ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 427 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ
. . .  1 day ago
ਅੰਮ੍ਰਿਤਸਰ, 17 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ...
ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  1 day ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  1 day ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  1 day ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  1 day ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  1 day ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  1 day ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  1 day ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  1 day ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  1 day ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  1 day ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  1 day ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  1 day ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੂਬੇ 'ਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾਈ ਚੂੜੀਆਂ ਲੈ ਕੇ ਪਹੁੰਚੇ ਵਿਧਾਇਕ ਦੀ ਕੋਠੀ

ਨਵਾਂਸ਼ਹਿਰ, 7 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਰਕਰ ਜ਼ਿਲ੍ਹਾ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਲਗਾਉਣ ਦੇ ਬਾਵਜੂਦ ਹਲਕਾ ਵਿਧਾਇਕ ਦੀ ਕੋਠੀ ਦੇ ਬਿਲਕੁਲ ਨਜ਼ਦੀਕ ਪਹੁੰਚਣ 'ਚ ਕਾਮਯਾਬ ਹੋ ਗਏ ਜਿਨ੍ਹਾਂ ਕੋਠੀ ਦੇ ਗੇਟ ਨਜ਼ਦੀਕ ਪੁਲਿਸ ਵਲੋਂ ਲਗਾਏ ਨਾਕੇ 'ਤੇ ਵੰਗਾਂ ਚੂੜੀਆਂ ਭੰਨ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੂਨਮ ਮਾਨਿਕ, ਬੀਬੀ ਵਰਿੰਦਰ ਕੌਰ ਥਾਂਦੀ ਸੂਬਾ ਆਗੂ, ਅਸ਼ਵਨੀ ਕੁਮਾਰ ਬਲੱਗਣ, ਅਹਿੰਸਾ ਪਾਠਕ, ਪਾਲਾ ਸਿੰਘ ਸਲੋਹ ਨੇ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਸੰਘਰਸ਼ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ਵਿਰੁੱਧ ਸੂਬਾ ਸਰਕਾਰ ਦੇ ਇਸ਼ਾਰੇ 'ਤੇ ਕਥਿਤ ਦੋਸ਼ੀਆਂ ਵਲੋਂ ਜੋ ਹਮਲਾ ਕੀਤਾ ਗਿਆ ਉਹ ਕਿਸੇ ਤੋਂ ਗੁੱਝਾ ਨਹੀਂ ਹੈ | ਉਨ੍ਹਾਂ ਕਿਹਾ ਕਿ ਉਹ ਵੀਡੀਓ ਕੋਈ ਵੀ ਇੱਜ਼ਤਦਾਰ ਵਿਅਕਤੀ ਆਪਣੇ ਬੱਚਿਆਂ 'ਚ ਬੈਠਕੇ ਨਹੀਂ ਵੇਖ ਸਕਦਾ ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ | ਉਨ੍ਹਾਂ ਆਖਿਆ ਕਿ ਉਹ ਅੱਜ ਇਸੇ ਮਾਮਲੇ ਨੂੰ ਲੈ ਕੇ ਹਲਕਾ ਵਿਧਾਇਕ ਨੂੰ ਵੰਗਾਂ ਚੂੜੀਆਂ ਦੇਣ ਲਈ ਆਏ ਸਨ ਕਿ ਜੇਕਰ ਕਾਂਗਰਸ ਤੋਂ ਸੂਬੇ 'ਚ ਹਾਲਾਤ ਕਾਬੂ ਹੇਠ ਨਹੀਂ ਰੱਖੇ ਜਾ ਸਕਦੇ ਤਾਂ ਉਨ੍ਹਾਂ ਦੇ ਮੰਤਰੀ, ਵਿਧਾਇਕ ਅਸਤੀਫ਼ੇ ਦੇ ਕੇ ਇਹ ਵੰਗਾਂ ਚੂੜੀਆਂ ਪਾ ਲੈਣ | ਉਨ੍ਹਾਂ ਕਿਹਾ ਕਿ ਜਦੋਂ ਉਹ ਕੋਈ ਸਮਾਗਮ ਕਰਦੇ ਹਨ ਤਾਂ ਕਾਂਗਰਸ ਦੀ ਸ਼ਹਿ ਤੇ ਕੁਝ ਲੋਕ ਉਨ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਬੈਰੀਗੇਟ ਵੀ ਤੋੜ ਕੇ ਉਨ੍ਹਾਂ ਦਾ ਘਿਰਾਓ ਕਰਨ ਲਈ ਪਹੁੰਚ ਜਾਂਦੇ ਹਨ ਪਰ ਜਦੋਂ ਉਹ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅੱਗੇ ਵੀ ਵਧਣ ਨਹੀਂ ਦਿੱਤਾ ਜਾਂਦਾ ਇਹ ਸੂਬਾ ਸਰਕਾਰ ਦੀ ਨਾ-ਇਨਸਾਫ਼ੀ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਕਈ ਪਾਰਟੀਆਂ 'ਚੋਂ ਹੋ ਕੇ ਆਏ ਅਤੇ ਭਾਰਤੀ ਜਨਤਾ ਪਾਰਟੀ 'ਚ ਨਵੇਂ-ਨਵੇਂ ਜੁੜੇ ਇਕ ਆਗੂ ਨੇ ਕਿਹਾ ਕਿ ਜੇਕਰ ਆਉਂਦੇ 10 ਸਾਲ ਹੋਰ ਮੋਦੀ ਸਰਕਾਰ ਨੂੰ ਦਿੱਤੇ ਜਾਂਦੇ ਹਨ ਤਾਂ ਦੇਸ਼ ਦੀ ਨੁਹਾਰ ਬਦਲ ਜਾਵੇਗੀ, ਵਿਦੇਸ਼ੀ ਲੋਕ ਭਾਰਤ ਅੱਗੇ ਹੱਥ ਅੱਡ-ਅੱਡ ਕੇ ਮੰਗਣਗੇ | ਦੇਸ਼ ਦੀ ਨੁਹਾਰ ਕਿਸ ਢੰਗ ਨਾਲ ਬਦਲੇਗੀ ਜਾਂ ਕੀ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ ਇਸ ਬਾਰੇ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ | ਹੋਰ ਤਾਂ ਹੋਰ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਕੁਲ ਮਿਲਾਕੇ ਕਿਸਾਨਾਂ ਦੇ ਪੱਖ 'ਚ ਹਨ ਪਰ ਕਿਹੜਾ ਕਾਨੂੰਨ ਕਿੱਥੋਂ ਕਿਸਾਨਾਂ ਦੇ ਪੱਖ 'ਚ ਹੈ ਉਸ ਦਾ ਉਹ ਕੋਈ ਵੀ ਜਵਾਬ ਨਹੀਂ ਦੇ ਸਕੇ ਸਗੋਂ ਇਸੇ ਗੱਲ 'ਤੇ ਅੜੇ ਰਹੇ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਪੱਖ 'ਚ ਹਨ | ਆਖਿਰ 'ਚ ਸਾਰੇ ਭਾਜਪਾਈ ਪੁਲਿਸ ਦੇ ਨਾਕੇ ਨਜ਼ਦੀਕ ਵੰਗਾਂ ਚੂੜੀਆਂ ਭੰਨ ਕੇ ਵਾਪਿਸ ਆਪਣੇ ਘਰਾਂ ਨੂੰ ਪਰਤ ਗਏ | ਇਸ ਮੌਕੇ ਪੋ੍ਰਮਿਲਾ ਸ਼ਰਮਾ, ਗੀਤਿਕਾ ਪ੍ਰਮਾਰ, ਮਿਨਾਕਸ਼ੀ, ਪੂਨਮ ਓਹਰੀ, ਕਰਨ ਲੜੋਈਆ, ਨੰਦ ਕਿਸ਼ੋਰ, ਨਰਿੰਦਰ ਸੂਦਨ, ਰਾਣਾ ਸਤੀਸ਼, ਕੇਵਲ ਸਿੰਘ, ਅਨਿਲ ਧੰਮ, ਸੁਰਿੰਦਰ ਬਗਾਨੀਆਂ, ਅਜੈ ਕਟਾਰੀਆ, ਰਾਮ ਕਿਸ਼ਨ ਜਾਖੂ, ਰਾਮਾ ਨੰਦ ਭਨੋਟ, ਚਰਨਜੀਤ ਸਿੰਘ ਸਮੇਤ ਕੁਝ ਹੋਰ ਆਗੂ ਵੀ ਹਾਜ਼ਰ ਸਨ |

ਸੀਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਸਬੰਧੀ ਖਿਡਾਰੀਆਂ ਦੇ ਟਰਾਇਲ 9 ਨੂੰ

ਭੱਦੀ, 7 ਅਪ੍ਰੈਲ (ਨਰੇਸ਼ ਧੌਲ)- ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਚੌਧਰੀ ਅਸ਼ੋਕ ਕਟਾਰੀਆ ਤੇ ਜਨਰਲ ਸਕੱਤਰ ਚੌਧਰੀ ਅਨਿਲ ਕੁਮਾਰ ਸ਼ੰਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਫ਼ਰੀਦਕੋਟ ਵਲੋਂ ...

ਪੂਰੀ ਖ਼ਬਰ »

ਕੋਰੋਨਾ ਦੇ 86 ਨਵੇਂ ਮਾਮਲੇ, 1 ਮੌਤ

ਨਵਾਂਸ਼ਹਿਰ, 7 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 86 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ 58 ਸਾਲਾ ਵਿਅਕਤੀ ਜੋ ਕਿ ਇੱਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸੀ, ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਨੂੰ ਕਾਮਯਾਬ ਕਰਨ ਦਾ ਸੱਦਾ

ਨਵਾਂਸ਼ਹਿਰ, 7 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਕੋਵਿਡ ਮਹਾਂਮਾਰੀ 'ਤੇ ਫ਼ਤਿਹ ਹਾਸਲ ਕਰਨ ਲਈ ਚਲਾਈ ਗਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਦੀ ਸਫਲਤਾ ਲਈ ਸਿਹਤ ਅਧਿਕਾਰੀਆਂ ਨੂੰ ਜੀਅ-ਜਾਨ ਨਾਲ ਜੁੱਟ ...

ਪੂਰੀ ਖ਼ਬਰ »

ਕਣਕ ਦੀ ਵਾਢੀ ਮੌਕੇ ਕਿਸਾਨ ਰੱਖਣ ਜ਼ਰੂਰੀ ਸਾਵਧਾਨੀਆਂ- ਮੁੱਖ ਖੇਤੀਬਾੜੀ ਅਫ਼ਸਰ

ਨਵਾਂਸ਼ਹਿਰ, 7 ਅਪ੍ਰੈਲ (ਹਰਵਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਡਾ: ਰਾਜ ਕੁਮਾਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਵਾਢੀ ਮੌਕੇ ਜ਼ਰੂਰੀ ਸਾਵਧਾਨੀਆਂ ਰੱਖਣ ਦੀ ਅਪੀਲ ਕੀਤੀ ਹੈ | ਡਾ: ਰਾਜ ਕੁਮਾਰ ਨੇ ਦੱਸਿਆ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆਂ ਤਾਰਾਂ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਦਿੱਤੀ ਜਾ ਰਹੀ ਮਹਿੰਗੀ ਬਿਜਲੀ ਸਬੰਧੀ ਲੋਕਾਂ ਨੂੰ ਕਰਾਂਗੇ ਜਾਗਰੂਕ- ਸ਼ਿਵਕਰਨ ਚੇਚੀ

ਬਲਾਚੌਰ, 7 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਆਮ ਆਦਮੀ ਪਾਰਟੀ ਇਕਾਈ ਬਲਾਚੌਰ ਵਲੋਂ ਬਿਜਲੀ ਅੰਦੋਲਨ ਸ਼ੁਰੂ ਕਰਨ ਅਤੇ ਸੂਬਾ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੀ ਜਾ ਰਹੀ ਮਹਿੰਗੀ ਬਿਜਲੀ ਬਾਰੇ ਜਾਗਰੂਕ ਕਰਨ ਲਈ ਅਹਿਮ ਮੀਟਿੰਗ ਪਾਰਟੀ ਦੇ ਦੁਆਬਾ ਜ਼ੋਨ ਅਬਜ਼ਰਵਰ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ ਪਿੰਡ ਮੋਹਣ ਮਾਜਰਾ ਦੇ ਜੰਗਲ 'ਚ ਲੱਗੀ ਅੱਗ

ਕਾਠਗੜ੍ਹ, 7 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਬੀਤੀ ਰਾਤ ਇਸ ਇਲਾਕੇ ਵਿਚ ਆਈ ਜ਼ੋਰਦਾਰ ਹਨੇ੍ਹਰੀ ਕਾਰਨ ਜਿੱਥੇ ਕਿਸਾਨਾਂ ਦੀ ਜਾਨ ਮੱੁਠੀ ਵਿਚ ਆ ਗਈ ਉੱਥੇ ਕੁਝ ਸਮੇਂ ਲਈ ਰੋਪੜ ਬਲਾਚੌਰ ਮਾਰਗ 'ਤੇ ਟਰੈਫ਼ਿਕ ਵੀ ਜਾਮ ਰਿਹਾ | ਅਸਮਾਨੀ ਬਿਜਲੀ ਦੀ ਜ਼ੋਰਦਾਰ ਗਰਜ਼ ਨਾਲ ਇਸ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਬਲਾਚੌਰ, 7 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਥਾਣਾ ਬਲਾਚੌਰ ਦੀ ਪੁਲਿਸ ਦੁਆਰਾ ਮਾੜੇ ਅਨਸਰਾਂ ਨੂੰ ਨਕੇਲ ਪਾਉਣ ਲਈ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਏ.ਐੱਸ.ਆਈ. ਕੇਵਲ ਕਿ੍ਸ਼ਨ ਤੇ ਰਾਕੇਸ਼ ਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਨਵਾਂਸ਼ਹਿਰ, 7 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਮੈਰਿਜ ਪੈਲੇਸ/ ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ ਬਰਾਤ/ ਵਿਆਹ/ ਸਮਾਗਮ ਅਤੇ ਹੋਰ ਜਨਤਕ ਇਕੱਠਾਂ ਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ...

ਪੂਰੀ ਖ਼ਬਰ »

ਚੈਰੀਟੇਬਲ ਹਸਪਤਾਲ ਪਠਲਾਵਾ ਨੂੰ ਐਕਸਰੇ ਮਸ਼ੀਨ ਭੇਟ

ਬੰਗਾ, 7 ਅਪ੍ਰੈਲ (ਕਰਮ ਲਧਾਣਾ) - ਬ੍ਰਹਮ ਗਿਆਨੀ ਸੰਤ ਬਾਬਾ ਘਨੱਯਾ ਸਿੰਘ ਜੀ ਚੈਰੀਟੇਬਲ ਹਸਪਤਾਲ ਪਿੰਡ ਪਠਲਾਵਾ ਨੂੰ ਐਨ.ਆਰ.ਆਈ. ਤੇ ਹੋਰ ਦਾਨੀ ਸੱਜਣਾਂ ਵਲੋਂ ਲੋੜਵੰਦ ਲੋਕਾਂ ਦੀ ਮਦਦ ਹਿੱਤ ਆਧੁਨਿਕ ਐਸਰੇ ਮਸ਼ੀਨ ਭੇਟ ਕੀਤੀ ਗਈ | ਇਸ ਮੌਕੇ ਹੋਏ ਲੋਕ ਅਰਪਣ ਸਮਾਗਮ ਦੇ ...

ਪੂਰੀ ਖ਼ਬਰ »

ਤੇਜ਼ ਝੱਖੜ ਤੇ ਮੀਂਹ ਕਾਰਨ ਦੀ ਕਣਕ ਦਾ ਭਾਰੀ ਨੁਕਸਾਨ, ਬਿਜਲੀ ਸਪਲਾਈ ਠੱਪ

ਸੰਧਵਾਂ, 7 ਅਪ੍ਰੈਲ (ਪ੍ਰੇਮੀ ਸੰਧਵਾਂ) - ਪੱਕ ਕੇ ਕੱਟਣ ਲਈ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਤੇਜ਼ ਝੱਖੜ-ਮੀਂਹ ਨੇ ਭਾਰੀ ਨੁਕਸਾਨ ਕੀਤਾ ਹੈ | ਪੀੜਤ ਕਿਸਾਨਾਂ ਨੇ ਕਿਹਾ ਕਿ ਖੇਤਾਂ 'ਚ ਵਿਛੀ ਕਣਕ ਦੀ ਫ਼ਸਲ ਦਾ ਝਾੜ ਵੀ ਹੁਣ ਘੱਟ ਨਿਕਲੇਗਾ | ਦੂਜੇ ਪਾਸੇ ਤੇਜ਼ ਝੱਖੜ ਕਾਰਨ ...

ਪੂਰੀ ਖ਼ਬਰ »

ਸ੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਨਵਾਂਸ਼ਹਿਰ, 7 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਥਾਨਕ ਸ੍ਰੀ ਬਾਂਕੇ ਬਿਹਾਰੀ ਗਊਸ਼ਾਲਾ ਵਿਖੇ ਅੱਜ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਵਿਸ਼ਾ 'ਇਕ ਚੰਗੇ ਤੇ ਸਿਹਤਮੰਦ ਵਿਸ਼ਵ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਘਰਾਂ 'ਤੇ ਪਾਰਟੀ ਝੰਡੇ ਲਹਿਰਾ ਕੇ ਮਨਾਇਆ ਸਥਾਪਨਾ ਦਿਵਸ

ਨਵਾਂਸ਼ਹਿਰ, 7 ਅਪ੍ਰੈਲ (ਹਰਵਿੰਦਰ ਸਿੰਘ, ਹਰਿੰਦਰ ਸਿੰਘ)- ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਆਪਣੇ ਘਰਾਂ ਦੇ ਉਪਰ ਪਾਰਟੀ ਦੇ ਝੰਡੇ ਲਹਿਰਾ ਕੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ | ਨਵਾਂਸ਼ਹਿਰ ਵਿਖੇ ...

ਪੂਰੀ ਖ਼ਬਰ »

ਬਕਾਇਆ ਲੈਣ ਲਈ ਕਿਸਾਨਾਂ ਵੱਲੋਂ ਧਰਨਾ 12 ਨੂੰ

ਨਵਾਂਸ਼ਹਿਰ, 7 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਗੰਨਾ ਉਤਪਾਦਕਾਂ ਵਲੋਂ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵੱਲ ਖੜੇ ਤਿੰਨ ਕਰੋੜ ਰੁਪਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ 12 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸਹਿਯੋਗ ਨਾਲ ਸਥਾਨਕ ਚੰਡੀਗੜ੍ਹ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਲਾਚੌਰ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਬਲਾਚੌਰ, 7 ਅਪ੍ਰੈਲ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ:ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ 'ਇਕ ਚੰਗੇ ਅਤੇ ਸਿਹਤਮੰਦ ਵਿਸ਼ਵ ਦਾ ਨਿਰਮਾਣ ਕਰਨਾ' ਮੁੱਖ ਮੰਤਵ ...

ਪੂਰੀ ਖ਼ਬਰ »

ਕੁਝ ਦਿਨਾਂ 'ਚ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ ਸੰਤ ਬਾਬਾ ਘਨੱਈਆ ਸਿੰਘ ਆਧੁਨਿਕ ਪਾਰਕ ਪਠਲਾਵਾ- ਚੇਅਰਮੈਨ ਇੰਦਰਜੀਤ ਸਿੰਘ

ਬੰਗਾ, 7 ਅਪ੍ਰੈਲ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਪਿੰਡ ਦੀ ਪੰਚਾਇਤ, ਐਨ.ਆਰ.ਆਈ ਤੇ ਨਗਰ ਨਿਵਾਸੀਆਂ ਦੇ ਨਿੱਘੇ ਸਹਿਯੋਗ ਨਾਲ ਤਿਆਰ ਹੋਇਆ ਪਿੰਡ ਪਠਲਾਵਾ ਦਾ ਸੰਤ ਬਾਬਾ ਘਨੱਯਾ ਸਿੰਘ ਯਾਦਗਾਰੀ ਆਧੁਨਿਕ ਪਾਰਕ ਆਪਣੀਆਂ ਅੰਤਿਮ ਛੂਹਾਂ 'ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਦਾਖ਼ਲਾ ਵਧਾਉਣ ਲਈ ਅਧਿਆਪਕਾਂ ਵਲੋਂ ਘਰ-ਘਰ ਦਸਤਕ

ਬਲਾਚੌਰ, 7 ਅਪ੍ਰੈਲ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)- ਸਰਕਾਰੀ ਸਕੂਲਾਂ ਵਿਚ ਬੱਚਿਆਂ ਦਾ ਦਾਖਲਾ ਵਧਾਉਣ ਅਤੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਅੱਜ ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਸਕੂਲ ਮੁਖੀ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਹਿਤ ਸਕੱਤਰ ਸਿੱਖਿਆ ਵਿਭਾਗ ਨੇ ਭੇਜਿਆ ਪ੍ਰਸੰਸਾ ਪੱਤਰ

ਬਲਾਚੌਰ, 7 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਕੋਵਿਡ-19 ਦੌਰਾਨ ਮਿਸ਼ਨ ਸ਼ਤ ਪ੍ਰਤੀਸ਼ਤ ਨੂੰ ਲੈ ਕੇ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਵਿਚ ਅਧਿਆਪਕ ਤਨਦੇਹੀ ਨਾਲ ਕੰਮ ਕਰਦੇ ਹੋਏ ਮਿਸ਼ਨ ਸ਼ਤ ਪ੍ਰਤੀਸ਼ਤ ਲਈ ਹੰਭਲਾ ਮਾਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਸਬ ਸੈਂਟਰ ਮਹਾਲੋਂ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਨਵਾਂਸ਼ਹਿਰ, 7 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਅੱਜ ਸਬ ਸੈਂਟਰ ਮਹਾਲੋਂ ਵਿਖੇ ਵਿਸ਼ਵ ਸਿਹਤ ਦਿਵਸ ਅਤੇ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸੀ.ਐਚ.ਓ. ਲਖਵਿੰਦਰ ਕੌਰ ਅਤੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਗੁਰਦੇਵ ਕੌਰ ਵਲੋਂ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ...

ਪੂਰੀ ਖ਼ਬਰ »

ਕੰਢੀ ਖੇਤਰ ਲਈ ਵਰਦਾਨ ਸਾਬਤ ਹੋ ਰਿਹੈ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ

ਸੜੋਆ, 7 ਅਪ੍ਰੈਲ (ਨਾਨੋਵਾਲੀਆ)- ਨਜ਼ਦੀਕ ਪੈਂਦੇ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਤੇ ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ 'ਚ ਸਥਿਤ ਬਾਬਾ ਬੁੱਧ ਸਿੰਘ ਢਾਹਾ ਵਲੋਂ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਵੱਖ-ਵੱਖ ਸਿਹਤ ਸਹੂਲਤਾਂ ਨਾਲ ਤਿਆਰ ...

ਪੂਰੀ ਖ਼ਬਰ »

ਬਿਜਲੀ ਤੋਂ ਹੋਣ ਵਾਲੀਆਂ ਅੱਗ ਦੀਆਂ ਘਟਨਾਵਾਂ ਤੋਂ ਕਿਸਾਨ ਹੋਣ ਸਾਵਧਾਨ- ਇੰਜ. ਇਕਬਾਲ ਸਿੰਘ

ਬੰਗਾ, 7 ਅਪ੍ਰੈਲ (ਕਰਮ ਲਧਾਣਾ) - ਪਾਵਰਕਾਮ ਦਫ਼ਤਰ ਦਿਹਾਤੀ ਬੰਗਾ ਦੇ ਉਪ ਮੰਡਲ ਅਫ਼ਸਰ ਇੰਜੀ. ਇਕਬਾਲ ਸਿੰਘ ਨੇ ਇਥੇ ਮੀਡੀਆ ਕਰਮੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਖੇਤਾਂ 'ਚ ਲੱਗੇ ਬਿਜਲੀ ਟਰਾਂਸਫਾਰਮਰ ਅਤੇ ਤਾਰਾਂ ਤੋਂ ਹੋਣ ਵਾਲੀਆਂ ਅੱਗ ਦੀਆਂ ਘਟਨਾਵਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਹੁਣ 11 ਤੋਂ

ਅੰਮਿ੍ਤਸਰ, 7 ਅਪ੍ਰੈਲ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਪ੍ਰੀਖਿਆਵਾਂ 11 ਅਪ੍ਰੈਲ ਤੋਂ (ਆਫਲਾਈਨ) ਸ਼ੁਰੂ ਹੋ ਰਹੀਆਂ ਹਨ | ਇਸ ਤੋਂ ਪਹਿਲਾਂ ਇਹ ਪ੍ਰੀਖਿਆਵਾਂ 'ਚੋਂ ਅਸਲ ਡੇਟਸ਼ੀਟਾਂ/ ਨੋਟੀਫਿਕੇਸ਼ਨਾਂ ਅਨੁਸਾਰ 20 ਮਾਰਚ ਤੋਂ 10 ਅਪ੍ਰੈਲ ਤੱਕ ਦੀਆਂ ...

ਪੂਰੀ ਖ਼ਬਰ »

ਹੋਮਿਓਪੈਥਿਕ ਡਿਸਪੈਂਸਰੀ ਖੁਰਦ ਵਿਖੇ ਮਨਾਇਆ ਵਿਸ਼ਵ ਸਿਹਤ ਦਿਵਸ

ਉੜਾਪੜ/ਲਸਾੜਾ, 7 ਅਪੈ੍ਰਲ (ਲਖਵੀਰ ਸਿੰਘ ਖੁਰਦ) -ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖੁਰਦ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ ਜਿਸ ਵਿਚ ਪਿੰਡ ਵਾਸੀਆਂ ਤੋਂ ਇਲਾਵਾ ਨਜ਼ਦੀਕੀ ਪਿੰਡਾਂ ਤੋਂ ਵੀ ਲੋਕਾਂ ਨੇ ਸ਼ਮੂਲੀਅਤ ਕੀਤੀ | ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦਾ ਹੋਰ ਸਬਰ ਨਾ ਪਰਖੇ- ਪੱਲੀ ਝਿੱਕੀ

ਘੁੰਮਣਾਂ, 7 ਅਪੈ੍ਰਲ (ਮਹਿੰਦਰਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਜੋ ਖੇਤੀ ਤਿੰਨ ਕਾਨੂੰਨ ਬਣਾਏ ਹਨ, ਉਨ੍ਹਾਂ ਦਾ ਇਕੱਲੇ ਭਾਰਤ ਵਿਚ ਹੀ ਨਹੀਂ ਬਲਕਿ ਸਮੁੱਚੇ ਸੰਸਾਰ ਵਿਚ ਜਿਥੇ-ਜਿਥੇ ਪੰਜਾਬੀ ਵਸਦੇ ਹਨ | ਲਗਾਤਾਰ ਵਿਰੋਧ ਹੋ ਰਿਹਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਾਉਣ ਲਈ ਪਿੰਡਾਂ ਦੇ ਵਸਨੀਕ ਆ ਰਹੇ ਨੇ ਅੱਗੇ

ਕਟਾਰੀਆਂ, 7 ਅਪ੍ਰੈਲ (ਨਵਜੋਤ ਸਿੰਘ ਜੱਖੂ) - ਕੋਰੋਨਾ ਟੀਕਾਕਰਨ ਨੂੰ ਲੈ ਕੇ ਕਸਬਾ ਕਟਾਰੀਆਂ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ 'ਚ ਉਤਸ਼ਾਹ ਠਾਠਾਂ ਮਾਰ ਰਿਹਾ ਹੈ | ਪਿੰਡ ਵਾਸੀ ਤੇ ਇਲਾਕਾ ਨਿਵਾਸੀ ਖੁਦ ਵੈਕਸੀਨ ਸੈਂਟਰਾਂ ਵਿਚ ਕੋਵਿਡ-19 ਦੀ ਖੁਰਾਕ ਹਾਸਲ ਕਰ ਰਹੇ ਹਨ | ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਸੀਤਲ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ

ਘੁੰਮਣਾਂ, 7 ਅਪੈ੍ਰਲ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ਦੇ ਉੱਘੇ ਸਮਾਜ ਸੇਵਕ ਸੀਤਲ ਰਾਮ ਜੋ ਪਿਛਲੇ ਦਿਨੀ ਸੰਖੇਪ ਬੀਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਭਾਈ ਰੌਣਕ ਸਿੰਘ ...

ਪੂਰੀ ਖ਼ਬਰ »

ਬਸਪਾ ਸ਼ਹਿਰੀ ਸੰਗਠਨ 'ਚ ਨਵੇਂ ਅਹੁਦੇਦਾਰਾਂ ਦੀ ਚੋਣ

ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਬਹੁਜਨ ਸਮਾਜ ਪਾਰਟੀ ਬੰਗਾ (ਸ਼ਹਿਰੀ) ਸੰਗਠਨ ਦੀ ਮਹੀਨਾਵਾਰ ਮੀਟਿੰਗ ਬਸਪਾ ਸ਼ਹਿਰੀ ਪ੍ਰਧਾਨ ਹਰਮੇਸ਼ ਵਿਰਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ...

ਪੂਰੀ ਖ਼ਬਰ »

ਬਲਾਕ ਸੜੋਆ ਦੀ ਦਾਖ਼ਲਾ ਕਮੇਟੀ ਦੀ ਮੀਟਿੰਗ

ਪੋਜੇਵਾਲ ਸਰਾਂ, 7 ਅਪੈ੍ਰਲ (ਨਵਾਂਗਰਾਈਾ)- ਨਵੇਂ ਦਾਖ਼ਲੇ ਸਬੰਧੀ ਯੋਜਨਾ ਬੰਦੀ ਕਰਨ ਲਈ ਬਲਾਕ ਸੜੋਆ ਦੇ ਨੋਡਲ ਅਫਸਰ ਕਮ ਪਿ੍ੰ: ਵਿਜੇ ਕੁਮਾਰ ਵਲੋਂ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਵਿਖੇ ਬਲਾਕ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ | ਮੀਟਿੰਗ ਦੌਰਾਨ ਵਿਜੇ ਕੁਮਾਰ ...

ਪੂਰੀ ਖ਼ਬਰ »

ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ - ਅਧਿਆਪਕ

ਸੰਧਵਾਂ, 7 ਅਪ੍ਰੈਲ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਦਾਖਲਾ ਚੱਲ ਰਿਹਾ ਹੈ | ਸਕੂਲ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਸਬੰਧੀ ਮਾਸਟਰ ਭੁਪਿੰਦਰ ਸਿੰਘ ਕੰਵਲ ...

ਪੂਰੀ ਖ਼ਬਰ »

ਮਹਿੰਦੀਪੁਰ ਵਿਖੇ ਗੁਰਮਤਿ ਸਮਾਗਮ 14 ਨੂੰ

ਬਲਾਚੌਰ, 7 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ (ਬਲਾਚੌਰ) ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ/ਇਲਾਕਾ ਨਿਵਾਸੀਆਂ ਵਲੋਂ ਗੁਰਮਤਿ ਸਮਾਗਮ 14 ...

ਪੂਰੀ ਖ਼ਬਰ »

ਪੰਜਾਬ ਏਟਕ ਦੀ ਜ਼ਿਲ੍ਹਾ ਇਕਾਈ ਵਲੋਂ ਜਨਮ ਦਿਨ ਸਮਾਗਮ 14 ਨੂੰ

ਬੰਗਾ, 7 ਅਪ੍ਰੈਲ (ਕਰਮ ਲਧਾਣਾ) - ਪੰਜਾਬ ਏਟਕ ਦੇ ਜ਼ਿਲ੍ਹਾ ਕਨਵੀਨਰ ਕਾਮਰੇਡ ਸੁਤੰਤਰ ਕੁਮਾਰ, ਕਾਮਰੇਡ ਮੁਕੰਦ ਲਾਲ ਤੇ ਸੀ.ਟੀ.ਯੂ ਦੇ ਜ਼ਿਲ੍ਹਾ ਆਗੂਆਂ ਕਾਮਰੇਡ ਕੁਲਦੀਪ ਸਿੰਘ ਸੁੱਜੋਂ, ਸਤਨਾਮ ਸਿੰਘ ਸੁੱਜੋਂ, ਸੀਟੂ ਦੇ ਜ਼ਿਲ੍ਹਾ ਆਗੂ ਕਾਮਰੇਡ ਮਹਾਂ ਸਿੰਘ ਰੋੜੀ ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਧਰਨੇ ਮੁਜ਼ਾਹਰੇ ਇਕ ਨਾਟਕ- ਹੀਰਾ ਖੇਪੜ

ਬਲਾਚੌਰ, 7 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਦਾ ਸਰਬਪੱਖੀ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ ਮੁਜ਼ਾਹਰੇ ਕਰਨ ਦਾ ਜੋ ਸਿਲਸਿਲਾ ਅਰੰਭਿਆ ਗਿਆ ਹੈ, ਉਹ ਇਕ ਨਾਟਕ ਹੈ | ਇਹ ਵਿਚਾਰ ਜ਼ਿਲ੍ਹਾ ਯੂਥ ਕਾਂਗਰਸ ...

ਪੂਰੀ ਖ਼ਬਰ »

ਬੀ.ਐਲ.ਓਜ਼ ਆਮ ਜਨਤਾ ਨੂੰ ਵੋਟਰ ਹੈਲਪ ਲਾਈਨ ਐਪ ਅਤੇ ਪੀ.ਡਬਲਿਯੂ.ਡੀ. ਐਪ ਬਾਰੇ ਕਰਨ ਜਾਗਰੂਕ : ਅਪਨੀਤ ਰਿਆਤ

ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਵੱਖ-ਵੱਖ ਯਤਨ ਕੀਤੇ ਜਾ ...

ਪੂਰੀ ਖ਼ਬਰ »

ਕਿਸਾਨ ਟਰਾਂਸਫ਼ਾਰਮਰਾਂ ਲਾਗਿਓਾ ਕਣਕ ਦੀ ਅਗੇਤੀ ਕਟਾਈ ਕਰਨ ਨੂੰ ਤਰਜੀਹ ਦੇਣ- ਐੱਸ.ਡੀ.ਓ. ਵਿਨੋਦ ਕੁਮਾਰ

ਬਲਾਚੌਰ, 7 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਕਣਕ ਦੀ ਪੱਕੀ ਫ਼ਸਲ ਨੂੰ ਬਿਜਲੀ ਸਪਾਰਕਿੰਗ ਤੋਂ ਬਚਾਉਣ ਲਈ ਕਿਸਾਨ ਜਿਨ੍ਹਾਂ ਜ਼ਮੀਨਾਂ 'ਚ ਬਿਜਲੀ ਦੇ ਟਰਾਂਸਫ਼ਾਰਮਰ ਲੱਗੇ ਹੋਏ ਹਨ ਉਨ੍ਹਾਂ ਜ਼ਮੀਨਾਂ ਵਿਚੋਂ ਟਰਾਂਸਫ਼ਾਰਮਰ ਦੇ ਆਲ਼ੇ ਦੁਆਲੇ ਤੋਂ ਘੱਟੋ-ਘੱਟ 10-10 ਫੁੱਟ ...

ਪੂਰੀ ਖ਼ਬਰ »

ਕੇ.ਸੀ. ਇੰਸਟੀਚਿਊਸ਼ਨ 'ਚ ਵਿਸ਼ਵ ਸਿਹਤ ਦਿਵਸ ਸਬੰਧੀ ਸੈਮੀਨਾਰ

ਨਵਾਂਸ਼ਹਿਰ, 7 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨ 'ਚ ਵਿਸ਼ਵ ਸਿਹਤ ਦਿਵਸ ਅਤੇ ਤਣਾਓ ਘਟਾਉਣ ਸਬੰਧੀ ਸੈਮੀਨਾਰ ਲਗਾਇਆ ਗਿਆ ਜਿਸ 'ਚ ਸਾਰੇ ਕਾਲਜਾਂ ਦੇ ਸਟਾਫ ਨੇ ਹਿੱਸਾ ਲੈ ਕੇ ਆਪਣੇ ਵਿਚਾਰ ਰੱਖੇ | ਕੈਂਪਸ ਡਾਇਰੈਕਟਰ ਡਾ: ਪੀ.ਕੇ. ...

ਪੂਰੀ ਖ਼ਬਰ »

ਸਾਵਧਾਨੀਆਂ ਵਰਤਦਿਆਂ ਕਿਸਾਨ ਆਪਣੀਆਂ ਫ਼ਸਲਾਂ ਨੂੰ ਅਣਸੁਖਾਂਵੀਆਂ ਘਟਨਾਵਾਂ ਤੋਂ ਬਚਾਉਣ - ਜੇ.ਈ. ਰਵਿੰਦਰ ਕੁਮਾਰ

ਰੱਤੇਵਾਲ, 7 ਅਪ੍ਰੈਲ (ਜੋਨੀ ਭਾਟੀਆ)-ਪਾਵਰਕਾਮ ਦਫ਼ਤਰ ਬਲਾਚੌਰ-2 ਦੇ ਅਧੀਨ ਕਾਠਗੜ੍ਹ ਰੇਂਜ ਦੇ ਜੇ.ਈ. ਰਵਿੰਦਰ ਕੁਮਾਰ ਨੇ ਰੱਤੇਵਾਲ ਇਲਾਕੇ ਦੇ ਦੌਰੇ ਸਮੇਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨਾਂ ਭਰਾਵਾਂ ਨੇ ਮਿਹਨਤ ਮਸ਼ੱਕਤ ਤੇ ਪੈਸੇ ਖ਼ਰਚ ਕਰਕੇ ...

ਪੂਰੀ ਖ਼ਬਰ »

ਸਾਵਧਾਨੀਆਂ ਵਰਤਦਿਆਂ ਕਿਸਾਨ ਆਪਣੀਆਂ ਫ਼ਸਲਾਂ ਨੂੰ ਅਣਸੁਖਾਂਵੀਆਂ ਘਟਨਾਵਾਂ ਤੋਂ ਬਚਾਉਣ - ਜੇ.ਈ. ਰਵਿੰਦਰ ਕੁਮਾਰ

ਰੱਤੇਵਾਲ, 7 ਅਪ੍ਰੈਲ (ਜੋਨੀ ਭਾਟੀਆ)-ਪਾਵਰਕਾਮ ਦਫ਼ਤਰ ਬਲਾਚੌਰ-2 ਦੇ ਅਧੀਨ ਕਾਠਗੜ੍ਹ ਰੇਂਜ ਦੇ ਜੇ.ਈ. ਰਵਿੰਦਰ ਕੁਮਾਰ ਨੇ ਰੱਤੇਵਾਲ ਇਲਾਕੇ ਦੇ ਦੌਰੇ ਸਮੇਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨਾਂ ਭਰਾਵਾਂ ਨੇ ਮਿਹਨਤ ਮਸ਼ੱਕਤ ਤੇ ਪੈਸੇ ਖ਼ਰਚ ਕਰਕੇ ...

ਪੂਰੀ ਖ਼ਬਰ »

ਰਾਤ ਸਮੇਂ ਆਏ ਝੱਖੜ ਕਾਰਨ ਕਿਸਾਨਾਂ 'ਚ ਵਧੀ ਚਿੰਤਾ

ਮਜਾਰੀ/ਸਾਹਿਬਾ, 7 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਬੀਤੀ ਰਾਤ ਆਏ ਤੇਜ਼ ਝੱਖੜ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਚਿੰਤਾਵਾਂ ਨੇ ਵਾਧਾ ਕਰ ਦਿੱਤਾ ਹੈ ਕਿਉਂਕਿ ਇਕ ਪਾਸੇ ਕਣਕ ਦੀ ਫ਼ਸਲ ਵੱਢਣ ਲਈ ਪੱਕ ਕੇ ਤਿਆਰ ਖੜੀ ਹੈ, ਦੂਜੇ ਪਾਸੇ ਪਛੇਤੀ ਕਣਕ ਨੂੰ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੇ ਪੰਜਾਬੀਅਤ ਦੇ ਝੰਡੇ ਬੁਲੰਦ ਕੀਤੇ- ਜਥੇ: ਕੰਗਰੌੜ

ਕਟਾਰੀਆਂ, 7 ਅਪ੍ਰੈਲ (ਨਵਜੋਤ ਸਿੰਘ ਜੱਖੂ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਦੀਆਂ ਸਰਹੱਦਾਂ ਅਤੇ ਪੰਜਾਬ ਵਿਚ ਵੀ ਟੋਲ ਪਲਾਜ਼ਿਆਂ 'ਤੇ ਮੋਰਚੇ ਸੰਭਾਲੇ ਹੋਏ ਹਨ ਅਤੇ ਇਸ ਕਿਸਾਨੀ ਅੰਦੋਲਨ ਨੇ ਪੰਜਾਬੀਅਤ ਦੇ ਝੰਡੇ ਬੁਲੰਦ ...

ਪੂਰੀ ਖ਼ਬਰ »

ਰਟੈਂਡਾ ਵਿਖੇ ਸਤਵੀਰ ਪੱਲੀ ਝਿੱਕੀ ਨੇ ਮੈਹਿਮੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੁਕੰਦਪੁਰ, 7 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਰਟੈਂਡਾ ਦੇ ਸਰਪੰਚ ਅਮਨਪ੍ਰੀਤ ਮੈਹਿਮੀ ਦੇ ਪਿਤਾ ਮਾਸਟਰ ਗੁਰਨਾਮ ਰਾਮ ਮੈਹਿਮੀ ਜਿਨ੍ਹਾਂ ਦੀ ਪਿਛਲੇ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਦੇ ਪਰਿਵਾਰ ਨਾਲ ਹਲਕਾ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਚਾਹਲ (ਬੱਬੂ) ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਭੱਦੀ, 7 ਅਪ੍ਰੈਲ (ਨਰੇਸ਼ ਧੌਲ)- ਸੇਵਾ ਮੁਕਤ ਇੰਸਪੈਕਟਰ ਪੰਜਾਬ ਪੁਲਿਸ ਸਵ: ਸੁਰਜੀਤ ਸਿੰਘ ਚਾਹਲ ਪਿੰਡ ਧੌਲ ਦੇ ਇਕਲੌਤੇ ਸਪੁੱਤਰ ਪਰਮਿੰਦਰ ਸਿੰਘ ਚਾਹਲ ਬੱਬੂ (35) ਜੋ ਕੁਝ ਦਿਨ ਪਹਿਲਾਂ ਵਿਦੇਸ਼ ਦੀ ਧਰਤੀ ਵਿਆਨਾ (ਆਸਟਰੀਆ) ਵਿਖੇ ਆਪਣੇ ਸਵਾਸਾਂ ਦੀ ਪੂੰਜੀ ਪੂਰੀ ...

ਪੂਰੀ ਖ਼ਬਰ »

ਭਾਜਪਾ ਮੰਡਲ ਬਲਾਚੌਰ ਨੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਬਲਾਚੌਰ, 7 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਵੱਲੋਂ ਪਾਰਟੀ ਦਾ 41ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਪੰਜਾਬ ਵਿਕਾਸ ਬੋਰਡ ਦੀ ਸਾਬਕਾ ਚੇਅਰਪਰਸਨ ਤੇ ਭਾਜਪਾ ਮਹਿਲਾ ਮੋਰਚਾ ਦੀ ਕੌਮੀ ਆਗੂ ਵਰਿੰਦਰ ਕੌਰ ਥਾਂਦੀ ਨੇ ਸਮੂਹ ਭਾਜਪਾ ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਦੀ 17ਵੀਂ ਬਰਸੀ ਮਨਾਈ

ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰੀ ਵਿਖੇ ਸੰਤ ਬਾਬਾ ਸੇਵਾ ਸਿੰਘ ਦੀ 17ਵੀਂ ਬਰਸੀ ਨਵੀਂ ਕੁਟੀਆ ਸੰਤ ਨਿਵਾਸ ਮਜਾਰੀ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਇਲਾਕੇ ਦੇ ਵਡਮੁੱਲੇ ਸਹਿਯੋਗ ਸਦਕਾ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX