ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਨਿਯੁਕਤੀ ਪ੍ਰਕਿਰਿਆ ਨੂੰ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਉਮੀਦਵਾਰ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)-ਖੇਤੀਬਾੜੀ ਵਿਕਾਸ਼ ਅਫ਼ਸਰਾਂ ਦੀ ਲਟਕੀ ਭਰਤੀ ਨੂੰ ਲੈ ਕੇ ਅੱਜ ਉਮੀਦਵਾਰ ਚੰਡੀਗੜ੍ਹ ਵਿਚ ਮੁੱਖ ਮੰਤਰੀ ਅਵਾਸ ਨੇੜੇ ਪਹੁੰਚੇ | ਉਮੀਦਵਾਰਾਂ ਆਪਣੀ ਭਰਤੀ ਦੀ ਪ੍ਰਕਿਰਿਆ ਨੂੰ ਪੂਰੀ ਕਰਨ ਦੇ ਮੰਗ ਪੱਤਰ ਨੂੰ ਲੈ ਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸੰਦੀਪ ਬਰਾੜ ਨੂੰ ਮਿਲੇ, ਜਿਨ੍ਹਾਂ ਨੇ ਉਮੀਦਵਾਰਾਂ ਨੂੰ ਭਰੋਸਾ ਦਿੱਤਾ ਕਿ ਜਲਦ ਦੀ ਭਰਤੀ ਦੀ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਜਾਵੇਗਾ | ਉਮੀਦਵਾਰਾਂ ਨੇ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਰਾਹੀਂ 141 ਖੇਤੀਬਾੜੀ ਵਿਕਾਸ ਅਧਿਕਾਰੀਆਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜਿਸ ਲਈ ਪੇਪਰ 8 ਮਾਰਚ 2020 ਨੂੰ ਐਲਾਨਿਆ ਗਿਆ ਸੀ, ਜਿਸ ਦੇ ਬਾਅਦ 22 ਫਰਵਰੀ 2021 ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਉਮੀਦਵਾਰਾਂ ਦੀ ਕਾਊਾਸਿਲੰਗ ਕਰਵਾਈ ਗਈ | ਉਮੀਦਵਾਰਾਂ ਦਾ ਕਹਿਣਾ ਹੈ ਕਿ ਇਸ ਦੇ ਬਾਵਜੂਦ ਚੁਣੇ ਗਏ ਉਮੀਦਵਾਰਾਂ ਨੂੰ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਨਿਯੁਕਤ ਨਹੀਂ ਕੀਤਾ ਗਿਆ, ਜਿਸ ਦਾ ਅਸਰ ਉਨ੍ਹਾਂ ਦੇ ਭਵਿੱਖ 'ਤੇ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਬੀਤੇ ਨੌ ਮਹੀਨਿਆਂ ਤੋਂ ਉਹ ਵਿਭਾਗ ਦੇ ਅਧਿਕਾਰੀਆਂ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਅੱਜ ਉਹ ਚੰਡੀਗੜ੍ਹ ਖੇਤੀਬਾੜੀ ਮੰਤਰੀ ਨੂੰ ਬੇਨਤੀ ਕਰਨ ਆਏ ਹਨ ਤਾ ਜੋ ਜਲਦ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ | ਚੰਡੀਗੜ੍ਹ ਪਹੁੰਚੇ ਉਮੀਦਵਾਰਾਂ 'ਚ ਅਮਨਦੀਪ ਸਿੰਘ, ਨਵੀਨ ਖੰਨਾ, ਲਵਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਉਮੀਦਵਾਰ ਵੀ ਸ਼ਾਮਿਲ ਰਹੇ |

ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 9 ਅਪ੍ਰੈਲ (ਮਨਜੋਤ ਸਿੰਘ ਜੋਤ)- ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਕਰਮਚਾਰੀਆਂ ਵਲੋਂ ਸੈਕਟਰ- 23 ਵਿਖੇ ਬਾਗਵਾਨੀ ਵਿਭਾਗ ਦੇ ਸਾਹਮਣੇ ਡੀ.ਸੀ. ਰੇਟ 8 ਫ਼ੀਸਦੀ ਹੋਰ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਚੰਡੀਗੜ੍ਹ ...

ਪੂਰੀ ਖ਼ਬਰ »

ਪਟਵਾਰੀ ਦੀ ਇਕ ਅਸਾਮੀ ਲਈ 200 ਨੌਜਵਾਨਾਂ ਵਲੋਂ ਫਾਰਮ ਭਰਨਾ ਸਿੱਧ ਕਰਦਾ ਹੈ ਕਿ ਕੈਪਟਨ ਸਰਕਾਰ ਰੁਜ਼ਗਾਰ ਦੇਣ 'ਚ ਫ਼ੇਲ੍ਹ ਹੋਈ- ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਨੌਕਰੀਆਂ ਦੇਣ ਦੇ ਨਾਂ 'ਤੇ ਨੌਜਵਾਨਾਂ ਨੂੰ ਧੋਖਾ ਦੇ ਰਿਹਾ ਹੈ ਕਿਉਂਕਿ ਸਰਕਾਰ ਵਲੋਂ ਪਟਵਾਰੀਆਂ ਦੀਆਂ 1152 ਅਸਾਮੀਆਂ ਲਈ ਮੰਗੀਆਂ ਦਰਖ਼ਾਸਤਾਂ ਦੇ ਵਿਰੁੱਧ 2 ਲੱਖ 33 ਹਜ਼ਾਰ ਬੇਰੁਜ਼ਗਾਰਾਂ ...

ਪੂਰੀ ਖ਼ਬਰ »

ਜੇ.ਸੀ.ਬੀ. ਦੀ ਮਦਦ ਨਾਲ ਵੀ.ਆਈ.ਪੀ ਇਲਾਕੇ 'ਚੋਂ ਬੀ.ਐਸ.ਐਨ.ਐਲ ਦੀ ਤਾਰ ਚੋਰੀ

ਚੰਡੀਗੜ੍ਹ, 9 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੇ ਵੀ.ਆਈ.ਪੀ ਇਲਾਕੇ 'ਚੋ ਚੋਰ ਬੀ.ਐਸ.ਐਨ.ਐਲ ਦੀ ਕੇਬਲ ਪੁੱਟ ਕੇ ਫ਼ਰਾਰ ਹੋ ਗਏ, ਜਿਸ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ, ਪੀ.ਜੀ.ਆਈ ਅਤੇ ਹਰਿਆਣਾ ਵਿਧਾਨ ਸਭਾ ਦੀ ਇੰਟਰਨੈੱਟ ਸੇਵਾ 'ਤੇ ਅਸਰ ਪਿਆ ...

ਪੂਰੀ ਖ਼ਬਰ »

ਅਦਾਲਤੀ ਫ਼ੈਸਲੇ ਨਾਲ ਸਿੱਖ ਕੌਮ 'ਚ ਨਿਰਾਸ਼ਤਾ ਦੀ ਲਹਿਰ-ਜਥੇਦਾਰ ਬ੍ਰਹਮਪੁਰਾ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)- ਉੱਚ ਅਦਾਲਤ ਵਲੋਂ ਬਰਗਾੜੀ ਬਹਿਬਲ ਕਾਂਡ ਨਾਲ ਸਬੰਧਤ ਚੱਲ ਰਹੇ ਮੁਕੱਦਮੇ ਨੂੰ ਖ਼ਾਰਜ ਕਰ ਦੇਣ ਨਾਲ ਸਿੱਖ ਜਗਤ 'ਚ ਨਿਰਾਸ਼ਾ ਫੈਲ ਗਈ ਹੈ, ਜੋ ਅਸੀਂ ਆਸ ਲਾ ਕੇ ਬੈਠੇ ਸੀ ਕਿ ਗੁਨਾਹਗਾਰ ਬਖ਼ਸ਼ੇ ਨਹੀਂ ਜਾਣਗੇ | ਪਰ ਅੱਜ ਜਾਂਚ ਹੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਰੋਡ ਵਿੰਗ ਦੇ 104 ਦਰਜਾ ਚਾਰ ਕਰਮਚਾਰੀ ਹੋਏ ਪੱਕੇ

ਚੰਡੀਗੜ੍ਹ, 9 ਅਪ੍ਰੈਲ (ਮਨਜੋਤ ਸਿੰਘ ਜੋਤ)- ਐਮ. ਸੀ. ਰੋਡ ਵਰਕਰ ਯੂਨੀਅਨ ਦੀ ਮੰਗ ਨੂੰ ਪੂਰਾ ਕਰਦਿਆਂ ਨਗਰ ਨਿਗਮ ਵਲੋਂ 104 ਦਰਜਾ ਚਾਰ ਮੁਲਾਜ਼ਮਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ | ਉਨ੍ਹਾਂ ਵਿਚੋਂ 85 ਮੁਲਾਜ਼ਮਾਂ ਨੂੰ ਅੱਜ ਨਗਰ ਨਿਗਮ ਦੇ ਕਮਿਸ਼ਨਰ ਕੇ.ਕੇ. ਯਾਦਵ ਨੇ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ,9 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਸੈਕਟਰ 26 ਟਰਾਂਸਪੋਰਟ ਏਰੀਆ ਨੇੜੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਬਾਪੂਧਾਮ ਕਾਲੋਨੀ ਸੈਕਟਰ 26 ਦੇ ਰਹਿਣ ਵਾਲੇ ਗੁਲਸ਼ਨ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਪੀ.ਜੀ.ਆਈ. ਵਿਖੇ ਓ.ਪੀ.ਡੀ. 12 ਅਪ੍ਰੈਲ ਤੋਂ ਮੁਅੱਤਲ

ਚੰਡੀਗੜ੍ਹ, 9 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ 12 ਅਪ੍ਰੈਲ ਤੋਂ ਓ.ਪੀ.ਡੀ. ਵਿਚ ਮਰੀਜ਼ਾਂ ਦੀ ਜਾਂਚ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ, ਜਦਕਿ ਐਮਰਜੈਂਸੀ ਸੇਵਾਵਾਂ ਹਮੇਸ਼ਾ ਦੀ ਤਰ੍ਹਾਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਕਾਰਾਂ ਦੇ ਸ਼ੀਸ਼ੇ ਤੋੜੇ, ਕੀਤੇ ਹਵਾਈ ਫਾਇਰ

ਚੰਡੀਗੜ੍ਹ, 9 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ) - ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਲੜਾਈ ਝਗੜੇ ਅਤੇ ਕੁੱਟਮਾਰ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 38 ਵੈੈਸਟ ਦੇ ਰਹਿਣ ਵਾਲੇ ਦਵਿੰਦਰ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਪੀੜਤ 4 ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 9 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ | ਅੱਜ ਸ਼ਹਿਰ ਵਿਚ ਕੋਰੋਨਾ ਨਾਲ ਚਾਰ ਮਰੀਜ਼ਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-20 ਦੇ ਵਸਨੀਕ 54 ਸਾਲਾ ਵਿਅਕਤੀ, ਬੁੜੈਲ ਦੀ ...

ਪੂਰੀ ਖ਼ਬਰ »

ਘਰ ਸਾਹਮਣੇ ਔਰਤ ਦੀ ਚੇਨ ਝਪਟੀ

ਚੰਡੀਗੜ੍ਹ, 9 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 23 ਵਿਚ ਇਕ ਬਜ਼ੁਰਗ ਔਰਤ ਦੀ ਚੇਨ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੂਰੀ ਘਟਨਾ ਘਰ ਸਾਹਮਣੇ ਲੱਗੇ ਸੀ.ਸੀ.ਟੀਵੀ ਕੈਮਰੇ ਵਿਚ ਕੈਦ ਹੋ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀੜਤ ਅੰਸ਼ੂ ਕਟਿਆਲ ...

ਪੂਰੀ ਖ਼ਬਰ »

ਸਾਧੂ ਸਿੰਘ ਧਰਮਸੋਤ ਵਲੋਂ ਕ੍ਰਿਸ਼ਨ ਕੁਮਾਰ ਬਾਵਾ ਦੀ ਸਵੈ-ਜੀਵਨੀ 'ਸੰਘਰਸ਼ ਦੇ 45 ਸਾਲ' ਲੋਕ ਅਰਪਣ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਕਿ੍ਸ਼ਨ ਕੁਮਾਰ ਬਾਵਾ ਦੀ ਸਵੈ-ਜੀਵਨੀ 'ਸੰਘਰਸ਼ ਦੇ 45 ਸਾਲ' ...

ਪੂਰੀ ਖ਼ਬਰ »

ਮਾਮਲਾ ਸਮੇਂ 'ਤੇ ਫਲੈਟ ਦਾ ਕਬਜ਼ਾ ਨਾ ਦੇਣ ਦਾ

ਖਪਤਕਾਰ ਕਮਿਸ਼ਨ ਨੇ ਬਿਲਡਰ ਨੂੰ 52 ਲੱਖ ਵਿਆਜ ਸਣੇ ਵਾਪਸ ਕਰਨ ਅਤੇ 50 ਹਜ਼ਾਰ ਮੁਆਵਜ਼ੇ ਵਜੋਂ ਦੇਣ ਦੇ ਆਦੇਸ਼ ਦਿੱਤੇ

ਚੰਡੀਗੜ੍ਹ, 9 ਅਪ੍ਰੈਲ (ਬਿ੍ਜੇਂਦਰ ਗੌੜ)- ਚੰਡੀਗੜ੍ਹ ਰਾਜ ਖਪਤਕਾਰ ਕਮਿਸ਼ਨ ਨੇ ਰਾਜਸਥਾਨ ਵਸਨੀਕ ਮੇਜਰ ਆਸ਼ੀਸ਼ ਸੌਰਭ ਸ਼ਰਮਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਸੁਸ਼ਮਾ ਬਿਲਡਟੇਕ ਲਿਮਟਿਡ, ਇੰਡਸਟਰੀਅਲ ਏਰੀਆ, ਚੰਡੀਗੜ੍ਹ ਅਤੇ ਇਸ ਦੇ ਨਾਲ ਜੁੜੇ ਪੁਨੀਤ ਸੂਦ ...

ਪੂਰੀ ਖ਼ਬਰ »

ਹਰਨੀਸ਼ਾ ਸਿੰਘ ਦਾ ਨਾਵਲ 'ਹੂ'ਜ਼ ਟਾਕਿੰਗ' ਲੋਕ ਅਰਪਣ

ਚੰਡੀਗੜ੍ਹ, 9 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਯੁਵਾ ਲੇਖਕਾ ਹਰਨੀਸ਼ਾ ਸਿੰਘ ਦੇ ਨਾਵਲ ਲੁੱਕ ਹੂ'ਜ ਟਾਕਿੰਗ ਨੂੰ ਅੱਜ ਸੈਕਟਰ-22 ਦੇ ਇਕ ਹੋਟਲ ਵਿਚ ਲੋਕ ਅਰਪਣ ਕੀਤਾ ਗਿਆ | ਹਰਨੀਸ਼ਾ ਸਿੰਘ ਨੇ ਆਪਣੇ ਇਸ ਨਾਵਲ ਰਾਹੀਂ ਬੇਜ਼ੁਬਾਨ ਅਵਾਰਾ ਜਾਨਵਰਾਂ ਪ੍ਰਤੀ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਵਲੋਂ ਡੀ.ਏ.ਪੀ. ਵਿਚ 1400 ਰੁਪਏ ਪ੍ਰਤੀ ਕੁਇੰਟਲ ਕੀਤੇ ਵਾਧੇ ਨੂੰ ਕਿਸਾਨ ਵਿਰੋਧੀ ਕਦਮ ਕਰਾਰ ਦਿੱਤਾ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਦੇ ਸਹਿਕਾਰਤਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵਲੋਂ ਡੀ.ਏ.ਪੀ. ਵਿਚ 2400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 3800 ਰੁਪਏ ਪ੍ਰਤੀ ਕੁਇੰਟਲ ...

ਪੂਰੀ ਖ਼ਬਰ »

ਫੈਡਰੇਸ਼ਨ ਨੇ ਢੀਂਡਸਿਆਂ ਦੀ ਹਮਾਇਤ ਵਿਚ ਕਿਹਾ ਚੌਥਾ ਸਿਆਸੀ ਫਰੰਟ ਸਮੇਂ ਦੀ ਮੁੱਖ ਲੋੜ-ਫੈਡਰੇਸ਼ਨ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਢੀਂਡਸਿਆਂ ਦੀ ਪੁਰਜ਼ੋਰ ਹਮਾਇਤ ਕਰਦਿਆਂ ਕਿਹਾ ਕਾਂਗਰਸ, ਬੇਅਦਬੀ ਦਲ ਤੇ ਭਾਜਪਾ ਨੂੰ ਪੰਜਾਬ ਵਿਚੋਂ ਹਰਾਉਣ ਲਈ ਚੌਥਾ ਸਿਆਸੀ ਫਰੰਟ ਸਮੇਂ ਦੀ ਮੁੱਖ ਲੋੜ ਹੈ | ਆਲ ਇੰਡੀਆ ਸਿੱਖ ...

ਪੂਰੀ ਖ਼ਬਰ »

ਹਰਿਆਣਾ ਰਾਜ ਵਿਚ ਕੋਰੋਨਾ ਟੀਕਾ ਲਵਾਉਣ ਦੀ ਤੈਅ ਉਮਰ ਸੀਮਾ ਘਟਾਉਣ 'ਤੇ ਵਿਚਾਰ ਕਰਨ ਦੀ ਲੋੜ-ਏਮਿਕਸ ਕਿਉਰੀ

ਚੰਡੀਗੜ੍ਹ, 9 ਅਪ੍ਰੈਲ (ਬਿ੍ਜੇਂਦਰ ਗੌੜ): ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਹਾਈਕੋਰਟ ਵਿਚ ਚਲ ਰਹੇ ਕੇਸ ਦੀ ਸੁਣਵਾਈ ਦੌਰਾਨ ਮਾਮਲੇ ਵਿਚ ਬਣਾਏ ਗਏ ਏਮਿਕਸ ਕਿਉਰੀ (ਅਦਾਲਤ ਦੇ ਮਿੱਤਰ) ਨੇ ਕਿਹਾ ਕਿ ਹਰਿਆਣਾ ਸਕਰਾਰ ਨੂੰ ਰਾਜ ਉਨ੍ਹਾਂ ਥਾਵਾਂ ਵਿਚ ...

ਪੂਰੀ ਖ਼ਬਰ »

ਸ਼ਾਰਦਾ ਸਰਵਹਿੱਤਕਾਰੀ ਸਕੂਲ ਵਲੋਂ ਵਰਕਸ਼ਾਪ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)- ਸ਼ਾਰਦਾ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-40 ਵਲੋਂ ਵਰਕਸ਼ਾਪ ਲਗਾਈ ਗਈ, ਜਿਸ ਵਿਚ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕਰਦੇ ਹੋਏ ਪੰਚਪਦੀ ਸਿੱਖਿਆ ਦੇ ਸਾਰੇ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਮੋਦੀ ਵਾਂਗ ਕੈਪਟਨ ਅਮਰਿੰਦਰ ਸਿੰਘ ਵੀ ਪੈਰ ਪੈਰ 'ਤੇ ਝੂਠ ਬੋਲ ਰਹੇ ਹਨ-ਮੀਤ ਹੇਅਰ, ਸੰਦੋਆ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾਈ ਪ੍ਰਧਾਨ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਸ. ਅਮਰਜੀਤ ਸਿੰਘ ਸੰਦੋਆ ਨੇ ਮੌਜੂਦਾ ਸਮੇਂ ਵਿਚ ਫ਼ਸਲਾਂ ਦੀ ਸਿੱਧੀ ਅਦਾਇਗੀ ਸਬੰਧੀ ਚੱਲ ਰਹੇ ਰੇੜਕੇ ਉੱਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਗੁਰੂਗ੍ਰਾਮ ਵਾਸੀਆਂ ਨੂੰ ਦਿੱਤੀ 10 ਕਰੋੜ ਦੀ ਸੌਗਾਤ-4 ਪਰਿਯੋਜਨਾਵਾਂ ਦਾ ਕੀਤਾ ਉਦਘਾਟਨ

ਚੰਡੀਗੜ੍ਹ, 9 ਅਪ੍ਰੈਲ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਸਿੱਖਿਆ ਖੇਤਰ ਵਿਚ ਪੂਰਾ ਬਦਲਾਅ ਕਰਨ ਦੇ ਲਈ ਯਤਨਸ਼ੀਲ ਹੈ | ਇਸ ਕੜੀ ਵਿਚ ਅੱਜ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਡਿਜੀਟਲ ਸਿੱਖਿਆ ਦੀ ਦਿਸ਼ਾ ਵਿਚ ਇਕ ਹੋਰ ਕਦਮ ਵਧਾਉਂਦੇ ਹੋਏ ਗੁਰੂਗ੍ਰਾਮ ਸਮੇਤ ਸੂਬੇ ਦੇ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਨੇ ਯਾਤਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਚੰਡੀਗੜ੍ਹ, 9 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਨੇ ਸੰਯੁਕਤ ਕਿਸਾਨ ਮੋਰਚਾ ਵਲੋਂ 10 ਅਪ੍ਰੈਲ ਨੂੰ 24 ਘੰਟੇ ਦੇ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) 'ਤੇ ਜਾਮ ਦੇ ਅਪੀਲ ਦੇ ਮੱਦੇਨਜ਼ਰ ਯਾਤਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਇਹਤਿਆਤ ਵਜੋਂ ਟ੍ਰੈਫਿਕ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 630 ਨਵੇਂ ਮਰੀਜ਼ ਸਾਹਮਣੇ ਆਏ ਅਤੇ 2 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਦੇ 630 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 2 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 447 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸਮੇਂ ਸਿਰ ਤਨਖਾਹ ਨਾ ਮਿਲਣ ਦੀ ਸੂਰਤ 'ਚ ਸਫ਼ਾਈ ਕਰਮਚਾਰੀ ਕਰਨਗੇ ਹੜਤਾਲ

ਜ਼ੀਰਕਪੁਰ, 9 ਅਪ੍ਰੈਲ (ਅਵਤਾਰ ਸਿੰਘ)-ਨਗਰ ਕੌਂਸਲ ਵਲੋਂ ਸਮੇਂ ਸਿਰ ਤਨਖਾਹ ਨਾ ਦਿੱਤੇ ਜਾਣ ਕਾਰਨ ਅੱਜ ਨਗਰ ਕੌਂਸਲ ਦਫ਼ਤਰ ਜ਼ੀਰਕਪੁਰ ਵਿਖੇ ਸਫ਼ਾਈ ਵਰਕਰ ਯੂਨੀਅਨ ਦੀ ਮੀਟਿੰਗ ਦਫ਼ਤਰੀ ਪ੍ਰਧਾਨ ਰਵਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਗਰ ਕੌਂਸਲ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 312 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 9 ਅਪ੍ਰੈਲ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 312 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 228 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ ਅਤੇ 84 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ...

ਪੂਰੀ ਖ਼ਬਰ »

ਸਮਾਜ ਸੇਵੀ ਜਰਨੈਲ ਸਿੰਘ ਪੂਨੀਆ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਉੱਘੇ ਸਮਾਜ ਸੇਵੀ ਜਰਨੈਲ ਸਿੰਘ ਪੂਨੀਆ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਭਾਗੋਮਾਜਰਾ (ਬੈਂਰੋਪੁਰ) ਵਿਖੇ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ...

ਪੂਰੀ ਖ਼ਬਰ »

ਪਿੰਡ ਨਾਭਾ ਸਾਹਿਬ ਵਿਖੇ ਰਿਹਾਇਸ਼ੀ ਖੇਤਰ 'ਚ ਬਣੇ ਨਾਜਾਇਜ਼ ਗੋਦਾਮ 'ਚ ਲੱਗੀ ਅੱਗ

ਜ਼ੀਰਕਪੁਰ, 9 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ ਦੇ ਪਿੰਡ ਨਾਭਾ ਸਾਹਿਬ ਵਿਖੇ ਬੀਤੀ ਦੇਰ ਰਾਤ ਰਿਹਾਇਸ਼ੀ ਖੇਤਰ ਵਿਚ ਬਣੇ ਨਾਜਾਇਜ਼ ਗੋਦਾਮ ਵਿਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਬਿਜਲੀ ਦਾ ਸਾਮਾਨ ਸੜ ਗਿਆ | ਜ਼ੀਰਕਪੁਰ, ਡੇਰਾਬੱਸੀ ਸਮੇਤ ਹਵਾਈ ਅੱਡੇ ਦੀਆਂ ...

ਪੂਰੀ ਖ਼ਬਰ »

ਥਾਣਾ ਸਦਰ ਖਰੜ ਵਿਚ ਦਰਜ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਮੁਲਜ਼ਮ ਨੂੰ ਮੁੜ ਨਿਆਇਕ ਹਿਰਾਸਤ ਵਿਚ ਭੇਜਿਆ

ਖਰੜ, 9 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਵਲੋਂ ਇਕ ਮਾਮਲੇ ਵਿਚ ਭਗੌੜਾ ਘੋਸ਼ਿਤ ਕੀਤੇ ਗਏ ਕਥਿਤ ਦੋਸ਼ੀ ਪ੍ਰਤਾਪ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ | ਥਾਣਾ ਸਦਰ ਖਰੜ ਦੇ ਏ. ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਥਾਣਾ ਸਦਰ ਖਰੜ ਵਿਖੇ ਸਾਲ 2011 ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰ ਰਣਜੀਤ ਸਿੰਘ ਰੈੜੀ ਬਣੇ ਡੇਰਾਬੱਸੀ ਨਗਰ ਦੇ ਪ੍ਰਧਾਨ

ਡੇਰਾਬੱਸੀ, 9 ਅਪੈ੍ਰਲ (ਗੁਰਮੀਤ ਸਿੰਘ)-ਨਗਰ ਕੌਂਸਲ ਦਫ਼ਤਰ ਵਿਖੇ ਨਗਰ ਕੌਂਸਲ ਪ੍ਰਧਾਨ ਦੀ ਚੋਣ ਨੂੰ ਲੈ ਕੇ ਚੁਣੇ ਗਏ ਕੌਂਸਲਰਾਂ ਦੀ ਅਹਿਮ ਮੀਟਿੰਗ ਕੌਂਸਲ ਦਫ਼ਤਰ ਵਿਖੇ ਐਸ. ਡੀ. ਐਮ. ਡੇਰਾਬੱਸੀ ਕੁਲਦੀਪ ਬਾਵਾ ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਵਾਰਡ ਨੰ. 14 ਤੋਂ ...

ਪੂਰੀ ਖ਼ਬਰ »

ਅੱਜ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਕਜੌਲੀ ਵਾਟਰ ਵਰਕਸ ਤੋਂ ਚੰਡੀਗੜ੍ਹ ਨੂੰ ਜਾਣ ਵਾਲੀ ਫੇਜ਼-3 ਦੀ ਪਾਇਪ ਲਾਈਨ ਵਿਚ ਪਿੰਡ ਮੜੌਲੀ ਨੇੜੇ ਅਚਾਨਕ ਲੀਕੇਜ਼ ਹੋਣ ਕਾਰਨ ਪਾਇਪ ਲਾਈਨ ਦੀ ਮੁਰੰਮਤ ਵਾਸਤੇ ਚੰਡੀਗੜ੍ਹ ਨਗਰ ਨਿਗਮ ਵਲੋਂ ਪਾਣੀ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮਾਮਲੇ 'ਚ ਦੋ ਸਕੇ ਭਰਾਵਾਂ ਸਮੇਤ 5 ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 9 ਅਪ੍ਰੈਲ (ਗੁਰਮੀਤ ਸਿੰਘ)-ਮੀਰਪੁਰ ਵਿਖੇ ਰਹਿੰਦੇ ਮੁਸਲਿਮ ਪਰਿਵਾਰ ਵਲੋਂ ਘਰ 'ਚ ਜਬਰਨ ਵੜ੍ਹ ਕੇ ਇਕ ਵਿਆਹੁਤਾ ਨਾਲ ਉਸ ਦੀ ਸੌਤਨ ਦੇ ਭਰਾਵਾਂ ਵਲੋਂ ਜਬਰ-ਜਨਾਹ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਸਕੇ ਭਰਾਵਾਂ ਸਮੇਤ 5 ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 9 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਲਾਂਪੁਰ ਗਰੀਬਦਾਸ-ਰਤਵਾੜਾ ਸੰਪਰਕ ਸੜਕ 'ਤੇ ਸਥਿਤ ਬਿਜਲੀ ਗਰਿੱਡ ਨੇੜੇ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਮਾਜਰੀ, 9 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਓਮੈਕਸ ਨੇੜੇ ਮੋਟਰਸਾਈਕਲ ਤੇ ਟਰੈਕਟਰ ਵਿਚਕਾਰ ਹਾਦਸਾ ਵਾਪਰ ਕਾਰਨ ਜਿਥੇ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ, ਉਥੇ ਹੀ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਇਸ ਸਬੰਧੀ ਮੋਟਰਸਾਈਕਲ ਚਾਲਕ ...

ਪੂਰੀ ਖ਼ਬਰ »

ਪੁਲਿਸ ਵਲੋਂ ਉਦਯੋਗਿਕ ਖੇਤਰ 'ਚ ਕੰਮ ਕਰਨ ਵਾਲਿਆਂ ਦਾ ਕਰਵਾਇਆ ਗਿਆ ਕੋਰੋਨਾ ਟੈਸਟ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਜਸਬੀਰ ਸਿੰਘ ਜੱਸੀ)-ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਦੇ ਹੁਕਮਾਂ 'ਤੇ ਅੱਜ ਉਦਯੋਗਿਕ ਖੇਤਰ ਵਿਚਲੀ ਪੁਲਿਸ ਵਲੋਂ ਫੇਜ਼-7 ਉਦਯੋਗਿਕ ਖੇਤਰ ਵਿਖੇ ਸਿਹਤ ਵਿਭਾਗ ...

ਪੂਰੀ ਖ਼ਬਰ »

ਪਿੰਡ ਕਾਂਸਲ ਦੀ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 9 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪਿੰਡ ਕਾਂਸਲ ਦੀ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪੰਕਜ ਵਾਸੀ ਮੁਜੱਫਰਨਗਰ (ਉੱਤਰ ਪ੍ਰਦੇਸ਼) ਦੇ ਖ਼ਿਲਾਫ਼ ਥਾਣਾ ਨਵਾਂਗਰਾਉਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਿਰੰਤਰ ਦਿੱਤੀ ਜਾ ਰਹੀ ਹੈ ਫਸਟ ਏਡ ਟ੍ਰੇਨਿੰਗ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਰੈਡ ਕਰਾਸ ਸ਼ਾਖਾ ਮੁਹਾਲੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ, ਕੰਡਕਟਰਾਂ, ਕਮਰਸ਼ੀਅਲ ਡਰਾਈਵਰਾਂ ਤੇ ਸਨਅਤੀ ਕਾਮਿਆਂ ਨੂੰ ਨਿਰੰਤਰ ਫਸਟ ਏਡ ਟ੍ਰੇਨਿੰਗ ...

ਪੂਰੀ ਖ਼ਬਰ »

ਨਵਨੀਤ ਕੌਰ ਦੀਕਸ਼ਿਤ ਸਰਬ-ਧਰਮ ਸੰਭਾਵ ਰਾਸ਼ਟਰੀ ਮੰਚ ਦੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਨਿਯੁਕਤ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੀ ਸਮਾਜ ਸੇਵੀ ਅਤੇ ਪ੍ਰਮੁੱਖ ਲੇਖਿਕਾ ਨਵਨੀਤ ਕੌਰ ਦੀਕਸ਼ਿਤ ਨੂੰ ਸਰਬ-ਧਰਮ ਸੰਭਾਵ ਰਾਸ਼ਟਰੀ ਮੰਚ ਦੇ ਮਹਿਲਾ ਮੋਰਚਾ ਦੀ ਪੰਜਾਬ ਇਕਾਈ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸਰਬ-ਧਰਮ ਸੰਭਵ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਸਚਿਨ ਸ਼ਰਮਾ ਵਲੋਂ ਗੇਟ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀ ਸਚਿਨ ਸ਼ਰਮਾ ਨੇ ਰਾਸ਼ਟਰੀ ਪੱਧਰ ਦੇ ਟੈਸਟ ਗੇਟ-2021 (ਗ੍ਰੈਜੂਏਟ ਐਪਟੀਟਿਊਡ ਟੈਸਟ ਇੰਨ ਇੰਜੀਨੀਅਰਿੰਗ) 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸੜਕ ਵਿਚਕਾਰ ਗੱਡੀ ਖੜ੍ਹੀ ਕਰਕੇ ਹੁਲੜਬਾਜ਼ੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਡੇਰਾਬੱਸੀ, 9 ਅਪ੍ਰੈਲ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਬਣੇ ਫਲਾਈ ਓਵਰ ਦੇ ਹੇਠਾਂ ਅੱਧੀ ਰਾਤ ਸਮੇਂ ਗੱਡੀ ਖੜ੍ਹੀ ਕਰਕੇ ਹੁਲੜਬਾਜ਼ੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਨੌਜਵਾਨ ਦੀ ...

ਪੂਰੀ ਖ਼ਬਰ »

ਚਨਾਲੋਂ ਵਿਖੇ ਅਣਪਛਾਤੀ ਲਾਸ਼ ਮਿਲੀ

ਕੁਰਾਲੀ, 9 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਪਿੰਡ ਚਨਾਲੋਂ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਏ. ਐਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਸਿਵਲ ਹਸਪਤਾਲ ਕੁਰਾਲੀ ਵਲੋਂ ਮਿ੍ਤਕ ...

ਪੂਰੀ ਖ਼ਬਰ »

ਰਜਿਸਟਰੀ ਦੇ ਦਸਤਾਵੇਜਾਂ 'ਤੇ ਸ਼ੱਕ ਪੈਣ 'ਤੇ ਨਾਇਬ ਤਹਿਸੀਲਦਾਰ ਨੇ 3 ਵਿਅਕਤੀ ਪੁਲਿਸ ਹਵਾਲੇ ਕੀਤੇ

ਜ਼ੀਰਕਪੁਰ, 9 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ ਸਬ-ਤਹਿਸੀਲ 'ਚ ਤਾਇਨਾਤ ਨਾਇਬ ਤਹਿਸੀਲਦਾਰ ਨੂੰ ਅੱਜ ਕਿਸੇ ਅਸਰ ਰਸੂਖ ਵਾਲੇ ਵਿਅਕਤੀ ਦੇ 'ਤਹਿਸੀਲਦਾਰ ਸਾਹਿਬ ਅਪਣੇ ਖਾਸ ਬੰਦਿਆਂ ਦੀ ਰਜਿਸਟਰੀ ਹੈ ਇਨ੍ਹਾਂ ਨੂੰ ਛੇਤੀ ਫਾਰਗ ਕਰ ਦੇਣਾ' ਸਬੰਧੀ ਵਾਰ-ਵਾਰ ਫ਼ੋਨ ਆਉਣ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਪੰਨੂੰ ਨੂੰ ਥਾਪਿਆ ਜ਼ਿਲ੍ਹਾ ਯੂਥ ਵਿੰਗ ਦਾ ਪ੍ਰਧਾਨ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਵਲੋਂ ਗੁਰਤੇਜ਼ ਸਿੰਘ ਪੰਨੂੰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪਾਰਟੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਆਬਾਦੀ ਘੱਟ ਹੋਣ ਦੇ ਬਾਵਜੂਦ ਵੀ ਕਿਸਾਨੀ ਸੰਘਰਸ਼ 'ਚ ਯੋਗਦਾਨ ਪਾ ਰਹੇ ਹਨ ਪਿੰਡ ਢੇਲਪੁਰ ਦੇ ਵਸਨੀਕ

ਕੇ. ਐੱਸ. ਰਾਣਾ 98155-40482 ਪਿੰਡ ਦਾ ਪਿਛੋਕੜ:—ਇਹ ਪਿੰਡ ਬਨੂੰੜ-ਲਾਂਡਰਾਂ ਰੋਡ ਤੋਂ ਕਰੀਬ 5 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਇਸ ਪਿੰਡ ਦੇ ਜ਼ਿਆਦਾਤਰ ਲੋਕ ਦੁੱਧ, ਸਬਜ਼ੀ ਅਤੇ ਖੇਤੀਬਾੜੀ 'ਤੇ ਨਿਰਭਰ ਹਨ ਜਦਕਿ ਪਿੰਡ ਦੇ ਜ਼ਿਆਦਾਤਰ ਲੋਕ ਗੰਢੇ ਗੋਤ ਨਾਲ ਸਬੰਧਿਤ ਹਨ | ...

ਪੂਰੀ ਖ਼ਬਰ »

ਪੈਨਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਦੇ ਪੈਨਸ਼ਨਰਾਂ ਦਾ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਦੇ ਪੈਨਸ਼ਨਰਾਂ ਵਲੋਂ ਆਪਣੀਆਂ ਪਿਛਲੇ 6 ਮਹੀਨਿਆਂ ਤੋਂ ਰੁਕੀਆਂ ਪੈਨਸ਼ਨਾਂ ਨੂੰ ਜਾਰੀ ਕਰਨ ਦੀ ਮੰਗ ਨੂੰ ...

ਪੂਰੀ ਖ਼ਬਰ »

ਕੈਰੋਂ ਤੇ ਜਸਵੀਰ ਸਿੰਘ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਖਰੜ, 9 ਅਪ੍ਰੈਲ (ਜੰਡਪੁਰੀ)-ਆਮ ਆਦਮੀ ਪਾਰਟੀ ਵਲੋਂ ਗੁਰਿੰਦਰ ਸਿੰਘ ਕੈਰੋਂ ਨੂੰ ਇੰਪਲਾਈਜ਼ ਵਿੰਗ ਦਾ ਪ੍ਰਧਾਨ ਅਤੇ ਜਸਬੀਰ ਸਿੰਘ ਨੂੰ ਐੱਸ. ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਥਾਪੇ ਜਾਣ 'ਤੇ ਅੱਜ ਉਨ੍ਹਾਂ ਦਾ ਖਰੜ ਵਿਖੇ ਪਾਰਟੀ ਵਰਕਰਾਂ ਵਲੋਂ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਤਿ੍ਣਮੂਲ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ

ਖਰੜ, 9 ਅਪ੍ਰੈਲ (ਜੰਡਪੁਰੀ)-ਆਲ ਇੰਡੀਆ ਤਿ੍ਣਮੂਲ ਕਾਂਗਰਸ ਕਮੇਟੀ ਦੇ ਖਰੜ ਸਥਿਤ ਮੁੱਖ ਦਫ਼ਤਰ ਤੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਿ੍ਣਮੂਲ ਕਾਂਗਰਸ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕੁਝ ...

ਪੂਰੀ ਖ਼ਬਰ »

ਅੱਜ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਸ਼ਿਫਾਲੀ ਚੋਪੜਾ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਅੱਜ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿਚਲੀਆਂ 25 ਮੰਡੀਆਂ 'ਚ 1 ਲੱਖ 23 ਲੱਖ ਮੀਟਿ੍ਕ ਟਨ ਤੋਂ ਵੱਧ ਕਣਕ ਦੀ ...

ਪੂਰੀ ਖ਼ਬਰ »

'ਆਪ' ਅਤੇ ਲੋਕਾਂ ਦੇ ਵਿਰੋਧ ਦੇ ਚਲਦਿਆਂ ਰਿਹਾਇਸ਼ੀ ਖੇਤਰ ਤੇ ਯੂਨੀਵਰਸਿਟੀ ਸੈਂਟਰ ਨੇੜੇ ਖੁੱਲ੍ਹ ਰਿਹਾ ਠੇਕਾ ਹੋਇਆ ਬੰਦ

ਐੱਸ. ਏ. ਐੱਸ. ਨਗਰ, 9 ਅਪ੍ਰੈਲ (ਕੇ. ਐੱਸ. ਰਾਣਾ)-ਸਥਾਨਕ ਉਦਯੋਗਿਕ ਖੇਤਰ ਦੇ ਫੇਜ਼-8 ਸਥਿਤ ਗੁਰੂ ਨਾਨਕ ਕਾਲੋਨੀ ਅਤੇ ਯੂਨੀਵਰਸਿਟੀ ਸੈਂਟਰ ਦੇ ਨੇੜੇ ਖੋਲ੍ਹੇ ਜਾ ਰਹੇ ਸ਼ਰਾਬ ਦੇ ਠੇਕੇ ਦਾ ਆਮ ਆਦਮੀ ਪਾਰਟੀ ਅਤੇ ਸਥਾਨਕ ਲੋਕਾਂ ਵਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਠੇਕਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਆੜ੍ਹਤੀ ਭੰਬਲਭੂਸੇ 'ਚ ਅਤੇ ਕਿਸਾਨ ਪ੍ਰੇਸ਼ਾਨ

ਲਾਲੜੂ, 9 ਅਪ੍ਰੈਲ (ਰਾਜਬੀਰ ਸਿੰਘ)-ਪੰਜਾਬ ਵਿਚ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਸਰਕਾਰੀ ਖ਼ਰੀਦ ਆੜ੍ਹਤੀਆਂ ਦੀਆਂ ਮੰਗਾਂ ਨੂੰ ਲੈ ਕੇ ਪਏ ਰੇੜਕੇ ਕਾਰਨ ਪਛੜਦੀ ਨਜ਼ਰ ਆ ਰਹੀ ਹੈ | ਦੱਸਣਯੋਗ ਹੈ ਕਿ ਕਣਕ ਦੀ ਸਰਕਾਰੀ ਖ਼ਰੀਦ ਆਮ ਤੌਰ 'ਤੇ 1 ...

ਪੂਰੀ ਖ਼ਬਰ »

ਪਿੰਡ ਅਮਲਾਲਾ ਵਿਖੇ ਨੌਜਵਾਨ 'ਤੇ ਹਮਲਾ

ਡੇਰਾਬੱਸੀ, 9 ਅਪ੍ਰੈਲ (ਗੁਰਮੀਤ ਸਿੰਘ)-ਪਿੰਡ ਅਮਲਾਲਾ ਵਿਖੇ ਇਕ ਨੌਜਵਾਨ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਨੌਜਵਾਨ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ ਹੈ, ਜਿਥੋਂ ਉਸ ਦੀ ਗੰਭੀਰ ਹਾਲਤ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX