ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਫਰੀਦਕੋਟ

ਖ਼ਰੀਦ ਏਜੰਸੀਆਂ ਨੂੰ ਖ਼ਰੀਦ ਕੇਂਦਰ ਅਤੇ ਖ਼ਰੀਦ ਕੋਟਾ ਅਲਾਟ : ਡੀ.ਸੀ.

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਲਈ ਫ਼ਰੀਦਕੋਟ ਜ਼ਿਲ੍ਹੇ ਵਿਚ ਪੰਜਾਬ ਮੰਡੀ ਬੋਰਡ ਵਲੋਂ ਸਮੂਹ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹੇ ਦੇ 68 ਖ਼ਰੀਦ ਕੇਂਦਰਾਂ ਦੀ ਖ਼ਰੀਦ ਏਜੰਸੀਆਂ ਨੂੰ ਅਲਾਟਮੈਂਟ ਵੀ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਵਲੋਂ ਮੁੱਖ ਮੰਡੀਆਂ ਵਿਚੋਂ ਕਣਕ ਦੀ ਖ਼ਰੀਦ ਸਾਂਝੇ ਤੌਰ 'ਤੇ ਕੀਤੀ ਜਾਵੇਗੀ ਜਿਵੇਂ ਕਿ ਫ਼ਰੀਦਕੋਟ ਅਤੇ ਜੈਤੋ ਮੁੱਖ ਮੰਡੀਆਂ ਵਿਚ ਪਨਗਰੇਨ, ਮਾਰਕਫੈੱਡ, ਪਨਸਪ ਅਤੇ ਐਫ.ਸੀ.ਆਈ. ਵਲੋਂ ਖ਼ਰੀਦ ਕੀਤੀ ਜਾਵੇਗੀ | ਜਦੋਂ ਕਿ ਕੋਟਕਪੂਰਾ ਵਿਚ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ, ਪਨਸਪ, ਵੇਅਰਹਾਊਸ ਵਲੋਂ ਸਾਂਝੇ ਤੌਰ 'ਤੇ ਕਣਕ ਦੀ ਖ਼ਰੀਦ ਕੀਤੀ ਜਾਵੇਗੀ | ਇਸੇ ਤਰ੍ਹਾਂ ਸਾਦਿਕ ਮੁੱਖ ਮੰਡੀ ਵਿਚ ਐਫ.ਸੀ.ਆਈ., ਮਾਰਕਫੈਡ, ਪਨਸਪ ਅਤੇ ਵੇਅਰ ਹਾਊਸ ਵਲੋਂ ਸਾਂਝੇ ਤੌਰ 'ਤੇ ਕਣਕ ਦੀ ਖਰੀ ਕੀਤੀ ਜਾਵੇਗੀ | ਇਸੇ ਤਰ੍ਹਾਂ ਘੁਗਿਆਣਾ ਅਤੇ ਜੰਡ ਸਾਹਿਬ ਮੰਡੀਆਂ ਵਿਚ ਮਾਰਕਫੈੱਡ ਅਤੇ ਪਨਸਪ, ਅਰਾਈਆਂ ਵਾਲਾ-ਚੰਦਬਾਜਾ ਅਤੇ ਮੜ੍ਹਾਕ ਮੰਡੀ ਵਿਚੋਂ ਪਨਗਰੇਨ ਅਤੇ ਐਫ.ਸੀ.ਆਈ. ਅਤੇ ਕਿਲ੍ਹਾ ਨੌ, ਪਹਿਲੂਆਣਾ, ਦਬੜ੍ਹੀਖਾਨਾ ਵਿਚ ਪਨਸਪ ਅਤੇ ਐਫ.ਸੀ.ਆਈ. ਜਦਕਿ ਸ਼ੇਰ ਸਿੰਘ ਵਾਲਾ, ਜਿਊਣ ਵਾਲਾ ਅਤੇ ਪੰਜਗਰਾਈਾ ਕਲਾਂ ਮੰਡੀਆਂ ਵਿਚ ਐਫ.ਸੀ.ਆਈ. ਅਤੇ ਮਾਰਕਫੈਡ ਵਲੋਂ ਸਾਂਝੇ ਤੌਰ 'ਤੇ ਕਣਕ ਦੀ ਖ਼ਰੀਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਫ.ਸੀ.ਆਈ. ਨੂੰ ਕੋਠੇ ਮਲੂਕਾ ਪੱਤੀ, ਸੰਗੂ ਰੋਮਾਣਾ, ਬੁਰਜ ਜਵਾਹਰ ਸਿੰਘ ਵਾਲਾ, ਕੋਟਸੁਖੀਆ ਅਤੇ ਸਰਾਵਾਂ ਦੀਆਂ ਮੰਡੀਆਂ ਆਲਾਟ ਕੀਤੀਆਂ ਗਈਆਂ ਹਨ | ਇਸੇ ਤਰ੍ਹਾਂ ਪਨਗਰੇਨ ਵਲੋਂ ਬੁੱਟਰ, ਧੂੜਕੋਟ, ਹਰਦਿਆਲੇਆਣਾ, ਕਾਉਣੀ, ਮੁਮਾਰਾ, ਪੱਕਾ ਕਲਾਂ, ਰੱਤੀ ਰੋੜੀ, ਸਾਧਾਵਾਲਾ, ਬਹਿਬਲ ਕਲਾਂ, ਹਰੀਨੌ, ਡੋਡ, ਗੋਬਿੰਦਗੜ੍ਹ, ਕਰੀਰਵਾਲੀ, ਖੱਚੜਾ, ਰਾਮੇਆਣਾ, ਸੁਰਘੁਰੀ ਮੰਡੀਆਂ, ਮਾਰਕਫੈਡ ਵਲੋਂ ਦੀਪ ਸਿੰਘ ਵਾਲਾ, ਕਾਬਲਵਾਲਾ, ਮਚਾਕੀ ਕਲਾਂ, ਪਿੰਡ ਡੋਡ, ਬਹਿਬਲ ਖੁਰਦ, ਪਿੰਡ ਗੋਦਾਰਾਂ, ਬਿਸ਼ਨੰਦੀ, ਚੈਨਾ, ਚੰਦਭਾਨ, ਰੋੜੀ ਕਪੂਰਾ, ਵਾੜਾ ਭਾਈਕਾ ਮੰਡੀਆਂ, ਪਨਸਪ ਵਲੋਂ ਭਾਗਥਲਾਂ, ਸੁੱਖਣ ਵਾਲਾ, ਔਲਖ, ਬਰਗਾੜੀ, ਢੀਮਾਂਵਾਲੀ, ਬਾਜਾਖਾਨਾ, ਘਣੀਆਂ, ਲੰਭਵਾਲੀ, ਮੱਲਾਂ ਪਿੰਡਾਂ ਦੀਆਂ ਮੰਡੀਆਂ, ਵੇਅਰਹਾਊਸ ਵਲੋਂ ਬੀੜ ਚਹਿਲ, ਗੋਲੇਵਾਲਾ, ਮਚਾਕੀ ਮੱਲ ਸਿੰਘ, ਮਹਿਮੂਆਣਾ, ਪੱਖੀ ਕਲਾਂ, ਫਿੱਡੇ ਕਲਾਂ, ਖਾਰਾ, ਮੌੜ, ਵਾੜਾ ਦਰਾਕਾ, ਝੱਖੜ ਵਾਲਾ, ਮੱਤਾ, ਰੋਮਾਣਾ ਅਜੀਤ ਸਿੰਘ ਮੰਡੀਆਂ ਵਿਚ ਇਕੱਲੇ ਤੌਰ 'ਤੇ ਖਰੀਦ ਕੀਤੀ ਜਾਵੇਗੀ | ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿਚ 5 ਲੱਖ 42 ਹਜ਼ਾਰ ਮੀਟਰਿਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਵਿਚੋਂ ਪਨਗਰੇਨ ਵਲੋਂ 25.2 ਪ੍ਰਤੀਸ਼ਤ, ਮਾਰਕਫੈਡ ਵਲੋਂ 23.4 ਪ੍ਰਤੀਸ਼ਤ, ਪਨਸਪ ਵਲੋਂ 23.4 ਪ੍ਰਤੀਸ਼ਤ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 14.5 ਪ੍ਰਤੀਸ਼ਤ ਅਤੇ ਐਫ.ਸੀ.ਆਈ. ਵਲੋਂ 13.4 ਪ੍ਰਤੀਸ਼ਤ ਕਣਕ ਦੀ ਖ਼ਰੀਦ ਕੀਤੇ ਜਾਣ ਦਾ ਅਨੁਮਾਨ ਹੈ | ਉਨ੍ਹਾਂ ਕਿਹਾ ਕਿ ਕੋਵਿਡ ਨੂੰ ਮੁੱਖ ਰੱਖਦਿਆਂ ਪੰਜਾਬ ਮੰਡੀ ਬੋਰਡ ਨੂੰ ਜ਼ਿਲ੍ਹੇ ਵਿਚ ਕੁਝ ਹੋਰ ਆਰਜ਼ੀ ਮੰਡੀਆਂ ਸਥਾਪਿਤ ਕਰਨ ਲਈ ਵੀ ਲਿਖਿਆ ਗਿਆ ਹੈ ਜੋਂ ਕਿ ਸ਼ੈਲਰਾਂ ਆਦਿ ਵਿਚ ਸਥਾਪਿਤ ਕੀਤੀਆਂ ਜਾਣਗੀਆਂ | ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਆਉਣ ਵਾਲੇ ਕਿਸਾਨਾਂ ਲਈ ਛਾਂ, ਪੀਣ ਵਾਲੇ ਪਾਣੀ, ਸਫ਼ਾਈ, ਰੌਸ਼ਨੀ ਆਦਿ ਸਹੂਲਤਾਂ ਤੋਂ ਇਲਾਵਾ ਆੜ੍ਹਤੀਆਂ ਵਲੋਂ ਸੈਨੀਟਾਈਜ਼ਰ ਅਤੇ ਮਾਸਕ ਦਿੱਤੇ ਜਾਣਗੇ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ | ਉਨ੍ਹਾਂ ਵਲੋਂ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਮੇਂ-ਸਮੇਂ ਸੈਨੀਟਾਈਜ਼ਰ ਵਰਤਣ ਜਾਂ ਸਾਬਣ-ਪਾਣੀ ਨਾਲ ਹੱਥ ਧੋਂਦੇ ਰਹਿਣ ਅਤੇ ਮਾਸਕ ਲਗਾ ਕੇ ਰੱਖਣ | ਇਸ ਦੇ ਨਾਲ-ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂੰਹਣ ਅਤੇ ਅਨਾਜ ਮੰਡੀਆਂ ਵਿਚ ਥੁੱਕਣ ਤੋਂ ਗੁਰੇਜ਼ ਕੀਤਾ ਜਾਵੇ | ਇਸੇ ਤਰ੍ਹਾਂ ਦੂਸਰੇ ਵਿਅਕਤੀ ਤੋਂ ਦੂਰੀ ਵੀ ਬਣਾ ਕੇ ਰੱਖੀ ਜਾਵੇ ਤਾਂ ਜੋ ਬਿਮਾਰੀ ਸਬੰਧੀ ਕਿਸੇ ਵੀ ਤਰ੍ਹਾਂ ਦਾ ਖਤਰਾ ਪੈਦਾ ਨਾ ਹੋਵੇ | ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਜ਼ੁਕਾਮ, ਸਿਰ ਦਰਦ ਜਾਂ ਸਾਹ ਲੈਣ ਵਿਚ ਤਕਲੀਫ ਹੋਵੇ, ਉਹ ਮੰਡੀਆਂ ਵਿਚ ਆਉਣ ਤੋਂ ਗੁਰੇਜ਼ ਕਰਨ ਅਤੇ ਤੁਰੰਤ ਡਾਕਟਰੀ ਸਲਾਹ ਜ਼ਰੂਰ ਲੈਣ |

ਵਿਦਿਆਰਥੀਆਂ ਨੇ ਕੀਤਾ ਰੋਸ ਮਾਰਚ-ਕੌਮੀ ਸਿੱਖਿਆ ਨੀਤੀ ਦੀਆਂ ਸਾੜੀਆਂ ਕਾਪੀਆਂ

ਜੈਤੋ, 9 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ 'ਚ ਰੋਸ ਮਾਰਚ ਕੀਤਾ ਗਿਆ | ਇਸ ਰੋਸ ਮਾਰਚ ਸਥਾਨਕ ਨਹਿਰੂ ਪਾਰਕ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ...

ਪੂਰੀ ਖ਼ਬਰ »

ਬੀ.ਐਸ.ਸੀ. (ਖੇਤੀਬਾੜੀ) ਨੂੰ ਬਚਾਉਣ ਲਈ ਲਾਏ ਧਰਨੇ 'ਚ ਸਾਹਿਤਕਾਰ ਤੇ ਵਕੀਲ ਵੀ ਨਿੱਤਰੇ

ਫ਼ਰੀਦਕੋਟ, 9 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬੀ ਸਾਹਿਤ ਸਭਾ (ਰਜਿ:) ਫ਼ਰੀਦਕੋਟ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਵੀ ਇੱਥੇ ਬਿ੍ਜਿੰਦਰਾ ਕਾਲਜ ਮੂਹਰੇ ਬੀ.ਐਸ.ਸੀ (ਖੇਤੀਬਾੜੀ) ਦੀ ਪੜ੍ਹਾਈ ਬਚਾਉਣ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਵਿਦਿਆਰਥੀਆਂ ...

ਪੂਰੀ ਖ਼ਬਰ »

ਕੋਰੋਨਾ ਦਾ ਟੀਕਾ ਸਿਹਤ ਲਈ ਪੂਰੀ ਤਰ੍ਹਾਂ ਸੁਰੱਖਿਅਤ: ਡਿਪਟੀ ਕਮਿਸ਼ਨਰ

ਡੀ ਸੀ ਦਫ਼ਤਰ ਵਿਖੇ ਵੀ ਲੱਗਿਆ ਵਿਸ਼ੇਸ਼ ਟੀਕਾਕਰਨ ਕੈਂਪ ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਵਿਚ ਕੋਵਿਡ ਟੀਕਾਕਰਨ, ਕੋਰੋਨਾ ਟੈਸਟਿੰਗ, ਟ੍ਰੈਕਿੰਗ ਅਤੇ ਟ੍ਰੀਟਮੈਂਟ ਦਾ ...

ਪੂਰੀ ਖ਼ਬਰ »

1100 ਨਸ਼ੀਲੀਆਂ ਗੋਲੀਆਂ, 180 ਸ਼ਰਾਬ ਦੀਆਂ ਬੋਤਲਾਂ ਸਮੇਤ ਦੋ ਕਾਬੂ

ਜੈਤੋ, 9 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਵੱਖ-ਵੱਖ ਤਿੰਨ ਥਾਵਾਂ ਤੋਂ 1100 ਨਸ਼ੀਲੀਆਂ ਗੋਲੀਆਂ ਅਤੇ 180 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦੋਂ ਇਕ ਔਰਤ ਫ਼ਰਾਰ ਹੋਣ 'ਚ ਸਫ਼ਲ ਹੋ ਗਈ ਹੈ | ਥਾਣਾ ਜੈਤੋ ਦੇ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 58 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 58 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 533 ਹੋ ਗਈ ਹੈ | ...

ਪੂਰੀ ਖ਼ਬਰ »

ਪ੍ਰਵਾਸੀ ਔਰਤ ਨੇ ਇਕ ਮਹੀਨੇ ਦੀ ਧੀ ਨੂੰ ਖੂਹੀ 'ਚ ਸੁੱਟਿਆ

ਫ਼ਰੀਦਕੋਟ, 9 ਅਪ੍ਰੈਲ (ਸਰਬਜੀਤ ਸਿੰਘ)-ਪਿੰਡ ਕਲੇਰ ਵਿਖੇ ਭੱਠੇ 'ਤੇ ਕੰਮ ਕਰਦੀ ਇਕ ਪ੍ਰਵਾਸੀ ਮਜ਼ਦੂਰ ਔਰਤ ਵਲੋਂ ਆਪਣੀ ਕਰੀਬ ਇਕ ਮਹੀਨੇ ਦੀ ਧੀ ਨੂੰ ਘਰ ਵਿਚ ਬਣੀ ਖੂਹੀ ਵਿਚ ਸੁੱਟ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪਤੀ ਦੀ ਸ਼ਿਕਾਇਤ ਦੇ ਆਧਾਰ 'ਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 9 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਕਣਕ ਦੀ ਕਟਾਈ ਲਈ ਕੰਬਾਈਨਾਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਚੱਲਣਗੀਆਂ-ਡੀ.ਸੀ.

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਜੀਤ ਸਿੰਘ ਨੇ ਫ਼ੌਜ਼ਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਣਕ ਦੀ ਹਾਰਵੈਸਟ ਕੰਬਾਈਨਾਂ ਨਾਲ ਕਣਕ ਦੀ ਕਟਾਈ ਸਬੰਧੀ ਜ਼ਿਲ੍ਹੇ ਵਿਚ ਹੁਕਮ ...

ਪੂਰੀ ਖ਼ਬਰ »

ਸੀ.ਪੀ.ਐਫ਼ ਕਰਮਚਾਰੀ ਯੂਨੀਅਨ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 9 ਅਪ੍ਰੈਲ (ਸਰਬਜੀਤ ਸਿੰਘ)-ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਮੰਗ ਪੱਤਰ ਦੇਣ ਲਈ ਸੂਬਾ ਬਾਡੀ ਦੇ ਫ਼ੈਸਲੇ ਅਨੁਸਾਰ ਕਰਮਚਾਰੀਆਂ ਵਲੋਂ ਅੱਜ ਇੱਥੇ ਵਧੀਕ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਲਾਗੂ

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਵਿਮਲ ਕੁਮਾਰ ਸੇਤੀਆ ਵਲੋਂ ਅਡੀਸ਼ਨਲ ਚੀਫ਼ ਸੈਕਟਰੀ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਪੰਜਾਬ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿਚ ਧਾਰਾ 144 ਤਹਿਤ ਪਾਬੰਦੀਆਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ

ਕੋਟਕਪੂਰਾ, 9 ਅਪ੍ਰੈਲ (ਮੋਹਰ ਸਿੰਘ ਗਿੱਲ)-ਇਕ ਬਜ਼ੁਰਗ ਔਰਤ ਦੀ ਪਿੰਡ ਵਾੜਾਦਰਾਕਾ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ | ਏ.ਐਸ.ਆਈ ਹਰਬੰਸ ਲਾਲ ਨੂੰ ਦਿੱਤੇ ਬਿਆਨ 'ਚ ਲੱਖਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬੁਰਜ ਹਰੀਕਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਜਰਨੈਲ ਕੌਰ ...

ਪੂਰੀ ਖ਼ਬਰ »

ਬੰਦ ਪਏ ਸਰਕਾਰੀ ਬੱਸ ਦੇ ਰੂਟ ਨੂੰ ਮੁੜ ਚਾਲੂ ਕਰਨ ਦੀ ਮੰਗ

ਪੰਜਗਰਾੲੀਂ ਕਲਾਂ, 9 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੀ.ਆਰ.ਟੀ.ਸੀ. ਦੇ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ ਵਲੋਂ ਪਿੰਡ ਭਲੂਰ ਤੋਂ ਫ਼ਰੀਦਕੋਟ (ਵਾਇਆ ਘਣੀਏ ਵਾਲਾ) ਨੂੰ ਪੀ.ਆਰ.ਟੀ.ਸੀ. ਦੀ ਪੇਂਡੂ ਬੱਸ ਸੇਵਾ ਦਾ ਰੂਟ ਸ਼ੁਰੂ ਕੀਤਾ ਗਿਆ ਸੀ, ਨਾਲ ਭਲੂਰ, ਜਿਊਣ ਵਾਲਾ, ...

ਪੂਰੀ ਖ਼ਬਰ »

ਜਗਦੇਵ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਕੱਲ੍ਹ

ਫ਼ਰੀਦਕੋਟ, 9 ਅਪ੍ਰੈਲ (ਸਤੀਸ਼ ਬਾਗ਼ੀ)-ਸ: ਜਗਦੇਵ ਸਿੰਘ ਢਿੱਲੋਂ ਸੇਵਾ ਮੁਕਤ ਜ਼ਿਲ੍ਹਾ ਮੰਡੀ ਅਫ਼ਸਰ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 11 ਅਪ੍ਰੈਲ 2021 ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ...

ਪੂਰੀ ਖ਼ਬਰ »

ਸਿਹਤ ਬੀਮਾ ਕਾਰਡ ਯੋਜਨਾ ਤਹਿਤ ਮਾਰਕੀਟ ਕਮੇਟੀ ਰਾਹੀਂ ਕਿਸਾਨਾਂ ਦੀ ਲੁੱਟ ਕਰਨ ਦਾ ਦੋਸ਼

ਫ਼ਰੀਦਕੋਟ, 9 ਅਪੈ੍ਰਲ (ਜਸਵੰਤ ਸਿੰਘ ਪੁਰਬਾ)-ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੰਸਥਾਪਕ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਮੰਡੀ ਬੋਰਡ 'ਤੇ ਪੰਜਾਬ ਦੇ ਕਿਸਾਨਾਂ 'ਤੇ ਕਰੋੜਾਂ ਰੁਪਏ ਫਾਲਤੂ ਬੋਝ ਪਾਉਣ ਦਾ ਦੋਸ਼ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਖੇਤਰ 'ਚ ਕਣਕ ਦੀ ਵਾਢੀ ਦਾ ਕੰਮ ਸ਼ੁਰੂ

ਪੰਜਗਰਾੲੀਂ ਕਲਾਂ, 9 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ ਕਣਕ ਦੀਆਂ ਅਗੇਤੀਆਂ ਕਿਸਮਾਂ ਦੀ ਵਢਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਬੇਸ਼ੱਕ ਸੂਬਾ ਸਰਕਾਰ ਵਲੋਂ ਕਣਕ ਦੀ ਖ਼ਰੀਦ ਦਾ ਕੰਮ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਭਲਾਈ ਟਰੱਸਟ ਨੇ ਲੋੜਵੰਦਾਂ ਨੂੰ ਵੰਡਿਆ ਮਹੀਨਾਵਾਰੀ ਰਾਸ਼ਨ

ਫ਼ਰੀਦਕੋਟ, 9 ਅਪੈ੍ਰਲ (ਜਸਵੰਤ ਸਿੰਘ ਪੁਰਬਾ)-ਗੁਰੂ ਨਾਨਕ ਦੇਵ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਲੜੀ ਤਹਿਤ ਫ਼ਰੀਦਕੋਟ ਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ 20 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ ਰਾਸ਼ਨ ਦੀ ਵੰਡ ਕੀਤੀ ਗਈ | ...

ਪੂਰੀ ਖ਼ਬਰ »

ਬਾਬਾ ਹੁੰਦਾਲ ਜੀ ਦੇ ਨਾਂਅ 'ਤੇ ਵਸਿਆ ਇਤਿਹਾਸਕ ਪਿੰਡ ਹਰਦਿਆਲੇਆਣਾ

ਜਸਵੰਤ ਸਿੰਘ ਪੁਰਬਾ 98145-53988 ਫ਼ਰੀਦਕੋਟ : ਪਿੰਡ ਹਰਦਿਆਲੇਆਣਾ ਜ਼ਿਲ੍ਹਾ ਫ਼ਰੀਦਕੋਟ ਦਾ ਇਤਿਹਾਸਕ ਪਿੰਡ ਹੈ, ਨੂੰ ਮਿਹਨਤੀ ਕਿਸਾਨਾਂ ਦਾ ਪਿੰਡ ਕਿਹਾ ਜਾਂਦਾ ਹੈ | ਇਹ 400 ਸਾਲ ਤੋਂ ਵੀ ਪੁਰਾਣਾ ਪਿੰਡ ਹੈ, ਦਾ ਨਾਂਅ ਬਾਬਾ ਹੁੰਦਾਲ ਜੀ ਦੇ ਨਾਂਅ 'ਤੇ ਪਿਆ ਹੈ | ਬਾਬਾ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਅੱਗੇ ਵਿਦਿਆਰਥੀਆਂ ਨੂੰ ਪੜ੍ਹਾ ਕੇ ਸਕੂਲ ਬੰਦ ਕਰਨ ਦਾ ਕੀਤਾ ਵਿਰੋਧ

ਫ਼ਰੀਦਕੋਟ, 9 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ 30 ਅਪ੍ਰੈਲ ਤੱਕ ਸਾਰੇ ਸਰਕਾਰੀ ਸਕੂਲ ਬੰਦ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ ਵਲੋਂ ਅੱਜ ਇੱਥੇ ਸ਼ਰਾਬ ਦੇ ਠੇਕਿਆਂ ਦੇ ਬਾਹਰ ਵਿਦਿਆਰਥੀਆਂ ਨੂੰ ਪੜ੍ਹਾਇਆ ਗਿਆ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਚੋਣ ਰੇੜਕੇ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵਲੋਂ ਰੋਸ ਧਰਨਾ

ਕੋਟਕਪੂਰਾ, 9 ਅਪ੍ਰੈਲ (ਗਿੱਲ, ਮੇਘਰਾਜ)-ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਦੀ ਚੋਣ ਨੂੰ ਲੈ ਕੇ ਦੋ ਧੜਿਆਂ ਵਿਚ ਸਹਿਮਤੀ ਨਾ ਬਨਣ ਤੋਂ ਬਾਅਦ ਯੂਨੀਅਨ ਦੀ ਚੋਣ ਤੁਰੰਤ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਇਕ ਧੜੇ ਵਲੋਂ ਨਗਰ ਕੌਂਸਲ ਕੋਟਕਪੂਰਾ ਦੇ ਕਾਰਜ ਸਾਧਕ ਅਫ਼ਸਰ ਦੇ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੰਮਤੀ ਨੇ 251 ਵਿਧਵਾ- ਬੇਸਹਾਰਾ ਔਰਤਾਂ ਦੇ ਘਰਾਂ 'ਚ ਰਾਸ਼ਨ ਪਹੁੰਚਾਇਆ

ਕੋਟਕਪੂਰਾ, 9 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਦੇ ਸਰਪ੍ਰਸਤ ਯਸ਼ ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ. ਸੁਰਿੰਦਰ ਕੁਮਾਰ ਦਿਵੇਦੀ ਦੀ ਅਗਵਾਈ ਹੇਠ 214ਵੇਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਗਮ ਨਗਰ ਕੌਂਸਲ ਦੇ ਟਾਊਨ ਹਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਘਰ-ਘਰ ਜਾ ਕੇ ਮਾਪਿਆਂ ਨੂੰ ਪ੍ਰੇਰਿਆ

ਸਾਦਿਕ, 9 ਅਪ੍ਰੈਲ (ਆਰ.ਐਸ.ਧੁੰਨਾ)-ਸਰਕਾਰੀ ਸਕੂਲਾਂ 'ਚ ਐਲ.ਕੇ.ਜੀ ਤੋਂ +2 ਤੱਕ ਅੰਗਰੇਜ਼ੀ ਮਾਧਿਅਮ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ ਤਹਿਤ ਚੱਲ ਰਹੀ 'ਈਚ ਵਨ-ਬਰਿੰਗ ਵਨ' ਦਾਖ਼ਲਾ ਮੁਹਿੰਮ ਹੁਣ ਫ਼ਰੀਦਕੋਟ ਵਿਖੇ ਚਰਨ ਸੀਮਾ 'ਤੇ ਪਹੁੰਚ ਚੁੱਕੀ ਹੈ | ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਵਿੱਛੜ ਗਏ ਕਿਸਾਨ ਦੇ ਪਰਿਵਾਰ ਨੂੰ ਇਕ ਲੱਖ ਦੀ ਸਹਾਇਤਾ ਰਾਸ਼ੀ ਸੌਂਪੀ

ਜੈਤੋ, 9 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚੋਂ ਕੁਝ ਦਿਨ ਪਹਿਲਾਂ ਪਰਤੇ ਕਿਸਾਨ ਬਲੌਰ ਸਿੰਘ (90) ਪੁੱਤਰ ਪਹਾੜਾ ਸਿੰਘ ਵਾਸੀ ਪਿੰਡ ਸੂਰਘੁਰੀ ਦੀ ਮੌਤ ਹੋ ਗਈ ਸੀ, ਦੇ ਪਰਿਵਾਰ ਨਾਲ ...

ਪੂਰੀ ਖ਼ਬਰ »

ਜਤਿੰਦਰ ਮਿੱਤਲ ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫ਼ੋਰਮ ਪੰਜਾਬ ਦੇ ਵਾਈਸ ਪ੍ਰਧਾਨ ਬਣੇ

ਬਾਜਾਖਾਨਾ, 9 ਅਪ੍ਰੈਲ (ਜਗਦੀਪ ਸਿੰਘ ਗਿੱਲ)-ਕਾਂਗਰਸ ਦੀ ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫ਼ੋਰਮ ਵਲੋਂ ਜਤਿੰਦਰ ਮਿੱਤਲ ਨੂੰ ਫ਼ੋਰਮ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ਫ਼ਰੀਦਕੋਟ ਦੇ ਕਾਂਗਰਸ ਪਾਰਟੀ ਦੇ ਮਿਹਨਤੀ ਤੇ ਜੁਝਾਰੂ ...

ਪੂਰੀ ਖ਼ਬਰ »

80 ਵਿਅਕਤੀਆਂ ਨੂੰ ਕੋਵਿਡ-19 ਦੇ ਟੀਕੇ ਦੀ ਪਹਿਲੀ ਡੋਜ਼ ਲਗਾਈ

ਬਾਜਾਖਾਨਾ, 9 ਅਪ੍ਰੈਲ (ਜਗਦੀਪ ਸਿੰਘ ਗਿੱਲ, ਜੀਵਨ ਗਰਗ)-ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਲਈ ਵੱਖ-ਵੱਖ ਸਰਗਰਮੀਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ | ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰੀ, ਮਾਮਲਾ ਦਰਜ

ਕੋਟਕਪੂਰਾ, 9 ਅਪ੍ਰੈਲ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਮਾਮਲੇ 'ਚ ਠੱਗੀ ਮਾਰਨ ਦੇ ਦੋਸ਼ 'ਚ ਕੁਝ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਬਿਆਨ ਦੇ ਕੇ ਅਜੇ ਕੁਮਾਰ ਸਰੀਨ ...

ਪੂਰੀ ਖ਼ਬਰ »

ਫ਼ਰੀਦਕੋਟ ਵਿਖੇ ਰਾਸ਼ਟਰੀ ਲੋਕ ਅਦਾਲਤ ਅੱਜ

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਨਵੀਂ ਦਿੱਲੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦੇਸ਼ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ 10 ਅਪ੍ਰੈਲ ਨੂੰ ਰਾਸ਼ਟਰੀ ਲੋਕ ਅਦਾਲਤਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਟੀ.ਬੀ ਵਿਭਾਗ ਵਲੋਂ ਮਾਸਕ ਵੰਡੇ

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ, ਸਹਾਇਕ ਸਿਵਲ ਸਰਜਨ ਡਾ. ਮਨਦੀਪ ਕੌਰ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ ਦੀ ਅਗਵਾਈ ਹੇਠ ਟੀ.ਬੀ ਅਤੇ ਕੋਵਿਡ ਦੀ ਬਿਮਾਰੀ ਦੇ ਲੱਛਣ ...

ਪੂਰੀ ਖ਼ਬਰ »

114 ਲੋਕਾਂ ਦੇ ਲਗਾਇਆ ਕੋਰੋਨਾ ਦਾ ਟੀਕਾ

ਫ਼ਰੀਦਕੋਟ, 9 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ ਪਿੰਡ ਕਸਬਿਆਂ ਵਿਚ ਆਮ ਲੋਕਾਂ ਦੇ ਕੋਵਿਡ ਤੋਂ ਬਚਾਅ ਲਈ ਸੈਂਪਲ ਤੇ ਕੋਰੋਨਾ ਟੀਕਾਕਰਨ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸੇ ਹੀ ਲੜੀ ਤਹਿਤ ਸਰਪੰਚ ਪਿੰਡ ਪੱਖੀ ਕਲਾਂ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਮੁਫ਼ਤ ਕੋਵਿਡ ਟੀਕਾਕਰਨ ਕੈਂਪ ਕੱਲ੍ਹ

ਫ਼ਰੀਦਕੋਟ, 9 ਅਪ੍ਰੈਲ (ਬਾਗ਼ੀ)-ਸ੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਗੇਰਾ ਸਾਬਕਾ ਨਗਰ ਕੌਂਸਲਰ ਅਤੇ ਅਰੋੜਾ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਗੇਰਾ ਨੇ ਦੱਸਿਆ ਕਿ ਮਾਤਾ ਸ੍ਰੀਮਤੀ ਯਸ਼ੋਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX