ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤ ਤੋਂ ਕੈਨੇਡਾ ਪੁੱਜੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ

ਟੋਰਾਂਟੋ, 4 ਮਾਰਚ (ਸਤਪਾਲ ਸਿੰਘ ਜੌਹਲ)-ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਕੈਨੇਡਾ ਵਾਸੀਆਂ ਅਤੇ ਕੈਨੇਡਾ ਸਰਕਾਰ ਨੇ ਬੀਤੇ ਕੱਲ੍ਹ ਉਸ ਵਕਤ ਕੁਝ ਰਾਹਤ ਮਹਿਸੂਸ ਕੀਤੀ ਜਦ ਭਾਰਤ ਤੋਂ ਆਸਟਰਾ ਜੈਨੇਕਾ ਦਵਾਈ ਦੀਆਂ 5 ਲੱਖ ਖੁਰਾਕਾਂ ਦੀ ਪਹਿਲੀ ਖੇਪ ਟੋਰਾਂਟੋ ਵਿਖੇ ਪੁੱਜ ਗਈ | ਹਵਾਈ ਅੱਡੇ ਅੰਦਰ ਦਵਾਈ ਦੀ ਖੇਪ ਨੂੰ ਕੈਨੇਡਾ ਬਾਰਡਰ ਸਰਵਿਸਜ਼ ਏਜੰਸੀ ਦੇ ਅਧਿਕਾਰੀਆਂ ਦੀ ਹਾਜ਼ਰੀ 'ਚ ਕਾਰਗੋ ਜਹਾਜ਼ 'ਚੋਂ ਉਤਾਰਿਆ ਗਿਆ | ਕੈਨੇਡਾ 'ਚ ਭਾਰਤ ਦੇ ਰਾਜਦੂਤ ਅਜੇ ਬਿਸਾਰੀਆ ਨੇ ਟੋਰਾਂਟੋ 'ਚ ਇਨੋਮਰ ਵੇਅਰਹਾਊਸ 'ਚ ਇਹ ਖੇਪ ਕੈਨੇਡਾ ਦੀ ਕੈਬਨਿਟ ਮੰਤਰੀ ਅਨੀਤਾ ਆਨੰਦ ਦੇ ਹਵਾਲੇ ਕੀਤੀ | ਆਸਟਰਾ ਜੈਨੇਕਾ ਦਵਾਈ ਫਾਈਜ਼ਰ ਤੇ ਮੋਡੇਰਨਾ ਦੇ ਮੁਕਾਬਲੇ ਕੁਝ ਘੱਟ ਅਸਰਦਾਰ ਹੋਣ ਕਰਕੇ ਕੈਨੇਡਾ 'ਚ ਅੱਧੀ ਕੁ ਦਰਜਨ ਪ੍ਰਾਂਤਾਂ ਦੀਆਂ ਸਰਕਾਰਾਂ ਨੇ ਇਹ ਦਵਾਈ 65 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ ਨਾ ਲਗਾਉਣ ਦਾ ਐਲਾਨ ਵੀ ਕੀਤਾ ਹੋਇਆ ਹੈ ਪਰ ਸੀਨੀਅਰ ਡਾਕਟਰਾਂ ਦਾ ਇਹ ਵੀ ਆਖਣਾ ਹੈ ਕਿ ਇਹ ਦਵਾਈ ਵੀ ਕੋਰੋਨਾ ਵਾਇਰਸ ਨੂੰ ਥੰਮਣ ਦੇ ਸਮਰੱਥ ਹੈ | ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ (ਬੀਤੀ 10 ਫਰਵਰੀ ਨੂੰ) ਫੋਨ ਵਾਰਤਾ ਤੋਂ ਬਾਅਦ ਬੀਤੇ ਦਿਨੀਂ ਸੀਰਮ ਇੰਸਟੀਚਿਊਟ ਅਤੇ ਵਰਾਇਟੀ ਫਾਰਮਾਸਿਊਟੀਕਲਜ਼ ਆਫ ਕੈਨੇਡਾ ਵਿਚਕਾਰ 20 ਲੱਖ ਖੁਰਾਕਾਂ ਦਾ ਵਪਾਰਕ ਸਮਝੌਤਾ ਸੰਭਵ ਹੋਇਆ ਸੀ | ਮਿਲੀ ਜਾਣਕਾਰੀ ਅਨੁਸਾਰ ਅਗਲੇ ਦਿਨਾਂ 'ਚ ਸਮਝੌਤੇ ਮੁਤਾਬਿਕ ਭਾਰਤ ਤੋਂ ਦਵਾਈ ਦੀ ਇਹ ਸਪਲਾਈ ਜਾਰੀ ਰਹੇਗੀ | ਜਾਣਕਾਰੀ ਅਨੁਸਾਰ ਇਸ ਸਮੇਂ ਕੋਰੋਨਾ ਵਾਇਰਸ ਦੀ ਦਵਾਈ ਬਣਾਉਣ ਲਈ ਭਾਰਤ ਕੋਲ ਸਾਰੀ ਦੁਨੀਆ ਦੀ 60 ਫੀਸਦੀ ਸਮਰੱਥਾ ਹੈ |

ਸਿਆਟਲ ਦੇ ਪੰਜਾਬੀ ਭਾਈਚਾਰੇ 'ਚ ਕੋਰੋਨਾ ਕੇਸਾਂ 'ਚ ਵਾਧਾ ਦੇਖਣ ਨੂੰ ਮਿਲਿਆ- ਡਾ: ਅਨੀਤਾ ਚੋਪੜਾ

ਸਿਆਟਲ, 4 ਮਾਰਚ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪੰਜਾਬੀ ਭਾਈਚਾਰੇ ਤੇ ਹੋਰ ਭਾਰਤੀ ਭਾਈਚਾਰੇ 'ਚ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਕੇਸਾਂ 'ਚ ਵਾਧਾ ਹੋਇਆ ਹੈ | ਉਕਤ ਜਾਣਕਾਰੀ ਅੱਜ 'ਅਜੀਤ' ਨੂੰ ਦਿੰਦਿਆਂ ਸਿਆਟਲ ਦੀ ਪੰਜਾਬੀ ਡਾਕਟਰ ਅਨੀਤਾ ਚੋਪੜਾ ਨੇ ਕਿਹਾ ਕਿ ਕਿੰਗ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਚ ਕਿਸਾਨ ਅੰਦੋਲਨ ਅਤੇ ਪੱਤਰਕਾਰਤਾ ਦੀ ਆਜ਼ਾਦੀ 'ਤੇ ਬਹਿਸ 8 ਨੂੰ

ਲੰਡਨ, 3 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ 'ਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਪੱਤਰਕਾਰਤਾ ਦੀ ਆਜ਼ਾਦੀ ਦੇ ਸਬੰਧ 'ਚ ਕੌਂਸਲਰ ਗੁਰਚਰਨ ਸਿੰਘ ਵਲੋਂ ਦਾਇਰ ਪਟੀਸ਼ਨ 'ਤੇ 1 ਲੱਖ 15 ਹਜ਼ਾਰ ਤੋਂ ਵੱਧ ਲੋਕਾਂ ਵਲੋਂ ਕੀਤੇ ਦਸਤਖ਼ਤਾਂ ਦਾ ਅਸਰ 8 ਮਾਰਚ 2021 ਦਿਨ ਸੋਮਵਾਰ ...

ਪੂਰੀ ਖ਼ਬਰ »

2500 ਰੁਪਏ ਦੇ ਕਟੋਰੇ ਨੇ ਬਦਲ ਦਿੱਤੀ ਵਿਅਕਤੀ ਦੀ ਕਿਸਮਤ

ਵਾਸ਼ਿੰਗਟਨ, 4 ਮਾਰਚ (ਏਜੰਸੀ)- ਅਮਰੀਕਾ ਦੇ ਕਨੈਕਟੀਕਟ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕਿਸਮਤ ਰਾਤੋਂ ਰਾਤ ਬਦਲ ਗਈ, ਜਿਸ ਕਟੋਰੇ ਨੂੰ ਉਸ ਨੇ ਸੜਕ ਕਿਨਾਰੇ ਲੱਗੀ ਇਕ ਸੇਲ 'ਚ ਮਾਤਰ 35 ਡਾਲਰ (2500 ਰੁਪਏ) 'ਚ ਖਰੀਦਿਆ ਸੀ, ਉਹ ਚੀਨ ਦੀ ਕੀਮਤੀ ਕਲਾਕਿਰਤ ਨਿਕਲਿਆ | ਚੀਨੀ ਮਿੱਟੀ ...

ਪੂਰੀ ਖ਼ਬਰ »

ਸਵੀਡਨ 'ਚ ਕੁਹਾੜੀ ਨਾਲ ਕੀਤੇ ਹਮਲੇ 'ਚ 7 ਜ਼ਖਮੀ

ਸਕਾਟਹੋਮ, 4 ਮਾਰਚ (ਏਜੰਸੀ)- ਦੱਖਣੀ ਸਵੀਡਨ 'ਚ ਬੁੱਧਵਾਰ ਇਕ ਹਮਲਾਵਰ ਵਲੋਂ ਕੁਹਾੜੀ ਨਾਲ ਕੀਤੇ ਹਮਲੇ 'ਚ 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ 'ਚ ਤਿੰਨ ਲੋਕ ਗੰਭੀਰ ਹਾਲਤ 'ਚ ਹਸਪਤਾਲ ਦਾਖਲ ਹਨ | ਪੁਲਿਸ ਨੇ ਦੱਸਿਆ ਕਿ ਹਮਲਾਵਰ (22) ਨੂੰ ਗੋਲੀ ਮਾਰੀ ਗਈ, ਜਿਸ ...

ਪੂਰੀ ਖ਼ਬਰ »

ਛੁੱਟੀਆਂ ਮਨਾਉਣ ਵਾਲੇ ਪਾਰਕਾਂ ਦੀ ਸੰਚਾਲਕ ਕੰਪਨੀ 'ਤੇ ਨਸਲੀ ਭੇਦਭਾਵ ਦਾ ਦੋਸ਼

ਲੰਡਨ, 4 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਛੁੱਟੀਆਂ ਮਨਾਉਣ ਵਾਲੇ ਪਾਰਕਾਂ ਦੀ ਸੰਚਾਲਕ ਕੰਪਨੀ ਪੌਂਟਿਨਸ 'ਤੇ ਨਸਲੀ ਭੇਦਭਾਵ ਦੇ ਦੋਸ਼ ਲੱਗੇ ਹਨ | ਕੰਪਨੀ ਨੇ ਉਨ੍ਹਾਂ ਲੋਕਾਂ ਨੂੰ ਪਾਰਕ 'ਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ, ਜਿਨ੍ਹਾਂ ਦਾ ...

ਪੂਰੀ ਖ਼ਬਰ »

ਪਿ੍ੰਸ ਫਿਲਪ ਦੀ ਸਿਹਤ 'ਚ ਸੁਧਾਰ

ਲੰਡਨ, 4 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੇ ਪਤੀ ਪਿ੍ੰਸ ਫਿਲਪ ਦੀ ਸਿਹਤ 'ਚ ਪਹਿਲਾਂ ਨਾਲੋਂ ਸੁਧਾਰ ਹੋਇਆ ਹੈ | ਬਕਿੰਘਮ ਪੈਲਿਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਡਿਊਕ ਆਫ ਈਡਨਬਰਗ ਦੀ ਪਹਿਲਾਂ ਚੱਲ ਰਹੀ ਦਿਲ ਦੀ ਬਿਮਾਰੀ ...

ਪੂਰੀ ਖ਼ਬਰ »

ਮੇਗਨ ਮਾਰਕਲ 'ਤੇ ਅਮਲੇ ਨੂੰ ਧਮਕਾਉਣ ਦੇ ਦੋਸ਼ ਦੀ ਜਾਂਚ ਨੂੰ ਮਹਾਰਾਣੀ ਵਲੋਂ ਮਨਜ਼ੂਰੀ

ਲੰਡਨ, 4 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸ਼ਾਹੀ ਪਰਿਵਾਰ ਦੀ ਛੋਟੀ ਨੂੰ ਹ ਮੇਗਨ ਮਾਰਕਲ 'ਤੇ ਆਪਣੇ ਸਟਾਫ਼ ਨੂੰ ਡਰਾਉਣ/ਧਮਕਾਉਣ ਦਾ ਦੋਸ਼ ਲਗਾਇਆ ਗਿਆ ਹੈ | ਛੇਤੀ ਹੀ ਇਸ ਦੀ ਜਾਂਚ ਕੀਤੀ ਜਾ ਸਕਦੀ ਹੈ | ਬਕਿੰਘਮ ਪੈਲੇਸ ਨੇ ਕਿਹਾ ਕਿ ਉਹ ਮਾਰਕਲ ਦੇ ...

ਪੂਰੀ ਖ਼ਬਰ »

ਬੀ.ਬੀ.ਸੀ. ਦੇ ਲਾਈਵ ਰੇਡਿਓ ਸ਼ੋਅ 'ਚ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਬਾਰੇ ਬੋਲੇ ਅਪਸ਼ਬਦਾਂ ਨੇ ਛੇੜਿਆ ਵਿਵਾਦ

ਲੰਡਨ, 4 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਬੀ.ਬੀ.ਸੀ. ਏਸ਼ੀਅਨ ਨੈੱਟਵਰਕ ਦੇ 'ਬਿੱਗ ਡਿਬੇਟ' ਰੇਡਿਓ ਸ਼ੋਅ ਦੌਰਾਨ ਇਕ ਵਿਅਕਤੀ ਨੇ ਫੋਨ ਕਰਕੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਬਾਰੇ ਬੋਲੇ ਅਪਸ਼ਬਦਾਂ ਨੇ ਨਵਾਂ ਵਿਵਾਦ ਛੇੜ ਦਿੱਤਾ ਹੈ | ਘਟਨਾ ...

ਪੂਰੀ ਖ਼ਬਰ »

ਯੂ.ਕੇ. 'ਚ ਜਨਗਣਨਾ 2021 ਦਾ ਕੰਮ ਸ਼ੁਰੂ

ਲੰਡਨ, 4 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਜਨਗਣਨਾ 2021 ਦਾ ਕੰਮ ਸ਼ੁਰੂ ਹੋ ਗਿਆ ਹੈ | ਜਿਸ ਲਈ ਅੰਕੜਾ ਸੰਗ੍ਰਹਿ ਵਿਭਾਗ ਵਲੋਂ ਲੋਕਾਂ ਨੂੰ ਚਿੱਠੀਆਂ ਜਾਰੀ ਕੀਤੀਆਂ ਹਨ | ਇਹ ਪੱਤਰ ਪ੍ਰਤੀ ਘਰ ਨੂੰ ਜਾਰੀ ਕੀਤਾ ਗਿਆ ਹੈ, ਜਿਸ 'ਚ ਹਰ ਘਰ ਨੂੰ ਇਕ ਕੋਡ ਨੰਬਰ ...

ਪੂਰੀ ਖ਼ਬਰ »

ਭਾਰਤੀ-ਅਮਰੀਕੀ ਪ੍ਰਾਮਿਲਾ ਜੈਪਾਲ ਕਾਂਗਰਸ ਸਬ ਕਮੇਟੀ ਦੀ ਉਪ ਪ੍ਰਧਾਨ ਨਾਮਜ਼ਦ

ਵਾਸ਼ਿੰਗਟਨ, 4 ਮਾਰਚ (ਏਜੰਸੀ)- ਅਮਰੀਕਾ 'ਚ ਭਾਰਤੀ ਮੂਲ ਦੀ ਸੰਸਦ ਪ੍ਰਾਮਿਲਾ ਜੈਪਾਲ ਨੂੰ ਏਕਾਅਧਿਕਾਰੀ ਵਪਾਰ ਰੋਧਕ, ਵਣਿਜਕ ਅਤੇ ਪ੍ਰਸ਼ਾਸਨਿਕ ਕਾਨੂੰਨ ਉਪਰ ਸੰਸਦ ਦੀ ਸਬ ਕਮੇਟੀ ਦੀ ਉਪ ਪ੍ਰਧਾਨ ਬਣਾਇਆ ਗਿਆ ਹੈ | ਚੇਨਈ 'ਚ ਜਨਮੀ ਜੈਪਾਲ (55) ਏਕਾਅਧਿਕਾਰ ਵਪਾਰ ਰੋਧੀ ...

ਪੂਰੀ ਖ਼ਬਰ »

ਭਾਰਤੀ ਰਾਜਦੂਤ ਅਜੀਤ ਗੁਪਤਾ ਹੁਣ ਮਿਸਰ 'ਚ ਸੇਵਾਵਾਂ ਨਿਭਾਉਣਗੇ

ਕੋਪਨਹੇਗਨ, 4 ਮਾਰਚ (ਅਮਰਜੀਤ ਤਲਵੰਡੀ)-ਡੈਨਮਾਰਕ 'ਚ ਭਾਰਤੀ ਰਾਜਦੂਤ ਅਜੀਤ ਗੁਪਤਾ ਦੀ ਅਗਲੀ ਨਿਯੁਕਤੀ ਭਾਰਤ ਸਰਕਾਰ ਵਲੋਂ ਮਿਸਰ 'ਚ ਕੀਤੀ ਗਈ ਹੈ | ਭਾਰਤ ਮਿਸ਼ਨ ਕੋਪਨਹੇਗਨ ਵਲੋਂ ਪ੍ਰਾਪਤ ਉਕਤ ਜਾਣਕਾਰੀ ਅਨੁਸਾਰ ਆਉਂਦੇ ਦਿਨਾਂ 'ਚ ਡੈਨਮਾਰਕ 'ਚ ਨਵੇਂ ਭਾਰਤੀ ...

ਪੂਰੀ ਖ਼ਬਰ »

ਮਾਸਕ ਨਾ ਪਹਿਨਣਾ ਵੱਡੀ ਗਲਤੀ ਹੋਵੇਗੀ-ਜੋ ਬਾਈਡਨ

ਸੈਕਰਾਮੈਂਟੋ 4 ਮਾਰਚ (ਹੁਸਨ ਲੜੋਆ ਬੰਗਾ) - ਰਾਸ਼ਟਰਪਤੀ ਜੋ ਬਾਈਡਨ ਨੇ ਉਨ੍ਹਾਂ ਰਾਜਾਂ ਦੀ ਅਲੋਚਨਾ ਕੀਤੀ ਹੈ ਜੋ ਮਾਸਕ ਨਾ ਪਹਿਨਣ ਦੇ ਐਲਾਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵੇਲੇ ਮਾਸਕ ਨਾ ਪਹਿਨਣਾ ਇਕ ਵੱਡੀ ਗਲਤੀ ਹੋਵੇਗੀ, ਜਿਸ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੇ ਕ੍ਰਾਈਸਟਚਰਚ 'ਚ ਬੰਬ ਧਮਾਕੇ ਕਰਨ ਦੀ ਯੋਜਨਾ ਬਣਾਉਂਦੇ 2 ਵਿਅਕਤੀ ਕਾਬੂ

ਆਕਲੈਂਡ, 4 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਟਚਰਚ 'ਚ ਬੀਤੇ 2 ਸਾਲ ਪਹਿਲਾਂ 15 ਮਾਰਚ ਦੀ ਦੁਪਹਿਰ ਨੂੰ 2 ਮਸਜਿਦਾਂ 'ਚ ਇਕ ਵਿਅਕਤੀ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ 'ਚ 51 ਲੋਕਾਂ ਦੀ ਮੌਤ ਹੋਈ ਸੀ, ਜਿਸ ਦੀ ਪਿਛਲੇ ਸਾਲ ਸਥਾਨਕ ...

ਪੂਰੀ ਖ਼ਬਰ »

ਸੰਭਾਵੀ ਹਮਲੇ ਦੇ ਮੱਦੇਨਜ਼ਰ ਪ੍ਰਤੀਨਿਧ ਸਦਨ ਵਲੋਂ ਆਪਣਾ ਇਜਲਾਸ ਰੱਦ

ਸੈਕਰਾਮੈਂਟੋ 4 ਮਾਰਚ (ਹੁਸਨ ਲੜੋਆ ਬੰਗਾ)- ਕੈਪੀਟਲ ਹਿੱਲ ਉਪਰ ਸੰਭਾਵੀ ਹਮਲੇ ਦੇ ਖਤਰੇ ਨੂੰ ਵੇਖਦਿਆਂ ਪ੍ਰਤੀਨਿਧ ਸਦਨ ਦਾ 4 ਮਾਰਚ ਨੂੰ ਹੋਣ ਵਾਲਾ ਇਜਲਾਸ ਰੱਦ ਕਰ ਦਿੱਤਾ ਗਿਆ | ਯੂ.ਐਸ. ਸਟੇਟ ਕੈਪੀਟਲ ਪੁਲਿਸ ਕਿਹਾ ਕਿ ਉਸ ਨੂੰ ਜਾਣਕਾਰੀ ਮਿਲੀ ਸੀ ਕਿ ਅਣਪਛਾਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX