ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਮਾਨਸਾ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਧਰਨਾ 156ਵੇਂ ਦਿਨ ਵੀ ਰਿਹਾ ਜਾਰੀ

ਮਾਨਸਾ, 4 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ 156ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਰਖੇਲ ਬਣੀ ਹੋਈ ਹੈ | ਉਨ੍ਹਾਂ ਅਹਿਦ ਕੀਤਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਮੋਰਚੇ ਜਾਰੀ ਰਹਿਣਗੇ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਮੌਕੇ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਧਰਨੇ 'ਚ ਸ਼ਿਰਕਤ ਜਾਰੀ ਰੱਖਣ | ਉਨ੍ਹਾਂ ਸੰਯੁਕਤ ਮੋਰਚੇ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ 8 ਮਾਰਚ ਨੂੰ ਔਰਤ ਦਿਵਸ ਮਨਾਉਣ ਦੀ ਗੱਲ ਵੀ ਕਹੀ | ਇਸ ਮੌਕੇ ਤੇਜ ਸਿੰਘ ਚਕੇਰੀਆਂ, ਕੁਲਵਿੰਦਰ ਸਿੰਘ, ਮੇਜਰ ਸਿੰਘ ਵਾਲੀਆ, ਮੇਜਰ ਸਿੰਘ ਦੂਲੋਵਾਲ, ਬਲਵਿੰਦਰ ਸ਼ਰਮਾ ਆਦਿ ਹਾਜ਼ਰ ਸਨ |
ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਵਲੋਂ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਧਰਨਾ ਜਾਰੀ ਰਿਹਾ | ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਮਿੱਠੂ ਸਿੰਘ ਅਹਿਮਦਪੁਰ ਨੇ ਕਿਹਾ ਕਿ ਦੇਸ਼ ਵਿਚ ਕਰੋੜਾਂ ਲੋਕ ਸਿਹਤ, ਸਿੱਖਿਆ, ਮਕਾਨ, ਪੀਣ ਦੇ ਪਾਣੀ ਆਦਿ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਨੰਗੇ ਚਿੱਟੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀ ਸੰਸਥਾਵਾਂ ਦੇ ਹਿਤਾਂ ਦੀ ਰਖਵਾਲੀ ਕਰ ਰਹੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਨਪੀੜ ਰਹੀ ਹੈ ਅਜਿਹਾ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਬਲਦੇਵ ਸਿੰਘ ਗੁਰਨੇ ਕਲਾਂ, ਕਰਨੈਲ ਸਿੰਘ ਅਹਿਮਦਪੁਰ, ਮੱਲ ਸਿੰਘ ਬੋੜਾਵਾਲ, ਭੋਲਾ ਸਿੰਘ ਪਿੱਪਲੀਆਂ, ਦਰਸ਼ਨ ਸਿੰਘ ਗੁਰਨੇ ਕਲਾਂ , ਗੁਰਦੇਵ ਦਾਸ ਬੋੜਾਵਾਲ, ਚੰਦ ਸਿੰਘ ਗੁਰਨੇ ਕਲਾਂ, ਅਮਰੀਕ ਸਿੰਘ ਮੰਦਰਾਂ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਬਸੰਤ ਸਿੰਘ ਸਹਾਰਨਾ, ਬਲਦੇਵ ਸਿੰਘ ਸਾਬਕਾ ਸਰਪੰਚ ਗੁਰਨੇ ਖੁਰਦ, ਕੌਰ ਸਿੰਘ ਮੰਡੇਰ, ਚਿੜੀਆ ਸਿੰਘ ਗੁਰਨੇ ਕਲਾਂ, ਗੁਰਚਰਨ ਸਿੰਘ ਗੁਰਨੇ ਖੁਰਦ ਨੇ ਵੀ ਸੰਬੋਧਨ ਕੀਤਾ |
ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਜਾਰੀ
ਬਰੇਟਾ ਤੋਂ Ðਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੰੂਨਾਂ ਖ਼ਿਲਾਫ਼ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਮਜ਼ਦੂਰ ਵਿਰੋਧੀ ਸਰਕਾਰ ਹੈ, ਜਿਸ ਕਰ ਕੇ ਕਿਸਾਨ ਤੇ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਕਾਲ਼ੇ ਖੇਤੀ ਕਾਨੰੂਨ ਹਰ ਹੀਲੇ ਸਰਕਾਰ ਨੂੰ ਵਾਪਸ ਲੈਣੇ ਹੀ ਪੈਣਗੇ | ਇਸ ਮੌਕੇ ਆਗੂ ਰਾਮਫਲ ਸਿੰਘ ਬਹਾਦਰਪੁਰ, ਦਸੌਧਾ ਸਿੰਘ ਬਹਾਦਰਪੁਰ, ਛੱਜੂ ਸਿੰਘ ਬਰੇਟਾ, ਤਾਰਾ ਚੰਦ ਬਰੇਟਾ, ਅਮਰੀਕ ਸਿੰਘ ਬਰੇਟਾ, ਜਗਰੂਪ ਸਿੰਘ ਮੰਘਾਣੀਆਂ, ਰੂਪ ਸਿੰਘ ਬਰੇਟਾ, ਜਗਮੇਲ ਸਿੰਘ ਕੁੱਲਰੀਆਂ, ਲਛਮਣ ਸਿੰਘ ਚੱਕ ਅਲੀਸ਼ੇਰ ਨੇ ਸੰਬੋਧਨ ਕੀਤਾ |
ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਹੈ | ਜਥੇਬੰਦੀ ਵਲੋਂ 5 ਮਾਰਚ ਨੂੰ ਇਲਾਕੇ ਦੇ ਪਿੰਡਾਂ ਵਿਚ ਟਰੈਕਟਰ ਮਾਰਚ ਕੱਢਣ ਲਈ ਤਿਆਰੀਆਂ ਕੀਤੀਆਂ ਗਈਆਂ | ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਮੋਦੀ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦੇਵੇਗਾ | ਇਸ ਮੌਕੇ ਆਗੂ ਮੇਜਰ ਸਿੰਘ ਗੋਬਿੰਦਪੁਰਾ, ਸੁਖਪਾਲ ਸਿੰਘ ਗੋਰਖਨਾਥ, ਸੁਖਦੇਵ ਸਿੰਘ ਕਿਸ਼ਨਗੜ੍ਹ, ਮੇਵਾ ਸਿੰਘ ਖੁਡਾਲ਼, ਕਰਮਜੀਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |
ਕਿਸਾਨ ਦੇ ਪਰਿਵਾਰ ਨੂੰ 1 ਲੱਖ ਰੁਪਏ ਦਾ ਚੈੱਕ
ਦਿੱਲੀ ਸੰਘਰਸ਼ 'ਚ ਜਾਨ ਗਵਾਉਣ ਵਾਲ਼ੇ ਕਿਸਾਨ ਪਿਆਰਾ ਸਿੰਘ ਵਾਸੀ ਧਰਮਪੁਰਾ ਦੇ ਪਰਿਵਾਰ ਨੂੰ ਆਰਥਿਕ ਮਦਦ ਵਜੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ Ðਅੰਮਿ੍ਤਸਰ ਵਲੋਂ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਸਾਬਕਾ ਚੇਅਰਮੈਨ ਗਿਆਨ ਸਿੰਘ ਧਰਮਪੁਰਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵੀਰ ਕੌਰ ਦਾਤੇਵਾਸ ਰਾਹੀਂ ਆਏ ਚੈੱਕ ਨੂੰ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਵਲੋਂ ਸਵ: ਪਿਆਰਾ ਸਿੰਘ ਦੇ ਪੁੱਤਰ ਸ਼ੇਰਾ ਸਿੰਘ ਨੂੰ ਭੇਟ ਕੀਤਾ ਗਿਆ |

ਚਾਲੂ ਭੱਠੀ, ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 8 ਗਿ੍ਫ਼ਤਾਰ

ਮਾਨਸਾ, 4 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਚਾਲੂ ਭੱਠੀ, ਲਾਹਣ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 8 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਮਾਨਸਾ ਦੀ ਪੁਲਿਸ ...

ਪੂਰੀ ਖ਼ਬਰ »

6 ਦੇ ਚੱਕਾ ਜਾਮ ਦੀ ਤਿਆਰੀ ਲਈ ਇਕੱਤਰਤਾ

ਜੋਗਾ, 4 ਮਾਰਚ (ਪ. ਪ)- ਪੰਜਾਬ ਕਿਸਾਨ ਯੂਨੀਅਨ ਵਲੋਂ 6 ਮਾਰਚ ਦੇ ਚੱਕਾ ਜਾਮ ਨੂੰ ਲੈ ਕੇ ਸਥਾਨਕ ਕਸਬੇ 'ਚ ਇਕੱਤਰਤਾ ਕੀਤੀ ਗਈ | ਜਥੇਬੰਦੀ ਦੇ ਸੂਬਾ ਆਗੂ ਗੋਰਾ ਸਿੰਘ ਭੈਣੀਬਾਘਾ ਤੇ ਬਲਾਕ ਆਗੂ ਜਗਜੀਤ ਸਿੰਘ ਜੋਗਾ ਨੇ ਕਿਹਾ ਕਿ ਕੇਂਦਰ ਸਰਕਾਰ ਨਿੱਤ ਨਵੀਂ ਸਕੀਮ ਘੜ ਕੇ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਮਾਨਸਾ, 4 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ- ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਮੁਹਾਜ਼ ਦੇ ਸੱਦੇ 'ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਤੀਜੇ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ | ਅੱਜ ਭੁੱਖ ਹੜਤਾਲ 'ਤੇ ...

ਪੂਰੀ ਖ਼ਬਰ »

ਦਾਤੇਵਾਸ ਸਕੂਲ ਦੇ ਵਿਦਿਆਰਥੀ ਨੇ 'ਖੇਲੋ ਇੰਡੀਆ' ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ

ਬੁਢਲਾਡਾ, 4 ਮਾਰਚ (ਸਵਰਨ ਸਿੰਘ ਰਾਹੀ)-'ਖੇਲੋ ਇੰਡੀਆ' ਤਹਿਤ ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਗੁਲਮਰਗ ਵਿਖੇ ਹੋਏ ਖੇਡ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੇ ਵਿਦਿਆਰਥੀ ਰਮਨਦੀਪ ਸਿੰਘ ਫੁੱਲੂਵਾਲਾ ਡੋਡ ਨੇ 'ਆਇਸ ਸਟੋਕ' ਖੇਡ ਮੁਕਾਬਲੇ ...

ਪੂਰੀ ਖ਼ਬਰ »

200 ਸਾਲ ਪਹਿਲਾਂ ਵਸਿਆ ਹਰਿਆਣਾ ਦੀ ਹੱਦ ਨਾਲ ਲੱਗਦਾ ਪਿੰਡ ਕਾਹਨੇਵਾਲਾ

ਜੀ.ਐਮ. ਅਰੋੜਾ 75971-00004 ਸਰਦੂਲਗੜ੍ਹ- ਇੱਥੋਂ 4 ਕਿੱਲੋਮੀਟਰ ਦੀ ਦੂਰੀ 'ਤੇ ਪੰਜਾਬ ਦਾ ਅਖੀਰਲਾ ਹਰਿਆਣੇ ਦੀ ਹੱਦ ਨਾਲ ਲੱਗਦਾ ਪਿੰਡ ਕਾਹਨੇਵਾਲਾ 200 ਸਾਲ ਪਹਿਲਾਂ ਵਸਿਆ ਸੀ, ਪਰ ਆਜ਼ਾਦੀ ਤੋਂ ਬਾਅਦ ਹਾਲੇ ਤੱਕ ਇਸ ਪਿੰਡ ਲਈ ਕਿਸੇ ਵੀ ਸਰਕਾਰ ਨੇ ਬੱਸ ਸੇਵਾ ਸ਼ੁਰੂ ਨਹੀਂ ...

ਪੂਰੀ ਖ਼ਬਰ »

ਆਵਾਰਾ ਕੁੱਤੇ ਦੇ ਕੱਟਣ ਨਾਲ 3 ਵਿਦਿਆਰਥੀ ਜ਼ਖ਼ਮੀ

ਮਾਨਸਾ, 4 ਮਾਰਚ (ਸਟਾਫ਼ ਰਿਪੋਰਟਰ)-ਇਕ ਆਵਾਰਾ ਕੁੱਤੇ ਦੇ ਕੱਟਣ ਨਾਲ 3 ਵਿਦਿਆਰਥੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਵਿਦਿਆਰਥੀ ਜਦੋਂ ਬੱਸ ...

ਪੂਰੀ ਖ਼ਬਰ »

ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਪਾਣੀ ਦੀ ਬੱਚਤ ਲਈ ਕੀਤਾ ਜਾਗਰੂਕ

ਝੁਨੀਰ, 4 ਮਾਰਚ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਚਲਾਈ ਗਈ ਮੁਹਿੰਮ ਪਾਣੀ ਬਚਾਓ ਮੁਹਿੰਮ ਤਹਿਤ ਪਾਣੀ ਦੀ ਬੱਚਤ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ | ਕਿਸਾਨ ਆਗੂ ਤੇ ਸਮਾਜ ਸੇਵੀ ਬਲਕਾਰ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਸਕੂਲ ਬਠਿੰਡਾ ਦੇ 4 ਅਧਿਆਪਕਾਂ ਸਮੇਤ 14 ਕੋਰੋਨਾ ਪਾਜ਼ੀਟਿਵ

ਬਠਿੰਡਾ, 4 ਮਾਰਚ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲੇ੍ਹ 'ਚ ਬੀਤੇ 24 ਘੰਟਿਆਂ ਦੌਰਾਨ 12 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ | ਹੁਣ ਤੱਕ ਕੁਲ 148144 ਸੈਂਪਲ ਲਏ ਗਏ | ਜਿਨ੍ਹਾਂ ਵਿਚੋਂ 9795 ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਰਮਚਾਰੀਆਂ ਵਲੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਤੀਸਰੇ ਦਿਨ ਵੀ ਰੋਸ ਧਰਨਾ

ਚਾਉਕੇ, 4 ਮਾਰਚ (ਮਨਜੀਤ ਸਿੰਘ ਘੜੈਲੀ)-ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੇ ਕਰਮਚਾਰੀਆਂ ਨੇ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਅੱਜ ਤੀਸਰੇ ਦਿਨ ਵੀ ਬੀ.ਡੀ.ਪੀ.ਓ. ਦਫ਼ਤਰ ਪਿੰਡ ਰਾਮਪੁਰਾ ਵਿਖੇ ਰੋਸ ਧਰਨਾ ਦਿੱਤਾ | ਇਸ ਰੋਸ ਧਰਨੇ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਵਿਧਾਨ ਸਭਾ 'ਚ ਚੁੱਕਿਆ ਕੋਰੋਨਾ ਯੋਧਿਆਂ ਦਾ ਮੁੱਦਾ

ਬਾਲਿਆਂਵਾਲੀ, 4 ਮਾਰਚ (ਕੁਲਦੀਪ ਮਤਵਾਲਾ)-ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ 'ਚ ਕੋਵਿਡ-19 (ਕੋਰੋਨਾ) ਕਾਲ ਦੌਰਾਨ ਕੰਮ ਕਰਨ ਵਾਲੇ ਵਲੰਟੀਅਰਾਂ ਦਾ ਮੁੱਦਾ ਵਿਧਾਨ ਸਭਾ ਚੁੱਕ ਕੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ...

ਪੂਰੀ ਖ਼ਬਰ »

ਬਠਿੰਡਾ ਜਿਊਲਰਜ਼ ਅਤੇ ਕੋਟਕਪੂਰਾ ਜਿਊਲਰਜ਼ ਦਰਮਿਆਨ ਖੇਡੀ ਜਾਵੇਗੀ ਤਿੰਨ ਕਿ੍ਕਟ ਮੈਚਾਂ ਦੀ ਲੜੀ

ਬਠਿੰਡਾ ਛਾਉਣੀ, 4 ਮਾਰਚ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜਿਊਲਰਜ਼ ਅਤੇ ਕੋਟਕਪੂਰਾ ਜਿਊਲਰਜ਼ ਦਰਮਿਆਨ ਤਿੰਨ ਕਿ੍ਕਟ ਮੈਚਾਂ ਦੀ ਲੜੀ ਖੇਡੀ ਜਾਵੇਗੀ | ਇਹ 25-25 ਓਵਰਾਂ ਦੇ ਮੈਚ 7, 14 ਅਤੇ 21 ਮਾਰਚ (ਦਿਨ ਐਤਵਾਰ) ਨੂੰ ਤੇਸ਼ਵਰ ਕਿ੍ਕਟ ਅਕੈਡਮੀ ਮਾਨਸਾ ਰੋਡ ਬਠਿੰਡਾ ਵਿਖੇ ...

ਪੂਰੀ ਖ਼ਬਰ »

ਮਲੂਕਾ ਦੀ ਅਗਵਾਈ ਵਿਚ ਹਲਕਾ ਮੌੜ ਦੀ ਮੀਟਿੰਗ ਅੱਜ

ਬਠਿੰਡਾ, 4 ਮਾਰਚ (ਸ. ਰਿ.)-ਸ਼੍ਰੋਮਣੀ ਅਕਾਲੀ ਦਲ, ਹਲਕਾ ਮੌੜ ਦੀ ਹਲਕਾ ਪੱਧਰੀ ਮੀਟਿੰਗ ਅੱਜ 5 ਮਾਰਚ ਨੂੰ ਮੌੜ ਹਲਕੇ ਦੇ ਮੁੱਖ ਸੇਵਾਦਾਰ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਹੋਵੇਗੀ | ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਮੌੜ ਸਥਿਤ ਮੁੱਖ ...

ਪੂਰੀ ਖ਼ਬਰ »

ਸੇਵਾ ਕੇਂਦਰ ਭਾਗੀਵਾਂਦਰ 'ਚ ਆਧਾਰ ਕਾਰਡ ਅਪਡੇਟ ਕਰਵਾਉਣ ਵਾਲਿਆਂ ਦਾ ਲੱਗਿਆ ਤਾਂਤਾ

ਭਾਗੀਵਾਂਦਰ, 4 ਮਾਰਚ (ਮਹਿੰਦਰ ਸਿੰਘ ਰੂਪ)-ਕੰਪਿਊਟਰੀਕਰਨ ਯੁੱਗ ਵਿਚ ਜਿਥੇ ਲੋਕ ਲੋੜੀਂਦੀਆਂ ਸਹੂਲਤਾਂ ਵਾਲੇ ਦਸਤਾਵੇਜ਼ ਬਣਾਉਣ ਲਈ ਸਰਕਾਰ ਦੇ ਵੱਖ-ਵੱਖ ਸੇਵਾ ਕੇਂਦਰਾਂ ਤੱਕ ਪਹੁੰਚ ਕਰ ਰਹੇ ਹਨ, ਉੱਥੇ ਵੱਡੀ ਹੈਰਾਨੀ ਇਸ ਗੱਲ ਦੀ ਵੀ ਹੋ ਰਹੀ ਹੈ ਕਿ ਆਧਾਰ ਕਾਰਡ ...

ਪੂਰੀ ਖ਼ਬਰ »

ਮਹਿਕਮਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਮੰਗ ਸਬੰਧੀ ਆਰ ਪਾਰ ਦੀ ਲੜਾਈ ਦਾ ਐਲਾਨ

ਬਠਿੰਡਾ, 4 ਮਾਰਚ (ਅਵਤਾਰ ਸਿੰਘ)-ਮਹਿਕਮਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਸੱਤਪਾਲ ਭੈਣੀ ਸੂਬਾ ਜਨਰਲ ਸਕੱਤਰ ਬਲਰਾਜ ਮੌੜ ਅਤੇ ਸੂਬਾਈ ਪੈੱ੍ਰਸ ਸਕੱਤਰ ਅਸ਼ੋਕ ਸ਼ਰਮਾ ਅਤੇ ਬਾਬੂ ਸਿੰਘ ...

ਪੂਰੀ ਖ਼ਬਰ »

ਇਲੈਕਟ੍ਰਕੋ ਹੋਮਿਉਪੈਥੀ ਮੈਡੀਕਲ ਕਾਊਾਸਲ ਹਰਿਆਣਾ ਦੇ ਡਾ. ਵਿਨੋਦ ਖਨਗਵਾਲ ਐੱਮ. ਡੀ. ਇਟੈਲਿਕਾ ਨੇ ਅਲਕੈਮੀ ਰਿਸਰਚ ਲੈਬ ਦਾ ਕੀਤਾ ਦੌਰਾ

ਬਠਿੰਡਾ, 4 ਮਾਰਚ (ਅਵਤਾਰ ਸਿੰਘ)-ਮੰਗਲਵਾਰ ਨੂੰ ਇਲੈਕਟ੍ਰਕੋ ਹੋਮਿਉਪੈਥੀ ਚਿਕਿਤਸਾ ਪ੍ਰਣਾਲੀ ਦੀ ਮਾਨਤਾ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਬਣਾਈ ਗਈ ਇੰਟਰ ਡਿਪਾਰਟਮੈਂਟ ਕਮੇਟੀ (ਆਈ.ਡੀ.ਸੀ.) ਨੂੰ ਫਾਰਮਾਂ ਸਬੰਧੀ ਗਾਈਡ ਲਾਈਨ ਤੇ ਮੰਥਨ ਸਬੰਧੀ ਹਰਿਆਣਾ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 1.50 ਕਰੋੜ ਰੁਪਏ ਦੀ ਸਬਸਿਡੀ ਜਾਰੀ

ਬਠਿੰਡਾ, 4 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਰੁੱਖਾਂ ਦੀ ਜੀਰਾਂਦ ਲਈ ਸੇਵਾ-ਮੁਕਤ ਨਾਨ ਗਜ਼ਟਿਡ ਅਫ਼ਸਰਾਂ ਕੀਤੀ ਮੀਟਿੰਗ

ਬਠਿੰਡਾ, 4 ਮਾਰਚ (ਅਵਤਾਰ ਸਿੰਘ)-ਪੰਜਾਬ ਵਣ ਵਿਭਾਗ ਦੇ ਰਿਟਾਇਰਡ ਨਾਨ ਗਜ਼ਟਿਡ ਅਫ਼ਸਰ ਯੂਨੀਅਨ ਦੀ ਮੀਟਿੰਗ ਕੁਲਵੰਤ ਸਿੰਘ ਉਪ-ਸਰਪ੍ਰਸਤ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿਛਲੇ ਮਹੀਨੇ ਦੀ ਹੋਈ ਪ੍ਰਗਤੀ ਬਾਰੇ ਜਾਣੂ ਕਰਵਾਉਣ ਉਪਰੰਤ ਕਿਹਾ ਕਿ 31 ਜਨਵਰੀ ਨੂੰ ...

ਪੂਰੀ ਖ਼ਬਰ »

ਵਿਦੇਸ਼ੀ ਸਟੱਡੀ ਅਤੇ ਪਲੇਸਮੈਂਟ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਪੈਸ਼ਲ ਸੈੱਲ ਸਥਾਪਿਤ

ਬਠਿੰਡਾ, 4 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ 'ਚ ਪੜ੍ਹਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨ ਦੀ ਸਹੂਲਤ ਲਈ ਵਿਦੇਸ਼ੀ ਸਟੱਡੀ ਅਤੇ ਪਲੇਸਮੈਂਟ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਫ਼ੁਸਲਾ ਕੇ ਭਜਾਉਣ ਤੇ ਜਬਰ-ਜਨਾਹ ਕਰਨ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 4 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਮੈਡਮ ਕਿਰਨ ਬਾਲਾ ਨੇ ਬਚਾਅ ਪੱਖ ਦੇ ਵਕੀਲ ਗੁਰਵਿੰਦਰ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਨਾਬਾਲਗਾ ਨੂੰ ਵਰਗ਼ਲਾ ਫੁਸਲਾ ਕੇ ਭਜਾਉਣ ਤੇ ਜਬਰ ਜਨਾਹ ਕਰਨ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਗੁਰੂਸਰ ਜਲਾਲ ਵਿਖੇ ਮੁਫ਼ਤ ਅੱਖਾਂ ਦਾ ਆਪ੍ਰੇਸ਼ਨ ਕੈਂਪ ਭਲਕੇ

ਭਗਤਾ ਭਾਈਕਾ, 4 ਮਾਰਚ (ਸੁਖਪਾਲ ਸਿੰਘ ਸੋਨੀ)-ਬ੍ਰਹਮਲੀਨ ਸੰਤ ਬਾਬਾ ਕਟਨੈਲ ਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਵਾਮੀ ਬ੍ਰਹਮ ਮੁਨੀ ਮੁੱਖ ਸੇਵਾਦਾਰ ਵਿਵੇਕ ਆਸਰਮ ਗੁਰੂਸਰ ਦੀ ਰਹਿਨੁਮਈ ਹੇਠ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਵਿਖੇ 6 ਮਾਰਚ ਨੂੰ 227ਵਾਂ ਮੁਫ਼ਤ ...

ਪੂਰੀ ਖ਼ਬਰ »

ਗੰਗਾ ਸਕੂਲ 'ਚ ਕੋਰੋਨਾ ਤੋਂ ਬਚਣ ਲਈ ਬੱਚਿਆਂ ਨੂੰ ਕੀਤਾ ਜਾਗਰੂਕ

ਮਹਿਮਾ ਸਰਜਾ, 4 ਮਾਰਚ (ਰਾਮਜੀਤ ਸ਼ਰਮਾ)-ਜ਼ਿਲ੍ਹਾ ਸਿਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਭੁਪਿੰਦਰ ਕੌਰ ਅਤੇ ਇਕਬਾਲ ਸਿੰਘ ਬੁੱਟਰ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਵਿਖੇ ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਵਲੋਂ ਬੱਚਿਆਂ ਨੂੰ ...

ਪੂਰੀ ਖ਼ਬਰ »

ਪਿੰਡ ਸੁਖਲੱਧੀ ਦੀ ਪੰਚਾਇਤ ਵਲੋਂ ਹਰ 5 ਦਿਨ ਬਾਅਦ 5 ਕਿਸਾਨ ਧਰਨੇ 'ਚ ਦਿੱਲੀ ਭੇਜਣ ਲਈ ਲਿਖਤੀ ਮਤਾ ਪਾਸ

ਰਾਮਾਂ ਮੰਡੀ, 4 ਮਾਰਚ (ਤਰਸੇਮ ਸਿੰਗਲਾ)-ਦਿੱਲੀ ਕਿਸਾਨ ਅੰਦੋਲਨ ਨੂੰ ਮਜ਼ਬੂਤੀ ਨਾਲ ਜਾਰੀ ਰੱਖਣ ਲਈ ਨੇੜਲੇ ਪਿੰਡ ਸੁਖਲੱਧੀ ਦੇ ਕਿਸਾਨਾਂ ਵਲੋਂ ਪੰਚਾਇਤ ਦੀ ਅਗਵਾਈ ਹੇਠ ਇਕ ਭਰਵੀਂ ਮੀਟਿੰਗ ਕੀਤੀ ਗਈ | ਜਿਸ ਵਿਚ ਪਿੰਡ ਵਿਚੋਂ ਹਰ 5 ਦਿਨ ਬਾਅਦ ਵਾਰਡ ਅਨੁਸਾਰ ਇਕ ...

ਪੂਰੀ ਖ਼ਬਰ »

ਸਿਟੀ ਟ੍ਰੈਫ਼ਿਕ ਇੰਚਾਰਜ ਨੇ ਕੋਰੋਨਾ ਵੈਕਸੀਨ ਲਗਵਾਈ

ਭਗਤਾ ਭਾਈਕਾ, 4 ਮਾਰਚ (ਸੁਖਪਾਲ ਸਿੰਘ ਸੋਨੀ)-ਸਥਾਨਕ ਸਿਵਲ ਹਸਪਤਾਲ ਵਿਖੇ ਅੱਜ ਸਥਾਨਕ ਸਿਟੀ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਸੁਖਜਿੰਦਰ ਸਿੰਘ ਖੋਸਾ ਵਲੋਂ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਚਾਰਜ ...

ਪੂਰੀ ਖ਼ਬਰ »

ਅਧਿਆਪਕ ਗੁਰਦੀਪ ਸਿੰਘ ਢਿੱਲੋਂ ਨੂੰ ਡਾਇਰੈਕਟਰ ਐਜੂਕੇਸ਼ਨ ਵਲੋਂ ਪ੍ਰਸੰਸਾ-ਪੱਤਰ ਜਾਰੀ

ਕੋਟਫੱਤਾ, 4 ਮਾਰਚ (ਰਣਜੀਤ ਬੁੱਟਰ)-ਪਿਛਲੇ ਦਿਨੀਂ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ (ਬਠਿੰਡਾ) ਦੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਗੁਰਦੀਪ ਸਿੰਘ ਢਿੱਲੋਂ ਨੂੰ 11 ਸਾਲਾਂ ਦੇ ਅਧਿਆਪਣ ਤਜਰਬੇ ਦੇ ਆਧਾਰ ਤੇ 100 ਫੀਸਦੀ ਨਤੀਜੇ ਦੇਣ ਕਰਕੇ ਡਾਇਰੈਕਟਰ ਐਜੂਕੇਸ਼ਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਮੰਗੂ ਸਿੰਘ ਭਗਤਾ

ਭਗਤਾ ਭਾਈਕਾ - ਦੇਸ਼ ਅੰਦਰ ਡੀ ਐਸ ਫੋਰ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਹੋਂਦ ਵਿਚ ਆਉਣ ਉਪਰੰਤ ਜ਼ਿਲ੍ਹਾ ਬਠਿੰਡਾ ਦੇ ਪਹਿਲੇ ਪ੍ਰਧਾਨ ਬਣਨ ਦਾ ਮਾਣ ਹਾਸਿਲ ਕਰਨ ਵਾਲੇ ਸ: ਮੰਗੂ ਸਿੰਘ ਭਗਤਾ ਦਾ ਜਨਮ ਕਰੀਬ 1929 ਵਿਚ ਇਤਿਹਾਸਿਕ ਨਗਰ ਸਮਾਧ ਭਾਈ (ਮੋਗਾ) ਵਿਖੇ ਪਿਤਾ ਭਾਗ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਮਹਿਰਾਜ, 4 ਮਾਰਚ (ਸੁਖਪਾਲ ਮਹਿਰਾਜ)-ਸਿੱਖਿਆ ਵਿਭਾਗ, ਜ਼ਿਲ੍ਹਾ ਮੈਨਟਰ ਅੰਗਰੇਜ਼ੀ ਬਾਲ ਕ੍ਰਿਸ਼ਨ ਅਗਰਵਾਲ ਅਤੇ ਬਲਾਕ ਮੈਨਟਰ ਦਿਨੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰਸੀਪਲ ਹਰਨੇਕ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਗਊ ਟੈਕਸ ਸਰਕਾਰ ਵਸੂਲ ਰਹੀ ਪਰ ਆਵਾਰਾ ਜ਼ਖ਼ਮੀ ਪਸ਼ੂਆਂ ਦਾ ਇਲਾਜ ਸਮਾਜਿਕ ਸੰਸਥਾਵਾਂ ਦੇ ਆਸਰੇ

ਰਾਮਾਂ ਮੰਡੀ, 4 ਮਾਰਚ (ਤਰਸੇਮ ਸਿੰਗਲਾ)- ਸਮਾਜਿਕ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਅੱਜ ਸ਼ਹਿਰ ਵਿਚ ਘੁੰਮ ਰਹੇ ਇੱਕ ਆਵਾਰਾ ਪਸ਼ੂ ਦਾ ਇਲਾਜ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX