ਤਾਜਾ ਖ਼ਬਰਾਂ


ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  2 minutes ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  35 minutes ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  1 minute ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 1 hour ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 1 hour ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 1 hour ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 2 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 2 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 3 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 3 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 3 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 3 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 4 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 4 hours ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  about 4 hours ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 4 hours ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 4 hours ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 4 hours ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 4 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਪੰਜਾਬ / ਜਨਰਲ

ਬਿਜਲੀ ਦੀਆਂ ਵਧਦੀਆਂ ਕੀਮਤਾਂ ਵਿਰੁੱਧ 'ਆਪ' ਵਿਧਾਇਕਾਂ ਵਲੋਂ ਵਿਧਾਨ ਸਭਾ ਵੱਲ ਪੈਦਲ ਮਾਰਚ

ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਕੈਪਟਨ ਸਰਕਾਰ ਵਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਬਿਜਲੀ ਦੀਆਂ ਕੀਮਤਾਂ ਵਿਰੁੱਧ ਐਮ.ਐਲ.ਏ. ਹੋਸਟਲ ਤੋਂ ਵਿਧਾਨ ਸਭਾ ਵੱਲ ਪੈਦਲ ਮਾਰਚ ਕੀਤਾ | 'ਆਪ' ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ 'ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਵੀ ਲਗਾਇਆ | ਇਸ ਮੌਕੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੈਪਟਨ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਵਾਅਦੇ ਕੀਤੇ ਸਨ ਤੇ ਉਸੇ ਕੈਪਟਨ ਨੇ ਆਪਣੇ 4 ਸਾਲ ਦੇ ਸ਼ਾਸਨ ਦੌਰਾਨ 14 ਵਾਰ ਬਿਜਲੀ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਹਾ ਸੀ ਕਿ ਬਿਜਲੀ ਕੀਮਤਾਂ ਸਬੰਧੀ ਵਾਈਟ ਪੇਪਰ ਲਿਆਂਦਾ ਜਾਵੇਗਾ, ਪਰ ਸਰਕਾਰ ਹਰ ਵਾਅਦਾ ਕਰਕੇ ਭੁੱਲ ਜਾਂਦੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਖ਼ਰੀਦ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਬਿਜਲੀ ਖ਼ਰੀਦ ਕੇ ਆਪਣੇ ਲੋਕਾਂ ਨੂੰ ਮੁਫ਼ਤ ਦੇ ਰਹੀ ਹੈ, ਦੂਜੇ ਪਾਸੇ ਜਿਥੇ ਬਿਜਲੀ ਪੈਦਾ ਹੁੰਦੀ ਹੈ, ਉਸ ਸੂਬੇ ਦੀ ਕੈਪਟਨ ਸਰਕਾਰ ਲੋਕਾਂ ਨੂੰ ਸਭ ਤੋਂ ਮਹਿੰਗੀ ਬਿਜਲੀ ਦੇ ਰਹੀ ਹੈ | ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਸਬੰਧੀ ਚੱਲ ਰਹੇ ਵਿਧਾਨ ਸਭਾ ਸੈਸ਼ਨ 'ਚ ਬਿੱਲ ਲਗਾਏ ਗਏ ਸਨ, ਪਰ ਸਪੀਕਰ ਨੇ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਇਹ ਤਾਜ਼ਾ ਮਸਲਾ ਨਹੀਂ ਹੈ |

ਮੁਲਾਜ਼ਮਾਂ ਨਾਲ ਵਿਤਕਰੇ ਵਿਰੁੱਧ ਅਕਾਲੀ ਦਲ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)-ਬਜਟ ਇਜਲਾਸ ਦੇ ਤੀਜੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਕਾਂਗਰਸ ਸਰਕਾਰ ਦਾ ਪੁਤਲਾ ਸਾੜ ਕੇ ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤੇ ਜਾਣ ਖ਼ਿਲਾਫ਼ ਰੋਸ ਪ੍ਰਗਟ ਕੀਤਾ | ਵਿਧਾਇਕ ਦਲ ਦੇ ਨੇਤਾ ...

ਪੂਰੀ ਖ਼ਬਰ »

ਛੱਤ ਢਾਹੁਣ ਸਮੇਂ ਦੋ ਨੌਜਵਾਨਾਂ ਦੀ ਹੇਠਾਂ ਆਉਣ ਕਾਰਨ ਮੌਤ- 2 ਜ਼ਖਮੀ

ਅਮਲੋਹ, 3 ਮਾਰਚ (ਰਿਸ਼ੂ ਗੋਇਲ)-ਬੀਤੇ ਕੱਲ੍ਹ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਦੋ ਨੌਜਵਾਨਾਂ ਦੀ ਪਿੰਡ ਰਾਇਪੁਰ ਚੌਬਦਾਰਾਂ ਵਿਖੇ ਪੁਰਾਣੇ ਮਕਾਨ ਦੀ ਛੱਤ ਢਾਹੁਣ ਸਮੇਂ ਛੱਤ ਡਿੱਗਣ ਕਾਰਨ ਮੌਤ ਹੋ ਗਈ ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਲਾਣਾ ...

ਪੂਰੀ ਖ਼ਬਰ »

ਐਸ.ਸੀ. ਕਮਿਸ਼ਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿਚ ਪੰਜਾਬ ਸਰਕਾਰ ਅਤੇ ਯੂ.ਜੀ.ਸੀ. ਦੇ ਹੁਕਮਾਂ ਅਨੁਸਾਰ ਰਿਜ਼ਰਵੇਸ਼ਨ/ਰੋਸਟਰ ਨੀਤੀ ਲਾਗੂ ...

ਪੂਰੀ ਖ਼ਬਰ »

10ਵੀਂ ਓਪਨ ਸਕੂਲ ਪ੍ਰੀਖਿਆ ਜਨਵਰੀ-2021 ਦਾ ਨਤੀਜਾ ਐਲਾਨਿਆ

ਐੱਸ.ਏ.ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਓਪਨ ਸਕੂਲ ਪ੍ਰੀਖਿਆ-2021 ਦਾ ਨਤੀਜਾ ਐਲਾਨਿਆ ਗਿਆ ਹੈ | ਇਸ ਸਬੰਧੀ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਨੇ ਦੱਸਿਆ ਕਿ ਬੋਰਡ ਵਲੋਂ 10ਵੀਂ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਨੇ ਸਿਆਸੀ ਤਬਦੀਲੀ ਦਾ ਮਨ ਬਣਾਇਆ-ਢੀਂਡਸਾ

ਜਲੰਧਰ, 3 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਲੋਕਾਂ ਨੇ ਸਿਆਸੀ ਤਬਦੀਲੀ ਦਾ ਮਨ ਬਣਾ ਲਿਆ ਹੈ ਤੇ ਇਹ ਨਵਾਂ ਸਿਆਸੀ ਬਦਲ ਸੂਬੇ ਦੀ ਸਿਆਸਤ 'ਚ ਜਿੱਥੇ ...

ਪੂਰੀ ਖ਼ਬਰ »

ਮਾਂ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸੀ ਆਪਣੇ ਬੱਚਿਆਂ ਨੂੰ ਮਾਰਨ ਦੀ ਸਾਜਿਸ਼

ਡੇਢ ਸਾਲ ਪਹਿਲਾਂ ਸਕੇ ਭਰਾਵਾਂ ਦੀਆਂ ਨਹਿਰ 'ਚੋਂ ਮਿਲੀਆਂ ਸਨ ਲਾਸ਼ਾਂ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-22 ਜੁਲਾਈ 2019 'ਚ ਖੇੜੀ ਗੰਡਿਆਂ ਤੋਂ ਲਾਪਤਾ ਹੋਣ ਵਾਲੇ ਦੋ ਸਕੇ ਭਰਾਵਾਂ ਦੇ ਮੌਤ ਦੀ ਗੁੱਥੀ ਨੂੰ ਸੁਲਝਾਉਂਦਿਆਂ ਪਟਿਆਲਾ ਪੁਲਿਸ ਨੇ ਬੱਚਿਆਂ ਦੀ ਮਾਂ ਅਤੇ ਪ੍ਰੇਮੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਮਨਜੀਤ ...

ਪੂਰੀ ਖ਼ਬਰ »

ਮੋਤੀ ਮਹਿਲ ਦਾ ਘਿਰਾਓ ਕਰਨ ਪੁੱਜੀਆਂ ਬਿਜਲੀ ਨਿਗਮ ਦੀਆਂ 12 ਜਥੇਬੰਦੀਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੋੜ)-ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਭਰ ਤੋਂ ਮੋਤੀ ਮਹਿਲ ਦਾ ਘਿਰਾਓ ਕਰਨ ਪਟਿਆਲਾ ਪੁੱਜੀਆਂ ਬਿਜਲੀ ਨਿਗਮ ਦੀਆਂ 12 ਜਥੇਬੰਦੀਆਂ ਦੇ ਹਜ਼ਾਰਾਂ ਕਾਰਕੁਨਾਂ ਨੂੰ ਪੁਲਿਸ ਨੇ ਰਸਤੇ 'ਚ ਰੋਕ ਲਿਆ | ਇਸ ਦੌਰਾਨ ਧਰਨਾਕਾਰੀਆਂ ਨੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਤਾਮਕੋਟ ਦੇ ਨੌਜਵਾਨ ਦੀ ਚਿੱਟੇ ਦੀ ਵਧ ਮਾਤਰਾ ਲੈਣ ਨਾਲ ਮੌਤ ਹੋ ਗਈ | ਮਿ੍ਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਦਕਿ ਉਸ ਦੀ ਭੈਣ ਦਾ 15 ਦਿਨ ਪਹਿਲਾਂ ਹੀ ਵਿਆਹ ਹੋਇਆ ਹੈ | ਜਾਣਕਾਰੀ ਅਨੁਸਾਰ ਧੰਨਾ ਸਿੰਘ ਘੁੱਨੂ (22) ...

ਪੂਰੀ ਖ਼ਬਰ »

ਪੰਜਾਬ 'ਚ ਰਿਹਾਇਸ਼ੀ ਇਮਾਰਤਾਂ 'ਤੇ ਮੋਬਾਈਲ ਟਾਵਰ ਲਾਉਣ 'ਤੇ ਅੰਤਿ੍ਮ ਰੋਕ

ਚੰਡੀਗੜ੍ਹ, 3 ਮਾਰਚ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੋਬਾਈਲ ਸਰਵਿਸ ਪ੍ਰੋਵਾਈਡਰਾਂ ਨੂੰ ਇਕ ਝਟਕਾ ਦਿੰਦੇ ਹੋਏ ਪੰਜਾਬ ਵਿਚ ਰਿਹਾਇਸ਼ਾਂ ਇਮਾਰਤਾਂ ਉੱਤੇ ਟਾਵਰ ਲਾਉਣ ਦੀ ਪ੍ਰਕਿਰਿਆ ਉੱਤੇ ਰੋਕ ਲਗਾ ਦਿੱਤੀ ਹੈ | ਜਿਸ ਦੇ ਪਿੱਛੇ ਹਾਈਕੋਰਟ ਨੇ ...

ਪੂਰੀ ਖ਼ਬਰ »

- ਗੁਰਲਾਲ ਭਲਵਾਨ ਕਤਲ ਮਾਮਲਾ -

ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ 3 ਮੁਲਜ਼ਮ ਅਦਾਲਤ 'ਚ ਪੇਸ਼

8 ਤੱਕ ਭੇਜਿਆ ਪੁਲਿਸ ਰਿਮਾਂਡ 'ਤੇ

ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਦੇ ਹੋਏ ਕਤਲ ਮਾਮਲੇ 'ਚ ਦਿੱਲੀ ਪੁਲਿਸ ਵਲੋਂ ਫੜ੍ਹੇ ਗਏ ਤਿੰਨ ਨੌਜਵਾਨਾਂ ਨੂੰ ਅੱਜ ਸਥਾਨਕ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਮਜੀਠੀਆ ਵਲੋਂ ਹਰਮਿੰਦਰ ਸਿੰਘ ਗਿੱਲ 'ਤੇ ਗੰਭੀਰ ਦੋਸ਼

ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਕਿਹਾ ਕਿ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਲਿਖਤੀ ਤੌਰ 'ਤੇ ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਐਮ. ਪੀ. ਪ੍ਰੋ. ਵੀ. ਐਨ. ਤਿਵਾੜੀ ਦੇ ਕਤਲ ਦੀ ...

ਪੂਰੀ ਖ਼ਬਰ »

ਮਾੜੀ ਸ਼ਬਦਾਵਲੀ ਬੋਲਣਾ ਸਿੱਖ ਦੇ ਜੀਵਨ ਦਾ ਹਿ ੱਸਾ ਨਹੀਂ- ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਨੂੰ ਮਾੜੀ ਸ਼ਬਦਾਵਲੀ ਬੋਲਣਾ ਸਿੱਖ ਦੇ ਜੀਵਨ ਦਾ ਹਿੱਸਾ ਨਹੀਂ ਹੈ ਤੇ ਅਜਿਹੀਆਂ ਗੱਲਾਂ ਸੰਘਰਸ਼ ਨੂੰ ਕਮਜ਼ੋਰ ਕਰਦੀਆਂ ਹਨ | ਕਿਸਾਨ ...

ਪੂਰੀ ਖ਼ਬਰ »

ਪਾਕਿ 'ਚ ਉਪਰਲੇ ਸਦਨ ਦੀਆਂ ਚੋਣਾਂ 'ਚ ਪਿਸ਼ਾਵਰ ਤੋਂ ਗੁਰਦੀਪ ਸਿੰਘ 103 ਵੋਟਾਂ ਨਾਲ ਜੇਤੂ

ਵਿਰੋਧੀ ਧਿਰ ਨੇ ਇਮਰਾਨ ਖ਼ਾਨ ਨੂੰ ਪਛਾੜਿਆ

ਅੰਮਿ੍ਤਸਰ, 3 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅੱਜ ਹੋਈਆਂ ਉਪਰਲੇ ਸਦਨ ਦੀਆਂ ਚੋਣਾਂ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਇਕ ਵੱਡਾ ਝਟਕਾ ਲੱਗਾ ਹੈ | ਸੈਨੇਟ ਚੋਣਾਂ 'ਚ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਉਮੀਦਵਾਰ ਹਫੀਜ਼ ਸ਼ੇਖ਼ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਕਾਂਗਰਸ ਤੇ ਅਕਾਲੀ ਦਲ ਬਾਦਲ ਤੋਂ ਬਚਾਉਣ ਲਈ ਤੀਜਾ ਬਦਲ ਜ਼ਰੂਰੀ- ਜਥੇ: ਬ੍ਰਹਮਪੁਰਾ

ਕਿਹਾ, ਸਰਕਾਰ ਵਲੋਂ ਸ਼ੋ੍ਰਮਣੀ ਕਮੇਟੀ ਚੋਣਾਂ ਨਾ ਕਰਾਉਣ ਕਾਰਨ ਸਿੱਖਾਂ 'ਚ ਰੋਸ

ਅੰਮਿ੍ਤਸਰ, 3 ਮਾਰਚ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਅਤੇ ਅਕਾਲੀ ਦਲ ਬਾਦਲ ਤੋਂ ਬਚਾਉਣ ਲਈ ਪੰਜਾਬ ਵਿਚ ਤੀਜਾ ਬਦਲ ਜ਼ਰੂਰੀ ਹੈ | ਅੱਜ ...

ਪੂਰੀ ਖ਼ਬਰ »

- 328 ਪਾਵਨ ਸਰੂਪ ਮਾਮਲਾ -

ਰਸੂਖਦਾਰ ਸੀ.ਏ. ਤੋਂ 75 ਫੀਸਦੀ ਰਕਮ ਵਾਪਸ ਮੁੜਵਾਉਣ ਵਿਚ ਸਫ਼ਲ ਨਹੀਂ ਹੋ ਸਕੀ ਸ਼ੋ੍ਰਮਣੀ ਕਮੇਟੀ

ਅੰਮਿ੍ਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਪਿਛਲੇ ਵਰ੍ਹੇ ਚਰਚਾ ਦਾ ਵਿਸ਼ਾ ਬਣੇ ਰਹੇ ਲਾਪਤਾ 328 ਪਾਵਨ ਸਰੂਪ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਡਾ: ਈਸ਼ਰ ਸਿੰਘ ਦੀ ਅਗਵਾਈ ਵਿਚ ਬਣਾਈ ਗਈ ਪੜਤਾਲੀਆ ਕਮੇਟੀ ਦੀ ਰਿਪੋਰਟ ਬੀਤੇ ...

ਪੂਰੀ ਖ਼ਬਰ »

ਜਬਰ ਜਨਾਹ ਪੀੜਤ ਨਾਬਾਲਗਾ ਨੂੰ ਕਾਨੂੰਨੀ ਮੁਆਵਜ਼ਾ ਦੇਣ ਲਈ ਪੰਜਾਬ ਦਾ ਖਜ਼ਾਨਾ ਖਾਲੀ

ਮੰਡੀ ਕਿੱਲਿਆਂਵਾਲੀ, 3 ਮਾਰਚ (ਇਕਬਾਲ ਸਿੰਘ ਸ਼ਾਂਤ)-ਕਾਂਗਰਸ ਸਰਕਾਰ 7 ਮਹੀਨਿਆਂ ਮਗਰੋਂ ਵੀ ਨਿਯਮਾਂ ਮੁਤਾਬਕ ਲੰਬੀ ਹਲਕੇ 'ਚ ਸਮੂਹਿਕ ਜਬਰ ਜਨਾਹ ਦੀ ਪੀੜਤ ਨਾਬਾਲਗ ਦਲਿਤ ਲੜਕੀ ਨੂੰ 6 ਲੱਖ ਰੁਪਏ ਦਾ ਮੁਆਵਜਾ ਰਾਸ਼ੀ ਨਹੀਂ ਦੇ ਸਕੀ | ਸਰਕਾਰੀ ਤੰਤਰ ਵਲੋਂ ਅਦਾਇਗੀ 'ਚ ...

ਪੂਰੀ ਖ਼ਬਰ »

ਤਰਸੇਮ ਸਿੰਘ ਮੋਰਾਂਵਾਲੀ ਬਣੇ ਅੰਤਰਰਾਸ਼ਟਰੀ ਢਾਡੀ ਸਭਾ ਦੇ ਚੇਅਰਮੈਨ

ਜਲੰਧਰ, 3 ਮਾਰਚ (ਜਸਪਾਲ ਸਿੰਘ)-ਉੱਘੇ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਨੂੰ ਭਾਈ ਨੱਥਾ ਜੀ ਅਬਦੁੱਲਾ ਜੀ ਅੰਤਰ ਰਾਸ਼ਟਰੀ ਢਾਡੀ ਸਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ...

ਪੂਰੀ ਖ਼ਬਰ »

ਸੰਗੀਤਕਾਰ ਪ੍ਰੋ. ਬੀ.ਐਸ. ਨਾਰੰਗ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ

ਜਲੰਧਰ, 3 ਮਾਰਚ (ਹਰਵਿੰਦਰ ਸਿੰਘ ਫੁੱਲ)-ਸੰਗੀਤ ਜਗਤ ਦੀ ਨਾਮਵਰ ਸ਼ਖ਼ਸੀਅਤ ਪ੍ਰੋ. ਬੀ.ਐਸ. ਨਾਰੰਗ ਦਾ ਸਥਾਨਕ ਹਰਨਾਮਦਾਸ ਪੁਰਾ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਸਾਹਿਤ ਅਤੇ ਸੰਗੀਤ ਜਗਤ ਦੀਆਂ ਪ੍ਰਮੁੱਖ ਸਖਸ਼ੀਅਤਾ ਨੇ ਪ੍ਰੋ. ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਭਾਜਪਾ ਆਗੂ ਦੀਆਂ ਵਾਇਰਲ ਹੋਈਆਂ ਨਗਨ ਤਸਵੀਰਾਂ ਬਣੀਆਂ ਚਰਚਾ ਦਾ ਵਿਸ਼ਾ

ਗੁਰਦਾਸਪੁਰ, 3 ਮਾਰਚ (ਆਰਿਫ਼, ਪੰਕਜ ਸ਼ਰਮਾ)- ਸੋਸ਼ਲ ਮੀਡੀਆ 'ਤੇ ਭਾਜਪਾ ਦੇ ਸਥਾਨਕ ਆਗੂ ਦੀਆਂ ਵਾਇਰਲ ਹੋਈਆਂ ਨਗਨ ਤਸਵੀਰਾਂ ਸ਼ਹਿਰ ਅੰਦਰ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ | ਇਨ੍ਹਾਂ ਫ਼ੋਟੋਆਂ ਦੇ ਨਾਲ-ਨਾਲ ਆਡੀਓ ਕਲਿਪਾਂ ਵੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਵਿਕਾਸ ਕਰ ਦੀ ਅਦਾਇਗੀ ਨਾ ਕਰਨ ਵਾਲੇ ਅਦਾਰਿਆਂ ਨੂੰ ਨੋਟਿਸ ਭੇਜਣੇ ਸ਼ੁਰੂ

ਜਲੰਧਰ, 3 ਮਾਰਚ (ਸ਼ਿਵ ਸ਼ਰਮਾ) - ਜੀ. ਐਸ. ਟੀ. ਵਿਭਾਗ ਨੇ ਉਨ੍ਹਾਂ ਅਦਾਰਿਆਂ ਨੂੰ ਵਿਕਾਸ ਕਰ ਦੀ ਵਸੂਲੀ ਕਰਨ ਲਈ ਨੋਟਿਸ ਭੇਜਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਨੇ ਅਜੇ ਤੱਕ ਆਪਣੇ ਮੁਲਾਜ਼ਮਾਂ ਦੀ ਬਣਦੀ ਵਿਕਾਸ ਕਰ ਦੀ ਵਸੂਲੀ ਵਿਭਾਗ ਕੋਲ ਜਮ੍ਹਾਂ ਨਹੀਂ ਕਰਵਾਈ ...

ਪੂਰੀ ਖ਼ਬਰ »

ਪੀ. ਐਸ. ਐਸ. ਐਸ. ਬੀ. ਦੇ ਚੇਅਰਮੈਨ ਰਮਨ ਬਹਿਲ ਦੇ ਕਾਰਜਕਾਲ 'ਚ 2 ਸਾਲ ਵਾਧਾ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 'ਚ 28 ਮਾਰਚ ਤੋਂ ਅਗਲੇ ਦੋ ਸਾਲਾਂ ਲਈ ਵਾਧਾ ਕੀਤਾ ਗਿਆ ਹੈ | ਇਸ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਗੂੰਜਿਆ ਰਿਹਾਇਸ਼ੀ ਨਕਸ਼ਿਆਂ ਦੇ ਪਾਸ ਹੋਣ 'ਚ ਦੇਰੀ ਦਾ ਮਾਮਲਾ

ਮਿਡ-ਡੇ-ਮੀਲ ਵਰਕਰਾਂ ਦਾ ਮਿਹਨਤਾਨਾ ਵਧਾਉਣ ਦਾ ਮਾਮਲਾ ਵਿੱਤ ਵਿਭਾਗ ਦੇ ਵਿਚਾਰ ਅਧੀਨ

ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ ਇਜਲਾਸ ਦੇ ਤੀਜੇ ਦਿਨ ਵਿਧਾਇਕਾਂ ਵਲੋਂ ਕੀਤੇ ਜਾਂਦੇ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਅਰੁਣ ਨਾਰੰਗ ਵਲੋਂ ਕੀਤੇ ਇਕ ਸਵਾਲ ਦੇ ਜਵਾਬ 'ਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਅਟਾਰੀ ਬਾਰਡਰ 'ਤੇ ਸੈਲਾਨੀਆਂ ਦੀ ਆਮਦ ਨਾਲ ਇਕ ਸਾਲ ਤੋਂ ਵਿਹਲੇ ਬੈਠੇ ਲੋਕਾਂ ਨੂੰ ਰੁਜ਼ਗਾਰ ਦੀ ਬੱਝੀ ਆਸ

ਸੁਖਵਿੰਦਰਜੀਤ ਸਿੰਘ ਘਰਿੰਡਾ ਅਟਾਰੀ, 3 ਮਾਰਚ-ਅਟਾਰੀ ਬਾਰਡਰ ਵਿਖੇ ਸੈਲਾਨੀਆਂ ਦੇ ਆਉਣ ਨਾਲ ਦੁਕਾਨਦਾਰ ਰੇਹੜੀ ਫੜੀ, ਢਾਬੇ, ਟੈਕਸੀ ਮਾਲਕ ਤੇ ਹੋਰ ਰੁਜ਼ਗਾਰ ਨਾਲ ਸਬੰਧਤ ਲੋਕਾਂ 'ਚ ਖੁਸ਼ੀ ਦੀ ਲਹਿਰ ਦੇਖੀ ਗਈ ਪਰ ਪ੍ਰਸ਼ਾਸਨ ਦੇ ਨਾਂਹ ਪੱਖੀ ਰਵੱਈਏ ਕਾਰਨ ...

ਪੂਰੀ ਖ਼ਬਰ »

ਅਟਾਰੀ-ਵਾਹਗਾ ਸਰਹੱਦੀ ਵਪਾਰ ਮੁੜ ਤੋਂ ਬਹਾਲ ਹੋਣਾ ਦੱਖਣੀ ਏਸ਼ੀਆ ਲਈ ਬੇਹੱਦ ਜ਼ਰੂਰੀ-ਮਾਈਕਲ

• ਕਿਹਾ, ਦੋਵੇਂ ਪਾਸੇ ਸਬੰਧ ਬਿਹਤਰ ਹੋਣ ਨਾਲ ਵਪਾਰ ਵੱਧ ਕੇ 37 ਅਰਬ ਡਾਲਰ ਤੱਕ ਹੋ ਸਕਦਾ • ਦੁਵੱਲਾ ਵਪਾਰ ਰੁਕਣ ਨਾਲ ਲਗਪਗ ਇਕ ਲੱਖ ਲੋਕ ਹੋਏ ਪ੍ਰਭਾਵਿਤ

ਅੰਮਿ੍ਤਸਰ, 3 ਮਾਰਚ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਵਿਚਾਲੇ ਅਟਾਰੀ-ਵਾਹਗਾ ਸਰਹੱਦੀ ਵਪਾਰ ਮੁੜ ਤੋਂ ਬਹਾਲ ਹੋਣਾ ਪੂਰੇ ਦੱਖਣੀ ਏਸ਼ੀਆ ਲਈ ਬਹੁਤ ਜ਼ਰੂਰੀ ਹੈ | ਜੇਕਰ ਦੋਵੇਂ ਪਾਸੇ ਸੰਬੰਧ ਬਿਹਤਰ ਹੋ ਜਾਣ ਤਾਂ ਇਹ ਵਪਾਰ 2 ਅਰਬ ਡਾਲਰ ਤੋਂ ਵੱਧ ਕੇ 37 ਅਰਬ ਡਾਲਰ ਤੱਕ ...

ਪੂਰੀ ਖ਼ਬਰ »

ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 3 ਮਾਰਚ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ 'ਤੇ ਕਮੇਟੀਆਂ ਬਣਾਉਣ ਅਤੇ ਮਾਹਿਰ ਕਮੇਟੀ ਵਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਨਿਰਦੇਸ਼ ਜਾਰੀ ਕੀਤੇ ਹਨ | ਵਿਭਾਗ ਦੇ ਇੱਕ ...

ਪੂਰੀ ਖ਼ਬਰ »

ਪੰਜਾਬ ਦੀ ਹਵਾ ਗੁਣਵੱਤਾ 'ਚ ਹੋਇਆ ਸੁਧਾਰ

ਪ੍ਰਦੂਸ਼ਣ 157 ਤੋਂ ਘੱਟ ਕੇ 149 'ਤੇ ਪੁੱਜਾ

ਲੁਧਿਆਣਾ, 3 ਮਾਰਚ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪੰਜਾਬ ਦੇ 6 ਸ਼ਹਿਰਾਂ 'ਚ ਹਵਾ ਦੀ ਗੁਣਵੱਤਾ ਮਾਪਣ ਲਈ ਬਣਾਏ ਏਅਰ ਕੁਆਲਟੀ ਸਟੇਸ਼ਨਾਂ ਵਿਚ ਹਵਾ ਗੁਣਵੱਤਾ ਨਾਪੀ ਗਈ ਹੈ | ਜਨਵਰੀ 2021 ਦੇ ਮੁਕਾਬਲੇ ਫ਼ਰਵਰੀ 2021 'ਚ ਪੰਜਾਬ ਦੀ ਹਵਾ ਗੁਣਵੱਤਾ 'ਚ ...

ਪੂਰੀ ਖ਼ਬਰ »

400 ਸੌ ਸਾਲਾ ਪ੍ਰਕਾਸ਼ ਪੁਰਬ ਸਬੰਧੀ ਮਾਝਾ-ਦੁਆਬਾ ਦੇ ਮੈਂਬਰਾਂ ਦੀ ਬੈਠਕ 11 ਨੂੰ

ਅੰਮਿ੍ਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਤੇ ਇਸ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਹਿਤ ਜ਼ਰੂਰੀ ਵਿਚਾਰਾਂ ਕਰਨ ਲਈ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਹੈਰੋਇਨ ਮਾਮਲੇ 'ਚ ਜੱਗੂ ਭਗਵਾਨਪੁਰੀਆ ਦੋਸ਼ ਮੁਕਤ

ਅੰੰਮਿ੍ਤਸਰ, 3 ਮਾਰਚ (ਰੇਸ਼ਮ ਸਿੰਘ)-ਸਾਲ 2018 'ਚ ਰਾਜ ਵਿਸ਼ੇਸ਼ ਆਪ੍ਰੇਸ਼ਨ ਸੈੱਲ ਵਲੋਂ ਦਰਜ ਕੀਤੇ 7 ਕਿੱਲੋਗ੍ਰਾਮ ਹੈਰੋਇਨ ਦੇ ਮਾਮਲੇ 'ਚ ਅੱਜ ਇੱਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ...

ਪੂਰੀ ਖ਼ਬਰ »

ਗੋਡੇ ਦੀ ਸੱਟ ਦੇ ਬਾਵਜੂਦ ਅਧਵਿਕ ਨੇ ਜਾਰੀ ਰੱਖੀ 'ਤੇਰੀ ਮੇਰੀ ਇਕ ਜਿੰਦੜੀ' ਦੀ ਸ਼ੂਟਿੰਗ

ਜਲੰਧਰ, 3 ਮਾਰਚ (ਅਜੀਤ ਬਿਊਰੋ)- ਜ਼ੀ ਟੀ.ਵੀ. ਨੇ ਹਾਲ ਹੀ 'ਚ ਅੰਮਿ੍ਤਸਰ ਦੇ ਕੁਦਰਤੀ ਨਜ਼ਾਰਿਆਂ ਦਰਮਿਆਨ ਵਿਰੋਧੀ ਸੁਭਾਅ ਦੇ ਲੋਕਾਂ ਦੀ ਪ੍ਰੇਮ ਕਹਾਣੀ 'ਤੇਰੀ ਮੇਰੀ ਇਕ ਜਿੰਦੜੀ' ਨੂੰ ਲਾਂਚ ਕੀਤਾ | ਇਸ ਸ਼ੋਅ 'ਚ ਟੈਲੀਵਿਜ਼ਨ ਕਲਾਕਾਰ ਅਮਨਦੀਪ ਸਿੱਧੂ ਮਾਹੀ ਦਾ ਕਿਰਦਾਰ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਵਲੋਂ ਬੱਚਿਆਂ 'ਤੇ ਹਮਲਾ ਕਰ ਕੇ ਨੋਚ-ਨੋਚ ਕੇ ਖਾ ਜਾਣ ਦੀਆਂ ਘਟਨਾਵਾਂ 'ਚ ਹੋਇਆ ਵਾਧਾ

ਸੂਬਾ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਤੋਂ ਮੰੂਹ ਫੇਰਿਆ

ਸੰਗਰੂਰ, 3 ਮਾਰਚ (ਧੀਰਜ ਪਸ਼ੌਰੀਆ) - ਅੱਜ ਕੱਲ੍ਹ ਆਵਾਰਾ ਕੁੱਤੇ ਪੰਜਾਬ 'ਚ ਜਾਨਾਂ ਦਾ ਖੋਅ ਬਣਦੇ ਜਾ ਰਹੇ ਹਨ | ਇਨ੍ਹਾਂ ਕੁੱਤਿਆਂ ਵਲੋਂ ਬੱਚਿਆਂ 'ਤੇ ਹਮਲਾ ਕਰ ਕੇ ਨੋਚ-ਨੋਚ ਕੇ ਮਾਰ ਮੁਕਾਉਣ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ | ਨਾਲ ਹੀ ਆਵਾਰਾ ਕੁੱਤਿਆਂ ਵਲੋਂ ...

ਪੂਰੀ ਖ਼ਬਰ »

ਕੇਂਦਰ ਦੇ ਇਸ਼ਾਰੇ 'ਤੇ ਐਫ.ਸੀ.ਆਈ. ਚਾਵਲ ਮਿੱਲ ਮਾਲਕਾਂ ਨੰੂ ਪ੍ਰੇਸ਼ਾਨ ਕਰਨ 'ਤੇ ਤੁਲੀ

ਸ਼ਰਤਾਂ ਪੂਰੀਆਂ ਨਾ ਹੋਣ 'ਤੇ ਮਿੱਲ ਮਾਲਕਾਂ ਨੰੂ ਬੰਦ ਕਰਨੇ ਪਏ ਸ਼ੈਲਰ

ਮੂਣਕ, 3 ਮਾਰਚ (ਕੇਵਲ ਸਿੰਗਲਾ) - ਖੇਤੀਬਾੜੀ ਆਧਾਰਿਤ ਚਾਵਲ ਮਿੱਲ ਸਨਅਤ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਔਖੇ ਸਮੇਂ 'ਚੋਂ ਲੰਘ ਰਹੀ ਹੈ | ਜੇਕਰ ਸਮੇਂ ਦੀਆਂ ਸਰਕਾਰਾਂ ਨੇ ਚਾਵਲ ਮਿੱਲਾਂ ਦੀਆਂ ਮੁਸ਼ਕਿਲਾਂ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮੁਕੱਦਮੇ 'ਚ ਨਾਮਜ਼ਦ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਆਈ ਦਿੱਲੀ ਪੁਲਿਸ 'ਤੇ ਹਮਲਾ-9 ਖਿਲਾਫ਼ ਮੁਕੱਦਮਾ ਦਰਜ

ਡੇਹਲੋਂ, 3 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਥਾਣਾ ਡੇਹਲੋਂ ਦੇ ਇਲਾਕੇ ਅੰਦਰੋਂ ਜਬਰ ਜਨਾਹ ਦੇ ਮੁਕੱਦਮੇ ਵਿਚ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਕਰਨ ਆਈ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਨਾਲ ਉਲਝਣ ਅਤੇ ਡਿਊਟੀ ਵਿਚ ਰੁਕਾਵਟ ਪਾਉਣ ਦੇ ਮਾਮਲੇ 'ਚ ਤਿੰਨ ਵਕੀਲਾਂ, 4 ...

ਪੂਰੀ ਖ਼ਬਰ »

ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਅੱਬਾਸੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤ ਬਿਨਾ ਦੇਰੀ ਖੋਲ੍ਹੇ ਕਰਤਾਰਪੁਰ ਲਾਂਘਾ- ਮਲਿਕ

ਸੁਰਿੰਦਰ ਕੋਛੜ ਅੰਮਿ੍ਤਸਰ, 3 ਮਾਰਚ -ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖ਼ਾਕਾਨ ਅੱਬਾਸੀ ਅਤੇ ਸੈਨੇਟਰ ਮੁਸਦਿਕ ਮਲਿਕ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਦੇ ਸਥਾਨਕ ਨੇਤਾਵਾਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਵਾਰ ਰੈਲੀਆਂ ਦੀ ਰਣਨੀਤੀ ਸੁਖਬੀਰ ਸਿੰਘ ਬਾਦਲ ਕਰਨਗੇ ਰੈਲੀਆਂ ਨੂੰ ਸੰਬੋਧਨ

ਜਲੰਧਰ, 3 ਮਾਰਚ (ਮੇਜਰ ਸਿੰਘ)-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ 'ਚ ਮਜ਼ਬੂਤ ਵਿਰੋਧੀ ਧਿਰ ਦੇ ਤੇਵਰ ਦਿਖਾਉਣ ਤੋਂ ਬਾਅਦ ਅਕਾਲੀ ਦਲ ਨੇ ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ੋਰਦਾਰ ਸਰਗਰਮੀ ਆਰੰਭ ਕਰਨ ਦੀ ਰਣਨੀਤੀ ਬਣਾਈ ਹੈ | ਇਸ ਰਣਨੀਤੀ ਤਹਿਤ ...

ਪੂਰੀ ਖ਼ਬਰ »

ਪਤਨੀ ਤੇ ਤਿੰਨ ਬੱਚਿਆਂ ਨੂੰ ਮਾਰਨ ਵਾਲੇ ਨੂੰ ਮੌਤ ਦੀ ਸਜ਼ਾ

ਕੋਟਾ (ਰਾਜਸਥਾਨ), 3 ਮਾਰਚ (ਏਜੰਸੀ)-ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੀ ਇਕ ਅਦਾਲਤ ਨੇ ਪਤਨੀ ਅਤੇ ਤਿੰਨ ਬੱਚਿਆਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ | ਘਟਨਾ ਸਾਲ 2019 ਦੀ ਹੈ ਜਦੋਂ 48 ਸਾਲਾ ਸ਼ਕੀਰ ਲਖਾਰਾ ਨਾਂਅ ਦੇ ਵਿਅਕਤੀ ਨੇ ...

ਪੂਰੀ ਖ਼ਬਰ »

ਭਾਜਪਾ ਸੰਸਦ ਮੈਂਬਰ ਦੇ ਪੁੱਤਰ ਨੂੰ ਮਾਰੀ ਗੋਲੀ

ਲਖਨਊ, 3 ਮਾਰਚ (ਏਜੰਸੀ)-ਭਾਜਪਾ ਦੇ ਸੰਸਦ ਮੈਂਬਰ ਕੌਸ਼ਲ ਕਿਸ਼ੋਰ ਦੇ ਪੁੱਤਰ ਨੂੰ ਬੁੱਧਵਾਰ ਤੜਕੇ ਗੋਲੀ ਮਾਰ ਦਿੱਤੀ ਗਈ ਪਰ ਪੁਲਿਸ ਦਾ ਕਹਿਣਾ ਹੈ ਕਿ ਕੁਝ ਲੋਕਾਂ ਨੂੰ ਫਸਾਉਣ ਲਈ ਗੋਲੀ ਖ਼ੁਦ ਚਲਾਈ ਗਈ ਸੀ | ਜਾਣਕਾਰੀ ਅਨੁਸਾਰ ਮੋਹਨਲਾਲਗੰਜ ਸੰਸਦੀ ਹਲਕੇ ਤੋਂ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਕਰਨਾਟਕ ਦੇ ਮੰਤਰੀ ਵਲੋਂ ਅਸਤੀਫ਼ਾ

ਬੈਂਗਲੁਰੂ, 3 ਮਾਰਚ (ਏਜੰਸੀ)-ਕਰਨਾਟਕ ਦੇ ਜਲ ਸਰੋਤ ਮੰਤਰੀ ਰਮੇਸ਼ ਜਰਕੀਹੋਲੀ ਨੇ ਆਪਣੇ 'ਤੇ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਬੀ.ਐੱਸ. ਯੇਦਿਯੁਰਪਪਾ ਨੂੰ ਸੌਂਪ ਦਿੱਤਾ ਹੈ | ...

ਪੂਰੀ ਖ਼ਬਰ »

ਪਾਕਿ ਵਿਸਾਖੀ ਮੌਕੇ ਜਾਰੀ ਕਰੇਗਾ 3000 ਵੀਜ਼ੇ-ਆਮਿਰ ਅਹਿਮਦ

ਅੰਮਿ੍ਤਸਰ, 3 ਮਾਰਚ (ਸੁਰਿੰਦਰ ਕੋਛੜ)-ਭਾਰਤ ਤੇ ਪਾਕਿਸਤਾਨ ਵਿਚਾਲੇ ਪੈਦਾ ਹੋਈ ਸਿਆਸੀ ਤੇ ਸਰਹੱਦੀ ਕੜਵਾਹਟ ਦੇ ਬਾਵਜੂਦ ਪਾਕਿ ਵਲੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭਾਰਤੀ ਸਿੱਖ ਸੰਗਤ ਲਈ 3000 ਵੀਜ਼ੇ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਸ਼ਸ਼ੀਕਲਾ ਵਲੋਂ ਸਿਆਸਤ ਤੋਂ ਅਲਵਿਦਾ ਦਾ ਐਲਾਨ

ਚੇਨਈ, 3 ਮਾਰਚ (ਪੀ.ਟੀ.ਆਈ.)-ਤਾਮਿਲਨਾਡੂ ਵਿਧਾਨ ਸਭਾ ਚੋਣਾਂ ਤੋਂ ਕੁਝ ਹਫਤੇ ਪਹਿਲਾਂ ਸਵਰਗੀ ਮੁੱਖ ਮੰਤਰੀ ਜੇ. ਜੈਲਲਿਤਾ ਦੀ ਨੇੜਲੀ ਸਹਿਯੋਗੀ ਵੀ.ਕੇ. ਸ਼ਸ਼ੀਕਲਾ ਨੇ ਐਲਾਨ ਕੀਤਾ ਕਿ ਉਹ ਸਿਆਸਤ ਤੋਂ ਦੂਰ ਰਹੇਗੀ ਪਰ ਅੰਮਾ (ਜੈਲਲਿਤਾ) ਦੇ ਸੁਨਹਿਰੀ ਸ਼ਾਸਨ ਲਈ ...

ਪੂਰੀ ਖ਼ਬਰ »

ਮਿਆਂਮਾਰ : ਸੁਰੱਖਿਆ ਬਲਾਂ ਦੀ ਗੋਲੀਬਾਰੀ 'ਚ 33 ਪ੍ਰਦਰਸ਼ਨਕਾਰੀਆਂ ਦੀ ਮੌਤ

ਯੰਗੂਨ (ਮਿਆਂਮਾਰ), 3 ਮਾਰਚ (ਏਜੰਸੀ)-ਮਿਆਂਮਾਰ 'ਚ ਤਖ਼ਤਾਪਲਟ ਖ਼ਿਲਾਫ਼ ਬੁੱਧਵਾਰ ਨੂੰ ਪ੍ਰਦਰਸ਼ਨ ਦੌਰਾਨ ਸੁਰੱਖਿਆ ਬਲਾਂ ਦੀ ਗੋਲੀਬਾਰੀ ਨਾਲ ਘੱਟੋ-ਘੱਟ 33 ਲੋਕਾਂ ਦੀ ਮੌਤ ਹੋ ਗਈ | ਸਥਾਨਿਕ ਰਿਪੋਰਟਾਂ ਤੋਂ ਇਕੱਤਰ ਕੀਤੀ ਜਾਣਕਾਰੀ ਤੋਂ ਮਿ੍ਤਕਾਂ ਦੀ ਇਹ ਗਿਣਤੀ ਦਾ ...

ਪੂਰੀ ਖ਼ਬਰ »

ਮੋਦੀ ਦੇ ਤਸਵੀਰ ਵਾਲੇ ਹੋਰਡਿੰਗ ਹਟਾਉਣ ਦੇ ਹੁਕਮ

ਕੋਲਕਾਤਾ, 3 ਮਾਰਚ ਮਾਰਚ (ਏਜੰਸੀ)-ਤਿ੍ਣਮੂਲ ਕਾਂਗਰਸ ਵਲੋਂ ਵੱਖ-ਵੱਖ ਕੇਂਦਰੀ ਸਕੀਮਾਂ ਦੇ ਇਸ਼ਤਿਹਾਰਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਬਾਰੇ ਪ੍ਰਗਟਾਏ ਇਤਰਾਜ਼ ਤੋਂ ਬਾਅਦ ਚੋਣ ਕਮਿਸ਼ਨ ਨੇ ਸਾਰੇ ਪੈਟਰੋਲ ਪੰਪਾਂ ਅਤੇ ਹੋਰਨਾਂ ਏਜੰਸੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX