ਤਰਨ ਤਾਰਨ/ਸਰਾਏ ਅਮਾਨਤ ਖਾਂ, 9 ਅਪ੍ਰੈਲ (ਹਰਿੰਦਰ ਸਿੰਘ, ਨਰਿੰਦਰ ਸਿੰਘ ਦੋਦੇ)- ਐਕਸਾਈਜ ਵਿਭਾਗ ਦੇ ਮੁੱਖ ਕਮਿਸ਼ਨਰ ਰਜਤ ਅਗਰਵਾਲ ਅਤੇ ਤਰਨ ਤਾਰਨ ਦੇ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਐਕਸਾਈਜ ਵਿਭਾਗ ਅਤੇ ਪੰਜਾਬ ਪੁਲਿਸ ਨੇ ਤੜਕਸਾਰ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ | ਦੋਵਾਂ ਵਿਭਾਗਾ ਵਲੋਂ ਤਿੰਨ ਵੱਖ-ਵੱਖ ਟੀਮਾਂ ਬਣਾ ਕੇ ਪਿੰਡ ਚੀਮਾ ਕਲਾਂ,ਕੋਟ ਧਰਮ ਚੰਦ, ਪੰਡੋਰੀ ਸਿੱਧਵਾਂ ਅਤੇ ਪੰਡੋਰੀ ਰਣ ਸਿੰਘ ਵਿਖੇ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਘਰਾਂ ਦੇ ਨਾਲ ਨਾਲ ਪਿੰਡਾਂ ਦੇ ਛੱਪੜਾਂ ਅਤੇ ਹੋਰ ਖੁੱਲੇ ਸਥਾਨਾਂ 'ਤੇ ਭਾਲ ਕੀਤੀ | ਇਸ ਦੌਰਾਨ ਛਾਪੇਮਾਰੀ ਟੀਮ ਨੂੰ ਵੱਡੀ ਸਫ਼ਲਤਾ ਮਿਲੀ ਅਤੇ ਉਨ੍ਹਾਂ ਨੇ ਇਨ੍ਹਾਂ ਤਿੰਨਾਂ ਪਿੰਡਾਂ ਵਿਚੋਂ 34120 ਕਿਲੋ ਲਾਹਣ, 4 ਲੱਖ 27 ਹਜ਼ਾਰ 500 ਮਿਲੀਲੀਟਰ ਨਾਜਾਇਜ਼ ਸ਼ਰਾਬ, ਇਕ ਚਾਲੂ ਭੱਠੀ, 34 ਡਰੰਮ, 3 ਕੰਨਟੇਨਰ, 2 ਬਰਨਰ, 20 ਫੁੱਟ ਪਾਈਪ ਆਦਿ ਸਾਮਾਨ ਬਰਾਮਦ ਕੀਤਾ | ਇਸ ਸੰਬੰਧੀ ਪੁਲਿਸ ਨੇ ਥਾਣਾ ਸਰਾਏ ਅਮਾਨਤ ਖਾਂ ਅਤੇ ਥਾਣਾ ਝਬਾਲ ਵਿਖੇ ਕੇਸ ਦਰਜ ਕੀਤੇ ਹਨ | ਪੁਲਿਸ ਵਲੋਂ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਪੰਜ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਜਾਣਕਾਰੀ ਅਨੁਸਾਰ ਡੀ.ਐੱਸ.ਪੀ. ਆਪ੍ਰੇਸ਼ਰਨ ਇਕਬਾਲ ਸਿੰਘ ਅਤੇ ਐਕਸਾਈਜ ਵਿਭਾਗ ਦੇ ਈ.ਟੀ.ਓ. ਨਵਜੋਤ ਭਾਰਤੀ ਦੀ ਅਗਵਾਈ ਹੇਠ ਈ.ਟੀ.ਆਈ. ਅਮਰੀਕ ਸਿੰਘ, ਈ.ਟੀ.ਆਈ. ਜਤਿੰਦਰ ਸਿੰਘ, ਈ.ਟੀ.ਆਈ. ਪ੍ਰਸ਼ੋਤਮ ਪਠਾਨੀਆ, ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਦੀਪਕ ਕੁਮਾਰ ਦੀ ਅਗਵਾਈ ਹੇਠ ਪੁਲਿਸ ਵਲੋਂ ਪਿੰਡ ਚੀਮਾ ਕਲਾਂ, ਕੋਟ ਧਰਮ ਚੰਦ, ਪੰਡੋਰੀ ਰਣ ਸਿੰਘ ਅਤੇ ਪਿੰਡ ਪੰਡੋਰੀ ਸਿੱਧਵਾਂ ਵਿਖੇ ਛਾਪੇ ਮਾਰੇ ਗਏ | ਸਵੇਰੇ ਤੜਕਸਾਰ ਪੁਲਿਸ ਵਲੋਂ ਕੀਤੀ ਇਸ ਕਾਰਵਾਈ ਦੌਰਾਨ ਪੁਲਿਸ ਪਾਰਟੀ ਨੇ ਪਿੰਡ ਚੀਮਾ ਕਲਾਂ ਦੀ ਸੁਖਵਿੰਦਰ ਕੌਰ ਪਤਨੀ ਸਾਹਿਬ ਸਿੰਘ, ਸ਼ਮਸ਼ੇਰ ਸਿੰਘ ਪੁੱਤਰ ਮੰਗਲ ਸਿੰਘ, ਮੁਖਤਾਰ ਸਿੰਘ ਪੁੱਤਰ ਸੋਹਣ ਸਿੰਘ, ਪ੍ਰੀਤਮ ਸਿੰਘ ਪੁੱਤਰ ਗੁਰਦੀਪ ਸਿੰਘ, ਨਿਰਮਲ ਸਿੰਘ ਪੁੱਤਰ ਪ੍ਰੀਤਮ ਸਿੰਘ, ਜਸਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਤੇ ਮਨਪ੍ਰੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਸੱਤ ਘਰਾਂ 'ਚ ਛਾਪੇ ਮਾਰੀ ਕੀਤੀ ਗਈ | ਜਿਨ੍ਹਾ ਦੇ ਘਰਾਂ ਵਿਚੋਂ 9 ਪਲਾਸਟਿਕ ਦੇ ਡਰੰਮ, 17 ਲੋਹੇ ਦੇ ਵੱਡੇ ਡਰੰਮ, 5 ਡਰੰਮੀਆਂ, 3 ਡਰੰਮੀਆਂ ਪਲਾਸਟਿਕ, 1 ਡਰੰਮੀ 150 ਲੀਟਰ ਵਾਲੀ, 3 ਕੈਨ, 1 ਸਿਲੰਡਰ, 150 ਕਿਲੋਂ ਗੁੜ, ਚਾਲੂ ਭੱਠੀ 'ਤੇ 34 ਹਜ਼ਾਰ 120 ਕਿਲੋਂ ਲਾਹਣ, 4 ਲੱਖ 27 ਹਜ਼ਾਰ 500 ਮਿਲੀਲੀਟਰ ਨਾਜ਼ਾਇਜ ਸ਼ਰਾਬ ਬਰਾਮਦ ਕੀਤੀ, ਜੋ ਵੱਖ ਵੱਖ ਘਰਾਂ 'ਚ ਜ਼ਮੀਨ ਵਿਚ ਦੱਬੇ ਪਏ ਸਨ | ਇਨ੍ਹਾਂ ਪਿੰਡਾਂ ਵਿਚੋਂ ਸ਼ਰਾਬ ਤਿਆਰ ਕਰ ਕੇ ਤਰਨ ਤਾਰਨ ਜ਼ਿਲ੍ਹੇ ਅਤੇ ਹੋਰਨਾਂ ਥਾਵਾਂ 'ਤੇ ਸ਼ਰਾਬ ਦੀ ਸਪਲਾਈ ਕੀਤੀ ਜਾ ਰਹੀ ਸੀ | ਪੁਲਿਸ ਨੇ ਸੁਖਵਿੰਦਰ ਕੌਰ, ਸ਼ਮਸ਼ੇਰ ਸਿੰਘ ਤੇ ਮੁਖਤਾਰ ਸਿੰਘ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਤੇ 5 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਇਸੇ ਤਰ੍ਹਾਂ ਪੁਲਿਸ ਪਾਰਟੀ ਵਲੋਂ ਥਾਣਾ ਝਬਾਲ ਦੇ ਪਿੰਡ ਪੰਡੋਰੀ ਰਣ ਸਿੰਘ ਅਤੇ ਪੰਡੋਰੀ ਸਿੱਧਵਾਂ ਵਿਖੇ ਵੀ ਲਵਾਰਿਸ ਥਾਵੰ 'ਤੇ ਛਾਪੇਮਾਰੀ ਕਰ ਕੇ ਜ਼ਮੀਨ ਹੇਠਾਂ ਦੱਬੇ ਲੋਹੇ ਅਤੇ ਪਲਾਸਟਿਕ ਦੇ ਕੈਨਾ ਵਿਚੋਂ ਲਾਹਣ ਅਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਨ੍ਹਾਂ ਦਾ ਕੋਈ ਵਾਰਿਸ ਨਾ ਕਰਨ 'ਤੇ ਪੁਲਿਸ ਨੇ ਇਹ ਲਾਹਣ ਅਤੇ ਸ਼ਰਾਬ ਨਸ਼ਟ ਕਰ ਦਿੱਤੀ | ਇਸ ਸੰਬੰਧੀ ਥਾਣਾ ਝਬਾਲ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ | ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਦੇ ਖਿਲਾਫ਼ ਪੁਲਿਸ ਵਲੋਂ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਪਿੰਡਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਜੋ ਵੱਡੇ ਪੱਧਰ 'ਤੇ ਨਾਜਾਇਜ਼ ਸ਼ਰਾਬ ਤਿਆਰ ਕਰ ਕੇ ਤਰਨ ਤਾਰਨ ਅਤੇ ਹੋਰ ਜ਼ਿਲਿ੍ਹਆ ਵਿਚ ਸਪਲਾਈ ਕਰ ਕੇ ਸਰਕਾਰ ਨੂੰ ਲੱਖਾਂ ਰੁਪਇਆ ਦਾ ਚੂਨਾ ਲਗਾ ਰਹੇ ਹਨ |
ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਘਰ ਅੱਗੇ ਫ਼ਾਇਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਸਕੱਤਰ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹਥਿਆਰਾ ਦੀ ਨੋਕ 'ਤੇ ਇਕ ਵਿਅਕਤੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਰਵਿੰਦਰ ਕੌਰ ਪਤਨੀ ਅਜਮੇਰ ਸਿੰਘ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਪੀੜਤ ਦੋ ਵਿਅਕਤੀਆਂ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀਆਂ ਦਾ ਅੰਤਿਮ ਸੰਸਕਾਰ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਕਰ ਦਿੱਤਾ ਗਿਆ | ਇਸ ਤੋਂ ਇਲਾਵਾ 46 ਹੋਰ ਵਿਅਕਤੀ ...
ਤਰਨ ਤਾਰਨ, 9 ਅਪ੍ਰੈਲ (ਵਿਕਾਸ ਮਰਵਾਹਾ)-ਪੰਜਾਬ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 22 ਅਪ੍ਰੈਲ ਤੋਂ 30 ਅਪ੍ਰੈਲ ਤੱਕ ਸੱਤਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਿਆ ਦਾ ਆਯੋਜਨ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਜਾਵੇਗਾ | ਇਹ ਮੇਲੇ ਫਿਜ਼ੀਕਲ ਅਤੇ ...
ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਸਬੰਧੀ ਵੈਕਸੀਨੇਸ਼ਨ ਅਤੇ ਸੈਂਪਲਿੰਗ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਵਿਸ਼ੇਸ਼ ਕੈਂਪ ...
ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਵੈਰੋਂਵਾਲ ਵਿਖੇ ...
ਤਰਨ ਤਾਰਨ, 9 ਅਪ੍ਰੈਲ (ਵਿਕਾਸ ਮਰਵਾਹਾ)-ਤਰਨ ਤਾਰਨ ਸ਼ਹਿਰ ਦੇ ਚੌਕ ਚਾਰ ਖੰਭਾਂ ਦੇ ਨੇੜੇ ਪੈਂਦੀ ਦੀ ਗਲੀ ਪੰਜਾਬ ਐਂਡ ਸਿੰਧ ਬੈਂਕ ਵਾਲੀ ਵਿਖੇ ਇਕ ਘਰ ਵਿਚ ਬਿਜਲੀ ਸ਼ਾਰਟ ਸਰਕਟ ਨਾਲ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)¸ਤਰਨ ਤਾਰਨ ਨਗਰ ਕੌਂਸਲ ਦੀਆਂ ਆ ਰਹੀਆਂ ਚੋਣਾਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਪੂਰੀ ਤਾਕਤ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਚੋਣ ਲੜੇਗਾ | ਤਰਨ ਤਾਰਨ ਸ਼ਹਿਰ ਨਿਵਾਸੀਆਂ ਨੇ ਹਮੇਸ਼ਾਂ ਹੀ ਸ਼ੋ੍ਰਮਣੀ ਅਕਾਲੀ ਦਲ ਦਾ ਡੱਟ ਕੇ ਸਾਥ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)¸ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਵਲੋਂ ਅਡੀਸ਼ਨਲ ਚੀਫ਼ ਸੈਕਟਰੀ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿਚ ਧਾਰਾ 144 ਤਹਿਤ ਪਾਬੰਦੀਆਂ ਦੇ ਹੁਕਮ ਜਾਰੀ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਲਗਾਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ਸਰਹਾਲੀ ਦੀ ਹੱਦ ...
ਚੋਹਲਾ ਸਾਹਿਬ, 9 ਅਪ੍ਰੈਲ (ਬਲਵਿੰਦਰ ਸਿੰਘ ਚੋਹਲਾ)-ਆਲ ਇੰਡੀਆ ਕਿਸਾਨ ਸਭਾ ਵਲੋਂ ਖਾਦਾਂ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)- ਥਾਣਾ ਵਲਟੋਹਾ ਅਤੇ ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ...
ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)- ਸਰਕਾਰੀ ਸਕੂਲਾਂ ਵਿਚ ਨਵੇਂ ਵਿਦਿਆਰਥੀਆਂ ਨੂੰ ਦਾਖਲ ਕਰਨ ਲਈ ਸਰਕਾਰੀ ਸਕੂਲਾਂ ਦੇ ਅਧਿਆਪਕ ਸਹਿਬਾਨ ਪੂਰੀ ਤਨਦੇਹੀ ਨਾਲ ਕੋਸਿਸ਼ ਕਰ ਰਹੇ ਹਨ | ਇਸੇ ਹੀ ਲੜੀ ਤਹਿਤ ਐਂਲੀਮੈਂਟਰੀ ਸਕੂਲ ਨੰਦਪੁਰ ਸਕੂਲ ਬਲਾਕ ਨੌਸ਼ਹਿਰਾ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਔਰਤ ਵਲੋਂ ਇਕ ਲੜਕੀ ਦੀ ਕੁੱਟਮਾਰ ਕਰਨ ਤੋਂ ਦੁਖੀ ਹੋ ਕੇ ਲੜਕੀ ਵਲੋਂ ਜ਼ਹਿਰਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)¸ਪ੍ਰੀਯਾ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਗੁਰਬੀਰ ਸਿੰਘ ਸਿਵਲ ਜੱਜ (ਸੀਨੀ.ਡਵੀਜ਼ਨ) ਅਤੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ...
ਸਰਬਜੀਤ ਸਿੰਘ ਗੱਗੋਬੂਹਾ 98722-76337 ਅੱਡਾ ਗੱਗੋਬੂਹਾ-ਧੰਨ ਧੰਨ ਬਾਬਾ ਬੀਰ ਸਿੰਘ ਜੀ ਸ਼ਹੀਦ ਦੇ ਜਨਮ ਅਸਥਾਨ ਅਤੇ ਤਰਨ ਤਾਰਨ ਜ਼ਿਲੇ੍ਹ ਦੇ ਪ੍ਰਸਿੱਧ ਇਤਿਹਾਸਕ ਨਗਰ ਗੱਗੋਬੂਹਾ ਜਿਥੇ ਦੀ ਪੰਚਾਇਤ ਦੇ ਹਿੱਸੇ 'ਚੋਂ ਹੀ 2003 'ਚ ਬਣੀ ਗ੍ਰਾਮ ਪੰਚਾਇਤ ਅੱਡਾ ਗੱਗੋਬੂਹਾ ਜੋ ...
ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਪ੍ਰੀਖਿਆਵਾਂ 11 ਅਪ੍ਰੈਲ ਤੋਂ (ਆਫਲਾਈਨ) ਸ਼ੁਰੂ ਹੋ ਰਹੀਆਂ ਹਨ | ਇਸ ਤੋਂ ਪਹਿਲਾਂ ਇਹ ਪ੍ਰੀਖਿਆਵਾਂ 'ਚੋਂ ਅਸਲ ਡੇਟਸ਼ੀਟਾਂ/ਨੋਟੀਫਿਕੇਸ਼ਨਾਂ ਅਨੁਸਾਰ 20 ਮਾਰਚ ਤੋਂ 10 ਅਪ੍ਰੈਲ ਤੱਕ ਦੀਆਂ ...
ਹਰੀਕੇ ਪੱਤਣ, 9 ਅਪ੍ਰੈਲ (ਸੰਜੀਵ ਕੁੰਦਰਾ)¸ਕਣਕ ਦੇ ਪੈਸੇ ਸਿੱਧੇ ਕਿਸਾਨ ਦੇ ਖਾਤੇ ਵਿਚ ਪਾਉਣ, ਆੜ੍ਹਤੀ ਭਾਈਚਾਰੇ ਨੂੰ ਇਸ ਕਾਰੋਬਾਰ ਵਿਚੋਂ ਬਾਹਰ ਕੱਢਣ ਅਤੇ ਖ਼ਾਦਾਂ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਪੱਲੇ੍ਹਦਾਰ ਯੂਨੀਅਨ ਅਤੇ ਆਲ ਇੰਡੀਆ ਕਿਸਾਨ ਸਭਾ ਨੇ ਹਰੀਕੇ ...
ਤਰਨ ਤਾਰਨ, 9 ਅਪ੍ਰੈਲ (ਲਾਲੀ ਕੈਰੋਂ)-ਸਰਕਾਰੀ ਐਲੀਮੈਂਟਰੀ ਸਕੂਲਾਂ ਦੇ ਮਿਹਨਤੀ ਅਧਿਆਪਕਾਂ ਦੀ ਬਦੌਲਤ ਜਿੱਥੇ ਅੱਜ ਪ੍ਰਾਇਮਰੀ ਸਕੂਲ ਦਿੱਖ ਪੱਖੋਂ ਖ਼ੂਬਸੂਰਤ ਬਣ ਗਏ ਹਨ, ਉਥੇ ਇਨ੍ਹਾਂ ਸਰਕਾਰੀ ਸਕੂਲਾਂ ਵਿਚ ਮਿਹਨਤੀ ਅਧਿਆਪਕ ਵਿੱਦਿਆ ਦੀ ਮਿਆਰਤਾ ਨੂੰ ਉੱਚਾ ...
ਤਰਨ ਤਾਰਨ, 9 ਅਪ੍ਰੈਲ (ਪਰਮਜੀਤ ਜੋਸ਼ੀ)¸ਇੰਪਲਾਈਜ਼ ਫੈੱਡਰੇਸ਼ਨ ਸਰਕਲ ਤਰਨ ਤਾਰਨ ਦੀ ਚੋਣ ਸੂਬਾ ਪ੍ਰਧਾਨ ਦਸੂਹਾ, ਡਿਪਟੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸਰਕਲ ਤਰਨ ਤਾਰਨ ਦੀ ਪਹਿਲੀ ਕਮੇਟੀ ਭੰਗ ਕਰ ਕੇ ਸਰਕਲ ਦੀ ...
ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਪੰਜਾਬ ਅੰਦਰ ਜਿੱਥੇ ਹੁਣ ਕੋਰੋਨਾ ਵਾਇਰਸ ਤੇਜ਼ੀ ਨਾਲ ਵੱਧ ਰਿਹਾ ਹੈ ਉਥੇ ਹੁਣ ਆਮ ਜਨਤਾ ਤੇ ਪ੍ਰਸ਼ਾਸਨ ਦੇ ਅਧਿਕਾਰੀ ਸਿਵਲ ਹਸਪਤਾਲ ਪੱਟੀ ਵਿਚ ਜਾ ਕੇ ਕੋਰੋਨਾ ਵੈਕਸੀਨ ਦੀ ਡੋਜ਼ ਲਗਵਾ ਰਹੇ ਹਨ | ਇਸ ਕੜੀ ...
ਝਬਾਲ, 9 ਅਪ੍ਰੈਲ (ਸੁਖਦੇਵ ਸਿੰਘ)¸ਕੇਂਦਰ ਸਰਕਾਰ ਵਲੋਂ ਖਾਦਾਂ ਵਿਚ ਕੀਤੇ ਗਏ ਵਾਧੇ ਅਤੇ ਕਿਸਾਨਾਂ ਦੇ ਖਾਤੇ ਵਿੱਚ ਸਿੱਧੀ ਅਦਾਇਗੀ ਕਰਨ ਦੇ ਰੋਸ ਵਜੋਂ ਆਲ ਇੰਡੀਆ ਕਿਸਾਨ ਸਭਾ ਅਤੇ ਪ੍ਰਾਈਵੇਟ ਸਕੂਲ ਵੈਨ ਡਰਾਈਵਰਾਂ ਵਲੋਂ ਦਾਣਾ ਮੰਡੀ ਝਬਾਲ ਵਿਖੇ ਮੋਦੀ ਸਰਕਾਰ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਪਿਛਲੇ ਦਿਨੀ ਪਿੰਡ ਪਲਾਸੌਰ ਵਿਖੇ ਇਕ ਆਰੇ ਮਾਲਕ ਵਲੋਂ ਇਕ ਦਲਿਤ ਬਜੁਰਗ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਦੌਰਾਨ ਬਜੁਰਗ ਨੂੰ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਹ ਇਲਾਜ ਅਧੀਨ ਹਸਪਤਾਲ ਵਿਚ ਭਰਤੀ ਹੈ ਪ੍ਰੰਤੂ ਇਸ ...
ਸ਼ਾਹਬਾਜ਼ਪੁਰ, 9 ਅਪ੍ਰੈਲ (ਪਰਦੀਪ ਬੇਗੇਪੁਰ)- ਪੰਜਾਬ ਸਰਕਾਰ ਵਲੋਂ ਬੀਤੇ ਦਿਨੀ ਪੈਟਰੋਲ 'ਤੇ ਡੀਜ਼ਲ ਦੇ ਉਪਰ 25 ਪੈਸੇ ਹੋਰ ਟੈਕਸ ਲਗਾਉਣ ਨਾਲ ਪੰਜਾਬ ਅੰਦਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਏ ਜਾਣ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜੋਨ ਇੰਚਾਰਜ਼ ...
ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸਿਵਲ ਹਸਪਤਾਲ ਪੱਟੀ ਦੇ ਐੱਸ.ਐੱਮ.ਓ.. ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਨੋਡਲ ਅਫ਼ਸਰ ਡਾ.ਗੁਰਸਿਮਰਨ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਿਵਲ ਹਸਪਤਾਲ ਪੱਟੀ ਵਿਖੇ ਅਤੇ ਰਾਧਾ ਸੁਆਮੀ ਡੇਰੇ ...
ਤਰਨਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਿਲਕ ਸਕੂਲ ਘਸੀਟਪੁਰ ਵਿਖੇ ਕੋਰੋਨਾ ਤੋਂ ਬਚਾਓ ਲਈ ਸਮੂਹ ਸਟਾਫ਼, ਦਰਜਾਚਾਰ ਕਰਮਚਾਰੀ ਤੇ ਇਲਾਕੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਓ ਲਈ ਵੈਕਸੀਨ ਕਰਵਾਈ ਗਈ | ਇਸ ਮੌਕੇ ਮੈਂਬਰ ਇੰਚਾਰਜ ...
ਚੋਹਲਾ ਸਾਹਿਬ, 9 ਅਪ੍ਰੈਲ (ਬਲਵਿੰਦਰ ਸਿੰਘ ਚੋਹਲਾ)-ਪਿਛਲੇ ਦਿਨੀਂ ਸੰਖੇਪ ਬੀਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਅਕਾਲੀ ਦਲ ਸਰਗਰਮ ਆਗੂ ਗੁਰਮੇਜ ਸਿੰਘ ਕੰਬੋਅ ਢਾਏ ਵਾਲਾ ਜਿਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ...
ਗੋਇੰਦਵਾਲ ਸਾਹਿਬ, 9 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਆਮ ਆਦਮੀ ਪਾਰਟੀ ਦੇ ਨੌਜਵਾਨ ਤੇ ਮਿਹਨਤੀ ਆਗੂ ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾ ਨੂੰ ਪਾਰਟੀ ਹਾਈ ਕਮਾਂਡ ਵਲੋਂ ਸਟੇਟ ਜੁਆਇੰਟ ਸਕੱਤਰ ਦੇ ਅਹੁਦੇ ਨਾਲ ਨਿਵਾਜਿਆ ਗਿਆ ਹੈ | ਸੇਵਕਪਾਲ ਸਿੰਘ ਦੀ ਇਸ ਨਿਯੁਕਤੀ ...
ਭਿੱਖੀਵਿੰਡ, 9 ਅਪ੍ਰੈਲ (ਬੌਬੀ)¸ਨਗਰ ਪੰਚਾਇਤ ਭਿੱਖੀਵਿੰਡ ਦੀ ਪ੍ਰਧਾਨਗੀ ਦੀ ਚੋਣ ਅੱਜ ਐੱਸ.ਡੀ.ਐੱਮ. ਪੱਟੀ ਰਾਜੇਸ਼ ਸ਼ਰਮਾ ਦੀ ਅਗਵਾਈ ਅਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਰਜਿੰਦਰ ਕੁਮਾਰ ਬੱਬੂ ਸ਼ਰਮਾ ਨੂੰ ਬਹੁ-ਸੰਮਤੀ ਨਾਲ ...
ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)-ਸਬ ਜੇਲ ਪਠਾਨਕੋਰਟ ਵਿਖੇ ਐੱਨ.ਡੀ.ਪੀ.ਐੱਸ. ਐਕਟ ਮਾਮਲੇ 'ਚ ਦੋਸ਼ੀ ਇਕ ਹਵਾਲਾਤੀ ਜਿਸ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਕਾਰਨ ਪੈਰੋਲ ਦਿੱਤੀ ਗਈ ਸੀ ਪਰ ਹਵਾਲਾਤੀ ਪੈਰੋਲ ਖਤਮ ਹੋਣ ਤੋਂ ਬਾਅਦ ਵਾਪਿਸ ਜੇਲ੍ਹ ਨਹੀਂ ਪੁੱਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX