ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  1 day ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  1 day ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  1 day ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  1 day ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  1 day ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  1 day ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  1 day ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  1 day ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  1 day ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  1 day ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552

ਤਰਨਤਾਰਨ

ਕੈਪਟਨ ਸਰਕਾਰ ਖ਼ਿਲਾਫ਼ ਜ਼ਿਲ੍ਹਾ ਤਰਨ ਤਾਰਨ 'ਚ ਅਕਾਲੀ ਆਗੂਆਂ ਨੇ ਹਲਕੇ ਪੱਧਰ 'ਤੇ ਦਿੱਤੇ ਰੋਸ ਧਰਨੇ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੈਪਟਨ ਸਰਕਾਰ ਦੀ ਵਾਅਦਾ ਖਿਲਾਫ਼ੀ, ਪੰਜਾਬ ਵਿਚ ਵੱਧ ਰਹੇ ਨਸ਼ੇ ਅਤੇ ਮਹਿੰਗਾਈ ਨੂੰ ਰੋਕਣ ਵਿਚ ਅਸਫ਼ਲ ਰਹੀ ਪੰਜਾਬ ਸਰਕਾਰ ਦੇ ਖਿਲਾਫ਼ ਵਿਧਾਨ ਸਭਾ ਹਲਕਾ ਪੱਧਰ 'ਤੇ ਧਰਨੇ ਦੇਣ ਦੇ ਦਿੱਤੇ ਗਏ ਸੱਦੇ 'ਤੇ ਜ਼ਿਲਾ ਤਰਨ ਤਾਰਨ ਨਾਲ ਸਬੰਧਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਲਈ ਇਕਬਾਲ ਸਿੰਘ ਸੰਧੂ ਸਾਬਕਾ ਮੈਂਬਰ ਐੱਸ. ਐੱਸ. ਬੋਰਡ ਦੀ ਅਗਵਾਈ ਹੇਠ ਝਬਾਲ ਚੌਂਕ ਵਿਖੇ ਧਰਨਾ ਦਿੱਤਾ ਗਿਆ। ਇਸ ਤੋਂ ਇਲਾਵਾ ਹਲਕਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਧਰਨੇ ਪ੍ਰਦਰਸ਼ਨ ਕੀਤੇ। ਪੱਟੀ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਗੈਰ ਹਾਜ਼ਰੀ ਵਿਚ ਉਨਾਂ ਦੇ ਪੀ. ਏ. ਗੁਰਮੁੱਖ ਸਿੰਘ ਘੁੱਲਾ ਬਲੇਰ ਦੀ ਅਗਵਾਈ ਹੇਠ ਧਰਨਾ ਦੇ ਕੇ ਐੱਸ. ਡੀ. ਐੱਮ. ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਇਲਾਵਾ ਹਲਕਾ ਖਡੂਰ ਸਾਹਿਬ ਵਿਚ ਸੀਨੀਅਰ ਅਕਾਲੀ ਆਗੂਆਂ ਦੀ ਅਗਵਾਈ ਹੇਠ ਧਰਨਾ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਵਲੋਂ ਦਿੱਤੇ ਗਏ ਧਰਨਿਆਂ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਪੂਰੀ ਗਰਮਜੋਸ਼ੀ ਨਾਲ ਹਿੱਸਾ ਲਿਆ।
ਝਬਾਲ ਵਿਖੇ ਅਕਾਲੀ ਵਰਕਰਾਂ ਨੇ ਦਿੱਤਾ ਰੋਸ ਧਰਨਾ
ਝਬਾਲ, (ਸਰਬਜੀਤ ਸਿੰਘ, ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਜਨਤਕ ਮੁੱਦਿਆਂ ਨੂੰ ਲੈ ਕੇ ਦਿੱਤੇ ਗਏ ਰੋਸ ਹਲਕਾ ਪੱਧਰ ਦੇ ਧਰਨਿਆਂ ਤਹਿਤ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਸਥਾਨਿਕ ਕਸਬਾ ਝਬਾਲ ਵਿਖੇ ਹਲਕੇ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਧਰਨਾ ਦੇਣ ਉਪਰੰਤ ਤਹਿਸੀਲਦਾਰ ਝਬਾਲ ਨੂੰ ਮੰੰਗ ਪੱਤਰ ਦਿੱਤਾ ਗਿਆ। ਇਸ ਸਮੇਂ ਸੰਬੋਧਨ ਕਰਦਿਆਂ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ 2017 ਦੀਆਂ ਵਿਧਾਨ ਸਬਾ ਚੋਣਾਂ ਵੇਲੇ ਆਪਣੇ ਚੋਣ ਮੈਨੀਫੈਸਟੋ 'ਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ ਹੈ, ਜਿਸ ਕਰਕੇ ਸੂਬੇ ਦੀ ਜਨਤਾ ਦਾ ਕਾਂਗਰਸ ਸਰਕਾਰ ਤੇ ਮੋਹ ਭੰਗ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਵਾਅਦਿਆ ਅਨੁਸਾਰ ਨਾ ਤਾਂ ਸੂਬੇ 'ਚ ਨਸ਼ਿਆਂ ਨੂੰ ਖਤਮ ਕੀਤਾ ਹੈ ਤੇ ਨਾ ਹੀ ਕਿਸਾਨਾਂ ਦੇ ਪੂਰੇ ਕਰਜੇ ਮੁਆਫ਼ ਕੀਤੇ ਹਨ ਜਦੋਂ ਕਿ ਬੇਰੁਜਗਾਰੀ ਦੂਰ ਕਰਨ ਲਈ ਘਰ-ਘਰ ਨੌਕਰੀ ਦੇਣ ਦੇ ਵਾਅਦੇ ਵੀ ਹਵਾ 'ਚ ਹੀ ਉਡ ਗਏ ਜਾਪਦੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਆਪਣੇ ਵਾਅਦੇ ਭੁੱਲ ਚੁੱਕੇ ਜਾਪਦੇ ਹਨ, ਜਿਸ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਪੱਧਰ 'ਤੇ ਰੋਸ ਧਰਨੇ ਦੇ ਕੇ ਕਾਂਗਰਸ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਾਏ ਜਾ ਰਹੇ ਹਨ। ਉਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹਿੱਤਾ ਲਈ ਕੰਮ ਕਰਦਾ ਰਿਹਾ ਹੈ। ਇਸ ਮੌਕੇ ਸਾਬਕਾ ਸਰਕਲ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਗੰਡੀਵਿੰਡ, ਨਿਸ਼ਾਨ ਸਿੰਘ ਗੰਡੀਵਿੰਡ, ਗੁਰਲਾਲ ਸਿੰਘ ਦੋਬਲੀਆਂ, ਜਗਜੀਤ ਸਿੰਘ ਮਾਲੂਵਾਲ, ਰਣਜੀਤ ਸਿੰਘ ਦੋਬਲੀਆਂ ਜਸਬੀਰ ਸਿੰਘ ਸਵਰਗਾਪੁਰੀ, ਸਾਹਿਬ ਸਿੰਘ ਦੋਬਲੀਆਂ, ਪੂਰਨ ਸਿੰਘ ਝਬਾਲ, ਸਾਬਕਾ ਚੇਅਰਮੈਨ ਤੇਗਾ ਸਿੰਘ ਸੋਹਲ, ਸੁਖਜਿੰਦਰ ਸਿੰਘ ਕਸੇਲ, ਬਗੀਚਾ ਸਿੰਘ ਲਹੀਆਂ, ਬਲਵਿੰਦਰ ਸਿੰਘ ਭੁੱਚਰ, ਹਰਭਜਨ ਸਿੰਘ ਲਹੀਆਂ, ਬਲਕਾਰ ਸਿੰਘ, ਨੰਬਰਦਾਰ ਸ਼ੈਰੀ ਲਹੀਆਂ, ਤਰਸੇਮ ਸਿੰਘ ਭਠੇਵਾਲੇ, ਜੰਗਸ਼ੇਰ ਸਿੰਘ ਲਹੀਆਂ, ਹਰਵੰਤ ਸਿੰਘ ਲਹੀਆਂ, ਰੂਬੀ ਝਬਾਲ, ਸ਼ਮਸ਼ੇਰ ਸਿੰਘ ਝਾਮਕਾ, ਸੁਰਜਨ ਸਿੰਘ, ਵਰਿੰਦਰ ਸਿੰਘ ਠੱਠਾ, ਅਵਤਾਰ ਸਿੰਘ ਕੇਂਟ, ਜਗੀਰ ਸਿੰਘ ਗੰਡੀਵਿੰਡ, ਸਰਪ੍ਰੀਤ ਸਿੰਘ ਢਿੱਲੋਂ, ਹਰਪ੍ਰੀਤ ਸਿੰਘ, ਮਨਜਿੰਦਰ ਸਿੰਘ ਐਮਾਂ, ਦਲਜੀਤ ਸਿੰਘ ਐਮਾਂ,ਰਸੀਵਰ ਬਲਵਿੰਦਰ ਸਿੰਘ ਝਬਾਲ, ਸ਼ਰਨਜੀਤ ਸਿੰਘ ਭੋਜੀਆਂ, ਲਖਬੀਰ ਸਿੰਘ ਜਗਤਪੁਰਾ, ਗੁਰਸੇਵਕ ਸਿੰਘ ਐਮਾ, ਹਰਮੀਤ ਸਿੰਘ ਹਰੀ ਬੁਰਜ, ਸ਼ੇਰ ਸਿੰਘ ਝਬਾਲ, ਗੁਰਿੰਦਰ ਸਿੰਘ, ਸੁਖਰਾਜ ਸਿੰਘ ਸੋਹਲ, ਡਾ. ਸੁਖਦੇਵ ਸਿੰਘ ਮਾਲੂਵਾਲ, ਸਾਬਕਾ ਸਰਪੰਚ ਜਤਿੰਦਰ ਸਿੰਘ ਬਘੇਲ ਸਿੰਘ ਵਾਲਾ, ਦਲਜੀਤ ਸਿੰਘ ਪੰਜਵੜ, ਸਰਬਜੀਤ ਸਿੰਘ, ਸਵਿੰਦਰ ਸਿੰਘ, ਕੁਲਵਿੰਦਰ ਚਾਹਲ, ਵਿੱਕੀ ਪੰਜਵੜ, ਜੀਊਣ ਸਿੰਘ, ਜਸਬੀਰ ਸਿੰਘ ਸਰਾਏ ਅਮਾਨਤ ਖਾਂ, ਗੁਰਨਾਮ ਸਿੰਘ ਜੌਹਲ, ਰਿੰਕੂ ਢਿੱਲੋਂ ਗੱਗੋਬੂਹਾ, ਜਸਕਰਨ ਸਿੰਘ ਸ਼ੇਰਾ ਝਬਾਲ, ਦੇਸਾ ਸਿੰਘ ਲਾਲੂ ਘੁੰਮਣ, ਸਤਨਾਮ ਸਿੰਘ ਛਾਪਾ, ਪ੍ਰਮਜੀਤ ਸਿੰਘ ਪੰਮਾ ਬਗਿਆੜੀ, ਹਰਜੀਤ ਸਿੰਘ ਤੇ ਹੋਰ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਨੇ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿਚ ਦਿੱਤਾ ਰੋਸ ਧਰਨਾ
ਭਿੱਖੀਵਿੰਡ, (ਬੌਬੀ)-ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਭਿੱਖੀਵਿੰਡ ਖੇਮਕਰਨ ਰੋਡ 'ਤੇ ਕੰਵਲ ਗੈਸ ਏਜੰਸੀ ਦੇ ਸਾਹਮਣੇ ਰੋਸ ਧਰਨਾ ਦਿੱਤਾ ਅਤੇ ਚੱਕਾ ਜਾਮ ਕੀਤਾ। ਇਸ ਮੌਕੇ ਅਕਾਲੀ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੋ੍ਰੋ. ਵਲਟੋਹਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਹੱਥ ਵਿਚ ਗੁਟਕਾ ਸਾਹਿਬ ਲੈ ਕੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਭਰਮਾਇਆ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਅਤੇ ਝੂਠੀਆਂ ਸਹੁੰਆਂ ਖਾ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਡੀਜ਼ਲ ਅਤੇ ਪੈਟਰੋਲ 'ਤੇ ਮੋਟਾ ਟੈਕਸ ਲਗਾ ਕੇ ਕਮਾਈ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ 10 ਰੁਪਏ ਟੈਕਸ ਪ੍ਰਤੀ ਲੀਟਰ ਪੈਟਰੋਲ ਅਤੇ ਡੀਜ਼ਲ 'ਤੇ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਲੋਕ ਸਰਕਾਰ ਨੂੰ ਉਖਾੜ ਸੁੱਟਣ ਲਈ ਉਤਾਵਲੇ ਹਨ ਤੇ ਲੋਕ ਪੂਰੀ ਤਰਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਨ। ਇਸ ਮੌਕੇ ਅਮਰਜੀਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ, ਰਣਜੀਤ ਸਿੰਘ, ਅਮਰਜੀਤ ਸਿੰਘ, ਰਿੰਕੂ ਧਵਨ, ਗੁਰਸੇਵਕ ਸਿੰਘ ਬੱਬੂ, ਸੁੱਖ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖੇਮਕਰਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਅਕਾਲੀ ਦਲ ਨੇ ਕੁੱਲਾ ਚੌਂਕ 'ਚ ਲਗਾਇਆ ਧਰਨਾ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਪੱਟੀ, (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਕੈਪਟਨ ਸਰਕਾਰ ਵਲੋਂ 2017 'ਚ ਚੋਣ ਮੈਨੀਫੈਸਟੋ 'ਚ ਕੀਤੇ ਵਾਅਦਿਆਂ ਨੂੰ ਪੂਰੇ ਨਾ ਕਰਨ ਦੇ ਵਿਰੋਧ 'ਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੁੱਚੇ ਪੰਜਾਬ 'ਚ ਰੋਸ ਧਰਨੇ ਲਗਾਉਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਪੱਟੀ ਵਿਖੇ ਸਥਾਨਿਕ ਸ਼ਹਿਰ ਦੇ ਕੁੱਲਾ ਚੌਂਕ ਵਿਖੇ ਸਾਬਕਾ ਮੰਤਰੀ ਆਦੇਸ ਪ੍ਰਤਾਪ ਸਿੰਘ ਕੈਰੋਂ ਦੇ ਹੁਕਮਾਂ ਤਹਿਤ ਗੁਰਮੁੱਖ ਸਿੰਘ ਘੁੱਲਾ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ ਗਿਆ ਅਤੇ ਫਿਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆ ਹੋਇਆ ਹਜ਼ਾਰਾਂ ਦੀ ਗਿਣਤੀ 'ਚ ਅਕਾਲੀ ਆਗੂਆ ਤੇ ਵਰਕਰਾਂ ਨੇ ਐੱਸ. ਡੀ. ਐੱਮ. ਦਫ਼ਤਰ ਪਹੁੰਚ ਕੇ ਆਪਣਾ ਮੈਮੋਰੰਡਮ ਐੱਸ. ਡੀ. ਐੱਮ. ਰਜੇਸ ਕੁਮਾਰ ਨੂੰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਗੁਰਮੁੱਖ ਸਿੰਘ ਘੁੱਲਾ ਬਲੇਅਰ, ਸਾਬਕਾ ਚੈਅਰਮੈਨ ਗੁਰਦੀਪ ਸਿੰਘ ਧਾਰੀਵਾਲ, ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ, ਮਨਜੀਤ ਸਿੰਘ ਜਵੰਦਾ, ਸੁਖਦੇਵ ਸਿੰਘ ਜੰਡੋਕੇ ਆਦਿ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਦੌਰਾਨ ਹੱਥ ਵਿਚ ਗੁਟਕਾ ਸਾਹਿਬ ਫੜਕੇ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਨੇ ਨਸ਼ਿਆ ਨੂੰ ਖਤਮ ਕਰਨ ਦੀ ਸੁਹੰ ਖਾਧੀ ਸੀ, ਪਰ ਅਫਸੋਸ 4 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਤੇ ਨਸ਼ੇ ਨੂੰ ਖਤਮ ਕਰਨ ਦੀ ਬਜਾਏ ਨਸ਼ਾ ਪੰਜਾਬ ਅੰਦਰ ਇੰਨਾ ਵੱਧ ਗਿਆ ਹੈ ਕਿ ਹਰ ਰੋਜ ਨੌਜਵਾਨ ਨਸ਼ਿਆ ਦੇ ਟੀਕੇ ਲਗਾ ਕੇ ਮਰ ਰਹੇ ਹਨ। ਉਨਾਂ ਕਿਹਾ ਕਿ 2022 ਦੀਆਂ ਚੋਣਾਂ ਦੋਰਾਨ ਅਕਾਲੀ ਦਲ ਸ਼ਾਨ ਨਾਲ ਜਿੱਤ ਪ੍ਰਾਪਤ ਕਰਕੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਵੇਗਾ। ਇਸ ਮੌਕੇ ਅਮਰੀਕ ਸਿੰਘ ਭੁੱਲਰ, ਗੁਜੀਤ ਸਿੰਘ ਕੁੱਕੁ, ਰਣਜੀਤ ਸਿੰਘ ਰਾਣਾ, ਕੌਂਸਲਰ ਧਰਮਿੰਦਰ ਸਿੰਘ, ਸੋਨੂੰ ਢੋਟੀਆ, ਨਿੱਕੂ ਸਰਹਾਲੀ, ਜਰਨੈਲ ਸਿੰਘ ਚੂਸਲੇਵੜ, ਹਰਭਜਨ ਸਿੰਘ ਦੁੱਬਲੀ, ਭੁਪਿੰਦਰ ਸਿੰਘ ਮਾਹੀ, ਬਲਕਾਰ ਸਿੰਘ ਬੂਹ, ਲਖਬੀਰ ਸਿੰਘ ਲੁਹਾਰੀਆ, (ਬਾਕੀ ਸਫ਼ਾ 17 'ਤੇ)
ਬਾਜ ਸਿੰਘ ਭੁੱਲਰ, ਸੁਖਚੈਨ ਸਿੰਘ, ਰੇਸਮ ਸਿੰਘ ਬੇਦੀ, ਲਖਵਿੰਦਰ ਸਿੰਘ ਖਹਿਰਾ, ਮਨਜਿੰਦਰ ਸਿੰਘ ਦਾਸੂਵਾਲ, ਸੋਨੂੰ ੳੱਪਲ, ਵਿਨੋਦ ਖੰਨਾ, ਕਵਲਜੀਤ ਸਿੰਘ, ਪ੍ਰਿੰਸ ਭਾਟੀਆ, ਰਮਨ ਕੁਮਾਰ, ਭਜਨ ਸਿੰਘ, ਸੁਨੀਲ ਕੁਮਾਰ ਲਵਲੀ, ਸਤਪਾਲ ਅਰੋੜਾ, ਅਜੈ ਕੁਮਾਰ, ਰਛਪਾਲ ਸਿੰਘ ਬੇਦੀ, ਅਮਰੀਕ ਸਿੰਘ, ਦਰਸਨ ਸਿੰਘ, ਕੇਵਲ ਕ੍ਰਿਸਨ, ਮੁਨੀਸ਼ ਵਰਮਾ, ਅਮਨ ਰਾੜੀਆ, ਗੁਰਦੇਵ ਸਿੰਘ ਸੋਨੂੰ, ਲਖਬੀਰ ਸਿੰਘ ਭੁੱਲਰ, ਬਲਵਿੰਦਰ ਸਿੰਘ ਭੁੱਲਰ, ਤੇਜ ਪ੍ਰਤਾਪ ਸਿੰਘ, ਮਨਜੀਤ ਸਿੰਘ, ਪਟਵਾਰੀ ਕਾਰਜ ਸਿੰਘ, ਸੂਰਜ ਪ੍ਰਕਾਸ, ਰਾਜ ਸਿੰਘ ਮਰਹਾਣਾ, ਬਲਵਿੰਦਰ ਸਿੰਘ ਚੱਕਵਾਲੀਆ, ਨੰਬਰਦਾਰ ਵਿਰਸਾ ਸਿੰਘ, ਰਾਜਨਪ੍ਰੀਤ ਸਿੰਘ, ਅਮਰੀਕ ਸਿੰਘ ਕੈਰੋਂ, ਗੁਲਸ਼ਨ ਬੁਰਜ, ਸੁਖਦੇਵ ਸਿੰਘ ਕੰਡਿਆਲਾ, ਪ੍ਰੇਮ ਸਿੰਘ ਤੂਤ, ਸਰਪੰਚ ਗੁਰਦਲੇਰ ਸਿੰਘ, ਸਰਵਨ ਸਿੰਘ ਸੀਤੋ, ਮਸਤਾਨ ਸਿੰਘ ਤੇ ਦੀਪਕ ਕੁਮਾਰ ਆਦਿ ਮੌਜੂਦ ਸਨ।
ਐੱਸ. ਡੀ. ਐੱਮ. ਦਫ਼ਤਰ ਖਡੂਰ ਸਾਹਿਬ ਅੱਗੇ ਅਕਾਲੀ ਦਲ ਨੇ ਦਿੱਤਾ ਧਰਨਾ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਆਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਦੇਸ਼ਾਂ ਅਨੁਸਾਰ ਕੇੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ਼ ਸਮੁੱਚੇ ਪੰਜਾਬ 'ਚ ਦਿੱਤੇ ਗਏ ਧਰਨਿਆਂ ਤਹਿਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨੇ ਐੱਸ. ਡੀ. ਐੱਮ. ਦਫ਼ਤਰ ਖਡੂਰ ਸਾਹਿਬ ਮੂਹਰੇ ਵਿਸ਼ਾਲ ਰੋਸ ਧਰਨਾ ਦੇ ਕੇ ਤਹਿਸੀਲਦਾਰ ਰਾਹੀ ਮੈਮੋਰੰਡਮ ਦਿੱਤਾ। ਇਸ ਵਿਸਾਲ ਧਰਨੇ ਨੂੰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਦਕ ਸਕੱਤਰ ਅਕਾਲੀ ਦਲ, ਸਾਬਕਾ ਜ਼ਿਲਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਕੁਲਦੀਪ ਸਿੰਘ ਔਲਖ ਕੌਮੀ ਜਥੇਬੰਦਕ ਸਕੱਤਰ ਅਕਾਲੀ ਦਲ, ਗੁਰਬਚਨ ਸਿੰਘ ਕਰਮੂਵਾਲਾ ਮੈਂਬਰ ਐੱਸ. ਜੀ. ਪੀ. ਸੀ. , ਗੁਰਿੰਦਰ ਸਿੰਘ ਟੋਨੀ, ਮੀਤ ਪਧਾਨ ਰਮਨਦੀਪ ਸਿੰਘ ਭਰੋਵਾਲ ਨੇ ਸੰਬੋਧਨ ਕਰਦਿਆ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜਿੱਥੇ ਤਿੰਨ ਖੇਤੀ ਸਬੰਧੀ ਕਾਲੇ ਕਾਨੂੰਨ ਲਾਗੂ ਕਰ ਕਿਸਾਨਾਂ ਦੇ ਭਵਿੱਖ ਨੂੰ ਹਨੇਰੇ 'ਚ ਡੋਬ ਦਿੱਤਾ ਉਥੇ ਹੀ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਭਾਰੀ ਵਾਧਾ ਕਰ ਆਮ ਵਰਗ ਦਾ ਕਚੰਮੂਰ ਕੱਢ ਦਿੱਤਾ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕੈਪਟਨ ਸਰਕਾਰ ਨੇ ਘਰ-ਘਰ ਨੌਕਰੀ, 51000 ਸਗਨ ਸਕੀਮ , 2500 ਬੇਰੁਜਗਾਰੀ ਭੱਤਾ, ਬੁਢਾਪਾ ਪੈਨਸ਼ਨ 'ਚ ਵਾਧਾ, ਗਰੀਬ ਪਰਿਵਾਰ ਨੂੰ ਆਟਾ-ਦਾਲ ਦੇ ਨਾਲ ਘਿਓ ਤੇ ਚਾਹਪੱਤੀ ਦੇਣ , ਕਿਸਾਨਾਂ ਤੇ ਮਜ਼ਦੂਰਾਂ ਦੇ ਸਾਰੇ ਕਰਜੇ ਮੁਆਫ਼ ਕਰਨ ਦੇ ਵੱਡੇ-ਵੱਡੇ ਵਾਅਦੇ ਕਰ ਵੋਟਾਂ ਲੈ ਕੇ ਸਰਕਾਰ ਤਾਂ ਬਣਾ ਲਈ ਪਰ ਚਾਰ ਸਾਲ ਪੂਰੇ ਹੋ ਜਾਣ 'ਤੇ ਕੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਲਈ ਲੋਕ ਮੁੜ ਆਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਤੇ ਲੋਕਾਂ ਦਾ ਉਤਸ਼ਾਹ ਤੇ ਸਰਕਾਰ ਪ੍ਰਤੀ ਰੋਸ ਤੋ ਜਾਹਿਰ ਹੋ ਰਿਹਾ ਕਿ 2022 'ਚ ਸ਼੍ਰੋਮਣੀ ਆਕਾਲੀ ਦਲ ਦੀ ਸਰਕਾਰ ਹੀ ਬਣੇਗੀ। ਇਸ ਮੌਕੇ ਅਮਰੀਕ ਸਿੰਘ ਪੱਖੋਕੇ, ਯਾਦਵਿੰਦਰ ਸਿੰਘ ਮਾਣੋਚਾਹਲ, ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਪ੍ਰੇਮ ਸਿੰਘ ਪੰਨੂੰ, ਗਿਆਨ ਸਿੰਘ ਸਾਹਬਾਜਪੁਰ, ਨਰਿੰਦਰ ਸਿੰਘ ਸ਼ਾਹ, ਜਥੇ.ਮੇਘ ਸਿੰਘ, ਮਾਸਟਰ ਨਰਿੰਦਰ ਸਿੰਘ ਖਡੂਰ, ਜਗਤਾਰ ਸਿੰਘ ਧੂੰਦਾ, ਕਸ਼ਮੀਰ ਸਿੰਘ ਟਰਾਂਸਪੋਰਟਰ, ਡਾ. ਭੁਪਿੰਦਰ ਸਿੰਘ, ਐੱਸ. ਪੀ. ਢਿੱਲੋ ਹਰਪ੍ਰੀਤ ਸਿੰਘ ਮਿੰਨਾ, ਦਿਲਬਾਗ ਸਿੰਘ ਗੁਲਾਲੀਪੁਰ, ਹਰਜੀਤ ਸਿੰਘ ਬਾਠ, ਅਜੈਬ ਸਿੰਘ ਸੇਖਚੱਕ, ਡਾ. ਜਗਤਾਰ ਸਿੰਘ ਵੈਈਪੂਈ, ਹਰਦੀਪ ਸਿੰਘ ਖੱਖ, ਮਨਜੀਤ ਸਿੰਘ ਪੱਖੋਪੁਰ, ਬਾਬਾ ਪਿਆਰਾ ਸਿੰਘ ਲੁਹਾਰ, ਪਰਮਜੀਤ ਜੀਓਬਾਲਾ, ਰਣਜੀਤ ਸਿੰਘ ਮੰਮਣਕੇ, ਕਸ਼ਮੀਰ ਸਿੰਘ ਸਰਾਂ, ਰਣਜੀਤ ਸਿੰਘ ਡਿਆਲ , ਸੁਖਚਰਨ ਸਿੰਘ ਬਾਕੀਪੁਰ, ਜਤਿੰਦਰ ਸਿੰਘ ਮੁੰਡਾ ਪਿੰਡ, ਮੱਖਣ ਸਿੰਘ ਮੁੰਡਾ ਪਿੰਡ, ਗੁਰਨਾਮ ਸਿੰਘ ਭੂਰੇ, ਭੁਪਿੰਦਰ ਸਿੰਘ ਭਿੰਦਾ, ਪਰਮਜੀਤ ਸਿੰਘ ਮੁੰਡਾਪਿੰਡ, ਮਲਕੀਤ ਸਿੰਘ ਜੋਧਪੁਰ,ਜਸਵੰਤ ਸਿੰਘ ਜੱਟਾ, ਬਾਬਾ ਲਖਵਿੰਦਰ ਸਿੰਘ, ਰੇਸ਼ਮ ਸਿੰਘ ਸੰਘਾ ਤੇ ਹੋਰ ਹਾਜ਼ਰ ਸਨ।

ਜ਼ਿਲ੍ਹਾ ਪ੍ਰਸ਼ਾਸਨ ਔਰਤਾਂ ਦੀ ਭਲਾਈ, ਤਰੱਕੀ ਤੇ ਸੁਰੱਖਿਆ ਲਈ ਵਚਨਬੱਧ-ਡੀ. ਸੀ.

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਦੇ ਵੱਡੀ ਗਿਣਤੀ ਦੇ ਵਜੀਰਾਂ ਤੇ ਐੱਮ. ਐੱਲ. ਏ. ਸਹਿਬਾਨ ਦੀ ਹਾਜ਼ਰੀ ਵਿਚ ਅੰਤਰ ਰਾਸਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ 10 ਹੋਰ ਵਿਅਕਤੀ ਆਏ ਕੋਰੋਨਾ ਪਾਜ਼ੀਟਿਵ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਆਉਣ 'ਤੇ 10 ਵਿਅਕਤੀ ਹੋਰ ਕੋਰੋਨਾ ਤੋਂ ਪੀੜਤ ਪਾਏ ਗਏ ਹਨ, ਜਿਸ ਨਾਲ ਹੁਣ ਜ਼ਿਲ੍ਹੇ ਵਿਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 134 ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਸਾਂਝੀ ਐਕਸ਼ਨ ਕਮੇਟੀ ਵਲੋਂ ਗੇਟ ਰੈਲੀ

ਪੱਟੀ, 8 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੰਜਾਬ ਰੋਡਵੇਜ਼/ਪਨਬੱਸ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਪੰਜਾਬ ਰੋਡਵੇਜ਼ ਦੇ 18 ਡਿਪੂਆਂ ਅੱਗੇ ਗੇਟ ਰੈਲੀਆ ਕੀਤੀਆਂ ਗਈਆਂ, ਜਿਸ ਤਹਿਤ ਪੱਟੀ ਡਿਪੂ ਦੇ ਗੇਟ 'ਤੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਪਨਬਸ ...

ਪੂਰੀ ਖ਼ਬਰ »

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵਲੋਂ ਸਿਵਲ ਹਸਪਤਾਲ ਤੇ ਨਗਰ ਕੌਂਸਲ ਤਰਨ ਤਾਰਨ ਦਾ ਦੌਰਾ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਤੇ ਨਗਰ ਕੌਂਸਲ ਤਰਨ ਤਾਰਨ ਦਾ ਦੌਰਾ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਸਫ਼ਾਈ ਦਾ ਕੰਮ ਵੇਖਿਆ ਜੋ ਤਸੱਲੀਬਖਸ ਸੀ, ਪਰ ਸਫ਼ਾਈ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐੱਸ. ਐ ੱਸ. ਪੀ. ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਬੀਬੀਆ ਤੇ ਨੌਜਵਾਨਾਂ ਵਲੋਂ ਜ਼ਿਲ੍ਹੇ ਵਿਚ ਪੁਲਿਸ ਨਾਲ ਸਬੰਧਿਤ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਮਸਲਿਆਂ ਦੇ ਹੱਲ ਲਈ ਐੱਸ. ਐੱਸ. ...

ਪੂਰੀ ਖ਼ਬਰ »

ਪਿੰਡ ਘਰਿਆਲਾ ਦੇ ਵਾਸੀਆਂ ਵਲੋਂ ਛੱਪੜ ਨੂੰ ਕਬਜ਼ਾ ਮੁਕਤ ਕਰਵਾਉਣ ਦੀ ਮੰਗ

ਅਮਰਕੋਟ, 8 ਮਾਰਚ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਬਲਾਕ ਵਲਟੋਹਾ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਛੱਪੜ ਦੀ ਜ਼ਮੀਨ 'ਤੇ ਲੋਕਾਂ ਵਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜਿਆਂ ਨੂੰ ਲੈ ਕੇ ਪਿੰਡ ਦੀ ਪੰਚਾਇਤ ਅਤੇ ਇਲਾਕੇ ਦੇ ਲੋਕ ਹੋਏ ਇਕੱਤਰ ਅਤੇ ...

ਪੂਰੀ ਖ਼ਬਰ »

ਹੁਸਨ ਸਿਆਲਕਾ ਵਲੋਂ ਜ਼ਿਲੇ੍ਹ ਦੇ ਵਲੰਟੀਅਰਾਂ ਨਾਲ ਮੀਟਿੰਗ

ਤਰਨ ਤਾਰਨ, 8 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹੇ 'ਚ ਰਾਹੁਲ ਗਾਂਧੀ ਬਿ੍ਗੇਡ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਬਿ੍ਗੇਡ ਨੂੰ ਮਾਝੇ ਦੀ ਬੈਲਟ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ 'ਬਿ੍ਗੇਡ' ਦੇ ਮਾਝੇ ਦੇ ਪ੍ਰਧਾਨ ਹੁਸਨਪ੍ਰੀਤ ਸਿੰਘ ਸਿਆਲਕਾ ਨੇ ...

ਪੂਰੀ ਖ਼ਬਰ »

ਲੋਕ ਲਹਿਰ ਪਾਰਟੀ ਦੀ ਮੀਟਿੰਗ ਹੋਈ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਲੋਕ ਲਹਿਰ ਪਾਰਟੀ ਦੀ ਮੀਟਿੰਗ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਅਰੋੜਾ ਨੇ ਕਿਹਾ ਕਿ ਭਾਜਪਾ ਦੇ ਖੇਤੀਬਾੜੀ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਆਫਿਸਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਪੱਟੀ, 8 ਮਾਰਚ (ਬੋਨੀ ਕਾਲੇਕੇ, ਖਹਿਰਾ)-ਪੰਜਾਬ ਰਾਜ ਫਾਰਮੈਸੀ ਆਫਿਸਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਵਿਜੇ ਵਿਨਾਇਕ ਪੱਟੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਹੋਈ, ਜਿਸ ਵਿਚ ਭੁਪਿੰਦਰ ਮਾਰਹਾਣਾ, ਜਸਵਿੰਦਰ ਸਿੰਘ, ਅਰਵਿੰਦਰ ਸਿੰਘ, ...

ਪੂਰੀ ਖ਼ਬਰ »

ਖੇਮਕਰਨ 'ਚ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ

ਖੇਮਕਰਨ, 8 ਮਾਰਚ (ਰਾਕੇਸ਼ ਬਿੱਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ 15 ਮਾਰਚ ਨੂੰ ਮੰਡੀ ਅਮਰਕੋਟ ਵਿਚ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਹੋ ਰਹੀ ਵਿਸ਼ਾਲ ਕਾਨਫਰੰਸ ਸਬੰਧੀ ਖੇਮਕਰਨ ਵਿਚਲੇ ਅਕਾਲੀ ਵਰਕਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਲੜੀਵਾਰ ਭੁੱਖ ਹੜਤਾਲ 'ਚ ਮਹਿਲਾਵਾਂ ਨੇ ਕੀਤੀ ਸ਼ਮੂਲੀਅਤ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਪੰਜਾਬ ਐਂਡ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਜ਼ਿਲਿ੍ਹਆ ਵਿਚ ਕੀਤਾ ਜਾ ਰਹੀ ਭੁੱਖ ਹੜਤਾਲ ਵਿਚ ਮਹਿਲਾ ਦਿਵਸ ਵਾਲੇ ਦਿਨ ਔਰਤ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਗੁਰਵੰਤ ਕੌਰ ਝਬਾਲ, ...

ਪੂਰੀ ਖ਼ਬਰ »

ਸ਼ੇਰੋ ਤੋਂ ਜਾਮਾਰਾਏ ਤੱਕ ਟੁੱਟੀ ਸੜਕ ਦੀ ਕੋਈ ਨਹੀਂ ਲੈ ਰਿਹਾ ਸਾਰ-ਹਰਪ੍ਰੀਤ ਸਿੰਘ ਕੋਟ

ਤਰਨ ਤਾਰਨ, 8 ਮਾਰਚ (ਲਾਲੀ ਕੈਰੋਂ)-ਪੰਜਾਬ ਸਰਕਾਰ ਵਲੋਂ ਆਪਣੇ ਬਜਟ ਇਜਲਾਸ ਵਿਚ ਵਿਕਾਸ ਦੀਆਂ ਬਹੁਤ ਗੱਲਾਂ ਕੀਤੀਆਂ ਜਾ ਰਹੀਆਂ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ | ਇਹ ਵਿਚਾਰ ਉੱਘੇ ਸਮਾਜ ਸੇਵੀ ਲੈਕਚਰਾਰ ਹਰਪ੍ਰੀਤ ਸਿੰਘ ਕੋਟ ਨੇ ਪ੍ਰੈੱਸ ਨਾਲ ...

ਪੂਰੀ ਖ਼ਬਰ »

ਜਥੇਦਾਰ ਜਰਨੈਲ ਸਿੰਘ ਨਹੀਂ ਰਹੇ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਪਿੰਡ ਜੌਹਲ ਢਾਏਵਾਲ ਦੇ ਵਸਨੀਕ ਜੌਹਲ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਮੁਖਵਿੰਦਰ ਸਿੰਘ ਮੱਖਣ, ਸੁਰਿੰਦਰ ਸਿੰਘ ਦੇ ਪਿਤਾ ਤੇ ਲਖਵਿੰਦਰ ਸਿੰਘ, ਹਰਚੰਦ ਸਿੰਘ, ਮੰਗਲ ਸਿੰਘ ਕਾਲਾ ਤੇ ਸੁਲੱਖਣ ਸਿੰਘ ਦੇ ਚਾਚੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਓ. ਐੱਸ. ਡੀ. ਜਾਨੂੰ ਪੱਟੀ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਤੇ ਸੋਖੀ ਜਨਰਲ ਸਕੱਤਰ ਹੋਣਗੇ-ਵਿਧਾਇਕ ਗਿੱਲ

ਪੱਟੀ, 8 ਮਾਰਚ (ਬੋਨੀ ਕਾਲੇਕੇ, ਖਹਿਰਾ)-ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪੱਟੀ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਪ੍ਰੀਤ ਪੈਲਸ ਵਾਲੇ ਨੂੰ ਆਪਣਾ ਓ. ਐੱਸ. ਡੀ., ਜਾਨੂੰ ਨੂੰ ਪੱਟੀ ਸ਼ਹਿਰੀ ਯੂਥ ਕਾਂਗਰਸ ਦਾ ਪ੍ਰਧਾਨ ਤੇ ਸੋਖੀ ਨੂੰ ਜਨਰਲ ਸਕੱਤਰ ਨਾਮਜਦ ...

ਪੂਰੀ ਖ਼ਬਰ »

ਮਾਝਾ ਫਾਊਾਡੇਸ਼ਨ ਨੇ ਕੋਰਸ ਮੁਕੰਮਲ ਕਰ ਚੁੱਕੀਆਂ ਲੜਕੀਆਂ ਨੂੰ ਬਿਊਟੀ ਕਿੱਟਾਂ ਵੰਡੀਆਂ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਮਾਝਾ ਫਾਊਡੇਸ਼ਨ ਐੱਨ. ਜੀ. ਓ. ਨੇ ਜ਼ਰੂਰਤਮੰਦ ਲੜਕੀਆਂ ਨੂੰ ਸਵੈ ਰੁਜ਼ਗਾਰ ਬਣਾਉਣ ਦੇ ਉਪਰਾਲੇ ਨਾਲ ਬਿਊਟੀ ਪਾਰਲਰ ਕੋਰਸ ਚਲਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸੁਸਾਇਟੀ ਦੀ ਪ੍ਰਧਾਨ ਰਮਨਦੀਪ ਕੌਰ ਦੀ ਅਗਵਾਈ ਹੇਠ ਪਾਰਲਰ ਕੋਰਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਬਜਟ ਨੇ ਨੰਬਰਦਾਰਾਂ ਨੂੰ ਕੀਤਾ ਨਿਰਾਸ਼-ਬੋਦੇਵਾਲ

ਖਡੂਰ ਸਾਹਿਬ, 8 ਮਾਰਚ (ਰਸ਼ਪਾਲ ਸਿੰਘ ਕੁਲਾਰ)-ਫਰਵਰੀ 2020 'ਚ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਨੰਬਰਦਾਰਾਂ ਦੇ ਮਾਣ ਭੱਤੇ ਵਿਚ 500 ਰੁਪਏ ਵਾਧੇ ਦਾ ਐਲਾਨ ਕੀਤਾ ਗਿਆ ਸੀ, ਪਰ ਅਜੇ ਤੱਕ ਲਾਗੂ ਨਹੀ ਸੀ ਕੀਤਾ ਗਿਆ, ਪਰ ਹੁਣ ਕੈਪਟਨ ਸਰਕਾਰ ਦੇ ਆਖਰੀ ਬਜ਼ਟ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੀ ਰੈਲੀ ਇਤਿਹਾਸਕ ਸਿੱਧ ਹੋਵੇਗੀ-ਭੁੱਲਰ

ਪੱਟੀ, 8 ਮਾਰਚ (ਬੋਨੀ ਕਾਲੇਕੇ, ਖਹਿਰਾ)-ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਖਾਸਕਰ ਨੌਜਵਾਨਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਬਾਘਾ ਪੁਰਾਣਾ ਦੀ ਰੈਲੀ ਇਤਿਹਾਸਕ ਸਿੱਧ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਨਵੇਂ ਚੁਣੇ ਅਕਾਲੀ ਕੌਂਸਲਰਾਂ ਦਾ ਕੀਤਾ ਸਨਮਾਨ

ਪੱਟੀ, 8 ਮਾਰਚ (ਬੋਨੀ ਕਾਲੇਕੇ, ਖਹਿਰਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਸਵਰਗਵਾਸੀ ਗਿਆਨੀ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਛੋਟੇ ਪੁੱਤਰ ਲਖਵਿੰਦਰ ਸਿੰਘ ਰਿੰਕੂ ਨੇ ਨਗਰ ਕੌਂਸਲ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ...

ਪੂਰੀ ਖ਼ਬਰ »

ਖੇਮਕਰਨ ਨਜ਼ਦੀਕ ਮੇਨ ਸੜਕ 'ਤੇ ਜਵਾਈ ਤੇ ਉਸ ਦੇ ਸਾਥੀਆਂ ਵਲੋਂ ਪਿੱਛਾ ਕਰਕੇ ਸਹੁਰੇ ਪਰਿਵਾਰ 'ਤੇ ਹਮਲਾ

ਖੇਮਕਰਨ 8 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ-ਅਮਿ੍ਤਸਰ ਮੇਨ ਸੜਕ 'ਤੇ ਪੈਂਦੇ ਮੋਤੀ ਮਹਿਲ ਪੈਲਸ ਕੋਲ ਇਕ ਜਵਾਈ ਨੇ ਆਪਣੇ ਸਾਥੀਆਂ ਨਾਲ ਸਹੁਰੇ ਪਰਿਵਾਰ 'ਤੇ ਹਮਲਾ ਕਰਕੇ ਆਪਣੇ ਸਹੁਰੇ ਨੂੰ ਕਤਲ ਕਰਕੇ ਆਪਣੀ ਪਤਨੀ ਸਮੇਤ,ਬੱਚਾ ,ਸੱੱਸ ਤੇ ਸਾਲੇ ਨੂੰ ਜਖਮੀ ਕਰ ...

ਪੂਰੀ ਖ਼ਬਰ »

ਦਾਜ ਮੰਗਣ 'ਤੇ ਸਹੁਰਾ ਪਰਿਵਾਰ ਖਿਲਾਫ਼ ਕੇਸ ਦਰਜ

ਤਰਨ ਤਾਰਨ, 8 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਵਿਆਹੁਤਾ ਪਾਸੋਂ ਦਾਜ ਮੰਗਣ ਨੂੰ ਲੈ ਕੇ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਖਾਲੜਾ ਵਿਖੇ ਰਾਜਵਿੰਦਰ ਕੌਰ ਪੁੱਤਰੀ ਜਿਊਣ ...

ਪੂਰੀ ਖ਼ਬਰ »

ਮਹਿਲਾ ਦਿਵਸ 'ਤੇ ਲੜਕੀਆਂ ਲਈ ਪਲੇਸਮੈਂਟ ਕੈਂਪ ਲਗਾਇਆ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ...

ਪੂਰੀ ਖ਼ਬਰ »

ਮਹਿਲਾ ਪੁਲਿਸ ਕਰਮਚਾਰੀਆਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮਹਿਲਾ ਕਰਮਚਾਰੀਆਂ ਵਲੋਂ ਮਹਿਲਾ ਦਿਵਸ ਮਾਝਾ ਕਾਲਜ ਤਰਨ ਤਾਰਨ ਵਿਖੇ ਮਨਾਇਆ ਗਿਆ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਪੁਲਿਸ ਮਹਿਲਾ ਮਿੱਤਰ ਵਲੋਂ ਹਰੇਕ ਸਬ-ਡਵੀਜ਼ਨ ਵਿਚ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਨੂੰ ਨਗਰ ਕੌਂਸਲ ਤੋਂ ਮਿਲਿਆ ਸਵੱਛ ਸਕੂਲ ਹੋਣ ਦਾ ਮਾਣ

ਤਰਨ ਤਾਰਨ, 8 ਮਾਰਚ (ਲਾਲੀ ਕੈਰੋਂ)-ਚੀਫ਼ ਖਾਲਸਾ ਦੀਵਾਨ ਦੀ ਯੋਗ ਅਗਵਾਈ ਹੇਠ ਚੱਲ ਰਹੀ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਨੂੰ ਨਗਰ ਕੌਂਸਲ ਤਰਨਤਾਰਨ ਦੇ ਸਫ਼ਾਈ ਮਿਸ਼ਨ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਤਹਿਤ ...

ਪੂਰੀ ਖ਼ਬਰ »

ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਸੱਟਾਂ ਮਾਰ ਕੇ ਕੀਤਾ ਜ਼ਖਮੀ

ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX