ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 115ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਸੁਧਰਨਾ 115ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ, ਮਜ਼ਦੂਰਾਂ ਪ੍ਰਤੀ ਅੜੀਅਲ ਤੇ ਹੰਕਾਰੀ ਰਵੱਈਏ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਸੰਘਰਸ਼ ਦੇ 100ਵੇਂ ਦਿਨ ਦੇਸ਼ ਵਿਆਪੀ ਕਾਲੇ ਝੰਡੇ ਲਾ ਕੇ ਰੋਸ ਦਿਵਸ ਮਨਾਉਣ ਦੇ ਫ਼ੈਸਲੇ ਨੂੰ ਲਾਗੂ ਕੀਤਾ ਗਿਆ | ਧਰਨੇ 'ਚ ਹਾਜ਼ਰ ਸਾਥੀਆਂ ਨੇ ਆਪਣੇ ਘਰਾਂ, ਦਫ਼ਤਰਾਂ ਅਤੇ ਧਰਨਿਆਂ ਤੇ ਕਾਲੇ ਝੰਡੇ ਲਾ ਕੇ ਚੱਲ ਰਹੇ ਸੰਘਰਸ਼ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਸਾਨ-ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਦੀਆਂ ਵੱਡੀਆਂ ਪ੍ਰਮੁੱਖ ਟਰੇਡ ਯੂਨੀਅਨਾਂ ਵੱਲੋਂ 15 ਮਾਰਚ ਨੂੰ ਨਿੱਜੀਕਰਨ ਵਿਰੁੱਧ ਕੀਤੇ ਜਾ ਰਹੇ ਧਰਨੇ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ | ਇਸ ਮੌਕੇ ਸਾਥੀ ਗੁਰਮੇਸ਼ ਸਿੰਘ, ਮਾ: ਹਰਕੰਵਲ ਸਿੰਘ, ਬੀਬੀ ਬਿਮਲਾ ਦੇਵੀ, ਗੁਰਮੀਤ ਸਿੰਘ, ਪਰਸ਼ਨ ਸਿੰਘ ਲਹਿਲੀ ਕਲਾਂ, ਜਸਕਰਨ ਸਿੰਘ, ਜਸਬੀਰ ਸਿੰਘ, ਨਵਪ੍ਰੀਤ ਸਿੰਘ ਭੀਲੋਵਾਲ, ਪਰਦੁਮਣ ਸਿੰਘ ਬਜਵਾੜਾ, ਬਲਰਾਜ ਸਿੰਘ ਬੈਂਸ, ਰਕੇਸ ਕੁਮਾਰ ਬੱਬਲੀ, ਕੁਲਤਾਰ ਸਿੰਘ, ਗੁਰਸ਼ਰਨ ਸਿੰਘ, ਜੋਗਿੰਦਰ ਸਿੰਘ, ਰਾਮ ਲੁਭਾਇਆ ਸ਼ੇਰਗੜ੍ਹ, ਚਰਨ ਸਿੰਘ ਧਾਮੀ, ਗੰਗਾ ਪ੍ਰਸ਼ਾਦ, ਵੰਸ਼ ਗੁਰਬਖ਼ਸ ਸਿੰਘ ਸੂਸ, ਲਹਿੰਬਰ ਰਾਮ ਝੱਮਟ ਸਾਹਰੀ, ਸੋਮਨਾਥ ਸਾਹਰੀ, ਹਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਸੁਤੈਹਰੀ ਰੋਡ 'ਤੇ ਲਗਾਇਆ ਧਰਨਾ 146ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਕਮੇਟੀ ਦੋਆਬਾ ਹੁਸ਼ਿਆਰਪੁਰ ਵਲੋਂ ਸੁਤੈਹਰੀ ਰੋਡ 'ਤੇ ਸਥਿਤ ਕਾਰਪੋਰੇਟ ਘਰਾਣਿਆਂ ਦੇ ਸ਼ੋਅਰੂਮ ਸਾਹਮਣੇ ਲਗਾਇਆ ਧਰਨਾ 146ਵੇਂ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਫਰਵਰੀ ਮਹੀਨੇ 'ਚ ਕੈਨੇਡਾ ਦੇ 50 ਤੋਂ ਵਧੇਰੇ ਸਟੱਡੀ ਵੀਜ਼ੇ ਹਾਸਲ-ਅਰੋੜਾ

ਸਤੰਬਰ ਇਨਟੇਕ ਲਈ ਦਾਖ਼ਲੇ ਜਾਰੀ ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਕੈਨੇਡਾ ਸਟੱਡੀ ਵੀਜ਼ੇ ਸਬੰਧੀ ...

ਪੂਰੀ ਖ਼ਬਰ »

ਅਰੋੜਾ ਵਲੋਂ ਬੱਸ ਅੱਡੇ ਤੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਤੱਕ ਸੜਕ ਦੀ ਰੀਕਾਰਪੇਟਿੰਗ ਦੇ ਕੰਮ ਦਾ ਉਦਘਾਟਨ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਥਾਨਕ ਬੱਸ ਅੱਡੇ ਤੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਤੱਕ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਸੜਕ ਦੀ ਰੀਕਾਰਪੇਟਿੰਗ ਦੇ ਕੰਮ ਦਾ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ 151ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 151ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਗੁਰਦੀਪ ...

ਪੂਰੀ ਖ਼ਬਰ »

ਜੀਓ ਸੈਂਟਰ ਅੱਗੇ ਕਾਲੇ ਝੰਡੇ ਲੈ ਕੇ ਕੀਤਾ ਰੋਸ ਮੁਜ਼ਾਹਰਾ

ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਇੱਥੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਜੀਓ ਸੈਂਟਰ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਕਾਲੇ ਝੰਡੇ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕਸ਼ਮੀਰੀ ਲਾਲ ਏ.ਆਰ. ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਸੁਭਾਸ਼ ਮੱਟੂ ਸੂਬਾਈ ਮੀਤ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ 149ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੜ੍ਹਦੀਵਾਲਾ, 6 ਮਾਰਚ (ਚੱਗਰ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 149ਵੇਂ ਦਿਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲੈਣ ਦੇ ਬਾਵਜੂਦ ਸਿਹਤ ਵਿਭਾਗ ਦੇ ਮੁਲਾਜ਼ਮ ਨਿਕਲੇ ਕੋਰੋਨਾ ਪਾਜ਼ੀਟਿਵ

ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਕੋਰੋਨਾ ਤੋਂ ਬਚਾਓ ਲਈ ਸਿਹਤ ਵਿਭਾਗ ਵਲੋਂ ਲਗਾਈ ਜਾ ਰਹੀ ਕੋਰੋਨਾ ਵੈਕਸੀਨ ਕਿੰਨੀ ਕੁ ਲਾਹੇਵੰਦ ਹੋ ਰਹੀ ਹੈ ਇਸ ਦੀ ਮਿਸਾਲ ਸਥਾਨਕ ਸਿਵਲ ਹਸਪਤਾਲ ਤੋਂ ਮਿਲਦੀ ਹੈ ਜਿੱਥੋਂ ਦੇ 2 ਮੁਲਾਜ਼ਮ ਕੋਰੋਨਾ ਵੈਕਸੀਨ ਲੈਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 119 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 119 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 9036 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 380 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚਹੁ-ਮਾਰਗੀ ਪ੍ਰੋਜੈਕਟ ਤਹਿਤ ਸੜਕ ਕਿਨਾਰੇ ਬਣਨ ਵਾਲੇ ਨਾਲਿਆਂ ਦਾ ਲੋਕਾਂ ਵਲੋਂ ਵਿਰੋਧ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਜਲੰਧਰ-ਹੁਸ਼ਿਆਰਪੁਰ ਚਹੁ-ਮਾਰਗੀ ਪ੍ਰੋਜੈਕਟ ਤਹਿਤ ਬਣ ਰਹੀ 21 ਮੀਟਰ ਚੌੜੀ ਸੜਕ ਦੇ ਦੋਵੇਂ ਪਾਸੇ ਪਾਣੀ ਦੀ ਨਿਕਾਸੀ ਲਈ ਕੀਤੀ ਜਾ ਰਹੀ ਨਾਲਿਆਂ ਦੀ ਉਸਾਰੀ ਨੂੰ ਲੈ ਕੇ ਹੁਸ਼ਿਆਰਪੁਰ-ਟਾਂਡਾ ਬਾਈਪਾਸ ਨਜ਼ਦੀਕ ਸਨਅਤੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼ਕਤੀ ਸੈਨਾ ਨੇ ਡੀ.ਐੱਸ.ਪੀ. ਟਾਂਡਾ ਨੂੰ ਸੌ ਾਪਿਆ ਮੰਗ-ਪੱਤਰ

ਟਾਂਡਾ ਉੜਮੁੜ, 6 ਮਾਰਚ (ਭਗਵਾਨ ਸਿੰਘ ਸੈਣੀ)-ਅੱਜ ਭਗਵਾਨ ਵਾਲਮੀਕਿ ਸ਼ਕਤੀ ਸੈਨਾ ਪੰਜਾਬ ਦੇ ਪ੍ਰਧਾਨ ਐਡਵੋਕੇਟ ਅਜੇ ਕੁਮਾਰ ਦੀ ਅਗਵਾਈ 'ਚ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਐਡਵੋਕੇਟ ਅਜੇ ਕੁਮਾਰ ਨੇ ਮੰਗ-ਪੱਤਰ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਹੋਣ ਸਬੰਧੀ ਹੋਏ ਝਗੜੇ ਵਿਚ ਔਰਤ ਜ਼ਖ਼ਮੀ

ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਮੁਕੇਰੀਆਂ ਦੇ ਮੋਨਸਰ ਰੋਡ ਵਿਖੇ ਇਕ ਔਰਤ ਵਲੋਂ ਸੀਨੀਅਰ ਕਾਂਗਰਸੀ ਨੇਤਾ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਜਿੱਥੇ ਗੰਭੀਰ ਦੋਸ਼ ਲਗਾਏ ਗਏ ਹਨ ਉੱਥੇ ਉਸ ਦੀ ਕੀਤੀ ਗਈ ਕੁੱਟਮਾਰ ਪਿੱਛੋਂ ਉਹ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਜੇਰੇ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕ ਕਰਨ ਲਈ ਵੈਨ ਰਵਾਨਾ

ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਲਵੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ. ਐਮ. ਓ. ਡਾ. ਜੀ. ਪੀ. ਸਿੰਘ ਦੀ ਅਗਵਾਈ 'ਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ...

ਪੂਰੀ ਖ਼ਬਰ »

ਐੱਨ.ਸੀ.ਸੀ. ਅਫ਼ਸਰ ਮਿਨਹਾਸ ਫਾਊਾਡੇਸ਼ਨ ਕਾਰਡ ਤੇ ਬੈਜ ਨਾਲ ਸਨਮਾਨਿਤ

ਦਸੂਹਾ, 6 ਮਾਰਚ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਐਨ.ਸੀ.ਸੀ. ਅਫ਼ਸਰ ਡਾ: ਕੁਲਦੀਪ ਮਿਨਹਾਸ ਸਟੇਟ ਐਵਾਰਡੀ ਨੂੰ ਐਨ.ਸੀ.ਸੀ. ਵਲੋਂ ਡਾਇਰੈਕਟਰ ਜਨਰਲ ਐਨ.ਸੀ.ਸੀ. ਕੋਮੋਡੇਸ਼ਨ ਕਾਰਡ ਅਤੇ ਬੈਜ ਨਾਲ ਸਨਮਾਨ ਕੀਤਾ ਗਿਆ | ਡਾ. ਕੁਲਦੀਪ ...

ਪੂਰੀ ਖ਼ਬਰ »

ਫ਼ੌਜੀ ਕਾਲੋਨੀ ਟਾਂਡਾ ਵਿਖੇ ਲੋਕਾਂ ਨੇ ਕੇਂਦਰ ਸਰਕਾਰ ਦੇ ਫ਼ਰਮਾਨਾਂ ਦਾ ਕੀਤਾ ਵਿਰੋਧ

ਟਾਂਡਾ ਉੜਮੁੜ, 6 ਮਾਰਚ (ਦੀਪਕ ਬਹਿਲ, ਗੁਰਾਇਆ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਦਿੱਲੀ ਕਿਸਾਨ ਅੰਦੋਲਨ ਲਈ ਇਲਾਕਾ ਵਾਸੀਆਂ ਨੂੰ ਲਾਮਬੰਦ ਕਰਨ ਲਈ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਵਿੰਦਰ ਸਿੰਘ ...

ਪੂਰੀ ਖ਼ਬਰ »

'ਪੰਜਾਬ ਮੰਗਦਾ ਜਵਾਬ' ਦੇ ਸੱਦੇ 'ਤੇ ਅਕਾਲੀ ਦਲ ਕੱਲ੍ਹ ਦੇਵੇਗਾ ਰੋਸ ਧਰਨੇ-ਰਾਠਾਂ

ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਜਵਾਬ' ਦੇ ਸੱਦੇ ਤਹਿਤ ਕੈਪਟਨ ਸਰਕਾਰ ਦੇ ਵਿਰੋਧ ਲਈ 8 ਮਾਰਚ ਦਿਨ ਸੋਮਵਾਰ ਨੂੰ ਹਲਕਾ ਪੱਧਰੀ ਰੋਸ ਧਰਨੇ ਦਿੱਤੇ ਜਾ ਰਹੇ ਹਨ ਜਿਸ ਦੇ ਚੱਲਦੇ ਹੋਏ ਗੜ੍ਹਸ਼ੰਕਰ ਦੇ ਐੱਸ.ਡੀ.ਐੱਮ. ਦਫ਼ਤਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਗੜ੍ਹਦੀਵਾਲਾ, 6 ਮਾਰਚ (ਚੱਗਰ)-ਗੜ੍ਹਦੀਵਾਲਾ ਪੁਲੀਸ ਨੇ ਇਕ ਵਿਅਕਤੀ ਨੂੰ 48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਵਿੰਦਰਪਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ-ਬਾ-ਚੈਕਿੰਗ ...

ਪੂਰੀ ਖ਼ਬਰ »

ਲਗਾਤਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਕੇਂਦਰ ਸਰਕਾਰ ਨੇ ਗ਼ਰੀਬ ਜਨਤਾ ਦਾ ਕੱਢਿਆ ਕਚੂੰਮਰ-ਬਿੱਕਾ ਚੀਮਾ

ਘੋਗਰਾ, 6 ਮਾਰਚ (ਆਰ.ਐਸ. ਸਲਾਰੀਆ)-ਕੇਂਦਰ ਸਰਕਾਰ ਵਲੋਂ ਲਗਾਤਾਰ ਪੈਟਰੋਲ, ਡੀਜ਼ਲ, ਰਸੋਈ ਗੈੱਸ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਜੋ ਕਿ ਦੇਸ਼ ਦੀ ਗ਼ਰੀਬ ਜਨਤਾ ਨੂੰ ਲੈ ਡੁੱਬੇਗਾ | ਪਿਛਲੇ ਇਕ ਮਹੀਨੇ ਵਿਚ 10 ਤੋਂ 15 ਰੁਪਏ ਪੈਟਰੋਲ ਅਤੇ ਡੀਜ਼ਲ ਦੀਆਂ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਦੀ ਐਕਸਚੇਂਜ 'ਚੋਂ 30 ਬੈਟਰੀਆਂ (ਸੈੱਲ) ਚੋਰੀ

ਘੋਗਰਾ, 6 ਮਾਰਚ (ਆਰ.ਐੱਸ.ਸਲਾਰੀਆ)-ਬੀਤੀ ਰਾਤ ਅੱਡਾ ਘੋਗਰਾ ਵਿਖੇ ਬੀ.ਐੱਸ.ਐੱਨ.ਐੱਲ ਦੀ ਟੈਲੀਫ਼ੋਨ ਐਕਸਚੇਂਜ ਵਿਚੋਂ ਬੈਟਰੀਆਂ (ਸੈੱਲ) ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਈ-ਹੈੱਲਥ ਕਾਰਡ ਬਣਾਉਣ ਲਈ ਅੱਜ ਵੀ ਖੁੱਲ੍ਹਣਗੇ ਸਾਰੇ ਸੇਵਾ ਕੇਂਦਰ-ਪੰਚਾਲ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਈ-ਹੈਲਥ ਕਾਰਡ ਬਣਾਉਣ ਲਈ ਐਤਵਾਰ 7 ਮਾਰਚ ਨੂੰ ਵੀ ਜ਼ਿਲ੍ਹੇ ਦੇ ਸਾਰੇ 25 ਸੇਵਾ ਕੇਂਦਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਿਸਾਨ, ਮਜ਼ਦੂਰ ਨੌਜਵਾਨਾਂ ਵਲੋਂ ਧਰਨਾ

ਮਾਹਿਲਪੁਰ, 6 ਮਾਰਚ (ਰਜਿੰਦਰ ਸਿੰਘ)-ਭਾਜਪਾ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੀ ਹਿਮਾਇਤ 'ਚ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਘਾਗੋਂ ਰੋੜਾਂਵਾਲੀ ਵਿਖੇ ਫੁੱਟਬਾਲ ਟੂਰਨਾਮੈਂਟ ਅੱਜ ਤੋਂ

ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਪਿੰਡ ਘਾਗੋਂ ਰੋੜਾਂਵਾਲੀ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਵ. ਹਰਦੀਪ ਸਿੰਘ ਗੋਲਕੀਪਰ ਦੀ ਯਾਦ 'ਚ ਕਿਸਾਨੀ ਸੰਘਰਸ਼ ਨੂੰ ਸਮਰਪਿਤ 6ਵਾਂ ਸਾਲਾਨਾ 9 ਸਾਈਡ ਤਿੰਨ ਦਿਨਾਂ ਫੁੱਟਬਾਲ ਟੂਰਨਾਮੈਂਟ 7 ...

ਪੂਰੀ ਖ਼ਬਰ »

ਟਰੱਕ ਪਿੱਛੇ ਐਕਟਿਵਾ ਵੱਜਣ ਨਾਲ ਔਰਤ ਗੰਭੀਰ ਜ਼ਖ਼ਮੀ

ਐਮਾਂ ਮਾਂਗਟ, 6 ਮਾਰਚ (ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਟਰੱਕ ਦੇ ਪਿੱਛੇ ਐਕਟਿਵਾ ਵੱਜਣ ਨਾਲ ਇਕ ਔਰਤ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਧਨੋਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਕਾਰ ਪਾਰਕਿੰਗ ਲਈ ਆੜ੍ਹਤੀ ਖੱਖ ਵਲੋਂ 1.40 ਲੱਖ ਦੀ ਰਾਸ਼ੀ ਭੇਟ

ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਦੀ ਕਾਰ ਪਾਰਕਿੰਗ 'ਚ ਇੰਟਰਲਾਕ ਟਾਈਲਾਂ ਲਗਾਉਣ ਲਈ ਆੜ੍ਹਤੀ ਸੋਹਣ ਸਿੰਘ ਖੱਖ ਮੋਹਣਵਾਲ ਵਾਲਿਆਂ ਵਲੋਂ 1 ਲੱਖ 40 ਹਜ਼ਾਰ ਦੀ ਦਾਨ ਰਾਸ਼ੀ ਦਾ ਯੋਗਦਾਨ ਪਾਇਆ ਗਿਆ ਹੈ | ਕਾਰ ...

ਪੂਰੀ ਖ਼ਬਰ »

ਧੁੱਗਾ ਕਲਾਂ 'ਚ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਧੁੱਗਾ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਸਭਾ, ਡਾ: ਬੀ.ਆਰ. ਅੰਬੇਡਕਰ ਕਲੱਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇਹਰੀਵਾਲ ਵਿਚ ਕਰਵਾਏ ਸਾਲਾਨਾ ਅਥਲੈਟਿਕ ਮੁਕਾਬਲੇ

ਅੱਡਾ ਸਰਾਂ , 6 ਮਾਰਚ (ਹਰਜਿੰਦਰ ਸਿੰਘ ਮਸੀਤੀ)-ਸਰਕਾਰੀ ਹਾਈ ਸਕੂਲ ਦੇਹਰੀਵਾਲ 'ਚ ਸਾਲਾਨਾ ਅਥਲੈਟਿਕ ਮੁਕਾਬਲੇ ਕਰਵਾਏ ਗਏ | ਸਕੂਲ ਮੁਖੀ ਜਤਿੰਦਰਪਾਲ ਸਿੰਘ ਦੀ ਅਗਵਾਈ 'ਚ ਖੇਡ ਅਧਿਆਪਕ ਬਲਜਿੰਦਰ ਸਿੰਘ ਭਿੰਡਰ ਦੀ ਦੇਖ-ਰੇਖ 'ਚ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੀਟਿੰਗ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਵਾਟਰ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੀਟਿੰਗ ਗੁਰੂ ਤੇਗ ਬਹਾਦਰ ਪਾਰਕ ਹੁਸ਼ਿਆਰਪੁਰ ਵਿਖੇ ਬ੍ਰਾਂਚ ਪ੍ਰਧਾਨ ਸੁਪਿੰਦਰ ਸਿੰਘ ਦੀ ਅਗਵਾਈ 'ਚ ਹੋਈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਆਉਣ ...

ਪੂਰੀ ਖ਼ਬਰ »

ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਨਵੇਂ ਬਣੇ ਕੌ ਾਸਲਰਾਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਸਭਾ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਰਵਿਦਾਸ ਮੰਦਰ ਮੁਹੱਲਾ ਜਗੀਰਪੁਰਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਸਭਾ ਦੇ ਚੇਅਰਮੈਨ ਗੁਰਮੇਲ ਰਾਮ ਝਿੰਮ, ਸਤਪਾਲ ਪ੍ਰਧਾਨ ...

ਪੂਰੀ ਖ਼ਬਰ »

ਬਰਿਆਨਾ ਹਸਪਤਾਲ 'ਚ 21 ਸਾਲਾ ਨੌਜਵਾਨ ਦੀਆਂ ਅੱਖਾਂ ਦਾ ਸਫ਼ਲ ਆਪ੍ਰੇਸ਼ਨ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)- ਬਰਿਆਨਾ ਅੱਖਾਂ ਦਾ ਹਸਪਤਾਲ ਅਤੇ ਲੇਸਿਕ ਲੇਜ਼ਰ ਸੈਂਟਰ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਅੱਖਾਂ ਦੇ ਇਲਾਜ ਵਾਸਤੇ ਅਤਿ ਆਧੁਨਿਕ ਮਸ਼ੀਨਾਂ ਅਤੇ ਅੰਤਰਰਾਸ਼ਟਰੀ ਪੱਧਰ ਦੇ ਲੇਸਿਕ ਹੋਣ ਕਾਰਨ ਇਹ ਉੱਤਰੀ ਭਾਰਤ ਦੇ ...

ਪੂਰੀ ਖ਼ਬਰ »

ਉੱਤਰਾਖੰਡ 'ਚ ਹੋਈ ਰਾਸ਼ਟਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਹੁਸ਼ਿਆਰਪੁਰ, 6 ਮਾਰਚ (ਹਰਪ੍ਰੀਤ ਕੌਰ)-ਬੀਤੇ ਦਿਨੀਂ ਉੱਤਰਾਖੰਡ ਵਿਖੇ ਹੋਈ ਰਾਸ਼ਟਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ ਵਿਚ ਜੇਤੂ ਹੁਸ਼ਿਆਰਪੁਰ ਦੇ ਖਿਡਾਰੀਆਂ ਨੂੰ ਅੱਜ ਇੱਥੇ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ ਦੇ ਚੇਅਰਮੈਨ ਸੰਜੀਵ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿੰਘਪੁਰ ਦੇ ਵਾਸੀ ਸੁਰਜੀਤ ਸਿੰਘ ਨੇ ਥਾਣਾ ਸਦਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਕੇਜਰੀਵਾਲ ਦੀ 21 ਮਾਰਚ ਨੂੰ ਹੋਣ ਵਾਲੀ ਕਿਸਾਨ ਮਹਾਂ ਰੈਲੀ ਲਈ ਲੋਕਾਂ ਵਿਚ ਭਾਰੀ ਉਤਸ਼ਾਹ-ਪ੍ਰੋਫ਼ੈਸਰ ਮੁਲਤਾਨੀ

ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਬਾਘਾ ਪੁਰਾਣਾ ਵਿਖੇ 21 ਮਾਰਚ ਨੂੰ ਹੋਣ ਵਾਲੀ ਕਿਸਾਨ ਮਹਾਂ ਰੈਲੀ ਪੰਜਾਬ ਵਿਚ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬਣੇਗੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਟਾਂਡਾ ਵਿਖੇ ਵਿਸ਼ਾਲ ਰੋਸ ਧਰਨਾ 8 ਨੂੰ –ਰਸੂਲਪੁਰ

ਟਾਂਡਾ ਉੜਮੁੜ, 6 ਮਾਰਚ (ਦੀਪਕ ਬਹਿਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸੂਬੇ ਅੰਦਰ ਬਿਜਲੀ ਦੇ ਬਿੱਲਾਂ ਦੇ ਵਧਾਏ ਰੇਟ ਅਤੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਟਾਂਡਾ ਦੇ ਤਹਿਸੀਲ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ 'ਚ ਰਾਤ ਨੂੰ ਕਰਫ਼ਿਊ ਲਗਾਉਣ ਦੇ ਹੁਕਮ

ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ 'ਚ ਕੋਵਿਡ-19 ਦੇ ਕੇਸਾਂ 'ਚ ਦੁਬਾਰਾ ਦਿਨ ਪ੍ਰਤੀ ਦਿਨ ਵਧਣ ਦੇ ਮੱਦੇਨਜ਼ਰ ਲੋਕ ਹਿਤ ਨੂੰ ਧਿਆਨ 'ਚ ਰੱਖਦੇ ਹੋਏ ਕੀਮਤੀ ਜਾਨਾਂ ਨੂੰ ...

ਪੂਰੀ ਖ਼ਬਰ »

ਦਿਹਾਣਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਜਾਰੀ

ਹੁਸ਼ਿਆਰਪੁਰ, 6 ਮਾਰਚ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਦਿਹਾਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਮਿਸ਼ਨਰੀ ਕਾਲਜ ਸ੍ਰੀ ਅੰਮਿ੍ਤਸਰ ਸਾਹਿਬ, ਬੀਬੀ ਰਣਜੀਤ ਕੌਰ ਮਾਹਿਲਪੁਰੀ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਸਮੂਹ ਸੰਗਤਾਂ ...

ਪੂਰੀ ਖ਼ਬਰ »

60 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣਾ ਸ਼ੁਰੂ-ਡਾ. ਜੀ.ਪੀ. ਸਿੰਘ

ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਸਿਵਲ ਹਸਪਤਾਲ ਮੁਕੇਰੀਆਂ 'ਚ ਕੋਵਿਡ-19 ਵੈਕਸੀਨ ਦਾ ਟੀਕਾਕਰਨ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰਣਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਮ. ਓ. ਡਾ. ਜੀ. ਪੀ ਸਿੰਘ ਨੇ ਦੱਸਿਆ ਕਿ 60 ...

ਪੂਰੀ ਖ਼ਬਰ »

ਤਪ ਅਸਥਾਨ ਬਾਬਾ ਬਸੰਤ ਸਿੰਘ ਤੋਂ ਨਗਰ ਕੀਰਤਨ ਸਜਾਇਆ

ਹਰਿਆਣਾ, 6 ਮਾਰਚ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਮਹਾਨ ਸ਼ਹਾਦਤ ਦੀ 315ਵੀਂ ਯਾਦ ਨੂੰ ਸਮਰਪਿਤ ਅਲੌਕਿਕ ਨਗਰ ...

ਪੂਰੀ ਖ਼ਬਰ »

ਕੰਢੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

ਚੱਬੇਵਾਲ, 6 ਮਾਰਚ (ਥਿਆੜਾ)-ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਅਣਮਿਥੇ ਸਮੇਂ ਲਈ ਲਗਾਏ ਮੋਰਚੇ ਤੇ ਕੰਢੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਕੁਲਜਿੰਦਰ ਸਿੰਘ ਘੁੰਮਣ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX