ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਜਗਰਾਓਂ

ਕੈਪਟਨ ਸੰਦੀਪ ਸੰਧੂ ਵਲੋਂ ਜਗਰਾਉਂ ਮੰਡੀ 'ਚ 6 ਕਰੋੜ ਰੁਪਏ ਤੋਂ ਵੱਧ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਜਗਰਾਉਂ, 10 ਅਪ੍ਰੈਲ (ਜੋਗਿੰਦਰ ਸਿੰਘ)-ਅੱਜ ਇੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਮੰਡੀ ਦੇ ਸ਼ੈੱਡ ਅਤੇ ਫੜ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਕੀਤਾ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਮਲਕੀਤ ਸਿੰਘ ਦਾਖਾ, ਖਾਦੀ ਬੋਰਡ ਪੰਜਾਬ ਦੇ ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਥੇ ਜ਼ਿਕਰਯੋਗ ਹੈ ਕਿ ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਜਗਰਾਉਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮੰਡੀ ਦੇ ਫੜ ਅਤੇ 1 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਸਬਜ਼ੀ ਮੰਡੀ ਦੇ ਬਣੇ ਸ਼ੈੱਡ ਦਾ ਉਦਘਾਟਨ ਕਰਨ ਲਈ ਮੰਡੀਕਰਨ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਆਉਣਾ ਸੀ, ਪਰ ਉਨ੍ਹਾਂ ਦੇ ਨਾ ਪੁੱਜਣ 'ਤੇ ਕੈਪਟਨ ਸੰਧੂੂ ਨੇ ਇਥੇ ਪੁੱਜ ਕੇ ਜਗਰਾਉਂ ਦੇ ਕਰੋੜਾਂ ਰੁਪਏ ਦੇ ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ | ਇਸ ਮੌਕੇ ਕੈਪਟਨ ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਦੀ ਕਿਸਾਨੀ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹੇ ਹਨ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੀ ਕਿਸਾਨੀ ਦੀ ਕਰਜ਼ਾ ਮੁਆਫ਼ੀ ਹੋਵੇ ਜਾਂ ਕਿਸਾਨਾਂ ਦੀਆਂ ਜਿਣਸਾਂ ਨੂੰ ਮੰਡੀਆਂ 'ਚੋਂ ਸਮੇਂ ਸਿਰ ਚੁੱਕਣ ਤੇ ਅਦਾਇਗੀ ਦੀ ਗੱਲ ਹੋਵੇ ਹਮੇਸ਼ਾਂ ਮੁੱਖ ਮੰਤਰੀ ਵਲੋਂ ਖੁਦ ਇਸ ਪਾਸੇ ਧਿਆਨ ਕੇਂਦਰਿਤ ਰੱਖ ਕੇ ਕਦਮ ਚੁੱਕੇ ਗਏ ਹਨ | ਉਨ੍ਹਾਂ ਪੰਜਾਬ ਦੀ ਕਿਸਾਨੀ ਵਲੋਂ ਦਿੱਲੀ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਸੰਘਰਸ਼ ਦੇ ਮੁੱਦੇ 'ਤੇ ਕੈਪਟਨ ਸਰਕਾਰ ਵਲੋਂ ਪਹਿਲਾਂ ਆਰਡੀਨੈਸਾਂ ਨੂੰ ਰਾਜ ਦੀ ਵਿਧਾਨ ਸਭਾ 'ਚ ਰੱਦ ਕਰਨ ਤੇ ਹੁਣ ਖੇਤੀ ਕਾਨੂੰਨਾਂ ਦਾ ਸਿੱਧੇ ਤੌਰ 'ਤੇ ਵਿਰੋਧ ਕਰਨ ਬਾਰੇ ਵੀ ਪ੍ਰਗਟਾਵਾ ਕੀਤਾ | ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਸਭ ਤੋਂ ਪਹਿਲੀ ਸਿਆਸੀ ਪਾਰਟੀ ਹੈ, ਜਿਸ ਨੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਸੀ ਤੇ ਹੁਣ ਵੀ ਪਾਰਟੀ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਕੇਂਦਰ 'ਤੇ ਦਬਾਅ ਬਣਾਇਆ ਜਾ ਰਿਹਾ ਤੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਮਲਕੀਤ ਸਿੰਘ ਦਾਖਾ ਨੇ ਜਗਰਾਉਂ ਹਲਕੇ 'ਚ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ | ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਸਬਜ਼ੀ ਮੰਡੀ 'ਚ ਬਣੇ ਸ਼ੈੱਡ ਕਰਕੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੀ ਹੈ ਤੇ ਹੁਣ ਕਿਸਾਨ ਆਪਣੀ ਸਬਜ਼ੀ ਸੈਡ ਹੇਠ ਰੱਖ ਕੇ ਵੇਚ ਸਕਦੇ ਹਨ | ਉਨ੍ਹਾਂ ਇਸ ਦੇ ਨਾਲ ਹੀ ਜਗਰਾਉਂ ਦੀ ਅਨਾਜ ਮੰਡੀ 'ਚ ਬਣੇ ਫੜ ਦੀ ਵੀ ਕਿਸਾਨਾਂ ਨੂੰ ਸਹੂਲਤ ਮਿਲਣ ਦਾ ਜ਼ਿਕਰ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਨੇ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ 'ਚ ਕਿਸਾਨਾਂ ਦੀ ਕਣਕ ਦੀ ਜਿਣਸ ਦੇ ਮੱਦੇਨਜ਼ਰ ਕੀਤੇ ਪ੍ਰਬੰਧਾਂ ਦਾ ਜ਼ਿਕਰ ਕੀਤਾ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਚੇਅਰਮੈਨ ਕਰਨ ਬੜਿੰਗ, ਜਗਜੀਤ ਸਿੰਘ ਕਾਉਂਕੇ, ਸਰਪੰਚ ਹਰਿੰਦਰ ਸਿੰਘ ਕਿੰਦਾ, ਚੇਅਰਮੈਨ ਸੁਰਿੰਦਰ ਸਿੰਘ ਠੇਕੇਦਾਰ, ਵਾਇਸ ਚੇਅਰਮੈਨ ਦਰਸ਼ਨ ਸਿੰਘ ਲੱਖਾ, ਆੜ੍ਹਤੀ ਸੁਰੇਸ਼ ਕੁਮਾਰ ਗਰਗ, ਆੜ੍ਹਤੀ ਬਲਵਿੰਦਰ ਸਿੰਘ ਭੰਮੀਪੁਰਾ, ਪਿੰ੍ਰਸੀਪਲ ਬਲਦੇਵ ਬਾਵਾ, ਯੂਥ ਆਗੂ ਮਨੀ ਗਰਗ, ਸਿਕੰਦਰ ਸਿੰਘ ਬਰਸਾਲ, ਆੜ੍ਹਤੀ ਜਗਜੀਤ ਸਿੰਘ ਲੱਕੀ, ਮੋਹਨ ਸਿੰਘ ਮਾਂਗਟ ਸਵੱਦੀ, ਪ੍ਰਧਾਨ ਸਵਰਨਜੀਤ ਸਿੰਘ ਗਿੱਦੜਵਿੰਡੀ, ਪਰਮਜੀਤ ਸਿੰਘ ਪੰਮਾ, ਧਰਮਿੰਦਰ ਭਾਰਦਵਾਜ, ਮਹਿੰਦਰ ਸਿੰਘ ਖੁਦਾਈ ਚੱਕ, ਗੁਰਮੀਤ ਸਿੰਘ ਦੌਧਰ, ਭਜਨ ਸਿੰਘ ਸਵੱਦੀ, ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ, ਵਰਿੰਦਰ ਸਿੰਘ ਕਲੇਰ, ਗੁਰਜੀਤ ਸਿੰਘ ਗੀਟਾ ਆਦਿ ਹਾਜ਼ਰ ਸਨ |

ਗੁਰਦੁਆਰਾ ਕੈਂਬਾ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਧਾਲੀਆਂ ਦਾ ਸਾਲਾਨਾ ਜੋੜ ਮੇਲਾ ਨਗਰ ਕੀਰਤਨ ਨਾਲ ਸ਼ੁਰੂ

ਰਾਏਕੋਟ, 10 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕੈਂਬਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਧਾਲੀਆਂ ਦਾ ਸਾਲਾਨਾ ਜੋੜ ਮੇਲਾ ਵਿਸ਼ਾਲ ਨਗਰ ਕੀਰਤਨ ਨਾਲ ਸ਼ੁਰੂ ਹੋਇਆ | ਇਸ ਮੌਕੇ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ ਬਾਰੇ ਐਸ. ਆਈ. ਟੀ. ਦੀ ਜਾਂਚ ਰਿਪੋਰਟ ਨੂੰ ਰੱਦ ਕਰਨ 'ਤੇ ਕਾਨੂੰਨੀ ਰਾਇ ਲਈ ਜਾਵੇਗੀ-ਕੈਪਟਨ ਸੰਧੂ

ਜਗਰਾਉਂ, 10 ਅਪ੍ਰੈਲ (ਜੋਗਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਬੇਅਦਬੀ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਬਾਰੇ ਐਸ.ਆਈ.ਟੀ. ਦੀ ਜਾਂਚ ਰਿਪੋਰਟ ਨੂੰ ਹਾਈਕਰੋਟ ਵਲੋਂ ਰੱਦ ਕੀਤੇ ਜਾਣ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ...

ਪੂਰੀ ਖ਼ਬਰ »

ਖਾਦੀ ਬੋਰਡ ਦੇ ਉਪ ਚੇਅਰਮੈਨ ਭੈਣੀ ਦਾ ਚੱਕ ਕਲਾਂ 'ਚ ਸਨਮਾਨ

ਮੁੱਲਾਂਪੁਰ-ਦਾਖਾ, 10 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਖਾਦੀ ਬੋਰਡ ਦੇ ਉਪ ਚੇਅਰਮੈਨ ਬਣੇ ਮੇਜਰ ਸਿੰਘ ਭੈਣੀ ਦਾ ਪਿੰਡ ਚੱਕ ਕਲਾਂ ਪਹੁੰਚਣ 'ਤੇ ਸਰਪੰਚ ਅਜਮਿੰਦਰ ਸਿੰਘ ਦੀ ਅਗਵਾਈ ਹੇਠ ਨਗਰ ਦੇ ਲੋਕਾਂ ਸਨਮਾਨ ਕੀਤਾ | ਹਲਕਾ ਦਾਖਾ 'ਚ ਕਾਂਗਰਸ ਪਾਰਟੀ ਦੇ ਸਤਿਕਾਰਤ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸ਼ੁਰੂ

ਜੋਧਾਂ, 10 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਗੁੱਜਰਵਾਲ ਵਿਖੇ ਚੇਤ ਚੌਦੇਂ ਦੀ ਮੱਸਿਆ ਨੂੰ ਲੱਗਣ ਵਾਲਾ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਪੂਰੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਭੈਣੀ ਦੇ ਪਰਿਵਾਰ ਵਲੋਂ ਕੈਨੇਡਾ 'ਚ ਸਮਾਜਿਕ ਖੇਤਰ 'ਚ ਵੱਡੀ ਪੁਲਾਂਘ

ਜਗਰਾਉਂ, 10 ਅਪ੍ਰੈਲ (ਜੋਗਿੰਦਰ ਸਿੰਘ)-ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਕੈਨੇਡਾ ਮੁਲਕ 'ਚ ਰਾਜਨੀਤਿਕ ਤੇ ਸਮਾਜਿਕ ਖੇਤਰ 'ਚ ਯੋਗਦਾਨ ਕਰ ਕੇ ਮੂਹਰਲੀ ਕਤਾਰ 'ਚ ਗਿਣੇ ਜਾਂਦੇ ਪ੍ਰਵਾਸੀ ਪੰਜਾਬੀ ਸੁਖਦੇਵ ਸਿੰਘ ਤੂਰ, ਜਗਰਾਉਂ ਦੇ ਸਾਬਕਾ ਵਿਧਾਇਕ ਗੁਰਦੀਪ ਸਿੰਘ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ ਅੰਤਰਰਾਜੀ ਗਰੋਹ ਦੇ 2 ਮੈਂਬਰ 3 ਨਾਜਾਇਜ਼ ਪਿਸਤੌਲ ਸਮੇਤ ਕਾਬੂ

ਖੰਨਾ, 10 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ 315 ਬੋਰ ਦੇ 3 ਨਾਜਾਇਜ਼ ਪਿਸਤੌਲ ਤੇ 13 ਕਾਰਤੂਸਾਂ ਸਮੇਤ ਇਕ ਅੰਤਰਰਾਜੀ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ¢ ਐਸ.ਐਸ.ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਨਛੱਤਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਆੜ੍ਹਤੀਆਂ ਦੀਆਂ ਮੰਗਾਂ ਪ੍ਰਵਾਨ ਕਰਨ 'ਤੇ ਹੜਤਾਲ ਵਾਪਸ ਹੋਈ-ਚੇਅਰਮੈਨ ਭਰੋਵਾਲ

ਮੁੱਲਾਂਪੁਰ-ਦਾਖਾ, 10 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸਿੱਧੀ ਅਦਾਇਗੀ, ਆੜ੍ਹਤੀਆਂ ਦੇ ਪੁਰਾਣੇ ਬਕਾਏ, ਕਈ ਹੋਰ ਪਹਿਲੂਆਂ ਨੂੰ ਲੈ ਕੇ ਕਣਕ ਦੀ ਖ਼ਰੀਦ ਦੇ ਪਹਿਲੇ ਹੀ ਦਿਨ ਆੜ੍ਹਤੀ ਹੜਤਾਲ 'ਤੇ ਚਲੇ ਗਏ ਹੋਣ ਕਾਰਨ ਦੁਪਿਹਰ ਤੱਕ ਕਿਸਾਨ-ਮਜ਼ਦੂਰਾਂ ਵਿਚਕਾਰ ...

ਪੂਰੀ ਖ਼ਬਰ »

ਪਿੰਡ ਕੋਟਮਾਨ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ

ਭੂੰਦੜੀ, 10 ਅਪ੍ਰੈਲ (ਕੁਲਦੀਪ ਸਿੰਘ ਮਾਨ)-ਪਿੰਡ ਕੋਟਮਾਨ ਵਿਖੇ 30 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਵਲੋਂ 11 ਅਪ੍ਰੈਲ ਦਿਨ ਐਤਵਾਰ ਨੂੰ ੂ ਕੀਤਾ ਜਾਵੇਗਾ | 'ਅਜੀਤ' ਨੂੰ ਜਾਣਕਾਰੀ ...

ਪੂਰੀ ਖ਼ਬਰ »

ਦਾਣਾ ਮੰਡੀ ਰਾਏਕੋਟ ਵਿਖੇ ਕਣਕ ਦੀ ਆਮਦ ਸ਼ੁਰੂ

ਰਾਏਕੋਟ, 10 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ | ਇਸ ਮੌਕੇ ਚੋਪੜਾ ਟਰੇਡਿੰਗ ਕੰਪਨੀ ਦੇ ਮਾਲਕ ਠੇਕੇਦਾਰ ਸੁਰਿੰਦਰ ਚੋਪੜਾ ਨੇ ਦੱਸਿਆ ਕਿ ਬੇਸ਼ੱਕ ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ...

ਪੂਰੀ ਖ਼ਬਰ »

ਹੁਣ ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾਇਆ ਜਾ ਸਕਦੈ ਛੁਟਕਾਰਾ ਵਿਸ਼ੇਸ਼ ਜਾਂਚ ਕੈਂਪ ਕੱਲ੍ਹ ਤੋਂ

ਲੁਧਿਆਣਾ, 10 ਅਪ੍ਰੈਲ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »

ਪੰਚ ਬਲਬੀਰ ਸਿੰਘ ਸ਼ੇਰਗਿੱਲ ਨਮਿਤ ਅੰਤਿਮ ਅਰਦਾਸ ਅੱਜ

ਮੋਗਾ, 10 ਅਪ੍ਰੈਲ (ਅ. ਬ.)-ਨਾਮਵਰ ਸਖਸ਼ੀਅਤ ਤੇ ਪਿੰਡ ਖੁਦਾਈ ਚੱਕ ਦੇ ਸਾਬਕਾ ਪੰਚ ਬਲਬੀਰ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ , ਉਹ ਪਿਛਲੇ ਕੁਝ ਸਮੇ ਤੋਂ ਬਿਮਾਰ ਚੱਲ ਰਹੇ ਸਨ | ਉਨ੍ਹਾਂ ਦੇ ਪੁੱਤਰ ਅਮਨਦੀਪ ਸਿੰਘ ਸ਼ੇਰਗਿੱਲ, ਕਰੀਬੀ ਪਰਿਵਾਰਕ ਮੈਂਬਰ ਹਰਜੋਤ ਸਿੰਘ ...

ਪੂਰੀ ਖ਼ਬਰ »

ਮਾਤਾ ਜਸਵੀਰ ਕੌਰ ਪੰਡੋਰੀ ਦੀ ਅੰਤਿਮ ਯਾਤਰਾ 'ਚ ਭੈਣੀ ਸਮੇਤ ਹੋਰ ਸ਼ਖਸੀਅਤਾਂ ਹੋਈਆਂ ਸ਼ਾਮਿਲ

ਮੁੱਲਾਂਪੁਰ-ਦਾਖਾ/ਚੌਂਕੀਮਾਨ, 10 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ/ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਸਿੱਧੂ ਪਰਿਵਾਰ ਨੰਬਰਦਾਰ ਮਨਮੋਹਣ ਸਿੰਘ ਦੀ ਧਰਮਪਤਨੀ, ਮੈਰੀਵਿਲਾ ਰਿਜ਼ੋਰਟਸ ਮਾਲਕ ਰੈਂਪੀ ਸਿੱਧੂ ਯੂ.ਐੱਸ.ਏ, ਹੈਪੀ ਸਿੱਧੂ ਪੰਡੋਰੀ ਦੀ ਮਾਤਾ ਜਸਵੀਰ ...

ਪੂਰੀ ਖ਼ਬਰ »

ਪਿੰਡ ਸੋਹੀਆਂ ਵਿਖੇ ਅੰਮਿ੍ਤ ਆਇਲ ਐਂਡ ਕੈਮੀਕਲ ਫੈਕਟਰੀ 'ਚ ਲੱਗੀ ਅੱਗ-ਲੱਖਾਂ ਦਾ ਹੋਇਆ ਨੁਕਸਾਨ

ਚੌਂਕੀਮਾਨ, 10 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਅੰਮਿ੍ਤ ਆਇਲ ਐਂਡ ਕੈਮੀਕਲ ਫੈਕਟਰੀ ਪਿੰਡ ਸੋਹੀਆਂ ਵਿਖੇ ਬਿਜਲੀ ਦੇ ਸਾਟ-ਸਰਕਟ ਨਾਲ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਪਤਾ ਲੱਗਾ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੰਮਿ੍ਤ ਆਇਲ ਐਂਡ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਜਗਰਾਉਂ 'ਚ 192ਵੇਂ ਦਿਨ 'ਚ ਦਾਖ਼ਲ

ਜਗਰਾਉਂ, 10 ਅਪ੍ਰੈਲ (ਜੋਗਿੰਦਰ ਸਿੰਘ)-192ਵੇਂ ਦਿਨ 'ਚ ਦਾਖ਼ਲ ਹੋਏ ਸਥਾਨਕ ਰੇਲ ਪਾਰਕ ਜਗਰਾਉਂ 'ਚ ਕਿਸਾਨ ਸੰਘਰਸ਼ ਮੋਰਚੇ 'ਚ ਇਨਕਲਾਬੀ ਕਵੀਸ਼ਰੀ ਜੱਥੇ ਨੇ ਧਰਨਾਕਾਰੀਆਂ ਨਾਲ ਕਵੀਸ਼ਰੀਆਂ ਰਾਹੀਂ ਸਾਂਝ ਪਾਉਂਦਿਆਂ ਬੋਲਿਆ 'ਤੰਦ ਉਲਝੇ ਤਾਂ ਸਰ ਜਾਂਦਾ ਉਲਝੀ ਹੈ ਤਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦਾ ਸਾਲ 2021-22 ਦਾ 5,23,47,402 ਰੁਪਏ ਦਾ ਬਜਟ ਸਰਬਸੰਮਤੀ ਨਾਲ ਪਾਸ

ਲੁਧਿਆਣਾ, 10 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਜਰਨਲ ਹਾਊਸ ਦੀ ਮੀਟਿੰਗ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦਾ ਬਜਟ ਸਾਲ 2021-22 ਦਾ 5,23,47,402 ਰੁਪਏ ਦਾ ਸਰਬਸੰਮਤੀ ਨਾਲ ਪਾਸ ...

ਪੂਰੀ ਖ਼ਬਰ »

ਰਾਏਕੋਟ ਬਲਾਕ ਦਫ਼ਤਰ 'ਚ ਪੰਚਾਂ-ਸਰਪੰਚਾਂ ਨੂੰ ਲਗਾਏ ਕੋਵਿਡ ਰੋਕੂ ਟੀਕੇ

ਰਾਏਕੋਟ, 10 ਅਪ੍ਰੈਲ (ਸੁਸ਼ੀਲ)-ਕੋਵਿਡ 19 ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਰਾਏਕੋਟ ਬਲਾਕ ਦਫ਼ਤਰ ਦੀ ਨਵੀਂ ਬਣੀ ਇਮਾਰਤ ਵਿਚ ਬੀ.ਡੀ.ਪੀ.ਓ ਮੈਡਮ ਰੁਪਿੰਦਰਜੀਤ ਕੌਰ ਦੀ ਅਗਵਾਈ 'ਚ ਇਕ ਕੈਂਪ ਲਗਾ ਕੇ ਬਲਾਕ ਰਾਏਕੋਟ ਤਹਿਤ ...

ਪੂਰੀ ਖ਼ਬਰ »

10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਦੇ ਦਾਅਵਿਆਂ ਦੇ ਢੋਲ 'ਚ ਪੋਲ

ਹਲਵਾਰਾ, 10 ਅਪ੍ਰੈਲ (ਭਗਵਾਨ ਢਿੱਲੋਂ)-10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਦੇ ਸਰਕਾਰੀ ਦਾਅੜਿ੍ਹਆਂ ਦੇ ਢੋਲ ਦੀ ਪੋਲ ਉਸ ਸਮੇਂ ਖੁੱਲ੍ਹਦੀ ਨਜ਼ਰ ਆਈ ਜਦੋਂ ਇਹ ਪੱਤਰਕਾਰ ਪਹਿਲੇ ਦਿਨ ਦੀ ਖ਼ਬਰ ਭੇਜਣ ਦੇ ਮੰਤਵ ਨਾਲ ਸਥਾਨਕ ਦਾਣਾ ਮੰੰਡੀ ਵਿਖੇ ਗਿਆ | ਉਥੇ ਜਾ ਕੇ ਦੇਖਿਆ ਕਿ ...

ਪੂਰੀ ਖ਼ਬਰ »

ਵਿਧਾਇਕਾ ਬੀਬੀ ਮਾਣੂੰਕੇ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ

ਜਗਰਾਉਂ, 10 ਅਪ੍ਰੈਲ (ਜੋਗਿੰਦਰ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਲਾਕ ਸਿੱਧਵਾਂ ਬੇਟ-2 , ਆਈ.ਟੀ.ਆਈ. ਮੋਗਾ ਅਤੇ ਬੀ.ਐੱਡ.ਫਰੰਟ ਮੋਗਾ ਦੇ ਸਾਥੀਆਂ ਨੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਸਰਕਾਰੀ ਕਰਮਚਾਰੀਆਂ 'ਤੇ ਪੁਰਾਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX