ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

ਬਰਨਾਲਾ

ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ, 28 ਫਰਵਰੀ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਚੱਲ ਰਹੇ ਪੱਕੇ ਮੋਰਚੇ ਵਿਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੇ ਵੱਡੀ ਇਕੱਤਰਤਾ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਅਤੇ ਕਿਸਾਨਾਂ ਉਪਰ ਦਰਜ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਕਾਮਰੇਡ ਖ਼ੁਸ਼ੀਆ ਸਿੰਘ, ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ, ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ, ਕਾਮਰੇਡ ਉਜਾਗਰ ਸਿੰਘ ਬੀਹਲਾ, ਕਾਮਰੇਡ ਜਗਰਾਜ ਸਿੰਘ ਰਾਮਾ, ਅਮਰਜੀਤ ਕੌਰ, ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਸਾਧੂ ਸਿੰਘ ਠੀਕਰੀਵਾਲ, ਜੋਗਾ ਸਿੰਘ, ਗੁਰਨਾਮ ਸਿੰਘ ਠੀਕਰੀਵਾਲ, ਜਸਵਿੰਦਰ ਸਿੰਘ ਮੰਡੇਰ ਆਦਿ ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਿਹਾ ਸੰਘਰਸ਼ ਪਹਿਲਾਂ ਨਾਲੋਂ ਹੋਰ ਮਜ਼ਬੂਤੀ ਵੱਲ ਵੱਧ ਰਿਹਾ ਹੈ | ਕਿਸਾਨ ਜਥੇਬੰਦੀਆਂ ਜਿੱਤ ਪ੍ਰਾਪਤ ਕਰ ਕੇ ਦਿੱਲੀ ਤੋਂ ਵਾਪਸ ਆਉਣਗੀਆਂ | ਇਸ ਮੌਕੇ ਗੁਰਦਰਸ਼ਨ ਸਿੰਘ ਦਿਉਲ, ਮਨਜੀਤ ਰਾਜ ਭਾਰਦਵਾਜ, ਸਰਕਲ ਪ੍ਰਧਾਨ ਰਣਧੀਰ ਸਿੰਘ ਸੇਖਾ, ਗੁਲਾਬ ਸਿੰਘ, ਜਸਵਿੰਦਰ ਸਿੰਘ ਮੰਡੇਰ, ਕਾਕਾ ਸਿੰਘ ਫਰਵਾਹੀ, ਰਾਮ ਸਿੰਘ, ਮਹੰਤ ਭੋਜ ਰਾਜ ਫਰਵਾਹੀ, ਰੇਸ਼ਮ ਸਿੰਘ, ਗੁਰਜੰਟ ਸਿੰਘ, ਮੇਜਰ ਸਿੰਘ ਸੰਘੇੜਾ, ਸਵਰਨ ਸਿੰਘ ਸੰਘੇੜਾ, ਸੁਖਦੇਵ ਸਿੰਘ ਮੱਲ੍ਹੀ, ਬਲਵੀਰ ਕੌਰ ਠੀਕਰੀਵਾਲ, ਮਨਜੀਤ ਕੌਰ, ਸਰਬਜੀਤ ਕੌਰ, ਮੁਖ਼ਤਿਆਰ ਕੌਰ, ਅੰਗਰੇਜ਼ ਕੌਰ, ਨਰਿੰਦਰ ਕੌਰ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਬਾਜਾਖਾਨਾ ਰੋਡ 'ਤੇ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਧਰਨਾ ਜਾਰੀ ਹੈ | ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨੇ ਜਾਰੀ ਹਨ | ਇਸ ਮੌਕੇ ਦਰਸ਼ਨ ਸਿੰਘ, ਬਲੌਰ ਸਿੰਘ ਛੰਨਾ, ਬਲਵਿੰਦਰ ਸਿੰਘ ਕਾਲਾਬੂਲਾ, ਭੋਲਾ ਸਿੰਘ ਠੁੱਲੀਵਾਲ, ਸੰਦੀਪ ਚੀਮਾ, ਗੁਰਪ੍ਰੀਤ ਸਿੰਘ ਬਖਤਗੜ੍ਹ, ਕੁਲਜੀਤ ਸਿੰਘ ਵਜੀਦਕੇ, ਮੇਜਰ ਸਿੰਘ ਗੁੰਮਟੀ, ਬੁੱਕਣ ਸਿੰਘ ਸੱਦੋਵਾਲ, ਰਾਮ ਸਿੰਘ ਸੰਘੇੜਾ, ਰਾਜਪਾਲ ਸਿੰਘ ਪੰਡੋਰੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਤਿੰਨੇ ਕਾਲੇ ਕਾਨੂੰਨ ਰੱਦ ਕਰ ਕੇ ਕਿਸਾਨਾਂ ਨੂੰ ਬਚਾਉਣ ਲਈ ਜਿਨਸਾਂ ਦੇ ਭਾਅ ਸਵਾਮੀ ਨਾਥਨ ਦੀ ਰਿਪੋਰਟ ਮੁਤਾਬਿਕ ਦਿੱਤੇ ਜਾਣ ਅਤੇ ਸਮੁੱਚਾ ਕਰਜਾ ਮੁਆਫ਼ ਕੀਤਾ ਜਾਵੇ | ਇਸ ਮੌਕੇ ਮੇਵਾ ਸਿੰਘ ਠੁੱਲੀਵਾਲ, ਰਣਜੀਤ ਸਿੰਘ ਟਿੱਬਾ, ਸੁਖਦੇਵ ਸਿੰਘ ਭੋਤਨਾ, ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ ਵਰਕਰ ਹਾਜ਼ਰ ਸਨ |

ਮੋਟਰਸਾਈਕਲ ਨੂੰ ਬਚਾਉਂਦਿਆਂ ਬੱਸ ਬੇਕਾਬੂ ਹੋ ਕੇ ਖੇਤਾਂ ਵਿਚ ਉਤਰੀ-ਚਾਰ ਔਰਤਾਂ ਸਮੇਤ 11 ਜ਼ਖ਼ਮੀ

ਬਰਨਾਲਾ, 28 ਫਰਵਰੀ (ਧਰਮਪਾਲ ਸਿੰਘ)-ਬਰਨਾਲਾ ਹੰਡਿਆਇਆ ਮੁੱਖ ਮਾਰਗ 'ਤੇ ਬਣੇ ਮੋਗਾ ਬਾਈਪਾਸ ਨਜ਼ਦੀਕ ਮੋਟਰਸਾਈਕਲ 'ਤੇ ਇਕ ਦੋਧੀ ਨੂੰ ਬਚਾਉਂਦਿਆਂ ਰਾਜਧਾਨੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਖੇਤਾਂ ਵਿਚ ਉਤਰ ਗਈ ਜਿਸ ਕਾਰਨ ਬੱਸ 'ਚ ਸਵਾਰ ਚਾਰ ਔਰਤਾਂ ਸਮੇਤ 11 ਜਣੇ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ ਮੋਬਾਈਲ ਖੋਹਣ ਵਾਲੇ ਪੰਜ ਵਿਅਕਤੀ ਕਾਬੂ

ਬਰਨਾਲਾ, 28 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਬਰਨਾਲਾ ਵਿਖੇ ਮੋਬਾਈਲ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕੀਤਾ ਗਿਆ ...

ਪੂਰੀ ਖ਼ਬਰ »

ਸਹੌਰ 'ਚ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 28 ਫਰਵਰੀ (ਤਰਸੇਮ ਸਿੰਘ ਗਹਿਲ)-ਪਿੰਡ ਸਹੌਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਤਿੰਨ ਰੋਜਾ ਧਾਰਮਿਕ ਸਮਾਗਮ ਦੌਰਾਨ ਵਿਸ਼ਾਲ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਤਪਾ ਪੁਲਿਸ ਨੇ ਨਸ਼ੇ ਦੇ ਸਬੰਧ 'ਚ ਮੁਹਤਬਰਾਂ ਨਾਲ ਕੀਤੀ ਮੀਟਿੰਗ

ਤਪਾ ਮੰਡੀ, 28 ਫ਼ਰਵਰੀ (ਵਿਜੇ ਸ਼ਰਮਾ)-ਤਪਾ ਸਬ-ਡਵੀਜ਼ਨ ਦੇ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਦੀ ਅਗਵਾਈ 'ਚ ਥਾਣਾ ਇੰਚਾਰਜ ਇੰਸਪੈਕਟਰ ਜਗਜੀਤ ਸਿੰਘ ਘੁਮਾਣ ਵਲੋਂ ਨੇੜਲੇ ਪਿੰਡ ਢਿਲਵਾਂ ਦੀਆਂ ਪੰਚਾਇਤਾਂ ਨਾਲ ਨਸ਼ੇ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ ਅਵਤਾਰ ਦਿਹਾੜੇ ਨੂੰ ਸਮਰਪਿਤ ਸਮਾਗਮ ਮੌਕੇ ਪੰਚਾਇਤ ਦਾ ਸਨਮਾਨ

ਟੱਲੇਵਾਲ, 28 ਫਰਵਰੀ (ਸੋਨੀ ਚੀਮਾ)-ਸ਼ੋ੍ਰਮਣੀ ਭਗਤ ਰਵਿਦਾਸ ਕਮੇਟੀ ਦੀਵਾਨਾ ਵਲੋਂ ਅਵਤਾਰ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਜਿੱਥੇ ਪਿੰਡ ਵਿਚ ਨਗਰ ਕੀਰਤਨ ਸਜਾਏ ਗਏ, ਉੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ | ਭੋਗ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਕੋਰੋਨਾ ਵੈਕਸੀਨੇਸ਼ਨ ਪ੍ਰਕਿਰਿਆ ਦਾ ਜਾਇਜ਼ਾ

ਅਗਲੇ ਗੇੜ ਤਹਿਤ ਬਜ਼ੁਰਗਾਂ ਨੂੰ ਲੱਗੇਗੀ ਕੋਰੋਨਾ ਵੈਕਸੀਨ-ਡੇਚਲਵਾਲ ਬਰਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਿਹਤ ਵਿਭਾਗ ਦੇ ਅਮਲੇ ਅਤੇ ਮੂਹਰਲੀ ਕਤਾਰ ਦੇ ਵਰਕਰਾਂ ਮਗਰੋਂ ਹੁਣ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵਿਰੁੱਧ ਵੈਕਸੀਨ ਲਾਉਣ ...

ਪੂਰੀ ਖ਼ਬਰ »

ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਵਲੋਂ ਪੰਚਾਇਤਾਂ ਤੇ ਕਲੱਬਾਂ ਨਾਲ ਮੀਟਿੰਗ

ਟੱਲੇਵਾਲ, 28 ਫਰਵਰੀ (ਸੋਨੀ ਚੀਮਾ)-ਜ਼ਿਲ੍ਹਾ ਪੁਲਿਸ ਵਲੋਂ ਮਨਾਏ ਜਾ ਰਹੇ ਨਸ਼ਾ ਵਿਰੋਧੀ ਹਫ਼ਤੇ ਤਹਿਤ ਨਵੇਂ ਆਏ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਕਮਲਜੀਤ ਸਿੰਘ ਵਲੋਂ ਚੌਂਕੀ ਅਧੀਨ ਆਉਂਦੇ ਪਿੰਡਾਂ ਦੀਆਂ ਪੰਚਾਇਤਾਂ, ਕਲੱਬਾਂ ਅਤੇ ਹੋਰ ਪਿੰਡਾਂ ਦੇ ...

ਪੂਰੀ ਖ਼ਬਰ »

ਸਿੱਧੀਵਿਨਾਇਕ ਸੇਵਾ ਸੁਸਾਇਟੀ ਨੇ ਤੀਜਾ ਖ਼ੂਨਦਾਨ ਕੈਂਪ ਲਗਾਇਆ

ਬਰਨਾਲਾ, 28 ਫਰਵਰੀ (ਅਸ਼ੋਕ ਭਾਰਤੀ)-ਸਿੱਧੀਵਿਨਾਇਕ ਸੇਵਾ ਸੁਸਾਇਟੀ ਬਰਨਾਲਾ ਵਲੋਂ ਤੀਜਾ ਖ਼ੂਨਦਾਨ ਕੈਂਪ ਪ੍ਰਾਚੀਨ ਸ਼ਿਵ ਮੰਦਰ ਬਰਨਾਲਾ ਵਿਖੇ ਲਗਾਇਆ ਗਿਆ | ਸੁਸਾਇਟੀ ਦੇ ਆਗੂ ਰਾਜੀਵ ਗੋਇਲ ਤੇ ਹਰੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਚ ਸਿਵਲ ...

ਪੂਰੀ ਖ਼ਬਰ »

ਲੜਕੀ ਨੂੰ ਲੁਕੋ ਕੇ ਰੱਖਣ ਅਤੇ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਦੋ ਔਰਤਾਂ ਸਮੇਤ ਤਿੰਨ ਕਾਬੂ

ਬਰਨਾਲਾ, 28 ਫਰਵਰੀ (ਰਾਜ ਪਨੇਸਰ)-ਸ਼ਹਿਰ ਦੀ ਇਕ ਲੜਕੀ ਨੂੰ ਲੁਕੋ ਕੇ ਰੱਖਣ ਅਤੇ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਵਲੋਂ ਅੱਜ ਦੋ ਔਰਤ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਦੇ ਮੁੱਖ ਧੰਦੇ ਨੂੰ ਚੰਦ ਘਰਾਣਿਆਂ ਦੇ ਹੱਥਾਂ 'ਚ ਦੇਣਾ ਚਾਹੁੰਦੀ ਆ ਸਰਕਾਰ-ਕਿਸਾਨ ਆਗੂ

ਮਹਿਲ ਕਲਾਂ, 28 ਫਰਵਰੀ (ਤਰਸੇਮ ਸਿੰਘ ਗਹਿਲ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਮਹਿਲ ਕਲਾਂ ਟੋਲ ਪਲਾਜ਼ਾ 'ਤੇ ਰੋਸ ਪ੍ਰਦਰਸ਼ਨ ਕਰਦਿਆ ਕੇਂਦਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਰੈਲੀ ਲਈ ਸਮੁੱਚੇ ਲੰਗਰ ਦਾ ਰਾਸ਼ਨ ਤੇ ਸਾਮਾਨ ਬਾਬਾ ਟੇਕ ਸਿੰਘ ਧਨੌਲਾ ਦੀ ਅਗਵਾਈ 'ਚ ਰਵਾਨਾ

ਧਨੌਲਾ, 28 ਫਰਵਰੀ (ਚੰਗਾਲ)-ਵਿਧਾਨ ਸਭਾ 2017 ਦੀਆਂ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਾ ਕਰ ਕੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਹਲਕਾ ਭਦੌੜ ਦੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਹੱਕ 'ਚ ਸਾਬਕਾ ਫ਼ੌਜੀਆਂ ਨੇ ਰਾਸ਼ਟਰਪਤੀ ਨੂੰ ਮੈਡਲ ਭੇਜੇ ਵਾਪਸ

ਬਰਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਹੋਈ | ਮੀਟਿੰਗ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਬਾਬਾ ਅਗੰਧ ਸਿੰਘ ਵਲੋਂ ਵਸਾਇਆ ਗਿਆ ਪਿੰਡ ਦੀਵਾਨਾ

ਸੋਨੀ ਚੀਮਾ 9159-80777 ਟੱਲੇਵਾਲ-ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਦੀਵਾਨਾ ਨੂੰ ਸੰਤ ਮਹਾਂਪੁਰਸ਼ ਬਾਬਾ ਅਗੰਧ ਸਿੰਘ ਜੀ ਵਲੋਂ ਮੋੜੀ ਗੱਡ ਕੇ ਵਸਾਇਆ ਗਿਆ ਸੀ | ਪਿੰਡ ਵਿਚ ਧਾਰਨਾ ਹੈ ਕਿ ਪਿੰਡ ਦਾ ਨਾਂਅ ਦੀਵਾਨਾ ਇਸ ਕਰ ਕੇ ਪਿਆ, ਕਿ ਬਾਬਾ ਅਗੰਧ ...

ਪੂਰੀ ਖ਼ਬਰ »

ਸੰਤ ਸੁੰਦਰ ਸਿੰਘ ਕੈਨੇਡੀਅਨ ਦੀ ਬਰਸੀ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

ਟੱਲੇਵਾਲ, 28 ਫਰਵਰੀ (ਸੋਨੀ ਚੀਮਾ)-ਸੰਤ ਸੁੰਦਰ ਸਿੰਘ ਕੈਨੇਡੀਅਨ ਟੱਲੇਵਾਲ ਵਾਲਿਆਂ ਦੀ ਬਰਸੀ ਸਮਾਗਮਾਂ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸੰਤ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਦੇਖ ਰੇਖ ...

ਪੂਰੀ ਖ਼ਬਰ »

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ

ਅਹਿਮਦਗੜ੍ਹ, 28 ਫਰਵਰੀ (ਸੋਢੀ) - ਭਗਤ ਰਵਿਦਾਸ ਵੈੱਲਫੇਅਰ ਕਲੱਬ ਅਹਿਮਦਗੜ੍ਹ ਵਲੋਂ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸਰਧਾ ਨਾਲ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਸਰਪੰਚ ਜਸਬੀਰ ਸਿੰਘ ਜੰਡਾਲੀ ਦੀ ਅਗਵਾਈ ਕਰਵਾਏ ਸਮਾਗਮ ਦੌਰਾਨ ਬਾਬਾ ਭੀਮ ਸਿੰਘ ਜੀ ...

ਪੂਰੀ ਖ਼ਬਰ »

ਮਿਡਲ ਸਕੂਲਾਂ ਚੋਂ ਪੀ.ਟੀ.ਆਈ. ਅਧਿਆਪਕਾਂ ਦੀਆਂ ਪੋਸਟਾਂ ਖ਼ਤਮ ਕਰਨ ਦੀ ਨਿਖੇਧੀ

ਸੰਗਰੂਰ, 28 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਮਿਡਲ ਸਕੂਲਾਂ ਵਿਚੋਂ ਪੀ.ਟੀ.ਆਈ. ਅਧਿਆਪਕਾਂ ਨੂੰ ਸ਼ਿਫ਼ਟ ਕਰਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਦਫ਼ਤਰਾਂ ਵਿਚ ਭੇਜਣ ਦੇ ਫੁਰਮਾਨ ਦੀ ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ...

ਪੂਰੀ ਖ਼ਬਰ »

ਪਿੰਡ ਹਮੀਦੀ 'ਚ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਖਸੀਅਤਾਂ ਦਾ ਸਨਮਾਨ

ਮਹਿਲ ਕਲਾਂ, 28 ਫਰਵਰੀ (ਤਰਸੇਮ ਸਿੰਘ ਗਹਿਲ)-ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਹਮੀਦੀ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਇਲਾਕੇ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰੈਸ ਕਲੱਬ ਹੰਡਿਆਇਆ ਦੀ ਮੀਟਿੰਗ ਹੋਈ

ਹੰਡਿਆਇਆ, 28 ਫਰਵਰੀ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਪ੍ਰੈਸ ਕਲੱਬ ਹੰਡਿਆਇਆ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਰਾਮਗੜ੍ਹੀਆ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਪੱਤਰਕਾਰਾਂ ਉੱਪਰ ਦੇਸ਼ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਧਨੌਲਾ ਪੁਲਿਸ ਨੇ ਕੀਤੀ ਛਾਪੇਮਾਰੀ

ਧਨÏਲਾ, 28 ਫਰਵਰੀ (ਚੰਗਾਲ)-ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ. ਬਰਨਾਲਾ ਸੰਦੀਪ ਕੁਮਾਰ ਤੇ ਡੀ.ਐਸ.ਪੀ. ਬਰਨਾਲਾ ਲਖਵੀਰ ਸਿੰਘ ਟਿਵਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਨÏਲਾ ਪੁਲਿਸ ਵਲੋਂ ਇੰਸਪੈਕਟਰ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਇਕਾਈ ਤਪਾ ਦੇ ਭੂਸ਼ਨ ਘੜੈਲਾ ਚੌਥੀ ਵਾਰ ਬਣੇ ਪ੍ਰਧਾਨ

ਤਪਾ ਮੰਡੀ, 28 ਫਰਵਰੀ (ਪ੍ਰਵੀਨ ਗਰਗ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਤਪਾ ਦੀ ਕਾਰਜਕਾਰੀ ਕਮੇਟੀ ਦੀ ਦੋ ਸਾਲ ਮਿਆਦ ਪੂਰੀ ਹੋਣ ਕਰ ਕੇ ਪਿਛਲੇ ਦਿਨੀਂ ਕਮੇਟੀ ਭੰਗ ਕਰ ਦਿੱਤੀ ਗਈ ਸੀ | ਜਿਸ ਕਰ ਕੇ ਸੰਮੇਲਨ ਦੀ ਨਵੀਂ ਕਾਰਜ ਕਮੇਟੀ ਦੀ ਚੋਣ ਲਈ ਇਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਮਾਡਲ ਟਾਊਨ ਨਿਵਾਸੀਆਂ ਨੇ ਸਰਬੱਤ ਦੇ ਭਲੇ ਲਈ ਸੰੁਦਰ ਕਾਂਡ ਦਾ ਪਾਠ ਕਰਵਾਇਆ

ਤਪਾ ਮੰਡੀ, 28 ਫਰਵਰੀ (ਪ੍ਰਵੀਨ ਗਰਗ)-ਸਮੂਹ ਮਾਡਲ ਟਾਊਨ ਨਿਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਸੰੁਦਰ ਕਾਂਡ ਦੇ ਪਾਠ ਮਾਡਲ ਟਾਊਨ ਵਿਖੇ ਕਰਵਾਏ ਗਏ | ਇਸ ਧਾਰਮਿਕ ਸਮਾਗਮ ਮੌਕੇ ਪੰਡਿਤ ਅਨਿਲ ਸ਼ਰਮਾ ਨੇ ਪੂਜਾ ਦੀ ਰਸਮ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ...

ਪੂਰੀ ਖ਼ਬਰ »

ਪ੍ਰਾਚੀਨ ਸਰਾਂ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 28 ਫ਼ਰਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਮਾਘ ਮਹੀਨੇ ਦੇ ਸ਼ੁੱਭ ਦਿਹਾੜੇ 'ਤੇ ਸ਼ਹਿਰ ਦੇ ਪ੍ਰਾਚੀਨ ਸਰਾਂ ਮੰਦਰ ਵਿਖੇ ਪ੍ਰਬੰਧਕ ਕਮੇਟੀ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਲੜੀਵਾਰ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮੇਂ ਪੰਡਿਤ ਅਨਿਲ ਸ਼ਾਸਤਰੀ ...

ਪੂਰੀ ਖ਼ਬਰ »

ਐਲ.ਆਈ.ਸੀ. ਨੇ ਪੀੜਤ ਪਰਿਵਾਰ ਨੂੰ 11 ਲੱਖ ਦੇ ਕਲੇਮ ਦਾ ਕੀਤਾ ਭੁਗਤਾਨ

ਬਰਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਜੀਵਨ ਬੀਮਾ ਨਿਗਮ ਬਰਾਂਚ ਬਰਨਾਲਾ ਵਲੋਂ ਮੈਨੇਜਰ ਸ੍ਰੀ ਵਿਜੇ ਕੁਮਾਰ ਗਰਗ ਦੀ ਅਗਵਾਈ ਵਿਚ ਬੀਮਾ ਏਜੰਟ ਜਸਵੀਰ ਸਿੰਘ ਗਿੱਲ ਵਜੀਦਕੇ ਕਲਾਂ ਰਾਹੀਂ ਉਸੇ ਦਿਨ ਹੀ ਕਲੇਮ ਇੰਚਾਰਜ ਮੈਡਮ ਰੇਖਾ ਗਰਗ, ਮੈਡਮ ਅਨੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX