ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 427 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ
. . .  1 day ago
ਅੰਮ੍ਰਿਤਸਰ, 17 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ...
ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  1 day ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  1 day ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  1 day ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  1 day ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  1 day ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  1 day ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  1 day ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  1 day ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  1 day ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  1 day ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  1 day ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  1 day ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553

ਜਲੰਧਰ

ਚੂੜੀਆਂ ਦੇਣ ਜਾ ਰਹੀਆਂ ਭਾਜਪਾ ਮਹਿਲਾ ਮੋਰਚਾ ਵਰਕਰਾਂ ਦੀ ਪੁਲਿਸ ਨਾਲ ਧੱਕਾਮੁੱਕੀ

ਜਲੰਧਰ, 7 ਅਪ੍ਰੈਲ (ਸ਼ਿਵ)- ਰਾਜ ਵਿਚ ਮਾੜੀ ਕਾਨੂੰਨ ਵਿਵਸਥਾ ਅਤੇ ਭਾਜਪਾ ਨੇਤਾਵਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਭਾਜਪਾ ਮਹਿਲਾ ਮੋਰਚਾ ਵਲੋਂ ਜਿਥੇ ਕਾਂਗਰਸ ਭਵਨ ਦੇ ਬਾਹਰ ਕਾਂਗਰਸੀ ਵਿਧਾਇਕਾਂ ਦੇ ਨਾਂਅ ਚੂੜੀਆਂ ਸੌਂਪੀਆਂ ਗਈਆਂ ਜਦਕਿ ਭਵਨ ਵੱਲ ਜਾਣ ਦੇ ਯਤਨ ਕਰਦਿਆ ਮਹਿਲਾ ਮੋਰਚਾ ਦੀਆਂ ਵਰਕਰਾਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ | ਜਲੰਧਰ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਮੀਨੂੰ ਸ਼ਰਮਾ, ਸੁਸ਼ੀਲ ਸ਼ਰਮਾ ਦੀ ਅਗਵਾਈ 'ਚ ਮਹਿਲਾ ਮੋਰਚਾ ਦੀਆਂ ਵਰਕਰਾਂ ਨੇ ਜਦੋਂ ਕਾਂਗਰਸ ਭਵਨ ਦਾ ਘਿਰਾਓ ਕਰਨ ਦਾ ਯਤਨ ਕੀਤਾ ਤਾਂ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਵਰਕਰਾਂ ਨੂੰ ਪਹਿਲਾਂ ਹੀ ਰੋਕ ਲਿਆ | ਵਰਕਰਾਂ ਨੇ ਇਸ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ | ਕੁਝ ਸਮੇਂ ਤੱਕ ਧੱਕਾਮੁੱਕੀ ਤੋਂ ਬਾਅਦ ਮੀਨੂੰ ਸ਼ਰਮਾ ਤੇ ਹੋਰ ਆਗੂਆਂ ਨੇ ਸਰਕਾਰ ਨੂੰ ਚੂੜੀਆਂ ਦੇ ਡੱਬੇ ਦੇਣ ਲਈ ਪੁਲਿਸ ਅਧਿਕਾਰੀਆਂ ਨੂੰ ਸੌਂਪ ਦਿੱਤੇ | ਜਿਹੜੇ ਚੂੜੀਆਂ ਦੇ ਡੱਬੇ ਦਿੱਤੇ ਗਏ, ਉਨ੍ਹਾਂ ਦੇ ਉੱਪਰ ਵਿਧਾਇਕਾਂ ਦੀਆਂ ਤਸਵੀਰਾਂ ਬਣੀਆਂ ਸਨ ਜਦਕਿ ਬੈਨਰਾਂ 'ਤੇ ਵਿਧਾਇਕਾਂ ਦੀਆਂ ਤਸਵੀਰਾਂ ਨਾਲ ਚੂੜੀਆਂ ਵੀ ਲਗਾਈਆਂ ਗਈਆਂ ਸਨ | ਮਹਿਲਾ ਮੋਰਚਾ ਪ੍ਰਧਾਨ ਮੀਨੂੰ ਸ਼ਰਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਕਰਨੀ ਅਤੇ ਕਥਨੀ ਵਿਚ ਕਾਫੀ ਅੰਤਰ ਹੈ | ਪੰਜਾਬ 'ਚ ਆਏ ਦਿਨ ਹੱਤਿਆ, ਜਬਰ ਜਨਾਹ ਦੇ ਮਾਮਲੇ ਆ ਰਹੇ ਹਨ ਜਿਸ ਕਰਕੇ ਕਾਂਗਰਸ ਸਰਕਾਰ ਦੇ ਕੰਮਕਾਜ 'ਤੇ ਸਵਾਲੀਆ ਨਿਸ਼ਾਨ ਲੱਗ ਗਏ ਹਨ | ਰੋਜ਼ਾਨਾ ਲੁੱਟ ਖੋਹ ਦੀਆਂ ਘਟਨਾਵਾਂ ਵਧ ਰਹੀਆਂ ਹਨ | ਸਰਕਾਰ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਉਸ ਨੂੰ ਚੂੜੀਆਂ ਪਾ ਕੇ ਸੁਰੱਖਿਆ ਦੀ ਕਮਾਨ ਔਰਤਾਂ ਹਵਾਲੇ ਕਰ ਦਿੱਤੀ ਜਾਣੀ ਚਾਹੀਦੀ ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ | ਇਸ ਮੌਕੇ ਡਾ. ਅਨੂਪ ਭਾਰਦਵਾਜ, ਅਨੂੰ ਸ਼ਰਮਾ, ਉਰਮਿਲ ਵੈਦ, ਸੀਮਾ ਸਾਹਨੀ, ਸੁਖਬੀਰ ਚੱਠਾ, ਲਖਵਿੰਦਰ, ਪਰਮਜੀਤ, ਜਸਬੀਰ, ਸ਼ਸ਼ੀ ਸ਼ਰਮਾ, ਲਵਪ੍ਰੀਤ ਗੋਲਡੀ, ਸਪਨਾ ਸ਼ਰਮਾ, ਸੋਨੀਆ, ਅੰਜੂ ਡੇਵਿਡ, ਮੀਨਾ ਗੋਇਲ, ਮੀਨੂੰ, ਰਜਨੀ ਗੁਪਤਾ, ਰਾਧਾ ਅਗਰਵਾਲ, ਸ਼ਮਾਂ ਚੌਹਾਨ, ਰਜਨੀ ਅਗਰਵਾਲ, ਕਿਰਨ ਜਗੋਤਾ, ਰਾਜ ਅਰੋੜਾ, ਊਸ਼ਾ ਮਹੰਤ, ਸੁਮਨ ਮਿਸ਼ਰਾ, ਪ੍ਰਵੀਨ ਭਾਰਤੀ, ਕਵਿਤਾ ਸੇਠ ਤੇ ਹੋਰ ਵੀ ਹਾਜ਼ਰ ਸਨ |
ਭਾਜਪਾਈ ਨਰਿੰਦਰ ਮੋਦੀ ਨੂੰ ਦਿਖਾਉਣ ਚੂੜੀਆਂ- ਅੰਗਦ ਦੱਤਾ
ਜਲੰਧਰ- ਯੂਥ ਕਾਂਗਰਸ ਪ੍ਰਧਾਨ ਸ਼ਹਿਰੀ ਅੰਗਦ ਦੱਤਾ ਤੇ ਚਰਨਪ੍ਰੀਤ ਸਿੰਘ ਚੰਨੀ, ਲੱਕੀ ਸੰਧੂ, ਰੌਬਿਨ ਤਲਵਾਰ, ਹੈਰੀ, ਸਾਹਿਲ ਚੱਢਾ, ਸਾਹਿਲ ਸੇਠੀ ਨੇ ਭਾਜਪਾ ਮਹਿਲਾ ਮੋਰਚਾ ਦੀਆਂ ਵਰਕਰਾਂ ਵੱਲੋਂ ਚੂੜੀਆਂ ਦੇਣ ਬਾਰੇ ਕਿਹਾ ਕਿ ਭਾਜਪਾਈਆਂ ਨੂੰ ਜੇਕਰ ਚੂੜੀਆਂ ਦਿਖਾਉਣੀਆਂ ਹਨ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿਖਾਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਕਰਕੇ ਸੈਂਕੜੇ ਕਿਸਾਨਾਂ ਨੇ ਆਪਣੀ ਜਾਨ ਗੁਆਈ ਹੈ | ਅੰਗਦ ਦੱਤਾ ਨੇ ਕਿਹਾ ਕਿ ਅਰੁਣ ਨਾਰੰਗ ਨਾਲ ਹੋਈ ਘਟਨਾ ਦੀ ਕਾਂਗਰਸ ਨਿੰਦਾ ਕਰਦੀ ਹੈ ਪਰ ਇਸ ਲਈ ਭਾਜਪਾਈ ਆਪ ਹੀ ਜ਼ਿੰਮੇਵਾਰ ਹਨ |

ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ

ਸ਼ਾਹਕੋਟ, 7 ਅਪ੍ਰੈਲ (ਸੁਖਦੀਪ ਸਿੰਘ, ਸਚਦੇਵਾ, ਬਾਂਸਲ)- ਸ਼ਾਹਕੋਟ ਦੇ ਮੁਹੱਲਾ ਬਾਵਿਆਂ ਵਿਖੇ ਅੱਜ ਸਵੇਰੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਰਕੇਸ਼ ਕੁਮਾਰ (37) ...

ਪੂਰੀ ਖ਼ਬਰ »

ਕੋਰੋਨਾ ਕਾਰਨ 4 ਦੀ ਮੌਤ, 345 ਨਵੇਂ ਮਾਮਲੇ

ਜਲੰਧਰ, 7 ਅਪ੍ਰੈਲ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਅੱਜ 4 ਹੋਰ ਕੋਰੋਨਾ ਪ੍ਰਭਾਵਿਤਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 972 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 345 ਮਰੀਜ਼ਾਂ ਦੇ ਮਿਲਣ ਨਾਲ ਪ੍ਰਭਾਵਿਤਾਂ ਦੀ ਗਿਣਤੀ 32440 ਪਹੁੰਚ ਗਈ ਹੈ | ਮਿ੍ਤਕਾਂ 'ਚ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਦੇ ਬਾਦਸ਼ਾਹਪੁਰ ਗਿ੍ਡ ਯਾਰਡ 'ਚ ਲੱਗੀ ਅੱਗ

ਲਾਂਬੜਾ, 7 ਅਪ੍ਰੈਲ (ਪਰਮੀਤ ਗੁਪਤਾ)- ਗਰਮੀਆਂ ਦੀ ਸ਼ੁਰੂਆਤ 'ਚ ਬਿਜਲੀ ਦੀਆਂ ਤਾਰਾਂ ਤੋਂ ਹੁੰਦੀ ਸਪਾਰਕਿੰਗ ਨਾਲ ਫ਼ਸਲਾਂ ਨੂੰ ਲਗਦੀ ਅੱਗ ਤੋਂ ਬਚਾਉਣ ਲਈ ਕਿਸਾਨਾਂ ਨੂੰ ਬਿਜਲੀ ਦੀਆਂ ਤਾਰਾਂ ਅਤੇ ਖੰਭੇ ਹੇਠਾਂ ਸਫ਼ਾਈ ਰੱਖਣ ਦੀ ਨਸੀਹਤ ਦੇਣ ਵਾਲੇ ਪਾਵਰਕਾਮ ਦੇ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 2 ਗਿ੍ਫ਼ਤਾਰ

ਜਲੰਧਰ, 7 ਅਪ੍ਰੈਲ (ਐੱਮ. ਐੱਸ. ਲੋਹੀਆ) - ਸ਼ਹਿਰ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਥਾਣਾ ਡਵੀਜ਼ਨ ਨੰਬਰ-3 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਸੋਨੇ ਦੀ ਚੇਨੀ ਬਰਾਮਦ ਕਰ ਲਈ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਗੁਰਾਇਆ, 7 ਅਪ੍ਰੈਲ (ਬਲਵਿੰਦਰ ਸਿੰਘ)- ਇਥੇ ਮੁੱਖ ਹਾਈਵੇ 'ਤੇ ਇਕ ਦਰਦਨਾਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਕੁਲਦੀਪ ਸਿੰਘ ਕੀਪਾ ਪੁੱਤਰ ਅਮਰਜੀਤ ਰਾਮ ਅਤੇ ਆਂਚਲ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਢੰਡਾ ਕਾਰ ਨੰਬਰ ਪੀ.ਬੀ 37 ਐਚ ...

ਪੂਰੀ ਖ਼ਬਰ »

ਦੋ ਹਿੱਸਿਆਂ 'ਚ ਲੱਗਣਗੇ 9.32 ਕਰੋੜ ਦੇ ਇਸ਼ਤਿਹਾਰੀ ਬੋਰਡਾਂ ਦੇ ਟੈਂਡਰ

ਜਲੰਧਰ, 7 ਅਪ੍ਰੈਲ (ਸ਼ਿਵ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੇਅਰ ਜਗਦੀਸ਼ ਰਾਜਾ, ਕਮਿਸ਼ਨਰ ਕਰਨੇਸ਼ ਸ਼ਰਮਾ ਤੇ ਹੋਰ ਅਧਿਕਾਰੀਆਂ ਦੀ ਚੰਡੀਗੜ੍ਹ ਵਿਚ ਹੋਈ ਮੀਟਿੰਗ ਵਿਚ ਸ਼ਹਿਰ ਵਿਚ ਲਗਾਏ ਜਾਣ ਵਾਲੇ ਇਸ਼ਤਿਹਾਰੀ ਬੋਰਡਾਂ ਦੇ ਟੈਂਡਰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਆਹੁਤਾ ਵਲੋਂ ਖ਼ੁਦਕੁਸ਼ੀ, ਮਾਂ ਨੇ ਸੁਹਰੇ ਪਰਿਵਾਰ 'ਤੇ ਹੱਤਿਆ ਦੇ ਲਗਾਏ ਦੋਸ਼

ਜਲੰਧਰ, 7 ਅਪ੍ਰੈਲ (ਐੱਮ. ਐੱਸ. ਲੋਹੀਆ) - ਸਥਾਨਕ ਮੁਹੱਲਾ ਸ਼ਹੀਦ ਬਾਬੂ ਲਾਭ ਸਿੰਘ ਨਗਰ 'ਚ ਅੱਜ ਸ਼ਾਮ ਇਕ ਵਿਹੁਤਾ ਨੇ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ | ਮਿ੍ਤਕਾ ਦੀ ਪਹਿਚਾਣ ਪ੍ਰਵੀਨ ਕੁਮਾਰੀ (25) ਪਤਨੀ ਸਾਗਰ ਵਜੋਂ ਦੱਸੀ ਗਈ ਹੈ | ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਲਗਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 7 ਅਪ੍ਰੈਲ (ਨਰਿੰਦਰ ਲਾਗੂ)-ਵਾਰਡ ਨੰ. 14 ਅਧੀਨ ਆਉਂਦੇ ਮੁਹੱਲਾ ਚੁਗਿੱਟੀ, ਏਕਤਾ ਨਗਰ, ਅਵਤਾਰ ਨਗਰ ਤੇ ਸਤਨਾਮ ਨਗਰ ਦੇ ਕੁਝ ਹਿੱਸਿਆਂ 'ਚ ਸਟਰੀਟ ਲਾਈਟਾਂ ਦੀ ਕਮੀ ਨੂੰ ਦੂਰ ਕਰਨ ਦੀ ਮੰਗ ਸਥਾਨਕ ਲੋਕਾਂ ਵਲੋਂ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸ਼ਿਕਾਇਤ ਤੋਂ ਬਾਅਦ ਇੰਦਰਾ ਪਾਰਕ ਦਾ ਚੈਂਬਰ ਠੀਕ ਕਰਨ ਦਾ ਕੰਮ ਸ਼ੁਰੂ

ਜਲੰਧਰ, 7 ਅਪ੍ਰੈਲ (ਸ਼ਿਵ)- ਇੰਦਰਾ ਪਾਰਕ ਜਿਹੜਾ ਘਟੀਆ ਚੈਂਬਰ ਰੇਤ ਨਾਲ ਭਰੇ ਟਿੱਪਰ ਕਰਕੇ ਧਸ ਗਿਆ ਸੀ, ਉਸ ਦੀ ਸ਼ਿਕਾਇਤ ਹੋਣ ਤੋਂ ਬਾਅਦ ਠੇਕੇਦਾਰ ਨੇ ਇਸ ਦੀ ਮੁਰੰਮਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਬੀਤੇ ਦਿਨੀਂ ਇਕ ਰੇਤ ਦਾ ਨਿਕਲਦਾ ਟਿੱਪਰ ਇਸ ਘਟੀਆ ਬਣੇ ...

ਪੂਰੀ ਖ਼ਬਰ »

ਪਹਿਲ ਦੇ ਆਧਾਰ 'ਤੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨਾ ਮੇਰੀ ਪ੍ਰਾਪਤੀ- ਵਿਧਾਇਕ ਹੈਨਰੀ

ਜਲੰਧਰ, 7 ਅਪ੍ਰੈਲ (ਸ਼ਿਵ) - ਵਿਧਾਨ ਸਭਾ ਉੱਤਰੀ ਹਲਕਾ ਦੇ ਵਾਰਡ ਨੰਬਰ 5 ਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਵਿਕਾਸ ਕਾਰਜਾਂ ਦਾ ਸਮੇਂ 'ਤੇ ਪੂਰਾ ਹੋਣ ਕਰਕੇ ਇਲਾਕਾ ਨਿਵਾਸੀਆਂ ਨੇ ਸਮਾਗਮ ਕਰਵਾਇਆ, ਜਿਸ 'ਚ ਵਿਧਾਇਕ ਬਾਵਾ ਹੈਨਰੀ ਦਾ ਇਲਾਕਾ ਨਿਵਾਸੀਆਂ ਨੇ ਨਿੱਘਾ ...

ਪੂਰੀ ਖ਼ਬਰ »

ਸਰਕਾਰ ਸਫ਼ਾਈ ਮਜ਼ਦੂਰ ਤੇ ਸੀਵਰਮੈਨਾਂ ਦੀ ਭਰਤੀ ਕਰੇ- ਚੰਦਨ ਗਰੇਵਾਲ

ਜਲੰਧਰ, 7 ਅਪ੍ਰੈਲ (ਸ਼ਿਵ)- ਸੂਬੇ ਭਰ 'ਚ ਪੰਜਾਬ ਸਫ਼ਾਈ ਫੈਡਰੇਸ਼ਨ ਦੇ ਪ੍ਰਧਾਨ ਚੰਦਨ ਗਰੇਵਾਲ ਸੀਵਰ ਮੈਨ, ਸਫ਼ਾਈ ਮਜ਼ਦੂਰਾਂ ਦੇ ਹਿਤਾਂ ਲਈ ਸੰਘਰਸ਼ ਕਰ ਰਹੇ ਹਨ, ਜਿਸ ਤਹਿਤ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਸੂਬਾਈ ਕਨਵੈੱਨਸ਼ਨ ਕੀਤੀ, ਜਿਸ 'ਚ ਸੂਬੇ ਭਰ ਦੇ ...

ਪੂਰੀ ਖ਼ਬਰ »

ਕੋਟ ਰਾਮਦਾਸ ਦੇ ਵਸਨੀਕਾਂ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 7 ਅਪ੍ਰੈਲ (ਨਰਿੰਦਰ ਲਾਗੂ)-ਵਾਰਡ ਨੰ. 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਦੇ ਵਸਨੀਕਾਂ ਵਲੋਂ ਸਿਹਤ ਵਿਭਾਗ ਤੋਂ ਡਾਕਟਰੀ ਜਾਂਚ ਕੈਂਪ ਲਗਾਉਣ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਾਬਕਾ ਕੌਂਸਲਰ ਗੁਰਮੀਤ ਚੰਦ ਦੁੱਗਲ ਨੇ ...

ਪੂਰੀ ਖ਼ਬਰ »

ਬੇਰੀ ਨੂੰ ਕੀਤੀ ਡਿਵੈੱਲਪਮੈਂਟ ਕਰ ਦੇ ਨੋਟਿਸਾਂ ਦੀ ਸ਼ਿਕਾਇਤ

ਜਲੰਧਰ, 7 ਅਪ੍ਰੈਲ (ਸ਼ਿਵ)- ਜਲੰਧਰ ਇਲੈਕਟ੍ਰੀਕਲ ਟਰੇਡਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਆਏ ਮਲਿਕ ਦੀ ਪ੍ਰਧਾਨਗੀ ਵਿਚ ਕਾਰੋਬਾਰੀਆਂ ਨੇ ਵਿਧਾਇਕ ਰਜਿੰਦਰ ਬੇਰੀ ਨੂੰ ਮਿਲ ਕੇ ਉਨ੍ਹਾਂ ਨੂੰ ਡਿਵੈਲਪਮੈਂਟ ਕਰ ਦੇ ਨੋਟਿਸਾਂ ਤੋਂ ਰਾਹਤ ਦੁਆਉਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦਾ ਮੁਫ਼ਤ ਕੈਂਪ ਲੱਗਾ

ਜਲੰਧਰ, 7 ਅਪ੍ਰੈਲ (ਸ਼ਿਵ)- ਫਗਵਾੜਾ ਗੇਟ ਵਿਚ ਇਲੈਕਟ੍ਰੀਕਲ ਤੇ ਇਲੈਕਟੋ੍ਰਨਿਕ ਮਾਰਕੀਟ ਵਿਚ ਅਮਿੱਤ ਸਹਿਗਲ ਤੇ ਬਲਜੀਤ ਸਿੰਘ ਆਹਲੂਵਾਲੀਆ ਦੀ ਅਗਵਾਈ 'ਚ ਡੀ. ਸੀ. ਘਣਸ਼ਿਆਮ ਥੋਰੀ ਦੀ ਹਦਾਇਤ 'ਤੇ ਕੋਰੋਨਾ ਵੈਕਸੀਨੇਸ਼ਨ ਲਈ ਮੁਫ਼ਤ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਮੌਨਸੂਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਵੱਖ-ਵੱਖ ਕਾਰਜ ਸ਼ੁਰੂ ਕਰਨ ਲਈ ਤਿਆਰੀ ਖਿੱਚੀ

ਜਲੰਧਰ, 7 ਅਪ੍ਰੈਲ (ਚੰਦੀਪ ਭੱਲਾ)- ਮੌਨਸੂਨ ਸੀਜਨ ਦੌਰਾਨ ਹੜ੍ਹਾਂ ਤੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਆਉਣ ਵਾਲੇ ਦਿਨਾਂ 'ਚ ਡਰੇਨੇਜ਼ ਦੀ ਸਫਾਈ ਤੋਂ ਇਲਾਵਾ ਸਤਲੁਜ ਦਰਿਆ ਦੇ ਨਾਲ-ਨਾਲ ਹੜ੍ਹਾਂ ਤੋਂ ਬਚਾਅ ਸਬੰਧੀ ...

ਪੂਰੀ ਖ਼ਬਰ »

9 ਲੱਖ ਮੀਟਿ੍ਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ - ਮੁੱਖ ਖੇਤੀਬਾੜੀ ਅਫ਼ਸਰ

ਜਲੰਧਰ, 7 ਅਪ੍ਰੈਲ (ਹਰਵਿੰਦਰ ਸਿੰਘ ਫੁੱਲ) - ਚਾਲੂ ਹਾੜੀ ਸੀਜ਼ਨ ਦੌਰਾਨ ਜ਼ਿਲ੍ਹਾ ਜਲੰਧਰ ਦੀਆਂ ਮੰਡੀਆਂ 'ਚ ਕਣਕ ਦੀ ਰਿਕਾਰਡ ਤੋੜ ਆਮਦ ਹੋਣ ਦੀ ਸੰਭਾਵਨਾ ਹੈ | ਇਸ ਵਾਰ ਜ਼ਿਲੇ੍ਹ 'ਚ 1.73 ਲੱਖ ਹੈਕਟੇਅਰ ਰਕਬੇ 'ਚ ਕਣਕ ਦੀ ਬਿਜਾਈ ਕੀਤੀ ਗਈ ਹੈ, ਜਿਸ ਤੋਂ ਤਕਰੀਬਨ 9 ਲੱਖ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਸਾਂਝੇ ਮੋਰਚੇ ਦਾ ਗਠਨ

ਜਲੰਧਰ,7 ਅਪ੍ਰੈਲ (ਜਸਪਾਲ ਸਿੰਘ)- ਭਾਰਤ ਦੀ ਫਾਸ਼ੀਵਾਦੀ ਹਕੂਮਤ ਵਲੋਂ ਪਾਸ ਕੀਤੇ ਗਏ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਉੱਤੇ ਚੱਲ ਰਹੇ ਰਹੇ ਅੰਦੋਲਨ ਨੂੰ ਹੋਰ ਬੱਲ ਦੇਣ ਲਈ 4 ਦਰਜਨ ਤੋਂ ਵੱਧ ਸਨਅਤੀ ਕਾਮਿਆਂ, ਪੇਂਡੂ ਤੇ ...

ਪੂਰੀ ਖ਼ਬਰ »

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵਿਸ਼ਵ ਸਿਹਤ ਦਿਵਸ ਸਬੰਧੀ ਕੀਤਾ ਜਾਗਰੂਕ

ਜਲੰਧਰ, 7 ਅਪ੍ਰੈਲ (ਰਣਜੀਤ ਸਿੰਘ ਸੋਢੀ)- ਕੰਨਿਆ ਮਹਾਂਵਿਦਿਆਲਾ ਜਲੰਧਰ ਦੇ ਸਟੂਡੈਂਟ ਵੈੱਲਫੇਅਰ ਵਿਭਾਗ ਦੁਆਰਾ ਪੂਰੇ ਜੋਸ਼ ਅਤੇ ਉਤਸ਼ਾਹ ਦੇ ਨਾਲ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ, ਜਿਸ ਤਹਿਤ ਵਿਦਿਆਰਥਣਾਂ ਨੇ ਤੰਦਰੁਸਤ ਸਿਹਤ ਦੇ ਮਨੁੱਖੀ ਜੀਵਨ 'ਚ ਮਹੱਤਵ ਸਬੰਧੀ ...

ਪੂਰੀ ਖ਼ਬਰ »

ਮਾਸਟਰਜ਼ ਹਾਕੀ ਚੈਂਪੀਅਨਸ਼ਿਪ ਨਾਲ ਹਾਕੀ ਪੰਜਾਬ ਦਾ ਸਬੰਧ ਨਹੀਂ-ਆਗੂ

ਜਲੰਧਰ, 7 ਅਪ੍ਰੈਲ (ਸਾਬੀ)- ਜਲੰਧਰ ਵਿਖੇ 10 ਤੇ 11 ਅਪ੍ਰੈਲ ਨੂੰ ਕਰਵਾਈ ਜਾ ਰਹੀ ਮਾਸਟਰਜ਼ ਹਾਕੀ ਚੈਂਪੀਅਨਸ਼ਿਪ ਨਾਲ ਹਾਕੀ ਪੰਜਾਬ ਦਾ ਕੋਈ ਸਬੰਧ ਨਹੀਂ ਹੈ | ਇਸ ਸਬੰਧੀ ਬਿਆਨ ਜਾਰੀ ਕਰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਦੱਸਿਆ ਕਿ ਇਸ ਤਰ੍ਹਾਂ ...

ਪੂਰੀ ਖ਼ਬਰ »

ਕੂਲ ਰੋਡ ਤੋਂ ਅਰਬਨ ਅਸਟੇਟ ਫੇਸ-2, ਗੜ੍ਹਾ ਨਾਲੇ ਤੱਕ ਬਣੇਗਾ ਨਵਾਂ ਬਾਈਪਾਸ, 1.95 ਕਰੋੜ ਨਾਲ ਬਣੇਗੀ ਸੜਕ ਜਲੰਧਰ ਨੂੰ ਮਿਲੇਗਾ ਨਵਾਂ ਬਾਈਪਾਸ, ਕੰਮ ਲਈ ਵਰਕ ਆਰਡਰ ਜਾਰੀ

ਜਲੰਧਰ, 7 ਅਪ੍ਰੈਲ (ਸ਼ਿਵ)- ਸ਼ਹਿਰ ਵਿਚ ਜਿਸ ਤੇਜ਼ੀ ਨਾਲ ਅੰਦਰੂਨੀ ਟ੍ਰੈਫ਼ਿਕ ਵਧ ਰਿਹਾ ਹੈ, ਉਸ ਨਾਲ ਕਾਫੀ ਸਮਾਂ ਲੱਗਣ ਨਾਲ ਜਿਥੇ ਟ੍ਰੈਫ਼ਿਕ ਕਈ ਘੰਟੇ ਜਾਮ ਰਹਿਣ ਲੱਗ ਪਿਆ ਹੈ ਸਗੋਂ ਹੁਣ ਸਮਾਰਟ ਸਿਟੀ 'ਚ ਸ਼ਹਿਰ ਵਿਚ ਵਧ ਰਹੀ ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ...

ਪੂਰੀ ਖ਼ਬਰ »

ਕੋਵਿਡ ਕਾਰਨ ਤਾਲਾਬੰਦੀ ਦੌਰਾਨ ਮੇਹਰ ਚੰਦ ਬਹੁਤਕਨੀਕੀ ਕਾਲਜ ਦੀਆਂ ਪ੍ਰਾਪਤੀਆਂ

ਜਲੰਧਰ, 7 ਅਪ੍ਰੈਲ (ਰਣਜੀਤ ਸਿੰਘ ਸੋਢੀ) - ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਕੋਵਿਡ ਕਾਰਨ ਤਾਲਾਬੰਦੀ ਦੌਰਾਨ ਅਨੇਕਾਂ ਸ਼ਲਾਘਾਯੋਗ ਕੰਮ ਕੀਤੇ ਹਨ, ਜਿਨ੍ਹਾਂ ਦੀ ਪ੍ਰਸੰਸਾ ਕੇਂਦਰ ਅਤੇ ਸਟੇਟ ਅਦਾਰਿਆਂ ਵਲੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਵੈਕਸੀਨ ਲਗਵਾਉਣ ਵਾਲੇ ਲੋਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ- ਮਹੇਸ਼ ਗੁਪਤਾ

ਜਲੰਧਰ ਛਾਉਣੀ, 7 ਅਪ੍ਰੈਲ (ਪਵਨ ਖਰਬੰਦਾ)- ਦੇਸ਼ ਤੇ ਵਿਦੇਸ਼ 'ਚ ਮੁੜ ਵੱਧ ਰਹੀ ਕੋਰੋਨਾ ਦੀ ਲਹਿਰ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਕੋਵਿਡ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ ਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਵੀ ਪਾਲਣ ...

ਪੂਰੀ ਖ਼ਬਰ »

ਜਲੰਧਰ ਨੂੰ ਮਿਲੇਗਾ ਨਵਾਂ ਬਾਈਪਾਸ, ਕੰਮ ਲਈ ਵਰਕ ਆਰਡਰ ਜਾਰੀ

ਜਲੰਧਰ, 7 ਅਪ੍ਰੈਲ (ਸ਼ਿਵ)- ਸ਼ਹਿਰ ਵਿਚ ਜਿਸ ਤੇਜ਼ੀ ਨਾਲ ਅੰਦਰੂਨੀ ਟ੍ਰੈਫ਼ਿਕ ਵਧ ਰਿਹਾ ਹੈ, ਉਸ ਨਾਲ ਕਾਫੀ ਸਮਾਂ ਲੱਗਣ ਨਾਲ ਜਿਥੇ ਟ੍ਰੈਫ਼ਿਕ ਕਈ ਘੰਟੇ ਜਾਮ ਰਹਿਣ ਲੱਗ ਪਿਆ ਹੈ ਸਗੋਂ ਹੁਣ ਸਮਾਰਟ ਸਿਟੀ 'ਚ ਸ਼ਹਿਰ ਵਿਚ ਵਧ ਰਹੀ ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਤਹਿਤ ਡਾ. ਥਾਵਰਚੰਦ ਗਹਿਲੋਤ ਤੇ ਵਿਜੈ ਸਾਂਪਲਾ ਨੂੰ ਦਿੱਤਾ ਮੰਗ ਪੱਤਰ

ਜਲੰਧਰ, 7 ਅਪ੍ਰੈਲ (ਰਣਜੀਤ ਸਿੰਘ ਸੋਢੀ)- ਕਾਨਫ਼ੇਡਰੇਸ਼ਨ ਆਫ਼ ਕਾਲਜਿਜ਼ ਐਂਡ ਸਕੂਲਜ਼ ਆਫ਼ ਪੰਜਾਬ ਵਲੋਂ ਕੇਂਦਰੀ ਸਮਾਜਿਕ ਨਿਆਂ ਮੰਤਰੀ ਡਾ. ਥਾਵਰਚੰਦ ਗਹਿਲੋਤ ਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਪੋਸਟ ਮੈਟਿ੍ਕ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਵੈਬੀਨਾਰ

ਜਲੰਧਰ, 7 ਅਪ੍ਰੈਲ (ਰਣਜੀਤ ਸਿੰਘ ਸੋਢੀ)- ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪੋ੍ਰਗਰਾਮਾਂ ਦੇ ਤਹਿਤ ਰਾਜ ਪੱਧਰੀ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਕਾਲਜਾਂ ...

ਪੂਰੀ ਖ਼ਬਰ »

ਸੀ.ਐੱਚ.ਸੀ. ਕਾਲਾ ਬੱਕਰਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਕਿਸ਼ਨਗੜ੍ਹ, 7 ਅਪ੍ਰੈਲ (ਹੁਸਨ ਲਾਲ)-ਇਕ ਚੰਗੇ ਤੇ ਸਿਹਤਮੰਦ ਵਿਸ਼ਵ ਦਾ ਨਿਰਮਾਣ ਥੀਮ ਅਧੀਨ ਸੀ.ਐੱਚ.ਸੀ. ਕਾਲਾ ਬੱਕਰਾ 'ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ.ਐੱਮ.ਓ. ਡਾ. ਕਮਲਪਾਲ ਸਿੱਧੂ ਨੇ ਕਿਹਾ ਕਿ ਜਿਵੇਂ ਅੱਜਕੱਲ੍ਹ ਪੰਜਾਬ ਸਰਕਾਰ ਵਲੋਂ ਕੋਵਿਡ ...

ਪੂਰੀ ਖ਼ਬਰ »

ਪੀ.ਪੀ.ਪੀ. ਮੋਡ 'ਤੇ ਕੈਟਲ ਪਾਊਾਡ ਚਲਾਉਣ ਲਈ ਨੋਟੀਫੀਕੇਸ਼ਨ ਜਾਰੀ

ਜਲੰਧਰ, 7 ਅਪ੍ਰੈਲ (ਸ਼ਿਵ)- ਮੱਛੀ ਪਾਲਨ ਤੇ ਡੇਅਰੀ ਵਿਕਾਸ ਵਿਭਾਗ ਅਧੀਨ ਚੱਲ ਰਹੇ ਵੀਹ ਕੈਟਲ ਪਾਊਾਡ ਨੂੰ ਪਬਲਿਕ ਪ੍ਰਾਈਵੇਟ ਭਾਈਵਾਲੀ ਮੋਡ 'ਤੇ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ | ਮੰਤਰੀ ਪ੍ਰੀਸ਼ਦ ਨੇ ਕੁਝ ਸਮਾਂ ਪਹਿਲਾਂ ਇਸ ਬਾਰੇ ਫ਼ੈਸਲਾ ਕੀਤਾ ਸੀ | ਪਸ਼ੂ ਪਾਲਨ ...

ਪੂਰੀ ਖ਼ਬਰ »

ਥਾਣਾ ਪਤਾਰਾ ਦੇ ਨਵੇਂ ਇੰਚਾਰਜ ਬਣੇ ਐਸ.ਆਈ. ਸੁਖਦੇਵ ਸਿੰਘ

ਚੁਗਿੱਟੀ/ਜੰਡੂਸਿੰਘਾ, 7 ਅਪ੍ਰੈਲ (ਨਰਿੰਦਰ ਲਾਗੂ)-ਉੱਚ ਪੁਲਿਸ ਅਫ਼ਸਰਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ.ਆਈ. ਸੁਖਦੇਵ ਸਿੰਘ ਵਲੋਂ ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੇ ਇੰਚਾਰਜ ਵਜੋਂ ਚਾਰਜ ਸੰਭਾਲ ਲਿਆ ਗਿਆ | ਇਸ ਤੋਂ ਪਹਿਲਾਂ ਦਿਹਾਤੀ ਪੁਲਿਸ ਦੇ ਨਾਰਕੋਟਿਕਸ ...

ਪੂਰੀ ਖ਼ਬਰ »

ਮੁੱਖ ਮੰਤਰੀ ਮਿੰਨੀ ਬੱਸ ਆਪ੍ਰੇਟਰਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਜਲਦ ਮੀਟਿੰਗ ਬੁਲਾਉਣ- ਐਕਸ਼ਨ ਕਮੇਟੀ

ਜਲੰਧਰ, 7 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)- ਪੰਜਾਬ ਮਿੰਨੀ ਬੱਸ ਬਚਾਓ ਐਕਸ਼ਨ ਕਮੇਟੀ ਦੇ ਕਨਵੀਨਰ ਸੁਰਜੀਤ ਸਿੰਘ ਸੋਇਤਾ ਅਤੇ ਸਕੱਤਰ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਇਕ ਸਾਂਝੇ ਪ੍ਰੈੱਸ ਨੋਟ 'ਚ ਕਿਹਾ ਹੈ ਕਿ ਪੰਜਾਬ ਦੇ ਸਮੂਹ ਮਿੰਨੀ ਬੱਸ ਆਪ੍ਰੇਟਰਾਂ ਦੀਆਂ ...

ਪੂਰੀ ਖ਼ਬਰ »

ਪਾਣੀ ਦੀਆਂ ਪਾਈਪਾਂ ਪਾਉਣ ਲਈ ਅੱਡਾ ਹੁਸ਼ਿਆਰਪੁਰ ਚੌਕ ਤੋਂ ਬੰਦ ਕੀਤੀ ਸੜਕ

ਜਲੰਧਰ, 7 ਅਪ੍ਰੈਲ (ਸ਼ਿਵ)- ਸ਼ਹਿਰ 'ਚ ਸੜਕਾਂ ਬਣਾਉਣ ਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਤਹਿਤ ਪਾਈਪਾਂ ਪਾਉਣ ਲਈ ਵਿਭਾਗਾਂ ਦਾ ਆਪਸ ਵਿਚ ਕੋਈ ਤਾਲਮੇਲ ਨਹੀਂ ਹੈ ਜਿਸ ਕਰਕੇ ਸ਼ਹਿਰ ਦੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਤਾਂ ਕਰਨਾ ਪੈ ਹੀ ਰਿਹਾ ਹੈ ਸਗੋਂ ਵਿਭਾਗੀ ...

ਪੂਰੀ ਖ਼ਬਰ »

ਰਾਸਾ ਵਲੋਂ ਵਿੱਦਿਅਕ ਸੰਸਥਾਵਾਂ ਨੂੰ ਖੋਲ੍ਹਣ ਸਬੰਧੀ ਸੂਬਾਈ ਮੀਟਿੰਗ 10 ਨੂੰ

ਜਲੰਧਰ, 7 ਅਪ੍ਰੈਲ (ਰਣਜੀਤ ਸਿੰਘ ਸੋਢੀ)-ਕੋਰੋਨਾ ਕਾਰਨ ਮੁੱਖ ਮੰਤਰੀ ਨੇ 30 ਅਪ੍ਰੈਲ ਤੱਕ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਸੂਬੇ ਭਰ ਦੀਆਂ ਸਮੂਹ ਸੰਸਥਾਵਾਂ ਵੀ ਬੰਦ ਰਹਿਣਗੀਆਂ | 'ਰੈਕੋਗਨਾਈਜ਼ਡ ਐਂਡ ਐਫੀਲੇਟਿਡ ਐਸੋਸੀਏਸ਼ਨ' (ਰਾਸਾ) ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਆਯੂਰਵੈਦਿਕ ਵਿਭਾਗ ਨੇ ਪੋਸ਼ਣ ਦਿਵਸ ਮਨਾਇਆ

ਜਲੰਧਰ, 7 ਅਪ੍ਰੈਲ (ਐੱਮ. ਐੱਸ. ਲੋਹੀਆ)- ਪੰਜਾਬ ਆਯੂਰਵੈਦਿਕ ਮੈਡੀਕਲ ਸਰਵਸਿਜ਼ ਐਸੋਸੀਏਸ਼ਨ (ਪਾਮਸਾ) ਵਲੋਂ ਪੋਸ਼ਣ ਦਿਵਸ ਮਨਾਇਆ ਗਿਆ | ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਜੋਗਿੰਦਰ ਪਾਲ ਦੀ ਦੇਖ-ਰੇਖ ਹੇਠ ਮਨਾਏ ਗਏ | ਇਸ ਸਮਾਗਮ ਦੌਰਾਨ ਸਾਬਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX