ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  16 minutes ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  23 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  30 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  39 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  58 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 5 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਮੋਗਾ

ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਭੁੱਖ ਹੜਤਾਲ ਸ਼ੁਰੂ

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾਂ ਫ਼ਰੰਟ ਵਲੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਸਾਹਮਣੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ 10 ਮਾਰਚ ਤੱਕ ਕੀਤੀ ਜਾਣ ਵਾਲੀ ਭੁੱਖ ਹੜਤਾਲ ਦਾ ਆਗਾਜ਼ 51 ਸਾਥੀਆਂ ਨੂੰ ਭੁੱਖ ਹੜਤਾਲ 'ਤੇ ਬਿਠਾ ਕੇ ਕੀਤਾ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲ ਤੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਾਅਦੇ ਕਰਕੇ ਮੁੱਕਰ ਰਹੀ ਹੈ ਅਤੇ ਇਨ੍ਹਾਂ ਮੰਗਾਂ ਪ੍ਰਤੀ ਸਾਜਸ਼ੀ ਚੁੱਪ ਧਾਰਨ ਕੀਤੀ ਹੋਈ ਹੈ, ਪੰਜਾਬ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਧਰਨੇ, ਮੁਜ਼ਾਹਰੇ ਅਤੇ ਵਿਧਾਇਕਾਂ ਮੰਤਰੀਆਂ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਦਰ ਕਿਨਾਰ ਕੀਤਾ ਹੋਇਆ ਹੈ | ਪੇ ਕਮਿਸ਼ਨ ਦੀ ਰਿਪੋਰਟ ਦੀਆਂ ਮਿਤੀਆਂ ਵਿਚ ਲਗਾਤਾਰ ਵਾਧਾ ਕਰਕੇ 28 ਫਰਵਰੀ ਤੱਕ ਜਾਰੀ ਕਰਨ ਦਾ ਨੋਟੀਫ਼ਿਕੇਸ਼ਨ ਵੀ ਰੱਦੀ ਦੀ ਟੋਕਰੀ ਵਿਚ ਸੁੱਟ ਦਿੱਤਾ ਗਿਆ ਹੈ, ਜਥੇਬੰਦੀ ਦੇ ਆਗੂਆਂ ਨੇ 10 ਮਾਰਚ ਤੱਕ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦੇ ਕੇ ਭੁੱਖ ਹੜਤਾਲ ਸ਼ੁਰੂ ਕਰ ਦਾ ਫ਼ੈਸਲਾ ਕੀਤਾ ਹੈ | ਅੱਜ ਦੇ ਧਰਨੇ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਸ਼ਾਮਲ ਹੋਏ ਤੇ ਸਰਕਾਰ ਤੋਂ ਮੰਗ ਕੀਤੀ ਕਿ ਪੇ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕਰਕੇ ਬਣਦੇ ਲਾਭ ਦੇਣ ਲਈ ਬਜਟ ਵਿਚ ਇਸ ਦਾ ਪ੍ਰਬੰਧ ਕੀਤਾ ਜਾਵੇ | ਮੈਡੀਕਲ ਭੱਤਾ ਮਹਿੰਗਾਈ ਵਿਚ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਘੱਟੋ ਘੱਟ 2000 ਰੁਪਏ ਕੀਤਾ ਜਾਵੇ, ਐਡਹਾਕ ਟੈਂਪਰੇਰੀ ਵਰਕ ਚਾਰਜ ਆਊਟ ਸੋਰਸ ਕਾਮੇ ਤੁਰੰਤ ਪੱਕੇ ਕੀਤੇ ਜਾਣ | ਅੱਜ ਦੇ ਇਕੱਠ ਨੂੰ ਜਗਦੀਸ਼ ਚਾਹਲ, ਅਸ਼ੋਕ ਕੁਮਾਰ ਵਰਮਾ, ਭਜਨ ਸਿੰਘ ਗਿੱਲ, ਦਰਸ਼ਨ ਸਿੰਘ ਬਰਾੜ, ਗੁਰਜੰਟ ਸਿੰਘ ਕੋਕਰੀ, ਇੰਦਰਜੀਤ ਭਿੰਡਰ, ਸੁਰਿੰਦਰ ਰਾਮ ਕੁੱਸਾ, ਗੁਰਮੇਲ ਸਿੰਘ ਨਾਹਰ, ਹਰਨੇਕ ਸਿੰਘ ਨੇਕ, ਦਲਜੀਤ ਸਿੰਘ ਭੁੱਲਰ, ਸੁਖਮੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ |

ਡੀ. ਟੀ. ਐਫ. ਵਲੋਂ ਸਰਕਾਰ ਖ਼ਿਲਾਫ਼ ਭਰਵੀਂ ਰੋਸ-ਰੈਲੀ

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ 'ਕੌਮੀ ਸਿੱਖਿਆ ਨੀਤੀ 2020' ਨੂੰ ਲਾਗੂ ਕਰਕੇ ਸਿੱਖਿਆ ਖੇਤਰ ਨੂੰ ਵੀ ਬਾਕੀ ਖੇਤਰਾਂ ਵਾਂਗ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੀ ਕੈਪਟਨ ਸਰਕਾਰ ਵੀ ਉਸੇ ਨੀਤੀ ਦੀਆਂ ...

ਪੂਰੀ ਖ਼ਬਰ »

ਬਿਜਲੀ ਦੇ ਵੱਡੇ-ਵੱਡੇ ਬਿੱਲਾਂ ਨੇ ਗ਼ਰੀਬ ਵਰਗ ਦਾ ਕਚੂਮਰ ਕੱਢਿਆ-ਖਾਲਸਾ

ਕੋਟ ਈਸੇ ਖਾਂ, 2 ਮਾਰਚ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸੂਬੇ ਦੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਤਾਂ ਕੀ ਪੁਗਾਉਣੇ ਸੀ ਉਲਟਾ ਗ਼ਰੀਬ, ਲੋੜਵੰਦ ਜਿਨ੍ਹਾਂ ਨੂੰ ਕਈ ਯੂਨਿਟ ਤੱਕ ਬਿਜਲੀ ਮੁਆਫ਼ ਹੁੰਦੀ ਹੈ, ਨੂੰ ਵੀ ਲੱਖਾਂ ਦੇ ਬਿੱਲ ਭੇਜੇ ਜਾ ...

ਪੂਰੀ ਖ਼ਬਰ »

ਚੋਰ ਗਰੋਹ ਵਲੋਂ ਦੋ ਟਰਾਂਸਫ਼ਾਰਮਰ ਚੋਰੀ

ਨੱਥੂਵਾਲਾ ਗਰਬੀ, 2 ਮਾਰਚ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਦੇ ਇਕ ਕਿਸਾਨ ਦੀ ਮੋਟਰ 'ਤੇ ਲੱਗੇ 10 ਹਾਰਸ ਪਾਵਰ ਬਿਜਲੀ ਟਰਾਂਸਫ਼ਾਰਮਰ ਨੂੰ ਰਾਤ ਦੇ ਸਮੇਂ ਅਣਪਛਾਤੇ ਚੋਰ ਗਰੋਹ ਵਲੋਂ ਚੋਰੀ ਕਰ ਲਿਆ ਗਿਆ | ਇਸ ਸਬੰਧੀ ਸੁਖਚੈਨ ਸਿੰਘ ਪੁੱਤਰ ਗੁਰਨਾਮ ਸਿੰਘ ...

ਪੂਰੀ ਖ਼ਬਰ »

ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਦਾ ਘਿਰਾਓ - ਨਾਅਰੇਬਾਜ਼ੀ ਵੀ ਕੀਤੀ

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਡਰੋਲੀ ਦੀ ਅਗਵਾਈ ਵਿਚ ਪਿਛਲੇ ਚਾਰ ਮਹੀਨਿਆਂ ਤੋਂ ਕੋਵਿਡ ਅਤੇ ਰੈਗੂਲਰ ਇੰਨਸੈਂਟਿਵ ਨਾ ਮਿਲਣ ਕਾਰਨ ਸਿਵਲ ਸਰਜਨ ਦਫ਼ਤਰ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਵਿਚ ਕੋਰੋਨਾ ਪਾਜ਼ੀਟਿਵ ਆਏ 15 ਹੋਰ ਮਰੀਜ਼

ਮੋਗਾ, 2 ਮਾਰਚ (ਗੁਰਤੇਜ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਅੱਜ ਫਿਰ ਕੋਰੋਨਾ ਦੇ ਕੇਸਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ ...

ਪੂਰੀ ਖ਼ਬਰ »

ਨਾਇਬ-ਤਹਿਸੀਲਦਾਰ ਸਮੇਤ 21 ਤਹਿਸੀਲ ਅਤੇ ਸਬ-ਤਹਿਸੀਲ ਮੁਲਾਜ਼ਮਾਂ ਨੇ ਲਗਵਾਇਆ ਕੋਰੋਨਾ ਦਾ ਟੀਕਾ

ਕੋਟ ਈਸੇ ਖਾਂ, 2 ਮਾਰਚ (ਨਿਰਮਲ ਸਿੰਘ ਕਾਲੜਾ, ਯਸ਼ਪਾਲ ਗੁਲਾਟੀ)-ਸੀ. ਐਚ. ਸੀ. ਕੋਟ ਈਸੇ ਖਾਂ 'ਚ ਐਸ. ਡੀ. ਐਮ. ਧਰਮਕੋਟ ਡਾ. ਨਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ 'ਚ ਨਾਇਬ-ਤਹਿਸੀਲਦਾਰ ਕੋਟ ਸਮੇਤ ਧਰਮਕੋਟ ਤਹਿਸੀਲ ਅਤੇ ਸਬ-ਤਹਿਸੀਲ ਦੇ ਤਕਰੀਬਨ 21 ਮੁਲਾਜ਼ਮਾਂ ਨੇ ਕੋਰੋਨਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਨੈਸ਼ਨਲ ਸਪੋਰਟਸਮੈਨਸ਼ਿਪ ਦਿਨ

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਨੈਸ਼ਨਲ ਸਪੋਰਟਸਮੈਨਸ਼ਿਪ ਦਿਨ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ...

ਪੂਰੀ ਖ਼ਬਰ »

ਤੇਲ ਅਤੇ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦੀਆਂ ਵਧਾਈਆਂ ਮੁਸ਼ਕਿਲਾਂ-ਗਰਗ

ਠੱਠੀ ਭਾਈ, 2 ਮਾਰਚ (ਮਠਾੜੂ)-ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨੂੰ ਨਿੱਤ ਦਿਨ ਵੱਖ-ਵੱਖ ਤਰੀਕਿਆਂ ਜਿਵੇਂ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਧਾ ਕੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਦਾ ਸਾਲਾਨਾ ਸਮਾਗਮ

ਨਿਹਾਲ ਸਿੰਘ ਵਾਲਾ, 2 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਸਥਾਨਕ ਲੇਖਕ ਵਿਚਾਰ ਮੰਚ ਦਾ ਸਾਲਾਨਾ ਸਮਾਗਮ ਜੋ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੀ, ਪ੍ਰਧਾਨ ਸੀਰਾ ਗਰੇਵਾਲ ਰੌਂਤਾ ਦੀ ਪ੍ਰਧਾਨਗੀ ਹੇਠ ਸ਼ਾਇਨਿੰਗ ਸਟਾਰ ਸਕੂਲ ...

ਪੂਰੀ ਖ਼ਬਰ »

ਗਿਆਨ ਸਾਗਰ ਸਕੂਲ ਦੇ ਖਿਡਾਰੀਆਂ ਨੇ ਸੋਨ ਤਗਮਾ ਕੀਤਾ ਪ੍ਰਾਪਤ

ਠੱਠੀ ਭਾਈ, 2 ਮਾਰਚ (ਜਗਰੂਪ ਸਿੰਘ ਮਠਾੜੂ)-ਪੰਜਾਬੀ ਫੀਲਡ ਆਰਚਰੀ ਐਸੋਸੀਏਸ਼ਨ ਵਲੋਂ ਕਰਵਾਈ ਗਈ 10ਵੀਂ ਨੈਸ਼ਨਲ ਚੈਂਪੀਅਨਸ਼ਿਪ ਵਿਚ ਸਥਾਨਕ ਗਿਆਨ ਸਾਗਰ ਪਬਲਿਕ ਸਕੂਲ ਵਿਖੇ ਚੱਲ ਰਹੀ ਤੀਰ ਅੰਦਾਜ਼ੀ ਦੀ ਅਕੈਡਮੀ ਦੇ 8 ਖਿਡਾਰੀਆਂ ਅਰਮਾਨ ਦੀਪ ਸਿੰਘ, ਗੁਰਤੇਜ ਸਿੰਘ, ...

ਪੂਰੀ ਖ਼ਬਰ »

ਮਜ਼ਦੂਰ ਤਬਕਾ ਵੀ ਕਿਸਾਨਾਂ ਦੇ ਸੰਘਰਸ਼ ਦਾ ਸਾਥੀ ਬਣਿਆ-ਆਹਲੂਵਾਲੀਆ

ਠੱਠੀ ਭਾਈ, 2 ਮਾਰਚ (ਜਗਰੂਪ ਸਿੰਘ ਮਠਾੜੂ)-ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਜੁਝਾਰੂ ਕਿਸਾਨ ਕੇਂਦਰੀ ਹਕੂਮਤ ਦੀਆਂ ਤਮਾਮ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ, ਹੁਣ ਤੱਕ ਮੋਦੀ ਸਰਕਾਰ ਵਲੋਂ ਕਿਸਾਨੀ ਅੰਦੋਲਨ ਨੂੰ ਫ਼ੇਲ੍ਹ ਕਰਨ ਦੇ ਲਈ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

21 ਦੇ ਕਿਸਾਨ ਮਹਾਂ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਆਪ ਵਲੋਂ ਮੀਟਿੰਗ

ਬਾਘਾ ਪੁਰਾਣਾ, 2 ਮਾਰਚ (ਬਲਰਾਜ ਸਿੰਗਲਾ)-ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਮਹਾਂ ਸੰਮੇਲਨ ਕੀਤਾ ਰਿਹਾ ਹੈ, ਦੀਆਂ ਤਿਆਰੀਆਂ ਸਬੰਧੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੋਗਾ ਹਰਮਨਜੀਤ ਸਿੰਘ ਬਰਾੜ ਵਰਕਰ ਮਿਲਣੀ ਲਈ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਕੁਰਸੀਆਂ ਭੇਟ

ਕਿਸ਼ਨਪੁਰਾ ਕਲਾਂ, 2 ਮਾਰਚ (ਗਿੱਲ, ਕਲਸੀ)-ਪਿੰਡ ਦਾਤਾ ਵਿਖੇ ਸਮਾਜ ਸੇਵੀ ਬਚਿੱਤਰ ਸਿੰਘ ਸੰਧੂ ਟੈਂਟ ਵਾਲਿਆਂ ਵਲੋਂ ਆਂਗਣਵਾੜੀ ਸੈਂਟਰ 'ਚ ਨੰਨੇ ਬੱਚਿਆਂ ਦੇ ਬੈਠਣ ਲਈ 30 ਕੁਰਸੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸੈਂਟਰ ਦੀਆਂ ਆਂਗਣਵਾੜੀ ਵਰਕਰਾਂ ਨੇ ਦਾਨੀ ਪਰਿਵਾਰ ...

ਪੂਰੀ ਖ਼ਬਰ »

ਮੰਡੀ ਸੁਪਰਵਾਈਜ਼ਰ ਰਣਜੀਤ ਸਿੰਘ ਨੂੰ ਸੇਵਾ ਮੁਕਤੀ ਮੌਕੇ ਕੀਤਾ ਸਨਮਾਨਿਤ

ਬੱਧਨੀ ਕਲਾਂ, 2 ਮਾਰਚ (ਸੰਜੀਵ ਕੋਛੜ)-ਪੰਜਾਬ ਮੰਡੀ ਬੋਰਡ ਅਧੀਨ ਮਾਰਕੀਟ ਕਮੇਟੀਆਂ 'ਚ ਤਕਰੀਬਨ 38 ਸਾਲ ਬੇਦਾਗ਼ ਸੇਵਾਵਾਂ ਨਿਭਾਉਣ ਵਾਲੇ ਮੰਡੀ ਸੁਪਰਵਾਈਜ਼ਰ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਬੇਟੀ ਦੇ ਜਨਮ ਦਿਨ 'ਤੇ ਸਕੂਲ ਵਿਚ ਲਗਾਏ ਗੁਲਾਬ ਦੇ ਬੂਟੇ

ਧਰਮਕੋਟ, 2 ਮਾਰਚ (ਪਰਮਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਵਿਖੇ ਸੇਵਾਵਾਂ ਨਿਭਾਅ ਰਹੇ ਸਟੇਟ ਐਵਾਰਡੀ ਅਧਿਆਪਕ ਤੇਜਿੰਦਰ ਸਿੰਘ ਜਸ਼ਨ ਨੇ ਆਪਣੀ ਪੁੱਤਰੀ ਦੇ ਜਨਮ ਦਿਨ 'ਤੇ 22 ਗੁਲਾਬ ਦੇ ਬੂਟੇ ਸਕੂਲ ਦੀ ਹਦੂਦ ਅੰਦਰ ਲਗਾਏ | ਇਸ ਮੌਕੇ ...

ਪੂਰੀ ਖ਼ਬਰ »

ਬਰਾਈਟ ਸਟੋਨ ਦੇ ਵਿਦਿਆਰਥੀ ਨੇ ਸ਼ਾਨਦਾਰ ਬੈਂਡ ਕੀਤੇ ਹਾਸਲ

ਬਾਘਾ ਪੁਰਾਣਾ, 2 ਮਾਰਚ (ਬਲਰਾਜ ਸਿੰਗਲਾ)-ਸਥਾਨਕ ਨਹਿਰੂ ਮੰਡੀ ਵਿਖੇ ਸਥਿਤ ਨਾਮਵਰ ਆਇਲਟਸ ਸੰਸਥਾ ਬਰਾਈਟ ਸਟੋਨ ਦੇ ਵਿਦਿਆਰਥੀ ਕਰਨ ਕੁਮਾਰ ਪੁੱਤਰ ਪੁਸ਼ਪਿੰਦਰ ਸਿੰਘ ਵਾਸੀ ਚੰਦ ਨਵਾਂ ਨੇ ਆਇਲਟਸ ਦੇ ਟੈਸਟ ਵਿਚੋਂ ਓਵਰਆਲ 6 ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ...

ਪੂਰੀ ਖ਼ਬਰ »

ਸਵ. ਕਿ੍ਸ਼ਨਾ ਦੇਵੀ ਨਮਿੱਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 2 ਮਾਰਚ (ਬਲਰਾਜ ਸਿੰਗਲਾ)-ਕਿ੍ਸ਼ਨਾ ਦੇਵੀ ਧਰਮ-ਪਤਨੀ ਸਵ: ਅਮੀਰ ਚੰਦ ਗਾਂਧੀ ਵਾਸੀ ਬਾਘਾ ਪੁਰਾਣਾ ਨਮਿੱਤ ਸ਼੍ਰੀ ਸਹਿਜ ਪਾਠ ਦਾ ਭੋਗ ਸਥਾਨਕ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਵਿਖੇ ਪਰਿਵਾਰ ...

ਪੂਰੀ ਖ਼ਬਰ »

ਪਿੰਡ 'ਚ ਲੱਗ ਰਹੀਆਂ ਇੰਟਰਲਾਕ ਟਾਇਲਾਂ ਦਾ ਕੀਤਾ ਉਦਘਾਟਨ

ਬੱਧਨੀ ਕਲਾਂ, 2 ਮਾਰਚ (ਸੰਜੀਵ ਕੋਛੜ)-ਪਿੰਡ ਰਣੀਆਂ ਦੀ ਪੰਚਾਇਤ ਵਲੋਂ ਵਾਰਡ ਨੰਬਰ 10 ਦੀ ਗਲੀ ਨੂੰ ਪੱਕਾ ਕਰਨ ਲਈ ਲੱਗ ਰਹੀਆਂ ਇੰਟਰਲਾਕਿੰਗ ਟਾਈਲਾਂ ਦਾ ਉਦਘਾਟਨ ਸਰਪੰਚ ਜਸਵਿੰਦਰ ਕੌਰ ਨੇ ਰੀਬਨ ਕੱਟ ਕੇ ਕੀਤਾ | ਵਾਰਡ ਦੇ ਸਾਰੇ ਮੈਂਬਰਾਂ ਨੇ ਸਮੂਹ ਪੰਚਾਇਤ ਦਾ ...

ਪੂਰੀ ਖ਼ਬਰ »

ਗੁਰਮੀਤ ਸਿੰਘ ਸ਼ੀਂਹਮਾਰ ਨੇ ਪੈਦਲ ਵਾਕ ਵਿਚ ਸੋਨ ਤਗਮਾ ਹਾਸਲ ਕੀਤਾ

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ)-ਮਾਸਟਰ ਗੇਮਜ਼ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਲਵੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਚੱਲ ਰਹੀ ਤੀਜੀ ਪੰਜਾਬ ਸਟੇਟ ਮਾਸਟਰ ਗੇਮਜ਼ ਅਥਲੈਟਿਕਸ ਚੈਂਪੀਅਨਸ਼ਿਪ 2021 ਵਿਚ ਪਿੰਡ ਘੱਲ ਕਲਾਂ ਦੇ ਗੁਰਮੀਤ ਸਿੰਘ ਸ਼ੀਂਹਮਾਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਮਾਨ ਨੂੰ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 2 ਮਾਰਚ (ਜਗਰੂਪ ਸਿੰਘ ਮਠਾੜੂ)-ਸਥਾਨਕ ਗਿਆਨ ਸਾਗਰ ਪਬਲਿਕ ਸਕੂਲ ਦੇ ਚੇਅਰਮੈਨ ਅੰਗਰੇਜ਼ ਸਿੰਘ ਮਾਨ ਦੇ ਸਤਿਕਾਰਯੋਗ ਮਾਤਾ ਗੁਰਦੇਵ ਕੌਰ ਧਰਮ ਪਤਨੀ ਸਵ: ਕਿ੍ਪਾਲ ਸਿੰਘ ਮਾਨ ਨਮਿੱਤ ਪਾਠਾਂ ਦੇ ਭੋਗ ਗੁਰਦੁਆਰਾ ਸਾਹਿਬ ਪਿੰਡ ਮੌੜ ਨੌਂਅਬਾਦ ਵਿਖੇ ਪਾਏ ਗਏ¢ ...

ਪੂਰੀ ਖ਼ਬਰ »

ਵਿਧਾਇਕ ਡਾ. ਕਮਲ ਅਤੇ ਬਰਾੜ ਨੇ ਪ੍ਰਭਜੀਤ ਸਿੰਘ ਨਾਲ ਕੀਤਾ ਸ਼ੋਕ ਵਿਅਕਤ

ਮੋਗਾ, 2 ਮਾਰਚ (ਅਸ਼ੋਕ ਬਾਂਸਲ)-ਆੜ੍ਹਤੀਆ ਐਸੋਸੀਏਸ਼ਨ ਦੇ ਉਪ ਪ੍ਰਧਾਨ ਪ੍ਰਭਦੀਪ ਸਿੰਘ ਕਾਲਾ ਦੇ ਪਿਤਾ ਉੱਘੇ ਕਾਂਗਰਸੀ ਆਗੂ ਸਾਬਕਾ ਸਰਪੰਚ ਪਾਲਾ ਸਿੰਘ ਦਾ ਦਿਹਾਂਤ ਹੋ ਗਿਆ ਸੀ, ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਵਿਧਾਇਕ ਮੋਗਾ ਡਾ. ਹਰਜੋਤ ਕਮਲ ਤੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੱਲ੍ਹ ਦੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ-ਸਰਬਜੀਤ ਕੌਰ

ਨੱਥੂਵਾਲਾ ਗਰਬੀ, 2 ਮਾਰਚ (ਸਾਧੂ ਰਾਮ ਲੰਗੇਆਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਮੋਬਾਈਲ ਟਾਵਰ ਤੋਂ ਛੇ ਬੈਟਰੀਆਂ ਚੋਰੀ ਕਰਨ ਦੇ ਦੋਸ਼ 'ਚ ਚਾਰ ਨਾਮਜ਼ਦ

ਮੋਗਾ, 2 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਫ਼ਤਿਹਗੜ੍ਹ ਕੋਰੋਟਾਣਾ 'ਚ ਲੱਗੇ ਮੋਬਾਈਲ ਟਾਵਰ 'ਤੋਂ ਛੇ ਬੈਟਰੀਆਂ ਚੋਰੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਚਾਰ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਸਰਪੰਚ ਨਮਿੱਤ ਸ਼ਰਧਾਂਜਲੀ ਸਮਾਗਮ

ਠੱਠੀ ਭਾਈ, 2 ਮਾਰਚ (ਜਗਰੂਪ ਸਿੰਘ ਮਠਾੜੂ)-ਪਿੰਡ ਜੀਤਾ ਸਿੰਘ ਵਾਲਾ ਚੌਧਰੀ ਵਾਲਾ ਦੇ ਕਾਂਗਰਸੀ ਸਰਪੰਚ ਜਸਵਿੰਦਰ ਸਿੰਘ ਜਿਨ੍ਹਾਂ ਦੀ ਬੀਤੇ ਦਿਨ ਸੜਕ ਹਾਦਸੇ ਵਿਚ ਬੇਵਕਤ ਮੌਤ ਹੋ ਗਈ ਸੀ, ਨਮਿੱਤ ਪਾਠਾਂ ਦੇ ਭੋਗ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ¢ ਕੀਰਤਨੀ ਜਥੇ ਨੇ ...

ਪੂਰੀ ਖ਼ਬਰ »

ਦੂਜੇ ਗੇੜ ਦੀ ਵੈਕਸੀਨ ਲਗਾਉਣ ਦੀ ਪ੍ਰਕਿਰਿਆ ਸ਼ੁਰੂ

ਅਜੀਤਵਾਲ, 2 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਪਹਿਲੇ ਗੇੜ ਦੇ ਸਿਰੜੀ ਸਿਹਤ ਵਿਭਾਗ ਦੇ ਯੋਧਿਆਂ ਅਤੇ ਪੁਲਿਸ ਵਿਭਾਗ ਦੀ ਪ੍ਰਕਿਰਿਆ ਤੋਂ ਬਾਅਦ, ਦੂਜੇ ਗੇੜ 'ਚ ਆਮ ਲੋਕਾਂ ਦੇ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਹੈ | ਢੁੱਡੀਕੇ ਪੀ.ਐਚ.ਸੀ. ਐਸ.ਐਮ.ਓ. ਡਾ. ਨੀਲਮ ਭਾਟੀਆ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਸਮਾਗਮ

ਕੋਟ ਈਸੇ ਖਾਂ, 2 ਮਾਰਚ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਬਾਬਾ ਈਸ਼ਰ ਸਿੰਘ ਸੰਸਥਾਵਾਂ ਵਲੋਂ ਹਰ ਸਾਲ ਦੀ ਤਰਾਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਡਾ. ਜਸਮੇਲ ਸਿੰਘ ਧਾਲੀਵਾਲ ਚੇਅਰਮੈਨ ਵਲੋਂ ਸਮੂਹ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਸਾਫ਼ਟ ਸਕਿੱਲ ਟਰੇਨਿੰਗ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਸੂਬੇ ਦੇ ਵੱਧ ਤੋਂ ਵੱਧ ਕਾਬਲ ਨੌਜਵਾਨ ...

ਪੂਰੀ ਖ਼ਬਰ »

ਮੋਗਾ ਪੇਰੀਫੇਰੀ ਪੰਪ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 2 ਮਾਰਚ (ਜਸਪਾਲ ਸਿੰਘ ਬੱਬੀ)-ਮੋਗਾ ਪੇਰੀਫੇਰੀ ਪੰਪ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਪ੍ਰਧਾਨ ਸੁਖਜਿੰਦਰ ਸਿੰਘ ਕਾਕਾ ਬਲਖੰਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਟਰੋਲੀਅਮ ਮਨਿਸਟਰੀ ਅਤੇ ਆਇਲ ਮੇਨਟੇਨੈਂਸ ਕੰਪਨੀ (ਓ.ਐਮ.ਸੀ.) ਦੀਆਂ ਮਾਰੂ ...

ਪੂਰੀ ਖ਼ਬਰ »

ਕੋਵਿਡ 19 ਦੀ ਰੋਕਥਾਮ ਲਈ ਤੀਸਰੇ ਗੇੜ ਦਾ ਟੀਕਾਕਰਨ ਸ਼ੁਰੂ

ਬਾਘਾ ਪੁਰਾਣਾ, 2 ਮਾਰਚ (ਬਲਰਾਜ ਸਿੰਗਲਾ)-ਸਰਕਾਰ ਵਲੋਂ ਕੋਵਿਡ 19 ਦੇ ਖ਼ਾਤਮੇ ਲਈ ਸ਼ੁਰੂ ਕੀਤੀ ਟੀਕਾਕਰਨ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਸਰਕਾਰ ਦੀਆਂ ਹਦਾਇਤਾਂ 'ਤੇ ਤੀਸਰੇ ਗੇੜ ਦੇ ਟੀਕਾਕਰਨ ਦੀ ਸ਼ੁਰੂਆਤ ਸਥਾਨਕ ਸਿਵਲ ਹਸਪਤਾਲ ਵਿਖੇ ਐਸ.ਐਮ.ਓ. ਸੰਜੇ ਪਵਾਰ ਅਤੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸੂਬਾ ਪੱਧਰੀ ਸੱਦੇ 'ਤੇ ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤ ਸੰਘਰਸ਼ ਕਮੇਟੀ ਨੇ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗੇ੍ਰਸ਼ਨ ਵਲੋਂ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 2 ਮਾਰਚ (ਬਲਰਾਜ ਸਿੰਗਲਾ)-ਸ਼ਹਿਰ ਦੀ ਨਹਿਰੂ ਮੰਡੀ ਵਿਖੇ ਸਥਿਤ ਜੇ.ਐਮ.ਐਸ. ਇਮੀਗੇ੍ਰਸ਼ਨ ਸੰਸਥਾ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਸਾਕਾਰ ਕੀਤੇ ਜਾ ਰਹੇ ਹਨ | ਇਸ ਵਾਰ ਰਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਬੀ. ਕੇ. ਯੂ. ਉਗਰਾਹਾਂ ਵਲੋਂ 152 ਦਿਨਾਂ ਤੋਂ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਬਾਘਾ ਪੁਰਾਣਾ, 2 ਮਾਰਚ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਦੀ ਜ਼ਾਲਮ ਸਰਕਾਰ ਦੁਆਰਾ ਲਿਆਂਦੇ ਕਿਸਾਨ ਮਜ਼ਦੂਰ ਵਿਰੋਧੀ ਬਿੱਲਾਂ ਖ਼ਿਲਾਫ਼ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਅਣਮਿਥੇ ਸਮੇਂ ਲਾਇਆ ਦਿਨ ਰਾਤ ਦਾ ਧਰਨਾ ਬਲਾਕ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਰੁਪਏ ਦੀ ਸਬਸਿਡੀ ਜਾਰੀ

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਮੋਗਾ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ 100 ਬੱਚਿਆਂ ਦੇ ਕੀਤੇ ਕੋਰੋਨਾ ਟੈੱਸਟ

ਅਜੀਤਵਾਲ, 2 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਕੋਕਰੀ ਫੂਲਾ ਸਿੰਘ ਸਕੂਲ ਦੇ ਇਕ ਸਟਾਫ਼ ਮੈਂਬਰ ਕੋਰੋਨਾ ਪਾਜ਼ੀਟਿਵ ਆਉਣ 'ਤੇ 100 ਬੱਚਿਆਂ ਦੇ ਟੈੱਸਟ ਕੀਤੇ ਗਏ ਜਿਨ੍ਹਾਂ ਵਿਚ 6 ਬੱਚਿਆਂ ਦੇ ਕੋਰੋਨਾ ਟੈੱਸਟ ਪਾਜ਼ੀਟਿਵ ਆਏ | ਢੁੱਡੀਕੇ ਪੀ.ਐਚ.ਸੀ. ਦੇ ਡਾ. ਨੀਲਮ ਭਾਟੀਆ ...

ਪੂਰੀ ਖ਼ਬਰ »

ਜਥੇਦਾਰ ਸੁਖਹਰਪ੍ਰੀਤ ਸਿੰਘ ਨੇ ਲਾਭਪਾਤਰੀਆਂ ਨੂੰ ਚੈੱਕ ਵੰਡੇ

ਬਾਘਾ ਪੁਰਾਣਾ, 2 ਮਾਰਚ (ਬਲਰਾਜ ਸਿੰਗਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤਾਂ ਅਤੇ ਹੋਰ ਲੋੜਵੰਦਾਂ ਨੂੰ ਸਹਾਇਤਾ ਦੇਣ ਦੀ ਵਿੱਢੀ ਹੋਈ ਮੁਹਿੰਮ ਦੇ ਤਹਿਤ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਆਪਣੇ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਕੀਮਤਾਂ 'ਚ ਵਾਧਾ ਕੇਂਦਰ ਤੁਰੰਤ ਵਾਪਸ ਲਵੇ-ਜੈਮਲਵਾਲਾ

ਬਾਘਾ ਪੁਰਾਣਾ, 2 ਮਾਰਚ (ਬਲਰਾਜ ਸਿੰਗਲਾ)-ਡੈਮੋਕ੍ਰੇਟਿਕ ਭਾਰਤੀਆ ਸਮਾਜ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਜੁਗਰਾਜ ਸਿੰਘ ਜੈਮਲ ਵਾਲਾ ਨੇ ਤੇਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ ਕਿਹਾ ਕਿ ਨਿੱਤ ਦਿਨ ਪੈਟਰੋਲ-ਡੀਜ਼ਲ ਅਤੇ ਘਰੇਲੂ ...

ਪੂਰੀ ਖ਼ਬਰ »

ਨਸ਼ਿਆਂ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾਗਰੂਕ

ਮੋਗਾ, 2 ਮਾਰਚ (ਅਸ਼ੋਕ ਬਾਂਸਲ)- ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ. ਪੀ. ਹਰਕਮਲ ਕੌਰ ਐਸ.ਪੀ.ਪੀ.ਬੀ.ਆਈ. ਮੋਗਾ ਦੀ ਅਗਵਾਈ 'ਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਤੂੜੀ ਛਿਲਕਾ ਵਰਕਰਜ਼ ਯੂਨੀਅਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 1100 ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਕਾਬੂ

ਮੋਗਾ, 2 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 1100 ਨਸ਼ੀਲੀਆਂ ਗੋਲੀਆਂ ਸਮੇਤ ਪੰਜ ਜਾਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਹਿਊਮਨ ਰਾਈਟਸ ਐਕਟੀਵਿਸਟ ਵੈੱਲਫੇਅਰ ਮੋਗਾ ਦੀ ਮੀਟਿੰਗ

ਮੋਗਾ, 2 ਮਾਰਚ (ਅਸ਼ੋਕ ਬਾਂਸਲ)- ਹਿਊਮਨ ਰਾਈਟਸ ਐਕਟੀਵਿਸਟ ਵੈੱਲਫੇਅਰ ਕਮੇਟੀ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੀ.ਏ. ਅਤੁਲ ਗਰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਸਮਾਜ ਸੇਵੀ ਕੰਮਾਂ ਬਾਰੇ ਵਿਚਾਰ ਕੀਤੀ ਗਈ¢ ਇਸ ...

ਪੂਰੀ ਖ਼ਬਰ »

ਰਜਿੰਦਰ ਕੌਰ ਢੰਡਾਲ ਨੂੰ ਸੇਵਾ-ਮੁਕਤ ਹੋਣ 'ਤੇ ਕੀਤਾ ਸਨਮਾਨਿਤ

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ)- ਸਰਕਾਰੀ ਹਾਈ ਸਕੂਲ ਘੱਲ ਕਲਾਂ ਮੋਗਾ ਦੀ ਮੈਥ ਮਿਸਟੈੱ੍ਰਸ ਰਜਿੰਦਰ ਕੌਰ ਢੰਡਾਲ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਬਦਲੇ ਪਿੰਡ ਦੇ ਸਰਪੰਚ ਸਿਮਰਨਜੀਤ ਸਿੰਘ ਗਿੱਲ, ਪੰਚਾਇਤ ਮੈਂਬਰ ਜਤਿੰਦਰ ਸਿੰਘ, ਲਖਵਿੰਦਰ ਸਿੰਘ ਮੈਂਬਰ, ...

ਪੂਰੀ ਖ਼ਬਰ »

ਰਿਟਾਇਰਡ ਇੰਜੀਨੀਅਰ ਅਫ਼ਸਰਜ਼ ਵੈੱਲਫੇਅਰ ਐਸੋਸੀਏਸ਼ਨ ਪਾਵਰਕਾਮ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 2 ਮਾਰਚ (ਜਸਪਾਲ ਸਿੰਘ ਬੱਬੀ)-132 ਕੇ.ਵੀ. ਪਾਵਰ ਗਰਿੱਡ ਰੈਸਟ ਹਾਊਸ ਮੋਗਾ ਵਿਖੇ ਰਿਟਾਇਰਡ ਇੰਜੀਨੀਅਰ ਅਫ਼ਸਰਜ਼ ਵੈੱਲਫੇਅਰ ਐਸੋਸੀਏਸ਼ਨ ਪਾਵਰਕਾਮ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਇੰਜੀਨੀਅਰ ਪ੍ਰੀਤਮ ਸਿੰਘ ਸੀਨੀਅਰ ਐਕਸੀਅਨ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਤਖ਼ਤੂਪੁਰਾ 'ਚ ਗੁਰੂ ਰਵਿਦਾਸ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਨਿਹਾਲ ਸਿੰਘ ਵਾਲਾ, 2 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ ਰਵਿਦਾਸ ਪੱਤੀ 'ਚ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਹਿੰਮਤਪੁਰਾ ਵਿਖੇ ਹੋਈਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਦੁਕਾਨਦਾਰਾਂ ਨੇ ਕੀਤੀ ਮੀਟਿੰਗ

ਨਿਹਾਲ ਸਿੰਘ ਵਾਲਾ, 2 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪਿੰਡ ਹਿੰਮਤਪੁਰਾ 'ਚ ਪਿਛਲੇ ਸਾਲ ਹੋਈਆਂ ਚੋਰੀਆਂ ਦੀ ਘਟਨਾਵਾਂ ਦਾ ਇਨਸਾਫ਼ ਨਾ ਮਿਲਣ 'ਤੇ ਦੁਕਾਨਦਾਰ ਇਨਸਾਫ਼ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX