ਤਾਜਾ ਖ਼ਬਰਾਂ


ਬੋਕਾਰੋ ਤੋਂ ਚੱਲੀ ਪਹਿਲੀ ਆਕਸੀਜਨ ਐਕਸਪ੍ਰੈਸ ਪਹੁੰਚੇਗੀ ਪੰਜਾਬ
. . .  5 minutes ago
ਚੰਡੀਗੜ੍ਹ, 15 ਮਈ - ਪੰਜਾਬ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ 'ਚ ਰੱਖਦੇ ਹੋਏ ਅੱਜ ਸਵੇਰੇ - ਸਵੇਰੇ ਬੋਕਾਰੋ ਤੋਂ ਚੱਲੀ ਪਹਿਲੀ ਆਕਸੀਜਨ ਐਕਸਪ੍ਰੈਸ ਪੰਜਾਬ ਪਹੁੰਚ ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  33 minutes ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  31 minutes ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 2 hours ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 2 hours ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 3 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 3 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 3 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਦੂਸਰਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 4 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 4 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 4 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  1 minute ago
ਪ੍ਰਧਾਨ ਮੰਤਰੀ ਕੇਅਰ ਫ਼ੰਡ ਦੀ ਵਰਤੋਂ ਕੋਵਿਡ-19 ਟੀਕਾ ਖ਼ਰੀਦਣ ਤੇ ਆਕਸੀਜਨ ਪਲਾਂਟ ਲਈ ਕੀਤੀ ਜਾਵੇ
. . .  30 minutes ago
ਨਵੀਂ ਦਿੱਲੀ,15 ਮਈ - ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ...
ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਘਾਤਕ - ਡਬਲਯੂ.ਐੱਚ.ਓ. ਮੁਖੀ
. . .  about 5 hours ago
ਨਵੀਂ ਦਿੱਲੀ, 15 ਮਈ - ਡਬਲਯੂ.ਐੱਚ.ਓ. ਦੇ ਮੁਖੀ ਟੇਡਰੋਸ ...
ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ
. . .  about 4 hours ago
ਵਾਸ਼ਿੰਗਟਨ, 15 ਮਈ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਮੰਤਰੀ ਮੰਡਲ ਲਈ ਚੁਣੇ ਗਏ ਭਾਰਤੀ...
ਡੀ.ਆਰ.ਡੀ.ਓ. ਦੀ ਕੋਰੋਨਾ ਦਵਾਈ 2 ਡੀ.ਜੀ. ਅਗਲੇ ਹਫ਼ਤੇ ਹੋਵੇਗੀ ਲਾਂਚ
. . .  about 5 hours ago
ਨਵੀਂ ਦਿੱਲੀ, 15 ਮਈ - ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਡੀ.ਆਰ.ਡੀ.ਓ. ...
ਇਜ਼ਰਾਈਲ ਰਾਕੇਟ ਹਮਲੇ 'ਚ ਮਾਰੀ ਗਈ ਕੇਰਲ ਦੀ ਔਰਤ ਦੀ ਮ੍ਰਿਤਕ ਦੇਹ ਪਹੁੰਚੀ ਦਿੱਲੀ
. . .  about 5 hours ago
ਨਵੀਂ ਦਿੱਲੀ, 15 ਮਈ - ਇਸ ਹਫ਼ਤੇ ਫ਼ਲਸਤੀਨੀ ਰਾਕੇਟ ਹਮਲੇ ਵਿਚ ਮਰਨ ਵਾਲੀ ਕੇਰਲ ਦੀ ਇਕ ...
ਅੱਜ ਦਾ ਵਿਚਾਰ
. . .  about 6 hours ago
ਅੱਜ ਦਾ ਵਿਚਾਰ
ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਸੰਪਾਦਕੀ

ਵਿਧਾਨ ਸਭਾ ਦੇ ਤੇਵਰ

ਮੌਜੂਦਾ ਸਰਕਾਰ ਦਾ ਪੰਜਾਬ ਵਿਧਾਨ ਸਭਾ ਵਿਚ ਇਹ ਆਖਰੀ ਬਜਟ ਇਜਲਾਸ ਹੈ। ਵਿਧਾਨ ਸਭਾ ਦੇ ਤੇਵਰ ਪੂਰੇ ਚੜ੍ਹੇ ਦਿਖਾਈ ਦਿੰਦੇ ਹਨ। ਸੂਬੇ ਸਾਹਮਣੇ ਸਮੱਸਿਆਵਾਂ ਤਾਂ ਅਨੇਕਾਂ ਅਨੇਕ ਹਨ। ਹਰੇਕ ਖੇਤਰ ਵਿਚ ਅਜੇ ਬਹੁਤ ਕੁਝ ਕਰਨਾ ਬਾਕੀ ਹੈ ਪਰ ਵੱਖ-ਵੱਖ ਪਾਰਟੀਆਂ ਦੀ ਦੌੜ ਇਨ੍ਹਾਂ ਸਮੱਸਿਆਵਾਂ ਨੂੰ ਉਜਾਗਰ ਕਰਨ ਤੋਂ ਵਧੇਰੇ ਲੋਕ ਕਚਹਿਰੀ ਵਿਚ ਆਪਣੀ ਹਾਜ਼ਰੀ ਲਗਵਾਉਣ ਦੀ ਹੈ। ਇਸ ਲਈ ਸਭ ਦੀ ਤੋਰ ਤੇਜ਼ ਦਿਖਾਈ ਦਿੰਦੀ ਹੈ। ਜਿਵੇਂ ਕਿ ਉਮੀਦ ਹੀ ਸੀ, ਬਜਟ ਇਜਲਾਸ ਦਾ ਪਹਿਲਾ ਦਿਨ ਹੰਗਾਮਿਆਂ ਦੀ ਭੇਟ ਚੜ੍ਹ ਗਿਆ। ਰਾਜਪਾਲ ਦਾ ਭਾਸ਼ਨ ਸੁਣਨ ਦੀ ਬਜਾਏ ਸਦਨ ਵਿਚ ਨਾਅਰੇਬਾਜ਼ੀ ਵਧੇਰੇ ਸੁਣਾਈ ਦਿੱਤੀ, ਜਿਸ ਕਰਕੇ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਕੁਝ ਮਿੰਟਾਂ ਵਿਚ ਹੀ ਆਪਣਾ ਭਾਸ਼ਨ ਸਮੇਟਣਾ ਪਿਆ।
ਰਾਜਪਾਲ ਦੀ ਤਕਰੀਰ ਤਤਕਾਲੀ ਸਰਕਾਰ ਦੀਆਂ ਨੀਤੀਆਂ ਦੇ ਸਮਰਥਨ ਵਿਚ ਹੁੰਦੀ ਹੈ ਪਰ ਉਹ ਕੇਂਦਰ ਵਲੋਂ ਨਾਮਜ਼ਦ ਹੁੰਦਾ ਹੈ। ਇਸ ਲਈ ਉਨ੍ਹਾਂ ਦੇ ਭਾਸ਼ਨ ਵਿਚਲੇ ਕੁਝ ਅਜਿਹੇ ਵਿਸਥਾਰ ਜੋ ਕੇਂਦਰ ਅਤੇ ਸੂਬਾ ਸਰਕਾਰ ਵਿਚ ਤਣਾਅ ਅਤੇ ਤਕਰਾਰ ਪੈਦਾ ਕਰਨ ਵਾਲੇ ਸਨ, ਨੂੰ ਸ੍ਰੀ ਬਦਨੌਰ ਨੇ 'ਪੜ੍ਹੇ ਗਏ' ਕਹਿ ਕੇ ਛੱਡ ਦਿੱਤਾ। ਇਹ ਪੈਰੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਬਾਰੇ ਸਨ, ਜਿਨ੍ਹਾਂ ਵਿਚ ਸੂਬੇ ਦੀ ਮਾਰਕੀਟਿੰਗ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਗੱਲ ਕੀਤੀ ਗਈ ਸੀ। ਸੂਬਾ ਸਰਕਾਰ ਵਲੋਂ ਇਨ੍ਹਾਂ ਕਾਨੂੰਨਾਂ ਵਿਰੁੱਧ ਪਾਸ ਕੀਤੇ ਗਏ ਮਤਿਆਂ ਅਤੇ ਕਾਨੂੰਨਾਂ ਨੂੰ ਉਨ੍ਹਾਂ ਵਲੋਂ ਰਾਸ਼ਟਰਪਤੀ ਨੂੰ ਭੇਜਣ ਬਾਰੇ ਵੀ ਕੁਝ ਸਪੱਸ਼ਟ ਸ਼ਬਦਾਂ ਵਿਚ ਨਹੀਂ ਕਿਹਾ ਗਿਆ ਪਰ ਉਨ੍ਹਾਂ ਨਸ਼ਾਬੰਦੀ ਬਾਰੇ ਸਰਕਾਰ ਦੀ ਕਾਰਗੁਜ਼ਾਰੀ ਦਾ ਪੂਰਾ ਵਿਸਥਾਰ ਜ਼ਰੂਰ ਦਿੱਤਾ ਅਤੇ ਇਹ ਵੀ ਦਾਅਵਾ ਕੀਤਾ ਕਿ ਸਾਲ 2017 ਤੋਂ ਲੈ ਕੇ ਹੁਣ ਤੱਕ 16 ਲੱਖ ਨੌਜਵਾਨਾਂ ਨੂੰ ਨਿੱਜੀ ਅਤੇ ਸਰਕਾਰੀ ਖੇਤਰਾਂ ਵਿਚ ਰੁਜ਼ਗਾਰ ਦਿਵਾਇਆ ਗਿਆ ਹੈ। 25 ਲੱਖ ਤੋਂ ਵੱਧ ਨੂੰ ਪੈਨਸ਼ਨ ਅਤੇ 38 ਲੱਖ ਤੋਂ ਵੱਧ ਸਮਾਰਟ ਰਾਸ਼ਨ ਕਾਰਡ ਅਤੇ 24 ਲੱਖ ਤੋਂ ਵੱਧ ਸਿਹਤ ਕਾਰਡ ਪ੍ਰਦਾਨ ਕੀਤੇ ਗਏ ਹਨ। ਪਰ ਇਸ ਸੈਸ਼ਨ ਤੋਂ ਪਹਿਲਾਂ ਜਿਸ ਤਰ੍ਹਾਂ ਦਾ ਮਾਹੌਲ ਬਣ ਚੁੱਕਾ ਸੀ, ਉਸ ਤੋਂ ਇਹ ਜ਼ਰੂਰ ਜਾਪਣ ਲੱਗਾ ਸੀ ਕਿ ਸਾਰੀਆਂ ਹੀ ਪਾਰਟੀਆਂ ਲੋਕਾਂ ਦਾ ਧਿਆਨ ਖਿੱਚਣ ਲਈ ਆਪੋ-ਆਪਣੇ ਢੰਗ-ਤਰੀਕੇ ਅਪਣਾਉਣਗੀਆਂ। ਸੈਸ਼ਨ ਤੋਂ ਪਹਿਲਾਂ ਅਕਾਲੀ ਦਲ (ਬ) ਨੇ ਚੰਡੀਗੜ੍ਹ ਵਿਚ ਇਕ ਵੱਡੀ ਰੈਲੀ ਕੀਤੀ, ਜਿਸ ਦਾ ਨਾਂਅ ਹੀ 'ਪੰਜਾਬ ਮੰਗਦਾ ਜਵਾਬ' ਰੱਖਿਆ ਗਿਆ ਸੀ। ਇਸ ਵਿਚ ਉਨ੍ਹਾਂ ਨੇ ਤਤਕਾਲੀ ਸਰਕਾਰ ਤੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਦਾ ਜਵਾਬ ਮੰਗਿਆ ਅਤੇ ਉਸ ਵਲੋਂ ਕੀਤੇ ਦਾਅਵਿਆਂ ਦੀ ਪੋਲ ਵੀ ਖੋਲ੍ਹਣ ਦਾ ਯਤਨ ਕੀਤਾ। ਇਸ ਤੋਂ ਇਲਾਵਾ ਅਕਾਲੀ-ਭਾਜਪਾ ਸਰਕਾਰ ਸਮੇਂ ਸ਼ੁਰੂ ਕੀਤੀਆਂ ਯੋਜਨਾਵਾਂ ਨੂੰ ਅੱਧ ਵਿਚਾਲੇ ਛੱਡਣ ਦੀ ਗੱਲ ਵੀ ਕੀਤੀ। ਇਨ੍ਹਾਂ ਵਿਚ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦਾ ਮਸਲਾ ਵੀ ਸ਼ਾਮਿਲ ਸੀ। ਪਹਿਲੀ ਸਰਕਾਰ ਵਾਂਗ ਤਤਕਾਲੀ ਸਰਕਾਰ ਵਲੋਂ ਵੀ ਬੁਨਿਆਦੀ ਵਿਕਾਸ ਢਾਂਚੇ ਦੀ ਹੋਰ ਉਸਾਰੀ ਨਾ ਕਰਨ ਦੀ ਗੱਲ ਵੀ ਕੀਤੀ ਗਈ ਅਤੇ ਕਿਸਾਨ ਅੰਦੋਲਨ ਅਤੇ ਲੋਕਾਂ ਦੇ ਹੋਰ ਮਸਲਿਆਂ ਪ੍ਰਤੀ ਕੇਂਦਰ ਸਰਕਾਰ ਵਲੋਂ ਦਿਖਾਈ ਬੇਰੁਖ਼ੀ ਦੀ ਗੱਲ ਵੀ ਕੀਤੀ ਗਈ। ਦੂਸਰੇ ਪਾਸੇ ਰਾਜਪਾਲ ਦੇ ਭਾਸ਼ਨ ਤੋਂ ਪਹਿਲਾਂ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਸਰਕਾਰ ਵਲੋਂ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਯੋਜਨਾਵਾਂ ਦਾ ਵੇਰਵਾ ਅੰਕਿਤ ਕੀਤਾ ਗਿਆ। ਅਗਲੇ ਦਿਨ ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦ ਮਤੇ ਦੌਰਾਨ ਵੀ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਮੈਂਬਰ ਆਪਸ ਵਿਚ ਤਲਖ਼ ਹੁੰਦੇ ਦਿਖਾਈ ਦਿੱਤੇ। ਸਰਕਾਰੀ ਅਤੇ ਵਿਰੋਧੀ ਧਿਰਾਂ ਨੇ ਕਿਸਾਨ ਅੰਦੋਲਨ ਸਬੰਧੀ ਇਕ-ਦੂਜੇ 'ਤੇ ਤਿੱਖੀ ਦੂਸ਼ਣਬਾਜ਼ੀ ਵੀ ਕੀਤੀ ਅਤੇ ਕਿਸਾਨ ਅੰਦੋਲਨ ਸਬੰਧੀ ਇਕ-ਦੂਜੇ 'ਤੇ ਸਿਆਸੀ ਪੈਂਤੜੇਬਾਜ਼ੀਆਂ ਕਰਨ ਦੇ ਦੋਸ਼ ਵੀ ਲਗਾਏ। ਕੁਝ ਮੈਂਬਰਾਂ ਨੇ ਪਰਾਲੀ ਸਾੜਨ ਅਤੇ ਜ਼ਹਿਰੀਲੇ ਹੁੰਦੇ ਪਾਣੀ ਬਾਰੇ ਚਿੰਤਾ ਜ਼ਰੂਰ ਜ਼ਾਹਰ ਕੀਤੀ ਅਤੇ ਸੂਬੇ ਵਿਚ ਵਧਦੀ ਹੋਈ ਮਹਿੰਗਾਈ ਨੂੰ ਰੋਕ ਸਕਣ ਵਿਚ ਅਸਫਲ ਰਹਿਣ 'ਤੇ ਸਰਕਾਰ ਦੀ ਨੁਕਤਾਚੀਨੀ ਵੀ ਕੀਤੀ। ਨਾਜਾਇਜ਼ ਸ਼ਰਾਬ ਇਥੇ ਕਿੰਨੀ ਕੁ ਵਿਕਦੀ ਹੈ, ਉਸ ਦਾ ਵੀ ਚਿੱਟਾ ਚਿੱਠਾ ਜ਼ਾਹਰ ਕੀਤਾ ਗਿਆ ਅਤੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਸਬੰਧੀ ਵੀ ਆਪਣੀ ਗੱਲ ਕਹਿਣ ਦਾ ਯਤਨ ਕੀਤਾ ਗਿਆ।
ਆਉਣ ਵਾਲੇ ਦਿਨਾਂ ਵਿਚ ਸੂਬੇ ਦਾ ਬਜਟ ਪੇਸ਼ ਹੋਣ ਵਾਲਾ ਹੈ। ਅਨੇਕਾਂ ਅਨੇਕ ਸਮੱਸਿਆਵਾਂ ਦੇ ਸਾਹਮਣੇ ਹੁੰਦਿਆਂ ਅਤੇ ਆਰਥਿਕਤਾ ਦੀ ਚੱਕੀ ਵਿਚ ਪਿਸਦਿਆਂ ਸੂਬਾਈ ਬਜਟ ਪੇਸ਼ ਕਰਨਾ ਬੇਹੱਦ ਔਖਾ ਕਾਰਜ ਹੋਵੇਗਾ। ਅੱਜ ਜਿਸ ਸਥਿਤੀ ਵਿਚ ਸੂਬਾ ਫਸ ਚੁੱਕਾ ਹੈ, ਉਸ 'ਚੋਂ ਉਸ ਨੂੰ ਕੱਢਣ ਲਈ ਵੱਡੇ ਯਤਨਾਂ ਦੀ ਜ਼ਰੂਰਤ ਹੋਵੇਗੀ। ਰਹਿੰਦੇ ਕਰੀਬ ਇਕ ਸਾਲ ਦੇ ਅਰਸੇ ਵਿਚ ਤਤਕਾਲੀ ਸਰਕਾਰ ਆਪਣੇ ਸਾਹਮਣੇ ਖੜ੍ਹੀਆਂ ਅਨੇਕਾਂ ਅਨੇਕ ਸਮੱਸਿਆਵਾਂ ਨਾਲ ਕਿਸ ਤਰ੍ਹਾਂ ਦੋ ਚਾਰ ਹੋ ਸਕੇਗੀ, ਇਹ ਵੇਖਣ ਵਾਲੀ ਗੱਲ ਹੋਵੇਗੀ।


-ਬਰਜਿੰਦਰ ਸਿੰਘ ਹਮਦਰਦ

ਪੰਜ ਰਾਜਾਂ ਦੀਆਂ ਚੋਣਾਂ ਦਾ ਪ੍ਰੋਗਰਾਮ

ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਉੱਠ ਰਹੇ ਹਨ ਸਵਾਲ

ਚੋੋਣ ਕਮਿਸ਼ਨ ਨੇ ਚਾਰ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦਾ ਜੋ ਪ੍ਰੋਗਰਾਮ ਐਲਾਨਿਆ ਹੈ, ਉਸ ਨਾਲ ਇਕ ਵਾਰ ਫਿਰ ਜ਼ਾਹਰ ਹੋਇਆ ਹੈ ਕਿ ਕੇਂਦਰ ਸਰਕਾਰ ਨੇ ਹੋਰਾਂ ਸੰਵਿਧਾਨਕ ਸੰਸਥਾਵਾਂ ਦੀ ਤਰ੍ਹਾਂ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਵੀ ...

ਪੂਰੀ ਖ਼ਬਰ »

ਘੱਟੋ-ਘੱਟ ਸਮਰਥਨ ਮੁੱਲ ਕਾਨੂੰਨੀ ਹੋਣਾ ਕਿਉਂ ਜ਼ਰੂਰੀ ਹੈ?

ਪੰਜਾਬ ਅਤੇ ਹਰਿਆਣੇ (ਜੋ ਕਦੇ ਪੰਜਾਬ ਦਾ ਹੀ ਹਿੱਸਾ ਸੀ) ਦੇ ਮੰਡੀਕਰਨ ਦੇ ਢਾਂਚੇ ਬਾਰੇ ਇਹ ਅਕਸਰ ਕਿਹਾ ਜਾਂਦਾ ਹੈ ਕਿ ਇਹ ਬਹੁਤ ਚੰਗਾ ਅਤੇ ਕਿਸਾਨ-ਪੱਖੀ ਹੈ। ਇਹ ਗੱਲ ਸਹੀ ਵੀ ਹੋ ਸਕਦੀ ਹੈ ਪਰ ਇਸ ਵਿਚਲੀ ਵੱਡੀ ਘਾਟ ਇਹ ਹੈ ਕਿ ਜਿਣਸ ਦਾ ਜੋ ਮੁੱਲ ਕਿਸਾਨ ਨੂੰ ਮਿਲਦਾ ...

ਪੂਰੀ ਖ਼ਬਰ »

ਕਿਸਾਨਾਂ ਦੀ ਭਲਾਈ ਲਈ ਐਨ.ਆਰ.ਆਈ. ਬਾਂਡ ਜਾਰੀ ਕਰੇ ਪੰਜਾਬ ਸਰਕਾਰ

ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕੋਵਿਡ ਕਾਲ ਅਤੇ ਕਿਸਾਨਾਂ ਦੇ ਅੰਦੋਲਨ ਵਾਲੇ ਮਾਹੌਲ ਵਿਚਕਾਰ, ਸੂਬਾ ਸਰਕਾਰ ਆਪਣਾ ਬਹੁਤ ਹੀ ਮਹੱਤਵਪੂਰਨ ਅਤੇ ਪੂਰਨ ਅੰਤਿਮ ਬਜਟ ਪੇਸ਼ ਕਰਨ ਜਾ ਰਹੀ ਹੈ। ਸਭਨਾਂ ਨੂੰ ਸਰਕਾਰ ਦੇ ਇਸ ਬਜਟ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ, ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX