ਤਾਜਾ ਖ਼ਬਰਾਂ


ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  0 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  8 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  27 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  39 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 minute ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 6 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਬਰਨਾਲਾ

ਗੋਬਿੰਦ ਸਕੂਲ ਅੱਗੇ ਫ਼ੀਸਾਂ ਦੇ ਮਾਮਲੇ ਨੂੰ ਲੈ ਕੇ ਤੀਜੇ ਦਿਨ ਵੀ ਲੱਗਿਆ ਧਰਨਾ

ਭਦੌੜ, 2 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਅੱਗੇ ਫ਼ੀਸਾਂ ਮਾਮਲੇ ਨੂੰ ਲੈ ਕੇ ਤੀਜੇ ਦਿਨ ਧਰਨੇ ਵਿਚ ਮਾਪਿਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਬੀ.ਕੇ.ਯੂ. ਉਗਰਾਹਾਂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ | ਮਾਪਿਆਂ ਵਲੋਂ ਸਕੂਲ ਅੰਦਰ ਜਾਣ ਸਵੇਰੇ ਗੱਡੀ ਰੋਕਣ ਮਾਮਲੇ ਨੂੰ ਲੈ ਕੇ ਵੱਡੀ ਗਿਣਤੀ ਵਿਚ ਪੁਲਿਸ ਪ੍ਰਸ਼ਾਸਨ ਨੇ ਆਪਣੀ ਹਾਜ਼ਰੀ ਭਰੀ, ਉੱਥੇ ਪ੍ਰਸ਼ਾਸਨ ਨੇ ਮਨੁੱਖੀ ਚੇਨ ਬਣਾ ਕੇ ਬੱਚਿਆਂ ਨੂੰ ਸਕੂਲ ਅੰਦਰ ਦਾਖ਼ਲ ਕੀਤਾ ਗਿਆ | ਤੀਜੇ ਦਿਨ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਕੀਰਤ ਸਿੰਗਲਾ, ਰਾਜੀਵ ਸਿੰਗਲਾ, ਰਾਜਵਿੰਦਰ ਸਿੰਘ ਮੱਲੀ, ਭੋਲਾ ਸਿੰਘ ਛੰਨਾ, ਪਰਮਜੀਤ ਸਿੰਘ ਪੰਮਾ, ਚਮਕੌਰ ਸਿੰਘ ਨੈਣੇਵਾਲ, ਕੁਲਵਿੰਦਰ ਸਿੰਘ ਫੂਲੇਵਾਲ, ਬਿੰਦਰ ਸਿੰਘ ਨੇ ਕਿਹਾ ਕਿ ਫ਼ੀਸਾਂ ਵਿਚ ਕਟੌਤੀ ਕਰਨ ਤੋਂ ਇਲਾਵਾ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਧਰਨਾ ਜਾਰੀ ਰਹੇਗਾ | ਦੇਰ ਸ਼ਾਮ ਧਰਨਾ ਦੇ ਰਹੇ ਮਾਪਿਆਂ ਨਾਲ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਗੋਬਿੰਦ ਸਕੂਲ ਵਿਖੇ ਮੀਟਿੰਗ ਹੋਈ | ਜਿਸ ਵਿਚ ਐਸੋਸੀਏਸ਼ਨ ਦੇ ਭਗਵੰਤ ਸਿੰਘ, ਗੁਰਨੈਬ ਸਿੰਘ, ਰਣਪ੍ਰੀਤ ਸਿੰਘ ਰਾਏ, ਦਰਸ਼ਨ ਸਿੰਘ ਗਿੱਲ, ਰਵਿੰਦਰਜੀਤ ਸਿੰਘ ਬਿੰਦੀ, ਰਾਕੇਸ਼ ਗੁਪਤਾ, ਕਪਿਲ ਮਿੱਤਲ ਆਦਿ ਸ਼ਾਮਿਲ ਹੋਏ | ਐਸੋਸੀਏਸ਼ਨ ਵਲੋਂ ਕਿਹਾ ਗਿਆ ਕਿ ਜੋ ਮਾਪੇ ਫ਼ੀਸ ਅਦਾ ਨਹੀਂ ਕਰ ਸਕਦੇ ਉਨ੍ਹਾਂ ਦੀ ਫ਼ੀਸ ਮੁਆਫ਼ ਕੀਤੀ ਜਾ ਸਕਦੀ ਹੈ ਪਰ ਮਾਪਿਆਂ ਵਲੋਂ ਟਿਊਸ਼ਨ ਫ਼ੀਸ ਵਿਚ 30 ਫ਼ੀਸਦੀ ਦੀ ਕਟੌਤੀ ਅਤੇ ਸਾਰੀ ਸਾਲਾਨਾ ਫ਼ੀਸ ਮੁਆਫ਼ ਕਰਨ ਦੀ ਮੰਗ ਕੀਤੀ ਗਈ | ਜਿਸ 'ਤੇ ਦੋਵਾਂ ਧਿਰਾਂ ਦੀ ਗੱਲ ਟੁੱਟ ਗਈ | ਮਾਪਿਆਂ ਵਲੋਂ ਅਗਲੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਕੀਤੀ ਗਈ ਅਤੇ ਸਵੇਰੇ ਫਿਰ ਵੱਡੀ ਗਿਣਤੀ ਵਿਚ ਧਰਨੇ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ |

ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਬਰਨਾਲਾ 'ਚ

ਬਰਨਾਲਾ, 2 ਮਾਰਚ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ 3 ਮਾਰਚ ਨੂੰ ਪਾਰਟੀ ਦਫ਼ਤਰ ਬਰਨਾਲਾ ਵਿਖੇ ਹੋ ਰਹੀ ਹੈ | ਇਸ ਮੀਟਿੰਗ ਵਿਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ ਅਤੇ ਪਾਰਟੀ ...

ਪੂਰੀ ਖ਼ਬਰ »

ਫ਼ੀਸ ਮਾਮਲੇ ਦੀ ਆੜ 'ਚ ਕੁਝ ਵਿਅਕਤੀ ਸਕੂਲਾਂ ਦਾ ਕਰ ਰਹੇ ਹਨ ਮਾਹੌਲ ਖ਼ਰਾਬ-ਪ੍ਰਾਈਵੇਟ ਸਕੂਲ ਐਸੋਸੀਏਸ਼ਨ

ਭਦੌੜ, 2 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਕਈ ਦਿਨਾਂ ਤੋਂ ਫ਼ੀਸਾਂ ਦੇ ਮਾਮਲੇ ਨੂੰ ਲੈ ਕੇ ਕਸਬੇ ਦੇ ਸਕੂਲਾਂ ਅਤੇ ਮਾਪਿਆਂ ਵਿਚਕਾਰ ਚੱਲ ਰਹੇ ਰੇੜਕੇ ਪ੍ਰਤੀ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ੍ਰੀ ਵਰੁਨ ਭਾਰਤੀ ਦੀ ...

ਪੂਰੀ ਖ਼ਬਰ »

ਪਿੰਡ ਦੀਵਾਨਾ ਦੇ ਕਿਸਾਨ ਨਾਲ 1 ਲੱਖ 77 ਹਜ਼ਾਰ ਦੀ ਮਾਰੀ ਠੱਗੀ

ਟੱਲੇਵਾਲ, 2 ਮਾਰਚ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਕਿਸਾਨ ਨਾਲ ਇਕ ਠੱਗ ਵਲੋਂ ਫ਼ੋਨ 'ਤੇ ਏ.ਟੀ.ਐਮ ਸਬੰਧੀ ਜਾਣਕਾਰੀ ਲੈਣ ਉਪਰੰਤ 1 ਲੱਖ 77 ਹਜ਼ਾਰ ਦੀ ਠੱਗੀ ਮਾਰ ਲਈ ਗਈ | ਜਾਣਕਾਰੀ ਦਿੰਦਿਆਂ ਕਿਸਾਨ ਸੁਖਦੇਵ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦੀਵਾਨਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕਚਹਿਰੀ ਕੰਪਲੈਕਸ 'ਚ ਇਕ ਦੁਕਾਨ ਵਿਚੋਂ ਚੋਰਾਂ ਨੇ ਕੀਤੀ ਨਗਦੀ ਚੋਰੀ

ਬਰਨਾਲਾ, 2 ਮਾਰਚ (ਰਾਜ ਪਨੇਸਰ)-ਬਰਨਾਲਾ ਕਚਹਿਰੀ ਕੰਪਲੈਕਸ ਵਿਚ ਇਕ ਫ਼ੋਟੋ ਸਟੇਟ ਦੀ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ 41 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਘੇੜਾ ਫ਼ੋਟੋ ਸਟੇਟ ਦੁਕਾਨ ਦੇ ਮਾਲਕ ਜਸਵਿੰਦਰ ਸਿੰਘ ਪੱੁਤਰ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨੀ ਨੂੰ ਸਿਹਤਯਾਬੀ ਵੱਲ ਤੋਰਨ ਲਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ...

ਪੂਰੀ ਖ਼ਬਰ »

ਤਪਾ ਪੁਲਿਸ ਨੇ ਮੋਬਾਈਲ ਤੇ ਸਕੂਟਰੀ ਖੋਹਣ ਵਾਲਾ ਵਿਅਕਤੀ ਕੀਤਾ ਕਾਬੂ

ਤਪਾ ਮੰਡੀ, 2 ਮਾਰਚ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਖੇਤਰ 'ਚ ਚੋਰੀਆਂ 'ਚ ਵਾਰਦਾਤਾਂ 'ਚ ਵਾਧਾ ਹੰੁਦਾ ਵੇਖ ਪੁਲਿਸ ਵੀ ਹਰਕਤ 'ਚ ਆ ਗਈ ਹੈ | ਜਿਸ ਦੇ ਚਲਦਿਆਂ ਸਬ-ਡਵੀਜ਼ਨ ਦੇ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਥਾਣਾ ਇੰਚਾਰਜ ਜਗਜੀਤ ਸਿੰਘ ...

ਪੂਰੀ ਖ਼ਬਰ »

ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ ਮੁਆਵਜ਼ੇ ਦਾ ਮੁੱਦਾ ਵਿਧਾਇਕ ਮੀਤ ਹੇਅਰ ਨੇ ਵਿਧਾਨ ਸਭਾ ਵਿਚ ਚੁੱਕਿਆ

ਬਰਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਸਾਲ ਕੋਰੋਨਾ ਸਮੇਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਸੰਗਤਾਂ ਲਿਆਉਣ ਦੀ ਡਿਊਟੀ ਨਿਭਾਉਂਦੇ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਵਸਨੀਕ ਡਰਾਈਵਰ ਮਨਜੀਤ ਸਿੰਘ ਦੀ ਮੌਤ ਹੋ ਗਈ ਸੀ | ਜਿਸ ਦੇ ਪਰਿਵਾਰ ਨੂੰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 2 ਮਾਰਚ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਨਗਦੀ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਦੇਵ ਸਿੰਘ ਸੀ.ਆਈ.ਏ. ਬਰਨਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੌਂਸਲਰਾਂ ਦੀ ਤਸਦੀਕ ਕਰਨ ਦੇ ਅਧਿਕਾਰ ਜਾਰੀ ਕੀਤੇ ਜਾਣ ਦੀ ਮੰਗ

ਧਨੌਲਾ, 2 ਮਾਰਚ (ਜਤਿੰਦਰ ਸਿੰਘ ਧਨੌਲਾ)-ਸੱਜਰੇ ਚੁਣੇ ਕੌਂਸਲਰਾਂ ਪਾਸ ਤਸਦੀਕ ਕਰਨ ਦੀ ਪਾਵਰ ਨਾ ਹੋਣ ਕਰ ਕੇ ਫਾਰਮ ਤਸਦੀਕ ਕਰਵਾਉਣ ਵਾਲੇ ਨਾਗਰਿਕ ਹਾਲੋ ਬੇਹਾਲ ਹੋ ਕੇ ਰਹਿ ਗਏ ਹਨ | ਵੱਖ-ਵੱਖ ਸਰਟੀਫਿਕੇਟ ਬਣਵਾਉਣ ਸਮੇਂ ਨਗਰ ਕੌਂਸਲਰ ਦੀ ਤਸਦੀਕ ਲਾਜ਼ਮੀ ਰੱਖੀ ਗਈ ਹੈ ...

ਪੂਰੀ ਖ਼ਬਰ »

ਪੱਖੋਕੇ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ

ਟੱਲੇਵਾਲ, 2 ਮਾਰਚ (ਸੋਨੀ ਚੀਮਾ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਗ਼ਰੀਬ ਪੇਂਡੂ ਤੇ ਸ਼ਹਿਰੀ ਔਰਤਾਂ ਸਿਰ ਚੜ੍ਹੇ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜ਼ੇ ਮੁਆਫ਼ ਕਰਵਾਏ ਜਾਣ, ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ 'ਤੇ ਹੱਕ ਜਤਾਈ, ਬਿਜਲੀ ਯੂਨਿਟਾਂ ਦੀਆਂ ...

ਪੂਰੀ ਖ਼ਬਰ »

ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਕਾਰਨ ਦਿਨੋਂ ਦਿਨ ਵਧ ਰਹੀ ਹੈ ਮਹਿੰਗਾਈ-ਆਗੂ

ਮਹਿਲ ਕਲਾਂ, 2 ਮਾਰਚ (ਤਰਸੇਮ ਸਿੰਘ ਗਹਿਲ)-ਚਾਰ ਮਜ਼ਦੂਰ ਜਥੇਬੰਦੀਆਂ ਵਲੋਂ 8 ਮਾਰਚ ਨੂੰ ਬਰਨਾਲਾ ਵਿਖੇ ਔਰਤ ਦਿਵਸ ਵਜੋਂ ਮਨਾਉਣ ਲਈ ਅਤੇ ਔਰਤਾਂ ਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਦੇ ਤਹਿਤ ਅੱਜ ਦਿਹਾਤੀ ਮਜ਼ਦੂਰ ...

ਪੂਰੀ ਖ਼ਬਰ »

ਮਦਰ ਟੀਚਰ ਇੰਟਰਨੈਸ਼ਨ ਸਕੂਲ ਵਿਖੇ ਰੀਡਿੰਗ ਮੁਕਾਬਲੇ

ਬਰਨਾਲਾ, 2 ਮਾਰਚ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨ ਸਕੂਲ ਹੰਡਿਆਇਆ ਵਿਖੇ ਰੀਡਿੰਗ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਮੈਡਮ ਵਰਸਾ ਸੱਚਦੇਵਾ ਨੇ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਸੰਘੇੜਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 2 ਮਾਰਚ (ਅਸ਼ੋਕ ਭਾਰਤੀ)-ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਵਿਖੇ ਸਨਮਾਨ ਸਮਾਰੋਹ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕੌਂਸਲਰ ਗਿਆਨ ਕੌਰ, ਸ਼ਿੰਦਰਪਾਲ ਕੌਰ ਅਤੇ ਬਲਵੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਸਕੂਲ ਦੇ ਰਾਜ ਪੱਧਰੀ, ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਮੋਰਚਾ 152ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 2 ਮਾਰਚ (ਧਰਮਪਾਲ ਸਿੰਘ)-ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 30 ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਚ ਚੱਲ ਰਿਹਾ ਕਿਸਾਨ ਮੋਰਚਾ 152ਵੇਂ ਦਿਨ 'ਚ ਸ਼ਾਮਿਲ ...

ਪੂਰੀ ਖ਼ਬਰ »

ਸਾਬਕਾ ਐਮ.ਪੀ. ਖ਼ਾਲਸਾ ਵਲੋਂ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ

ਮਹਿਲ ਕਲਾਂ, 2 ਮਾਰਚ (ਅਵਤਾਰ ਸਿੰਘ ਅਣਖੀ)-ਸਾਬਕਾ ਮੈਂਬਰ ਪਾਰਲੀਮੈਂਟ ਸ: ਰਾਜਦੇਵ ਸਿੰਘ ਖ਼ਾਲਸਾ ਨੇ ਅੱਜ ਹਲਕਾ ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਸਾਬਕਾ ਸਰਪੰਚ ਬਲਵੀਰ ਸਿੰਘ ਕੁਤਬਾ ਅਤੇ ਪਿੰਡ ਮਹਿਲ ਖ਼ੁਰਦ ਵਿਖੇ ਸਾਬਕਾ ਸਰਪੰਚ ਉੱਘੇ ਸਮਾਜ ਸੇਵੀ ਹਰਭਜਨ ਸਿੰਘ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਵਲੋਂ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਸਮਾਜ ਸੇਵੀ ਕੰਮਾਂ ਲਈ ਤਿੰਨ ਚੈਕ ਕੀਤੇ ਭੇਟ

ਬਰਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਵਿਚ ਕੀਤੇ ਸਮਾਜ ਸੇਵੀ ਕੰਮਾਂ ਖ਼ਾਸਕਰ ਸਿਹਤ ਅਤੇ ਸਿੱਖਿਆ ਸੇਵਾਵਾਂ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ...

ਪੂਰੀ ਖ਼ਬਰ »

ਡਾ: ਸੋਨਿਕਾ ਬਾਂਸਲ ਨੇ ਕੂੜੇ ਦਾ ਡੰਪ ਚੁਕਵਾ ਕੇ ਦੁਕਾਨਦਾਰਾਂ ਨੂੰ ਦਿਵਾਈ ਰਾਹਤ

ਤਪਾ ਮੰਡੀ, 2 ਮਾਰਚ (ਪ੍ਰਵੀਨ ਗਰਗ)-ਸ਼ਹਿਰ ਦੇ ਡਾਕਖ਼ਾਨੇ ਨਜ਼ਦੀਕ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਦੁਕਾਨਦਾਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਸਬੰਧੀ ਉਨ੍ਹਾਂ ਕਈ ਵਾਰ ਨਗਰ ਕੌਂਸਲ ਨਾਲ ਰਾਬਤਾ ...

ਪੂਰੀ ਖ਼ਬਰ »

ਦਵਿੰਦਰ ਸਿੰਘ ਬੀਹਲਾ ਨੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਖ-ਵੱਖ ਸਮਾਗਮਾਂ 'ਚ ਲਵਾਈ ਹਾਜ਼ਰੀ

ਬਰਨਾਲਾ, 2 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਸ: ਦਵਿੰਦਰ ਸਿੰਘ ਬੀਹਲਾ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਸਮਾਗਮਾਂ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX