ਤਾਜਾ ਖ਼ਬਰਾਂ


ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  about 1 hour ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  about 1 hour ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  about 1 hour ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  about 2 hours ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  about 2 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  about 2 hours ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  about 2 hours ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  about 2 hours ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  about 3 hours ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  about 3 hours ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  about 3 hours ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਐਲਾਨਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ
. . .  about 3 hours ago
ਹਰਸਾ ਛੀਨਾ, ਐੱਸ. ਏ. ਐੱਸ. ਨਗਰ, 17 ਮਈ (ਕੜਿਆਲ,ਕੇ. ਐੱਸ. ਰਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ...
ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਆਏ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੇ ਪੁਲਿਸ ਬੈਰੀਕੇਡ ਤੋੜੇ
. . .  about 3 hours ago
ਸੰਗਰੂਰ,17 ਮਈ (ਧੀਰਜ ਪਸ਼ੋਰੀਆ) ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ....
ਪੁਲਿਸ ਚੌਂਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ ਪੰਜ ਕਿੱਲੋ ਅਫ਼ੀਮ ਸਮੇਤ ਤਿੰਨ ਨਸ਼ਾ ਤਸਕਰ ਕੀਤੇ ਕਾਬੂ
. . .  about 4 hours ago
ਸੰਗਤ ਮੰਡੀ, 17 ਮਈ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਅਧੀਨ ਹਰਿਆਣਾ ਦੀ ਹੱਦ 'ਤੇ ਪੈਂਦੀ ਪੁਲਿਸ ਚੌਂਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ 5 ਕਿੱਲੋ ਅਫ਼ੀਮ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ...
ਪੰਜਾਬ ਰਾਜ ਮਹਿਲਾ ਕਮਿਸ਼ਨ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਅਧਿਕਾਰੀਆਂ 'ਤੇ ਲਗਾਏ ਦੋਸ਼
. . .  about 4 hours ago
ਚੰਡੀਗੜ੍ਹ , 17 ਮਈ - (ਸੁਰਿੰਦਰ) - ਪੰਜਾਬ ਦੇ ਇਕ ਮੰਤਰੀ 'ਤੇ ਇਕ ਮਹਿਲਾ ਆਈ.ਐੱਸ. ਅਧਿਕਾਰੀ ਨੇ ਮੀ - ਟੂ ਦੇ ਤਹਿਤ ਇਲਜ਼ਾਮ ਲਾਇਆ ਸੀ। ਇਸ 'ਤੇ ਮਹਿਲਾ ਕਮਿਸ਼ਨ ਨੇ ਸਰਕਾਰ ਤੋਂ ਜਵਾਬ ਵੀ ਮੰਗਿਆ ਸੀ...
ਅਲ ਬਦਰ ਅੱਤਵਾਦੀ ਸੰਗਠਨ ਨਾਲ ਜੁੜੇ 2 ਅੱਤਵਾਦੀ ਮਾਰੇ ਗਏ
. . .  about 5 hours ago
ਨਵੀਂ ਦਿੱਲੀ , 17 ਮਈ - ਪੁਲਿਸ ਨੂੰ ਬੀਤੀ ਰਾਤ ਖਾਨਮੋਹ ਖੇਤਰ ਵਿਚ ਲੁਕੇ 2 ਅੱਤਵਾਦੀਆਂ ਬਾਰੇ ਜਾਣਕਾਰੀ ਮਿਲੀ ਸੀ। ਆਰਮੀ ਅਤੇ ਸੀ.ਆਰ.ਪੀ.ਐਫ. ਵਲੋਂ ਖੇਤਰ ਨੂੰ ਘੇਰ ਲਿਆ ਗਿਆ...
ਟਾਂਗਰਾ ਵਿਖੇ ਮੁੱਖ ਮੰਤਰੀ ਖੱਟੜ ਦਾ ਪੁਤਲਾ ਸਾੜਿਆ
. . .  about 5 hours ago
ਟਾਂਗਰਾ , ਅੰਮ੍ਰਿਤਸਰ 17 ਮਈ (ਹਰਜਿੰਦਰ ਸਿੰਘ ਕਲੇਰ) - ਕਿਸਾਨ ਸੰਘਰਸ਼ ਕਮੇਟੀ ਸਰਕਲ ਟਾਂਗਰਾ ਦੇ ਪ੍ਰਧਾਨ ਅਮੋਲਕ ਜੀਤ ਸਿੰਘ ਨਰਾਇਣਗੜ੍ਹ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ...
8ਵੀਂ ਤੇ 10ਵੀਂ ਦਾ ਨਤੀਜਾ 2.30 ਵਜੇ ਘੋਸ਼ਿਤ ਹੋਵੇਗਾ
. . .  about 5 hours ago
ਪੋਜੇਵਾਲ ਸਰਾਂ, 17 ਮਈ (ਨਵਾਂਗਰਾਈਂ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਬੋਰਡ ਦਾ ਨਤੀਜਾ ਅੱਜ 2:30 ਵਜੇ...
ਭਾਰਤ ਸਰਕਾਰ ਨੇ ਓ.ਐੱਨ.ਜੀ.ਸੀ. ਨੂੰ 1 ਲੱਖ ਆਕਸੀਜਨ ਸਿਲੰਡਰ ਖ਼ਰੀਦਣ ਦੀ ਦਿੱਤੀ ਜ਼ਿੰਮੇਵਾਰੀ
. . .  about 5 hours ago
ਨਵੀਂ ਦਿੱਲੀ, 17 ਮਈ - ਭਾਰਤ ਸਰਕਾਰ ਨੇ ਓ.ਐੱਨ.ਜੀ.ਸੀ.(ਤੇਲ ਅਤੇ ਕੁਦਰਤੀ ਗੈੱਸ ਨਿਗਮ) ਨੂੰ 1 ਲੱਖ ਆਕਸੀਜਨ ਸਿਲੰਡਰ ਖ਼ਰੀਦਣ ਦੀ ਜ਼ਿੰਮੇਵਾਰੀ ...
ਕਿਸਾਨ ਸੰਘਰਸ਼ ਕਮੇਟੀ ਨੇ ਮੋਦੀ ਅਤੇ ਖੱਟੜ ਦਾ ਪੁਤਲਾ ਫੂਕਿਆ
. . .  about 5 hours ago
ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇੱਥੇ ਕਿਸਾਨ ਸੰਘਰਸ਼ ਕਮੇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਕਿਯੂ ਉਗਰਾਹਾਂ ਵਲੋਂ ਧਰਨਾ ਜਾਰੀ

ਕੁੱਲਗੜ੍ਹੀ, 28 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ 'ਚ ਰਿਲਾਇੰਸ ਪੰਪ ਵਲੂਰ ਉੱਪਰ ਚੱਲ ਰਿਹਾ ਧਰਨਾ ਅੱਜ 150ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਗਿੱਲ ਨੇ ਕਿਸਾਨ ਨੂੰ ਸੰਬੋਧਨ ਕਰਦਿਆਂ ਕਿਹਾ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀ ਕਾਰਨ ਮਹਿੰਗਾਈ ਆਸਮਾਨ ਨੂੰ ਚੜ੍ਹ ਗਈ ਸੀ ਜਿਸ ਨੇ ਦੇਸ਼ ਦੇ ਲੋਕਾਂ ਦਾ ਕਚੂਮਰ ਕੱਢਿਆ ਹੋਏ ਹੈ | ਉਨ੍ਹਾਂ ਨੇ ਕਿਹਾ 2014 ਵਿਚ ਜਦੋਂ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਤਾਂ ਕੱਚੇ ਤੇਲ ਦਾ ਰੇਟ 149 ਡਾਲਰ ਪ੍ਰਤੀ ਬੈਰਲ ਸੀ ਤਾਂ ਪੈਟਰੋਲ 55 ਰੁਪਏ ਤੇ ਡੀਜ਼ਲ 48 ਰੁਪਏ ਲੀਟਰ ਸੀ ਅਤੇ ਸਿਲੰਡਰ 469 ਰੁਪਏ ਸੀ | ਅੱਜ ਕੱਚੇ ਤੇਲ ਦਾ ਭਾਅ 63 ਡਾਲਰ ਪ੍ਰਤੀ ਬੈਰਲ ਹੈ | ਪੈਟਰੋਲ ਦੀ ਕੀਮਤ ਹੁਣ 92 ਰੁਪਏ ਅਤੇ ਡੀਜ਼ਲ 87 ਰੁਪਏ ਪ੍ਰਤੀ ਲੀਟਰ ਅਤੇ ਸਿਲੰਡਰ 840 ਰੁਪਏ ਹੋ ਗਿਆ ਹੈ | ਪਹਿਲਾਂ ਡੀਜ਼ਲ ਤੇ ਗੈਸ ਦੀਆਂ ਕੀਮਤਾਂ ਸਰਕਾਰ ਨਿਰਧਾਰਿਤ ਕਰਦੀ ਸੀ, ਪਰ ਹੁਣ ਇਹ ਨਿੱਜੀ ਕੰਪਨੀਆਂ ਨਿਰਧਾਰਿਤ ਕਰਦੀਆਂ ਹਨ | ਸਰਕਾਰ ਦਾ ਕੀਮਤਾਂ ਉੱਪਰ ਕੋਈ ਕੰਟਰੋਲ ਨਹੀਂ ਰਿਹਾ, ਜਿਸ ਕਾਰਨ ਸਾਰੀਆਂ ਚੀਜ਼ਾਂ ਦੇ ਭਾਅ ਅਸਮਾਨੀ ਚੜ੍ਹੇ ਹੋਏ ਹਨ | ਕੇਂਦਰ ਦੀ ਮੋਦੀ ਸਰਕਾਰ ਅਡਾਨੀਆਂ, ਅੰਬਾਨੀਆਂ ਹੋਰ ਵੱਡੇ ਘਰਾਣਿਆਂ ਨੂੰ ਕਮਾਈ ਕਰਾ ਰਹੀ ਹੈ | ਭਾਰਤ ਸਾਰਾ ਕਾਰੋਬਾਰ ਅਡਾਨੀਆਂ ਤੇ ਅੰਬਾਨੀਆਂ ਦੇ ਹੱਥਾਂ ਵਿਚ ਦੇ ਰਹੀ ਹੈ | ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਕੁਲਵੰਤ ਸਿੰਘ ਸ਼ੂਸ਼ਕ, ਵਿੱਤ ਸਕੱਤਰ ਗੁਰਬਚਨ ਸਿੰਘ, ਮੇਲਾ ਸਿੰਘ ਹਰਦਾਸਾ, ਗੁਰਦੇਵ ਸਿੰਘ ਮਰੂੜ, ਪਰਮਜੀਤ ਸਿੰਘ, ਸਰਤਾਜ ਸਿੰਘ ਮਣਕਿਆਂ ਵਾਲੀ, ਰਾਮ ਸਿੰਘ, ਸੁਖਚੈਨ ਸਿੰਘ, ਜੀਤ ਸਿੰਘ, ਅਨੋਖ ਸਿੰਘ, ਰਸ਼ਪਾਲ ਸਿੰਘ, ਗੁਰਤੇਜ ਸਿੰਘ ਬਰਾੜ ਤੇ ਜਰਨੈਲ ਸਿੰਘ ਆਦਿ ਹਾਜ਼ਰ ਸਨ |

ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਨੇ ਰਾਣਾ ਸੋਢੀ ਦੀ ਕੋਠੀ ਦਾ ਘਿਰਾਓ ਕਰ ਕੇ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 28 ਫਰਵਰੀ (ਤਪਿੰਦਰ ਸਿੰਘ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਨੇ ਸਾਰਾਗੜ੍ਹੀ ਪਾਰਕ ਵਿਚ ਇਕੱਠੇ ਹੋ ਕੇ ਸ਼ਹਿਰ 'ਚ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ

ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜ਼ਿ ਵਿਖੇ ਬੀਤੀ ਰਾਤ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਚੱਲ ਰਹੇ ਸਮਾਗਮ ਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸ਼ਰਧਾ ਪੂਰਵਕ ਸੰਪੰਨ ਹੋ ਗਏ | ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਮੀਟਿੰਗ

ਜਲਾਲਾਬਾਦ, 28 ਫਰਵਰੀ (ਕਰਨ ਚੁਚਰਾ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰ ਸਭਾ ਰਜਿ. ਜਲਾਲਾਬਾਦ ਦੀ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਸੂਬਾ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਭਾ ਦੇ ਜਰਨਲ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਪੀ. ਟੀ. ਆਈ. ਅਸਾਮੀਆਂ ਸ਼ਿਫ਼ਟ ਕਰਨ ਦਾ ਡੀ. ਟੀ. ਐੱਫ. ਵਲੋਂ ਵਿਰੋਧ

ਫ਼ਾਜ਼ਿਲਕਾ, 28 ਫ਼ਰਵਰੀ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਹਰੇਕ ਬਲਾਕ ਵਿਚ ਮਿਡਲ ਸਕੂਲ ਵਿਚੋਂ ਪੀ.ਟੀ.ਆਈ. ਦੀ ਇਕ ਅਸਾਮੀ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਿਖੇ ਸ਼ਿਫ਼ਟ ਕਰਨ ਦੇ ਫ਼ੈਸਲੇ ਅਨੁਸਾਰ 228 ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸਾਂਝੀ ਕਨਵੈਨਸ਼ਨ

ਜਲਾਲਾਬਾਦ, 28ਫਰਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਸੁਤੰਤਰ ਭਵਨ ਵਿਖੇ ਠੇਕਾ ਮੁਲਾਜ਼ਮ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਲਿਆਂਦੇ ਗਏ ਲੇਬਰ ਅਤੇ ਖੇਤੀ ਕਾਨੂੰਨਾਂ ਵਿਰੁੱਧ 12 ਮਾਰਚ ਦੇ ਪਟਿਆਲਾ ਵਿਖੇ ਸੂਬਾ ਪੱਧਰੀ ਧਰਨੇ ਨੂੰ ਲੈ ਕੇ ਕਨਵੈੱਨਸ਼ਨ ਕੀਤੀ ਗਈ | ਇਸ ਵਿਚ ...

ਪੂਰੀ ਖ਼ਬਰ »

15 ਨੂੰ ਮਹਾਂ ਕਿਸਾਨ ਰੈਲੀ ਕਰੇਗੀ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ

ਫ਼ਿਰੋਜ਼ਪੁਰ, 28 ਫਰਵਰੀ (ਕੁਲਬੀਰ ਸਿੰਘ ਸੋਢੀ)-ਦਿੱਲੀ ਦੇ ਬਾਰਡਰ 'ਤੇ ਕਿਸਾਨੀ ਅੰਦੋਲਨ ਦੇ ਚਲਦੇ ਦੇਸ਼ ਭਰ ਵਿਚ ਸਮੂਹ ਕਿਸਾਨ ਜਥੇਬੰਦੀਆਂ ਕਿਸਾਨ ਵੀਰਾਂ ਨੂੰ ਅੰਦੋਲਨ ਸਬੰਧੀ ਪੂਰਨ ਜਾਣਕਾਰੀ ਤੇ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਰੈਲੀਆਂ ਜਾਂ ਇਕੱਠ ਕਰਕੇ ਲਾਮਬੰਦ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਅੱਜ

ਫ਼ਿਰੋਜ਼ਪੁਰ, 28 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਦੇ ਭਖਦੇ ਮਸਲਿਆਂ ਤੇ ਕੈਪਟਨ ਸਰਕਾਰ ਵਲੋਂ ਕੀਤੇ ਵਾਅਦਿਆਂ ਤੋਂ ਮੁਨਕਰ ਹੋਣ ਦੇ ਵਿਰੋਧ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪਹਿਲੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 28 ਫਰਵਰੀ (ਰਾਕੇਸ਼ ਚਾਵਲਾ)-ਮੈਡੀਕਲ ਨਸ਼ਾ ਕਰਨ ਵਾਲਿਆਂ ਉੱਪਰ ਸ਼ਿਕੰਜਾ ਕੱਸਦੇ ਹੋਏ ਥਾਣਾ ਕੈਂਪ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਕੁੱਲਗੜ੍ਹੀ, 28 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੇ ਏ. ਐੱਸ. ਆਈ. ਬਲਜਿੰਦਰ ਸਿੰਘ ਕੈਲਾਸ਼ ਚੰਦ ਉਰਫ਼ ਵਿੱਕੀ ਪੁੱਤਰ ਵਿਨੋਦ ਕੁਮਾਰ ਵਾਸੀ ਪ੍ਰਤਾਪ ਨਗਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਅਕਾਸ਼, ਗੋਲਡੀ, ਗੋਰੀ, ਲੱਕ, ਬਿੱਟੂ ਤੇ 8-10 ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮਮਦੋਟ, 28 ਫਰਵਰੀ (ਸੁਖਦੇਵ ਸਿੰਘ ਸੰਗਮ)-ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਦੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਮਮਦੋਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ 14 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਸਟੈਨੋ ਵਿਦਿਆਰਥੀਆਂ ਨੇ ਵਿਧਾਇਕ ਸੰਧਵਾ ਨੂੰ ਸੌਂਪਿਆ ਮੰਗ ਪੱਤਰ

ਗੁਰੂਹਰਸਹਾਏ, 28 ਫਰਵਰੀ (ਹਰਚਰਨ ਸਿੰਘ ਸੰਧੂ)-ਸਟੈਨੋ ਦੀ ਤਿਆਰੀ ਕਰਕੇ ਨੌਕਰੀ ਦੀ ਭਾਲ ਵਿਚ ਲੱਗੇ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਸਰਕਾਰ ਕੋਲੋਂ ਆਪਣੇ ਮਸਲੇ ਦੇ ਹੱਲ ਦੀ ਗੁਹਾਰ ਲਾਈ ਹੈ ਤੇ ਇਸ ਸਬੰਧੀ ਅਸੈਂਬਲੀ 'ਚ ਉਨ੍ਹਾਂ ਦੀ ਮੰਗ ਨੂੰ ਰੱਖਣ ਲਈ ਸਟੈਨੋ ...

ਪੂਰੀ ਖ਼ਬਰ »

ਨਹਿਰ 'ਚੋਂ ਲਾਸ਼ ਮਿਲੀ

ਅਬੋਹਰ, 28 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹਰੀਪੁਰਾ ਨੇੜੇ ਇਕ ਅਗਿਆਤ ਵਿਅਕਤੀ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਨਰ ਸੇਵਾ ਨਰਾਇਣ ਸੇਵਾ ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਕੋਇਲ ਖੇੜਾ ਤੇ ਹਰੀਪੁਰਾ ਦੇ ਵਿਚ ਨਹਿਰ 'ਚੋਂ ਕਿਸੇ ਦੀ ਲਾਸ਼ ਮਿਲੀ ਹੈ | ਜਦੋਂ ...

ਪੂਰੀ ਖ਼ਬਰ »

ਮੋਹਿਤ ਸ਼ਰਮਾ ਨੇ ਚਾਂਦੀ ਦਾ ਤਗਮਾ ਜਿੱਤਿਆ

ਅਬੋਹਰ, 28 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਫ਼ੀਲਡ ਆਰਚਰੀ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਅੰਮਿ੍ਤਸਰ ਵਿਖੇ ਕਰਵਾਈ ਗਈ ਦਸਵੀਂ ਰਾਸ਼ਟਰੀ ਇੰਡੋਰ ਫ਼ੀਲਡ ਆਰਚਰੀ ਚੈਂਪੀਅਨਸ਼ਿਪ 'ਚ ਮੋਹਿਤ ਸ਼ਰਮਾ ਪੁੱਤਰ ਸਤੀਸ਼ ਸ਼ਰਮਾ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਲੋਹਾ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦਾ ਚੈੱਕਅਪ ਤੇ ਆਪੇ੍ਰਸ਼ਨ ਕੈਂਪ ਲਗਾਇਆ

ਜਲਾਲਾਬਾਦ, 28 ਫਰਵਰੀ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ 27ਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪੇ੍ਰਸ਼ਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਜੋਨੀ ਆਵਲਾ, ਸੁਮਿਤ ਆਵਲਾ, ਕੇਵਲ ਕ੍ਰਿਸ਼ਨ ...

ਪੂਰੀ ਖ਼ਬਰ »

ਮਹਿੰਗਾਈ ਦੇ ਖ਼ਿਲਾਫ਼ ਸੀ. ਪੀ. ਆਈ. ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ

ਫ਼ਾਜ਼ਿਲਕਾ, 28 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸੀ. ਪੀ.ਆਈ. (ਐੱਮ.) ਦੇ ਸੱਦੇ 'ਤੇ ਪੈਟਰੋਲ, ਡੀਜ਼ਲ, ਰਸੋਈ ਗੈੱਸ ਤੇ ਰੋਜ਼ਾਨਾ ਵਧਦੀਆਂ ਕੀਮਤਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਇਕਾਈ ਵਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਸੀ.ਪੀ.ਆਈ. ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਜਲਾਲਾਬਾਦ, 28 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਸੰਸਥਾ ਦੇ ਪ੍ਰਧਾਨ ਰਾਜੇਸ਼ ਪਰੂਥੀ ਦੀ ਅਗਵਾਈ ਵਿਚ ਲੱਗੇ ਇਸ ਕੈਂਪ ਵਿਚ 50 ਯੂਨਿਟ ਖ਼ੂਨਦਾਨ ...

ਪੂਰੀ ਖ਼ਬਰ »

ਬਾਬਾ ਕਰਮ ਚੰਦ ਬਾਠਾਂ ਵਾਲੇ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਮਖੂ, 28 ਫਰਵਰੀ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਮਖੂ ਸ਼ਹਿਰ ਵਿਖੇ ਬਾਬਾ ਕਰਮ ਚੰਦ ਬਾਠਾਂ ਵਾਲੇ ਦੀ ਬਰਸੀ ਗੁਰਦੁਆਰਾ ਬਾਬਾ ਬਾਠਾਂ ਵਾਲਾ ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਸ੍ਰੀ ਅਖੰਡ ਪਾਠਾਂ ਦੀ ਦੂਸਰੀ ਲੜੀ ਸਮੇਂ 60 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਏ ਜਾਣਗੇ- ਸ਼ੇਰਖਾਂ

ਕੁੱਲਗੜ੍ਹੀ, 28 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਸਾਕਾ ਨਨਕਾਣਾ ਦੇ 100 ਸਾਲ ਪੂਰੇ ਹੋਣ 'ਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਧਰਤੀ 'ਤੇ ਸ਼ਰਧਾ ਭਾਵਨਾ ਨਾਲ ਸ਼ਤਾਬਦੀ ਸਮਾਰੋਹ ਮਨਾਉਣ ਵਾਸਤੇ ਜਾ ਰਹੇ ਜਥੇ ਨੂੰ ਭਾਰਤ ਸਰਕਾਰ ਵਲੋਂ ਇਕ ਦਿਨ ਪਹਿਲਾਂ ਸੁਰੱਖਿਆ ਦਾ ...

ਪੂਰੀ ਖ਼ਬਰ »

ਰੁਪਿੰਦਰ ਸਿੰਘ ਵਲੋਂ ਸਿਹਤ ਬੀਮਾ ਯੋਜਨਾਂ ਕੈਂਪ ਦਾ ਉਦਘਾਟਨ

ਤਲਵੰਡੀ ਭਾਈ, 28 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਸਿਹਤ ਵਿਭਾਗ ਵਲੋਂ ਤਲਵੰਡੀ ਭਾਈ ਦੇ ਵਾਰਡ ਨੰਬਰ-6 ਵਿਖੇ ਲੋਕਾਂ ਨੂੰ ਇਲਾਜ ਦੀ ਸਹੂਲਤ ਵਾਸਤੇ ਸਰਬੱਤ ਸਿਹਤ ਬੀਮਾ ਯੋਜਨਾਂ ਦੇ ਕਾਰਡ ਬਣਾਉਣ ਲਈ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਿੰਦਰ ਰਾਜ ਦੇ ਆਦੇਸ਼ਾਂ 'ਤੇ ...

ਪੂਰੀ ਖ਼ਬਰ »

ਜਥੇ. ਮੋਠਾਂਵਾਲਾ ਵਲੋਂ ਪਿੰਡ ਦੀ ਗੁਰਦੁਆਰਾ ਕਮੇਟੀ ਨੂੰ ਦਰੀਆਂ ਤੇ ਭਾਂਡੇ ਭੇਟ

ਗੁਰੂਹਰਸਹਾਏ, 28 ਫਰਵਰੀ (ਹਰਚਰਨ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਭੇਜੀਆਂ ਗਈਆਂ ਦਰੀਆਂ, ਭਾਂਡੇ ਤੇ ਚੌਰ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਵਲੋਂ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸੰਭਾਲ ਮੁਹਿੰਮ 'ਚ ਅੱਗੇ ਆਈਆਂ ਸਮਾਜ ਸੇਵੀ ਸੰਸਥਾਵਾਂ

ਜ਼ੀਰਾ, 28 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਘੁੰਮਦੇ ਆਵਾਰਾ ਪਸ਼ੂਆਂ ਦਾ ਹੱਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੱਢੇ ਜਾਣ ਦੀ ਮੰਗ ਸਬੰਧੀ ਇਲਾਕੇ ਦੀਆਂ ਵੱਖ-ਵੱਖ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ...

ਪੂਰੀ ਖ਼ਬਰ »

ਵਿਰਾਸਤ-ਏ-ਕੌਮ ਅਕੈਡਮੀ ਜ਼ੀਰਾ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲੇ 'ਚ ਜਿੱਤੇ ਸੋਨ ਤਗਮੇ

ਜ਼ੀਰਾ, 28 ਫਰਵਰੀ (ਮਨਜੀਤ ਸਿੰਘ ਢਿੱਲੋਂ/ਜੋਗਿੰਦਰ ਸਿੰਘ ਕੰਡਿਆਲ)-ਨੈਸ਼ਨਲ ਗਤਕਾ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ ਵਿਖੇ ਕਰਵਾਈ ਗਈ ਨੌਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਵਿਚ ਜ਼ੀਰਾ ਦੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸੰਭਾਲ ਮੁਹਿੰਮ 'ਚ ਅੱਗੇ ਆਈਆਂ ਸਮਾਜ ਸੇਵੀ ਸੰਸਥਾਵਾਂ

ਜ਼ੀਰਾ, 28 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਘੁੰਮਦੇ ਆਵਾਰਾ ਪਸ਼ੂਆਂ ਦਾ ਹੱਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੱਢੇ ਜਾਣ ਦੀ ਮੰਗ ਸਬੰਧੀ ਇਲਾਕੇ ਦੀਆਂ ਵੱਖ-ਵੱਖ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਰਾਖੀ ਲਈ ਵਚਨਬੱਧ- ਐੱਸ.ਐੱਸ.ਪੀ. ਮੀਨਾ

ਫ਼ਿਰੋਜ਼ਪੁਰ, 28 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿਚ ਸਰਹੱਦੀ ਜ਼ਿਲ੍ਹੇ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਵਪਾਰੀਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਬੀਤੇ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਰਾਖੀ ਲਈ ਵਚਨਬੱਧ- ਐੱਸ.ਐੱਸ.ਪੀ. ਮੀਨਾ

ਫ਼ਿਰੋਜ਼ਪੁਰ, 28 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿਚ ਸਰਹੱਦੀ ਜ਼ਿਲ੍ਹੇ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਵਪਾਰੀਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਬੀਤੇ ...

ਪੂਰੀ ਖ਼ਬਰ »

ਘਰ 'ਚ ਛਾਪੇਮਾਰੀ ਕਰ ਕੇ 80 ਲੀਟਰ ਲਾਹਣ ਬਰਾਮਦ

ਤਲਵੰਡੀ ਭਾਈ, 28 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਪਿੰਡ ਕੋਟ ਕਰੋੜ ਕਲਾਂ ਵਿਖੇ ਇਕ ਘਰ 'ਚ ਛਾਪੇਮਾਰੀ ਕਰਦੇ ਹੋਏ 80 ਲੀਟਰ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਬਲਵੀਰ ਸਿੰਘ ਉਰਫ਼ ਬਿੱਲੂ ...

ਪੂਰੀ ਖ਼ਬਰ »

ਖਿਡਾਰੀਆਂ ਦੇ ਚੋਣ ਟਰਾਇਲ 2 ਨੂੰ

ਫ਼ਿਰੋਜ਼ਪੁਰ, 28 ਫਰਵਰੀ (ਗੁਰਿੰਦਰ ਸਿੰਘ)-ਪੇਸਿਕ ਸਿਲਾਟ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ ਵਲੋਂ 3 ਮਾਰਚ ਨੂੰ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਪੰਜਾਬ ਰਾਜ ਓਪਨ ਪੇਸਿਕ ਸਿਲਾਟ ਮਾਰਸ਼ਲ ਆਰਟ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੇ ਫ਼ਿਰੋਜ਼ਪੁਰ ਦੇ ਖਿਡਾਰੀਆਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਫ਼ਿਰੋਜ਼ਸ਼ਾਹ, 28 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਵਲੋਂ ਬਲਾਕ ਪ੍ਰਧਾਨ ਮਹਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਹੋਈ | ...

ਪੂਰੀ ਖ਼ਬਰ »

ਵਿਦਿਆਰਥੀ ਦੀ ਮੌਤ ਤੋਂ ਬਾਅਦ ਲੜਕੀ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 28 ਫਰਵਰੀ (ਦਵਿੰਦਰ ਪਾਲ ਸਿੰਘ)-ਬੀਤੇ ਦਿਨ ਦਰਿਆ ਦੇ ਪੁਲ ਥੱਲੇ ਮਿਲੀ ਵਿਦਿਆਰਥੀ ਦੀ ਲਾਸ਼ ਦੇ ਸਬੰਧ ਵਿਚ ਸਦਰ ਥਾਣਾ ਪੁਲਿਸ ਨੇ ਇਕ ਲੜਕੀ ਸਮੇਤ ਤਿੰਨ ਜਣਿਆਂ ਖ਼ਿਲਾਫ਼ ਧਾਰਾ 302, 201,34 ਆਈ.ਪੀ.ਸੀ. ਤਹਿਤ ਮਾਮਲਾ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਗਿ੍ਫ਼ਤਾਰ

ਕੁੱਲਗੜ੍ਹੀ, 28 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਕੁੱਲਗੜ੍ਹੀ ਦੇ ਮੁਖੀ ਨਵਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਸੋਨੂੰ ਪੁੱਤਰ ਬਲਦੇਵ ਵਾਸੀ ਬਾਜੀਦਪੁਰ ਨੂੰ 200 ...

ਪੂਰੀ ਖ਼ਬਰ »

ਕੋਹਰ ਸਿੰਘ ਵਾਲਾ ਸਕੂਲ 'ਚ ਸਾਇੰਸ ਤੇ ਕਾਮਰਸ ਗਰੁੱਪ ਸ਼ੁਰੂ ਕਰਨ ਨੂੰ ਮਿਲੀ ਮਨਜ਼ੂਰੀ

ਗੁਰੂਹਰਸਹਾਏ, 28 ਫਰਵਰੀ (ਹਰਚਰਨ ਸਿੰਘ ਸੰਧੂ)-ਖੇਡਾਂ ਤੇ ਪੜ੍ਹਾਈ ਦੇ ਖੇਤਰ ਵਿਚ ਚੰਗਾ ਨਾਮਣਾ ਖੱਟਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਹਰ ਸਿੰਘ ਵਾਲਾ ਨੂੰ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ (ਸੈਕੰਡਰੀ ਸਿੱਖਿਆ) ਵਲੋਂ ਗਿਆਰ੍ਹਵੀਂ ਅਤੇ ...

ਪੂਰੀ ਖ਼ਬਰ »

ਪਿੰਡ ਝਾਵਲਾ 'ਚ ਕਾਦੀਆਂ ਗਰੁੱਪ ਦੀ ਕਿਸਾਨ ਇਕਾਈ ਸਥਾਪਿਤ

ਗੁਰੂਹਰਸਹਾਏ, 28 ਫਰਵਰੀ (ਹਰਚਰਨ ਸਿੰਘ ਸੰਧੂ)-ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨ ਵਰਗ 'ਚ ਕਾਫ਼ੀ ਜਾਗਰੂਕਤਾ ਵੇਖੀ ਜਾ ਰਹੀ ਹੈ | ਪਿੰਡਾਂ ਅੰਦਰ ਲੋਕ ਧੜਾ-ਧੜ ਵੱਖ-ਵੱਖ ਕਿਸਾਨ ਯੂਨੀਅਨਾਂ ਨਾਲ ਜੁੜ ਰਹੇ ਹਨ | ਇਸੇ ਤਰ੍ਹਾਂ ਹੀ ਪਿੰਡ ਝਾਵਲਾ ਵਿਖੇ ਕਿਸਾਨ ਜਥੇਬੰਦੀ ...

ਪੂਰੀ ਖ਼ਬਰ »

ਗੁਰੂਹਰਸਹਾਏ 'ਚ ਦੋ ਮਹਿਲਾ ਅਧਿਆਪਕ ਸਮੇਤ ਤਿੰਨ ਆਏ ਕੋਰੋਨਾ ਪਾਜ਼ੀਟਿਵ

ਗੁਰੂਹਰਸਹਾਏ, 28 ਫਰਵਰੀ (ਕਪਿਲ ਕੰਧਾਰੀ)-ਪੰਜਾਬ 'ਚ ਇਕ ਵਾਰ ਫਿਰ ਤੋਂ ਬੜੀ ਤੇਜ਼ੀ ਨਾਲ ਫੈਲ ਰਹੀ ਕੋਰੋਨਾ ਮਹਾਂਮਾਰੀ ਦੇ ਕਾਰਨ ਲੋਕਾਂ ਵਿਚ ਡਰ ਪਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨੀਂ ਲੋਕਾਂ ਨੂੰ ਇਸ ਤੋਂ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ 'ਚ ਯੂਥ ਅਕਾਲੀ ਦਲ ਪਾਵੇਗਾ ਅਹਿਮ ਯੋਗਦਾਨ- ਬੱਬੂ

ਫ਼ਿਰੋਜ਼ਪੁਰ, 28 ਫਰਵਰੀ (ਗੁਰਿੰਦਰ ਸਿੰਘ)- ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਚੋਣਾ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਮੁਨਕਰ ਹੋਣ ਦੇ ਵਿਰੋਧ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਹਿਲੀ ਮਾਰਚ ਨੂੰ ਕੀਤੇ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਘਿਰਾਓ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਗੁਰੂਹਰਸਹਾਏ, 28 ਫਰਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਅਤੇ 600 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਿਰੋਜ਼ਪੁਰ, 28 ਫਰਵਰੀ (ਰਾਕੇਸ਼ ਚਾਵਲਾ)-ਅਧਿਵਕਤਾ ਪ੍ਰੀਸ਼ਦ ਫ਼ਿਰੋਜ਼ਪੁਰ ਇਕਾਈ ਵਲੋਂ ਸਨਾਤਨ ਧਰਮ ਮਹਾਂਵੀਰ ਦਲ ਮੰਦਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 50 ਵਿਅਕਤੀਆਂ ਨੇ ਖ਼ੂਨਦਾਨ ਕੀਤਾ | ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਸੂਬਾ ਸੰਯੁਕਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX