ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 427 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ
. . .  1 day ago
ਅੰਮ੍ਰਿਤਸਰ, 17 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ...
ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  1 day ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  1 day ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  1 day ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  1 day ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  1 day ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  1 day ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  1 day ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  1 day ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  1 day ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  1 day ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  1 day ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  1 day ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553

ਪੰਜਾਬ / ਜਨਰਲ

400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼ੋ੍ਰਮਣੀ ਕਮੇਟੀ ਦੀ ਉੱਚ ਪੱਧਰੀ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ੋ੍ਰਮਣੀ ਕਮੇਟੀ ਵਲੋਂ ਮੁੱਖ ਸ਼ਤਾਬਦੀ ਸਮਾਗਮ 29, 30 ਅਪ੍ਰੈਲ ਤੇ 1 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਹੋਣਗੇ | ਇਸ ਦੌਰਾਨ 1 ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਤਾਬਦੀ ਸਬੰਧੀ ਪਾਠ ਦੇ ਭੋਗ ਪਾਏ ਜਾਣਗੇ | ਇਸ ਗੱਲ ਦਾ ਪ੍ਰਗਟਾਵਾ ਸ਼ਤਾਬਦੀ ਸਮਾਗਮਾਂ ਸਬੰਧੀ ਉੱਚ ਪੱਧਰੀ ਸ਼ਤਾਬਦੀ ਕਮੇਟੀ ਦੀ ਅੱਜ ਇਥੇ ਹੋਈ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਤੇ ਉਚ ਪੱਧਰੀ ਸ਼ਤਾਬਦੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ | ਉਨ੍ਹਾਂ ਦੱਸਿਆ ਕਿ 29, 30 ਅਪ੍ਰੈਲ ਅਤੇ 1 ਮਈ ਨੂੰ ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ | ਉਨ੍ਹਾਂ ਦੱਸਿਆ ਕਿ 29 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 1 ਮਈ ਨੂੰ ਪੈਣਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਯਾਦ ਕਰਦਿਆਂ ਗੁਰਮਤਿ ਸਮਾਗਮ ਹੋਣਗੇ | ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਏ ਨਗਰ ਕੀਰਤਨ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਸਮੇਂ ਭਾਈ ਜੈਤਾ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸੇ ਤਰ੍ਹਾਂ ਕਸ਼ਮੀਰੀ ਪੰਡਤਾਂ ਦੀ ਫਰਿਆਦ ਲੈ ਕੇ ਆਉਣ ਵਾਲੇ ਭਾਈ ਕਿਰਪਾ ਰਾਮ ਨੂੰ ਯਾਦ ਕਰਦਿਆਂ ਇਕ ਸਮਾਗਮ ਕਸ਼ਮੀਰ ਵਿਚ ਵੀ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਵਿਚ ਸਕੂਲਾਂ ਕਾਲਜਾਂ 'ਚ ਸੈਮੀਨਾਰ, ਵਿਦਿਆਰਥੀਆਂ ਦੇ ਧਾਰਮਿਕ ਲੇਖਣ ਮੁਕਾਬਲੇ ਹੋਣਗੇ ਤੇ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮ ਭਾਈ ਜੈਤਾ ਜੀ, ਭਾਈ ਮੱਖਣ ਸ਼ਾਹ ਲੁਬਾਣਾ, ਭਾਈ ਲੱਖੀ ਸ਼ਾਹ ਵਣਜਾਰਾ ਅਤੇ ਹੋਰ ਸਿੱਖਾਂ ਨੂੰ ਸਮਰਪਿਤ ਕਰਵਾਏ ਜਾਣਗੇ | ਇਕੱਤਰਤਾ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਜਰਨੈਲ ਸਿੰਘ ਡੋਗਰਾਂਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਅਜਾਇਬ ਸਿੰਘ ਅਭਿਆਸੀ, ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਕਿਰਨਜੋਤ ਕੌਰ, ਚਮਕੌਰ ਸਿੰਘ ਅਤੇ ਸਿਮਰਜੀਤ ਸਿੰਘ ਆਦਿ ਸ਼ਾਮਿਲ ਸਨ |

ਭਾਜਪਾ ਮਹਿਲਾ ਮੋਰਚਾ ਵਲੋਂ ਪੰਜਾਬ ਸਰਕਾਰ ਖਿਲਾਫ਼ ਰਾਜ ਭਰ 'ਚ ਪ੍ਰਦਰਸ਼ਨ

ਸਰਕਾਰ ਦੇ ਨਾਂਅ ਸੌਂਪੀਆਂ ਚੂੜੀਆਂ, ਕਈ ਜਗ੍ਹਾ ਪੁਲਿਸ ਨਾਲ ਧੱਕਾ-ਮੁੱਕੀ

ਜਲੰਧਰ, 7 ਅਪ੍ਰੈਲ (ਸ਼ਿਵ)- ਰਾਜ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਤੇ ਭਾਜਪਾ ਆਗੂਆਂ ਦੇ ਹਮਲਿਆਂ ਦੇ ਵਿਰੋਧ 'ਚ ਭਾਜਪਾ ਮਹਿਲਾ ਮੋਰਚਾ ਦੀਆਂ ਵਰਕਰਾਂ ਨੇ ਰਾਜ ਭਰ ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਤੋਂ ਇਲਾਵਾ ਮੰਤਰੀਆਂ ਦੇ ਘਰਾਂ, ਕਾਂਗਰਸ ਦਫ਼ਤਰਾਂ ਦੇ ਬਾਹਰ ...

ਪੂਰੀ ਖ਼ਬਰ »

13 ਨੂੰ ਪ੍ਰਧਾਨ ਮੰਤਰੀ ਕਰਨਗੇ ਜਲਿ੍ਹਆਂਵਾਲਾ ਬਾਗ਼ ਦਾ ਉਦਘਾਟਨ- ਤਰਲੋਚਨ ਸਿੰਘ

ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰ ਕੋਛੜ)-ਸ਼ਹੀਦੀ ਸਮਾਰਕ ਜਲਿ੍ਹਆਂਵਾਲਾ ਬਾਗ਼ ਦੇ ਨਵੀਨੀਕਰਨ, ਸੁੰਦਰੀਕਰਨ ਅਤੇ ਨਵ-ਨਿਰਮਾਣ ਦੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 13 ਅਪ੍ਰੈਲ ਨੂੰ ਸ਼ਾਮ 4 ਵਜੇ ਦਿੱਲੀ ਤੋਂ ਆਨਲਾਈਨ ...

ਪੂਰੀ ਖ਼ਬਰ »

ਰਾਜਪਾਲ ਨੇ ਜਸਟਿਸ ਮਹਿਤਾਬ ਗਿੱਲ ਤੇ ਅੰਮਿ੍ਤਪ੍ਰਤਾਪ ਸੇਖੋਂ ਨੂੰ ਸਹੁੰ ਚੁਕਾਈ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਜ ਭਵਨ ਵਿਖੇ ਇਕ ਵਰਚੂਅਲ ਸਮਾਰੋਹ ਵਿਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਮੁੱਖ ਵਿਜੀਲੈਂਸ ਕਮਿਸ਼ਨਰ ਅਤੇ ...

ਪੂਰੀ ਖ਼ਬਰ »

ਮਾਮਲਾ ਫਰਜ਼ੀ ਪੁਲਿਸ ਮੁਕਾਬਲੇ 'ਚ ਮਾਰੇ ਗਏ 2 ਨੌਜਵਾਨਾਂ ਦਾ

ਦੋਸ਼ੀਆਂ ਨੂੰ 4 ਲੱਖ ਜੁਰਮਾਨੇ ਦੀ ਰਕਮ 19 ਮਈ ਤੱਕ ਜਮ੍ਹਾਂ ਕਰਵਾਉਣ ਦੇ ਹੁਕਮ

ਐੱਸ.ਏ.ਐੱਸ. ਨਗਰ, 7 ਅਪ੍ਰੈਲ (ਜਸਬੀਰ ਸਿੰਘ ਜੱਸੀ)-ਫਰਵਰੀ 1993 'ਚ ਝੂਠੇ ਪੁਲਿਸ ਮੁਕਾਬਲੇ ਦੌਰਾਨ ਕੁਲਦੀਪ ਸਿੰਘ ਤੇ ਗੁਰਮੇਲ ਸਿੰਘ ਦੀ ਹੋਈ ਮੌਤ ਦੇ ਮਾਮਲੇ 'ਚ ਸੀ. ਬੀ. ਆਈ. ਅਦਾਲਤ ਵਲੋਂ ਪੁਲਿਸ ਅਧਿਕਾਰੀ ਹਰਜਿੰਦਰਪਾਲ ਸਿੰਘ ਨੂੰ ਉਮਰ ਕੈਦ ਅਤੇ ਤਤਕਾਲੀ ਡੀ. ਐੱਸ. ਪੀ. ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦਾ ਪੁਨਰਗਠਨ ਕੁਝ ਦਿਨਾਂ 'ਚ ਸੰਭਵ

ਹਰਕਵਲਜੀਤ ਸਿੰਘ ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਵੱਡੇ ਪੱਧਰ 'ਤੇ ਪੁਨਰਗਠਨ ਕੀਤਾ ਜਾ ਰਿਹਾ ਹੈ ਅਤੇ ਮਗਰਲੇ ਕੋਈ ਇਕ ਸਾਲ ਤੋਂ ਵੱਧ ਸਮੇਂ ਤੋਂ ਭੰਗ ਪ੍ਰਦੇਸ਼ ਕਾਂਗਰਸ ਦੇ ਢਾਂਚੇ ਦਾ ...

ਪੂਰੀ ਖ਼ਬਰ »

ਤਰਨ ਤਾਰਨ ਜ਼ਿਲ੍ਹੇ ਦਾ ਹੈ ਪੱਗ ਨਾਲ ਸਾਥੀ ਦੀ ਜਾਨ ਬਚਾਉਣ ਵਾਲਾ ਬਲਰਾਜ ਸਿੰਘ

ਹਰਿੰਦਰ ਸਿੰਘ ਤਰਨ ਤਾਰਨ, 7 ਅਪ੍ਰੈਲ- ਛੱਤੀਸਗੜ੍ਹ ਦੇ ਬਸਤਰ ਵਿਚ ਨਕਸਲੀ ਹਮਲੇ ਦੌਰਾਨ ਪੱਗ ਨਾਲ ਸਾਥੀ ਦੀ ਜਾਨ ਬਚਾਉਣ ਵਾਲਾ ਬਲਰਾਜ ਸਿੰਘ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕਲੇਰ ਦਾ ਵਾਸੀ ਹੈ, ਜਿਸ ਦੇ ਚਰਚੇ ਪੂਰੀ ਦੁਨੀਆਂ ਵਿਚ ਹੋ ਰਹੇ ਹਨ | ਗੋਲੀ ਲੱਗਣ ਨਾਲ ਜਖ਼ਮੀ ...

ਪੂਰੀ ਖ਼ਬਰ »

ਹਰਿਆਣਾ ਤੇ ਪੰਜਾਬ ਵਿਚ ਵੱਡੇ ਪੱਧਰ 'ਤੇ ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 7 ਅਪ੍ਰੈਲ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਪੰਜਾਬ ਦੇ 213 ਜੱਜਾਂ ਦਾ ਤਬਾਦਲਾ ਕੀਤਾ ਹੈ, ਜਿਨ੍ਹਾਂ ਵਿਚ 7 ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ 206 ਸਿਵਲ ਜੱਜ ਸ਼ਾਮਿਲ ਹਨ | ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਵਿਚ ...

ਪੂਰੀ ਖ਼ਬਰ »

ਲੁਧਿਆਣਾ ਕਾਰਖਾਨਾ ਹਾਦਸੇ 'ਚ ਇਕ ਹੋਰ ਮਜ਼ਦੂਰ ਦੀ ਮੌਤ

ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਸੜਕ 'ਤੇ ਸਥਿਤ ਜਸਪਾਲ ਸਿੰਘ ਐਂਡ ਸੰਨਜ਼ ਦੀ ਇਮਾਰਤ 'ਚ ਬੀਤੇ ਦਿਨ ਲੈਂਟਰ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਇਕ ਹੋਰ ਮਜ਼ਦੂਰ ਨੇ ਅੱਜ ਦਮ ਤੋੜ ਦਿੱਤਾ | ਜਾਣਕਾਰੀ ਅਨੁਸਾਰ ਮਿ੍ਤਕ ਮਜ਼ਦੂਰ ਦੀ ਸ਼ਨਾਖਤ ...

ਪੂਰੀ ਖ਼ਬਰ »

5 ਜ਼ਿਲਿ੍ਹਆਂ ਦੇ ਟਰਸ਼ਰੀ ਸਿਹਤ ਸੰਭਾਲ ਕੇਂਦਰਾਂ ਦੀ ਸੂਚੀ 'ਚ 79 ਨਵੇਂ ਨਿੱਜੀ ਹਸਪਤਾਲ ਸ਼ਾਮਿਲ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਵਿਰੁੱਧ ਆਪਣੀ ਲੜਾਈ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ 5 ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ੍ਹਆਂ ਵਿਚ 79 ਨਵੇਂ ਨਿੱਜੀ ...

ਪੂਰੀ ਖ਼ਬਰ »

13 ਤਹਿਸੀਲਦਾਰਾਂ ਤੇ 21 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਲੁਧਿਆਣਾ, 7 ਅਪ੍ਰੈਲ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਮਾਲ ਵਿਭਾਗ 'ਚ ਤਾਇਨਾਤ ਲਗਪਗ ਤਿੰਨ ਦਰਜਨ ਦੇ ਕਰੀਬ ਮਾਲ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਮਾਲ ਤੇ ਪੁਨਰਵਾਸ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਜਿਹੜੇ ਮਾਲ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ...

ਪੂਰੀ ਖ਼ਬਰ »

ਸ਼੍ਰੋਮਣੀ ਪੰਥਕ ਕਵੀ ਸਭਾ ਦਾ ਗਠਨ

ਬੱਲ ਪ੍ਰਧਾਨ ਤੇ ਰਛਪਾਲ ਸਿੰਘ ਪਾਲ ਬਣੇ ਸਰਪ੍ਰਸਤ

ਜਲੰਧਰ, 7 ਅਪ੍ਰੈਲ (ਜਸਪਾਲ ਸਿੰਘ)-ਸਿਰਮੌਰ ਪੰਥਕ ਕਵੀਆਂ ਤੇ ਗਾਇਕਾਂ ਦੀ ਅਹਿਮ ਇਕੱਤਰਤਾ ਪੰਥਕ ਕਵੀ ਡਾ. ਹਰੀ ਸਿੰਘ ਜਾਚਕ ਦੇ ਗ੍ਰਹਿ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਪੰਥਕ ਕਵੀ ਸਭਾ ਨਾਂਅ ਦੀ ਨਵੀਂ ਜਥੇਬੰਦੀ ਦਾ ਗਠਨ ਕੀਤਾ ਗਿਆ | ਕਵੀ ਰਛਪਾਲ ਸਿੰਘ ਪਾਲ ...

ਪੂਰੀ ਖ਼ਬਰ »

ਰਾਜਪਾਲ ਨੇ ਪੰਜਾਬ ਭਾਜਪਾ ਪ੍ਰਧਾਨ ਵਲੋਂ ਲਾਏ ਦੋਸ਼ਾਂ 'ਤੇ ਮੁੱਖ ਮੰਤਰੀ ਤੋਂ ਜਵਾਬ ਮੰਗਿਆ

ਚੰਡੀਗੜ੍ਹ, 7 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪਿਛਲੇ ਦਿਨੀਂ ਭਾਜਪਾ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਦਖ਼ਲ ਦਿੰਦੇ ਹੋਏ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਰਵਾਈ ਕਰਨ ਨੂੰ ਕਿਹਾ ਹੈ ...

ਪੂਰੀ ਖ਼ਬਰ »

ਵਿਸਾਖੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਚੰਗੀ ਖ਼ਬਰ ਦਿਆਂਗੇ- ਪੀਰ ਮੁਹੰਮਦ

ਫ਼ਿਰੋਜ਼ਪੁਰ, 7 ਅਪ੍ਰੈਲ (ਤਪਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਮੱੁਖ ਬੁਲਾਰੇ ਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ 13 ਅਪ੍ਰੈਲ ਨੂੰ ਆ ਰਹੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਿੱਖ ...

ਪੂਰੀ ਖ਼ਬਰ »

ਕਾਂਗਰਸ ਆਗੂ ਸਰਵਨ ਸਿੰਘ ਧੁੰਨ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਅੱਜ ਕਾਂਗਰਸ ਪਾਰਟੀ ਦੇ ਆਗੂ ਸਰਵਨ ਸਿੰਘ ਧੁੰਨ ਤੇ ਕਈ ਹੋਰ ਕਾਂਗਰਸ ਆਗੂ ਆਪਣੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਹੋ ਗਏ | 'ਆਪ' ਪੰਜਾਬ ਦੇ ਸਹਿ-ਪ੍ਰਭਾਰੀ ਰਾਘਵ ਚੱਢਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੇ ਵਿਧਾਇਕ ਗੁਰਮੀਤ ...

ਪੂਰੀ ਖ਼ਬਰ »

735 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟਾਂ ਦੀ ਸ਼ੁਰੂਆਤ ਇਸੇ ਮਹੀਨੇ- ਸਿੰਗਲਾ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ )-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ 735 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਇਸੇ ਮਹੀਨੇ ਹੀ ਹੋ ਰਹੀ ਹੈ | ਇਸ ਨਾਲ ਦਿਹਾਤੀ ਖੇਤਰਾਂ ਵਿਚ ...

ਪੂਰੀ ਖ਼ਬਰ »

ਭਾਰਤ ਵਿਚਲੀ ਖੇਤੀ ਜੀਵ ਵਿਭਿੰਨਤਾ ਬਾਰੇ ਪੀ.ਏ.ਯੂ. ਵਿਖੇ ਕਿਤਾਬ ਲੋਕ ਅਰਪਣ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਕ ਸਮਾਗਮ ਦੌਰਾਨ ਭਾਰਤ ਦੀ ਖੇਤੀ ਜੀਵ ਵਿਭਿੰਨਤਾ ਬਾਰੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਤਾਬ ਲੋਕ ਅਰਪਣ ਕੀਤੀ | ਕਿਤਾਬ ਦੇ ਸੰਪਾਦਕ ਜੁਆਲੋਜੀ ਵਿਭਾਗ ਦੇ ਸਾਬਕਾ ਮੁਖੀ ਡਾ. ...

ਪੂਰੀ ਖ਼ਬਰ »

ਪਾਕਿ 'ਚ ਨੌਜਵਾਨ ਨੇ ਪਬਜੀ ਦਾ ਸੀਨ ਦੁਹਰਾਉਂਦਿਆਂ ਆਪਣੇ ਪਰਿਵਾਰ 'ਤੇ ਚਲਾਈਆਂ ਗੋਲੀਆਂ

ਭਰਾ, ਭਰਜਾਈ, ਭੈਣ ਤੇ ਦੋਸਤ ਦੀ ਮੌਤ

ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰ ਕੋਛੜ)-ਦੁਨੀਆ ਭਰ 'ਚ ਕਈ ਲੋਕਾਂ ਦੀ ਬਰਬਾਦੀ ਦਾ ਕਾਰਨ ਬਣ ਚੁੱਕੀ ਪਬਜੀ ਖੇਡ ਦਾ ਇਕ ਹੈਰਾਨ ਕਰਨ ਵਾਲਾ ਮਾਮਲਾ ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਸਾਹਮਣੇ ਆਇਆ ਹੈ | ਪਬਜੀ ਦੇ ਸੀਨ ਨੂੰ ਦੁਹਰਾਉਣ ਲਈ ਰਾਣਾ ਬਿਲਾਲ ਨਾਂਅ ਦੇ ਨੌਜਵਾਨ ਨੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਸਿੱਧਵਾਂ ਬੇਟ, 7 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਬੀਤੇ ਦਿਨੀਂ ਪਿੰਡ ਮਲਸੀਹਾਂ ਬਾਜਣ ਦੇ ਬਾਹਰਵਾਰ ਇਕ ਪੁਰਾਣੀ ਸੇਮ ਦੇ ਨਜ਼ਦੀਕ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਦੋ ਨੌਜਵਾਨਾਂ ਵਿਚੋਂ ਇਕ ਦੀ ਸਿਵਲ ਹਸਪਤਾਲ ਜਗਰਾਉਂ ਵਿਖੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੋਨੂੰ ਸੂਦ

ਅੰਮਿ੍ਤਸਰ, 7 ਅਪ੍ਰੈਲ (ਹਰਮਿੰਦਰ ਸਿੰਘ)-ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ | ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਕੋਰੋਨਾ ਦੇ ਖ਼ਾਤਮੇ ਦੀ ਅਰਦਾਸ ਕੀਤੀ | ਉਪਰੰਤ ਸੋਨੂੰ ਸੂਦ ਵਲੋਂ ਇਕ ਨਿੱਜੀ ਹਸਪਤਾਲ ...

ਪੂਰੀ ਖ਼ਬਰ »

30 ਮੈਡੀਕਲ ਅਫ਼ਸਰ ਬਣੇ ਐਸ.ਐਮ.ਓ.

ਲੁਧਿਆਣਾ, 7 ਅਪ੍ਰੈਲ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿਚ ਤਾਇਨਾਤ ਢਾਈ ਦਰਜਨ ਮੈਡੀਕਲ ਅਫਸਰਾਂ ਨੂੰ ਤਰੱਕੀ ਦੇ ਕੇ ਐਸ.ਐਮ.ਓ. ਬਣਾਇਆ ਗਿਆ ਹੈ, ਜਦਕਿ ਇਕ ਦਰਜਨ ਦੇ ਕਰੀਬ ਐਸ.ਐਮ. ਓਜ਼ ਨੂੰ ਇਧਰੋਂ ਉਧਰ ਕੀਤਾ ਗਿਆ ਹੈ | ਸਿਹਤ ਤੇ ਪਰਿਵਾਰ ਭਲਾਈ ਵਿਭਾਗ ...

ਪੂਰੀ ਖ਼ਬਰ »

ਗਗਰੇਟ ਦੇ ਜਾਡਲਾ ਕੋਇਡੀ 'ਚ ਮੰਦਰ ਦੇ ਪੁਜਾਰੀ ਵਲੋਂ ਲੜਕੀ ਦਾ ਕਤਲ

ਊਨਾ, 7 ਅਪ੍ਰੈਲ (ਹਰਪਾਲ ਸਿੰਘ ਕੋਟਲਾ)- ਗਗਰੇਟ ਉਪ ਮੰਡਲ ਦੇ ਪਿੰਡ ਜਾਡਲਾ ਕੋਇਡੀ ਵਿਚ 3 ਅਪ੍ਰੈਲ ਤੋਂ ਇਕ ਲਾਪਤਾ ਲੜਕੀ ਦਾ ਉੱਥੇ ਦੇ ਹੀ ਇਕ ਮੰਦਰ ਦੇ ਪੁਜਾਰੀ ਦੁਆਰਾ ਹੱਤਿਆ ਕਰ ਕੇ ਜ਼ਮੀਨ ਵਿਚ ਦੱਬ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਤਾ ਲੱਗਦੇ ਹੀ ਗੁੱਸੇ 'ਚ ...

ਪੂਰੀ ਖ਼ਬਰ »

ਰਾਸਾ ਵਲੋਂ ਵਿੱਦਿਅਕ ਸੰਸਥਾਵਾਂ ਨੂੰ ਖੋਲ੍ਹਣ ਸਬੰਧੀ ਸੂਬਾਈ ਮੀਟਿੰਗ 10 ਨੂੰ

ਜਲੰਧਰ, 7 ਅਪ੍ਰੈਲ (ਰਣਜੀਤ ਸਿੰਘ ਸੋਢੀ)-ਕੋਰੋਨਾ ਕਾਰਨ ਮੁੱਖ ਮੰਤਰੀ ਨੇ 30 ਅਪ੍ਰੈਲ ਤੱਕ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਸੂਬੇ ਭਰ ਦੀਆਂ ਸਮੂਹ ਸੰਸਥਾਵਾਂ ਵੀ ਬੰਦ ਰਹਿਣਗੀਆਂ | 'ਰੈਕੋਗਨਾਈਜ਼ਡ ਐਂਡ ਐਫੀਲੇਟਿਡ ਐਸੋਸੀਏਸ਼ਨ' (ਰਾਸਾ) ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਮਹਾਂਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ

ਕਾਦੀਆਂ, 7 ਅਪ੍ਰੈਲ (ਪ੍ਰਦੀਪ ਸਿੰਘ ਬੇਦੀ, ਕੁਲਵਿੰਦਰ ਸਿੰਘ)-ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ, ਬੱਚੇ ਦੁੱਧ-ਪ੍ਰਸ਼ਾਦੇ ਲੈ ਕੇ ਨਾਅਰੇ ਮਾਰ ਦੇ ਰੈਲੀ ਵਿਚ ਦਾਣਾ ਮੰਡੀ ਕਾਦੀਆਂ ਵਿਖੇ ਪਹੁੰਚੇ | ...

ਪੂਰੀ ਖ਼ਬਰ »

ਫੋਰਬਸ ਸੂਚੀ: ਅਮਰੀਕਾ, ਚੀਨ ਤੋਂ ਬਾਅਦ ਭਾਰਤ 'ਚ ਸਭ ਤੋਂ ਜ਼ਿਆਦਾ ਅਰਬਪਤੀ

ਕੋਰੋਨਾ ਮਹਾਂਮਾਰੀ ਦੌਰਾਨ ਦੁਨੀਆ ਦੇ ਅਰਬਪਤੀ 60 ਫ਼ੀਸਦੀ ਜ਼ਿਆਦਾ ਅਮੀਰ ਹੋਏ

ਨਿਊਯਾਰਕ, 7 ਅਪ੍ਰੈਲ (ਪੀ. ਟੀ. ਆਈ.)-ਫੋਰਬਸ ਦੀ ਸੂਚੀ ਮੁਤਾਬਿਕ ਕੋਰੋਨਾ ਮਹਾਂਮਾਰੀ ਦੌਰਾਨ ਦੁਨੀਆਂ ਦੇ ਅਰਬਪਤੀਆਂ ਦੀ ਜਾਇਦਾਦ 'ਚ ਕਈ ਗੁਣਾ ਇਜ਼ਾਫਾ ਹੋਇਆ ਹੈ | ਫੋਰਬਸ ਨੇ ਹਾਲ ਹੀ 'ਚ ਸਾਲ 2021 ਲਈ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ | ਇਸ ...

ਪੂਰੀ ਖ਼ਬਰ »

ਕਿਸਾਨਾਂ ਲਈ ਕੱਦੂ ਜਾਤੀ ਦੇ ਬੂਟਿਆਂ ਦੀ ਪਨੀਰੀ ਪੀ.ਏ.ਯੂ. 'ਚ ਉਪਲਬਧ

ਲੁਧਿਆਣਾ, 7 ਅਪ੍ਰੈਲ (ਪੁਨੀਤ ਬਾਵਾ)-ਸਬਜ਼ੀ ਵਿਗਿਆਨ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੱਦੂ ਜਾਤੀ ਦੀਆਂ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੀ ਪਨੀਰੀ ਕਿਸਾਨਾਂ ਲਈ ਮੁਹੱਈਆ ਕਰਾਈ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਤਰਸੇਮ ...

ਪੂਰੀ ਖ਼ਬਰ »

ਸਾਰੇ ਵਿੱਤੀ ਅਦਾਰਿਆਂ ਨੂੰ 50 ਹਜ਼ਾਰ ਕਰੋੜ ਦਾ ਨਵਾਂ ਉਧਾਰ ਦਿੱਤਾ ਜਾਵੇਗਾ

ਰਿਜ਼ਰਵ ਬੈਂਕ ਨੇ ਨੀਤੀਗਤ ਦਰਾਂ 'ਚ ਨਹੀਂ ਕੀਤਾ ਕੋਈ ਬਦਲਾਅ

ਨਵੀਂ ਦਿੱਲੀ, 7 ਅਪ੍ਰੈਲ (ਉਪਮਾ ਡਾਗਾ ਪਾਰਥ)-ਦੇਸ਼ 'ਚ ਕੋਰੋਨਾ ਦੇ ਵਧਦੇ ਹਾਲਾਤ ਨੂੰ ਵੇਖਦਿਆਂ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ) ਨੇ ਵਿਆਜ ਦਰਾਂ 'ਚ ਕੋਈ ਬਦਲਾਅ ਨਾ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਮੁਤਾਬਿਕ ਰੈਪੋ ਰੇਟ 4 ਫ਼ੀਸਦੀ ਅਤੇ ਰਿਵਰਸ ਰੈਪੋ ਰੇਟ 3.5 ਫ਼ੀਸਦੀ ...

ਪੂਰੀ ਖ਼ਬਰ »

ਚਾਰ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਤੇ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਅਸਥਾਨ ਹੈ ਗੁਰਦੁਆਰਾ 'ਗੁਰੂ ਕੇ ਮਹਿਲ'

* ਸਰਕਾਰਾਂ ਤੇ ਸ਼੍ਰੋਮਣੀ ਕਮੇਟੀ ਵਲੋਂ ਹੁਣ ਤੱਕ ਅਣਗੌਲਿਆ ਹੀ ਰਿਹਾ ਇਹ ਧਾਰਮਿਕ ਅਸਥਾਨ

ਅੰਮਿ੍ਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਤੋਂ ਕਰੀਬ 500 ਮੀਟਰ ਦੀ ਦੂਰੀ 'ਤੇ ਸਥਿਤ, ਪੰਜ ਗੁਰੂ ਸਾਹਿਬਾਨ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਤੇ ਗੁਰੂ ਪਰਿਵਾਰ ਦਾ ਗੁਰੂ ਨਗਰੀ ਅੰਮਿ੍ਤਸਰ 'ਚ ਸਥਿਤ ਪਹਿਲਾ ਰਿਹਾਇਸ਼ੀ ਮਕਾਨ 'ਗੁਰਦੁਆਰਾ ਗੁਰੂ ਕੇ ...

ਪੂਰੀ ਖ਼ਬਰ »

ਪਰਮਬੀਰ ਸਿੰਘ ਦੇ ਕਹਿਣ 'ਤੇ ਹੋਈ ਸੀ ਸਚਿਨ ਦੀ ਨਿਯੁਕਤੀ

ਮੁੰਬਈ, 7 ਅਪ੍ਰੈਲ (ਏਜੰਸੀ)-ਅੰਟੀਲੀਆ ਦੇ ਬਾਹਰ ਵਿਸਫੋਟਕ ਮਿਲਣ ਅਤੇ ਮਨਸੁਖ ਹਿਰੇਨ ਮਾਮਲੇ 'ਚ ਦੋਸ਼ੀ ਮੁੰਬਈ ਪੁਲਿਸ ਦੇ ਮੁਅੱਤਲ ਏ.ਪੀ.ਆਈ. ਸਚਿਨ ਵਾਝੇ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ | ਮੁੰਬਈ ਪੁਲਿਸ ਨੇ ਮਹਾਰਾਸ਼ਟਰ ਦੇ ਗ੍ਰਹਿ ਵਿਭਾਗ ਨੂੰ ਸਚਿਨ ਵਾਝੇ ਨੂੰ ...

ਪੂਰੀ ਖ਼ਬਰ »

ਸਰਕਾਰ ਕਿਸਾਨ ਅੰਦੋਲਨ ਨੂੰ ਸ਼ਾਹੀਨ ਬਾਗ਼ ਪ੍ਰਦਰਸ਼ਨ ਵਾਂਗ ਨਾ ਸਮਝੇ- ਟਿਕੈਤ

ਯਮੁਨਾਨਗਰ, 7 ਅਪ੍ਰੈਲ (ਏਜੰਸੀ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਪਿਛਲੇ ਸਾਲ ਦੇ ਦਿੱਲੀ ਦੇ ਸ਼ਾਹੀਨ ਬਾਗ ਦੇ ਪ੍ਰਦਰਸ਼ਨ ਵਾਂਗ ਨਾ ਸਮਝੇ ਅਤੇ ਜ਼ੋਰ ਦੇ ਕੇ ਕਿਹਾ ਕਿ ਪ੍ਰਦਰਸ਼ਨਕਾਰੀ ਨਵੇਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX