ਤਾਜਾ ਖ਼ਬਰਾਂ


ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸੇਜਲ ਅੱਖਾਂ ਨਾਲ ਹੰਝੂਆਂ ਭਰੀ ਅੰਤਿਮ ਵਿਦਾਇਗੀ
. . .  1 day ago
ਮਹਿਲ ਕਲਾਂ,ਰਾਏਕੋਟ, 30 ਜੁਲਾਈ (ਅਵਤਾਰ ਸਿੰਘ ਅਣਖੀ,ਬਲਵਿੰਦਰ ਸਿੰਘ ਲਿੱਤਰ)- ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਤਲਵੰਡੀ ਦਾ ਅੰਤਿਮ ਸੰਸਕਾਰ ...
ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਬਦਲੀਆਂ ਦੇ ਹੁਕਮ ਜਾਰੀ ਕੀਤੇ - ਵਿਜੇ ਇੰਦਰ ਸਿੰਗਲਾ
. . .  1 day ago
ਪੋਜੇਵਾਲ ਸਰਾਂ ,30 ਜੁਲਾਈ(ਨਵਾਂਗਰਾਈਂ)-ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਤਹਿਤ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਕਰਮਚਾਰੀਆਂ ਦੀਆਂ ਬਦਲੀਆਂ ਦੇ ਹੁਕਮ ...
ਪਿੰਡ ਨਿਹਾਲੂਵਾਲ (ਬਰਨਾਲਾ) 'ਚ ਗ੍ਰੰਥੀ ਵਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ,30 ਜੁਲਾਈ (ਅਵਤਾਰ ਸਿੰਘ ਅਣਖੀ)- ਪਿੰਡ ਨਿਹਾਲੂਵਾਲ (ਬਰਨਾਲਾ) ਵਿਖੇ ਗੁਰਦੁਆਰਾ ਬੇਗਮਪੁਰਾ 'ਚ ਗਰੰਥੀ ਵਜੋਂ ਸੇਵਾ ਨਿਭਾਅ ਰਹੇ ਨੌਜਵਾਨ ਪਰਮਜੀਤ ਸਿੰਘ ਵਾਸੀ ਚਕਰ ਵਲੋਂ ਕਮਰੇ ...
ਸੋਨ ਤਗਮਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2 . 25 ਕਰੋੜ ਰੁਪਏ -ਰਾਣਾ ਸੋਢੀ ਦਾ ਐਲਾਨ
. . .  1 day ago
ਚੰਡੀਗੜ੍ਹ , 30 ਜੁਲਾਈ - ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਹੈ ਕਿ ਟੋਕੀਓ ਉਲੰਪਿਕ 'ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵਲੋਂ ਸੋਨ ਤਗਮਾ ਜਿੱਤਣ 'ਤੇ ਹਰ ਖਿਡਾਰੀ ਨੂੰ ...
ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਛੇਹਰਟਾ,30 ਜੁਲਾਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਦੀ ਸਿਫ਼ਾਰਸ਼ ’ਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਰਣਜੀਤ ਕੌਰ ਵਲੋਂ ...
ਝੋਨਾ ਡੁੱਬਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਦੇ ਖ਼ਿਲਾਫ਼ ਕੌਮੀ ਮਾਰਗ 'ਤੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 30 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਨੀਵੇਂ ਇਲਾਕਿਆਂ 'ਚ ਬਰਸਾਤੀ ਪਾਣੀ ਵਿਚ ਡੁੱਬੀ ਹੋਈ ਝੋਨੇ ਦੀ ਫ਼ਸਲ ਕਾਰਨ ਰੋਹ ਵਿਚ ਆਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ...
ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਲੋਕ ਸਭਾ ਸਪੀਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਜੁਲਾਈ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ...
ਸੁਨਾਮ 'ਚ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਭਲਕੇ ਹੋਵੇਗੀ ਲੋਕ ਅਰਪਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,30 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 30 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ...
ਮਾਛੀਵਾੜਾ ਇਲਾਕੇ ਵਿਚ ਫਿਰ ਕੋਰੋਨਾ ਨੇ ਰਫ਼ਤਾਰ ਫੜੀ
. . .  1 day ago
ਮਾਛੀਵਾੜਾ ਸਾਹਿਬ, 30 ਜੁਲਾਈ (ਮਨੋਜ ਕੁਮਾਰ) - ਕਾਫ਼ੀ ਦਿਨਾਂ ਦੀ ਰਾਹਤ ਤੋਂ ਬਾਦ ਇਕ ਵਾਰ ਫਿਰ ਮਾਛੀਵਾੜਾ ਇਲਾਕੇ ਵਿਚ ਕੋਰੋਨਾ ਨੇ...
ਭਾਰਤ ਅਤੇ ਚੀਨ ਦਰਮਿਆਨ 12ਵੇਂ ਗੇੜ ਦੀ ਗੱਲਬਾਤ ਕੱਲ੍ਹ
. . .  1 day ago
ਨਵੀਂ ਦਿੱਲੀ, 30 ਜੁਲਾਈ - ਭਾਰਤੀ ਫ਼ੌਜ ਦੇ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਰਤ ਅਤੇ ਚੀਨ ਦਰਮਿਆਨ 12ਵੇਂ ...
ਪੰਜਾਬ ਦੇ ਖੇਡ ਮੰਤਰੀ ਦਾ ਉਲੰਪਿਕ ਵਿਚ ਗਏ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ
. . .  1 day ago
ਚੰਡੀਗੜ੍ਹ, 30 ਜੁਲਾਈ - ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਘੋਸ਼ਣਾ ਕੀਤੀ ਹੈ ਕਿ ਟੋਕੀਓ ਉਲੰਪਿਕਸ ਵਿਚ ਹਿੱਸਾ...
ਸਰਕਾਰੀ ਕੰਨਿਆ ਸਕੂਲ ਮਮਦੋਟ ਵਿਚੋਂ ਮਿਲਿਆ ਬੰਬ
. . .  1 day ago
ਮਮਦੋਟ, 30 ਜੁਲਾਈ (ਸੁਖਦੇਵ ਸਿੰਘ ਸੰਗਮ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਹੜੇ ਵਿਚੋਂ ਅੱਜ ਬੰਬ ਮਿਲਣ ਨਾਲ ...
ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਜਾਪਾਨ ਨੂੰ 5-3 ਗੋਲਾਂ ਦੇ ਫ਼ਰਕ ਨਾਲ ਹਰਾਇਆ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਆਸਟ੍ਰੇਲੀਆ ਤੋਂ ਵੱਡੇ ਗੋਲ ਫ਼ਰਕ ਨਾਲ ਹਾਰਨ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ...
ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲੇ ਭਾਜਪਾ ਵਿਧਾਇਕ ਮੁਅੱਤਲ
. . .  1 day ago
ਨਵੀਂ ਦਿੱਲੀ, 30 ਜੁਲਾਈ - ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ...
ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ...
ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤ ਦੇ ਅਮਰੀਕਾ ਵਿਚ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  1 day ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ
. . .  1 day ago
ਨਵੀਂ ਦਿੱਲੀ,30 ਜੁਲਾਈ - ਸੀ.ਬੀ.ਐੱਸ.ਈ. ਨੇ 12 ...
ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ...
ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲਾ, ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐਫ. ...
ਪੰਜਾਬ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ
. . .  1 day ago
ਚੰਡੀਗੜ੍ਹ, 30 ਜੁਲਾਈ - ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ...
ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  1 day ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  1 day ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਬਠਿੰਡਾ

ਕਿਸਾਨਾਂ ਨੇ ਮੋਟਰ ਕੁਨੈਕਸ਼ਨ ਕੱਟਣ ਆਏ ਬਿਜਲੀ ਮੁਲਾਜ਼ਮਾਂ ਨੂੰ ਬੰਦੀ ਬਣਾਇਆ • ਐੱਸ. ਡੀ. ਓ. ਭਗਤਾ ਨੇ ਕਿਸਾਨਾਂ ਦੇ ਦੋਸ਼ ਨਕਾਰੇ

ਭਗਤਾ ਭਾਈਕਾ, 3 ਮਾਰਚ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਕੋਠਾ ਗੁਰੂਕਾ ਵਿਖੇ ਕਿਸਾਨ ਦੇ ਖੇਤ ਵਿਚੋਂ ਟਿਊਬਵੈੱਲ ਕੁਨੈਕਸ਼ਨ ਕੱਟਣ ਆਏ ਬਿਜਲੀ ਕਰਮੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਵਲੋਂ ਬੰਦੀ ਬਣਾਇਆ ਗਿਆ | ਇਸ ਦੌਰਾਨ ਇਕੱਤਰ ਕਿਸਾਨਾਂ ਵਲੋਂ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਬਲਾਕ ਭਗਤਾ ਭਾਈਕਾ ਦੇ ਆਗੂ ਸੁਖਜੀਤ ਸਿੰਘ ਕੋਠਾ ਗੁਰੂ ਨੇ ਦੱਸਿਆ ਕਿ ਪਿੰਡ ਕੋਠਾ ਗੁਰੂ ਨਾਲ ਸਬੰਧਿਤ ਕਿਸਾਨ ਰਣਧੀਰ ਸਿੰਘ ਪੁੱਤਰ ਬਿੱਕਰ ਸਿੰਘ ਦੇ ਖੇਤ ਵਿਚ ਪਿਛਲੇ ਕਈ ਸਾਲਾਂ ਤੋਂ ਟਿਊਬਵੈੱਲ ਕੁਨੈਕਸ਼ਨ ਚੱਲ ਰਿਹਾ ਹੈ | ਉਨ੍ਹਾਂ ਦੋਸ ਲਗਾਇਆ ਕਿ ਕੁਨੈਕਸ਼ਨ ਚਾਲੂ ਕਰਨ ਸਮੇਂ ਵਿਭਾਗ ਦੇ ਕੁੱਝ ਮੁਲਾਜ਼ਮਾਂ ਵਲੋਂ ਕਿਸਾਨ ਤੋਂ 1.50 ਲੱਖ ਵਸੂਲ ਕਰਨ ਉਪਰੰਤ ਬਿਜਲੀ ਖੰਭੇ ਲਗਾ ਕੇ ਕੁਨੈਕਸ਼ਨ ਚਾਲੂ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਵਲੋਂ ਹੁਣ ਮੁੜ ਕਿਸਾਨ ਤੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ, ਜੋ ਕਿਸਾਨ ਵਲੋਂ ਦੇਣ ਤੋਂ ਇਨਕਾਰ ਕਰਨ 'ਤੇ ਉਸ ਦਾ ਕੁਨੈਕਸ਼ਨ ਕੱਟਣ ਆ ਗਏ ਸਨ | ਉਨ੍ਹਾਂ ਦੱਸਿਆ ਕਿ ਅੱਜ ਕੁਨੈਕਸ਼ਨ ਕੱਟਣ ਆਏ ਬਿਜਲੀ ਮੁਲਾਜ਼ਮਾਂ ਦਾ ਪਿੰਡ ਅੰਦਰ ਕਿਸਾਨਾਂ ਵਲੋਂ ਘਿਰਾਓ ਕੀਤਾ ਗਿਆ | ਉਨ੍ਹਾਂ ਕਿਸਾਨ ਤੋਂ ਪੈਸੇ ਵਸੂਲਣ ਵਾਲੇ ਕਥਿਤ ਦੋਸੀ ਬਿਜਲੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਕਿਸਾਨ ਦੇ ਪੈਸੇ ਵਾਪਸ ਕਰਵਾਉਣ ਦੀ ਮੰਗ ਕੀਤੀ ਗਈ | ਇਸ ਸਮੇਂ ਇਕੱਠ ਨੂੰ ਮਾਲਣ ਕੌਰ, ਜਸਪਾਲ ਸਿੰਘ ਪਾਲਾ, ਗੁਰਮੇਲ ਕੌਰ, ਤੀਰਥ ਸਿੰਘ, ਕਰਮਾ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਮਾਲੀ ਆਦਿ ਵਲੋਂ ਸੰਬੋਧਨ ਕੀਤਾ ਗਿਆ | ਬੁਲਾਰਿਆਂ ਨੇ ਮੁਲਾਜ਼ਮਾਂ ਵਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਨੂੰ ਤੁਰੰਤ ਬੰਦ ਕੀਤੇ ਜਾਣ ਅਤੇ ਕਥਿਤ ਦੋਸੀ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਸਬੰਧੀ ਬੇਅੰਤ ਸਿੰਘ ਐੱਸ.ਡੀ.ਓ. ਭਗਤਾ ਭਾਈਕਾ ਨੇ ਕਿਸਾਨਾਂ ਵਲੋਂ ਲਗਾਏ ਗਏ ਮੁਲਾਜ਼ਮਾਂ ਉੱਪਰ ਰਿਸ਼ਵਤ ਲੈਣ ਦੇ ਦੋਸਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਕਤ ਕਿਸਾਨ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਟਿਊਬਵੈੱਲ ਕੁਨੈਕਸ਼ਨ ਚਲਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਨਜਾਇਜ਼ ਰੂਪ ਵਿਚ ਚੱਲ ਰਹੇ ਟਿਊਬਵੈੱਲ ਕੁਨੈਕਸ਼ਨ ਸਬੰਧੀ ਸ਼ਿਕਾਇਤ ਦਰਜ ਹੋਈ ਸੀ, ਜਿਸਦੇ ਆਧਾਰ ਉੱਪਰ 1 ਮਾਰਚ ਨੂੰ ਚੈਕਿੰਗ ਕਰਨ ਉਪਰੰਤ ਦਫ਼ਤਰ ਵਿਖੇ ਕਾਗ਼ਜ਼ਾਂ ਦੀ ਪੜਤਾਲ ਕੀਤੀ ਗਈ | ਪੜਤਾਲ ਦੌਰਾਨ ਮੋਟਰ ਕੁਨੈਕਸ਼ਨ ਸਬੰਧੀ ਕੋਈ ਵੀ ਦਸਤਾਵੇਜ਼ ਜਾਂ ਫਾਰਮ ਵਿਭਾਗ ਕੋਲ ਨਹੀਂ ਆਏ, ਜਿਸ ਉਪਰੰਤ ਅੱਜ ਬਿਜਲੀ ਮੁਲਾਜ਼ਮ ਟਿਊਬਵੈੱਲ ਕੁਨੈਕਸ਼ਨ ਦੀ ਸਪਲਾਈ ਬੰਦ ਕਰਨ ਗਏ ਸਨ | ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ ਕਿਸਾਨਾਂ ਵਲੋਂ ਬੰਦੀ ਬਣਾ ਲਿਆ ਗਿਆ ਹੈ | ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਦਾ ਘਿਰਾਓ ਜਾਰੀ ਸੀ ਅਤੇ ਬਿਜਲੀ ਮੁਲਾਜ਼ਮਾਂ ਨੂੰ ਛੁਡਵਾਉਣ ਲਈ ਪੁਲਿਸ ਅਤੇ ਵਿਭਾਗ ਦੇ ਉਚ ਅਧਿਕਾਰੀ ਜੱਦੋ ਜਹਿਦ ਕਰ ਰਹੇ ਸਨ |

ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਜਤਾਇਆ ਰੋਸ

ਬਠਿੰਡਾ, 3 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਾਂਝਾ ਅਧਿਆਪਕ ਮੋਰਚਾ, ਪੰਜਾਬ ਇਕਾਈ ਜ਼ਿਲ੍ਹਾ ਬਠਿੰਡਾ ਦੇ ਸੱਦੇ 'ਤੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਇਕੱਠੇ ਹੋਏ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ...

ਪੂਰੀ ਖ਼ਬਰ »

ਤਿੰਨ ਸਰਕਾਰੀ ਸਕੂਲਾਂ ਦੇ 4 ਅਧਿਆਪਕਾਂ ਸਮੇਤ 11 ਜਣੇ ਕੋਰੋਨਾ ਪਾਜ਼ੀਟਿਵ

ਬਠਿੰਡਾ, 3 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਜ਼ਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਦੇ 4 ਅਧਿਆਪਕਾਂ ਸਮੇਤ 11 ਜਣੇ ਕੋਰੋਨਾ ਪਾਜ਼ੀਟਿਵ ਆਏ ਹਨ | ਜਿਸ ਮਗਰੋਂ ਜ਼ਿਲੇ੍ਹ ਵਿਚ ਕੋਰੋਨਾ ਦੇ ਮੌਜੂਦਾ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 120 ਹੋ ਗਈ ਹੈ | ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਪ੍ਰਭਾਵ ਦੇ ਚਲਦਿਆਂ 15ਵੀਂ ਸਰਕਲ ਸਟਾਈਲ ਕੌਮੀ ਕਬੱਡੀ ਚੈਂਪੀਅਨਸ਼ਿਪ ਮੁਲਤਵੀ

ਬਠਿੰਡਾ, 3 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਰਚ ਮਹੀਨੇ ਵਿਚ ਪੰਜਾਬ ਅੰਦਰ ਹੋਣ ਵਾਲੀ 15ਵੀਂ ਸਰਕਲ ਸਟਾਇਲ ਕੌਮੀ ਕਬੱਡੀ ਚੈਂਪੀਅਨਸ਼ਿਪ ਅਗਲੇਰੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸਬੰਧੀ ਐਮਿਊਚਰ ਕਬੱਡੀ ਫੈਡਰੇਸ਼ਨ ਆਫ਼ ਇੰਡੀਆ ਦੇ ਸਹਾਇਕ ...

ਪੂਰੀ ਖ਼ਬਰ »

ਈ-ਐਪਿਕ ਡਾਊਨਲੋਡ ਕਰਵਾਉਣ ਲਈ ਸਪੈਸ਼ਲ ਕੈਂਪ 6 ਤੇ 7 ਨੂੰ

ਬਠਿੰਡਾ, 3 ਮਾਰਚ (ਕੰਵਲਜੀਤ ਸਿੰਘ ਸਿੱਧੂ)-ਕਾਰਜਕਾਰੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ 2021 ਦੌਰਾਨ ਜਿਹੜੇ ਨਵੇਂ ਵੋਟਰ ਬਣੇ ਹਨ, ਉਨ੍ਹਾਂ ਨੂੰ 100 ਫੀਸਦੀ ਈ-ਐਪਿਕ ਡਾਊਨਲੋਡ ਕਰਵਾਉਣ ਲਈ 6 ਅਤੇ 7 ਮਾਰਚ ਨੂੰ ਪੋਿਲੰਗ ...

ਪੂਰੀ ਖ਼ਬਰ »

ਵਿਧਾਇਕਾ ਰੂਬੀ ਨੇ ਮੁਲਾਜ਼ਮਾਂ ਨੂੰ ਨਜ਼ਰਅੰਦਾਜ਼ ਕਰਨ ਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ

ਸੰਗਤ ਮੰਡੀ, 3 ਮਾਰਚ (ਅੰਮਿ੍ਤਪਾਲ ਸ਼ਰਮਾ)- ਪੰਜਾਬ ਵਿਧਾਨ ਸਭਾ ਦੇ ਤੀਸਰੇ ਦਿਨ ਰਾਜਪਾਲ ਦੇ ਭਾਸ਼ਣ 'ਤੇ ਬੋਲਦਿਆਂ ਹਲਕਾ ਬਠਿੰਡਾ ਦਿਹਾਤੀ ਦੀ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਨਜ਼ਰ ਅੰਦਾਜ਼ ਕਰਨ ਤੇ ਬੇਰੁਜ਼ਗਾਰੀ ...

ਪੂਰੀ ਖ਼ਬਰ »

ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਸਮੇਤ ਲਗਾਇਆ ਧਰਨਾ

ਬਠਿੰਡਾ, 3 ਮਾਰਚ (ਅਵਤਾਰ ਸਿੰਘ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜ਼ੋਨ ਬਠਿੰਡਾ ਵਲੋਂ ਆਪਣੀਆਂ ਕਾਫ਼ੀ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧਿਤ ਚੀਫ਼ ਇੰਜੀਨੀਅਰ ਜੋਨ ਬਠਿੰਡਾ ਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਅਤੇ ਕਿਰਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਰੈਲੀ ਨੇ ਕਾਂਗਰਸ ਦੀਆਂ ਜੜ੍ਹਾਂ ਹਿਲਾਈਆਂ- ਸਿਕੰਦਰ ਸਿੰਘ ਮਲੂਕਾ

ਭਾਈਰੂਪਾ, 3 ਮਾਰਚ (ਵਰਿੰਦਰ ਲੱਕੀ)- ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦੇ ਝੂਠੇ ਵਾਅਦੇ ਕਰਕੇ ਸਤਾ 'ਚ ਆਈ ਕਾਂਗਰਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ

ਬਠਿੰਡਾ, 3 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਕਰਨ ਸਿੰਘ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ ਡਾ. ਬੀ.ਆਰ. ਅੰਬੇਡਕਰ ਸੇਵਾ ਸੁਸਾਇਟੀ ਦਾ ਗਠਨ

ਭਗਤਾ ਭਾਈਕਾ, 3 ਮਾਰਚ (ਨਿੱਜੀ ਪੱਤਰ ਪ੍ਰੇਰਕ)-ਸਥਾਨਕ ਸ਼ਹਿਰ ਵਿਖੇ ਡਾ. ਬੀ ਆਰ ਅੰਬੇਡਕਰ ਸੇਵਾ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ, ਇਸੇ ਉਪਰੰਤ ਸੁਸਾਇਟੀ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ | ਇਸ ਦੌਰਾਨ ਹਾਜਰੀਨ ਵਲੋਂ ਸਮਾਜ ਸੇਵਾ ਦੇ ਕਾਰਜਾਂ ਵਿਚ ਵਧ ਚੜ੍ਹ ਕੇ ...

ਪੂਰੀ ਖ਼ਬਰ »

650 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ

ਰਾਮਾਂ ਮੰਡੀ, 3 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਹਾਇਕ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਤਰੁੰਤ ਘਟਾਈਆਂ ਜਾਣ-ਰਵੀਪ੍ਰੀਤ ਸਿੰਘ ਸਿੱਧੂ

ਰਾਮਾਂ ਮੰਡੀ, 3 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਰਾਜਨੀਤਿਕ ਆਗੂ ਅਤੇ ਉੱਘੇ ਸਮਾਜਸੇਵੀ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਸੂਬਾ ਅਤੇ ਕੇਂਦਰ ਸਰਕਾਰਾਂ ਵੱਲੋਂ ਆਸਮਾਨ ਛੂਹ ਰਹੀਆਂ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਘੱਟ ਕਰਨ ...

ਪੂਰੀ ਖ਼ਬਰ »

ਚਾਰ ਸੌ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਪੁਲਿਸ ਵਲੋਂ ਕਾਬੂ

ਗੋਨਿਆਣਾ, 3 ਮਾਰਚ (ਬਰਾੜ ਆਰ. ਸਿੰਘ/ਲਛਮਣ ਦਾਸ ਗਰਗ)-ਬੀਤੇ ਦਿਨੀਂ ਨਸ਼ੀਲੀਆਂ ਦਵਾਈਆਂ ਬਰਾਮਦ ਹੋਣ ਵਾਲੇ ਇਕ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕਰਨ ਉਪਰੰਤ ਕਥਿਤ ਦੋਸ਼ੀ ਵਿਰੁੱਧ ਨਸ਼ਾ ਰੋਕੂ ਐਕਟ ਦੀ ਧਾਰਾ 22 ਬੀ, 61, 85 ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਗਤਕਾ ਮੁਕਾਬਲੇ 'ਚੋਂ ਸੋਨ ਤਗਮਾ ਜਿੱਤਣ ਵਾਲੇ ਵਿਦਿਆਰਥੀ ਦਾ ਸਨਮਾਨ

ਨਥਾਣਾ, 3 ਮਾਰਚ (ਗੁਰਦਰਸ਼ਨ ਲੁੱਧੜ)- ਟੌਪ ਰੈਂਕਰ ਇੰਟਰਨੈਸ਼ਨਲ ਸਕੂਲ ਨਥਾਣਾ ਦੇ 10ਵੀਂ ਕਲਾਸ ਦੇ ਵਿਦਿਆਰਥੀ ਅਰਮਾਨ ਸਿੰਘ ਵਲੋਂ ਗੋਲਡ ਮੈਡਲ ਜਿੱਤ ਕੇ ਸਕੂਲ ਪਹੁੰਚਣ ਉਪਰੰਤ ਉਸ ਦਾ ਸਵਾਗਤ ਕੀਤਾ ਗਿਆ ਅਤੇ ਸਕੂਲ ਪ੍ਰਬੰਧਕਾਂ ਵਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਨੌਕਰੀ ਮੇਲਾ ਲਾ ਕੇ ਬੇਰੁਜ਼ਗਾਰਾਂ ਨੂੰ ਨੌਕਰੀ ਲਈ ਦਿੱਤੇ ਸੱਦਾ ਪੱਤਰ

ਸੀਗੋ ਮੰਡੀ, 3 ਮਾਰਚ (ਲੱਕਵਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਅਧੀਨ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਮਕਸਦ ਨਾਲ ਬਾਬਾ ਬਹਾਲ ਦਾਸ ਐਜੂਕੇਸ਼ਨ ਐਂਡ ਵੋਕੇਸ਼ਨਲ ਟਰੇਨਿੰਗ ਸੁਸਾਇਟੀ ਵਲੋਂ ਸੀਂਗੋ 'ਚ ਨੌਕਰੀ ਮੇਲਾ ਲਗਾਇਆ ਗਿਆ | ...

ਪੂਰੀ ਖ਼ਬਰ »

ਲੋਕ ਮਹਿੰਗਾਈ ਘਟਾਉਣ ਦੀ ਮੰਗ ਕਰ ਰਹੇ ਹਨ ਪਰ ਉਲਟਾ ਪ੍ਰਧਾਨ ਮੰਤਰੀ ਮਹਿੰਗਾਈ ਵਧਾ ਰਹੇ -ਡਾ.ਕਲਿਆਣੀ, ਅਸੀਜਾ

ਰਾਮਾਂ ਮੰਡੀ, 3 ਮਾਰਚ (ਤਰਸੇਮ ਸਿੰਗਲਾ)-ਲੋਕਾਂ ਦੀਆਂ ਵੋਟਾਂ ਨਾਲ ਬਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੋਕਾਂ ਵਲੋਂ ਮਹਿੰਗਾਈ ਘਟਾਉਣ ਦੀ ਲਗਾਤਾਰ ਮੰਗ ਕੀਤੇ ਜਾਣ ਦੇ ਉਲਟ ਜਾ ਕੇ ਮਹਿੰਗਾਈ 'ਚ ਲਗਾਤਾਰ ਵਾਧਾ ਕਰ ਰਹੇ ਹਨ | ਇਹ ਦੋਸ਼ ਕੇਂਦਰ ਸਰਕਾਰ 'ਤੇ ਲਗਾਉਂਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ 'ਅਲੂਮਨੀ ਇੰਟਰੈਕਸ਼ਨ ਸੈਸ਼ਨ'

ਬਠਿੰਡਾ, 3 ਮਾਰਚ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੇ ਉੱਦਮੀ ਦਿ੍ਸ਼ਟੀਕੋਣ ਬਾਰੇ ਵਿਚਾਰ ਪ੍ਰਾਪਤ ਕਰਨ ਅਤੇ ਕੈਰੀਅਰ ਦੀ ਸੇਧ ਪ੍ਰਾਪਤ ਕਰਨ ਦੇ ਨੇਕ ਮੰਤਵ ਨਾਲ ਬਾਬਾ ਫ਼ਰੀਦ ਕਾਲਜ ਦੇ ਡਿਪਾਰਟਮੈਂਟ ਆਫ਼ ਮੈਨੇਜਮੈਂਟ ਨੇ ਅਲੂਮਨੀ ...

ਪੂਰੀ ਖ਼ਬਰ »

ਬਲਾਕ ਬਾਲਿਆਂਵਾਲੀ ਦੇ ਪਿੰਡਾਂ 'ਚ ਸਰਬੱਤ ਸਿਹਤ ਬੀਮਾ ਯੋਜਨਾ ਵੈਨ ਕਰੇਗੀ ਲੋਕਾਂ ਨੂੰ ਜਾਗਰੂਕ

ਬਾਲਿਆਂਵਾਲੀ, 3 ਮਾਰਚ (ਕੁਲਦੀਪ ਮਤਵਾਲਾ)-ਸਿਵਲ ਸਰਜਨ ਬਠਿੰਡਾ ਡਾ: ਤੇਜਵੰਤ ਸਿੰਘ ਢਿੱਲੋਂ ਦੀਆਂ ਹਦਾਇਤਾਂ ਅਨੁਸਾਰ ਕਮਿਓਨਿਟੀ ਹੈਲਥ ਸੈਂਟਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਵੈਨ ਦੇ ਜ਼ਰੀਏ 2 ਮਾਰਚ ਤੋਂ 5 ਮਾਰਚ ਤੱਕ ਬਲਾਕ ਬਾਲਿਆਂਵਾਲੀ ਦੇ ਪਿੰਡਾਂ 'ਚ ਜਾ ਕੇ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮ ਵੱਡੇ ਪੱਧਰ 'ਤੇ ਮਨਾਉਣ ਹਿਤ ਤਾਲਮੇਲ ਕਮੇਟੀ ਬਣਾਉਣ ਸਬੰਧੀ ਇਕੱਤਰਤਾ

ਬਠਿੰਡਾ, 3 ਮਾਰਚ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਸਮੂਹ ਗੁਰਦੁਆਰਾ ਸਾਹਿਬ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸਤਿਕਾਰਤ ਸ਼ਖ਼ਸੀਅਤਾਂ ਦੀ ਇਕ ਇਕੱਤਰਤਾ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਕਰਨ ਹਿੱਤ ਤਾਲਮੇਲ ਕਮੇਟੀ ਬਣਾਉਣ ...

ਪੂਰੀ ਖ਼ਬਰ »

ਰਾਮਾਂ ਮੰਡੀ ਦੀਆਂ ਸੜਕਾਂ 'ਤੇ ਚੱਲਣ ਵਾਲਾ ਜਹਾਜ਼ ਬਣਿਆ ਖਿੱਚ ਦਾ ਕੇਂਦਰ

ਰਾਮਾਂ ਮੰਡੀ, 3 ਮਾਰਚ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਉੱਘੇ ਹਸਤ ਸ਼ਿਲਪ ਕਲਾਕਾਰ ਰਾਮਪਾਲ ਬਹਿਣੀਵਾਲ ਨੇ ਮਿਸਤਰੀ ਕੁਲਦੀਪ ਸਿੰਘ ਹੁੰਝਨ, ਕਾਰ ਮਕੈਨਿਕ ਗੁਰਸੇਵਕ ਸਿੰਘ ਸਹਿਯੋਗ ਨਾਲ ਸੜਕ 'ਤੇ ਚੱਲਣ ਵਾਲਾ ਰਾਫੇਲ ਜਹਾਜ਼ ਲੋਕਾਂ ਵਿਚ ਖਿੱਚ ਦਾ ਕੇਂਦਰ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਸਾਂਭ-ਸੰਭਾਲ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਮੌੜ ਮੰਡੀ, 3 ਮਾਰਚ (ਗੁਰਜੀਤ ਕਮਾਲੂ)- ਨਹਿਰੂ ਯੁਵਾ ਕੇਂਦਰ, ਬਠਿੰਡਾ ਦੇ ਯੂਥ ਅਫ਼ਸਰ ਸ. ਹਰਸ਼ਰਨ ਸਿੰਘ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚੜ੍ਹਤ ਸਿੰਘ ਮੌੜ ਵਲੋਂ 'ਕੈਚ ਦਾ ਰੇਨ' ਮੁਹਿੰਮ ਤਹਿਤ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਬਾਰੇ ...

ਪੂਰੀ ਖ਼ਬਰ »

ਪਿੰਡ ਮੱਲਵਾਲਾ ਵਿਖੇ ਡਾਕਟਰਾਂ ਨੂੰ ਕੀਤਾ ਸਨਮਾਨਿਤ

ਰਾਮਾਂ ਮੰਡੀ, 3 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਮੱਲਵਾਲਾ ਦੇ ਦੋ ਡਾਕਟਰਾਂ ਨੇ ਸਿਵਲ ਹਸਪਤਾਲ ਵਿਚ ਜੁਆਇਨਿੰਗ ਕੀਤੀ | ਜਿਨ੍ਹਾਂ ਵਿਚ ਡਾਕਟਰ ਹਰਮਨਪ੍ਰੀਤ ਸਿੰਘ ਨੇ ਐਮ.ਡੀ ਵਜੋਂ ਅਤੇ ਡਾਕਟਰ ਤੇਜਿੰਦਰ ਕੌਰ ਨੇ ਬੱਚਿਆਂ ਦੇ ਸਪੈਸ਼ਲਿਸਟ ਵਜੋਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਵਿਚ ਦੋ ਸਕੇ ਭਰਾ ਬਰੀ

ਬਠਿੰਡਾ, 3 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਅਦਾਲਤ ਨੇ ਪਿਛਲੇ ਪੌਣੇ ਦੋ ਸਾਲਾਂ ਤੋਂ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦੋ ਸਕੇ ਭਰਾਵਾਂ ਨੂੰ ਬਰੀ ਕਰ ਦਿੱਤਾ ਹੈ | ਦੱਸਣਯੋਗ ਹੈ ਕਿ ਥਾਣਾ ਬਾਲਿਆਂਵਾਲੀ ਦੀ ਪੁਲਿਸ ਨੂੰ ਲਿਖਾਏ ਬਿਆਨਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਸਬੰਧੀ ਵਿਦਿਆਰਥੀ ਏਕਤਾ ਕਮੇਟੀ ਵਲੋਂ ਵਿਚਾਰ ਗੋਸ਼ਟੀ

ਸੰਗਤ ਮੰਡੀ, 3 ਮਾਰਚ (ਅੰਮਿ੍ਤਪਾਲ ਸ਼ਰਮਾ)- ਕਮੇਟੀ ਦੇ ਆਗੂ ਗੁਰਪ੍ਰੀਤ ਸਿੰਘ ਅਤੇ ਨਿਰਮਲ ਸਿੰਘ ਨੇ ਕਿਹਾ ਕਿ ਨਿੱਜੀਕਰਨ ਦੀ ਨੀਤੀ ਅਤੇ ਸਰਕਾਰ ਦੀ ਬੇਰੁਖ਼ੀ ਕਾਰਨ ਪੰਜਾਬੀ ਯੂਨੀਵਰਸਿਟੀ ਵਿੱਤੀ ਸੰਕਟ ਦੇ ਬੋਝ ਹੇਠ ਸਹਿਕ ਰਹੀ ਹੈ | ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਸਿੱਖ ਭਾਵਨਾਵਾਂ ਨੂੰ ਦੇਖਦਿਆਂ ਸਰਕਾਰ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ- ਬਾਬਾ ਛੋਟਾ ਸਿੰਘ

ਤਲਵੰਡੀ ਸਾਬੋ, 3 ਮਾਰਚ (ਰਣਜੀਤ ਸਿੰਘ ਰਾਜੂ)-ਪਿਛਲੇ ਕਰੀਬ ਇੱਕ ਸਾਲ ਤੋਂ ਬੰਦ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਜੋਰ ਫੜਦੀ ਜਾ ਰਹੀ ਹੈ | ਇਸੇ ਲੜੀ ਵਿਚ ਅੱਜ ਸੰਪਰਦਾਇ ਮਸਤੂਆਣਾ ਦੇ ਮੁਖੀ ਬਾਬਾ ਛੋਟਾ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਡਾ: ਮੰਜੂ ਬਾਂਸਲ ਨੇ ਲਾਭਪਾਤਰੀਆਂ ਨੂੰ ਵੰਡੇ ਸਮਾਰਟ ਰਾਸ਼ਨ ਕਾਰਡ

ਚਾਉਕੇ, 3 ਮਾਰਚ (ਮਨਜੀਤ ਸਿੰਘ ਘੜੈਲੀ)- ਹਲਕਾ ਮੌੜ ਕਾਂਗਰਸ ਦੇ ਮੁੱਖ ਸੇਵਾਦਾਰ ਡਾ: ਮੰਜੂ ਬਾਂਸਲ ਨੇ ਅੱਜ ਪਿੰਡ ਘੜੈਲੀ ਵਿਖੇ ਕਰੀਬ 235 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ | ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ: ਮੰਜੂ ਬਾਂਸਲ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਬੰਗੀ ਨਿਹਾਲ ਸਿੰਘ 'ਤੇ ਕਾਂਗਰਸ ਦਾ ਕਬਜ਼ਾ

ਰਾਮਾਂ ਮੰਡੀ, 3 ਮਾਰਚ (ਤਰਸੇਮ ਸਿੰਗਲਾ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਦੀ ਬੰਗੀ ਨਿਹਾਲ ਸਿੰਘ ਕੋਆਪ੍ਰੇਟਿਵ ਸੁਸਾਇਟੀ ਲਿਮਟੇਡ ਬੰਗੀ ਨਿਹਾਲ ਸਿੰਘ ਦੀਆਂ ਅੱਜ ਇੰਸਪੈਕਟਰ ਪ੍ਰਗਟਦੀਪ ਸਿੰਘ ਅਤੇ ਅਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਚੋਣ ਵਿਚ ਕਾਂਗਰਸ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ, ਬਠਿੰਡਾ 'ਚ 'ਐਲੀਮੈਂਟ ਆਫ਼ ਸਰਪ੍ਰਾਈਜ਼' ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ

ਬਠਿੰਡਾ, 3 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ. ਏ. ਵੀ. ਕਾਲਜ, ਬਠਿੰਡਾ ਦੇ ਰਸਾਇਣ ਵਿਭਾਗ ਵਲੋਂ ਡੀ. ਬੀ. ਟੀ. ਸਟਾਰ ਸਕੀਮ ਦੇ ਅੰਤਰਗਤ 'ਐਲੀਮੈਂਟ ਆਫ਼ ਸਰਪ੍ਰਾਈਜ਼' ਵਿਸ਼ੇ 'ਤੇ ਗੈ੍ਰਜੂਏਟ ਪੱਧਰ ਦੇ ਵਿਦਿਆਰਥੀਆਂ ਲਈ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਡਾ. ...

ਪੂਰੀ ਖ਼ਬਰ »

ਤੀਰ ਅੰਦਾਜ਼ੀ 'ਚ ਸਰਦਾਰਗੜ੍ਹ ਦੀਆਂ ਦੋ ਲੜਕੀਆਂ ਦੀ ਚੋਣ

ਬੱਲੂਆਣਾ, 3 ਮਾਰਚ (ਗੁਰਨੈਬ ਸਾਜਨ)- ਮਾਲਵਾ ਸਕੂਲ ਵਿਖੇ ਬਣੀ ਅਕੈਡਮੀ ਵਿਖੇ ਪੰਜਾਬ ਆਰਚਰੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬ ਰਾਜ ਦੀ ਸਬ ਜੂਨੀਅਰ ਟੀਮ ਦੇ ਸਿਲੈੱਕਸ਼ਨ ਟਰਾਇਲ ਕਰਵਾਏ ਗਏ, ਜਿਸ ਵਿਚ ਬਤੌਰ ਮੁੱਖ ਮਹਿਮਾਨ, ਕੁਲਬੀਰ ਸਿੰਘ ਕੰਗ (ਰਿਟ. ਆਈ ਏ ਐਸ) ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਰਾਮਾਂ ਮੰਡੀ, 3 ਮਾਰਚ (ਤਰਸੇਮ ਸਿੰਗਲਾ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਥਿੱਤ ਸਰਕਾਰੀ ਸਕੂਲ ਵਿਚ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਚਾਲੂ ਫਰਵਰੀ ਮਹੀਨੇ ਦੇ ਆਖਿਰ ਵਿਚ ਕਰਵਾਏ ਜਾਣ ਵਾਲੇ 'ਬਾਲ ਮੇਲੇ' ਅਤੇ ਮਾਰਚ ਮਹੀਨੇ 'ਚ ਹੋਣ ਜਾ ...

ਪੂਰੀ ਖ਼ਬਰ »

ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਵਾਲਾ ਕਲਯੁੱਗੀ ਬਾਪ ਗਿ੍ਫ਼ਤਾਰ

ਬਠਿੰਡਾ, 3 ਮਾਰਚ (ਅਵਤਾਰ ਸਿੰਘ)-ਬਠਿੰਡਾ ਵਿਚ ਇਕ ਕਲਯੁੱਗੀ ਬਾਪ ਦੁਆਰਾ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕਲਯੁੱਗੀ ਬਾਪ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਖਿਲਾਫ਼ ਜਬਰ ਜਨਾਹ ਦਾ ਪਰਚਾ ਦਰਜ ਕਰ ਲਿਆ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਗੋਨਿਆਣਾ ਮੰਡੀ ਦੀ ਮੀਟਿੰਗ

ਗੋਨਿਆਣਾ, 3 ਮਾਰਚ (ਲਛਮਣ ਦਾਸ ਗਰਗ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਗੋਨਿਆਣਾ ਮੰਡੀ ਦੀ ਮਹੀਨਾਵਾਰ ਮੀਟਿੰਗ ਪਵਨ ਮੈਡੀਕਲ ਸਟੋਰ ਵਿਖੇ ਬਲਾਕ ਪ੍ਰਧਾਨ ਡਾ: ਗੁਰਜੰਟ ਸਿੰਘ ਸਿਵੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਸਰਪ੍ਰਸਤ ਡਾ: ਬੂਟਾ ...

ਪੂਰੀ ਖ਼ਬਰ »

ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ

ਬਠਿੰਡਾ, 3 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਐਮ. ਓ ਡਾ. ਮਨਿੰਦਰ ਪਾਲ ਦੀ ਦੇਖ-ਰੇਖ ਹੇਠ ਸਿਵਲ ਹਸਪਤਾਲ ਬਠਿੰਡਾ ਵਿਖੇ ਵਿਸ਼ਵ ਸੁਣਨ ਸ਼ਕਤੀ ਦਿਵਸ (ਹਿਅਰਿੰਗ) ਦਿਵਸ ਮਨਾਇਆ ਗਿਆ | ਇਹ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਸਮਾਰਟ ਕਾਰਡ ਵੰਡੇ

ਬਾਲਿਆਂਵਾਲੀ, 3 ਮਾਰਚ (ਕੁਲਦੀਪ ਮਤਵਾਲਾ)- ਹਲਕਾ ਮੌੜ ਦੇ ਸੇਵਾਦਾਰ ਮੰਗਤ ਰਾਏ ਬਾਂਸਲ ਸਾਬਕਾ ਵਿਧਾਇਕ ਵਲੋਂ ਹਲਕਾ ਮੌੜ ਦੇ ਰਾਮਨਿਵਾਸ, ਝੰਡੂਕੇ ਆਦਿ ਪਿੰਡਾਂ 'ਚ ਸਮਾਰਟ ਕਾਰਡ ਵੰਡੇ ਗਏ | ਝੰਡੂਕੇ ਵਿਖੇ ਸੰਬੋਧਨ ਦੌਰਾਨ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਮਹਿਰਾਜ 3 ਮਾਰਚ (ਸੁਖਪਾਲ ਮਹਿਰਾਜ)-ਸਿੱਖਿਆ ਵਿਭਾਗ, ਜ਼ਿਲ੍ਹਾ ਮੈਨਟਰ ਅੰਗਰੇਜੀ ਬਾਲ ਕ੍ਰਿਸ਼ਨ ਅਗਰਵਾਲ ਅਤੇ ਬਲਾਕ ਮੈਨਟਰ ਦਿਨੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਹਰਨੇਕ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਆਈ. ਸੀ. ਟੀ. ਬਾਰੇ 5 ਦਿਨਾ ਵਰਕਸ਼ਾਪ ਕਰਵਾਈ

ਬਠਿੰਡਾ, 3 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਐਮ.ਬੀ.ਏ. ਪਹਿਲਾ ਅਤੇ ਦੂਜਾ ਸਾਲ ਦੇ ਵਿਦਿਆਰਥੀਆਂ ਲਈ ਮਾਈਕਰੋਸਾਫ਼ਟ ਟੀਮਜ਼ ਰਾਹੀਂ ਆਈ.ਸੀ.ਟੀ. ਬਾਰੇ 5 ...

ਪੂਰੀ ਖ਼ਬਰ »

ਮਾ: ਜਸਪਾਲ ਸਿੰਘ, ਰਵਿਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਨਿਯੁਕਤ

ਭਗਤਾ ਭਾਈਕਾ, 3 ਮਾਰਚ (ਸੁਖਪਾਲ ਸਿੰਘ ਸੋਨੀ)-ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ ਸਥਾਨਕ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਹੋਈ | ਸੁਸਾਇਟੀ ਦੇ ਆਹੁਦੇਦਾਰਾਂ ਦੀ ਚੋਣ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਸਰਬਸੰਮਤੀ ਨਾਲ ਗਠਨ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਪੰਜਾਬ ਪੱਧਰੇ 32ਵੀਂ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚੋਂ ਜੇਤੂ

ਲਹਿਰਾ ਮੁਹੱਬਤ, 3 ਮਾਰਚ (ਸੁਖਪਾਲ ਸਿੰਘ ਸੁੱਖੀ)-ਮਾਂਊਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਦੀ ਵਿਦਿਆਰਥਣ ਨੇ 32ਵੇਂ ਰੋਲਰ ਸਕੇਟਿੰਗ ਚੈਪੀਅਨਸ਼ਿਪ ਮੁਕਾਬਲੇ ਚੋਂ ਜੇਤੂ ਰਹਿ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਸਬੰਧੀਂ ਸਕੂਲ ਦੇ ਪ੍ਰਧਾਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਗਤਕਾ ਟੀਮ ਕੌਮਾਂਤਰੀ ਪੱਧਰ 'ਤੇ ਰਹੀ ਜੇਤੂ

ਤਲਵੰਡੀ ਸਾਬੋ, 3 ਮਾਰਚ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀ ਗਤਕਾ ਟੀਮ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX