ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਰੂਪਨਗਰ

ਸਤਲੁੱਜ ਦਰਿਆ 'ਚ ਹੋ ਰਹੀ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਸ੍ਰੀ ਚਮਕੌਰ ਸਾਹਿਬ ਵਿਖੇ ਕਿਸਾਨਾਂ ਨੇ ਲਾਇਆ ਧਰਨਾ

ਸ੍ਰੀ ਚਮਕੌਰ ਸਾਹਿਬ, 4 ਮਾਰਚ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਕਿਸਾਨਾਂ ਨੇ ਅੱਜ ਸਥਾਨਕ ਸਰਹਿੰਦ ਨਹਿਰ ਦੇ ਪੁਲ ਤੇ ਧਰਨਾ ਦਿੰਦਿਆਂ ਆਵਾਜਾਈ ਜਾਮ ਕੀਤੀ ਇਹ ਕਿਸਾਨ ਦੋਸ਼ ਲਗਾ ਰਹੇ ਸਨ ਕਿ ਸਤਲੁਜ ਦਰਿਆ ਵਿਚ ਡੀ ਸਿਲਟਿੰਗ ਦੇ ਨਾਅ ਤੇ ਨਜਾਇਜ਼ ਮਾਈਨਿੰਗ ਹੋ ਰਹੀ ਹੈ ਤੇ ਓਵਰ ਲੋਡ ਟਿੱਪਰ ਭਰ ਕੇ ਖੇਤਰ ਦੀਆ ਸੜਕਾਂ ਦਾ ਨਾਸ ਮਾਰਿਆ ਜਾ ਰਿਹਾ ਹੈ | ਇਸ ਮੌਕੇ ਇਨ੍ਹਾਂ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਟਿੱਪਰ ਰੋਕੇ, ਜਿਸ ਕਾਰਨ ਹੋਰ ਵੱਡੇ ਪੱਧਰ 'ਤੇ ਆਵਾਜਾਈ ਜਾਮ ਹੋ ਗਈ ਤੇ ਮੌਕੇ 'ਤੇ ਪੁੱਜੇ ਥਾਣਾ ਮੁਖੀ ਨੇ ਆਵਾਜਾਈ ਨੂੰ ਬਦਲਵੇਂ ਪ੍ਰਬੰਧਾਂ ਨਾਲ ਚਾਲੂ ਕੀਤਾ ਤੇ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਨੇ ਇਨ੍ਹਾਂ ਧਰਨਾਕਾਰੀਆਂ ਤੋਂ ਮੰਗ ਪੱਤਰ ਲਿਆ ਤੇ ਆਵਾਜਾਈ ਨੂੰ ਖੁਲਵਾਇਆ | ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਗੁਰਨਾਮ ਸਿੰਘ ਜੱਸੜਾਂ, ਬਲਦੇਵ ਸਿੰਘ ਹਾਫਿਜ਼ਾਬਾਦ, ਅਮਨਦੀਪ ਸਿੰਘ ਮਾਂਗਟ, ਲਖਵੀਰ ਸਿੰਘ ਹਾਫਿਜ਼ਾਬਾਦ, ਜਗਦੇਵ ਸਿੰਘ ਆਦਿ ਕਿਸਾਨਾਂ ਨੇ ਕਿਹਾ ਕਿ ਸਤਲੁਜ ਦਰਿਆ 'ਚ ਡੀ ਸਿਲਟਿੰਗ ਦੇ ਨਾਂਅ 'ਤੇ ਮਿਲੀ ਭੁਗਤ ਨਾਲ ਨਾਜਾਇਜ਼ ਮਾਈਨਿੰਗ ਹੋ ਰਹੀ, ਜਿੱਥੋਂ ਬਿਨਾ ਤੁਲਾਈ ਕੀਤਿਆਂ ਟਿੱਪਰਾਂ 'ਚ ਓਵਰਲੋਡ ਰੇਤ ਭਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਵੀ ਧਰਨੇ ਦੌਰਾਨ ਰੋਕੇ ਕਈ ਟਿੱਪਰ ਚਾਲਕਾਂ ਕੋਲੋਂ ਪਰਚੀ ਮੰਗੀ ਤਾਂ ਉਨ੍ਹਾਂ 'ਤੇ ਵਜ਼ਨ 12 ਟਨ ਦੇ ਕਰੀਬ ਦਰਜ ਸੀ ਜਦਕਿ ਇਨ੍ਹਾਂ ਟਿੱਪਰਾਂ ਵਿਚ 30 ਤੋਂ 40 ਟਨ ਰੇਤ ਲੱਦ ਕੇ ਜਿੱਥੇ ਸਰਕਾਰ ਨੂੰ ਰਿਆਲਿਟੀ ਦੇ ਨਾਂਅ 'ਤੇ ਵੱਡਾ ਚੂਨਾ ਲਗਾਇਆ ਜਾ ਰਿਹਾ ਹੈ, ਉੱਥੇ ਖੇਤਰ ਦੀਆਂ ਸੜਕਾਂ ਤੇ ਦਰਿਆ ਸਤਲੁਜ ਦੇ ਕਿਨਾਰਿਆਂ ਨੂੰ ਵੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ | ਜਿਸ ਨਾਲ ਦਰਿਆ ਦੇ ਨਾਲ ਲਗਦੇ ਪਿੰਡਾ ਨੂੰ ਬਰਸਾਤ ਦੌਰਾਨ ਖ਼ਤਰਾ ਪੈਦਾ ਹੋ ਸਕਦਾ ਹੈ | ਉਨ੍ਹਾਂ ਦੱਸਿਆ ਬੀਤੇ ਕੱਲ੍ਹ ਉਨ੍ਹਾਂ ਵਲੋਂ ਸਥਾਨਕ ਐੱਸ. ਡੀ. ਐੱਮ. ਕੋਲ ਇਹ ਮਾਮਲਾ ਉਠਾਇਆ ਸੀ ਤੇ ਇਨ੍ਹਾਂ ਟਿੱਪਰਾਂ ਅਤੇ ਡੀ ਸਿਲਟਿੰਗ ਦੇ ਨਾਂਅ 'ਤੇ ਨਾਜਾਇਜ਼ ਮਾਈਨਿੰਗ ਰੋਕਣ ਦੀ ਮੰਗ ਕੀਤੀ ਸੀ ਪਰ ਕੋਈ ਕਾਰਵਾਈ ਅਮਲ ਵਿਚ ਨਾ ਆਉਣ ਕਾਰਨ ਉਨ੍ਹਾਂ ਨੂੰ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ | ਮੌਕੇ 'ਤੇ ਐਸ. ਡੀ. ਐਮ. ਦੇ ਆਦੇਸ਼ 'ਤੇ ਪੁੱਜੇ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਨੂੰ ਧਰਨਾਕਾਰੀਆਂ ਵਲੋਂ ਮੰਗ ਪੱਤਰ ਦੇ ਕੇ ਨਾਜਾਇਜ਼ ਮਾਈਨਿੰਗ ਤੇ ਓਵਰਲੋਡ ਟਿੱਪਰ ਬੰਦ ਕਰਨ ਦੀ ਮੰਗ ਕੀਤੀ | ਇਸ ਮੌਕੇ ਤਾਰਾ ਚੰਦ ਜੰਡ ਸਾਹਿਬ, ਬਲਜੀਤ ਸਿੰਘ ਭੈਰੋਮਾਜਰਾ, ਆੜ੍ਹਤੀ ਸੁਰਿੰਦਰ ਸਿੰਘ, ਹਰਸ਼ਰਨ ਸਿੰਘ ਮਾਵੀ ਬਸੀ, ਜਸਪ੍ਰੀਤ ਸਿੰਘ, ਦਲਜੀਤ ਸਿੰਘ, ਫਤਿਹ ਸਿੰਘ, ਰਾਜੂ ਪਾਵੜਾ, ਪਰਵਿੰਦਰ ਸਿੰਘ, ਹਰਪਾਲ ਸਿੰਘ, ਗੁਰਦੀਪ ਸਿੰਘ, ਤਰਵਿੰਦਰ ਸਿੰਘ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |

ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਵਿਸ਼ੇਸ਼ ਮੁਹਿੰਮ ਰਾਹੀਂ ਨਸ਼ਾ ਤਸਕਰਾਂ 'ਤੇ ਨਕੇਲ

ਰੂਪਨਗਰ, 4 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ 25 ਫਰਵਰੀ ਤੋਂ 3 ਮਾਰਚ ਤੱਕ ਅਰੰਭੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਈ ਸਫਲਤਾ ਮਿਲੀ ਹੈ, ਇਸ ਇੱਕ ਹਫ਼ਤੇ ਦੌਰਾਨ ਜ਼ਿਲ੍ਹਾ ਪੁਲਿਸ ਨੇ 17 ਮੁਕੱਦਮੇ ਦਰਜ ਕੀਤੇ ਹਨ ਤੇ 19 ਮੁਲਜ਼ਮ ...

ਪੂਰੀ ਖ਼ਬਰ »

ਹਰੇਕ ਕਾਂਗਰਸੀ ਕੌ ਾਸਲਰ ਦੀ ਇੱਕੋ ਆਵਾਜ਼ ਰਾਣਾ ਜੀਹਨੂੰ ਵੀ ਪ੍ਰਧਾਨ ਬਣਾਏ ਮੈਂ ਉਸ ਦੇ ਨਾਲ ਹਾਂ

ਨੰਗਲ, 4 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਚੋਣਾਂ ਹੋਣ ਉਪਰੰਤ ਅੱਜ ਤਕ ਭਾਵੇਂ ਪੰਜਾਬ ਸਰਕਾਰ ਵਲੋਂ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਪਰ ਲਗਪਗ 120 ਕਰੋੜ ਰੁਪਏ ਦਾ ਵੱਡਾ ਬਜਟ ਰੱਖਣ ਵਾਲੀ ਸੂਬੇ ਦੀ ਏ ਕਲਾਸ ਨਗਰ ਕੌਂਸਲ ਨੰਗਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕਿਸਾਨ ਮੋਰਚੇ ਵਲੋਂ ਲੋਕਾਂ ਨੂੰ ਭਲਕੇ ਘਰਾਂ ਕਾਲੇ ਝੰਡੇ ਲਹਿਰਾਉਣ ਦੀ ਅਪੀਲ

ਰੂਪਨਗਰ, 4 ਮਾਰਚ (ਸਤਨਾਮ ਸਿੰਘ ਸੱਤੀ)-ਮੋਦੀ ਸਰਕਾਰ ਵਲੋਂ ਬਣਾਏ ਕਾਲੇ ਕਾਨੂੰਨਾਂ ਵਿਰੁੱਧ ਸਾਂਝਾ ਕਿਸਾਨ ਮੋਰਚਾ ਦੇ ਬੈਨਰ ਥੱਲੇ ਲੜੇ ਜਾ ਰਹੇ ਸੰਘਰਸ਼ ਸਬੰਧੀ ਸਾਂਝਾ ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਕੁਲਵੰਤ ਸਿੰਘ ਸਰਾੜੀ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਪਿੰਡ ਭੱਕੂ ਮਾਜਰਾ ਵਿਖੇ 36ਵਾਂ ਸਾਲਾਨਾ ਗੁਰਮਤਿ ਸਮਾਗਮ 7 ਨੂੰ

ਸ੍ਰੀ ਚਮਕੌਰ ਸਾਹਿਬ, 4 ਮਾਰਚ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਵਿਖੇ ਨੌਜਵਾਨ ਸਿੰਘ ਸਭਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਤੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਸਾਲਾਨਾ 36ਵਾਂ ਗੁਰਮਤਿ ਸਮਾਗਮ 7 ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਤੇ ਸੰਗਤਾਂ ਵੱਧ ਚੜ੍ਹ ਕੇ ਸ਼ਿਵ ਮੰਦਿਰ ਸਰਥਲੀ ਪਹੁੰਚਣ-ਮਹੰਤ ਧੀਰਜ ਗਿਰੀ

ਨੂਰਪੁਰ ਬੇਦੀ, 4 ਮਾਰਚ (ਹਰਦੀਪ ਸਿੰਘ ਢੀਂਡਸਾ)-ਸ਼ਿਵ ਮੰਦਰ ਸਰਥਲੀ ਵਲੋਂ ਹਰ ਸਾਲ ਦੀ ਤਰ੍ਹਾਂ ਮਹਾਂ ਸ਼ਿਵਰਾਤਰੀ ਪੁਰਬ ਇਸ ਵਾਰ ਵੀ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਜੂਦਾ ਸੰਚਾਲਕ ਮਹੰਤ ਧੀਰਜ ਗਿਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵਲੋਂ ਦਿੱਲੀ ਧਰਨੇ ਸਬੰਧੀ ਪਿੰਡ-ਪਿੰਡ ਜਾ ਕੇ ਕੀਤਾ ਜਾਗਰੂਕ

ਮੋਰਿੰਡਾ, 4 ਮਾਰਚ (ਕੰਗ)-ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਦਿੱਲੀ ਵਿਖੇ ਸੌ ਤੋਂ ਜ਼ਿਆਦਾ ਦਿਨ ਬੀਤ ਚੁੱਕੇ ਹਨ | ਆਉਣ ਵਾਲਾ ਸਮਾਂ ਕਣਕ ਦੀ ਵਾਢੀ ਦਾ ਆ ਰਿਹਾ ਹੈ | ਇਲਾਕੇ ਦੇ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਹਦਾਇਤਾਂ ਮੁਤਾਬਿਕ ਦਿੱਲੀ ਮੋਰਚੇ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਸਕੂਲ 'ਚ ਗੋਲਫ ਖੇਡ ਦੀ ਸ਼ੁਰੂਆਤ

ਨੂਰਪੁਰ ਬੇਦੀ 4 ਮਾਰਚ (ਢੀਂਡਸਾ)-ਮਧੂਬਨ ਵਾਟਿਕਾ ਪਬਲਿਕ ਸਕੂਲ 'ਚ ਹੁਣ ਟਾਈਗਰ ਵੁੱਡਜ ਅਤੇ ਜੀਵ ਮਿਲਖਾ ਵਰਗੇ ਗੋਲਫਰ ਤਿਆਰ ਹੋਣਗੇ ਕਿਉਂਕਿ ਹੁਣ ਮਧੂਬਨ ਵਾਟਿਕਾ ਪਬਲਿਕ ਸਕੂਲ ਦੇ ਪ੍ਰਬੰਧਕਾਂ ਵਲੋ ਸਕੂਲ ਚ ਗੋਲਫ ਖੇਡਾਂ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ...

ਪੂਰੀ ਖ਼ਬਰ »

ਰਾਊਾਡ ਗਲਾਸ ਸਪੋਰਟਸ ਫਾਊਾਡੇਸ਼ਨ ਮੋਹਾਲੀ ਵਲੋਂ ਘਨੌਲੀ ਵਿਖੇ ਸਿਖਲਾਈ ਲੈ ਰਹੇ ਬਾਲ ਖਿਡਾਰੀਆਂ ਦੀ ਖੇਡ ਦਾ ਨਿਰੀਖਣ ਕਰਨ ਲਈ ਦੌਰਾ

ਘਨੌਲੀ, 4 ਮਾਰਚ (ਜਸਵੀਰ ਸਿੰਘ ਸੈਣੀ)-ਰਾਊਡ ਗਲਾਸ ਸਪੋਰਟਸ ਫਾਊਾਡੇਸ਼ਨ ਮੁਹਾਲੀ ਵੱਲੋਂ ਨਿਯੁਕਤ ਕੀਤੇ ਸੀਨੀਅਰ ਕੋਚਾਂ ਦੀ ਟੀਮ ਮੈਂਬਰਾਂ ਵਲੋਂ ਘਨੌਲੀ ਵਿਖੇ ਫੁੱਟਬਾਲ ਦੀ ਸਿਖਲਾਈ ਲੈ ਰਹੇ ਬੱਚੇ ਬੱਚੀਆਂ ਖੇਡਾਂ ਦਾ ਨਿਰੀਖਣ ਕਰਨ ਦੇ ਲਈ ਘਨੌਲੀ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ

ਸ੍ਰੀ ਅਨੰਦਪੁਰ ਸਾਹਿਬ, 4 ਮਾਰਚ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਡੀ. ਬੀ. ਟੀ. ਸਟਾਰ ਕਾਲਜ ਸਕੀਮ ਅਧੀਨ ਦੋ ਰੋਜ਼ਾ ਗੇਮ ਡਿਵੈਲਪਮੈਂਟ ਯੂਸਿੰਗ ਪਾਈਥਨ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਵਿਚ ਡੀ. ਏ. ...

ਪੂਰੀ ਖ਼ਬਰ »

ਹੈਲਪਿੰਗ ਹੈਂਡ ਸੰਸਥਾ ਵਲੋਂ ਵੀਹ ਪਰਿਵਾਰਾਂ ਨੂੰ ਆਟਾ ਭੇਟ

ਨੰਗਲ, 4 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਹੈਲਪਿੰਗ ਹੈਂਡ ਸੰਸਥਾ ਵਲੋਂ ਅੱਜ ਪਿੰਡ ਤਲਵਾੜਾ ਦੀ ਬਰਮਲਾ ਖੱਡ 'ਚ ਕਰਵਾਏ ਸਾਦੇ ਸਮਾਗਮ ਦੌਰਾਨ ਰਾਮਪੁਰ (ਯੂ. ਪੀ.) ਤੋਂ ਆਏ 10 ਪਰਵਾਸੀ ਮਜ਼ਦੂਰ ਪਰਿਵਾਰਾਂ ਨੂੰ ਆਟਾ ਭੇਟ ਕੀਤਾ ਗਿਆ | ਸੰਸਥਾ ਦੇ ਸੂਤਰਧਾਰ ਰਾਣਾ ਰਾਜੇਸ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ-ਕਿਸਾਨ ਆਗੂ

ਸੁਖਸਾਲ, 4 ਮਾਰਚ (ਧਰਮ ਪਾਲ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਪਿੰਡਾ ਕੀਤਾ ਜਾ ਰਿਹਾ ਲਗਾਤਾਰ ਪ੍ਰਚਾਰ ਦੀ ਲੜੀ ਵਿਚ ਅੱਜ ਪਿੰਡ ਮਜਾਰੀ, ਦਘੋੜ ਪਲਾਸੀ ਤੇ ਸੁਖਸਾਲ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ...

ਪੂਰੀ ਖ਼ਬਰ »

ਕਬੀਰਧਾਮ ਦੀ ਉਸਾਰੀ ਆਰੰਭ

ਭਰਤਗੜ੍ਹ, 4 ਮਾਰਚ (ਜਸਬੀਰ ਸਿੰਘ ਬਾਵਾ)-ਸਥਾਨਕ ਕਬੀਰ ਮਹਾਂ ਸਭਾ ਦੇ ਨੁਮਾਇੰਦਿਆਂ ਵਲੋਂ ਸੂਬਾਈ ਤੇ ਕੌਮੀ ਨੁਮਾਇੰਦਿਆਂ ਦੀ ਅਗਵਾਈ 'ਚ ਪੰਜੇਹਰਾ-ਭਰਤਗੜ੍ਹ ਮਾਰਗ 'ਤੇ ਗੋਪਾਲ ਗਊਸ਼ਾਲਾ ਨੇੜੇ ਕਬੀਰ ਧਾਮ ਦੀ ਇਮਾਰਤ ਦੀ ਉਸਾਰੀ ਅਰੰਭ ਕਰ ਦਿੱਤੀ ਹੈ | ਇਸ ਉਸਾਰੀ ਦੀ ...

ਪੂਰੀ ਖ਼ਬਰ »

ਅਸ਼ੋਕ ਰਾਣਾ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ

ਨੰਗਲ, 4 ਮਾਰਚ (ਪ੍ਰੀਤਮ ਸਿੰਘ ਬਰਾਰੀ)-ਹਿਮਾਚਲ ਪ੍ਰਦੇਸ਼ ਦੇ ਉੱਘੇ ਟੋਲ ਐਂਡ ਵਾਈਨ ਕੰਟਰੈਕਟਰ ਰਜਿੰਦਰਪਾਲ ਰਾਣਾ ਤੇ ਛੋਟੇ ਭਰਾ ਅਤੇ ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ ਤੇ ਸਾਬਕਾ ਕੌਂਸਲਰ ਨੰਗਲ ਸੰਜੀਵ ਰਾਣਾ ਤੇ ਚਾਚਾ ਅਸ਼ੋਕ ਰਾਣਾ ਜਿਨ੍ਹਾਂ ਦਾ ਸੰਖੇਪ ਬਿਮਾਰੀ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਵਲੋਂ ਮੰਦਰ ਕਮੇਟੀ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ

ਢੇਰ, 4 ਮਾਰਚ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਪੰਜਾਬ ਵਲੋਂ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਠਾਕੁਰਦਵਾਰਾ ਬਾਸੋਵਾਲ ਕਲੋਨੀ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਿਸਦਾ ਚੈੱਕ ਮੰਦਰ ਕਮੇਟੀ ਦੇ ਪ੍ਰਧਾਨ ਲੱਕੀ ਕਪਿਲਾ ਵਲੋਂ ਮੈਂਬਰਾਂ ਨੂੰ ਦਿੱਤਾ ਗਿਆ | ...

ਪੂਰੀ ਖ਼ਬਰ »

ਸੁਖਦਰਸ਼ਨ ਸਿੰਘ ਨੇ ਸੰਭਾਲੀਆਂ ਬਤੌਰ ਬੀ.ਪੀ.ਈ.ਓ. ਸੇਵਾਵਾਂ

ਸ੍ਰੀ ਚਮਕੌਰ ਸਾਹਿਬ, 4 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਸੇਵਾ ਮੁਕਤ ਹੋਣ ਤੋਂ ਬਾਦ ਖ਼ਾਲੀ ਹੋਈ ਅਸਾਮੀ ਤੇ ਅੱਜ ਸੈਂਟਰ ਹੈੱਡ ਟੀਚਰ ਬੇਲਾ ਸੁਖਦਰਸ਼ਨ ਸਿੰਘ ਨੇ ਬਤੌਰ ਕਾਰਜਕਾਰੀ ਬੀਪੀਈ ਦਾ ਅਹੁਦਾ ਸੰਭਾਲ ਲਿਆ ਹੈ | ਇਸ ...

ਪੂਰੀ ਖ਼ਬਰ »

ਐੱਨ.ਵਾਈ.ਐੱਸ. ਕ੍ਰਿਕਟ ਕਲੱਬ ਨੰਗਲ ਨੇ ਆਰ.ਡੀ.ਸੀ.ਏ. ਬਲਿਊ ਨੂੰ 144 ਦੌੜਾਂ ਦੇ ਫ਼ਰਕ ਨਾਲ ਹਰਾ ਕੇ ਫਾਈਨਲ ਵਿਚ ਕੀਤਾ ਪ੍ਰਵੇਸ਼

ਰੂਪਨਗਰ, 4 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੁਆਰਾ ਕਰਵਾਈ ਜਾ ਰਹੀ ਓਪਨ ਜ਼ਿਲ੍ਹਾ ਕਿ੍ਕੇਟ ਟੂਰਨਾਮੈਂਟ ਦੇ ਅੱਜ ਪੰਜਵੇਂ ਦਿਨ ਪਹਿਲਾਂ ਸੈਮੀਫਾਈਨਲ ਮੈਚ ਐਨ.ਵਾਈ.ਐਸ. ਕਿ੍ਕੇਟ ਕਲੱਬ ਨੰਗਲ ਅਤੇ ਆਰ. ਡੀ. ਸੀ. ਏ. ਬਲਿਊ ਦੇ ਵਿਚਾਲੇ ਖੇਡਿਆ ...

ਪੂਰੀ ਖ਼ਬਰ »

ਬਜ਼ੁਰਗਾਂ ਨੂੰ ਕੋਵਿਡ ਵੈਕਸੀਨ ਦੀ ਸ਼ੁਰੂਆਤ ਕੋਰੋਨਾ ਤੋਂ ਸੁਰੱਖਿਆ ਲਈ ਵੈਕਸੀਨ ਲਗਵਾਉਣੀ ਜ਼ਰੂਰੀ-ਡਾ: ਵਿਧਾਨ ਚੰਦਰ

ਨੂਰਪੁਰ ਬੇਦੀ, 4 ਮਾਰਚ (ਵਿੰਦਰਪਾਲ ਝਾਂਡੀਆ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਰੂਪਨਗਰ ਡਾ: ਦਵਿੰਦਰ ਕੁਮਾਰ ਦੀ ਅਗਵਾਈ ਵਿਚ ਸੀ. ਐਚ. ਸੀ ਨੂਰਪੁਰ ਬੇਦੀ ਵਿਖੇ ਕੋਵਿਡ-19 ਟੀਕਾਕਰਨ ਦੇ ਤੀਸਰੇ ਗੇੜ ਦੌਰਾਨ 60 ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਖੋਲ੍ਹ ਰਿਹਾ 2 ਮੈਡੀਕਲ ਕਫ਼ਾਇਤੀ ਲੈਬਾਰਟਰੀਆਂ

ਰੂਪਨਗਰ, 4 ਮਾਰਚ (ਸਤਨਾਮ ਸਿੰਘ ਸੱਤੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜੇ ਕੇ ਜੱਗੀ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਉਬਰਾਏ ਵਲੋਂ ਰੋਪੜ ਵਿਖੇ ਦੋ ਮੈਡੀਕਲ ਲੈਬੋਰਟਰੀਆਂ ...

ਪੂਰੀ ਖ਼ਬਰ »

ਸਾਂਝੇ ਫ਼ਰੰਟ ਵਲੋਂ ਅਰੰਭੀ ਭੁੱਖ ਹੜਤਾਲ ਦੌਰਾਨ ਅੱਜ 69 ਜਣਿਆਂ ਨੇ ਕੀਤੀ ਭੁੱਖ ਹੜਤਾਲ

ਰੂਪਨਗਰ, 4 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਰੂਪਨਗਰ ਵਲੋਂ ਡੀ. ਸੀ. ਦਫ਼ਤਰ ਰੂਪਨਗਰ ਦੇ ਗੇਟ ਦੇ ਸਾਹਮਣੇ ਅਵਤਾਰ ਸਿੰਘ ਲੋਦੀਮਾਜਰਾ, ਨਸੀਬ ਸਿੰਘ ਜੜੌਤ, ਬੀ. ਐੱਸ. ਸੈਣੀ ਤੇ ਗੁਰਨਾਮ ਸਿੰਘ ਦੀ ਸਾਂਝੀ ...

ਪੂਰੀ ਖ਼ਬਰ »

ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਅਚਾਨਕ ਗੋਲੀ ਲੱਗਣ ਨਾਲ ਹੋਈ ਮੌਤ

ਸ੍ਰੀ ਅਨੰਦਪੁਰ ਸਾਹਿਬ, 4 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ (67 ਸਾਲ) ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰ: 4 ਮਹੱਲਾ ਧਰੇਲਪੁਰਾ ਦੀ ਅੱਜ ਦੁਪਹਿਰ ਵੇਲੇ ਆਪਣੀ ਦੋਨਾਲੀ ਬੰਦੂਕ ਦੀ ਸਫ਼ਾਈ ਦੌਰਾਨ ਅਚਾਨਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਭੋਜੇਮਾਜਰਾ ਵਿਖੇ ਵਿੱਦਿਅਕ ਪਾਰਕ ਦਾ ਉਦਘਾਟਨ

ਸ੍ਰੀ ਚਮਕੌਰ ਸਾਹਿਬ, 4 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੋਜੇਮਾਜਰਾ ਦੇ ਸਰਕਾਰੀ ਮਿਡਲ ਸਕੂਲ ਵਿਚ ਵਿੱਦਿਅਕ ਪਾਰਕ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀ ਰਾਜ ਕੁਮਾਰ ਖੋਸਲਾ ਨੇ ਕਰਦਿਆਂ ਕਿਹਾ ਕਿ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਗਾਂ ਦਾ ਦੁੱਧ ਹੋਇਆ ਪਾਣੀ ਤੋਂ ਵੀ ਸਸਤਾ, ਦੁੱਧ ਉਤਪਾਦਕ ਪ੍ਰੇਸ਼ਾਨ

ਮੋਰਿੰਡਾ, 4 ਮਾਰਚ (ਕੰਗ)-ਮਗਰਲੇ ਦੋ ਸਾਲਾਂ ਤੋਂ ਹਰ ਇੱਕ ਚੀਜ਼ ਦੀ ਕੀਮਤ ਲਗਭਗ ਡੇਢ ਗੁਣਾ ਹੋ ਚੁੱਕੀ ਹੈ, ਪ੍ਰੰਤੂ ਦੁੱਧ ਦੀ ਕੀਮਤ ਦੋ ਸਾਲਾਂ 'ਚ ਵਧਣ ਦੀ ਥਾਂ ਘੱਟ ਗਈ ਹੈ | ਇੱਥੋਂ ਤੱਕ ਕਿ ਗਾਂ ਦੇ ਦੁੱਧ ਦੀ ਕੀਮਤ ਪਾਣੀ ਦੀ ਬੋਤਲ ਬਿਸਲੇਰੀ ਨਾਲੋਂ ਵੀ ਸਸਤੀ ਹੋ ਗਈ | ਇਸ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਲਾਕ ਨੂਰਪੁਰ ਬੇਦੀ ਦੇ ਪਿੰਡਾਂ ਵਿਚ ਕਾਰਡ ਬਣਾਏ

ਨੂਰਪੁਰ ਬੇਦੀ, 4 ਮਾਰਚ (ਵਿੰਦਰ ਪਾਲ ਝਾਡੀਆ)-ਪੰਜਾਬ ਸਰਕਾਰ ਵਲੋਂ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈਕਾਰਡ ਜਾਰੀ ਕਰਨ ਦੇ ਉਦੇਸ਼ ਨਾਲ ਕਾਮਨ ਸਰਵਿਸ ਸੈਂਟਰਾਂ ਰਾਹੀਂ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਪੰਜਾਬ ਸਰਕਾਰ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ ਸਮੇਤ ਇਕ ਮੁਲਜ਼ਮ ਕਾਬੂ

ਜ਼ੀਰਕਪੁਰ, 4 ਮਾਰਚ (ਅਵਤਾਰ ਸਿੰਘ)-ਜ਼ੀਰਕਪੁੁਰ ਪੁੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਡੇਢ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਮਾਮਲੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

85ਵੀਂ ਸੋਧ ਲਾਗੂ ਸੀ, ਲਾਗੂ ਹੈ ਤੇ ਲਾਗੂ ਰਹੇਗੀ-ਡਾ: ਚੱਬੇਵਾਲ

ਚੰਡੀਗੜ੍ਹ, 4 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਉੱਠੇ 85ਵੀਂ ਸੋਧ ਦੇ ਮੁੱਦੇ ਸਬੰਧੀ ਹਲਕਾ ਚੱਬੇਵਾਲ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਕਿ ਪੰਜਾਬ 'ਚ 85ਵੀਂ ਸੋਧ ਪਹਿਲਾਂ ਵੀ ਲਾਗੂ ਸੀ, ਲਾਗੂ ਹੈ ਅਤੇ ਲਾਗੂ ...

ਪੂਰੀ ਖ਼ਬਰ »

ਕੋਠੀ 'ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਪੱਤਰਕਾਰ ਤੇ ਪ੍ਰੋਪਰਟੀ ਡੀਲਰ ਦੇ ਬਾਅਦ ਡੀ.ਐੱਸ.ਪੀ. ਦਾ ਭਰਾ ਗਿ੍ਫ਼ਤਾਰ

ਚੰਡੀਗੜ੍ਹ, 4 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 37 ਵਿਚ ਕੋਠੀ 'ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਪੱਤਰਕਾਰ ਅਤੇ ਪ੍ਰੋਪਰਟੀ ਡੀਲਰ ਦੀ ਗਿ੍ਫ਼ਤਾਰੀ ਦੇ ਬਾਅਦ ਚੰਡੀਗੜ੍ਹ ਪੁਲਿਸ ਦੇ ਡੀ.ਐਸ.ਪੀ. ਦੇ ਭਰਾ ਸਤਪਾਲ ਡਾਗਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਮਾਮਲਾ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦਾ ਐੱਨ.ਆਈ.ਏ. ਨੇ ਕਤਲ ਮਾਮਲੇ 'ਚ ਵੱਖ-ਵੱਖ ਜੇਲ੍ਹਾਂ 'ਚੋਂ 3 ਮੁਲਜ਼ਮ ਲਿਆ ਕੇ ਅਦਾਲਤ 'ਚ ਕੀਤੇ ਪੇਸ਼

ਐੱਸ. ਏ. ਐੱਸ. ਨਗਰ, 4 ਮਾਰਚ (ਜਸਬੀਰ ਸਿੰਘ ਜੱਸੀ)-ਅਕਤੂਬਰ ਮਹੀਨੇ 'ਚ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ ਐੱਨ.ਆਈ.ਏ. ਵਲੋਂ ਸੁਖਰਾਜ ਸਿੰਘ, ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕੈਂਪਸ ਵਿਖੇ ਮਿਊਜ਼ੀਕਲ ਬੈਂਡ ਵਲੋਂ ਦਿੱਤੀ ਗਈ ਪੇਸ਼ਕਾਰੀ

ਐੱਸ. ਏ. ਐੱਸ. ਨਗਰ, 4 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਿਖੇ ਸਟਿ੍ੰਗਜ਼ ਐਂਡ ਵੁੱਡਜ਼ ਬੈਂਡ ਵਲੋਂ ਸੂਫ਼ੀ ਰਾਕ ਬੈਂਡ ਦੀ ਪੇਸ਼ਕਾਰੀ ਦਿੱਤੀ ਗਈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਭਰਦਿਆਂ ਸੰਗੀਤਮਈ ...

ਪੂਰੀ ਖ਼ਬਰ »

ਪੰਜਾਬ ਹੁਨਰ ਮੁਕਾਬਲਾ-2022 ਲਈ ਰਜਿਸਟ੍ਰੇਸ਼ਨ ਸ਼ੁਰੂ-ਡੀ.ਸੀ.

ਐੱਸ. ਏ. ਐੱਸ. ਨਗਰ, 4 ਮਾਰਚ (ਕੇ. ਐੱਸ. ਰਾਣਾ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸ਼ਿੰਘਾਈ (ਚੀਨ) ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ-2022 ਵਿਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਨੌਜਵਾਨ ਕਿਸਾਨ ਏਕਤਾ ਮੁਹਾਲੀ ਵਲੋਂ ਚੱਪੜਚਿੜੀ ਵਿਖੇ ਕਿਸਾਨ ਮਹਾਂ ਸਭਾ 7 ਨੂੰ

ਐੱਸ. ਏ. ਐੱਸ. ਨਗਰ, 4 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਨੌਜਵਾਨ ਕਿਸਾਨ ਏਕਤਾ ਮੁਹਾਲੀ ਵਲੋਂ 7 ਮਾਰਚ ਨੂੰ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੱਪੜਚਿੜੀ ਦੇ ਕਿ੍ਕਟ ਗਰਾਊਾਡ (ਨੇੜੇ ਫ਼ਤਿਹ ਬੁਰਜ) ਵਿਖੇ ਕਿਸਾਨ ਮਹਾਂ ਸਭਾ ਕਰਵਾਈ ਜਾ ਰਹੀ ਹੈ | ਇਸ ਸਬੰਧੀ ਮੁਹਾਲੀ ਵਿਖੇ ...

ਪੂਰੀ ਖ਼ਬਰ »

ਸ਼ੂਗਰ ਦੀ ਰੋਕਥਾਮ ਲਈ ਜੀਵਨ ਸ਼ੈਲੀ ਵਿਚ ਤਬਦੀਲੀ ਦੀ ਲੋੜ-ਡਾ: ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 4 ਮਾਰਚ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਵਿਚ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਅੱਜ ਐਨ.ਪੀ.ਸੀ.ਡੀ.ਸੀ.ਐੱਸ. ...

ਪੂਰੀ ਖ਼ਬਰ »

ਹੀਂਉ ਦੇ ਪ੍ਰਵਾਸੀ ਭਾਰਤੀ ਦੇ ਘਰ ਚੋਰੀ, ਚੋਰ ਗੱਡੀ ਸਮੇਤ ਹੋਰ ਸਾਮਾਨ ਲੈ ਕੇ ਫ਼ਰਾਰ

ਬੰਗਾ, 4 ਮਾਰਚ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਉਂ ਦੇ ਰਹਿਣ ਵਾਲੇ ਪ੍ਰਵਾਸੀ ਭਾਰਤੀ ਸੁਰਿੰਦਰ ਸਿੰਘ ਬੀਸਲਾ ਦੇ ਘਰੋਂ ਉਨ੍ਹਾਂ ਦੀ ਘਰ ਅੰਦਰ ਖੜ੍ਹੀ ਗੱਡੀ ਸਮੇਤ ਉਨ੍ਹਾਂ ਦਾ ਮੋਬਾਈਲ ਫੋਨ ਅਤੇ ਹੋਰ ਸਮਾਨ ਲੈ ਕੇ ਚੋਰ ਫਰਾਰ ਹੋ ਗਏ | ਜਾਣਕਾਰੀ ਦਿੰਦਿਆਂ ਸੁਰਿੰਦਰ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਅਕਤੀ ਨੇ ਫਾਹਾ ਲਿਆ

ਬੰਗਾ/ਘੁੰਮਣਾਂ, 4 ਮਾਰਚ (ਜਸਬੀਰ ਸਿੰਘ ਨੂਰਪੁਰ, ਮਹਿੰਦਰਪਾਲ ਸਿੰਘ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਬਹਿਰਾਮ ਅਧੀਨ ਪੈਂਦੇ ਪਿੰਡ ਮਹੰਤ ਗੁਰਬਚਨ ਦਾਸ ਨਗਰ ਦੇ ਵਿਅਕਤੀ ਮੁਕੇਸ਼ ਕੁਮਾਰ (33) ਨੇ ਆਪਣੇ ਹੀ ਘਰ ਵਿਚ ਦੇਰ ਰਾਤ ਫਾਹਾ ਲੈ ਕੇ ਖੁਦਕਸ਼ੀ ਕਰ ਲਈ | ...

ਪੂਰੀ ਖ਼ਬਰ »

ਪੁਲਿਸ ਚੌਂਕੀ ਕਲਵਾਂ ਦੀ ਮੁਸਤੈਦੀ ਨਾਲ ਨਸ਼ਾ ਤਸਕਰ ਕੀਤਾ ਕਾਬੂ

ਕਾਹਨਪੁਰ ਖੂਹੀ, 4 ਮਾਰਚ (ਗੁਰਬੀਰ ਸਿੰਘ ਵਾਲੀਆ)-ਜ਼ਿਲ੍ਹਾ ਪੁਲਿਸ ਮੁਖੀ ਅਖਿਲ ਚੌਧਰੀ ਦੀਆਂ ਸਖ਼ਤ ਹਦਾਇਤਾਂ ਅਤੇ ਥਾਣਾ ਮੁਖੀ ਨੂਰਪੁਰ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਪੁਲਿਸ ਚੌਂਕੀ ਕਲਵਾਂ ਦੇ ਇੰਚਾਰਜ ਗੁਰਮੁੱਖ ਸਿੰਘ ਵਲੋਂ ਇਲਾਕੇ ਵਿਚ ਵਧਾਈ ਗਈ ਗਸਤ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਾਸੀਆਂ ਦੀ ਸਿੰਘੂ ਬਾਰਡਰ 'ਤੇ ਪਾਣੀ ਦੀ ਸੇਵਾ ਨਿਰੰਤਰ ਜਾਰੀ

ਨੂਰਪੁਰ ਬੇਦੀ, 4 ਮਾਰਚ (ਹਰਦੀਪ ਸਿੰਘ ਢੀਂਡਸਾ)-ਦਿੱਲੀ ਦੇ ਬਾਡਰਾਂ 'ਤੇ ਕਿਸਾਨੀ ਮੋਰਚਿਆਂ ਨੂੰ 100 ਦਿਨ ਪੂਰਾ ਹੋ ਰਿਹਾ ਹੈ | ਲਗਾਤਾਰ ਦੇਸ਼ ਵਿਦੇਸ਼ਾਂ ਦੇ ਲੋਕ ਸੇਵਾ ਕਰ ਰਹੇ ਹਨ | ਇਸੇ ਤਰ੍ਹਾਂ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ ਵਾਸੀਆਂ ਨੇ ਪਾਣੀ ਦੀ ਸੇਵਾ ਨਵੰਬਰ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸਿੱਖਿਆ ਸਕੱਤਰ ਨੂੰ ਮਿਲਿਆ

ਨੂਰਪੁਰ ਬੇਦੀ, 4 ਮਾਰਚ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਫਾਉਡਰ ਮੈਂਬਰ ਵਾਸ਼ਿੰਗਟਨ ਸਿੰਘ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

149 ਕੈਡਿਟਾਂ ਨੇ ਦਿੱਤੀ ਐਨ. ਸੀ. ਸੀ. ਦੇ ਏ ਸਰਟੀਫਿਕੇਟ ਦੀ ਲਿਖਤੀ ਪ੍ਰੀਖਿਆ

ਸ੍ਰੀ ਚਮਕੌਰ ਸਾਹਿਬ, 4 ਮਾਰਚ(ਜਗਮੋਹਣ ਸਿੰਘ ਨਾਰੰਗ)- ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ ਵੱਖ ਸਕੂਲਾਂ ਦੇ 149 ਐਨ ਸੀ ਸੀ ਕੈਡਿਟਾਂ ਨੇ 'ਏ' ਸਰਟੀਫਿਕੇਟ ਲਈ ਲਿਖਤੀ ਪ੍ਰੀਖਿਆ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਵ .ਦੀਪਇੰਦਰ ਸਿੰਘ ਬੰਟੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਕੀਰਤਪੁਰ ਸਾਹਿਬ, 4 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸੇਵਾ ਮੁਕਤ ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ ਸੈਣੀ ਦੇ ਸਪੁੱਤਰ ਦੀਪਇੰਦਰ ਸਿੰਘ ਬੰਟੀ ਜੋ ਕਿ ਬੀਤੇ ਦਿਨੀਂ ਦਿਲ ਦੀ ਗਤੀ ਰੁਕ ਜਾਣ ਕਾਰਨ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਅੰਤਿਮ ਅਰਦਾਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ

ਘਨੌਲੀ, 4 ਮਾਰਚ (ਜਸਵੀਰ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਅਗਵਾਈ ਹੇਠ ਘਨੌਲੀ ਵਿਖੇ ਹੋਈ | ਇਸ ਮੌਕੇ ਜਿੱਥੇ ਭਵਿੱਖ ਵਿਚ ਪਾਰਟੀ ਵਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX