ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਅੰਮ੍ਰਿਤਸਰ

ਗਹਿਰੀ ਮੰਡੀ ਵਿਖੇ ਹੋਏ ਕਤਲ ਦੇ ਦੋਸ਼ੀਆਂ ਨੂੰ ਗਿ੍ਫਤਾਰ ਨਾ ਕੀਤੇ ਜਾਣ ਕਾਰਨ ਪਰਿਵਾਰਕ ਮੈਂਬਰ ਵਲੋਂ ਕੌਮੀ ਮਾਰਗ ਜਾਮ

ਜੰਡਿਆਲਾ ਗੁਰੂ, 9 ਅਪ੍ਰੈਲ (ਰਣਜੀਤ ਸਿੰਘ ਜੋਸਨ)- ਬੀਤੇ ਦਿਨੀਂ ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਗਹਿਰੀ ਮੰਡੀ ਵਿਖੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਇਕ ਨੌਜਵਾਨ ਦੇ ਦੋਸ਼ੀਆਂ ਨੂੰ ਗਿ੍ਫਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ ਠੱਪ ਕਰਕੇ ਧਰਨਾ ਲਾਇਆ ਗਿਆ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਵਰਨਣਯੋਗ ਹੈ ਕਿ ਮਿ੍ਤਕ ਹਨੀ ਦੀ ਅੱਜ ਨੇੜਲੇ ਪਿੰਡ ਗਹਿਰੀ ਮੰਡੀ ਵਿਖੇ ਅੰਤਿਮ ਅਰਦਾਸ ਸੀ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਮਿ੍ਤਕ ਨੌਜਵਾਨ ਹਨੀ ਦੇ ਪਿਤਾ ਦੀਪਕ ਕੁਮਾਰ, ਜਸਪਾਲ ਮਸੀਹ ਅਤੇ ਮਨਜਿੰਦਰ ਸਿੰਘ ਭੀਰੀ ਸਾਬਕਾ ਸਰਪੰਚ ਨੇ ਮੰਗ ਕੀਤੀ ਕਿ ਮਿ੍ਤਕ ਹਨੀ ਦੇ ਕਾਤਲਾਂ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਵੇ | ਧਰਨੇ ਕਾਰਨ ਨੈਸ਼ਨਲ ਹਾਈਵੇ 'ਤੇ ਦੋਵਾਂ ਪਾਸਿਆਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਮਿ੍ਤਕ ਹਨੀ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਪੁਲਿਸ ਜਾਣ ਬੁੱਝ ਕੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਹੀਂ ਕਰ ਰਹੀ | ਇਸ ਸਬੰਧੀ ਐਸ.ਐਚ.ਓ. ਜੰਡਿਆਲਾ ਗੁਰੂ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਬਾਅਦ 'ਚ ਮੌਕੇ 'ਤੇ ਪਹੁੰਚੇ ਡੀ.ਐਸ.ਪੀ. ਜੰਡਿਆਲਾ ਸੁਖਵਿੰਦਰਪਾਲ ਸਿੰਘ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫਤਾਰ ਕੀਤੇ ਜਾਣ ਦਾ ਭਰੋਸਾ ਦੇਣ ਉਪਰੰਤ ਧਰਨਾ ਚੁੱਕ ਲਿਆ ਗਿਆ |

ਇਮਰਾਨ ਖ਼ਾਨ ਨਾਲ ਨਵਾਜ਼ ਸ਼ਰੀਫ਼ ਦਾ ਗੁਪਤ ਗੱਠਜੋੜ- ਐਤਜ਼ਾਜ਼ ਅਹਿਸਾਨ

ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰ ਕੋਛੜ) - ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਸੀਨੀਅਰ ਨੇਤਾ ਅਤੇ ਕਾਨੂੰਨੀ ਮਾਹਿਰ ਐਤਜ਼ਾਜ਼ ਅਹਿਸਾਨ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵਿਚਾਲੇ ਗੁਪਤ ਗੱਠਜੋੜ ਹੋਣ ਦਾ ਕਥਿਤ ...

ਪੂਰੀ ਖ਼ਬਰ »

ਅਟਾਰੀ ਬੀ.ਓ.ਪੀ. ਤੋਂ ਸ਼ੱਕੀ ਵਿਅਕਤੀ ਕਾਬੂ

ਅਟਾਰੀ, 9 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)- ਅੱਜ ਬੀ.ਐਸ.ਐਫ ਦੀ 5 ਬਟਾਲੀਅਨ ਵਲੋਂ ਬੀ.ਓ.ਪੀ. ਅਟਾਰੀ ਵਿਖੇ ਪੈਟਰੋਲਿੰਗ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਫੜਿਆ, ਜਿਸ ਦੀ ਪਛਾਣ ਮੁਹੰਮਦ ਸੁਜਾਨ ਅਲੀ ਪੁੱਤਰ ਮੁਹੰਮਦ ਹਸਮਤ ਅਲੀ ਜ਼ਿਲ੍ਹਾ ਮਾਈਮੇਨ ਬੰਗਲਾਦੇਸ਼, ...

ਪੂਰੀ ਖ਼ਬਰ »

ਹਵਾਈ ਸੈਨਾ ਜਵਾਨ ਦੀ ਪਤਨੀ ਵਲੋਂ ਖੁਦਕੁਸ਼ੀ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)- ਇਥੇ ਹਵਾਈ ਸੈਨਾ 'ਚ ਤਾਇਨਾਤ ਇਕ ਜਵਾਨ ਦੀ ਪਤਨੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ, ਜਿਸ ਉਪਰੰਤ ਥਾਣਾ ਛਾਉਣੀ ਦੀ ਪੁਲਿਸ ਵਲੋਂ ਮਿ੍ਤਕਾ ਦੇ ਪਤੀ ਤੇ ਸੱਸ ਖ਼ਿਲਾਫ਼ ਆਤਮ ਹੱਤਿਆ ਲਈ ਮਜ਼ਬੂਰ ਕੀਤੇ ਜਾਣ ਦੇ ਦੋਸ਼ਾਂ ਦਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਵਾਤਾਵਰਨ ਦਿਵਸ ਵਜੋਂ ਮਨਾਇਆ

ਅੰਮਿ੍ਤਸਰ, 9 ਅਪ੍ਰੈਲ (ਜੱਸ)- ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਨ ਦਿਵਸ ਵਜੋਂ ਮਨਾਉਂਦਿਆਂ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਚਾਹਲ ਬਾਰਡਰ ਜ਼ੋਨ ਦੇ ਆਗੂਆਂ ਵਲੋਂ ਬੈਠਕ

ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਬਿਜਲੀ ਮੁਲਾਜ਼ਮਾਂ ਦੀ ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੀ ਬਾਰਡਰ ਜ਼ੋਨ ਦੇ ਆਗੂਆਂ ਦਾ ਮੀਟਿੰਗ ਜਥੇਬੰਦੀ ਦੇ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਦੀ ਅਗਵਾਈ ਹੇਠ ਹੋਈ | ਇਸ ...

ਪੂਰੀ ਖ਼ਬਰ »

ਕੋਰੋਨਾ ਕਾਰਨ ਪੰਜ ਔਰਤਾਂ ਸਮੇਤ 9 ਮਰੀਜ਼ਾਂ ਦੀ ਮੌਤ, 329 ਨਵੇਂ ਮਾਮਲੇ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)- ਕੋਰੋਨਾ ਦਾ ਡੰਗ ਦਿਨ ਬ ਦਿਨ ਤੇਜ਼ ਹੋ ਰਿਹਾ ਹੈ ਅਤੇ ਅੱਜ ਜਿਥੇ 329 ਨਵੇਂ ਮਰੀਜ਼ ਹੋਰ ਮਿਲੇ ਹਨ ਉਥੇ 5 ਔਰਤਾਂ ਸਮੇਤ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ | ਕੋਰੋਨਾ ਕਾਰਨ ਜਿਆਦਾਤਰ ਪਹਿਲਾਂ ਹੀ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ...

ਪੂਰੀ ਖ਼ਬਰ »

ਝਪਟਮਾਰ ਆਟੋ ਸਵਾਰ ਔਰਤ ਦਾ ਪਰਸ ਲੈ ਕੇ ਹੋਏ ਫਰਾਰ

ਛੇਹਰਟਾ, 9 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)- ਜਾਣਕਾਰੀ ਦਿੰਦੇ ਹੋਏ ਪੀੜਤ ਜੋਤੀ ਸ਼ਰਮਾ ਪਤਨੀ ਅਨੰਦ ਕੁਮਾਰ ਸ਼ਰਮਾ ਵਾਸੀ ਬਠਿੰਡਾ ਨੇ ਦੱਸਿਆ ਕਿ ਉਹ ਧੱਕਾ ਕਾਲੋਨੀ ਖੰਡਵਾਲਾ ਵਿਖੇ ਆਪਣੇ ਰਿਸ਼ਤੇਦਾਰ ਦੇ ਘਰ ਅੰਮਿ੍ਤਸਰ ਘੁੰਮਣ ਅਤੇ ਗੁਰੂ ਘਰਾਂ ਦੇ ਦਰਸ਼ਨ ਕਰਨ ...

ਪੂਰੀ ਖ਼ਬਰ »

300 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਾਬਾ ਬਕਾਲਾ ਸਾਹਿਬ, 9 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਛਾਪਿਆਂਵਾਲੀ ਪੁਲ 'ਤੇ ਨਾਕੇ ਦੌਰਾਨ 300 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਚੌਂਕੀ ਇੰਚਾਰਜ ਚਰਨ ਸਿੰਘ ਚੰਨਾ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ- ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਧਾਮੀ ਵਲੋਂ ਮੇਅਰ, ਕਮਿਸ਼ਨਰ ਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਆਵਾਜਾਈ ਅਤੇ ਕੀਤੇ ਜਾਣ ਵਾਲੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਤਤਕਾਲੀ ਪ੍ਰਧਾਨ ਚੱਢਾ ਨੂੰ ਅਕਾਲ ਤਖਤ ਤੋਂ ਮਿਲੀ ਕਲੀਨ ਚਿੱਟ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਤਤਕਾਲੀ ਪ੍ਰਧਾਨ ਚਰਨਜੀਤ ਸਿੰਘ ਚੱਢਾ, ਜਿਨ੍ਹਾਂ ਦੀ ਸੰਨ੍ਹ 2017 ਦੇ ਅਖੀਰ ਵਿਚ ਇਕ ਔਰਤ ਪਿ੍ੰਸੀਪਲ ਨਾਲ ਇਤਰਾਜ਼ਯੋਗ ਵੀਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸਿੰਘ ...

ਪੂਰੀ ਖ਼ਬਰ »

ਪੀ.ਐਫ. ਦੀ ਸਵੈ-ਨਿਰਭਰ ਰੋਜ਼ਗਾਰ ਯੋਜਨਾ ਤਹਿਤ 4261 ਕਰਮਚਾਰੀਆਂ ਨੂੰ ਮਿਲਿਆ 76.20 ਲੱਖ ਦਾ ਸਿੱਧਾ ਲਾਭ

ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰ ਕੋਛੜ)- ਕਰਮਚਾਰੀ ਭਵਿੱਖ ਨਿਧੀ ਸੰਗਠਨ ਦੇ ਅੰਮਿ੍ਤਸਰ ਸਥਿਤ ਖੇਤਰੀ ਦਫ਼ਤਰ ਨੇ ਸਵੈ-ਨਿਰਭਰ ਰੋਜ਼ਗਾਰ ਯੋਜਨਾ ਤਹਿਤ 4261 ਕਰਮਚਾਰੀਆਂ ਨੂੰ 76.20 ਲੱਖ ਰੁਪਏ ਦਾ ਸਿੱਧਾ ਲਾਭ ਦਿੱਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤਰੀ ਕਮਿਸ਼ਨਰ ...

ਪੂਰੀ ਖ਼ਬਰ »

20 ਲੱਖ ਦੀ ਹੈਰੋਇਨ ਸਮੇਤ ਤਸਕਰ ਗਿ੍ਫਤਾਰ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)- ਸੀ.ਆਈ.ਏ. ਸਟਾਫ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਤਰੀ ਮੰਡੀ 'ਚ 20 ਲੱਖ ਰੁਪਿਆ ਦੱਸੀ ਗਈ ਹੈ | ਗਿ੍ਫਤਾਰ ਕੀਤੇ ਨੌਜ਼ਵਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਭੇਜੀ ਡਾਕਟਰਾਂ ਦੀ ਟੀਮ ਅੰਮਿ੍ਤਸਰ ਪੁੱਜੀ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ) - ਕੇਂਦਰ ਸਰਕਾਰ ਵਲੋਂ ਭੇਜੀ ਗਈ ਡਾਕਟਰਾਂ ਦੀ ਦੋ ਮੈਂਬਰੀ ਮਾਹਿਰ ਟੀਮ ਵਲੋਂ ਕੋਵਿਡ ਮਹਾਂਮਾਰੀ ਦਾ ਫੈਲਾਅ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਮੈਡੀਕਲ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਤੇ ਚਾਰ ਖ਼ਿਲਾਫ਼ ਮੁਕੱਦਮਾ ਦਰਜ

ਮਜੀਠਾ, 9 ਅਪ੍ਰੈਲ (ਸਹਿਮੀ) - ਨਾਬਾਲਗ ਲੜਕੀ ਨੂੰ ਵਰਗਲਾ ਕੇ ਘਰੋਂ ਭਜਾਉਣ ਤੇ ਮਜੀਠਾ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਮਜੀਠਾ ਵਿਖੇ ਪਿੰਡ ਨੰਗਲ ਪੰਨਵਾਂ ਦੇ ਵਸਨੀਕ ਇਕ ਵਿਅਕਤੀ ਨੇ ਲਿਖਤੀ ...

ਪੂਰੀ ਖ਼ਬਰ »

ਫਿਜਿਓਥਰੈਪੀ 'ਚ ਵਰਦਾਨ ਸਾਬਤ ਹੋ ਰਹੀ ਜਰਮਨੀ ਦੀ ਹਾਈ ਪਾਵਰ ਲੇਜ਼ਰ ਮਸ਼ੀਨ- ਡਾ: ਬਾਵਾ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)- ਜਰਮਨੀ ਦੀ ਬਣੀ ਹਾਈ ਪਾਵਰ ਲੇਜ਼ਰ ਆਟੋਮੈਟਿਕ ਮਸ਼ੀਨ ਫਿਜਿਓਥਰੈਪੀ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਸ ਨਾਲ ਕਈ ਬਿਮਾਰੀਆਂ ਦੇ ਦਰਦਾਂ ਤੋਂ ਮਰੀਜ਼ਾਂ ਨੂੰ ੂ ਰਾਹਤ ਮਿਲ ਰਹੀ ਹੈ | ਇਹ ਪ੍ਰਗਟਾਵਾ ਅੱਜ ਇਥੇ ਬਾਵਾ ...

ਪੂਰੀ ਖ਼ਬਰ »

ਪੁਲਿਸ ਵਲੋਂ ਵਾਹਨਾਂ ਦੀ ਸਖ਼ਤੀ ਨਾਲ ਜਾਂਚ

ਸੁਲਤਾਨਵਿੰਡ, 9 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਗੁਰੂ ਨਗਰੀ ਅੰਮਿ੍ਤਸਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਦਿਨੋ-ਦਿਨ ਵੱਧ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਪ੍ਰੋ. ਚਾਵਲਾ ਵਲੋਂ ਕਾਨੂੰਨ ਮੰਤਰੀ ਨੂੰ ਖੁੱਲ੍ਹਾ ਪੱਤਰ

ਅੰਮਿ੍ਤਸਰ, 9 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਦੇਸ਼ ਦੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਨਾਂਅ ਇਕ ਖੁੱਲ੍ਹਾ ਪੱਤਰ ਲਿਖਦੇ ਹੋਏ ਸਰਕਾਰੀ ਹਿਰਾਸਤ 'ਚ ਬੰਦ ਉਨ੍ਹਾਂ ਹਵਾਲਾਤੀਆਂ, ਕੈਦੀਆਂ ਵੱਲ ...

ਪੂਰੀ ਖ਼ਬਰ »

ਡਾ. ਵੇਰਕਾ ਨੂੰ ਹਲਕਾ ਪੱਛਮੀ ਦੇ ਲੋਕਾਂ ਵਲੋਂ ਮਿਲ ਰਿਹੈ ਭਾਰੀ ਸਮਰਥਨ-ਵਡਾਲੀ

ਛੇਹਰਟਾ, 9 ਅਪ੍ਰੈਲ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਸੰਧੂ ਕਾਲੋਨੀ ਬੀ. ਬਲਾਕ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਬੈਠਕ ਕਰਨ ਲਈ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਹਲਕਾ ਪੱਛਮੀ ਦੇ ਸਹਾਇਕ ਆਬਜਰਵਰ ਗੁਰਪ੍ਰੀਤ ਸਿੰਘ ਵਡਾਲੀ ...

ਪੂਰੀ ਖ਼ਬਰ »

ਅੰਮਿ੍ਤਸਰ ਗੈਸ ਡੀਲਰ ਐਸੋਸੀਏਸ਼ਨ ਦਾ ਵਫ਼ਦ ਮੇਅਰ ਰਿੰਟੂ ਨੂੰ ਮਿਲਿਆ

ਅੰਮਿ੍ਤਸਰ, 9 ਅਪ੍ਰੈਲ (ਹਰਮਿੰਦਰ ਸਿੰਘ)-ਅੰਮਿ੍ਤਸਰ ਗੈਸ ਡੀਲਰ ਐਸੋਸੀਏਸ਼ਨ ਦਾ ਇਕ ਵਫ਼ਦ ਪ੍ਰਧਾਨ ਜੋਗਿੰਦਰਪਾਲ ਢੀਂਗਰਾ, ਅਨੁਜ ਸਿੱਕਾ ਤੇ ਮਨਜਿੰਦਰ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਹੇਠ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਮਿਲਿਆ ਅਤੇ ਗੁਜਰਾਤ ਗੈਸ ਏਜੰਸੀ ਵਲੋਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੀਆਂ ਹਦਾਇਤਾਂ 'ਤੇ ਗ਼ੌਰ ਕਰੇ ਸਰਕਾਰ- ਵਪਾਰ ਮੰਡਲ

ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰ ਕੋਛੜ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ 'ਚ ਦੱਸਿਆ ਹੈ ਕਿ ਸੁਪਰੀਮ ਕੋਰਟ ਨੇ ਦੇਸ਼ 'ਚ ਜੀ.ਐਸ.ਟੀ. ਕਰ ਪ੍ਰਣਾਲੀ ਦੇ ਢਾਂਚੇ ਨੂੰ ਲੈ ਕੇ ਅਤੇ ...

ਪੂਰੀ ਖ਼ਬਰ »

ਵਪਾਰ ਮੰਡਲ ਨੇ ਮੁਫ਼ਤ ਵੈਕਸੀਨ ਕੈਂਪ ਲਗਾਇਆ

ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰ ਕੋਛੜ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਅੱਜ ਪੰਜਾਬ ਪ੍ਰਦੇਸ਼ ਵਪਾਰ ਮੰਡਲ ਅੰਮਿ੍ਤਸਰ ਯੂਨਿਟ ਦੇ ਕੱਟੜਾ ਸ਼ੇਰ ਸਿੰਘ ਸਥਿਤ ਮੁੱਖ ਦਫ਼ਤਰ ਵਿਖੇ ਡੀ.ਈ.ਟੀ.ਸੀ. ਰਾਜਵਿੰਦਰ ਕੌਰ ਅਤੇ ਸਿਵਲ ...

ਪੂਰੀ ਖ਼ਬਰ »

ਗੁੱਜਰਾਂ ਦੇ ਦੋ ਧੜਿਆਂ ਦਰਮਿਆਨ ਝਗੜੇ 'ਚ ਤਿੰਨ ਜ਼ਖ਼ਮੀਂ

ਮਜੀਠਾ, 9 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਇਥੋਂ ਨਾਲ ਲੱਗਦੇ ਪਿੰਡ ਢਿੰਗ ਨੰਗਲ ਵਿਖੇ ਗੁੱਜਰਾਂ ਦੇ ਦੋ ਧੜਿਆਂ ਦਰਮਿਆਨ ਹੋਏ ਝਗੜੇ 'ਚ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਗੁੱਜਰ ਸੁਰਮੂ ਪੁੱਤਰ ਨੱਮੀ ਵਾਸੀ ਪਾਖਰਪੁਰਾ ਵਲੋਂ ਥਾਣਾ ਮਜੀਠਾ ਵਿਖੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਕੋਰੋਨਾ ਸਬੰਧੀ ਬੈਠਕ

ਅੰਮਿ੍ਤਸਰ, 9 ਅਪ੍ਰੈਲ (ਹਰਮਿੰਦਰ ਸਿੰਘ)- ਤਰਕਸ਼ੀਲ ਸੁਸਾਇਟੀ ਪੰਜਾਬ ਅੰਮਿ੍ਤਸਰ ਇਕਾਈ ਦੀ ਮੀਟਿੰਗ ਐਡਵੋਕੇਟ ਅਮਰਜੀਤ ਬਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਉੱਘੇ ਚਿੰਤਕ ਅਤੇ ਸਿਹਤ ਮਾਹਿਰ ਡਾ: ਸ਼ਿਆਮ ਸੁੰਦਰ ਦੀਪਤੀ ਵਲੋਂ ਕੋਰੋਨਾ ਵਾਇਰਸ ਦੇ ਦੋਬਾਰਾ ਉਭਾਰ ਅਤੇ ...

ਪੂਰੀ ਖ਼ਬਰ »

ਹਰਭਜਨ ਸਿੰਘ ਬਣੇ 'ਆਪ' ਸਾਬਕਾ ਕਰਮਚਾਰੀ ਵਿੰਗ ਪੰਜਾਬ ਦੇ ਪ੍ਰਧਾਨ

ਚੌਕ ਮਹਿਤਾ, 9 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)- ਆਮ ਆਦਮੀ ਪਾਰਟੀ ਦੇ ਸੀਨੀਅਰ, ਸਰਗਰਮ ਆਗੂ, ਜ਼ਿਲ੍ਹਾ ਅੰਮਿ੍ਤਸਰ ਦੇ ਹਲਕਾ ਜੰਡਿਆਲਾ-ਗੁਰੂ ਤੋਂ ਵਿਧਾਨ ਸਭਾ ਦੀ ਚੋਣ ਲੱੜ ਚੱੁਕੇ ਹਰਭਜਨ ਸਿੰਘ ਈ. ਟੀ. ਓ. ਨੂੰ ਉਨਾਂ੍ਹ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ...

ਪੂਰੀ ਖ਼ਬਰ »

ਮੋਬਾਈਲ, ਮੋਟਰਸਾਈਕਲ ਤੇ ਗੰਡਾਸੀ ਸਣੇ ਤਿੰਨ ਲੁਟੇਰੇ ਕਾਬੂ

ਅਜਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਰਹੱਦੀ ਖੇਤਰ 'ਚੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕਰਕੇ ਉਨ੍ਹਾਂ ਕੋਲੋਂ ਖੋਹਿਆ ਹੋਇਆ ਮੋਬਾਈਲ ਤੇ ਗੰਡਾਸੀ ਬਰਾਮਦ ...

ਪੂਰੀ ਖ਼ਬਰ »

ਕੁਦਰਤੀ ਅਤੇ ਕਾਸਮੈਟਿਕ ਵਿਧੀ ਦੁਆਰਾ ਚਿਹਰੇ ਨੂੰ ਬਣਾਇਆ ਜਾ ਸਕਦਾ ਸੁੰਦਰ- ਡਾ: ਜੋਸਨ

ਨਵਾਂ ਪਿੰਡ, 9 ਅਪ੍ਰੈਲ (ਜਸਪਾਲ ਸਿੰਘ) - ਗੰਜਾਪਨ ਦਾ ਇਲਾਜ ਅਤੇ ਚਿਹਰੇ ਨੂੰ ਸੁੰਦਰ ਬਣਾਉਣ ਦੇ ਲਈ ਜੋਸਨ ਹੋਲਿਸਟਿਕ ਹਸਪਤਾਲ ਫ਼ਤਹਿਪੁਰ 'ਚ ਚੱਲ ਰਹੇ 'ਜੋਸਨ ਸਕਿੱਨ ਐਸਥੈਟਿਕਸ ਲੇਜਰ ਅਤੇ ਹੇਅਰ ਟਰਾਂਰਪਲਾਂਟ ਸੈਂਟਰ' ਸਬੰਧੀ ਡਾ: ਅਰਸ਼ਬੀਰ ਸਿੰਘ ਜੋਸਨ ਐਮ.ਡੀ. ਵਲੋਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਮਾਤਾ ਸਵਿੰਦਰ ਕੌਰ

ਟਾਂਗਰਾ- ਜੀਵਨ ਦੇ 8 ਦਹਾਕਿਆਂ 'ਚ ਜਿੱਥੇ ਪਰਿਵਾਰ ਨੂੰ ਉਸਾਰੂ ਸੇਧ ਦੇ ਕੇ ਆਪਣੇ ਪੁੱਤ, ਪੋਤਰਿਆਂ ਨੂੰ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਹੋਰ ਲੋਕ ਪੱਖੀ ਸੇਵਾਵਾਂ 'ਚ ਮੋਹਰੀ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਉੱਥੇ ਖੁਦ ਵੀ ਸਮੁੱਚਾ ਜੀਵਨ ਪ੍ਰਮਾਤਮਾ 'ਚ ਲੀਨ ਰਹਿਣ, ...

ਪੂਰੀ ਖ਼ਬਰ »

ਸਿੱਧ ਬਾਬਾ ਬਾਲਕ ਨਾਥ ਦੇ ਦਰਸ਼ਨਾਂ ਲਈ ਰਾਮਵਾੜਾ ਮੰਦਰ ਤੋਂ ਸੰਗਤ ਰਵਾਨਾ

ਰਈਆ, 9 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)- ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਤੀਰਥ ਸਥਾਨ ਸ਼ਾਹ ਤਲਾਈ ਬਾਬਾ ਬਾਲਕ ਨਾਥ ਵਿਖੇ ਚੱਲ ਰਹੇ ਜੋੜ ਮੇਲੇ 'ਚ ਪਿਛਲੇ ਕਈ ਸਾਲਾਂ ਤੋਂ ਲੰਗਰ ਦੀ ਸੇਵਾ ਨਿਭਾਅ ਰਹੀ ਸਿੱਧ ਯੋਗੀ ਲੰਗਰ ਸੇਵਾ ਸੁਸਾਇਟੀ ਰਿੰਕੂ ਰਈਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹੋਲਾ ਮਹੱਲਾ ਨੂੰ ਸਮਰਪਿਤ ਮੱਖਣਵਿੰਡੀ ਵਿਖੇ ਕੱਬਡੀ ਮੈਚ ਕਰਵਾਇਆ

ਨਵਾਂ ਪਿੰਡ, 9 ਅਪ੍ਰੈਲ (ਜਸਪਾਲ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਮੱਖਣਵਿੰਡੀ ਵਿਖੇ ਸਥਾਨਕ ਗ੍ਰਾਮ ਪੰਚਾਇਤ ਅਤੇ ਗੁਰੂ ਤੇਗ ਬਹਾਦਰ ਖੇਡ ਕਲੱਬ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਖੇਡਾਂ ਖੇਡਣ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੇ ਸਿਪਾਹੀ ਕਾਹਨ ਸਿੰਘ ਸ਼ਾਹੀ ਦਾ ਪਿੰਡ 'ਮਹਿਲਾਂਵਾਲਾ'

ਪੀ. ਐਸ. ਕੜਿਆਲ 78884 45354 ਹਰਸਾ ਛੀਨਾ- ਸਰਹੱਦੀ ਤਹਿਸੀਲ ਅਜਨਾਲਾ ਦੇ ਵੱਡੇ ਪਿੰਡਾਂ 'ਚ ਸ਼ੁਮਾਰ ਪਿੰਡ ਮਹਿਲਾਂਵਾਲਾ ਪੁਰਾਤਨ ਸਮੇਂ ਪਰਾਗਦਾਸਪੁਰਾ ਦੇ ਨਾਂਅ ਨਾਲ ਜਾਣਿਆ ਜਾਂਦਾ ਰਿਹਾ ਹੈ | ਇਸ ਪਿੰਡ ਦਾ ਕਾਹਨ ਸਿੰਘ ਸ਼ਾਹੀ ਮਹਾਰਾਜਾ ਰਣਜੀਤ ਸਿੰਘ ਦੀ ਫੌਜ 'ਚ ਉੱਚ ...

ਪੂਰੀ ਖ਼ਬਰ »

ਮਾਤਾ ਗੁਰਨਾਮ ਕੌਰ ਦਾ ਦਿਹਾਂਤ

ਰਈਆ, 9 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ, ਪੰਚਾਇਤ ਮੈਂਬਰ, ਨੰਬਰਦਾਰ ਅਤੇ ਗੁਰਦੁਆਰਾ ਪ੍ਰਬਧਕ ਕਮੇਟੀ ਥੋਥੀਆਂ ਦੇ ਪ੍ਰਧਾਨ ਪ੍ਰਤਾਪ ਸਿੰਘ ਹਾਂਡਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX