ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  1 day ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  1 day ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  1 day ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  1 day ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  1 day ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  1 day ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  1 day ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  1 day ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  1 day ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  1 day ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552

ਫਰੀਦਕੋਟ

'ਪੰਜਾਬ ਮੰਗਦਾ ਹੈ ਹਿਸਾਬ' ਮੁਹਿੰਮ ਤਹਿਤ ਡਿੰਪੀ ਢਿੱਲੋਂ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਧਰਨਾ

 

ਗਿੱਦੜਬਾਹਾ, 8 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 'ਪੰਜਾਬ ਮੰਗਦਾ ਹੈ ਹਿਸਾਬ' ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਗਿੱਦੜਬਾਹਾ ਹਲਕੇ ਸੈਂਕੜੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਐਸ.ਡੀ.ਐਮ. ਦਫ਼ਤਰ ਗਿੱਦੜਬਾਹਾ ਦੇ ਬਾਹਰ ਰੋਸ ਧਰਨਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਡਿੰਪੀ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਨੇ ਚੋਣਾਂ ਸਮੇਂ ਕੀਤੇ ਵਾਅਦਿਆਂ 'ਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ 4 ਸਾਲ ਸਿਰਫ਼ ਲਾਰਿਆਂ ਵਿਚ ਗੁਜ਼ਾਰ ਦਿੱਤੇ। ਇਸ ਧਰਨੇ ਨੂੰ ਇਸਤਰੀ ਅਕਾਲੀ ਦਲ ਦੀ ਸਰਪ੍ਰਸਤ ਬੀਬੀ ਗੁਰਦਿਆਲ ਕੌਰ ਮੱਲਣ, ਜਥੇਦਾਰ ਨਵਤੇਜ ਸਿੰਘ ਕਾਉਣੀ ਅਤ੍ਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਚੱਕ ਗਿਲਜੇਵਾਲਾ, ਯੂਥ ਅਕਾਲੀ ਆਗੂ ਅਭੈ ਢਿੱਲੋਂ,ਬਲਵਿੰਦਰ ਸਿੰਘ ਐਮ ਡੀ ਦੋਦਾ, ਐਡਵੋਕੇਟ ਗੁਰਮੀਤ ਸਿੰਘ ਮਾਨ , ਡੀ ਸੀ ਖਿੜਕੀਆਂ ਵਾਲਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੀਨੀਅਰ ਅਕਾਲੀ ਆਗੂ ਅਸ਼ੋਕ ਕੁਮਾਰ ਬੁੱਟਰ, ਚਰਨਜੀਤ ਸਿੰਘ ਭੂੰਦੜ ਸਰਕਲ ਜਥੇਦਾਰ, ਸ਼ਮਿੰਦਰ ਸਿੰਘ ਕੋਟਲੀ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਗਿੱਦੜਬਾਹਾ, ਸਾਬਕਾ ਕੌਂਸਲਰ ਮਾਧੋ ਦਾਸ ਸਿੰਘ ਖ਼ਾਲਸਾ ਤੇ ਧਰਮਿੰਦਰ ਸਿੰਘ ਵੀ ਸੰਬੋਧਨ ਕਰਦਿਆਂ ਕਾਂਗਰਸ ਸਰਕਾਰ ਵਲੋਂ ਕੋਈ ਵੀ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਗਿੱਦੜਬਾਹਾ ਹਲਕ 'ਚ ਰਹੀਆਂ ਧੱਕੇਸ਼ਾਹੀਆਂ ਬਾਰੇ ਦੱਸਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਮਿਤ ਕੁਮਾਰ ਸ਼ਿੰਪੀ ਬਾਂਸਲ, ਸੰਦੀਪ ਸਿੰਘ ਸੰਨੀ ਢਿੱਲੋਂ, ਕੁਲਜਿੰਦਰ ਸਿੰਘ ਸੰਧੂ ਪ੍ਰਧਾਨ ਬਾਰ ਐਸੋਸੀਏਸ਼ਨ ਗਿੱਦੜਬਾਹਾ, ਜਸਵੰਤ ਸਿੰਘ ਸਿੱਧੂ ਸਾਬਕਾ ਪ੍ਰਧਾਨ, ਜਸਵਿੰਦਰ ਢਿੱਲੋਂ, ਬਲਕਾਰ ਸਿੰਘ ਸਰਪੰਚ ਹੁਸਨਰ, ਲੱਖੀ ਕਿੰਗਰਾ, ਗੁਰਿੰਦਰ ਸਿੰਘ ਲੁਹਾਰਾ ਤੇ ਚਰਨਜੀਤ ਸਿੰਘ ਲੁਹਾਰਾ, ਗੁਰਚਰਨ ਸਿੰਘ ਭਲਾਈਆਣਾ, ਨਵੀ ਮਧੀਰ, ਨਿਸ਼ਾਨ ਸਿੰਘ, ਹਰਮੀਤ ਸਿੰਘ ਬੁੱਟਰ ਬਖੂਹਾ, ਬਲਵੰਤ ਸਿੰਘ ਸਰਪੰਚ ਗੁਰੂਸਰ, ਸੁਰਜੀਤ ਸਿੰਘ ਸੀਤਾ ਸਿੱਧੂ ਗੁਰੂਸਰ, ਗੁਰਮੀਤ ਸਿੰਘ ਰੰਗੂ ਨੰਬਰਦਾਰ, ਦਰਸ਼ਨ ਸਿੰਘ ਸਰਪੰਚ ਪਿਉਰੀ, ਢਾਡੀ ਮਲਕੀਤ ਮੱਲਣ, ਬੀਬੀ ਪ੍ਰਵੀਨ ਕੌਰ , ਜਗਤਾਰ ਸਿੰਘ ਧਾਲੀਵਾਲ ਪੀ ਏ ਡਿੰਪੀ ਢਿੱਲੋਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਅਕਾਲੀ ਵਰਕਰ ਵੀ ਹਾਜ਼ਰ ਸਨ। ਧਰਨੇ ਦੀ ਸਮਾਪਤੀ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਹਰਪ੍ਰੀਤ ਸਿੰਘ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਮਲੋਟ 'ਚ ਵਿਸ਼ਾਲ ਧਰਨਾ
ਮਲੋਟ, 8 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਕਾਂਗਰਸ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖ਼ਿਲਾਫ ਸੂਬੇ ਭਰ 'ਚ ਦਿੱਤੇ ਜਾ ਰਹੇ ਰੋਸ ਧਰਨਿਆਂ ਤਹਿਤ ਮਲੋਟ ਦੇ ਤਿੰਕੋਨੀ ਚੌਂਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਅਕਾਲੀ ਦਲ ਵਲੋਂ ਰੋਸ ਧਰਨਾ ਦਿੱਤਾ ਗਿਆ। ਸਵੇਰੇ 10:30 ਵਜੇ ਸ਼ੁਰੂ ਹੋਏ ਧਰਨੇ 'ਚ ਵੱਡੀ ਗਿਣਤੀ 'ਚ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਗਏ ਸਨ, ਜਿੰਨ੍ਹਾਂ ਵਿਚ ਘਰ-ਘਰ ਨੌਕਰੀ, ਚਾਰ ਹਫ਼ਤਿਆਂ 'ਚ ਨਸ਼ਾ ਬੰਦ ਕਰਨ ਅਤੇ ਕਰਜ਼ਾ ਮੁਆਫ਼ੀ ਸਮੇਤ ਹੋਰ ਵਾਅਦੇ ਸ਼ਾਮਿਲ ਸਨ, ਜੋ ਅਜੇ ਤੱਕ ਵਫ਼ਾ ਨਹੀਂ ਹੋਏ। ਸ: ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਇਹ ਸਾਰੇ ਵਾਅਦੇ ਯਾਦ ਕਰਵਾਉਣ ਅਤੇ ਇਨ੍ਹਾਂ ਵਾਅਦਿਆਂ ਨੂੰ ਸਰਕਾਰ ਦੇ ਰਹਿੰਦੇ ਕੁੱਝ ਮਹੀਨਿਆਂ ਵਿਚ ਪੂਰੇ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਚੇਅਰਮੈਨ ਸ: ਬਸੰਤ ਸਿੰਘ ਕੰਗ, ਜਥੇ: ਸਰੂਪ ਸਿੰਘ ਨੰਦਗੜ੍ਹ, ਸੁਖਿੰਦਰ ਸਿੰਘ ਭੁੱਲਰ, ਪ੍ਰਧਾਨ ਸਰੋਜ ਸਿੰਘ ਸਰਪੰਚ, ਪ੍ਰਧਾਨ ਨਿੱਪੀ ਔਲਖ, ਚੇਅਰਮੈਨ ਜੱਸਾ ਕੰਗ, ਪ੍ਰਧਾਨ ਹਰਬੰਸ ਸਿੰਘ ਬਰਾੜ ਕੌਂਸਲਰ, ਚੇਅਰਮੈਨ ਜਸਵੰਤ ਸਿੰਘ ਰਾਮਨਗਰ, ਪ੍ਰਧਾਨ ਪ੍ਰਿਤਪਾਲ ਸਿੰਘ ਪਿੰਡ ਮਲੋਟ, ਪ੍ਰਧਾਨ ਛਬੀਲ ਸਿੰਘ, ਪ੍ਰਧਾਨ ਲੱਕੀ ਉੜਾਂਗ, ਕੌਂਸਲਰ ਰਾਮ ਸਿੰਘ ਭੁੱਲਰ, ਚੇਅਰਮੈਨ ਅਮਰਜੀਤ ਸਿੰਘ ਜੰਡਵਾਲਾ, ਚੇਅਰਮੈਨ ਰਣਜੀਤ ਸਿੰਘ ਬਰਾੜ, ਚੇਅਰਮੈਨ ਰਾਜ ਰੱਸੇਵਟ, ਕੌਂਸਲਰ ਪ੍ਰਦੀਪ ਰੱਸੇਵੱਟ, ਪ੍ਰਧਾਨ ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ, ਪੁਸ਼ਪਿੰਦਰ ਸਿੰਘ ਲੱਕੜਵਾਲਾ, ਪ੍ਰੀਤਇੰਦਰ ਸੰਮੇਵਾਲੀ, ਸ਼ਾਮ ਲਾਲ ਗੁਪਤਾ, ਪ੍ਰਧਾਨ ਪੰਮਾ ਬਰਾੜ, ਸੁੱਖੀ ਉੜਾਂਗ, ਗੁਰਤੇਜ ਸਿੰਘ ਤਰਖਾਣਵਾਲਾ, ਮਨਜਿੰਦਰ ਸਿੰਘ ਈਨਾ ਖੇੜਾ, ਕੌਰ ਸਿੰਘ ਸਰਪੰਚ ਅਬੁੱਲ ਖੁਰਾਣਾ, ਰਘਬੀਰ ਸਿੰਘ ਖਾਨੇ ਕੀ ਢਾਬ, ਪ੍ਰਧਾਨ ਅਸ਼ੋਕ ਬਜਾਜ, ਮੋਤੀ ਰਾਮ ਕੌਂਸਲਰ, ਡਾ.ਰਿਖੀਕੇਸ਼ ਪਰਵਲ ਭੋਲੀ, ਜੋਤੀ ਸਰਪੰਚ ਪਿੰਡ ਮਲੋਟ, ਰਾਜੂ ਵਧਵਾ, ਜਸਪਾਲ ਕੌਰ, ਚੇਅਰਮੈਨ ਪਾਲੋ ਕੌਰ, ਨਿਰਮਲ ਸਰਪੰਚ ਖੂਨਣ ਕਲਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਧਰਨਾ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਸੱਦੇ 'ਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦਾ ਵਿਸ਼ਾਲ ਧਰਨਾ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਲਾਇਆ ਗਿਆ। ਇਸ ਰੋਸ ਧਰਨੇ ਨੂੰ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਿੱਤ ਸਿੰਘ ਬਰਾੜ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਦਲੀਪ ਸਿੰਘ ਮਾਂਗਟਕੇਰ, ਯੂੁਥ ਅਕਾਲੀ ਦਲ ਮਾਲਵਾ ਜ਼ੋਨ-1 ਦੇ ਸਕੱਤਰ ਜਨਰਲ ਗੁਰਵੀਰ ਸਿੰਘ ਕਾਕੂ ਸੀਰਵਾਲੀ, ਸਾਬਕਾ ਕੌਂਸਲਰ ਪਰਮਿੰਦਰ ਸਿੰਘ ਪਾਸ਼ਾ ਆਦਿ ਨੇ ਸੰਬੋਧਨ ਕੀਤਾ ਅਤੇ ਵਾਰ-ਵਾਰ ਡੀਜ਼ਲ-ਪੈਟਰੋਲ ਦੇ ਰੇਟ ਵਧਾਉਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੂਜੇ ਸੂਬਿਆਂ ਨਾਲੋਂ ਵੱੱਧ ਵੈਟ ਲਾ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਬਿਜਲੀ ਦੇ ਰੇਟ ਵੀ ਦੁੱਗਣੇ ਕਰ ਦਿੱਤੇ ਗਏ ਹਨ। ਕਾਂਗਰਸ ਸਰਕਾਰ ਸਮੇਂ ਸੂਬੇ ਵਿਚ ਰਾਸ਼ਨ ਘੁਟਾਲੇ, ਬੀਜ ਘੁਟਾਲੇ, ਬਿਜਲੀ ਕੰਪਨਿਆਂ ਨੂੰ ਕਰੋੜਾਂ ਰੁਪਏ ਦੇ ਨਜਾਇਜ਼ ਫ਼ਾਇਦੇ, ਸ਼ਰਾਬ ਘੁਟਾਲੇ, ਵਜੀਫ਼ਾ ਘੁਟਾਲੇ ਅਤੇ ਮਾਲੀ ਘਾਟੇ ਦੇ ਘੁਟਾਲਿਆਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੇ ਜਾਣ ਦੀ ਮੰਗ ਕੀਤੀ ਗਈ। ਰਿਪਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਦੁਬਾਰਾ ਫ਼ਿਰ ਵਿਧਾਨ ਸਭਾ ਚੋਣਾਂ ਲਈ ਲਿਆ ਕੇ ਸਾਡੇ ਜ਼ਖ਼ਮ ਹਰੇ ਕਰ ਰਹੀ ਹੈ, ਕਿਉਂਕਿ ਪਹਿਲਾਂ ਵੀ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਲਿਆ ਕੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ, ਜਿਨ੍ਹਾਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ। ਮਜ਼ਦੂਰਾਂ, ਕਿਸਾਨਾਂ, ਦੁਕਾਨਦਾਰਾਂ, ਵਪਾਰੀਆਂ ਕਿਸੇ ਵੀ ਵਰਗ ਦੀ ਮੰਗ ਨਹੀਂ ਮੰਨੀ ਗਈ ਅਤੇ ਘਰ-ਘਰ ਨੌਕਰੀ ਤੋਂ ਇਲਾਵਾ ਕਰਜ਼ਾ ਮੁਆਫ਼ੀ ਸਮੇਤ ਸਾਰੀਆਂ ਮੰਗਾਂ 'ਤੇ ਚਾਰ ਸਾਲਾਂ ਵਿਚ ਗੌਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਜਟ ਸੈਸ਼ਨ ਵਿਚ ਸਾਰੇ ਵਰਗਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਚੋਣਾਂ ਵੇਲੇ ਝੂਠੀਆਂ ਸਹੁੰਆਂ ਖਾ ਕੇ ਵੱਡੇ ਵਾਅਦੇ ਕੀਤੇ ਗਏ, ਪਰ ਬਾਅਦ ਵਿਚ ਵਾਅਦੇ ਤਾਂ ਕੀ ਪੂਰੇ ਕਰਨੇ ਸਨ, ਲੋਕਾਂ ਨੂੰ ਮਿਲੇ ਤੱਕ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਹੱਕਾਂ ਲਈ ਲੜਨ ਵਾਲੀ ਪਾਰਟੀ ਹੈ ਅਤੇ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੀ ਧੱਕੇਸ਼ਾਹੀ ਦੇ ਬਾਵਜੂਦ ਅਕਾਲੀ ਦਲ ਦੀ ਕਾਰਗੁਜ਼ਾਰੀ ਚੰਗੀ ਰਹੀ ਹੈ, ਜਿਸ ਤੋਂ ਸਪੱਸ਼ਟ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਕੈਬਨਿਟ ਮੰਤਰੀ ਬਣਨਗੇ। ਇਸ ਮੌਕੇ ਮਿੱਤ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਲੋਕਾਂ ਦੇ ਦੁੱਖ-ਸੁੱਖ ਵਿਚ ਮੋਹਰੀ ਰੋਲ ਅਦਾ ਕੀਤਾ ਹੈ ਅਤੇ ਮੁੱਖ ਮੰਤਰੀ ਕਾਰਜਕਾਲ ਸਮੇਂ ਸ: ਪ੍ਰਕਾਸ਼ ਸਿੰਘ ਬਾਦਲ ਨੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਅਤੇ ਸੰਗਤ ਦਰਸ਼ਨ ਕਰਕੇ ਖ਼ੁਦ ਲੋਕਾਂ ਵਿਚ ਪਹੁੰਚ ਕੇ ਲੋਕਾਂ ਦੇ ਦੁੱਖ-ਦਰਦ ਸੁਣਦੇ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਮਾਰਕਿਟ ਕਮੇਟੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ ਨੇ ਵੀ ਕਾਂਗਰਸ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਸਮੇਂ ਸਾਰੇ ਵਰਗਾਂ ਦੇ ਲੋਕ ਦੁਖੀ ਹਨ ਅਤੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ 2022 ਵਿਚ ਅਕਾਲੀ ਦਲ ਦੀ ਸਰਕਾਰ ਅਵੱਸ਼ ਬਣੇਗੀ। ਸਟੇਜ ਸਕੱਤਰ ਦੀ ਕਾਰਵਾਈ ਵਿਧਾਇਕ ਰੋਜ਼ੀ ਬਰਕੰਦੀ ਦੇ ਸਿਆਸੀ ਸਕੱਤਰ ਬਿੰਦਰ ਗੋਨਿਆਣਾ ਵਲੋਂ ਨਿਭਾਈ ਗਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਚੰਦ ਸਿੰਘ ਵੜਿੰਗ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜ੍ਹਮੱਲੂ, ਜਗਤਾਰ ਸਿੰਘ ਪੱਪੀ ਬਰਾੜ, ਜਗਵੰਤ ਸਿੰਘ ਲੰਬੀਢਾਬ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਸਰਕਲ ਉਦੇਕਰਨ ਦੇ ਪ੍ਰਧਾਨ ਸ਼ਮਿੰਦਰ ਸਿੰਘ ਗੋਗੀ ਅਕਾਲਗੜ੍ਹ, ਸਰਕਲ ਕਾਨਿਆਂਵਾਲੀ ਦੇ ਪ੍ਰਧਾਨ ਜਗਜੀਤ ਸਿੰਘ (ਕਾਉਣੀ ਵਾਲੇ) ਝੁੱਗੇ ਰਣਜੀਤਗੜ੍ਹ, ਸਾਧੂ ਸਿੰਘ ਸੇਖੋਂ, ਰਾਜੇਸ਼ਵਰ ਸਿੰਘ ਬਰਾੜ, ਮਨਿੰਦਰ ਸਿੰਘ ਮਹਿੰਦੀ ਸਰਕਲ ਪ੍ਰਧਾਨ, ਜਗਦੀਪ ਸਿੰਘ ਜੱਗਾ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਬਰਾੜ, ਅਮਰਜੀਤ ਸਿੰਘ ਖੋਖਰ, ਅੰਮ੍ਰਿਤਪਾਲ ਸਿੰਘ ਪਾਇਲਟ ਜੰਡੋਕੇ, ਐਡਵੋਕੇਟ ਭੁਪਿੰਦਰ ਸਿੰਘ ਚੜ੍ਹੇਵਣ, ਬਲਜਿੰਦਰ ਸਿੰਘ ਰੰਗਪੁਰੀ, ਗੁਰਚਰਨ ਸਿੰਘ ਧਾਲੀਵਾਲ, ਨੰਬਰਦਾਰ ਬੇਅੰਤ ਸਿੰਘ ਲਾਲੀ, ਗੁਰਜੀਤ ਸਿੰਘ ਸੰਗੂਧੌਣ, ਪਰਮਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਮਾਨ ਸਿੰਘ ਵਾਲਾ, ਸੂਬਾ ਸਿੰਘ ਝਬੇਲਵਾਲੀ, ਕੌਂਸਲਰ ਸੰਜੀਵ ਧੂੜੀਆ, ਹਰਭਗਵਾਨ ਸਿੰਘ ਰਹੂੜਿਆਂਵਾਲੀ, ਲਾਡੀ ਗੋਨਿਆਣਾ, ਜਸਵੀਰ ਸਿੰਘ ਜੰਮੂਆਣਾ ਆਦਿ ਹਾਜ਼ਰ ਸਨ।

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਮਿ੍ਤਕ ਦੀ ਪਤਨੀ ਸਣੇ 4 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਹਰਮਹਿੰਦਰ ਪਾਲ)-ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ਮਿ੍ਤਕ ਦੀ ਪਤਨੀ ਸਣੇ ਚਾਰ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਜੀਤ ਸਿੰਘ ਵਾਸੀ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਾਦਿਕ ਤੇ ਦੀਪ ਸਿੰਘ ਵਾਲਾ ਦਾ ਅਚਨਚੇਤ ਨਿਰੀਖਣ

ਸਾਦਿਕ, 8 ਮਾਰਚ (ਆਰ.ਐਸ.ਧੁੰਨਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਫ਼ਰੀਦਕੋਟ ਧੰਨਾ ਸਿੰਘ ਦਿਉਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਾਦਿਕ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਉਨ੍ਹਾਂ ਵਲੋਂ ਸਕੂਲ 'ਚ ਚੱਲ ਰਹੀਆਂ ਵਿੱਦਿਅਕ ਅਤੇ ਸਹਿ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਦੀ ਮੀਟਿੰਗ

ਫ਼ਰੀਦਕੋਟ, 8 ਮਾਰਚ (ਸਤੀਸ਼ ਬਾਗ਼ੀ)-ਫ਼ਰੀਡਮ ਫ਼ਾਈਟਰ ਉੱਤਰਾਧਿਕਾਰੀ ਸੰਸਥਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਬਲਦੇਵ ਸਿੰਘ ਅਹਿਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸਮੰਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਸੰਸਥਾ ...

ਪੂਰੀ ਖ਼ਬਰ »

ਜੈਤੋ 'ਚ ਚੋਰਾਂ ਨੇ ਤੋੜੇ ਪੰਜ ਦੁਕਾਨਾਂ ਦੇ ਜਿੰਦਰੇ

ਜੈਤੋ, 8 ਮਾਰਚ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਚੋਰਾਂ ਵਲੋਂ ਅੱਜ ਸਵੇਰੇ ਕਰੀਬ ਢਾਈ ਵਜੇ ਸਥਾਨਕ ਸ਼ਹਿਰ ਦੇ ਮੇਨ ਚੌਕ ਕੋਟਕਪੂਰਾ (ਬੱਸ ਸਟੈਂਡ) 'ਚ ਸਥਿਤ ਪੰਜ ਦੁਕਾਨਾਂ ਦੇ ਜਿੰਦਰੇ ਤੋੜ ਕੇ ਨਗਦੀ ਤੇ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਪਤਾ ਲੱਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ 11 ਨੂੰ

ਸਾਦਿਕ, 8 ਮਾਰਚ (ਆਰ.ਐਸ.ਧੁੰਨਾ)-ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਅਤੇ ਸਕੱਤਰ ਮੱਘਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਵ: ਅਵਤਾਰ ਸਿੰਘ ਬਰਾੜ ਸਾਬਕਾ ਮੰਤਰੀ ਦੀ ਯਾਦ ਵਿਚ ...

ਪੂਰੀ ਖ਼ਬਰ »

ਨਵੀਂ ਬਣ ਰਹੀ ਸੜਕ ਦੀ ਸਫ਼ਾਈ ਕੀਤੇ ਬਿਨਾਂ ਪੀ.ਸੀ ਪਾਉਣ 'ਤੇ ਸਾਬਕਾ ਚੇਅਰਮੈਨ ਨੇ ਉਠਾਇਆ ਸਵਾਲ

ਸਾਦਿਕ, 8 ਮਾਰਚ (ਗੁਰਭੇਜ ਸਿੰਘ ਚੌਹਾਨ)-ਸਾਦਿਕ ਤੋਂ ਗੁਰੂਹਰਸਹਾਏ ਨੂੰ ਮਿਲਾਉਣ ਵਾਲੀ ਸੜਕ 'ਤੇ ਜਦੋਂ ਅੱਜ ਪੀ.ਸੀ ਪਾਉਣ ਦਾ ਕੰਮ ਸ਼ੁਰੂ ਹੋਇਆ ਤਾਂ ਇਸਤੇ ਪੀ.ਸੀ ਪਾਉਣ 'ਤੇ ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਅਤੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਰਾਸ਼ਟਰੀ ਸਵੈਂ ਸੇਵਕ ਸੰਘ ਦੇ ਸੂਬਾ ਪ੍ਰਚਾਰਕ ਪ੍ਰਮੋਦ ਦਾ ਜੈਤੋ ਵਿਖੇ ਨਿੱਘਾ ਸਵਾਗਤ

ਜੈਤੋ, 8 ਮਾਰਚ (ਭੋਲਾ ਸ਼ਰਮਾ)-ਨਗਰ ਕੌਂਸਲ ਜੈਤੋ ਦੇ ਸਾਬਕਾ ਮੀਤ ਪ੍ਰਧਾਨ ਤੇ ਪੰਜਾਬ ਭਾਜਪਾ ਗਊ ਰੱਖਿਆ ਦਲ ਦੇ ਪ੍ਰਧਾਨ ਅਤੇ ਤੀਜੀ ਵਾਰ ਨਗਰ ਕੌਂਸਲਰ ਬਣੇ ਪ੍ਰਦੀਪ ਸਿੰਗਲਾ ਦੇ ਕਰੀਬੀ ਮਿੱਤਰਾਂ ਅਤੇ ਸ਼ਹਿਰ ਦੇ ਵੱਡੇ ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਸਮਾਜ ਸੇਵੀ ...

ਪੂਰੀ ਖ਼ਬਰ »

'ਜਵਾਬ ਮੰਗਦਾ ਪੰਜਾਬ' ਤਹਿਤ ਕੋਟਕਪੂਰਾ 'ਚ ਸ਼ੋ੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਰੈਲੀ

ਕੋਟਕਪੂਰਾ, 8 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ 'ਤੇ ਪੂਰੇ ਪੰਜਾਬ 'ਚ 'ਜਵਾਬ ਮੰਗਦਾ ਪੰਜਾਬ' ਬੈਨਰ ਹੇਠ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਰੋਸ ਰੈਲੀਆਂ ਕੀਤੀਆਂ ਗਈਆਂ | ਇਸ ਕੜੀ ਤਹਿਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਨਮਾਨਿਤ

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਜਿਸ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਲਗਪਗ 5000 ਵਿਦਿਆਰਥੀ ਸ਼ਾਮਿਲ ਹੋਏ ਅਤੇ ਬਹੁਤ ਸਾਰੇ ...

ਪੂਰੀ ਖ਼ਬਰ »

ਜਿਨ੍ਹਾਂ ਪੈਨਸ਼ਨਰਾਂ ਦੇ ਕੇਸ ਏ.ਜੀ. ਪੰਜਾਬ ਵੱਲ ਲੰਬਿਤ ਪਏ ਹਨ ਉਹ 15 ਮਾਰਚ ਤੱਕ ਜਾਣਕਾਰੀ ਦੇਣ- ਖੀਵਾ

ਫ਼ਰੀਦਕੋਟ, 8 ਮਾਰਚ (ਸਤੀਸ਼ ਬਾਗ਼ੀ)-ਸਿਵਲ ਪੈਨਸ਼ਨਰਜ ਐਸੋਸੀਏਸ਼ਨ ਫ਼ਰੀਦਕੋਟ ਦੇ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਪੈਨਸ਼ਨਰਜ਼ ਦੇ ਕੇਸ ਏ.ਜੀ. ਪੰਜਾਬ ਚੰਡੀਗੜ੍ਹ ਵੱਲ ਲੰਬਿਤ ਪਏ ਹਨ ਉਹ 15 ਮਾਰਚ ਤੱਕ ਇਨ੍ਹਾਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮਾਸਿਕ ਇੱਕਤਰਤਾ ਹੋਈ

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮਾਸਿਕ ਇੱਕਤਰਤਾ ਪਿੰਡ ਘੁਗਿਆਣਾ ਦੇ ਬਰਾੜ ਲਾਇਬ੍ਰੇਰੀ ਵਿਚ ਕੀਤੀ ਗਈ | ਇਹ ਇਕੱਤਰਤਾ ਕਿਰਤੀ ਕਿਸਾਨ ਅੰਦੋਲਨ ਨੂੰ ਸਮਰਪਿਤ ਸੀ | ਪ੍ਰਧਾਨਗੀ ਮੰਡਲ ਵਿਚ ਪ੍ਰੋ. ਪਾਲ ਸਿੰਘ, ਡਾ. ਸਾਧੂ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਨੇ ਬਜਟ ਦੀਆਂ ਕਾਪੀਆਂ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 8 ਮਾਰਚ (ਸਰਬਜੀਤ ਸਿੰਘ)- ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ ਅੱਜ ਅੰਤਰਰਾਸ਼ਟਰੀ ਇਸਤਰੀ ਦਿਵਸ ਨੂੰ ਸਮਰਪਿਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਐਕਸ਼ਨ ਦੀ ਅਗਵਾਈ ਸਾਬਕਾ ਨਰਸਿਜ਼ ਆਗੂ ਸ਼ਸ਼ੀ ਸ਼ਰਮਾ, ਮਨਜੀਤ ਕੌਰ, ਊਸ਼ਾ ...

ਪੂਰੀ ਖ਼ਬਰ »

ਘੋੜੇ ਟਰਾਲੇ ਦੀ ਟੈਂਕੀ ਮੁਰੰਮਤ ਕਰਨ ਦੌਰਾਨ ਵਾਪਰਿਆ ਹਾਦਸਾ, ਤਿੰਨ ਜ਼ਖ਼ਮੀ ਹੋਏ

ਜੈਤੋ, 8 ਮਾਰਚ (ਗੁਰਚਰਨ ਸਿੰਘ ਗਾਬੜੀਆ)-ਬੀਤੇ ਦਿਨੀਂ ਸਥਾਨਕ ਬਠਿੰਡਾ ਰੋਡ 'ਤੇ ਸਥਿਤ ਗੁਰਦੁਆਰਾ ਅੰਗੀਠਾ ਸਾਹਿਬ ਦੀਆਂ ਦੁਕਾਨਾਂ ਵਿਚ ਸਥਿਤ ਪ੍ਰੀਤ ਰੇਡੀਏਟਰ ਵਰਕਸ ਦੀ ਦੁਕਾਨ ਦੇ ਮਾਲਕ ਗੁਰਪ੍ਰੀਤ ਸਿੰਘ ਵਲੋਂ ਘੋੜੇ ਟਰਾਲੇ ਦੀ ਟੈਂਕੀ ਦੀ ਮੁਰੰਮਤ ਗੈਸ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਰੈਡ ਰਿਬਨ ਕਲੱਬ ਅਤੇ ਐਨ.ਐਸ. ਵਿਭਾਗ ਦੇ ਸਾਂਝੇ ਉੱਦਮ ਨਾਲ 'ਅੰਤਰਰਾਸ਼ਟਰੀ ਮਹਿਲਾ ਦਿਵਸ' ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਕਾਲਜ ਦੇ ਪਿ੍ੰਸੀਪਲ ਡਾ. ਰਮਿੰਦਰ ਘਈ ...

ਪੂਰੀ ਖ਼ਬਰ »

ਐਸ.ਸੀ./ ਬੀ.ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 8 ਮਾਰਚ (ਸਤੀਸ਼ ਬਾਗ਼ੀ)-ਐਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਫ਼ਰੀਦਕੋਟ ਦੀ ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਅਧਿਆਪਕਾਂ ਨੂੰ 25 ਅਤੇ 75 ਫ਼ੀਸਦੀ ਕੋਟੇ ਵਿਚ ਉਲਝਾ ਕੇ ਬਦਲੀਆਂ ਨਾ ਕਰਨ ਦੇ ਮਕਸਦ ਨੂੰ ਪੂਰਾ ਕਰਨਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਾਗਰੂਕਤਾ ਰੈਲੀ

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਡਿਪਟੀ ਕਮਿਸ਼ਨਰ ਕੰਪਲੈਕਸ ਤੋਂ ਦਰਬਾਰ ਗੰਜ ਰੈਸਟ ਹਾਊਸ ਤੱਕ ਕੱਢੀ ਗਈ | ਇਸ ਰੈਲੀ ਵਿਚ ਲੋਕਾਂ ਨੂੰ ਲਿੰਗ ਭੇਦਭਾਵ ਨੂੰ ਦੂਰ ਕਰਨ ਲਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ਤਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜ਼ਨ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਆਨਲਾਈਨ ਵੈਬੀਨਾਰ ਰਾਹੀਂ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਨਗਰ ਕੌਂਸਲਰ ਜੀਤੂ ਬਾਂਸਲ ਨੇ 'ਪਵਿੱਤਰ ਗੰਗਾ ਜਲ' ਲੈਣ ਲਈ ਝੰਡੀ ਦੇ ਕੇ 85 ਕਾਂਵੜੀਏ ਕੀਤੇ ਰਵਾਨਾ

ਜੈਤੋ, 8 ਮਾਰਚ (ਭੋਲਾ ਸ਼ਰਮਾ)-ਹਾਲ ਹੀ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਜੇਤੂ ਰਹੇ ਵੱਡੇ ਕਾਰੋਬਾਰੀ ਜਤਿੰਦਰ ਕੁਮਾਰ 'ਜੀਤੂ ਬਾਂਸਲ' ਨੇ ਸੀਨੀਅਰ ਕਾਂਗਰਸੀ ਆਗੂ ਲਖਵਿੰਦਰ ਕੁਮਾਰ 'ਲੱਕੀ ਅਰੋੜਾ' ਦੀ ਅਗਵਾਈ ਹੇਠ 85 ਭਗਤ 'ਪਵਿੱਤਰ ਗੰਗਾ ਜਲ' ਲੈਣ ਲਈ ਸ੍ਰੀ ਹਰੁਦਆਰ ਲਈ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਮਹਿਲਾ ਦਿਵਸ ਮਨਾਇਆ

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਸਮਾਗਮ 'ਚ ਸਕੂਲ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ਯਸ਼ੂ ਧਿੰਗੜਾ ਨੇ ਨਾਰੀ ਸ਼ਸ਼ਤਰੀਕਰਨ ਬਾਰੇ ਆਪਣੇ ਵਿਚਾਰ ਸਾਂਝੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਮਹਿਲਾ ਦਿਵਸ ਮਨਾਇਆ

ਜੈਤੋ, 8 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਚਰਨਜੀਤ ਕੌਰ ਨਵਾਂ ਰੋੜੀਕਪੂਰਾ, ਗੁੁਰਦੇਵ ਕੌਰ ਚੰਦਭਾਨ ਅਤੇ ਨਸੀਬ ਕੌਰ ਚੈਨਾ ਦੀ ਅਗਵਾਈ ਹੇਠ ਪਿੰਡ ਰੋਮਾਣਾ ਅਲਬੇਲ ਸਿੰਘ ਦੇ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਘਟੀਆ ਨੀਤੀਆਂ ਕਾਰਨ ਲੋਕਾਂ ਦਾ ਜਿਊਣਾ ਦੁਬਰ ਹੋਇਆ : ਸੂਬਾ ਸਿੰਘ ਬਾਦਲ

ਜੈਤੋ, 8 ਮਾਰਚ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਵਲੋਂ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਦੇ ਵਿਰੁੱਧ ਸਥਾਨਕ ...

ਪੂਰੀ ਖ਼ਬਰ »

ਵਿਸ਼ਵ ਮਹਿਲਾ ਦਿਵਸ ਸਫ਼ਾਈ ਸੇਵੀਕਾਵਾਂ ਦੇ ਕੋਵਿਡ-19 ਦਾ ਟੀਕਾਕਰਨ ਕਰਕੇ ਮਨਾਇਆ

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਵਿਸ਼ਵ ਮਹਿਲਾ ਦਿਵਸ ਸੰਸਥਾ ਦੀਆਂ ਸਾਰੀਆਂ ਸਫ਼ਾਈ ਸੇਵੀਕਾਵਾਂ ਦਾ ਕੋਵਿਡ-19 ਦਾ ਟੀਕਾਕਰਨ ਕਰਕੇ ਮਨਾਇਆ ਗਿਆ | ਸੰਸਥਾ ਦੇ ਵਿਦਿਆਰਥੀਆਂ ਅਤੇ ਸਟਾਫ਼ ...

ਪੂਰੀ ਖ਼ਬਰ »

-ਗੁਰਲਾਲ ਭਲਵਾਨ ਕਤਲ ਮਾਮਲਾ- ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਤਿੰਨਾਂ ਮੁਲਜ਼ਮਾਂ ਦੇ ਪੁਲਿਸ ਰਿਮਾਂਡ 'ਚ 10 ਮਾਰਚ ਤੱਕ ਹੋਇਆ ਵਾਧਾ

ਫ਼ਰੀਦਕੋਟ, 8 ਮਾਰਚ (ਸਰਬਜੀਤ ਸਿੰਘ)-ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੇ ਹੋਏ ਕਤਲ 'ਚ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵਲੋਂ ਗਿ੍ਫ਼ਤਾਰ ਕੀਤੇ ਗਏ ਫ਼ਰੀਦਕੋਟ ਨਾਲ ਸੰਬੰਧਿਤ ਤਿੰਨਾਂ ਨੌਜਵਾਨਾਂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਸਥਾਨਕ ...

ਪੂਰੀ ਖ਼ਬਰ »

ਜੀਵਨ ਬੀਮਾ ਨਿਗਮ ਦੀਆਂ ਮਹਿਲਾ ਕਰਮਚਾਰੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਕੇ ਮਨਾਇਆ ਮਹਿਲਾ ਦਿਵਸ

ਫ਼ਰੀਦਕੋਟ, 8 ਮਾਰਚ (ਸਰਬਜੀਤ ਸਿੰਘ)-ਭਾਰਤੀ ਜੀਵਨ ਬੀਮਾ ਨਿਗਮ ਫ਼ਰੀਦਕੋਟ ਦੇ ਦਫ਼ਤਰ 'ਚ ਕੰਮ ਕਰਦੀਆਂ ਮਹਿਲਾ ਕਰਮਚਾਰੀਆਂ ਵਲੋਂ ਸਥਾਨਕ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਤੇ ਮਾਤਾ ਖੀਵੀ ਜੀ ਲੰਗਰ ਵਿਖੇ ਜਾ ਕੇ ਸੇਵਾ ਕੀਤੀ ਗਈ ਅਤੇ ਦਾਨ ਦੀ ਰਾਸ਼ੀ ਦੇ ਕੇ ...

ਪੂਰੀ ਖ਼ਬਰ »

ਕੌਮਾਂਤਰੀ ਇਸਤਰੀ ਦਿਵਸ 'ਤੇ ਨਗਰ ਕੌਂਸਲ ਦੇ ਸਾਰੇ ਕੌ ਾਸਲਰਾਂ ਦਾ ਸਨਮਾਨ

ਕੋਟਕਪੂਰਾ, 8 ਮਾਰਚ (ਮੋਹਰ ਸਿੰਘ ਗਿੱਲ)- ਕੌਮਾਂਤਰੀ ਇਸਤਰੀ ਦਿਵਸ ਮੌਕੇ ਇੱਥੋਂ ਦੀ ਸਮਾਜ ਸੇਵੀ ਸੰਸਥਾ ਅਰੋੜਬੰਸ ਸਭਾ ਵਲੋਂ ਤਾਜ਼ਾ ਨਗਰ ਕੌਂਸਲ ਦੀਆਂ ਚੋਣਾਂ 'ਚ ਜੇਤੂ 29 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ | ਸਨਮਾਨਿਤ ਹੋਣ ਵਾਲਿਆਂ 'ਚ ਇਸਤਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਮੁਕਤ ਕਬੀਲਿਆਂ ਦੀਆਂ ਮੰਗਾਂ ਤੁਰੰਤ ਹੱਲ ਕਰੇ-ਬਾਵਰੀਆ ਸਮਾਜ

ਕੋਟਕਪੂਰਾ, 8 ਮਾਰਚ (ਮੋਹਰ ਗਿੱਲ, ਮੇਘਰਾਜ)- ਸਥਾਨਕ ਮਿਉੂਾਸਪਲ ਪਾਰਕ ਵਿਖੇ ਬਾਵਰੀਆ ਸਮਾਜ ਦੀ ਸੂਬਾਈ ਪੱਧਰ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਰਬਨ ਸਿੰਘ ਪੰਜਗਰਾਈਾ, ਨਾਨਕ ਸਿੰਘ ਬੈਗੁੂਵਾਲਾ, ਜਸਪਾਲ ਸਿੰਘ ਪੰਜਗਰਾਈਾ, ਆਰ.ਐਸ.ਪਰਮਾਰ, ਪਰਮਜੀਤ ਸਿੰਘ ਬਰਗਾੜੀ ਨੇ ...

ਪੂਰੀ ਖ਼ਬਰ »

ਕੌਮਾਂਤਰੀ ਇਸਤਰੀ ਦਿਵਸ 'ਤੇ 4 ਸਮਾਜ ਸੇਵੀ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 8 ਮਾਰਚ (ਮੋਹਰ ਗਿੱਲ, ਮੇਘਰਾਜ)- ਔਰਤ ਆਪਣੇ ਸਮਾਜ, ਪਰਿਵਾਰ, ਦੇਸ਼ ਨੂੰ ਉੱਪਰ ਚੁੱਕਣ ਲਈ ਹਮੇਸ਼ਾਂ ਹੀ ਯਤਨਸ਼ੀਲ ਰਹੀ ਹੈ ਅਤੇ ਆਪਣੇ ਦਿ੍ੜ ਇਰਾਦੇ ਨਾਲ ਹੀ ਆਪਣੇ ਸਾਰੇ ਸੁਪਨਿਆਂ ਨੂੰ ਸਾਕਾਰ ਕਰਨ 'ਚ ਕਾਮਯਾਬ ਰਹੀ ਹੈ | ਇਹ ਪ੍ਰਗਟਾਵਾ ਪੰਜਾਬ ਸਕਿੱਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX