ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  1 day ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  1 day ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  1 day ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  1 day ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  1 day ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  1 day ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  1 day ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  1 day ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  1 day ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  1 day ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552

ਅੰਮ੍ਰਿਤਸਰ

ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਅੰਮਿ੍ਤਸਰ ਦੱਖਣੀ ਦੇ ਸੁਲਤਾਨਵਿੰਡ ਰੋਡ ਵਿਖੇ 'ਪੰਜਾਬ ਮੰਗਦਾ ਜਵਾਬ' ਮੁਹਿੰਮ ਤਹਿਤ ਵਿਸ਼ਾਲ ਰੋਸ ਪ੍ਰਦਰਸ਼ਨ

ਅੰਮਿ੍ਤਸਰ, 8 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਅੰਮਿ੍ਤਸਰ ਦੱਖਣੀ ਦੇ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਮੰਗਦਾ ਜਵਾਬ ਮੁਹਿੰਮ ਤਹਿਤ ਸੁਲਤਾਨਵਿੰਡ ਰੋਡ ਦੇ ਟਾਹਲੀ ਵਾਲਾ ਚੌਕ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਰੋਸ ਧਰਨਾ ਦਿੱਤਾ ਗਿਆ | ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੇ ਗਏ ਇਸ ਵਿਸ਼ਾਲ ਰੋਸ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਸ. ਗਿੱਲ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੇ ਸੱਤਾ ਹਾਸਿਲ ਕਰਨ ਲਈ ਪੰਜਾਬ ਵਾਸੀਆਂ ਨਾਲ ਵਾਅਦੇ ਕਰਨ 'ਚ ਤਾਂ ਸਾਰੇ ਰਿਕਾਰਡ ਤੋੜ ਦਿੱਤੇ ਸਨ ਪਰ ਉਨ੍ਹਾਂ ਨੂੰ ਪੁਗਾਉਣ 'ਚ ਉਹ ਬੁਰੀ ਤਰ੍ਹਾਂ ਨਾਲ ਫੇਲ੍ਹ ਹੋਏ ਹਨ | ਸ. ਗਿੱਲ ਨੇ ਕਿਹਾ ਕਿ ਪੰਜਾਬ ਵਾਸੀ ਮਹਿੰਗਾਈ ਦੀ ਚੱਕੀ 'ਚ ਪਿੱਸਦੇ ਹੋਏ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਨਾਲ ਜੂਝ ਰਹੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਕਾਂਗਰਸੀ ਆਗੂ ਲੋਕਾਂ ਦੀਆਂ ਦੁੱਖ ਤਕਲੀਫਾਂ ਤੋਂ ਮੂੰਹ ਮੋੜੀ ਬੈਠੇ ਹਨ | ਸ. ਗਿੱਲ ਨੇ ਕਿਹਾ ਕਿ ਅਗਾਮੀ ਚੋਣਾਂ 'ਚ ਮੁੜ ਸੱਤਾ ਹਥਿਆਉਣ ਦੇ ਮਕਸਦ ਨਾਲ ਕੈਪਟਨ ਵਲੋਂ ਪ੍ਰਸ਼ਾਂਤ ਕਿਸ਼ੋਰ ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਉਸ 'ਤੇ ਸਰਕਾਰੀ ਖ਼ਜ਼ਾਨੇ ਦੀ ਜੋ ਅੰਨ੍ਹੀ ਲੁੱਟੀ ਕਰਵਾਈ ਜਾ ਰਹੀ ਹੈ, ਉਸ ਨੂੰ ਸੂਬੇ ਦੇ ਲੋਕ ਚੰਗੀ ਤਰ੍ਹਾਂ ਨਾਲ ਦੇਖ ਰਹੇ ਹਨ | ਉਨ੍ਹਾਂ ਕਿਹਾ ਕਿ ਹੂਣ ਪੰਜਾਬ ਵਾਸੀ ਭੁੱਲ ਕੇ ਵੀ ਕਾਂਗਰਸੀਆਂ 'ਤੇ ਹੁਣ ਭਰੋਸਾ ਨਹੀਂ ਕਰਨਗੇ | ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਤੇ ਕੈਪਟਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਵਾਲਿਆਂ 'ਚ ਫੈੱਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਸ਼ਹਿਰੀੇ ਜਥੇ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਅਜੇਬੀਰਪਾਲ ਸਿੰਘ ਰੰਧਾਵਾ, ਨਰਿੰਦਰ ਸਿੰਘ ਬਿੱਟੂ ਐੱਮ. ਆਰ., ਬਲਜਿੰਦਰ ਸਿੰਘ, ਅਵਤਾਰ ਸਿੰਘ ਟਰੱਕਾਂ ਵਾਲੇ, ਕੰਵਲਜੀਤ ਸਿੰਘ ਗਿੱਲ, ਹਰਮੀਤ ਸਿੰਘ ਮਠਾੜੂ, ਮਨਪ੍ਰੀਤ ਸਿੰਘ ਮਾਹਲ, ਬਲਜੀਤ ਸਿੰਘ ਰਾਜੂ, ਜਗਦੀਪ ਸਿੰਘ ਰਿੰਕੂ, ਮਧੂਪਾਲ ਸਿੰਘ ਗੋਗਾ, ਸਰਪੰਚ ਅਜੈਬ ਸਿੰਘ, ਰਵੇਲ ਸਿੰਘ ਭੁੱਲਰ, ਮਲਕੀਤ ਸਿੰਘ ਬੀ.ਡੀ.ਓ., ਸਰਬਜੀਤ ਸਿੰਘ ਸਰਬ ਭੁੱਲਰ, ਬਲਜਿੰਦਰ ਸਿੰਘ, ਬਿਕਰਮਜੀਤ ਸਿੰਘ ਬਾਦਲ, ਇੰਦਰਜੀਤ ਸਿੰਘ ਪੰਡੋਰੀ, ਪੁਸ਼ਪਿੰਦਰ ਸਿੰਘ ਪਾਰਸ, ਗੁਰਮੀਤ ਸਿੰਘ ਰੂਬੀ ਮੂਲੇਚੱਕ, ਰਜਿੰਦਰ ਸਿੰਘ ਸਾਬਾ, ਚਰਨਜੀਤ ਸਿੰਘ ਰਾਣਾ, ਲਾਭ ਸਿੰਘ ਕੰਗ, ਕਰਨਬੀਰ ਸਿੰਘ ਸ਼ਾਮ, ਹਰਪਾਲ ਸਿੰਘ ਵਿਰਕ, ਸੁਰਿੰਦਰ ਸਿੰਘ ਸੁਲਤਾਨਵਿੰਡ, ਬਰਜਿੰਦਰ ਸਿੰਘ ਟਿੰਕੂ, ਕਿ੍ਸ਼ਨ ਗੋਪਾਲ ਚਾਚੂ, ਗੁਰਜੀਤ ਸਿੰਘ ਭੁੱਲਰ, ਸੁਖਪਾਲ ਸਿੰਘ ਬਾਜਵਾ, ਪੂਰਨ ਸਿੰਘ ਮੱਤੇਵਾਲ, ਕੰਵਲਜੀਤ ਸਿੰਘ ਕੰਵਲ, ਜਥੇ. ਅਮਰੀਕ ਸਿੰਘ ਮੱਲੀ, ਅਮਰਜੀਤ ਸਿੰਘ, ਸੰਜੀਤਪਾਲ ਸਿੰਘ, ਬਾਬਾ ਲੱਖਾ ਸਿੰਘ, ਮੁਖਤਾਰ ਸਿੰਘ ਖਾਲਸਾ, ਗੁਰਲਾਭ ਸਿੰਘ, ਪ੍ਰਮਜੀਤ ਸਿੰਘ ਭੁੱਲਰ, ਸਤਿੰਦਰਪਾਲ ਸਿੰਘ ਪਿ੍ੰਸ ਕੰਡਾ, ਤਲਵਿੰਦਰ ਸਿੰਘ ਭੁੱਲਰ, ਪ੍ਰਧਾਨ ਕਾਹਨ ਸਿੰਘ, ਗੁਰਮੀਤ ਸਿੰਘ ਸੁਰਸਿੰਘ, ਬਲਵਿੰਦਰ ਸਿੰਘ, ਪਿ੍ਤਪਾਲ ਸਿੰਘ ਲਾਲੀ, ਹਰਜਿੰਦਰ ਸਿੰਘ ਸੁਲਤਾਨਵਿੰਡ, ਬੋਨੀ ਵਾਲੀਆ, ਲਖਵਿੰਦਰ ਸਿੰਘ ਗਾਬੜੀਆ, ਨਵਤੇਜ ਸਿੰਘ ਕਲਕੱਤਾ, ਇੰਦਰਜੀਤ ਸਿੰਘ ਸੋਢੀ, ਅਜੀਤਪਾਲ ਸਿੰਘ ਸੈਣੀ, ਸਤਿੰਦਰਪਾਲ ਸਿੰਘ, ਹਰਭਜਨ ਸਿੰਘ ਸ਼ੀਂਹ, ਗੁਰਮੇਜ ਸਿੰਘ ਬੱਬੀ, ਤਰਸੇਮ ਸਿੰਘ ਚੱਕੀ ਵਾਲੇ, ਮੋਹਨ ਸਿੰਘ ਸਮੇਤ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਮਜੀਠਾ, (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਪੰਜਾਬ 'ਚ ਸੱਤਾ 'ਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਕੈਪਟਨ ਅਮਰਿੰਦਰ ਸਿੰਘ ਵਲੋਂ ਜਨਤਕ ਇਕੱਠ 'ਚ ਗੁਟਕਾ ਸਾਹਿਬ ਹੱਥ ਵਿਚ ਫੜ੍ਹ ਕੇ ਸਹੁੰ ਖਾ ਕੇ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਸਨ ਕਿ ਇਸ ਵਾਰ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਓ, ਮੈਂ ਸਰਕਾਰ ਦੇ ਆਉਂਦੇ ਹੀ ਪੰਜਾਬ ਨੂੰ ਚਾਰ ਹਫਤਿਆਂ 'ਚ ਨਸ਼ਾ ਮੁਕਤ ਕਰ ਦਿਆਂਗਾ, ਕਿਸਾਨਾਂ ਦੇ ਹਰ ਪ੍ਰਕਾਰ ਦੇ ਕਰਜ਼ੇ 'ਤੇ ਲਕੀਰ ਫੇਰ ਦਿਆਂਗੇ, ਬੇਰੁਜ਼ਗਾਰ ਕਰਮਚਾਰੀਆਂ ਨੂੰ ਸੱਤਾ 'ਚ ਆਉਂਦੇ ਸਾਰ ਪੱਕੇ ਕਰਾਂਗੇ ਅਤੇ ਪੰਜਾਬ ਦੇ ਹਰ ਘਰ 'ਚ ਸਰਕਾਰੀ ਨੌਕਰੀ ਦੇਣ, ਵਿਦਿਆਰਥੀਆਂ ਨੂੰ ਲੈਪਟਾਪ ਦੇਣ, ਬਜ਼ੁਰਗਾਂ ਦੀਆਂ ਪੈਨਸ਼ਨਾਂ ਦੁੱਗਣੀਆਂ ਕਰਨ, ਬੇਰੁਜ਼ਗਾਰੀ ਭੱਤਾ 2500 ਰੁਪਏ ਕਰਨ, ਸ਼ਗਨ ਸਕੀਮ ਦੇ 51,000 ਰੁਪਏ ਕਰਨ, ਆਟਾ-ਦਾਲ ਦੇ ਨਾਲ ਘਿਓ ਅਤੇ ਖੰਡ ਚਾਹਪੱਤੀ ਦੇਣ, ਸਰਕਾਰੀ ਮੁਲਾਜ਼ਮਾਂ ਦੇ ਸਾਰੇ ਬਕਾਏ ਜਾਰੀ ਕਰਨ ਦੇ ਵਾਅਦੇ ਕੀਤੇ ਸਨ ਪਰ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੂਰਾ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਕੈਪਟਨ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੋਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਭਰ ਵਿਚ ਰੋਸ ਧਰਨੇ ਦਿੱਤੇ ਜਾ ਰਹੇ ਹਨ | ਇਸੇ ਤਹਿਤ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਨਿਗਰਾਨੀ 'ਚ ਹਲਕਾ ਮਜੀਠਾ ਦਾ ਰੋਸ ਧਰਨਾ ਬੱਸ ਅੱਡਾ ਮਜੀਠਾ ਵਿਖੇ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਭਰ ਦਾ ਅੱਜ ਦਾ ਰੋਸ ਧਰਨਾ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ | ਅੱਜ ਦਾ ਇਹ ਧਰਨਾ ਸਵੇਰੇ 11 ਵਜੇ ਸ਼ੁਰੂ ਹੋ ਕੇ ਦਪਹਿਰ 1 ਵਜੇ ਤੱਕ ਨਿਰੰਤਰ ਚੱਲਦਾ ਰਿਹਾ, ਜਿਸ ਨਾਲ ਮਜੀਠਾ ਅੰਮਿ੍ਤਸਰ ਮੁੱਖ ਮਾਰਗ 'ਤੇ ਆਵਾਜਾਈ ਵੀ ਪ੍ਰਭਾਵਿਤ ਹੋਈ | ਬੁਲਾਰਿਆਂ ਨੇ ਕਿਹਾ ਕਿ ਅੱਜ ਪੰਜਾਬ ਸਰਾਕਰ ਨੇ ਆਪਣਾ ਅਖੀਰਲਾ ਬਜਟ ਪੇਸ਼ ਕਰ ਦਿੱਤਾ ਹੈ ਪਰ ਇਸ ਬਜਟ ਵਿਚ ਵੀ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦਿਆਂ ਤੋਂ ਸਿਵਾ ਹੋਰ ਕੁਝ ਨਹੀਂ ਦਿੱਤਾ | ਬੁਲਾਰਿਆਂ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧੇ ਤੇ ਵੀ ਕੈਪਟਨ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ | ਅੱਜ ਦੇ ਰੋਸ ਧਰਨੇ 'ਚ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਮੇਜਰ ਸ਼ਿਵਚਰਨ ਸਿੰਘ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਲਖਬੀਰ ਸਿੰਘ ਗਿੱਲ, ਕੁਲਵਿੰਦਰ ਸਿੰਘ ਧਾਲੀਵਾਲ, ਐਡਵਿਨ ਪੌਲ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਸਰਬਜੀਤ ਸਿੰਘ ਸੁਪਾਰੀਵਿੰਡ, ਹਰਵਿੰਦਰ ਸਿੰਘ ਭੁੱਲਰ, ਰਜਿੰਦਰ ਕੁਮਾਰ ਜੈਂਤੀਪੁਰ, ਤਰੁਨ ਕੁਮਾਰ ਅਬਰੋਲ, ਮਨਪ੍ਰੀਤ ਸਿੰਘ ਉੱਪਲ, ਅਮਨਦੀਪ ਗਿੱਲ ਸੁਪਾਰੀਵਿੰਡ, ਮੇਜਰ ਸਿੰਘ ਕਲੇਰ, ਨਾਨਕ ਸਿੰਘ ਮਜੀਠਾ, ਦੁਰਗਾ ਦਾਸ, ਬੱਬੀ ਭੰਗਵਾਂ, ਹਰਕੀਰਤ ਸਿੰਘ ਸ਼ਹੀਦ, ਬਲਬੀਰ ਸਿੰਘ, ਜੋਬਨਪ੍ਰੀਤ ਸਿੰਘ ਆਬਾਦੀ ਵਰਪਾਲ, ਪ੍ਰਭਦਿਆਲ ਸਿੰਘ ਨੰਗਲ, ਹਰਬੰਸ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ |
ਅਜਨਾਲਾ, (ਐਸ. ਪ੍ਰਸ਼ੋਤਮ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਕੈਪਟਨ ਸਰਕਾਰ ਦੀਆਂ ਚੋਣ ਵਾਅਦਾ ਖ਼ਿਲਾਫੀਆਂ ਵਿਰੁੱਧ ਕੀਤੇ ਗਏ ਪੰਜਾਬ ਮੰਗਦਾ ਹੈ ਜਵਾਬ ਨਾਅਰੇ ਦੇ ਸੱਦੇ 'ਤੇ ਸਥਾਨਕ ਮੁੱਖ ਚੌਂਕ 'ਚ ਹਲਕਾ ਇੰਚਾਰਜ ਤੇ ਸਾਬਕਾ ਅਕਾਲੀ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਸੈਂਕੜੇ ਅਕਾਲੀ ਆਗੂਆਂ, ਸਰਗਰਮ ਕਾਰਕੁੰਨਾਂ ਤੇ ਸਮਰਥਕਾਂ ਨੇ ਸੜਕੀ ਜਾਮ ਲਗਾ ਕੇ ਸਵੇਰੇ 11 ਵਜੇ ਤੋਂ ਦੁਪਿਹਰ 1 ਵਜੇ ਤੱਕ ਜ਼ਬਰਦਸਤ ਰੋਸ ਧਰਨਾ ਦਿੱਤਾ | ਰੋਸ ਧਰਨੇ ਦੌਰਾਨ ਕੈਪਟਨ ਸਰਕਾਰ ਦੀਆਂ ਚੋਣ ਵਾਅਦਾ ਖ਼ਿਲਾਫੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਹੁੰਦੀ ਰਹੀ | ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸ. ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਪੰਜਾਬ ਕਾਂਗਰਸ ਤੇ ਕੈਪਟਨ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੱਤਾਧਾਰੀ ਕਾਂਗਰਸ ਦੀ ਸਰਪ੍ਰਸਤੀ ਨਾਲ ਨਸ਼ਿਆਂ, ਰੇਤ, ਬੱਜਰੀ ਤੇ ਗੈਂਗਸਟਰ ਮਾਫੀਆ ਸਿਖਰਾਂ 'ਤੇ ਪੁੱਜ ਚੁੱਕਾ ਹੈ ਜਦਕਿ ਅਕਾਲੀ ਵਰਕਰਾਂ ਸਮੇਤ ਨਿਰਦੋਸ਼ ਲੋਕਾਂ 'ਤੇ ਝੂਠੇ ਪੁਲਿਸ ਮੁਕੱਦਮੇ ਬਣਾਏ ਜਾ ਰਹੇ ਹਨ | ਉਨ੍ਹਾਂ ਨੇ ਵਰਕਰਾਂ ਨੂੰ ਉਤਸ਼ਾਹਜਨਕ ਥਾਪੜਾ ਦਿੰਦਿਆਂ ਕਿਹਾ ਕਿ ਸਰਕਾਰ ਤੇ ਕਾਂਗਰਸ ਦੀਆਂ ਵਧੀਕੀਆਂ ਰੋਕਣ ਲਈ ਸੜਕਾਂ 'ਤੇ ਉੱਤਰ ਕੇ ਸੰਘਰਸ਼ ਰਾਹੀਂ ਸਰਕਾਰੀ ਜ਼ਬਰਬੰਦ ਕਰਵਾਇਆ ਜਾਵੇਗਾ | ਧਰਨੇ 'ਚ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਵੀ ਐਲਾਨ ਕੀਤਾ ਗਿਆ | ਰੋਸ ਧਰਨੇ ਦੀ ਸਮਾਪਤੀ ਉਪਰੰਤ ਬਜ਼ਾਰਾਂ 'ਚ ਰੋਹ ਭਰਿਆ ਰੋਸ ਮਾਰਚ ਤੇ ਮੁਜ਼ਾਹਰਾ ਕਰਕੇ ਐੱਸ. ਡੀ. ਐੱਮ. ਅਜਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜਥੇ. ਮੁਖਤਾਰ ਸਿੰਘ ਸੂਫੀਆਂ, ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁਝਾਪੀਰ, ਚੇਅਰਮੈਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ, ਚੇਅਰਮੈਨ ਚੌਧਰੀ ਅਸ਼ੋਕ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ, ਕੁਲਦੀਪ ਸਿੰਘ ਤੇੜਾ, ਸ਼ਹਿਰੀ ਪ੍ਰਧਾਨ ਪ੍ਰਦੀਪ ਬੰਟਾ, ਭਾਈ ਪਾਲ ਸਿੰਘ ਨਿੱਜਰ, ਜਤਿੰਦਰ ਸਿੰਘ ਬਿੱਲੂ, ਸਾਬਕਾ ਚੇਅਰਮੈਨ ਪ੍ਰਵੀਨ ਅਰੋੜਾ, ਅਵਤਾਰ ਸਿੰਘ ਟੀਟੂ ਚਾਵਲਾ, ਵਿਕਰਮ ਬੇਦੀ, ਬਲਜਿੰਦਰ ਸਿੰਘ ਮਾਹਲ, ਭੱਟੀ ਜਸਪਾਲ ਸਿੰਘ ਢਿਲੋਂ, ਡਾ. ਦੀਪਕ ਸਰਪਾਲ, ਸ਼ਿਵਦੀਪ ਸਿੰਘ ਚਾਹਲ, ਲਾਟੀ ਜਸਪਾਲ ਸਿੰਘ, ਦੀਪੂ ਅਰੋੜਾ, ਹਰਪ੍ਰੀਤ ਹੈਪੀ ਗਿੱਲ, ਨਵਤੇਜ ਸਿੰਘ ਸੁੱਗਾ, ਅਮਰਜੀਤ ਸਿੰਘ ਨੰਗਲ, ਪ੍ਰਧਾਨ ਬੀਬੀ ਜਗਦੀਸ਼ ਕੌਰ ਅਜਨਾਲਾ, ਪ੍ਰਧਾਨ ਕੁਲਬੀਰ ਕੌਰ ਰੰਧਾਵਾ, ਜੋਜੀ ਸਲਵਾਨ, ਨਵਚੰਦ ਸਿੰਘ ਹਰੜ, ਕੌਂਸਲਰ ਨੰਦ ਲਾਲ ਬਾਓ, ਲਾਲੀ ਸੱਫੇਵਾਲੀਆ, ਪਰਮਜੀਤ ਸਿੰਘ ਰਿੰਕੂ, ਸ਼ਿੰਟੂ ਚਾਵਲਾ, ਜੱਸ ਚਾਵਲਾ, ਨਿਰਵੈਰ ਸਿੰਘ ਢਿੱਲੋਂ, ਸ਼ਮਸ਼ੇਰ ਸਿੰਘ ਤੇੜਾ, ਡਾ. ਬਲਜੀਤ ਸਿੰਘ , ਵਿਪਨ ਖੱਤਰੀ, ਲੱਕੀ ਬੇਦੀ, ਯੁੱਧਵੀਰ ਬੇਦੀ, ਸੁਰਿੰਦਰਪਾਲ ਕਾਲੀਆ, ਇੰਜੀ: ਰਾਜਕੁਮਾਰ ਆਦਿ ਦਰਜਨਾਂ ਆਗੂ ਮੌਜੂਦ ਹਨ |
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਹੁਕਮਾਂ 'ਤੇ ਅੱਜ ਪੰਜਾਬ ਦੇ ਸਮੂਹ ਵਿਧਾਨ ਸਭਾ ਹਲਕਿਆਂ 'ਚ ਮੌਜੂਦਾ ਕਾਂਗਰਸ ਸਰਕਾਰ ਵਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵਾਅਦਾ ਖ਼ਿਲਾਫ਼ੀ ਕਰਨ ਦੇ ਵਿਰੋਧ 'ਚ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਤਹਿਤ ਅੱਜ ਜੰਡਿਆਲਾ ਗੁਰੂ ਜੀ. ਟੀ. ਰੋਡ ਨਜ਼ਦੀਕ ਸਾਬਕਾ ਹਲਕਾ ਵਿਧਾਇਕ ਮਲਕੀਅਤ ਸਿੰਘ ਏ. ਆਰ. ਅਤੇ ਰਾਵਿੰਦਰਪਾਲ ਸਿੰਘ ਕੁੱਕੂ ਸਾਬਕਾ ਪ੍ਰਧਾਨ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਭਾਰੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਹਲਕਾ ਵਿਧਾਇਕ ਮਲਕੀਅਤ ਸਿੰਘ ਏ. ਆਰ. ਨੇ ਕਿਹਾ ਕਿ ਪੰਜਾਬ ਅੰਦਰ ਰਾਜ ਕਰ ਰਹੀ ਕੈਪਟਨ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਦਾ ਮੌਹ ਹੁਣ ਕਾਂਗਰਸ ਸਰਕਾਰ ਨਾਲੋਂ ਭੰਗ ਹੋ ਚੁੱਕਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਪੰਜਾਬ ਦਾ ਸਰਬਪੱਖੀ ਵਿਕਾਸ ਪਿਛਲੇ ਸਮੇਂ ਦੌਰਾਨ ਬਾਦਲ ਸਰਕਾਰ ਸਮੇਂ ਹੋਇਆ ਉਨ੍ਹਾਂ ਹੋਰ ਕਿਸੇ ਸਰਕਾਰ ਸਮੇਂ ਨਹੀਂ | ਇਸ ਮੌਕੇ ਰਾਵਿੰਦਰਪਾਲ ਸਿੰਘ ਕੁੱਕੂ ਸਾਬਕਾ ਪ੍ਰਧਾਨ, ਸੰਨੀ ਸ਼ਰਮਾ ਸਾਬਕਾ ਮੀਤ ਪ੍ਰਧਾਨ, ਸੰਦੀਪ ਸਿੰਘ ਏ. ਆਰ., ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਗੁਲਜਾਰ ਸਿੰਘ ਧੀਰੇਕੋਟ, ਕੁਲਵੰਤ ਸਿੰਘ ਮਲਹੋਤਰਾ, ਗੌਰਵ ਵਿਨਾਇਕ, ਦਾਨਿਸ਼ ਧਾਮੀ, ਮਨਜਿੰਦਰ ਸਿੰਘ ਭੀਰੀ, ਸੁਰਿੰਦਰਪਾਲ ਸਿੰਘ, ਰਾਕੇੇਸ਼ ਕੁਮਾਰ ਗੋਲਡੀ, ਜਸਵੰਤ ਸਿੰਘ ਗਰੋਵਰ, ਬੰਟੀ ਕੰਬੋਜ, ਜੱਸ ਵਰਪਾਲ ਪੀ. ਏ., ਜਸਵਿੰਦਰ ਸਿੰਘ ਗਹਿਰੀ ਮੰਡੀ, ਠੇਕੇਦਾਰ ਅਵਤਾਰ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਮਜੀਠਾ, (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਮੌਜੂਦਾ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਾਅਦਾ ਖ਼ਿਲਾਫੀਆਂ ਵਿਰੁੱਧ ਪੰਜਾਬ ਦੇ ਹਰ ਹਲਕੇ 'ਚ ਕੈਪਟਨ ਸਰਕਾਰ ਵਿਰੁੱਧ ਕੀਤੇ ਗਏ ਰੋਸ ਮੁਜ਼ਾਹਰਿਆਂ 'ਚ ਲੋਕਾਂ ਦੇ ਠਾਠਾਂ ਮਾਰਦੇ ਇਕੱਠਾਂ ਨੇ ਕੈਪਟਨ ਸਰਕਾਰ ਨੂੰ ਚੱਲਦਾ ਕਰਨ ਲਈ ਪੂਰੀ ਤਰ੍ਹਾਂ ਮਨ ਬਣਾ ਲਏ ਹਨ | ਅੱਜ ਮਜੀਠਾ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਰਹਿਨੁਮਾਈ ਹੇਠ ਕੀਤੇ ਕਾਂਗਰਸ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ 'ਚ ਹਲਕੇ ਦੇ ਲੋਕਾਂ ਨੇ ਵੱਡੀ ਤਾਦਾਦ 'ਚ ਸ਼ਾਮਿਲ ਹੋ ਕੇ ਮਜੀਠੀਆ ਨਾਲ ਚੱਟਾਨ ਵਾਂਗ ਖੜੇ੍ਹ ਹੋਣ ਦਾ ਸਬੂਤ ਦਿੱਤਾ | ਇਹ ਪ੍ਰਗਟਾਵਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਗਗਨਦੀਪ ਸਿੰਘ ਭਕਨਾ ਨੇ ਮਜੀਠਾ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਮੁੜ ਸੱਤਾ 'ਚ ਕਬਜ਼ਾ ਕਰਨ ਦੇ ਮੰਤਵ ਨਾਲ ਵਿਧਾਨ ਸਭਾ ਵਿਚ ਪੇਸ਼ ਕੀਤੇ ਆਪਣੇ ਅਖੀਰਲੇ ਆਮ ਬਜਟ ਵਿਚ ਸੂਬੇ ਦੇ ਆਮ ਵਰਗਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜੋ ਫਿਰ ਸਿਰਫ ਲਾਰਿਆਂ ਤੋਂ ਸਿਵਾਏ ਹੋਰ ਕੁਝ ਨਹੀਂ ਹੋਵੇਗਾ ਅਤੇ ਕੈਪਟਨ ਸਰਕਾਰ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਮੁੜ ਸੱਤਾ ਹਾਸਲ ਨਹੀਂ ਕਰ ਸਕਦੀ | ਭਕਨਾ ਨੇ ਅੱਜ ਦੇ ਰੋਸ ਮੁਜ਼ਾਹਰੇ 'ਚ ਹਲਕੇ ਦੇ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਦੇ ਸ਼ਾਮਿਲ ਹੋਣ 'ਤੇ ਧੰਨਵਾਦ ਕੀਤਾ | ਇਸ ਮੌਕੇ ਗਗਨਦੀਪ ਸਿੰਘ ਭਕਨਾ ਦੇ ਨਾਲ ਗੁਰਪ੍ਰੀਤ ਸਿੰਘ, ਸੰਮਤੀ ਮੈਂਬਰ ਚਰਨਜੀਤ ਸਿੰਘ ਵਡਾਲਾ, ਮੱਖਣ ਸਿੰਘ ਹਰੀਆਂ, ਨਿਰਮਲ ਸਿੰਘ ਵੀਰਮ, ਧਰਮ ਸਿੰਘ ਰੁਮਾਣਾ, ਮਨਪ੍ਰੀਤ ਸਿੰਘ ਉੱਪਲ, ਜਸਪਾਲ ਸਿੰਘ ਗੋਸਲ, ਹਰਦੀਪ ਸਿੰਘ ਰੁਮਾਣਾ, ਜਗਰੂਪ ਸਿੰਘ, ਗੁਰਮੀਤ ਸਿੰਘ ਅਠਵਾਲ, ਗੁਰਮੇਜ ਸਿੰਘ ਨੰਗਲ ਪੰਨੂੰਆਂ, ਜਸਕਰਨ ਸਿੰਘ ਰੁਮਾਣਾ, ਉਂਕਾਰ ਸਿੰਘ, ਅੰਮਿ੍ਤਪਾਲ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ ਰੁਮਾਣਾ, ਜਤਿੰਦਰ ਸਿੰਘ ਰੁਮਾਣਾ, ਕੌਂਸਲਰ ਬਿੱਲਾ ਸ਼ਾਹ ਆੜ੍ਹਤੀਆ, ਧਰਮਵੀਰ ਸਿੰਘ ਸਰਪੰਚ, ਬਲਰਾਜ ਸਿੰਘ, ਕਾਬਲ ਸਿੰਘ ਸਰਪੰਚ ਜੌਹਲ, ਜਸਵਿੰਦਰ ਸਿੰਘ, ਪਾਲ ਸਿੰਘ, ਸੁਖਦੇਵ ਸਿੰਘ ਆਰੇਵਾਲਾ, ਹਰਮਨਪ੍ਰੀਤ ਸਿੰਘ ਨੰਗਲ ਪੰਨੂੰਆਂ ਸਮੇਤ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਸਨ |
ਚੋਗਾਵਾਂ, (ਗੁਰਬਿੰਦਰ ਸਿੰਘ ਬਾਗੀ)-ਯੂਥ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਅਮਨਦੀਪ ਲਾਰਾ ਦੀ ਅਗਵਾਈ ਹੇਠ ਅੱਜ ਸੈਂਕੜੇ ਅਕਾਲੀ ਦਲ ਦੇ ਸਰਗਰਮ ਵਰਕਰਾਂ ਨੇ ਚੋਗਾਵਾਂ ਬੀ. ਡੀ. ਪੀ. ਓ. ਦਫਤਰ ਦੇ ਬਾਹਰ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ ਅਤੇ ਕਾਂਗਰਸ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣਾ ਜਨਤਾ ਨਾਲ ਕੀਤੇ ਧੋਖੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਇਸ ਰੋਸ ਮੁਜ਼ਾਹਰੇ 'ਚ ਰਾਹੁਲ ਪ੍ਰਧਾਨ ਸਾਮ, ਦਿਆਲ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਜਿਨ੍ਹਾਂ ਵਿਚ ਸੁਵਿਧਾ ਸੈਂਟਰ ਨੂੰ ਬੰਦ ਕਰਨਾ, ਗਰੀਬ ਬੱਚਿਆਂ ਦੀਆਂ ਕਿਤਾਬਾਂ, ਵਜੀਫੇ ਨਾ ਦੇਣ, ਸ਼ਗਨ ਸਕੀਮਾਂ ਤੇ ਹੋਰ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਰੱਦ ਕਰਨ ਦੇ ਮਾਰੂ ਫ਼ੈਸਲਿਆਂ ਨਾਲ ਪੰਜਾਬ ਦੀ ਜਨਤਾ ਤਰਾਹ-ਤਰਾਹ ਕਰ ਰਹੀ ਹੈ | ਅੱਜ ਪੁੱਛਦਾ ਪੰਜਾਬ ਕੈਪਟਨ ਤੋਂ ਹਿਸਾਬ ਪ੍ਰੋਗਰਾਮ ਤਹਿਤ ਲੋਕ ਇਸ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰ ਆਏ ਹਨ ਅਤੇ 2022 ਦੀਆਂ ਚੋਣਾਂ 'ਚ ਕਾਂਗਰਸ ਦਾ ਬਿਸਤਰਾ ਗੋਲ ਕਰਨ ਦਾ ਮੰਨ ਬਣਾਈ ਬੈਠੇ ਹਨ | ਇਸ ਮੌਕੇ ਬੱਬੂ ਸ਼ਾਹ, ਕੁਲਦੀਪ ਸਿੰਘ, ਯੂਗੇਸ਼, ਨਵੀਨ, ਸਰੀਨ, ਮਨਾ ਭੱਟੀ, ਅੰਮਿ੍ਤਪਾਲ, ਸੁਖਦਿਆਲ ਸਿੰਘ, ਭੋਲਾ ਸਿੰਘ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਰਾਜਬੀਰ ਸਿੰਘ, ਰੋਹਿਤ, ਅਕਾਸ਼ਦੀਪ ਸਿੰਘ, ਸਲੀਮ, ਹਰਪ੍ਰੀਤ ਸਿੰਘ, ਅਰਸਦੀਪ ਸਿੰਘ, ਅਵਤਾਰ ਸਿੰਘ, ਸਨੀ, ਅਰਜਨ ਸਿੰਘ, ਸੁਨੀਲ ਦੱਤ, ਸੁੱਖਾ ਸਿੰਘ, ਡਿੰਪਲ ਆਦਿ ਵਰਕਰ ਹਾਜ਼ਰ ਸਨ |

ਸਾਬਕਾ ਵਿਧਾਇਕ ਮੰਨਾ ਦੀ ਅਗਵਾਈ 'ਚ ਰਈਆ ਵਿਖੇ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ

ਰਈਆ, 8 ਮਾਰਚ (ਸ਼ਰਨਬੀਰ ਸਿੰਘ ਕੰਗ)-ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲੋਕ ਮਾਰੂ ਨੀਤੀਆਂ, ਚੋਣਾਂ ਸਮੇਂ ਲੋਕਾਂ ਨਾਲ ਕੀਤੇ ਗਏ ਵਾਅਦੇ ਨਾ ਪੂਰੇ ਕੀਤੇ ਜਾਣ ਅਤੇ ਪੈਟਰੋਲ, ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਦੁਨੀਆ ਭਰ ਦੀਆਂ ਔਰਤਾਂ ਨੂੰ ਦਿੱਤੀ ਮੁਬਾਰਕਬਾਦ

ਅੰਮਿ੍ਤਸਰ, 8 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁਨੀਆਂ ਭਰ ਦੀਆਂ ਔਰਤਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਘਰ, ਸਮਾਜ ਜਾਂ ਕਿਸੇ ਵੀ ਦੇਸ਼ ਦੀ ਗੱਲ ਹੋਵੇ, ਔਰਤ ਹਰ ਜਗ੍ਹਾ ਆਪਣੀ ਭੂਮਿਕਾ ਨਿਭਾਅ ...

ਪੂਰੀ ਖ਼ਬਰ »

ਨਵੇਂ ਪ੍ਰਬੰਧਕੀ ਕੰਪਲੈਕਸ ਦੀ ਕੰਟੀਨ ਤੇ ਸਫ਼ਾਈ ਦੀ ਜਿੰਮੇਵਾਰੀ ਔਰਤਾਂ ਨੂੰ ਸੌਂਪੀ-ਡੀ.ਸੀ.

ਅੰਮਿ੍ਤਸਰ, 8 ਮਾਰਚ (ਰੇਸ਼ਮ ਸਿੰਘ)-ਜ਼ਿਲ੍ਹੇ 'ਚ ਬਣ ਰਹੇ ਨਵੇਂ ਪ੍ਰਬੰਧਕੀ ਕੰਪਲੈਕਸ ਦੀ ਸਾਫ਼ ਸਫ਼ਾਈ ਅਤੇ ਕੰਟੀਨ ਦੀ ਜਿੰਮੇਵਾਰੀ ਔਰਤਾਂ ਦੇ ਸੈਲਫ ਹੈਲਪ ਗਰੁੱਪ ਨੂੰ ਸੌਂਪੀ ਜਾ ਰਹੀ ਹੈ ਤੇ ਇਸ ਤੋਂ ਇਲਾਵਾ ਜ਼ਿਲੇ੍ਹ ਦੇ 41 ਸੇਵਾ ਕੇਂਦਰਾਂ 'ਚ ਮਹਿਲਾਵਾਂ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀ 'ਚੋਂ ਮਿਲਿਆ ਹੈਾਡ ਗ੍ਰਨੇਡ

ਅੰਮਿ੍ਤਸਰ, 8 ਮਾਰਚ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਿਹਰੀਆਂ ਸਮੂਹ ਦੇ ਨਵੇਂ ਬਣ ਰਹੇ ਪ੍ਰਬੰਧਕੀ ਸਮੂਹ 'ਚ ਚੱਲ ਰਹੇ ਕੰਮ ਤਹਿਤ ਮਜ਼ਦੂਰਾਂ ਨੂੰ ਇਕ ਹੈਾਡ ਗ੍ਰਨੇਡ ਮਿਲਿਆ ਹੈ ਜੋ ਕਿ ਪੁਰਾਣੇ ਜ਼ਿਲ੍ਹਾ ਮਾਲਖਾਨੇ ਦੀ ਜ਼ਮੀਨ 'ਚੋਂ ਮਿਲਿਆ ਹੈ, ਜਿਸ ਨੂੰ ਪੁਲਿਸ ਨੇ ...

ਪੂਰੀ ਖ਼ਬਰ »

ਇਕੋ ਦਿਨ 'ਚ ਕੋਰੋਨਾ ਦੇ 78 ਨਵੇਂ ਮਾਮਲੇ ਆਏ ਸਾਹਮਣੇ

ਅੰਮਿ੍ਤਸਰ, 8 ਮਾਰਚ (ਰੇਸ਼ਮ ਸਿੰਘ)- ਕੋਰੋਨਾ ਦੇ ਮਾਮਲਿਆਂ 'ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ, ਜਿਸ ਤਹਿਤ ਅੱਜ ਇਕੋ ਦਿਨ 'ਚ ਹੀ 78 ਨਵੇਂ ਮਾਮਲੇ ਮਿਲੇ ਹਨ | ਇਸ ਤਰ੍ਹਾਂ ਹੁਣ ਤੱਕ ਦੇ ਕੁੱਲ ਮਾਮਲਿਆਂ ਦੀ ਗਿਣਤੀ 16,238 ਹੋ ਗਈ ਹੈ | ਮਿਲੇ ਵੇਰਵਿਆਂ ਅਨੁਸਾਰ ਅੱਜ 45 ਮਰੀਜ਼ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ (ਭਾਰਤ) ਦੇ ਸੱਦੇ 'ਤੇ ਨਾਰੀ ਮੁਕਤੀ ਕੌਮਾਂਤਰੀ ਦਿਹਾੜੇ ਮੌਕੇ ਸ਼ਵੇਤ ਮਲਿਕ ਦੇ ਘਰ ਦੇ ਸਾਹਮਣੇ ਰੋਹ ਭਰਪੂਰ ਧਰਨਾ

ਅੰਮਿ੍ਤਸਰ, 8 ਮਾਰਚ (ਜਸਵੰਤ ਸਿੰਘ ਜੱਸ)-ਅੱਜ ਸੰਯੁਕਤ ਕਿਸਾਨ ਮੋਰਚਾ (ਭਾਰਤ) ਦੇ ਸੱਦੇ 'ਤੇ ਨਾਰੀ ਮੁਕਤੀ ਕੌਮਾਂਤਰੀ ਦਿਹਾੜੇ 'ਤੇ ਕਾਲੇ ਕਾਨੂੰਨ ਰੱਦ ਕਰਨ ਤੇ ਐੱਮ. ਐੱਸ. ਪੀ. ਨੂੰ ਕਾਨੂੰਨੀ ਦਰਜਾ ਦਿਵਾਉਣ ਲਈ ਅੰਮਿ੍ਤਸਰ ਵਿਖੇ ਕੋਰਟ ਰੋਡ 'ਤੇ ਭਾਜਪਾ ਦੇ ਰਾਜ ਸਭਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦਾ ਘੁੱਗ ਵੱਸਦਾ ਪਿੰਡ ਹੈ ਦੌਲੋ ਨੰਗਲ

ਸ਼ੇਲਿੰਦਰਜੀਤ ਸਿੰਘ ਰਾਜਨ, 98157-69164 ਬਾਬਾ ਬਕਾਲਾ ਸਾਹਿਬ : ਪਿਛੋਕੜ : ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਤੋਂ ਕੇਵਲ 3 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ ਘੁੱਗ ਵੱਸਦਾ ਪਿੰਡ ਦੌਲੋ ਨੰਗਲ | ਪਿਛੋਕੜ ਮੁਤਾਬਿਕ ਇਹ ਪਿੰਡ ਦੋ ਸਕੇ ਭਰਾਵਾਂ ਬੱਠਾ ਅਤੇ ਤਾਸਾ ਦੀ ਯਾਦ 'ਚ ...

ਪੂਰੀ ਖ਼ਬਰ »

ਵੱਧ ਰਹੀ ਮਹਿੰਗਾਈ ਨੂੰ ਲੈ ਕੇ ਔਰਤਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਛੇਹਰਟਾ, 8 ਮਾਰਚ (ਸੁਰਿੰਦਰ ਸਿੰਘ ਵਿਰਦੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਛੇਹਰਟਾ ਵਿਖੇ ਮੈਡਮ ਕਿਰਨ ਸ਼ਰਮਾ ਜ਼ਿਲ੍ਹਾ ਚੇਅਰਪਰਸਨ ਕਾਂਗਰਸ ਹਿਊਮਨ ਰਾਈਟ ਦੀ ਪ੍ਰਧਾਨਗੀ ਹੇਠ ਭਾਰੀ ਗਿਣਤੀ 'ਚ ਇਕੱਤਰ ਹੋਈਆਂ ਔਰਤਾਂ ਵਲੋਂ ਵੱਧ ਰਹੀ ਮਹਿੰਗਾਈ ਨੂੰ ਲੈ ਕੇ ...

ਪੂਰੀ ਖ਼ਬਰ »

ਗੁਰ ਨਾਨਕ ਹਪਸਤਾਲ 'ਚ ਬਣੇਗਾ 100 ਬਿਸਤਰਿਆਂ ਦਾ ਰੈਣ ਬਸੇਰਾ-ਡਾ. ਓਬਰਾਏ

ਅੰਮਿ੍ਤਸਰ, 8 ਮਾਰਚ (ਰੇਸ਼ਮ ਸਿੰਘ)-ਅੱਜ ਇੱਥੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਮੰਗ ਤੇ ਕੋਰੋਨਾ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਕਾਲੀ ਵਰਕਰਾਂ ਨੇ ਗੋਲਡਨ ਗੇਟ 'ਤੇ ਲਗਾਇਆ ਧਰਨਾ

ਸੁਲਤਾਨਵਿੰਡ, 8 ਮਾਰਚ (ਗੁਰਨਾਮ ਸਿੰਘ ਬੁੱਟਰ)-ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਹਲਕਾ ਪੂਰਬੀ ਦੇ ਆਗੂ ਅਤੇ ਸਮੂਹ ਅਕਾਲੀ ਵਰਕਰਾਂ ਨੇ ਹਲਕਾ ਪੂਰਬੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ 'ਚ ਨਿਊ ਅੰਮਿ੍ਤਸਰ ਦੇ ਗੋਲਡਨ ਗੇਟ ਵਿਖੇ ਸੈਂਕੜਿਆਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 8 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਲਈ ਤਿਆਰੀਆਂ ਜ਼ੋਰਾਂ 'ਤੇ ਹਨ, ਜਿਸ ਸਬੰਧੀ ...

ਪੂਰੀ ਖ਼ਬਰ »

ਪੁਤਲੀਘਰ ਚੌਕ 'ਚ ਪੰਜਾਬ ਸਰਕਾਰ ਖ਼ਿਲਾਫ਼ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ

ਛੇਹਰਟਾ, 8 ਮਾਰਚ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਅੰਮਿ੍ਤਸਰ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਸਾਬਕਾ ...

ਪੂਰੀ ਖ਼ਬਰ »

ਸ਼ਿਵਰਾਤਰੀ ਸਬੰਧੀ ਧਾਰਮਿਕ ਸਮਾਗਮ 11 ਨੂੰ

ਰਾਜਾਸਾਂਸੀ, 8 ਮਾਰਚ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਵਿਖੇ 11 ਮਾਰਚ ਨੂੰ ਸ਼ਿਵਰਾਤਰੀ ਦੇ ਮੌਕੇ ਕਸਬਾ ਵਾਸੀਆਂ ਵਲੋਂ ਸਮੂਹ ਦੁਕਾਨਦਾਰ ਭਰਾਵਾਂ ਦੇ ਸਾਂਝੇ ਸਹਿਯੋਗ ਨਾਲ ਸ਼ਿਵਰਾਤਰੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬੁਤਾਲਾ 'ਚ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਇਨਾਮ ਤਕਸੀਮ

ਸਠਿਆਲਾ, 8 ਮਾਰਚ (ਸਫਰੀ)-ਪਿੰਡ ਬੁਤਾਲਾ ਵਿਖੇ ਤਿੰਨ ਰੋਜ਼ਾ 44ਵਾਂ ਬਾਬਾ ਪੱਲ੍ਹਾ ਯਾਦਗਾਰੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਨਾਮੀ ਹਾਕੀ ਦੀਆਂ ਟੀਮਾਂ ਨੇ ਭਾਗ ਲਿਆ ਤੇ ਟੂਰਨਾਮੈਂਟ ਦੇ ਅੰਤ 'ਚ ਫਾਈਨਲ ਮੈਚ ਕੁਰੂਕਸ਼ੇਤਰ ਅਤੇ ਕਪੂਰਥਲਾ ਦੀਆਂ ਟੀਮਾਂ ਦੇ ਦਰਮਿਆਨ ...

ਪੂਰੀ ਖ਼ਬਰ »

ਰਣੀਕੇ ਦੀ ਅਗਵਾਈ 'ਚ ਹਲਕਾ ਅਟਾਰੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਵਿਸ਼ਾਲ ਰੋਸ ਧਰਨਾ

ਮਾਨਾਂਵਾਲਾ, 8 ਫਰਵਰੀ (ਗੁਰਦੀਪ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜਨਤਕ ਮੁੱਦਿਆਂ ਨੂੰ ਲੈ ਕੇ ਹਲਕਾ ਪੱਧਰੀ ਰੋਸ ਧਰਨੇ ਲਗਾਉਣ ਦੇ ਕੀਤੇ ਐਲਾਨ ਤਹਿਤ ਵਿਧਾਨ ਸਭਾ ਹਲਕਾ ਅਟਾਰੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ...

ਪੂਰੀ ਖ਼ਬਰ »

ਪੁਲਿਸ ਚੌਂਕੀ ਬਹੋੜੂ ਵਿਖੇ ਪੁਲਿਸ-ਪਬਲਿਕ ਮੀਟਿੰਗ

ਚੱਬਾ, 8 ਮਾਰਚ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਅਧੀਨ ਆਉਂਦੀ ਪੁਲਿਸ ਚੌਂਕੀਂ ਬਹੋੜੂ ਵਿਖੇ ਚੌਂਕੀ ਇੰਚਾਰਜ ਏ. ਐੱਸ. ਆਈ. ਪਾਲ ਸਿੰਘ ਵਲੋਂ ਇਲਾਕੇ ਦੇ ਮੁਹਤਬਰਾਂ, ਸਰਪੰਚਾਂ, ਪੰਚਾਂ ਦੀ ਮੀਟਿੰਗ ਰੱਖੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਡੀ. ਐੱਸ. ਪੀ. ਬਲਦੇਵ ਸਿੰਘ ...

ਪੂਰੀ ਖ਼ਬਰ »

ਮਾਨਾਵਾਲਾਂ 'ਚ ਦੋ ਰੋਜ਼ਾ ਛੇਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ

ਓਠੀਆਂ, 8 ਮਾਰਚ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਮਾਨਾਂਵਾਲਾਂ ਵਿਖੇ ਸਮੂੰਹ ਪਿੰਡ ਵਾਸੀਆਂ ਵਲੋਂ ਹਰ ਸਾਲ ਕਰਵਾਇਆ ਜਾਂਦਾ ਦੋ ਰੋਜ਼ਾ ਮਹਾਨ ਕੀਰਤਨ ਦਰਬਾਰ ਇਸ ਵਾਰ ਖਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਾਸਾ ਬਾਜ਼ਾਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਖਾਸਾ, 8 ਮਾਰਚ (ਗੁਰਨੇਕ ਸਿੰਘ ਪੰਨੂ)-ਪੰਜਾਬ ਸਰਕਾਰ ਦੀਆਂ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਖਾਸਾ ਬਾਜ਼ਾਰ ਵਿਖੇ ਪਿ੍ੰਸੀਪਲ ਡਾ. ਸੁਨੀਲ ਗੁਪਤਾ ਅਤੇ ਕੁਲਵਿੰਦਰ ਸਿੰਘ ਜੇ. ਈ. ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਵਲੋਂ ਜਥੇ. ਲੋਪੋਕੇ ਦੀ ਅਗਵਾਈ ਹੇਠ ਵਿਸ਼ਾਲ ਧਰਨਾ

ਰਾਮ ਤੀਰਥ, 8 ਮਾਰਚ (ਧਰਵਿੰਦਰ ਸਿੰਘ ਔਲਖ)-ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਵਲੋਂ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਜਥੇ. ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਜ ਕੇਂਦਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ...

ਪੂਰੀ ਖ਼ਬਰ »

ਕਿਸਾਨੀ ਝੰਡੇ ਹੇਠ ਬੀਬੀਆਂ ਨੇ ਮਹਿਲਾ ਦਿਵਸ ਮਨਾਇਆ

ਬੱਚੀਵਿੰਡ, 8 ਮਾਰਚ (ਬਲਦੇਵ ਸਿੰਘ ਕੰਬੋ)-ਪਿੰਡ ਸਾਰੰਗੜਾ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਚੋਗਾਵਾਂ ਦੇ ਬੈਨਰ ਹੇਠ ਕਿਸਾਨ ਔਰਤਾਂ ਨੇ ਮਹਿਲਾ ਦਿਵਸ ਮਨਾਇਆ, ਜਿਸ 'ਚ ਵੱਡੀ ਗਿਣਤੀ 'ਚ ਬੀਬੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਬੀਬੀ ਬਲਵਿੰਦਰ ਕੌਰ ...

ਪੂਰੀ ਖ਼ਬਰ »

ਪਿੰਡ ਗੁਰੂਵਾਲੀ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਦਿਲਸ਼ੇਰ ਸਿੰਘ

ਚੱਬਾ, 8 ਮਾਰਚ (ਜੱਸਾ ਅਨਜਾਣ)-ਹਲਕਾ ਵਿਧਾਇਕ ਤਰਸੇਮ ਸਿੰਘ ਡੀ. ਸੀ. ਦੀ ਅਗਵਾਈ 'ਚ ਪਿੰਡ ਗੁਰੂਵਾਲੀ ਵਿਖੇ ਚੱਲ ਰਹੇ ਜੰਗੀ ਪੱਧਰ 'ਤੇ ਵਿਕਾਸ ਕਾਰਜਾਂ ਦੇ ਕੰਮਾਂ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ਦਿਹਾਤੀ ਯੂਥ ਕਾਂਗਰਸ ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ 5 ਰਾਜਾਂ 'ਚ ਹੋਣ ਵਾਲੀਆਂ ਚੋਣਾਂ 'ਚ ਬੀ. ਜੇ. ਪੀ. ਦਾ ਕਰੇਗਾ ਵਿਰੋਧ-ਕਾ: ਨਿਜਾਮਪੁਰ

ਨਵਾਂ ਪਿੰਡ, 8 ਮਾਰਚ (ਜਸਪਾਲ ਸਿੰਘ)-ਨਵੇਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਲੋਕਾਂ ਨੂੰ ਲਾਮਬੰਦ ਕਰਨ ਅਤੇ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋ ਜਾਣ ਨਾਲ ਦੇਸ਼ ਦੀ ਜਨਤਾ 'ਤੇ ਪੈਣ ਵਾਲੇ ਭਾਰੀ ਆਰਥਿਕ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਮਹਿਲਾ ਦਿਵਸ ਮਨਾਇਆ

ਜੇਠੂਵਾਲ, 8 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਆਨੰਦ ਕਾਲਜ ਆਫ਼ ਜੇਠੂਵਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਸਟੇਟ ਮਹਿਲਾ ਕਮਿਸ਼ਨ ਦੀ ਪ੍ਰਧਾਨ ਮੁਨੀਸ਼ਾ ਗੁਲਾਟੀ ਸ਼ਾਮਿਲ ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰਾਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 8 ਮਾਰਚ (ਹਰਦੀਪ ਸਿੰਘ ਖੀਵਾ)-ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਨਾ ਪੂਰਾ ਕਰਨ ਦੇ ਵਿਰੋਧ 'ਚ ਯੂਥ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਅਮਨਦੀਪ ਲਾਰਾ ਤੇ ਯੂਥ ਵਰਕਰਾਂ ਵਲੋਂ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਵੀਰ ...

ਪੂਰੀ ਖ਼ਬਰ »

ਹਾਕੀ ਦੇ ਪਿਛੋਕੜ ਨਾਲ ਜੁੜੇ ਹੋਣ ਕਰਕੇ ਸਰਕਾਰੀ ਅਹੁਦਿਆਂ 'ਤੇ ਤਾਇਨਾਤ ਹਨ ਪਿੰਡ ਲਹਿਰਕਾ ਦੇ ਨੌਜਵਾਨ

ਭੁਪਿੰਦਰ ਸਿੰਘ ਗਿੱਲ 9463560003 ਜੈਂਤੀਪੁਰ-ਕਸਬਾ ਜੈਂਤੀਪੁਰ ਤੋਂ 5 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹਲਕਾ ਮਜੀਠਾ ਦਾ ਪਿੰਡ ਲਹਿਰਕਾ ਆਪਣੇ ਅਮੀਰ ਪਿਛੋਕੜ ਕਾਰਨ ਸਾਰਿਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਕਿਉਂਕਿ ਇੱਥੋਂ ਦੇ ਨੌਜਵਾਨ ਦੇਸ਼ ਦੀ ਰਾਸ਼ਟਰੀ ਖੇਡ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX