿੰਘ ) - ਕਿਸਾਨਾਂ ਵਲੋਂ ਪੰਜਾਬ ਅੰਦਰ ਤਾਲਾਬੰਦੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਬਾਜ਼ਾਰ ਖੁਲ੍ਹਵਾਉਣ ਦੇ ਦਿੱਤੇ ਗਏ ਸੱਦੇ ਤਹਿਤ ਸੰਗਰੂਰ ਦੀ ਅਨਾਜ ਮੰਡੀ ...
ਕਿਸਾਨ ਜਥੇਬੰਦੀਆਂ ਨੇ ਲੌਂਗੋਵਾਲ ਵਿਚ ਦੁਕਾਨਦਾਰਾਂ ਦੇ ਹੱਕ ਵਿਚ ਅਤੇ ਸਰਕਾਰ ਖ਼ਿਲਾਫ਼ ਕੀਤੀ ਰੋਸ ਰੈਲੀ
. . .  about 2 hours ago
ਲੌਂਗੋਵਾਲ,8 ਮਈ ( ਸ.ਸ.ਖੰਨਾ,ਵਿਨੋਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਵਲੋਂ 32 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਸਬੇ ਅੰਦਰ ਬੱਸ ਸਟੈਂਡ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਰੂਪਨਗਰ

ਵੱਖ-ਵੱਖ ਥਾਈਾ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ

ਸ੍ਰੀ ਚਮਕੌਰ ਸਾਹਿਬ, 27 ਫਰਵਰੀ (ਜਗਮੋਹਣ ਸਿੰਘ ਨਾਰੰਗ)-ਗੁਰੂ ਰਵਿਦਾਸ ਜੀ ਦੇ 644ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਚਮਕੌਰ ਸਾਹਿਬ ਖੇਤਰ ਅੰਦਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ | ਸਥਾਨਕ ਸ਼ੋ੍ਰਮਣੀ ਸ਼ਹੀਦ ਗੁਰਦੁਆਰਾ ਬਾਬਾ ਸੰਗਤ ਸਿੰਘ ਜੀ ਵਿਖੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ , ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾ, ਐਡਵੋਕੇਟ ਦਰਸ਼ਨ ਸਿੰਘ ਮਹਿਤਾ, ਪਿ੍ੰਸੀਪਲ ਲਛਮਣ ਸਿੰਘ ਆਦਿ ਨੇ ਗੁਰੂ ਰਵਿਦਾਸ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗਾਂ 'ਤੇ ਚੱਲਣਾ ਚਾਹੀਦਾ ਹੈ | ਸੁਸਾਇਟੀ ਦੇ ਪ੍ਰਧਾਨ ਸੂਬੇਦਾਰ ਧੰਨਾ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਵਰਨ ਸਿੰਘ ਭੰਗੂ, ਐਡਵੋਕੇਟ ਗੁਰਿੰਦਰ ਸਿੰਘ ਭੁਲੱਰ, ਅਜੈਬ ਸਿੰਘ ਸੁਮਨ, ਗੁਰਚਰਨ ਸਿੰਘ ਮਾਣੇਮਾਜਰਾ, ਨਰਸੀ ਰਾਮ, ਮਲਾਗਰ ਸਿੰਘ,ਗਿਆਨੀ ਸੁਖਬੀਰ ਸਿੰਘ, ਮਾ: ਰਤਨ ਸਿੰਘ, ਮਾ: ਬਾਬੂ ਸਿੰਘ, ਕੌਂਸਲਰ ਸਮਸ਼ੇਰ ਸਿੰਘ ਭੰਗੂ, ਅਮਨਦੀਪ ਸਿੰਘ ਮਾਂਗਟ,ਕੌਂਸਲਰ ਕਿਰਪਾਲ ਸਿੰਘ ਗਿੱਲ, ਕੌਂਸਲਰ ਭੁਪਿੰਦਰ ਸਿੰਘ ਭੂਰਾ, ਸਮਸ਼ੇਰ ਸਿੰਘ ਮੰਗੀ, ਕੌਂਸਲਰ ਇੰਦਰਪ੍ਰੀਤ ਸਿੰਘ, ਸੂਬੇਦਾਰ ਰਘਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਇਸੇ ਤਰਾਂ ਸਥਾਨਕ ਅਰਾਈਵਾੜਾ ਮੁਹੱਲਾ ਦੀ ਧਰਮਸ਼ਾਲਾ ਵਿਚ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਸਜੇ ਦੀਵਾਨ ਵਿਚ ਬੱਚਿਆਂ ਵਲੋਂ ਕਵਿਤਾਵਾਂ ਤੇ ਸ਼ਬਦ ਪੜੇ ਗਏ | ਇਸ ਮੌਕੇ ਕੌਂਸਲਰ ਹਰਜੀਤ ਕੌਰ, ਅਮਨਦੀਪ ਸਿੰਘ ਮਾਂਗਟ, ਕੌਂਸਲਰ ਕਿ੍ਪਾਲ ਸਿੰਘ ਗਿੱਲ ਤੇ ਭੁਪਿੰਦਰ ਸਿੰਘ ਭੁਰਾ, ਵਰਿੰਦਰ ਕੁਮਾਰ ਵਿੱਕੀ, ਇੰਦਰ ਸਿੰਘ ਲੱਖਾ, ਗੁਰਿੰਦਰ ਸਿੰਘ, ਅਮਨਦੀਪ ਸਿੰਘ ਹੈਪੀ, ਬਲਵਿੰਦਰ ਸਿੰਘ, ਡਾ: ਹੈਪੀ, ਪਰਗਟ ਸਿੰਘ, ਸਿਕੰਦਰ ਸਿੰਘ ਲਾਡੀ, ਗੁਰਚਰਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਨੇੜਲੇ ਪਿੰਡ ਕਤਲੌਰ ਵਿਖੇ ਵੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਭੋਗ ਤੋਂ ਬਾਦ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਨੇੜਲੇ ਪਿੰਡ ਕਤਲੌਰ, ਗੁ: ਸ੍ਰੀ ਚੜਦੀ ਕਲਾਂ ਸਾਹਿਬ ਮਕੜੋਨਾ ਖ਼ੁਰਦ, ਪਿੱਪਲਮਾਜਰਾ, ਸੰਧੂਆਂ, ਬਸੀ ਗੁੱਜਰਾਂ, ਭੈਰੋਮਾਜਰਾ, ਭੋਜੇਮਾਜਰਾ, ਖੇੜੀ ਸਲਾਬਤਪੁਰ, ਗੱਗੋਂ, ਦੁਗਰੀ, ਲੁਠੇੜੀ , ਸਲੇਮਪੁਰ, ਰੌਲੂਮਾਜਰਾ, ਸ਼ਾਂਤਪੁਰ ਵਿਖੇ ਵੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਆਪ ਦੇ ਸੀਨੀਅਰ ਆਗੂਆਂ ਡਾ: ਚਰਨਜੀਤ ਸਿੰਘ, ਸਵਰਨ ਸਿੰਘ ਸੈਂਪਲਾਂ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਖੇਤਰ ਦੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ 'ਤੇ ਚੱਲਣਾ ਚਾਹੀਦਾ ਹੈ |
ਪੁਰਖਾਲੀ, (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਜਿਸ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ | ਜਿਸ ਵਿਚ ਭਾਈ ਰੁਪਿੰਦਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਗਰਜਾ ਸਿੰਘ ਮਾਣਕਪੁਰ ਸਰੀਫ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਐਸ. ਜੀ. ਪੀ. ਸੀ. ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਦਿਲਬਰ ਸਿੰਘ ਸਰਪੰਚ ਪੁਰਖਾਲੀ, ਜਥੇਦਾਰ ਦਰਸ਼ਨ ਸਿੰਘ ਪੁਰਖਾਲੀ, ਸੁਰਜੀਤ ਸਿੰਘ ਸਰਪੰਚ ਰਾਮਪੁਰ, ਆੜ੍ਹਤੀ ਮੇਜਰ ਸਿੰਘ ਪੁਰਖਾਲੀ ਤੇ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪ੍ਰਬੰਧਕਾਂ ਵਲੋਂ ਆਈਆਂ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪਾਲ ਸਿੰਘ, ਜਸਵੀਰ ਸਿੰਘ, ਜਸਵੰਤ ਸਿੰਘ, ਜਸਪਾਲ ਸਿੰਘ ਪ੍ਰਧਾਨ ਗੁਰਦੁਆਰਾ ਪੁਰਖਾਲੀ, ਬਹੁਜਨ ਸਮਾਜ ਪਾਰਟੀ ਹਲਕਾ ਇੰਚਾਰਜ ਗੋਲਡੀ ਪੰਚ ਪੁਰਖਾਲੀ, ਨਿਰਮਲ ਸਿੰਘ ਪੁਰਖਾਲੀ, ਥਾਣੇਦਾਰ ਲਖਵੀਰ ਸਿੰਘ ਪੁਰਖਾਲੀ, ਲੱਖੀ, ਕਾਲਾ, ਜੱਗਾ, ਲਾਡੀ, ਬੰਟੀ ਫ਼ੌਜੀ, ਪਰਮਜੀਤ ਸਿੰਘ ਫ਼ੌਜੀ, ਸੁਰਿੰਦਰ ਸਿੰਘ ਖ਼ਾਲਸਾ ਇੰਸਟੀਚਿਊਟ ਪੁਰਖਾਲੀ, ਬਲਵਿੰਦਰ ਸਿੰਘ ਲਾਲੀ ਤੇ ਹੋਰ ਸੰਗਤਾਂ ਹਾਜ਼ਰ ਸਨ |
ਢੇਰ, (ਸ਼ਿਵ ਕੁਮਾਰ ਕਾਲੀਆ)-ਗੁ: ਸਾਹਿਬ ਭਗਤ ਰਵਿਦਾਸ ਤੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਵਿਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ | ਇਹ ਨਗਰ ਕੀਰਤਨ ਪਿੰਡ ਢੇਰ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਢੇਰ ਗੁ: ਸਾਹਿਬ ਭਗਤ ਰਵਿਦਾਸ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਮੱਖਣ ਸਿੰਘ, ਗੁਰਦਿਆਲ ਸਿੰਘ, ਭਵਨ ਸਿੰਘ, ਗੁਰਮੀਤ ਸਿੰਘ ਡੋਡ, ਗਿਆਨੀ ਮੋਹਣ ਸਿੰਘ, ਬਾਬਾ ਸ਼ੇਰ ਸਿੰਘ, ਅਜੀਤ ਸਿੰਘ, ਬਲਵੰਤ ਸਿੰਘ ਢੇਰ, ਨੰਬਰਦਾਰ ਸੁਰਿੰਦਰ ਸਿੰਘ, ਜਗਤਾਰ ਸਿੰਘ ਤਾਰੀ, ਜਗਤਾਰ ਸਿੰਘ ਸੋਨੂੰ ਬਲਵੀਰ ਸਿੰਘ, ਜਸਵੀਰ ਸਿੰਘ, ਮਲਕੀਤ ਸਿੰਘ ਢੇਰ ਆਦਿ ਹਾਜ਼ਰ ਸਨ |
ਘਨੌਲੀ, (ਜਸਵੀਰ ਸਿੰਘ)-ਘਨੌਲੀ ਇਲਾਕੇ 'ਚ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ, ਇਸੇ ਤਰ੍ਹਾਂ ਨੇੜਲੇ ਪਿੰਡ ਬੇਗਮਪੁਰਾ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਰੱਖੇ ਹੋਏ ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਢਾਡੀ ਭਾਈ ਰਣਜੀਤ ਸਿੰਘ ਘਨੌਲਾ, ਬਾਬਾ ਜਸਵਿੰਦਰ ਸਿੰਘ ਮਾਛੀਵਾੜੇ ਵਾਲ਼ੇ, ਕਥਾਵਾਚਕ ਭਾਈ ਸਤਨਾਮ ਸਿੰਘ ਅਤੇ ਹੋਰ ਰਾਗੀ ਢਾਡੀ ਕਵੀਸ਼ਰੀਆਂ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ ਸਬੰਧੀ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਦਰਸਾਏ ਸਿਧਾਂਤਾਂ 'ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਇਸ ਸੰਬੰਧ ਵਿਚ ਅੰਮਿ੍ਤ ਵੇਲੇ ਦੇ ਅਤੇ ਰਾਤਰੀ ਦੀਵਾਨ ਵੀ ਸਜਾਏ ਗਏ | ਇਨ੍ਹਾਂ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਿੰਦਰ ਸਿੰਘ ਗੋਗੀ, ਸਰਕਲ ਪ੍ਰਧਾਨ ਰਵਿੰਦਰ ਸਿੰਘ ਕਾਲਾ, ਦਲਜੀਤ ਸਿੰਘ ਭੁੱਟੋ, ਪੰਚ ਸੁਰਿੰਦਰ ਸਿੰਘ ਪੰਚ ਦਲਵਾਰਾ ਸਿੰਘ, ਪੰਚ ਜਸਪਾਲ ਸਿੰਘ ਜੰਗੀ ਅਤੇ ਹੋਰ ਵੱਡੀ ਗਿਣਤੀ 'ਚ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਹੋਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸਮਾਗਮ ਦੌਰਾਨ ਹਾਜ਼ਰ ਸਰਬੱਤ ਸੰਗਤਾਂ ਭਗਤ ਰਵਿਦਾਸ ਜੀ ਦੇ ਜੀਵਨ ਤੋਂ ਸੇਧ ਲੈਂਦਿਆਂ ਉਨ੍ਹਾਂ ਦੇ ਦਰਸਾਏ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਗ੍ਰਹਿਣ ਕਰਨ ਦੀ ਨਸੀਹਤ ਦਿੱਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੇ ਸਮਾਜ ਲਈ ਕੀਤੇ ਪਰਉਪਕਾਰਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਗਮਪੁਰਾ ਵਲੋਂ ਡਾ ਚੀਮਾ ਸਮੇਤ ਆਏ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਟੀਮ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ, ਮੀਤ ਪ੍ਰਧਾਨ ਬਲਜੀਤ ਸਿੰਘ ਖ਼ਜ਼ਾਨਚੀ ਜਸਬੀਰ ਸਿੰਘ ਅਤੇ ਅਵਤਾਰ ਸਿੰਘ ਸਕੱਤਰ ਦਵਿੰਦਰ ਸਿੰਘ, ਰਣਜੀਤ ਸਿੰਘ, ਸੁਖਦੀਪ ਸਿੰਘ, ਮਾਸਟਰ ਅਜਮੇਰ ਸਿੰਘ, ਸੁਰਮੁਖ ਸਿੰਘ, ਬਲਬੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਮੋਰਿੰਡਾ, (ਪ੍ਰਿਤਪਾਲ ਸਿੰਘ)-ਸ੍ਰੀ ਗੁਰੂ ਰਵੀਦਾਸ ਜੀ ਦਾ ਗੁਰਪੁਰਬ ਬਹੁਤ ਉਤਸ਼ਾਹ ਅਤੇ ਸ਼ਰਧਾ ਪੂਰਬਕ ਮਨਾਇਆ ਗਿਆ। ਇਸੇ ਲੜੀ ਤਹਿਤ ਗੁਰਦਆਰਾ ਰਵੀਦਾਸ ਵਾਰਡ ਨੰਬਰ 8, ਗੁਰਦਆਰਾ ਰਵੀਦਾਸ ਮੁਹੱਲਾ ਯੋਗੀਆਂ ਵਾਲਾ, ਗੁਰਦਆਰਾ ਸਾਹਿਬ ਸ਼ਹੀਦ ਭਗਤ ਸਿੰਘ ਨਗਰ, ਗੁਰਦਵਾਰਾ ਸਾਹਿਬ ਦਸਮੇਸ਼ ਕਾਲੋਨੀ ਤੋਂ ਇਲਾਵਾ, ਗੁਰਦੁਆਰਾ ਚਰਨ ਕੰਵਲ ਸਾਹਿਬ ਵਾਰਡ ਨੰਬਰ 6 ਮੋਰਿੰਡਾ, ਪਿੰਡ ਅਰਨੋਲੀ, ਸਹੇੜੀ, ਮੜੌਲੀ ਕਲਾਂ, ਢੰਗਰਾਲੀ ਦਤਾਰਪੁਰ, ਰਤਨਗੜ, ਕਾੲਂੀਨੌਰ, ਸਰਹਾਣਾ, ਡੂਮਛੇੜੀ ਸਮੇਤ ਵੱਖ ਵੱਖ ਹੋਰ ਪਿੰਡਾਂ ਵਿਚ ਵੀ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹੋਰਨਾਂ ਜਥਿਆਂ ਤੋਂ ਇਲਾਵਾ ਹਰਪਾਲ ਤਰਨਤਾਰਨ ਦੇ ਪ੍ਰਸਿੱਧ ਢਾਡੀ, ਗਿਆਨੀ ਦਲੇਰ ਸਿੰਘ ਆਦਿ ਦੇ ਜਥਿਆਂ ਵਲੋਂ ਗੁਰੂ ਜੀ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਸਮੇਂ ਸਮਾਜਿਕ ਆਗੂ ਕਰਨੈਲ ਸਿੰਘ ਜੀਤ, ਜੈ ਸਿੰਘ ਛਿੱਬਰ, ਸੀਨੀਅਰ ਅਕਾਲੀ ਆਗੂ ਹਰਮੋਹਨ ਸਿੰਘ ਸੰਧੂ ਤੋਂ ਇਲਾਵਾ ਕੌਂਸਲਰ ਜਗਦੇਵ ਸਿੰਘ ਬਿੱਟੂ, ਕੌਂਸਲਰ ਕਾਕਾ ਸਿੰਘ, ਕੌਂਸਲਰ ਬੀਬੀ ਜਰਨੈਲ ਕੌਰ, ਕੌਂਸਲਰ ਬੀਬੀ ਗੁਰਪ੍ਰੀਤ ਕੌਰ, ਕੌਂਸਲਰ ਬਬੀਤਾ ਰਾਣੀ, ਕੌਂਸਲਰ ਰਿੰਪੀ ਕੁਮਾਰ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਸਾਬਕਾ ਕੌਂਸਲਰ ਬੀਬੀ ਸਤਵੰਤ ਕੌਰ ਭਟੌਆ, ਬੀਬੀ ਚਰਨਜੀਤ ਕੌਰ ਸਾਬਕਾ ਕੌਂਸਲਰ, ਰਵੀਦਾਸ ਸਭਾ ਮੋਰਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ, ਜਗਤਾਰ ਸਿੰਘ ਘੋਲਾ, ਸਤਿੰਦਰ ਸੱਤੀ, ਮਹਿੰਦਰ ਸਿੰਘ ਫ਼ੌਜੀ ਪ੍ਰਧਾਨ ਗੁਰਦਵਾਰਾ ਪ੍ਰਬੰਧਕ ਕਮੇਟੀ, ਨੰਬਰਦਾਰ ਰੁਪਿੰਦਰ ਸਿੰਘ ,ਸੰਤੋਖ ਸਿੰਘ ਛਿੱਬਰ, ਲਖਵੀਰ ਸਿੰਘ ਮਕੜੌਨਾ, ਰਾਣੀ ਰੁਪਿੰਦਰ ਕੌਰ ਛਿੱਬਰ, ਥਾਣੇਦਾਰ ਰੇਸਮ ਸਿੰਘ, ਮਹਿੰਦਰ ਸਿੰਘ ਢਿਲੋ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਮੋਰਿੰਡਾ ਆਦਿ ਪਤਵੰਤੇ ਸਜਣਾਂ ਨੇ ਵੀ ਹਾਜ਼ਰੀਆਂ ਭਰੀਆਂ। ਇਸੇ ਤਰਾਂ ਗੁਰਦੁਆਰਾ ਚਰਨ ਕੰਵਲ ਸਾਹਿਬ ਵਾਰਡ ਨੰਬਰ 6 ਮੋਰਿੰਡਾ ਵਿਖੇ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਭਗਤ ਰਵਿਦਾਸ ਵੈੱਲਫੇਅਰ ਕਮੇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗਿਆਨੀ ਗੁਰਮੀਤ ਸਿੰਘ ਜੀ ਸੋਹਾਣੇ ਵਾਲਿਆਂ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਗੁਰਪ੍ਰੀਤ ਕੌਰ, ਸਵਰਨ ਸਿੰਘ, ਸਾਧੂ ਸਿੰਘ, ਮਾ ਲਾਭ ਸਿੰਘ ਤਰਲੋਚਨ ਸਿੰਘ, ਹਰਦੀਪ ਸਿੰਘ ਨੰਬਰਦਾਰ, ਮਨਜਿੰਦਰ ਸਿੰਘ ਮਾਵੀ, ਪਰਮਾਤਮਾ ਸਿੰਘ, ਭੁਪਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ। ਇਸੇ ਤਰਾਂ ਪਿੰਡ ਸੱਖੋਮਾਜਰਾ ਵਿਖੇ ਵੀ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗਿਆਨੀ ਅਵਤਾਰ ਸਿੰਘ ਜੀ ਰਸੂਲਪੁਰ ਵਾਲਿਆਂ ਵਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸਰਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਕੇਸਰ ਸਿੰਘ, ਨੰਬਰਦਾਰ ਧਰਮਵੀਰ ਸਿੰਘ, ਪੰਚ ਗੁਰਮੀਤ ਸਿੰਘ, ਗਿਆਨੀ ਰਜਿੰਦਰ ਸਿੰਘ, ਗੁਲਜਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਸੋਨੀ ਆਦਿ ਹਾਜ਼ਰ ਸਨ।
ਨੂਰਪੁਰ ਬੇਦੀ, (ਰਾਜੇਸ਼ ਚੌਧਰੀ ਤਖ਼ਤਗੜ੍ਹ)-ਗੁਰਦੁਆਰਾ ਸਿੰਘ ਸਭਾ ਧਮਾਣਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦੌਰਾਨ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸਮੂਹ ਪਿੰਡ ਵਾਸੀ ਤੇ ਸੰਗਤਾਂ ਭਾਰੀ ਗਿਣਤੀ ਚ ਹਾਜ਼ਰ ਸਨ।
ਮੋਰਿੰਡਾ, (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਵਾਰਡ ਨੰ. 9 ਵਿਚ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦਲੇਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਭਾਈ ਸੰਤਪਾਲ ਸਿੰਘ ਤਰਨਤਾਰਨ ਵਾਲਿਆਂ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਸੁਣਾਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ, ਹਰਮੋਹਣ ਸਿੰਘ ਸੰਧੂ ਹਲਕਾ ਇੰਚਾਰਜ ਅਕਾਲੀ ਦਲ ਸ੍ਰੀ ਚਮਕੌਰ ਸਾਹਿਬ, ਜਗਪਾਲ ਸਿੰਘ ਜੌਲੀ ਸਾਬਕਾ ਕੌਂਸਲਰ, ਮਹਿੰਦਰ ਸਿੰਘ ਢਿੱਲੋਂ ਸਾਬਕਾ ਕੌਂਸਲਰ, ਕੌਂਸਲਰ ਰਕੇਸ਼ ਕੁਮਾਰ ਬੱਗਾ, ਕੌਂਸਲਰ ਅੰਮ੍ਰਿਤਪਾਲ ਸਿੰਘ ਖੱਟੜਾ, ਹਰੀਪਾਲ ਸਾਬਕਾ ਕੌਂਸਲਰ, ਕੌਂਸਲਰ ਜਗਦੇਵ ਸਿੰਘ ਬਿੱਟੂ, ਕੌਂਸਲਰ ਜਰਨੈਲ ਕੌਰ, ਗੁਰਮੁਖ ਸਿੰਘ, ਐਡਵੋਕੇਟ ਜਰਨੈਲ ਸਿੰਘ, ਜਗਤਾਰ ਸਿੰਘ, ਸਤਵਿੰਦਰ ਸਿੰਘ ਸੱਤੀ, ਕ੍ਰਿਸ਼ਨ ਸਿੰਘ, ਸੁੱਚਾ ਰਾਮ ਸਾਬਕਾ ਕੌਂਸਲਰ, ਭੀਮ ਸਿੰਘ, ਪੰਡਿਤ ਵਜੀਰ ਅਤੇ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ।
ਭਰਤਗੜ੍ਹ, (ਜਸਬੀਰ ਸਿੰਘ ਬਾਵਾ)-ਬੜਾ ਪਿੰਡ (ਅੱਪਰ) ਸਥਿਤ ਗੁ: ਨਾਨਕ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਧਾਰਮਿਕ ਸਮਾਗਮ ਦੌਰਾਨ ਪੰਥਕ ਢਾਡੀ ਭਾਈ ਗੁਰਪਾਲ ਸਿੰਘ ਅਨਮੋਲ ਤੇ ਸਾਥੀਆਂ ਨੇ ਜੁੜੀ ਸੰਗਤ ਨੂੰ ਢਾਡੀ ਵਾਰਾਂ ਤੇ ਸਬੰਧਿਤ ਇਤਿਹਾਸ ਨਾਲ ਨਿਹਾਲ ਕੀਤਾ। ਇਸ ਤੋਂ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਅੰਤ 'ਚ ਗਿ. ਤਾਰਾ ਸਿੰਘ, ਸੂਬੇਦਾਰ ਦਰਸ਼ਨ ਸਿੰਘ ਬੜਾ ਪਿੰਡ, ਫ਼ੌਜੀ ਅਵਤਾਰ ਸਿੰਘ ਆਦਿ ਸਮਾਗਮ ਦੇ ਸਹਿਯੋਗੀਆਂ ਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਇਸ ਮੌਕੇ ਬਾਬਾ ਤਰਲੋਚਨ ਸਿੰਘ ਬੜਾ ਪਿੰਡ, ਗਿ. ਹਰਦਿੱਤ ਸਿੰਘ ਗਿੱਲ, ਫ਼ੌਜੀ ਸੰਤੋਖ ਸਿੰਘ, ਪੰ: ਦਵਿੰਦਰ ਮੋਦਗਿੱਲ, ਨੰਬਰਦਾਰ ਗੱਜਣ ਸਿੰਘ, ਬਲਵਿੰਦਰ ਸਿੰਘ ਧਾਰਨੀ, ਅਵਤਾਰ ਸਿੰਘ ਬਾਵਾ, ਰਘਵੀਰ ਸਿੰਘ, ਹਰਮੀਤ ਸਿੰਘ, ਸਤਨਾਮ ਸਿੰਘ, ਫ਼ੌਜੀ ਬਲਵੀਰ ਸਿੰਘ, ਧਿਆਨ ਸਿੰਘ, ਬਲਜੀਤ ਸਿੰਘ ਗਿੱਲ, ਬਲਵਿੰਦਰ ਸਿੰਘ, ਹਰਦੇਵ ਸਿੰਘ ਗਿੱਲ, ਜੋਗਿੰਦਰ ਪਾਲ, ਜਸਵੀਰ ਸਿੰਘ, ਅਮ੍ਰਿਤਪਾਲ ਸਿੰਘ, ਨੰਬਰਦਾਰ ਮਨਜੀਤ ਸਿੰਘ ਹਾਜ਼ਰ ਸਨ।
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਸਿੰਬਲਮਾਜਰਾ ਵਿਖੇ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਪਾਠੀ ਸਿੰਘ ਵਲੋਂ ਪਿਛਲੇ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ ਗਿਆ। ਭਗਵਾਨ ਰਵੀਦਾਸ ਪ੍ਰਬੰਧਕ ਕਮੇਟੀ ਸਿੰਬਲਮਾਜਰਾ ਵਲੋਂ ਗੁਰਪੁਰਬ ਨੂੰ ਸਮਰਪਿਤ ਪਹਿਲਾਂ ਗੁਰੂ ਦੀ ਹਜ਼ੂਰੀ 'ਚ ਪਿਛਲੇ ਕਈ ਦਿਨਾਂ ਤੋ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ ਸੀ। ਸਮੂਹ ਸੰਗਤ ਨੇ ਚੜ੍ਹਦੀ ਕਲਾਂ ਲਈ ਅਰਦਾਸ ਵੀ ਕੀਤੀ ਗਈ। ਗੁਰੂ ਦੀ ਸਮੂਹ ਸੰਗਤਾਂ ਲਈ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਪ੍ਰੇਮ ਕੁਮਾਰ,ਸੁਖਦੇਵ ਸਿੰਘ ਕੈਸ਼ੀਅਰ,ਲਖਵਿੰਦਰ ਸਿੰਘ ਸਕੱਤਰ, ਰਾਮ ਕਿਸ਼ਨ ਨੰਬਰਦਾਰ, ਰਾਪ ਪਾਲ, ਚੰਨਣ ਸਿੰਘ ਸਰਪੰਚ, ਸੂਬੇਦਾਰ ਮੱਖਣ ਸਿੰਘ, ਨਰਿੰਦਰ ਕੁਮਾਰ, ਪਵਨ ਕੁਮਾਰ ਫ਼ੌਜੀ, ਬਾਬੂ ਜੀਤ ਰਾਮ, ਦਵਿੰਦਰ ਸਿੰਘ, ਜਸਵਿੰਦਰ ਕੁਮਾਰ, ਜਗਦੀਸ਼ ਕੁਮਾਰ, ਸੋਢੀ, ਮਨੋਹਰ, ਸੋਨੂੰ ਅਤੇ ਸਮੂਹ ਹਾਜ਼ਰ ਸੀ।
ਮੋਰਿੰਡਾ, (ਕੰਗ)-ਪਿੰਡ ਓਇੰਦ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਕਾਹਨਦਾਸ ਸਿੰਘ ਅਤੇ ਪੰਚ ਜਗਤਾਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਅਮਨਦੀਪ ਸਿੰਘ ਜੰਮੂ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਕਥਾ-ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਓਇੰਦ, ਸੁਦਾਗਰ ਸਿੰਘ, ਜਰਨੈਲ ਸਿੰਘ, ਗੁਲਜ਼ਾਰ ਸਿੰਘ, ਸਰਦੂਲ ਸਿੰਘ, ਨਛੱਤਰ ਕੌਰ, ਮਨਦੀਪ ਕੌਰ, ਸਰਬਜੀਤ ਕੌਰ, ਕੁਲਵੰਤ ਕੌਰ, ਗੁਰਜੀਤ ਕੌਰ, ਮਲਕੀਤ ਕੌਰ, ਬਹਾਦਰ ਕੌਰ, ਅਮਨਦੀਪ ਸਿੰਘ, ਭੁਪਿੰਦਰ ਕੌਰ, ਗੁਰਦੀਪ ਕੌਰ ਅਤੇ ਸੰਗਤਾਂ ਮੌਜੂਦ ਸਨ।
ਸ੍ਰੀ ਅਨੰਦਪੁਰ ਸਾਹਿਬ, (ਜੇ.ਐੱਸ.ਨਿੱਕੂਵਾਲ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਜੁਗੋ ਜੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਦੀਵਾਨੀਆਂ ਦੀ ਸਰਾਂ ਤੋਂ ਸ਼ੁਰੂ ਹੋ ਕੇ ਚੋਈ ਬਾਜ਼ਾਰ , ਗੁਰੂ ਬਾਜ਼ਾਰ , ਮੁੱਖ ਬਾਜ਼ਾਰ , ਪੀ.ਐਨ.ਬੀ. ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕੀਤੀ। ਇਸ ਨਗਰ ਕੀਰਤਨ ਵਿਚ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਇਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀਆਂ ਬੈਂਡ ਪਾਰਟੀਆਂ ਵਲੋਂ ਨਗਰ ਕੀਰਤਨ ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਪ੍ਰਿੰਸੀਪਲ ਸੁਰਿੰਦਰ ਸਿੰਘ, ਕੌਂਸਲਰ ਦਲਜੀਤ ਸਿੰਘ ਕੈਂਥ, ਕਿਸਾਨ ਆਗੂ ਮਨਜਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਬੰਗਾ, ਜਥੇਦਾਰ ਰਾਮ ਸਿੰਘ, ਹਰਜੀਤ ਸਿੰਘ ਅਚਿੰਤ, ਮਹਿੰਦਰ ਸਿੰਘ ਭਸੀਨ, ਜਥੇਦਾਰ ਸੰਤੋਖ ਸਿੰਘ, ਮੋਹਨ ਸਿੰਘ ਭਸੀਨ, ਇਸਤਰੀ ਸਤਸੰਗ ਸਭ ਦੀ ਪ੍ਰਧਾਨ ਬੌਬੀ ਗੁਰਚਰਨ ਕੌਰ, ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਰਾਜਿੰਦਰ ਕੌਰ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਪ੍ਰਿਤਪਾਲ ਸਿੰਘ ਗੰਢਾ, ਬੀਬੀ ਹਰਜਿੰਦਰ ਕੌਰ, ਬੀਬੀ, ਬਲਬੀਰ ਕੌਰ, ਹਰਦੀਪ ਸਿੰਘ ਬਬਲੀ, ਰਣਜੀਤ ਸਿੰਘ ਸੈਣੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਜੀਤਾ ਅਤੇ ਮਹਿੰਦਰ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਜੇ.ਐੱਸ.ਨਿੱਕੂਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਲਮਲੇਹੜੀ ਕੋਲ ਨਾਕੇ ਦੌਰਾਨ ਨਵਦੀਪ ਸਿੰਘ ਵਾਸੀ ਅੰਮਿ੍ਤਸਰ ਨੂੰ 40 ਗ੍ਰਾਮ ਨਸਾਹਿਲਾ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕੇਸਾਂ ਨੇ ਮੁੜ ਫੜੀ ਰਫ਼ਤਾਰ, ਅੱਜ ਆਏ 18 ਨਵੇਂ ਪਾਜ਼ੀਟਿਵ ਕੇਸ

ਰੂਪਨਗਰ, 27 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕੇਸਾਂ ਨੇ ਮੁੜ ਤੋਂ ਰਫ਼ਤਾਰ ਫੜ ਲਈ ਹੈ | ਅੱਜ ਜ਼ਿਲ੍ਹੇ 'ਚ 18 ਨਵੇਂ ਕੇਸ ਆਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ 'ਚ ਅੱਜ 18 ਨਵੇਂ ਕੇਸ ਆਏ ਹਨ | ਸਭ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ

ਨੂਰਪੁਰ ਬੇਦੀ, 27 ਫਰਵਰੀ (ਵਿੰਦਰ ਪਾਲ ਝਾਂਡੀਆ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆਂ ਸਵਾਮੀ ਚੇਤਨਾ ਨੰਦ ਭੂਰੀਆਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਂ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬਸੰਤ ਪੰਚਮੀ ਦੇ ...

ਪੂਰੀ ਖ਼ਬਰ »

ਨਲਹੌਟੀ (ਉੱਪਰਲੀ) 'ਚ ਖ਼ੂਨਦਾਨ ਕੈਂਪ

ਕਾਹਨਪੁਰ ਖੂਹੀ, 27 ਫਰਵਰੀ (ਗੁਰਬੀਰ ਸਿੰਘ ਵਾਲੀਆ)-ਪਿੰਡ ਨਲਹੌਟੀ (ਉੱਪਰਲੀ) ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਨੌਜਵਾਨ ਕਲੱਬ ਪਿੰਡ ਨਲਹੌਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਤੋਂ ...

ਪੂਰੀ ਖ਼ਬਰ »

ਪੁਲਿਸ ਵਲੋਂ 5 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ

ਕੀਰਤਪੁਰ ਸਾਹਿਬ, 27 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਕੀਰਤਪੁਰ ਸਾਹਿਬ ਪੁਲਿਸ ਨੇ ਇਕ ਨੌਜਵਾਨ ਨੂੰ 5 ਗ੍ਰਾਮ ...

ਪੂਰੀ ਖ਼ਬਰ »

ਨੰਗਲ ਸੇਵਾ ਕੇਂਦਰਾਂ 'ਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ

ਨੰਗਲ, 27 ਫਰਵਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਜਾਰੀ ਕਰਨ ਦੇ ਉਦੇਸ਼ ਨਾਲ 22 ਫਰਵਰੀ ਤੋਂ 28 ਫਰਵਰੀ ਤੱਕ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਜਾਰੀ ਹੈ | ਪੰਜਾਬ ਸਰਕਾਰ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਸਬੰਧੀ ਕੋਟਲਾ ਨਿਹੰਗ 'ਚ ਖ਼ੂਨਦਾਨ ਕੈਂਪ

ਰੂਪਨਗਰ, 27 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਪਿੰਡ ਕੋਟਲਾ ਨਿਹੰਗ 'ਚ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਰੋਪੜ ਦੀ ਬਲੱਡ ਬੈਂਕ ਦੀ ਟੀਮ ...

ਪੂਰੀ ਖ਼ਬਰ »

ਨੂਰਪੁਰ ਬੇਦੀ ਪੁਲਿਸ ਥਾਣੇ 'ਚ ਡੀ.ਐੱਸ.ਪੀ. ਨੇ ਸੁਣੀਆਂ ਸ਼ਿਕਾਇਤਾਂ

ਨੂਰਪੁਰ ਬੇਦੀ, 27 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਪੁਲਸ ਥਾਣੇ ਵਿਖੇ ਲੋਕਾਂ ਦੀਆਂ ਪੁਰਾਣੀਆਂ ਪੈਂਡਿੰਗ ਪਈਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਬਲਿਕ ਸ਼ਿਕਾਇਤ ਨਿਵਾਰਨ ਲਈ ਖੁੱਲ ਾ ਦਰਬਾਰ ਲਗਾਇਆ ਗਿਆ | ਸਥਾਨਕ ਥਾਣਾ ਮੁਖੀ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ

ਰੂਪਨਗਰ, 27 ਫਰਵਰੀ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ ਦੀ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਇਕ ਵਿਸ਼ੇਸ਼ ਮੀਟਿੰਗ ਅਮਰਜੀਤ ਸਿੰਘ ਸਤਿਆਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਿਕ ...

ਪੂਰੀ ਖ਼ਬਰ »

ਬੜਾ ਪਿੰਡ 'ਚ ਧਾਰਮਿਕ ਸਮਾਗਮ

ਭਰਤਗੜ੍ਹ, 27 ਫਰਵਰੀ (ਜਸਬੀਰ ਸਿੰਘ ਬਾਵਾ)-ਬੜਾ ਪਿੰਡ ਸਥਿਤ ਗੁ: ਸਿੰਘ ਸਭਾ ਵਿਖੇ ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਰਵਾਏ ਧਾਰਮਿਕ ...

ਪੂਰੀ ਖ਼ਬਰ »

ਮਧੂਵਨ ਵਾਟਿਕਾ ਸਕੂਲ 'ਚ ਤਣਾਅ-ਮੁਕਤ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ 'ਪ੍ਰੀਖਿਆ ਪਰ ਚਰਚਾ' ਸੈਮੀਨਾਰ

ਨੂਰਪੁਰ ਬੇਦੀ, 27 ਫਰਵਰੀ (ਹਰਦੀਪ ਸਿੰਘ ਢੀਂਡਸਾ)-ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) 'ਚ ਤਣਾਅ-ਮੁਕਤ ਪ੍ਰੀਖਿਆਵਾਂ ਦੀ ਤਿਆਰੀ ਅਤੇ ਨਕਲ ਰਹਿਤ ਪ੍ਰੀਖਿਆਵਾਂ ਸਬੰਧੀ 'ਪ੍ਰੀਖਿਆ ਪਰ ਚਰਚਾ' ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਬਦਲੀਆਂ ਲਈ ਮਿਡਲ ਸਕੂਲਾਂ ਦੀਆਂ ਅਸਾਮੀਆਂ ਦੀ ਸੂਚੀ ਵੀ ਜਾਰੀ ਕੀਤੀ ਜਾਵੇ-ਮਾਸਟਰ ਕੇਡਰ ਯੂਨੀਅਨ

ਨੂਰਪੁਰ ਬੇਦੀ, 27 ਫਰਵਰੀ (ਹਰਦੀਪ ਸਿੰਘ ਢੀਂਡਸਾ) ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ,ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ , ਬਾਨੀ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ-ਐਸ.ਐਸ.ਪੀ.

ਰੂਪਨਗਰ, 27 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਵਲੋਂ ਆਰੰਭ ਕੀਤੀ 'ਆਪਣਾ ਕੇਸ ਜਾਣੋ' ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਅੱਜ ਜ਼ਿਲ੍ਹੇ ਦੇ 10 ਥਾਣਿਆਂ 'ਚ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਗਏ, ਜਿਨ੍ਹਾਂ 'ਚ ਸ਼ਾਮਿਲ ਕੀਤੀਆਂ ਸ਼ਿਕਾਇਤਾਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਵੱਡੀ ਸੰਖਿਆ 'ਚ ਸ਼ਾਮਿਲ ਹੋਣ ਸਾਥੀ- ਐਸ.ਸੀ/ ਬੀ.ਸੀ. ਅਧਿਆਪਕ ਜਥੇਬੰਦੀ

ਰੂਪਨਗਰ, 27 ਫਰਵਰੀ (ਸਤਨਾਮ ਸਿੰਘ ਸੱਤੀ)-ਐੱਸ.ਸੀ./ਬੀ.ਸੀ. ਅਧਿਆਪਕ ਜਥੇਬੰਦੀ ਜ਼ਿਲ੍ਹਾ ਰੂਪਨਗਰ ਦੀ ਇਕ ਜ਼ਰੂਰੀ ਮੀਟਿੰਗ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਭਾਰਤੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਰੋਪੜ ਜ਼ਿਲ੍ਹੇ ...

ਪੂਰੀ ਖ਼ਬਰ »

ਸਾਬਕਾ ਹੌਲਦਾਰ ਦਲਵੀਰ ਸਿੰਘ ਦੱਲੀ ਦੀ ਕਰੰਟ ਲੱਗਣ ਨਾਲ ਮੌਤ

ਮੋਰਿੰਡਾ, 27 ਫਰਵਰੀ (ਕੰਗ)-ਪਿੰਡ ਕਾਈਨੌਰ ਦੇ ਵਸਨੀਕ ਦਲਵੀਰ ਸਿੰਘ ਦੱਲੀ ਦੀ ਕੱਲ੍ਹ ਸ਼ਾਮੀ ਕਰੰਟ ਲੱਗਣ ਨਾਲ ਮੌਤ ਹੋ ਗਈ | ਦਲਵੀਰ ਸਿੰਘ ਦੱਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਕਿਉਰਿਟੀ ਵਿਚ ਕੰਮ ਕਰ ਚੁੱਕੇ ਹਨ ਅਤੇ ਅੱਜ-ਕੱਲ੍ਹ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੀ ਮੀਟਿੰਗ

ਢੇਰ, 27 ਫਰਵਰੀ (ਸ਼ਿਵ ਕੁਮਾਰ ਕਾਲੀਆ)-ਭਨੂਪਲੀ ਵਿਖੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਯੁਵਾ ਮੋਰਚਾ ਦੇ ਪੰਜਾਬ ਪ੍ਰਧਾਨ ਭਾਨੂੰ ਪ੍ਰਤਾਪ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਹਾਜ਼ਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਕੌਂਸਲਰ ਵੀਨਾ ਐਰੀ ਵਲੋਂ 100 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੇ ਕੰਬਲ

ਨੰਗਲ, 27 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਵਾਰਡ ਨੰਬਰ 13 ਦੇ ਪਿੰਡ ਕਨਚੇਡਾ ਵਿਖੇ ਨਵੇਂ ਚੁਣੇ ਗਏ ਕੌਂਸਲਰ ਮੈਡਮ ਵੀਨਾ ਐਰੀ ਵਲੋਂ ਸ੍ਰੀ ਗੁਰੂ ਰਵੀਦਾਸ ਜੈਅੰਤੀ ਮੌਕੇ ਲਗਪਗ 100 ਦੇ ਕਰੀਬ ਜ਼ਰੂਰਤਮੰਦ ਪਰਿਵਾਰਾਂ ਨੂੰ ਕੰਬਲ ਵੰਡ ਕੇ ਸਮੂਹ ਸਾਧ ਸੰਗਤ ਨੂੰ ...

ਪੂਰੀ ਖ਼ਬਰ »

ਮੋਰਿੰਡਾ ਦੇ ਵਾਰਡ ਨੰ. 8 'ਚ ਸਾਫ-ਸਫਾਈ ਦਾ ਮੰਦਾ ਹਾਲ

ਮੋਰਿੰਡਾ, 27 ਫਰਵਰੀ (ਕੰਗ)-ਮੋਰਿੰਡਾ ਦੇ ਵਾਰਡ ਨੰ. 8 ਵਿਚ ਨਗਰ ਖੇੜੇ ਨਜ਼ਦੀਕ ਸਾਫ-ਸਫਾਈ ਦਾ ਬਹੁਤ ਹੀ ਮੰਦਾ ਹਾਲ ਹੈ | ਜਿਸ ਕਾਰਨ ਵਾਰਡ ਵਾਸੀ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਕਜਦੀਪ ਸਿੰਘ, ਤਾਰਾ ਚੰਦ, ਪ੍ਰਦੀਪ, ਗੇਜੋ ਰਾਣੀ, ਲਖਵੀਰ ਚੰਦ, ...

ਪੂਰੀ ਖ਼ਬਰ »

ਪਿੰਡ ਡੂਮੇਵਾਲ ਦੀ ਸੰਗਤ ਵਲੋਂ ਰਸਦ ਨਾਲ ਭਰੀ ਟਰਾਲੀ ਦਿੱਲੀ ਲਈ ਰਵਾਨਾ

ਕਾਹਨਪੁਰ ਖੂਹੀ, 27 ਫਰਵਰੀ (ਗੁਰਬੀਰ ਸਿੰਘ ਵਾਲੀਆ)-ਦਿੱਲੀ ਦੀਆਂ ਸਰਹੱਦਾਂ 'ਤੇ ਮੋਰਚਾ ਲਗਾਈ ਬੈਠੇ ਸਮੁੱਚੇ ਦੇਸ਼ ਭਰ ਦੇ ਕਿਸਾਨਾਂ ਲਈ ਲੰਗਰ ਦੀ ਸੇਵਾ ਕਰਨ ਦੇ ਮਕਸਦ ਨਾਲ, ਨਜ਼ਦੀਕੀ ਪਿੰਡ ਡੂਮੇਵਾਲ ਤੋਂ ਨੌਜਵਾਨਾਂ ਦਾ ਇਕ ਵੱਡਾ ਜਥਾ, ਪਿੰਡ ਦੇ ਨੌਜਵਾਨ ਸਰਪੰਚ ...

ਪੂਰੀ ਖ਼ਬਰ »

ਆਜ਼ਾਦ ਚੋਣ ਜਿੱਤ ਕੇ ਕੌ ਾਸਲਰ ਬਣੀ ਮਨਪ੍ਰੀਤ ਕੌਰ ਅਰੋੜਾ ਦਾ ਇਸਤਰੀ ਸਤਿਸੰਗ ਸਭਾ ਨੇ ਕੀਤਾ ਵਿਸ਼ੇਸ਼ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਜੇ.ਐਸ. ਨਿੱਕੂਵਾਲ)-ਨਗਰ ਕੌਂਸਲ ਚੋਣਾਂ ਦੌਰਾਨ ਗੁਰੂ ਨਗਰੀ ਤੋਂ ਤੀਸਰੀ ਵਾਰ ਆਜ਼ਾਦ ਚੋਣ ਜਿੱਤ ਕੇ ਕੌਂਸਲਰ ਬਣੀ ਮਨਪ੍ਰੀਤ ਕੌਰ ਅਰੋੜਾ ਦਾ ਇਕ ਸਮਾਗਮ ਦੌਰਾਨ ਸਮਾਜ ਸੇਵੀ ਸੰਸਥਾ ਇਸਤਰੀ ਸਤਸੰਗ ਸਭਾ ਵਲੋਂ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਿਹਾ ਕਿਸਾਨ ਧਰਨਾ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਵਸਾਈ ਹੋਈ ਨਗਰੀ ਗੁਰੂ ਖ਼ਾਲਸੇ ਦਾ ਪਰਗਟ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਚੌਂਕ ਭਗਤ ਰਵਿਦਾਸ ਵਿਖੇ ਵਿਖੇ ਕੇਂਦਰ ਦੀ ਸਰਕਾਰ ਵਲੋਂ ਖੇਤੀ ਦੇ ਪ੍ਰਤੀ ਲਿਆਂਦੇ ਤਿੰਨ ਕਾਲੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਨੰਦਪੁਰ ਸਾਹਿਬ ਵਲੋਂ ਖ਼ਾਨਪੁਰ ਵਿਖੇ ਵਿਸ਼ਾਲ ਕਿਸਾਨ ਰੈਲੀ

ਢੇਰ, 27 ਫਰਵਰੀ (ਸ਼ਿਵ ਕੁਮਾਰ ਕਾਲੀਆ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਪਿੰਡ ਖ਼ਾਨਪੁਰ ਵਿਖੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਵਿਸ਼ਾਲ ਕਿਸਾਨ ਰੈਲੀ ਕੀਤੀ ਗਈ | ਜਿਸ ਵਿਚ ਇਲਾਕੇ ਦੇ ਸੈਂਕੜੇ ਕਿਸਾਨ ਸ਼ਾਮਿਲ ਹੋਏ | ਇਸ ਮੌਕੇ ਪਿੰਡ ਦੇ ਗੁ: ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ

¸ (ਸਫ਼ਾ 5 ਦੀ ਬਾਕੀ) ¸ ਮੋਰਿੰਡਾ, (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਰਵੀਦਾਸ ਜੀ ਦਾ ਗੁਰਪੁਰਬ ਬਹੁਤ ਉਤਸ਼ਾਹ ਅਤੇ ਸ਼ਰਧਾ ਪੂਰਬਕ ਮਨਾਇਆ ਗਿਆ | ਇਸੇ ਲੜੀ ਤਹਿਤ ਗੁਰਦਆਰਾ ਰਵੀਦਾਸ ਵਾਰਡ ਨੰਬਰ 8, ਗੁਰਦਆਰਾ ਰਵੀਦਾਸ ਮੁਹੱਲਾ ਯੋਗੀਆਂ ਵਾਲਾ, ਗੁਰਦਆਰਾ ਸਾਹਿਬ ਸ਼ਹੀਦ ਭਗਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਜਥੇਬੰਦੀ ਦੀ ਮੀਟਿੰਗ

ਰੂਪਨਗਰ, 27 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰ ਜਥੇਬੰਦੀ ਦੀ ਮੀਟਿੰਗ ਗਿਲਕੋ ਵੈਲੀ ਸਥਿਤ ਪਾਰਟੀ ਦਫ਼ਤਰ ਵਿਖੇ ਹੋਈ | ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੀ ਪ੍ਰਧਾਨਗੀ ਵਿਚ ਹੋਈ ਇਸ ਮੀਟਿੰਗ ਵਿਚ ਮੁੱਖ ਤੌਰ ਤੇ ਰੂਪਨਗਰ ਸ਼ਹਿਰ ...

ਪੂਰੀ ਖ਼ਬਰ »

ਐੈਨ.ਪੀ.ਸੀ.ਡੀ.ਐਸ. ਪ੍ਰੋਗਰਾਮ ਅਧੀਨ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਲਈ ਸਾਇਕਲ ਰੈਲੀ ਕੱਢੀ

ਰੂਪਨਗਰ, 27 ਫਰਵਰੀ (ਸਤਨਾਮ ਸਿੰਘ ਸੱਤੀ)-ਐਨ.ਪੀ.ਸੀ.ਡੀ.ਐਸ. ਪ੍ਰੋਗਰਾਮ ਅਧੀਨ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਅਤੇ ਲੋਕਾਂ ਨੂੰ ਗੈਰ ਸੰਚਾਰੀ ਬੀਮਾਰੀਆਂ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਦੇ ਮੰਤਵ ਤਹਿਤ ਰਾਜ ਪੱਧਰ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾਂ ਕਰਦਿਆਂ ...

ਪੂਰੀ ਖ਼ਬਰ »

ਗੁਰੂ ਨਗਰੀ ਦੇ ਵਾਰਡ ਨੰਬਰ 12 ਤੋਂ ਜਿੱਤੀ ਆਜ਼ਾਦ ਕੌ ਾਸਲਰ ਬੀਬੀ ਬਲਬੀਰ ਕੌਰ ਕਾਂਗਰਸ 'ਚ ਹੋਏ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਜੇ. ਐਸ. ਨਿੱਕੂਵਾਲ)-ਬੀਤੀਆਂ ਨਗਰ ਕੌਂਸਲ ਚੋਣਾਂ ਦੌਰਾਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰਬਰ 12 ਤੋਂ ਆਜ਼ਾਦ ਚੋਣ ਜਿੱਤੀ ਬੀਬੀ ਬਲਬੀਰ ਕੌਰ ਅੱਜ ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਦੀ 'ਏ' ਸਰਟੀਫਿਕੇਟ ਲਈ ਪ੍ਰੀਖਿਆ ਕਰਵਾਈ

ਨੂਰਪੁਰ ਬੇਦੀ, 27 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਫਸਟ ਪੰਜਾਬ ਐੱਨ. ਸੀ. ਸੀ. ਨਯਾ ਨੰਗਲ ਦੇ ਕਮਾਂਡਿੰਗ ਅਧਿਕਾਰੀ ਕੈਪਟਨ ਇੰਡੀਅਨ ਨੇਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਐੱਨ. ਸੀ. ਸੀ. ਕੈਡਿਟਾਂ ਦੀ 'ਏ' ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਭਾਰਤ ਬੰਦ ਮੌਕੇ ਅਨਾਜ ਮੰਡੀ ਮੋਰਿੰਡਾ ਰੱਖੀ ਮੁਕੰਮਲ ਬੰਦ

ਮੋਰਿੰਡਾ, 27 ਫਰਵਰੀ (ਤਰਲੋਚਨ ਸਿੰਘ ਕੰਗ)-ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਜੁਝਾਰ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ | ਜਿਸ ਵਿਚ ਵਪਾਰ ਮੰਡਲ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਅਨਾਜ ਮੰਡੀ ਮੋਰਿੰਡਾ ਮੁਕੰਮਲ ਬੰਦ ਰੱਖੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨੰਗਲ-ਭਾਖੜਾ ਮੁੱਖ ਮਾਰਗ 'ਤੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ

ਨੰਗਲ, 27 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਦੇਸ਼ ਅੰਦਰ ਲਗਾਤਾਰ ਬੇਤਹਾਸ਼ਾ ਵਧ ਰਹੀਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਤੇ ਅੰਬਰ ਛੂੰਹਦੀ ਮਹਿੰਗਾਈ ਖ਼ਿਲਾਫ਼ ਸ਼ਹਿਰ ਦੇ ਕਾਂਗਰਸੀ ਵਰਕਰਾਂ ਵਲੋਂ ਨੰਗਲ-ਭਾਖੜਾ ਮੁੱਖ ਮਾਰਗ 'ਤੇ ਸਥਿਤ ਆਈ ਬਲਾਕ ਚੌਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX