ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  19 minutes ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 1 hour ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 1 hour ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 minute ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 4 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 4 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 4 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 4 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 minute ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 5 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 6 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਸੰਪਾਦਕੀ

ਹਿਮਾਚਲ ਪ੍ਰਦੇਸ਼ ਦਾ ਸੰਤੁਲਿਤ ਬਜਟ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿਚ ਸਾਲ 2021-22 ਲਈ ਪੇਸ਼ ਕੀਤੇ ਗਏ ਬਜਟ ਵਿਚ ਜਿਸ ਤਰ੍ਹਾਂ ਸਹੂਲਤਾਂ, ਰਾਹਤਾਂ ਅਤੇ ਐਲਾਨਾਂ ਦਾ ਪਟਾਰਾ ਖੋਲ੍ਹਿਆ ਗਿਆ ਹੈ, ਉਸ ਨਾਲ ਬਜਟ 'ਤੇ ਅਗਲੇ ਦੋ ਸਾਲਾਂ ਵਿਚ ਹੋਣ ਵਾਲੀਆਂ ਚੋਣਾਂ ਅਤੇ ਭਾਜਪਾ ਦੇ 'ਮਿਸ਼ਨ ਰਪੀਟ' ਦੀ ਛਾਪ ਜ਼ਰੂਰ ਵੇਖੀ ਜਾ ਸਕਦੀ ਹੈ। ਉਂਜ ਵੀ ਸੂਬੇ ਵਿਚ ਭਾਜਪਾ ਅਤੇ ਖਾਸ ਤੌਰ 'ਤੇ ਮੁੱਖ ਮੰਤਰੀ ਜੈ ਰਾਮ ਠਾਕਰ ਵਲੋਂ ਪਿਛਲੇ ਕੁਝ ਸਮੇਂ ਤੋਂ ਜਿਸ ਤਰ੍ਹਾਂ ਦੇ ਦਾਅਵਿਆਂ ਅਤੇ ਵਾਅਦਿਆਂ ਦੇ ਐਲਾਨ ਕੀਤੇ ਜਾ ਰਹੇ ਸਨ, ਉਨ੍ਹਾਂ ਤੋਂ ਸਾਫ਼ ਪਤਾ ਲਗਦਾ ਹੈ ਕਿ ਇਹ ਸੰਪੂਰਨ ਕਵਾਇਦ ਸੂਬੇ ਦੀ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾ ਰਹੀ ਹੈ। ਵਿਕਾਸ ਯੋਜਨਾਵਾਂ ਦੇ ਐਲਾਨਾਂ ਦਾ ਜਿਵੇਂ ਹੜ੍ਹ ਆ ਗਿਆ ਹੈ, ਕਈ ਨਵੀਆਂ ਯੋਜਨਾਵਾਂ ਦੇ ਦਾਅਵੇ ਅਤੇ ਵਾਅਦੇ ਵੀ ਕੀਤੇ ਜਾ ਰਹੇ ਸਨ। ਹਿਮਾਚਲ ਪ੍ਰਦੇਸ਼ ਦੇਸ਼ ਦਾ ਇਕ ਅਜਿਹਾ ਰਾਜ ਹੈ, ਜਿਥੋਂ ਦੀ ਜਨਤਾ ਹੁਣ ਤੱਕ ਹਰੇਕ ਚੋਣ ਵਿਚ ਬਦਲਾਅ ਦਾ ਸਮਰਥਨ ਕਰਦੀ ਨਜ਼ਰ ਆਈ ਹੈ। ਪਰ ਹੁਣ ਸੂਬੇ ਦੀ ਵਿਧਾਨ ਸਭਾ ਵਿਚ ਅਗਾਮੀ ਸਾਲ ਲਈ ਪੇਸ਼ ਕੀਤੇ ਗਏ ਬਜਟ ਵਿਚ ਜਿਸ ਤਰ੍ਹਾਂ ਦੀਆਂ ਸਹੂਲਤਾਂ ਦਾ ਐਲਾਨ ਕੀਤਾ ਗਿਆ ਹੈ, ਉਸ ਨਾਲ ਇਨ੍ਹਾਂ ਸੰਭਾਵਨਾਵਾਂ ਦੀ ਪੁਸ਼ਟੀ ਹੋ ਜਾਂਦੀ ਹੈ ਕਿ ਹਿਮਾਚਲ ਪ੍ਰਦੇਸ਼ ਦੀ ਮੌਜੂਦਾ ਭਾਜਪਾ ਸਰਕਾਰ 'ਮਿਸ਼ਨ ਰਿਪੀਟ' ਦੀ ਯੋਜਨਾ ਨੂੰ ਧਿਆਨ 'ਚ ਰੱਖ ਕੇ ਹੀ ਅੱਗੇ ਵਧ ਰਹੀ ਹੈ।
50192 ਕਰੋੜ ਰੁਪਏ ਦਾ ਟੈਕਸ ਮੁਕਤ ਬਜਟ ਪੇਸ਼ ਕਰਦਿਆਂ ਮੁੱਖ ਮੰਤਰੀ ਜੈ ਰਾਮ ਠਾਕਰ ਵਲੋਂ ਕੀਤੇ ਗਏ ਐਲਾਨਾਂ ਵਿਚ ਸਭ ਤੋਂ ਵਧੇਰੇ ਪ੍ਰਮੁੱਖ ਸਰਕਾਰੀ ਨੌਕਰੀਆਂ ਅਤੇ ਰੁਜ਼ਗਾਰ ਦੇ ਭਰੋਸੇ ਦਾ ਐਲਾਨ ਰਿਹਾ। ਇਸ ਨਾਲ ਸੂਬੇ ਦੇ ਨੌਜਵਾਨ ਵਰਗ ਨੂੰ ਆਸ ਦੀ ਕਿਰਨ ਦਿਖਾਈ ਦੇਵੇਗੀ। ਬਜਟ ਅਨੁਸਾਰ ਸਰਕਾਰ ਇਸ ਦੌਰਾਨ ਜਿਥੇ 30 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਵੇਗੀ, ਉਥੇ ਰੁਜ਼ਗਾਰ ਮੇਲਿਆਂ ਰਾਹੀਂ ਹਜ਼ਾਰਾਂ ਲੋਕਾਂ ਨੂੰ ਉਦਯੋਗਾਂ ਵਿਚ ਰੁਜ਼ਗਾਰ ਮੁਹੱਈਆ ਕਰਵਾਏਗੀ। ਜਿਨ੍ਹਾਂ ਵਿਭਾਗਾਂ ਵਿਚ ਨਵੇਂ ਮੌਕੇ ਪੈਦਾ ਹੋਣਗੇ, ਉਨ੍ਹਾਂ ਵਿਚ ਸਿਹਤ, ਸਿੱਖਿਆ, ਲੋਕ ਨਿਰਮਾਣ, ਜਲ ਸ਼ਕਤੀ ਵਿਭਾਗ, ਬਿਜਲੀ ਬੋਰਡ ਆਦਿ ਸ਼ਾਮਿਲ ਹਨ। ਜਿਨ੍ਹਾਂ ਵਿਭਾਗਾਂ ਨੇ ਪਹਿਲਾਂ ਤੋਂ ਹੀ ਆਸਾਮੀਆਂ ਖਾਲੀ ਹੋਣ ਦਾ ਐਲਾਨ ਕੀਤਾ ਹੈ, ਉਨ੍ਹਾਂ ਨੂੰ ਭਰਨ ਦਾ ਮੌਕਾ ਦਿੱਤਾ ਜਾਵੇਗਾ। ਇਨ੍ਹਾਂ ਵਿਚ ਪੁਲਿਸ, ਮੈਡੀਕਲ ਅਤੇ ਸਥਾਨਕ ਅਦਾਰੇ ਵੀ ਸ਼ਾਮਿਲ ਹਨ। ਦੇਸ਼ ਵਿਚ ਅੱਜ ਬੇਰੁਜ਼ਗਾਰੀ ਇਕ ਬੇਹੱਦ ਗੰਭੀਰ ਸਮੱਸਿਆ ਬਣ ਕੇ ਉਭਰੀ ਹੈ, ਜਿਸ ਨੂੰ ਕੋਰੋਨਾ ਮਹਾਂਮਾਰੀ ਨੇ ਹੋਰ ਵਿਕਰਾਲ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਅਤੇ ਰੁਜ਼ਗਾਰ ਦਾ ਭਰੋਸਾ ਦੇ ਕੇ ਨੌਜਵਾਨਾਂ ਦੀ ਨਬਜ਼ 'ਤੇ ਹੱਥ ਰੱਖਿਆ ਹੈ। ਬਜਟ ਵਿਚ ਜਿਥੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਤਨਖਾਹਾਂ ਅਤੇ ਮਾਣ-ਭੱਤੇ ਬਹਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਘੱਟੋ-ਘੱਟ ਦਿਹਾੜੀ ਨੂੰ 300 ਰੁਪਏ ਤੱਕ ਵਧਾ ਕੇ ਕਿਰਤੀ ਵਰਗ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਂਗਣਵਾੜੀ ਵਰਕਰਾਂ ਦੇ ਮਾਣ-ਭੱਤੇ ਵਿਚ 300 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। ਅਨੁਸੂਚਿਤ ਜਾਤੀ, ਜਨ ਜਾਤੀ, ਹੋਰ ਪਛੜੇ ਵਰਗਾਂ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ 'ਤੇ ਦਿੱਤੀ ਜਾਂਦੀ ਰਾਸ਼ੀ ਨੂੰ 31000 ਰੁਪਏ ਤੱਕ ਵਧਾ ਕੇ ਮੁੱਖ ਮੰਤਰੀ ਨੇ ਸੂਬੇ ਦੇ ਇਕ ਵੱਡੇ ਵਰਗ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਬਜਟ ਵਿਚ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸੋਧੀਆਂ ਦਰਾਂ 'ਤੇ ਪੈਸੇ ਦਿੱਤੇ ਜਾਣ ਦਾ ਮੌਕਾ ਵੀ ਸੋਨੇ 'ਤੇ ਸੁਹਾਗੇ ਵਰਗਾ ਕੰਮ ਹੈ। ਸੇਵਾਮੁਕਤ ਕਰਮਚਾਰੀਆਂ ਲਈ ਡਾਕਟਰੀ ਬਿੱਲਾਂ ਦੇ ਭੁਗਤਾਨ ਲਈ ਰੱਖੇ ਹਿੱਸੇ ਵਿਚੋਂ 100 ਕਰੋੜ ਰੁਪਏ ਦੇ ਵਾਧੇ ਨਾਲ ਬਜ਼ੁਰਗਾਂ ਨੂੰ ਖ਼ੁਸ਼ੀ ਮਿਲੇਗੀ। ਚੌਥੀ ਸ਼੍ਰੇਣੀ ਦੇ ਕਰਮਚਾਰੀਆਂ ਨੂੰ ਜੂਨੀਅਰ ਆਫ਼ੀਸਰ ਸਹਾਇਕ ਅਹੁਦੇ 'ਤੇ ਤਰੱਕੀ ਦਾ ਮੌਕਾ ਦੇਣਾ ਵੀ ਮੁੱਖ ਮੰਤਰੀ ਦੀ ਸੂਝ-ਬੂਝ ਨੂੰ ਦਰਸਾਉਂਦਾ ਹੈ। ਸਵਰਨ ਜੈਅੰਤੀ ਆਸ਼ਰਯ ਯੋਜਨਾ ਵੀ ਜੈ ਰਾਮ ਠਾਕੁਰ ਵਲੋਂ ਸੂਬੇ ਵਿਚ ਸਾਰਿਆਂ ਨੂੰ ਰਿਹਾਇਸ਼ ਦੇਣ ਦੀ ਯੋਜਨਾ ਦਾ ਹੀ ਇਕ ਹਿੱਸਾ ਜਾਪਦੀ ਹੈ। ਇਸ ਐਲਾਨ ਨਾਲ ਹਜ਼ਾਰਾਂ ਲੋਕਾਂ ਨੂੰ ਰਿਹਾਇਸ਼ ਦੀ ਸਹੂਲਤ ਮਿਲੇਗੀ।
ਪਿਛਲੇ ਵਿੱਤੀ ਸਾਲ ਦੇ ਬਜਟ ਦੀ ਤੁਲਨਾ ਵਿਚ ਮੌਜੂਦਾ ਬਜਟ 'ਤੇ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਵੀ ਜ਼ਰੂਰ ਦਿਖਾਈ ਦਿੰਦਾ ਹੈ। ਮੁੱਖ ਮੰਤਰੀ ਨੇ ਵੀ ਖੁਦ ਇਸ ਗੱਲ ਨੂੰ ਸਵੀਕਾਰ ਕੀਤਾ ਹੈ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਸੂਬੇ ਦੇ ਵਿੱਤੀ ਸੋਮੇ ਕਾਫ਼ੀ ਪ੍ਰਭਾਵਿਤ ਹੋਏ ਹਨ, ਇਸੇ ਕਾਰਨ ਬਜਟ ਦੀ ਰਕਮ ਵਿਚ ਸਿਰਫ਼ 2.16 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਪੇਸ਼ ਬਜਟ ਵਿਚ ਕੁੱਲ ਮਾਲੀਆ ਪ੍ਰਾਪਤੀਆਂ 37.028 ਕਰੋੜ ਰੁਪਏ ਦਰਜ ਕੀਤੀਆਂ ਗਈਆਂ ਹਨ, ਜਦੋਂਕਿ ਮਾਲੀਏ ਦਾ ਖਰਚਾ 38491 ਕਰੋੜ ਰੁਪਏ ਦਾ ਅਨੁਮਾਨਿਤ ਕੀਤਾ ਗਿਆ ਹੈ। ਇਸ ਤਰ੍ਹਾਂ ਬਜਟ ਵਿਚ ਕੁੱਲ ਮਾਲੀਆ ਘਾਟਾ 1463 ਕਰੋੜ ਰੁਪਏ, ਜਦੋਂਕਿ ਖਜ਼ਾਨੇ ਦਾ ਘਾਟਾ 7789 ਕਰੋੜ ਰੁਪਏ ਰਹਿਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਖਜ਼ਾਨੇ ਦਾ ਘਾਟਾ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ ਸਿਰਫ਼ 4.52 ਫ਼ੀਸਦੀ ਬਣਦਾ ਹੈ। ਮਹਿਲਾ ਸਸ਼ਕਤੀਕਰਨ ਤਹਿਤ ਸਵਰਨ ਜੈਅੰਤੀ ਨਾਰੀ ਸੰਭਲ ਯੋਜਨਾ ਵਿਚ ਪੈਨਸ਼ਨ ਲਾਗੂ ਕਰਨਾ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਦੇ ਐਲਾਨ ਵੀ ਬਜਟ ਵਿਚ ਕੀਤੇ ਗਏ ਹਨ।
ਦੇਸ਼ ਦੀ ਮੌਜੂਦਾ ਸਥਿਤੀ ਅਤੇ ਸੂਬੇ ਵਿਚ ਪਿਛਲੇ ਸਾਲ ਦੇ ਕੋਰੋਨਾ ਕਾਲ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਜੈ ਰਾਮ ਠਾਕੁਰ ਵਲੋਂ ਪੇਸ਼ ਕੀਤਾ ਗਿਆ ਟੈਕਸ ਮੁਕਤ ਪਰ ਰਾਹਤ ਭਰੇ ਐਲਾਨਾਂ ਨਾਲ ਭਰਪੂਰ ਬਜਟ ਸੰਤੁਲਿਤ ਪ੍ਰਤੀਤ ਹੁੰਦਾ ਹੈ। ਹਾਲਾਂਕਿ ਬਜਟ ਨਾਲ ਕੋਈ ਅਜਿਹਾ ਸੰਕੇਤ ਉਭਰਦਾ ਮਹਿਸੂਸ ਨਹੀਂ ਹੋਇਆ, ਜਿਸ ਨਾਲ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿਚ ਵਾਧੇ ਨਾਲ ਵਧ ਰਹੀ ਮਹਿੰਗਾਈ 'ਤੇ ਕੋਈ ਰੋਕ ਲੱਗ ਸਕੇ। ਕਰਮਚਾਰੀਆਂ ਲਈ ਤਨਖਾਹਾਂ ਵਿਚ ਵਾਧੇ ਅਤੇ ਹੋਰ ਸਹੂਲਤਾਂ ਨਾ ਮਿਲਣਾ ਵੀ ਅਸੰਤੋਖ ਹੀ ਪੈਦਾ ਕਰੇਗਾ। ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਦੀ ਇਕ ਅੱਖ ਹਮੇਸ਼ਾ ਗੁਆਂਢੀ ਰਾਜ ਪੰਜਾਬ ਦੇ ਬਜਟ 'ਤੇ ਰਹਿੰਦੀ ਹੈ, ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਸਬੰਧੀ ਭੱਤਿਆਂ ਦੀਆਂ ਅਨੇਕ ਸਮਾਨਤਾਵਾਂ ਪੰਜਾਬ ਦੇ ਕਰਮਚਾਰੀਆਂ ਨਾਲ ਜੁੜਦੀਆਂ ਹਨ। ਕੁੱਲ ਮਿਲਾ ਕੇ ਹਿਮਾਚਲ ਪ੍ਰਦੇਸ਼ ਦਾ ਸਾਲ 2021-22 ਦਾ ਬਜਟ ਅਜਿਹਾ ਜਾਪਦਾ ਹੈ ਜਿਸ ਨੂੰ ਕਿਸੇ ਹੱਦ ਤੱਕ ਆਦਰਸ਼ ਕਿਹਾ ਜਾ ਸਕਦਾ ਹੈ।

ਅੰਤਰਰਾਸ਼ਟਰੀ ਨਾਰੀ ਦਿਵਸ 'ਤੇ ਵਿਸ਼ੇਸ਼

ਅਜੇ ਵੀ ਬਰਕਰਾਰ ਹੈ ਔਰਤਾਂ ਦੀ ਸੁਰੱਖਿਆ ਦਾ ਸਵਾਲ

ਧਰਤੀ ਉੱਤੇ ਜੀਵਨ ਕਦੇ ਵੀ ਏਨਾ ਖ਼ੁਸ਼ਗਵਾਰ ਤੇ ਜਿਊਣਯੋਗ ਨਾ ਹੁੰਦਾ ਜੇਕਰ ਔਰਤ ਇਸ ਕਾਇਨਾਤ ਦਾ ਹਿੱਸਾ ਨਾ ਹੁੰਦੀ। ਅਸਲ ਅਰਥਾਂ ਵਿਚ ਔਰਤ ਮਨੁੱਖ ਦੇ ਸਮਾਜਿਕ ਜੀਵਨ ਦੀ ਧਰੋਹਰ ਹੈ। ਬਹੁਤ ਮੁਸ਼ਕਿਲ ਸਥਿਤੀਆਂ ਵਿਚੋਂ ਗੁਜ਼ਰਨ ਦੇ ਬਾਵਜੂਦ ਔਰਤਾਂ ਨੇ ਆਪਣੀ ਮਿਹਨਤ ਦੇ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਦੀ ਦੁਰਗਤੀ (2)

(ਕੱਲ੍ਹ ਤੋਂ ਅੱਗੇ) ੲ. ਇਸ ਭਾਸ਼ਾ ਨੀਤੀ ਵਿਚ ਰਿਆਸਤੀ ਸੰਵਿਧਾਨ ਦੀ ਸੂਚੀ 'ਚ ਮਾਨਤਾ ਪ੍ਰਾਪਤ ਭਾਸ਼ਾਵਾਂ ਨੂੰ ਦਰਕਿਨਾਰ ਕਰਕੇ ਕਿਸੇ ਵੀ ਮਾਤ ਭਾਸ਼ਾ ਨੂੰ ਪਹਿਲੀ ਜਾਂ ਦੂਜੀ ਭਾਸ਼ਾ ਵਜੋਂ ਮਾਨਤਾ ਦੇਣ ਦਾ ਭੋਗ ਪਾ ਦਿੱਤਾ ਗਿਆ। ਸ. ਇਸ ਨਵੀਂ ਭਾਸ਼ਾ ਨੀਤੀ ਅਨੁਸਾਰ ਪੰਜਾਬੀ ...

ਪੂਰੀ ਖ਼ਬਰ »

ਕਾਂਗਰਸ ਦੇ ਅਸੰਤੁਸ਼ਟ ਆਗੂਆਂ ਵਿਚ ਵੀ ਵਧ ਰਹੀ ਹੈ ਫੁੱਟ

ਕਾਂਗਰਸ ਦੇ 23 ਨੇਤਾਵਾਂ ਨੇ ਪਿਛਲੇ ਸਾਲ ਅਗਸਤ ਵਿਚ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਸੀ ਅਤੇ ਪਾਰਟੀ ਦੇ ਹਰ ਅਹੁਦੇ ਲਈ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ। ਇਸ ਚਿੱਠੀ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀਆਂ ਘੱਟੋ-ਘੱਟ ਦੋ ਬੈਠਕਾਂ ਵਿਚ ਇਸ ਬਾਰੇ ਚਰਚਾ ਹੋਈ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX