ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਭੁਲੱਥ (ਕਪੂਰਥਲਾ) ਵਿਖੇ ਤੀਸਰਾ ਮੈਡੀਕਲ ਵਾਰਡ ਸਥਾਪਿਤ
. . .  1 day ago
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ,ਮਨਜੀਤ ਸਿੰਘ ਰਤਨ ) - ਅੱਜ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਤੀਸਰਾ ਮੈਡੀਕਲ ...
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
. . .  1 day ago
ਖਡੂਰ ਸਾਹਿਬ, 12 ਮਈ ( ਰਸ਼ਪਾਲ ਸਿੰਘ ਕੁਲਾਰ ) - ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਭਾਵਨਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

ਕਪੂਰਥਲਾ / ਫਗਵਾੜਾ

5100 ਸ੍ਰੀ ਦੁਰਗਾ ਸਤੂਤੀ ਦੇ ਪਾਠ ਸਮਾਗਮਾਂ ਨੂੰ ਲੈ ਕੇ ਮਹਾਂਮਾਈ ਦੇ ਰੰਗ 'ਚ ਰੰਗਿਆ ਰਿਆਸਤੀ ਸ਼ਹਿਰ

ਕਪੂਰਥਲਾ, 28 ਫਰਵਰੀ (ਅਮਰਜੀਤ ਸਿੰਘ ਸਡਾਨਾ, ਦੀਪਕ ਬਜਾਜ)- ਮਾਨਵ ਕਲਿਆਣ ਤੇ ਵਿਸ਼ਵ ਸ਼ਾਂਤੀ ਲਈ ਸ੍ਰੀ ਸਤਨਰਾਇਣ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 5100 ਸ੍ਰੀ ਦੁਰਗਾ ਸਤੂਤੀ ਦੇ ਪਾਠ ਕਰਵਾਏ ਗਏ | ਇਸ ਤੋਂ ਪਹਿਲਾਂ 19 ਫਰਵਰੀ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਮਾਤਾ ਰਾਣੀ ਦੀਆਂ 9 ਪਵਿੱਤਰ ਜੋਤਾਂ ਸ਼ੋਭਾ ਯਾਤਰਾ ਦੇ ਰੂਪ ਵਿਚ ਸ਼ਹਿਰ ਅੰਦਰ ਆਈਆਂ, ਜਿਨ੍ਹਾਂ ਨੂੰ ਸ੍ਰੀ ਸਤਨਰਾਇਣ ਮੰਦਿਰ ਵਿਖੇ ਬਿਰਾਜਮਾਨ ਕਰਵਾਇਆ ਗਿਆ ਅਤੇ ਬੀਤੇ ਇਕ ਹਫ਼ਤੇ ਦੌਰਾਨ ਰੋਜ਼ਾਨਾ ਲੰਮੀਆਂ ਕਤਾਰਾਂ ਵਿਚ ਸੰਗਤ ਨੇ ਮਹਾਂਮਾਈ ਦੀਆਂ ਪਵਿੱਤਰ ਜੋਤਾਂ ਦੇ ਦਰਸ਼ਨ ਕੀਤੇ | ਅੱਜ ਹਜਾਰਾਂ ਸੰਗਤ ਦੇ ਇਕੱਠ ਵਿਚ ਗੁਰੂ ਨਾਨਕ ਸਟੇਡੀਅਮ ਅੰਦਰ 5100 ਸ੍ਰੀ ਦੁਰਗਾ ਸਤੂਤੀ ਦੇ ਪਾਠ ਕੀਤੇ ਗਏ | ਸਵੇਰ ਸਮੇਂ ਸ੍ਰੀ ਸਤਨਰਾਇਣ ਮੰਦਿਰ ਤੋਂ ਮੋਢਿਆਂ 'ਤੇ ਪਾਲਕੀਆਂ ਰੱਖ ਕੇ ਪਾਵਨ ਜੋਤਾਂ ਨੂੰ ਸੰਗਤ ਉਤਸ਼ਾਹ ਦੇ ਨਾਲ ਸਮਾਗਮ ਸਥਾਨ 'ਤੇ ਲੈ ਕੇ ਪਹੁੰਚੀ ਜਿੱਥੇ ਪੂਜਾ ਅਰਚਨਾ ਕਰਨ ਤੋਂ ਬਾਅਦ ਸ੍ਰੀ ਦੁਰਗਾ ਸਤੂਤੀ ਦੇ ਪਾਠ ਆਰੰਭ ਕੀਤੇ ਗਏ | ਇਹ ਅਲੌਕਿਕ ਨਜ਼ਾਰਾ ਦੇਖਦਿਆਂ ਹੀ ਮਨ ਵਿਚ ਖ਼ੁਸ਼ੀ ਭਰ ਆਉਂਦੀ ਸੀ | ਵੱਡੀ ਗਿਣਤੀ ਵਿਚ ਸੰਗਤ ਨੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਕਤਾਰਾਂ ਬੰਨ੍ਹ ਕੇ ਮਹਾਂਮਾਈ ਦੀਆਂ ਜੋਤਾਂ ਦੇ ਦਰਸ਼ਨ ਕੀਤੇ ਤੇ ਇਸ ਧਾਰਮਿਕ ਸਮਾਗਮ 'ਚ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਦੁਰਗਾ ਸਤੂਤੀ ਦੇ ਪਾਠ ਤੋਂ ਬਾਅਦ ਪੰਜਾਬ ਤੇ ਬਾਹਰਲੇ ਰਾਜਾਂ ਤੋਂ ਆਏ ਪ੍ਰਸਿੱਧ ਭਜਨ ਗਾਇਕਾ ਵਰੁਣ ਮਦਾਨ, ਦੀਪਕ ਕਨੌਜੀਆ ਆਦਿ ਨੇ ਮਹਾਂਮਾਈ ਦੀਆਂ ਭੇਟਾਂ ਦਾ ਗੁਣਗਾਨ ਕੀਤਾ | ਇਸ ਤੋਂ ਪਹਿਲਾਂ ਮੰਦਿਰ ਕਮੇਟੀ ਦੇ ਨੌਜਵਾਨਾਂ ਵਲੋਂ ਇਕ ਸੁਰ ਵਿਚ ਮਹਾਂਮਾਈ ਅੱਗੇ ਅਰਦਾਸ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ | ਸ਼ਹਿਰ ਦੇ ਉਨ੍ਹਾਂ ਰਸਤਿਆਂ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ ਜਿੱਥੋਂ ਮਾਤਾ ਰਾਣੀ ਦੀਆਂ ਜੋਤਾਂ ਨੇ ਲੰਘਣਾ ਸੀ ਤੇ ਸੰਗਤ ਦੀ ਆਵਾਜਾਈ ਸੀ | ਸੁੰਦਰ ਗੇਟ ਬਣਾਏ ਗਏ ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਵੱਖ-ਵੱਖ 50 ਥਾਵਾਂ 'ਤੇ ਸ਼ਰਧਾਲੂਆਂ ਵਲੋਂ ਸੰਗਤ ਦੀ ਸੇਵਾ ਲਈ ਲੰਗਰ ਤੇ ਛਬੀਲਾਂ ਲਗਾਈਆਂ ਗਈਆਂ ਤੇ ਅੱਜ ਪੂਰਾ ਸ਼ਹਿਰ ਮਹਾਂਮਾਈ ਦੇ ਰੰਗ ਵਿਚ ਰੰਗਿਆ ਗਿਆ | ਪੁਲਿਸ ਪ੍ਰਸ਼ਾਸਨ ਵਲੋਂ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਲਾਉਣ ਤੇ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਉਸ ਦੇ ਨਾਲ ਹੀ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਕੌਂਸਲਰ ਨਰਿੰਦਰ ਮਨਸੂ ਦੀ ਅਗਵਾਈ ਹੇਠ ਸਾਫ਼ ਸਫ਼ਾਈ ਦੇ ਪੂਰੇ ਪ੍ਰਬੰਧ ਕੀਤੇ ਤੇ ਲੰਗਰਾਂ ਤੋਂ ਵੀ ਨਾਲੋਂ ਨਾਲ ਖਾਲੀ ਡਿਸਪੋਜ਼ੇਬਲ ਸਾਫ਼ ਕਰਕੇ ਸੜਕਾਂ ਸਾਫ਼ ਕੀਤੀਆਂ ਜਾ ਰਹੀਆਂ ਸਨ | ਵੱਖ-ਵੱਖ, ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਇਸ ਸਮਾਗਮ ਵਿਚ ਸ਼ਿਰਕਤ ਕਰਕੇ ਮੰਦਿਰ ਕਮੇਟੀ ਦੇ ਉੱਦਮ ਦੀ ਸ਼ਲਾਘਾ ਕੀਤੀ ਗਈ ਤੇ ਸੰਗਤ ਨੂੰ ਅੱਜ ਦੇ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ | ਸਮਾਗਮ ਦੌਰਾਨ ਸਿੱਖ ਧਾਰਮਿਕ ਜਥੇਬੰਦੀਆਂ ਵਲੋਂ ਅਨਹਦ ਵੈੱਲਫੇਅਰ ਟਰੱਸਟ ਦੇ ਸਹਿਯੋਗ ਨਾਲ ਜਿੱਥੇ ਮੁੱਖ ਪੰਡਾਲ ਵਿਚ ਲੰਗਰ ਲਗਾਏ ਗਏ ਉੱਥੇ ਨਾਲ ਹੀ ਜੋੜਿਆਂ ਦੀ ਸੇਵਾ ਲਈ ਵੀ ਅੱਗੇ ਹੋ ਕੇ ਕੰਮ ਕੀਤਾ ਗਿਆ | ਇਸ ਮੌਕੇ ਬਾਬਾ ਸ੍ਰੀ ਚੰਦ ਨਿਸ਼ਕਾਮ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ  ਦੀ ਅਗਵਾਈ ਹੇਠ ਵੀਟ ਗਰਾਸ ਜੂਸ ਦਾ ਲੰਗਰ ਵੀ ਲਗਾਇਆ ਗਿਆ | ਲੋੜਵੰਦਾਂ ਦੀ ਮਦਦ ਲਈ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਦੇਵੀ ਤਲਾਬ ਮੰਦਿਰ ਕਮੇਟੀ ਜਲੰਧਰ ਦੇ ਪ੍ਰਧਾਨ ਸ਼ੀਤਲ ਵਿੱਜ ਨੇ ਆਪਣੇ ਸੰਬੋਧਨ ਰਾਹੀਂ ਮੰਦਿਰ ਕਮੇਟੀ ਦੇ ਸਮੇਂ-ਸਮੇਂ 'ਤੇ ਕੀਤੇ ਜਾ ਰਹੇ ਮਾਨਵ ਕਲਿਆਣ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਸ਼ਹਿਰ ਨਿਵਾਸੀ ਸੰਗਤਾਂ ਤੇ ਮੰਦਿਰ ਕਮੇਟੀ ਨੂੰ ਇਸ ਸਮਾਗਮ ਦੇ ਸਫਲ ਹੋਣ 'ਤੇ ਮੁਬਾਰਕਬਾਦ ਦਿੱਤੀ | ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਨਰੇਸ਼ ਗੋਸਾਈਾ ਸਿਵਲ ਤੇ ਪੁਲਿਸ ਪ੍ਰਸ਼ਾਸਨ, ਧਾਰਮਿਕ ਜਥੇਬੰਦੀਆਂ ਦੇ ਨਾਲ-ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਦੇਵੀ ਤਲਾਬ ਮੰਦਿਰ ਕਮੇਟੀ ਜਲੰਧਰ ਦੇ ਪ੍ਰਧਾਨ ਸ਼ੀਤਲ ਵਿੱਜ ਦਾ ਧੰਨਵਾਦ ਕੀਤਾ ਤੇ ਹੋਏ ਸਮਾਗਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ, ਸਾਬਕਾ ਵਿਧਾਇਕਾ ਸੁੱਖੀ ਰਾਣਾ, ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ, ਉਮੇਸ਼ ਸ਼ਾਰਦਾ, ਸ਼ਾਮ ਸੁੰਦਰ ਅਗਰਵਾਲ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਨਰੇਸ਼ ਪੰਡਿਤ, ਭੀਮ ਸੈਨ ਅਗਰਵਾਲ, ਮਨੋਜ ਭਸੀਨ ਚੇਅਰਮੈਨ ਨਗਰ ਸੁਧਾਰ ਟਰੱਸਟ, ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਲਾਲੀ ਭਾਸਕਰ, ਡੀ.ਐਸ.ਪੀ. ਜੰਗ ਬਹਾਦਰ ਸ਼ਰਮਾ, ਦੀਪਕ ਮਦਾਨ, ਰੋਹਿਤ ਅਗਰਵਾਲ, ਰਾਜੀਵ ਗੁਪਤਾ, ਰਾਜੇਸ਼ ਸੂਰੀ, ਅਸ਼ੋਕ ਕੁਮਾਰ, ਰਮੇਸ਼ ਕੁਮਾਰ, ਅਮਨ ਬਹਿਲ, ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਹਰਜੀਤ ਸਿੰਘ ਵਾਲੀਆ, ਦਿਹਾਤੀ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ, ਯੂਥ ਆਗੂ ਅਵੀ ਰਾਜਪੂਤ, ਜਗਜੀਤ ਸਿੰਘ ਸ਼ੰਮੀ, ਕੌਂਸਲਰ ਅਸ਼ੋਕ ਭਗਤ, ਅਜੈ ਬਬਲਾ, ਕੌਂਸਲਰ ਦੇਸ਼ ਬੰਦੂ, ਕੌਂਸਲਰ ਰਾਹੁਲ ਕੁਮਾਰ ਸ਼ੇਖੂਪੁਰ, ਕੁਲਦੀਪ ਸਿੰਘ, ਰਜਿੰਦਰ ਸਿੰਘ ਧੰਜਲ, ਕੌਂਸਲਰ ਹਰਸਿਮਰਨਜੀਤ ਸਿੰਘ ਪਿ੍ੰਸ, ਦੀਪਕ ਸਲਵਾਨ, ਵੀਨਾ ਸਲਵਾਨ ਕੌਂਸਲਰ, ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ, ਪੁਸ਼ਪਿੰਦਰ ਸਿੰਘ, ਸਚਿਨ ਅਰੋੜਾ, ਡਾ: ਰਣਜੀਤ ਰਾਏ, ਡੀ.ਐਸ.ਪੀ. ਸੁਰਿੰਦਰ ਸਿੰਘ, ਮੁਕੇਸ਼ ਆਨੰਦ, ਤਿਲਕ ਰਾਜ ਅਗਰਵਾਲ, ਰਜੇਸ਼ ਅਗਰਵਾਲ ਬੱਲੀ, ਅਸ਼ੋਕ ਅਗਰਵਾਲ, ਕੁਲਦੀਪ ਸ਼ਰਮਾ, ਹਰਜੀਤ ਸਿੰਘ ਕਾਕਾ, ਪ੍ਰੀਤਪਾਲ ਸਿੰਘ ਸੋਨੂੰ, ਗੁਰਪ੍ਰੀਤ ਸਿੰਘ ਬਬਲੂ, ਜਸਪਾਲ ਸਿੰਘ ਖੁਰਾਣਾ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਦਵਿੰਦਰ ਸਿੰਘ ਦੇਵ, ਸਵਰਨ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਸੁਖਵਿੰਦਰ ਮੋਹਣ ਸਿੰਘ ਭਾਟੀਆ, ਮਨਪ੍ਰੀਤ ਸਿੰਘ ਮਨੀ, ਪਰਮਿੰਦਰ ਸਿੰਘ ਹੈਪੀ, ਲਖਬੀਰ ਸਿੰਘ ਸਾਹੀ, ਸੁਰਿੰਦਰਪਾਲ ਸਿੰਘ, ਸੁਰਜੀਤ ਸਿੰਘ ਸਡਾਨਾ, ਹਰਜੀਤ ਸਿੰਘ ਆਨੰਦ, ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ, ਟਰੈਫ਼ਿਕ ਇੰਚਾਰਜ ਸੁਖਵਿੰਦਰ ਸਿੰਘ, ਪ੍ਰਦੀਪ ਸ਼ਰਮਾ, ਮਨੋਜ ਅਰੋੜਾ ਕੌਂਸਲਰ, ਕਿੱਕੀ ਵਾਲੀਆ, ਉਂਕਾਰ ਕਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਸੰਗਤ ਹਾਜ਼ਰ ਸੀ |

ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ

ਫਗਵਾੜਾ, 28 ਫਰਵਰੀ (ਹਰੀਪਾਲ ਸਿੰਘ)- ਫਗਵਾੜਾ ਦੇ ਨੇੜੇ ਖੋਥੜਾਂ ਕਲੋਨੀ ਦੇ ਇਕ ਖ਼ਾਲੀ ਪਲਾਟ ਵਿਚ ਇਕ ਔਰਤ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਤਲ ਕੀਤੀ ਗਈ ਔਰਤ ਦੀ ਪਹਿਚਾਣ ਉਰਮਿਲਾ ਪਤਨੀ ਧਰਮ ਨਾਥ ਵਾਸੀ ਉਂਕਾਰ ਨਗਰ ਫਗਵਾੜਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਫਗਵਾੜਾ 'ਚ 2 ਦੀ ਮੌਤ, 25 ਦੀ ਰਿਪੋਰਟ ਆਈ ਪਾਜ਼ੀਟਿਵ

ਫਗਵਾੜਾ, 28 ਫਰਵਰੀ (ਹਰੀਪਾਲ ਸਿੰਘ)- ਫਗਵਾੜਾ ਵਿਖੇ ਕੋਰੋਨਾ ਵਾਇਰਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 25 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ਟਿਵ ਆਉਣ ਦੀ ਸੂਚਨਾ ਹੈ | ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ: ਕਮਲ ਕਿਸ਼ੋਰ ਨੇ ਦੱਸਿਆ ਕਿ ਸਥਾਨਕ ਗੁਰੂ ਹਰਿ ਕਿ੍ਸ਼ਨ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਢਿਲਵਾਂ, 28 ਫਰਵਰੀ (ਸੁਖੀਜਾ, ਪ੍ਰਵੀਨ)– ਥਾਣਾ ਸੁਭਾਨਪੁਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸੁਭਾਨਪੁਰ ਦੇ ਮੁਖੀ ਬਿਕਰਮਜੀਤ ਸਿੰਘ, ਏ.ਐਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਸਮੇਤ ਸਾਥੀ ਕਰਮਚਾਰੀ ਸਮੇਤ ਗਸ਼ਤ ...

ਪੂਰੀ ਖ਼ਬਰ »

ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ, ਸੱਸ ਤੇ ਸਹੁਰੇ ਵਿਰੁੱਧ ਕੇਸ ਦਰਜ

ਸੁਲਤਾਨਪੁਰ ਲੋਧੀ, 28 ਫਰਵਰੀ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਦਾਜ ਮੰਗਣ, ਕੁੱਟਮਾਰ ਕਰਨ ਤੇ ਤੰਗ ਪ੍ਰੇਸ਼ਾਨ ਕਰਨ 'ਤੇ ਜਲੰਧਰ ਵਾਸੀ ਪਤੀ, ਸੱਸ ਤੇ ਸਹੁਰੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਕੋਰੋਨਾ ਦੇ 66 ਮਾਮਲੇ ਆਏ ਸਾਹਮਣੇ

ਕਪੂਰਥਲਾ, 28 ਫਰਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ | ਅੱਜ ਕੋਰੋਨਾ ਪਾਜ਼ੀਟਿਵ ਦੇ 66 ਮਾਮਲੇ ਸਾਹਮਣੇ ਆਏ ਹਨ ਤੇ ਮਰੀਜ਼ਾਂ ਦੀ ਗਿਣਤੀ 5641 ਹੋ ਗਈ ਹੈ, ਜਿਨ੍ਹਾਂ ਵਿਚੋਂ 349 ਐਕਟਿਵ ਮਾਮਲੇ ਹਨ ਤੇ 5081 ਮਰੀਜ਼ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ 21 ਨੂੰ ਬਾਘਾ ਪੁਰਾਣਾ ਵਿਖੇ ਕਰਨਗੇ ਕਿਸਾਨ ਸੰਮੇਲਨ ਨੂੰ ਸੰਬੋਧਨ-ਇੰਡੀਅਨ, ਲੁਬਾਣਾ

ਭੁਲੱਥ, 28 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੀ ਮੀਟਿੰਗ ਪਾਰਟੀ ਦਫ਼ਤਰ ਭੁਲੱਥ ਵਿਖੇ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਉਚੇਚੇ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ...

ਪੂਰੀ ਖ਼ਬਰ »

ਬੀਬੀ ਕਲਾਸ਼ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ

ਤਲਵੰਡੀ ਚੌਧਰੀਆਂ, 28 ਫਰਵਰੀ (ਪਰਸਨ ਲਾਲ ਭੋਲਾ)- ਬੀਬੀ ਕਲਾਸ਼ ਦੇਵੀ ਪਤਨੀ ਸਵ: ਚਮਨ ਲਾਲ ਤਲਵੰਡੀ ਚੌਧਰੀਆਂ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਗ੍ਰਹਿ ਵਿਖੇ ਉਨ੍ਹਾਂ ਦੀ ਅੰਤਿਮ ਅਰਦਾਸ ਲਈ ਰੱਖੇ ਅਖੰਡ ਪਾਠ ਦੇ ਭੋਗ ਪਾਏ ਤੇ ਗੁਰਦੁਆਰਾ ਮਾਤਾ ...

ਪੂਰੀ ਖ਼ਬਰ »

ਵਿਕਰਮ ਗੁਪਤਾ ਬਣੇ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਦੇ ਪ੍ਰਧਾਨ

ਫਗਵਾੜਾ, 28 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਢਾਈ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਖ਼ੂਨਦਾਨ ਸੇਵਾ ਨੂੰ ਸਮਰਪਿਤ ਸੰਸਥਾ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਫਗਵਾੜਾ ਦੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਵਿਕਰਮ ਗੁਪਤਾ ਨੂੰ ਉਨ੍ਹਾਂ ਦੀਆਂ ਵਧੀਆਂ ਤੇ ...

ਪੂਰੀ ਖ਼ਬਰ »

ਜਰਨੈਲ ਸਿੰਘ ਬਾਜਵਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਨੰਬਰਦਾਰਾਂ 'ਚ ਖ਼ੁਸ਼ੀ ਦੀ ਲਹਿਰ

ਨਡਾਲਾ, 28 ਫਰਵਰੀ (ਮਾਨ)- ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਬ ਵਲੋਂ ਨੰਬਰਦਾਰ ਜਰਨੈਲ ਸਿੰਘ ਬਾਜਵਾ ਨੂੰ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਬਣਨ 'ਤੇ ਨੰਬਰਦਾਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਇਸ ਸਬੰਧੀ ਨੰਬਰਦਾਰ ਬਲਵੰਤ ਸਿੰਘ ਖ਼ਾਨਪੁਰ, ਟਹਿਲ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਵਿਰੋਧੀ ਸਰਕਾਰ-ਸਟੀਫਨ ਕਾਲਾ

ਨਡਾਲਾ, 28 ਫਰਵਰੀ (ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬਲਾਕ ਨਡਾਲਾ ਪ੍ਰਧਾਨ ਸਟੀਫਨ ਕਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਛਲ ਤੇ ਬਲ ਨਾਲ ਕਿਸਾਨ ਅੰਦੋਲਨ ਨੂੰ ਦਬਾਉਣਾ ਚਾਹੀਦੀ ਹੈ ਪਰ ਕਿਸਾਨ ਅੰਦੋਲਨ ਹੁਣ ਸਾਰੇ ਦੇਸ਼ ਵਿਚ ਫੈਲ ਗਿਆ ਹੈ ਜੋ ...

ਪੂਰੀ ਖ਼ਬਰ »

ਗਾਇਕ ਸਰਦੂਲ ਸਿਕੰਦਰ ਸੁਰਾਂ ਦੇ ਬਾਦਸ਼ਾਹ ਤੇ ਸੁਰੀਲੇ ਫਨਕਾਰ ਸਨ-ਅਰੋੜਾ, ਚੌਹਾਨ

ਸੁਲਤਾਨਪੁਰ ਲੋਧੀ, 28 ਫਰਵਰੀ (ਨਰੇਸ਼ ਹੈਪੀ, ਥਿੰਦ)-ਨਾਮਵਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਸੁਰੀਲੇ ਗਾਇਕ ਤੇ ਸੁਰਾਂ ਦੇ ਬਾਦਸ਼ਾਹ ਸਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਹੰਤ ਰੂਪ ਚੰਦ ਅਰੋੜਾ ਤੇ ਨਾਮਵਰ ਗੀਤਕਾਰ ਹਰਭਜਨ ਹਰੀ ਆਦਿ ਬੁਲਾਰਿਆਂ ਨੇ ਸਵ: ਸਰਦੂਲ ...

ਪੂਰੀ ਖ਼ਬਰ »

ਪਵਿੱਤਰ ਕਾਲੀ ਵੇਈਾ ਦੇ ਕੰਢੇ 'ਤੇ ਵਸਿਆ ਪਿੰਡ ਬਾਗਵਾਨਪੁਰ

ਸੁਖਜਿੰਦਰ ਸਿੰਘ ਮੁਲਤਾਨੀ (ਸੰਪਰਕ:-99882-95929) ਭੁਲੱਥ:-ਪਿੰਡ ਦੇ ਸਰਪੰਚ ਨੌਜਵਾਨ ਗੁਰੂ ਦਾ ਸਜਿਆ ਸਿੰਘ ਭਾਈ ਸਰਬਜੀਤ ਸਿੰਘ ਪਿੰਡ ਦੀ ਗ੍ਰਾਮ ਪੰਚਾਇਤ ਵਿਚ 7 ਮੈਂਬਰ ਹਨ, ਜਿਨ੍ਹਾਂ ਵਿਚ ਦਸਤਾਰ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਕੌਰ, ਪ੍ਰੀਤਮ ਕੌਰ, ਪਰਮਜੀਤ ਕੌਰ, ਜਸਵੀਰ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਕਪੂਰਥਲਾ, 28 ਫਰਵਰੀ (ਸਡਾਨਾ)- ਥਾਣਾ ਕੋਤਵਾਲੀ ਮੁਖੀ ਸਬ ਇੰਸਪੈਕਟਰ ਹਰਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਰਵਿੰਦਰ ਸਿੰਘ ਨੇ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਚੇਅਰਮੈਨ ਬੱਚਾਜੀਵੀ ਵਲੋਂ ਸਮਾਰਟ ਕਾਰਡ ਵੰਡੇ

ਭੁਲੱਥ, 28 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਅੱਜ ਮਾਰਕੀਟ ਕਮੇਟੀ ਦਫ਼ਤਰ ਭੁਲੱਥ ਵਿਖੇ ਚੇਅਰਮੈਨ ਰਛਪਾਲ ਸਿੰਘ ਬੱਚਾਜੀਵੀ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 210 ਲਾਭਪਾਤਰੀਆਂ ਨੂੰ ਕਾਰਡ ਤਕਸੀਮ ਕੀਤੇ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿਗਿਆਨ ਤੇ ਤਕਨਾਲੋਜੀ ਦੇਸ਼ ਨੂੰ ਅੱਗੇ ਲਿਜਾਣ 'ਚ ਸਦਾ ਸਹਾਈ ਹੁੰਦੇ ਹਨ- ਡਾ: ਜੈਰਥ

ਕਪੂਰਥਲਾ, 28 ਫਰਵਰੀ (ਸਡਾਨਾ)- ਕੌਮੀ ਵਿਗਿਆਨ ਦਿਵਸ ਸਬੰਧੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਆਈਸ਼ਰ ਮੋਹਾਲੀ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ ਵਲੋਂ ਸਾਂਝੇ ਤੌਰ 'ਤੇ ਵਰਚੂਅਲ ਢੰਗ ਰਾਹੀਂ ਇਹ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪੰਜਾਬ, ...

ਪੂਰੀ ਖ਼ਬਰ »

ਚੌਧਰੀ ਸਵਰਨਾ ਰਾਮ ਦਾ ਹਾਲ-ਚਾਲ ਪੁੱਛਣ ਫਗਵਾੜਾ ਪਹੁੰਚੇ ਭਾਜਪਾ ਦੇ ਸਾਬਕਾ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ

ਫਗਵਾੜਾ, 28 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਉਪ ਪ੍ਰਧਾਨ ਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਮੌਜੂਦਾ ਇੰਚਾਰਜ ਅਵਿਨਾਸ਼ ਰਾਏ ਖੰਨਾ ਨੇ ਫਗਵਾੜਾ ਫੇਰੀ ਦੌਰਾਨ ਸੀਨੀਅਰ ਭਾਜਪਾ ਆਗੂ ਚੌਧਰੀ ਸਵਰਨਾ ਰਾਮ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਕਬੱਡੀ ਦੇ ਬਾਬਾ ਬੋਹੜ ਮਹਿੰਦਰ ਸਿੰਘ ਮੌੜ ਨੂੰ ਸ਼ਰਧਾਂਜਲੀਆਂ ਭੇਟ

ਕਾਲਾ ਸੰਘਿਆਂ, 28 ਫਰਵਰੀ (ਬਲਜੀਤ ਸਿੰਘ ਸੰਘਾ)- ਮਾਂ ਖੇਡ ਕਬੱਡੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਮਹਿੰਦਰ ਸਿੰਘ ਮੌੜ ਦੇ ਵਰੀਣਾ ਮੌਕੇ ਉਨ੍ਹਾਂ ਦੇ ਗ੍ਰਹਿ ਪਿੰਡ ਕਾਲਾ ਸੰਘਿਆਂ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਉਨ੍ਹਾਂ ਦੇ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਆਗੂ ਪ੍ਰੀਤਮ ਸਿੰਘ ਸੀਕਰੀ ਦਾ ਦਿਹਾਂਤ

ਨਡਾਲਾ, 28 ਫਰਵਰੀ (ਮਾਨ)-ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਪਾਰਟੀ ਆਪਣੀਆਂ ਸੇਵਾਵਾਂ ਦੇ ਰਹੇ ਟਕਸਾਲੀ ਕਾਂਗਰਸੀ ਆਗੂ ਪ੍ਰੀਤਮ ਸਿੰਘ ਸੀਕਰੀ ਬੀਤੀ ਰਾਤ ਅਚਾਨਕ ਦਿਹਾਂਤ ਹੋ ਗਿਆ | ਮਨਪ੍ਰੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ 2 ...

ਪੂਰੀ ਖ਼ਬਰ »

ਵਿਸ਼ਵਕਰਮਾ ਜੈਅੰਤੀ ਮਹਾਂ ਉਤਸਵ ਮਨਾਇਆ

ਫਗਵਾੜਾ, 28 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਵਿਸ਼ਵਕਰਮਾ ਜਯੰਤੀ ਮਹਾਂ ਉਤਸਵ ਸ਼ੋ੍ਰਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਨਰਿੰਦਰ ਸਿੰਘ ਫਗਵਾੜਾ ਵਾਲਿਆਂ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਪੀ.ਐਮ. ਸਵਨਿਧੀ ਯੋਜਨਾ ਤਹਿਤ ਕੈਂਪ ਲਗਾਇਆ

ਢਿਲਵਾਂ, 28 ਫਰਵਰੀ (ਸੁਖੀਜਾ, ਪ੍ਰਵੀਨ)– ਅੱਜ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਪੀ.ਐਮ. ਸਵਨਿਧੀ ਯੋਜਨਾ ਕੈਂਪ ਲਗਾਇਆ | ਕੈਂਪ ਦੌਰਾਨ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕਸਬਾ ਢਿਲਵਾਂ ਵਿਚ ਪੰਜਾਬ ਗ੍ਰਾਮੀਣ ਬੈਂਕ ਢਿਲਵਾਂ ਦੇ ...

ਪੂਰੀ ਖ਼ਬਰ »

ਬਾਬਾ ਸਿਪਾਹੀਆ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 28 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਬਾਬਾ ਸਿਪਾਹੀਆ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਰਜਿੰਦਰ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਡਾਇਲੈਸਿਸ ਸੈਂਟਰ ਨੂੰ 51000 ਰੁਪਏ ਸੇਵਾ ਭੇਟ

ਭੁਲੱਥ, 28 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਕੈਮਿਸਟ ਐਸੋਸੀਏਸ਼ਨ ਭੁਲੱਥ ਦੇ ਸਮੂਹ ਮੈਂਬਰਾਨ ਵਲੋਂ 51000 ਰੁਪਏ ਨਕਦ ਰਾਸ਼ੀ ਇਕੱਤਰ ਕਰਕੇ ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ...

ਪੂਰੀ ਖ਼ਬਰ »

ਸੁਰਖਪੁਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਬੀ.ਡੀ.ਪੀ.ਓ. ਢਿਲਵਾਂ ਨੇ ਲਿਆ ਜਾਇਜ਼ਾ

ਭੰਡਾਲ ਬੇਟ, 28 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)- ਬਲਾਕ ਢਿਲਵਾਂ ਦੇ ਪਿੰਡ ਸੁਰਖਪੁਰ ਵਿਖੇ ਗ੍ਰਾਮ ਪੰਚਾਇਤ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਰਪੰਚ ਰਣਜੀਤ ਕੌਰ ਦੀ ਅਗਵਾਈ ਹੇਠ ਪਿੰਡ ਦੇ ਖੇਡ ਸਟੇਡੀਅਮ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਉੱਘੇ ਗਾਇਕ ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ

ਕਪੂਰਥਲਾ, 28 ਫਰਵਰੀ (ਵਿ.ਪ੍ਰ.)-ਮਾਡਲ ਟਾਊਨ ਵੈੱਲਫੇਅਰ ਕੌਂਸਲ ਕਪੂਰਥਲਾ ਦੀ ਮੀਟਿੰਗ ਪ੍ਰਧਾਨ ਤਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਉੱਘੇ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਤੇ ਦੁਖੀ ...

ਪੂਰੀ ਖ਼ਬਰ »

ਖਲਵਾੜਾ ਕਾਲੋਨੀ ਵਿਖੇ ਨਵੇਂ ਡਾਕਘਰ ਦਾ ਉਦਘਾਟਨ ਹੋਇਆ

ਖਲਵਾੜਾ, 28 ਫਰਵਰੀ (ਮਨਦੀਪ ਸਿੰਘ ਸੰਧੂ)- ਖਲਵਾੜਾ ਕਾਲੋਨੀ ਵਿਖੇ ਨਵੇਂ ਡਾਕਘਰ ਦਾ ਉਦਘਾਟਨ ਕਪੂਰਥਲਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਸੁਪਰਡੈਂਟ ਰਵੀ ਕੁਮਾਰ ਪੁਰੀ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਸਰਪੰਚ ਜਗਜੀਵਨ ਲਾਲ ਉਪ ਚੇਅਰਮੈਨ ਮਾਰਕੀਟ ਕਮੇਟੀ ਨੇ ਪੰਜਾਬ ...

ਪੂਰੀ ਖ਼ਬਰ »

ਸਹਾਰਾ ਕਲੱਬ ਵਲੋਂ ਏ.ਡੀ.ਸੀ. ਨੇ ਬੰਗਾ ਰੋਡ ਵਿਖੇ ਬੂਟੇ ਲਗਾਏ

ਫਗਵਾੜਾ, 28 ਫਰਵਰੀ (ਹਰੀਪਾਲ ਸਿੰਘ)- ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਾਤਾਵਰਨ ਸੰਭਾਲ ਲਈ ਏ.ਡੀ.ਸੀ ਕਮ-ਕਮਿਸ਼ਨਰ ਕਾਰਪੋਰੇਸ਼ਨ ਫਗਵਾੜਾ ਰਾਜੀਵ ਵਰਮਾ ਵੱਲੋਂ ਸਹਾਰਾ ਕਲੱਬ ਫਗਵਾੜਾ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਸ਼ੁਰੂ ਕੀਤੀ ...

ਪੂਰੀ ਖ਼ਬਰ »

ਮੋਦੀ ਸਰਕਾਰ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਕਾਰਪੋਰੇਟ ਘਰਾਨਿਆਂ ਦੇ ਦਬਾਅ ਹੇਠ ਵਧਾ ਰਹੀ- ਸੁੱਖ, ਨਾਨਕਪੁਰ

ਸੁਲਤਾਨਪੁਰ ਲੋਧੀ, 28 ਫਰਵਰੀ (ਥਿੰਦ, ਹੈਪੀ)- ਮੋਦੀ ਸਰਕਾਰ ਵਲੋਂ ਨਿੱਤ ਦਿਨ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਨਾਲ ਆਮ ਲੋਕਾਂ ਦਾ ਕਚੂਮਰ ਨਿਕਲ ਗਿਆ ਹੈ | ਇਹ ਸਾਰਾ ਕੁੱਝ ਕਾਰਪੋਰੇਟ ਘਰਾਨਿਆਂ ਦੇ ਦਬਾਅ ਹੇਠ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਵਾਰਡ ਨੰਬਰ 7 ਤੋਂ ਜੇਤੂ ਉਮੀਦਵਾਰ ਹਰਨਿੰਦਰ ਕੌਰ ਸੌਂਦ ਨੇ ਸ਼ੁਕਰਾਨੇ ਵਜੋਂ ਕਰਵਾਇਆ ਧਾਰਮਿਕ ਸਮਾਗਮ

ਕਪੂਰਥਲਾ, 28 ਫਰਵਰੀ (ਸਡਾਨਾ)- ਵਾਰਡ ਨੰਬਰ 7 ਤੋਂ ਆਜ਼ਾਦ ਉਮੀਦਵਾਰ ਵਜੋਂ ਜੇਤੂ ਰਹੀ ਬੀਬੀ ਹਰਨਿੰਦਰ ਕੌਰ ਸੌਂਦ ਵਲੋਂ ਨਗਰ ਨਿਗਮ ਚੋਣਾਂ ਜਿੱਤਣ ਦੀ ਖ਼ੁਸ਼ੀ ਵਿਚ ਅੱਜ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਦੇਵੀ ਤਲਾਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ...

ਪੂਰੀ ਖ਼ਬਰ »

ਭਬਿਆਣਾ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 28 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਭਬਿਆਣਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਤਿੰਨ ਦਿਨਾਂ ਸਮਾਗਮ ਦੇ ਪਹਿਲੇ ਦਿਨ ਅਖੰਡ ਪਾਠ ਅਰੰਭ ਕੀਤੇ ਗਏ | ਦੂਜੇ ਦਿਨ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਰ.ਸੀ.ਐਫ. 'ਚ ਸਮਾਗਮ

ਹੁਸੈਨਪੁਰ, 28 ਫਰਵਰੀ (ਸੋਢੀ)- ਗੁਰੂ ਰਵਿਦਾਸ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ.ਸੀ.ਐਫ. ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਜ਼ੋਰਾਵਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਸੁਲਤਾਨਪੁਰ ਲੋਧੀ, 28 ਫਰਵਰੀ (ਨਰੇਸ਼ ਹੈਪੀ, ਥਿੰਦ)- ਨੰਬਰਦਾਰ ਜਸਬੀਰ ਸਿੰਘ ਦੇ ਸਪੁੱਤਰ ਤੇ ਭਾਈ ਅਮਰਦੀਪ ਸਿੰਘ ਤੇ ਭਾਈ ਸ਼ਰਨਜੀਤ ਸਿੰਘ ਦੇ ਛੋਟੇ ਭਰਾ ਜ਼ੋਰਾਵਰ ਸਿੰਘ, ਜੋ ਬੀਤੇ ਦਿਨੀਂ ਅਚਾਨਕ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX