ਤਾਜਾ ਖ਼ਬਰਾਂ


ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਤਿਆਰ
. . .  1 day ago
ਲੁਧਿਆਣਾ , 10 ਮਈ - ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਬਹਾਦਰ ਕੇ ਰੋਡ 'ਤੇ ਸਥਿਤ ਨਿਊ ਐਸ. ਡੀ. ਸਕੂਲ...
ਜਨਤਾ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ - ਐਸ.ਪੀ ਗੌਰਵ ਤੂਰਾ
. . .  1 day ago
ਜੰਡਿਆਲਾ ਗੁਰੂ, 10 ਮਈ - (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਐਸ. ਪੀ. (ਡੀ) ਗੌਰਵ ਤੂਰਾ ਦੀ ਅਗਵਾਈ ਹੇਠ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਵਧੀ, ਆਂਕੜਾ 100 ਤੋ ਪਾਰ, 3 ਦੀ ਮੌਤ
. . .  1 day ago
ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ) - ਕੋਰੋਨਾ ਦੀ ਵੱਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ...
ਕੋਟਲਾ ਵਿਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ
. . .  1 day ago
ਡਮਟਾਲ, 10 ਮਈ ( ਰਾਕੇਸ਼ ਕੁਮਾਰ ) - ਪੁਲਿਸ ਚੌਕੀ ਕੋਟਲਾ ਵਲੋਂ ਕਰਫ਼ਿਊ ਵਿਚ ਜਨਤਾ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ...
ਤਿੰਨੇ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ - ਸੋਨੀ
. . .  1 day ago
ਅੰਮ੍ਰਿਤਸਰ 10 ਮਈ, (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਡਾਕਟਰਾਂ,...
ਸ਼ੱਕੀ ਹਾਲਾਤਾਂ 'ਚ ਔਰਤ ਦਾ ਕਤਲ
. . .  1 day ago
ਲੁਧਿਆਣਾ 10 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਕਾਲੋਨੀ ਵਿਚ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਇਕ ਔਰਤ ਦਾ ਕਤਲ ਕਰ ਕੇ ਫ਼ਰਾਰ ...
ਖੇਮਕਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ,100 ਵੈਕਸੀਨ ਵਿਚੋਂ 7 ਹੀ ਲੱਗੀਆਂ
. . .  1 day ago
ਖੇਮਕਰਨ, 10 ਮਈ (ਰਾਕੇਸ਼ ਬਿੱਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ...
ਜਲੰਧਰ ਵਿਚ 47 ਸਾਲ ਦੇ ਫ਼ੋਟੋ ਜਰਨਲਿਸਟ ਦੀ ਕੋਰੋਨਾ ਕਾਰਨ ਹੋਈ ਮੌਤ
. . .  1 day ago
ਜਲੰਧਰ , 10 ਮਈ - ਇਕ ਹਿੰਦੀ ਅਖ਼ਬਾਰ ਵਿਚ ਫ਼ੋਟੋ ਜਰਨਲਿਸਟ ਦੇ ਤੋਰ ਉੱਤੇ ਕੰਮ ਕਰਨ ਵਾਲੇ ਬਲਜਿੰਦਰ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ...
ਕਾਂਗਰਸ ਪ੍ਰਧਾਨ ਲਈ ਚੋਣਾਂ ਅੱਗੇ ਮੁਲਤਵੀ, ਕੋਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਲਿਆ ਗਿਆ ਫ਼ੈਸਲਾ
. . .  1 day ago
ਨਵੀਂ ਦਿੱਲੀ , 10 ਮਈ - ਕਾਂਗਰਸ ਪ੍ਰਧਾਨ ਲਈ ਚੋਣਾਂ ਅੱਗੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ । ਕੋਰੋਨਾ ਵਾਇਰਸ ਦੀ ਸਥਿਤੀ ਦੇ ਕਾਰਨ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ ਵਿਚ ...
ਗੜ੍ਹਸ਼ੰਕਰ ਪੁਲਿਸ ਵਲੋਂ 4 ਦੇਸੀ ਪਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਗੜ੍ਹਸ਼ੰਕਰ, 10 ਮਈ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਦਿਆਂ ਉਸ ਪਾਸੋਂ 4 ਦੇਸੀ ਪਸਤੌਲ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ...
ਮਾਮੂਲੀ ਤਕਰਾਰ 'ਚ ਹੋਈ ਲੜਾਈ ਵਿਚ ਤਿੰਨ ਜ਼ਖ਼ਮੀ
. . .  1 day ago
ਲੋਪੋਕੇ,10 ਮਈ (ਗੁਰਵਿੰਦਰ ਸਿੰਘ ਕਲਸੀ) - ਸਰਕਾਰੀ ਹਸਪਤਾਲ ਲੋਪੋਕੇ ਵਿਖੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਸੈਮੂਅਲ ਸਿੰਘ, ਜਗਰੂਪ ਸਿੰਘ,ਆਕਾਸ਼ਦੀਪ ਪਿੰਡ ਚੀਚਾ ਨੇ ਲਿਖਤੀ ਦਰਖਾਸਤ ਦਿੰਦਿਆਂ ਦੱਸਿਆ ਕਿ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਪੰਜਾਬ / ਜਨਰਲ

ਤਿੰਨੋਂ ਖੇਤੀ ਕਾਨੰੂਨ ਰੱਦ ਕਰਵਾਉਣ ਲਈ ਹਰ ਵਰਗ ਦੇਵੇ ਕਿਸਾਨਾਂ ਦਾ ਸਾਥ- ਚੜੂਨੀ ਪਿੰਡ ਚੱਪੜਚਿੜੀ ਵਿਖੇ ਕਿਸਾਨ ਮਹਾਂ ਰੈਲੀ 'ਚ ਹਜ਼ਾਰਾਂ ਲੋਕਾਂ ਨੇ ਕੀਤੀ ਸ਼ਮੂਲੀਅਤ

ਐੱਸ.ਏ.ਐੱਸ. ਨਗਰ, 7 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰੀ ਨੌਜਵਾਨ ਅਤੇ ਕਿਸਾਨ ਮਹਾਂ ਸਭਾ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਗਿ੍ਫ਼ਤਾਰ ਹੋਏ ਕਿਸਾਨਾਂ ਦੀ ਰਿਹਾਈ ਲਈ ਅੱਜ ਇਤਿਹਾਸਕ ਪਿੰਡ ਚੱਪੜਚਿੜੀ ਵਿਖੇ ਕਿਸਾਨ ਮਹਾਂ ਰੈਲੀ ਕੀਤੀ ਗਈ | ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਇਕੱਠੇ ਹੋਏ ਸ਼ਹਿਰੀ ਤੇ ਪਿੰਡਾਂ ਦੇ ਨੌਜਵਾਨ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਅੰਬਾਨੀ, ਅਡਾਨੀ ਤੇ ਬਾਬਾ ਰਾਮਦੇਵ ਦੇ ਅਦਾਰਿਆਂ ਦੇ ਸਾਮਾਨ ਦਾ ਬਾਈਕਾਟ ਕਰਨ ਦੀ ਅਪੀਲ ਕਰਦਿਆਂ ਤਿੰਨੋਂ ਕਾਲੇ ਕਾਨੰੂਨ ਰੱਦ ਕਰਵਾਉਣ ਲਈ ਹਰ ਵਰਗ ਨੂੰ ਸਾਥ ਦੇਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ 9 ਮਾਰਚ ਨੂੰ ਸੰਯੁਕਤ ਮੋਰਚੇ ਦੀ ਮੀਟਿੰਗ ਹੈ, ਜਿਸ 'ਚ ਸੰਘਰਸ਼ ਜਿੱਤਣ ਲਈ ਅਗਲੀ ਰਣਨੀਤੀ ਉਲੀਕੀ ਜਾਵੇਗੀ | ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਦਿੱਲੀ ਪੁਲਿਸ ਵਲੋਂ ਭੇਜੇ ਜਾ ਰਹੇ ਨੋਟਿਸਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੋਟਿਸਾਂ ਤੋਂ ਕਿਸੇ ਨੂੰ ਡਰਨ ਦੀ ਲੋੜ ਨਹੀਂ, ਜੇਕਰ ਅਸੀਂ ਸਾਰੇ ਇਕੱਠੇ ਰਹਿਣ ਦਾ ਤਹੱਈਆ ਕਰ ਲਈਏ ਤਾਂ ਸਾਨੂੰ ਕਿੰਨਿਆਂ ਨੂੰ ਦਿੱਲੀ ਪੁਲਿਸ ਜੇਲ੍ਹ ਭੇਜ ਦੇਵੇਗੀ | ਇਸ ਮੌਕੇ ਬਲਦੇਵ ਸਿੰਘ ਸਿਰਸਾ ਨੂੰ ਸੰਬੋਧਨ ਕਰਦਿਆਂ ਇਹ ਸੰਘਰਸ਼ ਸਮੁੱਚੇ ਵਰਗਾ ਦਾ ਹੈ ਅੱਜ ਪੂਰੀ ਦੁਨੀਆ 'ਚ ਇਸ ਸੰਘਰਸ਼ ਦੀ ਗੱਲ ਚੱਲ ਰਹੀ ਹੈ | ਉਨ੍ਹਾਂ ਸ਼ਹਿਰੀ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੰਘੂ ਤੇ ਟਿਕਰੀ ਬਾਰਡਰਾਂ 'ਤੇ ਬੈਠੇ ਵੱਡੀ ਗਿਣਤੀ ਕਿਸਾਨਾਂ ਨੂੰ ਕਣਕ ਦੇ ਕਟਾਈ ਲਈ ਆਪਣੇ ਪਿੰਡਾਂ ਨੂੰ ਆਉਣਾ ਪੈਣਾ, ਇਸ ਲਈ ਇਨ੍ਹਾਂ ਦਿਨਾਂ 'ਚ ਸ਼ਹਿਰੀ ਨੌਜਵਾਨ ਆਪਣਾ ਸਮਾਂ ਕੱਢ ਕੇ ਸਿੰਘੂ ਤੇ ਟਿਕਰੀ ਬਾਰਡਰਾਂ 'ਤੇ ਆਪਣੀ ਹਾਜ਼ਰੀ ਲਗਵਾਉਣ | ਸਮਾਗਮ ਦੇ ਅੰਤ 'ਚ ਅੰਤਰਰਾਸ਼ਟਰੀ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਨੇ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦਿੱਤੇ ਜਾਂਦੇ ਪ੍ਰੋਗਰਾਮਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ | ਇਸ ਮੌਕੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਵਲੋਂ ਕਿਸਾਨ ਮੋਰਚੇ ਦੌਰਾਨ ਜਾਨ ਗਵਾਉਣ ਵਾਲੇ ਹਰਿਆਣਾ ਨਾਲ ਸਬੰਧਿਤ 6 ਕਿਸਾਨਾਂ ਦੇ ਪਰਿਵਾਰਾਂ ਨੂੰ 51,000-51000 ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲਾਕਾਰ ਜੱਸ ਬਾਜਵਾ, ਬੀਰ ਸਿੰਘ, ਗੁਰਪ੍ਰੀਤ ਸਿੰਘ ਘੁੱਗੀ, ਨੌਜਵਾਨ ਬੁਲਾਰੇ ਨਵਦੀਪ ਸਿੰਘ, ਨੂਰ ਚਾਹਲ, ਗੋਰਵਦੀਪ ਸਿੰਘ, ਕਨੂਪ੍ਰੀਆ, ਪ੍ਰਤੀਕ ਮਾਨ ਅਤੇ ਨਰਿੰਦਰ ਸਿੰਘ ਕੰਗ ਸੰਬੋਧਨ ਕੀਤਾ |

ਕੌਮਾਂਤਰੀ ਔਰਤ ਦਿਵਸ ਮੌਕੇ ਮੁੱਖ ਮੰਤਰੀ 2407 ਅਧਿਆਪਕਾਵਾਂ ਨੂੰ ਦੇਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 7 ਮਾਰਚ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੰਯੁਕਤ ਰਾਸ਼ਟਰ ਤੇ ਹੋਰ ਵਿਸ਼ਵ ਵਿਆਪੀ ਏਜੰਸੀਆਂ ਨਾਲ ਹੱਥ ਮਿਲਾਉਣ ਦੀ ਤਿਆਰੀ ਹੈ, ਜਿਸ ਸਬੰਧੀ ਮੁੱਖ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਨੂੰ ਮੁੱਖ ਰੱਖ ਕੇ ਸਿਹਤ ਵਿਭਾਗ ਵਲੋਂ ਤਿਆਰੀਆਂ

ਚੰਡੀਗੜ੍ਹ, 7 ਮਾਰਚ (ਬਿਊਰੋ ਚੀਫ਼)-ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਕਾਰਨ ਰਾਜ ਸਰਕਾਰ ਵਲੋਂ ਲਗਾਤਾਰ ਵਧ ਰਹੇ ਕੇਸਾਂ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ ਹਨ | ਰਾਜ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 'ਅਜੀਤ' ਨਾਲ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਪਾਵਰਕਾਮ ਦੇ ਚੇਅਰਮੈਨ ਤੇ ਮੁੱਖ ਇੰਜੀਨੀਅਰ ਨੰੂ ਸੰਮਨ

ਗੁਰਦਾਸਪੁਰ, 7 ਮਾਰਚ (ਆਰਿਫ਼)-ਹਾਈਕੋਰਟ ਦੇ ਹੁਕਮਾਂ ਦੀ ਪਾਲਨਾ ਨਾ ਕਰਨ ਦੇ ਚੱਲਦਿਆਂ ਪਾਵਰਕਾਮ ਪੰਜਾਬ ਦੇ ਚੇਅਰਮੈਨ ਏ.ਵੈਨੂ ਪ੍ਰਸ਼ਾਦ ਅਤੇ ਮੁੱਖ ਇੰਜੀਨੀਅਰ ਐੱਚ.ਆਰ.ਡੀ. ਵਰਿੰਦਰਪਾਲ ਸਿੰਘ ਸੈਣੀ ਨੰੂ ਅਦਾਲਤ ਦੀ ਮਾਣਹਾਨੀ ਕਰਨ ਲਈ 'ਨੋਟਿਸ ਆਫ਼ ਮੋਸ਼ਨ' ਜਾਰੀ ...

ਪੂਰੀ ਖ਼ਬਰ »

ਬਜਟ ਇਜਲਾਸ 'ਚ ਵਿਰੋਧੀ ਧਿਰ ਦੇ ਸਾਰੇ ਵਿਧਾਇਕ ਸਰਕਾਰ ਤੋਂ ਵਾਅਦਿਆਂ ਸਬੰਧੀ ਜਵਾਬ ਮੰਗਣ- ਮਜੀਠੀਆ

ਅੰਮਿ੍ਤਸਰ, 7 ਮਾਰਚ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੇ ਸੋਮਵਾਰ ਨੂੰ ਹੋਣ ਵਾਲੇ ਬਜਟ ਇਜਲਾਸ 'ਚ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬੀਤੇ ਚਾਰ ਦੀ ਤਰ੍ਹਾਂ ਇਸ ਵਾਰ ਝੂਠ ਦਾ ਪੁਲੰਦਾ ਰੱਖਿਆ ਜਾਵੇਗਾ | ਇਸ ਲਈ ਹਰ ਵਿਧਾਇਕ ਜੋ ਲੋਕਾਂ ਦਾ ਚੁਣਿਆ ਹੋਇਆ ਨੁਮਾਇੰਦਾ ...

ਪੂਰੀ ਖ਼ਬਰ »

ਸੁਰਾਂ ਦੇ ਸਿਕੰਦਰ ਸਰਦੂਲ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਖੰਨਾ ਵਿਖੇ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਅਰਦਾਸ ਦੇ ਮੌਕੇ ਜੁੜੇ ਹਜ਼ਾਰਾਂ ਲੋਕਾਂ 'ਚ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦੇ ਘਰ ਨੂੰ ਪਿੰਡ ...

ਪੂਰੀ ਖ਼ਬਰ »

ਟਿਕਰੀ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ

ਸੀਂਗੋ ਮੰਡੀ, 7 ਮਾਰਚ (ਲੱਕਵਿੰਦਰ ਸ਼ਰਮਾ)-ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਦੇ ਕਿਸਾਨ ਸਤਪਾਲ ਸਿੰਘ (45) ਦੀ ਟਿੱਕਰੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਦੌਰਾਨ ਬਿਮਾਰ ਹੋਣ ਕਰਕੇ ਘਰ ਆਉਂਦਿਆਂ ਹੀ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਗੁਰਨਾਮ ਸਿੰਘ, ਮਿ੍ਤਕ ਦੀ ...

ਪੂਰੀ ਖ਼ਬਰ »

10ਵੀਂ ਜਮਾਤ ਦੇ ਵਿਦਿਆਰਥੀ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 7 ਮਾਰਚ (ਭੁੱਲਰ, ਧਾਲੀਵਾਲ)-ਬੀਤੀ ਕੱਲ੍ਹ ਰਾਤ ਨੇੜਲੇ ਪਿੰਡ ਕੁਲਾਰ ਖ਼ੁਰਦ ਵਿਖੇ ਇਕ 10ਵੀਂ ਜਮਾਤ ਦੇ ਵਿਦਿਆਰਥੀ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ | ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਥਾਣਾ ਸਦਰ ਸੰਗਰੂਰ ਦੇ ...

ਪੂਰੀ ਖ਼ਬਰ »

ਕਹੀ ਮਾਰ ਕੇ ਵਿਅਕਤੀ ਦਾ ਕਤਲ

ਮਾਨਸਾ, 7 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਖਿੱਲਣ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ | ਹਾਸਲ ਜਾਣਕਾਰੀ ਅਨੁਸਾਰ ਜਸਦੇਵ ਸਿੰਘ (57) ਪੁੱਤਰ ਮੱਘਰ ਸਿੰਘ ਦੇ ਭਤੀਜੇ ਦਾ ਵਿਆਹ ਸੀ | ਸਾਰਾ ਪਰਿਵਾਰ ਵਿਆਹ ਵਾਲੇ ਘਰ ਸੀ, ਜਦਕਿ ਉਹ ਸਮਾਗਮ ...

ਪੂਰੀ ਖ਼ਬਰ »

8 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ 15 ਸਾਲ ਕੈਦ

 ਫ਼ਿਰੋਜ਼ਪੁਰ, 7 ਮਾਰਚ (ਰਾਕੇਸ਼ ਚਾਵਲਾ)-ਤੀਜੀ ਜਮਾਤ 'ਚ ਪੜ੍ਹਦੀ 8 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਫਾਸਟ ਟਰੈਕ ਕੋਰਟ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਕੁੱਲ 15 ਸਾਲ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਪਾਕਿ ਸਰਕਾਰ 11ਵੀਂ ਸਦੀ ਦੇ ਹਿੰਦੂ ਕਿਲ੍ਹੇ ਨੰਦਨਾ ਅਤੇ ਮੰਦਰ ਦੀ ਕਰੇਗੀ ਸਾਂਭ ਸੰਭਾਲ

ਅੰਮਿ੍ਤਸਰ, 7 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਸਰਕਾਰ ਨੇ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਜਿਹਲਮ ਵਿਚਲੇ 11ਵੀਂ ਸਦੀ ਦੇ ਹਿੰਦੂ ਕਿਲ੍ਹੇ ਨੰਦਨਾ ਅਤੇ ਉਸ ਵਿਚਲੇ ਪ੍ਰਾਚੀਨ ਮੰਦਰ ਦੀ ਸਾਂਭ ਸੰਭਾਲ ਕਰਨ ਅਤੇ ਪੁਰਾਤਤਵ ਮਾਹਿਰਾਂ ਪਾਸੋਂ ਉਸ ਦੀ ਪੁਰਾਣੀ ਦਿੱਖ ਨੂੰ ...

ਪੂਰੀ ਖ਼ਬਰ »

ਦੋ ਅੰਤਰਰਾਜੀ ਪੇਸ਼ੇਵਰ 'ਸੁਪਾਰੀ ਕਿੱਲਰਜ਼' ਗਿ੍ਫ਼ਤਾਰ

ਸੰਗਰੂਰ, 7 ਮਾਰਚ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਪੁਲਿਸ ਨੇ ਭਗੌੜੇ ਹੋਏ ਦੋ ਅੰਤਰਰਾਜੀ ਪੇਸ਼ੇਵਰ ਸੁਪਾਰੀ ਕਿੱਲਰਜ਼ ਨੰੂ ਉਨ੍ਹਾਂ ਦੇ ਇਕ ਹੋਰ ਸਾਥੀ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

ਚੰਡੀਗੜ੍ਹ, 7 ਮਾਰਚ (ਅਜੀਤ ਬਿਊਰੋ)-ਮਿਲਕਫੈੱਡ ਪੰਜਾਬ ਵਲੋਂ ਦੁੱਧ ਦੀ ਗੁਣਵੱਤਾ 'ਚ ਹੋਰ ਸੁਧਾਰ ਕਰਨ ਹਿੱਤ ਵੇਰਕਾ ਨਾਲ ਜੁੜੇ ਹੋਏ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਫ਼ੈਸਲਾ ਲਿਆ ਗਿਆ, ਜਿਸ 'ਚ ਪਹਿਲ ਦੇ ਆਧਾਰ 'ਤੇ 500 ਕਿੱਲੋ ਤੋਂ ਵੱਧ ...

ਪੂਰੀ ਖ਼ਬਰ »

ਮਿਲਕਫੈੱਡ ਵਲੋਂ ਰਾਜ ਦੇ ਡੇਅਰੀ ਕਿਸਾਨਾਂ ਲਈ ਮਿਲਕ ਚਿੱਲਰਾਂ 'ਤੇ ਸਬਸਿਡੀ ਦਾ ਐਲਾਨ

ਜਗਰਾਉਂ, 7 ਮਾਰਚ (ਜੋਗਿੰਦਰ ਸਿੰਘ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐੱਫ.ਏ.) ਵਲੋਂ ਤਿੰਨ ਰੋਜ਼ਾ ਪਸ਼ੂਆਂ ਦੀ ਨੈਸ਼ਨਲ ਮਿਲਕ ਚੈਂਪੀਅਨਸ਼ਿਪ ਸ਼ੁਰੂ ਹੋ ਗਈ | ਇਸ ਦਾ ਉਦਘਾਟਨ ਮਿਲਕਫੈੱਡ ਪੰਜਾਬ ਦੇ ਐੱਮ.ਡੀ. ਕੰਵਲਦੀਪ ਸਿੰਘ ਸੰਘਾ ਨੇ ਝੰਡਾ ਲਹਿਰਾ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਕਾਰਨ ਹੀ ਵਾਪਰ ਰਹੀਆਂ ਨੇ ਬੇਅਦਬੀ ਘਟਨਾਵਾਂ- ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ, 7 ਮਾਰਚ (ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਪਿਛਲੀ ਅਕਾਲੀ ਸਰਕਾਰ ਸਮੇਂ ਬਰਗਾੜੀ ਤੋਂ ਸ਼ੁਰੂ ਹੋਈਆਂ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣ ਦਾ ਹੀ ਕਾਰਨ ਹੈ ਕਿ ਅਜੇ ਤੱਕ ਵੀ ਬੇਅਦਬੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਨੂੰ ਹਰ ਸਰਕਾਰ ਕਿਉਂ ਕਰ ਰਹੀ ਹੈ ਅਣਗੌਲਿਆ?

ਪੋਜੇਵਾਲ ਸਰਾਂ, 7 ਮਾਰਚ (ਨਵਾਂਗਰਾਈਾ)-ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਸੁਪਰਡੈਂਟ ਜਗਤਾਰ ਸਿੰਘ ਬੇਦੀ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਸ਼ਰਧਾਂਜਲੀਆਂ

ਲੁਧਿਆਣਾ, 7 ਮਾਰਚ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸੇਵਾਮੁਕਤ ਹੋਏ ਸੁਪਰਡੈਂਟ ਸਵ: ਜਗਤਾਰ ਸਿੰਘ ਬੇਦੀ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਭਾਈ ਰਣਧੀਰ ਸਿੰਘ ਨਗਰ, ਬਲਾਕ ਐੱਚ.ਆਈ.ਜੀ. ਲੁਧਿਆਣਾ ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਰਵਾਨਗੀ ਤੋਂ ਪਹਿਲਾਂ ਪੰਜਾਬ ਕੇਡਰ ਦੇ ਆਬਜ਼ਰਵਰਾਂ ਦਾ ਕੋਵਿਡ ਟੀਕਾਕਰਨ ਕਰਵਾਇਆ- ਸੀ.ਈ.ਓ. ਡਾ. ਰਾਜੂ

ਚੰਡੀਗੜ੍ਹ, 7 ਮਾਰਚ (ਅਜੀਤ ਬਿਊਰੋ)-ਦੇਸ਼ ਦੇ ਪੰਜ ਰਾਜਾਂ 'ਚ ਹੋ ਰਹੇ ਵਿਧਾਨ ਸਭਾ ਚੋਣਾਂ ਲਈ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਤੋਂ ਅਬਜ਼ਰਵਰ ਨਿਯੁਕਤ ਕੀਤੇ 38 ਆਈ.ਏ.ਐਸ. ਅਤੇ 12 ਆਈ.ਪੀ.ਐਸ. ਅਧਿਕਾਰੀਆਂ 'ਚੋਂ ਅੱਜ 9 ਅਧਿਕਾਰੀਆਂ ਨੇ ਕੋਵਿਡ ਸਬੰਧੀ ਟੀਕਾਕਰਨ ਕਰਵਾ ...

ਪੂਰੀ ਖ਼ਬਰ »

ਮੇਰਾ ਰਸਤਾ ਰੋਕਣ ਵਾਲੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਨਿਆਂ ਦੁਆਉਣ ਵਾਲੇ ਮਾਮਲਿਆਂ 'ਚ ਰੋੜਾ ਅਟਕਾ ਰਹੇ ਹਨ- ਵਿਜੇ ਸਾਂਪਲਾ

ਪੋਜੇਵਾਲ ਸਰਾਂ, 7 ਮਾਰਚ (ਰਮਨ ਭਾਟੀਆ)-ਮੇਰਾ ਕਿਸਾਨ ਸੰਘਰਸ਼ ਨਾਲ ਕੋਈ ਲੈਣਾ ਦੇਣਾ ਨਹੀਂ ਤੇ ਮੇਰਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਵਿਧਾਨਿਕ ਹੈ ਤੇ ਇਸ ਲਈ ਕਿਸਾਨ ਮੇਰਾ ਰਸਤਾ ਨਾ ਰੋਕਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਪੰਥ ਤੇ ਪੰਜਾਬ ਨੂੰ ਬਚਾਉਣ ਲਈ ਨੌਜਵਾਨ ਪੀੜ੍ਹੀ ਤੇ ਉੱਚੀ ਸੋਚ ਵਾਲੇ ਲੋਕ ਅੱਗੇ ਆਉਣ- ਢੀਂਡਸਾ

ਜਗਰਾਉਂ, 7 ਮਾਰਚ (ਜੋਗਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਦੇ ਬਰਸੀ ਸਮਾਗਮ ਮੌਕੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਮੱਲੇਵਾਲਾ ਵਿਖੇ 32ਵੇਂ ਸਾਲਾਨਾ ਸਮਾਗਮ 'ਤੇ ਵਿਸ਼ੇਸ਼

ਬਾਘਾ ਪੁਰਾਣਾ, 7 ਮਾਰਚ (ਬਲਰਾਜ ਸਿੰਗਲਾ)-ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੀ ਯਾਦਗਾਰ ਵਿਵੇਕ ਆਸ਼ਰਮ ਮੱਲੇਵਾਲਾ ਅਤੇ ਸੰਤ ਬਾਬਾ ਕਰਨੈਲ ਦਾਸ ਜਿਨ੍ਹਾਂ ਨੇ ਸਮੁੱਚਾ ਜੀਵਨ ਮਾਨਵਤਾ ਦੀ ਭਲਾਈ ਅਤੇ ਧਰਮ ਪ੍ਰਚਾਰ ਉੱਪਰ ਲਗਾ ਕੇ ...

ਪੂਰੀ ਖ਼ਬਰ »

: ਗੁਰਲਾਲ ਭਲਵਾਨ ਹੱਤਿਆ ਮਾਮਲਾ :

ਪਿਤਾ ਨੇ ਪੁਲਿਸ ਜਾਂਚ 'ਤੇ ਪ੍ਰਗਟਾਈ ਬੇਭਰੋਸਗੀ ਅਤੇ ਚੁੱਕੇ ਸਵਾਲ

ਫ਼ਰੀਦਕੋਟ, 7 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਬੀਤੇ ਦਿਨੀਂ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਦੀ ਹੱਤਿਆ ਮਾਮਲੇ 'ਚ ਅੱਜ ਗੁਰਲਾਲ ਭਲਵਾਨ ਦੇ ਪਿਤਾ ਸੁਖਚੈਨ ਸਿੰਘ ਭੁੱਲਰ ਨੇ ਵਿਸ਼ੇਸ਼ ਪ੍ਰੈੱਸ ...

ਪੂਰੀ ਖ਼ਬਰ »

ਭਰਤੀ ਪ੍ਰੀਿਖ਼ਆ ਪੇਪਰ ਲੀਕ ਦੇ ਮਾਮਲੇ 'ਚ ਫ਼ੌਜ ਦਾ ਅਧਿਕਾਰੀ ਗਿ੍ਫ਼ਤਾਰ

ਪੁਣੇ, 7 ਮਾਰਚ (ਪੀ.ਟੀ.ਆਈ.)-ਹਾਲ ਹੀ ਵਿਚ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਸੈਨਾ ਦੇ ਇਕ ਅਧਿਕਾਰੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਇਹ ਇਸ ਮਾਮਲੇ 'ਚ ਛੇਵੀਂ ਗਿ੍ਫ਼ਤਾਰੀ ਹੈ | ਗਿ੍ਫ਼ਤਾਰ ਕੀਤੇ ਫ਼ੌਜ ਦੇ ਅਧਿਕਾਰੀ ਨੂੰ ਕੱਲ੍ਹ ਪੁਣੇ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਕਾਰਨ ਸੰਸਦ ਇਜਲਾਸ 'ਚ ਹੋ ਸਕਦੀ ਹੈ ਕਟੌਤੀ

ਨਵੀਂ ਦਿੱਲੀ, 7 ਮਾਰਚ (ਏਜੰਸੀ)-ਚਾਰ ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਸਦ ਦੇ ਬਜਟ ਇਜਲਾਸ 'ਚ ਕਟੌਤੀ ਹੋ ਸਕਦੀ ਹੈ | ਇਹ ਜਾਣਕਾਰੀ ਦਿੰਦਿਆਂ ਸੂਤਰਾਂ ਨੇ ਦੱਸਿਆ ਕਿ ਅਜੇ ਇਹ ਫੈਸਲਾ ਕੀਤਾ ਜਾਵੇਗਾ ਕਿ ਇਜਲਾਸ 'ਚ ਕਿੰਨੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ-ਟਿਕੈਤ

ਮੁਜ਼ੱਫ਼ਰਨਗਰ, 7 ਮਾਰਚ (ਏਜੰਸੀ)-ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ | ਟਿਕੈਤ ਨੇ ਇਥੇ ਕਸਬਾ ਰਾਮਰਾਜ 'ਚ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ...

ਪੂਰੀ ਖ਼ਬਰ »

7-ਨੁਕਾਤੀ ਏਜੰਡਾ ਤੁਰੰਤ ਅਮਲ 'ਚ ਲਿਆਂਦਾ ਜਾਵੇ- ਕੈਪਟਨ

ਚੰਡੀਗੜ੍ਹ, 7 ਮਾਰਚ (ਪੀ.ਟੀ.ਆਈ.)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬੀਤੇ ਦਿਨੀਂ ਵਿਧਾਨ ਸਭਾ 'ਚ ਐਲਾਨੇ 7-ਨੁਕਾਤੀ ਏਜੰਡਾ 2022 ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾਵੇ | ਮੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX