ਤਾਜਾ ਖ਼ਬਰਾਂ


ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  5 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  12 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  21 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  40 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  52 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  1 minute ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਬਠਿੰਡਾ

ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਨ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 2 ਮਾਰਚ (ਬਿੱਕਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਫ਼ਤਹਿ ਸਿੰਘ ਵਾਲਾ ਦੇ ਸੱਤ ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਨ ਤੋਂ ਖਫ਼ਾ ਪਿੰਡ ਵਾਸੀਆਂ ਨੇ ਸਰਪੰਚ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਸਿੱਖਿਆ ਵਿਭਾਗ ਵਲੋਂ ਖ਼ਤਮ ਕੀਤੀਆਂ ਸੱਤ ਅਸਾਮੀਆਂ ਜਿੰਨ੍ਹਾਂ ਵਿਚ ਦੋ ਲੈਕਚਰਾਰ ਅਤੇ ਪੰਜ ਮਾਸਟਰ ਕੇਡਰ ਦੀਆਂ ਹਨ ਸਬੰਧੀ ਕਰਮਜੀਤ ਸਿੰਘ ਸੇਖੋਂ, ਪੰਚ ਬਿੱਟੂ ਸਿੰਘ, ਮਜ਼ਦੂਰ ਆਗੂ ਗੁਰਮੇਲ ਗਿਆਨੀ, ਜਗਜੀਤ ਸਿੰਘ, ਪੰਚ ਰੂੜਾ ਸਿੰਘ, ਪੰਚ ਬਹਾਦਰ ਸਿੰਘ, ਨੇ ਕਿਹਾ ਕਿ ਸਕੂਲ ਵਿਚ ਅਧਿਆਪਕਾਂ ਦੀ ਤਾਂ ਪਹਿਲਾਂ ਹੀ ਬਹੁਤ ਘਾਟ ਹੈ ਪ੍ਰੰਤੂ ਸਰਕਾਰ ਨੇ ਘਾਟ ਪੂਰੀ ਕਰਨ ਦੀ ਬਜਾਏ ਸੱਤ ਹੋਰ ਅਸਾਮੀਆਂ ਖ਼ਤਮ ਕਰਕੇ ਸਕੂਲ ਦਾ ਭੱਠਾ ਬਿਠਾਉਣ ਵਾਲੀ ਕਾਰਵਾਈ ਕੀਤੀ ਹੈ | ਉਨ੍ਹਾਂ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਕੂਲ ਵਿਚੋਂ ਖ਼ਤਮ ਕੀਤੀਆਂ ਅਸਾਮੀਆਂ ਤੁਰੰਤ ਬਹਾਲ ਕੀਤੀਆਂ ਜਾਣ ਅਤੇ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਦੀ ਗਿਣਤੀ ਦੇ ਹਿਸਾਬ ਨਾਲ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਿੱਖਿਆ ਵਿਭਾਗ ਨੇ ਖ਼ਤਮ ਕੀਤੀਆਂ ਅਸਾਮੀਆਂ ਜਲਦੀ ਬਹਾਲ ਨਾ ਕੀਤੀਆਂ ਤਾਂ ਪਿੰਡ ਵਾਸੀ ਸਕੂਲ ਨੂੰ ਤਾਲਾ ਲਗਾਉਣ ਲਈ ਮਜ਼ਬੂਰ ਹੋਣਗੇ | ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਲ ਸਨ | ਇਸ ਸਬੰਧੀ ਜਾਣਕਾਰੀ ਮਿਲੀ ਹੈ ਕਿ ਸਰੀਰਕ ਸਿੱਖਿਆ, ਅਰਥ ਸ਼ਾਸਤਰ, ਸਾਇੰਸ, ਪੰਜਾਬੀ ਅਤੇ ਸਮਾਜਿਕ ਸਿੱਖਿਆ ਦੀਆਂ ਅਸਾਮੀਆਂ ਖ਼ਤਮ ਕੀਤੀਆਂ ਗਈਆਂ ਹਨ, ਜਦੋਂਕਿ ਕੰਪਿਊਟਰ ਅਧਿਆਪਕਾਂ ਦੀਆਂ ਦੋ ਅਸਾਮੀਆਂ ਕੱਲ੍ਹ ਸ਼ਾਮ ਵਾਪਸ ਆ ਗਈਆਂ ਹਨ | ਸਕੂਲ ਦੀ ਪਿ੍ੰਸੀਪਲ ਮਲਕਾ ਰਾਣੀ ਨੇ ਦੱਸਿਆ ਕਿ ਅਸਾਮੀਆਂ ਖ਼ਤਮ ਕੀਤੇ ਜਾਣ ਬਾਰੇ ਉਨ੍ਹਾਂ ਕੋਲ ਕੋਈ ਲਿਖਤੀ ਜਾਣਕਾਰੀ ਨਹੀਂ ਆਈ | ਉਨ੍ਹਾਂ ਅਨੁਸਾਰ ਸਕੂਲ ਵਿਚ ਕੁੱਲ 345 ਬੱਚੇ ਹਨ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਕੁੱਲ 22 ਅਸਾਮੀਆਂ ਹਨ, ਜਿਨ੍ਹਾਂ ਵਿਚੋਂ ਪੰਜਾਬੀ ਲੈਕਚਰਾਰ, ਐਸ. ਐਸ. ਮਿਸਟ੍ਰੈਸ ਅਤੇ ਆਰਟ ਐਂਡ ਕਰਾਫ਼ਟ ਦੀਆਂ 3 ਅਸਾਮੀਆਂ ਖਾਲੀ ਪਈਆਂ ਹਨ | ਪ੍ਰਾਇਮਰੀ ਵਿੰਗ ਦੇ ਮੁੱਖ ਅਧਿਆਪਕ ਪਰਮਜੀਤ ਸਿੰਘ ਨੇ ਕਿਹਾ ਕਿ ਇਸ ਵਾਰ ਬੱਚਿਆਂ ਦੇ ਦਾਖ਼ਲੇ ਜ਼ਿਆਦਾ ਹੋਣ ਕਾਰਨ ਬੱਚਿਆਂ ਦੀ ਕੁੱਲ ਗਿਣਤੀ 237 ਹੋ ਗਈ ਹੈ | ਜਦੋਂਕਿ ਅ ਧਿਆਪਕ ਸਿਰਫ਼ ਪੰਜ ਹਨ ਅਤੇ ਕੋਈ ਸੇਵਾਦਾਰ ਨਹੀਂ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੇਵਾ ਸਿੰਘ ਸਿੱਧੂ ਨੇ ਕਿਹਾ ਕਿ ਸਿਸਟਮ ਵਿਚ ਕੋਈ ਤਕਨੀਕੀ ਨੁਕਸ ਹੋਣ ਕਾਰਨ ਇਹ ਸਮੱਸਿਆ ਹੋਰਨਾਂ ਪਿੰਡਾਂ ਵਿਚ ਵੀ ਹੈ | ਸਾਡੇ ਪੱਧਰ 'ਤੇ ਕੁੱਝ ਵੀ ਨਹੀਂ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲਮੈਂਟਰੀ) ਸ਼ਿਵਪਾਲ ਗੋਇਲ ਨੇ ਕਿਹਾ ਕਿ ਇਸ ਸਕੂਲ ਵਿਚ ਅਧਿਆਪਕਾਂ ਦੀ ਗਿਣਤੀ ਪੂਰੀ ਕਰਨ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਅਤੇ ਜਲਦੀ ਹੀ ਉਹ ਆਪਣੀਆਂ ਡਿਊਟੀਆਂ 'ਤੇ ਪਹੁੰਚ ਜਾਣਗੇ |

ਪੰਜਾਬ ਵਿਧਾਨ ਸਭਾ 'ਚ ਗੂੰਜਿਆ ਬਠਿੰਡਾ ਦਿਹਾਤੀ ਹਲਕੇ ਦੀਆਂ ਲਿੰਕ ਸੜਕਾਂ ਦਾ ਮੁੱਦਾ

ਸੰਗਤ ਮੰਡੀ, 2 ਮਾਰਚ (ਅੰਮਿ੍ਤਪਾਲ ਸ਼ਰਮਾ)-ਪੰਜਾਬ ਵਿਧਾਨਸਭਾ 'ਚ ਬੱਜਟ ਸੈਸ਼ਨ ਦੇ ਦੂਜੇ ਦਿਨ ਬਠਿੰਡਾ ਦਿਹਾਤੀ ਹਲਕੇ ਦੀਆਂ ਟੁੱਟੀਆਂ ਲਿੰਕ ਸੜਕਾਂ ਦਾ ਮੁੱਦਾ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ.ਰੁਪਿੰਦਰ ਕੌਰ ਰੂਬੀ ਵਲੋਂ ਨੇ ਬੜੇ ਜ਼ੋਰ-ਸ਼ੋਰ ਨਾਲ ਉਠਾਇਆ | ...

ਪੂਰੀ ਖ਼ਬਰ »

ਘਰੇਲੂ ਝਗੜੇ ਕਾਰਨ ਨੌਜਵਾਨ ਨੇ ਕੀਤੀ ਆਪਣੀ ਬਾਂਹ ਜ਼ਖ਼ਮੀ

ਬਠਿੰਡਾ, 2 ਮਾਰਚ (ਅਵਤਾਰ ਸਿੰਘ)-ਸਥਾਨਕ ਸੰਤਪੁਰਾ ਰੋਡ ਨਿਵਾਸੀ ਰੇਲਵੇ ਬੰਦ ਫਾਟਕ ਦੇ ਨਜ਼ਦੀਕ ਰਹਿਣ ਵਾਲੇ ਬਬਲੂ ਨਾਮ ਦੇ ਇਕ ਨੌਜਵਾਨ ਨੇ ਘਰੇਲੂ ਝਗੜੇ ਕਾਰਨ ਗ਼ੁੱਸੇ ਵਿਚ ਆਪਣੀ ਬਾਂਹ 'ਤੇ ਚਾਕੂ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਲਈ ਅਤੇ ਘਟਨਾ ਦੀ ਸੂਚਨਾ ...

ਪੂਰੀ ਖ਼ਬਰ »

ਲੋਕ ਹੁਣ ਕਾਂਗਰਸ ਦੀਆਂ ਝੂਠੀਆਂ ਚਾਲਾਂ 'ਚ ਨਹੀਂ ਫਸਣਗੇ-ਮਲੂਕਾ

ਭਗਤਾ ਭਾਈਕਾ, 2 ਮਾਰਚ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ ਅਕਾਲੀ ਦਲ ਦੀ ਰੈਲੀ ਨੇ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ 2022 ਵਿਚ ਆਉਣ ਵਾਲੀ ਅਕਾਲੀ ਸਰਕਾਰ ਦਾ ਮੁੱਢ ਬੰਨ੍ਹ ...

ਪੂਰੀ ਖ਼ਬਰ »

ਸੜਕ ਦੁਰਘਟਨਾ ਵਿਚ 3 ਮੋਟਰਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 2 ਮਾਰਚ (ਅਵਤਾਰ ਸਿੰਘ )-ਸ਼ਹਿਰ ਦੇ ਸ਼ਹੀਦ ਸੂਬੇਦਾਰ ਨੰਦ ਸਿੰਘ ਫ਼ੌਜੀ ਚੌਕ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ | ਦੁਰਘਟਨਾ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਬਿ੍ਗੇਡ ਦੇ ...

ਪੂਰੀ ਖ਼ਬਰ »

ਕਿਸਾਨ ਗਿ੍ਫ਼ਤਾਰੀਆਂ ਦੇ ਵਿਰੋਧ 'ਚ ਅਕਾਲੀ ਦਲ (ਅ) ਵਲੋਂ ਗਿ੍ਫ਼ਤਾਰੀਆਂ ਦੇਣ ਲਈ ਬੀਬੀਆਂ ਦਾ ਜਥਾ ਦਿੱਲੀ ਰਵਾਨਾ

ਤਲਵੰਡੀ ਸਾਬੋ, 2 ਮਾਰਚ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ)-ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਦਿੱਲੀ ਲਾਲ ਕਿਲ੍ਹੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਦਿੱਲੀ ਪੁਲੀਸ ਵਲੋਂ ਕਿਸਾਨਾਂ ਦੀਆਂ ਗਿ੍ਫਤਾਰੀਆਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ...

ਪੂਰੀ ਖ਼ਬਰ »

100 ਲੀਟਰ ਲਾਹਣ ਸਮੇਤ ਇਕ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 2 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਇਕ ਵਿਅਕਤੀ ਦੇ ਘਰ ਵਿਚ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਆਰੰਭ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਕਾਬੂ

ਗੋਨਿਆਣਾ, 2 ਮਾਰਚ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਪੁੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਵਿਰੁੱਧ ਪਰਚਾ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਕੋਲੋਂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਕਰਮਚਾਰੀਆਂ ਵਲੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਧਰਨਾ

ਚਾਉਕੇ, 2 ਮਾਰਚ (ਮਨਜੀਤ ਸਿੰਘ ਘੜੈਲੀ)-ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੇ ਕਰਮਚਾਰੀਆਂ ਨੇ ਪਿਛਲੇ ਕਈ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਬੀ ਡੀ ਪੀ ਓ ਦਫਤਰ ਪਿੰਡ ਰਾਮਪੁਰਾ ਵਿਖੇ ਰੋਸ ਧਰਨਾ ਦਿੱਤਾ | ਇਸ ਰੋਸ ਧਰਨੇ ਦੌਰਾਨ ਕਰਮਚਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤਾਂ ਵਲੋਂ ਕਿਸਾਨਾਂ ਦੀ ਯਾਦ 'ਚ ਲਾਇਬ੍ਰੇਰੀ ਅਤੇ ਪਾਰਕ ਬਣਾਉਣ ਦਾ ਫ਼ੈਸਲਾ

ਭਾਗੀਵਾਂਦਰ, 2 ਮਾਰਚ (ਮਹਿੰਦਰ ਸਿੰਘ ਰੂਪ)-ਕਿਸਾਨ ਸੰਘਰਸ਼ ਮੋਰਚੇ ਦੌਰਾਨ ਜਾਨਾਂ ਗਵਾ ਚੱੁਕੇ ਸਥਾਨਕ ਪਿੰਡ ਭਾਗੀਵਾਂਦਰ ਦੇ ਕਿਸਾਨ ਹਰਜਿੰਦਰ ਸਿੰਘ ਜਿੰਦੂ ਅਤੇ ਗੁਰਪਿਆਰ ਸਿੰਘ ਦੀ ਯਾਦ 'ਚ ਪਿੰਡ ਦੀਆਂ ਦੋਂਵੇ ਗ੍ਰਾਮ ਪੰਚਾਇਤਾਂ ਵਲੋਂ 5-5 ਲੱਖ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਦਿੱਲੀ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਮਹਿਮਾ ਸਰਕਾਰੀ ਤੋਂ ਲਗਾਤਾਰ ਛੇਵਾਂ ਜਥਾ ਰਵਾਨਾ

ਮਹਿਮਾ ਸਰਜਾ, 2 ਮਾਰਚ (ਬਲਦੇਵ ਸੰਧੂ)-ਕਿਸਾਨ ਮਾਰੂ ਕੇਂਦਰ ਵਲੋਂ ਲਿਆਂਦੇ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਵਿੱਢੇ ਕਿਸਾਨ ਅੰਦੋਲਨ ਵਿਚ ਮਹਿਮਾ ਸਰਕਾਰੀ ਤੋਂ ਜਥਾ ਰਵਾਨਾ | ਇਹ 6ਵਾਂ ਜਥਾ ਪੰਜਾਬ ਸਟੂਡੈਂਟ ਯੂਨੀਅਨ ਦੇ ਸਾਬਕਾ ਪ੍ਰਧਾਨ ਬਰਜਿੰਦਰ ਸਿੰਘ ਬਰਾੜ, ਰਿਟਾ: ...

ਪੂਰੀ ਖ਼ਬਰ »

ਬਾਦਲ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ਦੇ ਕਿਸਾਨ ਕਰਜ਼ਾਈ ਹੋਏ-ਖ਼ੁਸ਼ਬਾਜ਼ ਜਟਾਣਾ

ਰਾਮਾਂ ਮੰਡੀ, 2 ਮਾਰਚ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਮੱਲਵਾਲਾ ਵਿਖੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖ਼ੁਸ਼ਬਾਜ਼ ਸਿੰਘ ਜਟਾਣਾ ਨੇ ਪਿੰਡ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਨੌਜਵਾਨਾਂ ਤੋਂ ਜਮ੍ਹਾਂ ਕਰਵਾਈ ਸਕਿਊਰਿਟੀ 4 ਮਾਰਚ ਤੋਂ ਦਿੱਤੀ ਜਾਵੇਗੀ ਵਾਪਸ-ਹਰਜੀਤ ਸਿੰਘ ਸੰਧੂ

ਬਠਿੰਡਾ, 2 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਸਾਲ 2016 ਤੋਂ ਸਾਲ 2020 ਤੱਕ ਆਰਮੀ ਭਰਤੀ ਲਈ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਤੇ ਮਾਨਸਾ ਦੇ ਜਿਨ੍ਹਾਂ ਨੌਜਵਾਨਾਂ ਨੇ ਸਿਖਲਾਈ ਦੌਰਾਨ 500 ...

ਪੂਰੀ ਖ਼ਬਰ »

8 ਮਾਰਚ ਨੂੰ ਮਨਾਇਆ ਜਾਵੇਗਾ ਕੌਮਾਂਤਰੀ ਮਹਿਲਾ ਦਿਵਸ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 2 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 8 ਮਾਰਚ ਨੂੰ ਜ਼ਿਲ੍ਹਾ ਪੱਧਰੀ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾਵੇਗਾ | ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਕੌਮਾਂਤਰੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਬੀ. ਐੱਸ. ਸੀ. (ਆਨਰਜ਼) ਪ੍ਰੋਗਰਾਮ ਨੂੰ ਮਿਲੀ ਆਈ. ਸੀ. ਏ. ਆਰ. ਦੀ ਪ੍ਰਵਾਨਗੀ

ਤਲਵੰਡੀ ਸਾਬੋ, 2 ਮਾਰਚ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਇਲਾਕੇ ਦੀ ਨਾਮੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਐਗਰੀਕਲਚਰ ਦੇ ਬੀ. ਐਸ. ਸੀ. (ਆਨਰਜ਼) ਨੂੰ ਭਾਰਤੀ ਖੇਤੀ ਖੋਜ ਸੰਸਥਾ ਦੀ ਪ੍ਰਵਾਨਗੀ ਮਾਰਚ 2024 ਤੱਕ ਪ੍ਰਾਪਤ ਹੋਈ | ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਗ੍ਰਾਂਟਾ ਦੀ ਕੋਈ ਕਮੀ ਰਹਿਣ ਨਹੀਂ ਦੇਵਾਂਗੇ-ਖ਼ੁਸ਼ਬਾਜ਼ ਸਿੰਘ ਜਟਾਣਾ

ਰਾਮਾਂ ਮੰਡੀ, 2 ਮਾਰਚ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)-ਇੱਥੋਂ ਨੇੜਲੇ ਪਿੰਡ ਮੱਲਵਾਲਾ ਵਿਖੇ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਪਿੰਡ ਵਾਸੀਆਂ ਦੀਆਂ ਸੱਮਸਿਆਵਾਂ ਸੁਣੀਆਂ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸ਼ਰਾਬੀ ਚਾਲਕ ਦਾ ਜੁਰਮਾਨਾ ਵਧਾਉਣ ਦੀ ਬਜਾਏ ਸ਼ਰਾਬ ਦੇ ਠੇਕੇ ਬੰਦ ਕਰਵਾਏ ਜਾਣ-ਜੈ ਬਾਬਾ ਸਰਬੰਗੀ ਟੈਕਸੀ ਯੂਨੀਅਨ

ਰਾਮਾਂ ਮੰਡੀ, 2 ਮਾਰਚ (ਤਰਸੇਮ ਸਿੰਗਲਾ)-ਹਿਮਾਚਲ ਵਿਖੇ ਪਰਿਵਹਿਣ ਵਿਭਾਗ ਵਲੋਂ 1 ਅਪ੍ਰੈਲ ਤੋਂ ਸ਼ਰਾਬੀ ਵਾਹਨ ਚਾਲਕਾਂ ਲਈ ਜੁਰਮਾਨੇ ਦੀ ਰਾਸ਼ੀ ਵਧਾਕੇ 15000 ਰੁਪਏ ਕੀਤੇ ਜਾਣ ਦੀ ਜੈ ਬਾਬਾ ਸਰਬੰਗੀ ਟੈਕਸੀ ਯੂਨੀਅਨ ਦੇ ਪ੍ਰਧਾਨ ਲਾਭ ਚੰਦ ਸ਼ਰਮਾ ਨੇ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਬੰਗੀ ਰੋਡ 'ਤੇ ਸੜਕ ਵੱਲ ਝੁਕਿਆ ਹੋਇਆ ਦਰੱਖ਼ਤ ਕਰ ਸਕਦਾ ਹੈ ਵਾਹਨ ਚਾਲਕਾਂ ਦਾ ਜਾਨੀ ਮਾਲੀ ਨੁਕਸਾਨ

ਰਾਮਾਂ ਮੰਡੀ, 2 ਮਾਰਚ (ਤਰਸੇਮ ਸਿੰਗਲਾ)-ਸਥਾਨਕ ਬੰਗੀ ਰੋਡ 'ਤੇ ਸਥਿਤ ਤੇਜਗੀਰ ਰਿਜ਼ੋਰਟ ਮੈਰਿਜ ਪੈਲੇਸ ਦੇ ਨੇੜੇ ਸੜਕ ਦੇ ਕਿਨਾਰੇ ਸੜਕ ਵੱਲ ਝੁਕਿਆ ਹੋਇਆ ਇਕ ਖੜਾ ਦਰੱਖਤ ਜੋ ਕਿਸੇ ਵੀ ਸਮੇਂ ਅਚਾਨਕ ਡਿੱਗ ਕੇ ਉਥੋਂ ਲੰਘਦੇ ਵਾਹਨ ਚਾਲਕਾਂ ਦਾ ਜਾਨੀ ਮਾਲੀ ਨੁਕਸਾਨ ਕਰ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਦੀ ਨਿਕਲੀ ਫੂਕ, ਦੁਬਾਰਾ ਚੁੱਲ੍ਹੇ ਬਾਲਣ ਲਈ ਮਜ਼ਬੂਰ ਹੋਏ ਗ਼ਰੀਬ ਲੋਕ

ਰਾਮਾਂ ਮੰਡੀ, 2 ਮਾਰਚ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਰੋਜ਼ਾਨਾ ਵਧਾਈਆਂ ਜਾ ਰਹੀਆਂ ਰਸੋਈ ਗੈਸ ਦੀਆਂ ਕੀਮਤਾਂ ਨੇ ਕੇਂਦਰ ਸਰਕਾਰ ਦੀ ਹੀ ਉੱਜਵਲਾ ਯੋਜਨਾ ਸਕੀਮ ਦੀ ਫੂਕ ਕੱਢ ਦਿੱਤੀ ਹੈ, ਕਿਉਂਕਿ ਮਹਿੰਗਾ ਸਿਲੰਡਰ ਨਾ ਖਰੀਦ ਸਕਣ ਕਾਰਨ ਪਿੰਡ ਦੇ ਗ਼ਰੀਬ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਤਲਵੰਡੀ ਸਾਬੋ, 2 ਮਾਰਚ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋ: ਅਰਪਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਵਿਗਿਆਨ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ...

ਪੂਰੀ ਖ਼ਬਰ »

ਉੱਘੇ ਸਿੱਖ ਵਿਦਵਾਨ, ਖੋਜੀ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੀ ਦੂਜੀ ਬਰਸੀ ਮਨਾਈ

ਭਗਤਾ ਭਾਈਕਾ, 2 ਮਾਰਚ (ਸੁਖਪਾਲ ਸਿੰਘ ਸੋਨੀ)-ਉੱਘੇ ਸਿੱਖ ਵਿਦਵਾਨ, ਖੋਜੀ ਇਤਿਹਾਸਕਾਰ 'ਤੇ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਪੁਰਸਕਾਰ ਪ੍ਰਾਪਤ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੀ ਦੂਜੀ ਸਾਲਾਨਾ ਬਰਸੀ ਮੌਕੇ ਪਿੰਡ ਕੋਠਾ ਗੁਰੂ ਵਿਖੇ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਡਾ: ਸੀ. ਵੀ. ਰਮਨ ਨੂੰ ਸਮਰਪਿਤ ਰਾਸ਼ਟਰੀ ਸਾਇੰਸ ਦਿਵਸ ਮਨਾਇਆ

ਭਗਤਾ ਭਾਈਕਾ, 2 ਮਾਰਚ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਡਾ. ਸੀ. ਵੀ. ਰਮਨ ਨੂੰ ਸਮਰਪਿਤ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ | ਇਸ ਸਾਇੰਸ ਦਿਵਸ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਇੰਸ ਦੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਅੱਜ ਸਾੜੀਆਂ ਜਾਣਗੀਆਂ ਪੰਜਾਬ ਸਰਕਾਰ ਦੀਆਂ ਅਰਥੀਆਂ

ਰਾਮਪੁਰਾ ਫੂਲ, 2 ਮਾਰਚ (ਗੁਰਮੇਲ ਸਿੰਘ ਵਿਰਦੀ)-ਡੀ.ਟੀ.ਐਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਲਛਮਣ ਮਲੂਕਾ, ਬੀ.ਐਂਡ ਫ਼ਰੰਟ ਪੰਜਾਬ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਨੇ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਚੱਲ ...

ਪੂਰੀ ਖ਼ਬਰ »

ਵਿਸਾਖੀ ਤੇ ਬਰਸਾਤਾਂ ਵੀ ਧਰਨਿਆਂ 'ਚ ਹੀ ਮਨਾਵਾਂਗੇ-ਕਿਸਾਨ ਆਗੂ

ਰਾਮਪੁਰਾ ਫੂਲ, 2 ਮਾਰਚ (ਗੁਰਮੇਲ ਸਿੰਘ ਵਿਰਦੀ)-ਭਾਵੇਂ ਕਿ ਇੱਥੋਂ ਦਾ ਰੇਲ ਮੋਰਚਾ 153ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ ਪ੍ਰੰਤੂ ਧਰਨੇ 'ਚ ਸ਼ਾਮਿਲ ਕਿਸਾਨਾਂ ਦੇ ਹੌਂਸਲੇ ਬੁਲੰਦ ਦਿਖਾਈ ਦੇ ਰਹੇ ਹਨ | ਧਰਨਾਕਾਰੀਆਂ ਨੇ ਅੱਜ ਐਲਾਨ ਕੀਤਾ ਕਿ ਉਹ ਥੱਕਣ ਹਾਰਨ ਵਾਲੇ ਨਹੀਂ ਹਨ | ...

ਪੂਰੀ ਖ਼ਬਰ »

ਸਵ: ਗੁਰਬਚਨ ਸਿੰਘ ਸੇਵਾ ਸੁਸਾਇਟੀ ਬੱਲ੍ਹੋ ਦੀ ਅਹਿਮ ਮੀਟਿੰਗ

ਚਾਉਕੇ, 2 ਮਾਰਚ (ਮਨਜੀਤ ਸਿੰਘ ਘੜੈਲੀ)-ਸਵ: ਗੁਰਬਚਨ ਸਿੰਘ ਬੱਲ੍ਹੋ ਸੇਵਾ ਸੁਸਾਇਟੀ ਦੀ ਅਹਿਮ ਮੀਟਿੰਗ ਸਰਪ੍ਰਸਤ ਗੁਰਮੀਤ ਸਿੰਘ ਬੱਲ੍ਹੋ ਦੀ ਰਹਿਨੁਮਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਸੇਵਾ ਸੁਸਾਇਟੀ ਵਲੋਂ ਚੱਲ ਰਹੇ ਕੰਮਾਂ ਜਿਵੇਂ ਕਿ ਹਸਪਤਾਲ ਦੀ ਉਸਾਰੀ, ਲੋੜਬੰਦ ...

ਪੂਰੀ ਖ਼ਬਰ »

ਪਿੰਡ ਮਾਨਵਾਲਾ ਵਿਖੇ ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ ਮਨਾਈ

ਰਾਮਾਂ ਮੰਡੀ, 2 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਮਾਨਵਾਲਾ ਵਿਖੇ ਸੰਤ ਬਾਬਾ ਕਿ੍ਸ਼ਨਦਾਸ ਦੀ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਪੰਜਾਬ ਦੀ ਸਭ ਤੋਂ ਪੁਰਾਣੀ ਤੇ ਖ਼ੂਬਸੂਰਤ ਪੇਂਡੂ ਲਾਇਬ੍ਰੇਰੀ ਜੀਦਾ-ਗੁਰਮੀਤ ਕੜਿਆਲਵੀ

ਗੋਨਿਆਣਾ, 2 ਮਾਰਚ (ਲਛਮਣ ਦਾਸ ਗਰਗ)-ਪਿਛਲੇ 43 ਸਾਲਾਂ ਤੋਂ ਚੱਲਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਪਿੰਡ ਜੀਦਾ (ਬਠਿੰਡਾ) ਦਾ 23ਵਾਂ ਲੇਖਾ-ਜੋਖਾ 'ਤੇ ਚੋਣ ਇਜਲਾਸ ਵਿੱਚ ਸ਼ਾਮਿਲ ਹੋਏ ਮੁੱਖ ਮਹਿਮਾਨ ਪ੍ਰਸਿੱਧ ਕਹਾਣੀਕਾਰ ਗੁਰਮੀਤ ਕੜਿਆਲਵੀ ਨੇ ਕਿਹਾ ਕਿ ਲੋਕਾਂ ਦੇ ...

ਪੂਰੀ ਖ਼ਬਰ »

95ਵੀਂ ਓਪਨ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ 'ਚ ਭਾਈਰੂਪਾ ਦੀਆਂ ਲੜਕੀਆਂ ਫ਼ਿਰ ਚਮਕੀਆਂ

ਭਾਈਰੂਪਾ, 2 ਮਾਰਚ (ਵਰਿੰਦਰ ਲੱਕੀ)-95ਵੀਂ ਓਪਨ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ (ਮੈਨ/ ਵੂਮੈਨ) ਜੋ ਕਿ 28 ਫਰਵਰੀ ਤੋਂ 1 ਮਾਰਚ ਤੱਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈਆਂ ਹਨ 'ਚ ਕਸਬਾ ਭਾਈਰੂਪਾ ਦੀਆਂ ਸਪੀਡ ਸਟਾਰ ਲੜਕੀਆਂ ਇਕ ਵਾਰ ਫ਼ਿਰ ਚਮਕੀਆਂ ਹਨ ਤੇ ...

ਪੂਰੀ ਖ਼ਬਰ »

ਘਰੋਂ ਲਾਪਤਾ ਵਿਅਕਤੀ ਦੀ ਲਾਸ਼ ਚਾਰ ਦਿਨਾਂ ਪਿੱਛੋਂ ਨਹਿਰ 'ਚੋਂ ਬਰਾਮਦ

ਸ਼ੀਗੋ ਮੰਡੀ, 2 ਮਾਰਚ (ਲੱਕਵਿੰਦਰ ਸ਼ਰਮਾ)-ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਤੋਂ 26 ਫਰਵਰੀ ਨੂੰ ਘਰੋਂ ਲਾਪਤਾ ਹੋਏ ਵਿਅਕਤੀ ਦੀ ਲਾਸ਼ ਗੋਲੇਵਾਲਾ ਹੈੱਡ ਤੋਂ ਨਿਕਲਦੇ ਮੰਮੜਖੇੜਾ ਬਰਾਂਚ ਪਿੰਡ ਭਾਦੜਾ ਜ਼ਿਲ੍ਹਾ ਸਿਰਸਾ ਹਰਿਆਣਾ ਨੇੜਿਉ ਬਰਾਮਦ ਕੀਤੀ ਹੈ ...

ਪੂਰੀ ਖ਼ਬਰ »

ਬਾਬਾ ਭਾਈ ਦਿਆਲਾ ਨਿਰਮਲ ਆਸ਼ਰਮ ਦਿਆਲਪੁਰਾ ਮਿਰਜ਼ਾ ਵਿਖੇ ਇਕੋਤਰੀ ਤੇ ਸੰਤ ਸਮਾਗਮ ਸਮਾਪਤ

ਭਾਈਰੂਪਾ, 2 ਮਾਰਚ (ਵਰਿੰਦਰ ਲੱਕੀ)-ਡੇਰਾ ਬਾਬਾ ਭਾਈ ਦਿਆਲਾ ਨਿਰਮਲ ਆਸ਼ਰਮ ਦਿਆਲਪੁਰਾ ਮਿਰਜ਼ਾ ਵਿਖੇ ਡੇਰੇ ਦੇ ਮੁੱਖ ਪ੍ਰਬੰਧਕ ਤੇ ਪ੍ਰਧਾਨ ਨਿਰਮਲ ਮਾਲਵਾ ਸਾਧੂ ਸੰਗ ਮਹੰਤ ਸੰਤੋਖ ਸਿੰਘ ਦੀ ਅਗਵਾਈ 'ਚ ਬਾਬਾ ਭਾਈ ਦਿਆਲਾ ਦੇ ਜਨਮ ਦਿਹਾੜੇ ਤੇ ਇਕੋਤਰੀ ਸਮਗਾਮ ...

ਪੂਰੀ ਖ਼ਬਰ »

ਗੋਨਿਆਣਾ ਸਬ ਤਹਿਸੀਲ ਵਿਖੇ ਰਜਿਸਟਰੀਆਂ ਨਾ ਹੋਣ ਕਾਰਨ ਬਠਿੰਡਾ-ਜੈਤੋਂ ਬਾਈਪਾਸ 'ਤੇ ਸਬ ਤਹਿਸੀਲਦਾਰ ਖ਼ਿਲਾਫ਼ ਲਗਾਇਆ ਧਰਨਾ, ਕੀਤੀ ਨਾਅਰੇਬਾਜ਼ੀ

ਗੋਨਿਆਣਾ, 2 ਮਾਰਚ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਅੱਜ ਸ਼ਾਮ ਸਬ ਤਹਿਸੀਲਦਾਰ ਗੋਨਿਆਣਾ ਮੰਡੀ ਵਿਚ ਉਸ ਸਮੇਂ ਮਾਹੌਲ ਗਰਮ ਹੋ ਗਿਆ, ਜਦੋਂ ਲੋਕਾਂ ਨੇ ਰਜਿਸਟਰੀਆਂ ਨਾ ਹੋਣ ਦੇ ਕਾਰਨ ਸਬ ਤਹਿਸੀਲ ਵਿਖੇ ਧਰਨਾ ਲਗਾ ਦਿੱਤਾ | ਇਸ ਮੌਕੇ ਧਰਨਾਕਾਰੀਆਂ ਨੇ ਨਾਇਬ ...

ਪੂਰੀ ਖ਼ਬਰ »

-ਮਾਮਲਾ ਸਪੋਰਟਸ ਸਕੂਲ ਘੁੱਦਾ ਦੇ ਫ਼ੰਡਾਂ ਦਾ-

ਅਧਿਆਪਕਾਂ ਤੇ ਕੋਚਾਂ ਨੇ ਮਾਰਚ ਕੱਢਣ ਉਪਰੰਤ ਫ਼ੌਜੀ ਚੌਕ ਵਿਚ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 2 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਸਪੋਰਟਸ ਸਕੂਲ ਮੁਲਾਜ਼ਮ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਨੇ ਸਪੋਰਟਸ ਸਕੂਲ ਦੇ ਰੁਕੇ ਹੋਏ ਫ਼ੰਡਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਬਠਿੰਡਾ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ | ਸਥਾਨਕ ਡਾ. ਅੰਬੇਦਕਰ ਪਾਰਕ ਵਿਚ ...

ਪੂਰੀ ਖ਼ਬਰ »

.ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਦੋ ਰੋਜ਼ਾ ਸੱਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਧੂਮ ਧੜੱਕੇ ਨਾਲ ਸ਼ੁਰੂ

ਰਾਮਪੁਰਾ ਫੂਲ­ 3 ਮਾਰਚ (ਨਰਪਿੰਦਰ ਸਿੰਘ ਧਾਲੀਵਾਲ/ਗੁਰਮੇਲ ਸਿੰਘ ਵਿਰਦੀ)-ਮਾਲਵੇ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ.ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ(ਬਠਿੰਡਾ) ਵਿਖੇ ਦੋ ਰੋਜ਼ਾ ਸਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਦਾ ਆਗਾਜ਼ ...

ਪੂਰੀ ਖ਼ਬਰ »

ਨਗਰ ਕੌਂਸਲ 'ਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਨੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਮੀਟਿੰਗ

ਰਾਮਾਂ ਮੰਡੀ, 2 ਮਾਰਚ (ਅਮਰਜੀਤ ਸਿੰਘ ਲਹਿਰੀ)-ਸਥਾਨਕ ਨਗਰ ਕੌਂਸਲ ਦਫਤਰ ਵਿਖੇ ਜ਼ਿਲ੍ਹਾ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਨੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾ ਹੇਠ ਰਾਮਾਂ ...

ਪੂਰੀ ਖ਼ਬਰ »

ਮੌਸਮੀ ਬਦਲਾਅ ਨਾਲ ਦਿਨ ਵੇਲੇ ਗਰਮੀ, ਰਾਤ ਵੇਲੇ ਸਰਦੀ ਨੇ ਵਿਗਾੜਿਆ ਲੋਕਾਂ ਦਾ ਸਿਹਤ ਦਾ ਮਿਜਾਜ਼

ਬਠਿੰਡਾ, 2 ਮਾਰਚ (ਕੰਵਲਜੀਤ ਸਿੰਘ ਸਿੱਧੂ)-ਮਾਰਚ ਮਹੀਨੇ ਦੀ ਸ਼ੁਰੂਆਤ ਦੌਰਾਨ ਦਿਨ ਵੇਲੇ ਗਰਮੀ ਅਤੇ ਸਵੇਰੇ ਸ਼ਾਮ ਪੈ ਰਹੀ ਠੰਢ ਨੇ ਬਦਲਦੇ ਮੌਸਮ ਦੇ ਸੰਕੇਤ ਦੇ ਦਿੱਤੇ ਹਨ | ਇਸ ਮੌਸਮੀ ਬਦਲਾਅ ਦਾ ਲੋਕਾਂ ਦੀ ਸਿਹਤ 'ਤੇ ਦੁਰਪ੍ਰਭਾਵ ਪੈਣ ਲੱਗਾ ਹੈ | ਜਿਸ ਤਹਿਤ ਨਜ਼ਲੇ, ...

ਪੂਰੀ ਖ਼ਬਰ »

-ਮਾਮਲਾ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਅਸਾਮੀਆਂ ਦੇ ਉਜਾੜੇ ਦਾ-

ਅਧਿਆਪਕਾਂ ਨੇ ਡੀ.ਈ.ਓ. ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਠਿੰਡਾ, 2 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ, ਪੰਜਾਬ ਦੁਆਰਾ ਬਦਲੀਆਂ ਦੀ ਆੜ ਹੇਠ ਰੇਸ਼ਨਲਾਈਜੇਸ਼ਨ ਕਰਕੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨ ਦੇ ਰੋਸ ਵਜੋਂ ਭੜਕੇ ਅਧਿਆਪਕਾਂ ਨੇ ਡੀ.ਈ.ਓ.ਦਫ਼ਤਰ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਸਮੇਤ 3 ਗਿ੍ਫ਼ਤਾਰ

ਬਠਿੰਡਾ, 2 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਐਸ.ਆਈ. ਅੰਮਿ੍ਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਨੇ ਸਥਾਨਕ ਮਿੰਨੀ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰੱਲਾ ਵਿਖੇ 'ਸਾਇੰਸ ਦਿਵਸ' ਮਨਾਇਆ

ਜੋਗਾ, 2 ਮਾਰਚ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਪਿ੍ੰਸੀਪਲ ਇੰਚਾਰਜ ਡਾ: ਪਰਮਿੰਦਰ ਕੁਮਾਰੀ ਦੀ ਅਗਵਾਈ ਅਤੇ ਸਾਇੰਸ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਸਾਹਿਲ ਕੁਮਾਰ ਦੀ ਨਿਗਰਾਨੀ 'ਚ 'ਸਾਇੰਸ ਦਿਵਸ' ਮਨਾਇਆ ਗਿਆ | ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਦੀ ਪ੍ਰਸਿੱਧ ਕੰਪਨੀਆਂ ਵਲੋਂ ਆਕਰਸ਼ਿਕ ਪੈਕੇਜਾਂ ਨਾਲ ਚੋਣ

ਬਠਿੰਡਾ, 2 ਮਾਰਚ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ 23 ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ਵਲੋਂ ਭਰਤੀ ਲਈ ਚੁਣਿਆ ਗਿਆ ਹੈ | ਕੰਪਨੀਆਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਸਾਲਾਨਾ ਆਕਰਸ਼ਕ ਪੈਕੇਜ ਪੇਸ਼ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਚ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਬਠਿੰਡਾ, 2 ਮਾਰਚ (ਸਟਾਫ਼ ਰਿਪੋਰਟਰ)-ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ (ਪੀ. ਐੱਸ. ਪੀ. ਸੀ. ਐਲ.) ਦੀ ਡਿਸਪੈਂਸਰੀ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਮੁਫ਼ਤ ਜਾਂਚ ਕੈਂਪ ਗੁਪਤਾ ਹਸਪਤਾਲ ਪਾਵਰ ਹਾਊਸ ਰੋਡ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX