ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਅੰਮ੍ਰਿਤਸਰ

-ਅੰਮਿ੍ਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ-

ਤੀਜੇ ਦਿਨ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਮਾਂ-ਬੋਲੀ ਮਾਧਿਅਮ 'ਚ ਪਾਸ ਕਰਨ ਵਾਲੇ ਵਿਦਵਾਨ ਤੇ ਕਲਾਕਾਰ ਹੋਏ ਸਰੋਤਿਆਂ ਵਿਦਿਆਰੀਆਂ ਦੇ ਰੂ-ਬਰੂ

ਅੰਮਿ੍ਤਸਰ, 4 ਮਾਰਚ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਵਿਖੇ ਚੱਲ ਰਹੇ ਚਾਰ ਦਿਨਾ 'ਅੰਮਿ੍ਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ' ਦੇ ਅੱਜ ਤੀਜੇ ਦਿਨ ਅੱਜ ਜਿੱਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਮਾਂ ਬੋਲੀ ਪੰਜਾਬੀ ਮਾਧਿਅਮ 'ਚ ਪਾਸ ਕਰਨ ਵਾਲੇ ਵਿਦਵਾਨਾਂ ਨੇ ਸ਼ਾਮਿਲ ਹੁੰਦਿਆਂ ਆਪਣੇ ਤਜ਼ਰਬੇ ਸਾਂਝੇ ਕੀਤੇ, ਉੱਥੇ ਅੰਬਰਸਰੀ ਸੱਥ 'ਚ ਸਰੋਤਿਆਂ ਦੇ ਰੂ-ਬਰੂ ਹੋ ਕੇ ਪ੍ਰਸਿੱਧ ਰੰਗਮੰਚ ਟੀਵੀ ਫ਼ਿਲਮ ਕਲਾਕਾਰਾਂ ਤੇ ਲੇਖਕਾਂ ਨੇ ਵੀ ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਹੋਈ ਸਾਰਥਿਕ ਵਿਚਾਰ ਚਰਚਾ ਕੀਤੀ | ਅੱਜ ਮੇਲੇ ਦੌਰਾਨ ਕਰਵਾਏ 'ਪੰਜਾਬੀ ਭਾਸ਼ਾ ਦਾ ਗÏਰਵ' ਪ੍ਰੋਗਰਾਮ ਦੌਰਾਨ ਸਿਵਲ ਸੇਵਾਵਾਂ ਨਾਲ ਸਬੰਧਿਤ ਉਨ੍ਹਾਂ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਸੀ, ਜਿਨ੍ਹਾਂ ਨੇ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਪੰਜਾਬੀ ਮਾਧਿਅਮ ਰਾਹੀਂ ਜਾਂ ਪੰਜਾਬੀ ਚੋਣਵੇਂ ਵਿਸ਼ੇ ਵਜੋਂ ਲੈ ਕੇ ਪਾਸ ਕੀਤੀਆਂ ਸਨ | ਇਸ ਮੌਕੇ ਮੈਂਬਰ ਪੰਜਾਬ ਸਿੱਖਿਆ ਟਿ੍ਬਿਊਨਲ ਅਤੇ ਸਾਬਕਾ ਪ੍ਰਮੁੱਖ ਸਕੱਤਰ, ਪੰਜਾਬ ਜਸਪਾਲ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ 'ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨਸਾਨ ਆਪਣੇ ਦਿਲ ਦੇ ਵਲਵਲੇ, ਗੁੱਸਾ ਤੇ ਪਿਆਰ ਹਮੇਸ਼ਾ ਆਪ-ਮੁਹਾਰੇ ਆਪਣੀ ਮਾਂ-ਬੋਲੀ 'ਚ ਹੀ ਪ੍ਰਗਟਾਉਂਦਾ ਹੈ, ਫਿਰ ਉੱਚੇ ਰੁਤਬੇ ਤੇ ਸਫ਼ਲਤਾ ਹਾਸਲ ਕਰਨ 'ਚ ਮਾਂ-ਬੋਲੀ ਰੁਕਾਵਟ ਕਿਵੇਂ ਬਣ ਸਕਦੀ ਹੈ | ਇਹ ਸਾਡਾ ਭਰਮ ਹੈ ਕਿ ਆਈ. ਏ. ਐੱਸ. ਜਾਂ ਪੀ. ਸੀ. ਐੱਸ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਿਰਫ਼ ਅੰਗਰੇਜ਼ੀ ਬੋਲੀ ਨਾਲ ਹੀ ਪਾਸ ਕੀਤੀਆਂ ਜਾ ਸਕਦੀਆਂ ਹਨ | ਇਸ ਸਮਾਗਮ 'ਚ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਤਰਨ ਤਾਰਨ, ਬਲਵਿੰਦਰ ਸਿੰਘ ਧਾਲੀਵਾਲ ਆਈ. ਆਰ. ਐੱਸ. ਜਾਇੰਟ ਡਾਇਰੈਕਟਰ, ਜੀ. ਐੱਸ. ਟੀ. ਅਤੇ ਗੁਰਜੀਤ ਸਿੰਘ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਵੀ ਵਿਸ਼ੇਸ਼ ਤÏਰ 'ਤੇ ਸ਼ਿਰਕਤ ਕੀਤੀ ¢ ਇਸ ਸੈਸ਼ਨ ਦਾ ਸੰਚਾਲਨ ਸਿੱਖ ਇਤਿਹਾਸ ਖੋਜ ਕੇਂਦਰ ਦੇ ਮੁਖੀ ਅਤੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਕੁਲਦੀਪ ਸਿੰਘ ਢਿੱਲੋਂ ਨੇ ਕੀਤਾ ਤੇ ਪਿੰ੍ਰ. ਡਾ. ਮਹਿਲ ਸਿੰਘ ਵਲੋਂ ਇਨ੍ਹਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਸਾਹਿਤ ਉਤਸਵ ਦੀ ਸ਼ੁਰੂਆਤ 'ਸ੍ਰੀ ਗੁਰੂ ਤੇਗ ਬਹਾਦਰ : ਬਾਣੀ ਅਤੇ ਸ਼ਹਾਦਤ ਦਾ ਗÏਰਵ' ਸੈਮੀਨਾਰ ਦੇ ਤੀਸਰੇ ਅਕਾਦਮਿਕ ਸੈਸ਼ਨ ਨਾਲ ਹੋਈ, ਜਿਸ ਦੀ ਪ੍ਰਧਾਨਗੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾ. ਜਸਪਾਲ ਕÏਰ ਕਾਂਗ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ | ਇਸ ਸੈਸ਼ਨ 'ਚ ਡਾ. ਜਗਜੀਵਨ ਸਿੰਘ, ਡਾ. ਸਰਬਜੀਤ ਸਿੰਘ ਅਤੇ ਡਾ. ਰਮਨਦੀਪ ਕÏਰ ਨੇ ਆਪਣੇ ਪੇਪਰ ਪੇਸ਼ ਕੀਤੇ¢ਡਾ. ਜਸਪਾਲ ਕÏਰ ਕਾਂਗ ਨੇ ਕਿਹਾ ਕਿ ਅਸੀਂ ਬਹੁਤ ਵਡਭਾਗੇ ਹਾਂ ਕਿ ਸਾਨੂੰ ਗੁਰੂ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ ¢ ਸੈਮੀਨਾਰ ਦੇ ਇਸ ਸੈਸ਼ਨ ਦਾ ਸੰਚਾਲਨ ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਡਾ. ਭੁਪਿੰਦਰ ਸਿੰਘ ਜੌਲੀ ਨੇ ਕੀਤਾ ¢ ਇਸ ਮੌਕੇ ਲਗਾਈ ਅੰਬਰਸਰੀ ਸੱਥ 'ਚ ਪੁੱਜੀਆਂ ਸ਼ਖ਼ਸੀਅਤਾਂ ਦੀ ਜਾਣ-ਪਛਾਣ ਉੱਘੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਕਰਵਾਈ ਤੇ ਇਸ ਸੱਥ ਵਿਚ ਲੋਕ-ਗਾਇਕਾ ਗੁਰਮੀਤ ਬਾਵਾ, ਸ਼ੋ੍ਰਮਣੀ ਅਦਾਕਾਰਾ ਜਤਿੰਦਰ ਕÏਰ, ਮਨਮੋਹਨ ਢਿੱਲੋਂ, ਕਾਮੇਡੀਅਨ ਰਾਜਬੀਰ ਕÏਰ, ਗਾਇਕ ਹਰਿੰਦਰ ਸੋਹਲ, ਕਹਾਣੀਕਾਰ ਦੀਪ ਦਵਿੰਦਰ, ਫੋਟੋਕਾਰ ਸੰਦੀਪ ਸਿੰਘ ਅਤੇ ਭੁਪਿੰਦਰ ਸੰਧੂ ਨੇ ਆਪਣੀ ਜ਼ਿੰਦਗੀ ਅਤੇ ਕਲਾ ਦੇ ਤਜਰਬੇ ਸਾਂਝੇ ਕੀਤੇ ¢ ਬਾਅਦ ਦੁਪਹਿਰ ਕਾਲਜ ਦੇ ਥੀਏਟਰ ਵਿਭਾਗ ਵਲੋਂ ਇਮੈਨੂਅਲ ਸਿੰਘ ਦੀ ਨਿਰਦੇਸ਼ਨਾਂ ਹੇਠ ਪੰਜਾਬ ਦੇ ਵਿਆਹਾਂ ਦਾ ਪੁਰਾਤਨ ਮਾਹÏਲ ਤੇ ਰਵਾਇਤੀ ਰਸਮਾਂ ਨੂੰ ਹਾਸਰਸ ਅੰਦਾਜ਼ 'ਚ ਪੇਸ਼ ਕਰਦਾ ਨਾਟਕ 'ਮਿੱਠੇ ਤੇ ਸ਼ੀਰੀ ਦਾ ਵਿਆਹ' ਦਾ ਮੰਚਨ ਕੀਤਾ ਗਿਆ ¢ ਮੇਲੇ ਦੇ ਆਖ਼ਰੀ ਦਿਨ ਦੇ ਸਮਾਗਮਾਂ ਬਾਰੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਦਿਨ ਦੀ ਸ਼ੁਰੂਆਤ 'ਸਾਹਿਤ, ਸਮਾਜ ਤੇ ਪੱਤਰਕਾਰੀ' ਸਿਰਲੇਖ ਅਧੀਨ ਪੈਨਲ ਚਰਚਾ ਨਾਲ ਹੋਵੇਗੀ, ਜਿਸ 'ਚ ਡਾ. ਪਰਮਜੀਤ ਸਿੰਘ ਜੱਜ, ਡਾ. ਜਗਰੂਪ ਸਿੰੰਘ ਸੇਖੋਂ, ਡਾ. ਰਜਨੀਸ਼ ਬਹਾਦਰ ਸਿੰਘ, ਬਲਬੀਰ ਪਰਵਾਨਾ, ਡਾ. ਕੁਲਵੰਤ ਸਿੰਘ ਅਤੇ ਡਾ. ਹਰਜਿੰਦਰ ਸਿੰਘ ਅਟਵਾਲ ਹਿੱਸਾ ਲੈਣਗੇ | ਦੂਸਰਾ ਸੈਸ਼ਨ ਸੱਭਿਆਚਾਰਕ ਪੇਸ਼ਕਾਰੀਆਂ ਦਾ ਹੋਵੇਗਾ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਵਲੋਂ ਢੱਡ, ਸਾਰੰਗੀ, ਝੂਮਰ, ਸੰਮੀ ਤੇ ਗਿੱਧਾ ਪੇਸ਼ ਕੀਤਾ ਜਾਵੇਗਾ¢

ਸਰਕਾਰੀ ਸਕੂਲਾਂ 'ਚ 2 ਅਧਿਆਪਕ ਕੋਰੋਨਾ ਪਾਜੀਟਿਵ ਆਏ

ਅੰਮਿ੍ਤਸਰ, 4 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਮਿਲੀ ਜਾਣਕਾਰੀ ਮੁਤਾਬਿਕ ਦੋ ਵੱਖ-ਵੱਖ ਸਰਕਾਰੀ ਸਕੂਲਾਂ 'ਚ 2 ਮਾਮਲੇ ਸਾਹਮਣੇ ਆਏ ਹਨ, ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਦੇਸ਼ ਦੇ ਪਹਿਲੇ ਆਨਲਾਈਨ 'ਖਿਡੌਣਾ ਮੇਲੇ' 'ਚ ਅੰਮਿ੍ਤਸਰ ਦੀ ਟੀਮ ਛਾਈ

ਅੰਮਿ੍ਤਸਰ, 4 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸ਼ਟਰੀ ਸਿੱਖਿਆ ਖੋਜ ਤੇ ਸਿਖਲਾਈ ਸੰਸਥਾ ਵਲੋਂ ਹਸਤਸ਼ਿਲਪ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਦੇਸ਼ ਅੰਦਰ ਕਰਵਾਏ ਗਏ ਪਹਿਲੇ ਆਨਲਾਈਨ ਖਿਡੌਣਾ ਮੇਲੇ 'ਚ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਕਾਰਜਸ਼ੈਲੀ ਦੇ ਵਿਰੋਧੀ ਧਿਰ ਦੇ ਆਗੂ ਵੀ ਹੋਏ ਕਾਇਲ!

ਅੰਮਿ੍ਤਸਰ, 4 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਸਪੱਸ਼ਟ ਬਿਆਨੀ ਅਤੇ ਸੰਸਥਾ ਦੀ ਬਿਹਤਰੀ ਲਈ ਅਕਸਰ ਲਏ ਜਾਂਦੇ ਸਖ਼ਤ ਸਟੈਂਡਾਂ ਲਈ ਵਿਰੋਧੀ ਧਿਰ ਦੇ ਮੈਂਬਰ ਵੀ ਉਨ੍ਹਾਂ ਦੀ ਕਾਰਜਸ਼ੈਲੀ ਦੇ ਕਾਇਲ ਹੋ ਰਹੇ ਹਨ | ਪ੍ਰਾਪਤ ...

ਪੂਰੀ ਖ਼ਬਰ »

ਕੋਰੋਨਾ ਦੇ ਅੱਜ ਮਿਲੇ 51 ਨਵੇਂ ਮਾਮਲੇ

ਕੋਰੋਨਾ ਵੈਕਸੀਨ ਲਈ ਪੰਜੀਕਰਨ ਸੁਵਿਧਾ ਕੇਂਦਰ 'ਚ ਵੀ ਹੋਇਆ ਸ਼ੁਰੂ

ਅੰਮਿ੍ਤਸਰ, 4 ਮਾਰਚ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ 51 ਨਵੇਂ ਮਾਮਲੇ ਮਿਲੇ ਹਨ ਜਦਕਿ ਚੰਗੀ ਖ਼ਬਰ ਹੈ ਕਿ ਅੱਜ ਕੋਰੋਨਾ ਨਾਲ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ | ਦੂਜੇ ਪਾਸੇ ਕੋਰੋਨਾ ਵੈਕਸੀਨ ਨੂੰ ਉਤਸ਼ਾਹਿਤ ਕਰਨ ਲਈ ਇਸ ਦੇ ਟੀਕਾਕਰਨ ਦੀ ਰਜਿਸਟ੍ਰੇਸ਼ਨ ਦਾ ਕੰਮ ...

ਪੂਰੀ ਖ਼ਬਰ »

ਦੇਸ਼ 'ਚ ਵਿਰੋਧੀ ਵਿਚਾਰਾਂ ਵਾਲਿਆਂ ਦੀਆਂ ਗਿ੍ਫ਼ਤਾਰੀਆਂ ਲੋਕਤੰਤਰ ਲਈ ਚਿੰਤਾਜਨਕ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 4 ਮਾਰਚ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ 'ਚ ਕਿਸਾਨੀ ਸੰਘਰਸ਼ ਦੌਰਾਨ ਸਰਕਾਰ ਦੇ ਨਾਲ ਨਾ-ਇਤਫਾਕੀ ਰੱਖਣ ਵਾਲੇ ਅਤੇ ਵਿਰੋਧੀ ਵਿਚਾਰਾਂ ਵਾਲੇ ਲੋਕਾਂ ਦੀਆਂ ਧੜਾਧੜ ਹੋ ...

ਪੂਰੀ ਖ਼ਬਰ »

ਲੁੱਟੀ ਸੋਨੇ ਦੀ ਚੇਨ ਸਮੇਤ ਲੁਟੇਰਾ ਕਾਬੂ

ਸੁਲਤਾਨਵਿੰਡ, 4 ਮਾਰਚ (ਸਤਨਾਮ ਸਿੰਘ ਬੁੱਟਰ)-ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਦਰਜ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਲੁਟੇਰੇ ਨੂੰ ਲੁੱਟੀ ਸੋਨੇ ਦੀ ਚੇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

-ਮਾਮਲਾ ਕੂੜੇ ਡੰਪ 'ਤੇ ਅੱਗ ਲੱਗਣ ਦਾ-

ਕੂੜਾ ਡੰਪ 'ਤੇ ਕੰਮ ਕਰਨ ਵਾਲੀ ਕੰਪਨੀ ਪ੍ਰਤੀ ਨਿਗਮ ਪ੍ਰਸ਼ਾਸਨ ਦਾ ਵਤੀਰਾ ਅਜੇ ਵੀ ਨਰਮ

ਅੰਮਿ੍ਤਸਰ, 4 ਮਾਰਚ (ਹਰਮਿੰਦਰ ਸਿੰਘ)-ਅੰਮਿ੍ਤਸਰ ਦਾ ਸਭ ਤੋਂ ਵੱਡਾ ਕੂੜਾ ਡੰਪ ਭਗਤਾਂ ਵਾਲਾ ਜੋ ਅਕਸਰ ਹੀ ਕਈ ਵਾਰ ਚਰਚਾ 'ਚ ਰਹਿ ਚੁੱਕਾ ਹੈ ਅਤੇ ਬੀਤੇ ਕੁਝ ਦਿਨਾਂ ਤੋਂ ਇਹ ਡੰਪ ਇਕ ਵਾਰ ਮੁੜ ਸੁਰਖੀਆਂ 'ਤੇ ਹੈ ਮਾਮਲਾ ਉਹੀ ਅਸਕਰ ਹੀ ਡੰਪ 'ਤੇ ਅੱਗ ਲੱਗਣ ਦਾ | ਬੀਤੇ ...

ਪੂਰੀ ਖ਼ਬਰ »

ਭੀਲੋਵਾਲ ਕੱਚਾ 'ਚ ਨੌਜਵਾਨ ਸੁਧਾਰ ਲਹਿਰ ਦੀ ਚੋਣ

ਲੋਪੋਕੇ, 4 ਮਾਰਚ (ਗੁਰਵਿੰਦਰ ਸਿੰਘ ਕਲਸੀ)-ਨੌਜਵਾਨ ਸੁਧਾਰ ਲਹਿਰ ਦੇ ਆਗੂਆਂ ਦੀ ਅਹਿਮ ਮੀਟਿੰਗ ਸਰਹੱਦੀ ਪਿੰਡ ਭੀਲੋਵਾਲ ਕੱਚਾ ਵਿਖੇ ਬਾਬਾ ਗੁਰਲਾਲ ਸਿੰਘ ਕੈਨੇਡਾ ਵਾਲਿਆਂ ਦੀ ਅਗਵਾਈ ਹੇਠ ਹੋਈ, ਜਿਸ 'ਚ ਵੱਡੀ ਗਿਣਤੀ 'ਚ ਨੌਜਵਾਨਾਂ ਤੇ ਕਿਸਾਨਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਔਰਤਾਂ ਦੇ ਕੈਂਸਰ ਦਾ ਮੁਫ਼ਤ ਜਾਂਚ ਕੈਂਪ ਅੱਜ

ਅੰਮਿ੍ਤਸਰ, 4 ਮਾਰਚ (ਰੇਸ਼ਮ ਸਿੰਘ)-ਕੌਮਾਂਤਰੀ ਔਰਤ ਦਿਵਸ ਮੌਕੇ ਸਰਕਾਰੀ ਮੈਡੀਕਲ ਕਾਲਜ ਦੇ ਗਾਇਨੀ ਵਿਭਾਗ ਅਤੇ ਗਾਇਨੀ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ 30 ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਦੇ ਕੈਂਸਰ ਤੋਂ ਬਚਾਅ ਤੇ ਮੁਫ਼ਤ ਜਾਂਚ ਲਈ ਕੈਂਪ 5 ਤੋਂ 8 ਮਾਰਚ ਤੱਕ ਲਗਾਇਆ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ 7 ਨੂੰ

ਬਾਬਾ ਬਕਾਲਾ ਸਾਹਿਬ, 4 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਚ 400 ਸਾਲਾ ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਸਿੱਖ ਜੀਵਨ ਜਾਚ ਵੈੱਲਫੇਅਰ ਸੁਸਾਇਟੀ ਬਾਬਾ ਬਕਾਲਾ ਅਤੇ ਤਵੈ ਪ੍ਰਸਾਦਿ ਸੇਵਾ ਸੁਸਾਇਟੀ ਵਲੋਂ ਗੁਰਮਤਿ ਕਲਾਸਾਂ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲਿਆਂ 'ਚ ਕੋਟ ਬਾਬਾ ਦੀਪ ਸਿੰਘ ਦੇ ਵਿਦਿਆਰਥੀ ਛਾਏ

ਅੰਮਿ੍ਤਸਰ, 4 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ...

ਪੂਰੀ ਖ਼ਬਰ »

ਰਈਆ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਰਈਆ, 4 ਮਾਰਚ (ਸ਼ਰਨਬੀਰ ਸਿੰਘ ਕੰਗ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ, ਪੰਜਾਬ ਦੇ ਚੇਅਰਮੈਨ ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਪੰਜ ਪਿਆਰੇ, ਸਾਹਿਬ ਸ੍ਰੀ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਸ਼ੁਰੂ

ਮਜੀਠਾ, 4 ਮਾਰਚ (ਮਨਿੰਦਰ ਸਿੰਘ ਸੋਖੀ)-ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਸਬੰਧ 'ਚ ਮੰਦਰ ਸ਼ਿਵਾਲਾ ਦੇ ਪੁਜਾਰੀ ਯੋਗੀ ਦਿਆਲ ਨਾਥ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਮੂਹ ਸਭਾ ਸੁਸਾਇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪ੍ਰਭਾਤ ਫੇਰੀਆਂ ਸ਼ੁਰੂ ...

ਪੂਰੀ ਖ਼ਬਰ »

ਯੂਥ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਵਣੀਏਕੇ ਨੂੰ ਕੀਤਾ ਸਨਮਾਨਿਤ

ਲੋਪੋਕੇ, 4 ਮਾਰਚ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਹਲਕਾ ਰਾਜਾਸਾਂਸੀ ਦੇ ਯੂਥ ਵਰਕਰਾਂ ਵਲੋਂ ਐੱਸ. ਸੀ. ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਪ੍ਰਧਾਨ ਅਮਨਦੀਪ ਸਿੰਘ ਲਾਰਾ, ਐੱਸ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਬਿ੍ਗੇਡ ਮਾਝੇ ਦੇ ਜ਼ਿਲਿ੍ਹਆਂ ਦੇ ਨਵ-ਨਿਯੁਕਤ ਆਹੁਦੇਦਾਰਾਂ ਵਲੋਂ ਮੁੱਖ ਮੰਤਰੀ ਦੇ ਓ. ਐੱਸ. ਡੀ. ਨਾਲ ਮੀਟਿੰਗ

ਅਜਨਾਲਾ, 4 ਮਾਰਚ (ਐੱਸ. ਪ੍ਰਸ਼ੋਤਮ)-ਹਲਕਾ ਅਜਨਾਲਾ ਦੇ ਸਰਗਰਮ ਕਾਂਗਰਸ ਆਗੂ ਤੇ ਆਲ ਇੰਡੀਆ ਕਾਂਗਰਸ ਬਿ੍ਗੇਡ ਪੰਜਾਬ ਦੇ ਸੂਬਾਈ ਸੀਨੀਅਰ ਉੱਪ ਪ੍ਰਧਾਨ ਨਰਿੰਦਰਪਾਲ ਸਿੰਘ ਭੰਗੂ ਦੀ ਅਗਵਾਈ 'ਚ ਜ਼ਿਲ੍ਹਾ ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨਤਾਰਨ ...

ਪੂਰੀ ਖ਼ਬਰ »

ਹਲਕਾ ਪੂਰਬੀ ਦੇ 26 ਕਾਂਗਰਸੀ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ (ਬ) 'ਚ ਸ਼ਾਮਿਲ

ਵੇਰਕਾ, 4 ਮਾਰਚ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਪੂਰਬੀ 'ਚੋਂ ਅੱਜ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦ ਵੇਰਕਾ ਦੀਆਂ ਵੱਖ-ਵੱਖ ਅਬਾਦੀਆਂ ਨਾਲ ਸਬੰਧਿਤ 26 ਕਾਂਗਰਸੀ ਪਰਿਵਾਰਾਂ ਨੇ ਆਪਣੇ ਸਮਰਥਕਾਂ ਸਮੇਤ ਅਕਾਲੀ ਆਗੂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਰੁੱਧ 8 ਨੂੰ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ ਦਿੱਤਾ ਜਾਵੇਗਾ-ਬੋਨੀ ਅਜਨਾਲਾ

ਰਮਦਾਸ, 4 ਮਾਰਚ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾ: ਤੇ ਸਾਬਕਾ ਸੰਸਦੀ ਸਕੱਤਰ ਸ. ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਥਾਨਕ 'ਅਜੀਤ' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਸਰਕਾਰ ਦੀ ਨਕਾਮ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਦੇ ਹਰੇਕ ਪਿੰਡ ਦਾ ਜੰਗੀ ਪੱਧਰ 'ਤੇ ਵਿਕਾਸ ਕਰਵਾਇਆ ਜਾ ਰਿਹੈ -ਕੰਵਰਪ੍ਰਤਾਪ ਅਜਨਾਲਾ

ਰਮਦਾਸ, 4 ਮਾਰਚ (ਜਸਵੰਤ ਸਿੰਘ ਵਾਹਲਾ)-ਯੂਥ ਕਾਂਗਰਸ ਦੇ ਰਾਜਸੀ ਮਾਮਲਿਆਂ ਦੇ ਇੰਚਾ: ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਨਿੱਸੋਕੇ ਦੇ ਸਰਪੰਚ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੈਪਟਨ ਸਰਕਾਰ ਨੇ ਪੰਜਾਬ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਮਦਾਸ ਦਾ ਇਕ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਰਮਦਾਸ, 4 ਮਾਰਚ (ਜਸਵੰਤ ਸਿੰਘ ਵਾਹਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ 520 ਵਿਦਿਆਰਥੀ ਪੜ੍ਹਦੇ ਹਨ, ਬੀਤੇ ਦਿਨ ਸਿਹਤ ਵਿਭਾਗ ਵਲੋਂ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਦੇ ਟੈਸਟ ਕੀਤੇ ਗਏ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਧਰਨਾ ਨਿਰੰਤਰ ਜਾਰੀ

ਜੰਡਿਆਲਾ ਗੁਰੂ, 4 ਮਾਰਚ (ਰਣਜੀਤ ਸਿੰਘ ਜੋਸਨ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਧਰਨਾ 151ਵੇਂ ਦਿਨ ਵੀ ਮੰਗਲ ਸਿੰਘ ਜ਼ੋਨ ਪ੍ਰਧਾਨ ਬਾਬਾ ਭੂਰੇਵਾਲਾ, ਜ਼ੋਨ ਬਾਬਾ ਨੌਧ ਸਿੰਘ ਪ੍ਰਧਾਨ ਪਰਮਜੀਤ ...

ਪੂਰੀ ਖ਼ਬਰ »

ਰਾਜੀਵ ਸਜਦੇਹ ਨੇ ਸੀ. ਆਈ. ਆਈ. ਅੰਮਿ੍ਤਸਰ ਜ਼ੋਨ ਦੇ ਚੇਅਰਮੈਨ ਵਜੋਂ ਚਾਰਜ ਸੰਭਾਲਿਆ

ਅੰਮਿ੍ਤਸਰ, 4 ਮਾਰਚ (ਸੁਰਿੰਦਰ ਕੋਛੜ)-ਟੈਕਸ ਐਂਡ ਟਵਿਸਟ ਦੇ ਮਾਲਕ ਰਾਜੀਵ ਸਜਦੇਹ ਨੂੰ ਸੀ. ਆਈ. ਆਈ. ਅੰਮਿ੍ਤਸਰ ਜ਼ੋਨਲ ਕੌਂਸਲ ਦਾ ਚੇਅਰਮੈਨ ਚੁਣਿਆ ਗਿਆ ਹੈ ਜਦਕਿ ਏ. ਏ. ਆਰ. ਵੀ. ਈ. ਈ. ਟ੍ਰੇਡਰ ਦੇ ਡਾਇਰੈਕਟਰ ਕਰਨ ਵਰਮਾ ਨੂੰ ਸਰਬਸੰਮਤੀ ਨਾਲ 2021-22 ਲਈ ਸੀ. ਆਈ. ਆਈ. ...

ਪੂਰੀ ਖ਼ਬਰ »

ਸੁਪਰਵਾਈਜ਼ਰ ਸੁਨੀਤਾ ਕੁਮਾਰੀ ਤੇ ਬਲਵਿੰਦਰ ਕੌਰ ਨੂੰ ਦਿੱਤੀ ਵਿਦਾਇਗੀ ਪਾਰਟੀ

ਬਾਬਾ ਬਕਾਲਾ ਸਾਹਿਬ, 4 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਰਕਲ ਖਿਲਚੀਆਂ ਦੇ ਸਮੂਹ ਆਂਗਣਵਾੜੀ ਵਰਕਰਾਂ ਵਲੋਂ ਸੁਪਰਵਾਈਜ਼ਰ ਸੁਨੀਤਾ ਕੁਮਾਰੀ ਤੇ ਬਲਵਿੰਦਰ ਕੌਰ ਨੂੰ ਸੇਵਾ- ਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਬੁਲਾਰਿਆਂ ...

ਪੂਰੀ ਖ਼ਬਰ »

ਸੁਲਤਾਨਵਿੰਡ ਦਬੁਰਜੀ ਨੇੜੇ ਲੁਟੇਰਿਆਂ ਵਲੋਂ ਖੋਹੀ ਕਾਰ ਬਰਾਮਦ

ਅੰਮਿ੍ਤਸਰ, 4 ਮਾਰਚ (ਰੇਸ਼ਮ ਸਿੰਘ)-ਬੀਤੀ ਰਾਤ ਇਕ ਵਿਅਕਤੀ ਪਾਸੋਂ ਪਿਸਤੌਲ ਦਿਖਾ ਕੇ ਖੋਹੀ ਗਈ ਕਾਰ ਪੁਲਿਸ ਨੇ ਬਰਾਮਦ ਕਰ ਲਈ ਹੈ ਪਰ ਹਾਲੇ ਕਿਸੇ ਲੁਟੇਰੇ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਸਕਿਆ | ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸ: ਪ੍ਰਨੀਤ ਸਿੰਘ ਨੇ ਦਸਿਆ ਕਿ ਇਹ ...

ਪੂਰੀ ਖ਼ਬਰ »

ਦੁਕਾਨ 'ਤੇ ਪਾਇਆ ਜਾ ਰਿਹਾ ਲੈਂਟਰ ਡਿੱਗਣ ਨਾਲ 2 ਜ਼ਖ਼ਮੀ

ਚੋਗਾਵਾਂ, 4 ਮਾਰਚ (ਗੁਰਬਿੰਦਰ ਸਿੰਘ ਬਾਗੀ)-ਕਸਬਾ ਚੋਗਾਵਾਂ ਠੱਠਾ ਮੌੜ ਉੱਪਰ ਨਵ-ਉਸਾਰੀ ਜਾ ਰਹੀ ਦੁਕਾਨ 'ਤੇ ਪਾਏ ਜਾ ਰਹੇ ਲੈਂਟਰ ਦੇ ਡਿੱਗਣ ਨਾਲ ਇਸ ਦੀ ਉਸਾਰੀ ਕਰ ਰਹੇ ਮਿਸਤਰੀ ਤੇ ਮਜਦੂਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

'ਆਪ' ਦੇ ਮਹਿਲਾ ਵਿੰਗ ਸਮੇਤ ਪਾਰਟੀ ਆਹੁਦੇਦਾਰਾਂ ਦੀ ਮੀਟਿੰਗ

ਅਜਨਾਲਾ, 4 ਮਾਰਚ (ਐੱਸ. ਪ੍ਰਸ਼ੋਤਮ)-ਅੱਜ ਇਥੇ ਵਾਰਡ ਨੰ: 1 'ਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਸਮੇਤ ਪਾਰਟੀ ਦੇ ਆਹੁਦੇਦਾਰਾਂ ਦੀ ਸੀਨੀਅਰ ਆਗੂ ਅਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਕਰਵਾਈ ਗਈ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਰਪੰਚਾਂ ਤੇ ਮੋਹਤਬਰਾਂ ਨਾਲ ਮੀਟਿੰਗ

ਅਜਨਾਲਾ, 4 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰ ਅਤੇ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾ ਕੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਕੈਪਟਨ ਸਰਕਾਰ ਵਿਰੁੱਧ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ

ਅਜਨਾਲਾ, 4 ਮਾਰਚ (ਐੱਸ. ਪ੍ਰਸ਼ੋਤਮ)-ਅੱਜ ਇੱਥੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮਾਸਟਰ ਸੁੱਚਾ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਤਹਿਸੀਲ ਪੱਧਰੀ ਮੀਟਿੰਗ ਉਪਰੰਤ ਕੈਪਟਨ ਸਰਕਾਰ ਵਲੋਂ ਡੀ. ਏ., 42 ਮਹੀਨਿਆਂ ਦਾ ਬਕਾਇਆ ਰਾਸ਼ੀ ਜਾਰੀ ਨਾ ...

ਪੂਰੀ ਖ਼ਬਰ »

ਸਰਕਾਰੀ ਐਂਲੀਮੈਟਰੀ ਸਕੂਲ ਦਿਆਲਗੜ੍ਹ ਵਿਖੇ 14ਵੇਂ ਬਾਲ ਮੁਕਾਬਲੇ ਕਰਵਾਏ

ਚੌਕ ਮਹਿਤਾ, 4 ਮਾਰਚ (ਧਰਮਿੰਦਰ ਸਿੰਘ ਭੰਮਰਾ)-ਅੱਜ ਸਰਕਾਰੀ ਐਂਲੀਮੈਟਰੀ ਸਕੂਲ ਦਿਆਲਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਪ੍ਰਸਿੱਧ ਨਿਰਮਾਤਾ, ਨਿਰਦੇਸ਼ਕ ਅਤੇ ਪੰਜਾਬ ਲੋਕ ਸੱਭਿਆਚਾਰਕ ਮੰਚ ਦੇ ਵਾਇਸ ਪ੍ਰਧਾਨ ਸਵ. ਹੰਸਾ ਸਿੰਘ ਦੀ ਯਾਦ ਨੂੰ ਸਮਰਪਿਤ, ਹਰਜਿੰਦਰਪਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ ਬੋਧ ਸਮਾਗਮਾਂ ਦੀ ਸਮਾਪਤੀ 16 ਨੂੰ

ਬਾਬਾ ਬਕਾਲਾ ਸਾਹਿਬ, 4 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਸਮਾਪਤੀ 16 ...

ਪੂਰੀ ਖ਼ਬਰ »

ਸਿਆਸਤ ਪੱਖੋਂ ਵਿਲੱਖਣ ਪਛਾਣ ਰੱਖਦਾ ਹੈ ਪਿੰਡ 'ਵਰਿਆਮ ਨੰਗਲ'

ਦਲਵਿੰਦਰ ਸਿੰਘ ਰੰਧਾਵਾ 9779710097 ਕੱਥੂਨੰਗਲ-ਸਥਾਨਕ ਕਸਬਾ ਕੱਥੂਨੰਗਲ ਤੋਂ 2 ਕਿੱਲੋਮੀਟਰ ਦੀ ਦੂਰੀ 'ਤੇ ਟੋਲ ਪਲਾਜ਼ਾ ਟੱਪ ਕੇ ਅੰਮਿ੍ਤਸਰ-ਪਠਾਨਕੋਟ ਹਾਈਵੇ 'ਤੇ ਸਥਿਤ ਪਿੰਡ ਵਰਿਆਮ ਨੰਗਲ ਜੋ ਹਲਕਾ ਮਜੀਠਾ ਦੇ ਅੱਧ ਵਿਚਕਾਰ ਹੋਣ ਕਰਕੇ ਸਿਆਸੀ ਸਰਗਰਮੀਆਂ ਦਾ ਅਖਾੜਾ ...

ਪੂਰੀ ਖ਼ਬਰ »

ਸਤਿੰਦਰ ਸਿੰਘ ਮਜੀਠਾ ਖੰਡ ਮਿੱਲ ਵਰਕਰਜ ਯੂਨੀਅਨ ਦੇ ਪ੍ਰਧਾਨ ਬਣੇ

ਹਰਸਾ ਛੀਨਾ, 4 ਮਾਰਚ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾਂ ਸਹਿਕਾਰੀ ਖੰਡ ਮਿਲਜ਼ ਭਲਾ ਪਿੰਡ' ਦੇ ਮਿੱਲ ਕਾਮਿਆਂ ਲਈ ਸੰਘਰਸ਼ਸ਼ੀਲ ਜਥੇਬੰਦੀ ਖੰਡ ਮਿੱਲ ਭਲਾ ਪਿੰਡ ਵਰਕਰਜ ਯੂਨੀਅਨ ਵਲੋਂ ਸਤਿੰਦਰਜੀਤ ਸਿੰਘ ਮਜੀਠਾ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੌਥਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ

ਅੰੰਮਿ੍ਤਸਰ, 4 ਮਾਰਚ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਲੋਂ ਚੌਥੇ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦਾ ਉਦਘਾਟਨ ਅੱਜ ਆਨਲਾਈਨ ਕੀਤਾ ਗਿਆ | ਚਾਰ ਹਫਤਿਆਂ ਦਾ ਇਹ ਪ੍ਰੋਗਰਾਮ 29 ਮਾਰਚ ਨੂੰ ਸਮਾਪਤ ਹੋਵੇਗਾ | ਕੋਰਸ 'ਚ ...

ਪੂਰੀ ਖ਼ਬਰ »

ਚੋਰੀ ਕੀਤੇ ਮੋਟਰਸਾਈਕਲਾਂ ਦੀ ਭੰਨ੍ਹਤੋੜ ਕਰਕੇ ਕਬਾੜੀਆਂ ਨੂੰ ਵੇਚਣ ਵਾਲਾ ਗਿ੍ਫ਼ਤਾਰ

ਅੰਮਿ੍ਤਸਰ, 4 ਮਾਰਚ (ਰੇਸ਼ਮ ਸਿੰਘ)-ਸ਼ਹਿਰ 'ਚ ਵੱਖ ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਦੀ ਭੰਨ੍ਹਤੋੜ ਕਰਕੇ ਲੋਹੇ ਦੇ ਭਾਅ ਕਬਾੜੀਆਂ ਨੂੰ ਵੇਚਣ ਵਾਲੇ ਅਨਸਰ ਨੂੰ ੂ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਕਬਜ਼ੇ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਭਾਜਪਾ ਆਗੂ ਨੇ ਲਿਖਿਆ ਪੱਤਰ

ਅੰਮਿ੍ਤਸਰ, 4 ਮਾਰਚ (ਹਰਮਿੰਦਰ ਸਿੰਘ)-ਪੰਜਾਬ ਦੀ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂਅ ਪੱਤਰ ਲਿਖ ਕੇ ਉੱਤਰ ਪ੍ਰਦੇਸ਼ ਦੇ ਪਿੰਡ ਸਿਲਾਵਨ ਦੇ ਵਿਸ਼ਨੂੰ ਤਿਵਾੜੀ ਜੋ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਤੰਬਾਕੂ ਵਿਕ੍ਰੇਤਾਵਾਂ ਨੂੰ ਸਖਤ ਹਦਾਇਤਾਂ ਜਾਰੀ

ਅੰਮਿ੍ਤਸਰ, 4 ਮਾਰਚ (ਰੇਸ਼ਮ ਸਿੰਘ)-ਸਿਹਤ ਵਿਭਾਗ ਵਲੋਂ ਤੰਬਾਕੂ ਉਤਪਾਦ ਵੇਚਣ ਵਾਲੇ ਵਿਕ੍ਰੇਤਾਵਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਵੇੇਚੇ ਜਾਣ ਵਾਲੇ ਉਤਪਾਦ 'ਤੇ 'ਤੰਬਾਕੂ ਦਰਦਨਾਕ ਮੌਤ ਦਾ ਕਾਰਨ ਬਣਦਾ ਹੈ ਅਤੇ ਇਸ ਨੂੰ ਅੱਜ ਹੀ ਬੰਦ ਕਰੋ' ਲਿਖਣਾ ...

ਪੂਰੀ ਖ਼ਬਰ »

ਮਾਨਾਵਾਲਾਂ 'ਚ ਛੇਵਾਂ ਮਹਾਨ ਕੀਰਤਨ ਦਰਬਾਰ 6-7 ਨੂੰ

ਓਠੀਆਂ, 4 ਮਾਰਚ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਮਾਨਾਵਾਲਾਂ ਵਿਖੇ ਸਮੂੰਹ ਪਿੰਡ ਵਾਸੀਆਂ ਵਲੋਂ ਹਰ ਸਾਲ ਕਰਵਾਇਆ ਜਾਂਦਾ ਕੀਰਤਨ ਦਰਬਾਰ ਇਸ ਵਾਰ 6 ਤੇ 7 ਮਾਰਚ ਨੂੰ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਲੋਪੋਕੇ, 4 ਮਾਰਚ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਾਂਵੇਂ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ 6 ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਮਾ. ਦਾਤਾਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਅੰਮਿ੍ਤਸਰ, 4 ਮਾਰਚ (ਹਰਮਿੰਦਰ ਸਿੰਘ)-ਫੋਕਲੋਰ ਰਿਸਰਚ ਅਕਾਦਮੀ, ਡੈਮੋਕ੍ਰੇਟਿਕ ਟੀਚਰਜ਼ ਫਰੰਟ, ਪ੍ਰਗਤੀਸ਼ੀਲ ਲੇਖਕ ਸੰਘ ਅੰਮਿ੍ਤਸਰ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਮਹਰੂਮ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਮਾ. ਦਾਤਾਰ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵਿਖੇ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਸਹਿਮ

ਸੁਲਤਾਨਵਿੰਡ, 4 ਮਾਰਚ (ਗੁਰਨਾਮ ਸਿੰਘ ਬੁੱਟਰ): ਅੰਮਿ੍ਤਸਰ-ਜਲੰਧਰ ਹਾਈਵੇ ਸਥਿਤ ਨਿਊ ਅੰਮਿ੍ਤਸਰ ਵਿਖੇ ਦਿਨੋ-ਦਿਨ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਗੱਲਬਾਤ ਕਰਦਿਆਂ ਇਲਾਕਾ ਵਾਸੀ ਸੋਹਨ ਲਾਲ ਖੰਨਾ, ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਮੁਕਾਬਲੇ 'ਚ ਸੀਨੀਅਰ ਮਿਸਟਰ ਪੰਜਾਬ ਦਾ ਖਿਤਾਬ ਲੁਧਿਆਣਾ ਦੇ ਅਜੈ ਸੈਣੀ ਨੇ ਜਿੱਤਿਆ

ਜੰਡਿਆਲਾ ਗੁਰੂ, 4 ਮਾਰਚ (ਪ੍ਰਮਿੰਦਰ ਸਿੰਘ ਜੋਸਨ)- ਸਰਸਵਤੀ ਹੈਲਥ ਕਲੱਬ ਜੰਡਿਆਲਾ ਗੁਰੂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਦਰਵੇਂ ਬਾਡੀ ਬਿਲਡਿੰਗ ਮੁਕਾਬਲੇ ਜੰਡਿਆਲਾ ਗੁਰੂ ਵਿਖੇ ਕਰਵਾਏ ਗਏ ਜਿਸ 'ਚ ਓਵਰਆਲ ਬਾਡੀ ਬਿਲਡਿੰਗ ਮੁਕਾਬਲੇ ਵਿਚ ਸੀਨੀਅਰ ਮਿਸਟਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਏਰੀਆ ਕਮੇਟੀ ਦੀ ਮੀਟਿੰਗ

ਟਾਂਗਰਾ, 4 ਮਾਰਚ (ਹਰਜਿੰਦਰ ਸਿੰਘ ਕਲੇਰ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 26 ਨਵੰਬਰ ਤੋਂ ਚੱਲ ਰਹੇ 'ਦਿੱਲੀ ਕਿਸਾਨ ਮੋਰਚੇ' 'ਚ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਏਰੀਆ ਕਮੇਟੀ ਦੀ ਮੀਟਿੰਗ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ...

ਪੂਰੀ ਖ਼ਬਰ »

31ਵਾਂ ਮਹਾਨ ਗੁਰਮਤਿ ਸਮਾਗਮ 7 ਨੂੰ

ਓਠੀਆਂ, 4 ਮਾਰਚ ( ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆਂ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਕਰਵਾਇਆ ਜਾਂਦਾ ਸਾਲਾਨਾ ਗੁਰਮਤਿ ਸਮਾਗਮ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਜਾਣਕਾਰੀ ...

ਪੂਰੀ ਖ਼ਬਰ »

ਕਰਮ ਸਿੰਘ ਕਾਲੋਨੀ 'ਚ ਗੁਰਮਤਿ ਸਮਾਗਮ ਕਰਵਾਇਆ

ਰਾਜਾਸਾਂਸੀ, 4 ਮਾਰਚ (ਹਰਦੀਪ ਸਿੰਘ ਖੀਵਾ)-ਹਵਾਈ ਅੱਡਾ ਮਾਰਗ 'ਤੇ ਪੁਰਾਣੀ ਕੇਂਦਰੀ ਜੇਲ੍ਹ ਦੇ ਸਾਮਹਣੇ ਗੁਰਦੁਆਰਾ ਸਾਹਿਬ ਰੋਡ 'ਤੇ ਵੱਸੀ ਅਬਾਦੀ ਕਰਮ ਸਿੰਘ ਕਾਲੋਨੀ (ਗੰੁਮਟਾਲਾ) ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ...

ਪੂਰੀ ਖ਼ਬਰ »

ਰਾਜਾਸਾਂਸੀ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਕਾਲੀ ਵਰਕਰਾਂ ਦੀ ਇੱਕਤਰਤਾ

ਰਾਜਾਸਾਂਸੀ, 4 ਮਾਰਚ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਵਿਖੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਵਿੱਕੀ ਤੇ ਮਾਰਕੀਟ ਕਮੇਟੀ ਚੋਗਾਵਾਂ ਦੇ ਸਾਬਕਾ ਵਾਈਸ ਚੇਅਰਮੈਨ ਰਵਿੰਦਰ ਸਿੰਘ ਬਿੰਦਾ ਪ੍ਰਧਾਨ ਵਲੋਂ ਅਕਾਲੀ ਦਲ ਜ਼ਿਲ੍ਹਾ ਦਿਹਾਤੀ ...

ਪੂਰੀ ਖ਼ਬਰ »

ਬੁਤਾਲਾ 'ਚ ਹਾਕੀ ਟੂਰਨਾਮੈਂਟ ਅੱਜ ਤੋਂ

ਸਠਿਆਲਾ, 4 ਮਾਰਚ (ਸਫਰੀ)-ਬੁਤਾਲਾ ਵਿਖੇ 44ਵਾਂ ਬਾਬਾ ਪੱਲ੍ਹਾ ਯਾਦਗਾਰੀ ਹਾਕੀ ਟੂਰਨਾਮੈਂਟ 5 ਮਾਰਚ ਨੂੰ ਸ਼ੁਰੂ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਕਲੱਬ ਪ੍ਰਧਾਨ ਬਲਵਿੰਦਰ ਸਿੰਘ ਤੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਪੀ ਨੇ ਦੱਸਿਆ ਹੈ ਕਿ ਤਿੰਨ ਰੋਜ਼ਾ ਹਾਕੀ ...

ਪੂਰੀ ਖ਼ਬਰ »

ਜਤਿੰਦਰ ਕੌਰ ਕੱਕੜ ਦੇ ਵਾਈਸ ਚੇਅਰਮੈਨ ਚੁਣੇ ਜਾਣ 'ਤੇ ਪਿੰਡ ਵਾਲਿਆਂ ਕੀਤਾ ਸਨਮਾਨਿਤ

ਬੱਚੀਵਿੰਡ, 4 ਮਾਰਚ (ਬਲਦੇਵ ਸਿੰਘ ਕੰਬੋ)-ਖੰਡ ਮਿੱਲ ਭਲਾ ਪਿੰਡ ਦੇ ਪ੍ਰਬੰਧਕੀ ਬੋਰਡ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਸਰਪੰਚ ਮੇਜਰ ਸਿੰਘ ਕੱਕੜ ਦੀ ਸੁਪਤਨੀ ਜਤਿੰਦਰ ਕੌਰ ਕੱਕੜ ਨੂੰ ਵਾਈਸ ਚੇਅਰਮੈਨ ਚੁਣੇ ਜਾਣ 'ਤੇ ਪਿੰਡ ਕੱਕੜ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX