ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਵਲੋਂ 'ਬਿਜਲੀ ਬਿੱਲ ਜਲਾਓ' ਅਭਿਆਨ ਤਹਿਤ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ, ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਪਾਰਟੀ ਵਲੋਂ 2022 ਦੀਆਂ ਚੋਣਾ ਸਬੰਧੀ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਅੱਜ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਦੇ ਲੋਕ ਲੈ ਰਹੇ ਹਨ ਜਦਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਤੋਂ ਬਿਜਲੀ ਮੁੱਲ ਲੈ ਕੇ ਬਹੁਤ ਹੀ ਸਸਤੇ ਭਾਅ 'ਤੇ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਸੂਬੇ ਦੀ ਕੈਪਟਨ ਸਰਕਾਰ ਵਲੋਂ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਇਸੇ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ 'ਬਿਜਲੀ ਬਿੱਲ ਜਲਾਓ' ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਦੌਰਾਨ ਜਿਨ੍ਹਾਂ ਘਰਾਂ ਦੇ ਬਿਜਲੀ ਦੇ ਬਿੱਲ ਵੱਡੀ ਰਕਮ ਵਿਚ ਆਏ ਹਨ, ਉਨ੍ਹਾਂ ਦੇ ਬਿਜਲੀ ਬਿੱਲ ਸਾੜੇ ਜਾਣਗੇ | ਸ: ਬਰਾੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਬਹੁਤ ਹੀ ਸਸਤੀ ਬਿਜਲੀ ਲੋਕਾਂ ਨੂੰ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਤਾਂ ਬਹੁਤੇ ਲੋਕਾਂ ਦੇ ਬਿੱਲ ਜ਼ੀਰੋ ਤੱਕ ਆਉਂਦੇ ਹਨ | ਉਨ੍ਹਾਂ ਅੰਦੋਲਨ ਸਬੰਧੀ ਜਾਣਕਾਰੀ ਦਿੰਦਿਆਂ ਆਖਿਆ ਕਿ ਸਭ ਤੋਂ ਪਹਿਲਾ ਬਿਜਲੀ ਬਿੱਲ ਸਾੜੇ ਜਾਣਗੇ, ਉਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ 'ਚ ਆ ਕੇ ਲੋਕਾਂ ਨੂੰ ਦਿੱਲੀ ਸਰਕਾਰ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਦੇਣਗੇ | ਉਨ੍ਹਾਂ ਕਿਹਾ ਕਿ ਇਸ ਅਭਿਆਨ ਤਹਿਤ ਪਿੰਡ-ਪਿੰਡ ਅਤੇ ਸ਼ਹਿਰ ਦੇ ਵਾਰਡ ਵਾਰਡਾਂ 'ਚ ਜਾ ਕੇ ਬਿਜਲੀ ਦੇ ਬਿੱਲ ਸਾੜੇ ਜਾਣਗੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਦੱਸਿਆ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਰਾਜੂ, ਬਲਵਿੰਦਰ ਸਿੰਘ ਖ਼ਾਲਸਾ ਅਤੇ ਕਿਸਾਨ ਵਿੰਗ ਦੇ ਵਾਈਸ ਪ੍ਰਧਾਨ ਸ਼ਮਸ਼ੇਰ ਸਿੰਘ ਵੜਿੰਗ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ...
ਗਿੱਦੜਬਾਹਾ, 9 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਦੇ ਨੌਜਵਾਨ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਅਤੇ ਨਸ਼ਿਆਂ ਤੋਂ ਦੂਰ ਰਹਿਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਖਿਡਾਰੀ ਤੇ ਸਾਬਕਾ ਐਸ.ਪੀ. ਗੁਰਮੀਤ ਸਿੰਘ ਕਿੰਗਰਾ ਨੇ ਆਪਣੇ ਜੱਦੀ ਪਿੰਡ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਮੰਗ ਪੱਤਰ ਦੇਣ ਦੀ ਕੜੀ ਤਹਿਤ ਅੱਜ ਇੱਥੇ ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜੂ ਗੁਪਤਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਪਿ੍ੰਸੀਪਲ ਇਕਬਾਲ ਸਿੰਘ ਦੀ ਅਗਵਾਈ ਵਿਚ ਸੈਸ਼ਨ 2021-22 ਲਈ ਦਾਖ਼ਲਾ ਵਧਾਉਣ ...
ਮਲੋਟ, 9 ਅਪ੍ਰੈਲ (ਅਜਮੇਰ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਆਪਣੇ ਜਥੇਬੰਧਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਡਾ:ਸੁਖਮੰਦਰ ਸਿੰਘ ਸਰਾਂ ਨੂੰ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ...
ਗਿੱਦੜਬਾਹਾ, 9 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਤੇ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ...
ਗਿੱਦੜਬਾਹਾ, 9 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਨਛੱਤਰ ਸਿੰਘ ਢਿੱਲੋਂ ਫ਼ਕਰਸਰ ਦੀ ਪੋਤਰੀ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ੋਨ ਇੰਚਾਰਜ ਜਸਵਿੰਦਰ ਸਿੰਘ ਢਿੱਲੋਂ ਦੀ ਪੁੱਤਰੀ ਇਸ਼ਰਤ ਕੌਰ ਢਿੱਲੋਂ ਵਾਸੀ ਗਿੱਦੜਬਾਹਾ ਨਮਿਤ ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਹੇਠ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਕੋਰੋਨਾ ਜਾਗਰੂਕਤਾ ਅਤੇ ਟੀਕਾਕਰਨ ਕੈਂਪ ਲਾਇਆ ਗਿਆ | ਇਸ ਸਮੇਂ ਸਿਵਲ ਹਸਪਤਾਲ ਤੋਂ ਆਈ ਟੀਮ ਡਾ: ਅਨੀਤਾ ਗੁਪਤਾ, ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜੂ ਗੁਪਤਾ ਦੀ ਅਗਵਾਈ ਹੇਠ ਬਲਾਕ ਮੁਕਤਸਰ-1 ਦੀ ਟੀਮ ਦੇ ਬੀ.ਐੱਮ. ਸੁਮਿਤ ਕੁਮਾਰ, ਗੁਰਦੀਪ ਸਿੰਘ ਅਤੇ ਸਿਕੰਦਰ ਆਰਿਯਾ ਸੈਸ਼ਨ 2021-22 ਲਈ ਸਰਕਾਰੀ ਸਕੂਲਾਂ 'ਚ ਦਾਖ਼ਲੇ ਸਬੰਧੀ ...
ਗਿੱਦੜਬਾਹਾ, 9 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਬਲਕਾਰ ਸਿੰਘ ਗੁਰੂਸਰ ਤੇ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਫ਼ਕਰਸਰ ਦੀ ਪ੍ਰਧਾਨਗੀ ਵਿਚ ਪਿੰਡ ਫ਼ਕਰਸਰ ਵਿਖੇ ਹੋਈ | ਮੀਟਿੰਗ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਹਰਮਹਿੰਦਰ ਪਾਲ)-ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਸਥਿਤ ਬਾਬਾ ਖੇਤਰਪਾਲ ਮੰਦਰ ਦੇ ਪਿੱਛੇ ਨਗਰ ਕੌਂਸਲ ਦੇ ਕੂੜੇ ਦੇ ਡੰਪ 'ਚ ਅੱਗ ਲੱਗ ਗਈ | ਅੱਗ ਲੱਗਣ ਦਾ ਕਾਰਨ ਹਾਲਾਂਕਿ ਸਪੱਸ਼ਟ ਨਹੀਂ ਹੋ ਸਕਿਆ ਪਰ ਪ੍ਰਤੱਖ-ਦਰਸ਼ੀਆਂ ਅਨੁਸਾਰ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ ਅੱਜ ਸਤਿਸੰਗ ਸਮਾਗਮ ਕਰਵਾਇਆ ਗਿਆ | ਡੇਰਾ ਗੱਦੀ ਨਸ਼ੀਨ ਭਗਤ ਸ਼ੰਮੀ ਚਾਵਲਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਕੋਰੋਨਾ , ਕੋਰੋਨਾ ਟੀਕਾਕਰਨ ਸਬੰਧੀ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਉੱਘੇ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ ਦੀ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ...
ਮੰਡੀ ਬਰੀਵਾਲਾ, 9 ਅਪ੍ਰੈਲ (ਨਿਰਭੋਲ ਸਿੰਘ)-ਆਪ ਵਲੋਂ ਸ਼ਮਸ਼ੇਰ ਸਿੰਘ ਵੜਿੰਗ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਕਿਸਾਨ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਦੇ ਜੱਦੀ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਉਨ੍ਹਾਂ ਦੇ ਘਰ ਵਧਾਈ ਦੇਣ ਵਾਲੇ ਵੱਡੀ ...
ਭੁੱਖ ਹੜਤਾਲ 'ਤੇ ਬੈਠਣ ਦੀ ਦਿੱਤੀ ਚਿਤਾਵਨੀ ਸ੍ਰੀ ਮੁਕਤਸਰ ਸਾਹਿਬ, 9 ਅਪੈ੍ਰਲ (ਹਰਮਹਿੰਦਰ ਪਾਲ)-ਰੇਤੇ ਦੀ ਢੁਆਈ ਕਰਨ ਵਾਲੇ ਦਰਜਨਾਂ ਟਰੈਕਟਰ-ਟਰਾਲੀ ਚਾਲਕਾਂ ਨੇ ਰੇਤ ਮਾਫ਼ੀਆ ਵਲੋਂ ਕੀਤੀ ਜਾਂਦੀ ਲੁੱਟ ਦਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਹੈ ...
ਸ੍ਰੀ ਮੁਕਤਸਰ ਸਾਹਿਬ, 9 ਅਪੈ੍ਰਲ (ਹਰਮਹਿੰਦਰ ਪਾਲ)-11ਵੀਂ ਕਲਾਸ ਦੀ ਵਿਦਿਆਰਥਣ ਨਾਲ ਪਿੰਡ ਦੀ ਹੀ ਇਕ ਦੀ ਦੁਕਾਨ ਵਿਚ ਤਿੰਨ ਜਣਿਆਂ ਵਲੋਂ ਜ਼ਬਰਦਸਤੀ ਕੀਤੀ ਗਈ ਸੀ | ਬਾਅਦ ਵਿਚ ਪੀੜਤ ਲੜਕੀ ਦੀ ਵੀਡੀਓ ਬਣਾ ਕੇ ਇੰਟਰਨੈੱਟ ਤੇ ਵਾਇਰਲ ਕਰ ਦਿੱਤੀ | ਇਸ ਸਬੰਧੀ ਥਾਣਾ ਲੰਬੀ ...
ਮੰਡੀ ਬਰੀਵਾਲਾ, 9 ਅਪ੍ਰੈਲ (ਨਿਰਭੋਲ ਸਿੰਘ)-ਵਿਸ਼ੇਸ਼ ਅਧਿਆਪਕ ਯੂਨੀਅਨ ਆਈ.ਈ.ਆਰ.ਟੀ. ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਤੇ ਠੇਕੇ 'ਤੇ ਕੰਮ ਕਰ ਰਹੇ ਹਨ ਅਤੇ ਪਿਛਲੇ ਸਮੇਂ ਤੋਂ ਸਮੱਗਰ ਸਿੱਖਿਆ ਅਭਿਆਨ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਜ਼ਿਲੇ੍ਹ ਅੰਦਰ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਮਿਲੀਆਂ ਹਦਾਇਤਾਂ ਅਨੁਸਾਰ ਕੁਲਵੰਤ ਰਾਏ ਐੱਸ.ਪੀ. (ਪੀ.ਬੀ.ਆਈ.) ਅਤੇ ...
ਮਲੋਟ, 9 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਮਾਰਕੀਟ ਕਮੇਟੀ ਮਲੋਟ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮਲੋਟ ਦੇ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਸ. ਰ.)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾ ਰਹੇ ਲੱਖੇਵਾਲੀ ਦੇ ਮਜ਼ਦੂਰ ਆਗੂ ਤਰਸੇਮ ਸਿੰਘ ਦੀ ਦਿਮਾਗ਼ ਦੀ ਨਾੜੀ ਫ਼ਟ ਜਾਣ ਨਾਲ ਮੌਤ ਹੋ ਗਈ ਸੀ | ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਉਨ੍ਹਾਂ ਦੀ ਮਿ੍ਤਕ ...
ਮਲੋਟ, 9 ਅਪ੍ਰੈਲ (ਪਾਟਿਲ)-ਪ੍ਰਾਚੀਨ ਡਿਸਕਸ ਥ੍ਰੋ ਖੇਡ ਵਿਚ ਪਿਛਲੇ 9 ਸਾਲ ਦਾ ਰਾਸ਼ਟਰੀ ਰਿਕਾਰਡ ਤੋੜ ਕੇ 23 ਜੁਲਾਈ 2021 ਤੋਂ ਸ਼ੁਰੂ ਹੋਣ ਜਾ ਰਹੇ ਟੋਕੀਓ (ਜਪਾਨ) ਉਲੰਪਿਕ ਲਈ ਚੁਣੀ ਗਈ ਕਬਰਵਾਲਾ ਪਿੰਡ ਦੀ ਕਮਲਪ੍ਰੀਤ ਕੌਰ ਨੂੰ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 95 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 7, ਜ਼ਿਲ੍ਹਾ ਜੇਲ੍ਹ 7, ਮਲੋਟ 9, ਗਿੱਦੜਬਾਹਾ 14, ਪਿੰਡ ਬਾਦਲ 7, ਛਾਪਿਆਂਵਾਲੀ 1, ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਕੋਰੋਨਾ ਮਹਾਂਮਾਰੀ ਸਬੰਧੀ ਜਾਗਰੂਕਤਾ ਅਤੇ ਕੋਰੋਨਾ ਟੀਕਾਕਰਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਲੜੀ ਤਹਿਤ ਅੱਜ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਦੀਆਂ ...
ਮਲੋਟ, 9 ਅਪ੍ਰੈਲ (ਬਰਾੜ)-ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖ਼ਲੇ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ | ਇਸੇ ਤਹਿਤ ਹੀ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਘੁਮਿਆਰਾ ਖੇੜਾ ਵਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਸਰਕਾਰੀ ਸਕੂਲ ...
ਲੰਬੀ, 9 ਅਪੈ੍ਰਲ (ਮੇਵਾ ਸਿੰਘ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਾਕੇਸ਼ ਕੁਮਾਰ ਬਿਸ਼ਨੋਈ (ਪੀ.ਸੀ.ਐਸ.) ਦੀ ਅਗਵਾਈ ਵਿਚ ਬਲਾਕ ਲੰਬੀ ਦੇ ਪਿੰਡ ਮਿੱਠੜੀ ਬੁੱਧਗਿਰ ਵਿਖੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਬਣੇ ਸ਼ੈੱਡ ਹੇਠਾਂ ਸਿਹਤ ਵਿਭਾਗ ਲੰਬੀ ਸਬ ਸੈਂਟਰ ਦੀ ...
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਨੂੰ ਵਧਾਉਣ ਲਈ ਸ਼ੁਰੂ ਕੀਤੀ 'ਈਚ ਵਨ ਬਰਿੰਗ ਵਨ' ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਲੋਂ ਪਿੰਡਾਂ ਵਿਚ ਜਾਗਰੂਕਤਾ ਦਾਖ਼ਲਾ ...
ਪੰਜਗਰਾਈਾ ਕਲਾਂ, 9 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਸਿਹਤ ਵਿਭਾਗ ਵਲੋਂ ਬਲਾਕ ਬਾਜਾਖਾਨਾ ਅਧੀਨ ਸਬ ਸੈਂਟਰ ਜੀਵਨ ਵਾਲਾ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਪਿੰਡ ਜੀਵਨ ਵਾਲਾ ਵਿਖੇ ਪਿੰਡ ਦੇ ਸਰਪੰਚ ਤਰਸੇਮ ਸਿੰਘ ਬਰਾੜ ਨੇ ਟੀਕਾਕਰਨ ਕਰਵਾ ਕੇ ਪਿੰਡ ...
ਮਲੋਟ, 9 ਅਪ੍ਰੈਲ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਵੇਖਦਿਆਂ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ਓ ਦਫ਼ਤਰ ਮਲੋਟ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿਚ ਪਹਿਲੀ ...
ਨਿਰਭੋਲ ਸਿੰਘ 9417505503 ਮੰਡੀ ਬਰੀਵਾਲਾ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਖੀਰਲਾ ਪਿੰਡ ਚੱਕ ਮੋਤਲੇਵਾਲਾ ਫ਼ਰੀਦਕੋਟ ਜ਼ਿਲੇ੍ਹ ਦੀ ਹੱਦ ਨਾਲ ਲੱਗਦਾ ਹੈ | ਪਹਿਲਾਂ ਇਸ ਪਿੰਡ ਦਾ ਨਾਂਅ ਬਾਬਾ ਮੱਲਣ ਸਿੰਘ ਸੀ | ਬਾਬਾ ਮੱਲਣ ਸਿੰਘ ਦੇ ਦੋ ਬੇਟੇ ਫਰੰਗੀ ਸਿੰਘ ਅਤੇ ...
ਮੰਡੀ ਲੱਖੇਵਾਲੀ, 9 ਅਪ੍ਰੈਲ (ਮਿਲਖ ਰਾਜ)-ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਵਲੋਂ ਦਾਖਲਾ ਵਧਾਉਣ ਸਬੰਧੀ ਪਿ੍ੰ. ਪਵਨ ਕੁਮਾਰ ਦੀ ਅਗਵਾਈ ਵਿਚ ਮਸ਼ਾਲ ਮਾਰਚ ਕੱਢਿਆ ਗਿਆ | ਇਸ ਮਸ਼ਾਲ ਮਾਰਚ ਵਿਚ ਜਸਵੀਰ ਸਿੰਘ ਪਿ੍ੰਸੀਪਲ ਸਰਕਾਰੀ ਹਾਈ ਸਕੂਲ ਭੂੰਦੜ, ਸਰਪੰਚ ਹੰਸ ਰਾਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX