ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਫ਼ਤਹਿਗੜ੍ਹ ਸਾਹਿਬ

ਆੜ੍ਹਤੀਆਂ ਦੀ ਹੜਤਾਲ ਕਾਰਨ ਸ਼ਹਿਰ ਦੀਆਂ ਬਹੁਤੀਆਂ ਮੰਡੀਆਂ 'ਚ ਨਹੀਂ ਸ਼ੁਰੂ ਹੋ ਸਕੀ ਕਣਕ ਦੀ ਖ਼ਰੀਦ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਨਾਜ ਮੰਡੀਆਂ 'ਚ ਅੱਜ ਕਣਕ ਦੀ ਫ਼ਸਲ ਦੀ ਖ਼ਰੀਦ ਸਰਕਾਰੀ ਤੌਰ 'ਤੇ ਸ਼ੁਰੂ ਹੋ ਗਈ ਹੈ, ਜਿਸ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦਾਣਾ ਮੰਡੀ ਸਰਹਿੰਦ 'ਚ ਕਣਕ ਦੀ ਰਸਮੀ ਤੌਰ 'ਤੇ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਣਕ ਦੀ ਫ਼ਸਲ ਦੀ ਖ਼ਰੀਦ ਕਰਨ ਸਬੰਧੀ ਮੰਡੀਆਂ ਹਰ ਪੱਖੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਵਿਚ 33 ਮੰਡੀਆਂ 'ਚ 2 ਲੱਖ 22 ਹਜ਼ਾਰ ਮੀਟਿ੍ਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨੇ ਦਾ ਪ੍ਰਬੰਧ ਤੇ ਸਮੇਂ ਸਿਰ ਚੁਕਾਈ ਅਤੇ ਅਦਾਇਗੀ ਵੀ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਗਗਨਦੀਪ ਸਿੰਘ ਸਕੱਤਰ, ਮਾਰਕੀਟ ਕਮੇਟੀ, ਗੁਲਸ਼ਨ ਰਾਏ ਬੌਵੀ ਚੇਅਰਮੈਨ, ਸਾਧੂ ਰਾਮ ਭੱਟਮਾਜਰਾ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਨਵਦੀਪ ਭਾਰਦਵਾਜ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਕੌਂਸਲਰ ਗੁਰਪ੍ਰੀਤ ਸਿੰਘ ਲਾਲੀ, ਰਾਜਿੰਦਰ ਸੂਦ, ਰਾਜਵੀਰ ਸਿੰਘ ਰਾਜਾ, ਨਿਰਮਲ ਮਾਵੀ, ਪ੍ਰਦੀਪ ਨੰਦਾ, ਸੰਦੀਪ ਸੰਜੂ ਵੀ ਹਾਜ਼ਰ ਸਨ |
ਅਨਾਜ ਮੰਡੀ ਅਮਲੋਹ ਵਿਖੇ ਕਣਕ ਦੀ ਆਮਦ ਸ਼ੁਰੂ
ਅਮਲੋਹ, (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਣਕ ਦੀ ਫ਼ਸਲ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਅੱਜ ਬਲਾਕ ਅਮਲੋਹ ਦੀਆਂ ਬੁੱਗਾ, ਪਹੇੜੀ, ਸ਼ਮਸਪੁਰ, ਰੰਘੇੜੀ ਕਲਾਂ, ਮਛਰਾਏ ਕਲਾਂ ਤੇ ਰਾਮਗੜ੍ਹ ਵੱਖ-ਵੱਖ ਅਨਾਜ ਮੰਡੀਆਂ ਵਿਚ ਕਣਕ ਦੀ ਫ਼ਸਲ ਵਿੱਕਰੀ ਲਈ ਆਉਣੀ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਅੱਜ ਮਾਰਕੀਟ ਕਮੇਟੀ ਦਫ਼ਤਰ ਅਮਲੋਹ ਵਿਖੇ ਹਲਕਾ ਵਿਧਾਇਕ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ, ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਰਜਿੰਦਰ ਸਿੰਘ ਬਿੱਟੂ, ਐਸ.ਡੀ.ਐਮ. ਆਨੰਦ ਸਾਗਰ ਸ਼ਰਮਾ, ਸੈਕਟਰੀ ਰਾਜ ਰਾਣੀ ਤੇ ਹੋਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਨਾ ਪੇਸ਼ ਆਉਣ ਸਬੰਧੀ ਮੀਟਿੰਗ ਕੀਤੀ | ਇਸ ਮੌਕੇ ਰਾਮ ਕਿ੍ਸ਼ਨ ਭੱਲਾ ਤੇ ਰਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਇਸ ਵਾਰ ਐਫ.ਸੀ.ਆਈ., ਪਨਸਪ, ਪਨਗ੍ਰੇਨ ਤੇ ਮਾਰਕਫੈੱਡ ਵਲੋਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਵੇਚਣ ਲਈ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਡੀ.ਐਫ.ਐਸ.ਓ. ਨਵਰੀਤ ਕੌਰ, ਏ.ਐਫ.ਐਸ.ਓ. ਗੁਰਸ਼ਰਨ ਸਿੰਘ, ਨਿਰੀਖਕ ਕਮਲਜੀਤ ਮਾਨ, ਮੰਡੀ ਸੁਪਰਵਾਈਜ਼ਰ ਸ਼ਿੰਦਰਮੋਹਨ ਪੁਰੀ, ਲੇਖਾਕਾਰ ਪਰਮਵੀਰ ਸਿੰਘ, ਲਖਵੀਰ ਚੰਦ, ਦਰਸ਼ਨ ਸਿੰਘ ਤੇ ਹੋਰ ਹਾਜ਼ਰ ਸਨ |
ਆੜ੍ਹਤੀਆਂ ਦੀ ਹੜਤਾਲ ਦੇ ਬਾਵਜੂਦ ਸੰਘੋਲ ਤੇ ਮਾਜਰੀ ਮੰਡੀ 'ਚ ਕਣਕ ਦੀ ਹੋਈ ਆਮਦ
ਸੰਘੋਲ, (ਹਰਜੀਤ ਸਿੰਘ ਮਾਵੀ)-ਸਮੁੱਚੇ ਪੰਜਾਬ ਵਿਚ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਅਤੇ ਆੜ੍ਹਤੀਆਂ ਵਿਚਕਾਰ ਪੈਦਾ ਹੋਏ ਤਣਾਅ ਕਾਰਨ ਜਿੱਥੇ ਸਮੁੱਚੇ ਪੰਜਾਬ ਦੇ ਆੜ੍ਹਤੀ ਹੜਤਾਲ 'ਤੇ ਹਨ ਤੇ ਉਸ ਦੇ ਬਾਵਜੂਦ ਅੱਜ ਖ਼ਰੀਦ ਦੇ ਪਹਿਲੇ ਦਿਨ ਹੀ ਸੰਘੋਲ ਅਤੇ ਰਾਏਪੁਰ ਮਾਜਰੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਪ੍ਰੰਤੂ ਰਾਣਵਾਂ ਮੰਡੀ ਵਿਚ ਕਣਕ ਅਜੇ ਤੱਕ ਨਹੀ ਆਈ | ਮਾਰਕੀਟ ਕਮੇਟੀ ਖਮਾਣੋਂ ਦੇ ਮੰਡੀ ਅਫ਼ਸਰ ਉਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਵਲੋਂ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਸੰਘੋਲ ਮੰਡੀ 'ਚੋਂ ਫ਼ਸਲ ਦੀ ਖ਼ਰੀਦ ਕਰਨ ਲਈ ਖ਼ਰੀਦ ਏਜੰਸੀ ਪਨਗ੍ਰੇਨ, ਐਫ.ਸੀ.ਆਈ. ਤੇ ਵੇਅਰ ਹਾਊਸ ਨੂੰ ਮਨਜ਼ੂਰ ਮਿਲੀ ਹੈ, ਜਦੋਂਕਿ ਰਾਣਵਾਂ ਤੇ ਰਾਏਪੁਰ ਮਾਜਰੀ 'ਚੋਂ ਇਕੱਲੀ ਵੇਅਰ ਹਾਊਸ ਹੀ ਖ਼ਰੀਦ ਕਰੇਗੀ | ਉੱਧਰ ਆੜ੍ਹਤੀਆਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਸਰਕਾਰ ਸਾਡੀ ਮੰਗ ਨਹੀ ਮੰਨਦੀ ਤੇ ਪੰਜਾਬ ਪੱਧਰੀ ਸਾਡੀ ਕਮੇਟੀ ਕੋਈ ਫ਼ੈਸਲਾ ਨਹੀਂ ਲੈਂਦੀ ਕਿਸੇ ਵੀ ਕੀਮਤ 'ਤੇ ਕੰਮ ਸ਼ੁਰੂ ਨਹੀਂ ਕੀਤਾ ਜਾਵੇਗਾ |
ਆੜ੍ਹਤੀਆਂ ਦੀ ਹੜਤਾਲ ਕਾਰਨ ਦਾਣਾ ਮੰਡੀ ਖਮਾਣੋਂ 'ਚ ਕਣਕ ਦੀ ਖ਼ਰੀਦ ਨਹੀਂ ਹੋ ਸਕੀ
ਖਮਾਣੋਂ, (ਜੋਗਿੰਦਰ ਪਾਲ)-ਭਾਵੇਂ ਅੱਜ ਦਾਣਾ ਮੰਡੀਆਂ ਅੰਦਰ ਕਣਕ ਦੀ ਫ਼ਸਲ ਦੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਖ਼ਰੀਦ ਸ਼ੁਰੂ ਕੀਤੇ ਜਾਣ ਦੀਆਂ ਹਦਾਇਤਾਂ ਸਨ ਪਰ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਵਲੋਂ ਆੜ੍ਹਤੀ ਵਰਗ ਨੂੰ ਬਾਹਰ ਰੱਖ ਕੇ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਪਾਉਣ ਦੀ ਯੋਜਨਾ ਖ਼ਿਲਾਫ਼ ਦਾਣਾ ਮੰਡੀ ਵਿਖੇ ਆੜ੍ਹਤੀਆਂ ਵਲੋਂ ਹੜਤਾਲ ਕੀਤੀ ਗਈ ਸੀ, ਜਿਸ ਕਾਰਨ ਖ਼ਰੀਦ ਨਹੀਂ ਹੋ ਸਕੀ | ਦਾਣਾ ਮੰਡੀ ਖਮਾਣੋਂ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਮੂਹ ਆੜ੍ਹਤੀਆਂ ਨੇ ਮਸਲਾ ਹੱਲ ਨਾ ਹੋਣ ਤੱਕ ਪੰਜਾਬ ਦੀ ਆੜ੍ਹਤੀ ਜਥੇਬੰਦੀ ਦੇ ਨਿਰਦੇਸ਼ਾਂ ਤਹਿਤ ਹੜਤਾਲ ਕੀਤੀ ਹੈ | ਉੱਧਰ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਮਜ਼ਦੂਰ ਵਰਗ ਵਲੋਂ ਵੀ ਆੜ੍ਹਤੀਆਂ ਅਤੇ ਕਿਸਾਨਾਂ ਦੀ ਹਮਾਇਤ ਤਹਿਤ ਕਣਕ ਦੀਆਂ ਲੱਗੀਆਂ ਢੇਰੀਆਂ ਦੀ ਕੋਈ ਸਫ਼ਾਈ ਨਹੀਂ ਕੀਤੀ | ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਪਨਗਰੇਨ ਦੇ ਇੰਸਪੈਕਟਰ ਸੰਦੀਪ ਕੌਰ ਅਤੇ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਮੰਡੀ ਵਿਚ ਫ਼ਸਲ ਦੀ ਆਮਦ ਦਾ ਨਿਰੀਖਣ ਕੀਤਾ ਗਿਆ ਅਤੇ ਦੱਸਿਆ ਕਿ ਵੱਖ-ਵੱਖ ਆੜ੍ਹਤੀਆਂ ਨੂੰ ਫ਼ੰਡਾਂ ਦੀ ਵੰਡ ਦੀ ਕਰ ਦਿੱਤੀ ਗਈ ਹੈ | ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਤਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਵਿਜੇ ਕਾਲੜਾ ਦੀਆਂ ਹਦਾਇਤਾਂ ਮੁਤਾਬਿਕ ਹੁਣ 11 ਅਪੈ੍ਰਲ ਤੋਂ ਪੰਜਾਬ ਦੀਆਂ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ ਪਰ ਆੜ੍ਹਤੀਆਂ ਵਲੋਂ ਕੇਂਦਰੀ ਖ਼ਰੀਦ ਏਜੰਸੀ ਐਫ.ਸੀ.ਆਈ. ਦਾ ਮੁਕੰਮਲ ਬਾਈਕਾਟ ਰੱਖਿਆ ਜਾਵੇਗਾ | ਮਾਰਕੀਟ ਕਮੇਟੀ ਦੇ ਚੇਅਰਮੈਨ ਸੁੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਦਾਣਾ ਮੰਡੀਆਂ 'ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖ਼ਰੀਦ ਦੇ ਪ੍ਰਬੰਧ ਪੂਰਨ ਤੌਰ 'ਤੇ ਮੁਕੰਮਲ ਹਨ ਪਰ ਆੜ੍ਹਤੀਆਂ ਵਲੋਂ ਕੇਂਦਰ ਸਰਕਾਰ ਦੇ ਕਿਸਾਨ ਤੇ ਆੜ੍ਹਤੀ ਮਾਰੂ ਫ਼ੈਸਲਿਆਂ ਖ਼ਿਲਾਫ਼ ਹੜਤਾਲ 'ਤੇ ਹੋਣ ਕਾਰਨ ਖ਼ਰੀਦ ਨਹੀਂ ਹੋ ਸਕੀ ਤੇ ਕੱਲ੍ਹ ਤੋਂ ਕਣਕ ਦੀ ਖ਼ਰੀਦ ਬਕਾਇਦਾ ਸ਼ੁਰੂ ਹੋ ਜਾਵੇਗੀ |
ਬਸੀ ਪਠਾਣਾਂ ਦੀ ਅਨਾਜ ਮੰਡੀ 'ਚ ਕਣਕ ਤਾਂ ਆਈ ਪਰ ਖ਼ਰੀਦ ਅਧਿਕਾਰੀ ਨਹੀਂ ਪਹੰੁਚਿਆ
ਬਸੀ ਪਠਾਣਾਂ, (ਰਵਿੰਦਰ ਮੌਦਗਿਲ, ਗ.ਸ. ਰੁਪਾਲ)-ਸਰਕਾਰ ਦੇ ਐਲਾਨ ਦੇ ਅਨੁਸਾਰ ਬਸੀ ਪਠਾਣਾਂ ਦੀ ਅਨਾਜ ਮੰਡੀ 'ਚ ਕਿਸਾਨ ਆਪਣੀ ਕਣਕ ਦੀ ਫ਼ਸਲ ਤਾਂ ਲੈ ਕੇ ਪਹੰੁਚ, ਪਰ ਖ਼ਰੀਦ ਕਰਨ ਲਈ ਕੋਈ ਅਧਿਕਾਰੀ ਨਹੀ ਪਹੰੁਚਿਆ ਤੇ ਆੜ੍ਹਤੀ ਵੀ ਹੜਤਾਲ 'ਤੇ ਰਹੇ | ਮਾਰਕੀਟ ਕਮੇਟੀ ਬਸੀ ਪਠਾਣਾਂ ਦੇ ਸਕੱਤਰ ਅਵਤਾਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਮੰਨਿਆ ਕਿ ਮੰਡੀ ਵਿਚ ਕਈ ਕਿਸਾਨ ਆਪਣੀ-ਆਪਣੀ ਫ਼ਸਲ ਲੈ ਕੇ ਪਹੰੁਚੇ ਸਨ ਪਰ ਅੱਜ ਆੜ੍ਹਤੀ ਭਾਈਚਾਰੇ ਦੇ ਹੜਤਾਲ 'ਤੇ ਹੋਣ ਕਾਰਨ ਕਣਕ ਦੀ ਖ਼ਰੀਦ ਨਹੀਂ ਹੋ ਸਕੀ | ਦੂਜੇ ਪਾਸੇ ਆੜ੍ਹਤੀ ਭਾਈਚਾਰੇ ਵਲੋਂ ਬਾਅਦ ਦੁਪਹਿਰ ਹੜਤਾਲ ਖ਼ਤਮ ਕੀਤੇ ਜਾਣ ਦੀ ਸੂਚਨਾ ਹੈ, ਜਿਸ ਨਾਲ ਭਲਕੇ ਕਣਕ ਦੀ ਖ਼ਰੀਦ ਸ਼ੁਰੂ ਹੋਣ ਦੀ ਸੰਭਾਵਨਾ ਹੈ |

ਫ਼ਤਹਿਗੜ੍ਹ ਸਾਹਿਬ 'ਚ 'ਆਪ' ਨੇ ਬਿਜਲੀ ਬਿੱਲ ਫੂਕ ਕੇ ਕੀਤਾ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਬਿਜਲੀ ਦਰਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਪ੍ਰਦਰਸ਼ਨਾਂ ਤੋਂ ਘਬਰਾਈ ਸੂਬੇ ਦੀ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਸਿਆਸੀ ਇਕੱਠ ਅਤੇ ਰੈਲੀਆਂ ਕਰਨ 'ਤੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨ ਯੂਨੀਅਨ ਵਲੋਂ ਪੈਨਸ਼ਨ ਨਾ ਮਿਲਣ 'ਤੇ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਪੰਚਾਇਤੀ ਰਾਜ ਪੈਨਸ਼ਨ ਯੂਨੀਅਨ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਇੱਥੇ ਪੈਨਸ਼ਨਰਾਂ ਨੂੰ ਕਈ-ਕਈ ਮਹੀਨਿਆਂ ਦੀ ਪੈਨਸ਼ਨ ਨਾ ਮਿਲਣ ਦੇ ਰੋਸ 'ਚ ਕੈਪਟਨ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 1 ਦੀ ਮੌਤ, 55 ਨਵੇਂ ਕੇਸ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿਚ 1 ਕੋਰੋਨਾ ਮਰੀਜ਼ ਦੀ ਮੌਤ ਹੋਣ ਤੋਂ ਇਲਾਵਾ 55 ਨਵੇਂ ਮਾਮਲੇ ਸਾਹਮਣੇ ਆਏ ਹਨ | ...

ਪੂਰੀ ਖ਼ਬਰ »

240 ਪੇਟੀਆਂ ਸ਼ਰਾਬ ਸਮੇਤ 1 ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਵਲੋਂ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਸੀ.ਆਈ. ਏ. ਸਟਾਫ਼ ਸਰਹਿੰਦ ਪੁਲਿਸ ਨੇ ਇਕ ਵਿਅਕਤੀ ਨੰੂ 2880 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਮੁਕੱਦਮਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਬੈਠਕ

ਸੰਘੋਲ, 10 ਅਪ੍ਰੈਲ (ਹਰਜੀਤ ਸਿੰਘ ਮਾਵੀ)-ਸਥਾਨਕ ਕਸਬਾ ਸੰਘੋਲ 'ਚ ਅੱਜ ਸੀਨੀਅਰ ਸਿਟੀਜ਼ਨ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਸੰਸਥਾ ਦੇ ਪੈੱ੍ਰਸ ਸਕੱਤਰ ਭੁਪਿੰਦਰ ਸਿੰਘ ਨੇ ਕੀਤੀ | ਐਸੋਸੀਏਸ਼ਨ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਲਾਗੂ ਨਾ ਕਰਨ ...

ਪੂਰੀ ਖ਼ਬਰ »

ਦੇਸ਼ ਭਗਤ 'ਵਰਸਿਟੀ 'ਚ ਆਨਲਾਈਨ ਜਾਗਰੂਕਤਾ ਭਾਸ਼ਨ ਕਰਵਾਏ

ਮੰਡੀ ਗੋਬਿੰਦਗੜ੍ਹ, 10 ਅਪ੍ਰੈਲ (ਸਟਾਫ਼ ਰਿਪੋਰਟਰ)-ਦੇਸ਼ ਭਗਤ ਯੂਨੀਵਰਸਿਟੀ ਵਲੋਂ ਔਰਤਾਂ ਲਈ ਸਿਹਤ ਅਤੇ ਸਫ਼ਾਈ ਵਿਸ਼ੇ 'ਤੇ ਆਨਲਾਈਨ ਜਾਗਰੂਕਤਾ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਡਾ. ਮਧੂ ਸੋਨਿਕ ਗਾਇਨੀਕੋਲੋਜਿਸਟ ਦੇਸ਼ ਭਗਤ ਆਯੁਰਵੈਦਿਕ ਕਾਲਜ ਤੇ ਹਸਪਤਾਲ ਨੇ ...

ਪੂਰੀ ਖ਼ਬਰ »

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਰਿਪੋਰਟ ਪ੍ਰਵਾਨ ਨਾ ਕਰਨਾ ਸਾਜਿਸ਼ ਦਾ ਹਿੱਸਾ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋ. ਅ. ਦ. (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਸਰਕਾਰ ਵਲੋਂ ਬਣਾਈ ਗਈ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲਾ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਇਕ ਨਾਬਾਲਗ ਲੜਕੀ ਨੰੂ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਵਾਲੇ ਲੜਕੇ ਨੰੂ ਗਿ੍ਫ਼ਤਾਰ ਕਰ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 297 ਕੇਸਾਂ ਦਾ ਨਿਪਟਾਰਾ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਬਸੀ ਪਠਾਣਾਂ, 10 ਅਪ੍ਰੈਲ (ਰਵਿੰਦਰ ਮੌਦਗਿਲ)-ਘੱਟ ਗਿਣਤੀ ਦੇ ਦਲਿਤ ਦਲ ਵਲੋਂ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਹੇਠ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਦਲ ਦੇ ਸੂਬਾ ...

ਪੂਰੀ ਖ਼ਬਰ »

ਇੰਜੀ: ਰਸ਼ਪਿੰਦਰ ਸਿੰਘ ਰਾਜਾ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਸੂਬੇ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਤਹਿਤ ਇੰਜੀ: ਰਸ਼ਪਿੰਦਰ ਸਿੰਘ ਰਾਜਾ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਵਜੋਂ ...

ਪੂਰੀ ਖ਼ਬਰ »

21 ਕਿੱਲੋ ਗਾਂਜੇ ਸਮੇਤ 2 ਕਾਬੂ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ 2 ਵਿਅਕਤੀਆਂ ਨੰੂ 21 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਓ ਲਈ ਸ਼ਿਵ ਮੰਦਿਰ ਵਿਖੇ 40 ਦਿਨਾਂ ਦੇ ਪਾਠ ਆਰੰਭ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਮਨਪ੍ਰੀਤ ਸਿੰਘ)-ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸ਼ਿਵ ਮੰਦਰ ਇਸਤਰੀ ਸਭਾ ਹਮਾਯੂੰਪੁਰ ਸਰਹਿੰਦ ਵਿਖੇ 40 ਦਿਨਾਂ ਦੇ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਲਸ਼ਨ ਰਾਏ ਬੌਬੀ ਅਤੇ ਚੇਅਰਮੈਨ ...

ਪੂਰੀ ਖ਼ਬਰ »

ਖਮਾਣੋਂ ਤੋਂ 7 ਅਪ੍ਰੈਲ ਨੂੰ ਲਾਪਤਾ ਹੋਇਆ ਬੱਚਾ ਪੁਲਿਸ ਵਲੋਂ ਬਰਾਮਦ

ਖਮਾਣੋਂ, 10 ਅਪ੍ਰੈਲ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੀ ਰਹਿਨੁਮਾਈ ਹੇਠ ਐੱਸ.ਪੀ.ਡੀ. ਜਗਜੀਤ ਸਿੰਘ ਜੱਲ੍ਹਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਣਸੁਲਝੇ ਕੇਸਾਂ ਨੂੰ ਸੁਲਝਾਉਣ ਲਈ ਮੁਹਿੰਮ ਚਲਾਈ ਗਈ ਸੀ | ਡੀ.ਐੱਸ.ਪੀ. ...

ਪੂਰੀ ਖ਼ਬਰ »

ਵਿੱਕੀ ਘਨੌਰ ਤੇ ਬਲਵਿੰਦਰ ਸਿੰਘ ਝਾੜਵਾਂ ਤੇ ਲੀਡਰਸ਼ਿਪ ਦਾ ਧੰਨਵਾਦ

ਘਨੌਰ, 10 ਅਪ੍ਰੈਲ (ਪ.ਪ.)-ਆਮ ਆਦਮੀ ਪਾਰਟੀ ਲਈ ਹਲਕਾ ਘਨੌਰ ਤੋਂ ਲੰਮੇ ਸਮੇਂ ਤੋਂ ਸੇਵਾ ਨਿਭਾਉਂਦੇ ਆ ਰਹੇ ਬਲਵਿੰਦਰ ਸਿੰਘ ਝਾੜਵਾਂ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੂੰ ਸਨਮਾਨਜਨਕ ਅਹੁਦੇ ਦਾ ਮਾਣ ਬਖ਼ਸ਼ਿਆ, ਜਿਸ 'ਚ ਵਿੱਕੀ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਤੋਂ ਕਣਕ ਲਿਆ ਰਹੇ ਟਰੱਕ ਪੰਜਾਬ-ਹਰਿਆਣਾ ਸਰਹੱਦ 'ਤੇ ਕੀਤੇ ਕਾਬੂ

ਘਨੌਰ/ਰਾਜਪੁਰਾ, 10 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ, ਜੀ.ਪੀ. ਸਿੰਘ)-ਪੰਜਾਬ ਹਰਿਆਣਾ ਸਰਹੱਦ 'ਤੇ ਸ਼ੰਭੂ ਪੁਲਿਸ ਵਲੋਂ ਬਾਹਰਲੇ ਸੂਬਿਅ ਾਂ ਤੋਂ ਕਣਕ ਲੈ ਕੇ ਆ ਰਹੇ ਚਾਰ ਟਰੱਕਾਂ ਨੂੰ ਰੋਕ ਕੇ ਉਨ੍ਹਾਂ ਦੀਆਂ ਬਿੱਲ ਬਿਲਟੀਆਂ ਦੀ ਪੜਤਾਲ ਲਈ ਮਾਰਕੀਟ ਕਮੇਟੀ ਨੂੰ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 912 ਕੇਸਾਂ ਦਾ ਹੋਇਆ ਨਿਪਟਾਰਾ

ਪਟਿਆਲਾ, 10 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਜ਼ਿਲੇ੍ਹ ਤੇ ਸੈਸ਼ਨਜ਼ ਰਜਿੰਦਰ ਅਗਰਵਾਲ ਨੇ ਅੱਜ ਲੱਗੀ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਏ ਗਏ ਮਾਮਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 12 ਬੈਂਚਾਂ ਵਲੋਂ ਪਟਿਆਲਾ, ਨਾਭਾ, ਰਾਜਪੁਰਾ ਅਤੇ ਸਮਾਣਾ ਵਿਖੇ 912 ਕੇਸਾਂ ...

ਪੂਰੀ ਖ਼ਬਰ »

ਵਿਰਦੀ ਦੀ ਅਗਵਾਈ 'ਚ ਰਾਮਗੜ੍ਹੀਆ ਭਾਈਚਾਰੇ ਵਲੋਂ ਸ਼੍ਰੋ.ਕਮੇਟੀ ਦਾ ਧੰਨਵਾਦ

ਪਾਤੜਾਂ, 10 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਰਾਮਗੜ੍ਹੀਆ ਭਾਈਚਾਰੇ ਦੀ ਇਕ ਮੀਟਿੰਗ ਵਿਰਦੀ ਐਗਰੋ ਇੰਡਸਟਰੀ ਵਿਖੇ ਹੋਈ, ਜਿਸ 'ਚ ਇਕੱਤਰ ਆਗੂਆਂ ਵਲੋਂ ਸ੍ਰ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੀਆਂ ਪਰਿਕਰਮਾ 'ਚੋਂ ਰਾਮਗੜ੍ਹੀਆ ਬੁੰਗਿਆ ਲਈ ਰਸਤਾ ਦੇਣ ਲਈ ਸ਼੍ਰੋਮਣੀ ...

ਪੂਰੀ ਖ਼ਬਰ »

ਜਸਟਿਸ ਰਾਜਨ ਗੁਪਤਾ ਵਲੋਂ ਜ਼ਿਲ੍ਹਾ ਕਚਹਿਰੀਆਂ 'ਚ ਡੀ ਸਟ੍ਰੈੱਸ ਕੇਂਦਰ ਦਾ ਉਦਘਾਟਨ

ਪਟਿਆਲਾ, 10 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪਟਿਆਲਾ ਸੈਸ਼ਨਜ਼ ਡਵੀਜ਼ਨ ਦੇ ਪ੍ਰਸ਼ਾਸਕੀ ਜੱਜ, ਜਸਟਿਸ ਰਾਜਨ ਗੁਪਤਾ (ਮਾਣਯੋਗ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ) ਵਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਬਣਾਏ ਗਏ ਨਵੇਂ ਡੀ ਸਟ੍ਰੈੱਸ ਕੇਂਦਰ ਦਾ ...

ਪੂਰੀ ਖ਼ਬਰ »

'ਆਪ' ਵਲੋਂ ਗੁਰਦੀਪ ਸੋਮਲ ਯੂਥ ਵਿੰਗ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ

ਭੜੀ, 10 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਆਮ ਆਦਮੀ ਪਾਰਟੀ ਨੇ ਸੰਗਠਨਾਤਮਿਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਗੁਰਦੀਪ ਸੋਮਲ ਨੂੰ ਜ਼ਿਲ੍ਹਾ ਜੁਆਇੰਟ ਸਕੱਤਰ ਯੂਥ ਵਿੰਗ ਨਿਯੁਕਤ ਕੀਤਾ ਗਿਆ ਹੈ | ਸੋਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪਾਰਟੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨੇ ਪ੍ਰਥਮ ਟੀਮ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਅਪੈ੍ਰਲ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਵਤਾਰ ਸਿੰਘ ਵਲੋਂ ਜ਼ਿਲੇ੍ਹ 'ਚ ਕੰਮ ਕਰ ਰਹੀ ਪ੍ਰਥਮ ਟੀਮ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਟੀਮ ਦੀਆਂ ਕਾਰਗੁਜ਼ਾਰੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਨਵ-ਨਿਯੁਕਤ ਪ੍ਰਧਾਨ ਡਾ. ਸੋਹਲ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਸੰਘੋਲ, 10 ਅਪ੍ਰੈਲ (ਹਰਜੀਤ ਸਿੰਘ ਮਾਵੀ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਰਹਿਨੁਮਾਈ ਹੇਠ ਨਗਰ ਪੰਚਾਇਤ ਖਮਾਣੋਂ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਡਾ. ਅਮਰਜੀਤ ਸੋਹਲ ਨੇ ਅੱਜ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੁ ...

ਪੂਰੀ ਖ਼ਬਰ »

ਨਸ਼ੇ ਤੋਂ ਦੂਰ ਰਹਿਣ ਲਈ ਨੌਜਵਾਨ ਖੇਡਾਂ ਵੱਲ ਰੁਚੀ ਵਧਾਉਣ-ਸਿੱਧੂਪੁਰ

ਬਸੀ ਪਠਾਣਾਂ, 10 ਅਪ੍ਰੈਲ (ਰਵਿੰਦਰ ਮੌਦਗਿਲ)-ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ ਲੁਹਾਰ ਮਾਜਰਾ ਵਲੋਂ ਸਮਾਗਮ ਕਰਵਾਇਆ ਗਿਆ, ਜਿਸ 'ਚ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਆਈ.ਟੀ ਸੈੱਲ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਸਿੱਧੂਪੁਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਵਿਸ਼ਵ ਹੋਮਿਓਪੈਥਿਕ ਦਿਵਸ ਮੌਕੇ ਮੁਫ਼ਤ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਸਿਵਲ ਡਿਸਪੈਂਸਰੀ ਸਰਹਿੰਦ ਸ਼ਹਿਰ ਵਿਖੇ ਹੋਮਿਓਪੈਥਿਕ ਇਲਾਜ ਪ੍ਰਣਾਲੀ ਦੇ ਜਨਮ ਦਾਤਾ ਡਾ. ਸਮੂਏਲ ਹੈਨੇਮੈਨ ਦੇ ਜਨਮ ਦਿਹਾੜੇ ਮੌਕੇ ਵਿਸ਼ਵ ਹੋਮਿਉਪੈਥਿਕ ਦਿਵਸ ਮਨਾਇਆ ਗਿਆ, ਜਿਸ ਦੌਰਾਨ ਡਾ. ਮਨਵਿੰਦਰ ਕੌਰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਵਿਸ਼ਵ ਹੋਮਿਉਪੈਥਿਕ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 10 ਅਪ੍ਰੈਲ (ਬਲਜਿੰਦਰ ਸਿੰਘ)-ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਹੋਮਿਉਪੈਥਿਕ ਦੇ ਜਨਮ ਦਾਤਾ ਡਾ. ਸਮੂਏਲ ਹੈਨੇਮੈਨ ਦੇ ਜਨਮ ਦਿਹਾੜੇ ਮੌਕੇ ਵਿਸ਼ਵ ਹੋਮਿਉਪੈਥਿਕ ਦਿਵਸ ਮਨਾਇਆ ਗਿਆ | ਇਸ ਮੌਕੇ ਤੇ ਹੋਮਿਉਪੈਥਿਕ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX