ਤਾਜਾ ਖ਼ਬਰਾਂ


ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  1 day ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  1 day ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  1 day ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  1 day ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  1 day ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  1 day ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  1 day ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552

ਸੰਪਾਦਕੀ

ਇਕ ਸੁਖਾਵਾਂ ਮੋੜ

ਇਹ ਚੰਗੀ ਖ਼ਬਰ ਹੈ ਕਿ ਇਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਸਰਹੱਦਾਂ 'ਤੇ ਗੋਲੀਬੰਦੀ ਲਈ ਸਹਿਮਤ ਹੋਏ ਹਨ। ਅਨੇਕਾਂ ਵਾਰ ਦੋਵਾਂ ਦੇਸ਼ਾਂ ਦਰਮਿਆਨ ਅਜਿਹੇ ਸਮਝੌਤੇ ਹੁੰਦੇ ਰਹੇ ਪਰ ਆਪਣੇ-ਆਪ ਹੀ ਟੁੱਟ ਜਾਂਦੇ ਰਹੇ ਕਿਉਂਕਿ ਪਾਕਿਸਤਾਨ ਦੀ ਪਿਛਲੇ ਲੰਮੇ ਸਮੇਂ ਤੋਂ ਇਹ ਨੀਤੀ ਰਹੀ ਹੈ ਕਿ ਉਹ ਸਿੱਖਿਅਤ ਅੱਤਵਾਦੀਆਂ ਨੂੰ ਹਥਿਆਰ ਦੇ ਕੇ ਸਰਹੱਦ ਪਾਰ ਕਰਵਾਉਂਦਾ ਹੈ ਤਾਂ ਜੋ ਉਹ ਜੰਮੂ-ਕਸ਼ਮੀਰ ਅਤੇ ਭਾਰਤ ਦੇ ਹੋਰ ਹਿੱਸਿਆਂ ਵਿਚ ਬਵਾਲ ਮਚਾਈ ਰੱਖਣ। ਬਹੁਤ ਵਾਰ ਉਸ ਦੇ ਅਜਿਹੇ ਯਤਨ ਸਫਲ ਵੀ ਹੁੰਦੇ ਰਹੇ ਹਨ, ਜਿਨ੍ਹਾਂ ਕਰਕੇ ਦੋਵਾਂ ਦੇਸ਼ਾਂ ਦੇ ਸਬੰਧ ਵੀ ਵਿਗੜਦੇ ਰਹੇ ਹਨ। ਪਾਕਿਸਤਾਨ ਵਲੋਂ ਅਜਿਹੀਆਂ ਵੱਡੀਆਂ-ਛੋਟੀਆਂ ਚੁਣੌਤੀਆਂ ਵਾਰ-ਵਾਰ ਦਿੱਤੀਆਂ ਜਾਂਦੀਆਂ ਰਹੀਆਂ ਹਨ, ਜਿਨ੍ਹਾਂ ਕਰਕੇ ਕਈ ਵਾਰ ਦੋਵਾਂ ਦੇਸ਼ਾਂ ਵਿਚ ਯੁੱਧ ਦੇ ਆਸਾਰ ਵੀ ਬਣਦੇ ਰਹੇ ਅਤੇ ਸੀਮਾਵਾਂ 'ਤੇ ਵੱਡਾ ਤਣਾਅ ਪੈਦਾ ਹੁੰਦਾ ਰਿਹਾ।
ਦੇਸ਼ ਦੀ ਸੰਸਦ ਅਤੇ ਮੰੁੰਬਈ 'ਤੇ ਹੋਏ ਹਮਲਿਆਂ ਸਮੇਂ ਤਾਂ ਹਾਲਾਤ ਬੇਹੱਦ ਵਿਗੜ ਗਏ ਸਨ। ਅਜਿਹਾ ਹੀ ਸਾਲ 2019 ਵਿਚ ਅੱਤਵਾਦੀਆਂ ਵਲੋਂ ਪੁਲਵਾਮਾ ਵਿਖੇ ਭਾਰਤੀ ਜਵਾਨਾਂ 'ਤੇ ਹੋਏ ਹਮਲੇ ਸਮੇਂ ਵੇਖਿਆ ਗਿਆ ਸੀ, ਜਿਸ ਵਿਚ ਕਰੀਬ 40 ਜਵਾਨ ਸ਼ਹੀਦ ਹੋ ਗਏ ਸਨ। ਉਸ ਤੋਂ ਬਾਅਦ ਭਾਰਤ ਵਲੋਂ ਪਾਕਿਸਤਾਨ ਦੇ ਬਾਲਾਕੋਟ ਵਿਚ ਹਵਾਈ ਹਮਲੇ ਕੀਤੇ ਗਏ ਸਨ, ਜਿਨ੍ਹਾਂ ਨਾਲ ਇਕ ਵਾਰ ਤਾਂ ਜੰਗ ਛਿੜਨ ਦੇ ਹਾਲਾਤ ਬਣ ਗਏ ਸਨ ਪਰ ਇਸ ਦੇ ਨਾਲ-ਨਾਲ ਕੰਟਰੋਲ ਰੇਖਾ 'ਤੇ ਲਗਾਤਾਰ ਹੁੰਦੀਆਂ ਫ਼ੌਜੀ ਝੜਪਾਂ ਅਤੇ ਚਲਦੀਆਂ ਗੋਲੀਆਂ ਦਾ ਵੀ ਸਿਲਸਿਲਾ ਖ਼ਤਮ ਨਹੀਂ ਸੀ ਹੋਇਆ। ਇਕੱਲੇ ਸਾਲ 2020 ਵਿਚ ਹੀ 5000 ਤੋਂ ਵਧੇਰੇ ਵਾਰ ਸਰਹੱਦੀ ਝਗੜੇ ਹੋਏ ਸਨ। ਕਾਰਗਿਲ ਦੇ ਯੁੱਧ ਤੋਂ ਬਾਅਦ ਸਾਲ 2003 ਵਿਚ ਦੋਵਾਂ ਦੇਸ਼ਾਂ ਵਿਚ ਸਰਹੱਦਾਂ 'ਤੇ ਗੋਲੀਬੰਦੀ ਰੱਖਣ ਬਾਰੇ ਸਮਝੌਤਾ ਹੋਇਆ ਸੀ ਪਰ ਕੁਝ ਸਾਲਾਂ ਦੇ ਅਰਸੇ ਬਾਅਦ ਹੀ ਗੋਲੀਬਾਰੀ ਦਾ ਸਿਲਸਿਲਾ ਮੁੜ ਸ਼ੁਰੂ ਹੋ ਗਿਆ ਸੀ। ਪੁਲਵਾਮਾ ਹਮਲੇ ਤੋਂ ਬਾਅਦ ਦੋਵਾਂ ਦੇ ਸਬੰਧ ਅਜਿਹੇ ਵਿਗੜੇ ਕਿ ਇਨ੍ਹਾਂ ਦਾ ਵੱਡੀ ਪੱਧਰ 'ਤੇ ਲੈਣ-ਦੇਣ ਬੰਦ ਹੋ ਗਿਆ। ਪਾਕਿਸਤਾਨ ਅੰਦਰ ਵਿਚਰਦੇ ਅੱਤਵਾਦੀ ਗਰੋਹ ਭਾਰਤ ਲਈ ਹੀ ਨਹੀਂ ਸਗੋਂ ਅਫ਼ਗਾਨਿਸਤਾਨ ਤੇ ਹੋਰ ਦੇਸ਼ਾਂ ਲਈ ਵੀ ਖ਼ਤਰਾ ਬਣੇ ਰਹੇ ਹਨ। ਇਸੇ ਲਈ ਪਾਕਿਸਤਾਨ ਨੂੰ ਦੁਨੀਆ ਦੇ ਖ਼ਤਰਨਾਕ ਦੇਸ਼ਾਂ ਦੀ ਸੂਚੀ ਵਿਚ ਸ਼ਾਮਿਲ ਕਰ ਦਿੱਤਾ ਗਿਆ ਸੀ। ਅੰਤਰਰਾਸ਼ਟਰੀ ਸੰਸਥਾਵਾਂ ਨੇ ਇਸ ਨੂੰ ਆਉਂਦੇ ਸਮੇਂ ਵਿਚ ਆਰਥਿਕ ਮਦਦ ਨਾ ਦੇਣ ਦੀ ਵੀ ਯੋਜਨਾਬੰਦੀ ਕਰ ਲਈ ਸੀ, ਜਿਸ 'ਤੇ ਅਮਲ ਪਾਕਿਸਤਾਨ ਦੀਆਂ ਪਹਿਲਾਂ ਹੀ ਅਨੇਕਾਂ ਅਨੇਕ ਸਮੱਸਿਆਵਾਂ ਵਿਚ ਵਾਧਾ ਕਰ ਸਕਦਾ ਹੈ। ਦਰਅਸਲ ਪਾਕਿਸਤਾਨ ਤਰ੍ਹਾਂ-ਤਰ੍ਹਾਂ ਦੇ ਅੱਤਵਾਦੀਆਂ ਨੂੰ ਪਾਲਣ ਦੀ ਆਪਣੀ ਨੀਤੀ ਦੇ ਮਕੜਜਾਲ ਵਿਚ ਹੀ ਫਸ ਕੇ ਰਹਿ ਗਿਆ ਹੈ, ਜਿਸ 'ਚੋਂ ਉਸ ਲਈ ਨਿਕਲਣਾ ਬੇਹੱਦ ਮੁਸ਼ਕਿਲ ਹੈ, ਕਿਉਂਕਿ ਇਹ ਅੱਤਵਾਦੀ ਪਾਕਿਸਤਾਨ ਲਈ ਹੀ ਵੱਡਾ ਖ਼ਤਰਾ ਬਣੇ ਹੋਏ ਹਨ। ਅਜਿਹਾ ਹੁੰਦੇ ਹੋਏ ਵੀ ਪਾਕਿਸਤਾਨ ਨੇ ਆਪਣੇ ਪਾਲੇ ਅੱਤਵਾਦੀਆਂ ਨੂੰ ਜੰਮੂ-ਕਸ਼ਮੀਰ ਵਿਚ ਧਕੇਲਣ ਦੀ ਨੀਤੀ ਨਹੀਂ ਛੱਡੀ। ਚਾਹੇ ਉਸ ਨੂੰ ਇਹ ਅਹਿਸਾਸ ਜ਼ਰੂਰ ਹੋ ਗਿਆ ਜਾਪਦਾ ਹੈ ਕਿ ਉਸ ਦੀਆਂ ਅਜਿਹੀਆਂ ਨੀਤੀਆਂ ਕਰਕੇ ਹੀ ਉਹ ਹਰ ਪੱਖੋਂ ਪਛੜ ਗਿਆ ਹੈ। ਕੌਮਾਂਤਰੀ ਮੰਚ 'ਤੇ ਉਸ ਦੀ ਸਾਖ਼ ਬਹੁਤ ਵਿਗੜ ਗਈ ਹੈ। ਲੋਕਾਂ ਦੀਆਂ ਸਮੱਸਿਆਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਸਥਿਤੀ ਵਿਚੋਂ ਉਹ ਦ੍ਰਿੜ੍ਹ ਇਰਾਦੇ ਅਤੇ ਚੁੱਕੇ ਜਾਣ ਵਾਲੇ ਸਖ਼ਤ ਕਦਮਾਂ ਨਾਲ ਹੀ ਨਿਕਲ ਸਕਦਾ ਹੈ, ਕਿਉਂਕਿ ਹੁਣ ਉਸ 'ਤੇ ਲਗਾਤਾਰ ਅੰਤਰਰਾਸ਼ਟਰੀ ਦਬਾਅ ਵਧ ਰਿਹਾ ਹੈ।
ਅਜਿਹੀ ਸਥਿਤੀ ਵਿਚ ਹੀ ਉਸ ਦੀ ਭਾਰਤ ਨਾਲ ਹੋਈ ਗੋਲੀਬੰਦੀ ਦੀ ਸਹਿਮਤੀ ਨੂੰ ਦੇਖਿਆ ਜਾ ਸਕਦਾ ਹੈ। ਚਾਹੇ ਹੁਣ ਦੋਵਾਂ ਦੇਸ਼ਾਂ ਵਿਚ ਹੋਏ ਪਿਛਲੇ ਸਮਝੌਤਿਆਂ ਨੂੰ ਮੁੜ ਕੇ ਅਮਲ ਵਿਚ ਲਿਆਉਣ ਦਾ ਅਹਿਦ ਕੀਤਾ ਗਿਆ ਹੈ। ਇਸ ਲਈ ਸੁਰੱਖਿਆ ਦਲਾਂ ਦੇ ਅਧਿਕਾਰੀਆਂ ਵਿਚਕਾਰ ਹਾਟਲਾਈਨ ਦੀ ਵਿਵਸਥਾ ਵੀ ਕੀਤੀ ਗਈ ਹੈ। ਸਮੇਂ-ਸਮੇਂ ਆਪਸੀ ਗੱਲਬਾਤ ਦੀ ਯੋਜਨਾ ਵੀ ਬਣਾਈ ਗਈ ਹੈ ਅਤੇ ਲਗਾਤਾਰ ਫ਼ੌਜ ਦੀਆਂ ਫਲੈਗ ਮੀਟਿੰਗਾਂ ਵੀ ਕਰਨ ਦੀ ਗੱਲ ਆਖੀ ਗਈ ਹੈ। ਪਰ ਕੀ ਪਾਕਿਸਤਾਨ ਮੁੜ ਕੀਤੇ ਇਨ੍ਹਾਂ ਵਾਅਦਿਆਂ 'ਤੇ ਪੂਰਾ ਉਤਰ ਸਕੇਗਾ। ਕੀ ਉਹ ਆਪਣੀ ਕਸ਼ਮੀਰ ਦੀ ਨੀਤੀ ਨੂੰ ਤਿਆਗ ਸਕੇਗਾ, ਜਿਸ ਵਿਚ ਭਾਰਤ ਵਿਰੁੱਧ ਹਿੰਸਕ ਕਾਰਵਾਈਆਂ ਕਰਵਾਉਣਾ ਸ਼ਾਮਿਲ ਹੈ। ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਪਿੱਛੋਂ ਪਾਕਿਸਤਾਨ ਨੇ ਆਪਣੀਆਂ ਹਿੰਸਕ ਕਾਰਵਾਈਆਂ ਵਿਚ ਹੋਰ ਵੀ ਵਾਧਾ ਕਰਨ ਦੀ ਧਮਕੀ ਦਿੱਤੀ ਸੀ। ਕੀ ਅਜਿਹੀ ਧਮਕੀ ਹੁਣ ਅਰਥਹੀਣ ਹੋ ਜਾਏਗੀ? ਅਜਿਹੇ ਵੱਡੇ ਸਵਾਲ ਹਨ ਜਿਨ੍ਹਾਂ ਦਾ ਜਵਾਬ ਆਉਣ ਵਾਲੇ ਸਮੇਂ ਵਿਚ ਹੀ ਮਿਲ ਸਕੇਗਾ। ਪਰ ਜਿਸ ਤਰ੍ਹਾਂ ਦੇ ਹਾਲਾਤ ਵਿਚ ਅੱਜ ਪਾਕਿਸਤਾਨ ਪੁੱਜ ਗਿਆ ਹੈ, ਉਸ ਤੋਂ ਇਹ ਲਗਦਾ ਹੈ ਕਿ ਦੇਰ ਜਾਂ ਸਵੇਰ ਉਸ ਨੂੰ ਆਪਣੀਆਂ ਨੀਤੀਆਂ ਵਿਚ ਵੱਡਾ ਬਦਲਾਅ ਕਰਨ ਲਈ ਮਜਬੂਰ ਹੋਣਾ ਪਵੇਗਾ। ਭਾਰਤ ਲਈ ਅਜਿਹੇ ਸਰਹੱਦੀ ਤਣਾਅ ਤੋਂ ਮੁਕਤ ਹੋਣਾ ਵੀ ਇਕ ਚੰਗੀ ਗੱਲ ਹੋਵੇਗੀ। ਅਜਿਹਾ ਅਮਲ ਜੋ ਦੋਵਾਂ ਦੇਸ਼ਾਂ ਦੀ ਹੋਣੀ ਨੂੰ ਸਵਾਰ ਸਕਣ ਦੇ ਸਮਰੱਥ ਹੋਵੇਗਾ।

-ਬਰਜਿੰਦਰ ਸਿੰਘ ਹਮਦਰਦ

ਹਾਰਮੋਨਜ਼ ਹੀ ਤੈਅ ਕਰਦੇ ਹਨ ਮਨੁੱਖ ਦਾ ਵਿਵਹਾਰ

ਮਨੁੱਖੀ ਸਰੀਰ ਨੂੰ ਸਮਝਣਾ ਸਾਰੀ ਕਾਇਨਾਤ ਨੂੰ ਸਮਝਣ ਨਾਲੋਂ ਵੀ ਔਖਾ ਹੈ। ਅੱਜ ਤੱਕ ਖਗੋਲ ਵਿਗਿਆਨੀ ਜਿੰਨਾ ਕੁ ਬ੍ਰਹਿਮੰਡ ਨੂੰ ਜਾਣ ਸਕੇ ਹਨ, ਓਨਾ ਕੁ ਹੀ ਸਰੀਰਕ ਵਿਗਿਆਨੀ ਅਜੇ ਮਨੁੱਖੀ ਸਰੀਰ ਨੂੰ ਸਮਝ ਸਕੇ ਹਨ। ਸਰੀਰ ਦੀ ਬਣਤਰ ਏਨੀ ਗੁੰਝਲਦਾਰ ਹੈ ਕਿ ਅਜੇ ਵੀ ...

ਪੂਰੀ ਖ਼ਬਰ »

ਖਟਕੜ ਕਲਾਂ ਪਿੰਡ ਦੀ ਮਿੱਟੀ ਦਾ ਮਹੱਤਵ

ਕਸਬਾ ਬੰਗਾ ਦੇ ਨੇੜੇ ਪੈਂਦਾ ਖਟਕੜ ਕਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੱਦੀ ਪੁਸ਼ਤੀ ਪਿੰਡ ਹੈ। ਉਸ ਦੇ ਮਾਪੇ ਗੋਰੀ ਸਰਕਾਰ ਵਲੋਂ ਉਲੀਕੀਆਂ ਬਾਰਾਂ ਆਬਾਦ ਕਰਨ ਲਈ ਇਹ ਪਿੰਡ ਛੱਡ ਕੇ ਉਧਰ ਚਲੇ ਗਏ ਸਨ ਤੇ ਉਥੇ ਜਾ ਕੇ ਉਹ ਜਿਹੜੀ ਥਾਂ 'ਤੇ ਵਸੇ ਉਸ ਦਾ ਨਾਂਅ ਵੀ ਬੰਗਾ ਸੀ। ...

ਪੂਰੀ ਖ਼ਬਰ »

ਕਾਰ ਸੇਵਾ ਖਡੂਰ ਸਾਹਿਬ ਦੀ ਵਿਕਾਸ ਕਾਰਜਾਂ ਨੂੰ ਦੇਣ

ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ਾਂ ਦੀ ਯਾਦ ਵਿਚ ਸਮਾਗਮ 'ਤੇ ਵਿਸ਼ੇਸ਼ ਖਡੂਰ ਸਾਹਿਬ ਇਤਿਹਾਸਕ ਮਹੱਤਵ ਵਾਲਾ ਕਸਬਾ ਹੈ। ਖਡੂਰ ਸਾਹਿਬ ਨੂੰ ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ। ਇਸ ਤੋਂ ਇਲਾਵਾ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਅਤੇ ਤੀਜੇ ਪਾਤਸ਼ਾਹ ...

ਪੂਰੀ ਖ਼ਬਰ »

ਸਿਰੜੀ ਯੋਧਾ ਜਥੇਦਾਰ ਕਰਤਾਰ ਸਿੰਘ ਝੱਬਰ

ਅੱਜ ਲਈ ਵਿਸ਼ੇਸ਼ ਗੁਰਦੁਆਰਾ ਸੁਧਾਰ ਲਹਿਰ ਵਿਚ ਨਿਧੜਕ ਯੋਧੇ ਵਜੋਂ ਵਿਚਰਨ ਵਾਲੇ ਗੁਰੂ ਦੇ ਸਿਰੜੀ ਸਿੱਖ ਜਥੇਦਾਰ ਕਰਤਾਰ ਸਿੰਘ ਝੱਬਰ ਦਾ ਜਨਮ ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖੂਪੁਰ ਦੇ ਪਿੰਡ ਝੱਬਰ ਵਿਖੇ ਪਿਤਾ ਸ: ਤੇਜਾ ਸਿੰਘ ਵਿਰਕ ਦੇ ਘਰ ਸਤੰਬਰ 1874 ਈ. ਨੂੰ ਹੋਇਆ। ਆਪ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX