ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  1 day ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  1 day ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  1 day ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  1 day ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  1 day ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  1 day ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  1 day ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  1 day ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  1 day ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  1 day ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552

ਕਪੂਰਥਲਾ / ਫਗਵਾੜਾ

ਜ਼ਿਲ੍ਹਾ ਕਪੂਰਥਲਾ 'ਚ ਅਕਾਲੀ ਦਲ ਵਲੋਂ ਵੱਖ-ਵੱਖ ਹਲਕਿਆਂ 'ਚ ਰੋਸ ਧਰਨੇ

ਕਪੂਰਥਲਾ, 8 ਮਾਰਚ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੈਟਰੋਲ, ਡੀਜ਼ਲ, ਗੈਸ ਦੀਆਂ ਕੀਮਤਾਂ ਵਿਚ ਹੋ ਰਹੇ ਬੇਤਹਾਸ਼ਾ ਵਾਧੇ ਦੇ ਵਿਰੋਧ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਤੇ ਗ਼ਰੀਬ ਮਾਰੂ ਨੀਤੀਆਂ ਦੇ ਵਿਰੋਧ ਵਿਚ ਅੱਜ ਕਪੂਰਥਲਾ ਜ਼ਿਲ•ੇ ਦੇ ਵੱਖ-ਵੱਖ ਹਲਕਿਆਂ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਜ਼ਿਲ•ੇ ਵਿਚ 11 ਵਜੇ ਤੋਂ 1 ਵਜੇ ਤੱਕ ਰੋਸ ਧਰਨੇ ਦੇ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸੇ ਸਬੰਧੀ ਹਲਕੇ ਦੇ ਅਕਾਲੀ ਆਗੂਆਂ ਵਲੋਂ ਸਥਾਨਕ ਫੁਆਰਾ ਚੌਂਕ ਵਿਚ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਅਕਾਲੀ ਦਲ ਦੇ ਦਿਹਾਤੀ ਜ਼ਿਲ•ਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ, ਸ਼ਹਿਰੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ, ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਅਜੈ ਬਬਲਾ, ਯੂਥ ਆਗੂ ਅਵੀ ਰਾਜਪੂਤ, ਇਸਤਰੀ ਵਿੰਗ ਦੀ ਜ਼ਿਲ•ਾ ਪ੍ਰਧਾਨ ਬੀਬੀ ਦਲਜੀਤ ਕੌਰ ਵਾਲੀਆ, ਸ਼ਹਿਰੀ ਵਿੰਗ ਦੀ ਜ਼ਿਲ•ਾ ਪ੍ਰਧਾਨ ਬੀਬੀ ਬਲਜਿੰਦਰ ਕੌਰ ਕਾਲੜਾ, ਜਥੇਦਾਰ ਜਗਜੀਤ ਸਿੰਘ ਸ਼ੰਮੀ, ਰਣਜੀਤ ਸਿੰਘ ਮਠਾਰੂ, ਸੁਖਜੀਤ ਸਿੰਘ ਢੱਪਈ ਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਡੀਜ਼ਲ, ਰਸੋਈ ਗੈਸ ਤੇ ਬਿਜਲੀ ਬਿੱਲਾਂ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ | ਉਨ•ਾਂ ਕਿਹਾ ਕਿ ਦੋਵੇਂ ਸਰਕਾਰਾਂ ਹਰ ਮੁਹਾਜ਼ 'ਤੇ ਬੁਰੀ ਤਰ•ਾਂ ਫ਼ੇਲ•ਹੋਈਆਂ ਹਨ | ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਤਿੰਨੇ ਖੇਤੀ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ, ਵੱਧ ਰਹੀ ਮਹਿੰਗਾਈ ਨੂੰ ਠੱਲ•ਪਾਈ ਜਾਵੇ, ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ, ਗ਼ਰੀਬ ਲੋਕਾਂ ਦੀ ਭਲਾਈ ਲਈ ਅਕਾਲੀ ਸਰਕਾਰ ਵੇਲੇ ਬਣੀਆਂ ਸਕੀਮਾਂ ਨੂੰ ਬਹਾਲ ਕੀਤਾ ਜਾਵੇ ਤੇ ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ | ਰੋਸ ਧਰਨੇ ਉਪਰੰਤ ਅਕਾਲੀ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਐੱਸ. ਡੀ. ਐੱਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਨੂੰ ਮੰਗ ਪੱਤਰ ਦਿੱਤਾ | ਇਸ ਤੋਂ ਪਹਿਲਾਂ ਅਕਾਲੀ ਆਗੂ ਤੇ ਵਰਕਰ ਸਟੇਟ ਗੁਰਦੁਆਰਾ ਸਾਹਿਬ ਵਿਚ ਇਕੱਤਰ ਹੋਏ | ਬਾਅਦ ਵਿਚ ਇਕ ਬੈਲ ਗੱਡੀ ਵਿਚ ਸਵਾਰ ਹੋ ਕੇ ਹਲਕੇ ਦੇ ਪ੍ਰਮੁੱਖ ਆਗੂ ਨਾਅਰੇਬਾਜ਼ੀ ਕਰਦੇ ਹੋਏ ਸਥਾਨਕ ਫੁਆਰਾ ਚੌਂਕ ਪੁੱਜੇ | ਧਰਨੇ ਵਿਚ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਜ਼ਿਲ•ਾ ਪ੍ਰਧਾਨ ਜਥੇਦਾਰ ਇੱਛਾ ਸਿੰਘ ਢੋਟ, ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਇੰਦਰਜੀਤ ਸਿੰਘ ਸਿੱਧੂ, ਸੁਖਦੇਵ ਸਿੰਘ ਸੁੱਖਾ ਕਾਦੂਪੁਰ, ਕੌਂਸਲਰ ਅਸ਼ੋਕ ਭਗਤ, ਕੌਂਸਲਰ ਹਰੀਸ਼ ਕੁਮਾਰ, ਕੌਂਸਲਰ ਪ੍ਰਦੀਪ ਸਿੰਘ ਲਵੀ, ਸਾਬਕਾ ਕੌਂਸਲਰ ਸੁਖਦੇਵ ਸਿੰਘ ਸੁੱਖਾ, ਬਖ਼ਸ਼ੀਸ਼ ਸਿੰਘ ਧੰਮ, ਜਥੇਦਾਰ ਜਰਨੈਲ ਸਿੰਘ ਬਾਜਵਾ, ਅਵਤਾਰ ਸਿੰਘ, ਤਨਵੀਰ ਸਿੰਘ ਰੰਧਾਵਾ, ਰੇਸ਼ਮ ਸਿੰਘ ਚੰਦੀ, ਅਵਤਾਰ ਸਿੰਘ ਮੁਸ਼ਕਵੇਦ, ਅਵਤਾਰ ਸਿੰਘ ਸਿਧਵਾਂ, ਸੁਖਜਿੰਦਰ ਸਿੰਘ ਬੱਬਰ, ਸੁਖਜਿੰਦਰ ਸਿੰਘ ਜਿੰਮੀ, ਸੋਨੂੰ ਵਾਲੀਆ, ਰੂਹੀ ਵਾਲੀਆ, ਰੇਖਾ ਰਾਣੀ, ਬਲਜਿੰਦਰ ਕੌਰ ਧੰਜਲ, ਰਣਜੀਤ ਕੌਰ, ਨਰਿੰਦਰ ਕੌਰ, ਮਨਜਿੰਦਰ ਕੌਰ, ਬਿੱਲੂ ਵਾਲੀਆ, ਬੱਬੂ ਪੰਡਿਤ, ਗੁਰਨਾਮ ਸਿੰਘ ਕਾਦੂਪੁਰ, ਸੁਰਿੰਦਰ ਸਿੰਘ, ਜਸਵੰਤ ਸਿੰਘ ਲਾਲੀ, ਗੁਰਮੀਤ ਸਿੰਘ, ਲੱਕੀ ਵਾਲੀਆ, ਕੋਮਲ ਗਾਗਾ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਪਿਆਰਾ ਸਿੰਘ, ਕੈਪਟਨ ਲਖਵਿੰਦਰ ਸਿੰਘ, ਸੋਹਣ ਲਾਲ, ਸ਼ੇਰ ਸਿੰਘ ਸ਼ੇਰਾ, ਅਮਰੀਕ ਸਿੰਘ, ਹਰਵਿੰਦਰ ਸਿੰਘ, ਪ੍ਰਦੀਪ ਸ਼ਰਮਾ ਆਦਿ ਹਾਜ਼ਰ ਸਨ |
ਕਾਂਗਰਸ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ- ਜਥੇ. ਜੁਗਨੂੰ
ਕਪੂਰਥਲਾ, (ਵਿ.ਪ੍ਰ.)-ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਗਿਆ ਵਾਧਾ ਰੱਦ ਕਰਵਾਉਣ, ਵੱਧ ਰਹੀ ਮਹਿੰਗਾਈ ਨੂੰ ਠੱਲ•ਪਾਉਣ ਤੇ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਖ਼ਿਲਾਫ਼ ਅੱਜ ਕਪੂਰਥਲਾ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਦੀ ਅਗਵਾਈ ਵਿਚ ਅਕਾਲੀ ਆਗੂਆਂ ਨੇ ਰੋਸ ਵਿਖਾਵਾ ਕੀਤਾ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਜਥੇਦਾਰ ਜੁਗਨੂੰ ਨੇ ਕਿਹਾ ਕਿ ਕਾਂਗਰਸ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਰਾਜ ਦੇ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ, ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਰੋਸ ਵਿਖਾਵੇ ਮੌਕੇ ਵਰਿਆਮ ਸਿੰਘ ਕਪੂਰ, ਕਰਨੈਲ ਸਿੰਘ, ਐਡ. ਉਪਿੰਦਰ ਸਿੰਘ ਵਾਲੀਆ, ਮਹਿਤਾਬ ਸਿੰਘ, ਅਵਤਾਰ ਸਿੰਘ ਕਪੂਰ, ਬਲਵਿੰਦਰ ਸਿੰਘ ਭੱਟੀ ਵਿਲਾ ਕੋਠੀ, ਰਾਜੀਵ ਸ਼ਰਮਾ, ਬਲਦੇਵ ਸਿੰਘ ਸਾਹੀ, ਦਲਜੀਤ ਸਿੰਘ ਲੱਕੀ, ਪਾਰਸ ਚੋਪੜਾ, ਜੋਗਾ ਸਿੰਘ, ਬੂਟਾ ਸਿੰਘ, ਵਿਨੋਦ ਕੁਮਾਰ, ਤਰਸੇਮ ਸਿੰਘ, ਜਗਦੇਵ ਸਿੰਘ, ਸਤਨਾਮ ਸਿੰਘ, ਮੁਖਤਾਰ ਸਿੰਘ ਪਨੂੰ, ਰਮੇਸ਼ ਕੁਮਾਰ, ਪੱਪੂ ਬਾਦਸ਼ਾਹਪੁਰ, ਮਹਿੰਗਾ ਸਿੰਘ, ਪ੍ਰਦੀਪ ਹੰਸ, ਤਲਵਿੰਦਰ ਸਿੰਘ, ਜਸਬੀਰ ਸਿੰਘ ਤੇ ਹੋਰ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਧਰਨੇ ਹਾਜ਼ਰ ਸਨ |
ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਅਕਾਲੀ ਦਲ ਨੇ ਦਿੱਤਾ ਰੋਸ ਧਰਨਾ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਹਿਰਾ ਦਿੰਦੇ ਹੋਏ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਤਲਵੰਡੀ ਪੁਲ 'ਤੇ ਸਾਬਕਾ ਖ਼ਜ਼ਾਨਾ ਮੰਤਰੀ ਪੰਜਾਬ ਤੇ ਹਲਕਾ ਇੰਚਾਰਜ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦੀ ਝੂਠੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਨਿਕੰਮੀ ਮੋਦੀ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਬੋਲਦਿਆਂ ਡਾ. ਉਪਿੰਦਰਜੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ 'ਤੇ ਨੱਥ ਪਾਉਣ ਵਿਚ ਨਾਕਾਮ ਰਹੀ ਹੈ ਅਤੇ ਸਗੋਂ ਤੇਲ ਤੇ ਗੈਸ ਦੀ ਕੀਮਤ ਅਤੇ ਰੇਲ ਦੇ ਕਿਰਾਏ ਵਧਾ ਕੇ ਦੇਸ਼ ਦੀ ਗਰੀਬ ਜਨਤਾ ਨੂੰ ਲੁੱਟਿਆ ਜਾ ਰਿਹਾ ਹੈ ਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦਿੱਤਾ ਜਾ ਰਿਹਾ ਹੈ | ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇਸ਼ ਦੇ ਅੰਨਦਾਤਾ ਨੂੰ ਸੜਕਾਂ 'ਤੇ ਰੋਲ ਰਹੀ ਹੈ ਤੇ ਧੱਕੇ ਨਾਲ ਖੇਤੀ ਸਬੰਧੀ ਬਣਾਏ 3 ਕਾਲੇ ਕਾਨੰੂਨ ਜਨਤਾ 'ਤੇ ਥੋਪ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰ ਫ਼ਰੰਟ 'ਤੇ ਫੇਲ•ਹੋਈ ਹੈ | ਇਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਕਮੇਟੀ ਮੈਂਬਰ ਇੰਜੀਨੀਅਰ ਸਵਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਪੰਚਾਇਤ ਸੰਮਤੀ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਅਕਾਲੀ ਆਗੂ ਸੱਜਣ ਸਿੰਘ, ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸਾਬਕਾ ਉਪ ਚੇਅਰਮੈਨ ਗੁਰਜੰਟ ਸਿੰਘ ਸੰਧੂ, ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਆਗੂ ਕਰਨਜੀਤ ਸਿੰਘ ਆਹਲੀ, ਸਤਪਾਲ ਮਦਾਨ, ਬਿਕਰਮ ਸਿੰਘ ਉੱਚਾ, ਪ੍ਰਤਾਪ ਸਿੰਘ ਮੋਮੀ ਸ਼ਤਾਬਗੜ, ਸਤਬੀਰ ਸਿੰਘ ਬਿੱਟੂ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਗਲਤ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕੁਲਦੀਪ ਸਿੰਘ ਬੂਲੇ, ਕਮਲਜੀਤ ਸਿੰਘ ਹੈਬਤਪੁਰ, ਸੁਖਪਾਲਬੀਰ ਸਿੰਘ ਸੋਨੂੰ, ਅਵਤਾਰ ਸਿੰਘ ਮੀਰੇ ਸਾਬਕਾ ਚੇਅਰਮੈਨ, ਐਡਵੋਕੇਟ ਗਗਨਦੀਪ ਸਿੰਘ ਸੁੱਖ, ਜੋਗਾ ਸਿੰਘ ਕਾਲੇਵਾਲ, ਨਰਿੰਦਰ ਸਿੰਘ ਖਿੰਡਾ ਡੱਲਾ, ਸਾਬਕਾ ਸਰਪੰਚ ਕੁਲਦੀਪ ਸਿੰਘ ਦੁਰਗਾਪੁਰ, ਹਰਪ੍ਰੀਤ ਸਿੰਘ ਬਬਲਾ, ਕੌਂਸਲਰ ਰਾਜਿੰਦਰ ਸਿੰਘ, ਬੀਬੀ ਜਸਵਿੰਦਰ ਕੌਰ ਟਿੱਬਾ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਧਰਮਰਾਜ, ਜਥੇਦਾਰ ਰਣਜੀਤ ਸਿੰਘ ਆਹਲੀ ਖੁਰਦ, ਕੱਥਾ ਸਿੰਘ ਸਾਬਕਾ ਚੇਅਰਮੈਨ, ਸਿਮਰਜੀਤ ਸੀਰ, ਜਤਿੰਦਰ ਸੇਠੀ, ਹਰੀ ਸਿੰਘ ਵਾਟਾਂਵਾਲੀ, ਸੁਖਦੇਵ ਸਿੰਘ ਲਾਡੀ ਸਾਬਕਾ ਸੰਮਤੀ ਮੈਂਬਰ, ਜਸਵਿੰਦਰ ਸਿੰਘ ਮੰਗੂਪੁਰ, ਹਰਮਨਜੀਤ ਸਿੰਘ ਨੂਰੋਵਾਲ, ਜਥੇਦਾਰ ਗੁਰਦਿਆਲ ਸਿੰਘ ਬੁੂਹ, ਰਘਬੀਰ ਸਿੰਘ ਬੀਰਾ ਤੇ ਹੋਰ ਹਾਜ਼ਰ ਸਨ |
ਫਗਵਾੜਾ ਵਿਖੇ ਅਕਾਲੀ ਦਲ ਨੇ ਜਥੇ. ਸਰਵਣ ਸਿੰਘ ਕੁਲਾਰ ਦੀ ਅਗਵਾਈ 'ਚ ਦਿੱਤਾ ਧਰਨਾ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ, ਹਰੀਪਾਲ ਸਿੰਘ)-ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਐੱਸ.ਡੀ.ਐੱਮ. ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਫਗਵਾੜਾ ਹਲਕੇ ਦੇ ਸਮੂਹ ਅਕਾਲੀ ਵਰਕਰ ਅਤੇ ਆਗੂ ਵਾਲੀਆ ਟਰਾਂਸਪੋਰਟ ਜੀ. ਟੀ. ਰੋਡ ਫਗਵਾੜਾ ਵਿਖੇ ਇਕੱਠੇ ਹੋਏ ਤੇ ਪੈਦਲ ਰੋਸ ਮਾਰਚ ਕਰਦੇ ਹੋਏ ਐੱਸ.ਡੀ.ਐੱਮ. ਦਫ਼ਤਰ ਵਿਖੇ ਪੁੱਜੇ ਜਿੱਥੇ ਉਨ੍ਹ•ਾਂ ਨੇ ਪੰਜਾਬ ਸਰਕਾਰ ਦੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਦੋ ਘੰਟੇ ਧਰਨਾ ਦਿੱਤਾ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਆਖਿਆ ਕਿ ਕੇਂਦਰ ਸਰਕਾਰ ਨਿੱਤ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਵਿਚ ਵਾਧਾ ਕਰਕੇ ਲੋਕਾਂ 'ਤੇ ਮਹਿੰਗਾਈ ਦਾ ਬੋਝ ਪਾ ਰਹੀ ਹੈ, ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਜਥੇ. ਸਰਵਣ ਸਿੰਘ ਕੁਲਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਲੰਬੇ ਹੱਥੀ ਲੈਂਦਿਆਂ ਆਖਿਆ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੰੂਨ ਬਣਾ ਕੇ ਅੰਨਦਾਤਾ ਨੂੰ ਖ਼ਤਮ ਕਰਨ 'ਤੇ ਲੱਗੀ ਹੋਈ ਹੈ ਤੇ ਕੈਪਟਨ ਇਸ ਸਬੰਧੀ ਚੁੱਪੀ ਧਾਰੀ ਬੈਠਾ ਹੈ | ਸ. ਕੁਲਾਰ ਨੇ ਆਖਿਆ ਕਿ ਕੈਪਟਨ ਸਰਕਾਰ ਪੰਜਾਬ ਵਿਚ ਬਾਕੀ ਸੂਬਿਆਂ ਨਾਲੋਂ ਡੀਜ਼ਲ, ਪੈਟਰੋਲ ਤੇ ਵੱਧ ਵੈਟ ਲਗਾਕੇ ਲੋਕਾਂ ਦੀ ਲੁੱਟ ਕਰ ਰਹੀ ਹੈ | ਇਸ ਤੋਂ ਇਲਾਵਾ ਘਰ-ਘਰ ਨੌਕਰੀ ਤੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ, ਕਰਜ਼ਾ ਮੁਆਫ਼ੀ ਸਮੇਤ ਕੋਈ ਵੀ ਵਾਅਦਾ ਪੂਰਾ ਨਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ | ਇਸ ਮੌਕੇ ਜਤਿੰਦਰਪਾਲ ਸਿੰਘ ਪਲਾਹੀ, ਰਜਿੰਦਰ ਸਿੰਘ ਚੰਦੀ, ਸਤਨਾਮ ਸਿੰਘ ਅਰਸੀ, ਸੰਨੀ ਵਾਲੀਆ ਯੂਥ ਪ੍ਰਧਾਨ, ਸੁਖਵਿੰਦਰ ਸਿੰਘ ਕੰਬੋਜ, ਸੁਰਿੰਦਰ ਸਿੰਘ ਖ਼ਾਲਸਾ ਤੋ ਇਲਾਵਾ ਹੋਰ ਵੀ ਬੁਲਾਰਿਆਂ ਨੇ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ | ਇਸ ਮੌਕੇ 'ਤੇ ਮੁੱਖ ਮੰਤਰੀ ਦੇ ਨਾਂਅ ਤੇ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਰਜਿੰਦਰ ਸਿੰਘ ਚੰਦੀ ਦਿਹਾਤੀ ਪ੍ਰਧਾਨ, ਸਤਨਾਮ ਸਿੰਘ ਅਰਸੀ ਸ਼ਹਿਰੀ ਪ੍ਰਧਾਨ, ਜਤਿੰਦਰਪਾਲ ਸਿੰਘ ਪਲਾਹੀ, ਤਜਿੰਦਰਪਾਲ ਸਿੰਘ ਬਿੱਟਾ ਦਿਹਾਤੀ ਪ੍ਰਧਾਨੀ, ਸੰਨੀ ਵਾਲੀਆ ਯੂਥ ਪ੍ਰਧਾਨ, ਹਰਵਿੰਦਰ ਸਿੰਘ ਲਵਲੀ ਵਾਲੀਆ, ਧਰਮਿੰਦਰ ਟੋਨੀ, ਸੁਖਵਿੰਦਰ ਸਿੰਘ ਕੰਬੋਜ, ਨਰਿੰਦਰ ਸਿੰਘ ਗੋਲਡੀ, ਗਜਵੀਰ ਸਿੰਘ ਵਾਲੀਆ, ਪ੍ਰਦੀਪ ਸਿੰਘ ਬਸਰਾ, ਗੁਰਦਾਵਰ ਸਿੰਘ ਭਾਖੜੀਆਣਾ, ਪਰਮਜੀਤ ਸਿੰਘ ਸੰਘਾ, ਸ਼ਿੰਗਾਰਾ ਸਿੰਘ, ਹਰਦੀਪ ਸਿੰਘ ਦੀਪਾ ਰਿਹਾਣਾ ਜੱਟਾ, ਗੁਰਸ਼ਿੰਦਰ ਸਿੰਘ ਰਿਹਾਣਾ ਜੱਟਾ, ਸ਼ਰਨਜੀਤ ਸਿੰਘ ਅਟਵਾਲ ਬੀੜ ਪੁਆਦ, ਕੁਲਵਿੰਦਰ ਸਿੰਘ ਕਿੰਦਾ, ਪਰਮਜੀਤ ਕੌਰ ਕੰਬੋਜ, ਇਕਬਾਲ ਸਿੰਘ ਕੁੰਦੀ, ਸੁਰਿੰਦਰ ਸਿੰਘ ਖ਼ਾਲਸਾ, ਮੋਹਨ ਸਿੰਘ ਗਾਧੀ, ਬੰਟੀ ਵਾਲੀਆ, ਇੰਦਰਜੀਤ ਸਿੰਘ ਪਾਹਵਾ, ਗਰਪ੍ਰੀਤ ਸਿੰਘ, ਨੀਤੂ ਮਾਡਲ ਟਾਊਨ, ਜਸਵੀਰ ਸਿੰਘ ਭੁੱਲਾਰਾਈ, ਲਾਲੀ ਬਘਾਣਾ, ਗੁਰਦੀਪ ਸਿੰਘ ਮਾਣਕਾ, ਜੋਗਾ ਸਿੰਘ ਢੱਡੇ, ਪਰਮਿੰਦਰ ਸਿੰਘ ਲਾਡੀ, ਚਮਨ ਲਾਲ, ਸਤਵਿੰਦਰ ਸਿੰਘ ਘੁੰਮਣ, ਜਸਵਿੰਦਰ ਸਿੰਘ ਘੁੰਮਣ, ਜੋਧਨ ਸਿੰਘ ਪਲਾਹੀ, ਨੰਬਰਦਾਰ ਧਰਮਿੰਦਰ ਸਿੰਘ, ਹਰਜਾਪ ਸਿੰਘ ਮਾਇਓਪੱਟੀ, ਲਖਵਿੰਦਰ ਸਿੰਘ ਮਹੇੜੂ, ਮਨਜੀਤ ਸਿੰਘ ਖੁਰਮਪੁਰ, ਬਲਦੇਵ ਸਿੰਘ ਬਬੇਲੀ, ਰੇਸ਼ਮਾ ਸਰਪੰਚ ਨਿਹਾਲਗੜ•, ਮਧੂ ਬਾਲਾ, ਬਿੱਟੂ ਖਲਵਾੜਾ, ਮੰਗੀ ਜਗਪਾਲਪੁਰ, ਜਸਵਿੰਦਰ ਸਿੰਘ ਬਸਰਾ, ਸੁਰਿੰਦਰ ਸਿੰਘ ਜੇ ਈ, ਮੱਸਾ ਸਿੰਘ ਚੈੜਾ, ਸੁਰਜੀਤ ਸਿੰਘ ਗੰਢਵਾ, ਸਤਪਾਲ ਸਿੰਘ ਕਿਸਨਪੁਰ, ਬਲਵੀਰ ਸਿੰਘ ਗੰਢਵਾ, ਗੁਰਮਿੰਦਰ ਸਿੰਘ ਪਲਾਹੀ, ਕੁਲਵੰਤ ਸਿੰਘ ਗੌਂਸਪੁਰ, ਮਧੂ ਸੂਦਨ, ਜਸਵੀਰ ਸਿੰਘ ਰਾਣੀਪੁਰ, ਗੁਰਚਰਨ ਸਿੰਘ ਬਸਰਾ, ਦਿਲਬਾਗ ਸਿੰਘ, ਮਨਮੋਹਨ ਸਿੰਘ, ਨੈਟਾ ਵਾਲੀਆ ਤੋ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਤੇ ਆਗੂ ਹਾਜ਼ਰ ਸਨ |
ਭੁਲੱਥ ਵਿਖੇ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਰੋਸ ਮੁਜ਼ਾਹਰਾ
ਭੁਲੱਥ, (ਮਨਜੀਤ ਸਿੰਘ ਰਤਨ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਤੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਵਲੋਂ ਬੀਬੀ ਜਗੀਰ ਕੌਰ ਤੇ ਯੁਵਰਾਜ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ | ਪਹਿਲਾਂ ਰਾਇਲ ਪੈਲੇਸ ਵਿਖੇ ਵਰਕਰਾਂ ਦੇ ਇਕੱਠ ਨੂੰ ਵੱਖ-ਵੱਖ ਅਕਾਲੀ ਵਰਕਰ ਜਿੰਨਾਂ ਵਿਚ ਸੁਖਵੰਤ ਸਿੰਘ ਤੱਖਰ ਸ਼ਹਿਰੀ ਪ੍ਰਧਾਨ, ਜੋਗਿੰਦਰਪਾਲ ਮਰਵਾਹਾ, ਮੱਖਣ ਸਿੰਘ, ਡਾ. ਮਾਨ ਸਿੰਘ, ਪ੍ਰੋ. ਜਸਵੰਤ ਸਿੰਘ ਤੇ ਹੋਰ ਵਰਕਰਾਂ ਨੇ ਸੰਬੋਧਨ ਕੀਤਾ | ਇਸ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਆਏ ਦਿਨ ਪੈਟਰੋਲ, ਡੀਜ਼ਲ, ਰਸੋਈ ਗੈਸ ਤੇ ਨਿੱਤ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਅਥਾਹ ਵਾਧਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਵਾਅਦੇ ਚੋਣਾਂ ਤੋਂ ਪਹਿਲਾਂ ਆਮ ਜਨਤਾ ਨਾਲ ਕੀਤੇ ਗਏ ਸਨ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਉਲਟਾ ਜੋ ਸਹੂਲਤਾਂ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹ ਹੋਲੀ-ਹੋਲੀ ਖ਼ਤਮ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਆ ਰਹੀਆਂ ਚੌਣਾ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿਓ ਤਾਂ ਜੋ ਮੁੜ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਹੱਕ ਮੰਗਦਾ ਹੈ ਪੰਜਾਬ ਕੈਪਟਨ ਕੋਲੋਂ ਹਿਸਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਉਪਰੰਤ ਸਾਰੇ ਵਰਕਰ ਤੇ ਆਗੂ ਰੋਸ ਮਾਰਚ ਕੱਢਦੇ ਹੋਏ ਤਹਿਸੀਲ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਐੱਸ.ਡੀ.ਐੱਮ. ਬਲਵੀਰ ਰਾਜ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਰਣਜੀਤ ਸਿੰਘ ਰਿੰਪੀ, ਐਡ. ਕੁਲਵੰਤ ਸਿੰਘ ਸਹਿਗਲ, ਸੰਗਤ ਸਿੰਘ, ਮਾ. ਹਰਜਿੰਦਰ ਸਿੰਘ, ਲਖਵਿੰਦਰ ਸਿੰਘ ਵਿਜੋਲਾ, ਬਲਵਿੰਦਰ ਸਿੰਘ ਕਰਨੈਲਗੰਜ, ਰਾਜਵਿੰਦਰ ਸਿੰਘ ਜੈਦ, ਮਾ. ਹਰਜਿੰਦਰ ਸਿੰਘ, ਮਨਮੀਤ ਸਿੰਘ, ਗੁਰਵਿੰਦਰ ਸਿੰਘ ਸੋਹੀ, ਨੱਥਾ ਸਿੰਘ ਮੱਲ•ੀ, ਕਰਨੈਲ ਸਿੰਘ, ਗੁਰਵਿੰਦਰ ਸਿੰਘ ਬਾਜਵਾ, ਲਖਵਿੰਦਰ ਸਿੰਘ ਪ੍ਰਧਾਨ ਸਹਿਕਾਰੀ ਸਭਾ ਭੁਲੱਥ, ਚਰਨਜੀਤ ਸਿੰਘ, ਸਵਰਨ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਗੁਰਮੇਲ ਸਿੰਘ ਬਿੱਟੂ, ਹਰਜੀਤ ਸਿੰਘ ਸਰਗੋਧੀਆ, ਸੁਖਜਿੰਦਰ ਸਿੰਘ ਨੰਬਰਦਾਰ ਮਹਿਮਦਪੁਰ, ਕਰਨੈਲ ਸਿੰਘ, ਸਰਪੰਚ ਵੈਦ ਸਿੰਘ, ਤਰਲੋਕ ਸਿੰਘ, ਕੈਪਟਨ ਰਜਿੰਦਰ ਸਿੰਘ ਬਾਜਵਾ, ਬਲਕਾਰ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ | ਫਗਵਾੜਾ, (ਤਰਨਜੀਤ ਸਿੰਘ ਕਿੰਨੜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੱਧਰੀ ਧਰਨਿਆਂ ਦੀ ਲੜੀ ਦੇ ਸੱਦੇ 'ਤੇ ਅੱਜ ਫਗਵਾੜਾ ਦੇ ਗੋਲ ਚੌਂਕ ਵਿਖੇ ਸਵੇਰੇ 11 ਤੋਂ 1 ਵਜੇ ਤੱਕ ਕਾਂਗਰਸ ਦੇ ਝੂਠੇ ਵਾਅਦਿਆਂ ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਲਾਗੂ ਕਰਨ ਅਤੇ ਪੈਟਰੋਲ ਡੀਜ਼ਲ ਦੀਆ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਕਰਨ ਦੇ ਵਿਰੋਧ ਵਿਚ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਫਗਵਾੜਾ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਆਪਣੀਆਂ ਮੰਗਾ ਸਬੰਧੀ ਸਰਕਾਰ ਦੇ ਨਾਂ 'ਤੇ ਇਕ ਮੈਮੋਰੰਡਮ ਫਗਵਾੜਾ ਦੇ ਤਹਿਸੀਲਦਾਰ ਪਵਨ ਕੁਮਾਰ ਨੂੰ ਸੌਂਪਿਆ ਗਿਆ | ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਰਣਜੀਤ ਸਿੰਘ ਖੁਰਾਣਾ ਜ਼ਿਲ੍ਹਾ ਪ੍ਰਧਾਨ, ਅਵਤਾਰ ਸਿੰਘ ਭੁੰਗਰਨੀ ਸੀਨੀਅਰ ਅਕਾਲੀ ਆਗੂ, ਬਲਜਿੰਦਰ ਸਿੰਘ ਠੇਕੇਦਾਰ ਮੀਤ ਪ੍ਰਧਾਨ ਐੱਸ. ਸੀ. ਵਿੰਗ ਪੰਜਾਬ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਚਾਰ ਸਾਲਾਂ ਦੇ ਧੋਖੇ, ਬੇਇਨਸਾਫ਼ੀ ਤੇ ਜ਼ੁਲਮਾਂ ਤੋਂ ਦੁਖੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਸਤੇ ਅਕਾਲੀ ਦਲ ਵਲੋਂ ਸੜਕਾਂ 'ਤੇ ਉੱਤਰ ਕੇ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਨੇ ਵੋਟਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਖ਼ਾ ਕੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਪਰ ਸਭ ਠੰਢੇ ਬਸਤੇ ਵਿਚ ਪਾ ਦਿੱਤੇ | ਝਿੱਲਮਣ ਸਿੰਘ ਭਿੰਡਰ, ਸਾਬਕਾ ਕੌਂਸਲਰ ਇਕਬਾਲ ਸਿੰਘ ਕੁੰਦੀ, ਬੀਬੀ ਸਰਬਜੀਤ ਕੌਰ ਸਾਬਕਾ ਕੌਂਸਲਰ, ਹਰਵੇਲ ਸਿੰਘ ਪਾਹਵਾ, ਪਿ੍ਤਪਾਲ ਸਿੰਘ ਮੰਗਾ ਨੇ ਸੰਬੋਧਨ ਵਿਚ ਕਿਹਾ ਕਿ ਕੇਂਦਰ ਸਰਕਾਰ ਡੀਜ਼ਲ ਤੇ ਪੈਟਰੋਲ ਤੇ ਵਾਧੂ ਟੈਕਸ ਲਗਾ ਕੇ ਕੀਮਤਾਂ ਅਸਮਾਨੇ ਚਾੜ ਦਿੱਤੀਆਂ ਹਨ, ਕੇਂਦਰ ਸਰਕਾਰ ਇਹ ਵਾਧਾ ਤੁਰੰਤ ਵਾਪਸ ਲਵੇ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ | ਇਸ ਮੌਕੇ ਵੱਡੀ ਗਿਣਤੀ ਵਿਚ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਸੁਖਬੀਰ ਸਿੰਘ ਕਿੰਨੜਾ, ਪਵਨ ਸੇਠੀ, ਕਿਸ਼ਨ ਕੌਰ ਗੁਲਾਟੀ, ਗੁਰਮੁਖ ਸਿੰਘ ਚਾਨਾ, ਜਸਵਿੰਦਰ ਸਿੰਘ ਭਗਤਪੁਰਾ, ਬਲਜੀਤ ਸਿੰਘ ਵਾਲੀਆ, ਗੁਰਜੀਤ ਸਿੰਘ ਵਿਰਦੀ, ਰਿੰਕੂ ਪਾਹਵਾ, ਮਾਸਟਰ ਰਵੇਲ ਸਿੰਘ, ਰਣਜੀਤ ਸਿੰਘ ਸੰਦਲ, ਸੁਖਜਿੰਦਰ ਸਿੰਘ ਛਾਬੜਾ, ਸੁਰੇਸ਼, ਰਣਜੀਤ ਸਿੰਘ ਫ਼ਤਹਿ ਅਮਰ ਬਸਰਾ, ਸਿਮਰਨ ਬਸਰਾ, ਸੰਨੀ ਬਡਵਾਲ, ਤਰਨਜੀਤ ਸਿੰਘ ਚਾਨਾ, ਮਨਪ੍ਰੀਤ ਸਿੰਘ ਲਾਡੀ , ਅਮਿ੍ਤ ਚਾਨਾ, ਕਰਨਦੀਪ ਸਿੰਘ ਖੁਰਾਣਾ, ਦਾਰਾ ਸੈਣੀ ਤੇ ਹੋਰ ਹਾਜ਼ਰ ਸਨ |

ਪੰਜਾਬੀ ਜ਼ੁਬਾਨ ਤੇ ਜ਼ਮੀਨ ਦੀ ਰਾਖੀ ਲਈ ਲੋਕ ਲਹਿਰ ਉਸਾਰਨ ਦੀ ਲੋੜ

ਜਲੰਧਰ, 8 ਮਾਰਚ (ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਕੌਮਾਂਤਰੀ ਮਾਂ ਬੋਲੀ ਦਿਵਸ ਦੇ ਸਬੰਧ 'ਚ ਪੰਜਾਬ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੋਰਨਾਂ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਗਿਆ 11ਵਾਂ ਪੰਜਾਬੀ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ 'ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਆਨਲਾਈਨ ਸਮਾਗਮ

ਕਪੂਰਥਲਾ, 8 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਕੌਮਾਂਤਰੀ ਮਹਿਲਾ ਦਿਵਸ 'ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਆਨਲਾਈਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੀਆਂ 200 ਵਿਦਿਆਰਥਣਾਂ ਤੇ ਸਵੈ ਸਹਾਇਤਾ ਗਰੁੱਪਾਂ ਦੀਆਂ 100 ਤੋਂ ਵੱਧ ਪੇਂਡੂ ਔਰਤਾਂ ਨੇ ...

ਪੂਰੀ ਖ਼ਬਰ »

ਆਰ. ਸੀ. ਐੱਫ. 'ਚ ਬਜ਼ੁਰਗਾਂ ਤੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਦੇਣ ਦੀ ਹੋਈ ਸ਼ੁਰੂਆਤ

ਕਪੂਰਥਲਾ, 8 ਮਾਰਚ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ 'ਚ ਅੱਜ 60 ਸਾਲ ਤੋਂ ਵੱਧ ਉਮਰ ਦੇ ਤੇ 45 ਸਾਲ ਦੀ ਉਮਰ ਦੇ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਵੈਕਸੀਨ ਦੇਣ ਦੀ ਦੂਜੇ ਪੜਾਅ ਦੀ ਸ਼ੁਰੂਆਤ ਹੋਈ | ਇਸ ਮੌਕੇ ਆਰ. ਸੀ. ਐੱਫ. ਦੇ ਜਨਰਲ ਮੈਨੇਜਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 69 ਮਾਮਲੇ ਆਏ ਸਾਹਮਣੇ

ਕਪੂਰਥਲਾ, 8 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਵਾਇਰਸ ਦੇ 69 ਮਾਮਲੇ ਸਾਹਮਣੇ ਆਏ ਹਨ | ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿਹਤ ਵਿਭਾਗ ਵਲੋਂ 785 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 69 ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 8 ਮਾਰਚ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ ਨੇ ਦੱਸਿਆ ਕਿ ਜੇਲ੍ਹ ਦੀ ਗਾਰਦ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਕਾਬੂ

ਕਪੂਰਥਲਾ, 8 ਮਾਰਚ (ਸਡਾਨਾ)-ਤਿੰਨ ਨੌਜਵਾਨਾਂ ਪਾਸੋਂ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਉਕਤ ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਏ. ਐੱਸ. ਆਈ. ਦਰਬਾਰਾ ਸਿੰਘ ਥਾਣਾ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਸੁਭਾਸ਼ ਪੈਲੇਸ ...

ਪੂਰੀ ਖ਼ਬਰ »

ਨਜਾਇਜ਼ ਕਬਜ਼ੇ ਹਟਾਉਣ ਸਮੇਂ ਨਿਗਮ ਅਧਿਕਾਰੀਆਂ ਤੇ ਦੁਕਾਨਦਾਰਾਂ 'ਚ ਤਕਰਾਰ

ਕਪੂਰਥਲਾ, 8 ਮਾਰਚ (ਦੀਪਕ ਬਜਾਜ)-ਨਗਰ ਨਿਗਮ ਵਲੋਂ ਅੱਜ ਨਜਾਇਜ਼ ਕਬਜ਼ੇ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਬਜ਼ੀ ਮੰਡੀ ਵਿਚ ਸਮਾਨ ਚੁੱਕਣ ਸਮੇਂ ਨਿਗਮ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦੁਕਾਨਦਾਰਾਂ ਨਾਲ ਮਾਮੂਲੀ ਤਕਰਾਰਬਾਜ਼ੀ ਹੋ ਗਈ, ਜਿਸ ਪਿੱਛੋਂ ਦੋਨਾਂ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਕਪੂਰਥਲਾ, 8 ਮਾਰਚ (ਅਮਰਜੀਤ ਕੋਮਲ, ਵਿ. ਪ੍ਰ.,ਸਡਾਨਾ)-ਲੜਕੀਆਂ ਨੂੰ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਦੀ ਲੋੜ ਹੈ | ਇਹ ਸ਼ਬਦ ਨੀਲਮ ਮਹੇ ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਟਰੇਨਿੰਗ ਅਫ਼ਸਰ ਨੇ ਕੌਮਾਂਤਰੀ ਮਹਿਲਾ ਦਿਵਸ ਦੇ ਸਬੰਧ ਵਿਚ ਸਥਾਨਕ ਹਿੰਦੂ ਕੰਨਿਆ ਕਾਲਜ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਐੱਨ. ਸੀ. ਸੀ. ਯੂਨਿਟ ਸਥਾਪਿਤ

ਕਪੂਰਥਲਾ, 8 ਮਾਰਚ (ਵਿ. ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਨੂੰ ਐੱਨ. ਸੀ. ਸੀ. ਦੀ ਮਾਨਤਾ ਮਿਲਣ ਉਪਰੰਤ ਸਕੂਲ ਵਿਚ ਐੱਨ. ਸੀ. ਸੀ. ਯੂਨਿਟ ਸਥਾਪਿਤ ਕੀਤਾ ਗਿਆ, ਜਿਸ ਵਿਚ 6ਵੀਂ ਤੋਂ 8ਵੀਂ ਜਮਾਤ ਦੇ 25 ਵਿਦਿਆਰਥੀਆਂ ਨੇ ਐੱਨ. ਸੀ. ਸੀ. ਜੁਆਇਨ ਕੀਤੀ | ਇਸ ...

ਪੂਰੀ ਖ਼ਬਰ »

ਨਕਲੀ ਪਾਸਪੋਰਟ ਸੇਵਾ ਪੋਰਟਲਾਂ ਤੋਂ ਲੋਕ ਸੁਚੇਤ ਰਹਿਣ-ਬਾਲੀ

ਜਲੰਧਰ 8 ਮਾਰਚ (ਸ਼ਿਵ ਸ਼ਰਮਾ)-ਖੇਤਰੀ ਪਾਸਪੋਰਟ ਅਫ਼ਸਰ ਰਾਜ ਕੁਮਾਰ ਬਾਲੀ ਨੇ ਲੋਕਾਂ ਨੂੰ ਨਕਲੀ ਪਾਸਪੋਰਟ ਸੇਵਾ ਪੋਰਟਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਈ ਨਕਲੀ ਪੋਰਟਲਾਂ ਨਾਲ ਲੋਕ ਭਰਮ ਵਿਚ ਆ ਜਾਂਦੇ ਹਨ ਤੇ ਇਸ ਕਰਕੇ ਇਨ੍ਹਾਂ ਤੋਂ ਸੁਚੇਤ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ 13 ਨੂੰ

ਲੁਧਿਆਣਾ, 8 ਮਾਰਚ (ਸਲੇਮਪੁਰੀ)-ਹਰਮੀਤ ਸਿੰਘ ਛਿੱਬਰ ਤੇ ਆਰ. ਐੱਨ. ਕੈਂਥ, ਸੂਬਾ ਪ੍ਰੈੱਸ ਸਕੱਤਰ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਨੇ ਦੱਸਿਆ ਹੈ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਤੇ ਸਕੱਤਰ ਜਨਰਲ ...

ਪੂਰੀ ਖ਼ਬਰ »

ਸਵ. ਭਾਈ ਸ਼ਿੰਗਾਰਾ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਾਲਾ ਸੰਘਿਆਂ, 8 ਮਾਰਚ (ਬਲਜੀਤ ਸਿੰਘ ਸੰਘਾ)-ਸਿੱਖ ਸੰਘਰਸ਼ ਵਿਚ ਲੰਬੇ ਸਮੇਂ ਤੋਂ ਸੰਘਰਸ਼ਸ਼ੀਲ ਬੱਬਰ ਖ਼ਾਲਸਾ ਜਥੇਬੰਦੀ ਦੇ ਮੁਖੀ ਭਾਈ ਰੇਸ਼ਮ ਸਿੰਘ ਬੱਬਰ ਦੇ ਭਰਾ ਸ਼ਿੰਗਾਰਾਂ ਸਿੰਘ ਜੋ ਪਿਛਲੇ ਦਿਨੀਂ ਸਵਰਗ ਸੁਧਾਰ ਗਏ ਸਨ, ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਕੱਢਿਆ ਰੋਸ ਮਾਰਚ

ਕਪੂਰਥਲਾ, 8 ਮਾਰਚ (ਅਮਰਜੀਤ ਕੋਮਲ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਫ਼ਰੰਟ ਦੇ ਆਗੂਆਂ ਨੇ ਪੁਰਾਣੀਆਂ ਜ਼ਿਲ੍ਹਾ ਕਚਹਿਰੀਆਂ ਮੂਹਰੇ ਕੀਤੀ ਜਾ ਰਹੀ ਭੁੱਖ ਹੜਤਾਲ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਤੇ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX