ਤਾਜਾ ਖ਼ਬਰਾਂ


ਸੂਬੇ ਦੇ ਦਫਤਰੀ ਕਾਮਿਆਂ ਦੀ ਕੱਲ੍ਹ ਹੋਣ ਵਾਲੀ ਕਲਮਛੋੜ ਹੜਤਾਲ ਮੁਲਤਵੀ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ ) - ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 6 ਅਗਸਤ ਨੂੰ ਪੰਜਾਬ ਭਰ ਵਿਚ ਕੀਤੀ ਜਾਣ ਵਾਲੀ ਕਲਮਛੋੜ ...
ਸੋਈ ਮਾਝਾ ਜ਼ੋਨ ਦੇ ਪ੍ਰਧਾਨ ਬਣੇ ਗੌਰਵਦੀਪ ਸਿੰਘ ਵਲਟੋਹਾ
. . .  1 day ago
ਅਮਰਕੋਟ, 5 ਅਗਸਤ (ਭੱਟੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਦਿਆਰਥੀ ਜਥੇਬੰਦੀ ਐਸ. ਓ .ਆਈ . ਸੋਈ ਦੇ ਮਾਝਾ ਜ਼ੋਨ ਦਾ ਦੁਬਾਰਾ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਜਥੇਦਾਰ ਪ੍ਰੋ. ਵਿਰਸਾ ਸਿੰਘ ...
ਉਦਯੋਗਾਂ ਦੇ ਕੈਮੀਕਲ ਨਾਲ ਬਰਸਾਤੀ ਨਾਲੇ ਦਾ ਪਾਣੀ ਹੋਇਆ ਲਾਲ
. . .  1 day ago
ਜ਼ੀਰਕਪੁਰ, 5 ਅਗਸਤ, (ਹੈਪੀ ਪੰਡਵਾਲਾ) - ਇੱਥੋਂ ਦੇ ਢਕੋਲੀ ਖ਼ੇਤਰ 'ਚੋਂ ਲੰਘਦੇ ਬਰਸਾਤੀ ਨਾਲੇ 'ਚ ਉਦਯੋਗਾਂ ਦਾ ਕੈਮੀਕਲ ਮਿਲਣ ਕਾਰਨ ਨਾਲੇ ਦਾ ਪਾਣੀ ਲਾਲ ਹੋ ਗਿਆ, ਜਿਸ ਦੀ ਜਾਂਚ ਲਈ ...
ਭਾਰਤੀ ਹਾਕੀ ਖਿਡਾਰੀ ਰੁਪਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ
. . .  1 day ago
ਫ਼ਰੀਦਕੋਟ, 5 ਅਗਸਤ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਾਰਤ ਵਲੋਂ ਉਲੰਪਿਕ ਖੇਡਾਂ ਦੇ ਹਾਕੀ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇਸ ਤਰ੍ਹਾਂ ਉਹ ਹਾਕੀ ਖਿਡਾਰੀ...
ਕਿਸਾਨਾਂ ਦੇ ਰੋਹ ਅੱਗੇ ਅੱਗੇ ਝੁਕੀ ਪੰਜਾਬ ਸਰਕਾਰ
. . .  1 day ago
ਪਾਇਲ, 5 ਅਗਸਤ (ਨਿਜ਼ਾਮਪੁਰ/ਰਾਜਿੰਦਰ ਸਿੰਘ) - ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਲਾਭ ਸਿੰਘ ਵਾਸੀ ਸਿਰਥਲਾ ਦੇ ਸਪੁੱਤਰ ਨੂੰ ਕਲਰਕ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਕੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਿਆ। ਜ਼ਿਕਰਯੋਗ ਹੈ ਕਿ...
ਅਧਿਆਪਕ ਵਿਸ਼ੇਸ਼ ਮੌਕੇ ਤਹਿਤ ਆਨ ਲਾਈਨ ਬਦਲੀਆਂ ਲਈ ਸਟੇਸ਼ਨ ਚੋਣ ਕੱਲ੍ਹ ਤੱਕ ਕਰ ਸਕਣਗੇ
. . .  1 day ago
ਨੌਜਵਾਨ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਬਾਲਿਆਂਵਾਲੀ, 5 ਅਗਸਤ (ਕੁਲਦੀਪ ਮਤਵਾਲਾ) - ਨੇੜਲੇ ਪਿੰਡ ਡਿੱਖ (ਬਠਿੰਡਾ) ਵਿਖੇ ਇੱਕ ਨੌਜਵਾਨ ਦਾ ਅਣਪਛਾਤੇ ਕਾਤਲਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਪੁਲਿਸ ਥਾਣਾ ਬਾਲਿਆਂਵਾਲੀ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ...
ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਕੀਤੀਆਂ ਗਈਆਂ ਜਲ ਪ੍ਰਵਾਹ
. . .  1 day ago
ਚੰਡੀਗੜ੍ਹ, 5 ਅਗਸਤ - ਸਤੰਬਰ 2019 ਵਿਚ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਸਿੱਖ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ...
ਬਰਤਾਨੀਆ ਨੇ ਭਾਰਤ ਨੂੰ ਯਾਤਰਾ ਲਾਲ ਸੂਚੀ ਤੋਂ ਹਟਾਇਆ
. . .  1 day ago
ਲੰਡਨ, 5 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ. 'ਚ ਜਿੱਥੇ ਕੋਰੋਨਾ ਪਾਬੰਦੀਆਂ ਖ਼ਤਮ ਕਰਕੇ ਆਮ ਜ਼ਿੰਦਗੀ ਬਹਾਲ ਹੋਣ ਦੀਆਂ ਕੋਸ਼ਿਸ਼ਾਂ ਹਨ। ਉੱਥੇ ਹੀ, ਭਾਰਤ ਵਿਚ ਵੀ ਕੋਰੋਨਾਵਾਇਰਸ ਦੇ ਮਾਮਲੇ ਘੱਟ ਰਹੇ ਹਨ। ਅਜਿਹੀ ਸਥਿਤੀ ਵਿਚ ਯੂ.ਕੇ. ਨੇ ਆਪਣੀ ਯਾਤਰਾ ਸੂਚੀ 'ਚ ਤਬਦੀਲੀ ਕਰਦਿਆਂ ਭਾਰਤ...
ਦਹੀਆ ਦੀ ਫਾਈਨਲ 'ਚ ਹਾਰ ਤੋਂ ਤਿਹਾੜ 'ਚ ਬੰਦ ਸੁਸ਼ੀਲ ਕੁਮਾਰ ਹੋਏ ਭਾਵੁਕ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ 'ਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿਚ ਭਾਰਤ ਦੇ ਰਵੀ ਦਹੀਆ ਸੋਨ ਤਗਮੇ ਤੋਂ ਖੁੰਝ ਗਏ। ਜਿਸ ਤੋਂ ਭਾਰਤ ਦੇ ਅਰਸ਼ ਤੋਂ ਫ਼ਰਸ਼ 'ਤੇ ਪੁੱਜੇ ਪਹਿਲਵਾਨ ਸੁਸ਼ੀਲ ਕੁਮਾਰ ਭਾਵੁਕ ਹੋ ਗਏ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਤਿਹਾੜ ਜੇਲ੍ਹ ਵਿਚ ਬੰਦ ਹਨ ਤੇ ਉਨ੍ਹਾਂ ਨੂੰ ਟੀ.ਵੀ...
ਪੰਜਾਬ 'ਚ ਪੀ. ਐਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਸ਼ਾਮ 5 ਵਜੇ ਤੋਂ ਸਰਕਾਰੀ ਫ਼ੋਨ ਕੀਤੇ ਬੰਦ, ਸਰਕਾਰ ਪ੍ਰਤੀ ਰੋਸ
. . .  1 day ago
ਨਸਰਾਲਾ, 5 ਅਗਸਤ (ਸਤਵੰਤ ਸਿੰਘ ਥਿਆੜਾ) - ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਜਾਣ ਦੇ ਰੋਸ ਵਜੋਂ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਅੱਜ ਸੂਬਾ ਪੱਧਰ 'ਤੇ ਸੰਘਰਸ਼ ਤੇਜ਼ ਕਰਦਿਆਂ ਪੰਜਾਬ ਵਿਚ ਦਫ਼ਤਰੀ ਵਟਸਐਪ ਗਰੁੱਪਾਂ ਵਿਚੋਂ ਆਪਣੇ ਆਪ ਨੂੰ ਬਾਹਰ ਕਰ ਲਿਆ ਹੈ ਤੇ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਰੋਜ਼ਾਨਾ...
ਡੇਰਾਬਸੀ ਵਿਖੇ ਮਾਈਨਿੰਗ ਮਾਫ਼ੀਆ ਦੇ ਹੌਸਲੇ ਬੁਲੰਦ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ) - ਮਾਈਨਿੰਗ ਦੇ ਗੜ੍ਹ ਮੰਨੇ ਜਾਂਦੇ ਡੇਰਾਬਸੀ ਖੇਤਰ ਵਿਚ ਚਿੱਟੇ ਦਿਨੀਂ ਨਾਜਾਇਜ਼ ਮਾਈਨਿੰਗ ਜਾਰੀ ਹੈ। ਡੇਰਾਬਸੀ ਨਗਰ ਕੌਂਸਲ ਦੀ ਹੱਦ ਵਿਚ ਪੈਂਦੇ ਪਿੰਡ ਦੰਦਰਾਲਾ ਵਿਖੇ ਮਾਈਨਿੰਗ ਮਾਫ਼ੀਆ ਨੇ 12 ਕਿੱਲੇ ਜ਼ਮੀਨ ਪੁੱਟ ਦਿੱਤੀ। ਸਰਕਾਰੇ ਦਰਬਾਰੇ ਕਿਸੇ ਪਾਸੇ ਸੁਣਵਾਈ ਨਾ...
ਦੀਪਕ ਪੁਨੀਆ ਨੇ ਜਿੱਤਿਆ ਦਿਲ - ਮੋਦੀ ਵਲੋਂ ਟਵੀਟ ਕਰਕੇ ਵਧਾਇਆ ਗਿਆ ਹੌਸਲਾ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ ਕਾਂਸੇ ਦੇ ਤਗਮੇ ਨੂੰ ਲੈ ਕੇ ਹੋਏ ਮੁਕਾਬਲੇ ਵਿਚ ਭਾਰਤ ਦੇ ਦੀਪਕ ਪੁਨੀਆ ਵਲੋਂ ਦਿੱਤੀ ਗਈ ਸਖ਼ਤ ਟੱਕਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਾਰੀਫ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੀਪਕ ਪੁਨੀਆ ਬੇਸ਼ੱਕ ਤਗਮਾ ਹਾਸਲ ਨਾ ਕਰ ਸਕੇ ਹੋਣ ਪਰ ਉਨ੍ਹਾਂ ਨੇ ਦਿਲ ਜ਼ਰੂਰ ਜਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ...
ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
. . .  1 day ago
ਹਾਕੀ ਦੇ ਫਾਈਨਲ ਵਿਚ ਆਸਟ੍ਰੇਲੀਆ ਨੂੰ ਹਰਾ ਕੇ ਬੈਲਜੀਅਮ ਬਣਿਆ ਉਲੰਪਿਕ ਚੈਂਪੀਅਨ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਹਾਕੀ ਦੇ ਫਾਈਨਲ ਮੁਕਾਬਲੇ ਵਿਚ ਬੈਲਜੀਅਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ। ਇਸ ਤਰ੍ਹਾਂ ਆਸਟ੍ਰੇਲੀਆ ਨੂੰ ਚਾਂਦੀ ਤੇ ਭਾਰਤ ਨੂੰ ਕਾਂਸੇ ਦਾ ਤਗਮਾ ਹਾਸਲ ਹੋਇਆ ਹੈ...
ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 5 ਅਗਸਤ (ਉਪਮਾ ਡਾਗਾ ਪਾਰਥਾ) - ਸੰਸਦ ਭਵਨ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਵਲੋਂ 3 ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ...
ਕੁਸ਼ਤੀ ਵਿਚ ਭਾਰਤ ਦੇ ਰਵੀ ਦਹੀਆ ਫਾਈਨਲ ਵਿਚ ਹਾਰੇ, ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸੰਤੋਖ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਰਸ਼ੀਅਨ ਉਲੰਪਿਕ ਕਮੇਟੀ ਦੇ ਪਹਿਲਵਾਨ ਨੇ ਭਾਰਤ ਦੇ ਰਵੀ ਦਹੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ, ਜਦਕਿ ਭਾਰਤ ਦੇ ਖਾਤੇ ਵਿਚ ਚਾਂਦੀ ਦਾ ਤਗਮਾ ਆਇਆ ਹੈ...
ਰਵੀ ਦਹੀਆ ਪਹਿਲੇ ਰਾਊਂਡ 'ਚ ਚੱਲ ਰਹੇ ਪਿੱਛੇ
. . .  1 day ago
ਰਵੀ ਦਹੀਆ ਦੀ ਕੁਸ਼ਤੀ ਮੁਕਾਬਲਾ ਸ਼ੁਰੂ, ਸਖ਼ਤ ਟੱਕਰ ਜਾਰੀ
. . .  1 day ago
ਸੁਮੇਧ ਸੈਣੀ ਦੀ ਦਾਇਰ ਅਗਾਊਂ ਜ਼ਮਾਨਤ 'ਤੇ ਪੰਜਾਬ ਸਰਕਾਰ ਨੂੰ ਹੋਇਆ ਨੋਟਿਸ
. . .  1 day ago
ਐਸ.ਏ.ਐਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਅਰਜ਼ੀ 'ਤੇ ਭਲਕੇ...
ਰਵੀ ਦਹੀਆ ਦਾ ਕੁਸ਼ਤੀ ਮੁਕਾਬਲਾ ਕੁਝ ਸਮੇਂ 'ਚ ਹੋ ਰਿਹੈ ਸ਼ੁਰੂ, ਸੋਨ ਤਗਮੇ 'ਤੇ ਹੋਵੇਗੀ ਨਜ਼ਰ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਪੁੱਜੇ ਪਹਿਲਵਾਨ ਰਵੀ ਦਹੀਆ ਦੀ ਕੁਸ਼ਤੀ ਦਾ ਮੁਕਾਬਲਾ ਕੁਝ ਦੇਰ ਵਿਚ ਸ਼ੁਰੂ ਹੋ ਰਿਹਾ ਹੈ...
ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸੁਮੇਧ ਸੈਣੀ ਸਮੇਤ ਸੱਤ ਮੁਲਜ਼ਮਾਂ ਦੇ ਹੋਏ ਲੈਣ ਦੇਣ ਬਾਰੇ ਈ.ਡੀ. ਕਰੇਗੀ ਜਾਂਚ
. . .  1 day ago
ਐੱਸ.ਏ.ਐੱਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਨਾਮਜ਼ਦ ਸੁਮੇਧ ਸੈਣੀ ...
ਪਿੰਡ ਅਟਾਰੀ 'ਚ ਓਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ 'ਤੇ ਬਣੇਗਾ ਖੇਡ ਸਟੇਡੀਅਮ - ਤਰਸੇਮ ਸਿੰਘ ਡੀ. ਸੀ.
. . .  1 day ago
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ...
ਸੰਧੂ ਚੱਠਾ 'ਚ ਕਰੰਟ ਨਾਲ ਨੌਜਵਾਨ ਦੀ ਮੌਤ
. . .  1 day ago
ਕਾਲਾ ਸੰਘਿਆਂ, 5 ਅਗਸਤ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ 45 ਸਾਲਾ...
ਗੁਰੂ ਹਰ ਸਹਾਏ 'ਚ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ
. . .  1 day ago
ਗੁਰੂ ਹਰਸਹਾਏ, 5 ਅਗਸਤ (ਹਰਚਰਨ ਸਿੰਘ ਸੰਧੂ) - ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਮੌਕੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਕਪੂਰਥਲਾ / ਫਗਵਾੜਾ

ਲੁੱਟਾਂ-ਖੋਹਾਂ ਦੇ ਮਾਮਲੇ 'ਚ ਲੋੜੀਂਦੇ ਦੋ ਵਿਅਕਤੀ ਸੀ. ਆਈ. ਏ. ਪੁਲਿਸ ਵਲੋਂ ਗਿ੍ਫ਼ਤਾਰ

ਕਪੂਰਥਲਾ, 3 ਮਾਰਚ (ਅਮਰਜੀਤ ਸਿੰਘ ਸਡਾਨਾ, ਦੀਪਕ ਬਜਾਜ)-ਲੁੱਟ ਖੋਹ ਦੇ ਮਾਮਲੇ 'ਚ ਲੋੜੀਂਦੇ ਦੋ ਵਿਅਕਤੀਆਂ ਨੂੰ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਤੇਜ਼ਧਾਰ ਹਥਿਆਰਾਂ ਤੇ ਰਿਵਾਲਵਰ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਡੀ. ਸਰਬਜੀਤ ਰਾਏ ਨੇ ਦੱਸਿਆ ਕਿ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਏ.ਐਸ.ਆਈ. ਸੁਰਜੀਤ ਸਿੰਘ ਨੂੰ ਮੁੱਖ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਸਾਗਰ ਮੁਹੱਲਾ ਮਹਿਤਾਬਗੜ੍ਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਔਜਲਾ ਫਾਟਕ ਵੱਲੋਂ ਆ ਰਿਹਾ ਹੈ ਜਿਸ ਪਾਸ ਪਿਸਤੌਲ ਹੈ | ਜਿਸ 'ਤੇ ਪੁਲਿਸ ਪਾਰਟੀ ਨੇ ਮਸਜਿਦ ਚੌਂਕ ਨੇੜੇ ਨਾਕਾਬੰਦੀ ਦੌਰਾਨ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ ਇਕ ਦੇਸੀ 32 ਬੋਰ ਦੀ ਰਿਵਾਲਵਰ ਤੇ ਚਾਰ ਜਿੰਦਾ ਰੌਂਦ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਅਸਲਾ ਐਕਟ ਅਧੀਨ ਕੇਸ ਦਰਜ ਕੀਤਾ ਗਿਆ | ਪੁੱਛਗਿੱਛ ਦੌਰਾਨ ਕਾਬੂ ਕੀਤੇ ਨੌਜਵਾਨ ਸਾਗਰ ਨੇ ਦੱਸਿਆ ਕਿ ਬੀਤੇ ਸਾਲ 12 ਅਕਤੂਬਰ ਨੂੰ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੁਸ਼ਟ ਆਸ਼ਰਮ ਨੇੜੇ ਕਾਰ ਚਾਲਕ ਦੀ ਮਾਰਕੁੱਟ ਕਰਕੇ ਉਸ ਪਾਸੋਂ ਸਵਿਫ਼ਟ ਗੱਡੀ ਖੋਹੀ ਸੀ ਤੇ ਇਸ ਸਬੰਧੀ ਥਾਣਾ ਸਿਟੀ ਵਿਖੇ ਸੁਰਜੀਤ ਸਿੰਘ ਵਾਸੀ ਕੋਕਲਪੁਰ ਦੇ ਬਿਆਨਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ | ਡੀ.ਐਸ.ਪੀ. ਸਰਬਜੀਤ ਰਾਏ ਨੇ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਦੌਰਾਨ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਬਣਾਈਆਂ ਗਈਆਂ ਟੀਮਾਂ ਦਾ ਦਬਾਅ ਦੇਖਦੇ ਹੋਏ ਉਕਤ ਵਿਅਕਤੀਆਂ ਨੇ ਖੋਹੀ ਹੋਈ ਗੱਡੀ ਸ਼ਹਿਰ ਵਿਚ ਲਾਵਾਰਸ ਹਾਲਤ ਵਿਚ ਖੜ੍ਹੀ ਕਰ ਦਿੱਤੀ ਸੀ, ਜਿਸ ਦਾ ਖ਼ੁਲਾਸਾ ਸਾਗਰ ਨੇ ਗਿ੍ਫ਼ਤਾਰੀ ਉਪਰੰਤ ਕੀਤਾ ਹੈ ਤੇ ਉਕਤ ਵਿਅਕਤੀ ਪਾਸੋਂ ਵਾਰਦਾਤ ਕਰਨ ਲਈ ਵਰਤਿਆ ਗਿਆ ਦਾਤਰ ਵੀ ਬਰਾਮਦ ਹੋਇਆ ਹੈ | ਦੌਰਾਨ ਪੁੱਛਗਿੱਛ ਸਾਗਰ ਨੇ ਦੱਸਿਆ ਕਿ ਬੀਤੀ 9 ਫਰਵਰੀ ਨੂੰ ਕੁਲਦੀਪ ਸਿੰਘ ਉਰਫ਼ ਕਾਕਾ ਵਾਸੀ ਤਲਵੰਡੀ ਪਾਈਾ, ਵਿਜੇ ਵਾਸੀ ਹੁਸ਼ਿਆਰਪੁਰ ਤੇ ਨਿਸ਼ਾਨ ਸਿੰਘ ਉਰਫ਼ ਗੋਲਡੀ ਵਾਸੀ ਹਬੀਬਵਾਲ ਨਾਲ ਮਿਲ ਕੇ ਰਾਏਪੁਰ ਅਰਾਈਆਂ ਕਪੂਰਥਲਾ ਵਿਖੇ ਸ਼ਾਲੀ ਨਾਮ ਦੇ ਲੜਕੇ ਦੀ ਮਾਰਕੁੱਟ ਕੀਤੀ ਸੀ, ਜਿਸ ਸਬੰਧੀ ਥਾਣਾ ਸੁਭਾਨਪੁਰ ਵਿਖੇ ਸ਼ਾਲੀ ਦੇ ਬਿਆਨਾਂ ਤਹਿਤ ਕੇਸ ਦਰਜ ਹੋਇਆ ਸੀ | ਉਨ੍ਹਾਂ ਦੱਸਿਆ ਕਿ ਦੋਸ਼ੀ ਸਾਗਰ ਤੇ ਨਿਸ਼ਾਨ ਸਿੰਘ ਨੂੰ ਉਕਤ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਇਨ੍ਹਾਂ ਪਾਸੋਂ ਵਾਰਦਾਤ ਵਿਚ ਵਰਤੀ ਗਈ ਗੱਡੀ ਬਰਾਮਦ ਕਰਨ ਤੋਂ ਇਲਾਵਾ ਇਕ ਦੇਸੀ ਰਿਵਾਲਵਰ, ਇਕ ਦਾਤਰ ਵੀ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਵਿਰੁੱਧ ਨਸ਼ਾ ਤਸਕਰੀ, ਲੁੱਟ ਖੋਹ ਤੇ ਅਸਲਾ ਐਕਟ ਦੇ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਪਹਿਲਾਂ ਵੀ ਦਰਜ ਹਨ ਤੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |

ਪੀਰ ਚੌਧਰੀ ਰੋਡ 'ਤੇ ਨਿੱਜੀ ਹਸਪਤਾਲ ਨੇੜਿਓਾ ਮਿਲੀ ਨੌਜਵਾਨ ਦੀ ਖ਼ੂਨ ਨਾਲ ਲਥਪਥ ਹੋਈ ਲਾਸ਼

ਕਪੂਰਥਲਾ, 3 ਮਾਰਚ (ਅਮਰਜੀਤ ਸਿੰਘ ਸਡਾਨਾ, ਦੀਪਕ ਬਜਾਜ)-ਪੀਰ ਚੌਧਰੀ ਰੋਡ ਨੇੜੇ ਸਥਿਤ ਇਕ ਨਿੱਜੀ ਹਸਪਤਾਲ ਦੇ ਕੋਲ ਅੱਜ ਸਵੇਰੇ ਇਕ ਨੌਜਵਾਨ ਦੀ ਤੇਜਧਾਰ ਹਥਿਆਰਾਂ ਨਾਲ ਵੱਢੀ ਹੋਈ ਖ਼ੂਨ ਨਾਲ ਲੱਥ ਪਥ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ | ਘਟਨਾ ਦੀ ਸੂਚਨਾ ...

ਪੂਰੀ ਖ਼ਬਰ »

ਕੰਨਾਂ ਦੀਆਂ ਬਿਮਾਰੀਆਂ ਨੂੰ ਨਜ਼ਰ ਅੰਦਾਜ਼ ਕਰਨਾ ਬੋਲੇਪਣ ਦਾ ਕਾਰਨ ਬਣ ਸਕਦਾ ਹੈ-ਸਿਵਲ ਸਰਜਨ

ਕਪੂਰਥਲਾ, 3 ਮਾਰਚ (ਸਡਾਨਾ)-ਵਿਸ਼ਵ ਵਿਚ ਬਹੁਤ ਸਾਰੇ ਲੋਕ ਬੋਲੇਪਣ ਦੇ ਸ਼ਿਕਾਰ ਹਨ, ਜਿਸ ਦਾ ਕਾਰਨ ਬੋਲੇਪਣ ਦੇ ਸ਼ੁਰੂਆਤੀ ਲੱਛਣਾਂ ਨੂੰ ਨਜ਼ਰ ਅੰਦਾਜ ਕਰਨਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਸੀਮਾ ਨੇ ਵਿਸ਼ਵ ਸੁਣਨ ਸ਼ਕਤੀ ਦਿਵਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਦੇ 63 ਨਵੇਂ ਮਾਮਲੇ ਆਏ, ਇਕ ਦੀ ਮੌਤ

ਕਪੂਰਥਲਾ, 3 ਮਾਰਚ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਤੇਜੀ ਨਾਲ ਵੱਧ ਰਹੀ ਹੈ | ਅੱਜ ਕੋਰੋਨਾ ਦੇ 63 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ 28 ਸਾਲਾ ਸ਼ਾਲਾਪੁਰ ਨਿਵਾਸੀ ਦੀ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਚ ਇਲਾ ਦੌਰਾਨ ਮੌਤ ਹੋਈ ਹੈ | ਇਸ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਕੀਤਾ ਸਨਮਾਨਿਤ

ਫਗਵਾੜਾ, 3 ਮਾਰਚ (ਅਸ਼ੋਕ ਕੁਮਾਰ ਵਾਲੀਆ)-ਪੰਜਾਬੀ ਕਲਾ ਅਤੇ ਸਾਹਿਤ ਕੇਂਦਰ ਅਤੇ ਮਾਸਿਕ ਮੈਗਜ਼ੀਨ ਸੰਗੀਤ ਦਰਪਣ ਵਲੋਂ ਇਕ ਸਨਮਾਨ ਸਮਾਰੋਹ ਦਾ ਆਯੋਜਨ ਕਰ ਕੇ ਪ੍ਰਵਾਸੀ ਭਾਰਤੀਆਂ ਨੂੰ ਪੰਜਾਬੀ ਮਾਂ ਬੋਲੀ ਪੁਰਸਕਾਰ ਅਤੇ ਮਾਨਮੱਤਾ ਪੰਜਾਬੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਦਾਤਾਰ ਸਿੰਘ ਦੇ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਣਗੇ

ਫੱਤੂਢੀਂਗਾ, 3 ਮਾਰਚ (ਬਲਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਕਪੂਰਥਲਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਫੱਤੂਢੀਂਗਾ ਵਿਖੇ ਹੋਈ | ਜਿਸ ਦੌਰਾਨ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਵਲੋਂ 92 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 3 ਮਾਰਚ (ਥਿੰਦ, ਹੈਪੀ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਕਬੀਰਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 92 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਕਬੀਰਪੁਰ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਦੇ ਪੁਤਲੇ ਫ਼ੂਕ ਕੇ ਕੀਤੀ ਨਾਅਰੇਬਾਜ਼ੀ
ਤੇਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਯੂਥ ਅਕਾਲੀ ਦਲ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਵਿਖਾਵਾ

ਕਪੂਰਥਲਾ, 3 ਮਾਰਚ (ਸਡਾਨਾ, ਦੀਪਕ ਬਜਾਜ)-ਪੈਟਰੋਲੀਅਮ ਪਦਾਰਥ ਤੇ ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਦੇ ਰੋਸ ਵਜੋਂ ਯੂਥ ਅਕਾਲੀ ਦਲ ਦੇ ਆਗੂਆਂ ਵਲੋਂ ਦੁਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਅਵੀ ਰਾਜਪੂਤ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਕੇਂਦਰ ...

ਪੂਰੀ ਖ਼ਬਰ »

ਗੁਰੂ ਨਾਨਕ ਨਗਰ 'ਚ ਕੰਕਰੀਟ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਹੋਈ ਸ਼ੁਰੂਆਤ

ਕਪੂਰਥਲਾ, 3 ਮਾਰਚ (ਵਿ.ਪ੍ਰ.)-ਗੁਰੂ ਨਾਨਕ ਨਗਰ ਕਪੂਰਥਲਾ ਵਿਚ ਕੰਕਰੀਟ ਨਾਲ ਬਣਨ ਵਾਲੀਆਂ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਵਾਰਡ ਨੰਬਰ 9 ਦੀ ਕੌਂਸਲਰ ਹਰਜੀਤ ਕੌਰ ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ ਨੇ ਕਰਵਾਈ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਮੁਹੱਲਾ ਕਿਲ੍ਹੇਵਾਲਾ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਨਗਰ ਕੀਰਤਨ 7 ਨੂੰ

ਕਪੂਰਥਲਾ, 3 ਮਾਰਚ (ਸਡਾਨਾ)-ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲੇ੍ਹਵਾਲਾ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਲਈ ਨਗਰ ਕੀਰਤਨ 7 ਮਾਰਚ ਨੂੰ ਸਵੇਰੇ 7 ਵਜੇ ਆਰੰਭ ਹੋਵੇਗਾ | ਇਸ ...

ਪੂਰੀ ਖ਼ਬਰ »

ਮੁੱਖ ਚੋਣ ਅਫ਼ਸਰ ਵਲੋਂ ਲੋਕਤੰਤਰ ਮੁਹਿਮ ਤਹਿਤ ਕਰਵਾਏ ਜਾ ਰਹੇ ਮੁਕਾਬਲੇ

ਕਪੂਰਥਲਾ, 3 ਮਾਰਚ (ਵਿ.ਪ੍ਰ.)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣ ਸਾਖਰਤਾ ਕਲੱਬਾਂ ਦੇ ਇੰਚਾਰਜਾਂ, ਮੈਂਬਰਾਂ, ਬੂਥ ਲੈਵਲ ਅਫ਼ਸਰਾਂ ਤੇ ਕੈਂਪਸ ਅਬੈਂਸਡਰਾਂ ਦੇ ਸੰਵਿਧਾਨ ਆਧਾਰਿਤ ਲੋਕਤੰਤਰ ਮੁਹਿਮ ਤਹਿਤ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਕਪੂਰਥਲਾ ਸਹਿਕਾਰੀ ਮੰਡੀਕਰਨ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਕਪੂਰਥਲਾ, 3 ਮਾਰਚ (ਅਮਰਜੀਤ ਕੋਮਲ)-ਕਪੂਰਥਲਾ ਸਹਿਕਾਰੀ ਮੰਡੀਕਰਨ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਰਿਟਰਨਿੰਗ ਅਫ਼ਸਰ ਸੀਮਾ ਰਾਣੀ ਤੇ ਸਹਾਇਕ ਰਿਟਰਨਿੰਗ ਅਫ਼ਸਰ ਅਤਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ੋਨ 1 ਤੋਂ ਭਜਨ ਸਿੰਘ ...

ਪੂਰੀ ਖ਼ਬਰ »

ਸੁਖਚੈਨਆਣਾ ਵਿਖੇ ਪਸ਼ੂਆਂ ਲਈ ਗਊਸ਼ਾਲਾ ਵਿਖੇ ਕੈਂਪ ਲਗਾਇਆ

ਫਗਵਾੜਾ, 3 ਮਾਰਚ (ਅਸ਼ੋਕ ਕੁਮਾਰ ਵਾਲੀਆ)-ਗਊ ਭਲਾਈ ਕੈਂਪ ਸ੍ਰੀ ਗੋਬਿੰਦ ਗਊ ਧਾਮ ਸੇਵਾ ਸੰਮਤੀ ਗਊਸ਼ਾਲਾ ਸੁਖਚੈਨਆਣਾ ਰੋਡ ਵਿਖੇ ਡਾ: ਐਚ.ਐਚ. ਕਾਹਲੋਂ ਡਾਇਰੈਕਟਰ ਪਸ਼ੂ ਪਾਲਕ ਪੰਜਾਬ ਪੰਜਾਬ ਦੇ ਨਿਰਦੇਸ਼ਾਂ ਅਤੇ ਡਾ: ਬੀ. ਐਸ. ਬੇਦੀ ਦੇ ਹੁਕਮਾਂ ਅਨੁਸਾਰ ਸੀਨੀਅਰ ...

ਪੂਰੀ ਖ਼ਬਰ »

ਕੌੜਾ ਦੀ ਅਗਵਾਈ ਵਿਚ ਨੌਜਵਾਨ ਕਿਸਾਨਾਂ ਦਾ ਜਥਾ ਦਿੱਲੀ ਨੂੰ ਰਵਾਨਾ

ਸੁਲਤਾਨਪੁਰ ਲੋਧੀ, 3 ਮਾਰਚ (ਥਿੰਦ, ਹੈਪੀ)-ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਆਪਣਾ ਯੋਗਦਾਨ ਪਾਉਣ ਲਈ ਪਿੰਡ ਨਸੀਰਪੁਰ ਤੋਂ ਕਿਸਾਨ ਆਗੂ ਗੁਰਪ੍ਰੀਤ ਸਿੰਘ ਕੌੜਾ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਅਵਤਾਰ ਗਊਸ਼ਾਲਾ ਵਿਚ ਲਗਾਇਆ ਪਸ਼ੂ ਭਲਾਈ ਕੈਂਪ

ਸੁਲਤਾਨਪੁਰ ਲੋਧੀ, 3 ਮਾਰਚ (ਨਰੇਸ਼ ਹੈਪੀ, ਥਿੰਦ)-ਪੰਜਾਬ ਗਊ ਸੇਵਾ ਕਮਿਸ਼ਨ ਅਧੀਨ ਪਸ਼ੂ ਪਾਲਣ ਵਿਭਾਗ ਕਪੂਰਥਲਾ ਵਲੋਂ ਅਵਤਾਰ ਗਊਸ਼ਾਲਾ ਫ਼ਤਿਹਵਾਲ ਮੰਡ ਵਿਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ਪਸ਼ੂ ਪਾਲਣ ਵਿਭਾਗ ਕਪੂਰਥਲਾ ਦੇ ਡਿਪਟੀ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਕੌਂਸਲਰ ਹਰਜੀਤ ਕੌਰ ਨੇ ਕੀਤਾ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ
ਗੁਰੂ ਨਾਨਕ ਨਗਰ 'ਚ ਕੰਕਰੀਟ ਨਾਲ ਗਲੀਆਂ ਬਣਾਉਣ ਦੇ ਕੰਮ ਦੀ ਹੋਈ ਸ਼ੁਰੂਆਤ

ਕਪੂਰਥਲਾ, 3 ਮਾਰਚ (ਵਿ.ਪ੍ਰ.)-ਗੁਰੂ ਨਾਨਕ ਨਗਰ ਕਪੂਰਥਲਾ ਵਿਚ ਕੰਕਰੀਟ ਨਾਲ ਬਣਨ ਵਾਲੀਆਂ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਵਾਰਡ ਨੰਬਰ 9 ਦੀ ਕੌਂਸਲਰ ਹਰਜੀਤ ਕੌਰ ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ ਨੇ ਕਰਵਾਈ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਕੱਲ੍ਹ-ਬਿਧੀਪੁਰ

ਸੁਲਤਾਨਪੁਰ ਲੋਧੀ, 3 ਮਾਰਚ (ਥਿੰਦ, ਹੈਪੀ)-ਪੰਜਾਬ ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ ਵਿਖੇ 5 ਮਾਰਚ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਮੇਅਰ ਅਰੁਣ ਖੋਸਲਾ ਵੱਲੋਂ ਗੋਲ ਚੌਂਕ ਅਤੇ ਸਕੀਮ ਨੰ. 3 'ਚ ਕੀਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਭਖਿਆ

ਫਗਵਾੜਾ, 3 ਮਾਰਚ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਭਾਜਪਾ ਆਗੂ ਵਲੋਂ ਗੋਲ ਚੌਂਕ ਅਤੇ ਸਕੀਮ ਨੰਬਰ 3 ਵਿਚ ਰੇਤਾ ਬਜਰੀ ਸੁੱਟ ਕੇ ਨਾਜਾਇਜ਼ ਕਬਜ਼ੇ ਬੇਸ਼ੱਕ ਕਈ ਸਾਲਾ ਤੋਂ ਹਨ ਅਤੇ ਮੇਅਰ ਬਣਨ ਤੋਂ ਬਾਅਦ ਪਲੇਠੀ ਇੰਟਰਵਿਊ 'ਚ ਸਾਬਕਾ ...

ਪੂਰੀ ਖ਼ਬਰ »

ਆਈ.ਟੀ.ਸੀ. ਦੇ ਪ੍ਰਬੰਧਕ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ 'ਚ ਸਹਾਇਤਾ ਕਰਨ-ਘਣਸ਼ਿਆਮ ਥੋਰੀ

ਕਪੂਰਥਲਾ, 3 ਮਾਰਚ (ਵਿ.ਪ੍ਰ.)-ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਆਈ.ਟੀ.ਸੀ. ਦੇ ਪ੍ਰਬੰਧਕ ਸਿਖਲਾਈ ਪ੍ਰੋਗਰਾਮ ਦਾ ਵਿਸਥਾਰ ਕਰਨ ਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਸਿਰਜਣਾ ਕੇਂਦਰ ਵਲੋਂ ਪਦਮਭੂਸ਼ਣ ਕਰਤਾਰ ਸਿੰਘ ਦੁੱਗਲ ਯਾਦਗਾਰੀ ਸਮਾਗਮ 7 ਨੂੰ

ਕਪੂਰਥਲਾ, 3 ਮਾਰਚ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵਲੋਂ 7 ਮਾਰਚ ਨੂੰ ਸਵੇਰੇ ਸਾਢੇ 9 ਵਜੇ ਵਿਰਸਾ ਵਿਹਾਰ ਕਪੂਰਥਲਾ ਵਿਚ ਪਹਿਲਾ ਪਦਮਭੂਸ਼ਣ ਕਰਤਾਰ ਸਿੰਘ ਦੁੱਗਲ ਯਾਦਗਾਰੀ ਐਵਾਰਡ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ

ਕਾਲਾ ਸੰਘਿਆਂ, 3 ਮਾਰਚ (ਸੰਘਾ)-ਸਥਾਨਕ ਸੰਤ ਹੀਰਾ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਸ਼ਨ 2021-22 ਦੀ ਅਰੰਭਤਾ ਹਰ ਸਾਲ ਦੀ ਤਰ੍ਹਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਨਾਲ ਕਰਵਾਈ ਗਈ | ਇਸ ਮੌਕੇ ਗ੍ਰੰਥੀ ਸਿੰਘ ਅਤੇ ਸਕੂਲ ਦੇ ਅਧਿਆਪਕਾਂ ਦੁਆਰਾ ਸੰਗਤੀ ...

ਪੂਰੀ ਖ਼ਬਰ »

ਐਲੀਮੈਂਟਰੀ ਤੇ ਮਿਡਲ ਸਕੂਲ ਚੂਹੜਵਾਲ ਨੂੰ ਫ਼ਰਨੀਚਰ ਤੇ ਸਟੇਸ਼ਨਰੀ ਦਾਨ ਕੀਤੀ

ਕਪੂਰਥਲਾ, 3 ਮਾਰਚ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਚੂਹੜਵਾਲ ਵਿਚ ਕਰਵਾਏ ਗਏ ਇਕ ਸੰਖੇਪ ਸਮਾਗਮ ਦੌਰਾਨ ਸੰਦੀਪ ਕੌਰ ਵਾਸੀ ਮਾਡਲ ਟਾਊਨ ਨੇ ਸਕੂਲ ਦੇ ਪ੍ਰੀ ਪ੍ਰਾਇਮਰੀ ਸੈਕਸ਼ਨ ਲਈ 22 ਕੁਰਸੀਆਂ, 8 ਮੇਜ ਤੇ ਅਧਿਆਪਕਾਂ ਲਈ ਫ਼ਰਨੀਚਰ ਸਕੂਲ ਤੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਵਿਚ ਹੋਈ ਪ੍ਰਸਨੈਲਿਟੀ ਡਿਵੈਲਪਮੈਂਟ ਤੇ ਸਾਫ਼ਟ ਸਕਿੱਲ ਇੰਪਰੂਵਮੈਂਟ ਵਿਸ਼ੇ 'ਤੇ ਵਰਕਸ਼ਾਪ

ਕਪੂਰਥਲਾ, 3 ਮਾਰਚ (ਵਿ.ਪ੍ਰ.)-ਦੁਨੀਆ ਵਿਚ ਜਿੰਨੇ ਵੀ ਸਫਲ ਆਦਮੀ ਹੋਏ ਹਨ, ਉਨ੍ਹਾਂ ਪਿੱਛੇ ਉਨ੍ਹਾਂ ਦੀ ਬਿਹਤਰ ਕਮਿਊਨੀਕੇਸ਼ਨ ਸਕਿੱਲ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ ਤੇ ਕਿਸੇ ਵੀ ਵਿਅਕਤੀ ਦੀ ਕਮਿਊਨੀਕੇਸ਼ਨ ਸਕਿੱਲ ਉਨ੍ਹਾਂ ਦੀ ਸ਼ਖ਼ਸੀਅਤ ਦਾ ਅਹਿਮ ਹਿੱਸਾ ਹੈ | ਇਹ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਲੜੀਵਾਰ ਭੁੱਖ ਹੜਤਾਲ ਦੂਜੇ ਦਿਨ 'ਚ ਦਾਖਲ

ਕਪੂਰਥਲਾ, 3 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਕਪੂਰਥਲਾ ਵਲੋਂ ਪੁਰਾਣੀਆਂ ਕਚਹਿਰੀਆਂ ਮੂਹਰੇ ਪਿ੍ੰਸੀਪਲ ਕੇਵਲ ਸਿੰਘ, ਗੁਰਦੀਪ ਸਿੰਘ, ਬਲਦੇਵ ਸਿੰਘ ਤੇ ਗੁਰਮੇਲ ਸਿੰਘ ਦੀ ਅਗਵਾਈ ਵਿਚ ਲੜੀਵਾਰ ਕੀਤੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਕਲੀ ਸ਼ਰਾਬ ਦੇ ਕਾਰੋਬਾਰੀਆਂ ਵਿਰੁੱਧ ਕਾਰਵਾਈ ਕਰਨ 'ਚ ਨਾਕਾਮ ਰਹੀ-ਕਟਾਰੀਆ

ਕਪੂਰਥਲਾ, 3 ਮਾਰਚ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਜਗਦੀਸ਼ ਕਟਾਰੀਆ, ਸੀਨੀਅਰ ਆਗੂ ਇੰਦਰਪਾਲ ਮਨਚੰਦਾ, ਰਜੇਸ਼ ਕਨੌਜੀਆ ਸ਼ੇਖੂਪੁਰ ਤੇ ਯੂਥ ਆਗੂ ਸੰਦੀਪ ਕਸ਼ਯਪ ਮਨੂੰ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਨਕਲੀ ਸ਼ਰਾਬ ਦੇ ...

ਪੂਰੀ ਖ਼ਬਰ »

ਜਨ ਔਸ਼ਧੀ ਹਫ਼ਤੇ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ-ਡਾ: ਤਾਰਾ ਸਿੰਘ

ਕਪੂਰਥਲਾ, 3 ਮਾਰਚ (ਸਡਾਨਾ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਸੀਮਾ ਦੇ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ: ਤਾਰਾ ਸਿੰਘ ਦੀ ਅਗਵਾਈ ਹੇਠ ਜਨ ਔਸ਼ਧੀ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਤਾਰਾ ਸਿੰਘ ਨੇ ਦੱਸਿਆ ਕਿ 1 ਮਾਰਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨ ਤੁਰੰਤ ਰੱਦ ਕਰੇ-ਢਿਲਵਾਂ, ਸ਼ੇਰਗਿੱਲ

ਨਡਾਲਾ, 3 ਮਾਰਚ (ਮਾਨ)-ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪ੍ਰਧਾਨ ਕਰਮ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਰਮ ਸਿੰਘ ਢਿਲਵਾਂ ਤੇ ਜਰਨਲ ਸਕੱਤਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਮਹਿੰਗਾਈ 'ਤੇ ਠੱਲ੍ਹ ਨਾ ਪਾਈ ਤਾਂ ਧਰਨੇ ਦੇਣ ਲਈ ਹੋਵਾਂਗੇ ਮਜਬੂਰ-ਸਭਰਵਾਲ

ਕਪੂਰਥਲਾ, 3 ਮਾਰਚ (ਦੀਪਕ ਬਜਾਜ)-ਵਾਲਮੀਕ ਸੰਘਰਸ਼ ਮੋਰਚਾ ਰਜਿ: ਵਲੋਂ ਸੂਬਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਰੌਸ਼ਨ ਲਾਲ ਸਭਰਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਚੰਗੇ ਦਿਨ ਆਉਣ ਵਾਲੇ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਦੇ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਆਈਲੈਟਸ 'ਚ ਸ਼ਾਨਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 3 ਫਰਵਰੀ (ਥਿੰਦ, ਹੈਪੀ)-ਰਾਇਲ ਟਰੈਵਲਜ਼ ਦੇ ਆਧੁਨਿਕ ਤਕਨੀਕਾਂ ਨਾਲ ਲੈਸ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਬੈਂਡ ਪ੍ਰਾਪਤ ਕਰਕੇ ਜ਼ਿਲੇ੍ਹ ਅੰਦਰ ਸੈਂਟਰ ਦਾ ਨਾਂ ਉੱਚਾ ਕੀਤਾ ਹੈ | ਇਸ ...

ਪੂਰੀ ਖ਼ਬਰ »

62 ਸਾਲ ਦੀ ਉਮਰ 'ਚ ਜਿੱਤੇ ਇਕ ਗੋਲਡ ਸਮੇਤ ਤਿੰਨ ਮੈਡਲ
ਫਗਵਾੜਾ ਦਾ ਮਾਣ ਝਿਰਮਲ ਸਿੰਘ ਭਿੰਡਰ

ਫਗਵਾੜਾ, 3 ਮਾਰਚ (ਤਰਨਜੀਤ ਸਿੰਘ ਕਿੰਨੜਾ)-ਜੇਕਰ ਇਨਸਾਨ ਵਿਚ ਕੁੱਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੁਕਾਮ ਹਾਸਲ ਕਰਨ ਲਈ ਉਮਰ ਰੁਕਾਵਟ ਨਹੀਂ ਬਣਦੀ | ਇਸ ਵਿਸ਼ਵਾਸ ਦਾ ਪ੍ਰਤੱਖ ਪ੍ਰਮਾਣ ਪੇਸ਼ ਕੀਤਾ ਹੈ ਫਰੈਂਡਜ਼ ਕਲੋਨੀ ਫਗਵਾੜਾ ਦੇ ਵਸਨੀਕ ਝਿਰਮਲ ਸਿੰਘ ...

ਪੂਰੀ ਖ਼ਬਰ »

14 ਮਾਰਚ ਨੂੰ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਹੋਣ ਵਾਲੀ ਕਿਸਾਨ ਮਹਾਂ ਰੈਲੀ ਇਤਿਹਾਸ ਰਚੇਗੀ-ਸਰਵਣ ਸਿੰਘ ਬਾਊਪੁਰ, ਪੱਸਣ

ਸੁਲਤਾਨਪੁਰ ਲੋਧੀ, 3 ਮਾਰਚ (ਥਿੰਦ, ਹੈਪੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਚਲਾਏ ਜਾ ਰਹੇ ਸੰਘਰਸ਼ ਵਿਚ ਨਵੀਂ ਰੂਹ ਫੂਕਣ ਅਤੇ ਦੁਆਬੇ ਦੇ ਕਿਸਾਨਾਂ ਨੂੰ ਦਿੱਲੀ ਲਈ ਲਾਮਬੰਦ ਕਰਨ ਲਈ 14 ਮਾਰਚ ...

ਪੂਰੀ ਖ਼ਬਰ »

ਸਰਗਰਮ ਆਗੂ ਸਰਬਜੀਤ ਸਿੰਘ ਪੱਡਾ ਦਾ ਅਚਾਨਕ ਹੋਇਆ ਦਿਹਾਂਤ

ਨਡਾਲਾ, 3 ਮਾਰਚ (ਮਾਨ)-ਉੱਘੇ ਅਕਾਲੀ ਵਰਕਰ ਸਰਬਜੀਤ ਸਿੰਘ ਪੱਡਾ (56) ਸਪੁੱਤਰ ਬਖ਼ਸ਼ੀਸ਼ ਸਿੰਘ ਦਾ ਸੰਖੇਪ ਜਿਹੀ ਬਿਮਾਰੀ ਦੇ ਬਾਅਦ ਅਚਾਨਕ ਦਿਹਾਂਤ ਹੋ ਗਿਆ | ਇਸ ਸਬੰਧੀ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਸ਼ਰਨਜੀਤ ਸਿੰਘ ਪੱਡਾ ਨੇ ਦੱਸਿਆ ਕਿ ਉਨ੍ਹਾਂ ਦੇ ਨਮਿੱਤ ...

ਪੂਰੀ ਖ਼ਬਰ »

ਮਹਾਂਮਾਈ ਦੇ 8 ਜੋਤੀ ਸਰੂਪਾਂ ਨੂੰ ਸ਼ਹਿਰ ਵਲੋਂ ਦਿੱਤੀ ਗਈ ਵਿਦਾਇਗੀ

ਕਪੂਰਥਲਾ, 3 ਮਾਰਚ (ਦੀਪਕ ਬਜਾਜ)-ਸ੍ਰੀ ਸਤਨਰਾਇਣ ਮੰਦਿਰ ਕਮੇਟੀ ਵਲੋਂ 5100 ਸ੍ਰੀ ਦੁਰਗਾ ਸਤੂਤੀ ਪਾਠ ਨੂੰ ਲੈ ਕੇ 19 ਫਰਵਰੀ ਨੂੰ ਲਿਆਂਦੇ ਗਏ ਮਹਾਂਮਾਈ ਦੇ 9 ਪਾਵਨ ਜੋਤੀ ਸਰੂਪਾਂ ਵਿਚੋਂ 8 ਨੂੰ ਅੱਜ ਨਮ ਅੱਖਾਂ ਨਾਲ ਸ਼ਰਧਾਲੂਆਂ ਵਲੋਂ ਵਿਦਾਇਗੀ ਦਿੱਤੀ ਗਈ | ਅੱਜ ਮਾਤਾ ...

ਪੂਰੀ ਖ਼ਬਰ »

ਸੁਭਾਨਪੁਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

ਸੁਭਾਨਪੁਰ, 3 ਮਾਰਚ (ਸੁਖੀਜਾ, ਪ੍ਰਵੀਨ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ,ਸਬ ਇੰਸਪੈਕਟਰ ਗੁਰਜਸਵੰਤ ਸਿੰਘ, ਏ.ਐਸ.ਆਈ. ਜਸਵੀਰ ਸਿੰਘ, ਏ.ਐਸ.ਆਈ. ਬਲਵੀਰ ਸਿੰਘ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਢਿਲਵਾਂ, 3 ਮਾਰਚ (ਸੁਖੀਜਾ, ਪ੍ਰਵੀਨ)-ਥਾਣਾ ਢਿਲਵਾਂ ਦੀ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਨੂਰਪੁਰ ਲੁਬਾਣਾ ਤੋਂ ਮਲਕੀਤ ਸਿੰਘ ...

ਪੂਰੀ ਖ਼ਬਰ »

ਸੁਖਜੀਤ ਸਿੰਘ ਪਰਮਾਰ (ਤਾਰੀ) ਨਮਿਤ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ

ਫਗਵਾੜਾ, 3 ਮਾਰਚ (ਤਰਨਜੀਤ ਸਿੰਘ ਕਿੰਨੜਾ)-ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਪਰਮਾਰ ਚੇਅਰਮੈਨ ਕਪੂਰਥਲਾ ਕੋਆਪ੍ਰੇਟਿਵ ਬੈਂਕ, ਕਪੂਰਥਲਾ ਦੇ ਭਰਾ ਅਤੇ ਸੁਖਪ੍ਰੀਤ ਸਿੰਘ ਪਰਮਾਰ ਦੇ ਪਿਤਾ ਸੁਖਜੀਤ ਸਿੰਘ ਪਰਮਾਰ (ਤਾਰੀ) ਦੇ ਨਮਿਤ ਭੋਗ ਅਤੇ ਅੰਤਿਮ ਅਰਦਾਸ 5 ਮਾਰਚ ...

ਪੂਰੀ ਖ਼ਬਰ »

ਫਗਵਾੜਾ ਦਾ ਮਾਣ ਝਿਰਮਲ ਸਿੰਘ ਭਿੰਡਰ

ਫਗਵਾੜਾ, 3 ਮਾਰਚ (ਤਰਨਜੀਤ ਸਿੰਘ ਕਿੰਨੜਾ)-ਜੇਕਰ ਇਨਸਾਨ ਵਿਚ ਕੁੱਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੁਕਾਮ ਹਾਸਲ ਕਰਨ ਲਈ ਉਮਰ ਰੁਕਾਵਟ ਨਹੀਂ ਬਣਦੀ | ਇਸ ਵਿਸ਼ਵਾਸ ਦਾ ਪ੍ਰਤੱਖ ਪ੍ਰਮਾਣ ਪੇਸ਼ ਕੀਤਾ ਹੈ ਫਰੈਂਡਜ਼ ਕਲੋਨੀ ਫਗਵਾੜਾ ਦੇ ਵਸਨੀਕ ਝਿਰਮਲ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX