ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਜਪਾ ਵਲੋਂ ਕਿਸਾਨੀ ਅੰਦੋਲਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਦੇ ਰੋਸ ਵਜੋਂ ਭੜਕੇ ਯੂਥ ਬਿ੍ਗੇਡ ਨੇ ਕੱਢਿਆ ਰੋਸ ਮਾਰਚ

ਪੁਰਾਣਾ ਸ਼ਾਲਾ, 6 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਬਿਆਨਪੁਰ ਦਾ ਮਾਹੌਲ ਉਸ ਵੇਲੇ ਤਣਾਅ ਪੂਰਨ ਸਥਿਤੀ 'ਚ ਨਜ਼ਰ ਆਇਆ ਜਦੋਂ ਮਾਝੇ ਖੇਤਰ ਨਾਲ ਸਬੰਧਿਤ ਵੱਡੀ ਤਾਦਾਦ 'ਚ ਕਿਸਾਨੀ ਅੰਦੋਲਨ ਦੇ ਝੰਡਿਆਂ ਹੇਠ ਯੂਥ ਬਿ੍ਗੇਡ ਵਲੋਂ ਗਰਮਜੋਸ਼ੀ ਨਾਲ ਜੈਕਾਰਿਆਂ ਦੀ ਗੂੰਜ 'ਚ ਸ਼ੁਰੂ ਕੀਤੇ ਗਏ ਮੋਟਰਸਾਈਕਲ ਰੋਸ ਮਾਰਚ ਦੌਰਾਨ ਭਾਜਪਾ ਮੁਰਦਾਬਾਦ ਅਤੇ ਪੰਥਕ ਜੈਕਾਰਿਆਂ ਦੀ ਗੂੰਜ 'ਚ ਇਲਾਕਾ ਗੂੰਜ ਉੱਠਿਆ | ਰੋਸ ਮਾਰਚ ਦੀ ਆਰੰਭਤਾ ਦੌਰਾਨ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਇਸ ਰੋਸ ਮਾਰਚ ਦੀ ਲਾਊਡ ਸਪੀਕਰ ਦੁਆਰਾ ਅਗਵਾਈ ਕਰ ਰਹੇ ਤੇਰਾਂ-ਤੇਰਾਂ ਆਨ ਡਿਊਟੀ ਟਰੱਸਟ ਦੇ ਆਗੂ ਪਰਵਿੰਦਰ ਸਿੰਘ ਲਾਡੀ, ਲੱਖਾ ਸੈਦੋਵਾਲ ਅਤੇ ਸਰਗਰਮ ਯੂਥ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ਭਾਜਪਾ ਆਗੂ ਦੀ ਅਗਵਾਈ 'ਚ ਕੁਝ ਭਾਜਪਾ ਸਮਰਥਕਾਂ ਵਲੋਂ ਕਿਸਾਨੀ ਅੰਦੋਲਨ ਅਤੇ ਖਾਲਿਸਤਾਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨ ਦੀ ਘਿਨੌਣੀ ਕਾਰਵਾਈ ਨੰੂ ਅੰਜ਼ਾਮ ਦਿੱਤਾ ਗਿਆ ਸੀ, ਜਿਸ ਦੇ ਰੋਸ ਵਜੋਂ ਭੜਕੇ ਹੋਏ ਯੂਥ ਬਿ੍ਗੇਡ ਅਤੇ ਇਲਾਕੇ ਦੇ ਕਿਸਾਨਾਂ ਵਲੋਂ ਪਿੰਡ ਬਿਆਨਪੁਰ ਤੋਂ ਵੱਖ-ਵੱਖ ਪਿੰਡਾਂ ਰਾਹੀਂ ਕੱਢੇ ਗਏ ਪ੍ਰਭਾਵਸ਼ਾਲੀ ਰੋਸ ਮਾਰਚ ਦੁਆਰਾ ਕਿਸਾਨੀ ਅੰਦੋਲਨ ਦਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਹੈ | ਜਦੋਂ ਕਿ ਇਸ ਰੋਸ ਮਾਰਚ ਦੌਰਾਨ ਸ਼ਮੂਲੀਅਤ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੀ ਸਿੱਖ ਕੌਮ ਦੀ ਉੱਘੀ ਸ਼ਖਸੀਅਤ ਸੁਖਪ੍ਰੀਤ ਸਿੰਘ ਉਦੋਕੇ ਦਾ ਕਹਿਣਾ ਸੀ ਕਿ ਆਲਮੀ ਪੱਧਰ 'ਤੇ ਗੂੰਜ ਰਹੇ ਜਨ ਕਿਸਾਨੀ ਅੰਦੋਲਨ ਨੇ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ | ਇਹ ਰੋਸ ਮਾਰਚ ਬਿਆਨਪੁਰ ਤੋਂ ਆਰੰਭ ਹੋ ਕੇ ਹਬੀਪੁਰ, ਕੱਤੋਵਾਲ, ਪੰਡੋਰੀ, ਬੈਂਸਾਂ, ਕਲੀਜਪੁਰ, ਕੋਟ ਭੱਲਾ, ਲਾੜੀ, ਪੱਖੋਵਾਲ ਕੁੱਲੀਆਂ, ਚੇਚੀਆਂ ਕੁੱਲੀਆਂ ਅਤੇ ਗੁਲੇਲੜਾ ਤੋਂ ਹੁੰਦਾ ਹੋਇਆ ਆਰੰਭਿਕ ਸਥਾਨ 'ਤੇ ਹੀ ਸਮਾਪਤ ਹੋਇਆ | ਰੋਸ ਮਾਰਚ ਦਾ ਅਹਿਮ ਸਹਿਯੋਗ ਕਰਨ ਵਾਲਿਆਂ 'ਚ ਸੁਖਵਿੰਦਰ ਸਿੰਘ ਗੁਰਾਇਆ ਕਿਸਾਨ ਆਗੂ, ਲਾਡੀ ਯੂ.ਐਸ., ਮੰਨੂ ਯੂ.ਐਸ., ਕਾਕਾ ਯੂ.ਐਸ.ਏ., ਸੇਠੀ, ਰਾਜਾ, ਤਰਸੇਮ ਸਿੰਘ, ਹਰਭਜਨ ਸਿੰਘ, ਹਰਬੰਸ ਸਿੰਘ, ਅਜੈਬ ਸਿੰਘ ਸਾਬਕਾ ਸਰਪੰਚ ਗੁਲੇਲੜਾ, ਸਰਪੰਚ ਜਤਿੰਦਰ ਸਿੰਘ, ਕਿਸਾਨ ਆਗੂ ਐਸ.ਪੀ. ਸਿੰਘ, ਸੰਗਤ ਸਿੰਘ, ਬਸੰਤ ਸਿੰਘ ਇਸ ਤੋਂ ਇਲਾਵਾ ਵੱਡੀ ਗਿਣਤੀ 'ਚ ਯੂਥ ਆਗੂ ਹਾਜ਼ਰ ਸਨ |

ਨਿਰਮਲ ਸਿੰਘ ਕਾਹਲੋਂ ਨੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਦਾ ਵਜਾਇਆ ਬਿਗਲ

ਫਤਹਿਗੜ੍ਹ ਚੂੜੀਆਂ, 6 ਮਾਰਚ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)- ਅੱਜ ਦਾਦੂਯੋਦ ਵਿਖੇ ਹਲਕਾ ਫਤਹਿਗੜ੍ਹ ਚੂੜੀਆਂ ਨਾਲ ਸਬੰਧਤ ਵੱਡੀ ਗਿਣਤੀ 'ਚ ਅਕਾਲੀ ਦਲ ਨਾਲ ਸਬੰਧਿਤ ਸਾਬਕਾ ਚੇਅਰਮੈਨ, ਬਲਾਕ ਸੰਮਤੀ ਮੈਂਬਰ, ਸਰਪੰਚਾਂ ਅਤੇ ਪੰਚਾਂ ਦਾ ਵਿਸ਼ਾਲ ਇਕੱਠ ਹੋਇਆ, ਜਿਸ ...

ਪੂਰੀ ਖ਼ਬਰ »

ਚੀਮਾ ਖੁੱਡੀ ਵਿਖੇ ਬਿਜਲੀ ਚੋਰੀ ਰੋਕਣ ਲਈ ਛਾਪਾ ਮਾਰਨ ਆਈ ਟੀਮ ਦਾ ਕਿਸਾਨਾਂ ਵਲੋਂ ਵਿਰੋਧ

ਸ੍ਰੀ ਹਰਿਗੋਬਿੰਦਪੁਰ, 6 ਮਾਰਚ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਅੱਜ ਮਨੇ੍ਹਰ ਸਾਰ 24 ਘੰਟੇ ਬਿਜਲੀ ਦੀ ਹੋ ਰਹੀ ਚੋਰੀ ਨੂੰ ਰੋਕਣ ਲਈ ਬਿਜਲੀ ਮੁਲਾਜ਼ਮਾਂ ਦੀ ਟੀਮ ਛਾਪਾ ਮਾਰਨ ਲਈ ਪਹੁੰਚੀ, ਪਰ ਉਨ੍ਹਾਂ ਦਾ ਕਿਸਾਨਾਂ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 27 ਨਵੇਂ ਮਾਮਲੇ

ਗੁਰਦਾਸਪੁਰ, 6 ਮਾਰਚ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਵਧਣ ਕਾਰਨ ਰੋਜ਼ਾਨਾ ਹੀ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਕੋਰੋਨਾ ਪਾਜ਼ੀਟਿਵ ਦੇ 27 ਨਵੇਂ ਮਾਮਲੇ ਸਾਹਮਣੇ ਆਏ ...

ਪੂਰੀ ਖ਼ਬਰ »

ਕੋਰੋਨਾ ਨੇ ਲਈ ਪੁਲਿਸ ਮੁਲਾਜ਼ਮ ਦੀ ਜਾਨ

ਬਟਾਲਾ, 6 ਮਾਰਚ (ਕਾਹਲੋਂ)- ਪੁਲਿਸ ਜ਼ਿਲ੍ਹਾ ਬਟਾਲਾ 'ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਕੋਰੋਨਾ ਨੇ ਜਾਨ ਲੈ ਲਈ ਹੈ | ਜਾਣਕਾਰੀ ਮੁਤਾਬਿਕ ਸਰਬਜੀਤ ਸਿੰਘ ਵਾਸੀ ਮਾਡਲ ਟਾਊਨ ਬਟਾਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ ਦਾ ਗੰਨਮੈਨ ਸੀ | ਤਬੀਅਤ ਢਿੱਲੀ ਹੋਣ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 27 ਨਵੇਂ ਮਾਮਲੇ

ਗੁਰਦਾਸਪੁਰ, 6 ਮਾਰਚ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਵਧਣ ਕਾਰਨ ਰੋਜ਼ਾਨਾ ਹੀ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਕੋਰੋਨਾ ਪਾਜ਼ੀਟਿਵ ਦੇ 27 ਨਵੇਂ ਮਾਮਲੇ ਸਾਹਮਣੇ ਆਏ ...

ਪੂਰੀ ਖ਼ਬਰ »

ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ

ਬਟਾਲਾ, 6 ਮਾਰਚ (ਕਾਹਲੋਂ)-'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਸੰਬੰਧੀ ਉਨ੍ਹਾਂ ਕਿਹਾ ਕਿ ਸੀਨੀਅਰ ਪੱਤਰਕਾਰ ਮੇਜਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਰੁੱਧ 8 ਨੂੰ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ ਸ੍ਰੀ ਹਰਗੋਬਿੰਦਪੁਰ 'ਚ ਦਿੱਤਾ ਜਾਵੇਗਾ- ਮੰਗਲ ਸਿੰਘ

ਬਟਾਲਾ, 6 ਮਾਰਚ (ਕਾਹਲੋਂ)- ਕੈਪਟਨ ਸਰਕਾਰ ਵਿਰੁੱਧ 8 ਮਾਰਚ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਰੋਸ ਧਰਨਾ ਸ੍ਰੀ ਹਰਗੋਬਿੰਦਪੁਰ ਵਿਖੇ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਸਮੇਤ ਮਿੱਟੀ ਦੀ ਭਰੀ ਟਰਾਲੀ ਕਾਬੂ

ਪੁਰਾਣਾ ਸ਼ਾਲਾ, 6 ਮਾਰਚ (ਅਸ਼ੋਕ ਸ਼ਰਮਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਤੇ ਇਸ ਨੂੰ ਰੋਕਣ ਵਾਸਤੇ ਵਿਸ਼ੇਸ਼ ਮੁਹਿੰਮ ਤਿਆਰ ਕੀਤੀ ਹੈ, ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਕਾਂਗਰਸ ਦੀਆਂ ਨੀਤੀਆਂ ਖ਼ਿਲਾਫ਼ ਅਕਾਲੀ ਦਲ ਵਲੋਂ ਜ਼ਿਲ੍ਹੇ ਅੰਦਰ ਰੋਸ ਧਰਨਾ ਕੱਲ੍ਹ- ਬੱਬੇਹਾਲੀ

ਗੁਰਦਾਸਪੁਰ, 6 ਮਾਰਚ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਵਲੋਂ 8 ਮਾਰਚ ਨੰੂ ਕਾਂਗਰਸ ਸਰਕਾਰ ਦੀਆਂ ਨੀਤੀਆਂ ਅਤੇ ਵਾਅਦਾ ਖ਼ਿਲਾਫੀਆਂ ਦੇ ਵਿਰੋਧ 'ਚ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਮਾਮਲਾ ਰੇਲਵੇ ਵਿਭਾਗ ਵਲੋਂ ਰਸਤਾ ਬੰਦ ਕਰਨ ਦਾ - ਸੰਘਰਸ਼ ਕਮੇਟੀ ਨੇ ਕਿਹਾ, ਰਾਹ ਬੰਦ ਕਰਨ ਦਾ ਮਤਲਬ ਰੋਟੀ ਬੰਦ

ਬਟਾਲਾ, 6 ਮਾਰਚ (ਕਾਹਲੋਂ)- ਡੇਰਾ ਬਾਬਾ ਨਾਨਕ ਰੋਡ 'ਤੇ ਰੇਲਵੇ ਲਾਇਨ 'ਤੇ ਬਣੇ ਫਾਟਕ ਨੂੰ ਬੰਦ ਕਰਨ ਦੇ ਵਿਰੋਧ 'ਚ ਦੁਕਾਨਦਾਰ ਸੰਘਰਸ਼ ਕਮੇਟੀ ਵਲੋਂ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਮਦਨ ਲਾਲ ਨੇ ਕਿਹਾ ਕਿ ਸੰਘਰਸ਼ ...

ਪੂਰੀ ਖ਼ਬਰ »

ਬੱਬੇਹਾਲੀ ਵਲੋਂ 8 ਦੇ ਧਰਨੇ ਸਬੰਧੀ ਵਰਕਰਾਂ ਨਾਲ ਮੀਟਿੰਗ

ਬਹਿਰਾਮਪੁਰ, 6 ਮਾਰਚ (ਬਲਬੀਰ ਸਿੰਘ ਕੋਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ 8 ਮਾਰਚ ਨੰੂ ਪਾਰਟੀ ਵਲੋਂ ਹਲਕਾ ਪੱਧਰ 'ਤੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਤਿਆਰੀ ...

ਪੂਰੀ ਖ਼ਬਰ »

ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ

ਕਲਾਨÏਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂਅ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ: ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ ਹੀ ਨਹੀਂ ਪਿਆ, ਜਦਕਿ ਮਨ ਨੂੰ ਦੁੱਖ ਲੱਗਾ ਹੈ | ਆਪਣਾ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਦੋਰਾਂਗਲਾ 'ਤੇ ਬੇਬੁਨਿਆਦ ਦੋਸ਼ ਲਗਾਉਣ ਵਾਲੀ ਆਂਗਣਵਾੜੀ ਵਰਕਰ ਵਿਭਾਗ ਵਲੋਂ ਨੌਕਰੀ ਤੋਂ ਬਰਖਾਸਤ

ਦੋਰਾਂਗਲਾ, 6 ਮਾਰਚ (ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਆਲੀਨੰਗਲ ਦੇ ਆਂਗਣਵਾੜੀ ਸੈਂਟਰ 'ਚ ਤਾਇਨਾਤ ਆਂਗਣਵਾੜੀ ਵਰਕਰ ਸੁਖਬੀਰ ਕੌਰ ਨੰੂ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ, ਡਿਊਟੀ ਤੋਂ ਗੈਰ ਹਾਜ਼ਰ ਰਹਿਣ ਅਤੇ ਸੈਂਟਰ ਦਾ ਕੰਮ ...

ਪੂਰੀ ਖ਼ਬਰ »

ਔਜੀ ਹੱਬ ਸੰਸਥਾ ਨੇ ਆਸਟ੍ਰੇਲੀਆ ਦੇ 100 ਫ਼ੀਸਦੀ ਵੀਜ਼ੇ ਲਗਵਾਉਣ 'ਚ ਵੱਖਰਾ ਰਿਕਾਰਡ ਬਣਾਇਆ

ਗੁਰਦਾਸਪੁਰ, 6 ਮਾਰਚ (ਆਰਿਫ਼)- ਪੰਜਾਬ ਭਰ 'ਚ ਆਸਟ੍ਰੇਲੀਆ ਸਟੱਡੀ ਤੇ ਸਪਾਊਸ ਵੀਜ਼ੇ ਲਗਵਾਉਣ 'ਚ ਔਜੀ ਹੱਬ ਸੰਸਥਾ ਨੇ ਹੁਣ ਤੱਕ ਵੱਖਰਾ ਰਿਕਾਰਡ ਬਣਾਇਆ ਹੈ | ਸੰਸਥਾ ਵਲੋਂ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਸਟੱਡੀ ਵੀਜ਼ਾ ਲਗਵਾਇਆ ਹੈ | ਸੰਸਥਾ ਦੇ ਡਾਇਰੈਕਟਰ ਤੇ ...

ਪੂਰੀ ਖ਼ਬਰ »

ਇਕ ਪਿਸਤੌਲ, 20 ਜ਼ਿੰਦਾ ਰੌਂਦਾਂ ਸਮੇਤ ਨੌਜਵਾਨ ਕਾਬੂ

ਧਾਰੀਵਾਲ, 6 ਮਾਰਚ (ਰਮੇਸ਼ ਨੰਦਾ/ਸਵਰਨ ਸਿੰਘ/ਜੇਮਸ ਨਾਹਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਕੋਲੋਂ ਇਕ ਪਿਸਤੌਲ ਤੇ 20 ਜਿੰਦਾ ਰੌਂਦ ਬਰਾਮਦ ਕੀਤੇ | ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਕਲਿਆਣਪੁਰ ...

ਪੂਰੀ ਖ਼ਬਰ »

ਰੰਧਾਵਾ ਨੇ ਕੀਤਾ ਵੱਖ-ਵੱਖ ਸਕੂਲਾਂ ਦੀਆਂ ਇਮਾਰਤਾਂ ਦਾ ਉਦਘਾਟਨ

ਵਡਾਲਾ ਬਾਂਗਰ, 6 ਮਾਰਚ (ਭੁੰਬਲੀ/ਘੁੰਮਣ)- ਹਲਕਾ ਡੇਰਾ ਬਾਬਾ ਨਾਨਕ ਨਾਲ ਸਬੰਧਿਤ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ.ਸ.ਸ. ਸਕੂਲ ਵਡਾਲਾ ਬਾਂਗਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਕੂਲ ਇਮਾਰਤ ਦਾ ਉੁਦਘਾਟਨ ਕੀਤਾ | ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੱਲ੍ਹ-ਰੰਧਾਵਾ

ਤਲਵੰਡੀ ਰਾਮਾਂ, 6 ਮਾਰਚ (ਹਰਜਿੰਦਰ ਸਿੰਘ ਖਹਿਰਾ)-ਪੈਟਰੋਲੀਅਮ ਪਦਾਰਥਾਂ ਅਤੇ ਰਸੋਈ ਗੈਸ ਮਹਿੰਗੀ ਕਰ ਕੇ ਸੂਬਾ ਅਤੇ ਕੇਂਦਰ ਸਰਕਾਰ ਵਲੋਂ ਆਪਣੇ ਖਜਾਨੇ ਤਾਂ ਭਰੀ ਜਾ ਰਹੇ ਹਨ, ਪਰ ਭਾਰਤ ਦੇ 90 ਪ੍ਰਤੀਸ਼ਤ ਲੋਕਾਂ ਦਾ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਸੂਬਾ ਭਰ ਦੇ ਪਿੰਡਾਂ ਨੂੰ ਨਵੀਂ ਦਿੱਖ ਮਿਲੀ- ਮੰਤਰੀ ਬਾਜਵਾ

ਡੇਅਰੀਵਾਲ ਦਰੋਗਾ/ਵਡਾਲਾ ਗ੍ਰੰਥੀਆਂ, 6 ਮਾਰਚ (ਹਰਦੀਪ ਸਿੰਘ ਸੰਧੂ, ਕਾਹਲੋਂ)- ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਨੂੰ ਵੱਡੀ ਪੱਧਰ 'ਤੇ ਸਹੂਲਤਾਂ ਪ੍ਰਦਾਨ ਕਰ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਭਰ ਦੇ ਪਿੰਡਾਂ ਨੂੰ ਨਵੀਂ ਦਿੱਖ ਮਿਲ ਰਹੀ ਹੈ | ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਮਾਈ ਭਾਗੋ ਏ.ਐਫ.ਪੀ. ਦੇ ਨਵੇਂ ਬੈਚ 15 ਤੋਂ

ਗੁਰਦਾਸਪੁਰ, 6 ਮਾਰਚ (ਆਰਿਫ਼)- ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਮਾਈ ਭਾਗੋ ਏ.ਐਫ.ਪੀ. ਦੇ ਨਵੇਂ ਬੈਚ 15 ਮਾਰਚ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਐਜੂਕੇਸ਼ਨ ਵਰਲਡ ਦੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਸੰਸਥਾ ਵਿਚ ਉਚ ਯੋਗਤਾ ...

ਪੂਰੀ ਖ਼ਬਰ »

ਪੰਜਾਬੀ ਪੱਤਰਕਾਰੀ ਦਾ ਧਰੂ ਤਾਰਾ ਸੀ ਮੇਜਰ ਸਿੰਘ- ਸੇਖਵਾਂ

ਬਟਾਲਾ, 6 ਮਾਰਚ (ਕਾਹਲੋਂ)- ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਘਾਟਾ ਪਿਆ ਹੈ | ਸਾਬਕਾ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ ਨੇ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮੋਦੀ ਸਰਕਾਰ ਸੱਤਾ ਦਾ ਹੰਕਾਰ ਤਿਆਗ ਕੇ ਕਾਲੇ ਕਾਨੂੰਨ ਤੁਰੰਤ ਰੱਦ ਕਰੇ-ਯੋਗਰਾਜ ਸਿੰਘ

ਡੇਰਾ ਬਾਬਾ ਨਾਨਕ, 6 ਮਾਰਚ (ਵਿਜੇ ਸ਼ਰਮਾ, ਅਵਤਾਰ ਸਿੰਘ ਰੰਧਾਵਾ)- ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਡੇਰਾ ਬਾਬਾ ਨਾਨਕ ਦੇ ਆਗੂਆਂ ਵਲੋਂ ਕੰਵਲਜੀਤ ਸਿੰਘ ਖੁਸ਼ਹਾਲਪੁਰ ਦੀ ਅਗਵਾਈ 'ਚ ਬੁਲਾਈ ਗਈ ਇਕ ਮੀਟਿੰਗ 'ਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਧੀ ਅਦਾਇਗੀ ਦਾ ਪੈਂਤੜਾ ਖੇਡ ਕੇ ਕਿਸਾਨਾਂ ਅਤੇ ਆੜ੍ਹਤੀਆਂ 'ਚ ਤਰੇੜ ਪਾਉਣਾ ਚਾਹੁੰਦੀ- ਆੜ੍ਹਤੀਆ ਐਸੋਸੀਏਸ਼ਨ

ਬਟਾਲਾ, 6 ਮਾਰਚ (ਕਾਹਲੋਂ)- ਤਿੰਨੇ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਅਤੇ ਕਿਸਾਨਾਂ ਤੇ ਆੜ੍ਹਤੀਆਂ ਦੇ ਨਹੁੰ-ਮਾਸ ਦੇ ਰਿਸ਼ਤੇ 'ਚ ਤਰੇੜ ਪਾਉਣ ਲਈ ਕੇਂਦਰ ਸਰਕਾਰ ਨੇ ਸਿੱਧੀ ਅਦਾਇਗੀ ਦਾ ਨਵਾਂ ਪੈਂਤੜਾ ਖੇਡਿਆ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਭਲਕੇ ਚੌਕ ਕਾਲਾਂਵਾਲੀ ਵਿਖੇ ਦੇਵੇਗਾ ਧਰਨਾ-ਕਾਹਲੋਂ

ਡੇਰਾ ਬਾਬਾ ਨਾਨਕ, 6 ਮਾਰਚ (ਵਿਜੇ ਸ਼ਰਮਾ)-ਕੈਪਟਨ ਸਰਕਾਰ ਦੀਆਂ ਵਾਅਦਾ ਖ਼ਿਲਾਫੀਆਂ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਪੰਜਾਬ ਮੰੰਗਦਾ ਹੈ ਜਵਾਬ' ਤਹਿਤ ਸੂਬੇ ਭਰ ਅੰਦਰ ਦਿੱਤੇ ਜਾ ਰਹੇ ਹਲਕਾ ਪੱਧਰੀ ਧਰਨੇ ਸੱਤਾਧਾਰੀ ਕਾਂਗਰਸ ...

ਪੂਰੀ ਖ਼ਬਰ »

ਦਿਆਲ ਸਿੰਘ ਮਜੀਠੀਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਿਰਜ਼ਾਜਾਨ 'ਚ ਹੋਈਆਂ ਸਾਲਾਨਾ ਖੇਡਾਂ

ਬਟਾਲਾ, 6 ਮਾਰਚ (ਕਾਹਲੋਂ)- ਦਿਆਲ ਸਿੰਘ ਮਜੀਠੀਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਿਰਜਾਜਾਨ ਵਿਖੇ ਪਿ੍ੰ. ਮਨੋਜ ਭਾਟੀਆ ਦੀ ਅਗਵਾਈ 'ਚ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਕਰਵਾਈਆਂ ਗਈਆਂ, ਜਿਸ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਚੇਅਰਮੈਨ ਡਾ. ਵਰਿੰਦਰ ...

ਪੂਰੀ ਖ਼ਬਰ »

ਕਣਕ ਦਾ ਖਰਾਬਾ ਤਿੰਨ ਸਾਲ ਬੀਤ ਜਾਣ ਬਾਅਦ ਵੀ ਨਾ ਮਿਲਣ ਕਾਰਨ ਕਿਸਾਨਾਂ 'ਚ ਮਾਲ ਮਹਿਕਮੇ ਖ਼ਿਲਾਫ਼ ਭਾਰੀ ਰੋਸ

ਪੁਰਾਣਾ ਸ਼ਾਲਾ, 6 ਮਾਰਚ (ਅਸ਼ੋਕ ਸ਼ਰਮਾ)- ਪੰਜਾਬ ਅੰਦਰ 2019 'ਚ ਬੇਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਕਾਫ਼ੀ ਪ੍ਰਭਾਵਿਤ ਹੋਈ ਸੀ | ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਭਵਿੱਖ ਨੰੂ ਦੇਖਦੇ ਹੋਏ ਕਣਕ ਦੀਆਂ ਗਿਰਦਾਵਰੀਆਂ ਕਰਨ ਲਈ ...

ਪੂਰੀ ਖ਼ਬਰ »

ਬਰੇਨਵੇਵਜ਼ ਇੰਸਟੀਚਿਊਟ ਵਲੋਂ ਮਾਰਕਸਟੋਨ ਇਮੀਗ੍ਰੇਸ਼ਨ ਸੈਂਟਰ ਦਾ ਵਿਧਾਇਕ ਪਾਹੜਾ ਨੇ ਕੀਤਾ ਉਦਘਾਟਨ

ਗੁਰਦਾਸਪੁਰ, 6 ਮਾਰਚ (ਆਰਿਫ਼)- ਸਥਾਨਿਕ ਜੇਲ੍ਹ ਰੋਡ ਗੁਰਦਾਸਪੁਰ ਵਿਖੇ ਬ੍ਰੇਨਵੇਵਜ ਇੰਸਟੀਚਿਊਟ ਵਲੋਂ ਆਈਲੈਟਸ ਅਤੇ ਪੀ.ਟੀ.ਈ. ਦੇ ਵਿਦਿਆਰਥੀਆਂ ਦੀ ਮੰਗ ਨੰੂ ਮੁੱਖ ਰੱਖਦੇ ਹੋਏ ਮਾਰਕਸਟੋਨ ਇੰਮੀਗ੍ਰੇਸ਼ਨ ਕੰਸਲਟੈਂਟ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX